Home Blog Page 316

ਅਸਾਮ ਪੁਲਸ ਨੇ ਪੰਜ ਵਿਅਕਤੀਆਂ ਤੇ ਕੀਤਾ ਭੜਕਾਊ ਕੰਟੈੈਂਟ ਫੈਲਾਉਣ ਤੇ ਕੇਸ ਦਰਜ

0
Delhi Blast

ਨਵੀਂ ਦਿੱਲੀ, 12 ਨਵੰਬਰ 2025 : ਲੰਘੇ ਦਿਨਾਂ ਦਿੱਲੀ ਵਿਖੇ ਹੋਏ ਧਮਾਕੇ ਤੋਂ ਬਾਅਦ ਜਿਨ੍ਹਾਂ ਵਿਅਕਤੀਆਂ ਵਲੋਂ ਉਕਤ ਮਾਮਲੇ ਵਿਚ ਆਨ-ਲਾਈਨ ਭੜਕਾਊ ਕੰਟੈਂਟ (Online provocative content) ਫੈਲਾਇਆ ਜਾ ਰਿਹਾ ਸੀ ਅਸਾਮ ਪੁਲਸ ਵਲੋਂ ਕੇਸ ਦਰਜ ਕੀਤਾ ਗਿਆ ਹੈ ।

ਕਿੰਨੇ ਵਿਅਕਤੀਆਂ ਤੇ ਕੀਤਾ ਗਿਆ ਹੈ ਕੇੇਸ ਦਰਜ

ਅਸਾਮ ਪੁਲਸ ਨੇ ਦਿੱਲੀ ਧਮਾਕਿਆਂ (Delhi blasts) ਦੇ ਮਾਮਲਿਆਂ ਵਿਚ ਜਿਨ੍ਹਾਂ ਪੰਜ ਵਿਅਕਤੀਆਂ ਤੇ ਕੇਸ ਦਰਜ ਕੀਤਾ ਹੈ ਦਾ ਮੁੱਖ ਕਾਰਨ ਜਿਥੇ ਭੜਕਾਊ ਕੰਟੈਂਟ ਫੈਲਾਉਣ ਹੈ ਉਨ੍ਹਾਂ ਵਿਚ ਮੱਤੀਉਰ ਰਹਿਮਾਨ, ਹਸਨ ਅਲੀ ਮੰਡਲ, ਅਬਦੁਲ ਲਤੀਫ਼, ਵਜਹੁਲ ਕਮਾਲ ਅਤੇ ਨੂਰ ਅਮੀਨ ਅਹਿਮਦ ਸ਼ਾਮਲ ਹਨ। ਉਕਤ ਗ੍ਰਿਫ਼ਤਾਰੀ ਦੀ ਪੁਸ਼ੀ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸ਼ਰਮਾ ਨੇ ਟਵੀਟਰ ਰਾਹੀਂ ਕੀਤਾ ਸੀ । ਪ੍ਰਾਪਤ ਜਾਣਕਾਰੀ ਅਨੁੁਸਾਰ ਦਿੱਲੀ ਧਮਾਕਾ ਮਾਮਲੇ ਤੋਂ ਬਾਅਦ ਗੁਹਾਟੀ ਰੇਲਵੇ ਸਟੇਸ਼ਨ `ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ ।

ਐਨ. ਆਈ. ਏੇ. ਕਰੇਗੀ ਸਮਰਪਿਤ ਜਾਂਚ ਟੀਮ ਦਾ ਗਠਨ

ਭਾਰਤ ਦੇਸ਼ ਦੇ ਗ੍ਰਹਿ ਮੰਤਰਾਲਾ (Ministry of Home Affairs) ਵਲੋਂ ਦਿੱਲੀ ਧਮਾਕੇ ਦੀ ਜਾਂਚ ਸੌਂਪੇ ਜਾਣ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਇਕ ਸਮਰਪਿਤ ਜਾਂਚ ਟੀਮ ਦਾ ਗਠਨ ਕੀਤਾ ਜਾਵੇੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਐਨ. ਆਈ. ਏੇ. (N. I. A.) ਵਲੋਂ ਬਣਾਈ ਜਾਣ ਵਾਲੀ ਸਮਰਪਿਤ ਜਾਂਚ ਟੀਮ ਐੱਸ. ਪੀ. ਰੈਂਕ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੰਮ ਕਰੇਗੀ । ਸੂਤਰਾਂ ਮੁਤਾਬਕ ਜਾਂਚ ਏਜੰਸੀਆਂ ਇਸਨੂੰ ਜੈਸ਼-ਏ-ਮੁਹੰਮਦ ਮਾਡਿਊਲ ਵੱਲੋਂ ਕੀਤਾ ਗਿਆ ਇੱਕ ਅੱਤਵਾਦੀ ਹਮਲਾ ਮੰਨ ਕੇ ਚੱਲ ਰਹੀਆਂ ਹਨ ।

Read More : ਦਿੱਲੀ ਵਿਖੇ ਧਮਾਕੇ ਵਿਚ ਹੋਈਆਂ 8 ਮੌਤਾਂ

ਜ਼ਿਲ੍ਹਾ ਪ੍ਰਸ਼ਾਸਨ ਪੂਰੀ ਅਕੀਦਤ ਤੇ ਸ਼ਰਧਾ ਨਾਲ ਨਿਭਾਏਗਾ ਸੇਵਾ

0
Meeting

ਪਟਿਆਲਾ, 12 ਨਵੰਬਰ 2025 : ”ਹਿੰਦ ਦੀ ਚਾਦਰ (“The veil of India”) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨੇੜੇ ਫੁਹਾਰਾ ਚੌਂਕ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 9.30 ਵਜੇ ਤੱਕ ਮਹਾਨ ਕੀਰਤਨ ਸਮਾਗਮ ਕਰਵਾਇਆ ਜਾਵੇਗਾ । ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 21 ਨਵੰਬਰ ਨੂੰ ਪਟਿਆਲਾ ਜ਼ਿਲ੍ਹੇ ਅੰਦਰ ਪੁੱਜਣ ਵਾਲੇ ਮਹਾਨ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।ਇਸ ਮੌਕੇ ਪਟਿਆਲਾ ਪੁਲਿਸ ਵੱਲੋਂ ਗਾਰਡ ਆਫ਼ ਆਨਰ ਵੀ ‌ਦਿੱਤਾ ਜਾਵੇਗਾ।

21 ਨਵੰਬਰ ਨੂੰ ਪਟਿਆਲਾ ਪੁੱਜੇਗਾ ਨਗਰ ਕੀਰਤਨ 

ਡਿਪਟੀ ਕਮਿਸ਼ਨਰ (Deputy Commissioner) ਨੇ ਇਨ੍ਹਾਂ ਦੋਵਾਂ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਨ ਬਾਅਦ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਗਤ ਲਈ ਪਾਰਕਿੰਗ, ਜੋੜਾ ਘਰ, ਲੰਗਰ ਆਦਿ ਸਮੇਤ ਗੁਰਦੁਆਰਾ ਸਾਹਿਬ ਦੇ ਬਾਹਰ ਸੜਕ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਏ. ਡੀ. ਸੀਜ. ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ, ਐਸ. ਪੀ. ਵੈਭਵ ਚੌਧਰੀ ਤੇ ਪਲਵਿੰਦਰ ਸਿੰਘ ਚੀਮਾ ਸਮੇਤ ਐਸ. ਡੀ. ਐਮਜ. ਕਿਰਪਾਲਵੀਰ ਸਿੰਘ ਤੇ ਹਰਜੋਤ ਕੌਰ ਵੀ ਮੌਜੂਦ ਸਨ।

18 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਹੋਵੇਗਾ ਮਹਾਨ ਕੀਰਤਨ ਸਮਾਗਮ : ਡਾ. ਪ੍ਰੀਤੀ ਯਾਦਵ

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 18 ਨਵੰਬਰ ਦੇ ਕੀਰਤਨ ਸਮਾਗਮ (Kirtan event) ਮੌਕੇ ਭਾਈ ਦਵਿੰਦਰ ਸਿੰਘ ਜੀ ਸੋਹਾਣਾ ਸਾਹਿਬ ਵਾਲਿਆਂ ਸਮੇਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਰਾਗੀ ਜਥੇ ਤੇ ਪੰਥਕ ਵਿਦਵਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਮਹਾਨ ਸ਼ਹੀਦੀ ਦਿਹਾੜੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਦੇ ਇਤਿਹਾਸ ਤੇ ਗੁਰੂ ਗ੍ਰੰਥ ਸਾਹਿਬ ਦੀ ਗੁਰਬਾਣੀ ਵਿਖਿਆਨ ਨਾਲ ਜੋੜਨਗੇ । ਉਨ੍ਹਾਂ ਨੇ ਸਮੂਹ ਸੰਗਤ ਨੂੰ ਵੱਧ-ਚੜ੍ਹਕੇ ਇਸ ਮਹਾਨ ਕੀਰਤਨ ਦਰਬਾਰ ਦੀਆਂ ਹਾਜਰੀਆਂ ਭਰਨ ਦੀ ਬੇਨਤੀ ਕੀਤੀ ਹੈ ।

ਸਮਾਗਮਾਂ ਸਬੰਧੀ ਜ਼ਿਲ੍ਹੇ ਦੀ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ (The ninth Guru, Sri Guru Tegh Bahadur Sahib) ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਬਹੁਤ ਸ਼ਰਧਾ ਭਾਵਨਾ ਨਾਲ ਕਰਵਾ ਰਹੀ ਹੈ । ਇਨ੍ਹਾਂ ਸਮਾਗਮਾਂ ਸਬੰਧੀ ਜ਼ਿਲ੍ਹੇ ਦੀ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਪੂਰੀ ਸ਼ਰਧਾ ਤੇ ਅਕੀਦਤ ਨਾਲ ਕੀਤੇ ਜਾ ਰਹੇ ਹਨ । ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮਾਂ ਦੇ ਪ੍ਰਬੰਧਾਂ ‘ਚ ਕੋਈ ਕਮੀ ਨਾ ਛੱਡੀ ਜਾਵੇ ।

Read More : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਦੋ ਔਰਤਾਂ ਤੇ ਇਕ ਮਹਿਲਾ ਦੀ ਕੁੱਟਮਾਰ ਕਰਨ ਤੇ ਕੇਸ ਦਰਜ

0
Case Rejistered

ਪਟਿਆਲਾ, 12 ਨਵੰਬਰ 2025 : ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਦੀ ਪੁਲਸ ਨੇ ਦੋ ਮਹਿਲਾਵਾਂ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 126 (2) ਬੀ. ਐਨ. ਐਸ. ਤਹਿਤ ਕੇੇਸ ਦਰਜ ਕੀਤਾ ਹੈ।

ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੀਆਂ ਦੋ ਮਹਿਲਾਵਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜੋਤੀ ਪਤਨੀ ਸੁਰੇਸ਼, ਰੀਤੂ ਪੁੱਤਰੀ ਸੁਰੇਸ਼ ਵਾਸੀਆਨ ਹਰੀ ਨਗਰ ਥਾਣਾ ਅਨਾਜ ਮੰਡੀ ਪਟਿਆਲਾ ਸ਼ਾਮਲ ਹਨ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੁਲਵਿੰਦਰ ਕੋਰ (Complainant Kulwinder Kaur) ਪਤਨੀ ਸੁਖਦੇਵ ਸਿੰਘ ਵਾਸੀ ਪਿੰਡ ਅਲੀਪੁਰ ਅਰਾਈਆ ਥਾਣਾ ਅਨਾਜ ਮੰਡੀ ਪਟਿਆਲਾ ਨੇ ਦੱਸਿਆ ਕਿ 10 ਨਵੰਬਰ 2025 ਨੂੰ ਜਦੋਂ ਉਹ ਆਪਣੇ ਪਤੀ ਨਾਲ ਸੈਰ ਕਰ ਰਹੀ ਸੀ ਤਾਂ ਉਪਰੋਕਤ ਮਹਿਲਾਵਾਂ ਵੀ ਸੈਰ ਕਰ ਰਹੀਆਂ ਸਨ ਤਾਂ ਮਾਮੂਲੀ ਜਿਹੀ ਤਕਰਾਰਬਾਜੀ ਨੂੰ ਲੈ ਕੇ ਉਪਰੋਕਤ ਮਹਿਲਾਵਾਂ ਨੇ ਉਸਦੀ ਘੇਰ ਕੇ ਕੁੱਟਮਾਰ (Surrounded and beaten) ਕੀਤੀ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਘੇਰ ਕੇ ਕੁੱਟਮਾਰ ਕਰਨ ਤੇ ਕੇਸ ਦਰਜ

ਪਿੰਡ ਕਾਲੀਆ ਦੇ 2150 ਏਕੜ ਵਾਧੂ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ

0

ਲਹਿਰਾਗਾਗਾ, 12 ਨਵੰਬਰ 2025 : ਪੰਜਾਬ ਦੇ ਜਲ ਸਰੋਤ, ਮਾਈਨਿੰਗ, ਭੂਮੀ ਅਤੇ ਜਲ ਸੰਭਾਲ ਵਿਭਾਗਾਂ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ (Cabinet Minister Barinder Kumar Goyal) ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਕਾਲੀਆ ਦੇ 2150 ਏਕੜ ਵਾਧੂ ਰਕਬੇ ਨੂੰ ਜਲਦ ਹੀ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗੇਗੀ । ਇਸ ਪ੍ਰੋਜੈਕਟ ਦਾ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕਾਲੀਆ ਵਿਖੇ ਨੀਂਹ ਪੱਥਰ ਰੱਖਿਆ। ਅਗਲੇ ਡੇਢ ਮਹੀਨੇ ਵਿੱਚ ਮੁਕੰਮਲ ਹੋਣ ਵਾਲੇ ਇਸ ਪ੍ਰੋਜੈਕਟ ਉੱਤੇ 2 ਕਰੋੜ 15 ਲੱਖ 77 ਹਜ਼ਾਰ ਰੁਪਏ ਦੀ ਲਾਗਤ ਆਵੇਗੀ ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰੱਖਿਆ ਨੀਂਹ ਪੱਥਰ, ਡੇਢ ਮਹੀਨੇ ਵਿੱਚ ਹੋਵੇਗਾ ਕੰਮ ਮੁਕੰਮਲ

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਹਿਲਾਂ ਪਿੰਡ ਕਾਲੀਆ ਦੇ ਖੇਤਾਂ (The fields of Kalia village) ਨੂੰ ਨਹਿਰੀ ਪਾਣੀ ਨਾਂਮਾਤਰ ਹੀ ਮਿਲਦਾ ਸੀ ਪਰ ਇਹ ਪ੍ਰੋਜੈਕਟ ਚਾਲੂ ਹੋਣ ਨਾਲ ਪਿੰਡ ਦੇ ਹਰ ਖੇਤ ਨੂੰ ਪਾਣੀ ਮਿਲੇਗਾ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਖੇਤ ਨੂੰ ਨਹਿਰੀ ਪਾਣੀ ਨਾਲ ਜੋੜਨ ਦਾ ਕੰਮ ਪੂਰੇ ਜ਼ੋਰਾਂ ਉਤੇ ਚੱਲ ਰਿਹਾ ਹੈ । ਸੂਬੇ ਵਿੱਚ ਜਿਹੜਾ ਨਹਿਰੀ ਪਾਣੀ ਪਹਿਲਾਂ ਸਿਰਫ਼ 21 ਫੀਸਦੀ ਵਰਤਿਆ ਜਾਂਦਾ ਸੀ ਹੁਣ 64 ਫੀਸਦੀ ਪਾਣੀ ਇਕੱਲੇ ਖੇਤਾਂ ਨੂੰ ਹੀ ਮਿਲਣ ਲੱਗਾ ਹੈ । ਇਸ ਕੰਮ ਲਈ ਜਿੱਥੇ ਪੰਜਾਬ ਸਰਕਾਰ ਨੇ ਪਿਛਲੇ ਸਾਲ 3354 ਕਰੋੜ ਖਰਚੇ ਸੀ ਹੁਣ ਇਸ ਸਾਲ ਇਸਤੋਂ ਵੀ ਵੱਧ ਖਰਚ ਰਹੇ ਹਾਂ।

ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ 21 ਫੀਸਦੀ ਤੋਂ 64 ਫੀਸਦੀ ਤੱਕ ਪਹੁੰਚੀ : ਬਰਿੰਦਰ ਕੁਮਾਰ ਗੋਇਲ

ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਕਿ ਬੋਹਾ ਰਜਵਾਹਾ ਦੀ ਬੁਰਜੀ 5283/ਖੱਬਾ ਤੋਂ ਨਿਕਲਦੀ ਮਾਈਨਰ ਨੰਬਰ 1 ਜਿਸ ਦੀ ਕੁੱਲ ਲੰਬਾਈ 9750 ਫੁੱਟ ਹੈ, ਇਸ ਮਾਈਨਰ ਦੀ ਕੰਕਰੀਟ ਲਾਈਨਿੰਗ (Concrete lining) ਨਾਲ ਮੁੜ ਉਸਾਰੀ ਦਾ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਉਪਰ 1 ਕਰੋੜ 5 ਲੱਖ ਰੁਪਏ ਦਾ ਖਰਚਾ ਆਵੇਗਾ । ਮਾਈਨਰ ਦੀ ਪੁਰਾਣੀ ਲਾਈਨਿੰਗ ਨੂੰ ਲਗਭਗ 35 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਸੀ, ਜਿਸ ਕਰਕੇ ਲਾਈਨਿੰਗ ਥੋਥੀ ਅਤੇ ਕਮਜੋਰ ਹੋ ਚੁੱਕੀ ਸੀ । ਇਸ ਮਾਈਨਰ ਦੀ ਮੁੜ ਉਸਾਰੀ ਹੋਣ ਨਾਲ ਪਿੰਡ ਕਾਹਨਗੜ ਅਤੇ ਪਿੰਡ ਕਾਲੀਆ ਦਾ ਲਗਭਗ 1800 ਏਕੜ ਰਕਬੇ ਨੂੰ ਨਹਿਰੀ ਪਾਣੀ ਦਾ ਲਾਭ ਹੋਵੇਗਾ ।

ਖਾਲ ਦੀ ਕੁੱਲ ਲੰਬਾਈ 10326 ਫੁੱਟ ਹੈ

ਉਹਨਾਂ ਕਿਹਾ ਕਿ ਮਾਈਨਰ ਨੰਬਰ 1 ਉਪਰ ਮੌਜੂਦ ਮੋਘਾ ਬੁਰਜੀ 5940/ਖੱਬਾ ਦੇ ਚੱਕ ਵਿਚ ਪਏ ਕੱਚੇ ਖਾਲ ਨੂੰ 54.92 ਲੱਖ ਰੁਪਏ ਨਾਲ ਇੱਟਾਂ ਨਾਲ ਪੱਕਾ ਕਰਨ ਦਾ ਕੰਮ ਵੀ ਕਰਵਾਇਆ ਜਾ ਰਿਹਾ ਹੈ । ਇਸ ਖਾਲ ਦੀ ਕੁੱਲ ਲੰਬਾਈ 10326 ਫੁੱਟ ਹੈ । ਪਹਿਲਾਂ ਇਸ ਮੋਘੇ ਤੋਂ ਪਿੰਡ ਕਾਲੀਆ ਦੇ ਸਿਰਫ 30 ਏਕੜ ਰਕਬੇ ਨੂੰ ਨਹਿਰੀ ਪਾਣੀ ਲਗਦਾ ਸੀ ਅਤੇ ਹੁਣ ਇਸ ਖਾਲ ਦੇ ਬਣਨ ਨਾਲ ਪਿੰਡ ਕਾਲੀਆ ਦੇ 250 ਏਕੜ ਰਕਬੇ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਹੋਵੇਗਾ ।

ਪਹਿਲਾਂ ਇਸ ਮੋਘੇ ਤੋਂ 320 ਏਕੜ ਰਕਬੇ ਨੂੰ ਸਿੰਚਾਈ ਲਈ ਨਹਿਰੀ ਮਿਲਦਾ ਸੀ

ਇਸੇ ਤਰ੍ਹਾਂ ਮਾਈਨਰ ਨੰਬਰ 1 ਦੀ ਬੁਰਜੀ 9416/ਖੱਬਾ ਤੇ ਮੌਜੂਦ ਮੋਘੇ ਤੋਂ 55.85 ਲੱਖ ਰੁਪਏ ਦੀ ਰਾਸ਼ੀ ਨਾਲ 2501 ਮੀਟਰ ਦੀ ਲੰਬਾਈ ਵਿਚ ਅੰਡਰ ਗਰਾਊਂਡ ਪਾਈਪ-ਲਾਈਨ ਦਾ ਵੀ ਕੰਮ ਕਰਵਾਇਆ ਜਾ ਰਿਹਾ ਹੈ । ਪਹਿਲਾਂ ਇਸ ਮੋਘੇ ਤੋਂ 320 ਏਕੜ ਰਕਬੇ ਨੂੰ ਸਿੰਚਾਈ ਲਈ ਨਹਿਰੀ ਮਿਲਦਾ ਸੀ ਅਤੇ ਇਸ ਪਾਈਪ ਲਾਈਨ ਪੈਣ ਨਾਲ ਲਗਭਗ 100 ਏਕੜ ਹੋਰ ਰਕਬੇ ਨੂੰ ਵੀ ਨਹਿਰੀ ਪਾਣੀ ਸਿੰਚਾਈ ਲਈ ਮੁਹੱਈਆ ਹੋਵੇਗਾ । ਇਸ ਮੌਕੇ ਉਹਨਾਂ ਦੇ ਪੀ. ਏ. ਰਾਕੇਸ਼ ਕੁਮਾਰ ਗੁਪਤਾ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ ।

Read More : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਵਿਖੇ ਮਨਾਈ ਗੋਪਸ਼ਟਮੀ

ਪਿੰਡ ਸੰਗਤਪੁਰਾ ਵਿਖੇ ਸਰਫੇਸ ਸੀਡਰ ਨਾਲ ਕਣਕ ਬਿਜਾਈ ਦੀ ਪ੍ਰਦਰਸ਼ਨੀ ਦਾ ਆਯੋਜਨ

0
Punjab Agricultural University

ਲਹਿਰਾਗਾਗਾ, 12 ਨਵੰਬਰ 2025 : ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਕ੍ਰਿਸ਼ੀ ਵਿਗਿਆਨ ਕੇਂਦਰ (Agricultural Science Center) ਸੰਗਰੂਰ ਵੱਲੋਂ ਪਿੰਡ ਸੰਗਤਪੁਰਾ, ਬਲਾਕ ਲਹਿਰਾਗਾਗਾ ਵਿਖੇ ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਦੇ ਖੇਤ ਵਿੱਚ ਸਰਫੇਸ ਸੀਡਰ ਦੀ ਵਰਤੋਂ ਕਰਦੇ ਹੋਏ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ (Stubble management in the field) ਕੇ ਕਣਕ ਦੀ ਖੇਤ ਪ੍ਰਦਰਸ਼ਨੀ ਲਗਾਈ ਗਈ ।

ਇਹ ਤਰੀਕਾ ਨਾ ਸਿਰਫ਼ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਦਾ ਹੈ

ਇਸ ਮੌਕੇ ਕੇ. ਵੀ. ਕੇ. ਸੰਗਰੂਰ ਦੀ ਟੀਮ ਵਿੱਚੋਂ ਡਾ. ਮਨਦੀਪ ਸਿੰਘ, ਇੰਚਾਰਜ, ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸੀਨਰੀ), ਖੇਤੀਬਾੜੀ ਵਿਭਾਗ, ਲਹਿਰਾਗਾਗਾ ਤੋਂ ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (Agricultural Development Officer) (ਹਰਿਆਊ ਸਰਕਲ) ਅਤੇ ਗਗਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਪੌਦ ਸੁਰੱਖਿਆ) ਹਾਜ਼ਰ ਸਨ । ਡਾ. ਮਨਦੀਪ ਸਿੰਘ, ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਹਾਜ਼ਰ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਕਿਹਾ ਕਿ ਇਹ ਤਰੀਕਾ ਨਾ ਸਿਰਫ਼ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਦਾ ਹੈ, ਸਗੋਂ ਹਵਾ ਪ੍ਰਦੂਸ਼ਣ ਘਟਾਉਣ ਵਿੱਚ ਵੀ ਮਦਦਗਾਰ ਹੈ ।

ਇਹ ਮਸ਼ੀਨ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਲਈ ਬਹੁਤ ਸਸਤਾ ਅਤੇ ਕਾਰਗਰ ਤਰੀਕਾ ਹੈ

ਡਾ. ਸੁਨੀਲ ਕੁਮਾਰ ਨੇ ਸਰਫੇਸ ਸੀਡਰ ਤਕਨੀਕ (Surface Seeding Technique) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਹ ਮਸ਼ੀਨ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਲਈ ਬਹੁਤ ਸਸਤਾ ਅਤੇ ਕਾਰਗਰ ਤਰੀਕਾ ਹੈ । ਉਨ੍ਹਾਂ ਨੇ ਇਸ ਮਸ਼ੀਨ ਨਾਲ 2 ਕਿੱਲੇ ਰਕਬੇ ਵਿੱਚ ਪ੍ਰਦਰਸ਼ਨੀ ਪਲਾਟ ਦੀ ਬਿਜਾਈ ਵੀ ਕਰਵਾਈ । ਜਿਸ ਨਾਲ ਕਿਸਾਨਾਂ ਨੂੰ ਇਸ ਦੀ ਕਾਰਗੁਜ਼ਾਰੀ ਬਾਰੇ ਪ੍ਰੈਕਟੀਕਲ ਜਾਣਕਾਰੀ ਮਿਲੀ । ਇਸ ਮੌਕੇ ਮਹਿੰਦਰ ਸਿੰਘ ਤੋਂ ਇਲਾਵਾ ਸੁਖਤਾਰ ਸਿੰਘ, ਗੋਵਿੰਦ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ ਅਤੇ ਹੋਰ ਕਈ ਕਿਸਾਨ ਹਾਜ਼ਰ ਸਨ, ਜਿਨ੍ਹਾਂ ਨੇ ਕੇ. ਵੀ. ਕੇ., ਸੰਗਰੂਰ ਦੀ ਟੀਮ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ।

Read More : ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੇ ਕੇਸ ਦਰਜ

 

ਗੋਵਿੰਦਾ ਨੂੰ ਅਚਾਨਕ ਘਰ ਵਿਚ ਬੇਹੋਸ਼ ਹੋਣ ਤੇ ਕਰਵਾਇਆ ਹਸਪਤਾਲ ਦਾਖਲ

0
Govinda

ਮੁੰਬਈ, 12 ਨਵੰਬਰ 2025 : ਪ੍ਰਸਿੱਧ ਫਿ਼ਲਮ ਸਟਾਰ ਗੋਵਿੰਦਾ (Film star Govinda) ਨੂੰ ਘਰ ਵਿਚ ਹੀ ਅਚਾਨਕ ਬੇਹੋੋਸ਼ ਹੋਣ ਤੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ।

ਗੋਵਿੰਦਾ ਦੇ ਦੋਸਤ ਤੇ ਕਾਨੂੰਨੀ ਸਲਾਹਕਾਰ ਨੇ ਕੀ ਦੱਸਿਆ

ਗੋਵਿੰਦਾ ਦੇ ਦੋਸਤ ਤੇ ਕਾਨੂੰਨੀ ਸਲਾਹਕਾਰ ਲਲਿਤ ਬਿੰਦਲ ਨੇ ਦੱਸਿਆ ਕਿ ਗੋਵਿੰਦਾ ਜਦੋਂ ਬੀਤੀ ਰਾਤ ਬੇਹੋਸ਼ ਹੋਏ ਤਾਂ ਡਾਕਟਰ ਨਾਲ ਸੰਪਰਕ ਕਰਕੇ ਕੁੱਝ ਦਵਾਈ ਦਿੱਤੀ ਗਈ ਪਰ ਬਾਅਦ ਵਿਚ ਹਸਪਤਾਲ (Hospital) ਇਲਾਜ ਲਈ ਦਾਖਲ ਕਰਵਾਇਆ ਗਿਆ । ਉਨ੍ਹਾਂ ਦੇ ਅਨੁਸਾਰ ਅਦਾਕਾਰ ਨੂੰ ਬਿਮਾਰ ਮਹਿਸੂਸ ਹੋਣ ਤੋਂ ਬਾਅਦ ਐਮਰਜੈਂਸੀ ਰੂਮ ਵਿੱਚ ਲਿਜਾਇਆ ਗਿਆ ਸੀ ।

ਗੋਵਿੰਦਾ ਦੀਆਂ ਟੈਸਟ ਰਿਪੋਰਟਾਂ ਦੀ ਹੋ ਰਹੀ ਹੈ ਉਡੀਕ

ਗੋਵਿੰਦਾ ਦੇ ਕਾਨੂੰਨੀ ਸਲਾਹਕਾਰ ਬਿੰਦਲ (Legal Advisor Bindal) ਨੇ ਕਿਹਾ ਕਿ ਗੋਵਿੰਦਾ ਦੀਆਂ ਜੋ ਵੀ ਟੈਸਟ ਰਿਪੋਰਟਾਂ ਹਨ ਉਹ ਹਾਲੇ ਆਉਣੀਆਂ ਬਾਕੀ ਹਨ ਅਤੇ ਰਿਪੋਰਟਾਂ ਦੇ ਆਉਣ ਤੋਂ ਬਾਅਦ ਹੀ ਕੁੱਝ ਆਖਿਆ ਜਾ ਸਕਦਾ ਹੈ ।

Read More : ਵਿਧਾਇਕ ਰਮਨ ਅਰੋੜਾ ਦਿਲ ਦੀ ਬਿਮਾਰੀ ਦੇੇ ਚਲਦਿਆਂ ਹੋਏ ਹਸਪਤਾਲ ਦਾਖ਼ਲ

ਕਾਂਗਰਸ ਨੇ ਦਿੱਤੀ ਪ੍ਰਗਟ ਸਿੰਘ ਨੂੰ ਜੰਮੂ-ਕਸ਼ਮੀਰ ਦੇ ਸਕੱਤਰ ਇੰਚਾਰਜ ਦੀ ਜਿੰਮੇਵਾਰੀ

0
Pargat Singh

ਜਲੰਧਰ, 12 ਨਵੰਬਰ 2025 : ਕੁਲ ਹਿੰਦ ਕਾਂਗਰਸ ਵਲੋਂ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਦਾ ਸਕੱਤਰ ਇੰਚਾਰਜ (Secretary in-charge of Jammu and Kashmir) ਨਿਯੁਕਤ ਕਰਕੇ ਇਕ ਹੋਰ ਜਿੰਮੇਵਾਰੀ ਦੇ ਦਿੱਤੀ ਹੈ ।

ਨਵੀਂ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ

ਵਿਧਾਇਕ ਪਰਗਟ ਸਿੰਘ (MLA Pargat Singh) ਵੱਲੋਂ ਇਸ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ । ਜ਼ਿਕਰਯੋਗ ਹੈ ਕਿ ਪਰਗਟ ਸਿੰਘ ਪਹਿਲਾਂ ਉਤਰਾਖੰਡ ਦੀ ਵੀ ਜ਼ਿੰਮੇਵਾਰੀ ਸੰਭਾਲ ਰਹੇ ਸਨ।ਪੰਜਾਬ ਅਤੇ ਉਤਰਾਖੰਡ ਵਿੱਚ ਇੱਕੋ ਸਮੇਂ ਚੋਣਾਂ ਹੋਣ ਕਾਰਨ, ਉਨ੍ਹਾਂ ਨੂੰ ਜੰਮੂ-ਕਸ਼ਮੀਰ ਦੇ ਸਕੱਤਰ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ।

Read More : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਵੰਦੇ ਭਾਰਤ ਟ੍ਰੇਨ ਚੱਲਣ ਨਾਲ ਵਪਾਰੀਆਂ ਅਤੇ ਲੋਕਾਂ ਨੂੰ ਹੋਵੇਗਾ ਲਾਭ : ਮਨੀਸ਼ਾ ਉੱਪਲ

0
Manisha Uppal

ਪਟਿਆਲਾ, 12 ਨਵੰਬਰ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਰੇਲ ਮੰਤਰੀ ਅਸ਼ਵਨੀ ਵੈਭਵ ਵੱਲੋਂ ਪੰਜਾਬ ਨੂੰ ਸੌਗਾਤ ਦੇ ਤੌਰ ਤੇ ਫਿਰੋਜ਼ਪੁਰ ਤੋਂ ਨਵੀਂ ਦਿੱਲੀ ਵਾਇਆ ਪਟਿਆਲਾ ਵੰਦੇ ਭਾਰਤ ਟਰੇਨ (Vande Bharat Train) ਚਲਾਈ ਗਈ ਹੈ । ਇਸ ਮੌਕੇ ਭਾਜਪਾ ਮਹਿਲਾ ਮੋਰਚਾ ਜਿਲਾ ਪਟਿਆਲਾ ਦੀ ਪ੍ਰਧਾਨ ਮਨੀਸ਼ਾ ਉੱਪਲ (Manisha Uppal) ਅਤੇ ਉਹਨਾਂ ਦੀ ਟੀਮ ਨੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਅਤੇ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਵਿਖੇ ਇਸ ਟ੍ਰੇਨ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦੇ ਪਟਿਆਲਾ ਪਹੁੰਚਣ ਤੇ ਫੁੱਲਾਂ ਦਾ ਗੁਲਦਸਤਾ ਦੇਕੇ ਨਿੱਘਾ ਸਵਾਗਤ ਕੀਤਾ ।

ਮਨੀਸ਼ਾ ਉੱਪਲ ਨੇ ਪਟਿਆਲਾ ਪਹੁੰਚਣ ਤੇ ਕੇਂਦਰੀ ਮੰਤਰੀ ਬਿੱਟੂ ਦਾ ਕੀਤਾ ਨਿੱਘਾ ਸਵਾਗਤ

ਉਹਨਾਂ ਅੱਗੇ ਕਿਹਾ ਭਾਜਪਾ ਦੇ ਜਿਲਾ ਪ੍ਰਧਾਨ ਵਿਜੇ ਕੂਕਾ ਵੱਲੋਂ ਇਸ ਟਰੇਨ ਦੇ ਆਗਮਨ ਤੇ ਇੱਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ । ਜਿਸ ਵਿੱਚ ਸੈਂਕੜੇ ਭਾਜਪਾ ਅਹੁਦੇਦਾਰਾਂ ਵਰਕਰਾਂ (BJP office bearers and workers) ਤੇ ਮੈਂਬਰਾਂ ਨੇ ਵੱਡੇ ਪੱਧਰ ਤੇ ਭਾਗ ਲਿਆ। ਇਸ ਮੌਕੇ ਮਨੀਸ਼ਾ ਉੱਪਲ ਕਿਹਾ ਕਿ ਇਸ ਟਰੇਨ ਦੇ ਚੱਲਣ ਨਾਲ ਪਟਿਆਲਾ ਦੇ ਵਪਾਰੀਆਂ ਅਤੇ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਉਨਾਂ ਦਾ ਪਟਿਆਲਾ ਤੋਂ ਦਿੱਲੀ ਪਹੁੰਚਣ ਲਈ ਸਮਾਂ ਅਤੇ ਪੈਸੇ ਦੋਨਾਂ ਦੀ ਬੱਚਤ ਵੀ ਹੋਵੇਗੀ। ਇਸ ਮੌਕੇ ਰੀਆ ਚੰਦਾ, ਊਸ਼ਾ, ਕਿਰਨ, ਬਲਜੀਤ ਕੌਰ, ਖੁਸ਼ੀ, ਕਾਮਨੀ ਕਸਯਪ, ਅਮਨਦੀਪ ਕੌਰ ਅਤੇ ਹੋਰ ਵੀ ਮੈਂਬਰ ਮੌਕੇ ਤੇ ਹਾਜ਼ਰ ਸਨ ।

Read More : ਭਾਜਪਾ ਦੀ ਜਨ ਸੰਪਰਕ ਮੁਹਿੰਮ ਤਹਿਤ ਭਾਜਪਾਈਆਂ ਨੂੰ ਪੁਲਸ ਨੇ ਲਿਆ ਹਿਰਾਸਤ ਵਿਚ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ

0
District Legal Services Authority

ਪਟਿਆਲਾ, 12 ਨਵੰਬਰ 2025 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (District Legal Services Authority) ਪਟਿਆਲਾ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ।ਇਸ ਦੌਰਾਨ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਤੇ ਸਕੂਲ ਆਫ ਲਾਅ ਅਤੇ ਇੰਟਰਡਿਸਪਲੀਨਰੀ ਸਟੱਡੀਜ਼, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਨਾਲ ਇੱਕ ਵੈਬੀਨਾਰ ਕੀਤਾ  ਗਿਆ ।

ਅਮਨਦੀਪ ਕੰਬੋਜ ਨੇ ਕਰਵਾਇਆ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣੂ

ਸੀ. ਜੇ. ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (District Legal Services Authority) ਅਮਨਦੀਪ ਕੰਬੋਜ ਦੱਸਿਆ ਕਿ ਇਹ ਸਮਾਗਮ ਨਾਲਸਾ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਦੇ ਮੈਂਬਰ ਸਕੱਤਰ ਨਵਜੋਤ ਕੌਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਅਵਤਾਰ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ ਹਨ । ਅਮਨਦੀਪ ਕੰਬੋਜ ਨੇ ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਸੰਬੋਧਨ ਕਰ‌ਦਿਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣੂ ਕਰਵਾਇਆ ।

ਸੈਮੀਨਾਰ ਦੌਰਾਨ ਅਭੀਨੰਦਨ ਬਸੀ ਸਮੇਤ ਪੈਨਲ ਵਕੀਲ ਰਵਿੰਦਰ ਕੌਰ ਜੱਸੜ ਅਤੇ ਪਰਮਵੀਰ ਸਿੰਘ ਨੇ ਕੀਤਾ ਸੰਬੋਧਨ

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ (Jagat Guru Nanak Dev Punjab State Open University) ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨਾਲ ਹੋਏ ਵੈਬੀਨਾਰ ਦੌਰਾਨ ਵਾਈਸ ਚਾਂਸਲਰ ਡਾ. ਰਤਨ ਸਿੰਘ, ਪੰਜਾਬ ਯੂਨੀਵਰਸਿਟੀ ਦੇ ਸੀਨੀਅਰ ਰਿਸਰਚ ਫੈਲੋ ਪਲਵੀ ਭਾਰਦਵਾਜ ਤੇ ਐਸੋਸੀਏਟ ਡੀਨ ਅਕੈਡਿਮਕ ਡਾ. ਅਮੀਤੋਜ ਸਿੰਘ ਨੇ ਵੀ ਸੰਬੋਧਨ ਕੀਤਾ । ਜਦੋਂਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ ਸੈਮੀਨਾਰ ਦੌਰਾਨ ਅਭੀਨੰਦਨ ਬਸੀ ਸਮੇਤ ਪੈਨਲ ਵਕੀਲ ਰਵਿੰਦਰ ਕੌਰ ਜੱਸੜ ਅਤੇ ਪਰਮਵੀਰ ਸਿੰਘ ਨੇ ਵੀ ਸੰਬੋਧਨ ਕੀਤਾ ।

Read More : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਤਰਰਾਸ਼ਟਰੀ ਯੂਥ ਦਿਵਸ ਮਨਾਇਆ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੀਤਾ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ

0
Punjab Pollution Control Board

ਪਟਿਆਲਾ, 12 ਨਵੰਬਰ 2025 : ਪੰਜਾਬ ਵਿੱਚ ਜ਼ਮੀਨੀ ਪੱਧਰ ਨੂੰ ਮਜ਼ਬੂਤ ਕਰਨ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (Punjab Pollution Control Board) (ਪੀ. ਪੀ. ਸੀ. ਬੀ.) ਨੇ ਅੱਜ 14 ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ ਹੈ, ਜਿਨ੍ਹਾਂ ਨੂੰ ਪਲਾਸਟਿਕ ਰਹਿੰਦ-ਖੂੰਹਦ ਨੂੰ ਰੀਸਾਈਕਲ ਕਰਨ ਵਿੱਚ ਮੁਸ਼ਕਲ ਪੈਦਾ ਕਰਨ ਵਜੋਂ ਪਛਾਣਿਆ ਗਿਆ ਹੈ ।

ਕਿਸੇ ਵੀ ਕੰਪਨੀ ਨੂੰ ਪੰਜਾਬ ਨੂੰ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ : ਪੀ. ਪੀ.

ਸੀ. ਬੀ.

ਬੋਰਡ ਨੇ ਉਨ੍ਹਾਂ ਨੂੰ ਸਪੱਸ਼ਟ, ਸਮਾਂ-ਬੱਧ ਰਣਨੀਤੀਆਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਖਪਤਕਾਰਾਂ ਨੂੰ ਵਰਤੋਂ ਤੋਂ ਬਾਅਦ ਪਲਾਸਟਿਕ ਪੈਕੇਜਿੰਗ ਵਾਪਸ ਕਰਨ ਲਈ ਉਤਸ਼ਾਹਿਤ ਕਰਦੀਆਂ ਹਨ । ਪੀ. ਪੀ. ਸੀ. ਬੀ. ਦੀ ਚੇਅਰਪਰਸਨ ਰੀਨਾ ਗੁਪਤਾ (Chairperson Reena Gupta) ਨੇ ਕਿਹਾ ਕਿ ਕਿਸੇ ਵੀ ਕੰਪਨੀ ਨੂੰ ਪੰਜਾਬ ਨੂੰ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਅਸੀਂ ਜਵਾਬਦੇਹੀ ਤੈਅ ਕਰਾਂਗੇ ਅਤੇ ਆਪਣੇ ਸਾਰੇ ਸ਼ਹਿਰਾਂ ਨੂੰ ਸਾਫ਼ ਕਰਾਂਗੇ । ਇਹ ਕਦਮ ਬੋਰਡ ਦੁਆਰਾ ਕਰਵਾਏ ਗਏ ਪਲਾਸਟਿਕ ਰਹਿੰਦ-ਖੂੰਹਦ ਬ੍ਰਾਂਡ ਆਡਿਟ ਤੋਂ ਉੱਭਰਿਆ ਹੈ, ਜੋ ਕਿ ਭਾਰਤ ਵਿੱਚ ਪਹਿਲੀ ਵਾਰ ਕੀਤਾ ਗਿਆ ਇੱਕ ਅਭਿਆਸ ਹੈ। ਚੇਅਰਪਰਸਨ ਨੇ ਬ੍ਰਾਂਡਾਂ ਨੂੰ ਆਪਣੇ ਰਹਿੰਦ-ਖੂੰਹਦ ਦੇ ਇਲਾਜ ਦੀ ਸਮੀਖਿਆ ਕਰਨ ਅਤੇ ਖਪਤਕਾਰਾਂ ਨੂੰ ਪੈਕੇਜਿੰਗ ਵਾਪਸ ਲਿਆਉਣ ਲਈ ਉਤਸ਼ਾਹਿਤ ਕਰਨ ਦੀ ਸਿਫਾਰਸ਼ ਕੀਤੀ ਹੈ ।

ਪੀ. ਪੀ. ਸੀ. ਬੀ. ਨੇ ਕੀਤਾ ਪੰਜਾਬ ਦੇ ਛੇ ਸ਼ਹਿਰਾਂ ਵਿੱਚ ਪਲਾਸਟਿਕ ਵੇਸਟ ਬ੍ਰਾਂਡ 2025 ਦਾ ਆਡਿਟ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.) ਨੇ ਪੰਜਾਬ ਦੇ ਛੇ ਸ਼ਹਿਰਾਂ-ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਮੋਹਾਲੀ ਅਤੇ ਪਟਿਆਲਾ ਵਿੱਚ ਪਲਾਸਟਿਕ ਵੇਸਟ ਬ੍ਰਾਂਡ 2025 ਦਾ ਆਡਿਟ (Plastic Waste Brand 2025 Audit) ਕੀਤਾ । ਅਧਿਐਨ ਵਿੱਚ ਇਨ੍ਹਾਂ ਸ਼ਹਿਰਾਂ ਦੇ ਵੱਖ-ਵੱਖ ਖੇਤਰਾਂ ਤੋਂ ਇਕੱਠੇ ਕੀਤੇ ਗਏ ਪਲਾਸਟਿਕ ਵੇਸਟ ਦੀ ਜਾਂਚ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਹੜੀਆਂ ਕੰਪਨੀਆਂ ਸਭ ਤੋਂ ਵੱਧ ਪਲਾਸਟਿਕ ਵੇਸਟ ਪੈਦਾ ਕਰਦੀਆਂ ਹਨ। ਅਧਿਐਨ ਕੀਤੇ ਗਏ ਵਿਭਿੰਨ ਸਮਾਜਿਕ-ਆਰਥਿਕ ਪ੍ਰੋਫਾਈਲਾਂ ਵਿੱਚ ਕੁੱਲ ਨਗਰ ਪਾਲਿਕਾ ਵੇਸਟ ਵਿੱਚੋਂ 6,991 ਕਿਲੋਗ੍ਰਾਮ ਵਿੱਚੋਂ 613 ਕਿਲੋਗ੍ਰਾਮ ਪਲਾਸਟਿਕ ਪਾਇਆ ਗਿਆ। ਨਤੀਜੇ ਦਰਸਾਉਂਦੇ ਹਨ ਕਿ ਇਸ ਪਲਾਸਟਿਕ ਵੇਸਟ ਦਾ 88% ਰੀਸਾਈਕਲ ਕਰਨਾ ਔਖਾ ਹੈ ।

ਕੰਪਨੀਆਂ ਨੂੰ ਆਪਣੇ ਉਤਪਾਦਾਂ ਦੁਆਰਾ ਪੈਦਾ ਹੋਣ ਵਾਲੇ ਕੂੜੇ ਦੀ ਜ਼ਿੰਮੇਵਾਰੀ ਲੈਣ ਦੀ ਲੋੜ ਹੁੰਦੀ ਹੈ

ਪੀ. ਪੀ. ਸੀ. ਬੀ. ਨੇ ਕਿਹਾ ਹੈ ਕਿ ਇਹ ਖੋਜਾਂ ਐਕਸਟੈਂਡਡ ਪ੍ਰੋਡਿਊਸਰ ਰਿਸਪਾਂਸਿਬਿਲਟੀ (ਈ. ਪੀ. ਆਰ.) ਨਿਯਮਾਂ ਦੇ ਤਹਿਤ ਸਖ਼ਤ ਕਾਰਵਾਈ ਦੀ ਤੁਰੰਤ ਲੋੜ ਨੂੰ ਉਜਾਗਰ ਕਰਦੀਆਂ ਹਨ, ਜਿਸ ਤਹਿਤ ਕੰਪਨੀਆਂ ਨੂੰ ਆਪਣੇ ਉਤਪਾਦਾਂ ਦੁਆਰਾ ਪੈਦਾ ਹੋਣ ਵਾਲੇ ਕੂੜੇ ਦੀ ਜ਼ਿੰਮੇਵਾਰੀ ਲੈਣ ਦੀ ਲੋੜ ਹੁੰਦੀ ਹੈ । ਬੋਰਡ ਨੇ ਨੋਟ ਕੀਤਾ ਕਿ ਕੁਝ ਕੰਪਨੀਆਂ/ਬ੍ਰਾਂਡ ਮਾਲਕ ਸਿਰਫ਼ ਕਾਗਜ਼ਾਂ ‘ਤੇ ਈ. ਪੀ. ਆਰ. ਟੀਚਿਆਂ ਨੂੰ ਪੂਰਾ ਕਰ ਰਹੇ ਹਨ, ਜੋ ਕਿ ਗੈਰ-ਪ੍ਰਮਾਣਿਤ ਸਰਟੀਫਿਕੇਟਾਂ ਦੀ ਵਰਤੋਂ ਕਰਕੇ ਜਾਂ ਦੂਜੇ ਰਾਜਾਂ ਨੂੰ ਜ਼ਿੰਮੇਵਾਰੀ ਸੌਂਪ ਕੇ ਕੀਤੇ ਜਾ ਰਹੇ ਹਨ ।

ਇਹ ਅਭਿਆਸ ਪੰਜਾਬ ਦੀ ਪ੍ਰਦੂਸ਼ਣ ਸਮੱਸਿਆ ਨੂੰ ਹੱਲ ਕਰਨ ਦੀ ਬਜਾਏ ਵਧਾਉਂਦਾ ਹੈ

ਇਹ ਅਭਿਆਸ ਪੰਜਾਬ ਦੀ ਪ੍ਰਦੂਸ਼ਣ ਸਮੱਸਿਆ (Pollution problem) ਨੂੰ ਹੱਲ ਕਰਨ ਦੀ ਬਜਾਏ ਵਧਾਉਂਦਾ ਹੈ । ਪਲਾਸਟਿਕ ਰਹਿੰਦ-ਖੂੰਹਦ ਦੇ ਉਤਪਾਦਕਾਂ ਨੂੰ ਆਪਣੇ ਦੁਆਰਾ ਪੈਦਾ ਕੀਤੇ ਜਾਣ ਵਾਲੇ ਪਲਾਸਟਿਕ ਰਹਿੰਦ-ਖੂੰਹਦ (Plastic waste) ਦੇ ਅਸਲ, ਪ੍ਰਮਾਣਿਤ ਅਤੇ ਪੂਰੀ ਤਰ੍ਹਾਂ ਆਡਿਟਯੋਗ ਸੰਗ੍ਰਹਿ ਅਤੇ ਪ੍ਰੋਸੈਸਿੰਗ ਵੱਲ ਜਾਣਾ ਚਾਹੀਦਾ ਹੈ, ਅਤੇ ਇਹ ਕੰਮ ਪੰਜਾਬ ਦੇ ਅੰਦਰ ਹੀ ਹੋਣਾ ਚਾਹੀਦਾ ਹੈ, ਕਾਗਜ਼ਾਂ ‘ਤੇ ਜਾਂ ਹੋਰ ਰਾਜਾਂ ਵਿੱਚ ਨਹੀਂ । ਪੀ. ਪੀ. ਸੀ. ਬੀ. ਪੰਜਾਬ ਨੂੰ ਇੱਕ ਸਾਫ਼, ਸਰਕੂਲਰ ਅਤੇ ਪਲਾਸਟਿਕ-ਜ਼ਿੰਮੇਵਾਰ ਭਵਿੱਖ ਵੱਲ ਲਿਜਾਣ ਲਈ ਨਿਗਰਾਨੀ, ਲਾਗੂਕਰਨ ਅਤੇ ਉਦਯੋਗ ਸਹਿਯੋਗ ਨੂੰ ਵਧਾਉਣਾ ਜਾਰੀ ਰੱਖੇਗਾ ।

Read More : ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਨੋਡਲ ਅਧਿਕਾਰੀ ਲਾਇਆ