Home Blog Page 304

ਯੂ. ਪੀ. ਹਾਈਵੇਅ ‘ਤੇ ਮੁਟਿਆਰਾਂ ਨੇ ਨਾਗਿਨ ਡਾਂਸ ਕਰ ਕੇ ਬਣਾਈ ਰੀਲ

0
Reel

ਉੱਨਾਵ, 7 ਜਨਵਰੀ 2026 : ਉੱਤਰ ਪ੍ਰਦੇਸ਼ (Uttar Pradesh) ਦੇ ਉੱਨਾਵ ਜ਼ਿਲੇ ‘ਚ ਕਾਨਪੁਰ-ਲਖਨਊ ਹਾਈਵੇਅ ਮੰਗਲਵਾਰ ਸਵੇਰੇ 2 ਮੁਟਿਆਰਾਂ ਵੱਲੋਂ ਸੜਕ ਵਿਚਕਾਰ ਲੇਟ ਕੇ ਨਾਗਿਨ ਡਾਂਸ (Naagin Dance) ਕਰਦੇ ਹੋਏ ਰੀਲ ਬਣਾਉਣ ਦੀ ਵੀਡੀਓ ਵਾਇਰਲ ਹੋ ਗਈ । ਇਹ 47 ਸਕਿੰਟ ਦੀ ਵੀਡੀਓ (Video) ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ‘ਚ ਰਹੀ ।

ਕਈ ਵਾਹਨਾਂ ਨੂੰ ਲਗਾਉਣੀਆਂ ਪਈਆਂ ਅਚਾਨਕ ਬਰੇਕਾਂ

ਸੂਤਰਾਂ ਅਨੁਸਾਰ ਵੀਡੀਓ ‘ਚ ਕਾਜਲ ਨਾਂ ਦੀ ਇਕ ਮੁਟਿਆਰ ਤੇਜ਼ ਰਫ਼ਤਾਰ ਵਾਹਨਾਂ ਦੇ ਵਿਚਕਾਰ ਲੇਟ ਕੇ ਡਾਂਸ (Dance lying down) ਕਰਦੀ ਦਿਖਾਈ ਦੇ ਰਹੀ ਹੈ । ਇਸ ਦੌਰਾਨ ਕਈ ਵਾਹਨ ਚਾਲਕਾਂ ਨੂੰ ਅਚਾਨਕ ਬੇਕ ਲਾਉਣੀ ਪਈ, ਜਿਸ ਕਾਰਨ ਸੜਕ ‘ਤੇ ਹਾਦਸੇ ਦਾ ਖ਼ਤਰਾ ਵਧ ਗਿਆ । ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਪੁਲਸ ਤੋਂ ਹਾਈਵੇਅ ‘ਤੇ ਗਸ਼ਤ ਵਧਾਉਣ ਅਤੇ ਵੀਡੀਓ ਦੇ ਆਧਾਰ ‘ਤੇ ਮੁਟਿਆਰਾਂ ਦੀ ਪਛਾਣ ਕਰ ਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ ।

Read More : ਦੇਸ਼ `ਚ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ ਹੋਵੇ : ਮਦਰਾਸ ਹਾਈ ਕੋਰਟ

ਸਪੀਕਰ ਸੰਧਵਾਂ ਨੇ ਕੀਤੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ

0
Speaker Sadhwan

ਚੰਡੀਗੜ੍ਹ, 7 ਜਨਵਰੀ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨੂੰ ਬੇਨਤੀ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੇ ਗੁਨਾਹ ਕਬੂਲ ਕਰਨ ਵਾਲੇ ਲੋਕਾਂ ਦੇ ਬੁਲਾਰੇ ਬਣਨ ਦੀ ਥਾਂ, ਉਹ ਸਮੁੱਚੇ ਪੰਥ ਦੇ ਜਥੇਦਾਰ ਦੀ ਭੂਮਿਕਾ ਨਿਭਾਉਣ ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਪਦਵੀ ਬੇਹੱਦ ਉੱਚੀ ਅਤੇ ਸਤਿਕਾਰਯੋਗ ਹੈ : ਸੰਧਵਾਂ

ਕੁਲਤਾਰ ਸੰਧਵਾਂ (Kultar Sandhwan) ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਪਦਵੀ ਬੇਹੱਦ ਉੱਚੀ ਅਤੇ ਸਤਿਕਾਰਯੋਗ ਹੈ ਪਰ ਐੱਸ. ਜੀ. ਪੀ. ਸੀ. ’ਤੇ ਕਾਬਜ਼ ਪਰਿਵਾਰ ਵੱਲੋਂ ਇਸ ਮਹਾਨ ਪਦਵੀ ਨੂੰ ਆਪਣੇ ਸਿਆਸੀ ਮੁਫ਼ਾਦਾਂ ਲਈ ਵਰਤਣ ਕਾਰਨ ਇਸ ਦੀ ਮਾਣ-ਮਰਿਆਦਾ ਨੂੰ ਭਾਰੀ ਠੇਸ ਪਹੁੰਚੀ ਹੈ ।

ਜਥੇਦਾਰ ਸਾਹਿਬ ਲਈ ਜਥੇਦਾਰ ਫੂਲਾ ਸਿੰਘ ਜੀ ਦੀ ਨਿਡਰ ਅਤੇ ਇਨਸਾਫ਼ਪਸੰਦ ਭੂਮਿਕਾ ਨੂੰ ਯਾਦ ਕਰਨਾ ਹੈ ਸਮੇਂ ਦੀ ਲੋੜ

ਸਤਿਕਾਰਯੋਗ ਗੜਗੱਜ ਸਾਹਿਬ ਨੂੰ ਬੇਨਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਅੱਗੇ ਆਪਣੇ ਗੁਨਾਹ ਕਬੂਲ ਕਰਨ ਵਾਲੇ ਲੋਕਾਂ ਦੇ ਬੁਲਾਰੇ ਬਣਨ ਦੀ ਥਾਂ ਸਮੁੱਚੇ ਪੰਥ ਦੇ ਜਥੇਦਾਰ ਦੀ ਭੂਮਿਕਾ ਨਿਭਾਉਣ । ਖ਼ਾਸ ਕਰਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨਾਲ ਜੁੜੇ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਨਾ ਸਿਰਫ਼ ਕਾਨੂੰਨੀ ਕਾਰਵਾਈ ਵਿਚ ਸਹਿਯੋਗ ਕੀਤਾ ਜਾਵੇ, ਸਗੋਂ ਪੰਥਕ ਰਹੁ-ਰੀਤਾਂ ਅਨੁਸਾਰ ਵੀ ਸਖ਼ਤ ਐਕਸ਼ਨ ਲਿਆ ਜਾਵੇ । ਜਥੇਦਾਰ ਸਾਹਿਬ ਲਈ ਇਸ ਮੌਕੇ ਜਥੇਦਾਰ ਫੂਲਾ ਸਿੰਘ ਜੀ ਦੀ ਨਿਡਰ ਅਤੇ ਇਨਸਾਫ਼ਪਸੰਦ ਭੂਮਿਕਾ ਨੂੰ ਯਾਦ ਕਰਨਾ ਸਮੇਂ ਦੀ ਲੋੜ ਹੈ ।

ਸੰਧਵਾਂ ਦੀ ਇਹ ਟਿੱਪਣੀ ਮੁੱਖ ਮੰਤਰੀ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਆਈ ਹੈ

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਇਹ ਟਿੱਪਣੀ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ 15 ਜਨਵਰੀ ਨੂੰ ਅਕਾਲ ਤਖ਼ਤ ਸਕੱਤਰੇਤ ’ਚ ਤਲਬ ਕੀਤੇ ਜਾਣ ਤੋਂ ਬਾਅਦ ਆਈ ਹੈ । ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਅਕਾਲ ਤਖ਼ਤ ਸਾਹਿਬ ਤੋਂ ਆਇਆ ਹਰ ਹੁਕਮ ਸਿਰ ਮੱਥੇ ਹੈ ਅਤੇ ਉਹ ਨੰਗੇ ਪੈਰ ਚੱਲ ਕੇ ਉਥੇ ਹਾਜ਼ਰ ਹੋਣਗੇ ।

Read More : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮੁੱਖ ਮੰਤਰੀ ਪੰਜਾਬ ਨੂੰ ਕੀਤਾ ਤਲਬ

ਖੇਡਦੇ ਸਮੇਂ ਜ਼ਹਿਰੀਲਾ ਫਲ ਖਾਣ ਨਾਲ 3 ਬੱਚਿਆਂ ਦੀ ਮੌਤ

0
children die

ਵਾਰਾਣਸੀ (ਯੂ. ਪੀ.), 7 ਜਨਵਰੀ 2026 : ਵਾਰਾਣਸੀ ਜ਼ਿਲੇ (Varanasi District) ਦੇ ਮਿਰਜ਼ਾਮੁਰਾਦ ਖੇਤਰ ‘ਚ ਖੇਡਦੇ ਸਮੇਂ ਕਥਿਤ ਤੌਰ ‘ਤੇ ਜ਼ਹਿਰੀਲਾ ਫਲ (Poisonous fruit) ਖਾਣ ਨਾਲ 3 ਬੱਚਿਆਂ ਦੀ ਮੌਤ (Death of children) ਹੋ ਗਈ । ਪੁਲਸ ਅਨੁਸਾਰ ਇਹ ਘਟਨਾ ਕਰਧਨਾ ਇਲਾਕੇ ‘ਚ ਐਤਵਾਰ ਨੂੰ ਵਾਪਰੀ, ਜਦੋਂ ਕੁਝ ਬੱਚੇ ਆਪਸ ‘ਚ ਖੇਡ ਰਹੇ ਸਨ ।

ਕਿਹੜਾ ਫਲ਼ ਖਾ ਲਿਆ ਸੀ ਬੱਚਿਆਂ ਨੇ

ਪੁਲਸ ਦੇ ਡਿਪਟੀ ਕਮਿਸ਼ਨਰ (Deputy Commissioner) (ਗੋਮਤੀ ਜ਼ੋਨ) ਆਕਾਸ਼ ਪਟੇਲ ਨੇ ਦੱਸਿਆ ਕਿ ਖੇਡ ਦੌਰਾਨ 3 ਬੱਚਿਆਂ ਨੇ ਅਣਜਾਣੇ ‘ਚ ਕਨੇਰ ਦਾ ਫਲ ਖਾ ਲਿਆ, ਜੋ ਕਿ ਜ਼ਹਿਰੀਲਾ ਹੁੰਦਾ ਹੈ। ਫਲ ਖਾਣ ਤੋਂ ਕੁਝ ਸਮੇਂ ਬਾਅਦ ਹੀ ਤਿੰਨਾਂ ਦੀ ਤਬੀਅਤ ਵਿਗੜ ਗਈ । ਇਨ੍ਹਾਂ ‘ਚੋਂ 2 ਬੱਚਿਆਂ ਦੀ ਮੌਤ ਐਤਵਾਰ ਨੂੰ ਹੀ ਹੋ ਗਈ ਸੀ, ਜਿਨ੍ਹਾਂ ਦਾ ਅੰਤਿਮ ਸੰਸਕਾਰ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਸੂਚਨਾ ਦਿੱਤੇ ਬਿਨਾਂ ਹੀ ਕਰ ਦਿੱਤਾ । ਤੀਜੇ ਬੱਚੇ ਨੂੰ ਗੰਭੀਰ ਹਾਲਤ ‘ਚ ਕਾਸ਼ੀ ਹਿੰਦੂ ਯੂਨੀਵਰਸਿਟੀ (ਬੀ. ਐੱਚ. ਯੂ.) ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਸੋਮਵਾਰ ਨੂੰ ਉਸ ਦੀ ਵੀ ਮੌਤ ਹੋ ਗਈ ।

ਫਲ਼ ਨਾ ਖਾਣ ਵਾਲੇ ਬੱਚੇ ਹਨ ਸੁਰੱਖਿਅਤ : ਪਟੇਲ

ਹਸਪਤਾਲ ਤੋਂ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੂੰ ਮਾਮਲੇ ਦਾ ਪਤਾ ਲਗਾ । ਇਸ ਤੋਂ ਬਾਅਦ ਲੰਕਾ ਥਾਣਾ ਪੁਲਸ ਵੱਲੋਂ ਪੰਚਨਾਮੇ ਸਮੇਤ ਹੋਰ ਕਾਨੂੰਨੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ । ਪਟੇਲ ਨੇ ਦੱਸਿਆ ਕਿ ਮ੍ਰਿਤਕ ਬੱਚਿਆਂ ਦੇ ਨਾਲ ਖੇਡ ਰਹੇ ਹੋਰ ਬੱਚਿਆਂ ਨੇ ਉਹ ਫਲ ਨਹੀਂ ਖਾਧਾ ਸੀ ਅਤੇ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ ।

Read More : ਸਾਈਕਲ ਤੋਂ ਡਿੱਗਣ ਕਾਰਨ ਹਰਿਆਣਵੀ ਨੌਜਵਾਨ ਦੀ ਹੋਈ ਸਪੇਨ ਵਿਚ ਮੌਤ

ਹਿਮਾਚਲ ਨੇ ਪੰਜਾਬ ‘ਤੇ ਬੋਝ ਪਾਇਆ ਤਾਂ ਸਰਕਾਰ ਜਾਵੇਗੀ ਅਦਾਲਤ ‘ਚ : ਗੋਇਲ

0
Barinder Goyal

ਚੰਡੀਗੜ੍ਹ, 7 ਜਨਵਰੀ 2026 : ਹਿਮਾਚਲ ਸਰਕਾਰ (Himachal Pradesh Government) ਵੱਲੋਂ ‘ਭੌਂ ‘ਮਾਲੀਆ ਸੈੱਸ’ ਲਾਏ ਜਾਣ ਦੇ ਫੈਸਲੇ ਖਿਲਾਫ ਸਟੈਂਡ ਲੈਂਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ (Barinder Kumar Goyal) ਨੇ ਕਿਹਾ ਕਿ ਜੇਕਰ ਹਿਮਾਚਲ ਨੇ ਕੋਈ ਬੋਝ ਪੰਜਾਬ ‘ਤੇ ਪਾਇਆ ਤਾਂ ਪੰਜਾਬ ਸਰਕਾਰ ਅਦਾਲਤ ਦਾ ਰੁੱਖ ਕਰੇਗੀ । ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਨੇ ਬਿਨਾਂ ਕਿਸੇ ਹਿੱਸੇਦਾਰ ਸੂਬਿਆਂ ਨਾਲ ਮਸ਼ਵਰਾ ਕੀਤੇ ‘ਭੌਂ ਮਾਲੀਆ ਸੈੱਸ’ ਲਾਉਣ ਦਾ ਫੈਸਲਾ ਕੀਤਾ ਹੈ, ਜੋ ਪੂਰੀ ਤਰ੍ਹਾਂ ਗੈਰ-ਵਾਜਬ ਹੈ ।

ਪੰਜਾਬ ਸਰਕਾਰ ਨੇ ਕਰ ਦਿੱਤਾ ਹੈ ਬੀ. ਬੀ. ਐਮ. ਬੀ. ਕੋਲ ਆਪਣਾ ਇਤਰਾਜ਼ ਦਰਜ

ਉਨ੍ਹਾਂ ਕਿਹਾ ਕਿ ਪੰਜਾਬ ਦੇ ਡੈਮ ਤਾਂ 62 ਸਾਲ ਪੁਰਾਣੇ ਹਨ ਅਤੇ ਇਹ ਜਨਤਕ ਹਿੱਤਾਂ ਲਈ ਉਸਾਰੇ ਗਏ ਸਨ । ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਕੋਲ ਆਪਣਾ ਇਤਰਾਜ਼ ਦਰਜ ਕਰਾ ਦਿੱਤਾ ਹੈ ਪਰ ਬੀ. ਬੀ. ਐੱਮ. ਬੀ. (B. B. M. B.) ਵੀ ਔਖ ਦੇ ਸਮਿਆਂ ‘ਚ ਪੰਜਾਬ ਦੇ ਨਾਲ ਕਦੇ ਨਹੀਂ ਖੜ੍ਹੀ ਹੈ । ਉਨ੍ਹਾਂ ਕਿਹਾ ਕਿ ਪਹਾੜਾਂ ਦਾ ਬਰਸਾਤੀ ਪਾਣੀ ਪੰਜਾਬ ‘ਚ ਹੜ੍ਹਾਂ ਦਾ ਕਾਰਨ ਬਣਿਆ ਅਤੇ ਪੰਜਾਬ ਨੂੰ ਹਮੇਸ਼ਾ ਖਾਮਿਆਜ਼ਾ ਭੁਗਤਣਾ ਪਿਆ ।

ਸਰਕਾਰ ਘੋਖ ਰਹੀ ਹੈ ਭੌਂ ਮਾਲੀਆ ਸੈਸ ਦੇ ਫ਼ੈਸਲੇ ਨੂੰ

ਉਨ੍ਹਾਂ ਕਿਹਾ ਕਿ ਉਪਰੋਂ ਹੁਣ ਹਿਮਾਚਲ ਸਰਕਾਰ ਸੈੱਸ ਲਾਉਣ ਦੇ ਰਾਹ ਪੈ ਗਈ ਹੈ । ਉਨ੍ਹਾਂ ਕਿਹਾ ਕਿ ‘ਭੌਂ ਮਾਲੀਆ ਸੈੱਸ'”(Land revenue cess) ਦੇ ਸਮੁੱਚੇ ਫੈਸਲੇ ਨੂੰ ਪੰਜਾਬ ਸਰਕਾਰ ਘੋਖ ਰਹੀ ਹੈ । ਜਲ ਸਰੋਤ ਮੰਤਰੀ (Minister of Water Resources) ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਨਾਲ ਧੱਕਾ ਕੀਤਾ ਹੈ ਅਤੇ ਹੁਣ ਹਿਮਾਚਲ ਸਰਕਾਰ ਦੇ ਫੈਸਲੇ ‘ਤੇ ਪੰਜਾਬ ਕਾਂਗਰਸ ਨੂੰ ਵੀ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ । ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਪੰਜਾਬ ਨਾਲ ਬੇਇਨਸਾਫੀ ਹੀ ਕੀਤੀ ਹੈ ਅਤੇ ਹੜ੍ਹ ਪ੍ਰਭਾਵਿਤਾਂ ਲਈ ਮੁਆਵਜ਼ਾ ਰਾਸ਼ੀ ਦੇ ਮਾਮਲੇ ‘ਤੇ ਕੇਂਦਰ ਨੇ 20 ਹਜ਼ਾਰ ਕਰੋੜ ਦੀ ਥਾਂ ਪੰਜਾਬ ਨੂੰ ਸਿਰਫ 1600 ਕਰੋੜ ਰੁਪਏ ਹੀ ਦਿੱਤੇ ਸਨ ।

Read More : ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ : ਬਰਿੰਦਰ ਕੁਮਾਰ ਗੋਇਲ

ਠੰਢ ਦੇ ਮੱਦੇਨਜ਼ਰ ਸਰਕਾਰ ਨੇ ਕੀਤਾ ਸਕੂਲਾਂ ਦੀਆਂ ਛੁੱਟੀਆਂ ਦੇ ਸਮੇਂ ਵਿਚ ਵਾਧਾ

0
harjot Bains

ਚੰਡੀਗੜ੍ਹ, 7 ਜਨਵਰੀ 2026 : ਪੰਜਾਬ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਸਕੂਲਾਂ (State schools) ਵਿੱਚ 13 ਜਨਵਰੀ ਤੱਕ ਛੁੱਟੀਆਂ (Holidays) ਵਧਾ ਦਿੱਤੀਆਂ ਗਈਆਂ ਹਨ । ਜਿਸ ਨਾਲ ਹੁਣ 14 ਜਨਵਰੀ ਨੂੰ ਸਕੂਲ ਖੁੱਲ੍ਹਣਗੇ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (Education Minister Harjot Bains) ਨੇ ਜਾਣਕਾਰੀ ਦਿੱਤੀ ਹੈ ।

ਸਿੱਖਿਆ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ (Cold and fog) ਨੂੰ ਦੇਖਦਿਆਂ ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ । ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ ।

Read More : ਠੰਡ ਦੇ ਚਲਦਿਆਂ ਪੰਜਾਬ ਦੇ ਸਕੂਲਾਂ ਦੀਆਂ ਵਧਾਈਆਂ ਛੁੱਟੀਆਂ

 

ਭਾਰਤੀ ਮਹਿਲਾਵਾਂ ਨੂੰ ਭਵਿੱਖ ‘ਚ ਹਰਾਉਣਾ ਮੁਸ਼ਕਿਲ ਹੋਵੇਗਾ: ਐਸ਼ਲੇ ਗਾਰਡਨਰ

0
Ashley Gardner

ਮੁੰਬਈ, 7 ਜਨਵਰੀ 2026 : ਐਸ਼ਲੇ ਗਾਰਡਨਰ (Ashley Gardner) ਦਾ ਮੰਨਣਾ ਹੈ ਕਿ ਆਸਟ੍ਰੇਲੀਆ ਇਸ ਸਮੇਂ ਮਹਿਲਾ ਕ੍ਰਿਕਟ (Women’s cricket) ਵਿਚ ਸਰਵੋਤਮ ਟੀਮ ਹੈ ਪਰ ਉਸ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਹਾਕੇ ਵਿਚ ਵਨ ਡੇ ਵਿਸ਼ਵ ਕੱਪ ਚੈਂਪੀਅਨ ਭਾਰਤੀ ਟੀਮ (Indian team) ਨੂੰ ਹਰਾਉਣਾ ਕਾਫੀ ਮੁਸ਼ਕਿਲ ਹੋਵੇਗਾ ।

ਹਰਮਨਪ੍ਰੀਤ ਕੌਰ ਦੀ ਟੀਮ ਦੇ ਪ੍ਰਦਰਸ਼ਨ ਵਿਚ ਜ਼ਬਰਦਸਤ ਸੁਧਾਰ ਹੋਇਆ ਹੈ : ਗਾਰਡਨਰ

ਪਿਛਲੇ ਸਾਲ ਮਹਿਲਾ ਵਿਸ਼ਵ ਕੱਪ ਸੈਮੀਫਾਈਨਲ (Women’s World Cup semi-final) ਵਿਚ ਭਾਰਤ ਹੱਥੋਂ ਹਾਰੀ ਆਸਟ੍ਰੇਲੀਅਨ ਟੀਮ ਦਾ ਹਿੱਸਾ ਰਹੀ ਗਾਰਡਨਰ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਦੀ ਟੀਮ ਦੇ ਪ੍ਰਦਰਸ਼ਨ ਵਿਚ ਜ਼ਬਰਦਸਤ ਸੁਧਾਰ ਹੋਇਆ ਹੈ । 9 ਜਨਵਰੀ ਤੋਂ ਸ਼ੁਰੂ ਹੋ ਰਹੀ ਮਹਿਲਾ ਪ੍ਰੀਮੀਅਰ ਲੀਗ ਵਿਚ ਗੁਜਰਾਤ ਜਾਇੰਟਸ ਲਈ ਖੇਡ ਰਹੀ ਗਾਰਡਨਰ ਨੇ ਕਿਹਾ ਕਿ ਭਾਰਤੀ ਟੀਮ ਅਗਲੇ 5 ਤੋਂ 10 ਸਾਲ ਵਿਚ ਉਨ੍ਹਾਂ ਟੀਮਾਂ ਵਿਚੋਂ ਇਕ ਹੋਵੇਗੀ, ਜਿਸ ਨੂੰ ਹਰਾਉਣਾ ਬਹੁਤ ਮੁਸ਼ਕਿਲ ਹੋਵੇਗਾ । ਉਸ ਨੇ ਕਿਹਾ ਕਿ ਆਸਟ੍ਰੇਲੀਅਨ ਹੋਣ ਦੇ ਨਾਤੇ ਮੈਂ ਇਸ ਤੋਂ ਕਾਫੀ ਹੈਰਾਨ ਹਾਂ ਪਰ ਇੱਥੇ ਖੇਡ ਦਾ ਤੇਜ਼ੀ ਨਾਲ ਵਿਕਾਸ ਦੇਖ ਕੇ ਚੰਗਾ ਲੱਗ ਰਿਹਾ ਹੈ ।

Read More : ਨੀਰਜ ਚੋਪੜਾ ਨੇ ਜੇ. ਐੱਸ. ਡਬਲਯੂ. ਸਪੋਰਟਸ ਨਾਲੋਂ ਤੋੜਿਆ ਨਾਤਾ

ਸਰਕਾਰ ਨੇ ਕੀਤਾ ਸਰਕਾਰੀ ਨੌਕਰੀਆਂ ਵਿਚ ਔਰਤਾਂ ਨੂੰ ਰਾਖਵਾਂਕਰਨ ਦੇਣ ਦਾ ਫੈਸਲਾ

0
mann Goverment

ਚੰਡੀਗੜ੍ਹ ,7 ਜਨਵਰੀ 2026 :  ਪੰਜਾਬ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਨੇ ਸਰਕਾਰੀ ਨੌਕਰੀਆਂ ਵਿਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦਾ ਫ਼ੈਸਲਾ ਕੀਤਾ ਹੈ ।

ਅਜਿਹਾ ਕਰਨ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ ਤੇ ਸਮਾਜਿਕ ਤੇ ਪ੍ਰਸ਼ਾਸਕੀ ਢਾਂਚੇ ਨੂੰ ਮਿਲੇਗੀ ਮਜ਼ਬੂਤੀ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਔਰਤਾਂ ਦਾ ਆਤਮ ਵਿਸ਼ਵਾਸ ਅਤੇ ਹਿੰਮਤ ਨਵੀਆਂ ਉਚਾਈਆਂ ‘ਤੇ ਪਹੁੰਚਣ ਵਾਲੀ ਹੈ । ਉਨ੍ਹਾਂ ਕਿਹਾਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ (Government Jobs) ਵਿੱਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਦੇਣ ਦਾ ਫੈਸਲਾ ਲੈਣ ਨਾਲ ਨਾ ਸਿਰਫ਼ ਰੁਜ਼ਗਾਰ ਦੇ ਨਵੇਂ ਦਰਵਾਜ਼ੇ ਖੁੱਲ੍ਹਣਗੇ ਬਲਕਿ ਪੰਜਾਬ ਦੇ ਸਮਾਜਿਕ ਅਤੇ ਪ੍ਰਸ਼ਾਸਕੀ ਢਾਂਚੇ ਨੂੰ ਵੀ ਮਜ਼ਬੂਤੀ ਮਿਲੇਗੀ । ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਨੇ ਇਸ ਨਿਯਮ ਨੂੰ ਮਨਜ਼ੂਰੀ ਦੇ ਦਿੱਤੀ । ਇਸ ਤਹਿਤ ਸੂਬੇ ਵਿੱਚ ਸਮੂਹ ਏ, ਬੀ, ਸੀ ਅਤੇ ਡੀ ਸ਼੍ਰੇਣੀ ਦੀਆਂ ਸਾਰੀਆਂ ਨੌਕਰੀਆਂ ਵਿੱਚੋਂ 33% ਔਰਤਾਂ ਲਈ ਰਾਖਵੇਂ ਰੱਖੇ ਜਾਣਗੇ ।

ਇਹ ਪਹਿਲੀ ਵਾਰ ਨਹੀਂ ਹੈ ਕਿ ਜਦੋਂ ਔਰਤਾਂ ਦੇ ਹੱਕ ਵਿਚ ਚੁੱਕਿਆ ਗਿਆ ਹੈ ਕਦਮ : ਬਲਜੀਤ ਕੌਰ

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਇਹ ਫੈਸਲਾ ਨਾ ਸਿਰਫ਼ ਔਰਤਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇਗਾ ਬਲਕਿ ਪ੍ਰਸ਼ਾਸਨਿਕ ਅਤੇ ਫੈਸਲਾ ਲੈਣ ਦੀਆਂ ਭੂਮਿਕਾਵਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵੀ ਯਕੀਨੀ ਬਣਾਏਗਾ । ਉਨ੍ਹਾਂ ਅਨੁਸਾਰ, ਇਹ ਪੰਜਾਬ ਦੇ ਸਮਾਜਿਕ ਅਤੇ ਪ੍ਰਸ਼ਾਸਕੀ ਢਾਂਚੇ ਨੂੰ ਹੋਰ ਮਜ਼ਬੂਤ ​ਕਰੇਗਾ । ਇਹ ਪਹਿਲੀ ਵਾਰ ਨਹੀਂ ਹੈ ਜਦੋਂ ਔਰਤਾਂ ਦੇ ਹੱਕ ਵਿੱਚ ਇੰਨਾ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਨੇ ਅਸ਼ੀਰਵਾਦ ਯੋਜਨਾ ਤਹਿਤ ਗਰੀਬ ਅਤੇ ਪਛੜੇ ਵਰਗ ਦੀਆਂ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ । ਹਾਲ ਹੀ ਵਿੱਚ ਇਸ ਯੋਜਨਾ ਲਈ 13 ਕਰੋੜ ਰੁਪਏ ਤੋਂ ਵੱਧ ਜਾਰੀ ਕੀਤੇ ਗਏ ਸਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੀ ।

ਦਿੱਲੀ ਵਿਚ ਔਰਤਾਂ ਨੂੰ ਕੀਤੀ ਗਈ ਸੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ

ਔਰਤਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਵੱਲ ਦਿੱਲੀ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਨੇ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਵੀ ਸ਼ੁਰੂ ਕੀਤੀ, ਜਿਸ ਨਾਲ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ । ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹੀਆਂ ਨੀਤੀਆਂ ਔਰਤਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨਗੀਆਂ ਅਤੇ ਉਨ੍ਹਾਂ ਦੀ ਰੁਜ਼ਗਾਰ ਭਾਗੀਦਾਰੀ ਨੂੰ ਵਧਾਉਣਗੀਆਂ । ਜਦੋਂ ਕਿ ਪੰਜਾਬ ਵਿੱਚ ਮਹਿਲਾ ਸਾਖਰਤਾ ਦਰਾਂ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ, ਉਨ੍ਹਾਂ ਦਾ ਰੁਜ਼ਗਾਰ ਹਿੱਸਾ ਘੱਟ ਹੈ । ਨਤੀਜੇ ਵਜੋਂ, ਇਹ ਰਾਖਵਾਂਕਰਨ ਨੀਤੀ ਇਸ ਅਸਮਾਨਤਾ ਨੂੰ ਘਟਾਉਣ ਦਾ ਰਾਹ ਖੋਲ੍ਹ ਸਕਦੀ ਹੈ ।

Read More : ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਸਮਾਗਮਾਂ ਦਾ ਪ੍ਰੋਗਰਾਮ ਕੀਤਾ ਜਾਰੀ

ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਲਿਆ ਨੋਟਿਸ

0
Supreme Court

ਨਵੀਂ ਦਿੱਲੀ, 7 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਉਸ ਦੇ ਸਾਹਮਣੇ ਦਾਇਰ ਕੀਤੀਆਂ ਜਾ ਰਹੀਆਂ ਅੰਤ੍ਰਿਮ ਅਰਜ਼ੀਆਂ ਦੀ ਗਿਣਤੀ ਦਾ ਮੰਗਲਵਾਰ ਨੋਟਿਸ ਲਿਆ ਤੇ ਕਿਹਾ ਕਿ ਆਮ ਤੌਰ ‘ਤੇ ਇਨਸਾਨਾਂ ਦੇ ਮਾਮਲਿਆਂ ‘ਚ ਵੀ ਇੰਨੀ ਵੱਡੀ ਗਿਣਤੀ ‘ਚ ਅਰਜ਼ੀਆਂ ਨਹੀਂ ਆਉਂਦੀਆਂ । ਜਸਟਿਸ ਵਿਕਰਮ ਨਾਥ (Justice Vikram Nath) ਤੇ ਸੰਦੀਪ ਮਹਿਤਾ ਦੀ ਬੈਂਚ ਨੇ ਇਹ ਟਿੱਪਣੀਆਂ ਉਦੋਂ ਕੀਤੀਆਂ ਜਦੋਂ 2 ਵਕੀਲਾਂ ਨੇ ਆਵਾਰਾ ਕੁੱਤਿਆਂ ਦਾ ਮੁੱਦਾ ਉਠਾਇਆ । ਇਕ ਵਕੀਲ ਨੇ ਕਿਹਾ ਕਿ ਉਨ੍ਹਾਂ ਇਸ ਮਾਮਲੇ ‘ਚ ਇਕ ਅੰਤ੍ਰਿਮ ਪਟੀਸ਼ਨ ਦਾਇਰ ਕੀਤੀ ਹੈ ।

ਇਨਸਾਨਾਂ ਦੇ ਮਾਮਲਿਆਂ ‘ਚ ਵੀ ਆਮ ਤੌਰ ‘ਤੇ ਇੰਨੀਆਂ ਅਰਜ਼ੀਆਂ ਨਹੀਂ ਮਿਲਦੀਆਂ :  ਜਸਟਿਸ ਮਹਿਤਾ

ਜਸਟਿਸ ਮਹਿਤਾ ਨੇ ਟਿੱਪਣੀ ਕੀਤੀ ਕਿ ਇਨਸਾਨਾਂ ਦੇ ਮਾਮਲਿਆਂ ‘ਚ ਵੀ ਆਮ ਤੌਰ ‘ਤੇ ਇੰਨੀਆਂ ਅਰਜ਼ੀਆਂ ਨਹੀਂ ਮਿਲਦੀਆਂ । ਆਵਾਰਾ ਕੁੱਤਿਆਂ (Stray dogs) ਦੇ ਮਾਮਲੇ ਦੀ ਸੁਣਵਾਈ ਬੁੱਧਵਾਰ ਸੁਪਰੀਮ ਕੋਰਟ ‘ਚ ਹੋਵੇਗੀ । ਜਦੋਂ ਇਕ ਹੋਰ ਵਕੀਲ ਨੇ ਇਸ ਮਾਮਲੇ ‘ਚ ਟ੍ਰਾਂਸਫਰ ਪਟੀਸ਼ਨ ਦਾ ਜ਼ਿਕਰ ਕੀਤਾ ਤਾਂ ਸੁਪਰੀਮ ਕੋਰਟ ਨੇ ਕਿਹਾ ਕਿ ਬੁੱਧਵਾਰ ਕਈ ਪਟੀਸ਼ਨਾਂ ‘ਤੇ ਸੁਣਵਾਈ ਕੀਤੀ ਜਾਵੇਗੀ। ਬੈਂਚ ਸਾਰੇ ਵਕੀਲਾਂ ਨੂੰ ਸੁਣੇਗਾ ।

ਤਿੰਨ ਜੱਜਾਂ ਦਾ ਬੈਂਚ ਅੱਜ ਫਿਰ ਕਰੇਗਾ ਸੁਣਵਾਈ

ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਐੱਨ. ਵੀ. ਅੰਜਾਰੀ ਦੀ 3 ਜੱਜਾਂ ਦੀ ਵਿਸ਼ੇਸ਼ ਬੈਂਚ ਬੁੱਧਵਾਰ ਇਸ ਮਾਮਲੇ ਦੀ ਸੁਣਵਾਈ ਕਰੇਗੀ । ਵਿੱਦਿਅਕ ਅਦਾਰਿਆਂ, ਹਸਪਤਾਲਾਂ ਤੇ ਰੇਲਵੇ ਸਟੇਸ਼ਨਾਂ ਵਰਗੇ ਖੇਤਰਾਂ ‘ਚ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ‘ਚ ਚਿੰਤਾਜਨਕ ਵਾਧੇ ਨੂੰ ਧਿਆਨ ‘ਚ ਰੱਖਦੇ ਹੋਏ ਸੁਪਰੀਮ ਕੋਰਟ ਨੇ ਪਿਛਲੇ ਸਾਲ 7 ਨਵੰਬਰ ਨੂੰ ਨਿਰਦੇਸ਼ ਦਿੱਤਾ ਸੀ ਕਿ ਆਵਾਰਾ ਕੁੱਤਿਆਂ ਨੂੰ ਸਹੀ ਨਸਬੰਦੀ ਤੇ ਟੀਕਾਕਰਨ ਤੋਂ ਬਾਅਦ ਤੁਰੰਤ ਨਿਰਧਾਰਤ ਆਸਰਾ ਥਾਵਾਂ ‘ਚ ਤਬਦੀਲ ਕੀਤਾ ਜਾਵੇ ।

Read More : ਵਿਆਹੁਤਾ ਵਿਵਾਦ ‘ਚ ਪਤੀ ਦਾ ਵਿੱਤੀ ਕੰਟਰੋਲ ਜ਼ੁਲਮ ਨਹੀਂ : ਸੁਪਰੀਮ ਕੋਰਟ

ਸਾਈਕਲ ਤੋਂ ਡਿੱਗਣ ਕਾਰਨ ਹਰਿਆਣਵੀ ਨੌਜਵਾਨ ਦੀ ਹੋਈ ਸਪੇਨ ਵਿਚ ਮੌਤ

0
Mukesh Kumar

ਹਰਿਆਣਾ, 7 ਜਨਵਰੀ 2026 : ਚੰਗੇ ਭਵਿੱਖ ਦੀ ਭਾਲ ਵਿਚ ਹਰਿਆਣਾ ਦੇ ਕਰਨਾਲ ਤੋਂ ਸਪੇਨ (Spain) ਗਏ ਇਕ ਨੌਜਵਾਨ ਦੀ ਸਾਈਕਲ ਤੋਂ ਡਿੱਗਣ (Falling off a bicycle) ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਕਰਨ ਜਾ ਰਿਹਾ ਸੀ ਸਾਈਕਲ ਤੇ

ਮਿਲੀ ਜਾਣਕਾਰੀ ਅਨੁਸਾਰ ਹਰਿਆਣਵੀ ਨੌਜਵਾਨ (Haryanvi youth) ਸਪੇਨ ਵਿਚ ਫੂਡ ਡਿਲਿਵਰੀ ਦਾ ਕੰਮ ਕਰਦਾ ਸੀ ਤੇ ਸਾਈਕਲ ਤੇ ਡਿਲਿਵਰੀ ਕਰਨ ਵੇਲੇ ਪਹਾੜੀ ਇਲਾਕੇ ਵਿਚ ਚੜ੍ਹਦੇ ਵੇਲੇ ਘਬਰਾ ਕੇ ਡਿੱਗ ਪਿਆ ।  ਜਿਸ ਨੂੰ ਰਾਹਗੀਰਾਂ ਨੇ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ (Dead) ਐਲਾਨ ਦਿੱਤਾ। ਜਦੋਂ ਇਸ ਘਟਨਾ ਦੀ ਗੱਲ ਕਰਨਾਲ ਪਹੁੰਚੀ ਤਾਂ ਪੂਰਾ ਪਰਿਵਾਰ ਸਦਮੇ ਤੇ ਸੋਗ ਵਿਚ ਡੱਬ ਗਿਆ ।

ਕੌਣ ਹੈ ਮ੍ਰਿਤਕ ਨੌਜਵਾਨ

ਜਿਸ ਨੌਜਵਾਨ ਦੀ ਸਾਈਕਲ ਤੇ ਡਿਲਿਵਰੀ ਕਰਨ ਲਈ ਜਾਂਦੇ ਸਮੇਂ ਡਿੱਗਣ ਕਰਕੇ ਮੌਤ ਹੋ ਗਈ ਹੈ ਉਹ ਮੁਕੇਸ਼ ਕੁਮਾਰ ਹੈ ਤੇ ਕਰਨਾਲ ਦੇ ਪਿੰਡ ਕੁਮਲਾ ਦਾ ਰਹਿਣ ਵਾਲਾ ਹੈ । ਦੱਸਣਯੋਗ ਹੈ ਕਿ ਮੁਕੇਸ਼ ਤਿੰਨ ਮਹੀਨੇ ਪਹਿਲਾਂ ਹੀ ਆਪਣੀ ਪਤਨੀ ਨਾਲ ਸਪੇਨ ਆਇਆ ਸੀ । ਡਾਕਟਰਾਂ ਵੱਲੋਂ ਕੀਤੀ ਗਈ ਜਾਂਚ ਮੁਤਾਬਕ ਮੁਕੇਸ਼ ਨੂੰ ਦਿਲ ਦਾ ਦੌਰਾ ਪਿਆ ਹੈ । ਮੁਕੇਸ਼ ਦੀ ਲਾਸ਼ ਨੂੰ ਹੁਣ ਭਾਰਤ ਲਿਆ ਕੇ ਉਸ ਦਾ ਸੰਸਕਾਰ ਕੀਤਾ ਜਾਵੇਗਾ ।

Read More : 22 ਸਾਲਾ ਅਰਮਾਨ ਚੌਹਾਨ ਦੀ ਹੋਈ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਮੌਤ

22 ਸਾਲਾ ਅਰਮਾਨ ਚੌਹਾਨ ਦੀ ਹੋਈ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਮੌਤ

0
road accident

ਮੋਹਾਲੀ, 7 ਜਨਵਰੀ 2026 : ਕੈਨੇਡਾ ਦੇ ਓਨਟਾਰੀਓ (Ontario) ਵਿਖੇ ਸੜਕ ਹਾਦਸੇ ਵਿਚ ਪੰਜਾਬ ਦੇ ਮੋਹਾਲੀ (mohali) ਜ਼ਿਲ੍ਹੇ ਦੇ ਲਾਲਡੂ ਮੰਡੀ ਦੇ ਰਹਿਣ ਵਾਲੇ 22 ਸਾਲਾ ਵਿਦਿਆਰਥੀ ਅਰਮਾਨ ਚੌਹਾਨ ਦੀ ਮੌਤ ਹੋ ਗਈ ਹੈ । ਘਟਨਾ ਦੇ ਕਾਰਨਾਂ ਦੀ ਪੁਲਸ ਵੱਲੋਂ ਜਾਂਚ ਕੀਤੀ ਜਾਰੀ ਹੈ ।

ਪਰਿਵਾਰ ਨੇ ਕੀਤੀ ਹਾਦਸੇ ਦੀ ਜਾਂਚ ਦੀ ਮੰਗ

ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਵਿਦਿਆਰਥੀ ਨਾਲ ਸੜਕ ਹਾਦਸਾ (Road accidents) ਕਿਸ ਤਰ੍ਹਾਂ ਵਾਪਰ ਗਿਆ ਅਤੇ ਉਸ ਦੀ ਕਿਸ ਤਰ੍ਹਾਂ ਇਸ ਹਾਦਸੇ ਵਿਚ ਮੌਤ ਹੋ ਗਈ ਸਬੰਧੀ ਉੱਚ ਪੱਧਰੀ ਜਾਂਚ ਦੀ ਮੰਗ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕੈਨੇਡੀਅਨ ਪੁਲਸ ਤੋਂ ਕੀਤੀ ਹੈ । ਪੁਲਿਸ ਦੇ ਅਨੁਸਾਰ ਅਰਮਾਨ ਆਪਣੇ ਇੱਕ ਦੋਸਤ ਨਾਲ ਮਾਂਟਰੀਅਲ ਤੋਂ ਟੋਰਾਂਟੋ ਜਾ ਰਿਹਾ ਸੀ । ਹਾਲਾਂਕਿ, ਇਹ ਦੱਸਿਆ ਗਿਆ ਹੈ ਕਿ ਹਾਦਸੇ ਸਮੇਂ ਅਰਮਾਨ ਪੈਦਲ ਜਾ ਰਿਹਾ ਸੀ । ਇਹ ਸਪੱਸ਼ਟ ਨਹੀਂ ਹੈ ਕਿ ਕਿਹੜੇ ਹਾਲਾਤਾਂ ਨੇ ਉਸਨੂੰ ਵਿਅਸਤ ਹਾਈਵੇਅ ‘ਤੇ ਲੈ ਗਿਆ, ਜਿਸ ਕਾਰਨ ਜਾਂਚ ਏਜੰਸੀਆਂ ਇਸ ਬਿੰਦੂ ਬਾਰੇ ਅਨਿਸ਼ਚਿਤ ਹਨ ।

Read More : ਸਿਰਸਾ ਚ ਵਾਪਰਿਆ ਸੜਕ ਹਾਦਸਾ , ਵਿਅਕਤੀ ਦੀ ਹੋਈ ਮੌਤ