Home Blog Page 285

10ਵੀਂ ਜਮਾਤ ਦੇ ਨਤੀਜਿਆਂ ਵਿਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਮਾਰਿਆ ਮੋਰਚਾ

0
Harjot Bains

ਚੰਡੀਗੜ੍ਹ, 11 ਮਈ 2026 : ਪੰਜਾਬ ਦੇ ਸਿੱਖਿਆ ਮੰਤਰੀ (Education Minister) ਹਰਜੋਤ ਸਿੰਘ ਬੈਂਸ ਨੇ ਆਖਿਆ ਹੈ ਕਿ 10ਵੀਂ ਜਮਾਤ ਦੇ ਆਏ ਨਤੀਜਿਆਂ ਵਿਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਮੋਰਚੇ ਮਾਰੇ ਹਨ ।

ਹੋਰ ਕੀ ਕੀ ਆਖਿਆ ਹਰਜੋਤ ਬੈਂਸ ਨੇ

ਮਿਲੀ ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ 10ਵੀਂ ਜਮਾਤ ਦੇ ਆਏ ਨਤੀਜਿਆਂ ਸਬੰਧੀ ਆਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸਿੱਖਿਆ ਸੁਧਾਰਾਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜ ਦਿੱਤਾ ਹੈ । ਪੇਂਡੂ ਖੇਤਰਾਂ ਵਿੱਚ ਪਾਸ ਦਰ 95.35% ਦਰਜ ਕੀਤੀ ਗਈ ਹੈ ਜਦੋਂਕਿ ਸ਼ਹਿਰੀ ਖੇਤਰਾਂ ਵਿੱਚ ਇਹ 92.98% ਰਹੀ ਹੈ ।

ਸਿੱਖਿਆ ਮੰਤਰੀ ਨੇ ਕੀਤੇ ਵੇਰਵੇ ਸਾਂਝੇ

ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਇਸ ਨਤੀਜੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜ਼ਮੀਨੀ ਪੱਧਰ ‘ਤੇ ‘ਸਿੱਖਿਆ ਕ੍ਰਾਂਤੀ`ਦੇ ਅਮਲ ਵਿੱਚ ਆਉਣ ਦਾ ਸਬੂਤ ਦੱਸਿਆ । ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫ਼ਰੀਦਕੋਟ) ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ (99.38%) ਪ੍ਰਾਪਤ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ । ਬੇਹੱਦ ਸਖ਼ਤ ਮੁਕਾਬਲੇ ਵਿੱਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨੌਲੀ ਬਸੀ (ਰੂਪਨਗਰ) ਦੇ ਮਨੀਮਹੇਸ਼ ਸ਼ਰਮਾ ਨੇ 650 ਵਿੱਚੋਂ 645 ਅੰਕ (99.23%) ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ । ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਚੀਫ਼ ਖ਼ਾਲਸਾ ਦੀਵਾਨ, ਮਾਡਲ ਟਾਊਨ, ਹੁਸ਼ਿਆਰਪੁਰ ਦੀ ਰੀਆ ਰਾਨੀ ਨੇ 650 ਵਿੱਚੋਂ 645 ਅੰਕ (99.23 %) ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ।

10ਵੀਂ ਜਮਾਤ ਦੀ ਪ੍ਰੀਖਿਆ ਵਿਚ ਬੈਠੇ ਸਨ 2 ਲੱਖ 69 ਹਜ਼ਾਰ 505 ਵਿਦਿਆਰਥੀ

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 10ਵੀਂ ਜਮਾਤ (10th grade)  ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 2,69,505 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਵਿੱਚੋਂ 2,54,744 ਵਿਦਿਆਰਥੀ ਪਾਸ ਹੋਏ ਹਨ, ਜਿਸ ਨਾਲ ਕੁੱਲ ਪਾਸ ਪ੍ਰਤੀਸ਼ਤਤਾ 94.52% ਰਹੀ ਹੈ। ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀ ਵਿਦਿਆਰਥੀਆਂ ਨੂੰ ਪਿੱਛੇ ਛੱਡ ਦਿੱਤਾ ਹੈ, ਜਿਸ ਵਿੱਚ ਪੇਂਡੂ ਖੇਤਰ ਦੇ 1,74,958 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ 1,66,830 ਪਾਸ ਹੋਏ, ਜਿਨ੍ਹਾਂ ਦੀ ਪਾਸ ਦਰ 95.35% ਰਹੀ। ਸ਼ਹਿਰੀ ਖੇਤਰਾਂ ਵਿੱਚ 94,547 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ 87,914 ਵਿਦਿਆਰਥੀ ਪਾਸ ਹੋਏ, ਜਿਸ ਨਾਲ ਉਨ੍ਹਾਂ ਦੀ ਪਾਸ ਦਰ 92.98% ਦਰਜ ਕੀਤੀ ਗਈ ।

ਪੇਂਡੂ ਅਤੇ ਸ਼ਹਿਰੀ ਖੇਤਰਾਂ ਦੀ ਪਾਸ ਦਰ ਵਿੱਚ 2.3 ਪ੍ਰਤੀਸ਼ਤ ਅੰਕਾਂ ਦਾ ਅੰਤਰ

ਸਫ਼ਲ ਵਿਦਿਆਰਥੀਆਂ ਨੂੰ ਤਹਿ ਦਿਲੋਂ ਵਧਾਈਆਂ ਦਿੰਦਿਆਂ, ਬੈਂਸ ਨੇ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੀ ਪਾਸ ਦਰ ਵਿੱਚ 2.3 ਪ੍ਰਤੀਸ਼ਤ ਅੰਕਾਂ ਦਾ ਅੰਤਰ ਪਿਛਲੇ ਰੁਝਾਨਾਂ ਦੇ ਮੁਕਾਬਲੇ ਇੱਕ ਇਤਿਹਾਸਕ ਬਦਲਾਅ ਹੈ, ਕਿਉਂਕਿ ਪਹਿਲਾਂ ਅਕਸਰ ਸ਼ਹਿਰੀ ਸਕੂਲ ਹੀ ਅੱਗੇ ਰਹਿੰਦੇ ਸਨ । ਉਨ੍ਹਾਂ ਨੇ ਇਸ ਬਦਲਾਅ ਦਾ ਸਿਹਰਾ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਕੀਤੇ ਗਏ ਨਿਵੇਸ਼ ਅਤੇ ਅਧਿਆਪਕਾਂ ਦੀ ਨਿਯਮਤ ਸਿਖਲਾਈ ਨੂੰ ਦਿੱਤਾ । ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਰਿਪੋਰਟ ਕਾਰਡ ਨਹੀਂ ਹੈ, ਇਹ ਉਸ ਸਰਕਾਰ ਦਾ ਰਿਪੋਰਟ ਕਾਰਡ ਹੈ ਜੋ ਵਿਸ਼ੇਸ਼ ਅਧਿਕਾਰ ਦੀ ਬਜਾਏ ਬਰਾਬਰ ਮੌਕੇ ਪ੍ਰਦਾਨ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ।

ਪੰਜਾਬ ਵਿਚ ਹੋਇਆ ਨਗਰ ਨਿਗਮ ਚੋਣਾਂ ਦਾ ਐਲਾਨ

0
election

ਚੰਡੀਗੜ੍ਹ, 11 ਮਈ 2026 : ਪੰਜਾਬ ਚੋਣ ਕਮਿਸ਼ਨ (Election Commission) ਦੇ ਚੋਣ ਕਮਿਸ਼ਨਰ ਵਲੋਂ ਪੰਜਾਬ ਵਿਚ ਨਗਰ ਨਿਗਮ ਚੋਣਾਂ (Municipal Corporation Elections) ਦਾ ਐਲਾਨ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਐਲਾਨ ਕੀਤਾ ਗਿਆ ਹੈ ਚੋਣ ਕਮਿਸ਼ਨਰ ਵਲੋਂ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ’ਚ ਜੋ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਤਹਿਤ ਪੰਜਾਬ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਚੋਣ ਲਈ 13 ਤੋਂ 16 ਮਈ ਤੱਕ ਨਾਮਜ਼ਦਗੀ ਪੱਤਰ (Nomination letter) ਦਾਖ਼ਲ ਕੀਤੇ ਜਾ ਸਕਣਗੇ ਤੇ 26 ਮਈ ਨੂੰ ਵੋਟਾਂ ਪੈਣਗੀਆਂ ਤੇ ਨਤੀਜੇ 29 ਮਈ ਨੂੰ ਐਲਾਨੇ ਜਾਣਗੇ ।

ਕਿੰਨੀਆਂ ਕਾਰਪੋਰੇਸ਼ਨ ਵਿਚ ਹੋਣਗੀਆਂ ਇਹ ਚੋਣਾਂ

ਸੂਚਨਾ ਮੁਤਾਰਕ ਪੰਜਾਬ ਵਿਚ ਜੋ ਨਗਰ ਨਿਗਮ ਚੋਣਾਂ ਦਾ ਐਲਾਨ ਹੋਇਆ ਉਹ 8 ਮਿਊਂਸੀਪਲ ਕਾਰਪੋਰੇਸ਼ਨ ’ਚ ਹੋਣਗੀਆਂ, ਜਿਨ੍ਹਾਂ ਵਿਚ ਮੋਹਾਲੀ, ਬਠਿੰਡਾ, ਅਬੋਹਰ, ਬਰਨਾਲਾ, ਕਪੂਰਥਲਾ, ਮੋਗਾ, ਬਟਾਲਾ ਅਤੇ ਪਠਾਨਕੋਟ ਸ਼ਾਮਲ ਹਨ । ਇਨ੍ਹਾਂ ਚੋਣਾਂ ਲਈ 3977 ਪੋਲਿੰਗ ਬੂਥ ਬਣਾਏ ਜਾਣਗੇ ਅਤੇ 36 ਲੱਖ 72 ਹਜ਼ਾਰ 932 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿਚ 18 ਲੱਖ 98 ਹਜ਼ਾਰ 990 ਮਰਦ ਅਤੇ 17 ਲੱਖ 73 ਹਜ਼ਾਰ ਮਹਿਲਾ ਵੋਟਰ ਆਪਣੀ ਵੋਟ ਭੁਗਤਾਉਣਗੇ । ਚੋਣ ਕਮਿਸ਼ਨ ਵੱਲੋਂ ਚੋਣਾਂ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਰੱਖਿਆ ਢੰਗ ਨਾਲ ਕਰਵਾਉਣ ਦਾ ਵਾਅਦਾ ਵੀ ਕੀਤਾ ਗਿਆ। ਇਨ੍ਹਾਂ ਚੋਣਾਂ ਦੇ ਐਲਾਨ ਹੁੰਦਿਆਂ ਹੀ ਸੂਬੇ ਵਿਚ ਅੱਜ ਤੋਂ ਚੋਣ ਜਾਬਤਾ ਲਾਗੂ ਹੋ ਗਿਆ ਹੈ ।

ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ’ਚ ਹੋਏ ਸ਼ਾਮਲ

0
BJP

ਚੰਡੀਗੜ੍ਹ, 11 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਭਰਾ ਗਿਆਨ ਸਿੰਘ ਮਾਨ (Gian Singh Mann) ਭਾਰਤੀ ਜਨਤਾ ਪਾਰਟੀ ਵਿਚ ਅੱਜ ਸ਼ਾਮਲ ਹੋ ਗਏ ਹਨ ਦਾ ਸਮਾਚਾਰ ਮਿਲਿਆ ਹੈ ।

ਕਿਸ ਨੇ ਕੀਤਾ ਸਵਾਗਤ

ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੰਜਾਬ ਵਿਚ ਮੁੱਖ ਮੰਤਰੀ ਦੇ ਤੌਰ ‘ਤੇ ਅਗਵਾਈ ਕਰ ਰਹੇ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ (BJP) ਵਿਚ ਸ਼ਾਮਲ ਹੋ ਗਏ ਹਨ । ਜਿਨ੍ਹਾਂ ਦਾ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਬਰਨਾਲਾ ਤੋਂ ਬਲਜਿੰਦਰ ਸਿੰਘ ਵੀ ਪਾਰਟੀ ਵਿਚ ਸ਼ਾਮਲ ਹੋਏ ਹਨ । ਸੁਨੀਲ ਜਾਖੜ ਨੇ ਕਿਹਾ ਕਿ ਉਹਨਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ।

ਸੜਕ ਹਾਦਸੇ ਵਿਚ ਹੋਈ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ

0
road accident

ਭਵਾਨੀਗੜ੍ਹ, 11 ਮਈ 2026 : ਜਿਲਾ ਸੰਗਰੂਰ (Sangrur) ਅਧੀਨ ਆਉਂਦੇ ਪਿੰਡ ਕਾਕੜਾ ਦੇ ਵਸਨੀਕ ਦੋ ਨੌਜਵਾਨਾਂ ਦੀ ਇਕ ਸੜਕ ਹਾਦਸੇ (Road accidents) ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਦੇ ਪਿੰਡ ਕਾਕੜਾ ਦੇ ਵਸਨੀਕ ਜਿਨ੍ਹਾਂ ਦੋ ਨੌਜਵਾਨਾਂ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ ਦੀ ਪਛਾਣ ਗੁਰਜੰਟ ਸਿੰਘ ਅਤੇ ਸਨੀ ਦੇ ਤੌਰ ‘ਤੇ ਹੋਈ ਹੈ। ਜਾਣਕਾਰੀ ਮੁਤਾਬਕ ਦੋਵੇਂ ਜਣੇ ਪਿੰਡਾਂ ਵਿਚੋਂ ਦੁੱਧ ਇਕੱਠਾ ਕਰਨ ਦਾ ਕੰਮ ਕਾਜ ਕਰਦੇ ਸਨ ।

ਕਿਵੇਂ ਵਾਪਰਿਆ ਹਾਦਸਾ

ਸੂਚਨਾ ਮੁਤਾਬਕ ਦੋਵੇਂ ਜੇ ਪਿੰਡ ਬਡਬਰ ਨੇੜੇ ਪਿੰਡਾਂ ਵਿਚੋਂ ਆਪਣੀ ਮਹਿੰਦਰਾ ਪਿਕਅੱਪ ਗੱਡੀ ’ਤੇ ਦੁੱਧ ਇਕੱਠਾ ਕਰਕੇ ਵਾਪਸ ਰਹੇ ਆ ਰਹੇ ਸਨ ਅਤੇ ਉਨ੍ਹਾਂ ਦੀ ਗੱਡੀ ਨੂੰ ਕਿਸੇ ਵਾਹਨ ਨੇ ਪਿਛੋਂ ਟੱਕਰ ਮਾਰ ਦਿੱਤੀ, ਜਿਸ ਦੌਰਾਨ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਸੜਕ ਦੇ ਦੂਜੇ ਪਾਸੇ ਚਲੀ ਗਈ, ਦੂਜੇ ਪਾਸੇ ਅੱਗੋਂ ਆਉਂਦੇ ਟਰਾਲੇ ਨਾਲ ਇਨ੍ਹਾਂ ਦੀ ਭਿਆਨਕ ਟੱਕਰ (Collision) ਹੋ ਗਈ, ਜਿਸ ਦੌਰਾਨ ਦੋਵਾਂ ਦੀ ਮੌਕੇ ’ਤੇ ਹੀ ਮੌਤ (Death) ਹੋ ਗਈ ।

ਪਿੰਡ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਕਾਕੜਾ ਨੇ ਦੱਸਿਆ ਕਿ ਸਨੀ ਸਿੰਘ ਗੁਰਜੰਟ ਸਿੰਘ ਕੋਲ ਕੰਮ ਕਰਦਾ ਸੀ, ਜਿਸ ਦਾ ਕਰੀਬ 2 ਹਫ਼ਤੇ ਪਹਿਲਾਂ ਹੀ ਵਿਆਹ ਹੋਇਆ ਸੀ । ਗੁਰਜੰਟ ਸਿੰਘ ਪਤਨੀ ਤੋਂ ਇਲਾਵਾ 2 ਛੋਟੇ ਬੱਚੇ ਛੱਡ ਗਿਆ । ਹਾਦਸੇ ਸਬੰਧੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ।

ਗਸ਼ਤ ਦੌਰਾਨ ਜੇ. ਸੀ. ਓ. ਦੀ ਹੋਈ ਫਿਸਲਣ ਕਾਰਨ ਮੌਤ

0
JCO

ਬਾਰਾਮੂਲਾ, 11 ਮਈ 2026 : ਭਾਰਤ ਦੇਸ਼ ਦੇ ਉਤਰੀ ਕਸ਼ਮੀਰ (North Kashmir) ਦੇ ਜਿਲਾ ਬਾਰਾਮੂਲਾ ਦੇ ਖੇਤਰ ਵਿਖੇ ਇਕ ਜੇ. ਸੀ. ਓ. ਰੈਂਕ ਦੇ ਅਧਿਕਾਰੀ ਦੀ ਗਸ਼ਤ ਦੌਰਾਨ ਫਿਸਲਣ ਕਾਰਨ ਮੌਤ (Death) ਹੋ ਗਈ ਹੈ ।

ਕੌਣ ਹੈ ਇਹ ਅਧਿਕਾਰੀ

ਮਿਲੀ ਜਾਣਕਾਰੀ ਮੁਤਾਬਕ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜਿ਼ਲ੍ਹੇ ਦੇ ਰਫੀਆਬਾਦ ਵਿੱਚ ਹਮਾਮ ਮਾਰਕੂਟ ਖੇਤਰ ਦੇ ਉੱਪਰੀ ਜੰਗਲਾਤ ਪੱਟੀ ਵਿੱਚ ਰਾਤ ਦੀ ਗਸ਼ਤ ਦੌਰਾਨ ਅਚਾਨਕ ਫਿਸਲਣ ਕਾਰਨ ਫੌਜ ਦੇ ਇੱਕ ਜੂਨੀਅਰ ਕਮਿਸ਼ਨਡ ਅਫਸਰ (Junior Commissioned Officer) (ਜੇ. ਸੀ. ਓ.) ਦੀ ਮੌਤ ਹੋ ਗਈ ਦੀ ਪਛਾਣ 32 ਰਾਸ਼ਟਰੀ ਰਾਈਫਲਜ਼ ਦੇ ਹੀਰਾ ਬਹਾਦਰ ਪਾਂਡੇ (Hira Bahadur Pandey) ਵਜੋਂ ਹੋਈ ਹੈ । ਅਧਿਕਾਰੀਆਂ ਨੇ ਉਸਦੀ ਪਛਾਣ ਪੀ/ਯੂਨਿਟ 3/9 ਜੀਆਰ ਨਾਲ ਸਬੰਧਤ ਨਾਇਬ ਸੂਬੇਦਾਰ ਵਜੋਂ ਕੀਤੀ ਹੈ ।

ਪੁਲਸ ਨੇ ਕੇਸ ਦਰਜ ਕਰਕੇ ਲਿਆ ਹੈ

ਅਧਿਕਾਰੀਆਂ ਨੇ ਇਸ ਘਟਨਾ ਨੂੰ ਦੁਰਘਟਨਾ ਦੱਸਦਿਆਂ ਕਿਹਾ ਕਿ ਪੁਲਸ ਨੇ ਇਸ ਸਬੰਧ ਵਿੱਚ ਕੇਸ ਦਰਜ ਕਰ ਲਿਆ ਹੈ । ਰਫੀਆਬਾਦ ਦੇ ਉੱਪਰਲੇ ਜੰਗਲੀ ਖੇਤਰ ਔਖੇ ਇਲਾਕਿਆਂ ਲਈ ਜਾਣੇ ਜਾਂਦੇ ਹਨ ਅਤੇ ਸੁਰੱਖਿਆ ਬਲਾਂ ਦੁਆਰਾ ਅਕਸਰ ਗਸ਼ਤ ਕੀਤੀ ਜਾਂਦੀ ਹੈ, ਖਾਸ ਕਰਕੇ ਰਾਤ ਦੇ ਸਮੇਂ ਦੀਆਂ ਕਾਰਵਾਈਆਂ ਅਤੇ ਅੱਤਵਾਦ ਵਿਰੋਧੀ ਨਿਗਰਾਨੀ ਮਿਸ਼ਨਾਂ ਦੌਰਾਨ ।

ਪੰਜਾਬ ਰਾਜ ਐਸ. ਸੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਨਵੀਂ ਜਿ਼ਲ੍ਹਾ ਜੇਲ੍ਹ ਨਾਭਾ ਦਾ ਦੌਰਾ

0
Chairman

ਨਾਭਾ, 11 ਮਈ 2026 : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (Punjab State Scheduled Castes Commission) ਦੇ ਚੇਅਰਮੈਨ ਵਲੋਂ ਅੱਜ ਨਵੀਂ ਜਿ਼ਲ੍ਹਾ ਜੇਲ੍ਹ ਨਾਭਾ ਦਾ ਦੌਰਾ ਕੀਤਾ ਅਤੇ ਸਹੂਲਤਾਂ ਦਾ ਨਿਰੀਖਣ ਕੀਤਾ ਗਿਆ ।

ਚੇਅਰਮੈਨ ਨੇ ਦੌਰੇ ਮੌਕੇ ਕੀਤੀ ਜੇਲ ਵਿਚ ਬੰਦੀਆਂ ਨਾਲ ਗੱਲਬਾਤ

ਦੌਰੇ ਦੌਰਾਨ ਚੇਅਰਮੈਨ ਗੜ੍ਹੀ ਨੇ ਜੇਲ੍ਹ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਅਤੇ ਜੇਲ੍ਹ ਵਿੱਚ ਬੰਦੀਆਂ ਨਾਲ ਗੱਲਬਾਤ ਕੀਤੀ ਤਾਂ ਜੋ ਉਨ੍ਹਾਂ ਦੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣੀਆਂ ਜਾ ਸਕਣ । ਉਨ੍ਹਾਂ ਨੇ ਕੈਦੀਆਂ ਨੂੰ ਦਿੱਤੇ ਜਾ ਰਹੇ ਭੋਜਨ ਪ੍ਰਬੰਧਾਂ, ਸਿਹਤ ਸੰਭਾਲ ਸੇਵਾਵਾਂ, ਸਫਾਈ ਅਤੇ ਹੋਰ ਭਲਾਈ ਉਪਾਵਾਂ ਦਾ ਵੀ ਜਾਇਜ਼ਾ ਲਿਆ ।

ਕੀ ਦੱਸਿਆ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਮੌਕੇ

ਮੀਡੀਆ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ (Chairman Jasvir Singh Garhi) ਨੇ ਦੱਸਿਆ ਕਿ ਜੇਲ੍ਹਾਂ ਵਿੱਚ ਬੰਦੀਆਂ ਦੇ ਸੁਧਾਰ ਲਈ ਸਾਜਗਾਰ ਮਾਹੌਲ ਬਣਾਉਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਉਹ ਬੰਦੀਆਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਦਾ ਦੌਰਾ ਕਰਨਗੇ ਅਤੇ ਇਸ ਦੀ ਸ਼ੁਰੂਆਤ ਨਾਭਾ ਦੀ ਇਸ ਨਵੀਂ ਜਿਲ੍ਹਾ ਜੇਲ੍ਹ ਤੋਂ ਕੀਤੀ ਗਈ ਹੈ । ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਤੋਂ ਜੇਲ੍ਹ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।

ਕੈਦੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਵਗਾ : ਗੜ੍ਹੀ

ਆਪਣੇ ਦੌਰੇ ਮੌਕੇ ਚੇਅਰਮੈਨ ਗੜ੍ਹੀ ਨੇ ਜੇਲ੍ਹ ਅਧਿਕਾਰੀਆਂ (Prison officials) ਨੂੰ ਹਦਾਇਤ ਕੀਤੀ ਕਿ ਉਹ ਜੇਲ੍ਹ ਮੈਨੂਅਲ ਦੇ ਉਪਬੰਧਾਂ ਅਨੁਸਾਰ ਕੈਦੀਆਂ ਨੂੰ ਸਾਰੀਆਂ ਸਹੂਲਤਾਂ ਅਤੇ ਕਾਨੂੰਨੀ ਅਧਿਕਾਰ ਪ੍ਰਦਾਨ ਕੀਤੇ ਜਾਣੇ ਯਕੀਨੀ ਬਣਾਉਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਦੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰੇਕ ਕੈਦੀ ਦੇ ਮਾਣ ਅਤੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ ।

ਨਾਭਾ ਜੇਲ ਸੁਪਰਡੈਂਟ ਨੇ ਕਰਵਾਇਆ ਗਤੀਵਿਧੀਆਂ ਸਬੰਧੀ ਜਾਣੂ

ਜੇਲ੍ਹ ਸੁਪਰਡੈਂਟ ਕਾਹਲੋਂ ਨੇ ਚੇਅਰਮੈਨ ਗੜ੍ਹੀ ਨੂੰ ਜੇਲ੍ਹ ਦੇ ਕੰਮਕਾਜ ਅਤੇ ਕੈਦੀਆਂ ਲਈ ਕੀਤੀਆਂ ਜਾ ਰਹੀਆਂ ਵੱਖ-ਵੱਖ ਸੁਧਾਰਾਤਮਕ ਅਤੇ ਭਲਾਈ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ । ਇਸ ‘ਤੇ ਚੇਅਰਮੈਨ ਨੇ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਕਿਸੇ ਵੀ ਕਾਰਨ ਕਰਕੇ ਗਲਤੀ ਕੀਤੀ ਹੈ ਤਾਂ ਉਸ ਨੂੰ ਸੁਧਾਰਨ ਲਈ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਬਣਦੇ ਹੱਕ ਮਿਲਦੇ ਰਹਿਣੇ ਚਾਹੀਦੇ ਹਨ । ਇਸ ਮੌਕੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਪ੍ਰੀਤ ਸਿੰਘ ਰਾਏ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਸਵੀਰ ਕੌਰ, ਤਹਿਸੀਲ ਭਲਾਈ ਅਫ਼ਸਰ ਇਨਾਇਤ ਵਾਲੀਆ ਅਤੇ ਤਹਿਸੀਲਦਾਰ ਬਲਜੀਤ ਸਿੰਘ ਵੀ ਮੌਜੂਦ ਸਨ ।

ਪੰਜਾਬ ਸਰਕਾਰ ਨੇ 29 ਡੀ. ਐਸ. ਪੀਜ. ਦੇ ਕੀਤੇ ਤਬਾਦਲੇ

0
Transffer

ਚੰਡੀਗੜ੍ਹ, 11 ਮਈ 2026 : ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਕੇ ਪੰਜਾਬ ਭਰ ਦੇ 29 ਡੀ. ਐਸ. ਪੀਜ. (DSP) ਦੇ ਤਬਾਦਲਾ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਨ੍ਹਾਂ ਦੇ ਤਬਾਦਲੇ (Transffer) ਕੀਤੇ ਗਏ ਹਨ ਦੇ ਵਿਚ :

Transffer

ਹਾਈਕੋਰਟ ਵਿਚ ਲਾਰੈਂਸ ਆਫ ਪੰਜਾਬ ਨੂੰ ਲੈ ਕੇ ਹੋਈ ਸੁਣਵਾਈ

0
Lawrence

ਚੰਡੀਗੜ੍ਹ, 11 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਅੱਜ ਲਾਰੈਂਸ ਆਫ ਪੰਜਾਬ ਡਾਕੂਮੈਂਟਰੀ ਨੂੰ ਲੈ ਕੇ ਸੁਣਵਾਈ ਕੀਤੀ ਗਈ ਹੈ ।

ਕੀ ਹੋਇਆ ਸੁਣਵਾਈ ਦੌਰਾਨ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਬਹੁ-ਚਰਚਿਤ ਡਾਕੂਮੈਂਟਰੀ `ਲਾਰੈਂਸ ਆਫ ਪੰਜਾਬ`(Lawrence of Punjab) ਨੂੰ ਲੈ ਕੇ ਅੱਜ ਹੋਈ ਅਹਿਮ ਸੁਣਵਾਈ ਦੌਰਾਨ ਮਾਨਯੋਗ ਅਦਾਲਤ ਨੇ ਇਸ ਡਾਕੂਮੈਂਟਰੀ (Documentary) ਦੀ ਰਿਲੀਜ਼ ਦਾ ਰਸਤਾ ਸਾਫ਼ ਕਰ ਦਿੱਤਾ ਹੈ, ਪਰ ਇਸ ਦੇ ਨਾਲ ਹੀ ਇੱਕ ਵੱਡੀ ਸ਼ਰਤ ਵੀ ਰੱਖੀ ਹੈ ।

ਕੀ ਆਖਿਆ ਗਿਆ ਹੈ ਹਾਈਕੋਰਟ ਦੇ ਜਸਟਿਸ ਵਲੋਂ

ਹਾਈਕੋਰਟ ਦੇ ਜੱਜ ਨੇ ਕਿਹਾ ਕਿ ਉਨ੍ਹਾਂ ਨੇ ਪੂਰੀ ਮੂਵੀ ਦੇਖ ਲਈ ਹੈ ਅਤੇ ਇਸ ਵਿੱਚ ਕੁਝ ਵੀ ਇਤਰਾਜ਼ਯੋਗ ਨਹੀਂ ਪਾਇਆ ਗਿਆ। ਅਦਾਲਤ ਅਨੁਸਾਰ ਇਹ ਡਾਕੂਮੈਂਟਰੀ ਪੂਰੀ ਤਰ੍ਹਾਂ ਅਖ਼ਬਾਰਾਂ ਵਿੱਚ ਛਪੀਆਂ ਖ਼ਬਰਾਂ ‘ਤੇ ਅਧਾਰਤ ਹੈ । ਅਦਾਲਤ ਨੇ ਫੈਸਲਾ ਸੁਣਾਇਆ ਕਿ 5 ਇਸ ਮੂਵੀ ਨੂੰ ਰਿਲੀਜ਼ ਕਰ ਸਕਦਾ ਹੈ, ਪਰ ਰਿਲੀਜ਼ ਤੋਂ ਪਹਿਲਾਂ ਇਸ ਦਾ ਨਾਂ ਬਦਲਣਾ ਜ਼ਰੂਰੀ ਹੋਵੇਗਾ ।

ਕੀ ਪਾਬੰਦੀ ਲਗਾਈ ਗਈ ਹੈ

ਡਾਕੂਮੈਂਟਰੀ ਦੇ ਨਵੇਂ ਨਾਂ ਵਿੱਚ `ਲਾਰੈਂਸ`ਅਤੇ ‘ਬਿਸ਼ਨੋਈ`ਸ਼ਬਦਾਂ ਦੀ ਵਰਤੋਂ ਕਰਨ `ਤੇ ਪਾਬੰਦੀ ਲਗਾਈ ਗਈ ਹੈ । ਪੰਜਾਬ ਸਰਕਾਰ ਨੇ ਅਦਾਲਤ ਵਿੱਚ ਅਪੀਲ ਕੀਤੀ ਸੀ ਕਿ ਫਿਲਮ ਦੇ ਨਾਂ ਵਿੱਚੋਂ `ਪੰਜਾਬ`ਸ਼ਬਦ ਵੀ ਹਟਾਇਆ ਜਾਵੇ । ਹਾਲਾਂਕਿ ਹਾਈ ਕੋਰਟ ਨੇ ਫਿਲਹਾਲ ਇਸ ਅਪੀਲ ਨੂੰ ਸਵੀਕਾਰ ਨਹੀਂ ਕੀਤਾ ਹੈ । ਹੁਣ ਫਿਲਮ ਦੇ ਨਿਰਮਾਤਾਵਾਂ ਨੂੰ ਹਾਈ ਕੋਰਟ ਵਿੱਚ ਨਵੇਂ ਨਾਵਾਂ ਦੀ ਇੱਕ ਸੂਚੀ ਪੇਸ਼ ਕਰਨੀ ਪਵੇਗੀ । ਅਦਾਲਤ ਵੱਲੋਂ ਨਾਂ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਇਸ ਫਿਲਮ ਨੂੰ ਅੰਤਿਮ ਕਲੀਅਰੈਂਸ ਮਿਲੇਗੀ ਅਤੇ ਇਹ ਓ. ਟੀ. ਟੀ. ਪਲੇਟਫਾਰਮ ‘ਤੇ ਰਿਲੀਜ਼ ਹੋ ਸਕੇਗੀ ।

ਪੰਜਾਬੀ ਮੂਲ ਦੇ ਨੌਜਵਾਨ ਦੀ ਅਮਰੀਕਾ ਵਿਚ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ

0
heart attack

ਅਮਰੀਕਾ, 11 ਮਈ 2026 : ਅਮਰੀਕਾ (America) ਵਿਖੇ ਪੰਜਾਬੀ ਮੂਲ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਦੇ ਘਾਟ ਉਤਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਵਿਖੇ ਪੰਜਾਬੀ ਮੂਲ ਦੇ ਜਿਸ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ਦੀ ਪਛਾਣ ਰਣਜੋਧ ਸਿੰਘ (Ranjodh Singh) ਵਜੋਂ ਹੋਈ ਹੈ । ਜਾਣਕਾਰੀ ਮੁਤਾਬਕ ਨੌਜਵਾਨ ਨੂੰ ਜਿਸ ਸਮੇਂ ਦਿਲ ਦਾ ਦੌਰਾ ਪਿਆ ਉਹ ਉਸੇ ਥਾਂ ਤੇ ਹੀ ਮਰ ਗਿਆ । ਨੌਜਵਾਨ ਰਣਜੋਧ ਸਿੰਘ ਪੰਜਾਬ ਦੇ ਸ਼ਾਹਕੋਟ ਦੀ ਇੰਪਲਾਈਜ ਕਾਲੋਨੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ।

ਨੌਜਵਾਨ ਪਿੱਛੇ ਛੱਡ ਗਿਆ ਹੈ ਹਸਦਾ ਵਸਦਾ ਪਰਿਵਾਰ

ਮਿਲੀਆਂ ਰਿਪੋਰਟਾਂ ਅਨੁਸਾਰ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਪੁਰਖ ਦੇ ਚਰਨਾਂ ਵਿਜ ਬਿਰਾਜਿਆ ਨੌਜਵਾਨ ਰਣਧਜੋ ਸਿੰਘ ਵਿਆਹਿਆ ਹੋਇਆ ਸੀ ਤੇ ਆਪਣੇ ਪਿੱਛੇ ਹਸਦਾ-ਵਸਦਾ ਪਰਿਵਾਰ ਛੱਡ ਗਿਆ ਹੈ, ਜਿਸ ਵਿਚ ਉਸਦੇ ਦੋ ਛੋਟੇ ਬੱਚੇ ਵੀ ਸ਼ਾਮਲ ਹਨ । ਨੌਜਵਾਨ ਰਣਜੋਧ ਸਿੰਘ ਅਮਰੀਕਾ ਵਿਖੇ ਟਰੱਕ ਡਰਾਈਵਰ (Truck driver) ਦੇ ਤੌਰ ‘ਤੇ ਕੰਮ ਕਰਦਾ ਸੀ । ਇਸ ਦੁੱਖ ਭਰੀ ਖ਼ਬਰ ਬਾਰੇ ਪਤਾ ਲੱਗਣ ’ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ’ਚ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ ।

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ. ਐਸ. ਡੀ.

0
OSD

ਧੂਰੀ, 11 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੇ ਓ. ਐਸ. ਡੀ. ਸੁਖਵੀਰ ਸਿੰਘ ਵਲੋਂ ਅੱਜ ਧੂਰੀ ਵਿਖੇ ਕਰੋੜਾਂ ਦੇ ਮਨਜ਼ੂਰੀ ਪੱਤਰ ਸੰਸਥਾਵਾਂ ਨੂੰ ਸੌਂਪੇ ਗਏ ਹਨ ।

ਕਿੰਨੇ ਕਰੋੜ ਦੇ ਮਨਜ਼ੂਰੀ ਪੱਤਰ ਸੌਂਪੇ ਗਏ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵੱਲੋਂ ਸਮਾਜਿਕ, ਧਾਰਮਿਕ, ਖੇਡ ਅਤੇ ਲੋਕ ਭਲਾਈ ਕਾਰਜਾਂ ਨੂੰ ਲਗਾਤਾਰ ਉਤਸਾਹਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਦੇ ਓ. ਐਸ. ਡੀ. (OSD) ਸੁਖਵੀਰ ਸਿੰਘ ਨੇ ਧੂਰੀ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਕਰੀਬ 3.30 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਸੌਂਪੇ ।

ਕੀ ਆਖਿਆ ਓ. ਐਸ. ਡੀ. ਸੁਖਵੀਰ ਸਿੰਘ ਨੇ

ਇਸ ਮੌਕੇ ਓ. ਐਸ. ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਬੀਤੇ ਸਮੇਂ ਦੌਰਾਨ ਵੱਖ-ਵੱਖ ਸੰਸਥਾਵਾਂ ਨਾਲ ਬੈਠਕਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਲੋੜਾਂ ਨੂੰ ਗੰਭੀਰਤਾ ਨਾਲ ਸੁਣਿਆ ਸੀ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਉਹਨਾਂ ਮੰਗਾਂ ਨੂੰ ਪੂਰਾ ਕਰਦਿਆਂ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਸੇਵਾ, ਖੇਡਾਂ, ਸਿਹਤ ਅਤੇ ਧਾਰਮਿਕ ਸੰਸਥਾਵਾਂ ਦੇ ਵਿਕਾਸ ਲਈ ਵਚਨਬੱਧ ਹੈ ।

ਕਿਹੜੀ ਸੰਸਥਾ ਨੂੰ ਕਿੰਨੀ ਵਿੱਤੀ ਮਦਦ ਦੇ ਪੱਤਰ ਦਿੱਤੇ

ਇਸ ਮੌਕੇ ਲੇਬਰ ਸ਼ੈਡ ਫਾਰ ਸਿਟੀ ਕੰਸਟ੍ਰਕਸ਼ਨ ਲੇਬਰ ਯੂਨੀਅਨ ਨੂੰ 20 ਲੱਖ ਰੁਪਏ, ਬਸੰਤ ਕਲੋਨੀ ਧਰਮਸ਼ਾਲਾ ਐਂਡ ਵੇਲਫੇਅਰ ਸੋਸਾਇਟੀ ਧੂਰੀ ਨੂੰ 10 ਲੱਖ ਰੁਪਏ, ਕੰਸਟ੍ਰਕਸ਼ਨ ਆਫ ਸ਼ੈਡ ਫਾਰ ਸਟੈਪ ਆਨ ਸੋਸਾਇਟੀ ਨੂੰ 25 ਲੱਖ ਰੁਪਏ, ਕੰਸਟ੍ਰਕਸ਼ਨ ਆਫ ਸ਼ੈਡ ਫਾਰ ਸੇਵਾ ਸੰਮਤੀ ਧੂਰੀ ਨੂੰ 15 ਲੱਖ ਰੁਪਏ, ਕੰਸਟ੍ਰਕਸ਼ਨ ਆਫ ਸ਼ੈਡ ਫਾਰ ਛੱਠ ਪੂਜਾ ਆਸਥਾ ਮਹਾਂਪ੍ਰਭ ਕਮੇਟੀ ਨੂੰ 15 ਲੱਖ ਰੁਪਏ, ਬਾਲਾ ਜੀ ਨਿਸ਼ਕਾਮ ਸੇਵਾ ਸੰਮਤੀ ਧੂਰੀ ਨੂੰ 15 ਲੱਖ ਰੁਪਏ ਅਤੇ ਸ੍ਰੀ ਰਾਧਾ ਕ੍ਰਿਸ਼ਨ ਗੀਤਾ ਭਵਨ ਸੰਮਤੀ ਧੂਰੀ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਸੌਂਪੇ ਗਏ ।

ਬਿਰਧ ਆਸ਼ਰਮ ਨੂੰ ਦਿੱਤੇ ਗਏ 15 ਲੱਖ ਰੁਪਏ

ਇਸੇ ਤਰ੍ਹਾਂ ਮਹੇਸ਼ ਬਿਰਧ ਆਸ਼ਰਮ ਧੂਰੀ ਨੂੰ 15 ਲੱਖ ਰੁਪਏ, ਸ੍ਰੀ ਜੈਨ ਸਭਾ ਧੂਰੀ ਨੂੰ 10 ਲੱਖ ਰੁਪਏ, ਮਹਾਂਵੀਰ ਮੰਦਿਰ ਟਰੱਸਟ ਮਲੇਰਕੋਟਲਾ ਰੋਡ ਧੂਰੀ ਨੂੰ 10 ਲੱਖ ਰੁਪਏ, ਸੰਕਲਪ ਸਿੱਧ ਮਾਤਾ ਨੈਨਾ ਦੇਵੀ ਐਂਡ ਬਾਬਾ ਬਾਲਕ ਨਾਥ ਸਮਿਤੀ ਬਰਨਾਲਾ ਰੋਡ ਧੂਰੀ ਨੂੰ 15 ਲੱਖ ਰੁਪਏ, ਪ੍ਰੈਸ ਕਲੱਬ ਧੂਰੀ ਨੂੰ 10 ਲੱਖ ਰੁਪਏ, ਨੇਤਰ ਬੈਂਕ ਸਮਿਤੀ ਧੂਰੀ ਨੂੰ 19 ਲੱਖ ਰੁਪਏ ਅਤੇ ਪ੍ਰਜਾਪਿਤਾ ਬ੍ਰਹਮਾ ਕੁਮਾਰੀਜ ਈਸ਼ਵਰੀਆ ਵਿਸ਼ਵ ਵਿਦਿਆਲਿਆ ਧੂਰੀ ਨੂੰ 15 ਲੱਖ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਦਿੱਤੇ ਗਏ।

ਨਗਰ ਕੌਂਸਲ ਦਫ਼ਤਰ ਨੂੰ ਕਿੰਨੇ ਲੱਖ ਦੀ ਗ੍ਰਾਂਟ ਦਿੱਤੀ

ਇਸ ਤੋਂ ਇਲਾਵਾ ਨਗਰ ਕੌਂਸਲ ਦਫ਼ਤਰ ਧੂਰੀ ਨੂੰ ਜੇ. ਸੀ. ਬੀ. ਲਈ 35 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ । ਇਸ ਤੋਂ ਇਲਾਵਾ ਪ੍ਰਾਚੀਨ ਸ਼ਿਵ ਮੰਦਰ ਕਮੇਟੀ ਨੂੰ 5 ਲੱਖ ਰੁਪਏ, ਰੋਟਰੀ ਕਲੱਬ ਧੂਰੀ ਨੂੰ 15 ਲੱਖ ਰੁਪਏ, ਮੰਗਲਾ ਆਸ਼ਰਮ ਗਊਸ਼ਾਲਾ ਨੂੰ 20 ਲੱਖ ਰੁਪਏ, ਗਾਂਧੀ ਬਸਤੀ ਬਾਲਮੀਕਿ ਧਰਮਸ਼ਾਲਾ ਧੂਰੀ ਵਿੱਚ ਫਲੋਰਿੰਗ ਅਤੇ ਬਾਥਰੂਮ ਰੈਨੋਵੇਸ਼ਨ ਲਈ 7 ਲੱਖ ਰੁਪਏ, ਸਪੋਰਟਸ ਡੀ. ਐਸ. ਓ. ਪਿੰਡ ਕ੍ਰਿਕਟ, ਵਾਲੀਬਾਲ ਕਿੱਟਾਂ ਅਤੇ ਜਿੰਮ ਇਕੂਇਪਮੈਂਟਸ ਲਈ 23 ਲੱਖ ਰੁਪਏ, ਸਿਵਲ ਹਸਪਤਾਲ ਧੂਰੀ ਲਈ ਡੇਂਟਲ ਇਕੂਇਪਮੈਂਟ ਅਤੇ ਡਾਇਲਸਿਸ ਮਸ਼ੀਨ ਖਰੀਦਣ ਵਾਸਤੇ 16.50 ਲੱਖ ਰੁਪਏ ਅਤੇ ਬਾਰ ਐਸੋਸੀਏਸ਼ਨ ਧੂਰੀ ਨੂੰ 4 ਲੱਖ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਸੌਂਪੇ ਗਏ ।