Home Blog Page 2619

Letijanbad Gide ਨੇ ਮਹਿਲਾਵਾਂ ਦੀ 10,000 ਮੀਟਰ ਦੌੜ ’ਚ ਬਣਾਇਆ ਨਵਾਂ ਵਿਸ਼ਵ ਰਿਕਾਰਡ

0

ਲੇਟਿਜਨਬੇਡ ਗਿਡੇ ਨੇ ਨੀਦਰਲੈਂਡ ’ਚ ਆਯੋਜਿਤ ਕੀਤੇ ਜਾ ਰਹੇ ਇਥੋਪੀਆਈ ਓਲੰਪਿਕ ਟ੍ਰਾਇਲਸ ’ਚ ਮਹਿਲਾਵਾਂ ਦੀ 10,000 ਮੀਟਰ ਦੌੜ ’ਚ ਨਵਾਂ ਵਿਸ਼ਵ ਰਿਕਾਰਡ ਬਣਾਇਆ। ਪਿਛਲਾ ਰਿਕਾਰਡ ਸਿਫ਼ਾਨ ਹਸਨ ਨੇ ਇਸੇ ਟ੍ਰੈਕ ’ਤੇ ਦੋ ਦਿਨ ਪਹਿਲਾਂ ਬਣਾਇਆ ਸੀ। ਗਿਡੇ 29 ਮਿੰਟ ਤੇ 1.03 ਸਕਿੰਟ ਦੇ ਨਾਲ ਦੂਜੇ ਸਥਾਨ ’ਤੇ ਰਹੀ। ਉਸਨੇ ਇੱਕ ਸ਼ਾਨਦਾਰ ਰਿਕਾਰਡ ਬਣਾਇਆ ਹੈ। ਹਸਨ ਨੇ ਫ਼ਨੀ ਬਲੈਂਕਰਸ ਕੋਈਨ ਖੇਡਾਂ ’ਚ ਰਿਕਾਰਡ ਬਣਾਇਆ ਸੀ ਜਿਸ ’ਚ ਗਿਡੇ ਨੇ 5.79 ਸਕਿੰਟ ਦਾ ਸੁਧਾਰ ਕੀਤਾ ਸੀ।

ਇਥੋਪੀਆ ’ਚ ਜੰਮੀ ਨੀਦਰਲੈਂਡ ਦੀ ਦੌੜਾਕ ਹਸਨ ਨੇ ਦੋ ਮਿੰਟ ਪਹਿਲਾਂ ਪੰਜ ਸਾਲ ਪੁਰਾਣਾ ਰਿਕਾਰਡ ਤੋੜਿਆ ਸੀ। ਉਨ੍ਹਾਂ ਨੇ ਇਥੋਪੀਆ ਦੀ ਅਲਮਾਜ ਅਯਾਨਾਸ ਦੇ ਰੀਓ ਓਲੰਪਿਕ 2016 ’ਚ ਬਣਾਏ ਗਏ ਰਿਕਾਰਡ ਤੋਂ 10.63 ਸਕਿਟ ਦਾ ਬਿਹਤਰ ਸਮਾਂ ਕੱਢਿਆ ਸੀ। ਗਿਡੇ ਇਸ ਤਰ੍ਹਾਂ ਨਾਲ ਨਾਰਵੇ ਦੀ ਇੰਗਿ੍ਰਡ ਕ੍ਰਿਸਚੀਅਨਸੇਨ ਦੇ ਬਾਅਦ ਪਹਿਲੀ ਮਹਿਲਾ ਦੌੜਾਕ ਬਣ ਗਈ ਹੈ ਜਿਸ ਦੇ ਨਾਂ 5000 ਤੋਂ 10000 ਮੀਟਰ ਦੌੜ ਦਾ ਰਿਕਾਰਡ ਦਰਜ ਹੈ। ਕਿ੍ਰਸਚੀਅਨਸੇਨ ਨੇ 1986 ਤੋਂ 1993 ਦੇ ਵਿਚਾਲੇ ਇਨ੍ਹਾਂ ਰਿਕਾਰਡਸ ਨੂੰ ਆਪਣੇ ਨਾਂ ਕੀਤਾ ਹੋਇਆ ਸੀ।

ਫਿਰੋਜ਼ਪੁਰ ਥਾਣਾ ਸਿਟੀ ਵਿਖੇ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼

0

ਫਿਰੋਜ਼ਪੁਰ : ਫਿਰੋਜ਼ਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮਨੁੱਖੀ ਜੀਵਾਂ ਅਤੇ ਪਰਿੰਦਿਆਂ ਲਈ ਘਾਤਕ ਪਾਬੰਦੀ ਸ਼ੁਦਾ ਚਾਈਨਾ ਡੋਰ ਦਾ ਜ਼ਖੀਰਾ ਫੜਦਿਆਂ 2 ਵੱਖ ਵੱਖ ਜਗ੍ਹਾ ਤੋਂ 146 ਪੇਟੀਆਂ ਚਾਈਨਾ ਡੋਰ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਇਨ੍ਹਾਂ ਪੇਟੀਆਂ ਵਿਚ 5820 ਗਟੂ ਚਾਈਨਾ ਡੋਰ ਬਰਾਮਦ ਕਰਕੇ ਥਾਣਾ ਸਿਟੀ ਫਿਰੋਜ਼ਪੁਰ ਵਿਖੇ 2 ਵਿਅਕਤੀਆਂ ਖਿਲਾਫ਼ ਮੁਕਦਮਾ ਦਰਜ ਕੀਤਾ ਗਿਆ ਹੈ ਜਿੰਨਾ ਵਿਚੋਂ 1 ਵਿਅਕਤੀ ਪੁਲਿਸ ਦੀ ਹਿਰਾਸਤ ‘ਚ ਹੈ ਅਤੇ 1 ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਜ਼ਿਲ੍ਹਾ ਪੁਲਿਸ ਮੁਖੀ ਫਿਰੋਜ਼ਪੁਰ ਭਾਗੀਰਥ ਸਿੰਘ ਮੀਨਾ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਪਾਰਟੀ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਖਾਸ ਦੀ ਇਤਲਾਹ ਤੇ ਗੋਲਡਨ ਇੰਕਲੇਵ ਕਲੋਨੀ ਵਿਖੇ ਛੋਟਾ ਹਾਥੀ ਗੱਡੀ ਜਿਸ ਵਿਚ ਅਭਿਸ਼ੇਕ ਜੋ ਕਿ ਡਰਾਈਵਰ ਨਾਲ ਬੈਠਾ ਸੀ। ਗੱਡੀ ਦੀ ਤਲਾਸ਼ੀ ਲੈਣ ਤੇ ਉਸ ਵਿਚੋਂ 22 ਪੇਟੀਆਂ ਜਿਨ੍ਹਾਂ ਵਿਚੋਂ 936 ਗਟੂ ਚਾਈਨਾ ਡੋਰ ਬਰਾਮਦ ਹੋਏ।

ਪੁਲਿਸ ਨੇ ਦੱਸਿਆ ਕਿ ਅਭਿਸ਼ੇਕ ਤੋਂ ਪੁੱਛਗਿੱਛ ਦੌਰਾਨ ਉਸ ਦੇ ਗੋਦਾਮ ਵਿਚੋਂ 124 ਪੇਟੀਆਂ ਜਿਨ੍ਹਾਂ ਵਿਚ 4884 ਗਟੂ ਹੋਰ ਚਾਈਨਾ ਡੋਰ ਬਰਾਮਦ ਹੋਈ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਅਭਿਸ਼ੇਕ ਅਤੇ ਮਨੋਜ ਕੁਮਾਰ ਇਕੱਠੇ ਚਾਈਨਾ ਡੋਰ ਵੇਚਣ ਦਾ ਧੰਦਾ ਕਰਦੇ ਹਨ। ਉਹਨਾਂ ਦੱਸਿਆ ਕਿ 2 ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਦਿੱਤਾ ਗਿਆ ਹੈ ਜਿਨ੍ਹਾਂ ਵਿਚੋਂ 1 ਪੁਲਿਸ ਹਿਰਾਸਤ ‘ਚ ਹੈ ਅਤੇ ਇਕ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।

ਕੋਵਿਡ-19 ਟੀਕੇ ਦੀਆਂ 500 ਖੁਰਾਕਾਂ ਬਰਬਾਦ ਕਰਨ ਵਾਲੇ ਫਾਰਮਾਸਿਸਟ ਨੂੰ ਹੋਈ ਸਜ਼ਾ

0

ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆਂ ਨੂੰ ਅਪਣੀ ਚਪੇਟ ‘ਚ ਲੈ ਲਿਆ ਹੈ। ਇਸ ਕਾਰਨ ਹੁਣ ਤੱਕ ਬਹੁਤ ਸਾਰੀਆਂ ਮੌਤਾਂ ਹੋ ਗਈਆਂ ਹਨ। ਬਹੁਤ ਸਾਰੇ ਲੋਕ ਅਜਿਹੇ ਵੀ ਸਨ,ਜਿਨ੍ਹਾਂ ਨੂੰ ਸਮੇਂ ਸਿਰ ਇਲਾਜ ਨਾ ਮਿਲ ਸਕਿਆ।ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸਦੇ ਨਾਲ ਹੀ ਕੋਰੋਨਾ ਵੈਕਸਿਨ ਦੀ ਜਿੱਥੇ ਘਾਟ ਮਹਿਸੂਸ ਕੀਤੀ ਜਾ ਰਹੀ ਹੈ ਤੇ ਹਰੇਕ ਦੇਸ਼ ਦੀ ਸਰਕਾਰ ਇਸ ਕਮੀ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉੱਥੇ ਹੀ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ,ਜੋ ਕਿ ਕੋਰੋਨਾ ਵੈਕਸੀਨ ਨਾਲ ਸੰਬੰਧਿਤ ਹੈ।

ਵਿਸਕਾਨਸਿਨ ਦੇ ਸਾਬਕਾ ਫਾਰਮਾਸਿਸਟ ਨੂੰ ਕੋਵੀਡ-19 ਟੀਕੇ ਦੀਆਂ 500 ਤੋਂ ਵੱਧ ਖੁਰਾਕਾਂ ਬਰਬਾਦ ਕਰਨ ਦੇ ਦੋਸ਼ ਵਿਚ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। 46 ਸਾਲਾਂ ਦੇ ਸਟੀਵਨ ਬ੍ਰੈਂਡਨਬਰਗ ਨੇ ਫਰਵਰੀ ਵਿਚ ਖਪਤਕਾਰ ਉਤਪਾਦ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਕਬੂਲ ਕੀਤਾ ਸੀ। ਉਸ ਨੇ ਮੰਨਿਆ ਕਿ ਉਸ ਨੇ ਮਿਲਵਰਕੀ ਦੇ ਮੈਡੀਕਲ ਸੈਂਟਰ ਵਿਖੇ ਕਈ ਘੰਟਿਆਂ ਲਈ ਕੋਵਿਅ ਟੀਕਿਆਂ ਨੂੰ ਫਰਿੱਜ ਤੋਂ ਬਾਹਰ ਰੱਖਿਆ ਸੀ। ਉਸ ਨੇ ਕਿਹਾ ਕਿ ਉਹ ਆਪਣੇ ਕੀਤੇ ਤੋਂ ਸ਼ਰਮਿੰਦਾ ਹੈ ਤੇ ਇਸ ਦੀ ਜ਼ਿੰਮੇਦਾਰੀ ਲੈਂਦਾ ਹੈ।

ਮੁੰਬਈ ‘ਚ ਮਾਨਸੂਨ ਦੀ ਦਸਤਕ, ਮੌਸਮ ਵਿਭਾਗ ਨੇ Yellow Alert ਕੀਤਾ ਜਾਰੀ

0

ਮੁੰਬਈ : ਮਾਨਸੂਨ ਪੌਣਾਂ ਹੁਣ ਆਪਣਾ ਰੁਖ਼ ਬਦਲ ਰਹੀਆਂ ਹਨ। ਦੱਖਣ ਭਾਰਤ ’ਚ ਦਸਤਕ ਦੇਣ ਤੋਂ ਬਾਅਦ ਹੁਣ ਮਾਨਸੂਨ ਉੱਤਰ-ਪੂਰਬੀ ਭਾਰਤ ਦੇ ਇਲਾਕੇ ’ਚ ਸਰਗਰਮ ਹੋਣ ਲੱਗਾ ਹੈ। ਓਡਿਸ਼ਾ, ਮਹਾਰਾਸ਼ਟਰ ਅਤੇ ਪੱਛਮੀ ਬੰਗਾਲ ਦੇ ਸਾਰੇ ਹਿੱਸਿਆਂ ’ਚ ਮਾਨਸੂਨ ਪੁੱਜਣ ਦੇ ਨਾਲ ਹੀ ਮੀਂਹ ਸ਼ੁਰੂ ਹੋ ਗਿਆ ਹੈ। ਉਥੇ ਹੀ ਮੁੰਬਈ ’ਚ ਵੀ ਅੱਜ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ, ਜਿਸ ਤਹਿਤ ਕਈ ਇਲਾਕਿਆਂ ’ਚ ਭਾਰੀ ਮੀਂਹ ਪੈ ਰਿਹਾ ਹੈ। ਸੜਕਾਂ ’ਤੇ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਨੇ ਮੁੰਬਈ ‘ਚ ਹਾਈ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਪੂਰਬ-ਉੱਤਰ ਦੇ ਹਿੱਸੇ ਸਮੇਤ ਦੇਸ਼ ਦੇ ਕੁੱਲ 14 ਸੂਬਿਆਂ ’ਚ 10 ਜੂਨ ਦੇ ਆਸਪਾਸ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੇਰਲ ਦੇ ਰਸਤੇ ਮਹਾਰਾਸ਼ਟਰ ਸਮੇਤ ਉੱਤਰ-ਪੂਰਬੀ ਭਾਰਤ ’ਚ ਪਹੁੰਚ ਰਹੇ ਮਾਨਸੂਨ ਦੇ ਅਸਰ ਨਾਲ ਕਈ ਇਲਾਕਿਆਂ ’ਚ ਜ਼ੋਰਦਾਰ ਮੀਂਹ ਪੈ ਰਿਹਾ ਹੈ।

ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਤੋਂ ਪਹਿਲਾਂ ਪੱਛਮੀ ਹਵਾ ਦੇ ਦਬਾਅ ਦੇ ਸਰਗਰਮ ਹੋਣ ਨਾਲ ਮੌਸਮ ’ਚ ਬਦਲਾਅ ਆਵੇਗਾ। ਮੌਸਮ ਵਿਭਾਗ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ 12 ਤੋਂ 14 ਜੂਨ ਤੱਕ ਸੂਬੇ ’ਚ ਪ੍ਰੀ-ਮਾਨਸੂਨ ਦੀ ਬਾਰਿਸ਼ ਹੋਵੇਗੀ। 12 ਜੂਨ ਨੂੰ ਮੀਂਹ ਦੇ ਨਾਲ ਹਨੇਰੀ ਚੱਲਣ ਅਤੇ ਆਸਮਾਨੀ ਬਿਜਲੀ ਡਿੱਗਣ ਦਾ ਖਦਸ਼ਾ ਹੈ। ਇਸ ਨੂੰ ਲੈ ਕੇ ਲਾਹੌਲ-ਸਪੀਤੀ ਅਤੇ ਕਿੰਨੌਰ ਨੂੰ ਛੱਡ ਕੇ ਸੂਬੇ ਦੇ 10 ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 

Pfizer ਨੇ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵੈਕਸੀਨ ਦੇਣ ਲਈ ਕੀਤਾ ਟਰਾਇਲ ਸ਼ੁਰੂ

0

ਨਵੀਂ ਦਿੱਲੀ : ਅਮਰੀਕਾ ਦੀ ਕੋਰੋਨਾ ਵੈਕਸੀਨ ਨਿਰਮਾਤਾ Pfizer ਨੇ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ‘ਤੇ ਟੀਕੇ ਦਾ ਟਰਾਇਲ ਦੇਣਾ ਸ਼ੁਰੂ ਕਰ ਦਿੱਤਾ ਹੈ। ਪਹਿਲੇ ਪੜਾਅ ਵਿੱਚ ਬਹੁਤ ਘੱਟ ਬੱਚਿਆਂ ਨੂੰ ਵੈਕਸੀਨ ਦਿੱਤੀ ਜਾਵੇਗੀ। ਫਾਈਜ਼ਰ ਨੇ ਟਰਾਇਲ ਲਈ ਦੁਨੀਆ ਦੇ ਚਾਰ ਦੇਸ਼ਾਂ ਦੇ 4,500 ਤੋਂ ਵੱਧ ਬੱਚਿਆਂ ਦੀ ਚੋਣ ਕੀਤੀ ਹੈ। ਇਨ੍ਹਾਂ ਚਾਰ ਵੱਡੇ ਦੇਸ਼ਾਂ ਵਿੱਚ ਅਮਰੀਕਾ, ਫਿਨਲੈਂਡ, ਪੋਲੈਂਡ ਤੇ ਸਪੇਨ ਸ਼ਾਮਲ ਹਨ। ਕੰਪਨੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਟਰਾਇਲ ਦੇ ਪਹਿਲੇ ਪੜਾਅ ਵਿੱਚ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਇਹ ਵੈਕਸੀਨ ਦਿੱਤੀ ਜਾਵੇਗੀ। ਜੇਕਰ ਸਭ ਕੁਝ ਠੀਕ ਰਿਹਾ ਤਾਂ ਇਹ ਟਰਾਇਲ ਅੱਗੇ ਵਧਾਇਆ ਜਾਵੇਗਾ। ਕੰਪਨੀ ਨੇ ਅੱਗੇ ਕਿਹਾ ਕਿ ਵੈਕਸੀਨ ਟਰਾਇਲ ਲਈ 5 ਤੋਂ 11 ਸਾਲ ਦੀ ਉਮਰ ਤੋਂ ਬੱਚਿਆਂ ਦੀ ਚੋਣ ਦਾ ਕੰਮ ਸ਼ੁਰੂ ਹੋ ਜਾਵੇਗਾ।

ਇਨ੍ਹਾਂ ਬੱਚਿਆਂ ਨੂੰ 10 ਮਾਈਕਰੋਗ੍ਰਾਮ ਦੀਆਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ। ਇਹ ਖੁਰਾਕ ਬਾਲਗਾਂ ਅਤੇ ਬਜ਼ੁਰਗਾਂ ਨੂੰ ਦਿੱਤੀ ਜਾਣ ਵਾਲੀ ਵੈਕਸੀਨ ਖੁਰਾਕ ਦਾ ਇਕ ਤਿਹਾਈ ਹਿੱਸਾ ਹੈ। ਇਸ ਦੇ ਕੁਝ ਹਫ਼ਤੇ ਬਾਅਦ 6 ਮਹੀਨਿਆਂ ਤੋਂ ਵੱਧ ਉਮਰ ਦੇ ਬੱਚਿਆਂ ‘ਤੇ ਵੈਕਸੀਨ ਦਾ ਟਰਾਇਲ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੂੰ ਤਿੰਨ ਮਾਈਕਰੋਗ੍ਰਾਮ ਵੈਕਸੀਨ ਦਿੱਤੀ ਜਾਵੇਗੀ। ਖ਼ਬਰਾਂ ਅਨੁਸਾਰ, ਫਾਈਜ਼ਰ ਤੋਂ ਇਲਾਵਾ ਮੋਡੇਰਨਾ ਵੀ 12 ਤੋਂ 17 ਸਾਲ ਦੇ ਬੱਚਿਆਂ ‘ਤੇ ਵੈਕਸੀਨ ਦਾ ਟਰਾਇਲ ਕਰ ਰਿਹਾ ਹੈ। ਇਸ ਦੇ ਨਤੀਜੇ ਜਲਦੀ ਵੀ ਸਾਹਮਣੇ ਆ ਸਕਦੇ ਹਨ।

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ‘ਤੇ Instagram ਤੇ ਕੇਸ ਦਰਜ, ਜਾਣੋ ਕਿ ਹੈ ਪੂਰਾ ਮਾਮਲਾ

0

ਨਵੀਂ ਦਿੱਲੀ: ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਖਿਲਾਫ ਮੰਗਲਵਾਰ ਨੂੰ ਦਿੱਲੀ ਵਿੱਚ FIR ਦਰਜ ਕੀਤੀ ਗਈ। ਦਿੱਲੀ ਦੇ ਨਾਗਰਿਕ ਮਨੀਸ਼ ਸਿੰਘ ਨੇ ਇਹ ਕੇਸ ਦਰਜ ਕਰਵਾਇਆ ਹੈ। ਦਰਅਸਲ, ਇੰਸਟਾਗ੍ਰਾਮ ਉੱਤੇ ਹਿੰਦੂਆਂ ਦੀਆਂ ਭਾਵਨਾਵਾਂ ਭੜਕਾਉਣ ਦਾ ਦੋਸ਼ ਲੱਗਾ ਹੈ। ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਇੰਸਟਾਗ੍ਰਾਮ ਨੇ ਭਗਵਾਨ ਸ਼ਿਵ ਦਾ ਸਟਿੱਕਰ ਅਪਮਾਨਜਨਕ ਢੰਗ ਨਾਲ ਪ੍ਰਦਰਸ਼ਿਤ ਕੀਤਾ। ਸ਼ਿਕਾਇਤ ਵਿੱਚ ਕਿਹਾ ਹੈ ਕਿ ਇੰਸਟਾਗ੍ਰਾਮ ‘ਤੇ SHIV ਕੀ-ਵਰਡ ਸਰਚ ਕਰਨ ਨਾਲ ਕਈ ਸਟਿੱਕਰ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚੋਂ ਇੱਕ ਭਗਵਾਨ ਸ਼ਿਵ ਨੂੰ ਵਾਈਨ ਗਲਾਸ ਤੇ ਫੋਨ ਨਾਲ ਦਿਖਾਇਆ ਗਿਆ ਹੈ।

ਸਟਿੱਕਰ ਸੋਸ਼ਲ ਮੀਡੀਆ ਪਲੇਟਫਾਰਮ ਦਾ, ਕਿਸੇ ਯੂਜਰ ਦਾ ਨਹੀਂ
ਸ਼ਿਕਾਇਤਕਰਤਾ ਮਨੀਸ਼ ਸਿੰਘ ਨੇ ਕਿਹਾ ਕਿ ਉਹ ਇੰਸਟਾਗ੍ਰਾਮ ਸਟਰੀ ਅਪਲੋਡ ਕਰ ਰਹੇ ਸੀ ਤਾਂ ਇਸੇ ਦੌਰਾਨ ਉਨ੍ਹਾਂ SHIV ਕੀਵਰਡ ਸਰਚ ਕੀਤਾ। ਇਸ ਤੋਂ ਬਾਅਦ ਉਨ੍ਹਾਂ ਇਹ ਇਤਰਾਜ਼ਯੋਗ ਸਟਿੱਕਰ ਦੇਖਿਆ। ਮਨੀਸ਼ ਨੇ ਕਿਹਾ ਕਿ ਇਹ ਸਟੀਕਰ ਕਿਸੇ ਉਪਭੋਗਤਾ ਨੇ ਨਹੀ, ਬਲਕਿ ਇਹ ਸੋਸ਼ਲ ਮੀਡੀਆ ਪਲੇਟਫਾਰਮ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਟਿੱਕਰ ਨੂੰ ਬਣਾਉਣ ਦਾ ਉਦੇਸ਼ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ। ਇਸ ਕਾਰਜ ਲਈ ਇੰਸਟਾਗ੍ਰਾਮ ਦੇ CEO ਤੇ ਹੋਰ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀ ਇੰਸਟਾਗ੍ਰਾਮ ‘ਤੇ ਮੌਜੂਦ ਕਈ ਇਤਰਾਜ਼ਯੋਗ ਸਟਿੱਕਰਾਂ ਬਾਰੇ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ।

ਪੰਜਾਬੀ ਗਾਇਕ Khan Saab ਗ੍ਰਿਫ਼ਤਾਰ ,ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ

0

ਖਾਨ ਸਾਬ ਜੋ ਕਿ ਇੱਕ ਮਸ਼ਹੂਰ ਪੰਜਾਬੀ ਗਾਇਕ ਹਨ। ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਵਧੀਆ ਗਾਣੇ ਦਿੱਤੇ ਹਨ। ਉਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਖਾਨ ਸਾਬ ਦਾ ਬੀਤੇ ਦਿਨੀਂ ਜਨਮਦਿਨ ਸੀ। ਖਾਨ ਸਾਬ ਨੇ ਆਪਣਾ 27ਵਾਂ ਜਨਮਦਿਨ ਮਨਾਇਆ।

ਜਿੱਥੇ ਖਾਨ ਸਾਬ ਨੇ ਵੱਖ-ਵੱਖ ਪ੍ਰਸ਼ੰਸਕਾਂ ਵਲੋਂ ਕੇਕ ਲਿਆਉਣ ਦੀਆਂ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਸਾਂਝੀਆਂ ਕੀਤੀਆਂ। ਉਨ੍ਹਾਂ ਵੱਲੋਂ ਆਪਣੇ ਜਨਮਦਿਨ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕੀਤੀ ਗਈ । ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਅਸਲ ‘ਚ ਖਾਨ ਸਾਬ ਦੇ ਕੁਝ ਦੋਸਤ ਬੈਂਡ-ਵਾਜਿਆਂ ਨਾਲ ਖ਼ਾਨ ਸਾਬ ਦੇ ਘਰ ਪਹੁੰਚੇ । ਇਸ ਨਾਲ ਇੱਕਠ ਹੋ ਗਿਆ,ਜੋ ਕੋਰੋਨਾ ਨਿਯਮਾਂ ਦੇ ਖਿਲਾਫ਼ ਹੈ। ਇਸਤੋਂ ਇਲਾਵਾ ਕਿਸੇ ਨੇ ਵੀ ਮਾਸਕ ਨਹੀਂ ਪਾਇਆ ਸੀ। ਉਥੇ ਰਾਤ ਦੇ ਕਰਫਿਊ ਦੀਆਂ ਵੀ ਧੱਜੀਆਂ ਉਡਾਈਆਂ ਗਈਆਂ ਹਨ। ਪਹਿਲਾਂ ਖਾਨ ਸਾਬ ਨੂੰ ਉਸ ਦੇ ਦੋਸਤ ਅੱਖਾਂ ਬੰਦ ਕਰਕੇ ਬਾਹਰ ਲਿਆਉਂਦੇ ਹਨ ਤੇ ਬਾਅਦ ’ਚ ਖਾਨ ਸਾਬ ਉਨ੍ਹਾਂ ਨਾਲ ਬੈਂਡ-ਵਾਜੇ ’ਤੇ ਨੱਚਣਾ ਸ਼ੁਰੂ ਕਰ ਦਿੰਦੇ ਹਨ।

ਖਾਨ ਸਾਬ ਤੋਂ ਇਲਾਵਾ ਹੋਰ 4 ਲੋਕਾਂ ’ਤੇ ਬਾਈ ਨੇਮ ਪਰਚਾ ਦਰਜ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਹੋਰ ਲੋਕਾਂ ’ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਬੈਂਡ ਵਾਲਿਆਂ ’ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਪੰਜਾਬ ਸਰਕਾਰ ਤੋਂ ਇਲਾਜ਼ ਦੀ ਗੁਹਾਰ ਲਗਾਉਣ ਵਾਲੇ DSP Harjinder Singh ਦੀ ਲੁਧਿਆਣਾ ਵਿੱਚ ਹੋਈ ਮੌਤ

0

ਲੁਧਿਆਣਾ : ਪੰਜਾਬ ਸਰਕਾਰ ਤੋਂ ਇਲਾਜ ਦੀ ਗੁਹਾਰ ਲਗਾਉਣ ਵਾਲੇ ਡੀ.ਐੱਸ.ਪੀ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਹੈ। ਕੋਰੋਨਾ ਸੰਕਰਮਣ ਦੇ ਚਲਦੇ ਉਨ੍ਹਾਂ ਦੇ ਦੋਵੇਂ ਫੇਫੜੇ ਖ਼ਰਾਬ ਹੋ ਚੁੱਕੇ ਸਨ। ਦੱਸ ਦਈਏ ਕਿ, ਹਰਜਿੰਦਰ ਸਿੰਘ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਨ੍ਹਾਂ ਨੇ ਕੈਪਟਨ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਸੀ ਕਿ ਉਨ੍ਹਾਂ ਦੇ ਇਲਾਜ ਲਈ ਛੇਤੀ ਤੋਂ ਛੇਤੀ ਫੰਡ ਉਪਲੱਬਧ ਕੀਤੇ ਜਾਣ, ਤਾਂਕਿ ਉਨ੍ਹਾਂ ਦੇ ਫੇਫੜਿਆਂ ਦਾ ਇਲਾਜ਼ ਹੋ ਸਕੇ।

ਇਸ ਤੋਂ ਬਾਅਦ ਡੀ.ਐੱਸ.ਪੀ ਦੀ ਮਾਤਾ ਅਤੇ 10 ਸਾਲ ਦੇ ਪੁੱਤ ਨੇ ਮੁੱਖਮੰਤਰੀ ਦੇ ਘਰ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿੱਥੇ ਉਨ੍ਹਾਂ ਦੇ ਓਐਸਡੀ ਨੇ ਪਰਿਵਾਰ ਦੀ ਪੂਰੀ ਗੱਲ ਸੁਣੀ। ਇਸ ਤੋਂ ਬਾਅਦ ਮੁੱਖਮੰਤਰੀ ਨੇ ਟਵੀਟ ਕਰ ਡੀ.ਐੱਸ.ਪੀ ਦੇ ਇਲਾਜ ਦਾ ਖਰਚਾ ਸਰਕਾਰ ਵਲੋਂ ਚੁੱਕੇ ਜਾਣ ਦੀ ਘੋਸ਼ਣਾ ਕੀਤੀ ਸੀ। ਡਾਕਟਰਾਂ ਅਨੁਸਾਰ, ਉਨ੍ਹਾਂ ਦੇ ਫੇਫੜੇ ਟਰਾਂਸਪਲਾਂਟ ਹੋਣੇ ਸਨ, ਜਿਸ ‘ਤੇ ਲਗਭਗ 80 ਲੱਖ ਰੁਪਏ ਦਾ ਖ਼ਰਚਾ ਆਉਣਾ ਸੀ।

ਟਵਿੱਟਰ ਨੇ ਇਲੈਕਟ੍ਰੋਨਿਕ ਅਤੇ ਸੂਚਨਾ ਤਕਨੀਕੀ ਮੰਤਰਾਲੇ ਤੋਂ ਨਵੇਂ ਨਿਯਮਾਂ ਦੀ ਪਾਲਣਾ ਕਰਨ ਲਈ ਮੰਗਿਆ ਹੋਰ ਸਮਾਂ

0

ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਕਰਨ ਲਈ ਹਰ ਸੋਸ਼ਲ ਸਾਈਟਸ ਨੂੰ ਕਿਹਾ ਜਾ ਰਿਹਾ ਹੈ।ਇਨ੍ਹਾਂ ਨਿਯਮਾਂ ਦਾ ਪਾਲਣ ਨਾ ਕਰਨ ‘ਤੇ ਸਾਈਟਸ ਨੂੰ ਬਲੌਕ ਕੀਤਾ ਜਾ ਰਿਹਾ ਹੈ। ਆਨਲਾਈਨ ਸੋਸ਼ਲ ਨੈੱਟਵਰਕਿੰਗ ਸਾਈਟ ਟਵਿੱਟਰ ਨੇ ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਕਰਨ ਲਈ ਸਰਕਾਰ ਤੋਂ ਹੋਰ ਸਮਾਂ ਮੰਗਿਆ ਹੈ।
ਜਾਣਕਾਰੀ ਅਨੁਸਾਰ ਕੰਪਨੀ ਨੇ ਕਿਹਾ ਹੈ ਕਿ ਉਹ ਨਿਯਮਾਂ ਦਾ ਪਾਲਣ ਕਰਨਾ ਚਾਹੁੰਦੀ ਹੈ ਪਰ ਦੇਸ਼ ’ਚ ਮਹਾਂਮਾਰੀ ਦੀ ਸਥਿਤੀ ਕਾਰਨ ਉਸ ਨੂੰ ਥੋੜ੍ਹਾ ਹੋਰ ਸਮਾਂ ਚਾਹੀਦਾ ਹੈ।

ਜਾਣਕਾਰੀ ਅਨੁਸਾਰ ਟਵਿੱਟਰ ਨੇ ਇਲੈਕਟ੍ਰੋਨਿਕ ਅਤੇ ਸੂਚਨਾ ਤਕਨੀਕੀ ਮੰਤਰਾਲਾ ਨੂੰ ਚਿੱਠੀ ਲਿਖ ਕੇ ਆਈ.ਟੀ. ਨਿਯਮਾਂ ਦਾ ਪਾਲਣ ਕਰਨ ਲਈ ਹੋਰ ਸਮਾਂ ਮੰਗਿਆ ਹੈ। ਉਸ ਨੇ ਕਿਹਾ ਹੈ ਕਿ ਉਹ ਨਿਯਮਾਂ ਦਾ ਪਾਲਣ ਕਰਨਾ ਚਾਹੁੰਦੀ ਹੈ ਪਰ ਮਹਾਂਮਾਰੀ ਕਾਰਨ ਅਜਿਹਾ ਨਹੀਂ ਕਰ ਸਕੀ।

ਇਸ ਤੋਂ ਪਹਿਲਾਂ ਸਰਕਾਰ ਨੇ ਪਿਛਲੇ ਹਫ਼ਤੇ ਨਵੇਂ ਨਿਯਮਾਂ ਦਾ ਪਾਲਣ ਨਾ ਕਰਨ ਨੂੰ ਲੈ ਕੇ ਕੰਪਨੀ ਨੂੰ ਸਖ਼ਤ ਸ਼ਬਦਾਂ ਵਾਲਾ ਇਕ ਅੰਤਿਮ ਨੋਟਿਸ ਜਾਰੀ ਕੀਤਾ ਸੀ। ਟਵਿੱਟਰ ਦੇ ਬੁਲਾਰੇ ਨੇ ਕਿਹਾ ਕਿ ਕੰਪਨੀ ਭਾਰਤ ਨੂੰ ਲੈ ਕੇ ਹਮੇਸ਼ਾ ਤੋਂ ਵਚਨਬੱਧ ਰਹੀ ਹੈ ਅਤੇ ਆਪਣੇ ਮੰਚ ’ਤੇ ਮਹੱਤਵਪੂਰਨ ਜਨਤਕ ਚਰਚਾ ਦੀ ਸੁਵਿਧਾ ਦਿੰਦੀ ਰਹੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਟਵਿੱਟਰ ਦੁਆਰਾ ਇਨ੍ਹਾਂ ਨਿਯਮਾਂ ਦਾ ਪਾਲਣ ਨਾ ਕੀਤਾ ਜਾਣਾ ਇਹ ਦਰਸ਼ਾਉਂਦਾ ਹੈ ਕਿ ਇਸ ਮਾਈਕ੍ਰੋ-ਬਲਾਗਿੰਗ ਸਾਈਟ ’ਚ ਭਾਰਤ ਪ੍ਰਤੀ ਵਚਨਬੱਧਤਾ ਕੀ ਹੈ ਅਤੇ ਉਹ ਭਾਰਤ ਦੇ ਲੋਕਾਂ ਨੂੰ ਆਪਣੇ ਮੰਚ ’ਤੇ ਸੁਰੱਖਿਅਤ ਅਨੁਭਵ ਪ੍ਰਦਾਨ ਕਰਨ ਦੀ ਕੋਸ਼ਿਸ਼ ਨਹੀਂ ਕਰਨਾ ਚਾਹੁੰਦੀ।

ਸਰਕਾਰ ਕਿਸਾਨਾਂ ਨਾਲ ਫਿਰ ਤੋਂ ਗੱਲਬਾਤ ਕਰਨ ਲਈ ਤਿਆਰ ਪਰ ਖੇਤੀਬਾੜੀ ਮੰਤਰੀ ਤੋਮਰ ਨੇ ਰੱਖਿਆ ਇਹ ਸ਼ਰਤਾ

0

ਨਵੀਂ ਦਿੱਲੀ : ਦਿੱਲੀ ਦੇ ਬਾਰਡਰਾਂ ‘ਤੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨ ਜਥੇਬੰਦੀਆਂ ਬਹੁਤ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਮੁਦਿਆਂ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲ ਕਰਨ ਨੂੰ ਤਿਆਰ ਹੈ। ਦੱਸ ਦਈਏ ਕਿ ਕਿਸਾਨ ਜਥੇਬੰਦੀ ਅਤੇ ਆਗੂ ਪਿਛਲੇ ਸਾਲ ਨਵੰਬਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਅੰਦੋਲਨ ਕਰ ਰਹੇ ਹਨ।

ਤੋਮਰ ਨੇ ਕਿਹਾ, ‘ਕੇਂਦਰ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ ਹੈ ਤੇ ਅਸੀਂ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਾਂ।’ ਉਨ੍ਹਾਂ ਕਿਹਾ, ‘ਜੇਕਰ ਕਿਸਾਨ ਯੂਨੀਅਨਾਂ ਖੇਤੀ ਕਾਨੂੰਨਾਂ ਤੋਂ ਇਲਾਵਾ ਹੋਰ ਵਿਕਲਪਾਂ ‘ਤੇ ਵਿਚਾਰ ਕਰਨ ਲਈ ਤਿਆਰ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।’ ਇਸ ਤੋਂ ਪਹਿਲਾਂ ਸਰਕਾਰ ਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਜੋ ਕਿਸੇ ਤਣ ਪੱਤਣ ਨਹੀਂ ਲੱਗ ਸਕੀ। ਦਰਅਸਲ ਸਰਕਾਰ ਖੇਤੀ ਕਾਨੂੰਨਾ ਰੱਦ ਨਾ ਕਰਨ ਦੀ ਜ਼ਿੱਦ ਤੇ ਕਾਇਮ ਹੈ। ਕਿਸਾਨਾਂ ਦਾ ਕਹਿਣਾ ਕਿ ਉਹ ਹਰ ਹਾਲ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਹਟਣਗੇ।

ਬੀਜੇਪੀ ਲਈ ਇਹ ਸਮਾਂ ਔਖਾ ਹੈ ਕਿਉਂਕਿ ਆਉਣ ਵਾਲੇ ਸਮੇਂ ‘ਚ ਪੰਜਾਬ ਵਿਧਾਨ ਸਭਾ ਚੋਣਾਂ ਵੀ ਸਿਰ ‘ਤੇ ਹਨ। ਪੰਜਾਬ ‘ਚ ਬੀਜੇਪੀ ਦਾ ਅਕਾਲੀ ਦਲ ਤੋਂ ਵੀ ਨਾਤਾ ਟੁੱਟ ਚੁੱਕਿਆ ਹੈ। ਅਜਿਹੇ ‘ਚ ਹੁਣ ਬੀਜੇਪੀ ਸਰਕਾਰ ਥੋੜਾ ਨਰਮੀ ਦੇ ਤੇਵਰ ਦਿਖਾਉਣ ਲੱਗੀ ਹੈ।