Home Blog Page 321

ਸਾਫਟਬਾਲ ‘ਚ ਅੰਡਰ 17 ਪਟਿਆਲਾ ਦੇ ਲੜਕਿਆਂ ਨੇ ਜਿੱਤਿਆ ਸਿਲਵਰ ਮੈਡਲ

0
softball
ਪਟਿਆਲਾ, 10 ਨਵੰਬਰ 2025 :  ਜ਼ਿਲਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਅੰਡਰ 17 ਲੜਕਿਆਂ ਦੀ ਟੀਮ ਨੇ 69ਵੀਂਆਂ ਅੰਤਰ ਜਿਲਾ ਸਕੂਲ ਖੇਡਾਂ (69th Inter-District School Games)  ਜਿਹੜੀਆਂ ਕਿ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਵਿੱਚ ਹੋਈਆਂ, ਪਟਿਆਲਾ ਜ਼ਿਲ੍ਹੇ ਦੀ ਲੜਕਿਆਂ ਦੀ ਨੇ ਸਾਫਟਬਾਲ ਦੇ ਵਿੱਚ ਸ਼ਾਨਦਾਰ ਪ੍ਦਰਸ਼ਨ ਕਰਕੇ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤਿਆ । ਇਸ ਮੈਚ ਵਿੱਚ ਬੈਸਟ ਕੈਚਰ ਅਰਮਾਨ ਸਿੰਘ ਤੇ ਬੈਸਟ ਆਲਰਾਉਂਡਰ ਟੀਮ ਦੇ ਕੈਪਟਨ ਮਨਿੰੰਦਰ ਸਿੰਘ ਰਹੇ ।
ਦੋਵਾਂ ਖਿਡਾਰੀਆਂ ਨੂੰ ਕੀਤਾ ਗਿਆ ਡਿਸਟਰਿਕਟ ਸਾਫਟਬਾਲ ਐਸੋਸੀਏਸ਼ਨ ਸੰਗਰੂਰ ਵੱਲੋਂ 1100 ਨਗਦ ਇਨਾਮ ਦੇ ਕੇ ਵੀ ਸਨਮਾਨਤ
ਇਹਨਾਂ ਦੋਵਾਂ ਖਿਡਾਰੀਆਂ ਨੂੰ ਡਿਸਟਰਿਕਟ ਸਾਫਟਬਾਲ ਐਸੋਸੀਏਸ਼ਨ ਸੰਗਰੂਰ (District Softball Association Sangrur) ਵੱਲੋਂ 1100 ਨਗਦ ਇਨਾਮ ਦੇ ਕੇ ਵੀ ਸਨਮਾਨਿਤ ਕੀਤਾ ਗਿਆ । ਇਸ ਟੀਮ ਦੇ ਪਵਿੱਤਰ ਸਿੰਘ ਕੋਚ, ਟੀਮ ਦੇ ਮੈਨੇਜਰ ਹਰੀਸ਼ ਸਿੰਘ ਰਾਵਤ ਨੇ ਸਾਰੀ ਟੀਮ ਦੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ । ਇਸ ਮੌਕੇ ਤੇ ਵਰਿੰਦਰ ਸਿੰਘ,ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ, ਹਰਦੀਪ ਸਿੰਘ,ਹਰਪ੍ਰੀਤ ਕੌਰ, ਗੌਰਵ ਵਿਰਦੀ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

0
Chief Minister

ਬਟਾਲਾ (ਗੁਰਦਾਸਪੁਰ), 9 ਨਵੰਬਰ 2025 : ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ (Tehsil Complex) ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ ।

ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ । ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ । ਉਨ੍ਹਾਂ ਕਿਹਾ ਕਿ ਨਵੇਂ ਕੰਪਲੈਕਸ ਦੇ ਨਿਰਮਾਣ ਨਾਲ ਹੁਣ 314 ਪਿੰਡਾਂ ਦੇ ਲੋਕ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਟਾਲਾ ਸਬ-ਡਵੀਜ਼ਨ ਤੋਂ ਇਲਾਵਾ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਦੇ ਨਾਲ-ਨਾਲ ਡੇਰਾ ਬਾਬਾ ਨਾਨਕ ਅਤੇ ਕਾਹਨੂੰਵਾਨ ਦੇ ਕੁਝ ਪਿੰਡ ਇਸ ਤਹਿਸੀਲ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ ।

ਇਸ ਤਰ੍ਹਾਂ ਛੇ ਵਿਧਾਨ ਸਭਾ ਹਲਕਿਆਂ ਦੇ ਵਸਨੀਕਾਂ ਨੂੰ ਇਸ ਸਹੂਲਤ ਦਾ ਲਾਭ ਮਿਲੇਗਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਛੇ ਵਿਧਾਨ ਸਭਾ ਹਲਕਿਆਂ ਦੇ ਵਸਨੀਕਾਂ ਨੂੰ ਇਸ ਸਹੂਲਤ ਦਾ ਲਾਭ ਮਿਲੇਗਾ । ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਦਾ ਨੀਂਹ ਪੱਥਰ 4 ਜਨਵਰੀ, 2024 ਨੂੰ ਰੱਖਿਆ ਗਿਆ ਸੀ ਅਤੇ ਇਹ ਇੱਕ ਏਕੜ ਤੇ ਸਾਢੇ ਪੰਜ ਕਨਾਲ ਦੇ ਖੇਤਰ ਵਿੱਚ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਵਿੱਚ ਐਸਡੀਐਮ, ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਦੇ ਦਫ਼ਤਰਾਂ ਦੇ ਨਾਲ ਇੱਕ ਨਾਗਰਿਕ ਸੇਵਾ ਕੇਂਦਰ ਵੀ ਹੈ ।

ਇਸ ਕੰਪਲੈਕਸ ਵਿੱਚ ਇੱਕ ਅਤਿ-ਆਧੁਨਿਕ ਈ-ਰਜਿਸਟਰੀ ਦਫ਼ਤਰ ਵੀ ਹੈ ਅਤੇ ਜਨਤਕ ਸਹੂਲਤ ਲਈ ਇੱਕ ਲਿਫਟ ਵੀ ਲਗਾਈ ਗਈ ਹੈ

ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਪਲੈਕਸ ਵਿੱਚ ਇੱਕ ਅਤਿ-ਆਧੁਨਿਕ ਈ-ਰਜਿਸਟਰੀ ਦਫ਼ਤਰ (State-of-the-art e-registry office) ਵੀ ਹੈ ਅਤੇ ਜਨਤਕ ਸਹੂਲਤ ਲਈ ਇੱਕ ਲਿਫਟ ਵੀ ਲਗਾਈ ਗਈ ਹੈ । ਉਨ੍ਹਾਂ ਕਿਹਾ ਕਿ ਇਸ ਸਹੂਲਤ ਵਿੱਚ ਬੈਠਣ ਲਈ ਆਰਾਮਦਾਇਕ ਪ੍ਰਬੰਧ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ ਇੱਕ ਸ਼ਾਨਦਾਰ ਵੇਟਿੰਗ ਰੂਮ ਵੀ ਬਣਿਆ ਹੋਇਆ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ ਜੁਡੀਸ਼ੀਅਲ ਕੰਪਲੈਕਸ ਅਤੇ ਪੁਲਿਸ ਲਾਈਨ ਦੇ ਨੇੜੇ ਸਥਿਤ ਹੈ, ਜਿਸ ਨਾਲ ਵਸਨੀਕਾਂ ਲਈ ਪ੍ਰਸ਼ਾਸਨਿਕ ਕੰਮ ਆਸਾਨ ਹੋ ਜਾਵੇਗਾ।

ਐਨ. ਡੀ. ਏ. ਸਰਕਾਰ ਕਰ ਰਹੀ ਹੈ ਪੰਜਾਬ ਯੂਨੀਵਰਸਿਟੀ ‘ਚ ਪਿਛਲੇ ਦਰਵਾਜ਼ੇ ਰਾਹੀਂ ਦਾਖ਼ਲ ਹੋਣ ਦੀ ਜੱਦੋ-ਜਹਿਦ

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ. ਡੀ. ਏ. ਸਰਕਾਰ ਪੰਜਾਬ ਯੂਨੀਵਰਸਿਟੀ ‘ਚ ਪਿਛਲੇ ਦਰਵਾਜ਼ੇ ਰਾਹੀਂ ਦਾਖ਼ਲ ਹੋਣ ਦੀ ਜੱਦੋ-ਜਹਿਦ ਕਰ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸ਼ੁਰੂਆਤ ਤੋਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸਾਡੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ । ਭਗਵੰਤ ਸਿੰਘ ਮਾਨ (Bhagwant Singh Mann) ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਵਜੂਦ ਨੂੰ ਬਦਲਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਕਿਸੇ ਵੀ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ।

ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ । ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੀਆਂ ਝਾਕੀਆਂ ਨੂੰ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੰਦੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਬੀ. ਬੀ. ਐਮ. ਬੀ., ਪੰਜਾਬ ਯੂਨੀਵਰਸਿਟੀ ਅਤੇ ਹੋਰ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਭਗਵਾ ਪਾਰਟੀ ਦੇ ਸੂਬੇ ਪ੍ਰਤੀ ਵਿਰੋਧੀ ਰਵੱਈਏ ਨੂੰ ਦਰਸਾਉਂਦੀ ਹੈ ।

ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਦੀ ਲੜੀ ਕਰਵਾਈ ਜਾ ਰਹੀ ਹੈ

ਇੱਕ ਹੋਰ ਸਵਾਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ (350th Martyrdom Anniversary of Sri Guru Tegh Bahadur Ji) ਨੂੰ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਦੀ ਲੜੀ ਕਰਵਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਚਰਨ ਛੋਹ ਪ੍ਰਾਪਤ ਲਗਭਗ 140 ਕਸਬਿਆਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 70 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ 23-25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਸਮੇਤ ਵੱਡੇ ਸਮਾਗਮ ਉਲੀਕੇ ਗਏ ਹਨ ।

ਜੇਕਰ ਕੋਈ ਰਾਜਨੀਤਿਕ ਪਾਰਟੀ ਈ. ਵੀ. ਐਮ. ਅਤੇ ਵੋਟ ਚੋਰੀ ‘ਤੇ ਸਵਾਲ ਉਠਾ ਰਹੀ ਹੈ ਤਾਂ ਚੋਣ ਕਮਿਸ਼ਨ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ

ਮੁੱਖ ਮੰਤਰੀ ਨੇ ਇਸ ਗੱਲ ‘ਤੇ ਚਿੰਤਾ ਪ੍ਰਗਟ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਦੀ ਘਟਦੀ ਭਰੋਸੇਯੋਗਤਾ ਲੋਕਤੰਤਰ ਲਈ ਘਾਤਕ ਸਾਬਤ ਹੋ ਸਕਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਕੋਈ ਰਾਜਨੀਤਿਕ ਪਾਰਟੀ ਈ. ਵੀ. ਐਮ. ਅਤੇ ਵੋਟ ਚੋਰੀ ‘ਤੇ ਸਵਾਲ ਉਠਾ ਰਹੀ ਹੈ ਤਾਂ ਚੋਣ ਕਮਿਸ਼ਨ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਚੋਣ ਕਮਿਸ਼ਨ ਇਸ ਪ੍ਰਤੀ ਚੁੱਪ ਹੈ ਜਦੋਂ ਕਿ ਭਾਜਪਾ ਇਸ ਦੇ ਬੁਲਾਰੇ ਵਜੋਂ ਕੰਮ ਕਰ ਰਹੀ ਹੈ, ਜੋ ਕਿ ਸਰਾਸਰ ਗਲਤ ਹੈ ।

ਨਾ ਸਿਰਫ਼ ਸੂਬਾ ਕਾਂਗਰਸ ਮੁਖੀ ਸਗੋਂ ਸਮੁੱਚੀ ਕਾਂਗਰਸ ਲੀਡਰਸ਼ਿਪ ਰਜਵਾੜਾਸ਼ਾਹੀ ਦੀ ਮਾਨਸਿਕਤਾ ਤੋਂ ਪੀੜਤ ਹੈ

ਮੁੱਖ ਮੰਤਰੀ ਨੇ ਕਿਹਾ ਕਿ ਨਾ ਸਿਰਫ਼ ਸੂਬਾ ਕਾਂਗਰਸ ਮੁਖੀ ਸਗੋਂ ਸਮੁੱਚੀ ਕਾਂਗਰਸ ਲੀਡਰਸ਼ਿਪ ਰਜਵਾੜਾਸ਼ਾਹੀ ਦੀ ਮਾਨਸਿਕਤਾ ਤੋਂ ਪੀੜਤ ਹੈ ਜਿਸ ਕਾਰਨ ਉਹ ਆਮ ਲੋਕਾਂ ਵਿਰੁੱਧ ਭੱਦੀ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਹਨ । ਉਨ੍ਹਾਂ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਵੜਿੰਗ ਨੇ ਅਜਿਹਾ ਬੇਬੁਨਿਆਦ ਬਿਆਨ ਦਿੱਤਾ ਹੈ ਜਦੋਂ ਕਿ ਇਹ ਸ਼ੁਰੂ ਤੋਂ ਹੀ ਇਨ੍ਹਾਂ ਹੰਕਾਰੀ ਆਗੂਆਂ ਦੀ ਆਦਤ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ, ਸੁਨੀਲ ਜਾਖੜ (ਹੁਣ ਭਾਜਪਾ ਵਿੱਚ) ਵਰਗੇ ਅਤੇ ਹੋਰਾਂ ਆਗੂਆਂ ਨੇ ਆਪਣੀ ਹੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਵਿਰੁੱਧ ਵੀ ਅਜਿਹੀ ਭਾਸ਼ਾ ਹੀ ਵਰਤੀ ਸੀ ।

ਸੂਬਾ ਸਰਕਾਰ ਨੇ 58,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 58,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਸੜਕ ਸੁਰਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ ਜਿਸ ਸਦਕਾ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ 48 ਫੀਸਦ ਤੱਕ ਘਟੀ ਹੈ ਅਤੇ ਭਾਰਤ ਸਰਕਾਰ ਵੱਲੋਂ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਗਈ ਹੈ । ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ, ਜਿਸ ਦੇ ਨਤੀਜੇ ਵਜੋਂ ਇਨ੍ਹਾਂ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ ।

ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ 44 ਵਿਦਿਆਰਥੀਆਂ ਨੇ ਜੇ. ਈ. ਈ. ਐਡਵਾਂਸਡ ਦੀ ਪ੍ਰੀਖਿਆ ਪਾਸ ਕੀਤੀ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਕੁਆਲੀਫਾਈ ਕੀਤਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਜਲਦ ਹੀ 1000 ਨੂੰ ਪਾਰ ਕਰ ਜਾਵੇਗੀ । ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ ਲਗਭਗ 2 ਕਰੋੜ ਲੋਕਾਂ ਨੂੰ ਮੁਫ਼ਤ ਦਵਾਈ ਪ੍ਰਦਾਨ ਕੀਤੀ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਭਰ ਦੇ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ।  ਉਨ੍ਹਾਂ ਕਿਹਾ ਕਿ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਰੋਜ਼ਾਨਾ 67 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ । ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਮੌਜੂਦ ਸਨ ।

Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ ਲੁਧਿਆਣਾ, ਡਿਜੀਟਲ ਸਿੱਖਿਆ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਮਾਰਨ ਕਰਕੇ ਮੌਤ ਹੋ ਜਾਣ ਤੇ ਕੇਸ ਦਰਜ

0
reckless driving

ਪਾਤੜਾਂ, 9 ਨਵੰਬਰ 2025 :  ਥਾਣਾ ਪਾਤੜਾਂ ਪੁਲਸ (Police Station Patran) ਨੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੁਲਜੀਤ ਕੋਰ (Complainant Kuljit Kaur) ਪਤਨੀ ਲਖਵੀਰ ਸਿੰਘ ਵਾਸੀ ਪਿੰਡ ਗੁਲਹਾੜ ਥਾਣਾ ਪਾਤੜਾਂ ਨੇ ਦੱਸਿਆ ਕਿ 7 ਨਵੰਬਰ 2025 ਨੂੰ ਜਦੋ ਉਹ ਆਪਣੇ ਪਤੀ ਨਾਲ ਸਕੂਟਰੀ ਤੇ ਸਵਾਰ ਹੋ ਕੇ ਪਿੰਡ ਗੁਲਾਹੜ ਕੋਲ ਜਾ ਰਹੀ ਸੀ ਤਾਂ ਕਾਰ ਦੇ ਅਣਪਛਾਤੇ ਡਰਾਈਵਰ (Unknown driver of the car) ਨੇ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਨ੍ਹਾਂ ਵਿਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਪਤੀ ਦੀ ਮੌਤ ਹੋ ਗਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ : ਕਟਾਰੂਚੱਕ

0
Kataruchak

ਚੰਡੀਗੜ੍ਹ, 9 ਨਵੰਬਰ 2025 : ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ (Markets of Punjab) ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ । ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ ਦੀ ਚੁਕਾਈ ਦੇ ਨਾਲ ਝੋਨੇ ਦੀ ਆਮਦ ਕੁੱਲ 144 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ ।

ਮੰਡੀਆਂ ਵਿੱਚ ਕੀਤੇ ਗਏ ਹਨ ਲੋੜੀਂਦੇ ਪ੍ਰਬੰਧ

ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ ।

ਹੁਣ ਤੱਕ 140 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ

ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਖਰੀਦ ਦਾ ਸਬੰਧ ਹੈ, ਹੁਣ ਤੱਕ 140 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ । ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 32000ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਪੂਰਾ ਮੁੱਲ ਮਿਲ ਸਕੇ ।

Read More : ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਦੇਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ

ਟਰੱਕ ਮਾਲਕ ਅਤੇ ਤਿੰਨ ਹੋਰਨਾਂ ਵਿਰੁੱਧ ਕੇਸ ਦਰਜ

0
Pnjab Prohibitoin of Cow Slaughter Act

ਸਨੌਰ, 9 ਨਵੰਬਰ 2025 : ਥਾਣਾ ਸਨੌਰ (Police Station Sanaur) ਵਿਖੇ ਵੱਖ-ਵੱਖ ਧਾਰਾਵਾਂ 299, 190, 111 (3) ਬੀ. ਐਨ. ਐਸ. ਅਤੇ ਦਾ ਪੰਜਾਬ ਪ੍ਰੋਹੀਬੀਸ਼ਨ ਆਫ ਕਾਓ ਸਲਾਟਰ ਐਕਟ (Punjab Prohibition of Cow Slaughter Act) ਤਹਿਤ ਟਰੱਕ ਮਾਲਕ ਅਤੇ ਤਿੰਨ ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ।

ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇੇਸ

ਜਿਹੜੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਟਰੱਕ ਮਾਲਕ ਕਾਕਾ ਸਲੀਮ ਪੁੱਤਰ ਖੂਸਾ, ਸਹਿਲਾਜ ਪੁੱਤਰ ਕਾਕਾ ਸਲੀਮ ਵਾਸੀ ਜਮਾਲਪੁਰ ਜਿ਼ਲਾ ਮਾਲੇਰਕੋਟਲਾ, ਕਾਲਾ, ਆਸੂ ਬਲਾਲ ਵਾਸੀ ਮਾਲੇਰਕੋਟਲਾ ਸ਼ਾਮਲ ਹਨ ।

ਪੁਲਸ ਕੋੋਲ ਕੀ ਸਿ਼ਕਾਇਤ ਕਰਵਾਈ ਗਈ ਹੈ ਦਰਜ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਵਿਕਾਸ ਕੰਬੋਜ (Complainant Vikas Kamboj) ਪੁੱਤਰ ਨਰੇਸ ਕੁਮਾਰ ਵਾਸੀ ਮਕਾਨ ਨੰ. 2584/1 ਜੋੜੀਆਂ ਭੱਠੀਆਂ ਥਾਣਾ ਕੋਤਵਾਲੀ ਪਟਿਆਲਾ ਨੇ ਦੱਸਿਆ ਕਿ 8 ਨਵੰਬਰ ਨੂੰ ਉਹ ਆਪਣੀ ਟੀਮ ਦੇ ਨਾਲ ਡਕਾਲਾ ਚੁੰਗੀ ਤੋੋਂ ਦੇਵੀਗੜ੍ਹ ਰੋਡ ਵਿਖੇ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਪਟਿਆਲਾ ਵਾਲੇ ਪਾਸੇ ਤੋਂ ਗਊਆਂ ਨਾਲ ਭਰਿਆ ਟਰੱਕ ਆ ਰਿਹਾ, ਜਿਸਨੂੰ ਗਊਆਂ ਨੂੰ ਕੱਟਣ ਵਾਸਤੇ ਪੰਜਾਬ ਤੋਂ ਬਾਹਰ ਲਿਜਾਇਆ ਜਾ ਰਿਹਾ ਹੈ।

ਟਰੱਕ ਚੈਕ ਕਰਨ ਤੇ 12 ਗਊਆਂ ਤੇ 2 ਵੱਛੇ ਹੋਏ ਬਰਾਮਦ

ਸਿ਼ਕਾਇਤਕਰਤਾ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਜਦੋਂ ਟਰੱਕ ਨੂੰ ਰੋਕਿਆ ਗਿਆ ਤਾਂ ਟਰੱਕ ਮਾਲਕ ਨੇ ਆਪਣੇ ਹੋਰ ਸਾਥੀਆਂ ਨਾਲ ਉਨ੍ਹਾਂ ਤੇ ਹਮਲਾ ਕਰ ਦਿੱਤਾ ਅਤੇ ਧੱਕਾ-ਮੁੱਕੀ ਕਰਕੇ ਮੌਕੇ ਤੋਂ ਫਰਾਰ ਹੋ ਗਏ। ਸਿ਼ਕਾਇਤਕਰਤਾ ਵਿਕਾਸ ਕੰਬੋਜ ਨੇ ਦੱਸਿਆ ਕਿ ਟਰੱਕ ਨੂੰ ਜਦੋਂ ਖੋਲ੍ਹ ਕੇ ਚੈਕ ਕੀਤਾ ਗਿਆ ਤਾਂ ਉਸ ਵਿਚੋਂ 12 ਗਊਆਂ ਅਤੇ ਦੋ ਵੱਛੇ (12 cows and two calves) ਬਰਾਮਦ ਹੋਏ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

ਤਿੰਨ ਵਿਅਕਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਤੇ ਕੇਸ ਦਰਜ

0
Case Rejistered

ਪਟਿਆਲਾ, 8 ਨਵੰਬਰ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਤਿੰਨ ਵਿਅਕਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 316 (2), 318 (2), 61 (2), 351 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਕਿਸ ਕਿਸ ਵਿਰੁੱਧ ਕੀਤਾ ਗਿਆ ਹੈ ਕੇਸ ਦਰਜ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜੋਗਿੰਦਰਪਾਲ ਮਦਾਨ ਪੁੱਤਰ ਖਰੈਤੀ ਲਾਲ ਵਾਸੀ ਮਕਾਨ ਨੰ. 887/15 ਜਵਾਹਰ ਨਗਰ ਪਾਣੀਪਤ ਹਰਿਆਣਾ, ਆਸਿ਼ਦ ਅਲੀ ਪੁੱਤਰ ਮੁਹੰਮਦ ਰਾਇਸ਼ ਖਾਨ ਵਾਸੀ ਮਕਾਨ ਨੰ. 7-ਆਰ ਪ੍ਰਕਾਸ਼ ਨਗਰ ਪਾਣੀਪਤ ਹਰਿਆਣਾ, ਸ਼ੁਕਲਾ ਅਤੇ ਅਣਪਛਾਤੇ ਵਿਅਕਤੀ ਸ਼ਾਮਲ ਹਨ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰਵਿੰਦਰ ਸਿੰਘ (Complainant) ਪੁੱਤਰ ਗੁਰਬਚਨ ਸਿੰਘ ਵਾਸੀ ਮਕਾਨ ਨੰ. 12-ਏ ਬਚਿੱਤਰ ਨਗਰ ਨਿਊ ਮਾਡਲ ਟਾਊਨ ਪਟਿਆਲਾ ਨੇ ਦੱਸਿਆ ਕਿ ਉਪਰੋਕਤ ਵਿਅਕਤੀ ਸਾਲਾਸਰ ਓਵਰਸੀਜ ਪਾਣੀਪਤ ਹਰਿਆਣਾ ਵਿਖੇ ਇਮੀਗੇ੍ਰਸ਼ਨ ਦਾ ਕੰਮ ਕਰਦੇ ਹਨ ਤੇ ਉਸਨੇ (ਸਿ਼ਕਾਇਤਕਰਤਾ) ਆਪਣੇ ਦੋ ਦੋਸਤਾਂ ਦੇ ਉਪਰੋਕਤ ਵਿਅਕਤੀਆਂ ਕੋਲੋਂ ਵੀਜੇ ਲਗਾਉਣ (Applying for a visa) ਲਈ 18-18 ਲੱਖ ਰੁਪਏ ਵਿੱਚ ਗਲਬਾਤ ਕੀਤੀ ਸੀ ਅਤੇ ਉਪਰੋਕਤ ਵਿਅਕਤੀਆਂ ਨੇ ਉਨ੍ਹਾਂ ਪਾਸੋਂ ਕੁੱਲ 19 ਲੱਖ 46 ਹਜ਼ਾਰ 500 ਰੁਪਏ ਲੈ ਲਏ ਸਨ ਪਰ ਬਾਅਦ ਵਿੱਚ ਵੀਜਾ ਨਹੀਂ ਲਗਵਾਇਆ ਅਤੇ ਜਦੋਂ ਉਨ੍ਹਾਂ ਨੇ ਪੈਸੇ ਮੰਗੇ ਤਾਂ ਉਪਰੋਕਤ ਵਿਅਕਤੀਆਂ 10 ਜੂਨ 2025 ਨੂੰ ਉਸ ਨੂੰ ਬਾਰਾਂਦਰੀ ਚੌਂਕ ਪਟਿਆਲਾ ਵਿਖੇ ਬੁਲਾਇਆ ਅਤੇ ਉਥੇ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਗਾਲੀ-ਗਲੋਚ (Swearing) ਕੀਤਾ ਤੇ ਜੋਗਿੰਦਰਪਾਲ ਮਦਾਨ ਤੋ ਪੈਸੇ ਨਾ ਮੰਗਣ ਸਬੰਧੀ ਧਮਕੀਆਂ ਵੀ ਦਿੱਤੀਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਗਾਲੀ-ਗਲੋਚ ਤੇ ਹਵਾਈ ਫਾਇਰ ਕਰਨ ਤੇ ਕਈ ਵਿਅਕਤੀਆਂ ਤੇ ਕੇਸ ਦਰਜ

ਸਾਬਕਾ ਸਰਕਾਰੀ ਡਾਕਟਰ ਦੇ ਲਾਕਰ ਵਿਚੋਂ ਮਿਲੀ ਏ. ਕੇ. 47 ਰਾਈਫਲ

0
doctor's locker

ਜੰਮੂ-ਕਸ਼ਮੀਰ, 8 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ ਦੇ ਖੇਤਰ ਆਨੰਤਨਾਗ (Anantnag) ਦੇ ਸਾਬਕਾ ਸਰਕਾਰੀ ਡਾਕਟਰ ਆਦਿਲ ਅਹਿਮਦ ਰਾਜਥਰ ਦੇ ਲਾਕਰ ਵਿਚੋਂ ਏ. ਕੇ. 47 ਰਾਈਫਲ ਮਿਲੀ ਹੈ । ਦੱਸਣਯੋਗ ਹੈ ਕਿ ਡਾਕਟਰ ਆਦਿਲ ਨੇ 24 ਅਕਤੂਬਰ 2024 ਤੱਕ ਅਨੰਤਨਾਗ ਵਿੱਚ ਸੇਵਾ ਨਿਭਾਈ ਅਤੇ ਉਹ ਅਨੰਤਨਾਗ ਦੇ ਜਲਗੁੰਡ ਦਾ ਰਹਿਣ ਵਾਲੇ ਹਨ ।

ਡਾਕਟਰ ਵਿਰੁੱਧ ਕਰ ਲਿਆ ਗਿਆ ਹੈ ਕੇੇਸ ਦਰਜ

ਜਿਸ ਸਾਬਕਾ ਸਰਕਾਰੀ ਡਾਕਟਰ ਆਦਿਲ ਅਹਿਮਦ ਰਾਥਰ ਦੇ ਲਾਕਰ ਵਿਚੋਂ ਏ. ਕੇ. 47 ਰਾਈਫਲ (A. K. 47 rifle) ਬਰਾਮਦ ਹੋੲਈ ਹੈ ਵਿਰੁੱਧ ਪੁਲਸ ਸਟੇਸ਼ਨ ਨੌਗਾਮ ਵਿਖੇ ਵੱਖ-ਵੱਖ ਧਾਰਾਵਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ।

ਏ. ਕੇ. 47 ਮਿਲਣ ਤੇ ਏਜੰਸੀਆਂ ਕਰ ਰਹੀਆਂ ਹਨ ਡੂੰਘਾਈ ਨਾਲ ਜਾਂਚ

ਡਾਕਟਰ ਦੇ ਲਾਕਰ (Doctor’s locker) ਵਿਚੋਂ ਇਸ ਤਰ੍ਹਾਂ ਹਥਿਆਰ ਮਿਲਣ ਨਾਲ ਸਾਰੇ ਪਾਸੇ ਸਨਸਨੀ ਫੈਲ ਗਈ ਹੈ ਅਤੇ ਜਾਂਚ ਏਜੰੰਸੀਆਂ ਵਲੋਂ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕਿਧਰੇ ਅੱਤਵਾਦੀ ਗਤੀਵਿਧੀਆਂ ਵਿਚ ਸ਼ਮੂਲੀਅਤ ਤਾਂ ਨਹੀਂ । ਪੁਲਸ ਉਸਦੇ ਕਬਜ਼ੇ ਵਿੱਚੋਂ ਜ਼ਬਤ ਕੀਤੇ ਗਏ ਹਥਿਆਰਾਂ ਅਤੇ ਹੋਰ ਸਬੂਤਾਂ ਦੀ ਸਮੀਖਿਆ ਕਰੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ।

Read More : ਪੰਜਾਬ ਪੁਲਸ ਦੀ ਐਂਟੀ ਟਾਸਕ ਫੋਰਸ ਨੇ ਕੀਤੇ ਹਥਿਆਰ ਬਰਾਮਦ

ਯੂਨੀਵਰਸਿਟੀ ਕਾਲਜ ਬੇਨੜਾ ‘ਚ ਇੱਕ ਰੋਜ਼ਾ ਵਰਕਸ਼ਾਪ ਕਰਵਾਈ

0
one-day-workshop

ਧੂਰੀ, 8 ਨਵੰਬਰ 2025 :  ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਟਾਰਟਅੱਪ ਪੰਜਾਬ ਦੇ ਸਹਿਯੋਗ ਨਾਲ ‘ਨੌਜਵਾਨਾਂ ਲਈ ਉਦਮਤਾ ਅਤੇ ਵਪਾਰਕ ਕੰਮਾਂ ਦੀ ਸ਼ੁਰੂਆਤ ਦੇ ਮੌਕੇ’ (Opportunities for entrepreneurship and business start-ups) ਵਿਸ਼ੇ ‘ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ । ਇਸ ਪ੍ਰੋਗਰਾਮ ਵਿੱਚ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਮੁੱਖ ਮਹਿਮਾਨ ਅਤੇ ਸੰਯੁਕਤ ਡਾਇਰੈਕਟਰ, ਸੂਚਨਾ ਤਕਨਾਲੋਜੀ ਵਿਭਾਗ, ਪੰਜਾਬ ਸਰਕਾਰ ਦੀਪਇੰਦਰ ਢਿੱਲੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ।

ਪੰਜਾਬ ਸਰਕਾਰ ਨੇ ਵਪਾਰ ਲਈ ਸੂਬੇ ‘ਚ ਪੈਦਾ ਕੀਤਾ ਸਾਜ਼ਗਾਰ ਮਾਹੌਲ : ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ (Chairman Dalvir Singh Dhillon) ਨੇ ਕਿਹਾ ਦੁਨੀਆਂ ਦੇ ਬਿਹਤਰ ਉੱਦਮੀ ਸਖ਼ਤ ਮਿਹਨਤ ਕਰਕੇ ਆਪਣੀ ਮੰਜ਼ਿਲ ‘ਤੇ ਪਹੁੰਚੇ ਹਨ। ਵਪਾਰਕ ਖੇਤਰ ਵਿੱਚ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲਾਭ ਉਠਾਉਣ ਲਈ ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਪਾਰ ਲਈ ਸਾਜ਼ਗਾਰ ਮਾਹੌਲ ਪੈਦਾ ਕੀਤਾ ਹੈ ।

ਜ਼ਿੰਦਗੀ ‘ਚ ਮੰਜ਼ਿਲ ਹਾਸਲ ਕਰਨ ਲਈ ਇਮਾਨਦਾਰੀ ਨਾਲ ਕੰਮ ਕਰਨਾ ਜ਼ਰੂਰੀ : ਚੇਅਰਮੈਨ

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮੰਤਵ ਪੰਜਾਬ ਦਾ ਵਿਕਾਸ ਕਰਨਾ ਹੈ । ਸਿੱਖਿਆ ਦੇ ਖੇਤਰ ਦੇ ਨਾਲ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ। ਵਿਸ਼ੇਸ਼ ਮਹਿਮਾਨ ਦੀਪਇੰਦਰ ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਦੀਆਂ ਵਪਾਰਕ ਕੰਮਾਂ ਨੂੰ ਸਹਾਇਤਾ ਲਈ ਬਣਾਈਆਂ ਨੀਤੀਆਂ ਬਾਰੇ ਵੀ ਜਾਣਕਾਰੀ ਦਿੱਤੀ । ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਤੋਂ ਸਹਾਇਕ ਪ੍ਰੋਫ਼ੈਸਰ ਡਾ. ਵਿਕਾਸ ਦੀਪ ਨੇ ਬੁਲਾਰੇ ਵਜੋਂ ਉਦਮਤਾ ਤੇ ਵਪਾਰਕ ਕੰਮਾਂ ਦੇ ਅਰਥ ਦੱਸਦੇ ਹੋਏ ਪਾਲਸੀ ਬਾਜ਼ਾਰ, ਉਦਯੋਗ ਤੇ ਕੰਪਨੀਆਂ ਦੇ ਵੱਖ ਵੱਖ ਵਿਸ਼ਿਆਂ ਨੂੰ ਛੂਹਿਆ ਅਤੇ ਉਨ੍ਹਾਂ ਇਸ ਮੌਕੇ, ਜਾਗਰੂਕਤਾ ਤੇ ਫ਼ੈਸਲੇ ਨੂੰ ਵਪਾਰਕ ਖੇਤਰ ਵਿੱਚ ਅਹਿਮੀਅਤ ਦਿੱਤੀ ।

ਵਪਾਰਕ ਖੇਤਰ ਵਿੱਚ ਲੋਕਾਂ ਦੀ ਭਾਵਨਾ ਨੂੰ ਦੇਖਦੇ ਹੋਏ ਬਦਲਾਅ ਜ਼ਰੂਰੀ ਹਨ ਅਤੇ ਮੂਲ ਸਮੱਸਿਆ ਨੂੰ ਪਹਿਚਾਣ ਕੇ ਵਪਾਰ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ

ਦੂਸਰੇ ਬੁਲਾਰੇ ਅਭਿਸ਼ੇਕ ਸ਼ਰਮਾ ਨੇ ਬਿਜ਼ਨੈੱਸ ਅਤੇ ਮਾਰਕੀਟਿੰਗ ਦੇ ਨੁਕਤਿਆਂ ਬਾਰੇ ਬੋਲਦੇ ਹੋਏ ਕਿਹਾ ਕਿ ਵਪਾਰਕ ਖੇਤਰ ਵਿੱਚ ਲੋਕਾਂ ਦੀ ਭਾਵਨਾ ਨੂੰ ਦੇਖਦੇ ਹੋਏ ਬਦਲਾਅ ਜ਼ਰੂਰੀ ਹਨ ਅਤੇ ਮੂਲ ਸਮੱਸਿਆ ਨੂੰ ਪਹਿਚਾਣ ਕੇ ਵਪਾਰ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ । ਤੀਸਰੇ ਬੁਲਾਰੇ ਮਨਦੀਪ ਕੌਰ ਟਾਂਗਰਾ ਨੇ ਆਪਣੇ ਪਿਛੋਕੜ ਬਾਰੇ ਦੱਸਦੇ ਹੋਏ ਕਿਹਾ ਕਦੇ ਵੀ ਆਪਣੇ ਆਪ ਨੂੰ ਸਿਖਰ ਨਹੀਂ ਸਮਝਣਾ ਚਾਹੀਦਾ । ਉਨ੍ਹਾਂ ਨੇ ਭਾਰਤੀ ਸਿੱਖਿਆ ਤੇ ਅਧਿਆਪਕਾਂ ਨੂੰ ਉੱਤਮ ਦੱਸਿਆ। ਉਨ੍ਹਾਂ ਭਾਗੀਦਾਰਾਂ ਨੂੰ ਕੰਮ ਸ਼ੁਰੂ ਕਰਨ ਅਤੇ ਕੰਮ ਨੂੰ ਅੱਗੇ ਵਧਾਉਣ ਲਈ ਦ੍ਰਿੜ੍ਹ ਸੰਕਲਪ ਤੇ ਮਿਹਨਤ ਨੂੰ ਉੱਤਮ ਦੱਸਿਆ ।

ਵਰਕਸ਼ਾਪ ਵਿੱਚ ਕੁੱਲ 275 ਭਾਗੀਦਾਰ ਸ਼ਾਮਲ ਹੋਏ

ਵਰਕਸ਼ਾਪ ਵਿੱਚ ਕੁੱਲ 275 ਭਾਗੀਦਾਰ (275 participants) ਸ਼ਾਮਲ ਹੋਏ । ਅੰਤ ਵਿੱਚ ਸਮੂਹ ਮਹਿਮਾਨਾਂ ਦਾ ਰਸਮੀ ਤੌਰ ‘ਤੇ ਧੰਨਵਾਦ ਡਾਇਰੈਕਟਰ ਕਾਂਸਟੀਚੂਐਂਟ ਕਾਲਜਾਂ ਡਾ. ਅਮਰ ਇੰਦਰ ਸਿੰਘ ਨੇ ਕੀਤਾ ਅਤੇ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ । ਕਾਲਜ ਪ੍ਰਿੰਸੀਪਲ ਨੇ ਸਮੂਹ ਮਹਿਮਾਨਾਂ ਦਾ ਰਸਮੀ ਜੀ ਆਇਆਂ ਨੂੰ ਕਿਹਾ। ਸਟੇਜ ਸੰਚਾਲਨ ਦੀ ਭੂਮਿਕਾ ਪ੍ਰੋ. ਰਜਿੰਦਰ ਸਿੰਘ ਤੇ ਡਾ. ਹਰਪ੍ਰੀਤ ਸਿੰਘ ਵੱਲੋਂ ਨਿਭਾਈ ਗਈ । ਇਸ ਮੌਕੇ ਇੱਕ ਰੋਜ਼ਾ ਵਰਕਸ਼ਾਪ ਦੇ ਪ੍ਰਬੰਧਕੀ ਸਕੱਤਰ ਡਾ. ਗਗਨਦੀਪ ਸਿੰਘ ਤੇ ਡਾ. ਅਮਿਤਾ ਜੈਨ ਤੋਂ ਇਲਾਵਾ ਪ੍ਰਬੰਧਕੀ ਕਮੇਟੀ ਦੇ ਮੈਂਬਰ ਡਾ. ਸੁਭਾਸ਼ ਕੁਮਾਰ, ਡਾ. ਪਰਮਜੀਤ ਕੌਰ, ਡਾ. ਜਸਬੀਰ ਸਿੰਘ, ਡਾ. ਕਰਮਜੀਤ ਸਿੰਘ, ਪ੍ਰੋ. ਗੁਰਬਖਸ਼ੀਸ਼ ਸਿੰਘ, ਪ੍ਰੋ. ਰਾਮਫਲ ਸ਼ਰਮਾ, ਪ੍ਰੋ. ਅਮਨੀਤ ਸਿੰਘ, ਰੁਪਾਲੀ ਗਰਗ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।

Read More : ਭਿਵਾਨੀ ਦੀ ਕਾਰ ਵਰਕਸ਼ਾਪ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ 4 ਫਾਇਰ ਬ੍ਰਿਗੇਡ

ਸਾਈਬਰ ਠੱਗਾਂ ਨੇ ਕੀਤੀ ਮਹਿਲਾ ਨਾਲ ਲੱਖਾਂ ਦੀ ਠੱਗੀ

0
reckless driving

ਪਟਿਆਲਾ, 8 ਨਵੰਬਰ 2025 : ਥਾਣਾ ਸਾਈਬਰ ਕਰਾਈਮ ਪਟਿਆਲਾ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 316 (2), 318 (4), 319 (2), 61 (2) ਬੀ. ਐਨ. ਐਸ. ਤਹਿਤ ਆਨ ਲਾਈਨ ਠੱਗੀ ਮਾਰਨ ਦਾ ਕੇਸ ਦਰਜ ਕੀਤਾ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਸਿ਼ਕਾਇਤਕਰਤਾ ਨੇ ਦੱਸਿਆ ਕਿ ਕੱਝ ਵਿਅਕਤੀਆਂ ਨੇ ਉਸਨੂੰ ਝਾਂਸੇ ਵਿਚ ਲੈ ਕੇ 7 ਲੱਖ 96 ਹਜ਼ਾਰ ਰੁਪਏ ਦੀ ਆਨ-ਲਾਈਨ ਠੱਗੀ ਮਾਰੀ ਹੈ । ਜਿਸ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Read More : ਪੁਲਸ ਨੇ ਕੀਤਾ ਆਨ ਲਾਈਨ ਗੇਮਿੰਗ ਠੱਗੀ ਗਿਰੋਹ ਦਾ ਪਰਦਾਫਾਸ਼

ਏ. ਡੀ. ਸੀ. ਨੇ ਦਿੱਤੇ ਸੜਕਾਂ ਦੀ ਜਾਂਚ ਦੇ ਹੁਕਮ

0
A. D. C.

ਸੰਗਰੂਰ/ ਭਵਾਨੀਗੜ੍ਹ, 8 ਨਵੰਬਰ 2025 : ਜਿ਼ਲ੍ਹਾ ਸੰਗਰੂਰ (District Sangrur) ਵਿਖੇ ਚੱਲ ਰਹੇ ਵਿਕਾਸ ਕਾਰਜਾਂ ਬਾਬਤ ਗੁਣਵੱਤਾ ਯਕੀਨੀ ਬਣਾਉਣ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ (Amit Bambi) ਨੇ ਐਕਸੀਅਨ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਨੂੰ ਪੱਤਰ ਲਿਖ ਕੇ ਨਗਰ ਕੌਂਸਲ ਸੰਗਰੂਰ ਵੱਲੋਂ ਬਣਾਈਆਂ ਜਾ ਰਹੀਆਂ ਨਵੀਂਆਂ ਸੜਕਾਂ ਅਤੇ ਨਗਰ ਕੌਂਸਲ, ਭਵਾਨੀਗੜ੍ਹ ਵੱਲੋਂ ਸੰਗਤਪੁਰਾ ਅਤੇ ਜੋਗਿੰਦਰ ਬਸਤੀ ਵਿੱਚ ਬਣਾਈਆਂ ਜਾ ਰਹੀਆਂ ਸੜਕਾਂ ਦੀ ਜਾਂਚ (Road inspection) ਕਰਦੇ ਹੋਏ ਰਿਪੋਰਟ ਦੇਣ ਲਈ ਕਿਹਾ ਹੈ ਕਿ ਕੀ ਇਹ ਸੜਕਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਬਣਾਈਆਂ ਜਾ ਰਹੀਆਂ ਹਨ ।

ਜਿ਼ਲ੍ਹਾ ਸੰਗਰੂਰ ਵਿੱਚ ਵਿਕਾਸ ਕਾਰਜ ਵੱਡੇ ਪੱਧਰ ਉੱਤੇ ਜਾਰੀ ਹਨ : ਏ. ਡੀ. ਸੀ.

ਵਧੀਕ ਡਿਪਟੀ ਕਮਿਸ਼ਨਰ (Additional Deputy Commissioner) ਨੇ ਦੱਸਿਆ ਕਿ ਜਿ਼ਲ੍ਹਾ ਸੰਗਰੂਰ ਵਿੱਚ ਵਿਕਾਸ ਕਾਰਜ ਵੱਡੇ ਪੱਧਰ ਉੱਤੇ ਜਾਰੀ ਹਨ ਅਤੇ ਕਿਸੇ ਵੀ ਕਾਰਜ ਦੀ ਗੁਣਵੱਤਾ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਇਸੇ ਤਹਿਤ ਹੀ ਇਹਨਾਂ ਸੜਕਾਂ ਸਬੰਧੀ ਜਾਂਚ ਕਰ ਕੇ ਰਿਪੋਰਟ ਦੇਣ ਲਈ ਕਿਹਾ ਗਿਆ ਹੈ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਲਣ ਵਾਲੀ ਰਿਪੋਰਟ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਵਿਕਾਸ ਪ੍ਰੋਜੈਕਟਾਂ ਸਬੰਧੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।

Read More : ਵਧੀਕ ਡਿਪਟੀ ਕਮਿਸ਼ਨਰ ਵਲੋਂ ਕੰਬਾਈਨ ਮਾਲਕਾਂ ਨਾਲ ਮੀਟਿੰਗ