Home Blog Page 2639

ਕੇਂਦਰੀ ਮੰਤਰੀ Prakash Javadekar ਨੇ ਕੀਤਾ ਵੱਡਾ ਐਲਾਨ, ਦੇਸ਼ ‘ਚ ਸਾਰਿਆਂ ਦਸੰਬਰ ਤੱਕ ਲੱਗ ਜਾਵੇਗੀ ਕੋਰੋਨਾ ਵੈਕਸੀਨ

0

ਨਵੀਂ ਦਿੱਲੀ : ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਦਸੰਬਰ ਮਹੀਨੇ ਤੱਕ ਦੇਸ਼ ‘ਚ ਕੋਰੋਨਾ ਵੈਕਸੀਨੇਸ਼ਨ ਦਾ ਕੰਮ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਵੈਕਸੀਨ ਦੇ ਬਾਰੇ ‘ਚ ਪਿਛਲੇ ਹਫ਼ਤੇ ਸਿਹਤ ਵਿਭਾਗ ਨੇ ਵਿਸਤਾਰ ‘ਚ ਜਾਣਕਾਰੀ ਦਿੱਤੀ ਸੀ। ਵਿਭਾਗ ਵੱਲੋਂ ਦੱਸਿਆ ਗਿਆ ਸੀ ਕਿ ਦਸੰਬਰ ਤੱਕ 216 ਕਰੋੜ ਵੈਕਸੀਨ ਡੋਜ਼ ਮੌਜੂਦ ਹੋਵੇਗੀ। ਯਾਨੀ 108 ਕਰੋੜ ਲੋਕਾਂ ਦੇ ਵੈਕਸੀਨੇਸ਼ਨ ਦਾ ਪੂਰਾ ਖਾਕਾ ਪੇਸ਼ ਕੀਤਾ ਗਿਆ ਸੀ। ਵਿਭਾਗ ਨੇ ਵੈਕਸੀਨ ਦੇ ਨਾਮ ਵੀ ਦੱਸੇ ਸਨ।

ਕੋਵੀਸ਼ੀਲਡ, ਕੋਵੈਕਸੀਨ, ਨੋਵਾਵੈਕਸੀਨ, ਜੇਨੋਵਾ ਅਤੇ ਸਪੂਤਨਿਕ – ਵੀ ਦਾ ਜ਼ਿਕਰ ਕੀਤਾ ਗਿਆ ਸੀ। ਕੇਂਦਰੀ ਮੰਤਰੀ ਨੇ ਸਾਫ਼ ਕਿਹਾ ਹੈ ਕਿ ਦੇਸ਼ ‘ਚ ਵੈਕਸੀਨੇਸ਼ਨ ਦਾ ਪ੍ਰੋਗਰਾਮ ਦਸੰਬਰ ਦੇ ਪਹਿਲੇ ਹਫ਼ਤੇ ਤੱਕ ਪੂਰਾ ਕਰ ਲਿਆ ਜਾਵੇਗਾ। ਦਰਅਸਲ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਸਨ। ਦੱਸ ਦਈਏ ਕਿ ਅੱਜ ਰਾਹੁਲ ਗਾਂਧੀ ਨੇ ਪ੍ਰੈਸ ਕਾਨਫਰੰਸ ‘ਚ ਕਿਹਾ, ਮੈਂ ਅਤੇ ਬਹੁਤ ਸਾਰੇ ਲੋਕਾਂ ਨੇ ਸਰਕਾਰ ਨੂੰ ਕੋਰੋਨਾ ਦੀ ਦੂਜੀ ਲਹਿਰ ਨੂੰ ਲੈ ਕੇ ਵਾਰਨਿੰਗ ਦਿੱਤੀ। ਕਈ ਵਾਰ ਅਸੀਂ ਸਰਕਾਰ ਨੂੰ ਸਲਾਹ ਵੀ ਦਿੱਤੀ ਪਰ ਸਰਕਾਰ ਨੇ ਸਾਡਾ ਮਜ਼ਾਕ ਉਡਾਇਆ।

ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਆਈ ਗਿਰਾਵਟ, 24 ਘੰਟਿਆਂ ‘ਚ 1.73 ਲੱਖ ਕੇਸ, 3617 ਮੌਤਾਂ

0

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੀ ਰਫਤਾਰ ਹੁਣ ਘੱਟ ਰਹੀ ਹੈ। ਹਰ ਰੋਜ਼ ਕੋਰੋਨਾ ਦੇ ਕੇਸ ਦੇਖੀਏ ਤਾਂ ਕੋਰੋਨਾ ਦੀ ਦੂਜੀ ਲਹਿਰ ਦੀ ਲਾਗ ਹੁਣ ਕਮਜ਼ੋਰ ਹੋ ਰਹੀ ਹੈ, ਹਾਲਾਂਕਿ, ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ ਅਜੇ ਵੀ ਚਿੰਤਾ ਪੈਦਾ ਕਰ ਰਹੀ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 1 ਲੱਖ 73 ਹਜ਼ਾਰ 790 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਇਸ ਸਮੇਂ ਦੌਰਾਨ 3617 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਕੋਰੋਨਾ ਦੇ ਨਵੇਂ ਕੇਸ ਆਉਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 2 ਕਰੋੜ 77 ਲੱਖ 29 ਹਜ਼ਾਰ 247 ਹੋ ਗਈ ਹੈ।

ਸਿਹਤ ਮੰਤਰਾਲੇ ਦੇ ਅਨੁਸਾਰ, ਹੁਣ ਤੱਕ ਕੋਰੋਨਾ ਤੋਂ ਦੇਸ਼ ਵਿੱਚ 22 ਲੱਖ 28 ਹਜ਼ਾਰ 734 ਸਰਗਰਮ ਕੇਸ ਹਨ, ਜਦੋਂ ਕਿ 2 ਕਰੋੜ 51 ਲੱਖ 78 ਹਜ਼ਾਰ 011 ਵਿਅਕਤੀ ਠੀਕ ਹੋਏ ਹਨ ਅਤੇ ਆਪਣੇ ਘਰਾਂ ਨੂੰ ਵਾਪਿਸ ਗਏ ਹਨ। ਦੇਸ਼ ਵਿੱਚ ਹੁਣ ਤੱਕ 3 ਲੱਖ 22 ਹਜ਼ਾਰ 512 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

 

UK ਵਿੱਚ ਜਾਨਸਨ ਐਂਡ ਜਾਨਸਨ ਦੀ ਸਿੰਗਲ ਸ਼ਾਟ ਕੋਵਿਡ ਵੈਕਸੀਨ ਨੂੰ ਦਿੱਤੀ ਮਨਜ਼ੂਰੀ, 20 ਕਰੋੜ ਖੁਰਾਕਾਂ ਦਾ ਦਿੱਤਾ ਆਦੇਸ਼

0

ਲੰਡਨ : ਯੂਨਾਈਟਿਡ ਕਿੰਗਡਮ ਸਰਕਾਰ ਨੇ ਸ਼ੁੱਕਰਵਾਰ ਨੂੰ ਫਾਰਮਾ ਕੰਪਨੀ ਜਾਨਸਨ ਐਂਡ ਜਾਨਸਨ ਦੀ ਸਿੰਗਲ ਸ਼ਾਟ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਿਹਤ ਮੰਤਰੀ ਮੈਟ ਹੈਂਕਾਕ ਨੇ ਕਿਹਾ ਹੈ, ਇਸ ਫ਼ੈਸਲੇ ਨਾਲ ਯੂਕੇ ਦੇ ਸਫਲ ਕੋਰੋਨਾ ਵੈਕਸੀਨੇਸ਼ਨ ਪ੍ਰੋਗਰਾਮ ਨੂੰ ਹੋਰ ਮਜ਼ਬੂਤੀ ਮਿਲੇਗੀ। ਹੁਣ ਸਾਡੇ ਕੋਲ 4 ਸੁਰੱਖਿਅਤ ਵੈਕਸੀਨਾਂ ਹਨ ਜਿਨ੍ਹਾਂ ਦੇ ਜ਼ਰੀਏ ਲੋਕਾਂ ਦਾ ਵੈਕਸੀਨੇਸ਼ਨ ਕੀਤਾ ਜਾਵੇਗਾ। ਸਰਕਾਰ ਦਾ ਮੰਨਣਾ ਹੈ ਕਿ ਆਉਣ ਵਾਲੇ ਮਹੀਨਿਆਂ ‘ਚ ਸਿੰਗਲ ਸ਼ਾਟ ਵੈਕਸੀਨ ਦੀ ਵਜ੍ਹਾ ਨਾਲ ਵੈਕਸੀਨੇਸ਼ਨ ‘ਚ ਬਹੁਤ ਫਰਕ ਆਵੇਗਾ।

ਬ੍ਰਿਟੇਨ ਨੇ ਇਸ ਵੈਕਸੀਨ ਦੀ 2 ਕਰੋੜ ਡੋਜ਼ ਦਾ ਆਰਡਰ ਦਿੱਤਾ ਹੈ। ਅਮਰੀਕਾ ‘ਚ ਹੋਏ ਟਰਾਇਲ ਦੌਰਾਨ ਜਾਨਸਨ ਐਂਡ ਜਾਨਸਨ ਦੀ ਵੈਕਸੀਨ ਨੂੰ ਹਲਕੇ ਅਤੇ ਗੰਭੀਰ ਕੋਰੋਨਾ ਸੰਕਰਮਣ ਨੂੰ ਰੋਕਣ ‘ਚ 72 ਫੀਸਦੀ ਕਾਰਗਰ ਪਾਇਆ ਗਿਆ ਸੀ। ਬ੍ਰਿਟੇਨ ਨੇ ਹੁਣ ਤੱਕ 6.2 ਕਰੋੜ ਵੈਕਸੀਨ ਡੋਜ਼ ਲਗਾਏ ਹਨ। ਜਿਆਦਾਤਰ ਵੈਕਸੀਨ ਡੋਜ਼ ਔਕਸਫੋਰਡ-ਐਸਟਰਾਜੈਨੇਕਾ ਅਤੇ ਫਾਇਜ਼ਰ ਦੀ ਵੈਕਸੀਨ ਦੇ ਹਨ। ਇਸ ਤੋਂ ਇਲਾਵਾ ਮੌਡਰਨਾ ਦੀ ਵੈਕਸੀਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਜਾ ਚੁੱਕੀ ਹੈ।

ਪੰਜਾਬ ਕਾਂਗਰਸ ‘ਚ ਹੋ ਰਹੀ ਗੜਬੜੀ ਨੂੰ ਨਿਬੇੜਨ ਲਈ ਹਾਈਕਮਾਨ ਦੀ ਤਿੰਨ ਮੈਂਬਰੀ ਕਮੇਟੀ ਦੀ ਮੀਟਿੰਗ ਅੱਜ

0

ਚੰਡੀਗੜ੍ਹ: ਪੰਜਾਬ ਕਾਂਗਰਸ ‘ਚ ਚੱਲ ਰਹੇ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈ ਕਮਾਨ ਵੱਲੋਂ ਇੱਕ ਤਿੰਨ ਮੈਂਬਰ ਕਮੇਟੀ ਗਠਿਤ ਕੀਤੀ ਗਈ ਹੈ। ਇਸ ਕਮੇਟੀ ਦੀ ਪਹਿਲੀ ਬੈਠਕ ਅੱਜ ਦਿੱਲੀ ਵਿੱਚ ਹੋਏਗੀ। ਕਮੇਟੀ ਵਿੱਚ ਪੰਜਾਬ ਇੰਚਾਰਜ ਹਰੀਸ਼ ਰਾਵਤ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਅਤੇ ਸਾਬਕਾ ਸੰਸਦ ਮੈਂਬਰ ਜੇਪੀ ਅਗਰਵਾਲ ਸ਼ਾਮਲ ਹਨ। ਦੱਸ ਦਈਏ ਕਿ ਪੰਜਾਬ ਕਾਂਗਰਸ ‘ਚ ਪਿੱਛਲੇ ਲੰਬੇ ਸਮੇਂ ਤੋਂ ਆਪਸੀ ਗੜਬੜ ਵੱਧਦੀ ਜਾ ਰਹੀ ਹੈ। ਪਾਰਟੀ ਦੇ ਅੰਦਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਹੋ ਰਿਹਾ ਹੈ।

ਖ਼ਬਰਾਂ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਕਮੇਟੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਹੀ ਨੁਕਸਾਨ ਨੂੰ ਕੰਟਰੋਲ ਵਿੱਚ ਲੱਗੇ ਹੋਏ ਹਨ। ਨਾਰਾਜ਼ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਨਾਉਣ ਲਈ ਵਨ-ਟੂ-ਵਨ ਮੀਟਿੰਗ ਤਿਆਰ ਕੀਤੀ ਜਾ ਰਹੀ ਹੈ। ਕਮੇਟੀ ਦੀ ਪਹਿਲੀ ਬੈਠਕ ਸ਼ਨੀਵਾਰ ਸਵੇਰੇ ਪਾਰਟੀ ਹੈੱਡਕੁਆਰਟਰ ਵਿਖੇ ਹੋਵੇਗੀ। ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਸਾਰੇ ਆਗੂਆਂ ਨੂੰ ਜਨਤਕ ਫੋਰਮਾਂ ਵਿਚ ਆਪਸੀ ਮਤਭੇਦ ਬਾਰੇ ਗੱਲਬਾਤ ਨਾ ਕਰਨ ਲਈ ਕਿਹਾ ਗਿਆ ਹੈ।

ਭਾਰਤ ਨੇ ਰਾਫੇਲ ਲੜਾਕੂ ਜਹਾਜ਼ਾਂ ਦੀ ਗਿਣਤੀ ‘ਚ ਕੀਤਾ ਵਾਧਾ

0

ਭਾਰਤ ਨੇ ਆਪਣੀ ਹਵਾਈ ਫੌਜ ‘ਚ ਲੜਾਕੂ ਜਹਾਜ਼ਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਹੈ।ਰਾਫੇਲ ਲੜਾਕੂ ਜਹਾਜ਼ਾਂ ਦੀ ਇੱਕ ਹੋਰ ਖੇਪ ਭਾਰਤ ਪਹੁੰਚ ਗਈ ਹੈ । 8000 ਕਿਲੋਮੀਟਰ ਦੀ ਦੂਰੀ ਤੈਅ ਕਰ ਤਿੰਨ ਹੋਰ ਰਾਫੇਲ ਭਾਰਤ ਪਹੁੰਚੇ ਹਨ । ਇਨ੍ਹਾਂ ਜਹਾਜ਼ਾਂ ਨੂੰ ਭਾਰਤੀ ਹਵਾਈ ਫੌਜ ਨੇ ਹਾਸਿਲ ਕੀਤਾ । ਇਸ ਤੋਂ ਪਹਿਲਾਂ 22 ਅਪ੍ਰੈਲ ਨੂੰ ਚਾਰ ਜਹਾਜ਼ਾਂ ਦੀ ਪੰਜਵੀਂ ਖੇਪ ਭਾਰਤ ਆਈ ਸੀ ।

ਭਾਰਤ ਨੇ ਸਤੰਬਰ 2016 ਵਿੱਚ 36 ਰਾਫੇਲ ਲੜਾਕੂ ਜਹਾਜ਼ਾਂ ਦਾ ਫਰੈਂਚ ਕੰਪਨੀ ਨੂੰ ਆਰਡਰ ਦਿੱਤਾ ਸੀ।ਇਹ ਸੌਦਾ 59,000 ਕਰੋੜ ਰੁਪਏ ਵਿੱਚ ਹੋਇਆ ਸੀ।ਹੁਣ ਤੱਕ ਭਾਰਤ ਵਿੱਚ ਕੁੱਲ ਗਿਣਤੀ ਦੇ ਦੋ-ਤਿਹਾਈ ਜਹਾਜ਼ ਆ ਚੁੱਕੇ ਹਨ ।ਪੰਜ ਰਾਫੇਲ ਜਹਾਜ਼ਾਂ ਦਾ ਪਹਿਲਾ ਜੱਥਾ 29 ਜੁਲਾਈ 2020 ਨੂੰ ਭਾਰਤ ਪਹੁੰਚਿਆ ਸੀ । ਇਨ੍ਹਾਂ ਜਹਾਜ਼ਾਂ ਨੂੰ ਪਿਛਲੇ ਸਾਲ 10 ਸਤੰਬਰ ਨੂੰ ਅੰਬਾਲਾ ਵਿੱਚ ਇੱਕ ਪ੍ਰੋਗਰਾਮ ਵਿੱਚ ਅਧਿਕਾਰਿਕ ਰੂਪ ਨਾਲ ਭਾਰਤੀ ਹਵਾਈ ਫੌਜ ਵਿੱਚ ਸ਼ਾਮਿਲ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਤਿੰਨ ਰਾਫੇਲ ਜਹਾਜ਼ਾਂ ਦਾ ਦੂਜਾ ਜੱਥਾ 3 ਨਵੰਬਰ 2020 ਨੂੰ ਭਾਰਤ ਪਹੁੰਚਿਆ ਸੀ।ਜਦੋਂ ਕਿ 27 ਜਨਵਰੀ 2021 ਨੂੰ ਤਿੰਨ ਹੋਰ ਜਹਾਜ਼ ਹਵਾਈ ਫੌਜ ਨੂੰ ਮਿਲੇ ਸਨ।ਉੱਥੇ ਹੀ, ਫ਼ਰਾਂਸ ਤੋਂ ਤਿੰਨ ਰਾਫੇਲ ਲੜਾਕੂ ਜਹਾਜ਼ਾਂ ਦਾ ਚੌਥਾ ਜੱਥਾ 31 ਮਾਰਚ ਦੀ ਸ਼ਾਮ ਨੂੰ ਭਾਰਤ ਪਹੁੰਚਿਆ ਸੀ।

ਰਾਫੇਲ ਚੌਥੀ ਪੀੜ੍ਹੀ ਦਾ ਲੜਾਕੂ ਜਹਾਜ਼ ਹੈ। ਰਾਫੇਲ ਇੱਕ ਫਰਾਂਸੀਸੀ ਕੰਪਨੀ ਦੈਸਾਲਟ ਐਵੀਏਸ਼ਨ ਨਿਰਮਿਤ ਦੋ ਇੰਜਣ ਵਾਲਾ ਮਧਿਅਮ ਮਲਟੀ-ਰੋਲ ਕਾਮਬੈੱਟ ਏਅਰਕ੍ਰਾਫਟ ਹੈ। ਇਹ ਗ੍ਰਾਊਂਡ ਸਪੋਰਟ, ਡੇਪਥ ਸਟ੍ਰਾਈਕ ਤੇ ਐਂਟੀ ਸ਼ਿਪ ਅਟੈਕ ਵਿੱਚ ਸਮਰੱਥ ਹੈ।ਇਸ ਨਾਲ ਭਾਰਤੀ ਹਵਾਈ ਫੌਜ ਦੀ ਤਾਕਤ ਵਿੱਚ ਹੋਰ ਵੀ ਵਾਧਾ ਹੋ ਗਿਆ ਹੈ।

 

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਹੋਇਆ ਵਾਧਾ, ਜਾਣੋ ਕਿ ਹੈ ਰੇਟ

0

ਨਵੀਂ ਦਿੱਲੀ : ਪੈਟਰੋਲ ਤੇ ਡੀਜ਼ਲ ਦੇ ਮੁੱਲ ਇਕ ਫਿਰ ਵੱਧਕੇ ਨਵੇਂ ਰਿਕਾਰਡ ਪੱਧਰ ‘ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਆਮ ਆਦਮੀ ਦੀਆਂ ਮੁਸੀਬਤਾਂ ਨੂੰ ਵੀ ਵਧਾ ਦਿੱਤਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਫੇਰ ਤੇਲ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ। ਅੱਜ ਪੈਟਰੋਲ 26 ਤੋਂ 30 ਪੈਸੇ ਜਦਕਿ ਡੀਜ਼ਲ 28 ਤੋਂ 31 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਦਿੱਲੀ ਵਿਚ ਪੈਟਰੋਲ 93.94 ਰੁਪਏ ਪ੍ਰਤੀ ਲੀਟਰ ‘ਤੇ ਚਲਾ ਗਿਆ, ਜਦਕਿ ਡੀਜ਼ਲ ਵੀ 84.89 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।

ਇਸ ਮਹੀਨੇ ਵਿਚ ਕਈ ਕਿਸ਼ਤਾਂ ਵਿਚ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਚੋਣਾਂ ਤੋਂ ਬਾਅਦ 16 ਦਿਨਾਂ ਵਿਚ ਹੀ ਪੈਟਰੋਲ 3.59 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ 4.13 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ।

ਜ਼ਹਿਰਲੀ ਸ਼ਰਾਬ ਨੇ ਲਈ 15 ਲੋਕਾਂ ਦੀ ਜਾਨ

0

ਅਲੀਗੜ੍ਹ: ਅਲੀਗੜ੍ਹ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਅਤੇ 16 ਲੋਕ ਬਿਮਾਰ ਹੋ ਗਏ ਹਨ।ਬਿਮਾਰ ਵਿਅਕਤੀਆਂ ਨੂੰ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ। ਇਸ ਮਾਮਲੇ ਵਿੱਚ ਜ਼ਹਿਰੀਲੀ ਸ਼ਰਾਬ ਵੇਚਣ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਦੋਂਕਿ ਫਰਾਰ ਹੋਏ ਦੋ ਮੁੱਖ ਮੁਲਜ਼ਮਾਂ ਲਈ 50-50 ਹਜ਼ਾਰ ਰੁਪਏ ਦਾ ਇਨਾਮ ਐਲਾਨਿਆ ਗਿਆ ਹੈ। ਸ਼ੁੱਕਰਵਾਰ ਨੂੰ ਸਵੇਰੇ ਅਲੀਗੜ੍ਹ ਦੇ ਕਰਸੂਆ ਪਿੰਡ ਤੋਂ ਜ਼ਹਿਰੀਲੀ ਸ਼ਰਾਬ ਨਾਲ ਸੱਤ ਲੋਕਾਂ ਦੀ ਮੌਤ ਹੋ ਗਈ। ਮੌਕੇ ‘ਤੇ ਤੁਰੰਤ ਜ਼ਿਲ੍ਹੇ ਦਾ ਉੱਚ ਅਧਿਕਾਰੀ ਪਹੁੰਚਿਆ।

 

ਇਸਦੇ ਨਾਲ ਹੀ ਪਿੰਡ ਚੈਰਤ ਵਿਚ ਵੀ ਚਾਰ ਲੋਕਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਜਿਵੇਂ ਹੀ ਰਾਤ ਆਈ, ਵਧੇਰੇ ਲੋਕਾਂ ਦੇ ਸ਼ਰਾਬ ਪੀਣ ਦੀ ਖ਼ਬਰ ਮਿਲੀ। ਇਨ੍ਹਾਂ ਸਾਰੇ ਲੋਕਾਂ ਨੇ ਸਰਕਾਰੀ ਦੇਸੀ ਸ਼ਰਾਬ ਦੇ ਠੇਕੇ ਤੋਂ ਬ੍ਰਾਂਡਡ ਦੇਸੀ ਸ਼ਰਾਬ ਖਰੀਦ ਕੇ ਪੀਤੀ ਸੀ।ਜਾਂਚ ਟੀਮ ਨੇ ਦੇਸੀ ਸ਼ਰਾਬ ਦੇ ਇਨ੍ਹਾਂ ਠੇਕਿਆਂ ਤੋਂ ਸ਼ਰਾਬ ਦੇ ਨਮੂਨੇ ਲਏ ਅਤੇ ਜਿਸ ਤੋਂ ਬਾਅਦ ਇਨ੍ਹਾਂ ਠੇਕਿਆਂ ਨੂੰ ਸੀਲ ਕਰ ਦਿੱਤਾ ਗਿਆ।

ਆਗਰਾ ਦੇ ਏਡੀਜੀ ਰਾਜੀਵ ਕ੍ਰਿਸ਼ਨਾ ਨੇ ਅਲੀਗੜ੍ਹ ਦੇ ਹਸਪਤਾਲਾਂ ਵਿੱਚ ਦਾਖਲ ਹੋਏ ਲੋਕਾਂ ਦੀ ਸਿਹਤ ਬਾਰੇ ਡਾਕਟਰਾਂ ਤੋਂ ਪੁੱਛਗਿੱਛ ਕੀਤੀ।ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਫਰਾਰ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਬੀਬੀ ਹਰਸਿਮਰਤ ਕੌਰ ਬਾਦਲ

0

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਯਾਨੀ ਕਿ ਸ਼ਨੀਵਾਰ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਵੈਕਸੀਨ ਕੇਂਦਰ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵੈਕਸੀਨ ਕੇਂਦਰ ਵਿੱਚ ਸੰਗਤਾਂ ਨੂੰ ਮੁਫ਼ਤ ਵੈਕਸੀਨ ਲਗਾਈ ਜਾਵੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਘੰਟਾ ਘਰ ਪ੍ਰਵੇਸ਼ ਦੁਆਰ ਦੇ ਬਾਹਰ ਬਣੇ ਪਲਾਜਾ ‘ਤੇ ਵਿਸ਼ੇਸ਼ ਵੈਕਸੀਨ ਕੈਂਪ ਵੀ ਸ਼ੁਰੂ ਕੀਤਾ ਜਾਵੇਗਾ। ਇਸ ਕੈਂਪ ਦੀ ਸ਼ੁਰੂਆਤ ਸੁਖਬੀਰ ਬਾਦਲ ਤੇ ਬੀਬੀ ਜਗੀਰ ਕੌਰ ਵੱਲੋਂ ਕੀਤੀ ਜਾਵੇਗੀ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਲਗਾਇਆ ਗਿਆ ਧਰਨਾ

0

ਕੋਰੋਨਾ ਦੀ ਦੂਜੀ ਲਹਿਰ ਪਹਿਲਾਂ ਨਾਲੋਂ ਵੀ ਜ਼ਿਆਦਾ ਘਾਤਕ ਸਾਬਿਤ ਹੋ ਰਹੀ ਹੈ।ਕੋਰੋਨਾ ਮਹਾਂਮਾਰੀ ਨਾਲ ਸਹੀ ਢੰਗ ਨਾਲ ਨਾ ਨਜਿੱਠਣ ’ਤੇ ਪੰਜਾਬ ਸਰਕਾਰ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸ਼ਹਿਰ ਪਟਿਆਲਾ ਵਿੱਚ ਤਿੰਨ ਰੋਜ਼ਾ ਧਰਨਾ ਲਗਾਇਆ ਗਿਆ ਹੈ। ਇਹ ਧਰਨਾ ਇੱਥੇ ਜੇਲ੍ਹ ਰੋਡ ’ਤੇ ਸਥਿਤ ਪੁੱਡਾ ਗਰਾਊਂਡ ਵਿੱਚ ਲਗਾਇਆ ਗਿਆ ਹੈ। ਇਸ ਦੌਰਾਨ ਭਾਵੇਂ ਕਿ ਪਟਿਆਲਾ ਸਮੇਤ ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਸੈਂਕੜੇ ਕਿਸਾਨ ਸ਼ਾਮਲ ਹੋਏ ਪਰ ਮਾਸਕ ਲਾਉਣ ਅਤੇ ਸੈਨੀਟਾਈਜ਼ਰ ਦੀ ਵਰਤੋਂ ਲਾਜ਼ਮੀ ਕਰਨ

ਸਮੇਤ ਉਹ ਪੰਡਾਲ ਵਿੱਚ ਇੱਕ ਦੂਜੇ ਤੋਂ ਵੀ ਫਾਸਲਾ ਬਣਾ ਕੇ ਬੈਠੇ।
ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਸਾਂਝੇ ਕਿਸਾਨ ਘੋਲ ਦੀ ਹੋਰ ਵਧੇਰੇ ਮਜ਼ਬੂਤੀ ਲਈ ਜਥੇਬੰਦੀ ਨੇ ਪੰਜਾਬ ਸਰਕਾਰ ਅੱਗੇ ਵੀ ਕੁਝ ਮੰਗਾਂ ਰੱਖੀਆਂ ਹਨ।

ਕੋਰੋਨਾ ਨਾਲ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਨਾ ਹੋਣ ਦੇ ਦੋਸ਼ ਲਾਉਂਦਿਆਂ ਕੋਕਰੀ ਕਲਾਂ ਨੇ ਮੰਗ ਰੱਖੀ ਕਿ ਸਾਰੇ ਵੱਡੇ ਪ੍ਰਾਈਵੇਟ ਹਸਪਤਾਲ ਸਰਕਾਰੀ ਕੰਟਰੋਲ ਹੇਠ ਲਏ ਜਾਣ ਅਤੇ ਲੋੜੀਂਦੇ ਬੈੱਡਾਂ, ਵੈਂਟੀਲੇਟਰਾਂ ਅਤੇ ਆਕਸੀਜਨ ਸਿਲੰਡਰਾਂ ਦੇ ਪੂਰੇ ਪ੍ਰਬੰਧ ਕੀਤੇ ਜਾਣ। ਮੈਡੀਕਲ ਸਟਾਫ਼ ਦੀ ਨਵੀਂ ਭਰਤੀ ਕੀਤੀ ਜਾਵੇ।

ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਮਨਜੀਤ ਸਿੰਘ ਨਿਆਲ ਸਮੇਤ ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਸਵਿੰਦਰ ਸਿੰਘ ਬਰਾਸ ਅਤੇ ਮਨਜੀਤ ਸਿੰਘ ਘਰਾਚੋਂ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਮੋਰਚਿਆਂ ਵਿੱਚ ਸ਼ਾਮਲ ਕਿਸਾਨਾਂ ’ਤੇੇ ਕੋਰੋਨਾ ਫੈਲਾਉਣ ਦੇ ਲਾਏ ਜਾ ਰਹੇ ਦੋਸ਼ ਨੂੰ ਬੇਬੁਨਿਆਦ ਦੱਸਿਆ। ਜ਼ਿਲ੍ਹਾ ਪ੍ਰਧਾਨ ਮਨਜੀਤ ਨਿਆਲ ਨੇ ਦੱਸਿਆ ਕਿ ਇਹ ਧਰਨਾ 30 ਮਈ ਤੱਕ ਜਾਰੀ ਰਹੇਗਾ।

 

ਚੰਡੀਗੜ੍ਹ ‘ਚ ਕੱਲ ਸਵੇਰੇ 5 ਵਜੇ ਤੋਂ 31 ਮਈ ਸਵੇਰੇ 5 ਵਜੇ ਤੱਕ ਰਹੇਗਾ ਵੀਕੈਂਡ ਕਰਫਿਊ, ਪ੍ਰਸ਼ਾਸਨ ਨੇ ਜਾਰੀ ਕੀਤੇ ਆਦੇਸ਼

0

ਚੰਡੀਗੜ੍ਹ: ਚੰਡੀਗੜ੍ਹ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਇਸ ਦੇ ਚਲਦੇ ਪ੍ਰਸ਼ਾਸਨ ਨੇ ਆਦੇਸ਼ ਜਾਰੀ ਕੀਤੇ ਹਨ ਕਿ ਚੰਡੀਗੜ੍ਹ ਵਿੱਚ ਸ਼ਨੀਵਾਰ ਸਵੇਰੇ 5 ਵਜੇ ਤੋਂ ਸੋਮਵਾਰ ਯਾਨੀ 31 ਮਈ ਸਵੇਰੇ 5 ਵਜੇ ਤੱਕ ਵੀਕੈਂਡ ਕੋਰੋਨਾ ਕਰਫਿਊ ਜਾਰੀ ਰਹੇਗਾ। ਇਸ ਦੇ ਨਾਲ ਹੀ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਦੁਪਹਿਰ 2 ਵਜੇ ਤੱਕ ਖੁਲ੍ਹਣਗੀਆਂ।