Home Blog Page 2645

ਰਾਜਾ ਵੜਿੰਗ ਨੇ ਕੀਤਾ ਆਕਸੀਜਨ ਪਲਾਂਟ ਦਾ ਉਦਘਾਟਨ

0

ਗਿੱਦੜਵਾਹਾ :ਕੋਰੋਨਾ ਮਹਾਂਮਾਰੀ ਕਾਰਨ ਅਨੇਕਾਂ ਲੋਕਾਂ ਦੀ ਮੌਤ ਹੋ ਰਹੀ ਹੈ।ਮਰੀਜ਼ਾਂ ਨੂੰ ਆਕਸੀਜਨ ਨਾ ਮਿਲਣ ‘ਤੇ ਮਰੀਜ਼ ਆਪਣਾ ਦਮ ਤੋੜ ਰਹੇ ਹਨ।ਅਜਿਹੇ ਹਾਲਾਤਾਂ ਤੋਂ ਬਾਹਰ ਆਉਣ ਲਈ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਨਵੇਂ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ ਹੈ। ਉਨ੍ਹਾ ਇਸ ਪਲਾਂਟ ਲਈ ਸੇਤੀਆ ਇੰਡਸਟਰੀ ਦੇ ਐੱਮ.ਡੀ. ਅਜੇ ਸੇਤੀਆ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਰਾਜਾ ਵੜਿੰਗ ਨੇ ਦੱਸਿਆ ਕਿ ਇਹ ਪਲਾਂਟ ਸਿਵਲ ਹਸਪਤਾਲ ਦੇ 50 ਬੈੱਡ ਲਈ ਬਹੁਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਪ੍ਰਤੀ ਮਿੰਟ 250 ਲੀਟਰ ਆਕਸੀਜਨ ਪੈਦਾ ਕਰੇਗਾ ਅਤੇ ਇਹ ਆਕਸੀਜਨ ਹਵਾ ਤੋਂ ਤਿਆਰ ਹੋਵੇਗੀ।

ਉਨ੍ਹਾਂ ਦੱਸਿਆ ਆਉਣ ਵਾਲੇ ਦਿਨਾਂ ਵਿੱਚ ਥੇਰੀ ਸਾਹਿਬ ਦੇ ਕੋਵਿਡ ਸੈਂਟਰ ਵਿਖੇ ਆਕਸੀਜਨ ਪਲਾਂਟ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਤੱਕ ਹਸਪਤਾਲ ਨੂੰ ਆਕਸੀਜਨ ਰਿਸੀਵਰ ਵੀ ਪ੍ਰਾਪਤ ਹੋ ਜਾਵੇਗਾ, ਤਾਂ ਜੋ ਅਤਿਿਰਕਤ ਆਕਸੀਜਨ ਨੂੰ ਜਮ੍ਹਾ ਕਰਕੇ ਜਰੂਰਤ ਅਨੁਸਾਰ ਵਰਤਿਆ ਜਾ ਸਕੇ। ਇਸ ਮੌਕੇ ਰਾਜਾ ਵੜਿੰਗ ਨੇ ਸ਼ਹਿਰ ਦੀਆਂ 5 ਬੇਹਤਰੀਨ ਸਮਾਜ ਸੇਵੀ ਸੰਸਥਾਵਾਂ ਨੂੰ ਆਪਣੀ ਤਨਖਾਹ ਵਿੱਚੋਂ 21-21 ਹਜ਼ਾਰ ਰੁਪਏ ਦੀ ਰਾਸ਼ੀ ਮਦਦ ਲਈ ਦਿੱਤੀ।

ਉਨ੍ਹਾਂ ਨੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਗਾਈਡਲਾਈਨਜ਼ ਅਨੁਸਾਰ ਕੋਰੋਨਾ ਮਰੀਜਾਂ ਦੇ ਕੀਤੇ ਜਾਂਦੇ ਇਲਾਜ ਦੇ ਰੇਟ ਆਪਣੇ ਹਸਪਤਾਲਾਂ ਦੇ ਬਾਹਰ ਡਿਸਪਲੇ ਕਰਨ। ਇਸ ਮੌਕੇ ਉਨ੍ਹਾ ਦੇ ਨਾਲ ਸਿਵਲ ਸਰਜਨ ਡਾਕਟਰ ਰੰਜੂ ਸਿੰਗਲਾ, ਐਸ.ਐਮ.ਓ. ਪਰਵਜੀਤ ਗੁਲਾਟੀ, ਐਸ.ਡੀ.ਐਮ ਓਮ ਪ੍ਰਕਾਸ, ਈਓ ਜਗਸੀਰ ਸਿੰਘ ਧਾਲੀਵਾਲ, ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਮੁੰਜਾਲ, ਬਿੱਟੂ ਸਚਦੇਵਾ,ਕੌਸਲਰ ਰਾਜੀਵ ਮਿੱਤਲ, ਬਿੱਟੂ ਗਾਂਧੀ,ਨਰਿੰਦਰ ਭੋਲਾ ਕੌਸਲਰ, ਸੰਨੀ ਗਰੋਵਰ ਪ੍ਰਧਾਨ , ਸੁਖਮੰਦਰ ਗਿੱਲ, ਸਮੂਹ ਕੌਂਸਲਰ, ਸਮਾਜ ਸੇਵੀ ਅਨਮੋਲ ਜੁਨੇਜਾ ਬੱਬਲੂ, ਮਨੀਸ਼ ਵਰਮਾ, ਨਰਾਇਣ ਦਾਸ ਸਿੰਗਲਾ ਅਤੇ ਫਾਰਮਾਸਿਸਟ ਅਜੈ ਗੋਇਲ ਆਦਿ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਰਾਜਾ ਵੜਿੰਗ ਨੇ ਜ਼ਿਲ੍ਹਾ ਮੁਕਤਸਰ ਅਤੇ ਖਾਸ ਕਰ ਬਠਿੰਡਾ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਸਖ਼ਤ ਸਬਦਾਂ ਵਿਚ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕੋਰੋਨਾ ਮਰੀਜ਼ਾਂ ਦੇ ਇਲਾਜ ਦੇ ਨਾਮ ਤੇ ਲੁੱਟ ਨਾ ਕੀਤੀ ਜਾਵੇ।

ਵਿਰਾਟ ਕੋਹਲੀ ਅਨੁਸ਼ਕਾ ਨਾਲ ਰਿਲੇਸ਼ਨਸ਼ਿਪ ਤੋਂ ਪਹਿਲਾਂ ਬ੍ਰਾਜ਼ੀਲ ਦੀ ਇਸ ਅਦਾਕਾਰਾ ਨੂੰ ਕਰ ਰਹੇ ਸਨ ਡੇਟ

0

ਨਵੀ ਦਿੱਲੀ : ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਫਿਲਮੀ ਅਦਾਕਾਰਾ ਅਨੁਸ਼ਕਾ ਸ਼ਰਮਾ ਦੇ ਨਾਲ ਰਿਲੇਸ਼ਨਸ਼ਿਪ ‘ਚ ਆਉਣ ਤੋਂ ਪਹਿਲਾਂ ਬ੍ਰਾਜ਼ੀਲ ਦੀ ਇੱਕ ਅਦਾਕਾਰਾ ਇਜ਼ਾਬੇਲ ਨੂੰ 2 ਸਾਲ ਤੱਕ ਡੇਟ ਕਰ ਰਹੇ ਸਨ। ਇਜ਼ਾਬੇਲ ਨੇ ਆਮਿਰ ਖ਼ਾਨ ਨਾਲ 2012 ’ਚ ਰਿਲੀਜ਼ ਹੋਈ ‘ਤਲਾਸ਼’ ਫ਼ਿਲਮ ਨਾਲ ਡੈਬਿਊ ਕੀਤਾ ਸੀ। ਇਜ਼ਾਬੇਲ ਕਈ ਹਿੰਦੀ ਅਤੇ ਤੇਲਗੂ ਫਿਲਮਾਂ ਤੋਂ ਇਲਾਵਾ ਗੁਰੂ ਰੰਧਾਵਾ ਦੇ ਨਾਲ ਮਿਊਜ਼ਿਕ ਵੀਡੀ੍ਓ ਲਾਹੌਰ ‘ਚ ਵੀ ਨਜ਼ਰ ਆ ਚੁੱਕੀ ਹੈ। ਉਹ ਆਖਰੀ ਵਾਰ ਤੇਲਗੂ ਰੋਮਾਂਟਿਕ ਫ਼ਿਲਮ ‘ਵਰਲਡ ਫੇਮਸ ਲਵਰ’ ‘ਚ ਦਿਖਾਈ ਦਿੱਤੀ ਸੀ, ਜਿਸ ‘ਚ ਵਿਜੈ ਦੇਵਰਕੋਂਡਾ ਮੁੱਖ ਭੂਮਿਕਾ ‘ਚ ਸਨ।

ਦੱਸ ਦਈਏ ਕਿ ਵਿਰਾਟ ਕੋਹਲੀ ਅਤੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਦੋਵੇਂ ਪਰਫੈਕਟ ਕਪਲ ਹਨ। ਵਿਰਾਟ ਅਤੇ ਅਨੁਸ਼ਕਾ ਦੇ ਵਿਆਹ ਤੋਂ ਬਾਅਦ ਵੀ ਦੋਵਾਂ ਦੀ ਲਵ ਸਟੋਰੀ ਜਾਣਨ ਲਈ ਫੈਂਨਜ਼ ਬੇਤਾਬ ਰਹਿੰਦੇ ਹਨ। ਜਾਣਕਾਰੀ ਅਨੁਸਾਰ ਸਾਲ 2013 ‘ਚ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਇੱਕ-ਦੂਜੇ ਨੂੰ ਡੇਟ ਕਰਨਾ ਸ਼ੁਰੂ ਕੀਤਾ ਸੀ ਜਿਸ ਤੋਂ ਬਾਅਦ ਉਹ ਦੋਵੇਂ ਨੇ 2017 ‘ਚ ਵਿਆਹ ਕਰਵਾ ਲਿਆ ਸੀ ਅਤੇ ਹੁਣ ਉਹ ਦੋਵੇਂ ਵਧੀਆ ਜੀਵਨ ਬਤੀਤ ਕਰ ਰਹੇ ਹਨ।

ਕਿਸਾਨੀ ਅੰਦੋਲਨ ਦੇ ਹੱਕ ‘ਚ Navjot Sidhu ਨੇ ਅੱਜ ਆਪਣੇ ਘਰ ਉੱਤੇ ਲਹਿਰਾਇਆ ਕਾਲਾ ਝੰਡਾ

0

ਚੰਡੀਗੜ੍ਹ : ਕਿਸਾਨੀ ਅੰਦੋਲਨ ਦੇ ਹੱਕ ‘ਚ ਅੱਜ ਨਵਜੋਤ ਸਿੰਘ ਸਿੱਧੂ ਨੇ ਆਪਣੇ ਘਰ ਉੱਤੇ ਕਾਲਾ ਝੰਡਾ ਲਹਿਰਾਇਆ ਹੈ। ਅੰਮ੍ਰਿਤਸਰ ‘ਚ ਸਿੱਧੂ ਦੀ ਧੀ ਰਾਬਿਆ ਨੇ ਝੰਡੇ ਨੂੰ ਲਗਾਇਆ।

ਦੱਸ ਦਈਏ ਕਿ ਸਿੱਧੂ ਨੇ ਕੱਲ੍ਹ ਹੀ ਐਲਾਨ ਕੀਤਾ ਸੀ ਕਿ ਕੱਲ੍ਹ ਸਵੇਰੇ ਉਹ ਆਪਣੇ ਦੋਵੇਂ ਘਰਾਂ (ਅਮ੍ਰਿਤਸਰ ਅਤੇ ਪਟਿਆਲਾ) ਵਿੱਚ ਕਿਸਾਨੀ ਅੰਦੋਲਨ ਦੇ ਸਮਰਥਨ ‘ਚ ਕਾਲਾ ਝੰਡਾ ਲਹਿਰਾਉਣਗੇ। ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਆਪਣੀ ਪਤਨੀ ਸਾਬਕਾ ਐਮਐਲਏ ਨਵਜੋਤ ਕੌਰ ਸਿੱਧੂ ਦੇ ਨਾਲ ਆਪਣੇ ਘਰ ਦੀ ਛੱਤ ਤੇ ਕਾਲੇ ਝੰਡੇ ਲਗਾ ਰਹੇ ਹਨ।

ਭਾਰਤ ਅਤੇ ਬ੍ਰਿਟੇਨ ‘ਚ ਅਹਿਮ ਸਮਝੌਤਾ, ਹੁਣ ਭਾਰਤੀ ਨੌਜਵਾਨ ਆਸਾਨੀ ਨਾਲ ਕਰ ਸਕਣਗੇ ਨੌਕਰੀ

0

ਲੰਡਨ : ਭਾਰਤ ਨਾਲ ਬ੍ਰਿਟੇਨ ਦਾ ਹਾਲ ਹੀ ਵਿੱਚ ਮਾਈਗ੍ਰੇਸ਼ਨ ਐਂਡ ਮੋਬਿਲਿਟੀ ਪਾਰਟਨਰਸ਼ਿਪ (Migration and Mobility Partnership) ਸਮਝੌਤਾ ਇਮੀਗ੍ਰੇਸ਼ਨ ਦੇ ਲਈ ਬਹੁਤ ਫਾਇਦੇਮੰਦ ਹੋਣ ਵਾਲਾ ਹੈ। ਇਸ ਸਮਝੌਤੇ ਨਾਲ ਦੋਵਾਂ ਦੇਸ਼ਾਂ ਦੇ ਹਜ਼ਾਰਾਂ ਨਾਗਰਿਕਾਂ ਨੂੰ ਕਾਨੂੰਨੀ ਢੰਗ ਨਾਲ ਇੱਕ ਦੂਜੇ ਦੇ ਦੇਸ਼ ਵਿੱਚ ਰਹਿਣ ਤੇ ਕੰਮ ਕਰਨ ਦਾ ਮੌਕਾ ਮਿਲੇਗਾ।

ਬ੍ਰਿਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਕਿਹਾ,” ਐਮਐਮਪੀ ਸਮਝੌਤੇ ‘ਤੇ ਹਾਲ ਹੀ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਬ੍ਰਿਟੇਨ ਯਾਤਰਾ ਦੌਰਾਨ ਦਸਤਖਤ ਕੀਤੇ ਗਏ। ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਨਾਜਾਇਜ਼ ਆਵਾਜਾਈ ਨੂੰ ਰੋਕਿਆ ਜਾ ਸਕੇਗਾ। ਉਸੇ ਸਮੇਂ, ਬ੍ਰਿਟੇਨ ਦੇ ਬ੍ਰੈਕਸਿਟ ਤੋਂ ਬਾਅਦ ਸਾਫ ਸੁਥਰੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇਗਾ।” ਉਨ੍ਹਾਂ ਨੇ ਕਿਹਾ ਕਿ, “ਇਸ ਨਾਲ ਭਾਰਤ ਵਿੱਚ ਜੁਰਮ ਕਰਕੇ ਬ੍ਰਿਟੇਨ ਆਉਣ ਵਾਲੇ ਲੋਕਾਂ ਨੂੰ ਰੋਕਣ ਵਿੱਚ ਵੀ ਸਹਾਇਤਾ ਮਿਲੇਗੀ ਪਰ ਦੋਵਾਂ ਦੇਸ਼ਾਂ ਦੇ ਕਾਨੂੰਨ ਦੀ ਪਾਲਣਾ ਕਰਦਿਆਂ, ਯਾਤਰੀਆਂ ਲਈ ਬਹੁਤ ਸਹੂਲਤ ਮਿਲੇਗੀ, ਜੋ ਭਾਰਤ ਤੇ ਬ੍ਰਿਟੇਨ ਵਿੱਚ ਰਹਿਣਾ ਚਾਹੁੰਦੇ ਹਨ ਤੇ ਉਥੇ ਕੰਮ ਕਰਨਾ ਚਾਹੁੰਦੇ ਹਨ।”

ਐਮਐਮਪੀ ਦੇ ਲਾਗੂ ਹੋਣ ਨਾਲ, ਅਪ੍ਰੈਲ 2022 ਤੱਕ, 18 ਤੋਂ 30 ਸਾਲ ਦੇ ਨੌਜਵਾਨ 24 ਮਹੀਨਿਆਂ ਲਈ ਰਹਿਣ ਅਤੇ ਕੰਮ ਕਰਨ ਲਈ ਅਰਜ਼ੀ ਦੇ ਸਕਣਗੇ। ਦੋਵਾਂ ਦੇਸ਼ਾਂ ਦੇ ਨੌਜਵਾਨ ਅਜਿਹਾ ਕਰਨ ਦੇ ਯੋਗ ਹੋਣਗੇ। ਇਸ ਨਵੇਂ ਸਿਸਟਮ ਵਿਚ ਗੈਰਕਾਨੂੰਨੀ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਦੀ ਵਿਵਸਥਾ ਵੀ ਕੀਤੀ ਗਈ ਹੈ। ਪਟੇਲ ਨੇ ਭਾਰਤ ਨਾਲ ਹੋਏ ਸਮਝੌਤੇ ਦੀ ਚਰਚਾ ਥਿੰਕ ਟੈਂਕ ਬ੍ਰਿਟਿਸ਼ ਫਿਊਚਰ ਦੇ ਇਕ ਪ੍ਰੋਗਰਾਮ ਵਿਚ ਕੀਤੀ। ਇਹ ਪ੍ਰੋਗਰਾਮ ਬ੍ਰਿਟੇਨ ਵਿਚ ਪੂਰੇ ਡਿਜ਼ੀਟਲ ਬਾਰਡਰ ਸਿਸਟਮ ਦੀ ਲਾਚਿੰਗ ਦਾ ਪ੍ਰਸਤਾਵ ਪੇਸ਼ ਕਰਨ ਲਈ ਆਯੋਜਿਤ ਕੀਤਾ ਗਿਆ ਸੀ।

 

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਕਾਲੇ ਝੰਡੇ ਲਹਿਰਾਉਣ ਦੀ ਤਿਆਰੀ

0

ਕੇਂਦਰ ਸਰਕਾਰ ਖ਼ਿਲਾਫ਼ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ 6 ਮਹੀਨੇ ਮੁਕੰਮਲ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਮੁਲਕ ’ਚ ‘ਕਾਲਾ ਝੰਡਾ ਦਿਵਸ’ ਮਨਾਉਣ ਦੀ ਸਮੁੱਚੀ ਤਿਆਰੀ ਕੀਤੀ ਜਾ ਚੁੱਕੀ ਹੈ।ਇਸੇ ਦਿਨ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੂੰ ਸੱਤਾ ਵਿੱਚ ਆਏ 7 ਸਾਲ ਹੋ ਰਹੇ ਹਨ।

ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ ਸਮੇਤ ਹੋਰ ਸਾਰੇ ਰਾਜਾਂ ਵਿੱਚ ਕਿਸਾਨਾਂ ਵੱਲੋਂ ਸੰਯੁਕਤ ਮੋਰਚੇ ਦੇ ਸੱਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਪਿੰਡ-ਪਿੰਡ ਮੁਜ਼ਹਾਰੇ ਕੀਤੇ ਜਾ ਰਹੇ ਹਨ।ਇਸਦੇ ਨਾਲ ਹੀ ਕੇਂਦਰ ਸਰਕਾਰ ਦੀਆਂ ਅਰਥੀਆਂ ਅਤੇ ਪੁਤਲੇ ਫੂਕੇ ਜਾਣਗੇ। ਕਿਸਾਨਾਂ ਵੱਲੋਂ ਆਪਣੇ ਘਰਾਂ ਅਤੇ ਖੇਤੀ ਸੰਦਾਂ ਸਮੇਤ ਆਵਾਜਾਈ ਲਈ ਵਰਤੇ ਜਾਂਦੇ ਨਿੱਜੀ ਵਾਹਨਾਂ ਉੱਪਰ ਵੀ ਰੋਸ ਵਜੋਂ ਕਾਲੇ ਝੰਡੇ ਲਹਿਰਾਏ ਜਾਣਗੇ।

ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਉਸ ਦਿਨ ਬੁੱਧ ਪੂਰਨਿਮਾ ਦਾ ਪਵਿੱਤਰ ਦਿਹਾੜਾ ਹੋਣ ਕਰਕੇ ਇਸ ਦਿਨ ਨੂੰ ਹੁਣ ‘ਕਾਲਾ ਝੰਡਾ ਦਿਵਸ’ ਵਜੋਂ ਮਨਾਇਆ ਜਾਵੇਗਾ। ਉਧਰ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਨੇ 26 ਮਈ ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ’ਤੇ ਲੋਕਾਂ ਨੂੰ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ। ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿਿਦਆਰਥੀਆਂ, ਮੁਲਾਜ਼ਮਾਂ, ਸਾਹਿਤਕਾਰਾਂ, ਟਰਾਂਂਸਪੋਰਟਰਾਂ, ਵਪਾਰੀਆਂ ਅਤੇ ਦੁਕਾਨਦਾਰਾਂ ਸਮੇਤ ਹਰ ਵਰਗ ਨੂੰ ਇਸ ਇਤਿਹਾਸਕ ਦਿਨ ਮੌਕੇ ਆਪਣਾ ਰੋਸ ਪ੍ਰਗਟਾਉਣ ਲਈ ਕਿਹਾ ਹੈ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਲੋਕਾਂ ਨੂੰ ਕਿਹਾ ਕਿ ਉਹ ਕਾਲੀਆਂ ਪੱਗਾਂ ਅਤੇ ਕਾਲੀਆਂ ਚੁੰਨੀਆਂ ਨਾਲ ਪੱਕੇ ਧਰਨਿਆਂ ’ਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਚੌਕਾਂਂ ’ਚ ਵੀ ਨਾਅਰਿਆਂ ਵਾਲੇ ਫਲੈਕਸ ਲੈ ਕੇ ਪ੍ਰਦਰਸ਼ਨ ਕੀਤੇ ਜਾਣਗੇ।ਉਨ੍ਹਾਂ ਲੋਕਾਂ ਨੂੰ ਘਰਾਂ, ਦੁਕਾਨਾਂ, ਦਫ਼ਤਰਾਂ, ਟਰੈਕਟਰਾਂ, ਕਾਰਾਂ, ਜੀਪਾਂ, ਸਕੂਟਰਾਂ ਮੋਟਰ ਸਾਈਕਲਾਂ, ਬੱਸਾਂ, ਟਰੱਕਾਂ ਉਪਰ ਕਾਲੇ ਝੰਡੇ ਲਾ ਕੇ ਤਿੰਨੋਂ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਦੀ ਖ਼ਿਲਾਫ਼ਤ ਕਰਨ ਲਈ ਕਿਹਾ।

ਇਸ ਦੌਰਾਨ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ 26 ਮਈ ਨੂੰ ਪੂਰੇ ਦੇਸ਼ ਅੰਦਰ ਰੋਸ ਵਿਖਾਵੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ’ਚੋਂ ਹੁਣ ਤੱਕ 500 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਪਰ ਕੇਂਦਰ ਸਰਕਾਰ ਦਾ ਵਤੀਰਾ ਪਹਿਲਾਂ ਵਾਲਾ ਹੀ ਹੈ ਅਤੇ ਉਹ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।

ਐਂਟੀਗੁਆ ‘ਚ ਲਾਪਤਾ ਹੋਇਆ ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ

0

ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦਾ ਮੁਲਜ਼ਮ ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ (Fugitive diamantaire Mehul Choksi) ਲਾਪਤਾ ਹੋ ਗਿਆ ਹੈ। ਭਾਰਤ ਤੋਂ ਭਗੌੜਾ ਹੋ ਕੇ ਚੋਕਸੀ ਕੈਰੇਬੀਆਈ ਟਾਪੂ ਦੇਸ਼ ਐਂਟੀਗੁਆ ਅਤੇ ਬਾਰਬੂਡਾ ਵਿਚ ਰਹਿ ਰਿਹਾ ਸੀ। ਐਂਟੀਗੁਆ ਦੀ ਪੁਲਿਸ ਉਸ ਦੀ ਭਾਲ ਵਿੱਚ ਜੁਟ ਗਈ ਹੈ।

ਐਂਟੀਗੁਆ ਤੋਂ ਸਥਾਨਕ ਖ਼ਬਰਾਂ ਤੋਂ ਤੁਰੰਤ ਬਾਅਦ ਚੋਕਸੀ ਦੇ ਵਕੀਲ ਵਿਜੇ ਅਗਰਵਾਲ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਚੋਕਸੀ ਨੇ ਐਂਟੀਗੁਆ ‘ਚ ਇਕ ਨਾਗਰਿਕ ਵਜੋਂ ਸ਼ਰਨ ਲਈ ਹੈ। ਵਕੀਲ ਨੇ ਕਿਹਾ ਕਿ ਉਹ ਸੋਮਵਾਰ ਨੂੰ ਟਾਪੂ ਦੇ ਦੱਖਣੀ ਹਿੱਸੇ ਵਿਚ ਇਕ ਮਸ਼ਹੂਰ ਰੈਸਟੋਰੈਂਟ ਵਿਚ ਰਾਤ ਦੇ ਖਾਣੇ ਤੇ ਜਾਣ ਲਈ ਆਪਣਾ ਘਰ ਛੱਡ ਗਿਆ ਸੀ। ਇਸ ਤੋਂ ਬਾਅਦ ਉਹ ਵਾਪਸ ਨਹੀਂ ਆਇਆ।

13,500 ਕਰੋੜ ਰੁਪਏ ਤੋਂ ਜ਼ਿਆਦਾ ਦੇ ਪੰਜਾਬ ਨੈਸ਼ਨਲ ਬੈਂਕ ਧੋਖਾਧੜੀ ਮਾਮਲੇ ਵਿੱਚ ਆਰੋਪੀ ਚੋਕਸੀ ਆਪਣੇ ਭਤੀਜੇ ਨੀਰਵ ਮੋਦੀ ਦੇ ਨਾਲ 4 ਜਨਵਰੀ, 2018 ਤੋਂ ਐਂਟੀਗੁਆ ਅਤੇ ਬਾਰਬੂਡਾ ਵਿੱਚ ਰਹਿ ਰਿਹਾ ਹੈ। ਚੋਕਸੀ ਨੇ ਨਿਵੇਸ਼ ਪ੍ਰੋਗਰਾਮ ਵੱਲੋਂ ਕੈਰੇਬੀਆਈ ਟਾਪੂ ਦੇਸ਼ ਐਂਟੀਗੁਆ ਅਤੇ ਬਾਰਬੂਡਾ ਦੀ ਨਾਗਰਿਕਤਾ ਲਈ ਹੈ।

ਥਾਣਾ ਸਿਟੀ ਪੱਟੀ ਦੀ ਪੁਲਿਸ ਵੱਲੋਂ ਚੋਰੀ ਦੇ 5 ਮੋਟਰਸਾਈਕਲ ਸਮੇਤ ਇੱਕ ਦੋਸ਼ੀ ਗ੍ਰਿਫਤਾਰ

0

ਮਾਨਯੋਗ ਸ੍ਰੀ ਧਰੂਮਨ ਐਚ. ਨਿੰਬਾਲੇ (ਆਈ.ਪੀ.ਐਸ) ਐਸ.ਐਸ.ਪੀ ਤਰਨਤਾਰਨ ਜੀ ਵੱਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸ੍ਰੀ ਕੁਲਜਿੰਦਰ ਸਿੰਘ ਉਪ ਕਪਤਾਨ ਪੁਲਿਸ ਸਬ-ਡਵੀਜਨ ਪੱਟੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਆਈ ਲਖਬੀਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਪੱਟੀ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਇਲਾਕੇ ਵਿੱਚ ਭੇਜੀਆ ਗਈਆਂ ਸਨ।

ਏ.ਐਸ.ਆਈ ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੇਰਕਾ ਚੌਂਕ ਪੱਟੀ ਮੌਜੂਦ ਸੀ, ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਵੀਰਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੁਹਾਵਾ ਜੋ ਕਿ ਆਪਣੇ ਸਾਥੀਆਂ ਸਮੇਤ ਧਾਰਿਮਕ ਸਥਾਨਾਂ,ਭੀੜ-ਭੜੱਕੇ ਵਾਲੀ ਜਗ੍ਹਾਂ, ਬੈਂਕਾਂ ਅਤੇ ਆਈਲੈਟਸ ਸੈਂਟਰਾਂ ਦੇ ਬਾਹਰੋਂ ਮੋਟਰਸਾਈਕਲ,ਟਰੱਕ ਅਤੇ ਕਾਰਾਂ ਅਦਿ ਚੋਰੀ ਕਰਨ ਅਤੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ ਅਤੇ ਹੁਣ ਵੀ ਉਹ ਚੋਰੀ ਦੇ ਸਪਲੈਂਡਰ ਮੋਟਰਸਾਈਕਲ ਬਿਨ੍ਹਾ ਨੰਬਰੀ ਤੇ ਸਵਾਰ ਹੋ ਕੇ ਲਾਹੌਰ ਚੌਂਕ ਤੋਂਵੇਰਕਾ ਚੌਂਕ ਪੱਟੀ ਨੂੰ ਆ ਰਿਹਾ ਹੈ। ਜੇਕਰ ਉਸ ਨੂੰ ਕਾਬੂ ਕੀਤਾ ਜਾਵੇ, ਤਾਂ ਕਾਫੀ ਚੋਰੀ ਦੇ ਮੋਟਰਸਾਈਕਲ ਬਰਾਮਦ ਹੋ ਸਕਦੇ ਹਨ।ਜੋ ਮੁਖਬਰ ਦੀ ਇਤਲਾਹ ਤੇ ਨਾਕਾਬੰਦੀ ਕਰਕੇ ਵੀਰਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੁਹਾਵਾ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ।

ਜਿਸ ਪਰ ਮੁਕੱਦਮਾ ਨੰਬਰ 74 ਮਿਤੀ 23.05.2021 ਜੁਰਮ 379/411-ਭ.ਦ.ਸ ਥਾਣਾ ਸਿਟੀ ਪੱਟੀ ‘ਚ ਦਰਜ  ਕੀਤਾ ਗਿਆ।  ਉਕਤ ਗ੍ਰਿਫਤਾਰ ਦੋਸ਼ੀ ਦੀ ਪੁੱਛਗਿੱਛ ਤੋਂ ਉਸ ਪਾਸੋਂ ਚੋਰੀ ਦੇ 3 ਹੀਰੋ ਸਪਲੈਂਡਰ ਮੋਟਰਸਾਈਕਲ, 1 ਪਲਸਰ ਮੋਟਰਸਾਈਕਲ ਹੋਰ ਬਰਾਮਦ ਹੋਏ। ਇਸ ਤਰਾਂ ਦੋਸ਼ੀ ਪਾਸੋਂ ਕੁੱਲ 5 ਮੋਟਰਸਾਈਕਲ ਚੋਰੀ ਦੇ ਬਰਾਮਦ ਕੀਤੇ ਗਏ।

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ

0

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸ਼ਹਿਰ ਵਿਚ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਹਾਲਾਂਕਿ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਅਤੇ ਹਫ਼ਤਾਵਾਰੀ ਕਰਫਿਊ ਪਹਿਲਾਂ ਵਾਂਗ ਜਾਰੀ ਰਹਿਣਗੇ। ਇਹ ਫ਼ੈਸਲਾ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਵਿੱਚ ਹੋਈ ਵਾਰ ਰੂਮ ਦੀ ਮੀਟਿੰਗ ਵਿੱਚ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸ਼ਾਪਿੰਗ ਮਾਲ, ਸਿਨੇਮਾ ਹਾਲ, ਮਿਊਜ਼ੀਅਮ, ਜਿਮ, ਲਾਇਬਰੇਰੀ, ਸਪਾ, ਸੈਲੂਨ, ਸੁਖਨਾ ਝੀਲ ਤੇ ਰੌਕ ਗਾਰਡਨ ਬੰਦ ਰਹਿਣਗੇ। ਇਸ ਦੇ ਨਾਲ ਹੀ ਸੰਪਰਕ ਸੈਂਟਰਾਂ ਨੂੰ ਸਮਾਜਿਕ ਦੂਰੀ ਨੇਮਾਂ ਦੀ ਪਾਲਣਾ ਕਰਦਿਆਂ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਪੁਲਿਸ ਵੱਲੋਂ ਕੀਤੀ ਕੁੱਟਮਾਰ ਤੋਂ ਬਾਅਦ ਹੋਈ ਨੌਜਵਾਨ ਦੀ ਮੌਤ,ਪਰਿਵਾਰ ਵੱਲੋਂ ਲਾਇਆ ਗਿਆ ਧਰਨਾ

0

ਬੁਢਲਾਡਾ: ਪਿੰਡ ਫਫੜੇ ਭਾਈਕੇ ਤੋਂ ਇੱਕ ਦਲਿਤ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।ਨੌਜਵਾਨ ਦੀ ਪੁਲਿਸ ਹਿਰਾਸਤ ’ਚੋਂ ਬਾਹਰ ਆਉਂਦਿਆਂ ਹੀ ਭੇਤਭਰੀ ਹਾਲਤ ‘ਚ ਮੌਤ ਹੋ ਗਈ। ਜਿਸ ਤੋ ਮਗਰੋਂ ਦਲਿਤ ਭਾਈਚਾਰੇ ਅਤੇ ਹੋਰ ਜਥੇਬੰਦੀਆਂ ਨੇ ਸਿਵਲ ਹਸਪਤਾਲ ਵਿੱਚ ਉਕਤ ਨੌਜਵਾਨ ਦੀ ਲਾਸ਼ ਰੱਖ ਕੇ ਧਰਨਾ ਲਾ ਦਿੱਤਾ।

ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਪਿੰਡ ਫਫੜੇ ਭਾਈਕੇ ਦਾ ਮਨਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਬੁਢਲਾਡਾ ਦੇ ਵਾਰਡ ਨੰਬਰ-1 ਵਿੱਚ ਆਪਣੀ ਮਾਸੀ ਅਤੇ ਮਾਸੜ ਕੋਲ ਰਹਿ ਰਿਹਾ ਸੀ। ਬੀਤੇ ਦਿਨ ਗਲੀ ਵਿੱਚ ਕਿਸੇ ਗੁਆਂਢੀ ਨੇ ਮਨਪ੍ਰੀਤ ਖ਼ਿਲਾਫ਼ ਸ਼ਿਕਾਇਤ ਕਰ ਦਿੱਤੀ।ਜਿਸ ਕਰਕੇ ਪੁਲਿਸ ਉਸ ਨੂੰ ਥਾਣੇ ਲੈ ਗਈ। ਲੰਬੀ ਪੁੱਛਗਿੱਛ ਮਗਰੋਂ ਦੇਰ ਰਾਤ ਉਸ ਨੂੰ ਘਰ ਭੇਜ ਦਿੱਤਾ ਗਿਆ। ਘਰ ਆਉਂਦਿਆਂ ਹੀ ਉਸ ਦੀ ਮੌਤ ਹੋ ਗਈ। ਦਿਨ ਚੜ੍ਹਦਿਆਂ ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਦੇ ਕੱਪੜੇ ਉਤਾਰ ਕੇ ਵੇਖਿਆ ਤਾਂ ਉਸ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਪਏ ਸਨ।

ਇਸ ਮਗਰੋਂ ਉਨ੍ਹਾਂ ਪੁਲਿਸ ’ਤੇ ਕੁੱਟਮਾਰ ਦਾ ਦੋਸ਼ ਲਗਾਉਂਦੇ ਹੋਏ ਮਨਪ੍ਰੀਤ ਦੀ ਲਾਸ਼ ਸਿਵਲ ਹਸਪਤਾਲ ਵਿੱਚ ਰੱਖ ਕੇ ਪੁਲਿਸ ਵਿਰੁੱਧ ਧਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਸੀਤਾ ਰਾਮ ਗੋਬਿੰਦਪੁਰਾ, ਏਟਕ ਦੇ ਨਿੱਕਾ ਸਿੰਘ ਬਹਾਦਰਪੁਰ, ਐਡਵੋਕੇਟ ਸਵਰਨਜੀਤ ਸਿੰਘ, ਕਾਮਰੇਡ ਦੀਵਾਨ ਸਿੰਘ ਫਫੜੇ ਅਤੇ ਡਕੌਂਦਾ ਦੇ ਸਤਪਾਲ ਸਿੰਘ ਬਰ੍ਹੇ ਨੇ ਕਿਹਾ ਕਿ ਪੁਲਿਸ ਨੇ ਪੁੱਛਗਿੱਛ ਦੌਰਾਨ ਇਸ ਨੌਜਵਾਨ ’ਤੇ ਤਸ਼ੱਦਦ ਢਾਹਿਆ ਹੈ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤਕ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ ।ਉਦੋਂ ਤੱਕ ਉਹ ਸੰਸਕਾਰ ਨਹੀਂ ਕਰਨਗੇ ਤੇ ਧਰਨਾ ਜਾਰੀ ਰੱਖਣਗੇ। ਡੀ.ਐੱਸ.ਪੀ ਪ੍ਰਭਜੋਤ ਕੌਰ ਨੇ ਦੱਸਿਆ ਕਿ ਜਿੰਨੀ ਦੇਰ ਤੱਕ ਡਾਕਟਰੀ ਬੋਰਡ ਵੱਲੋਂ ਲਾਸ਼ ਦਾ ਪੋਸਟਮਾਰਟਮ ਨਹੀਂ ਹੁੰਦਾ।ਉਦੋਂ ਤੱਕ ਇਹ ਮਾਮਲਾ ਸੁਲਝਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਕਰਵਾਉਣ ਲਈ ਪਰਿਵਾਰ ਨੂੰ ਲਾਸ਼ ਹਸਪਤਾਲ ਨੂੰ ਸੌਂਪ ਦੇਣੀ ਚਾਹੀਦੀ ਹੈ।

ਚਰਨਜੀਤ ਚੰਨੀ ਮਾਮਲੇ ‘ਚ ਕੈਪਟਨ ਅਮਰਿੰਦਰ ਅੱਜ ਦੇਣਗੇ ਜਵਾਬ, ਮਨੀਸ਼ਾ ਗੁਲਾਟੀ ਦਾ ਦਾਅਵਾ

0

ਚੰਡੀਗੜ੍ਹ : ਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਮੰਤਰੀ ਚਰਣਜੀਤ ਸਿੰਘ ਚੰਨੀ ਦੇ ਖਿਲਾਫ ਦਿੱਤੇ ਜਾਣ ਵਾਲੇ ਧਰਨੇ ਦੇ ਫੈਸਲੇ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਦੇ ਅਨੁਸਾਰ ਮੈਂ ਧਰਨਾ ਦੇਣਾ ਹੀ ਨਹੀਂ ਸੀ। ਗੁਲਾਟੀ ਨੇ ਕਿਹਾ ਮੁੱਖ ਮੰਤਰੀ ਪੰਜਾਬ ਨੇ ਫੋਨ ਕਰਕੇ ਇਸ ਮਾਮਲੇ ਵਿੱਚ ਜਵਾਬ ਦੇਣ ਦਾ ਭਰੋਸਾ ਦਿੱਤਾ ਹੈ ਤੇ ਉਹ ਜਵਾਬ ਮਿਲਣ ਮਗਰੋਂ ਹੀ ਅਗਲੇ ਕਦਮ ਬਾਰੇ ਦੱਸੇਗੀ।

ਸਾਡੇ ਦੇਸ਼ ਦੀ ਜਨਤਾ ਸੋਸ਼ਲ ਮੀਡੀਆ ਤੇ ਮੇਰੀਆਂ ਫੋਟੋਆਂ ਪਾ ਕੇ ਮੈਨੂੰ ਟ੍ਰੋਲ ਕਰ ਰਹੀ ਹੈ। ਮੈਂ ਇਨ੍ਹਾਂ ਨੂੰ ਸਲੂਟ ਕਰਦੀ ਹਾਂ। ਉਮੀਦ ਹੈ ਕਿ ਅੱਜ ਸ਼ਾਮ ਜਾਂ ਕੱਲ ਤੱਕ ਜਵਾਬ ਆ ਜਾਵੇਗਾ । ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਇਸ ਕੁਰਸੀ ‘ਤੇ ਬੈਠਾਂਗੀ ਤੱਦ ਤੱਕ ਔਰਤਾਂ ਦੇ ਹੱਕ ਲਈ ਲੜਦੀ ਰਹਾਂਗੀ।