Home Blog Page 293

ਜਲੰਧਰ ਵਿਖੇ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

0
bomb threat

ਜਲੰਧਰ, 7 ਮਈ 2026 : ਪੰਜਾਬ ਦੇ ਜਿਲਾ ਜਲੰਧਰ (Jalandhar) ਵਿਖੇ ਇਕ ਪ੍ਰਾਈਵੇਟ ਸਕੂਲ ਨੂੰ ਈਮੇਲ ਭੇਜ ਕੇ ਬੰਬ ਨਾਲ ਉਡਾਏ (bomb threat) ਜਾਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿਹੜਾ ਸਕੂਲ ਹੈ ਇਹ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਵਿਖੇ ਜੋ ਏ. ਪੀ. ਜੇ. ਸਕੂਲ (A. P. J. School) ਮੈਨੇਜਮੈਂਟ ਨੂੰ ਇਕ ਈਮੇਲ ਰਾਹੀਂ ਮੈਸੇਜ ਭੇਜ ਕੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਦੇ ਚਲਦਿਆਂ ਸਕੂਲ ਮੈਨੇਜਮੈਂਟ ਨੇ ਫੌਰੀ ਕਾਰਵਾਈ ਕਰਦਿਆਂ ਪੰਜਾਬ ਪੁਲਸ (Punjab Police) ਨੂੰ ਇਸ ਸਬੰਧੀ ਜਾਣੂ ਕਰਵਾਇਆ ਗਿਆ । ਜਿਸ ‘ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਨੂੰ ਖਾਲੀ ਕਰਵਾ ਕੇ ਵਿਦਿਆਰਥੀਆਂ ਨੂੰ ਘਰਾਂ ਭੇਜ ਦਿੱਤਾ ਗਿਆ ਤੇ ਫਿਰ ਸਕੂਲ ਕੰਪਲੈਕਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

ਦੋ ਮਹੀਨਿਆਂ ਵਿਚ ਸਕੂਲ ਨੂੰ ਮਿਲੀ ਹੈ ਕਿੰਨਵੀਂ ਵਾਰ ਧਮਕੀ

ਜਾਣਕਾਰੀ ਮੁਤਾਬਕ ਜਲੰਧਰ ਦੇ ਜਿਸ ਏ. ਪੀ. ਜੀ. ਸਕੂਲ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਇਹ ਦੋ ਮਹੀਨਿਆਂ ਦੌਰਾਨ ਤੀਸਰੀ ਵਾਰ ਆਈ ਦੱਸੀ ਜਾ ਰਹੀ ਹੈ । ਦੱਸਣਯੋਗ ਹੈ ਕਿ ਸ਼ੁਕਰਾਨਾ ਯਾਤਰਾ ਦੇ ਚਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਜਲੰਧਰ ਵਿਚ ਹੀ ਹਨ ਤੇ ਉਨ੍ਹਾਂ ਦੇ ਉੇਥੇ ਮੌਜੂਦ ਹੋਣ ਦੇ ਚਲਦਿਆਂ ਸੁਰੱਖਿਆ ਇੰਤਜਾਮ ਵੀ ਪੂਰੀ ਤਰ੍ਹਾਂ ਸਖ਼ਤ ਹਨ ।

ਮੁੱਖ ਮੰਤਰੀ ਪੰਜਾਬ ਨੇ ਐਕਟ ਦੀਆਂ ਕਾਪੀਆਂ ਕੀਤੀਆਂ ਭੇਟ

0
Shukrana Yatra

ਰੋਪੜ, 7 ਮਈ 2026 : ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੀਆਂ ਕਾਪੀਆਂ ਵੀ ਭੇਟ ਕੀਤੀਆਂ ।

ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ

ਮਿਲੀ ਜਾਣਕਾਰੀ ਅਨੁਸਾਰ ਰੋਪੜ ਵਿਖੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਭੇਜਿਆ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਤਿਹਾਸਕ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨੀ ਸਜ਼ਾ ਯਕੀਨੀ ਬਣਾਈ ਹੈ।

ਕਾਨੂੰਨ ਬੇਅਦਬੀ ਵਿਰੁੱਧ ਸਥਾਈ ਰੋਕ ਵਜੋਂ ਕੰਮ ਕਰੇਗਾ : ਮੁੱਖ ਮੰਤਰੀ

ਸ਼ੁਕਰਾਨਾ ਯਾਤਰਾ ਦੌਰਾਨ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਸਥਾਈ ਰੋਕ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਹਿੰਮਤ ਨਾ ਕਰੇ । ਉਨ੍ਹਾਂ ਨੇ ਕਾਨੂੰਨ ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ, ਕਿਹਾ, “ਮੇਰਾ ਹਰ ਅੰਗ ਪਰਮਾਤਮਾ ਦਾ ਰਿਣੀ ਹੈ ਕਿ ਉਸਨੇ ਮੈਨੂੰ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲਾਗੂ ਕਰਨ ਦੀ ਸੇਵਾ ਪ੍ਰਦਾਨ ਕੀਤੀ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਦਾ ਹੈ ।

ਪਿੰਡ ਪਿੰਡ ਜਾ ਕੇ ਕਾਨੂੰਨ ਸਬੰਧੀ ਫੈਲਾਈ ਜਾਵੇ ਜਾਗਰੂਕਤਾ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਜਾ ਕੇ ਇਸ ਕਾਨੂੰਨ ਬਾਰੇ ਜਾਗਰੂਕਤਾ ਫੈਲਾਉਣ ਅਤੇ ਇਹ ਯਕੀਨੀ ਬਣਾਉਣ ਕਿ ਹਰ ਕੋਈ ਜਾਣਦਾ ਹੈ ਕਿ ਬੇਅਦਬੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਹੁਣ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ, “ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਸਮੇਤ ਕਈ ਪ੍ਰਮੁੱਖ ਵਿਰੋਧੀ ਆਗੂ ਪਹਿਲਾਂ ਹੀ ਸਜ਼ਾ ਦੇ ਡਰੋਂ ਭੱਜ ਰਹੇ ਹਨ ।

ਪਾਸ ਕੀਤਾ ਕਾਨੂੰਨ ਪੂਰੀ ਤਰ੍ਹਾਂ ਖਤਮ ਕਰ ਦੇਵੇਗਾ ਬੇਅਦਬੀਆਂ ਨੂੰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸ਼ਾਸਕਾਂ ਦਾ ਬੇਅਦਬੀ ਨੂੰ ਰੋਕਣ ਲਈ ਕਾਨੂੰਨ ਬਣਾਉਣ ਦਾ ਨਾ ਤਾਂ ਇਰਾਦਾ ਸੀ ਅਤੇ ਨਾ ਹੀ ਇੱਛਾ ਸ਼ਕਤੀ, ਜਿਸ ਕਾਰਨ ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਰ-ਵਾਰ ਘਟਨਾਵਾਂ ਵਾਪਰੀਆਂ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਨੇ ਹੁਣ ਇੱਕ ਅਜਿਹਾ ਕਾਨੂੰਨ ਪਾਸ ਕੀਤਾ ਹੈ ਜੋ ਇਸਨੂੰ ਹਮੇਸ਼ਾ ਲਈ ਖ਼ਤਮ ਕਰ ਦੇਵੇਗਾ ਕਿਉਂਕਿ ਕੋਈ ਵੀ ਦੁਬਾਰਾ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ । ਅਕਾਲੀ ਲੀਡਰਸ਼ਿਪ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਮਾਸੂਮ ਲੋਕਾਂ ‘ਤੇ ਗੋਲੀਆਂ ਚਲਾਉਣ ਦੇ ਹੁਕਮ ਦਿੱਤੇ ਗਏ ਸਨ ।

ਮੁੱਖ ਮੰਤਰੀ ਨੇ ਨਸਿ਼ਆਂ ਦੇ ਖਤਰੇ ਨੂੰ ਲੈ ਕੇ ਅਕਾਲੀ ਲੀਡਰਸਿ਼ਪ ‘ਤੇ ਸਾਧਿਆ ਨਿਸ਼ਾਨਾ

ਨਸਿ਼ਆਂ ਦੇ ਖਤਰੇ ਨੂੰ ਲੈ ਕੇ ਅਕਾਲੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ‘ਤੇ ਪੀੜ੍ਹੀ ਦਰ ਪੀੜ੍ਹੀ ਨਸਲਕੁਸ਼ੀ ਦਾ ਦੋਸ਼ ਲਗਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ, ਜੋ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਵਧਿਆ-ਫੁੱਲਿਆ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥਾਂ ‘ਤੇ ਪੰਜਾਬ ਦੇ ਨੌਜਵਾਨਾਂ ਦਾ ਖੂਨ ਹੈ, ਕਿਉਂਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਰਪ੍ਰਸਤੀ ਹੇਠ ਨਸ਼ਾ ਫੈਲਿਆ, ਜਿਸ ਨਾਲ ਬਹੁਤ ਸਾਰੇ ਨੌਜਵਾਨ ਕਮਜ਼ੋਰ ਹੋ ਗਏ। ਉਨ੍ਹਾਂ ਕਿਹਾ, “ਉਨ੍ਹਾਂ ਦੇ ਅਪਰਾਧ ਮੁਆਫ਼ ਕਰਨ ਯੋਗ ਨਹੀਂ ਹਨ ਅਤੇ ਪੰਜਾਬ ਦੇ ਲੋਕ ਇਨ੍ਹਾਂ ਆਗੂਆਂ ਨੂੰ ਪੀੜ੍ਹੀਆਂ ਨੂੰ ਤਬਾਹ ਕਰਨ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ।

ਅਕਾਲੀਆਂ ਨੇ ਗੁਰਬਾਣੀ ਦੇ ਨਾਮ ‘ਤੇ ਮੰਗੀਆਂ ਵੋਟਾਂ

ਬੇਅਦਬੀ ਦੀਆਂ ਘਟਨਾਵਾਂ ਰਾਹੀਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਕਾਲੀ ਦਲ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਗੁਰਬਾਣੀ ਦੇ ਨਾਮ ‘ਤੇ ਵੋਟਾਂ ਮੰਗੀਆਂ ਅਤੇ ਨਾਲ ਹੀ ਗੁਰੂ ਦੇ ਬਚਨਾਂ ਦਾ ਅਪਮਾਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਕਸਰ ਆਪਣੇ ਕਾਰਜਕਾਲ ਦੌਰਾਨ ਵਿਕਾਸ ਦਾ ਮਾਣ ਕਰਦੇ ਹਨ, ਪਰ ਜਾਣ-ਬੁੱਝ ਕੇ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਘਟਨਾਵਾਂ ਨੂੰ ਨਜ਼ਰਅੰਦਾਜ਼ ਕਰਦੇ ਹਨ ਜਿੱਥੇ ਬੇਅਦਬੀ ਹੋਈ ਅਤੇ ਮਾਸੂਮ ਜਾਨਾਂ ਗਈਆਂ ।

ਅਕਾਲੀ ਲੀਡਰਸਿ਼ਪ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਸੂਬੇ ਨੂੰ ਸਮਾਜਿਕ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ਵਾਲੇ ਮਾਫੀਆ ਨੂੰ ਬਚਾਇਆ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਪੰਜਾਬੀਆਂ ਨੂੰ ਭਾਵਨਾਤਮਕ ਤੌਰ ‘ਤੇ ਤੋੜਿਆ ਅਤੇ ਪੰਜਾਬ ਨੂੰ ਬਰਬਾਦ ਕਰਨ ਵਾਲੇ ਮਾਫੀਆ ਨੂੰ ਬਚਾਇਆ। ਆਪਣੇ ਰਾਜ ਦੌਰਾਨ ਨਸ਼ਿਆਂ ਦੇ ਵਪਾਰ ਨੂੰ ਉਤਸ਼ਾਹਿਤ ਕਰਨਾ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਦੇ ਬਰਾਬਰ ਹੈ ।

ਅਕਾਲੀਆਂ ਨੇ ਆਪਣਾ ਸਮਰਥਨ ਆਧਾਰ ਪੂਰੀ ਤਰ੍ਹਾਂ ਦਿੱਤਾ ਹੈ ਗੁਆ

ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਲੋਕਾਂ ਵਿੱਚ ਆਪਣਾ ਸਮਰਥਨ ਅਧਾਰ ਪੂਰੀ ਤਰ੍ਹਾਂ ਗੁਆ ਦਿੱਤਾ ਹੈ ਅਤੇ ਹੁਣ ਰੈਲੀਆਂ ਵਿੱਚ ਭੀੜ ਇਕੱਠੀ ਕਰਨ ਲਈ ਪੈਸੇ ਵਾਲੇ ਲੋਕਾਂ ਦੀ ਵਰਤੋਂ ਕਰਦੇ ਹਨ । ਉਨ੍ਹਾਂ ਕਿਹਾ ਕਿ ਹਰ ਅਕਾਲੀ ਰੈਲੀ ਵਿੱਚ ਉਹੀ ਚਿਹਰੇ ਦਿਖਾਈ ਦਿੰਦੇ ਹਨ । ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਆਗੂ ਕਦੇ 25 ਸਾਲ ਰਾਜ ਕਰਨ ਦਾ ਮਾਣ ਕਰਦੇ ਸਨ, ਉਨ੍ਹਾਂ ਨੂੰ ਹੁਣ ਪੰਜਾਬ ਦੇ ਸੁਚੇਤ ਅਤੇ ਬਹਾਦਰ ਲੋਕਾਂ ਨੇ ਰਾਜਨੀਤਿਕ ਗੁਮਨਾਮੀ ਵਿੱਚ ਧੱਕ ਦਿੱਤਾ ਹੈ । ਉਨ੍ਹਾਂ ਅਕਾਲੀ ਲੀਡਰਸ਼ਿਪ ਨੂੰ ਮੌਕਾਪ੍ਰਸਤ ਆਖਦਿਆਂ ਕਿਹਾ ਕਿ ਉਹ ਆਪਣੀ ਰਾਜਨੀਤਿਕ ਸਹੂਲਤ ਲਈ ਲਗਾਤਾਰ ਆਪਣਾ ਸਟੈਂਡ ਅਤੇ ਵਿਚਾਰਧਾਰਾ ਬਦਲਦੇ ਰਹਿੰਦੇ ਹਨ ।

ਪੰਜਾਬ ਦੇ ਲੋਕ ਆਪਣੇ ਅਸਲੀ ਰੰਗ ਜਾਣਦੇ ਹਨ ਅਤੇ ਸਮਝਦੇ ਹਨ

ਇੱਕ ਉਦਾਹਰਣ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਘਟਨਾ ਲਈ ਜਿ਼ੰਮੇਵਾਰ ਆਗੂ ਇੱਕ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੁੰਦੇ ਸਨ ਅਤੇ ਜਨਤਕ ਤੌਰ ‘ਤੇ ਆਪਣੀਆਂ ਗਲਤੀਆਂ ਮੰਨਦੇ ਸਨ, ਪਰ ਬਾਅਦ ਵਿੱਚ ਜਦੋਂ ਇਹ ਉਨ੍ਹਾਂ ਦੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਨਹੀਂ ਕਰਦਾ ਸੀ ਤਾਂ ਆਪਣਾ ਬਿਆਨ ਵਾਪਸ ਲੈ ਲੈਂਦੇ ਸਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਅਸਲੀ ਰੰਗ ਜਾਣਦੇ ਹਨ ਅਤੇ ਸਮਝਦੇ ਹਨ ਕਿ ਉਨ੍ਹਾਂ ਨੇ ਰਾਜਨੀਤਿਕ ਚਾਲਾਂ ਰਾਹੀਂ ਜਨਤਾ ਨੂੰ ਵਾਰ-ਵਾਰ ਗੁੰਮਰਾਹ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਕਦੇ ਅਜਿੱਤ ਸਮਝਿਆ ਜਾਂਦਾ ਸੀ, ਅੱਜ ਉਨ੍ਹਾਂ ਨੂੰ ਪਾਰਟੀ ਕਮੇਟੀ ਬਣਾਉਣ ਲਈ ਪੰਜ ਮੈਂਬਰ ਵੀ ਨਹੀਂ ਮਿਲ ਰਹੇ ।

ਪਿਛਲੇ ਸ਼ਾਸਕਾਂ ਨੇ ਕੀਤੀ ਸੀ ਗੈਂਗਸਟਰਾਂ ਦੀ ਸਰਪ੍ਰਸਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਪਿਛਲੇ ਸ਼ਾਸਕਾਂ ਨੇ ਗੈਂਗਸਟਰਾਂ ਦੀ ਸਰਪ੍ਰਸਤੀ ਕੀਤੀ ਅਤੇ ਨਸ਼ਾ ਤਸਕਰਾਂ ਨੂੰ ਬਚਾਇਆ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਲਤ ਵਿੱਚ ਧੱਕਿਆ ਗਿਆ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਅਪਰਾਧਾਂ ਲਈ ਅਕਾਲੀਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਇੱਕ ਹੋਰ ਸਖ਼ਤ ਸਬਕ ਸਿਖਾਉਣਗੇ । ਉਨ੍ਹਾਂ ਕਿਹਾ ਕਿ ਵਾਰ-ਵਾਰ ਚੁਣੇ ਜਾਣ ਦੇ ਬਾਵਜੂਦ, ਅਕਾਲੀਆਂ ਨੇ ਪੰਜਾਬ ਨਾਲ ਧੋਖਾ ਕੀਤਾ ਅਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ । ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰਾਜਨੀਤਿਕ ਲਾਭ ਲਈ ਧਰਮ ਦੀ ਦੁਰਵਰਤੋਂ ਕੀਤੀ, ਅਤੇ ਲੋਕ ਇਸ ਲਈ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ।

ਕਾਨੂੰਨ ਪਾਸ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਖੁਸ਼ਕਿਸਮਤ

ਇਸ ਕਾਨੂੰਨ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹੈ ਕਿ ਉਨ੍ਹਾਂ ਨੂੰ ਅਜਿਹਾ ਇਤਿਹਾਸਕ ਕਾਨੂੰਨ ਪਾਸ ਕਰਨ ਦਾ ਮੌਕਾ ਮਿਲਿਆ ਹੈ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਪੰਜਾਬ ਵਿੱਚ ਸ਼ਾਂਤੀ, ਭਾਈਚਾਰਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸੀ ।

ਇਨਫੋਰਸਮੈਂਟ ਡਾਇਰੈਕਟੋਰੇੇਟ ਨੇ ਮਾਰਿਆ ਖਰੜ ਵਿਖੇ ਫਲੈਟ ਵਿਚ ਛਾਪਾ

0
enforcement-directorate

ਖਰੜ, 7 ਮਈ 2026 : ਪੰਜਾਬ ਦੇ ਜਿਲਾ ਮੋਹਾਲੀ (Mohali) ਦੇ ਸ਼ਹਿਰ ਖਰੜ ਵਿਖੇ ਇਕ ਆਈ. ਟੀ. ਸੈਕਟਰ ਕਰਮਚਾਰੀ ਦੇ ਫਲੈਟ ਵਿਚ ਕੇਂਦਰੀ ਜਾਂਚ ਏਜੰਸੀ (Central Investigation Agency) ਈ. ਡੀ. ਵਲੋਂ ਛਾਪੇਮਾਰੀ (Raid) ਕੀਤੀ ਗਈ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਖਰੜ ਵਿੱਚ ਵੈਸਟਰਨ ਟਾਵਰਜ਼ ਸੋਸਾਇਟੀ ਵਿੱਚ ਇੱਕ ਆਈ. ਟੀ. ਸੈਕਟਰ ਕਰਮਚਾਰੀ ਦੇ ਫਲੈਟ ਵਿਚ ਜੋ ਇਨਫੋਰਸਮੈਂਟ ਡਾਇਰੈਕਟੋਰੇੇਟ (Enforcement Directorate) (ਈ. ਡੀ.) ਨੇ ਛਾਪਾ ਮਾਰਿਆ ਹੈ ਦੌਰਾਨ ਟੀਮ ਨੂੰ ਆਉਂਦਿਆਂ ਦੇਖ ਕੇ ਕਿਸੇ ਵਲੋਂ ਰਿਹਾਇਸ਼ੀ ਟਾਵਰ ਦੀ ਨੌਵੀਂ ਮੰਜਿ਼ਲ ਤੋਂ ਨਕਦੀ ਨਾਲ ਭਰੇ ਦੋ ਬੈਗ ਹੇਠਾਂ ਸੁੱਟ ਦਿੱਤ ਗਏ, ਜਿਸ ਨੂੰ ਪਹਿਲਾਂ ਤੋਂ ਹੇਠਾਂ ਖੜ੍ਹੇ ਇੱਕ ਡਰਾਈਵਰ ਵਲੋਂ ਚੁੱਕ ਲਿਆ ਗਿਆ । ਜਾਣਕਾਰੀ ਮੁਤਾਬਕ ਈ. ਡੀ. ਦੀ ਟੀਮ ਵਲੋਂ ਘਟਨਾ ਨੂੰ ਦੇਖਦਿਆਂ ਬੈਗ ਲੈ ਕੇ ਭੱਜ ਰਹੇ ਡਰਾਈਵਰ ਦਾ ਪਿੱਛਾ ਕਰਕੇ ਉਸ ਨੂੰ ਫੜ ਲਿਆ ਅਤੇ ਬੈਗ ਵਿੱਚੋਂ ਲਗਭਗ 21 ਲੱਖ ਰੁਪਏ ਨਕਦ ਬਰਾਮਦ ਕੀਤੇ ਗਏ ।

ਘਟਨਾ ਦਾ ਪਤਾ ਚਲਦਿਆਂ ਡੀ. ਐਸ. ਪੀ. ਪਹੁੰਚੇ ਮੌਕੇ ‘ਤੇ

ਸੋਸਾਇਟੀ ਵਿਚ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ, ਜਿਸ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ । ਸੂਚਨਾ ਮਿਲਣ ‘ਤੇ ਖਰੜ ਦੇ ਡੀ. ਐਸ. ਪੀ. ਇਸ਼ਾਂਤ ਸਿੰਗਲਾ ਦੇ ਨਿਰਦੇਸ਼ਾਂ ‘ਤੇ ਸਥਾਨਕ ਪੁਲਸ ਨੂੰ ਮੌਕੇ ‘ਤੇ ਭੇਜਿਆ ਗਿਆ । ਖਰੜ ਸਿਟੀ ਪੁਲਸ ਸਟੇਸ਼ਨ ਦੇ ਐਸ. ਐਚ. ਓ. ਅਮਰਿੰਦਰ ਸਿੰਘ ਦੀ ਅਗਵਾਈ ਵਿਚ ਇੱਕ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਕਾਰਵਾਈ ਇੱਕ ਜਾਂਚ ਏਜੰਸੀ ਵੱਲੋਂ ਕੀਤੀ ਗਈ ਸੀ ।

ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਨੇ ਕੀਤੀ ਧਮਾਕਿਆਂ ਦੀ ਸਖ਼ਤ ਨਿੰਦਾ

0
Cheema

ਚੰਡੀਗੜ੍ਹ 7 ਮਈ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਵਲੋਂ ਬੀਤੇ ਦਿਨੀਂ ਜਲੰਧਰ ਅਤੇ ਅੰਮ੍ਰਿਤਸਰ ਵਿਖੇ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕੀਤੀ ਗਈ ਹੈ ।

ਧਮਾਕਿਆਂ ਸਬੰਧੀ ਕੀ ਆਖਿਆ ਵਿੱਤ ਮੰਤਰੀ ਚੀਮਾ ਨੇ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀ.ਐਸ. ਐਫ. ਚੌਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕੀਤੀ, ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਮਿਹਨਤ ਨਾਲ ਪ੍ਰਾਪਤ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਦੱਸਿਆ ।

ਕੀ ਦਾਅਵਾ ਕੀਤਾ ਚੀਮਾ ਨੇ

ਪੰਜਾਬ ਭਵਨ ਵਿਖੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਰਾਜਨੀਤਿਕ ਲਾਭ ਲਈ ਪੰਜਾਬ ਵਿੱਚ ਡਰ ਅਤੇ ਵੰਡ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਜਿੱਥੇ ਵੀ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਹਨ, ਭਾਵੇਂ ਉਹ ਪੱਛਮੀ ਬੰਗਾਲ, ਕੇਰਲ, ਤਾਮਿਲਨਾਡੂ, ਜਾਂ ਉੱਤਰ ਪ੍ਰਦੇਸ਼ ਹੋਵੇ, ਭਾਜਪਾ ਲੋਕਾਂ ਵਿੱਚ ਨਫ਼ਰਤ ਅਤੇ ਵੰਡ ਪੈਦਾ ਕਰਨ ਦੀ ਉਹੀ ਰਣਨੀਤੀ ਅਪਣਾਉਂਦੀ ਹੈ । ਆਰਥਿਕ ਸਥਿਤੀ ਜਾਂ ਗਰੀਬਾਂ ਦੀ ਦੁਰਦਸ਼ਾ ‘ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ, ਭਾਜਪਾ ਜਾਤ ਅਤੇ ਧਰਮ ਦੇ ਆਧਾਰ ‘ਤੇ ਵੋਟਰਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕਰਦੀ ਹੈ ।

ਆਪ ਨੇ ਕੀਤੀ ਅਜਿਹੀ ਰਾਜਨੀਤੀ ਦੀ ਸਖ਼ਤ ਨਿੰਦਾ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਿੰਸਾ ਭੜਕਾ ਕੇ ਅਤੇ ਮਾਸੂਮ ਲੋਕਾਂ ਦੇ ਖੂਨ ਨਾਲ ਖੇਡ ਕੇ, ਉਹ (ਭਾਜਪਾ) ਕਿਸੇ ਵੀ ਕੀਮਤ ‘ਤੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ ।  ‘ਆਪ’ ਅਜਿਹੀ ਰਾਜਨੀਤੀ ਦੀ ਸਖ਼ਤ ਨਿੰਦਾ ਕਰਦੀ ਹੈ । ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਾਰਤ ਦੇ ਰਾਸ਼ਟਰਪਤੀ ਨਾਲ ਹੋਈ ਹਾਲੀਆ ਮੀਟਿੰਗ ਦਾ ਹਵਾਲਾ ਦਿੰਦੇ ਹੋਏ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪ’ ਲੀਡਰਸ਼ਿਪ ਨੇ ਦੇਸ਼ ਦੀ ਸਰਵਉੱਚ ਸੰਵਿਧਾਨਕ ਅਥਾਰਟੀ ਅੱਗੇ 30 ਮਿਲੀਅਨ ਪੰਜਾਬੀਆਂ ਦੀਆਂ ਚਿੰਤਾਵਾਂ ਅਤੇ ਆਵਾਜ਼ਾਂ ਉਠਾਈਆਂ । ਇਸ ਤੋਂ ਤੁਰੰਤ ਬਾਅਦ, ਭਾਜਪਾ ਆਗੂਆਂ ਦੇ ਬਿਆਨਾਂ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਉਨ੍ਹਾਂ ਦਾ ਅਗਲਾ ਰਾਜਨੀਤਿਕ ਨਿਸ਼ਾਨਾ ਬਣ ਗਿਆ ਹੈ । ਹਾਲੀਆ ਧਮਾਕੇ ਇਸ ਖ਼ਤਰਨਾਕ ਅਤੇ ਵਿਨਾਸ਼ਕਾਰੀ ਏਜੰਡੇ ਦਾ ਸਿੱਧਾ ਪ੍ਰਤੀਬਿੰਬ ਹਨ ।

ਪੰਜਾਬ ਦੀ ਧਰਤੀ ਤੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉਗਣਗੇ : ਮੰਤਰੀ

ਪੰਜਾਬ ਦੀ ਏਕਤਾ ਅਤੇ ਲਚਕੀਲੇਪਣ ਦੀ ਪੁਸ਼ਟੀ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਬਹਾਦਰ ਯੋਧਿਆਂ ਦੀ ਪਵਿੱਤਰ ਧਰਤੀ ਹੈ । ਮੈਂ ਪੰਜਾਬ ਨੂੰ ਵੰਡਣ ਦੀ ਕੋਸਿ਼ਸ਼ ਕਰਨ ਵਾਲਿਆਂ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਧਰਤੀ ‘ਤੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ । ਪੰਜਾਬੀ ਹਮੇਸ਼ਾ ਇੱਕਜੁੱਟ ਰਹੇ ਹਨ ਅਤੇ ਵੰਡ ਪਾਊ ਤਾਕਤਾਂ ਨੂੰ ਹਰਾਇਆ ਹੈ ।

ਚੀਮਾ ਨੇ ਪੰਜਾਬੀਆਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਟ

ਪੰਜਾਬੀਆਂ ਵੱਲੋਂ ਦੇਸ਼ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਤੋਂ ਲੈ ਕੇ 1962, 1965 ਅਤੇ 1971 ਦੀਆਂ ਜੰਗਾਂ ਤੱਕ, ਪੰਜਾਬੀਆਂ ਨੇ ਦੇਸ਼ ਦੀ ਰੱਖਿਆ ਵਿੱਚ ਬੇਮਿਸਾਲ ਯੋਗਦਾਨ ਪਾਇਆ ਹੈ । ਕੁਰਬਾਨੀ ਦੀ ਭਾਵਨਾ ਪੰਜਾਬ ਦੇ ਨੌਜਵਾਨਾਂ ਦੀਆਂ ਨਾੜੀਆਂ ਵਿੱਚ ਦੌੜਦੀ ਹੈ । ਸਰਹੱਦੀ ਤਣਾਅ ਦੇ ਹਾਲੀਆ ਦਿਨਾਂ ਦੌਰਾਨ ਵੀ ਪੰਜਾਬ ਦੇ ਛੋਟੇ ਬੱਚੇ ਸਰਹੱਦ ‘ਤੇ ਤਾਇਨਾਤ ਸੈਨਿਕਾਂ ਨੂੰ ਦੁੱਧ ਅਤੇ ਭੋਜਨ ਮੁਹੱਈਆ ਕਰਵਾਉਣ ਲਈ ਅੱਗੇ ਆਏ ।

ਚੀਮਾ ਨੇ ਆਪ ਅਤੇ ਭਾਜਪਾ ਦੀ ਰਾਜਨੀਤੀ ਵਿਚ ਦੱਸਿਆ ਫਰਕ

ਆਪ ਅਤੇ ਭਾਜਪਾ ਦੀ ਰਾਜਨੀਤੀ ਵਿੱਚ ਫਰਕ ਦੱਸਦੇ ਹੋਏ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ, ਆਪ ਕੰਮ ਅਤੇ ਵਿਕਾਸ-ਅਧਾਰਤ ਰਾਜਨੀਤੀ ਲਈ ਵਚਨਬੱਧ ਹੈ । ਸਾਡੀ ਸਰਕਾਰ ਵਿਸ਼ਵ ਪੱਧਰੀ ਸਿੱਖਿਆ, ਬਿਹਤਰ ਸਿਹਤ ਸਹੂਲਤਾਂ, ਬੁਨਿਆਦੀ ਢਾਂਚਾ, ਮਜ਼ਬੂਤ ਜਨਤਕ ਸੇਵਾਵਾਂ ਅਤੇ ਸਖ਼ਤ ਕਾਨੂੰਨ ਵਿਵਸਥਾ ਬਣਾਉਣ ‘ਤੇ ਕੇਂਦ੍ਰਿਤ ਹੈ । ਦੂਜੇ ਪਾਸੇ, ਭਾਜਪਾ ਲੋਕਤੰਤਰ ਨੂੰ ਅਸਥਿਰ ਕਰਨ ਲਈ ਧਰਮ, ਜਾਤੀ ਰਾਜਨੀਤੀ ਅਤੇ ਚੁਣੇ ਹੋਏ ਪ੍ਰਤੀਨਿਧੀਆਂ ਦੇ ਘੋੜਿਆਂ ਦੇ ਵਪਾਰ ‘ਤੇ ਨਿਰਭਰ ਕਰਦੀ ਹੈ ।

ਪੰਜਾਬ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸਿ਼ਸ਼ ਵਿਰੁੱਧ ਖੜ੍ਹਾ ਹੈ

ਆਪਣੇ ਸੰਬੋਧਨ ਦੀ ਸਮਾਪਤੀ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕਿਸੇ ਵੀ ਕੋਸਿ਼ਸ਼ ਵਿਰੁੱਧ ਮਜ਼ਬੂਤੀ ਨਾਲ ਖੜ੍ਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜ ਵਿਰੋਧੀ ਤੱਤਾਂ ਅਤੇ ਉਨ੍ਹਾਂ ਨੂੰ ਰਾਜਨੀਤਿਕ ਸਰਪ੍ਰਸਤੀ ਪ੍ਰਦਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ । ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਜਾਂ ਇਸਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ।

ਮਾਂ ਦੇ ਬੱਚਿਆਂ ਸਮੇਤ ਨਦੀ `ਚ ਛਾਲ ਮਾਰਨ ਕਾਰਨ ਮਾਸੂਮਾਂ ਦੀ ਮੌਤ

0
Suicide

ਸੁਲਤਾਨਪੁਰ ਲੋਧੀ, 7 ਮਈ 2026 : ਪੰਜਾਬ ਦੇ ਸ਼ਹਿਰ ਸੁਲਤਾਨਪੁਰ ਲੋਧੀ (Sultanpur Lodhi) ਵਿਚ ਇਕ ਮਾਂ ਵਲੋਂ ਅਪਣੇ ਨਿੱਕੇ-ਨਿੱਕੇ ਮਾਸੂਮ ਬੱਚਿਆਂ ਸਮੇਤ ਵੇਈਂ ਨਦੀ ’ਚ ਛਾਲ (Jump into the river) ਮਾਰ ਦਿਤੀ ਗਈ ਹੈ ।

ਕੌਣ ਹੈ ਇਹ ਮਾਸੂਮ ਬੱਚਿਆਂ ਦੀ ਮਾਂ

ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਵਿਖੇ ਜੋ ਆਪਣੇ ਨਿੱਕੇ-ਨਿੱਕੇ ਬੱਚਿਆਂ ਨੂੰ ਨਾਲ ਲੈ ਕੇ ਨਦੀ ਵਿਚ ਇਕ ਮਾਂ ਵਲੋਂ ਛਾਲ ਮਾਰੀ ਗਈ ਹੈ ਦੀ ਪਛਾਣ ਸਿਮਰਨ ਕੌਰ ਪਤਨੀ ਭਰਪੂਰ ਸਿੰਘ ਵਾਸੀ ਪਿੰਡ ਅਦਾਲਤ ਚੱਕ ਦੇ ਤੌਰ ਤੇ ਹੋਈ ਹੈ । ਜਾਣਕਾਰੀ ਅਨੁਸਾਰ ਮਹਿਲਾ ਵਲੋਂ ਅਜਿਹਾ ਭਿਆਨਕ ਕਦਮ ਮਾਨਸਿਕ ਤਣਾਅ ਹੇਠ ਆ ਕੇ ਚੁੱਕਿਆ ਗਿਆ ਦੱਸਿਆ ਜਾ ਰਿਹਾ ਹੈ । ਉਸ ਨੇ ਅਪਣੇ ਦੋ ਮਾਸੂਮ ਪੁੱਤਰਾਂ ਵੀਰ ਪ੍ਰਤਾਪ ਸਿੰਘ ਅਤੇ ਗੁਰਪ੍ਰਤਾਪ ਸਿੰਘ ਨੂੰ ਨਾਲ ਲੈ ਕੇ ਨਦੀ ’ਚ ਛਾਲ ਮਾਰ ਦਿਤੀ । ਦੋਵੇਂ ਬੱਚਿਆਂ ਵਿਚੋਂ ਇਕ ਬੱਚੇ ਨੂੰ ਉਹ ਸਕੂਲ ਤੋਂ ਲੈ ਕੇ ਆਈ ਸੀ । ਮਾਂ ਨੂੰ ਬਚਾ ਲਿਆ ਗਿਆ ਪਰ ਬੱਚਿਆਂ ਦੀ ਮੌਤ (Death) ਹੋ ਗਈ ।

ਪੁਲਸ ਕਰ ਰਹੀ ਹੈ ਮਾਮਲੇ ਦੀ ਜਾਂਚ

ਫਿਲਹਾਲ ਪੁਲਸ ਵਲੋਂ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਘਟਨਾ ਦੀ ਗੰਭੀਰਤਾ ਨੂੰ ਵੇਖਦੇ ਹੋਏ ਜਾਂਚ ਸ਼ੁਰੂ ਕਰ ਦਿਤੀ ਗਈ ਹੈ ਅਤੇ ਹਰ ਪੱਖ ਤੋਂ ਮਾਮਲੇ ਨੂੰ ਖੰਗਾਲਿਆ ਜਾ ਰਿਹਾ ਹੈ।

ਪਤੀ-ਪਤਨੀ ਨੇ ਜਹਿਰ ਖਾ ਕੇ ਕੀਤੀ ਖੁਦਕੁਸੀ

0
suicide

ਮੁੱਲਾਂਪੁਰ ਦਾਖਾ, 7 ਮਈ 2026 : ਪੰਜਾਬ ਦੇ ਮੁੱਲਾਂਪੁਰ ਦਾਖਾ (Mullanpur Dakha) ਨੇੜਲੇ ਪਿੰਡ ਪਮਾਲ ਵਿਖੇ ਇਕ ਪਤੀ-ਪਤਨੀ ਵਲੋਂ ਜਹਿਰ ਖਾ ਕੇ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅੁਸਾਰ ਪਿੰਡ ਪਮਾਲ ’ਚ ਜੋ ਪਤੀ-ਪਤਨੀ ਵਲੋਂ ਜਹਿਰ ਖਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ ਦੀ ਪਛਾਣ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ (55) ਅਤੇ ਉਸ ਦੀ ਪਤਨੀ ਨਰਿੰਦਰ ਕੌਰ (48) ਵਜੋ ਹੋਈ ਹੈ । ਮਿਲੀਆਂ ਸੂਚਨਾਵਾਂ ਮੁਤਾਬਕ ਦੋਵੇਂ ਕਾਫੀ ਸਮੇਂ ਤੋਂ ਮਾਨਸਿਕ ਤਣਾਅ (Mental stress) ਵਿਚ ਰਹਿ ਰਹੇ ਸਨ, ਜਿਨ੍ਹਾਂ ਨੇ ਅਪਣੀ ਜ਼ਮੀਨ ਵੇਚ ਕੇ ਅਪਣੇ ਦੋ ਬੱਚਿਆਂ (ਪੁੱਤਰ ਅਤੇ ਧੀ) ਨੂੰ ਵਿਦੇਸ਼ ਭੇਜਿਆ ਸੀ ਜਿਹੜੇ ਪਿਛਲੇ 4-5 ਸਾਲਾਂ ਤੋਂ ਕੈਨੇਡਾ ਵਿਚ ਰਹਿ ਰਹੇ ਹਨ ।

ਪੁੱਤਰ ਕਰਦਾ ਰਿਹਾ ਫੋੋਨ ਪਰ ਨਾ ਚੁੱਕਿਆ ਮਾਪਿਆਂ ਨੇ

ਉਨ੍ਹਾਂ ਦਾ ਇਕ ਪੁੱਤਰ ਸੁਖਮਿੰਦਰ ਸਿੰਘ (22) ਲੁਧਿਆਣਾ ਵਿਚ ਨੌਕਰੀ ਕਰਦਾ ਹੈ ਅਤੇ ਜਦੋਂ ਉਹ ਬੁਧਵਾਰ ਸਵੇਰੇ ਤੜਕੇ ਲਗਭਗ 3 ਵਜੇ ਘਰ ਵਾਪਸ ਆਇਆ ਤਾਂ ਉਸ ਨੇ ਮਾਪਿਆਂ ਨੂੰ ਕਈ ਵਾਰ ਫੋਨ ਕੀਤਾ ਪਰ ਕਿਸੇ ਨੇ ਨਹੀਂ ਚੁੱਕਿਆ । ਘਰ ਆ ਕੇ ਵੇਖਿਆ ਤਾਂ ਦਰਵਾਜ਼ਾ ਖੁੱਲ੍ਹਾ ਸੀ ਅਤੇ ਦੋਵੇਂ ਬੇਹੋਸ਼ ਹਾਲਤ ਵਿਚ ਬਿਸਤਰੇ ’ਤੇ ਪਏ ਸਨ । ਮੌਕੇ ਤੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ ਜਿਸ ਵਿਚ ਪਤੀ-ਪਤਨੀ ਨੇ ਅਪਣੀ ਮੌਤ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ।

ਕੀ ਲਿਖਿਆ ਸੁਸਾਇਡ ਨੋਟ ਵਿਚ

ਉਨ੍ਹਾਂ ਲਿਖਿਆ ਕਿ ਉਹ ਅਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੁੱਕ ਰਹੇ ਹਨ ਅਤੇ ਕਿਸੇ ਦੋਸਤ ਜਾਂ ਰਿਸ਼ਤੇਦਾਰ ਨੂੰ ਤੰਗ ਨਾ ਕੀਤਾ ਜਾਵੇ। ਉਨ੍ਹਾਂ ਅਪਣੇ ਬੱਚਿਆਂ ਤੋਂ ਮੁਆਫ਼ੀ ਵੀ ਮੰਗੀ ਹੈ । ਪੁਲਸ ਵਲੋਂ ਸੁਸਾਈਡ ਨੋਟ (Suicide note) ਕਬਜ਼ੇ ਵਿਚ ਲੈ ਕੇ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ (Postmortem) ਕਰਵਾ ਕੇ ਪਰਿਵਾਰ ਨੂੰ ਸੌਂਪ ਦਿਤਾ ਗਿਆ ਹੈ ।

ਵਿਜੀਲੈਂਸ ਵਲੋਂ ਬੀ. ਡੀ. ਪੀ.ਓ. ਮਲੌਦ ਰਿਸ਼ਵਤ ਲੈਂਦੀ ਕੀਤੀ ਗਈ ਕਾਬੂ

0
Vigilance

ਚੰਡੀਗੜ੍ਹ, 7 ਮਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਜ਼ਿਲਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬੀ. ਡੀ. ਪੀ. ਓ. (B. D. P. O.) ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਕਾਬੂ ਕੀਤਾ ਹੈ ।

ਕਿਸ ਦੀ ਸਿਕਾਇਤ ਤੇ ਕੀਤਾ ਗਿਆ ਹੈ ਗ੍ਰਿਫ਼ਤਾਰ

ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ ਸੋਹੀਆਂ ਜਿ਼ਲਾ ਲੁਧਿਆਣਾ ਦੇ ਇਕ ਨਿਵਾਸੀ ਵਲੋਂ ਦਰਜ ਕਰਵਾਈ ਸਿ਼ਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਸੋਹੀਆਂ ਵਿਖੇ ਮਤਾ ਪਾਸ ਕਰ ਕੇ ਗਲੀ ਵਿਚ ਇੰਟਰਲਾਕ ਟਾਈਲਾਂ ਲਾਉਣ ਅਤੇ ਡਰੇਨ ਦਾ ਕੰਮ ਕੀਤਾ ਗਿਆ ਸੀ ।

ਬੀ. ਡੀ. ਪੀ. ਓ. ਨੇ ਕੀਤੀ ਬਿੱਲ ਪਾਸ ਕਰਨ ਬਦਲੇ ਰਿਸ਼ਵਤ ਦੀ ਮੰਗ

ਇਸ ਸਬੰਧੀ ਬੀ. ਡੀ. ਪੀ. ਓ. ਸੁਖਜੀਤ ਕੌਰ ਕੋਲ ਪਹੁੰਚ ਕੀਤੀ ਪਰ ਬਿੱਲ ਪਾਸ ਕਰਨ ਦੀ ਬਜਾਏ ਉਸ ਨੇ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ । ਸਿ਼ਕਾਇਤਕਰਤਾ ਨੂੰ ਮਜਬੂਰ ਹੋ ਕੇ ਮੁਲਜ਼ਮ ਅਧਿਕਾਰੀ ਨੂੰ ਮੌਕੇ ‘ਤੇ ਹੀ 5,000 ਰੁਪਏ ਰਿਸ਼ਵਤ (Bribe) ਵਜੋਂ ਦੇਣੇ ਪਏ ਅਤੇ ਬੀ. ਡੀ. ਪੀ. ਓ. ਨੇ ਉਸਨੂੰ ਬਕਾਇਆ ਰਹਿੰਦੇ 10 ਹਜ਼ਾਰ ਰੁਪਏ ਵੀ ਜਲਦ ਚੁਕਾਉਣ ਲਈ ਤਾਕੀਦ ਕੀਤੀ ।

ਭ੍ਰਿਸ਼ਟਾਚਾਰ ਦਾ ਮਾਮਲਾ ਕਰ ਲਿਆ ਗਿਆ ਹੈ ਦਰਜ

ਸਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕੀਤੀ ਹੋਈ ਸੀ । ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ (Vigilance) ਬਿਊਰੋ ਦੀ ਟੀਮ ਨੇ ਬੀ. ਡੀ. ਪੀ. ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸਿ਼ਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧੀ ਉਸ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ (Case registered) ਕਰ ਲਿਆ ਹੈ ।

ਪੱਛਮੀ ਬੰਗਾਲ ਵਿੱਚ ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਦੇ ਪੀ. ਏ. ਦਾ ਹੋਇਆ ਕਤਲ

0
Killed

ਪੱਛਮੀ ਬੰਗਾਲ, 7 ਮਈ 2026 : ਭਾਰਤ ਦੇੇਸ਼ ਦੇ ਸੂਬੇ ਪੱਛਮੀ ਬੰਗਾਲ (West Bengal) ਵਿਖੇ ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਦੇ ਪੀ. ਏ. ਦਾ ਗੋਲੀਬਾਰੀ (Shooting) ਕਰਕੇ ਕਤਲ ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਕਤਲ ਕੀਤਾ ਗਿਆ ਪੀ. ਏ.

ਮਿਲੀ ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਵਿੱਚ ਜੋ ਭਾਜਪਾ ਨੇਤਾ ਸੁਵੇਂਦੂ ਅਧਿਕਾਰੀ (Suvendu Adhikari) ਦੇ ਨਿੱਜੀ ਸਹਾਇਕ ਦਾ ਕਤਲ (Murder) ਕਰ ਦਿੱਤਾ ਗਿਆ ਹੈ ਦਾ ਨਾਮ ਚੰਦਰਨਾਥ ਰੱਥ ਹੈ । ਜਾਣਕਾਰੀ ਅਨੁਸਾਰ ਉਕਤ ਘਟਨਾ ਉੱਤਰੀ 24 ਪਰਗਨਾ ਜਿ਼ਲ੍ਹੇ ਦੇ ਮੱਧਗ੍ਰਾਮ ਖੇਤਰ ਵਿੱਚ ਵਾਪਰੀ, ਜਿੱਥੇ ਚੰਦਰਨਾਥ ਨੂੰ ਨਿਸ਼ਾਨਾ ਬਣਾ ਕੇ ਚਾਰ ਗੋਲੀਆਂ ਚਲਾਈਆਂ ਗਈਆਂ ।

ਗੋਲੀਬਾਰੀ ਦੌਰਾਨ ਡਰਾਈਵਰ ਹੋਇਆ ਜਖਮੀ

ਗੋਲੀਬਾਰੀ ਵਿੱਚ ਚੰਦਰਨਾਥ ਅਤੇ ਉਸ ਦਾ ਡਰਾਈਵਰ ਗੰਭੀਰ ਜ਼ਖ਼ਮੀ (Seriously injured) ਹੋ ਗਏ । ਜਿਸ ਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਚੰਦਰਨਾਥ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਚੰਦਰਨਾਥ ਦੀ ਗੱਡੀ ਨੂੰ ਸੜਕ ਦੇ ਵਿਚਕਾਰ ਰੋਕ ਕੇ ਹਮਲਾ ਕੀਤਾ ਗਿਆ । ਪੁਲਿਸ ਸੂਤਰਾਂ ਅਨੁਸਾਰ, ਦੋ ਗੱਡੀਆਂ ਇੱਕ ਕਾਰ ਅਤੇ ਇੱਕ ਮੋਟਰਸਾਈਕਲ ਚੰਦਰਨਾਥ ਰੱਥ ਦੀ ਕਾਰ ਦਾ ਪਿੱਛਾ ਕਰ ਰਹੀਆਂ ਸਨ। ਕਾਰ ਨੇ ਚੰਦਰ ਦੀ ਗੱਡੀ ਨੂੰ ਓਵਰਟੇਕ ਕਰ ਲਿਆ, ਜਿਸ ਤੋਂ ਬਾਅਦ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ `ਤੇ ਗੋਲੀਆਂ ਚਲਾ ਦਿੱਤੀਆਂ ।

ਸੀ. ਸੀ. ਟੀ. ਵੀ. ਦੀ ਜਾਂਚ ਜਾਰੀ

ਗੋਲੀਬਾਰੀ ਦੀ ਘਟਨਾ ਸਬੰਧੀ ਪੁਲਸ ਜਸ਼ੋਰ ਰੋਡ ਤੋਂ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ, ਜਿੱਥੇ ਇਹ ਘਟਨਾ ਵਾਪਰੀ ਸੀ। ਹੁਣ ਤੱਕ, ਚਸ਼ਮਦੀਦਾਂ ਤੋਂ ਮੁੱਢਲੀ ਜਾਣਕਾਰੀ ਇਕੱਠੀ ਕੀਤੀ ਗਈ ਹੈ । ਗਵਾਹਾਂ ਨੇ ਪੁਲਸ ਨੂੰ ਦੱਸਿਆ ਕਿ ਮੋਟਰਸਾਈਕਲ ‘ਤੇ ਰਜਿਸਟ੍ਰੇਸ਼ਨ ਪਲੇਟ ਨਹੀਂ ਸੀ । ਚੰਦਰਨਾਥ ਨੂੰ ਕਈ ਥਾਂ ਗੋਲੀਆਂ ਮਾਰੀਆਂ ਗਈਆ । ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਸ ਮੌਕੇ `ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ । ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ । ਜਾਣਕਾਰੀ ਮਿਲਣ `ਤੇ ਸ਼ੁਭੇਂਦੂ ਅਧਿਕਾਰੀ ਨੇ ਨਿੱਜੀ ਤੌਰ ‘ਤੇ ਹਸਪਤਾਲ ਦਾ ਦੌਰਾ ਕੀਤਾ ਅਤੇ ਘਟਨਾ ਬਾਰੇ ਪੁੱਛਗਿੱਛ ਕੀਤੀ ।

ਧੂਰੀ ਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ : ਓ. ਐਸ. ਡੀ.

0
Complaints

ਧੂਰੀ, 6 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਦੇ ਓ. ਐਸ. ਡੀ. ਸੁਖਵੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਹੱਲ ਕੀਤਾ ਜਾਵੇਗਾ ।

ਕਦੋਂ ਕੀਤਾ ਗਿਆ ਇਹ ਐਲਾਨ

ਮਿਲੀ ਜਾਣਕਾਰੀ ਅਨੁਸਾਰ ਉਕਤ ਐਲਾਨ ਓ. ਐਸ. ਡੀ. (O. S. D.) ਸੁਖਵੀਰ ਸਿੰਘ ਵਲੋਂ ਹਲਕਾ ਧੂਰੀ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਂਦੇ ਹੋਏ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਕੀਤਾ ਗਿਆ ਹੈ । ਇਸ ਦੌਰਾਨ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਨੇ ਆਪਣੇ ਰੋਜ਼ਮਰ੍ਹਾ ਦੇ ਮਸਲਿਆਂ, ਵਿਕਾਸ ਕਾਰਜਾਂ ਅਤੇ ਨਿੱਜੀ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ।

ਸੁਖਵੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਓ. ਐਸ. ਡੀ. ਸੁਖਵੀਰ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸੰਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਕਈ ਮਸਲਿਆਂ ਦਾ ਤੁਰੰਤ ਹੱਲ ਵੀ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਧੂਰੀ ਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਿੱਚ ਪੰਜਾਬ ਸਰਕਾਰ (Punjab Government) ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਤੁਰੰਤ ਕਾਰਵਾਈ ਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਨਿਯਮਿਤ ਤੌਰ ’ਤੇ ਕਰਵਾਏ ਜਾ ਰਹੇ ਹਨ, ਤਾਂ ਜੋ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ ।

ਸਰਕਾਰ ਦਾ ਮਕਸਦ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਹੈ : ਸੁਖਵੀਰ ਸਿੰਘ

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਸਹੂਲਤਾਂ ਘਰ ਦੇ ਨੇੜੇ ਹੀ ਮੁਹੱਈਆ ਕਰਵਾਉਣਾ ਹੈ ਅਤੇ ਹਰੇਕ ਵਿਅਕਤੀ ਨੂੰ ਇਨਸਾਫ ਅਤੇ ਸਹੂਲਤਾਂ ਦੀ ਸਮੇਂ-ਸਿਰ ਪ੍ਰਾਪਤੀ ਯਕੀਨੀ ਬਣਾਈ ਜਾ ਰਹੀ ਹੈ ।

ਇਸ ਮੌਕੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਡਾਇਰੈਕਟਰ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਅਨਿਲ ਮਿੱਤਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਡਾਇਰੈਕਟਰ ਪੁਸ਼ਪਿੰਦਰ ਸ਼ਰਮਾ, ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਬਲਵਿੰਦਰ ਸਿੰਘ (ਬਿੱਲੂ), ਬਲਦੇਵ ਸਿੰਘ ਖਾਲਸਾ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਐਡਵੋਕੇਟ ਹੈਪੀ ਗਰਗ, ਡਾਇਰੈਕਟਰ ਸ਼ੂਗਰਫੈੱਡ ਜਸਪਾਲ ਸਿੰਘ ਭੁੱਲਰ, ਵੀਰਭਾਨ, ਦਵਿੰਦਰ ਸਿੰਘ ਅਤੇ ਐਡਵੋਕੇਟ ਰਾਜੀਵ ਚੌਧਰੀ ਸਮੇਤ ਹੋਰ ਵਿਅਕਤੀ ਮੌਜੂਦ ਸਨ।

ਸੈਕਸ ਸ਼ੋਸ਼ਣ ਦੇ ਦੋਸ਼ ਹੇਠ ਕੈਬਨਿਟ ਮੰਤਰੀ ਦਾ ਗੰਨਮੈਨ ਗ੍ਰਿਫ਼ਤਾਰ

0
Arrest

ਵਾਰਾਣਸੀ, 6 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਵਾਰਾਣਸੀ ਦੀ ਪੁਲਸ ਨੇ ਕੈਬਨਿਟ ਮੰਤਰੀ ਦੇ ਗੰਨਮੈਨ ਨੂੰ ਸੈਕਸ਼ ਸ਼ੋਸ਼ਣ (Sexual abuse) ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ ।

ਕਿਸ ਕੈਬਨਿਟ ਮੰਤਰੀ ਦੇ ਗੰਨਮੈਨ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਵਾਰਾਣਸੀ ਪੁਲਸ ਨੇ ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਰਾਜਭਰ (Cabinet Minister Om Prakash Rajbhar) ਦੇ ਗੰਨਮੈਨ ਨੂੰ ਵਿਆਹ ਦੇ ਝੂਠੇ ਵਾਅਦੇ ਅਧੀਨ 4 ਸਾਲਾਂ ਤੱਕ ਇਕ ਔਰਤ ਦਾ ਸੈਕਸ ਸ਼ੋਸ਼ਣ ਕਰਨ ਤੇ ਉਸ ਨੂੰ ਗਰਭਪਾਤ ਕਰਵਾਉਣ ਲਈ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤਾ ਹੈ ।

ਕੀ ਦੱਸਿਆ ਪੁਲਸ ਥਾਣਾ ਮੁਖੀ ਨੇ

ਸਾਰਨਾਥ ਪੁਲਸ ਸਟੇਸ਼ਨ ਦੇ ਮੁਖੀ ਪੰਕਜ ਕੁਮਾਰ ਤ੍ਰਿਪਾਠੀ ਨੇ ਮੰਗਲਵਾਰ ਦੱਸਿਆ ਕਿ ਪੁਲਸ ਸਟੇਸ਼ਨ ਖੇਤਰ ‘ਚ ਰਹਿਣ ਵਾਲੀ ਇਕ ਮੁਟਿਆਰ ਨੇ ਮਿਰਜ਼ਾਪੁਰ ਦੇ ਇਕ ਕਾਂਸਟੇਬਲ ਤੇ ਸੂਬੇ ਦੇ ਪੰਚਾਇਤੀ ਰਾਜ ਤੇ ਘੱਟ ਗਿਣਤੀ ਭਲਾਈ ਮੰਤਰੀ ਓਮ ਪ੍ਰਕਾਸ਼ ਰਾਜਭਰ ਦੇ ਗੰਨਮੈਨ ਪ੍ਰਸ਼ਾਂਤ ਰਾਏ (Gunman Prashant Roy) ‘ਤੇ ਉਸ ਦਾ ਸੈਕਸ ਸ਼ੋਸ਼ਣ ਕਰਨ ਤੇ ਵਿਆਹ ਦੇ ਝੂਠੇ ਵਾਅਦੇ ਅਧੀਨ ਉਸ ਨੂੰ ਗਰਭਪਾਤ ਕਰਵਾਉਣ ਲਈ ਮਜਬੂਰ ਕਰਨ ਦਾ ਦੋਸ਼ ਲਾਇਆ ਹੈ ।

ਕੀ ਦਾਅਵਾ ਕੀਤਾ ਔਰਤ ਨੇ

ਤ੍ਰਿਪਾਠੀ ਅਨੁਸਾਰ ਔਰਤ ਦਾ ਦਾਅਵਾ ਹੈ ਕਿ ਉਹ 2 ਸਾਲ ਪਹਿਲਾਂ ਰਾਏ ਨਾਲ ਰਹਿਣ ਲੱਗੀ ਸੀ । ਇਸ ਸਮੇਂ ਦੌਰਾਨ ਉਹ ਦੋ ਵਾਰ ਗਰਭਵਤੀ ਹੋਈ ਪਰ ਕਾਂਸਟੇਬਲ ਨੇ ਉਸ ਨੂੰ ਦੋਵੇਂ ਵਾਰ ਗਰਭਪਾਤ ਕਰਵਾਉਣ ਲਈ ਮਜਬੂਰ ਕੀਤਾ । ਮੁਲਜ਼ਮ ਕਾਂਸਟੇਬਲ ਗਾਜ਼ੀਪੁਰ ‘ਚ ਤਾਇਨਾਤ ਹੈ ਅਤੇ 2 ਸਾਲਾਂ ਤੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਦੀ ਸੁਰੱਖਿਆ ਡਿਊਟੀ ‘ਤੇ ਹੈ ।