Home Blog Page 318

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਲਈ ਮੁਫ਼ਤ ਬੀਜਾਂ ਦੀ ਵੰਡ ਜਾਰੀ

0
Punjab government

ਪਟਿਆਲਾ, 11 ਨਵੰਬਰ 2025 : ਪੰਜਾਬ ਸਰਕਾਰ (Punjab Government) ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਵਿਭਾਗ ਰਾਹੀਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਮੁਹਿੰਮ ਤਹਿਤ ਹੁਣ ਤੱਕ 5000 ਕੁਇੰਟਲ ਮੁਫ਼ਤ ਕਣਕ ਦਾ ਬੀਜ ਪ੍ਰਭਾਵਿਤ ਕਿਸਾਨਾਂ ਵਿੱਚ ਵੰਡਿਆ ਜਾ ਚੁੱਕਾ ਹੈ ਅਤੇ ਵੰਡਿਆ ਜਾ ਰਿਹਾ ਹੈ ।

ਪਟਿਆਲਾ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਵਿਚ 5000 ਕੁਇੰਟਲ ਮੁਫ਼ਤ ਕਣਕ ਬੀਜ ਵੰਡਿਆ : ਡਾ. ਜਸਵਿੰਦਰ ਸਿੰਘ

ਖੇਤੀਬਾੜੀ ਵਿਭਾਗ ਦੇ ਅਧਿਕਾਰੀ (Agriculture Department Officer) ਡਾਕਟਰ ਜਸਵਿੰਦਰ ਸਿੰਘ ਮੁਤਾਬਕ ਇਹ ਯੋਜਨਾ ਪੰਜਾਬ ਸਰਕਾਰ ਵੱਲੋਂ ਹੜ੍ਹ ਦੌਰਾਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਮੁੜ ਖੇਤੀ ਦੇ ਰਾਹ ‘ਤੇ ਲਿਆਉਣ ਲਈ ਸ਼ੁਰੂ ਕੀਤੀ ਗਈ ਸੀ । ਇਸ ਯੋਜਨਾ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਰਥਿਕ ਰਾਹਤ ਦੇਣਾ ਅਤੇ ਆਉਣ ਵਾਲੇ ਹਾੜ੍ਹੀ ਸੀਜ਼ਨ ਵਿੱਚ ਉਨ੍ਹਾਂ ਦੀ ਫਸਲ ਦੀ ਬਿਜਾਈ ਸਮੇਂ ਸਿਰ ਯਕੀਨੀ ਬਣਾਉਣਾ ਸੀ । ਓਹਨਾ ਦਸਿਆ ਕਿ ਮੁਫ਼ਤ ਬੀਜ ਵੰਡਣ (Free seed distribution) ਤੋਂ ਇਲਾਵਾ, ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਸਰਟੀਫਾਈਡ ਕਣਕ ਬੀਜ ਉੱਤੇ 50 ਫੀਸਦੀ ਸਬਸਿਡੀ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ ।

ਹੁਣ ਤੱਕ ਲਗਭਗ 3000 ਕੁਇੰਟਲ ਸਰਟੀਫਾਈਡ ਕਣਕ ਬੀਜ ਕਿਸਾਨਾਂ ਨੂੰ ਸਬਸਿਡੀ ਰਾਹੀਂ ਦਿੱਤਾ ਜਾ ਚੁੱਕਾ ਹੈ

ਇਸ ਤਹਿਤ ਹੁਣ ਤੱਕ ਲਗਭਗ 3000 ਕੁਇੰਟਲ ਸਰਟੀਫਾਈਡ ਕਣਕ ਬੀਜ ਕਿਸਾਨਾਂ ਨੂੰ ਸਬਸਿਡੀ ਰਾਹੀਂ ਦਿੱਤਾ ਜਾ ਚੁੱਕਾ ਹੈ । ਇਸ ਨਾਲ ਕਿਸਾਨਾਂ ਨੂੰ ਬਿਹਤਰ ਪੈਦਾਵਾਰ ਲਈ ਉੱਚ ਗੁਣਵੱਤਾ ਵਾਲਾ ਬੀਜ ਉਪਲਬਧ ਹੋ ਰਿਹਾ ਹੈ । ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੜ੍ਹਾਂ ਨਾਲ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਸਨ, ਜਿਸ ਨਾਲ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਆਰਥਿਕ ਨੁਕਸਾਨ ਹੋਇਆ ਸੀ । ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਆਵਜ਼ੇ ਨਾਲ ਨਾਲ ਖੇਤੀਬਾੜੀ ਵਿਭਾਗ ਰਾਹੀਂ ਮੁਫ਼ਤ ਅਤੇ ਸਬਸਿਡੀ ਵਾਲੇ ਬੀਜ ਦੀ ਵੰਡ ਸ਼ੁਰੂ ਕਰ ਦਿੱਤੀ ਸੀ ।

ਸਰਕਾਰ ਦੀ ਇਹ ਪਹਿਲ ਕਿਸਾਨਾਂ ਲਈ ਹੌਸਲੇ ਦਾ ਸਰੋਤ ਬਣੀ ਹੈ

ਉਹਨਾਂ ਕਿਹਾ ਕਿ ਸਰਕਾਰ ਦੀ ਇਹ ਪਹਿਲ ਕਿਸਾਨਾਂ ਲਈ ਹੌਸਲੇ ਦਾ ਸਰੋਤ ਬਣੀ ਹੈ । ਬਹੁਤ ਸਾਰੇ ਕਿਸਾਨਾਂ ਨੇ ਸਰਕਾਰ ਦੇ ਇਸ ਕਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਹੈ ਕਿ ਇਸ ਨਾਲ ਉਹ ਮੁੜ ਆਪਣੀ ਜ਼ਮੀਨ ‘ਤੇ ਖੇਤੀ ਕਰਨ ਦੇ ਯੋਗ ਹੋਏ ਹਨ ਅਤੇ ਉਮੀਦ ਕਰਦੇ ਹਨ ਕਿ ਆਉਣ ਵਾਲੇ ਸੀਜ਼ਨ ਵਿੱਚ ਉਨ੍ਹਾਂ ਦੀ ਮਿਹਨਤ ਰੰਗ ਲਿਆਵੇਗੀ । ਜ਼ਿਲ੍ਹਾ ਖੇਤੀਬਾੜੀ ਅਫ਼ਸਰ (District Agriculture Officer) ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਬੀਜ ਵੰਡਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਕਿਸਾਨਾਂ ਦੀ ਸਹੂਲਤ ਲਈ ਵਿਭਾਗ ਵੱਲੋਂ ਖਾਸ ਕੈਂਪ ਲਗਾਏ ਗਏ ਸਨ, ਜਿੱਥੇ ਉਹਨਾਂ ਨੂੰ ਸਮੇਂ ਸਿਰ ਬੀਜ ਦਿੱਤੇ ਗਏ । ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨਾ ਹੈ ।

Read More : ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼

ਦਦਹੇੜਾ ਵਿਚ ਕਿਸਾਨਾਂ ਨੇ ਕੀਤੀ ਸੁਪਰਸੀਡਰ ਨਾਾਲ ਕਣਕ ਦੀ ਬਿਜਾਈ

0
Village Dadhera

ਪਟਿਆਲਾ, 11 ਨਵੰਬਰ 2025 : ਇੱਥੇ ਨਾਭਾ ਰੋਡ ‘ਤੇ ਪਿੰਡ ਦਦਹੇੜਾ (Village Dadhera) ਦੇ ਇੱਕ ਘੱਟ ਜਮੀਨ ਹੋਣ ਦੇ ਬਾਵਜੂਦ ਪਰਾਲੀ ਨੂੰ ਪਿਛਲੇ 10 ਸਾਲਾਂ ਤੋਂ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨ ਮਨਦੀਪ ਸਿੰਘ ਨੇ ਅੱਜ ਆਪਣੀ ਚਾਰ ਏਕੜ ਜਮੀਨ ‘ਚ ਸੁਪਰਸੀਡਰ ਤੇ ਮਲਚਿੰਗ (Mulching on Superseeder) ਜਰੀਏ ਕਣਕ ਦੀ ਬਿਜਾਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਮੌਜੂਦਗੀ ‘ਚ ਕੀਤੀ ।

ਜ਼ਿਲ੍ਹੇ ‘ਚ ਪਰਾਲੀ ਨਾ ਸਾੜਨ ਵਾਲੇ ਕਿਸਾਨ ਵਾਤਾਵਰਣ ਤੇ ਜਮੀਨ ਬਚਾਉਣ ਲਈ ਬਣੇ ਰਾਹ ਦਸੇਰਾ : ਡਾ. ਪ੍ਰੀਤੀ ਯਾਦਵ

ਇਸ ਮੌਕੇ ਕਿਸਾਨ ਮਨਦੀਪ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਪਰਾਲੀ ਬਿਨ੍ਹਾਂ ਅੱਗ ਲਾਏ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਰਨ ਦੇ ਫਾਇਦੇ ਦੱਸਦਿਆਂ ਸੱਦਾ ਦਿੱਤਾ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਕਿਹਾ ਕਿ ਅਜਿਹੇ ਕਿਸਾਨ, ਜੋ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਉਹ ਵਾਤਾਵਰਣ ਤੇ ਜਮੀਨ ਨੂੰ ਬਚਾਉਣ ਲਈ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣ ਰਹੇ ਹਨ । ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਦੀ ਬਦੌਲਤ ਹੀ ਇਸ ਵਾਰ ਜ਼ਿਲ੍ਹੇ ਅੰਦਰ ਪਿਛਲੇ ਸਾਲਾਂ ਨਾਲੋਂ ਬਹੁਤ ਘੱਟ ਖੇਤਾਂ ਵਿੱਚ ਅੱਗ ਲੱਗੀ ਹੈ, ਇਸ ਦਾ ਸਾਰਾ ਸਿਹਰਾ ਅਜਿਹੇ ਕਿਸਾਨਾਂ ਨੂੰ ਜਾਂਦਾ ਹੈ ।

ਵਾਤਾਵਰਣ ਪ੍ਰਦੂਸ਼ਤ ਹੋਣ ਤੋਂ ਬਚਾਉਣ ਲਈ ਹੋਰ ਕਿਸਾਨ ਵੀ ਪਰਾਲੀ ਬਿਨ੍ਹਾਂ ਸਾੜੇ ਕਰਨ ਖੇਤੀ : ਕਿਸਾਨ ਮਨਦੀਪ ਸਿੰਘ

ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਲੋੜੀਂਦੀ ਮਸ਼ੀਨਰੀ (Required machinery) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਹੈਪੀ ਸੀਡਰ ਤੇ ਸੁਪਰ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 ਸਮੇਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ।

Read More : ਡੀ. ਸੀ. ਵੱਲੋਂ ਘਨੁੜਕੀ ਤੇ ਬੌੜਾਂ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨਾਲ ਮੁਲਾਕਾਤ

ਪੈਨਸ਼ਨਰ ਸੇਵਾ ਮੇਲੇ ’ਚ ਕੀਤੀ ਜਾਵੇਗੀ ਪੈਨਸ਼ਨਰਾਂ ਦੀ ਈ-ਕੇ. ਵਾਈ. ਸੀ. : ਪ੍ਰਦੀਪ

0
Pensioner Service Fair
ਸੰਗਰੂਰ, 11 ਨਵੰਬਰ 2025 : ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸੰਗਰੂਰ ਪ੍ਰਦੀਪ ਕੁਮਾਰ (District Treasury Officer Sangrur Pradeep Kumar) ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ 14 ਹਜ਼ਾਰ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਈ-ਕੇ. ਵਾਈ. ਸੀ. ਕਰਨ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਸੰਗਰੂਰ ਵਿਖੇ ਮਿਤੀ 13, 14 ਅਤੇ 15 ਨਵੰਬਰ ਨੂੰ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ ।
ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਪੈਨਸ਼ਨਰਾਂ ਲਈ ਪੈਨਸ਼ਨਰ ਸੇਵਾ ਮੇਲਾ : ਜ਼ਿਲ੍ਹਾ ਖ਼ਜ਼ਾਨਾ ਅਫ਼ਸਰ
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾ ਤੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਸੇਵਾ ਦਾ ਪੂਰਾ ਲਾਭ ਲੈਣ ਲਈ ਪੈਨਸ਼ਨਰ ਦਾ ਈ-ਕੇ. ਵਾਈ. ਸੀ. (Pensioner’s e-K. Y. C.) ਹੋਇਆ ਹੋਣਾ ਜ਼ਰੂਰੀ ਹੈ । ਇਸ ਲਈ ਵਿਸ਼ੇਸ਼ ਕੈਂਪ ਲਗਾ ਕੇ ਪੈਨਸ਼ਨਰਾਂ ਦਾ ਈ-ਕੇ. ਵਾਈ. ਸੀ. ਕੀਤਾ ਜਾ ਰਿਹਾ ਹੈ ਤਾਂ ਜੋ ਉਹ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਲਈ ਸ਼ੁਰੂ ਕੀਤੀ ਗਈ ਸੇਵਾ ਦਾ ਉਹ ਪੂਰਾ ਲਾਭ ਉਠਾ ਸਕਣ । ਉਹਨਾਂ ਦੱਸਿਆ ਕਿ ਕੈਂਪ (Camp) ਵਿੱਚ ਸ਼ਾਮਲ ਹੋਣ ਵਾਲੇ ਪੈਨਸ਼ਨਰਜ਼ ਪੀ. ਪੀ. ਓ. ਦੀ ਕਾਪੀ/ਪੀ. ਪੀ. ਓ/ ਨੰਬਰ, ਆਧਾਰ ਕਾਰਡ, ਬੈਂਕ ਖਾਤੇ ਦਾ ਵੇਰਵਾ ਅਤੇ ਮੋਬਾਇਲ ਨੰਬਰ ਜੋ ਆਧਾਰ ਕਾਰਡ ਨਾਲ ਲਿੰਕ ਹੋਵੇ ਨਾਲ ਜ਼ਰੂਰ ਲਿਆਂਦਾ ਜਾਵੇ ।
ਕਿਹਾ, ਸੰਗਰੂਰ ਜ਼ਿਲ੍ਹੇ ਦੇ 14 ਹਜ਼ਾਰ ਪੈਨਸ਼ਨਰ ਸੇਵਾ ਮੇਲੇ ਦਾ ਲਾਭ ਉਠਾਉਣ 
ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੈਨਸ਼ਨਰ ਸੇਵਾ ਪੋਰਟਲ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ’ਜੀਵਨ ਪ੍ਰਮਾਣ’ (‘Proof of life’) ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਾਉਣਾ, ਉਤਰਾਅਧਿਕਾਰੀ ਮਾਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ (ਐੱਲ. ਟੀ. ਸੀ.) ਲੈਣ ਲਈ ਅਰਜ਼ੀ ਦੇਣਾ, ਸ਼ਿਕਾਇਤ ਨਿਵਾਰਣ ਮਾਡਿਊਲ ਰਾਹੀਂ ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ, ਅਤੇ ਪ੍ਰੋਫਾਈਲ ਅਪਡੇਸ਼ਨ ਮਾਡਿਊਲ ਰਾਹੀਂ ਪੈਨਸ਼ਨਰ ਦੇ ਨਿੱਜੀ ਵੇਰਵਿਆਂ ਵਿੱਚ ਅਪਡੇਸ਼ਨ/ਬਦਲਾਅ ਕਰਨਾ ਸ਼ਾਮਲ ਹੈ ।

ਉਕਤ ਸੇਵਾਵਾਂ ਦਾ ਲਾਭ ਘਰ ਬੈਠੇ ਉਠਾ ਸਕਦੇ ਹਨ

ਉਹਨਾਂ ਦੱਸਿਆ ਕਿ ਇਹਨਾਂ ਸੇਵਾਵਾਂ ਦਾ ਲਾਭ ਲੈਣ ਲਈ ਪੈਨਸ਼ਨਰ ਤੇ ਫੈਮਿਲੀ ਪੈਨਸ਼ਨਰ 13 ਤੋਂ 15 ਨਵੰਬਰ ਤੱਕ ਲੱਗਣ ਵਾਲੇ ਪੈਨਸ਼ਨਰ ਸੇਵਾ ਮੇਲੇ (Pensioner Service Fair) ਵਿੱਚ ਆਪਣੀ ਈ-ਕੇ. ਵਾਈ. ਸੀ. ਕਰਵਾ ਕੇ ਉਕਤ ਸੇਵਾਵਾਂ ਦਾ ਲਾਭ ਘਰ ਬੈਠੇ ਉਠਾ ਸਕਦੇ ਹਨ ।

ਦਿੱਲੀ ਧਮਾਕੇ ਵਿਚ ਜਿਹੜੇ ਵੀ ਲੋਕ ਸ਼ਾਮਲ ਹੋਣਗੇ ਨੂੰ ਕੋਈ ਨਹੀਂ ਬਚਾਅ ਸਕੇਗਾ : ਮੋਦੀ

0
Prime Minister

ਨਵੀਂ ਦਿੱਲੀ, 11 ਨਵੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Capital Delhi) ਵਿਖੇ ਹੋਏ ਧਮਾਕੇ ਤੇ ਬੋਲਦਿਆਂ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਨੇ ਕਿਹਾ ਕਿ ਦਿੱਲੀ ਧਮਾਕੇ ਵਿਚ ਜਿਹੜੇ ਵੀ ਲੋਕ ਸ਼ਾਮਲ ਹੋਣਗੇ ਨੂੰ ਕੋਈ ਵੀ ਬਚਾਅ ਨਹੀਂ ਸਕੇਗਾ । ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਭੂਟਾਨ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ ।

ਭਾਰਤ ਅਤੇ ਭੂਟਾਨ ਦੇ ਸਬੰਧਤ ਬਹੁਤ ਮਜ਼ਬੂਤ ਹਨ : ਮੋਦੀ

ਭਾਰਤ ਅਤੇ ਭੂਟਾਨ (India and Bhutan) ਦੇ ਸਬੰਧਾਂ ਤੇ ਬੋਲਦਿਆਂ ਪ੍ਰਧਾਨ ਮੰਤਰੀ ਭਾਰਤ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਅਤੇ ਭੂਟਾਨ ਦੇ ਸਬੰਧ ਬਹੁਤ ਮਜ਼ਬੂਤ ਹਨ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਬੀਤੇ ਦਿਨੀਂ ਜੋ ਜ਼ੋਰਦਾਰ ਧਮਾਕਾ ਹੋਇਆ ਹੈ ਦੀ ਸਾਜਿਸ਼ ਦੀ ਰਚਨਾ ਕਰਨ ਵਾਲੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ । ਇਸ ਮਾਮਲੇ ਦੀ ਜਾਂਚ ਸੁਰੱਖਿਆ ਏਜੰਸੀਆਂ ਵਲੋਂ ਕੀਤੀ ਜਾ ਰਹੀ ਹੈ ਜੋ ਇਸ ਦੀ ਤਹਿ ਤੱਕ ਜਾਣਗੀਆਂ।

ਧਮਾਕੇ ਵਿਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਉਨ੍ਹਾਂ ਕਿਹਾ ਕਿ ਇਸ ਧਮਾਕੇ ਵਿਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ (Strict action against the culprits) ਕੀਤੀ ਜਾਵੇਗੀ । ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂ ਬੀਤੇ ਦਿਨੀਂ ਵਾਪਰੀ ਇਸ ਘਟਨਾ ਦੀ ਜਾਂਚ ਵਿੱਚ ਸ਼ਾਮਲ ਸਾਰੀਆਂ ਏਜੰਸੀਆਂ ਦੇ ਨਾਲ ਮਹੱਤਵਪੂਰਨ ਲੋਕਾਂ ਦੇ ਸੰਪਰਕ ਵਿੱਚ ਸੀ । ਇਸ ਸਬੰਧ ਵਿਚ ਚਰਚਾਵਾਂ ਜਾਰੀ ਰਹੀਆਂ। ਜਾਣਕਾਰੀਆਂ ਇਕੱਠੀਆਂ ਕੀਤੀਆਂ ਜਾ ਰਹੀਆਂ ਸਨ । ਸਾਡੀਆਂ ਏਜੰਸੀਆਂ ਇਸ ਸਾਜ਼ਿਸ਼ ਦੀ ਤਹਿ ਤੱਕ ਪਹੁੰਚਣਗੀਆਂ ।

Read More : ਨਰੇਂਦਰ ਮੋਦੀ ਉਹ ਹਨ ਜੋ ਨਾਮੁਮਕਿਨ ਨੂੰ ਬਣਾਉਂਦੇ ਹਨ ਮੁਮਕਿਨ : ਰਾਧਾਕ੍ਰਿਸ਼ਨਨ

ਸਰਕਾਰ ਵਲੋਂ ਸਹਾਇਤਾ ਰਾਸ਼ੀ ਜਾਰੀ ਕਰਕੇ ਚੁੱਕਿਆ ਗਿਆ ਵੱਡਾ ਕਦਮ

0
(Weaker sections

ਚੰਡੀਗੜ੍ਹ, 11 ਨਵੰਬਰ 2025 : ਪੰਜਾਬ ਸਰਕਾਰ ਕਮਜ਼ੋਰ ਵਰਗਾਂ (Weaker sections) ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ । ਇਸੇ ਸਿਲਸਿਲੇ ਵਿੱਚ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਹੇਠ ਹੁਣ ਤੱਕ ₹3624.46 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ।

34.78 ਲੱਖ ਲੋਕਾਂ ਤੱਕ ਪਹੁੰਚੀਆਂ ਸਮਾਜਿਕ ਸੁਰੱਖਿਆ ਸਕੀਮਾਂ ਦੀਆਂ ਰਾਸ਼ੀਆਂ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਵੱਲੋਂ ਵਿੱਤੀ ਸਾਲ 2025–26 ਲਈ ₹6175 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਤਾਂ ਜੋ ਸਾਰੀਆਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਮੇਂ ਸਿਰ ਸਹਾਇਤਾ ਮਿਲ ਸਕੇ । ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਬੁਢਾਪਾ ਪੈਨਸ਼ਨ ਸਕੀਮ ਹੇਠ ਹੁਣ ਤੱਕ ₹2400.70 ਕਰੋੜ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ, ਜਦਕਿ ਇਸ ਸਕੀਮ ਲਈ ₹4100 ਕਰੋੜ ਦਾ ਬਜਟ ਰੱਖਿਆ ਗਿਆ ਹੈ ।

ਇਹਨਾਂ ਸਕੀਮਾਂ ਹੇਠ ਕੁੱਲ ₹1223.65 ਕਰੋੜ ਦੀ ਰਾਸ਼ੀ ਜਾਰੀ

ਇਸ ਤੋਂ ਇਲਾਵਾ ਵਿਧਵਾ ਅਤੇ ਨਿਆਸ਼ਰਿਤ ਔਰਤਾਂ (Widows and homeless women) ਨੂੰ ਵਿੱਤੀ ਸਹਾਇਤਾ ਵਜੋਂ ₹693.04 ਕਰੋੜ, ਆਸ਼ਰਿਤ ਬੱਚਿਆਂ ਨੂੰ ₹242.77 ਕਰੋੜ ਅਤੇ ਦਿਵਿਆਂਗ ਵਿਅਕਤੀਆਂ ਨੂੰ 287.95 ਕਰੋੜ ਜਾਰੀ ਕੀਤੇ ਗਏ ਹਨ । ਇਸ ਤਰ੍ਹਾਂ ਇਹਨਾਂ ਸਕੀਮਾਂ ਹੇਠ ਕੁੱਲ ₹1223.65 ਕਰੋੜ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ । ਇਹਨਾਂ ਵਰਗਾਂ ਲਈ ਪੰਜਾਬ ਸਰਕਾਰ ਵੱਲੋਂ 2075 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ ।

ਸੂਬੇ ਦੇ 34.78 ਲੱਖ ਲਾਭਪਾਤਰੀ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲੈ ਰਹੇ ਹਨ ਲਾਭ 

ਉਨ੍ਹਾਂ ਦੱਸਿਆ ਕਿ ਇਸ ਵੇਲੇ ਸੂਬੇ ਦੇ 34.78 ਲੱਖ ਲਾਭਪਾਤਰੀ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ (Social Security Schemes) ਦਾ ਲਾਭ ਲੈ ਰਹੇ ਹਨ, ਜੋ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਲੋਕ-ਹਿਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਸਰਕਾਰ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ। ਇਸ ਲਈ ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਸਕੀਮਾਂ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ । “ਸਰਕਾਰ ਦਾ ਹਰ ਕਦਮ ਲੋਕਾਂ ਦੀ ਜ਼ਿੰਦਗੀ ਸੁਧਾਰਨ ਵੱਲ ਹੈ,” ਡਾ. ਬਲਜੀਤ ਕੌਰ ਨੇ ਕਿਹਾ ।

Read More : ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ 693 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਯੁੱਧ ਨਸਿ਼ਆਂ ਵਿਰੁੱਧ ਨੂੰ ਹੋਇਆ 249ਵਾਂ ਦਿਨ 

0
War On Drugs

ਚੰਡੀਗੜ੍ਹ, 11 ਨਵੰਬਰ 2025 :  ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਸੂਬੇ ਚੋਂ ਨਸਿ਼ਆ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” (War on drugs) ਦੇ ਲਗਾਤਾਰ 249ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਰਾਜ ਭਰ ਵਿੱਚ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 74 ਐਫ. ਆਈ. ਆਰਜ਼. ਦਰਜ ਕੀਤੀਆਂ ਗਈਆਂ । ਇਸ ਦੇ ਨਾਲ 249 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 35,377 ਹੋ ਗਈ ਹੈ ।

ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ (Drug traffickers) ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 900 ਗ੍ਰਾਮ ਅਫੀਮ, 28 ਕਿਲੋ ਭੁੱਕੀ, 14,959 ਨਸ਼ੀਲੀਆਂ ਗੋਲੀਆਂ ਅਤੇ 3.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ (War on drugs) ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਵੀ ਗਠਨ ਕੀਤਾ ਹੈ ।

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ

69 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 381 ਥਾਵਾਂ ਤੇ ਛਾਪੇਮਾਰੀ ਕੀਤੀ ਹੈ । ਪੁਲਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 371 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ । ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ਯੁੱਧ ਨਸਿ਼ਆਂ ਵਿਰੁੱਧ ਨੂੰ ਹੋਇਆ 215ਵਾਂ ਦਿਨ

ਪੁੰਛ ਜਿਲੇ ਵਿਚ ਕੰਟਰੋਲ ਰੇਖਾ ਤੇ ਧਮਾਕੇ ਵਿਚ ਜਵਾਨ ਜ਼ਖ਼ਮੀ

0
Jammu Kashmir

ਮੇਂਧਰ/ਜੰਮੂ, 11 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ (Jammu and Kashmir) ਦੇ ਪੁੰਛ ਜਿ਼ਲੇ ਵਿਖੇ ਕੰਟਰੋਲ ਰੇਖਾ ਤੇ ਬਾਰੂਦੀ ਸੁਰੰਗ ਧਮਾਕੇ ਵਿਚ ਇਕ ਨੌਜਵਾਨ ਦੇ ਜ਼ਖ਼ਮੀ (Young man injured) ਹੋਣ ਦਾ ਸਮਾਚਾਰ ਮਿਲਿਆ ਹੈ ।

ਘਟਨਾ ਵਾਪਰਨ ਵੇਲੇ ਨੌਜਵਾਨ ਕਰ ਰਿਹਾ ਸੀ ਗਸ਼ਤ

ਅਧਿਕਾਰੀਆਂ ਦੇ ਦੱਸਣ ਅਨੁਸਾਰ ਉਕਤ ਘਟਨਾ ਉਸ ਵੇਲੇ ਵਾਪਰੀ ਜਦੋਂ ਮੇਂਢਰ ਤਹਿਸੀਲ ਦੇ ਤਾਇਨ ਮਨਕੋਟ ਫਾਰਵਰਡ ਇਲਾਕੇ ’ਚ ਜਵਾਨ ਗਸ਼ਤ ਕਰ ਰਿਹਾ ਸੀ ਤੇ ਨੌਜਵਾਨ ਨੇ ਇਕ ਸੁਰੰਗ ਉਤੇ ਪੈਰ (Foot on the tunnel) ਰੱਖ ਦਿਤਾ ਸੀ, ਜਿਸ ਕਾਰਨ ਧਮਾਕਾ ਹੋਇਆ । ਜਵਾਨ ਜੋ ਕਿ ਭਾਰਤ ਸਰਕਾਰ ਦੀ ਅਗਨੀਵੀਰ ਯੋਜਨਾ ਤਹਿਤ ਭਰਤੀ ਹੋਇਆ ਦੱਸਿਆ ਜਾ ਰਿਹਾ ਹੈ ਨੂੰ ਜ਼ਖ਼ਮੀ ਹੋਣ ਤੇ ਨੇੜਲੀ ਫੌਜੀ ਚੌਕੀ ਉਤੇ ਮੁੱਢਲੀ ਸਹਾਇਤਾ ਦਿਤੀ ਗਈ ਅਤੇ ਬਾਅਦ ਵਿਚ ਵਿਸ਼ੇਸ਼ ਇਲਾਜ ਲਈ ਊਧਮਪੁਰ ਲਿਜਾਇਆ ਗਿਆ ।

Read More : ਜੰਮੂ ਕਸ਼ਮੀਰ ਤੋਂ ਤਿੰਨ ਨੂੰ ਮੋੋਹਾਲੀ ਪੁਲਸ ਨੇ ਕੀਤਾ ਗ੍ਰਿਫ਼ਤਾਰ

ਟੈ੍ਰਫਿਕ ਪੁਲਸ ਨੇ ਜਾਰੀ ਕੀਤੀ ਨਵੀਂ ਐਡਵਾਈਜਰੀ

0
Traffic police

ਨਵੀਂ ਦਿੱਲੀ, 11 ਨਵੰਬਰ 2025 : ਬੀਤੀ ਸ਼ਾਮ ਦਿੱਲੀ ਵਿਖੇ ਲਾਲ ਕਿਲੇ ਦੇ ਨੇੜੇ ਹੋਏ ਬੰਬ ਧਮਾਕਿਆਂ ਤੋਂ ਬਾਅਦ ਜਿਥੇ ਟੈ੍ਰਫਿਕ ਪੁਲਸ (Traffic police) ਨੇ ਨਵੀਂ ਐਡਵਾਈਜਰੀ ਜਾਰੀ ਕਰ ਦਿੱਤੀ ਹੈ, ਉਥੇ ਹੀ ਤਿੰਨ ਦਿਨਾ ਵਾਸਤੇ ਲਾਲ ਕਿਲੇ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ।

ਕਿਸ ਨੇ ਕੀਤਾ ਹੈ ਲਾਲ ਕਿਲੇ ਨੂੰ ਬੰਦ

ਧਮਾਕੇ ਤੋਂ ਬਾਅਦ ਚੱਲ ਰਹੇ ਸੁਰੱਖਿਆ ਪ੍ਰਬੰਧਾਂ ਦੇ ਚਲਦਿਆਂ ਭਾਰਤੀ ਪੁਰਾਤਤਵ ਸਰਵੇਖਣ ਵਲੋਂ ਤਿੰਨ ਦਿਨਾਂ ਲਈ ਲਾਲ ਕਿਲਾ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ । ਅਜਿਹੇ `ਚ ਹੁਣ 13 ਨਵੰਬਰ ਤੱਕ (Until November 13) ਕਿਸੇ ਵੀ ਸੈਲਾਨੀ ਨੂੰ ਲਾਲ ਕਿਲ੍ਹਾ ਕੰਪਲੈਕਸ (Red Fort Complex) `ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ।

Read More : ਬੰਬੇ ਹਾਈਕੋਰਟ ਦੇ ਫ਼ੈਸਲੇ ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

0
Sri Guru Tegh Bahadur Ji

ਪਟਿਆਲਾ, 11 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ (Martyrdom Day of Sri Guru Tegh Bahadur Ji) ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਵਿੱਚੋਂ ਪਹਿਲਾ ਲੈਕਚਰ ‘ਪ੍ਰਕਾਸ਼ ਸ੍ਰੀ ਗੁਰੂ ਤੇਗ ਬਹਾਦਰ ਜੀ’ ਸੁਣਾਇਆ ਗਿਆ ਹੈ ।

ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਮੌਕੇ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦਾ ਪਾਠ ਪੜ੍ਹਾਇਆ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ ‘ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਬਹੁਤ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ ।

ਪੰਜਾਬ ਦੇ ਸਾਰੇ ਸਕੂਲਾਂ ਵਿੱਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ 15-ਦਿਨਾਂ ਦਾ ਲਾਜ਼ਮੀ ਵਿਦਿਅਕ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਅਜਿਹੇ ਤਰੀਕੇ ਨਾਲ ਉਲੀਕਿਆ ਗਿਆ ਹੈ ਕਿ ਹਰ ਉਮਰ ਵਰਗ ਖ਼ਾਸ ਤੌਰ ‘ਤੇ ਨੌਜਵਾਨ ਅਤੇ ਵਿਦਿਆਰਥੀ ਇਨ੍ਹਾਂ ਦਾ ਹਿੱਸਾ ਬਣ ਸਕਣ, ਇਸੇ ਤਹਿਤ ਹੀ ਸਕੂਲਾਂ ਵਿੱਚ ਵੀ ਵਿਸ਼ੇਸ਼ ਲੈਕਚਰ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਤੋਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ 15-ਦਿਨਾਂ ਦਾ ਲਾਜ਼ਮੀ ਵਿਦਿਅਕ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ ।

27 ਨਵੰਬਰ ਤੱਕ ਚੱਲਣ ਵਾਲੇ ਪ੍ਰੋਗਰਾਮਾਂ ਦੇ ਪਹਿਲੇ ਦਿਨ ‘ਪ੍ਰਕਾਸ਼ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ’ ਪ੍ਰਸੰਗ ਤੋਂ ਜਾਣੂ ਕਰਵਾਇਆ

ਇਸ ਬਾਰੇ ਹੋਰ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ (District Education Officer Sanjeev Kumar) ਨੇ ਦੱਸਿਆ ਕਿ ਇਹ ਲੈਕਚਰ ਅੱਜ ਸ਼ੁਰੂ ਹੋ ਗਏ ਹਨ ਅਤੇ ਇਹ ਲਗਾਤਾਰ 27 ਨਵੰਬਰ ਤੱਕ ਜਾਰੀ ਰਹਿਣਗੇ ਅਤੇ ਰੋਜ਼ਾਨਾ ਹੀ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਦੇ ਜੀਵਨ ਨਾਲ ਰੂਬਰੂ ਕਰਵਾਉਣ ਸਮੇਤ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਕੁਰਬਾਨੀ ਬਾਰੇ ਜਾਣੂ ਕਰਵਾਇਆ ਜਾਵੇਗਾ । ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਅੱਜ ਸਵੇਰ ਦੀ ਸਭਾ ਦੌਰਾਨ 10-12 ਮਿੰਟ ਦਾ ਪਹਿਲਾਂ ਤੋਂ ਰਿਕਾਰਡ ਕੀਤਾ ਪਾਠ ਸਰਵਣ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਬਾਰੇ ਦੱਸਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਦਿਆਰਥੀਆਂ ਉਤਸ਼ਾਹ ਨਾਲ ਗੁਰੂ ਸਾਹਿਬ ਦੇ ਜੀਵਨ ਦੇ ਪਹਿਲੇ ਪ੍ਰਸੰਗ ਬਾਰੇ ਜਾਣਕਾਰੀ ਹਾਸਲ ਕੀਤੀ ਹੈ ।

Read More : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿਆਰੀਆਂ ਜੋਰਾਂ ‘ਤੇ

ਡੀ. ਸੀ. ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਪ੍ਰਬੰਧਾਂ ਦੀ ਸਮੀਖਿਆ 

0
Zila Parishad general elections
filter: 0; fileterIntensity: 0.0; filterMask: 0; captureOrientation: 0; algolist: 0; multi-frame: 1; brp_mask:8; brp_del_th:0.0320,0.0008; brp_del_sen:0.1000,0.1000; motionR: 0; delta:1; bokeh:1; module: photo;hw-remosaic: false;touch: (-1.0, -1.0);sceneMode: 2621440;cct_value: 0;AI_Scene: (-1, -1);aec_lux: 225.10052;aec_lux_index: 0;albedo: ;confidence: ;motionLevel: -1;weatherinfo: null;temperature: 35;
ਪਟਿਆਲਾ, 11 ਨਵੰਬਰ 2025 : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਦੀਆਂ ਆਮ ਚੋਣਾ-2025 (General Elections of District Council Members-2025) ਦੌਰਾਨ ਸੁਰੱਖਿਆ ਅਤੇ ਪ੍ਰਬੰਧਕੀ ਤਿਆਰੀਆਂ ਦਾ ਵਿਸਥਾਰ ਨਾਲ ਜਾਇਜਾ  ਲਿਆ । ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ੀਤਾ ਅਤੇ ਸ਼ਾਂਤੀਪੂਰਨ ਢੰਗ ਨਾਲ ਪੂਰਾ ਕਰਵਾਉਣਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ । ਉਨ੍ਹਾਂ ਨੇ ਹਦਾਇਤ ਕੀਤੀ ਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਹਰ ਪਿੰਡ ਅਤੇ ਬੂਥ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਜਿੱਥੇ ਸੰਵੇਦਨਸ਼ੀਲ ਜਾਂ ਅਤਿ-ਸੰਵੇਦਨਸ਼ੀਲ ਬੂਥ ਹੋਣ, ਉਨ੍ਹਾਂ ਦੀ ਪਛਾਣ ਕਰਕੇ ਵਾਧੂ ਪੁਲਿਸ ਫੋਰਸ ਤੈਨਾਤ ਕੀਤੀ ਜਾਵੇ ।

ਸੰਵੇਦਨਸ਼ੀਲ ਬੂਥਾਂ ਅਤੇ ਨੌਮੀਨੇਸ਼ਨ ਸੈਂਟਰਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਵਿਵਸਥਾ ਕੀਤੀ ਜਾਵੇ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੰਵੇਦਨਸ਼ੀਲ ਬੂਥਾਂ ਅਤੇ ਨੌਮੀਨੇਸ਼ਨ ਸੈਂਟਰਾਂ (Sensitive booths and nomination centers) ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਸਾਰੀ ਗਤੀਵਿਧੀ ’ਤੇ ਨਿਗਰਾਨੀ ਰਹੇ ।  ਡੀ. ਸੀ. ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਖੇਤਰਾਂ ਵਿੱਚ ਚੋਣਾਂ ਨਾਲ ਸਬੰਧਤ ਤਿਆਰੀਆਂ ਦਾ ਨਿੱਜੀ ਤੌਰ ’ਤੇ ਨਿਰੀਖਣ ਕਰਨ ਅਤੇ ਸਾਰੇ ਵਿਭਾਗਾਂ ਨਾਲ ਮਿਲ ਕੇ ਕੰਮ ਕਰਨ ।

ਹਰ ਮਤਦਾਨ ਕੇਂਦਰ ’ਤੇ ਸਾਫ਼-ਸਫਾਈ, ਬਿਜਲੀ, ਪਾਣੀ ਅਤੇ ਆਵਾਜਾਈ ਦੀ ਵਿਵਸਥਾ ਯਕੀਨੀ ਬਣਾਈ ਜਾਵੇ

ਉਨ੍ਹਾਂ ਨੇ ਕਿਹਾ ਕਿ ਹਰ ਮਤਦਾਨ ਕੇਂਦਰ ’ਤੇ ਸਾਫ਼-ਸਫਾਈ, ਬਿਜਲੀ, ਪਾਣੀ ਅਤੇ ਆਵਾਜਾਈ ਦੀ ਵਿਵਸਥਾ ਯਕੀਨੀ ਬਣਾਈ ਜਾਵੇ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਨਾ ਆਵੇ (Voters should not face any problems)। ਇਸ ਮੌਕੇ ਐਸ. ਪੀ. ਵੈਭਵ ਚੌਧਰੀ, ਵਧੀਕ ਡਿਪਟੀ ਕਮਿਸ਼ਨਰਜ਼ ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ,  ਨਵਰੀਤ ਕੌਰ ਸੇਖੋਂ, ਐਸ. ਡੀ. ਐਮ. (ਜ) ਕਿਰਪਾਲ ਵੀਰ ਸਿੰਘ, ਅਸ਼ੋਕ ਕੁਮਾਰ, ਜਸ਼ਨਪ੍ਰੀਤ ਕੌਰ ਗਿੱਲ,  ਇਸਮਤ ਵਿਜੈ ਸਿੰਘ, ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਰਿਚਾ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।