Home Blog Page 2915

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਦੌਰੇ ਦੌਰਾਨ ਲਗਾਏ ਟ੍ਰੈਫਿਕ ਜਾਮ ‘ਚ ਇੱਕ ਔਰਤ ਦੀ ਹੋਈ ਮੌਤ

0

ਉੱਤਰ-ਪ੍ਰਦੇਸ਼ ਦੇ ਕਾਨਪੁਰ ‘ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਦੌਰਾ ਇੱਕ ਔਰਤ ਲਈ ਵੱਡੀ ਮੁਸੀਬਤ ਬਣ ਗਿਆ। ਜਦੋਂ ਮਹਾਮਹਿਮ ਦੀ ਟ੍ਰੇਨ ਓਵਰਬ੍ਰਿਜ ਦੇ ਹੇਠਾਂ ਤੋਂ ਜਾਣ ਵਾਲੀ ਸੀ, ਉਸ ਸਮੇਂ ਓਵਰਬ੍ਰਿਜ ‘ਤੇ ਟ੍ਰੈਫਿਕ ਨੂੰ ਕੁਝ ਸਮੇਂ ਲਈ ਰੋਕ ਦਿੱਤਾ ਗਿਆ। ਉਸ ਕਾਰਨ ਟ੍ਰੈਫਿਕ ‘ਚ ਫਸੀ ਆਈਆਈਏ ਦੀ ਪ੍ਰਧਾਨ ਵੰਦਨਾ ਮਿਸ਼ਰਾ ਦੀ ਮੌਤ ਹੋ ਗਈ। ਇਸ ਘਟਨਾ ਨਾਲ ਲੋਕ ਤਾਂ ਹੈਰਾਨ ਹੋਏ ਹੀ, ਖੁਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਨਾਰਾਜਗੀ ਜਾਹਿਰ ਕੀਤੀ।

ਜਾਣਕਾਰੀ ਅਨੁਸਾਰ ਜਦੋਂ ਰਾਮਨਾਥ ਕੋਵਿੰਦ ਨੂੰ ਇਸ ਘਟਨਾ ਦੇ ਬਾਰੇ ‘ਚ ਪਤਾ ਲੱਗਾ ਤਾਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਫਟਕਾਰ ਲਗਾਈ। ਕਾਨਪੁਰ ਦੇ ਡੀਐੱਮ ਆਲੋਕ ਤਿਵਾਰੀ ਅਤੇ ਪੁਲਿਸ ਕਮਿਸ਼ਨਰ ਅਸੀਮ ਅਰੁਣ ਨੂੰ ਸਰਕਿਟ ਹਾਊਸ ‘ਚ ਸਵੇਰੇ ਬੁਲਾਇਆ। ਉਨ੍ਹਾਂ ਨੇ ਪਹਿਲਾਂ ਇਸ ਘਟਨਾ ਸੰਬੰਧੀ ਪੂਰੀ ਜਾਣਕਾਰੀ ਲਈ ਅਤੇ ਫਿਰ ਮ੍ਰਿਤਕ ਵੰਦਨਾ ਮਿਸ਼ਰਾ ਦੇ ਪ੍ਰਤੀ ਆਪਣੀ ਸੋਗ ਸੰਵੇਦਨਾ ਵਿਅਕਤ ਕਰਨ ਲਈ ਦੋਵਾਂ ਅਧਿਕਾਰੀਆਂ ਨੂੰ ਤੁਰੰਤ ਉਨ੍ਹਾਂ ਦੇ ਘਰ ਭੇਜ ਦਿੱਤਾ।

ਇਸ ਮਾਮਲੇ ‘ਚ ਕਮਿਸ਼ਨਰ ਨੇ ਖੁਦ ਟਵੀਟ ਕਰਕੇ ਮਾਫੀ ਮੰਗੀ ਹੈ। ਇਸ ਤੋਂ ਇਲਾਵਾ ਚਾਰ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਵੀ ਕੀਤਾ ਗਿਆ। ਵੰਦਨਾ ਮਿਸ਼ਰਾ ਕਾਨਪੁਰ ਦੀ ਇੰਡੀਅਨ ਇੰਡਸਟ੍ਰੀਜ ਐਸੋਸੀਏਸ਼ਨ ਦੀ ਪ੍ਰਧਾਨ ਸੀ।ਸ਼ਾਮ ਕਰੀਬ ਸਾਢੇ 7 ਵਜੇ ਦੇ ਕਰੀਬ ਉਨ੍ਹਾਂ ਦੀ ਸਿਹਤ ਵਿਗੜੀ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਜਾਣ ਦਾ ਫੈਸਲਾ ਕੀਤਾ। ਪਰ ਉਸ ਸਮੇਂ ਮਹਾਮਹਿਮ ਦੀ ਟ੍ਰੇਨ ਓਵਰਬ੍ਰਿਜ ਦੇ ਹੇਠਾਂ ਤੋਂ ਜਾਣ ਵਾਲੀ ਸੀ, ਇਸ ਕਾਰਨ ਓਵਰਬ੍ਰਿਜ ‘ਤੇ ਟ੍ਰੈਫਿਕ ਰੋਕ ਦਿੱਤਾ ਗਿਆ। ਜਿਸ ਕਾਰਨ ਉਹ ਸਮੇਂ ‘ਤੇ ਹਸਪਤਾਲ ਨਾ ਪਹੁੰਚ ਸਕੇ ਅਤੇ ਉਨ੍ਹਾਂ ਦੀ ਮੌਤ ਹੋ ਗਈ।

 

ਪੰਜਾਬ ‘ਚ Delta variant ਦਾ ਵਧਿਆ ਖ਼ਤਰਾ, ਸੂਬੇ ‘ਚ ਮਿਲੇ 490 ਸ਼ੱਕੀ ਮਰੀਜ਼

0

ਪੰਜਾਬ ਵਿਚ ਕੋਰੋਨਾ ਇਨਫੈਕਸ਼ਨ ਦੇ ਨਵੇਂ ‘ਡੇਲਟਾ ਵੇਰੀਐਂਟ’ ਦੇ ਮਾਮਲੇ ਮਿਲਣ ਨਾਲ ਸੂਬਾ ਸਰਕਾਰ ਦੀ ਚਿੰਤਾ ਵੱਧ ਗਈ ਹੈ। ਇਹ ਮਾਮਲੇ ਸਰਕਾਰ ਲਈ ਚੁਣੌਤੀ ਬਣ ਗਏ ਹਨ। ਹਾਲਾਂਕਿ ਲੁਧਿਆਣਾ ਅਤੇ ਪਟਿਆਲਾ ਵਿੱਚ ਡੇਲਟਾ ਪਲੱਸ ਵੇਰੀਐਂਟ ਦੇ ਦੋਵੇਂ ਮਰੀਜ਼ ਆਈਸੋਲੇਸ਼ਨ ਤੋਂ ਬਾਅਦ ਠੀਕ ਹੋ ਚੁੱਕੇ ਹਨ ਪਰ ਦੋ ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਦੀ ਜਾਂਚ ਲਈ ਪਟਿਆਲਾ ਜ਼ਿਲ੍ਹੇ ਵਿੱਚ ਇੱਕ ਲੈਬ ਸਥਾਪਿਤ ਕਰਨ ਦਾ ਫੈਸਲਾ ਲਿਆ ਹੈ।

ਇਸ ਸੰਬੰਧੀ ਸਰਕਾਰ ਵੱਲੋਂ ਲੈਬ ਲਈ ਵਿਸ਼ੇਸ਼ ਤੌਰ ’ਤੇ ਜਾਂਚ ਕਰਨ ਵਾਲੇ ਟੈਕਨੀਕਲ ਸਟਾਫ ਦੀ ਵੀ ਚੋਣ ਸ਼ੁਰੂ ਕਰ ਦਿੱਤੀ ਗਈ ਹੈ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਪਟਿਆਲਾ ਵਿੱਚ ਸਥਾਪਿਤ ਹੋਣ ਵਾਲੀ ਲੈਬ ਲਗਭਗ 10 ਤੋਂ 12 ਦਿਨ ਵਿੱਚ ਸਥਾਪਿਤ ਹੋ ਜਾਵੇਗੀ। ਇਸ ਤੋਂ ਬਾਅਦ ਸੰਭਾਵਿਤ ਮਰੀਜ਼ਾਂ ਦੇ ਇੱਥੇ ਟੈਸਟ ਹੋ ਸਕਣਗੇ। ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਮਈ ਤੋਂ ਲੈ ਕੇ ਹੁਣ ਤੱਕ 490 ਅਜਿਹੇ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਨੂੰ ਡੇਲਟਾ ਵੇਰੀਐਂਟ ਦੇ ਸ਼ੱਕੀ ਕੇਸ ਮੰਨਿਆ ਜਾਂਦਾ ਹੈ। ਇਹ ਸਾਰੇ ਕੇਸ ਸਿਹਤ ਵਿਭਾਗ ਵੱਲੋਂ ਦਿੱਲੀ ਵਿੱਚ ਕੇਂਦਰ ਸਰਕਾਰ ਵੱਲੋਂ ਸਥਾਪਤ ਕੀਤੀ ਗਈ ਲੈਬ ਵਿੱਚ ਜਾਂਚ ਲਈ ਭੇਜੇ ਗਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਰਿਪੋਰਟ ਵਿੱਚ ਦੇਰ ਹੋਣਾ ਵੱਡੀ ਚੁਣੌਤੀ ਬਣੀ ਹੋਈ ਹੈ।

ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਮਹਾਂਮਾਰੀ ਵਿਗਿਆਨੀਆਂ ਨੇ ਪੁਸ਼ਟੀ ਕੀਤੀ ਹੈ ਕਿ ਡੇਲਟਾ ਪਲੱਸ ਦੇ ਦੋਵੇਂ ਮਰੀਜ਼ ਮਈ ਦੇ ਮਹੀਨੇ ਵਿੱਚ ਕੋਵਿਡ ਤੋਂ ਪੀੜ੍ਹਤ ਹੋਏ ਸਨ। ਦੋਵੇਂ ਮਰੀਜ਼ ਪੂਰੀ ਸਾਵਧਾਨੀ ਤੋਂ ਬਾਅਦ ਘਰਾਂ ਵਿੱਚ ਆਈਸੋਲੇਸ਼ਨ ’ਚ ਰਹਿਣ ਤੋਂ ਬਾਅਦ ਠੀਕ ਹੋ ਚੁੱਕੇ ਹਨ। ਪਟਿਆਲਾ ਦੇ ਬਲਾਕ ਕੋਲੀ ਦੇ ਏਕਤਾ ਨਗਰ ਬੀ ਨੇੜੇ ਡੀਐਮਡਬਲਯੂ ਦੇ ਰਹਿਣ ਵਾਲੇ ਨੌਜਵਾਨ ਦੀ ਕੋਵਿਡ ਰਿਪੋਰਟ ਪੌਜ਼ਟਿਵ ਆਈ ਸੀ। ਇਹੀ ਨਹੀਂ ਉਸ ਵੇਲੇ ਉਸ ਦੇ ਨਾਲ ਆਏ ਇਲਾਕੇ ਦੇ ਚਾਰ ਮਰੀਜ਼ ਵੀ ਪਾਜ਼ੀਟਿਵ ਸਨ, ਜੋਕਿ ਹੋਮ ਹਾਈਸੋਲੇਸ਼ਨ ਰਾਹੀਂ ਠੀਕ ਹੋ ਚੁੱਕੇ ਹਨ। ਜ਼ਿਲ੍ਹਾ ਐਪਿਡੋਮੋਲਾਜਿਸਟ ਡਾ. ਸੁਮਿਤ ਸਿੰਘ ਨੇ ਦੱਸਿਆ, ਉਥੇ ਡੋਰ ਟੂ ਡੋਰ ਸਰਵੇਅ ਕਰਵਾਇਆ ਜਾ ਰਿਹਾ ਹੈ। ਡੇਲਟਾ ਪਲੱਸ ਵੇਰੀਏਂਟ ਦੇ ਦੋਵੇਂ ਮਰੀਜ਼ਾਂ ਨੂੰ ਟੈਸਟ ਦੀ ਸਹੂਲਤ ਛੇਤੀ ਮਿਲੇ ਅਤੇ ਇਲਾਜ ਵਿੱਚ ਦੇਰੀ ਨਾ ਹੋਵੇ।

ਇੱਕ ਡੇਲਟਾ ਮਰੀਜ਼ ਨੂੰ ਟੈਸਟ ਕਰਨ ਵਿੱਚ ਲਗਭਗ 5-7 ਦਿਨ ਲੱਗਦੇ ਹਨ। ਲੈਬ ਦੇ ਇਕ ਸਲਾਟ ਵਿਚ ਇਕੋ ਸਮੇਂ 96 ਮਰੀਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ, ਜਿਸਦੀ ਰਿਪੋਰਟ ਆਉਣ ਵਿਚ ਸਮਾਂ ਲੱਗਦਾ ਹੈ, ਇਸ ਲਈ ਟੈਸਟ ਦੀ ਰਿਪੋਰਟ ਨੂੰ ਦਿੱਲੀ ਭੇਜਣ ਵਿਚ 5 ਤੋਂ 6 ਦਿਨ ਦਾ ਸਮਾਂ ਲੱਗਦਾ ਹੈ। ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਵਿਚ ਲੈਬਾਂ ਖੋਲ੍ਹੀਆਂ ਜਾਣੀਆਂ ਚਾਹੀਦੀਆਂ ਹਨ।

Crime Branch ਨੇ ਬਿਹਾਰ ਰਾਜ ਦੇ ਸਭ ਤੋਂ ਵੱਡੇ ਸਾਈਬਰ ਅਪਰਾਧੀ ਨੂੰ ਕੀਤਾ ਗ੍ਰਿਫ਼ਤਾਰ

0

ਦਿੱਲੀ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਬਿਹਾਰ ਦੇ ਸਭ ਤੋਂ ਵੱਡੇ ਸਾਈਬਰ ਅਪਰਾਧੀ ਛੋਟੂ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰੀ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਕੀਤੀ ਹੈ।

ਛੋਟੂ ਚੌਧਰੀ ਬਿਹਾਰ ਦੇ ਨਾਲੰਦਾ ਦਾ ਰਹਿਣ ਵਾਲਾ ਹੈ। ਦੱਸ ਦੇਈਏ ਕਿ ਛੋਟੂ ਚੌਧਰੀ ਦੇ ਗਿਰੋਹ ਦੇ ਗੁੰਡਿਆਂ ਨੇ ਕੋਰੋਨਾ ਪੀਰੀਅਡ ਦੌਰਾਨ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਮੁੰਬਈ ਵਿੱਚ ਲੋਕਾਂ ਨਾਲ ਧੋਖਾ ਕੀਤਾ ਹੈ। ਇਹ ਲੋਕ ਆਕਸੀਜਨ ਸਮੇਤ ਕਈ ਡਾਕਟਰੀ ਉਪਕਰਣਾਂ ਨੂੰ ਜਲਦੀ ਮੁਹੱਈਆ ਕਰਾਉਣ ਦੇ ਨਾਮ ‘ਤੇ ਠੱਗੀ ਮਾਰਦੇ ਸਨ।

ਛੋਟੂ ਚੌਧਰੀ ਬਿਹਾਰ ‘ਚ ਸਭ ਤੋਂ ਵੱਡਾ ਸਾਈਬਰ ਅਪਰਾਧੀ ਹੈ। ਇਸ ਦੇ ਗਿਰੋਹ ਦੇ ਲਗਭਗ 300 ਸਾਈਬਰ ਅਪਰਾਧੀ ਬਿਹਾਰ-ਝਾਰਖੰਡ ਵਿੱਚ ਸਰਗਰਮ ਹਨ। ਜਦੋਂ ਦਿੱਲੀ-ਐਨਸੀਆਰ ਵਿੱਚ ਆਕਸੀਜਨ ਸਿਲੰਡਰਾਂ ਦੀ ਘਾਟ ਸੀ, ਤਾਂ ਛੋਟੂ ਚੌਧਰੀ ਗਿਰੋਹ ਨੇ ਵਟਸਐਪ ਗਰੁੱਪਾਂ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਬਹੁਤ ਸਾਰੇ ਜਾਅਲੀ ਮੋਬਾਈਲ ਨੰਬਰ ਫੈਲਾਏ, ਜਿਸ ਕਾਰਨ ਪ੍ਰੇਸ਼ਾਨ ਮਰੀਜ਼ਾਂ ਦੇ ਪਰਿਵਾਰ ਉਸ ਗਲਤ ਮੋਬਾਇਲ ਨੰਬਰ ਦੇ ਮਾਮਲੇ ਵਿੱਚ ਫਸ ਜਾਂਦੇ ਸਨ।ਪਰ ਹੁਣ ਇਹ ਸ਼ਾਤਿਰ ਅਪਰਾਧੀ ਪੁਲਿਸ ਦੀ ਗ੍ਰਿਫਤ ‘ਚ ਹੈ।

PM ਮੋਦੀ ਅੱਜ ਮਾਨ ਕੀ ਬਾਤ ਰਾਹੀਂ ਦੇਸ਼ ਨੂੰ ਸੰਬੋਧਨ ਕਰਨਗੇ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ…

0

ਭਾਰਤ ‘ਚ ਜਦੋਂ ਤੋਂ ਕੋਰੋਨਾ ਮਹਾਂਮਾਰੀ ਆਈ ਹੈ, ਉਸ ਸਮੇਂ ਤੋਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਨਾਲ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਆਪਣੇ ਵਿਚਾਰ ਪੇਸ਼ ਕਰ ਰਹੇ ਹਨ। ਅੱਜ ਇੱਕ ਵਾਰ ਫਿਰ ਤੋਂ ਉਹ ਸਵੇਰੇ 11 ਵਜੇ ਆਪਣੇ ਮਾਸਿਕ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਦੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਦੇਸ਼ ਵਾਸੀਆਂ ਨਾਲ ਗੱਲਬਾਤ ਕਰਨਗੇ। ਇਹ ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦਾ 78ਵਾਂ ਐਡੀਸ਼ਨ ਹੈ।

ਉਮੀਦ ਕੀਤੀ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਵਿਚ ਕੋਰੋਨਾ ਖ਼ਿਲਾਫ਼ ਜੰਗ ਜਿੱਤਣ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਬਾਰੇ ਗੱਲ ਕਰਨਗੇ। ਇਸ ਦੇ ਨਾਲ ਹੀ ਪੂਰੀ ਦੁਨੀਆ ਵਿੱਚ ਫੈਲ ਰਹੇ ਕੋਰੋਨਾ ਦੇ ਡੈਲਟਾ ਪਲੱਸ ਵੇਰੀਐਂਟ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ । ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਦਾ ਮਾਨ ਕੀ ਬਾਤ ਪ੍ਰੋਗਰਾਮ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਦੇ ਪੂਰੇ ਨੈਟਵਰਕ ‘ਤੇ ਪ੍ਰਸਾਰਿਤ ਕੀਤਾ ਜਾਂਦਾ ਹੈ।

ਭਾਰਤ ‘ਚ 12-18 ਸਾਲ ਦੇ ਬੱਚਿਆਂ ਨੂੰ ਜਲਦ ਲੱਗੇਗੀ Zydus Cadillac ਵੈਕਸੀਨ

0

ਕੋਰੋਨਾ ਦਾ ਕਹਿਰ ਅਜੇ ਵੀ ਘੱਟ ਨਹੀਂ ਹੋ ਰਿਹਾ, ਜਿਸ ਕਾਰਨ ਸਰਕਾਰ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਉਤਸ਼ਾਹਿਤ ਕਰ ਰਹੀ ਹੈ। ਇਸਦਾ ਮਕਸਦ ਇਸ ਮਹਾਂਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ। ਇਸ ਲਈ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਕੋਰੋਨਾ ਦੀ ਟੀਕਾਕਰਨ ਮੁਹਿੰਮ ਬਾਰੇ ਇਕ ਹਲਫਨਾਮਾ ਦਾਖਲ ਕੀਤਾ ਹੈ। ਇਸ ਦੇ ਤਹਿਤ ਇਹ ਕਿਹਾ ਗਿਆ ਹੈ ਕਿ ਜਲਦੀ ਹੀ 12 ਤੋਂ 18 ਸਾਲ ਦੇ ਬੱਚਿਆਂ ਨੂੰ ਜਾਇਡਸ ਕੈਡੀਲਾ ਦੀ ਵੈਕਸੀਨ ਲਗਾਈ ਜਾਵੇਗੀ। ਨਾਲ ਹੀ, ਸਰਕਾਰ ਨੇ ਕਿਹਾ ਹੈ ਕਿ ਇਸ ਸਾਲ ਦੇ ਅੰਤ ਤੱਕ ਸਾਰਿਆਂ ਨੂੰ ਵੈਕਸੀਨ ਲਗਾ ਦਿੱਤੀ ਜਾਵੇਗੀ।

ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਕੋਰੋਨਾ ਦੇ ਟੀਕਾਕਰਨ ਬਾਰੇ ਸਵਾਲ ਕੀਤੇ ਸਨ। ਅਦਾਲਤ ਨੇ ਪੁੱਛਿਆ ਸੀ ਕਿ ਸਰਕਾਰ ਕੋਰੋਨਾ ਦੀ ਰੋਕਥਾਮ ਲਈ ਕਿਹੜੇ ਕਦਮ ਉਠਾ ਰਹੀ ਹੈ। ਇਸ ਸੰਬੰਧੀ ਸਰਕਾਰ ਨੇ ਕਿਹਾ ਕਿ ਬੱਚਿਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਭਾਰਤ ਬਾਇਓਟੈਕ ਦੀ ਵੈਕਸੀਨ ਕੋਵੈਕਸੀਨ ਦਾ ਟਰਾਇਲ 2 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ‘ਤੇ ਸ਼ੁਰੂ ਹੋ ਗਿਆ ਹੈ। ਜਦੋਂ ਕਿ 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਉੱਤੇ ਜਾਇਡਸ ਕੈਡੀਲਾ ਦੇ ਟੀਕੇ ਦਾ ਕਲੀਨਿਕਲ ਟਰਾਇਲ ਪੂਰਾ ਹੋ ਗਿਆ ਹੈ। ਭਵਿੱਖ ਵਿੱਚ, ਇਹ ਟੀਕਾ 12 ਤੋਂ 18 ਸਾਲ ਦੇ ਬੱਚਿਆਂ ਲਈ ਉਪਲਬਧ ਹੋਵੇਗਾ।

ਦੱਸਿਆ ਜਾ ਰਿਹਾ ਹੈ ਕਿ ਅਹਿਮਦਾਬਾਦ ਦੀ ਕੰਪਨੀ ਜਾਇਡਸ-ਕੈਡੀਲਾ ਨੇ ਤੀਜੇ ਪੜਾਅ ਦਾ ਟਰਾਇਲ ਪੂਰਾ ਕਰ ਚੁੱਕੀ ਹੈ। ਇਹ ਵੈਕਸੀਨ ਬੱਚਿਆਂ ਦੇ ਨਾਲ-ਨਾਲ ਵੱਡਿਆਂ ਨੂੰ ਵੀ ਦਿੱਤੀ ਜਾ ਸਕਦੀ ਹੈ। ਇਸਦੇ ਨਾਲ ਹੀ ਅਗਲੇ ਕੁਝ ਹਫਤਿਆਂ ਵਿਚ ਕੰਪਨੀ ਆਪਣੀ ਐਮਰਜੈਂਸੀ ਵਰਤੋਂ ਲਈ ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ ਤੋਂ ਆਗਿਆ ਲੈ ਸਕਦੀ ਹੈ।

 

RealMe ਦਾ ਨਵਾਂ ਫੋਨ ਭਾਰਤ ’ਚ ਹੋਇਆ ਲਾਂਚ

0

Realme ਦਾ ਨਵਾਂ ਸਮਾਰਟਫੋਨ Realme C11 (2021) ਭਾਰਤ ’ਚ ਲਾਂਚ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਇਸ ਫੋਨ ਨੂੰ ਰੂਸ ਅਤੇ ਫਿਲੀਪੀਂਸ ’ਚ ਲਾਂਚ ਕੀਤਾ ਗਿਆ ਸੀ। Realme C11 (2021)  ਪਿਛਲੇ ਸਾਲ ਲਾਂਚ ਹੋਏ Realme C11 ਦਾ ਅਪਗ੍ਰੇਡਿਡ ਮਾਡਲ ਹੈ। ਇਸ ਤੋਂ ਇਲਾਵਾ ਇਹ ਰੀਅਲਮੀ ਦਾ ਪਹਿਲਾ ਫੋਨ ਹੈ , ਜਿਸ ਵਿਚ ਮੀਡੀਆਟੈੱਕ ਜਾਂ ਕੁਆਲਕਾਮ ਦਾ ਨਹੀਂ ਸਗੋਂ Unisoc ਦਾ ਪ੍ਰੋਸੈਸਰ ਦਿੱਤਾ ਗਿਆ ਹੈ। Realme C11 (2021) ਡਿਜ਼ਾਇਨ ਦੇ ਮਾਮਲੇ ’ਚ ਕਾਫੀ ਹੱਦ ਤਕ Realme C20  ਵਰਗਾ ਹੈ।

Realme C11 (2021) ਕੂਲ ਬਲਿਊ ਅਤੇ ਕੂਲ ਗ੍ਰੇਅ ਰੰਗ ’ਚ ਮਿਲੇਗਾ। ਇਸ ਦੀ ਕੀਮਤ 6,999 ਰੁਪਏ ਹੈ ਪਰ ਲਾਂਚਿੰਗ ਆਫਰ ਤਹਿਤ ਇਸ ਨੂੰ ਫਿਲਹਾਲ 6,799 ਰੁਪਏ ’ਚ ਖ਼ਰੀਦਿਆ ਜਾ ਸਕਦਾ ਹੈ।
ਫੋਨ ’ਚ ਐਂਡਰਾਇਡ 11 ਆਧਾਰਿਤ ਰੀਅਲਮੀ ਯੂ.ਆਈ. 2.0 ਹੈ। ਇਸ ਤੋਂ ਇਲਾਵਾ ਫੋਨ ’ਚ 6.5 ਇੰਚ ਦੀ ਐੱਚ.ਡੀ. ਪਲੱਸ ਡਿਸਪਲੇਅ ਹੈ ਜਿਸ ਦਾ ਰੈਜ਼ੋਲਿਊਸ਼ਨ 1600×720 ਪਿਕਸਲ ਹੈ। ਫੋਨ ’ਚ Unisoc SC9863 ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਵਿਚ 2 ਜੀ.ਬੀ. ਰੈਮ ਅਤੇ 32 ਜੀ.ਬੀ. ਦੀ ਸਟੋਰੇਜ ਦਿੱਤੀ ਗਈ ਹੈ ਇਸ ਨੂੰ ਮੈਮਰੀ ਕਾਰਡ ਦੀ ਮਦਦ ਨਾਲ ਵਧਾਇਆ ਜਾ ਸਕਦਾ ਹੈ। ਫੋਨ ’ਚ 5000ਮਅਹ ਦੀ ਬੈਟਰੀ ਦਿੱਤੀ ਗਈ ਹੈ । ਜਿਸ ਨੂੰ ਲੈ ਕੇ 48 ਘੰਟਿਆਂ ਦੇ ਸਟੈਂਡਬਾਈ ਦਾ ਦਾਅਵਾ ਹੈ। ਇਸ ਦੇ ਨਾਲ 10 ਵਾਟ ਦੀ ਚਾਰਜਿੰਗ ਦਾ ਵੀ ਸੁਪੋਰਟ ਹੈ।

 

 

 

 

 

 

 

ਸ਼੍ਰੋਮਣੀ ਅਕਾਲੀ ਬਾਦਲ ਨੂੰ ਨਾ ਤਾਂ ਭਾਰਤ ਦੇ ਸੰਵਿਧਾਨ ਵਿੱਚ ਅਤੇ ਨਾ ਹੀ ਕਿਸੇ ਹੋਰ ਏਜੰਸੀ ‘ਤੇ ਵਿਸ਼ਵਾਸ਼ ਹੈ : ਹਰਪਾਲ ਸਿੰਘ ਚੀਮਾ

0

ਬੇਅਦਬੀ ਦੇ ਦਾਗ ਛੁਪਾਉਣ ਲਈ ਅਕਾਲੀ ਦਲ ਬਾਦਲ ਹੱਲਾ ਗੁੱਲਾ ਕਰਕੇ ਲੋਕਾਂ ਦਾ ਇਸ ਮਸਲੇ ਤੋਂ ਧਿਆਨ ਭਟਕਾਉਣਾ ਚਾਹੁੰਦਾ

ਅਕਾਲੀ ਦਲ ਬਾਦਲ ਦੇ ਆਗੂ ਗੁਰੂ ਦੇ ਗੁਨਾਹਗਾਰ ਹਨ ਅਤੇ ਉਨਾਂ ਨੂੰ ਸਜ਼ਾ ਮਿਲ ਕੇ ਹੀ ਰਹੇਗੀ

ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਲਈ ਨਵੀਂ ਵਿਸ਼ੇਸ਼ ਜਾਂਚ ਕਮੇਟੀ ਐਸ.ਆਈ.ਟੀ ਵੱਲੋਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛ ਪੜਤਾਲ ਲਈ ਸੱਦਣ ਦੇ ਮਾਮਲੇ ‘ਤੇ ਹੋ ਹੱਲਾ ਕਰਨ ‘ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਅਦਾਮੀ ਪਾਰਟੀ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਬਾਦਲ ਨੂੰ ਨਾ ਤਾਂ ਭਾਰਤ ਦੇ ਸੰਵਿਧਾਨ ਵਿੱਚ ਅਤੇ ਨਾ ਹੀ ਕਿਸੇ ਹੋਰ ਏਜੰਸੀ ਉਤੇ ਵਿਸ਼ਵਾਸ਼ ਹੈ।

ਚੰਡੀਗੜ੍ਹ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਦਾਗ ਛੁਪਾਉਣ ਲਈ ਅਕਾਲੀ ਬਾਦਲ ਹੱਲਾ ਗੁੱਲਾ ਕਰਕੇ ਲੋਕਾਂ ਦਾ ਇਸ ਮਾਮਲੇ ਤੋਂ ਧਿਆਨ ਭਟਕਾਉਣਾ ਚਾਹੁੰਦਾ ਹੈ। ਉਨਾਂ ਕਿਹਾ ਕਿ ਅਕਾਲੀ ਦਲ ਬਾਦਲ ਆਗੂ ਗੁਰੂ ਦੇ ਗੁਨਾਹਗਾਰ ਹਨ ਅਤੇ ਉਨਾਂ ਨੂੰ ਸਜ਼ਾ ਮਿਲ ਕੇ ਹੀ ਰਹੇਗੀ। ਉਨਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਦਲ ਬਾਦਲ ਦੇ ਦਬਾਅ ਵਿੱਚ ਕੰਮ ਕਰ ਰਹੇ ਹਨ, ਇਸੇ ਲਈ ਬਾਦਲਾਂ ਦੇ ਕਹਿਣ ‘ਤੇ ਆਪਣੀ ਹੀ ਜਾਂਚ ਕਮੇਟੀ ਦੇ ਮੈਂਬਰਾਂ ਨੂੰ ਬਾਰ ਬਾਰ ਬਦਲ ਰਹੇ ਹਨ। ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇੱਕ ਫ਼ੇਲ ਸਰਕਾਰ ਹੈ, ਜਿਹੜੀ ਆਪਣੇ ਹੀ ਅਧਿਕਾਰੀਆਂ ਦੀ ਸੁਰੱਖਿਆ ਕਰਨ ਵਿੱਚ ਅਸਫ਼ਲ ਰਹੀ ਹੈ।

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਅਕਾਲੀ ਦਲ ਬਾਦਲ ਦਾ ਪੁਰਾਣਾ ਰਿਕਾਰਡ ਰਿਹਾ ਹੈ ਕਿ ਉਹ ਹਰ ਕੇਸ ਵਿੱਚ ਆਪਣੇ ਖ਼ਿਲਾਫ਼ ਆਏ ਗਵਾਹਾਂ ਨੂੰ ਡਰਾ ਧਮਕਾ ਕੇ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਦਾ ਹੈ। ਇਹੋ ਕੁੱਝ ਹੁਣ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮਾਮਲੇ ਵਿੱਚ ਹੋ ਰਿਹਾ ਹੈ। ਉਨਾਂ ਕਿਹਾ ਕਿ ਅਕਾਲੀ ਦਲ ਬਾਦਲ ਚਾਹੁੰਦਾ ਹੈ ਕਿ ਬਾਦਲ ਪਰਿਵਾਰ ਆਪਣੇ ਹੀ ਘਰ ਦੀ ਇੱਕ ਜਾਂਚ ਕਮੇਟੀ ਬਣਾਵੇ ਅਤੇ ਇਸ ਕਮੇਟੀ ਵਿੱਚ ਹਰਸਿਮਰਤ ਕੌਰ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਮੈਂਬਰ ਬਣਾ ਕੇ ਬਾਦਲ ਪਰਿਵਾਰ ਨੂੰ ਕਲੀਨ ਚਿੱਟ ਦੇ ਦਿੱਤੀ ਜਾਵੇ। ਪਰ ਪੰਜਾਬ ਦੇ ਬੱਚੇ ਬੱਚੇ ਨੂੰ ਪਤਾ ਹੈ ਕਿ ਜਦੋਂ ਪੰਜਾਬ ਵਿੱਚ ਅਕਾਲੀ ਦਲ ਬਾਦਲ ਦੀ ਸਰਕਾਰ ਸੀ ਉਸੇ ਸਮੇਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਬੇਅਦਬੀ ਵਿਰੁੱਧ ਇਨਸਾਫ਼ ਮੰਗ ਰਹੇ ਸਿੱਖਾਂ ਉਤੇ ਪੁਲਸ ਨੇ ਗੋਲੀਆਂ ਚਲਾ ਕੇ ਦੋ ਨਿਰਦੋਸ਼ ਸਿੱਖਾਂ ਨੂੰ ਮਾਰ ਦਿੱਤਾ ਸੀ।

ਚੀਮਾ ਨੇ ਕਿਹਾ ਕਿ ਇਸ ਦੁਖਦ ਕਾਂਡ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ, ਪਰ ਅਕਾਲੀ ਦਲ ਬਾਦਲ ਦੇ ਆਗੂ ਝੂਠੀਆਂ ਅਫ਼ਵਾਹਾਂ ਫਲਾਅ ਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ ਕਰ ਰਹੇ ਹਨ। ਆਪ ਆਗੂ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਲਈ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਪੂਰੀ ਤਰਾਂ ਨੇ ਜ਼ਿੰਮੇਵਾਰ ਹਨ, ਪਰ ਜਾਂਚ ਪ੍ਰਕ੍ਰਿਆ ਨੂੰ ਪਟਰੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਪ੍ਰਕਾਸ਼ ਸਿੰਘ ਬਾਦਲ ਨਾਲ ਰਿਸਤਾ ਬਰਕਰਾਰ ਹੈ ਅਤੇ ਦੋਵਾਂ ਦੀ ਮਿਲੀਭੁਗਤ ਨਾਲ ਜਾਂਚ ਕਮੇਟੀਆਂ ਦੀ ਪ੍ਰਕ੍ਰਿਆ ਰਾਹੀਂ ਬਾਦਲ ਪਰਿਵਾਰ ਨੂੰ ਕਾਨੂੰਨੀ ਸੰਕਟ ਤੋਂ ਬਚਾਉਣ ਦੀ ਕੋਸ਼ਿਸ਼ ਹੋ ਰਹੀ ਹੈ।