Home Blog Page 2917

ਮਨੀ ਲਾਂਡਰਿੰਗ ਮਾਮਲਾ : ED ਨੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁਖ ਨੂੰ ਕੀਤਾ ਸੰਮਨ ਜਾਰੀ

0

ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀਆਂ ਮਨੀ ਲਾਂਡਰਿੰਗ ਦੇ ਮਾਮਲੇ ‘ਚ ਮੁਸੀਬਤਾਂ ਵਧਦੀਆਂ ਹੀ ਜਾ ਰਹੀਆਂ ਹਨ। ਸਾਬਕਾ ਗ੍ਰਹਿ ਮੰਤਰੀ ਦੇ ਘਰ ਤਲਾਸ਼ੀ ਮੁਹਿੰਮ ਤੋਂ ਬਾਅਦ, ਈਡੀ ਨੇ ਹੁਣ ਉਨ੍ਹਾਂ ਦੇ ਨਿੱਜੀ ਸਕੱਤਰ ਸੰਜੀਵ ਪਲਾਡੇ ਅਤੇ ਸਹਾਇਕ ਕੁੰਦਨ ਸ਼ਿੰਦੇ ਨੂੰ ਗ੍ਰਿਫਤਾਰ ਕਰ ਲਿਆ ਹੈ।

ਈਡੀ ਨੇ ਨਾਗਪੁਰ ਵਿੱਚ ਅਨਿਲ ਦੇਸ਼ਮੁਖ ਦੇ ਘਰ ਤਲਾਸ਼ੀ ਸ਼ੁਰੂ ਕੀਤੀ ਸੀ। ਅਨਿਲ ਦੇਸ਼ਮੁਖ ‘ਤੇ ਰੈਸਟੋਰੈਂਟਾਂ ਅਤੇ ਬਾਰਾਂ ਤੋਂ ਹਰ ਮਹੀਨੇ 100 ਕਰੋੜ ਰੁਪਏ ਦੀ ਵਸੂਲੀ ਕਰਨ ਦਾ ਇਲਜ਼ਾਮ ਹੈ। ਮੁੰਬਈ ਪੁਲਿਸ ਕਮਿਸ਼ਨਰ ਦਾ ਅਹੁਦਾ ਛੱਡਣ ਤੋਂ ਬਾਅਦ, ਪਰਮਬੀਰ ਸਿੰਘ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਇੱਕ ਪੱਤਰ ਲਿਖਿਆ ਕਿ ਦੇਸ਼ਮੁਖ ਨੇ ਸਚਿਨ ਵਾਜੇ ਸਮੇਤ ਕੁੱਝ ਪੁਲਿਸ ਅਧਿਕਾਰੀਆਂ ਨੂੰ ਰੈਸਟੋਰੈਂਟਾਂ ਅਤੇ ਬਾਰਾਂ ਤੋਂ ਹਰ ਮਹੀਨੇ 100 ਕਰੋੜ ਰੁਪਏ ਇਕੱਤਰ ਕਰਨ ਦਾ ਟੀਚਾ ਦਿੱਤਾ ਹੋਇਆ ਹੈ। ਦੇਸ਼ਮੁਖ ਨੇ ਇਨ੍ਹਾਂ ਇਲਜ਼ਾਮਾਂ ਤੋਂ ਇਨਕਾਰ ਕੀਤਾ ਸੀ। ਮੁੱਢਲੀ ਜਾਂਚ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਦੇਸ਼ਮੁਖ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਈਡੀ ਦੀ ਕਾਰਵਾਈ ਤੋਂ ਬਾਅਦ, ਭਾਜਪਾ ਨੇ ਮਹਾਰਾਸ਼ਟਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਭਾਜਪਾ ਦੇ ਬੁਲਾਰੇ ਰਾਮ ਕਦਮ ਨੇ ਕਿਹਾ ਕਿ ਹੁਣ ਵਸੂਲੀ ਸਰਕਾਰ ਦੀ ਖੇਡ ਖ਼ਤਮ ਹੋਣ ਵੱਲ ਵੱਧ ਰਹੀ ਹੈ। ਅਨਿਲ ਦੇਸ਼ਮੁਖ ਵਸੂਲੀ ਦੇ ਕਾਰੋਬਾਰ ਵਿੱਚ ਮੋਹਰਾ ਹਨ। ਦੋਵੇਂ ਪਾਰਟੀਆਂ ਦੇ ਵੱਡੇ ਆਗੂ ਵੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਜਾਣਗੇ।
ਇਸ ਸੰਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ਮੁਖ ਦੇ ਨਿੱਜੀ ਸੱਕਤਰ ਸੰਜੀਵ ਪਲਾਡੇ ਅਤੇ ਨਿੱਜੀ ਸਹਾਇਕ ਕੁੰਦਨ ਸ਼ਿੰਦੇ ਨੂੰ ਮਨੀ ਲਾਂਡਰਿੰਗ ਰੋਕੂ ਐਕਟ (ਪੀ.ਐੱਮ.ਐੱਲ.ਏ.) ਦੀਆਂ ਧਾਰਾਵਾਂ ਤਹਿਤ ਤਕਰੀਬਨ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਦੋਵੇਂ ਵਿਅਕਤੀ ਮੁੰਬਈ ਦੇ ਬੱਲਾਰਡ ਅਸਟੇਟ ਵਿਖੇ ਕੇਂਦਰੀ ਜਾਂਚ ਏਜੰਸੀ ਦੇ ਦਫ਼ਤਰ ਵਿਖੇ ਹੋਈ ਪੁੱਛਗਿੱਛ ਦੌਰਾਨ ਸਹਿਯੋਗ ਨਹੀਂ ਕਰ ਰਹੇ ਸਨ। ਇਸ ਸੰਬੰਧੀ ਦੋਵਾਂ ਵਿਅਕਤੀਆਂ ਨੂੰ ਪੁੱਛਗਿੱਛ ਲਈ ਈ.ਡੀ. ਦਫ਼ਤਰ ਲਿਆਂਦਾ ਗਿਆ ਸੀ।

ਖੇਤੀਬਾੜੀ ਮੰਤਰੀ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਕੀਤੀ ਅਪੀਲ

0

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਨੂੰ 7 ਮਹੀਨੇ ਹੋ ਗਏ ਹਨ। ਅੱਜ ਵੀ ਪੂਰੇ ਦੇਸ਼ ਭਰ ‘ਚ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਸੰਬੰਧ ‘ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਦੋਲਨ ਨੂੰ ਖਤਮ ਕਰਨ, ਸਰਕਾਰ ਹਰ ਤਰ੍ਹਾਂ ਦੀ ਗੱਲਬਾਤ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਕਾਨੂੰਨਾਂ ‘ਤੇ ਸ਼ੰਕਿਆਂ ‘ਤੇ ਵਿਚਾਰ ਕਰਨ ਲਈ ਤਿਆਰ ਹਾਂ। ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਾਨੂੰਨ ਦੇ ਕਿਸੇ ਵੀ ਪ੍ਰਬੰਧ ‘ਤੇ ਗੱਲ ਕਰਨ ਲਈ ਤਿਆਰ ਹੈ ਅਤੇ ਇਸ ਦੇ ਹੱਲ ਲਈ ਵੀ ਤਿਆਰ ਹੈ। ਪਰ ਇਸ ਦੌਰਾਨ ਕਿਸਾਨਾਂ ਵੱਲੋਂ ਸੂਬਿਆਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।

ਇਸ ਵਿਰੋਧ ਪ੍ਰਦਰਸ਼ਨਾਂ ਦੌਰਾਨ ਖੇਤੀ ਮੰਤਰੀ ਨੇ ਕਿਹਾ ਕਿ ਸਰਕਾਰ 11 ਦੌਰ ਦੀ ਗੱਲਬਾਤ ਕਰ ਚੁੱਕੀ ਹੈ। ਹਾਲਾਂਕਿ ਦੇਸ਼ ਦੇ ਵੱਡੀ ਗਿਣਤੀ ਕਿਸਾਨ ਕਾਨੂੰਨਾਂ ਦੇ ਹੱਕ ਵਿਚ ਹਨ ਪਰ ਫਿਰ ਵੀ ਸਰਕਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸ਼ੰਕੇ ਦੂਰ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਹਨ। ਦੇਸ਼ ਦੇ ਵੱਡੀ ਗਿਣਤੀ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਹੱਕ ਵਿਚ ਹਨ। ਇਹ ਕਿਸਾਨਾਂ ਦੇ ਹਿੱਤ ਲਈ ਹੀ ਬਣਾਏ ਗਏ।

ਨਵਜੋਤ ਸਿੱਧੂ ਨੇ ਬੇਅਦਬੀ ਮਾਮਲੇ ’ਤੇ ਟਵੀਟ ਕਰ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਿਆ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ 22 ਜੂਨ ਨੂੰ ਕੋਟਕਪੁਰਾ ਗੋਲੀਕਾਂਡ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਗਈ ਸੀ। ਇਸੇ ਮਾਮਲੇ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਸਿੱਟ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸੰਬੰਧ ’ਚ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਆਪਣੀ ਹੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ’ਤੇ ਕਈ ਨਿਸ਼ਾਨੇ ਸਾਧੇ ਹਨ। ਟਵੀਟ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਨੂੰ ਛੇ ਸਾਲ ਦਾ ਸਮਾਂ ਬੀਤ ਚੁੱਕਾ ਹੈ। ਬੇਅਦਬੀ ਮਾਮਲੇ ਦਾ ਨਾ ਬਾਦਲਾਂ ਦੀ ਸਰਕਾਰ ਦੇ ਸਮੇਂ ਇਨਸਾਫ਼ ਮਿਲਿਆ ਅਤੇ ਨਾ ਹੀ ਹੁਣ ਦੇ ਸਾਢੇ 4 ਸਾਲਾਂ ਵਿੱਚ ਇਨਸਾਫ਼ ਹੋਇਆ।

ਨਵਜੋਤ ਸਿੱਧੂ ਨੇ ਸੁਖਬੀਰ ਬਾਦਲ ‘ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਅੱਜ ਹੁਣ ਜਦੋਂ ਨਵੀਂ SIT ਪੰਜਾਬ ਦੀ ਰੂਹ ‘ਤੇ ਹੋਏ ਹਮਲੇ ਦੇ ਇਨਸਾਫ਼ ਦੀ ਦਹਿਲੀਜ਼ ‘ਤੇ ਪਹੁੰਚ ਗਈ ਹੈ ਤਾਂ ਇਹ ਰਾਜਨੀਤਿਕ ਦਖਲ ਦਾ ਢੰਡੋਰਾ ਪਿੱਟ ਰਿਹਾ ਏਂ। ਰਾਜਨੀਤਿਕ ਦਖਲ ਤਾਂ ਉਹ ਸੀ ਜਿਸ ਕਰਕੇ ਇਨਸਾਫ਼ ਹੋਣ ‘ਚ ਛੇ ਸਾਲ ਦੇਰੀ ਹੋਈ।

ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ‘ਤੇ ਤੰਜ ਕਸਦੇ ਹੋਏ ਟਵੀਟ ਕਰ ਕੇ ਕਿਹਾ ਕਿ ਜਿਸ ਸਮੇਂ ਕਿਸਾਨ ਸੰਘਰਸ਼ ਕਰ ਰਹੇ ਹਨ, ਉਸ ਸਮੇਂ ਮੁੱਖ ਮੰਤਰੀ ਗਾਂਧੀ ਪਰਿਵਾਰ ਨੂੰ ਖ਼ੁਸ਼ ਕਰਨ ਵਿੱਚ ਲੱਗੇ ਹੋਏ ਹਨ ।

KRK ਨੇ ਸੋਸ਼ਲ ਮੀਡੀਆ ‘ਤੇ Salman Khan ਤੋਂ ਮੰਗੀ ਮੁਆਫ਼ੀ

0

ਅਦਾਕਾਰ KRK ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦਾ ਹੈ। ਉਹ ਅਕਸਰ ਆਪਣੇ ਚੈਨਲ ‘ਤੇ ਬਾਲੀਵੁੱਡ ਸਿਤਾਰਿਆਂ ਦੀਆਂ ਫਿਲਮਾਂ ਦੀ ਸਮੀਖਿਆ ਕਰਦਾ ਹੈ। ਉਸ ਦੀਆਂ ਵੀਡਿਓ ਵਿਚ, ਕਈ ਵਾਰ ਗਾਲਾਂ ਕੱਢਣ ਵਾਲੀਆਂ ਭਾਸ਼ਾਵਾਂ ਵੀ ਵਰਤੀਆਂ ਜਾਂਦੀਆਂ ਹਨ। ਹਾਲ ਹੀ ਵਿਚ ਉਸ ਨੇ ਸਲਮਾਨ ਖਾਨ ਦੀ ਫਿਲਮ ‘ਰਾਧੇ’ ‘ਤੇ ਗਲਤ ਸਮੀਖਿਆ ਕੀਤੀ ਸੀ, ਜਿਸ ਨੂੰ ਵੇਖ ਕੇ ਨਾ ਸਿਰਫ ਸਲਮਾਨ ਖਾਨ ਦੇ ਪ੍ਰਸ਼ੰਸਕ ਉਸ’ ਤੇ ਨਾਰਾਜ਼ ਹੋਏ, ਬਲਕਿ ਇਸ ਤੋਂ ਬਾਅਦ ਸਲਮਾਨ ਖਾਨ ਦੀ ਟੀਮ ਨੇ ਕੇਆਰਕੇ ‘ਤੇ ਮਾਣਹਾਨੀ ਦਾ ਦਾਅਵਾ ਪੇਸ਼ ਕੀਤਾ।

ਇਸ ਸੰਬੰਧੀ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਆਪਣਾ ਅੰਤਮ ਫੈਸਲਾ ਸੁਣਾਉਂਦਿਆਂ ਹੁਕਮ ਦਿੱਤਾ ਸੀ ਕਿ ਹੁਣ ਕੇਆਰਕੇ ਸਲਮਾਨ ਖਾਨ ਦੇ ਖ਼ਿਲਾਫ਼ ਕੋਈ ਪੋਸਟ ਨਹੀਂ ਪਾ ਸਕੇਗਾ। ਅਦਾਲਤ ਦਾ ਆਦੇਸ਼ ਮਿਲਣ ਤੋਂ ਬਾਅਦ ਹੁਣ ਕੇਆਰਕੇ ਨੇ ਇਸ ਮਾਮਲੇ ‘ਤੇ ਆਪਣੀ ਸਪੱਸ਼ਟੀਕਰਨ ਦਿੰਦਿਆਂ ਸਲਮਾਨ ਖਾਨ ਤੋਂ ਸੋਸ਼ਲ ਮੀਡੀਆ‘ ਤੇ ਮੁਆਫੀ ਮੰਗੀ ਹੈ। ਕੇਆਰਕੇ ਨੇ ਟਵੀਟ ਕਰਕੇ ਲਿਖਿਆ, ‘ਪਿਆਰੇ ਸਲਮਾਨ ਖਾਨ, ਮੈਂ ਤੁਹਾਡੇ ਵੱਲੋਂ ਮੇਰੇ ਵੱਲੋਂ ਬਣਾਏ ਸਾਰੇ ਵੀਡੀਓ ਮਿਟਾ ਦਿੱਤੇ ਹਨ। ਮੇਰਾ ਮਤਲਬ ਇਹ ਨਹੀਂ ਕਿ ਤੁਹਾਡੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈਏ ਜਾਂ ਕਿਸੇ ਹੋਰ ਨੂੰ। ਪਰ ਮੈਂ ਤੁਹਾਡੇ ਖ਼ਿਲਾਫ਼ ਅਦਾਲਤ ਵਿੱਚ ਕੇਸ ਲੜਦਾ ਰਹਾਂਗਾ। ਮੈਂ ਤੁਹਾਡੀਆਂ ਆਉਣ ਵਾਲੀਆਂ ਫਿਲਮਾਂ ਦੀ ਸਮੀਖਿਆ ਕਰਾਂਗਾ ਜਦੋਂ ਮੈਨੂੰ ਅਦਾਲਤ ਤੋਂ ਆਗਿਆ ਮਿਲੇਗੀ। ਤੁਹਾਡੇ ਸਾਰਿਆਂ ਨੂੰ ਤੁਹਾਡੇ ਭਵਿੱਖ ਲਈ ਸ਼ੁੱਭਕਾਮਨਾਵਾਂ। ਸਲਮਾਨ ਖਾਨ ਤੋਂ ਮੁਆਫੀ ਮੰਗਣ ਤੋਂ ਬਾਅਦ ਕੇਆਰਕੇ ਨੇ ਅੱਗੇ ਲਿਖਿਆ, ‘ਜੇ ਮੇਰੇ ਤੋਂ ਕੋਈ ਵੀ ਵੀਡੀਓ ਮਿਸ ਹੋ ਗਿਆ ਤਾਂ ਤੁਹਾਡੀ ਟੀਮ ਮੈਨੂੰ ਇਸ ਬਾਰੇ ਜਾਣਕਾਰੀ ਦੇ ਸਕਦੀ ਹੈ। ਜੇ ਤੁਹਾਨੂੰ ਮੇਰੇ ਕਿਸੇ ਵੀ ਵੀਡੀਓ ਨਾਲ ਮੁਸ਼ਕਲ ਹੈ, ਤਾਂ ਮੈਂ ਉਨ੍ਹਾਂ ਵੀਡੀਓਜ਼ ਨੂੰ ਵੀ ਮਿਟਾ ਦੇਵਾਂਗਾ।

ਸਲਮਾਨ ਖਾਨ ਅਤੇ ਦਿਸ਼ਾ ਪਟਾਨੀ ਦੀ ਫਿਲਮ ‘ਰਾਧੇ’ ‘ਤੇ ਕੇਆਰਕੇ ਦੀ ਸਮੀਖਿਆ ਨੇ ਕਾਫੀ ਹੰਗਾਮਾ ਕੀਤਾ। ਸਲਮਾਨ ਖਾਨ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ‘ਤੇ ਕੇਆਰਕੇ ‘ਤੇ ਗੁੱਸਾ ਪ੍ਰਗਟ ਕਰ ਰਹੇ ਸਨ। ਸਲਮਾਨ ਖਾਨ ਤੋਂ ਮੁਆਫੀ ਮੰਗਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੇ ਕੇਆਰਕੇ ਨੂੰ ਸੋਸ਼ਲ ਮੀਡੀਆ ‘ਤੇ ਇਹ ਕਹਿ ਕੇ ਟੈਗ ਕੀਤਾ ਕਿ ਉਹ ਸਲਮਾਨ ਖਾਨ ਤੋਂ ਡਰਦਾ ਹੈ। ਜਿਸਦਾ ਜਵਾਬ ਕੇ.ਆਰ.ਕੇ. ਨੇ ਲਿਖਿਆ, ‘ਜਿਹੜੇ ਲੋਕ ਕਹਿ ਰਹੇ ਹਨ ਕਿ ਮੈਂ ਡਰ ਗਿਆ ਹਾਂ, ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਦਾਲਤ ਨੇ ਮੈਨੂੰ ਉਨ੍ਹਾਂ ਵੀਡੀਓ ਨੂੰ ਮਿਟਾਉਣ ਦਾ ਆਦੇਸ਼ ਨਹੀਂ ਦਿੱਤਾ ਸੀ, ਪਰ ਮੈਂ ਇਹ ਆਪਣੇ ਆਪ ਕੀਤਾ ਸੀ। ਕਿਉਂਕਿ ਮੈਨੂੰ ਭੈੜੀ ਸੋਚ ਮਹਿਸੂਸ ਹੋ ਰਹੀ ਸੀ ਕਿ ਕੋਈ ਮੇਰੇ ਕਾਰਨ ਬਹੁਤ ਦੁਖੀ ਹੋ ਰਿਹਾ ਹੈ। ਮੈਂ ਇੱਥੇ ਕਿਸੇ ਨੂੰ ਵੀ ਤਕਲੀਫ਼ ਪਹੁੰਚਾਏ ਬਿਨਾਂ ਆਪਣੇ ਅਧਿਕਾਰਾਂ ਦੀ ਰੱਖਿਆ ਕਰਨਾ ਚਾਹੁੰਦਾ ਹਾਂ।

ਖੇਤੀ ਕਾਨੂੰਨਾਂ ਖ਼ਿਲਾਫ ਪ੍ਰਦਰਸ਼ਨ ਦੇ 7 ਮਹੀਨੇ ਹੋਏ ਪੂਰੇ, ਅੱਜ ਦੇਸ਼ ਭਰ ‘ਚ ਰਾਜਭਵਨਾਂ ਦਾ ਘਿਰਾਓ ਕਰਨਗੇ ਕਿਸਾਨ

0

ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸੱਤ ਮਹੀਨਿਆਂ ਤੋਂ ਜਾਰੀ ਹੈ । ਉਹ ਲੰਬੇ ਸਮੇਂ ਤੋਂ ਹੀ ਇਸਦਾ ਵਿਰੋਧ ਕਰ ਰਹੇ ਹਨ ਕਿ ਇਹ ਖੇਤੀਬਾੜੀ ਕਾਨੂੰਨ ਕਿਸਾਨਾਂ ਲਈ ਸਹੀ ਨਹੀਂ ਹਨ ਪਰ ਇਸਦੇ ਬਾਵਜੂਦ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੈ। ਇਸ ਲਈ ਹੀ ਰੋਸ ਪ੍ਰਗਟ ਕਰਦੇ ਹੋਏ ਕਿਸਾਨ ਅੱਜ ਦੇਸ਼ ਭਰ ਵਿੱਚ ‘ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ’ ਦਿਵਸ ਮਨਾਉਣਗੇ ।

ਆਪਣੇ ਨਿਰਧਾਰਤ ਪ੍ਰੋਗਰਾਮ ਦੇ ਤਹਿਤ ਕਿਸਾਨ ਦੇਸ਼ ਦੇ ਸਾਰੇ ਸੂਬਿਆਂ ਦੇ ਰਾਜ ਭਵਨ ਤੇ ਧਰਨਾ ਪ੍ਰਦਰਸ਼ਨ ਕਰਨਗੇ । ਇਸਦੇ ਨਾਲ ਹੀ ਕਿਸਾਨ ਰਾਜਪਾਲ ਦੇ ਜ਼ਰੀਏ ਰਾਸ਼ਟਰਪਤੀ ਦੇ ਨਾਮ ਮੀਮੋ ਵੀ ਸੌਂਪਣਗੇ । ਕੁੰਡਲੀ ਬਾਰਡਰ ਸਣੇ ਹੋਰ ਧਰਨਾ ਸਥਾਨਾਂ ਤੋਂ 32 ਕਿਸਾਨ ਸੰਗਠਨ ਚੰਡੀਗੜ੍ਹ ਰਾਜ ਭਵਨ ਪਹੁੰਚਣਗੇ ਅਤੇ ਉੱਥੇ ਹਰਿਆਣਾ-ਪੰਜਾਬ ਦੇ ਕਿਸਾਨ ਵੱਖ-ਵੱਖ ਮੀਮੋ ਦੇਣਗੇ।

ਸੰਯੁਕਤ ਕਿਸਾਨ ਮੋਰਚੇ ਦੇ ਮੈਬਰ ਬਲਬੀਰ ਸਿੰਘ ਰਾਜੇਵਾਲ, ਦਰਸ਼ਨਪਾਲ, ਜਗਜੀਤ ਸਿੰਘ ਡੱਲੇਵਾਲ, ਗੁਰਨਾਮ ਸਿੰਘ ਚਢੂਨੀ, ਯੋਗੇਂਦਰ ਯਾਦਵ, ਯੁੱਧਵੀਰ ਸਿੰਘ ਨੇ ਕਿਹਾ ਕਿ ਇਹ ਦਿਨ ਐਮਰਜੈਂਸੀ ਦੇ 46 ਸਾਲ ਪੂਰੇ ਹੋਣ ਦੇ ਤੌਰ ‘ਤੇ ਵੀ ਮਨਾਇਆ ਜਾ ਰਿਹਾ ਹੈ, ਕਿਉਂਕਿ ਉਦੋਂ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ ‘ਤੇ ਰੋਕ ਲਗਾਈ ਗਈ ਸੀ ਅਤੇ ਮੌਜੂਦਾ ਸਮੇਂ ਵਿੱਚ ਵੀ ਅਜਿਹੀ ਹੀ ਪਾਬੰਦੀ ਲਗਾਈ ਜਾ ਰਹੀ ਹੈ।

ਇਸ ਸੰਬੰਧੀ ਕਿਸਾਨ ਆਗੂ ਨੇ ਕਿਹਾ ਕਿ ਹੁਣ ਤੱਕ ਬਣਾਏ ਪ੍ਰੋਗਰਾਮ ਦੇ ਅਨੁਸਾਰ 5000 ਕਿਸਾਨ ਚੰਡੀਗੜ੍ਹ ਬਾਰਡਰ ਤੋਂ ਰਾਜ ਭਵਨ ਤੱਕ ਮਾਰਚ ਕਰਨਗੇ । ਹਾਲਾਂਕਿ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਕਿਸਾਨਾਂ ਦੀ ਇਹ ਗਿਣਤੀ ਵੱਧ ਕੇ 7000 ਤੱਕ ਪਹੁੰਚ ਸਕਦੀ ਹੈ । ਸਾਡੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਹੈ ਕਿ ਉਹ ਕਿਸਾਨਾਂ ਨੂੰ ਰਾਜ ਭਵਨ ਤੱਕ ਮਾਰਚ ਕਰਨ ਦਾ ਰਸਤਾ ਪ੍ਰਦਾਨ ਕਰਨ। ਮਾਰਚ ਦੌਰਾਨ ਕਿਸਾਨ ਪੂਰੀ ਤਰ੍ਹਾਂ ਸ਼ਾਂਤੀ ਬਣਾਏ ਰੱਖਣਗੇ।

ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਕਰਨ ਰਹੀਆਂ 32 ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸਦੇ ਮੱਦੇਨਜ਼ਰ ਯੂ.ਟੀ. ਪੁਲਿਸ ਨੇ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਵੇਖਦੇ ਹੋਏ ਸਾਰੇ ਥਾਣਿਆਂ ਦੀ ਪੁਲਿਸ ਨੂੰ ਅਲਰਟ ਕਰ ਦਿੱਤਾ ਹੈ । ਸ਼ਹਿਰ ਦੀਆਂ ਸਰਹੱਦਾਂ ‘ਤੇ ਬੈਰੀਕੇਡਿੰਗ ਕਰ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਮੁੱਲਾਂਪੁਰ ਬੈਰੀਅਰ, ਜੀਰਕਪੁਰ ਬੈਰੀਅਰ, ਹਾਉਸਿੰਗ ਬੋਰਡ ਚੌਕ ਦੀਆਂ ਸਰਹੱਦਾਂ ਸਮੇਤ 13 ਸੜਕਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਕੋਟਕਪੂਰਾ ਗੋਲੀਕਾਂਡ : ਅੱਜ SIT ਦੇ ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ

0

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣਗੇ। ਐਸ.ਆਈ.ਟੀ. ਨੇ ਸੁਖਬੀਰ ਬਾਦਲ ਨੂੰ ਚੰਡੀਗੜ੍ਹ ਦੇ ਸੈਕਟਰ – 32 ਸਥਿਤ ਪੰਜਾਬ ਪੁਲਿਸ ਦੇ ਮਿੰਨੀ ਹੈੱਡਕੁਆਰਟਰ ‘ਚ ਪੇਸ਼ ਹੋਣ ਨੂੰ ਕਿਹਾ ਹੈ।

ਦੱਸ ਦਈਏ ਕਿ, ਪੰਜਾਬ ਹਰਿਆਣਾ ਹਾਈਕੋਰਟ ਦੇ ਨਿਰਦੇਸ਼ ‘ਤੇ ਰਾਜ ਸਰਕਾਰ ਨੇ ਨਵੀਂ ਐਸ.ਆਈ.ਟੀ. ਦਾ ਗਠਨ ਕੀਤਾ ਹੈ, ਜੋ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ 2015 ‘ਚ ਹੋਏ ਇਸ ਘਟਨਾ ‘ਚ ਸ਼ਾਂਤਮਈ ਧਰਨੇ ਦੇ ਰਹੇ ਨਿਹੱਥੇ ਸਿੱਖਾਂ ‘ਤੇ ਪੁਲਿਸ ਫਾਇਰਿੰਗ ਦੇ ਆਦੇਸ਼ ਕਿਸ ਨੇ ਜਾਰੀ ਕੀਤੇ ਸਨ?

ਪੰਜਾਬ ‘ਚ ਜਾਰੀ ਹੋਈਆਂ ਨਵੀਆਂ ਗਾਈਡਲਾਈਨਜ਼, 30 ਜੂਨ ਤੱਕ ਰਹਿਣਗੀਆਂ ਜਾਰੀ

0

ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਹੋਰ ਵੱਡੀ ਢਿੱਲ ਦੇ ਦਿੱਤੀ ਹੈ। ਪੰਜਾਬ ‘ਚ 30 ਜੂਨ ਤੱਕ ਸਰਕਾਰ ਨੇ ਨਵੀਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ। ਪੰਜਾਬ ‘ਚ ਹੁਣ IELTS ਸੈਂਟਰ ਖੁੱਲ ਸਕਦੇ ਹਨ, ਅਧਿਆਪਕਾਂ ਅਤੇ ਸਟੂਡੈਂਟਸ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੱਗੀ ਹੋਣੀ ਚਾਹੀਦੀ ਹੈ। ਇਸ ਦੇ ਨਾਲ 30 ਜੂਨ ਤੱਕ ਉਹੀ ਸਖਤੀ ਲਾਗੂ ਰਹਿਣਗੀਆਂ, ਜੋ 25 ਜੂਨ ਤੱਕ ਲਾਗੂ ਹਨ।

PM ਮੋਦੀ ਅਯੁੱਧਿਆ ਦੇ ਵਿਕਾਸ ਕਾਰਜਾਂ ਦਾ ਅੱਜ ਲੈਣਗੇ ਜ਼ਾਇਜਾ , CM ਯੋਗੀ ਵੀ ਰਹਿਣਗੇ ਸ਼ਾਮਿਲ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਯੁੱਧਿਆ ਦੇ ਵਿਕਾਸ ਕਾਰਜਾਂ ਦਾ ਜ਼ਾਇਜਾ ਲੈਣਗੇ। ਪ੍ਰਧਾਨ ਮੰਤਰੀ ਮੋਦੀ ਅਤੇ ਯੂਪੀ ਦੇ ਸੀਐਮ ਯੋਗੀ ਆਦਿੱਤਿਆਨਾਥ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ । ਪੀਐਮ ਮੋਦੀ ਇਸ ਸਮੀਖਿਆ ਬੈਠਕ ਵਿੱਚ ਅਯੁੱਧਿਆ ਦੇ ਵਿਕਾਸ ਦਾ ਵਿਜ਼ਨ ਦਸਤਾਵੇਜ਼ ਰਿਕਾਰਡ ਦੇਖਣ ਦੇ ਨਾਲ-ਨਾਲ ਹੁਣ ਤੱਕ ਕੀਤੇ ਗਏ ਵਿਕਾਸ ਕੰਮਾਂ ਦੀ ਸਮੀਖਿਆ ਕਰਨਗੇ । ਇਹ ਬੈਠਕ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ ।

ਇਸ ਬੈਠਕ ਵਿੱਚ ਪੀਐਮ ਮੋਦੀ ਤੋਂ ਇਲਾਵਾ 13 ਮੈਂਬਰ ਸ਼ਾਮਿਲ ਹੋਣਗੇ । ਸੀਐਮ ਯੋਗੀ ਲਖਨਊ ਸਥਿਤ ਆਪਣੀ ਰਿਹਾਇਸ਼ ਤੋਂ ਵਰਚੁਅਲ ਮਾਧਿਅਮ ਰਾਹੀਂ ਜੁੜਨਗੇ। ਦੋਵੇਂ ਡਿਪਟੀ ਸੀ.ਐਮ ਕੇਸ਼ਵ ਮੌਰਿਆ ਅਤੇ ਦਿਨੇਸ਼ ਸ਼ਰਮਾ, ਵਿੱਤ ਮੰਤਰੀ ਸੁਰੇਸ਼ ਖੰਨਾ, ਨਗਰ ਵਿਕਾਸ ਮੰਤਰੀ ਆਸ਼ੂਤੋਸ਼ ਟੰਡਨ, ਸੈਰ ਸਪਾਟਾ ਮੰਤਰੀ ਨੀਲਕੰਠ ਤਿਵਾਰੀ, ਸਿੰਜਾਈ ਮੰਤਰੀ ਮਹਿੰਦਰ ਸਿੰਘ, ਅਯੁੱਧਿਆ ਵਿਕਾਸ ਅਥਾਰਟੀ ਦੇ ਉਪ ਚੇਅਰਮੈਨ ਵਿਸ਼ਾਲ ਸਿੰਘ, ਪ੍ਰਮੁੱਖ ਸਕੱਤਰ ਤੋਂ ਇਲਾਵਾ ਸੈਰ ਸਪਾਟਾ, ਵਧੀਕ ਮੁੱਖ ਸਕੱਤਰ ਸਿਟੀ ਪ੍ਰਿੰਸੀਪਲ ਵਿਕਾਸ ਸਮੇਤ ਹੋਰ ਵਿਭਾਗਾਂ ਦੇ ਸਕੱਤਰ ਮੌਜੂਦ ਰਹਿਣਗੇ । ਪ੍ਰਮੁੱਖ ਸਕੱਤਰ ਹਾਊਸਿੰਗ ਵਿਕਾਸ ਪ੍ਰੇਜ਼ੇਂਟੇਸ਼ਨ ਦੇਣਗੇ ।

ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਉਸਾਰੀ ਕਮੇਟੀ ਦੇ ਚੇਅਰਮੈਨ ਨ੍ਰਿਪੇੰਦਰ ਮਿਸ਼ਰਾ ਨੇ ਪਿਛਲੇ ਦਿਨੀਂ ਅਯੁੱਧਿਆ ਦਾ ਦੌਰਾ ਕੀਤਾ ਸੀ । ਉਨ੍ਹਾਂ ਨੇ ਅਯੁੱਧਿਆ ਦੇ ਵਿਕਾਸ ਕਾਰਜਾਂ ਅਤੇ ਮੰਦਿਰ ਨਿਰਮਾਣ ਦੀ ਪ੍ਰਗਤੀ ਨੂੰ ਲੈ ਕੇ ਇੱਕ ਰਿਪੋਰਟ ਤਿਆਰ ਕੀਤੀ ਸੀ । ਇਹ ਰਿਪੋਰਟ ਪ੍ਰਧਾਨ ਮੰਤਰੀ ਤੱਕ ਵੀ ਪਹੁੰਚਾਈ ਗਈ ਹੈ।

ਸਾਬਕਾ ਵਿਧਾਇਕ ਰੰਧਾਵਾ ਦੇ ਪੁੱਤਰ ਸਮੇਤ ਐਨ.ਆਰ.ਆਈ ਅਤੇ ਕਾਰੋਬਾਰੀ ਹੋਏ ਆਪ ‘ਚ ਸ਼ਾਮਲ

0

ਲੁਧਿਆਣਾ ‘ਚ ਲੱਗਿਆ ਅਕਾਲੀ ਦਲ ਨੂੰ ਝਟਕਾ

ਹਰਪਾਲ ਸਿੰਘ ਚੀਮਾ ਅਤੇ ਪ੍ਰਿੰਸੀਪਲ ਬੁੱਧਰਾਮ ਨੇ ਕੀਤਾ ਸਵਾਗਤ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਆਜ਼ਾਦੀ ਘੁਲਾਟੀਏ ਅਤੇ ਸਾਬਕਾ ਵਿਧਾਇਕ ਦੇ ਪੁੱਤਰ ਸਮੇਤ ਕੈਨੇਡਾ ਦੇ ਐਨ.ਆਰ.ਆਈ ਅਤੇ ਲੁਧਿਆਣਾ ਦੇ ਉਘੇ ਕਾਰੋਬਾਰੀ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਚੰਡੀਗੜ ਸਥਿਤ ਮੁੱਖ ਦਫ਼ਤਰ ਵਿੱਚ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਪ੍ਰਿੰਸਪੀਲ ਬੁੱਧਰਾਮ ਅਤੇ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੱਖ ਵੱਖ ਖੇਤਰਾਂ ਨਾਲ ਸੰਬੰਧਿਤ ਦਰਜਨਾਂ ਸਖਸ਼ੀਅਤਾਂ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ।

ਇਸ ਸਮੇਂ ਹਰਪਾਲ ਸਿੰਘ ਚੀਮਾ ਨੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਚੀਮਾ ਨੇ ਆਜ਼ਾਦੀ ਘੁਲਾਟੀਏ ਅਤੇ ਦੋ ਵਾਰ ਵਿਧਾਇਕ ਰਹੇ ਜੋਗਿੰਦਰ ਸਿੰਘ ਰੰਧਾਵਾ ਦੇ ਪੁੱਤਰ ਪਰਸ਼ੋਤਮ ਸਿੰਘ ਰੰਧਾਵਾ ਦਾ ਸਵਾਗਤ ਕਰਦਿਆਂ ਕਿਹਾ ਉਨਾਂ ਦੇ ਆਉਣ ਨਾਲ ਆਮ ਆਦਮੀ ਪਾਰਟੀ ਨੂੰ ਮਾਝਾ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੀ ਹੈ। ਉਨਾਂ ਦੱਸਿਆ ਕਿ ਅਕਾਲੀ ਦਲ ਦੇ ਜ਼ਿਲਾ ਲੁਧਿਆਣਾ ਦੇ ਉਪ ਪ੍ਰਧਾਨ ਕੇਸ਼ਵ ਵਰਮਾ ਨੇ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸ਼ਮੂਲੀਅਤ ਕੀਤੀ ਹੈ, ਜਿਸ ਨਾਲ ਲੁਧਿਆਣਾ ਜ਼ਿਲੇ ਅਕਾਲੀ ਦਲ ਸਫਾਇਆ ਹੋ ਗਿਆ ਹੈ। ਇਸੇ ਤਰਾਂ ਫ਼ਤਿਹਗੜ ਸਾਹਿਬ ਦੇ ਜੰਮਪਲ ਅਤੇ ਐਨ.ਆਰ.ਆਈ ਮਗਨਮੀਤ ਸਿੰਘ ਸਰਾਓ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ ਹੈ। ਇਸ ਸਮੇਂ ਪਰਸ਼ੋਤਮ ਸਿੰਘ ਰੰਧਾਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਜਿਹੀ ਰਾਜਨੀਤਿਕ ਪਾਰਟੀ ਦਿੱਤੀ ਹੈ ਜਿਹੜੀ ਕੇਵਲ ਕੰਮ ਦੇ ਨਾਂਅ ‘ਤੇ ਵੋਟਾਂ ਦੀ ਮੰਗਦੀ ਹੈ, ਨਾ ਕਿ ਧਰਮ ਅਤੇ ਜਾਤ ਦੇ ਨਾਂਅ ‘ਤੇ। ਆਪ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।

ਆਮ ਘਰਾਂ ਦੇ ਨਹੀਂ, ਕੈਪਟਨ ਨੂੰ ਕਾਂਗਰਸੀ ਪੁੱਤ ਭਤੀਜਿਆਂ ਦੀ ਫ਼ਿਕਰ: ਹਰਪਾਲ ਸਿੰਘ ਚੀਮਾ

0

ਆਪ ਦੀ ਸਰਕਾਰ ਬਣਨ ‘ਤੇ ਮੈਰਿਟ ਤੋੜਨ ਵਾਲਿਆਂ ‘ਤੇ ਕਰਾਂਗੇ ਸਖ਼ਤ ਕਾਰਵਾਈ: ਆਪ

ਕੈਪਟਨ ਨੇ ਭਾਈ ਭਤੀਜਾਵਾਦ ਤਿਆਗ ਵਾਅਦੇ ਮੁਤਾਬਿਕ ਘਰ ਘਰ ਨੌਕਰੀ ਕਿਉਂ ਨਹੀਂ ਦਿੱਤੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਘਰਾਂ ਦੇ ਪੜ੍ਹੇ-ਲਿਖੇ, ਹੋਣਹਾਰ ਅਤੇ ਕਾਬਲ ਧੀਆਂ ਪੁੱਤ ਕੈਪਟਨ ਅਮਰਿੰਦਰ ਸਿੰਘ ਦੇ ਏਜੰਡੇ ‘ਤੇ ਨਹੀਂ ਹਨ, ਜੋ ਰੋਜ਼ਗਾਰ (ਨੌਕਰੀਆਂ) ਲਈ ਸਾਲਾਂ ਤੋਂ ਖੱਜਲ ਖ਼ੁਆਰ ਹੋ ਰਹੇ ਹਨ। ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਨੂੰ ਵੀ ਆਪਣੇ ਵਿਧਾਇਕਾਂ, ਮੰਤਰੀਆਂ ਅਤੇ ਆਗੂਆਂ ਦੇ ਧੀਆਂ ਪੁੱਤ ਹੀ ਕਾਬਲ ਦਿਖਾਈ ਦਿੰਦੇ ਹਨ, ਜਦੋਂਕਿ ਸੱਤਾ ‘ਘਰ ਘਰ ਨੌਕਰੀ’ ਦੇ ਵਾਅਦੇ ਨਾਲ ਸਾਂਭੀ ਸੀ। ਸ਼ੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਨਿਯਮ ਕਾਨੂੰਨ ਅਤੇ ਮੈਰਿਟ ਤੋੜ ਕੇ ਕਾਂਗਰਸੀ ਵਿਧਾਇਕਾਂ, ਮੰਤਰੀਆਂ ਤੇ ਹੋਰ ਲੀਡਰਾਂ ਦੇ ਪੁੱਤ ਭਤੀਜਿਆਂ ਨੂੰ ਵੰਡੀਆਂ ਗਈਆਂ ਨੌਕਰੀਆਂ ਦੀ ਜਾਂਚ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਏਨਾਂ ਹੀ ਨਹੀਂ ਲੋਕਾਂ ਦੇ ਟੈਕਸਾਂ ਨਾਲ ਭਰਦੇ ਸਰਕਾਰੀ ਖ਼ਜ਼ਾਨੇ ‘ਚੋਂ ਤਨਖਾਹਾਂ ਦੇ ਰੂਪ ‘ਚ ਲੁੱਟਿਆ ਪੈਸਾ ਵੀ ਇਹਨਾਂ ਤੋਂ ਵਿਆਜ ਸਮੇਤ ਵਸੂਲਿਆ ਜਾਵੇਗਾ। ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੁਨੀਆਂ ‘ਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਮੈਡਲ ਜੇਤੂ ਪੈਰਾ ਓਲੰਪਿਕ ਖਿਡਾਰੀਆਂ ਨੂੰ ਨੌਕਰੀਆਂ ਨਾਲ ਨਿਵਾਜੇ ਜਾਣ ਦੀ ਥਾਂ ਡਾਂਗਾ ਨਾਲ ਬੇਤਹਾਸ਼ਾ ਕੁੱਟਿਆ ਜਾ ਰਿਹਾ ਹੈ। ਦੂਜੇ ਪਾਸੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਰਾ ਨੂੰ ਸਿੱਧਾ ਡੀ.ਐਸ.ਪੀ, ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦੇ ਪੁੱਤ ਨੂੰ ਸਿੱਧਾ ਇੰਸਪੈਕਟਰ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਨਾਇਬ ਤਹਿਸੀਲਦਾਰ ਵਰਗੀਆਂ ਅਫ਼ਸਰੀਆਂ ਬਖਸ਼ੀਆਂ ਜਾ ਰਹੀਆਂ ਹਨ। ਜਦੋਂ ਕਿ ਸੁਨੀਲ ਜਾਖੜ ਦੇ ਭਤੀਜੇ ਅਜੇ ਵੀਰ ਜਾਖੜ ਨੂੰ ਪੰਜਾਬ ਫਾਰਮਰਜ਼ ਕਮਿਸ਼ਨ ਦਾ ਚੇਅਰਮੈਨ, ਤ੍ਰਿਪਤ ਰਜਿੰਦਰ ਬਾਜਵਾ ਦੇ ਪੁੱਤ ਅਤੇ ਸੁੱਖ ਸਰਕਾਰੀਆ ਦੇ ਭਤੀਜੇ ਨੂੰ ਜ਼ਿਲਾ ਪ੍ਰੀਸ਼ਦਾਂ ਦੇ ਚੇਅਰਮੈਨ, ਬਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਤੇ ਬਲਬੀਰ ਸਿੰਘ ਸਿੱਧੂ ਦੇ ਭਰਾ ਨੂੰ ਨਗਰ ਨਿਗਮਾਂ ਦੇ ਮੇਅਰ, ਰਾਣਾ ਗੁਰਮੀਤ ਸੋਢੀ ਦੇ ਪੁੱਤਰ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨਰ, ਦੀਪਇੰਦਰ ਢਿੱਲੋਂ ਦੇ ਪੁੱਤਰ ਨੂੰ ਨਗਰ ਕੌਸਲ ਦਾ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਕਾਂਗੜ ਦੇ ਪੁੱਤਰ ਨੂੰ ਬਠਿੰਡਾ ਸੈਂਟਰਲ ਕੋ ਆਪ੍ਰੇਟਿਵ ਬੈਂਕ ਦੇ ਬੋਰਡ ਆਫ਼ ਡਾਇਰੈਕਟਰ ਦਾ ਮੈਂਬਰ ਬਣਾਇਆ ਗਿਆ ਹੈ। ਕੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੋਤੀ ਮਹਿਲ ‘ਚੋਂ  ਪਟਿਆਲਾ ਵਿੱਚ ਰੁਜ਼ਗਾਰ ਲਈ ਟਾਵਰ ‘ਤੇ ਬੈਠੇ ਹੋਣਹਾਰ ਯੋਗ ਨੌਜਵਾਨ ਨਜ਼ਰ ਨਹੀਂ ਆ ਰਹੇ? ਕੀ ਕੈਪਟਨ ਨੂੰ ਸੰਗਰੂਰ ‘ਚ ਮਹੀਨਿਆਂ ਤੋਂ ਪੱਕੇ ਮੋਰਚੇ ‘ਤੇ ਬੈਠੇ ਆਮ ਘਰਾਂ ਦੇ ਬੇਹੱਦ ਲਾਇਕ ਅਤੇ ਯੋਗ ਧੀਆਂ ਪੁੱਤ ਨਜ਼ਰ ਨਹੀਂ ਆਉਂਦੇ? ਜੋ ਹਰ ਤੀਜੇ ਦਿਨ ਸਰਕਾਰੀ ਅਤਿਆਚਾਰ ਦਾ ਸ਼ਿਕਾਰ ਹੁੰਦੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਦੇ ਘਰ ਅੱਗੇ ਨੌਕਰੀਆਂ ਦੀ ਮੰਗ ਕਰ ਰਹੇ ਪੈਰਾ ਓਲੰਪਿਕ ਖਿਡਾਰੀਆਂ ਅਤੇ ਉਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਏ ਆਪ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ‘ਤੇ ਪੁਲੀਸ ਨੇ ਡਾਂਗਾ ਮਾਰੀਆਂ ਅਤੇ ਗ੍ਰਿਫ਼ਤਾਰ ਕਰਕੇ ਥਾਣੇ ਵਿੱਚ ਬੰਦ ਕੀਤਾ।

ਚੀਮਾ ਨੇ ਦੋਸ਼ ਲਾਇਆ ਕਿ ਬਾਦਲਾਂ ਦੀ ਤਰਾਂ ਕੈਪਟਨ ਨੇ ਵੀ ਮਾਫੀਆ ਰਾਜ ਅਤੇ ਭਾਈ ਭਤੀਜਾਵਾਦ ਨੂੰ ਹੀ ਉਤਸ਼ਾਹਿਤ ਕੀਤਾ, ਜਿਸ ਦੀਆਂ ਅਣਗਿਣਤ ਮਿਸਾਲਾਂ ਹਨ। ਐਨਾ ਹੀ ਨਹੀਂ ਪੰਜਾਬ ਦੀਆਂ ਚੇਅਰਮੈਨੀਆਂ, ਡਾਇਰੈਕਟਰੀਆਂ ਸਮੇਤ ਐਡਵੋਕੇਟ ਜਨਰਲ (ਏ.ਜੀ) ਦਫ਼ਤਰਾਂ ‘ਚ ਵੀ ਕਾਂਗਰਸੀਆਂ ਦੇ ਆਪਣੇ ਧੀਆਂ ਪੁੱਤਾਂ ਦਾ ਹੀ ਕਬਜ਼ਾ ਹੈ। ਇਹੋ ਕਾਰਨ ਹੈ ਕਿ ਬਗੈਰ ਮੈਰਿਟ ਤੋਂ ਲੱਗੇ ਇਹਨਾਂ ਪੁੱਤ ਭਤੀਜਿਆਂ ਕਾਰਨ ਪੰਜਾਬ ਸਾਰੇ ਅਹਿਮ ਕੇਸ ਹਾਰਦਾ ਆ ਰਿਹਾ ਹੈ। ਚੀਮਾ ਨੇ ਮੰਗ ਕੀਤੀ ਕਿ ਸਰਕਾਰ ਭਾਈ ਭਤੀਜਾਵਾਦ ਤਿਆਗ ਕੇ ਆਪਣੇ ਚੋਣ ਵਾਅਦੇ ਮੁਤਾਬਿਕ ਘਰ ਘਰ ਨੌਕਰੀ ਮੁਹਈਆ ਕਰਾਵੇ। ਉਨਾਂ ਭਰੋਸਾ ਦਿੱਤਾ ਕਿ 2022 ‘ਚ ਆਪ ਦੀ ਸਰਕਾਰ ਬਣਨ ਉਪਰੰਤ ਮੈਰਿਟ ਅਤੇ ਪਾਰਦਰਸ਼ਤਾ ਨਾਲ ਵੱਡੇ ਪੱਧਰ ‘ਤੇ ਰੁਜ਼ਗਾਰ ਮੁਹਈਆ ਕਰਵਾਇਆ ਜਾਵੇਗਾ।