Home Blog Page 2923

ਬੋਰਿਸ ਜਾਨਸਨ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਕੀਤਾ ਵੱਡਾ ਐਲਾਨ

0

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਐਤਵਾਰ ਨੂੰ ਕਾਰਨਵਾਲ ਵਿੱਚ G-7 ਸਿਖਰ ਸੰਮੇਲਨ ਦੀ ਸਮਾਪਤੀ ਮੌਕੇ ਕਿਹਾ ਕਿ ਦੁਨੀਆ ਦੇ ਨੇਤਾਵਾਂ ਨੇ ਅਗਲੇ ਸਾਲ ਦੇ ਅੰਤ ਤੱਕ ਗਰੀਬ ਦੇਸ਼ਾਂ ਨੂੰ ਕੋਵਿਡ-19 ਦੀ ਰੋਕਥਾਮ ਲਈ ਟੀਕਿਆਂ ਦੀਆਂ ਇੱਕ ਅਰਬ ਡੋਜ਼ਾਂ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ ।

 

ਹੁਣ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਅਧਿਆਪਕਾਂ ਤੋਂ ਮਿਲੇ ‘ਡਿਸਲਾਈਕ’

0

ਚੰਡੀਗੜ੍ਹ : ਪਿਛਲੇ ਦਿਨੀਂ ਮੁੱਖ ਮੰਤਰੀ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਪੰਜਾਬ ਦੇ ਸਿੱਖਿਆ ਢਾਂਚੇ ਬਾਰੇ ਸੋਸ਼ਲ ਮੀਡੀਆ ਤੇ ਲਾਈਵ ਗੱਲਬਾਤ ਕੀਤੀ। ਜਿਸ ਵਿਚ ਕਾਂਗਰਸ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ ਸੀ। ਭਾਰਤ ਸਰਕਾਰ ਵੱਲੋਂ ਕਰਵਾਏ ਇਕ ਸਰਵੇ (ਪੀ ਜੀ ਆਈ) ਵਿੱਚ ਪੰਜਾਬ ਨੂੰ ਪਹਿਲੇ ਸਥਾਨ ਵਾਲੀ ਸੂਚੀ ਵਿੱਚ ਦਿਖਾਇਆ ਗਿਆ ਸੀ। ਪਰ ਇਸ ਨੂੰ ਅੰਕੜਿਆਂ ਦੀ ਖੇਡ ਦੱਸਦੇ ਹੋਏ ਸਰਕਾਰੀ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਸਮੇਤ ਬੇਰੁਜ਼ਗਾਰ ਅਧਿਆਪਕਾਂ ਨੇ ਸੋਸ਼ਲ ਮੀਡੀਆ ਦੀ ਜੰਗ ਵਿੱਚ ਮੁੱਖ ਮੰਤਰੀ ਨੂੰ ਪਛਾੜ ਸੁੱਟਿਆ ਸੀ। ਸਿੱਖਿਆ ਮੰਤਰੀ ਵੱਲੋਂ ਮੁੜ ਆਪਣੀਆਂ ਪ੍ਰਾਪਤੀਆਂ ਗਿਣਾਉਣ ਲਈ ਕੱਲ੍ਹ ਇੱਕ ਪ੍ਰਾਈਵੇਟ ਚੈੱਨਲ ਨਾਲ ਗੱਲਬਾਤ ਕੀਤੀ ਗਈ ਤਾਂ ਪੰਜਾਬ ਦੇ ਅਧਿਆਪਕਾਂ ਨੇ ਪਸੰਦ ਦੇ ਮੁਕਾਬਲੇ ਨਾ ਪਸੰਦ ਦਾ ਅੰਕੜਾ ਦੁਬਾਰਾ ਫੇਰ ਵਧਾ ਦਿੱਤਾ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿਚ ਸਕੱਤਰ ਅਸ਼ਵਨੀ ਅਵਸਥੀ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਫਰਜ਼ੀ ਅੰਕੜਿਆਂ ਦੀ ਖੇਡ ਨੂੰ ਸਰਕਾਰੀ ਪ੍ਰਾਪਤੀ ਬਣਾ ਕੇ ਪੇਸ਼ ਕਰਨਾ ਪੰਜਾਬ ਦੇ ਅਧਿਆਪਕਾਂ ਨੂੰ ਹਰਗਿਜ਼ ਪ੍ਰਵਾਨ ਨਹੀਂ ਹੈ। ਜਿਸ ਨੂੰ ਅੱਜ ਸ਼ੋਸ਼ਲ ਮੀਡੀਆ ਤੇ ਸਿੱਖਿਆ ਵਿਭਾਗ ਦੀ ਕੀਤੀ ਕਾਇਆ ਕਲਪ ਦਾ ਗੁਣਗਾਣ ਕਰ ਰਹੇ ਸਿੱਖਿਆ ਮੰਤਰੀ ਨੂੰ ਅਧਿਆਪਕ ਵਰਗ ਨੇ ਡਿਸਲਾਈਕਾਂ ਨਾਲ ਭਾਰੀ ਰੋਸ਼ ਦਰਜ਼ ਕਰਵਾ ਕੇ ਸਾਬਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਤੋਂ ਸਿੱਖਿਆ ਸਕੱਤਰ ਵੱਲੋਂ ਨਕਲੀ ਅੰਕੜਿਆਂ ਦੇ ਪਰਦੇ ਹੇਠ ਝੂਠ ਦੇ ਪੁਲੰਦੇ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਰਾਹੀਂ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਲਿਆਂਦੇ ਨਿਘਾਰ ਨੂੰ ਛੁਪਾ ਕੇ ‘ਸਭ ਅੱਛਾ ਹੈ’ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਦੇ ਉਲਟ ਪਿਛਲੇ ਸਮੇਂ ਵਿੱਚ ਸਕੂਲਾਂ ਦੀ ਆਕਾਰ ਘਟਾਈ ਕਰਦੇ ਹੋਏ ਜਿੱਥੇ ਨਾ ਮਾਤਰ ਭਰਤੀਆਂ ਕਰਨ ਸਮੇਤ ਸਕੂਲਾਂ ਵਿਚਲੀਆਂ ਅਸਾਮੀਆਂ ਦੀ ਰੈਸ਼ਨਲਾਈਜੇਸ਼ਨ ਦੇ ਨਾਂ ਹੇਠ ਵੱਡੀ ਪੱਧਰ ‘ਤੇ ਛਾਂਟੀ ਕੀਤੀ ਗਈ ਹੈ, ਉਥੇ ਦਿਖਾਵੀ ਸਵੈ-ਇੱਛਾ ਤਹਿਤ ਸੇਵਾਮੁਕਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਮੁੜ ਲਿਆਉਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।

ਤਰਨਤਾਰਨ ‘ਚ ਮਨਾਇਆ ਗਿਆ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਨ

0

ਤਰਨਤਾਰਨ: ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ 415ਵੇਂ ਸ਼ਹੀਦੀ ਦਿਨ ਦੇ ਮੌਕੇ ‘ਤੇ ਪੰਜਾਬ ਭਰ ਦੇ ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਦੀ ਭੀੜ ਦੇਖਣ ਨੂੰ ਮਿਲਦੀ ਹੈ। ਜ਼ਿਲ੍ਹਾ ਤਰਨਤਾਰਨ ਵਿੱਚ ਪੰਜਵੇਂ ਪਾਤਸ਼ਾਹ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਨ ‘ਤੇ ਸ੍ਰੀ ਦਰਬਾਰ ਸਾਹਿਬ ਵਿੱਚ ਪਾਠ ਰਖਵਾਏ ਗਏ। ਇਸ ਮੌਕੇ ਦੂਰ – ਦੂਰ ਤੋਂ ਸੰਗਤ ਦਰਸ਼ਨ ਕਰਨ ਲਈ ਪਹੁੰਚੀ ।

ਹਰਿਆਣਾ ਰਾਜ ‘ਚ 21 ਜੂਨ ਤੱਕ ਵਧਿਆ ਲਾਕਡਾਊਨ

0

ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਅਜੇ ਵੀ ਜਾਰੀ ਹੈ। ਹੁਣ ਤੱਕ ਇਸ ਬਿਮਾਰੀ ਨੇ ਅਨੇਕਾਂ ਲੋਕਾਂ ਦੀ ਜਾਨ ਲੈ ਲਈ ਹੈ। ਇਸ ਬਿਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਬਹੁਤ ਸਾਰੇ ਯਤਨ ਕੀਤੇ ਜਾ ਰਹੇ ਹਨ। ਹਰਿਆਣਾ ਸਰਕਾਰ ਨੇ ਇਕ ਵਾਰ ਫਿਰ ਕੋਰੋਨਾ ਮਹਾਂਮਾਰੀ  ਦੀ ਰੋਕਥਾਮ ਸੰਬੰਧੀ ਪਾਬੰਦੀਆਂ ਵਧਾ ਦਿੱਤੀਆਂ ਹਨ। ਹੁਣ ਤਾਲਾਬੰਦੀ ਨੂੰ 21 ਜੂਨ ਤੱਕ ਵਧਾ ਦਿੱਤਾ ਗਿਆ ਹੈ। ਰਾਜ ਵਿਚ ਰਾਤ ਦਾ ਕਰਫਿਊ ਲਾਗੂ ਰਹੇਗਾ।

ਰਾਜ ਸਰਕਾਰ ਦੇ ਨਵੇਂ ਆਦੇਸ਼ ਅਨੁਸਾਰ ਮਾਰਕੀਟ ਦੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤਕ ਖੁੱਲ੍ਹ ਸਕਦੀਆਂ ਹਨ। ਪੁਰਾਣੀਆਂ ਹਦਾਇਤਾਂ ਅਨੁਸਾਰ  ਦੁੱਧ, ਫਲ-ਸਬਜ਼ੀਆਂ, ਕਰਿਆਨੇ ਅਤੇ ਦਵਾਈਆਂ ਦੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ। ਜਨਤਕ ਪ੍ਰੋਗਰਾਮ ਲਈ ਲੋਕਾਂ ਦੀ ਗਿਣਤੀ 50 ਤੱਕ ਸੀਮਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸੇ ਵੀ ਪ੍ਰੋਗਰਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਆਗਿਆ ਲਾਜ਼ਮੀ ਹੋਵੇਗੀ।

ਦੇਸ਼ ‘ਚ ਘਟੀ ਐਕਟਿਵ ਮਰੀਜ਼ਾਂ ਦੀ ਗਿਣਤੀ, 70421 ਆਏ ਨਵੇਂ ਮਾਮਲੇ

0

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾ ਵਾਇਰਸ ਦੇ ਕੇਸਾਂ ‘ਚ ਕਮੀ ਦਾ ਸਿਲਸਿਲਾ ਜਾਰੀ ਹੈ। ਐਤਵਾਰ ਨੂੰ ਦੇਸ਼ ‘ਚ 70,421 ਨਵੇਂ ਕੇਸਾਂ ਦੀ ਪਛਾਣ ਕੀਤੀ ਗਈ। ਇਸ ਦੌਰਾਨ 1,19,501 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ। ਜਦਕਿ 3921 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਮੌਜੂਦਾ ਸਮੇਂ 9 ਲੱਖ, 72 ਹਜ਼ਾਰ, 577 ਐਕਟਿਵ ਕੇਸ ਹਨ।

ਬੀਤੇ 24 ਘੰਟਿਆਂ ‘ਚ ਨਵੇਂ ਆਏ ਕੁੱਲ ਕੇਸ- 70,421
ਬੀਤੇ 24 ਘੰਟਿਆਂ ‘ਚ ਕੁੱਲ ਠੀਕ ਹੋਏ ਕੇਸ- 1,19,501
ਬੀਤੇ 24 ਘੰਟਿਆਂ ‘ਚ ਕੁੱਲ ਮੌਤਾਂ – 3921

 

 

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਦੀ ਕਾਰ ਦਾ ਹੋਇਆ ਐਕਸੀਡੈਂਟ

0

ਚੰਡੀਗੜ੍ਹ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ ਐਤਵਾਰ ਨੂੰ ਗੁਰੂਗ੍ਰਾਮ ਜ਼ਿਲ੍ਹੇ ‘ਚ ਉਸ ਸਮੇਂ ਵਾਲ-ਵਾਲ ਬਚੇ, ਜਦੋਂ ਉਨ੍ਹਾਂ ਦੀ ਗੱਡੀ ਇਕ ਹੋਰ ਕਾਰ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਗੱਡੀਆਂ ਨੁਕਸਾਨੀਆਂ ਗਈਆਂ। ਗੁਰੂਗ੍ਰਾਮ ਦੇ ਇਕ ਪੁਲਿਸ ਅਧਿਕਾਰੀ ਨੇ ਦੱਸਿਆ 86 ਸਾਲਾ ਚੌਟਾਲਾ ਜਿਸ ਸਪੋਰਟਸ ਯੂਟੀਲਿਟੀ ਵਹੀਕਲ (SUV) ‘ਚ ਸਫ਼ਰ ਕਰ ਰਹੇ ਸਨ ਉਸ ਦੀ ਕਿਸੇ ਹੋਰ ਕਾਰ ਨਾਲ ਟੱਕਰ ਹੋ ਗਈ।

ਓਮ ਪ੍ਰਕਾਸ਼ ਚੌਟਾਲਾ ਆਪਣੇ ਕਾਫਲੇ ਨਾਲ ਗੁਰੂਗ੍ਰਾਮ ਤੋਂ ਇੱਜਰ ਵੱਲ ਕਿਤੇ ਜਾ ਰਹੇ ਸਨ। ਤਾਂ ਐਸਜੀਟੀ ਯੂਨੀਵਰਸਿਟੀ ਕੋਲ ਕੁਝ ਗੱਡੀਆਂ ਦਾ ਐਕਸੀਡੈਂਟ ਹੋ ਗਿਆ। ਪਰ ਇਸ ਹਾਦਸੇ ‘ਚ ਕਿਸੇ ਵੀ ਵਿਅਕਤੀ ਨੂੰ ਗੰਭੀਰ ਸੱਟ ਨਹੀਂ ਲੱਗੀ। ਇਸ ਹਾਦਸੇ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਨੂੰ ਤੁਰੰਤ ਦੂਜੀ ਗੱਡੀ ‘ਚ ਹੈਲਥ ਚੈਕਅਪ ਲਈ ਮੇਦਾਂਤਾ ਹਸਪਤਾਲ ਲਿਜਾਇਆ ਗਿਆ। ਇਸ ਐਕਸੀਡੈਂਟ ‘ਚ ਕਾਰਾਂ ਦਾ ਤਾਂ ਨੁਕਸਾਨ ਹੋਇਆ ਹੈ। ਪਰ ਚੰਗੀ ਗੱਲ ਇਹ ਕਿ ਇਸ ਹਾਦਸੇ ਦੌਰਾਨ ਕਿਸੇ ਦਾ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ।

 

ਦਿੱਲੀ ਦੇ ਇਸ ਹਸਪਤਾਲ ‘ਚ ਉਪਲੱਬਧ ਹੋਵੇਗੀ Sputnik V ਵੈਕਸੀਨ

0

ਨਵੀਂ ਦਿੱਲੀ : ਰੂਸ ਦੇ ਕੋਰੋਨਾਵਾਇਰਸ ਵੈਕਸੀਨ ਸਪੁਟਨਿਕ ਵੀ 15 ਜੂਨ ਤੋਂ ਦਿੱਲੀ ਦੇ ਇੰਦਰਪ੍ਰਸਥ ਅਪੋਲੋ ਹਸਪਤਾਲ ‘ਚ ਉਪਲੱਬਧ ਹੋਵੇਗੀ। ਹੁਣ ਤੱਕ, ਸੀਰਮ ਇੰਸਟੀਚਿਊਟ ਆਫ਼ ਇੰਡੀਆ (ਐਸਆਈਆਈ) ਦੀ ਕੋਵੀਸ਼ਿਲਡ ਅਤੇ ਭਾਰਤ ਬਾਇਓਟੈਕ ਦੇ ਕੋਵੈਕਸਿਨ ਦਿੱਲੀ ਵਿੱਚ ਸਥਾਪਤ ਕੀਤੇ ਜਾ ਰਹੇ ਹਨ।

ਕੇਂਦਰ ਸਰਕਾਰ ਨੇ ਨਿੱਜੀ ਹਸਪਤਾਲਾਂ ਲਈ ਕੋਰੋਨਾ ਟੀਕੇ ਦੀ ਵੱਧ ਤੋਂ ਵੱਧ ਕੀਮਤ ਨਿਰਧਾਰਤ ਕੀਤੀ ਹੈ। ਦਿੱਲੀ ਦੇ ਇਸ ਨਿੱਜੀ ਹਸਪਤਾਲ ਵਿੱਚ ਸਪੂਟਨਿਕ- V ਟੀਕੇ ਦੀ ਕੀਮਤ 1145 ਰੁਪਏ ਪ੍ਰਤੀ ਖੁਰਾਕ ਹੋਵੇਗੀ। ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਸੋਮਵਾਰ ਸ਼ਾਮ ਤੱਕ ਟੀਕੇ ਦੀ ਖੇਪ ਹਸਪਤਾਲ ਪਹੁੰਚ ਸਕਦੀ ਹੈ। ਉਸੇ ਸਮੇਂ, ਕੇਂਦਰ ਵਲੋਂ ਨਿਰਧਾਰਤ ਕੀਤੀ ਗਈ ਕੀਮਤ ਦੇ ਅਨੁਸਾਰ, ਕੋਵਿਸ਼ਿਲਡ ਟੀਕੇ ਦੀ ਲਾਗਤ ਪ੍ਰਤੀ ਖੁਰਾਕ 780 ਰੁਪਏ ਹੋਵੇਗੀ। ਕੋਵੋਕਿਨ ਦੀ ਕੀਮਤ 1410 ਰੁਪਏ ਪ੍ਰਤੀ ਖੁਰਾਕ ਹੋਵੇਗੀ।

ਤੁਹਾਨੂੰ ਦੱਸ ਦਈਏ ਕਿ ਭਾਰਤ ਵਿੱਚ ਡਾ: ਰੈਡੀਜ਼ ਲੈਬਾਰਟਰੀਜ਼ ਪਾਇਲਟ ਪ੍ਰਾਜੈਕਟ ਤਹਿਤ ਸਪੁਟਨਿਕ ਵੀ ਟੀਕੇ ਦਾ ਨਿਰਮਾਣ ਕਰ ਰਹੀਆਂ ਹਨ। ਇਹ ਹੈਦਰਾਬਾਦ ਅਤੇ ਵਿਸ਼ਾਖਾਪਟਨਮ ਵਿੱਚ ਕੰਪਨੀ ਦੇ ਪੌਦਿਆਂ ਤੇ ਤਿਆਰ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, ਜੇ ਅਸੀਂ ਦਿੱਲੀ ਵਿਚ ਟੀਕਾਕਰਨ ਮੁਹਿੰਮ ਦੀ ਗੱਲ ਕਰੀਏ ਤਾਂ ਹੁਣ ਤਕ ਰਾਜਧਾਨੀ ਵਿਚ 60,79,917 ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। 14,40,721 ਲੋਕਾਂ ਨੇ ਦੂਜੀ ਖੁਰਾਕ ਵੀ ਪ੍ਰਾਪਤ ਕੀਤੀ ਹੈ।

ਕੋਰੋਨਾ ਕਾਰਨ ਮਿਲਖਾ ਸਿੰਘ ਦੀ ਪਤਨੀ ਦਾ ਹੋਇਆ ਦੇਹਾਂਤ

0

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਅਜੇ ਵੀ ਜਾਰੀ ਹੈ। ਇਸ ਮਹਾਂਮਾਰੀ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਨੂੰ ਆਪਣਾਂ ਸ਼ਿਕਾਰ ਬਣਾ ਲਿਆ ਹੈ। ਇਸ ਕਾਰਨ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ। ਪਰ ਮੌਤਾਂ ਦਾ ਇਹ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਹੁਣ ਮਹਿਲਾ ਵਾਲੀਵਾਲ ਟੀਮ ਦੀ ਸਾਬਕਾ ਕਪਤਾਨ ਤੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਦਾ ਕੋਰੋਨਾ ਇਨਫੈਕਸ਼ਨ ਦੇ ਚੱਲਦਿਆਂ ਦੇਹਾਂਤ ਹੋ ਗਿਆ। ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।

ਫਲਾਇੰਗ ਸਿੱਖ ਮਿਲਖਾ ਸਿੰਘ ਜਿੱਥੇ ਇੱਕ ਪਾਸੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਇੰਟੈਂਸਿਵ ਕੇਅਰ ਯੂਨਿਟ ਅੰਦਰ ਕੋਰੋਨਾ ਨਾਲ ਲੜਾਈ ਲੜ੍ਹ ਰਹੇ ਹਨ ਤਾਂ ਇਸ ਦੌਰਾਨ ਹੀ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਇਸ ਕੋਰੋਨਾ ਵਾਇਰਸ ਦੀ ਲਾਗ ਨਾਲ ਤਕਰੀਬਨ ਤਿੰਨ ਹਫ਼ਤੇ ਲੜ੍ਹਨ ਮਗਰੋਂ ਇਹ ਜੰਗ ਹਾਰ ਗਏ ਹਨ।

85 ਸਾਲਾ ਨਿਰਮਲ ਕੌਰ ਨੇ ਐਤਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਭਾਰਤੀ ਮਹਿਲਾ ਵਾਲੀਬਾਲ ਟੀਮ ਦੇ ਸਾਬਕਾ ਕਪਤਾਨ, ਨਿਰਮਲ ਦੀ ਹਸਪਤਾਲ ਵਿਚ ਦਾਖਲ ਹੋਣ ਤੋਂ ਕੁਝ ਦਿਨਾਂ ਬਾਅਦ ਸਿਹਤ ਖ਼ਰਾਬ ਹੋ ਗਈ ਸੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਲਖਾ ਸਿੰਘ ਦੀ ਪਤਨੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਰਿਵਾਰ ਅਤੇ ਦੋਸਤਾਂ ਨਾਲ ਮੇਰੀ ਦਿਲੀ ਹਮਦਰਦੀ ਹੈ।

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਪੇਸ਼ ਕਰਨਾ SIT ਦਾ ਠੀਕ ਕਦਮ : ਪ੍ਰਤਾਪ ਸਿੰਘ ਬਾਜਵਾ

0

ਚੰਡੀਗੜ੍ਹ : ਰਾਜ ਸਭਾ ਸੰਸਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ ਬਣਾਈ ਗਈ ਨਵੀਂ SIT ਦੇ ਵੱਲੋਂ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜਣਾ ਜਾਂਚ ਦੀ ਦਿਸ਼ਾ ਵਿੱਚ ਚੁੱਕਿਆ ਗਿਆ ਠੀਕ ਕਦਮ ਹੈ। ਜਦੋਂ ਕਿ ਇਸ ਤੋਂ ਪਹਿਲਾਂ ਬਣਾਈ ਗਈ SIT ਦੀ ਰਿਪੋਰਟ ਵਿੱਚ ਬਾਦਲ ਪਰਿਵਾਰ ਨੂੰ ਮੁਲਜ਼ਮ ਤੋਂ ਦੂਰ ਰੱਖਿਆ ਗਿਆ ਸੀ ਜਿਸ ਦਾ ਨੋਟਿਸ ਵੀ ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਲਿਆ ਸੀ।

ਬਾਜਵਾ ਨੇ ਕਿਹਾ ਕਿ ਫਾਇਰਿੰਗ ਮਾਮਲੇ ਵਿੱਚ ਉਸ ਵੇਲੇ ਦੇ CM ਪ੍ਰਕਾਸ਼ ਸਿੰਘ ਬਾਦਲ ਅਤੇ ਰਾਜ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਭੂਮਿਕਾ ਕਿੰਨੀ ਹੈ, ਇਹ ਹਰ ਕੋਈ ਜਾਣਦਾ ਹੈ। ਜ਼ਿਕਰ ਯੋਗ ਗੱਲ ਹੈ ਕਿ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਜਾਂਚ ਕਰ ਰਹੇ ADGP ਐਲ.ਕੇ.ਯਾਦਵ ਦੇ ਅਗਵਾਈ ਵਾਲੀ SIT ਨੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜਿਆ ਹੈ। ਸਾਬਕਾ ਮੁੱਖਮੰਤਰੀ 16 ਜੂਨ ਨੂੰ ਪੇਸ਼ ਹੋਣਗੇ।

ਪਾਕਿਸਤਾਨ ਸਰਕਾਰ ਦਾ ਵੱਡਾ ਫ਼ੈਸਲਾ, ਕੋਰੋਨਾ ਮਹਾਂਮਾਰੀ ਕਾਰਨ 26 ਦੇਸ਼ਾਂ ‘ਤੇ ਲਗਾਈ ਯਾਤਰਾ ਪਾਬੰਦੀ

0

ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਅਜੇ ਵੀ ਜਾਰੀ ਹੈ। ਗਲੋਬਲ ਪੱਧਰ ‘ਤੇ ਫੈਲੀ ਕੋਰੋਨਾ ਮਹਾਂਮਾਰੀ ਕਾਰਨ ਪਾਕਿਸਤਾਨ ਨੇ ਹਵਾਈ ਯਾਤਰਾ ਸੰਬੰਧੀ ਵੱਡਾ ਫ਼ੈਸਲਾ ਲਿਆ ਹੈ। ਪਾਕਿਸਤਾਨ ਸਰਕਾਰ ਨੇ ਆਪਣੇ ਦੇਸ਼ ਵਿਚ ਕੋਰੋਨਾ ਇਨਫੈਕਸ਼ਨ ਦੇ ਪ੍ਰਸਾਰ ਨੂੰ ਰੋਕਣ ਦੇ ਉਦੇਸ਼ ਨਾਲ ਭਾਰਤ ਸਮੇਤ 26 ਦੇਸ਼ਾਂ ਦੇ ਲੋਕਾਂ ਲਈ ਹਵਾਈ ਯਾਤਰਾ ਨੂੰ ਪਾਬੰਦੀਸ਼ੁਦਾ ਕਰ ਦਿੱਤਾ ਹੈ। ਪਾਕਿਸਤਾਨ ਦੇ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐੱਨ.ਸੀ.ਓ.ਸੀ.) ਨੇ ਇਹਨਾਂ ਸਾਰੇ 26 ਦੇਸ਼ਾਂ ਨੂੰ ਸੀ-ਸ਼੍ਰੇਣੀ ਵਿਚ ਪਾ ਦਿੱਤਾ ਹੈ।

ਇਸ ਬਿਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਬਹੁਤ ਸਾਰੇ ਯਤਨ ਕੀਤੇ ਜਾ ਰਹੇ ਹਨ। ਪਾਕਿਸਤਾਨ ਵਿਚ ਏ ਸ਼੍ਰੇਣੀ ਵਾਲੇ ਯਾਤਰੀਆਂ ਨੂੰ ਕੋਵਿਡ-19 ਨਿਯਮਾਂ ਤੋਂ ਛੋਟ ਹੈ। ਪਰ ਸ਼੍ਰੇਣੀ ਬੀ ਦੇ ਯਾਤਰੀਆਂ ਲਈ ਐਂਟੀ ਵੀ.ਸੀ.ਆਰ. ਟੈਸਟ ਦੀ ਨੈਗੇਟਿਵ ਰਿਪੋਰਟ ਲਿਆਉਣੀ ਲਾਜ਼ਮੀ ਹੈ। ਹਰੇਕ ਯਾਤਰੀ ਨੂੰ ਯਾਤਰਾ ਤੋਂ 72 ਘੰਟੇ ਪਹਿਲਾਂ ਟੈਸਟ ਰਿਪੋਰਟ ਨਾਲ ਲਿਆਉਣੀ ਹੋਵੇਗੀ। ਭਾਵੇਂਕਿ ਜਿਹੜਾ ਯਾਤਰੀ ਜਾਂ ਦੇਸ਼ ਸ਼੍ਰੇਣੀ ਸੀ ਵਿਚ ਹੋਵੇਗਾ ਉਹਨਾਂ ‘ਤੇ ਪੂਰੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸ਼੍ਰੇਣੀ ਲਈ ਐੱਨ.ਸੀ.ਓ.ਸੀ. ਗਾਈਡਲਾਈਨ ਦੇ ਅੰਤਰਗਤ ਹੀ ਯਾਤਰਾ ਵਿਚ ਛੋਟ ਮਿਲ ਸਕੇਗੀ।

ਭਾਰਤ, ਈਰਾਨ, ਬੰਗਲਾਦੇਸ਼, ਭੂਟਾਨ, ਇੰਡੋਨੇਸ਼ੀਆ, ਈਰਾਕ, ਮਾਲਦੀਵ, ਨੇਪਾਲ, ਸ਼੍ਰੀਲੰਕਾ, ਫਿਲੀਪੀਨਜ਼, ਅਰਜਨਟੀਨਾ, ਬ੍ਰਾਜ਼ੀਲ, ਮੈਕਸੀਕੋ, ਦੱਖਣੀ ਅਫਰੀਕਾ, ਟਿਊਨੀਸ਼ੀਆ, ਬੋਲੀਵੀਆ, ਚਿਲੀ, ਕੋਲੰਬੀਆ ਕੋਸਟਾਰੀਕਾ, ਡੋਮਿਨਿਕਾ, ਇਕਵਾਡੋਰ, ਨਾਮੀਬੀਆ, ਪੈਰਾਗੁਆ, ਪੇਰੂ, ਤ੍ਰਿਨਿਡਾਡ, ਟੋਬੈਕੋ, ਉਰੂਗਵੇ ਆਦਿ ਦੇਸ਼ਾਂ ‘ਤੇ ਪਾਕਿਸਤਾਨ ਨੇ ਯਾਤਰਾ ਪਾਬੰਦੀ ਲਗਾਈ ਹੈ।  ਇਹਨਾਂ ਸਾਰੇ ਦੇਸ਼ਾਂ ਨੂੰ ਪਾਕਿਸਤਾਨ ਨੇ ਸੀ ਸ਼੍ਰੇਣੀ ਵਿਚ ਰੱਖਿਆ ਹੈ ਮਤਲਬ ਇਹਨਾਂ ਦੇਸ਼ਾਂ ਦੇ ਯਾਤਰੀ ਪਾਕਿਸਤਾਨ ਵਿਚ ਫਿਲਹਾਲ ਦਾਖਲ ਨਹੀਂ ਹੋ ਸਕਦੇ। ਇਹ ਫ਼ੈਸਲਾ ਸਰਕਾਰ ਦੇ ਅਗਲੇ ਆਦੇਸ਼ ਤੱਕ ਲਾਗੂ ਰਹੇਗਾ।