Home Blog Page 2635

ਤੂਫ਼ਾਨ ਨੇ ਲਈ ਬੇਜ਼ੁਬਾਨਾਂ ਦੀ ਜਾਨ

0

ਬੀਤੀ ਰਾਤ ਇਲਾਕੇ ਵਿੱਚ ਆਏ ਤੇਜ਼ ਤੂਫ਼ਾਨ ਨੇ ਜਿੱਥੇ ਆਮ ਜਨ ਜੀਵਨ ਪ੍ਰਭਾਵਤ ਕੀਤਾ। ਉਥੇ ਹੀ ਹਲਕਾ ਜਲਾਲਾਬਾਦ ਦੇ ਪਿੰਡ ਤੇਲੂਪੁਰਾ ਦੇ ਕਿਸਾਨ ਗੁਰਚਰਨ ਸਿੰਘ ਲਈ ਇਹ ਤੂਫ਼ਾਨ ਤਬਾਹੀ ਦਾ ਮੰਜ਼ਰ ਬਣ ਕੇ ਵਰ੍ਹਿਆ।ਇਸ ਤੂਫ਼ਾਨ ਨੇ ਕਈ ਬੇਜ਼ੁਬਾਨਾਂ ਦੀ ਜਾਨ ਲੈ ਲਈ ਹੈ।

ਜਾਣਕਾਰੀ ਦੇ ਅਨੁਸਾਰ ਇੱਕ ਬਰਾਂਡੇ ਅੰਦਰ ਪਸ਼ੂ ਬੰਨੇ੍ਹ ਹੋਏ ਸਨ। ਬੀਤੀ ਰਾਤ ਆਏ ਤੇਜ਼ ਤੂਫ਼ਾਨ ਨੇ ਇਸ ਬਰਾਂਡੇ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਅਤੇ ਅੰਦਰ ਬੰਨ੍ਹੇ ਹੋਏ ਪਸ਼ੂ ਥੱਲੇ ਆ ਗਏ। ਇਸ ਦੌਰਾਨ ਦੋ ਪਸ਼ੂਆਂ ਦੀ ਤਾਂ ਮੌਕੇ ਤੇ ਹੀ ਮੌਤ ਹੋ ਗਈ।ਇਸ ਤੋਂ ਇਲਾਵਾ ਤਿੰਨ ਪਸ਼ੂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਅੱਜ ਸਵੇਰੇ ਪਿੰਡ ਵਾਸੀਆਂ ਦੀ ਮੱਦਦ ਨਾਲ ਜ਼ਖ਼ਮੀ ਹੋਏ ਪਸ਼ੂਆਂ ਨੂੰ ਬਾਹਰ ਕੱਢਿਆ ਗਿਆ ।

 

ਇਸ ਮੌਕੇ ਜਾਣਕਾਰੀ ਦਿੰਦਿਆਂ ਪੀੜ਼ਤ ਕਿਸਾਨ ਗੁਰਚਰਨ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਆਏ ਤੇਜ਼ ਤੂਫ਼ਾਨ ਨੇ ਜਿਥੇ ਉਨ੍ਹਾਂ ਦਾ ਮਾਲੀ ਨੁਕਸਾਨ ਕੀਤਾ ਹੈ। ਉਥੇ ਉਨ੍ਹਾਂ ਦਾ ਪੁੱਤਰ ਅੰਮ੍ਰਿਤਪਾਲ ਸਿੰਘ ਵੀ ਇਸ ਤੂਫਾਨ ਦੀ ਲਪੇਟ ਵਿੱਚ ਆ ਗਿਆ ਅਤੇ ਉਹ ਜ਼ਖ਼ਮੀ ਹੋ ਗਿਆ ।ਜਿਸਨੂੰ ਇਲਾਜ ਦੇ ਲਈ ਮੁਕਤਸਰ ਦੇ ਇਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ।

ਕਿਸਾਨ ਦਾ ਕਹਿਣਾ ਹੈ ਕਿ ਉਸ ਦਾ ਕਰੀਬ ਤਿੰਨ ਤੋਂ ਚਾਰ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ ।ਜਿਸ ਕਰਕੇ ਉਸ ਵੱਲੋਂ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਦੇ ਸਰਪੰਚ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਆਏ ਤੂਫਾਨ ਨੇ ਉਨ੍ਹਾਂ ਦੇ ਪਿੰਡ ਦੇ ਗੁਰਚਰਨ ਸਿੰਘ ਨੂੰ ਕਾਫੀ ਪ੍ਰਭਾਵਤ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਹੋਏ ਇਸ ਨੁਕਸਾਨ ਵਿੱਚ ਕਿਸਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਜਿਸ ਕਰਕੇ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਇਸਦਾ ਉਹ ਤੁਰੰਤ ਜਾਇਜ਼ਾ ਕਰਵਾਉਣ ਤੇ ਉਕਤ ਕਿਸਾਨ ਨੂੰ ਮੁਆਵਜ਼ਾ ਦਿੱਤਾ ਜਾਵੇ ।

 

WHO ਨੇ ਭਾਰਤ ‘ਚ ਮਿਲੇ ਕੋਵਿਡ -19 ਰੂਪ ਦੀ ਪਹਿਲੀ ਪਛਾਣ ਦਾ ਦਿੱਤਾ ਇਹ ਨਾਮ

0

ਨਵੀਂ ਦਿੱਲੀ – ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਭਾਰਤ ਵਿੱਚ ਪਹਿਲੀ ਵਾਰ ਮਿਲੇ ਕੋਰੋਨਾ ਵਾਇਰਸ ਦੇ ਵੇਰੀਐਂਟ ਨੂੰ ‘ਡੈਲਟਾ’ ਅਤੇ ‘ਕਪਾ’ ਵੇਰੀਐਂਟ ਦੇ ਨਾਮ ਨਾਲ ਜਾਣਿਆ ਜਾਵੇਗਾ। ਇਸ ਨੂੰ ਡਬਲ ਮਿਊਟੈਂਟ ਵਾਇਰਸ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। WHO ਦਾ ਇਹ ਫੈਸਲਾ ਅਜਿਹੇ ਸਮੇਂ ‘ਤੇ ਆਇਆ ਹੈ ਜਦੋਂ ਇਸ ਵੇਰੀਐਂਟ ਨੂੰ ਭਾਰਤ ਦਾ ਕਹੇ ਜਾਣ ‘ਤੇ ਵਿਵਾਦ ਹੋ ਰਿਹਾ ਹੈ ਅਤੇ ਕੇਂਦਰ ਸਰਕਾਰ ਨੇ ਇਸ ‘ਤੇ ਸਖ਼ਤ ਇਤਰਾਜ ਜਤਾਇਆ ਸੀ।

ਡਬਲ ਮਿਊਟੈਂਟ ਜਾਂ ਡੈਲਟਾ ਵੇਰੀਐਂਟ B.1.617 ਨੂੰ ਭਾਰਤ ਵਿੱਚ ਇਨਫੈਕਸ਼ਨ ਦੀ ਦੂਜੀ ਲਹਿਰ ਲਈ ਜ਼ਿੰਮੇਦਾਰ ਮੰਨਿਆ ਜਾ ਰਿਹਾ ਹੈ। ਵਾਇਰਸ ਦਾ ਇਹ ਰੂਪ ਮੂਲ ਵਾਇਰਸ ਤੋਂ ਕਿਤੇ ਜ਼ਿਆਦਾ ਖ਼ਤਰਨਾਕ ਪਾਇਆ ਗਿਆ ਹੈ। ਭਾਰਤ ਤੋਂ ਬਾਅਦ ਦੁਨੀਆ ਦੇ ਕਈ ਦੇਸ਼ਾਂ ਵਿੱਚ ਇਸ ਦੀ ਹਾਜ਼ਰੀ ਪਾਈ ਗਈ ਹੈ ਅਤੇ WHO ਇਸ ਨੂੰ ਚਿੰਤਾ ਵਧਾਉਣ ਵਾਲਾ ਵੇਰੀਐਂਟ ਦੱਸ ਚੁੱਕਾ ਹੈ।

LPG ਗਾਹਕਾਂ ਲਈ ਵੱਡੀ ਖੁਸ਼ਖਬਰੀ, ਵਪਾਰਕ ਸਿਲੰਡਰ ਦੀ ਕੀਮਤ 122 ਰੁਪਏ ਤੱਕ ਘਟੀ

0

LPG ਗਾਹਕਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। IOC ਨੇ 19 ਕਿੱਲੋ ਦੇ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ।ਪਰ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਮਈ ਦੇ ਸ਼ੁਰੂ ਵਿਚ 19 ਕਿਲੋਗ੍ਰਾਮ ਸਿਲੰਡਰ ਦੀ ਕੀਮਤ ਘਟਾ ਦਿੱਤੀ ਗਈ ਸੀ।IOC ਦੀ ਵੈੱਬਸਾਈਟ ਦੇ ਅਨੁਸਾਰ, 1 ਜੂਨ ਤੋਂ, ਦਿੱਲੀ ਵਿੱਚ 19 ਕਿੱਲੋ ਦੇ ਵਪਾਰਕ ਸਿਲੰਡਰ ਦੀ ਕੀਮਤ 1473.50 ਰੁਪਏ ਪ੍ਰਤੀ ਸਿਲੰਡਰ ਹੈ, ਪਹਿਲਾਂ ਇਸ ਦੀ ਦਰ 1595.50 ਰੁਪਏ ਸੀ।

ਹੁਣ ਸਿਲੰਡਰ ਦੀ ਕੀਮਤ 122 ਰੁਪਏ ਘੱਟ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਾਰੀ ਪੈਟਰੋਲੀਅਮ ਕੰਪਨੀਆਂ ਨੇ ਮਈ ਵਿੱਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ 45.50 ਰੁਪਏ ਦੀ ਕਟੌਤੀ ਕੀਤੀ ਸੀ। ਫਿਰ ਇਸ ਦੀ ਕੀਮਤ 1641 ਰੁਪਏ ਤੋਂ ਘੱਟ ਕੇ 1595.5 ਰੁਪਏ ‘ਤੇ ਆ ਗਈ ਸੀ। ਦਿੱਲੀ ‘ਚ 19 ਕਿਲੋ ਗੈਸ ਸਿਲੰਡਰ ਦੀ ਕੀਮਤ ਪਹਿਲਾਂ 1595.50 ਸੀ ,ਜੋ ਕਿ ਹੁਣ 122 ਰੁਪਏ ਘਟਣ ਤੋਂ ਬਾਅਦ 1473.5 ਰੁਪਏ ਰਹਿ ਗਈ ਹੈ।ਇਸ ਨਾਲ ਗਾਹਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਦਿੱਲੀ ‘ਚ ਸ਼ਰਾਬ ਦੀ ਹੋਵੇਗੀ ਹੋਮ ਡਿਲਿਵਰੀ, ਮੋਬਾਈਲ ਐਪ ਕਰੇਗਾ ਮਦਦ

0

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਵਿੱਚ ਦਿੱਲੀ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਦਿੱਲੀ ਸਰਕਾਰ ਨੇ ਸ਼ਰਾਬ ਪੀਣ ਵਾਲੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਮੋਬਾਈਲ ਐਪ ਅਤੇ ਆਨਲਾਈਨ ਵੈੱਬ ਪੋਰਟਲ ਵਲੋਂ ਭਾਰਤੀ ਅਤੇ ਵਿਦੇਸ਼ੀ ਸ਼ਰਾਬ ਦੀ ਹੋਮ ਡਿਲਿਵਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਹੁਣ ਘਰ ਬੈਠੇ ਹੀ ਲੋਕਾਂ ਨੂੰ ਸ਼ਰਾਬ ਪਹੁੰਚਾਈ ਜਾਵੇਗੀ। ਇਸ ਦੇ ਲਈ ਕਿੰਨੇ ਪੈਸੇ ਲੱਗਣਗੇ ਇਹ ਸਾਰਾ ਕੁੱਝ ਅਜੇ ਅੱਗੇ ਦੀ ਪ੍ਰਕਿਰਿਆ ਵਿੱਚ ਪਤਾ ਚੱਲ ਜਾਵੇਗਾ।

ਦੇਸ਼ ‘ਚ 24 ਘੰਟੇ ਵਿੱਚ 1.27 ਲੱਖ ਆਏ ਕੋਰੋਨਾ ਕੇਸ , 18 ਲੱਖ ਤੱਕ ਪਹੁੰਚੇ ਐਕਟਿਵ ਕੇਸ

0

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਮਜ਼ੋਰ ਪੈ ਰਹੀ ਹੈ। ਪਿਛਲੇ 24 ਘੰਟੇ ਵਿੱਚ ਕੋਰੋਨਾ ਦੇ 1 ਲੱਖ 27 ਹਜ਼ਾਰ 510 ਨਵੇਂ ਮਾਮਲੇ ਪਾਏ ਗਏ। ਇਸ ਦੌਰਾਨ 2 ਹਜ਼ਾਰ 795 ਲੋਕਾਂ ਦੀ ਮੌਤ ਹੋਈ। ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਲਗਾਤਾਰ 19 ਵੇਂ ਦਿਨ ਸੰਕਰਮਣ ਤੋਂ ਮੁਕਤ ਹੋਏ ਲੋਕਾਂ ਦੀ ਗਿਣਤੀ ਨਵੇਂ ਕੇਸਾਂ ਨਾਲੋਂ ਜ਼ਿਆਦਾ ਰਹੀ ਹੈ। ਦੇਸ਼ ਵਿੱਚ ਹੁਣ ਤੱਕ 2 ਕਰੋੜ 59 ਲੱਖ 47 ਹਜ਼ਾਰ 629 ਵਿਅਕਤੀ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ, ਜਿਨ੍ਹਾਂ ਵਿੱਚੋਂ ਪਿਛਲੇ 24 ਘੰਟਿਆਂ ਵਿੱਚ 2,55,287 ਲੋਕ ਠੀਕ ਹੋ ਚੁੱਕੇ ਹਨ।

ਸਿਹਤ ਮੰਤਰਾਲੇ ਦੇ ਅਨੁਸਾਰ, ਲਾਗ ਵਾਲੇ ਨਮੂਨਿਆਂ ਦੀ ਰੋਜ਼ਾਨਾ ਦੀ ਦਰ ਹੁਣ 6.62 ਫੀਸਦੀ ਹੋ ਗਈ ਹੈ, ਇਹ ਲਗਾਤਾਰ ਅੱਠ ਦਿਨਾਂ ਤੋਂ 10 ਫੀਸਦੀ ਤੋਂ ਹੇਠਾਂ ਬਣੀ ਹੋਈ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਲੋਂ 2 ਕਰੋੜ 81 ਲੱਖ 75 ਹਜ਼ਾਰ 44 ਕੇਸ ਹੋ ਚੁੱਕੇ ਹਨ। ਹੁਣ ਤੱਕ 3 ਲੱਖ 31 ਹਜ਼ਾਰ 895 ਲੋਕਾਂ ਦੀ ਜਾਨ ਇਸ ਵਾਇਰਸ ਨਾਲ ਜਾ ਚੁੱਕੀ ਹੈ। ਅਜੇ 18 ਲੱਖ 95 ਹਜ਼ਾਰ 520 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਉਥੇ ਹੀ, ਹੁਣ ਤੱਕ 2 ਕਰੋੜ 59 ਲੱਖ 47 ਹਜ਼ਾਰ 629 ਲੋਕ ਇਸ ਵਾਇਰਸ ਨਾਲ ਠੀਕ ਹੋ ਚੁੱਕੇ ਹਨ।

ਵਾਰਾਣਸੀ ‘ਚ ਵੱਡਾ ਹਾਦਸਾ : ਕਾਸ਼ੀ ਵਿਸ਼ਵਨਾਥ ਧਾਮ ‘ਚ ਡਿੱਗੀ ਜਰਜਰ ਇਮਾਰਤ, 2 ਮਜ਼ਦੂਰਾਂ ਦੀ ਮੌਤ, ਕਈ ਜ਼ਖ਼ਮੀ

0

ਵਾਰਾਣਸੀ : ਉੱਤਰ ਪ੍ਰਦੇਸ਼ ‘ਚ ਉਸਾਰੀ ਅਧੀਨ ਕਾਸ਼ੀ ਵਿਸ਼ਵਨਾਥ ਧਾਮ (Kashi Vishwanath Corridor) ‘ਚ ਮੰਗਲਵਾਰ ਸਵੇਰੇ ਜਰਜਰ ਹੋ ਚੁੱਕੇ ਦੋ ਮੰਜ਼ਿਲਾਂ ਮਕਾਨ (Building Collapse) ਦੇ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਵਿਸ਼ਵਨਾਥ ਧਾਮ ਵਿੱਚ ਕੰਮ ਕਰਨ ਵਾਲੇ ਅੱਧਾ ਦਰਜਨ ਮਜ਼ਦੂਰ ਜਖ਼ਮੀ ਹੋ ਗਏ। ਜ਼ਖਮੀਆਂ ਦਾ ਇਲਾਜ ਸ਼ਿਵ ਪ੍ਰਸ਼ਾਦ ਗੁਪਤਾ ਡਵੀਜ਼ਨਲ ਹਸਪਤਾਲ ਵਿਖੇ ਕੀਤਾ ਜਾ ਰਿਹਾ ਹੈ।

ਖ਼ਬਰਾਂ ਅਨੁਸਾਰ, ਵਿਸ਼ਵਨਾਥ ਥਾਮ ਵਿੱਚ ਕੰਮ ਕਰਨ ਵਾਲੇ ਇਹ ਮਜ਼ਦੂਰ ਜਰਜਰ ਮਕਾਨ ਵਿੱਚ ਅਸਥਾਈ ਤਰੀਕੇ ਨਾਲ ਰਹਿੰਦੇ ਸਨ। ਮੰਗਲਵਾਰ ਸਵੇਰੇ ਮਕਾਨ ਅਚਾਨਕ ਡਿੱਗ ਗਿਆ, ਜਿਸ ਦੇ ਮਲਬੇ ਵਿੱਚ ਸਾਰੇ ਮਜ਼ਦੂਰ ਦੱਬ ਗਏ। ਸੂਚਨਾ ‘ਤੇ ਪਹੁੰਚੀ ਪੁਲਿਸ ਦੀ ਟੀਮ ਨੇ ਰੈਸਕਿਊ ਆਪਰੇਸ਼ਨ ਚਲਾ ਕੇ ਸਾਰੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਿਆ, ਜਿੱਥੇ ਦੋ ਮਜ਼ਦੂਰਾਂ ਦੀ ਮੌਤ ਹੋ ਗਈ।

ਪੰਜਾਬ ‘ਚ ਮੁੱਖ ਸਕੱਤਰ ਵੱਲੋਂ ਖਾਲੀ ਅਸਾਮੀਆਂ ਜਲਦੀ ਭਰਨ ਦੇ ਆਦੇਸ਼

0

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਹਰ ਘਰ’ਚ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਅਤੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਿੱਤੇ ਹੁਕਮਾਂ ਵਿੱਚ ਤੇਜ਼ੀ ਲਿਆਉਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭਰਤੀ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ, ਤਾਂ ਜੋ ਵੱਖ-ਵੱਖ ਵਿਭਾਗਾਂ ਦੀ ਕਾਰਜਕੁਸ਼ਲਤਾ ‘ਚ ਹੋਰ ਵੀ ਵਧੇਰੇ ਵਾਧਾ ਹੋ ਜਾਵੇ।

ਇੱਕ ਮੀਟਿੰਗ ‘ਚ ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਤੋਂ ਵੱਡੇ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਬਹੁਤ ਸਾਰੀਆਂ ਅਸਾਮੀਆਂ ਹਾਲੇ ਵੀ ਭਰੀਆਂ ਜਾਣੀਆਂ ਬਾਕੀ ਹਨ ।

ਉਨ੍ਹਾਂ ਨੇ ਦੱਸਿਆ ਕਿ ਸਿਰਫ 5 ਵਿਭਾਗਾਂ ਵਿੱਚ ਹੀ ਵੱਖ-ਵੱਖ ਅਸਾਮੀਆਂ ਲਈ 38,552 ਪੋਸਟਾਂ ਭਰੀਆਂ ਜਾਣੀਆਂ ਹਨ, ਜਿਨ੍ਹਾਂ ਵਿੱਚੋਂ ਸਿਰਫ ਸਕੂਲ ਸਿੱਖਿਆ ਵਿਭਾਗ ਵਿੱਚ ਹੀ 16,681 ਅਸਾਮੀਆਂ ਦੀ ਭਰਤੀ ਕੀਤੀ ਜਾਣੀ ਹੈ । ਜਦਕਿ ਗ੍ਰਹਿ ਵਿਭਾਗ ਵਿੱਚ 10,387, ਬਿਜਲੀ ਵਿਭਾਗ ਵਿੱਚ 3,623 ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 5,834 ਅਤੇ ਸਹਿਕਾਰਤਾ ਵਿਭਾਗ ਵਿੱਚ ਵੀ 2,027 ਅਸਾਮੀਆਂ ਦੀ ਵੱਖ-ਵੱਖ ਪੱਧਰ ‘ਤੇ ਭਰਤੀ ਕੀਤੀ ਜਾਣੀ ਹੈ ।

ਉਨ੍ਹਾਂ ਵੱਲੋਂ ਇਹ ਜਾਣਕਾਰੀ ਵੀ ਦਿੱਤੀ ਗਈ ਕਿ ਕਈ ਵਿਭਾਗਾਂ ਜਿਵੇਂ ਕਿ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਜਲ ਸਰੋਤ ਵਿਭਾਗ, ਗ੍ਰਹਿ ਵਿਭਾਗ, ਬਿਜਲੀ ਵਿਭਾਗ, ਸਹਿਕਾਰਤਾ, ਸਿਹਤ ਵਿਭਾਗ, ਉਚੇਰੀ ਸਿੱਖਿਆ, ਮਾਲ ਵਿਇਸ ਤੋਂ ਇਲਾਵਾ ਹਾਊਸਿੰਗ, ਪਬਲਿਕ ਵਰਕਸ, ਟਰਾਂਸਪੋਰਟ, ਪਸ਼ੂ ਪਾਲਣ ਵਿਭਾਗ, ਕਿਰਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਖੇਤੀਬਾੜੀ, ਜੰਗਲਾਤ, ਜੇਲ੍ਹ ਵਿਭਾਗ ਵਿੱਚ ਵੀ ਭਰਤੀ ਪ੍ਰਕਿਰਿਆ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਮੈਡੀਕਲ ਸਿੱਖਿਆ, ਯੋਜਨਾ ਵਿਭਾਗ, ਖੇਡ ਅਤੇ ਯੁਵਕ ਸੇਵਾਵਾਂ ਵਿਭਾਗ, ਸਮਾਜਿਕ ਸੁਰੱਖਿਆ, ਡਿਫੈਂਸ ਸਰਵਸਿਜ਼, ਸੈਰ ਸਪਾਟਾ ਵਿਭਾਗ, ਸਿਵਲ ਏਵੀਏਸ਼ਨ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਵੀ ਭਰਤੀ ਪ੍ਰਕਿਰਿਆ ਲਈ ਕਾਰਜ ਜ਼ੋਰਾਂ ‘ਤੇ ਹੈ।ਇਸ ਮੀਟਿੰਗ ‘ਚ ਸੂਬੇ ਦੇ ਹੋਰ ਵੀ ਬਹੁਤ ਸਾਰੇ ਉੱਚ ਅਧਿਕਾਰੀ ਸ਼ਾਮਿਲ ਸਨ।

 

 

ਮਸ਼ਹੂਰ ਪੰਜਾਬੀ ਗਾਇਕ Lehmber Hussainpuri ‘ਤੇ ਆਪਣੀ ਪਤਨੀ, ਬੱਚਿਆਂ ਅਤੇ ਸਾਲੀ ਨੇ ਲਗਾਇਆ ਮਾਰ ਕੁੱਟਮਾਰ ਕਰਨ ਦਾ ਇਲਜ਼ਾਮ

0

ਜਲੰਧਰ : ਜਲੰਧਰ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ‘ਤੇ ਆਪਣੀ ਪਤਨੀ, ਬੱਚਿਆਂ ਅਤੇ ਸਾਲੀ ਨੂੰ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀਆਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ ਹੈ। ਗਾਇਕ ਦੇ ਘਰ ਦੇ ਬਾਹਰ ਕਰੀਬ ਦੋ ਘੰਟੇ ਤਕ ਹੰਗਾਮਾ ਹੋਇਆ, ਜਿਸ ਤੋਂ ਬਾਅਦ ਥਾਣਾ ਭਾਰਗੋ ਕੈਂਪ ਦੇ ਇੰਚਾਰਜ ਭਗਵੰਤ ਸਿੰਘ ਭੁੱਲਰ ਮੌਕੇ ‘ਤੇ ਪਹੁੰਚੇ। ਜਦੋਂ ਇਸ ਦੇ ਬਾਰੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਤਪ ਪੁੱਛਿਆ ਗਿਆ ਤਾਂ ਉਸ ਨੇ ਇਸ ਘਟਨਾ ਨੂੰ ਮਾਮੂਲੀ ਦੱਸਿਆ ਅਤੇ ਕਿਹਾ ਕਿ ਉਸ ਦੀ ਸਾਲੀ ਦੀਆਂ ਗੱਲਾਂ ‘ਚ ਆ ਕੇ ਪਤਨੀ ਝਗੜਾ ਕਰ ਰਹੀ ਹੈ। ਮੌਕੇ ‘ਤੇ ਪਹੁੰਚੀ ਥਾਣਾ ਇੰਚਾਰਜ ਭੁੱਲਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਗਾਇਕ ਲਹਿੰਬਰ ਹੁਸੈਨਪੁਰੀ ਦੀ ਸਾਲੀ ਰਜਨੀ ਨੇ ਦੱਸਿਆ ਕਿ ਉਸ ਦਾ ਘਰ ਵੀ ਲਹਿੰਬਰ ਦੇ ਘਰ ਦੇ ਸਾਹਮਣੇ ਹੀ ਹੈ। ਉਸ ਨੇ ਦੱਸਿਆ ਕਿ ਘਰ ‘ਚ ਕਿਰਾਏਦਾਰ ਰੱਖਣੇ ਸਨ, ਜਿਸ ਲਈ ਕੁਝ ਲੋਕਾਂ ਨੂੰ ਕਿਹਾ ਗਿਆ ਸੀ। ਸੋਮਵਾਰ ਸ਼ਾਮ ਨੂੰ ਕਿਰਾਏਦਾਰ ਘਰ ਦੇਖਣ ਲਈ ਆਏ ਤਾਂ ਲਹਿੰਬਰ ਨੇ ਉਨ੍ਹਾਂ ‘ਤੇ ਦੋਸ਼ ਲਾਇਆ ਕਿ ਉਹ ਗ਼ਲਤ ਆਦਮੀ ਲੈ ਕੇ ਘਰ ਆ ਗਈ ਹੈ। ਉਸ ਨੇ ਦੋਸ਼ ਲਾਇਆ ਕਿ ਲਹਿੰਬਰ ਆਪਣੇ ਸਾਥੀਆਂ ਨੂੰ ਲੈ ਕੇ ਆਇਆ ਅਤੇ ਪਿਸਤੌਲ ਅਤੇ ਹਥਿਆਰ ਨਾਲ ਸਾਰਿਆਂ ਨੂੰ ਬੁਰੀ ਤਰ੍ਹਾਂ ਕੁੱਟਿਆ। ਦੋਸ਼ ਸੀ ਕਿ ਲਹਿੰਬਰ ਨੇ ਆਪਣੀ ਪਤਨੀ, ਸਾਲੀ, ਬੱਚਿਆਂ ਅਤੇ ਦੂਜੇ ਸ਼ਹਿਰ ਤੋਂ ਇਲਾਜ ਕਰਵਾਉਣ ਲਈ ਆਈ ਸਾਲੀ ਨੂੰ ਵੀ ਕੁੱਟਿਆ।

ਮੁੰਬਈ ‘ਚ ਘਟੇ ਕੋਰੋਨਾ ਕੇਸ, ਲੌਕਡਾਊਨ ਤੋਂ ਮਿਲੀ ਰਾਹਤ

0

ਮਹਾਰਾਸ਼ਟਰ ‘ਚ ਸਰਕਾਰ ਨੇ ਕੋਰੋਨਾ ਦੇ ਘੱਟਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਲੌਕਡਾਊਨ ਦੌਰਾਨ ਲਗਾਈਆਂ ਪਾਬੰਦੀਆਂ ਵਿੱਚ ਥੋੜ੍ਹੀ ਰਾਹਤ ਦਿੱਤੀ ਹੈ।ਮਹਾਰਾਸ਼ਟਰ ‘ਚ ਜੋ ਕੋਰੋਨਾ ਤੋਂ ਬੁਰੀ ਤਰ੍ਹਾਂ ਪ੍ਰਭਾਵਤ ਹੋਇਆ ਹੈ, ਨਵੇਂ ਮਾਮਲਿਆਂ ਦੀ ਗਿਣਤੀ ਨਿਰੰਤਰ ਘੱਟਦੀ ਜਾ ਰਹੀ ਹੈ।

ਮੁੰਬਈ ਵਿਚ, ਪਿਛਲੇ 24 ਘੰਟਿਆਂ ਵਿਚ, ਕੋਰੋਨਾ ਦੇ 15,077 ਨਵੇਂ ਕੇਸ ਦਰਜ ਕੀਤੇ ਗਏ ਹਨ। ਰਾਜਧਾਨੀ ਮੁੰਬਈ ਵਿੱਚ ਨਵੇਂ ਕੇਸਾਂ ਦੀ ਗਿਣਤੀ ਘੱਟ ਹੋਣ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਕੁਝ ਛੁਟ ਦਿੱਤੀ ਗਈ ਹੈ। ਹੁਣ ਗੈਰ-ਜ਼ਰੂਰੀ ਸਟੋਰ ਖੋਲ੍ਹੇ ਜਾ ਸਕਦੇ ਹਨ। ਰਾਜ ਵਿੱਚ ਕੋਰੋਨਾ ਦੇ ਇਹ ਕੇਸ ਤਿੰਨ ਮਹੀਨਿਆਂ ਵਿੱਚ ਸਭ ਤੋਂ ਘੱਟ ਹਨ।

ਪਿਛਲੇ 24 ਘੰਟਿਆਂ ਵਿੱਚ ਮਹਾਰਾਸ਼ਟਰ ਵਿੱਚ 184 ਲੋਕਾਂ ਦੀ ਮੌਤ ਹੋਈ ਹੈ। ਇਸ ਸਮੇਂ ਰਾਜ ਵਿਚ ਕੋਰੋਨਾ ਦੇ ਤਾਜ਼ੇ ਮਾਮਲਿਆਂ ਦੀ ਗਿਣਤੀ 2,53,367 ਹੈ ਜਦੋਂ ਕਿ ਮੌਤ ਦਰ 1.66% ਹੈ ਅਤੇ ਸਕਾਰਾਤਮਕ ਦਰ 16.39% ਹੈ। ਪਿਛਲੇ 24 ਘੰਟਿਆਂ ਵਿਚ ਰਾਜ ਵਿਚ 33,000 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ।ਮੈਟਰੋਪੋਲੀਟਨ ਮੁੰਬਈ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ 676 ਮਾਮਲੇ ਦਰਜ ਹੋਏ। ਇਹ ਗਿਣਤੀ ਪਿਛਲੇ ਡੇਢ ਮਹੀਨਿਆਂ ਵਿੱਚ ਸਭ ਤੋਂ ਘੱਟ ਹੈ।

ਇਸ ਤੋਂ ਪਹਿਲਾਂ 14 ਫਰਵਰੀ ਨੂੰ ਸ਼ਹਿਰ ਵਿੱਚ 645 ਕੇਸ ਦਰਜ ਹੋਏ ਸਨ। ਮੁੰਬਈ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਮਹਾਂਮਾਰੀ ਕਾਰਨ 29 ਲੋਕਾਂ ਦੀ ਮੌਤ ਹੋ ਗਈ ਹੈ।

 

12ਵੀਂ ਜਮਾਤ ਦੀ ਪ੍ਰੀਖਿਆ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੁਣ ਹੋਵੇਗੀ 3 ਜੂਨ ਨੂੰ ਅਗਲੀ ਸੁਣਵਾਈ

0

ਨਵੀਂ ਦਿੱਲੀ : ਕੇਂਦਰ ਨੇ ਅੱਜ ਸੁਪਰੀਮ ਕੋਰਟ ਵਿਚ ਦੱਸਿਆ ਹੈ ਕਿ ਸੀਬੀਐਸਈ ਤੇ ਆਈਸੀਐਸਈ ਦੀ 12ਵੀਂ ਜਮਾਤ ਦੀ ਪ੍ਰੀਖਿਆ ਕਰੋਨਾ ਮਹਾਂਮਾਰੀ ਦੌਰਾਨ ਕਰਵਾਉਣ ਸਬੰਧੀ ਫੈਸਲਾ ਦੋ ਦਿਨਾਂ ਵਿਚ ਕਰ ਲਿਆ ਜਾਵੇਗਾ। ਅਟਾਰਟੀ ਜਨਰਲ ਕੇ ਕੇ ਵੇਣੂਗੋਪਾਲ ਨੇ ਜਸਟਿਸ ਏ ਐਮ ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਨੂੰ ਅੱਜ ਅਪੀਲ ਕੀਤੀ ਕਿ ਇਸ ਮਾਮਲੇ ਦੀ ਸੁਣਵਾਈ ਟਾਲੀ ਜਾਵੇ।

ਅਦਾਲਤ ਨੇ ਕਿਹਾ ਕਿ ਵਿਿਦਆਰਥੀ ਉਮੀਦ ਕਰ ਰਹੇ ਹਨ ਕਿ ਇਸ ਵਾਰ ਵੀ ਪਿਛਲੇ ਸਾਲ ਦੀ ਪਾਲਸੀ ਲਾਗੂ ਕੀਤੀ ਜਾਵੇਗੀ ਪਰ ਜੇ ਸਰਕਾਰ ਪਿਛਲੇ ਸਾਲ ਤੋਂ ਹਟ ਕੇ ਇਨ੍ਹਾਂ ਪ੍ਰੀਖਿਆਵਾਂ ਬਾਰੇ ਫੈਸਲਾ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਵਿਸ਼ੇਸ਼ ਕਾਰਨ ਦੱਸਣੇ ਪੈਣਗੇ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 3 ਜੂਨ ਨਿਰਧਾਰਿਤ ਕਰ ਦਿੱਤੀ।