Home Blog Page 2643

ਕ੍ਰਿਸ ਗੇਲ ਨੇ ਬੰਨੀ ਪੱਗ, ਤਸਵੀਰ ਸ਼ੇਅਰ ਕਰ ਲਿਖਿਆ ਕੁੱਝ ਖਾਸ

0

ਨਵੀਂ ਦਿੱਲੀ : ਵੈਸਟਇੰਡੀਜ਼ ਦੇ ਧਾਕੜ ਬੱਲੇਬਾਜ ਕ੍ਰਿਸ ਗੇਲ ਮੈਦਾਨ ‘ਤੇ ਆਪਣੀ ਬੱਲੇਬਾਜ਼ੀ ਤੇ ਮੈਦਾਨ ਦੇ ਬਾਹਰ ਆਪਣੀ ਮਸਤੀ ਲਈ ਖਬਰਾਂ ‘ਚ ਬਣੇ ਰਹਿੰਦੇ ਹਨ। ਇੱਕ ਵਾਰ ਫਿਰ ਅਜਿਹਾ ਹੀ ਦੇਖਣ ਨੂੰ ਮਿਲਿਆ ਹੈ। ਕ੍ਰਿਸ ਗੇਲ ਦੀ ਇੱਕ ਫੋਟੋ ਇਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਫੋਟੋ ‘ਚ ਉਹ ਪੰਜਾਬੀ ਡੈਡੀ ਬਣੇ ਹੋਏ ਹਨ। ਕ੍ਰਿਸ ਗੇਲ ਨੇ ਆਪਣੇ ਇੰਸਟਾਗ੍ਰਾਮ ‘ਤੇ ਇਸ ਫੋਟੋ ਨੂੰ ਸ਼ੇਅਰ ਕੀਤਾ ਹੈ। ਇਸ ਫੋਟੋ ‘ਚ ਤੁਸੀਂ ਦੇਖ ਸਕਦੇ ਹੋ ਕਿ ਉਹ ਪੱਗ ਬੰਨ ਕੇ ਨਜ਼ਰ ਆ ਰਹੇ ਹਨ। ਕ੍ਰਿਸ ਗੇਲ ਨੇ ਇਹ ਤਸਵੀਰ ਸ਼ੇਅਰ ਕਰ ਲਿਿਖਆ- ਕੱਲ ਦੀ ਸ਼ੂਟਿੰਗ ਦੇ ਲਈ ਇੰਤਜ਼ਾਰ ਨਹੀਂ ਕਰ ਸਕਦਾ। ਪੰਜਾਬੀ ਡੈਡੀ ਬਣਨ ਜਾ ਰਿਹਾ ਹਾਂ। ਫੈਂਸ ਵੀ ਗੇਲ ਦੇ ਇਸ ਅੰਦਾਜ਼ ਨੂੰ ਦੇਖ ਕੇ ਬਹੁਤ ਖੁਸ਼ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਗੇਲ ਸੋਸ਼ਲ ਮੀਡੀਆ ‘ਤੇ ਚਰਚਾਂ ‘ਚ ਸਨ, ਜਦੋਂ ਉਨ੍ਹਾਂ ਨੇ ਕਾਰ ਦੀ ਤਸਵੀਰ ਸ਼ੇਅਰ ਕੀਤੀ ਸੀ। ‘ਯੂਨੀਵਰਸ ਬੌਸ’ ਦੇ ਨਾਂ ਨਾਲ ਮਸ਼ਹੂਰ ਗੇਲ ਆਪਣੀ ਧਮਾਕੇਦਾਰ ਬੱਲੇਬਾਜ਼ੀ ਤੋਂ ਇਲਾਵਾ ਮਜ਼ਾਕੀਏ ਅੰਦਾਜ਼ ਦੇ ਲਈ ਵੀ ਜਾਣੇ ਜਾਂਦੇ ਹਨ। ਗੇਲ ਸੋਸ਼ਲ ਮੀਡੀਆ ‘ਤੇ ਬਹੁਤ ਐਕਟਿਵ ਰਹਿੰਦੇ ਹਨ। ਆਈ. ਪੀ. ਐੱਲ. ਦੇ ਮੁਅੱਤਲ ਹੋਣ ਤੋਂ ਬਾਅਦ ਗੇਲ ਇਕ ਬਾਰ ਫਿਰ ਵੈਸਟਇੰਡੀਜ਼ ਦੀ ਨੈਸ਼ਨਲ ਟੀਮ ਵਲੋਂ ਖੇਡਦੇ ਹੋਏ ਨਜ਼ਰ ਆਉਣਗੇ। ਗੇਲ ਆਸਟਰੇਲੀਆ ਵਿਰੁੱਧ ਸੀਰੀਜ਼ ‘ਚ ਵੈਸਟਇੰਡੀਜ਼ ਵਲੋਂ ਖੇਡਣਗੇ। ਆਸਟਰੇਲੀਆ ਦੀ ਟੀਮ ਵੈਸਟਇੰਡੀਜ਼ ਦੌਰੇ ‘ਤੇ 3 ਵਨ ਡੇ ਤੇ 5 ਟੀ-20 ਮੈਚਾਂ ਦੀ ਸੀਰੀਜ਼ ਖੇਡਣ ਵਾਲੀ ਹੈ।

ਕਪਿਲ ਸ਼ਰਮਾ ਨੇ ਕੋਰੋਨਾ ਪੀੜਿਤਾਂ ਦੀ ਮਦਦ ਲਈ ਵਧਾਇਆ ਹੱਥ

0

ਮੁੰਬਈ : ਕੋਵਿਡ ਮਹਾਂਮਾਰੀ ਦੇ ਵਿੱਚ ਕਪਿਲ ਸ਼ਰਮਾ ਮਦਦ ਲਈ ਅੱਗੇ ਆਏ ਹਨ। ਦੇਸ਼ ‘ਚ ਆਕਸੀਜਨ ਦੀ ਕਮੀ ਦੀ ਵਜ੍ਹਾ ਨਾਲ ਹੁਣ ਕਪਿਲ ਨੇ ‘ਆਰਟ ਆਫ ਲਿਵਿੰਗ’ ਦੇ ਨਾਲ ਮਿਲ ਕੇ ਇਸ ਸਮੱਸਿਆ ਨਾਲ ਲੜਨ ਦਾ ਫੈਸਲਾ ਲਿਆ ਹੈ। ਇਸ ਫਾਊਂਡੇਸ਼ਨ ਦੇ ਜ਼ਰੀਏ ਮੋਬਾਇਲ ਆਕਸੀਜਨ ਸੇਵਾ ਸ਼ੁਰੂ ਕੀਤੀ ਗਈ ਹੈ।

ਇਸ ਦੇ ਜ਼ਰੀਏ ਪਿੰਡ ‘ਚ ਵੀ ਆਕਸੀਜਨ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਹਸਪਤਾਲ ‘ਚ ਬੈਡ,ਆਕਸੀਜਨ ਸਿਲੰਡਰ, ਐਬੂਲੈਂਸ, ਇੰਮੀਊਨਿਟੀ ਕਿੱਟ ਜਾਂ ਡਾਕਟਰ ਦੀ ਮਦਦ ਦੀ ਜ਼ਰੂਰਤ ਹੈ ਤਾਂ ਇਸ ਨਾਲ ਤੁਹਾਡੀ ਮੁਸ਼ਕਿਲ ਆਸਾਨ ਹੋ ਜਾਵੇਗੀ। ਕਪਿਲ ਨੇ ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ, ਕੋਵਿਡ ਰੀਲੀਫ ਸੇਵਾ, ਮਿਸ਼ਨ ਜਿੰਦਗੀ।

 

View this post on Instagram

 

A post shared by Kapil Sharma (@kapilsharma)

 

View this post on Instagram

 

A post shared by Kapil Sharma (@kapilsharma)

ਨਾਜਾਇਜ਼ ਸੰਬੰਧਾਂ ਕਾਰਨ ਹੋਇਆ ਨੌਜਵਾਨ ਦਾ ਕਤਲ

0

ਅੰਮ੍ਰਿਤਸਰ:- ਅੰਮ੍ਰਿਤਸਰ ਥਾਣਾ ਖਲਚਿਆ ਦੇ ਅਧੀਨ ਆਉਦੇ ਪਿੰਡ ‘ਚ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।ਜਿੱਥੇ ਪ੍ਰੇਮ ਸਬੰਧਾਂ ਦੇ ਚਲਦਿਆਂ ਇਹ ਕਤਲ ਕੀਤਾ ਗਿਆ ਹੈ।ਥਾਣਾ ਖਲਚਿਆਂ ਦੇ ਐਸ. ਆਈ ਪੁਲਿਸ ਜਾਂਚ ਅਧਿਕਾਰੀ ਵੱਲੋਂ ਦੱਸਿਆ ਗਿਆ ਹੈ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗੁਰਿੰਦਰ ਸਿੰਘ ਦੇ ਪਿੰਡ ਵੈਰੌਵਾਲ ਦੀ ਦਲਜੀਤ ਕੋਰ ਨਾਲ ਨਾਜਾਇਜ਼ ਸੰਬੰਧ ਸੀ। ਜਿਸਦੇ ਚਲਦੇ ਦਲਜੀਤ ਕੌਰ ਦੇ ਪਤੀ ਅਤੇ ਪਰਿਵਾਰ ਵਿਚ ਦੋਵਾਂ ਦੇ ਪ੍ਰੇਮ ਸੰਬੰਧਾਂ ਕਰਕੇ ਝਗੜਾ ਰਹਿੰਦਾ ਸੀ।ਜਿਸ ਕਾਰਨ ਦਲਜੀਤ ਕੌਰ ਵੱਲੋਂ ਆਪਣੇ ਪਤੀ ਅਤੇ ਪਰਿਵਾਰ ਨੂੰ ਖੁਸ਼ ਕਰਨ ਲਈ ਗੁਰਿੰਦਰ ਸਿੰਘ ਨੂੰ ਆਪਣੇ ਸਹੁਰੇ ਘਰ ਬੁਲਾ ਸੱਸ ਸਹੁਰੇ ਦੀ ਸੈਅ ਉਪਰ ਆਪਣੇ ਭਰਾਵਾਂ ਵੱਲੋਂ ਕਤਲ ਕਰਵਾ ਦਿੱਤਾ ਗਿਆ।

ਮ੍ਰਿਤਕ ਵੱਲੋਂ ਆਪਣੀ ਭੁਆ ਦੇ ਮੁੰਡੇ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਸੀ ।ਜਿਸਦੇ ਚਲਦੇ ਉਸ ਵੱਲੋਂ ਸਮਾਂ ਰਹਿੰਦੇ ਪੁਲਿਸ ਨੂੰ ਇਤਲਾਹ ਦਿੱਤੀ ਗਈ ਅਤੇ ਜਦੋ ਤਕ ਉਹ ਅਤੇ ਪੁਲਿਸ ਪਾਰਟੀ ਪਹੁੰਚਦੇ ਦੋਸ਼ੀਆਂ ਵੱਲੋਂ ਉਸਦਾ ਕਤਲ ਕਰ ਦਿੱਤਾ ਗਿਆ ਸੀ।ਪੁਲਿਸ ਵੱਲੋਂ ਦੋਸ਼ੀਆਂ ‘ਤੇ ਮੁਕੱਦਮਾ ਦਰਜ ਕਰ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੁਆ ਦੇ ਮੁੰਡੇ ਸੁਖਦੇਵ ਨੇ ਦੱਸਿਆ ਕਿ ਮੇਰੇ ਮਾਮੇ ਦੇ ਮੁੰਡੇ ਦੇ ਦਲਜੀਤ ਕੌਰ ਨਾਲ 5 ਸਾਲ ਪੁਰਾਣੇ ਪ੍ਰੇਮ ਸੰਬੰਧ ਸੀ ।ਜਿਸਦੇ ਚਲਦੇ ਦਲਜੀਤ ਦੇ ਸਹੁਰੇ ਪਰਿਵਾਰ ਅਤੇ ਪਤੀ ਵਿਚ ਆਏ ਦਿਨ ਝਗੜਾ ਰਹਿੰਦਾ ਸੀ।ਜਿਸ ਕਾਰਨ ਉਸਦਾ ਕਤਲ ਕਰ ਦਿੱਤਾ ਗਿਆ ਹੈ।ਇਸ ਸੰਬੰਧ ਵਿੱਚ ਮ੍ਰਿਤਕ ਦੇ ਪਰਿਵਾਰ ਵਲੌ ਪੁਲਿਸ ਪ੍ਰਸ਼ਾਸ਼ਨ ਕੋਲੋ ਇਨਸਾਫ਼ ਦੀ ਗੁਹਾਰ ਲਗਾਈ ਗਈ ਹੈ।

 

ਮਾਸਕ ਦੀ ਸਹੀ ਢੰਗ ਨਾਲ ਵਰਤੋਂ ਨਾ ਕਰਨ ‘ਤੇ ਯਾਤਰੀ ਕਰ ਰਹੇ 9,000 ਡਾਲਰ ਜੁਰਮਾਨੇ ਦਾ ਸਾਹਮਣਾ

0

ਵਾਸ਼ਿੰਗਟਨ : ਦੇਸ਼ ‘ਚ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਕਾਫ਼ੀ ਚਿੰਤਾਜਨਕ ਹਾਲਤ ਪੈਦਾ ਹੋ ਗਏ ਹਨ। ਉਥੇ ਹੀ ਰੋਜ਼ਾਨਾ ਦੇ ਆਂਕੜੇ ਵੀ ਹੈਰਾਨ ਅਤੇ ਪਰੇਸ਼ਾਨ ਕਰਨ ਵਾਲੇ ਸਾਹਮਣੇ ਆ ਰਹੇ ਹਨ। ਉਥੇ ਹੀ ਇਸ ਮਹਾਂਮਾਰੀ ਦੀ ਤੋਂ ਬਚਾਅ ਲਈ ਚਿਹਰੇ ਨੂੰ ਮਾਸਕ ਨਾਲ ਢਕਣਾ ਲਾਜ਼ਮੀ ਹੈ। ਕਈ ਲੋਕ ਜਨਤਕ ਥਾਵਾਂ ਜਾਂ ਜਹਾਜ਼ਾਂ ਵਿੱਚ ਚਿਹਰੇ ‘ਤੇ ਮਾਸਕ ਦੀ ਵਰਤੋਂ ਤਾਂ ਕਰਦੇ ਹਨ ਪਰ ਇਸ ਨਾਲ ਨੱਕ ਨੂੰ ਨਹੀਂ ਢਕਦੇ ਜੋ ਕਿ ਸਹੀ ਨਹੀਂ ਹੈ। ਇਸੇ ਤਰ੍ਹਾਂ ਦੀ ਲਾਪਰਵਾਹੀ ਇੱਕ ਫਲਾਈਟ ਵਿੱਚ ਕਰਕੇ ਇੱਕ ਯਾਤਰੀ 9000 ਡਾਲਰ ਦੇ ਜੁਰਮਾਨੇ ਦਾ ਸਾਹਮਣਾ ਕਰ ਰਿਹਾ ਹੈ।

ਅਧਿਕਾਰੀਆਂ ਅਨੁਸਾਰ ਇੱਕ ਵਿਅਕਤੀ ਨੂੰ ਕੈਲੀਫੋਰਨੀਆ ਤੋਂ ਟੈਕਸਾਸ ਲਈ ਸਾਊਥਵੈਸਟ ਏਅਰ ਲਾਈਨ ਦੀ ਫਲਾਈਟ ਦੌਰਾਨ, ਫੇਸ ਮਾਸਕ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਤੋਂ ਇਨਕਾਰ ਕਰਨ ‘ਤੇ 9,000 ਡਾਲਰ ਦੇ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫੈਡਰਲ ਹਵਾਬਾਜ਼ੀ ਪ੍ਰਸ਼ਾਸਨ ਵੱਲੋਂ ਉਸ ਆਦਮੀ ਨੂੰ ਭੇਜੇ ਇੱਕ ਪੱਤਰ ਦੇ ਅਨੁਸਾਰ, ਉਡਾਣ ਦੌਰਾਨ ਫਲਾਈਟ ਅਟੈਂਡੇਂਟ ਨੇ ਇਸ ਯਾਤਰੀ ਨੂੰ ਮਾਸਕ ਨਾਲ ਆਪਣੀ ਨੱਕ ਨੂੰ ਢੱਕਣ ਦੀ ਬੇਨਤੀ ਕੀਤੀ ਗਈ ਪਰ ਯਾਤਰੀ ਵੱਲੋਂ ਅਜਿਹਾ ਨਾ ਕਰਕੇ ਕਰਮਚਾਰੀ ਨਾਲ ਬੁਰਾ ਵਿਵਹਾਰ ਕੀਤਾ ਗਿਆ।

ਇਸ ਉਪਰੰਤ ਫਲਾਈਟ ਅਟੈਂਡੇਂਟ ਨੇ ਉਸਨੂੰ ਮਾਸਕ ਨਾਲ ਨੱਕ ਢੱਕਣ ਦੀ ਜ਼ਰੂਰਤ ਬਾਰੇ ਦੱਸਿਆ ਪਰ ਯਾਤਰੀ ਨੇ ਮਾਸਕ ਨੂੰ ਸੁੱਟ ਦਿੱਤਾ ਅਤੇ ਇਸਨੂੰ ਪਹਿਣਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਟੈਕਸਾਸ ਵਿੱਚ ਮਾਸਕ ਨੂੰ ਲਾਗੂ ਨਹੀਂ ਕੀਤਾ ਜਾਵੇਗਾ। ਯਾਤਰੀ ਦੇ ਇਸ ਵਿਵਹਾਰ ਕਰਕੇ ਫੈਡਰਲ ਐਵੀਏਸ਼ਨ ਅਥਾਰਟੀ (ਐਫ ਏ ਏ) ਨੇ ਉਸਨੂੰ 9,000 ਡਾਲਰ ਜੁਰਮਾਨਾ ਕਰਨ ਦਾ ਨੋਟਿਸ ਦਿੱਤਾ ਹੈ। ਇਸ ਯਾਤਰੀ ਨੂੰ 28 ਅਪ੍ਰੈਲ ਨੂੰ ਭੇਜੇ ਪੱਤਰ ਦਾ ਜਵਾਬ ਦੇਣ ਲਈ 30 ਦਿਨ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਐਫ ਏ ਏ ਵੱਲੋਂ ਮਹਾਂਮਾਰੀ ਦੌਰਾਨ ਫਲਾਈਟ ਦੌਰਾਨ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਅਤੇ ਕਰਮਚਾਰੀਆਂ ਨਾਲ ਮਾੜਾ ਵਿਵਹਾਰ ਕਰਨ ਲਈ ਯਾਤਰੀਆਂ ਨੂੰ ਜੁਰਮਾਨੇ ਲਾਗੂ ਕੀਤੇ ਗਏ ਹਨ।

ਅਫਰੀਕੀ ਦੇਸ਼ ਮਾਲੀ ‘ਚ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਕੀਤਾ ਗਿਆ ਗ੍ਰਿਫ਼ਤਾਰ

0

ਅਫਰੀਕੀ ਦੇਸ਼ ਮਾਲੀ ਵਿਚ ਫੌਜੀਆਂ ਵੱਲੋਂ ਕੀਤੀ ਗਈ ਬਗਾਵਤ। ਉਨ੍ਹਾਂ ਦੇਸ਼ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਗ੍ਰਿਫਤਾਰ ਕਰ ਲਿਆ ਸੀ।ਇਸ ਘਟਨਾ ਤੋਂ ਕੁਝ ਘੰਟਿਆਂ ਬਾਅਦ ਹੀ ਸਰਕਾਰ ਵਿਚ ਫੇਰਬਦਲ ਕਰ ਦਿੱਤਾ ਗਿਆ ਹੈ ਤੇ ਫੌਜ ਦੇ ਦੋ ਮੈਂਬਰਾਂ ਨੂੰ ਸਰਕਾਰ ਵਿਚ ਸ਼ਾਮਲ ਕੀਤਾ ਗਿਆ ਹੈ।

ਇਹ ਜਾਣਕਾਰੀ ਅਫਰੀਕੀ ਸੰਘ ਤੇ ਸੰਯੁਕਤ ਰਾਸ਼ਟਰ ਨੇ ਦਿੱਤੀ। ਜ਼ਿਕਰਯੋਗ ਹੈ ਕਿ ਮਾਲੀ ਵਿਚ ਨੌਂ ਮਹੀਨੇ ਪਹਿਲਾਂ ਫੌਜ ਨੇ ਤਖਤਾ ਪਲਟਦਿਆਂ ਸੱਤਾ ਆਪਣੇ ਹੱਥ ਲੈ ਲਈ ਸੀ। ਦੂਜੇ ਪਾਸੇ ਪੱਛਮੀ ਅਫਰੀਕੀ ਖੇਤਰੀ ਖੰਡ ਤੇ ਕੌਮਾਂਤਰੀ ਭਾਈਚਾਰੇ ਨੇ ਰਾਸ਼ਟਰਪਤੀ ਬਾਹ ਅਨਡਾਵ ਤੇ ਪ੍ਰਧਾਨ ਮੰਤਰੀ ਮੋਕਟਰ ਆਓਨੇ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।

ਸੰਯੁਕਤ ਰਾਸ਼ਟਰ ਹਰ ਸਾਲ ਮਾਲੀ ਵਿਚ ਸ਼ਾਂਤੀ ਸੈਨਿਕਾਂ ਉੱਤੇ 1.2 ਅਰਬ ਡਾਲਰ ਖਰਚ ਕਰ ਰਿਹਾ ਹੈ। ਸੈਨਾ ਉੱਤੇ ਅੰਤਰਰਾਸ਼ਟਰੀ ਦਬਾਅ ਤੋਂ ਬਾਅਦ ਮੌਜੂਦਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਅਹੁਦਾ ਸੰਭਾਲਿਆ ਸੀ।

ਸੈਨਾ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ, ਹੁਣ ਚਿੰਤਾ ਦਾ ਵਿਸ਼ਾ ਜਾਪਣ ਲੱਗਾ ਹੈ ਕਿ ਕੀ ਅਸਥਾਈ ਸਰਕਾਰ ਅਗਲੇ ਸਾਲ ਫਰਵਰੀ ਵਿਚ ਮਾਲੀ ਵਿਚ ਚੋਣਾਂ ਕਰਾਉਣ ਦੇ ਯੋਗ ਹੋਵੇਗੀ।

 

ਕਿਸਾਨੀ ਅੰਦੋਲਨ ਦੇ 6 ਮਹੀਨੇ ਹੋਏ ਪੂਰੇ, ਅੱਜ ਮਨ੍ਹਾ ਰਹੇ ਹਨ ਕਾਲ਼ਾ ਦਿਵਸ

0

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਬੀਤੇ ਸਾਲ ਸ਼ੁਰੂ ਹੋਏ ਅੰਦੋਲਨ ਨੂੰ ਅੱਜ ਯਾਨੀ 26 ਮਈ ਨੂੰ ਛੇ ਮਹੀਨੇ ਪੂਰੇ ਹੋ ਗਏ ਹਨ। ਇਸ ਮੌਕੇ ‘ਤੇ ਕਿਸਾਨ ਜਥੇਬੰਦੀਆਂ ਨੇ ਘੋਸ਼ਣਾ ਕੀਤੀ ਹੈ ਕਿ ਉਹ ਅੱਜ ਕਾਲ਼ਾ ਦਿਵਸ ਮਨਾਉਣਗੇ। ਕਿਸਾਨ ਜਥੇਬੰਦਆਂ ਨੇ ਅਪੀਲ ਕੀਤੀ ਹੈ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਲੋਕ ਅੱਜ ਆਪਣੇ ਘਰਾਂ, ਵਾਹਨਾਂ, ਦੁਕਾਨਾਂ ‘ਤੇ ਕਾਲ਼ਾ ਝੰਡਾ ਲਗਾਉਣ।

ਕਿਸਾਨ ਮੋਰਚੇ ਵੱਲੋਂ ਕੀਤੇ ਗਏ ਇਸ ਐਲਾਨ ਨੂੰ ਕਾਂਗਰਸ ਸਮੇਤ 14 ਮੁੱਖ ਵਿਰੋਧੀ ਦਲਾਂ ਨੇ ਆਪਣਾ ਸਮਰਥਨ ਦਿੱਤਾ ਹੈ। ਲਗਭਗ 30 ਕਿਸਾਨਾਂ ਦੀਆਂ ਯੂਨੀਅਨਾਂ, ਸੰਯੁਕਤ ਕਿਸਾਨ ਮੋਰਚੇ ਨੇ ਪ੍ਰਦਰਸ਼ਨ ਕਰਨ ਦਾ ਵੀ ਫੈਸਲਾ ਕੀਤਾ ਹੈ, ਹਾਲਾਂਕਿ ਦਿੱਲੀ ਪੁਲਿਸ ਨੇ ਕਿਹਾ ਕਿ ਵਿਰੋਧ ਜਾਂ ਰੈਲੀ ਲਈ ਕੋਈ ਆਗਿਆ ਨਹੀਂ ਦਿੱਤੀ ਗਈ ਅਤੇ ਪ੍ਰਦਰਸ਼ਨਕਾਰੀਆਂ ਵਲੋਂ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਅਤੇ ਕੋਵਿਡ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।

ਬੀਕੇਯੂ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ- ਅਸੀ ਵੀ ਤਿਰੰਗਾ ਲੈ ਕੇ ਚੱਲ ਰਹੇ ਸੀ। ਹੁਣ 6 ਮਹੀਨੇ ਹੋ ਗਏ ਹਨ ਪਰ ਸਰਕਾਰ ਸਾਡੀ ਨਹੀਂ ਸੁਣ ਰਹੀ। ਇਸ ਲਈ ਕਿਸਾਨ ਕਾਲੇ ਝੰਡੇ ਲਗਾ ਰਹੇ ਹਨ। ਇਹ ਸਭ ਸ਼ਾਂਤੀਪੂਰਨ ਤਰੀਕੇ ਨਾਲ ਕੀਤਾ ਜਾਵੇਗਾ। ਅਸੀ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰ ਰਹੇ ਹਾਂ। ਇੱਥੇ ਕੋਈ ਨਹੀਂ ਆ ਰਿਹਾ, ਲੋਕ ਜਿੱਥੇ ਹਨ ਉੱਥੇ ਝੰਡੇ ਲਗਾ ਰਹੇ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਅੱਜ ਮਨਾਏ ਜਾ ਰਹੇ ਬਲੈਕ ਡੇਅ ਦੇ ਮੱਦੇਨਜਰ ਸਿੰਘੂ ਬਾਰਡਰ (ਦਿੱਲੀ – ਹਰਿਆਣਾ ਬਾਰਡਰਾਂ) ‘ਤੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ।

ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਟੀਕਾਕਰਨ ਨੀਤੀ ‘ਤੇ ਮੁੜ ਵਿਚਾਰ ਕਰਨ ਦਾ ਦਿੱਤਾ ਸੁਝਾਅ

0

ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਵੱਲੋਂ ਵੈਕਸੀਨ ਲਾਉਣੀ ਸ਼ੁਰੂ ਕੀਤੀ ਗਈ ਹੈ।ਸਰਕਾਰ ਵੱਲੋਂ ਇਸ ਸੰਬੰਧੀ ਵੱਡੇ- ਵੱਡੇ ਦਾਅਵੇ ਕੀਤੇ ਜਾਂਦੇ ਹਨ । ਪਰ ਮਈ ਦੇ ਮਹੀਨੇ ਵਿੱਚ ਮੱਧ ਪ੍ਰਦੇਸ਼ ਨੂੰ ਜਿੰਨੀ ਵੈਕਸੀਨ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਸ ਤੋਂ ਅੱਧੀ ਵੀ ਨਹੀਂ ਮਿਲ ਸਕੀ। ਹੁਣ ਮੱਧ ਪ੍ਰਦੇਸ਼ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਬਾਰੇ ਪੁੱਛਿਆ: ‘ਰਾਜਾਂ ਵਿੱਚ ਵੱਧ ਤੋਂ ਵੱਧ ਯੂਨਿਟ ਲਗਾ ਕੇ ਲੋਕ ਪੱਖ ਉਤੇ ਲੋੜੀਂਦੇ ਲਾਇਸੈਂਸ ਦੇ ਕੇ ਕਿਉਂ ਟੀਕੇ ਦਾ ਉਤਪਾਦਨ ਵਧਾਇਆ ਨਹੀਂ ਜਾ ਰਿਹਾ ? ਕੇਂਦਰ ਸਰਕਾਰ ਲੋੜ ਅਨੁਸਾਰ ਟੀਕੇ ਦੀਆਂ ਖੁਰਾਕਾਂ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਕਿਉਂ ਨਹੀਂ ਲੈ ਰਹੀ? ‘ ਇੰਨਾ ਹੀ ਨਹੀਂ, ਹਾਈਕੋਰਟ ਨੇ ਇਸ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਕੇਂਦਰ ਨੂੰ ਟੀਕਾਕਰਨ ਨੀਤੀ ਉੱਤੇ ਮੁੜ ਵਿਚਾਰ ਕਰਨ ਲਈ ਵੀ ਕਿਹਾ।

ਚੀਫ਼ ਜਸਟਿਸ ਮੁਹੰਮਦ ਰਫੀਕ ਅਤੇ ਜਸਟਿਸ ਅਤੁਲ ਸ਼੍ਰੀਧਰਨ ਦੀ ਬੈਂਚ ਨੇ ਇਹ ਵੀ ਕਿਹਾ ਕਿ ਰਾਜਾਂ ਨੂੰ ਪਹਿਲ ਕਦਮੀ ਬਾਰੇ ਸੋਚਣਾ ਚਾਹੀਦਾ ਹੈ। ਇੰਨਾ ਹੀ ਨਹੀਂ, ਅਦਾਲਤ ਨੇ ਰਾਜਾਂ ਦੇ ਗਲੋਬਲ ਟੈਂਡਰ ਦੀ ਪ੍ਰੈਕਟਿਸ ਬਾਰੇ ਵੀ ਚਿੰਤਾ ਜ਼ਾਹਰ ਕੀਤੀ।ਮੱਧ ਪ੍ਰਦੇਸ਼ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਕਿਉਂਕਿ ਲੋਕਲ ਨਿਰਮਾਤਾ ਟੀਕੇ ਦੀਆਂ ਖੁਰਾਕਾਂ ਦੀ ਸਪਲਾਈ ਨਹੀਂ ਕਰ ਸਕੇ। ਇਸ ਲਈ ਵਿਸ਼ਵਵਿਆਪੀ ਟੈਂਡਰ ਜਾਰੀ ਕਰਕੇ 1 ਕਰੋੜ ਟੀਕਾ ਖੁਰਾਕ ਵਧਾਉਣ ਦੀ ਕੋਸ਼ਿਸ਼ ਕੀਤੀ ਗਈ।

ਇਸ ‘ਤੇ ਐਡਵੋਕੇਟ ਸਿਧਾਰਥ ਗੁਪਤਾ ਨੇ ਕਿਹਾ ਕਿ ਲਗਭਗ 7.3 ਕਰੋੜ ਦੀ ਆਬਾਦੀ ਲਈ ਇੰਨੀਆਂ ਖੁਰਾਕਾਂ ਕਾਫ਼ੀ ਨਹੀਂ ਹੋਣਗੀਆਂ। ਇਸ ਦੇ ਨਾਲ ਹੀ ਨਿਆਂ ਮਿੱਤਰ ਨਮਨ ਨਾਗਰਾਥ ਨੇ ਇਹ ਵੀ ਕਿਹਾ ਕਿ ਕਈ ਰਾਜਾਂ ਨੇ ਅਜਿਹੇ ਗਲੋਬਲ ਟੈਂਡਰ ਜਾਰੀ ਕੀਤੇ ,ਪਰ ਸਕਾਰਾਤਮਕ ਨਤੀਜੇ ਨਹੀਂ ਮਿਲੇ। ਅਦਾਲਤ ਨੇ ਇਹ ਵੀ ਚਿੰਤਾ ਜ਼ਾਹਰ ਕੀਤੀ ਕਿ ਟੀਕੇ ਦੀ ਘਾਟ ਦੀਆਂ ਸਥਿਤੀਆਂ ਵਿੱਚ ਜਨਵਰੀ 2022 ਤੱਕ ਦੇਸ਼ ਨੂੰ ਟੀਕੇ ਮੁਹੱਈਆ ਕਰਾਉਣ ਦਾ ਟੀਚਾ ਕਿਵੇਂ ਹਾਸਲ ਕੀਤਾ ਜਾਵੇਗਾ।

2 ਜੂਨ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਕੋਰੋਨਾ ‘ਤੇ ਹੋ ਸਕਦੀ ਹੈ ਚਰਚਾ

0

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਤਾ ‘ਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ 2 ਜੂਨ ਨੂੰ ਹੋਵੇਗੀ। ਬੈਠਕ ਵੀਡੀਓ ਕਾਨਫਰਸਿੰਗ ਦੇ ਜ਼ਰਿਏ ਦੁਪਹਿਰ 3 ਵਜੇ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕੋਰੋਨਾ ਵਾਇਰਸ ਸਮੇਤ ਕਈ ਹੋਰ ਏਜੰਡਿਆਂ ‘ਤੇ ਵੀ ਚਰਚਾ ਹੋ ਸਕਦੀ ਹੈ।

ਕੋੋਰੋਨਾ ਦੇ 24 ਘੰਟਿਆਂ ‘ਚ ਫਿਰ ਤੋਂ 2.08 ਲੱਖ ਨਵੇਂ ਕੇਸ ਆਏ ਸਾਹਮਣੇ

0

ਨਵੀਂ ਦਿੱਲੀ: ਪਿਛਲੇ ਦਿਨੀਂ ਦੇਸ਼ ‘ਚ ਕੋਰੋਨਾ ਦੀ ਲਾਗ ਦੇ ਨਵੇਂ ਮਾਮਲਿਆਂ ‘ਚ ਮਾਮੂਲੀ ਵਾਧਾ ਹੋਇਆ ਹੈ। ਮੰਗਲਵਾਰ ਨੂੰ ਕੋਰੋਨਾ ਦੇ 2 ਲੱਖ 8 ਹਜ਼ਾਰ 714 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਨਵੇਂ ਸੰਕਰਮਿਤ ਲੋਕਾਂ ਦੀ ਗਿਣਤੀ 2 ਲੱਖ ਤੋਂ ਘੱਟ ਹੋ ਗਈ ਸੀ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ 2 ਲੱਖ 95 ਹਜ਼ਾਰ 85 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ।

ਇਸ ਦੇ ਨਾਲ ਹੀ ਮੌਤਾਂ ਦੀ ਗਿਣਤੀ ਨੇ ਸਰਕਾਰ ਅਤੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਪਿਛਲੇ 24 ਘੰਟੇ ‘ਚ ਕੋਰੋਨਾ ਕਾਰਨ 4159 ਲੋਕਾਂ ਦੀ ਮੌਤ ਹੋਈ ਹੈ।

ਬਲੈਕ ਫੰਗਸ ਨੇ ਮਚਾਇਆ ਅੰਮ੍ਰਿਤਸਰ ‘ਚ ਕਹਿਰ

0

ਅੰਮ੍ਰਿਤਸਰ : ਕੋਰੋਨਾ ਮਹਾਂਮਾਰੀ ਦੇ ਨਾਲ-ਨਾਲ ਇੱਕ ਹੋਰ ਭਿਆਨਕ ਬਿਮਾਰੀ ਬਲੈਕ ਫੰਗਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਗੁਰੂ ਨਾਨਕ ਦੇਵ ਹਸਪਤਾਲ ’ਚ ਇਲਾਜ ਅਧੀਨ 2 ਅਤੇ ਕੋਰੋਨਾ ਮਰੀਜ਼ਾਂ ’ਚ ਬਲੈਕ ਫੰਗਸ ਹੋਣ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹੇ ’ਚ ਹੁਣ ਤੱਕ 15 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਦੋਂ ਕਿ 3 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸਦੇ ਇਲਾਵਾ ਪ੍ਰਾਈਵੇਟ ਹਸਪਤਾਲਾਂ ’ਚ ਦਾਖਲ ਬਲੈਕ ਫੰਗਸ ਦੇ ਮਰੀਜ਼ਾਂ ਦੇ ਇਲਾਜ ਲਈ ਇਸਤੇਮਾਲ ਕੀਤੇ ਜਾਣ ਵਾਲੇ ਐਫੋ-ਬੀ ਇੰਜੈਕਸ਼ਨ ਨਹੀਂ ਮਿਲ ਰਹੇ ਹਨ। ਉਕਤ ਹਸਪਤਾਲਾਂ ਨੂੰ ਮਰੀਜ਼ਾਂ ਦਾ ਇਲਾਜ ਕਰਨ ’ਚ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਾਣਕਾਰੀ ਅਨੁਸਾਰ ਪਹਿਲਾਂ ਕੋਰੋਨਾ ਵਾਇਰਸ ਲੋਕਾਂ ਨੂੰ ਡਰਾ ਰਿਹਾ ਸੀ ਪਰ ਇਕ ਦਮ ਤੋਂ ਹੀ ਬਲੈਕ ਫੰਗਸ ਦੇ ਮਾਮਲੇ ਸਾਹਮਣੇ ਆਉਣ ਦੇ ਬਾਅਦ ਅੰਮ੍ਰਿਤਸਰ ਦੇ ਲੋਕਾਂ ’ਚ ਹੋਰ ਜ਼ਿਆਦਾ ਦਹਿਸ਼ਤ ਦਾ ਮਾਹੌਲ ਹੈ। ਜ਼ਿਲ੍ਹੇ ’ਚ ਬਲੈਕ ਫੰਗਸ ਦੇ ਦੋ ਨਵੇਂ ਮਰੀਜ਼ ਰਿਪੋਰਟ ਹੋਏ ਹਨ। ਦੋਵੇਂ ਗੁਰੂ ਨਾਨਕ ਦੇਵ ਹਸਪਤਾਲ ’ਚ ਇਲਾਜ ਅਧੀਨ ਹਨ। ਬੀਤੇ ਸੋਮਵਾਰ ਨੂੰ ਡਾਕਟਰਾਂ ਨੇ ਕੋਰੋਨਾ ਇਨਫ਼ੈਕਟਿਡ 5 ਮਰੀਜ਼ਾਂ ਦੇ ਸੈਂਪਲ ਲਏ ਸਨ।ਸ਼ੱਕ ਹੈ ਕਿ ਇਹ ਬਲੈਕ ਫੰਗਸ ਦਾ ਸ਼ਿਕਾਰ ਹਨ। ਅਜਿਹੇ ’ਚ ਇਨ੍ਹਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ। ਇਨ੍ਹਾਂ ’ਚੋਂ ਇਕ ਦੀ ਰਿਪੋਰਟ ਸੋਮਵਾਰ ਨੂੰ ਪਾਜ਼ੇਟਿਵ ਆ ਗਈ ਸੀ, ਜਦੋਂਕਿ ਦੋ ਦੀ ਅੱਜ ਆਈ ਹੈ। ਦੋਵਾਂ ਦੀ ਉਮਰ 60 ਤੋਂ ਜ਼ਿਆਦਾ ਹੈ।

ਹੁਣ ਤੱਕ ਜ਼ਿਲ੍ਹੇ ’ਚ ਬਲੈਕ ਫੰਗਸ ਦੇ ਕੁਲ 15 ਮਰੀਜ਼ ਰਿਪੋਰਟ ਹੋ ਚੁੱਕੇ ਹਨ। ਇਨ੍ਹਾਂ ’ਚੋਂ 3 ਦੀ ਮੌਤ ਹੋ ਗਈ ਹੈ।ਰਾਹਤ ਭਰੀ ਗੱਲ ਇਹ ਹੈ ਕਿ ਬਲੈਕ ਫੰਗਸ ਦੇ ਇਲਾਜ ’ਚ ਵਰਤੋਂ ਹੋਣ ਵਾਲਾ ਐਫੋ-ਬੀ ਇੰਜੈਕਸ਼ਨ ਹੁਣ ਗੁਰੂ ਨਾਨਕ ਦੇਵ ਹਸਪਤਾਲ ’ਚ ਮੁਹੱਈਆ ਹੈ।

ਪੰਜਾਬ ਸਰਕਾਰ ਨੇ ਇਸ ਇੰਜੈਕਸ਼ਨ ਦੀਆਂ 40 ਵੈਕਸੀਨ ਮੰਗਵਾਈਆਂ ਹਨ। ਦੂਜੇ ਪਾਸੇ ਪ੍ਰਾਈਵੇਟ ਹਸਪਤਾਲਾਂ ’ਚ ਦਾਖਲ ਮਰੀਜ਼ਾਂ ਦੇ ਇਲਾਜ ਲਈ ਇੰਜੈਕਸ਼ਨ ਉਪਲੱਬਧ ਨਹੀਂ। ਕੁਝ ਪ੍ਰਾਈਵੇਟ ਹਸਪਤਾਲਾਂ ਨੇ ਦੱਸਿਆ ਕਿ ਇੰਜੈਕਸ਼ਨ ਨਾ ਮਿਲਣ ਕਾਰਨ ਮਰੀਜ਼ਾਂ ਦਾ ਇਲਾਜ ਕਰਨ ’ਚ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਹਸਪਤਾਲਾਂ ਦਾ ਤਾਂ ਇੱਥੋਂ ਤੱਕ ਕਹਿਣਾ ਸੀ ਕਿ ਉਹ ਮਰੀਜ਼ਾਂ ਨੂੰ ਰੈਫ਼ਰ ਕਰਨ ਲਈ ਮਜਬੂਰ ਹਨ।

ਬਲੈਕ ਫੰਗਸ ਦੇ ਮਾਮਲੇ ਗੁਰੂ ਨਾਨਕ ਦੇਵ ਹਸਪਤਾਲ ’ਚ ਜ਼ਿਆਦਾ ਸਾਹਮਣੇ ਆ ਰਹੇ ਹਨ। ਇਸ ਲਈ ਸਰਕਾਰ ਵਲੋਂ ਹਸਪਤਾਲ ’ਚ ਦਾਖਲ ਮਰੀਜ਼ਾਂ ਦੀ ਸਹੂਲਤ ਲਈ ਮੈਡੀਸਨ ਐੱਨਐਸਥੀਸਿਆ ਈ. ਐੱਨ. ਟੀ. ਅਤੇ ਹੋਰ ਵਿਭਾਗਾਂ ਦੇ ਮੁੱਖ ਦੀ 6 ਮੈਂਬਰਾਂ ਦੀ ਟੀਮ ਬਣਾਈ ਹੈ। ਇਹ ਟੀਮ ਮਰੀਜ਼ਾਂ ਦੀ ਜਿੱਥੇ ਨਿਗਰਾਨੀ ਕਰੇਗੀ, ਉੱਥੇ ਬਲੈਕ ਫੰਗਸ ਦੇ ਹੋਰ ਲੱਛਣ ਲੱਭਣ ਦੀ ਕੋਸ਼ਿਸ਼ ਕਰੇਗੀ। ਕਮੇਟੀ ਵਲੋਂ ਰੋਜ਼ਾਨਾ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ।