Home Blog Page 328

ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਦੇ ਚਲਦਿਆਂ ਡਾਇਰੈਕਟਰ ਪਾਵਰਕਾਮ ਬਰਖਾਸਤ

0
Powercom Director dismissed

ਚੰਡੀਗੜ੍ਹ, 5 ਨਵੰਬਰ 2025 : ਪੰਜਾਬ ਸਰਕਾਰ ਨੇ ਪਾਵਰਕਾਮ ਦੇ ਵਿਚ ਡਾਇਰੈੈਕਟਰ ਵਜੋਂ ਤਾਇਨਾਤ ਹਰਜੀਤ ਸਿੰਘ ਦੀਆਂ ਸੇਵਾਵਾਂ ਨੂੰ ਖਤਮ (ਬਰਖਾਸਤ) (Dismissal) ਕਰ ਦਿੱਤਾ ਹੈ ।

ਕਿਊਂ ਕੀਤਾ ਗਿਆ ਹੈ ਡਾਇਰੈਕਟਰ ਨੂੰ ਬਰਖਾਸਤ

ਪ੍ਰਾਪਤ ਜਾਣਕਾਰੀ ਮੁੁੁਤਾਬਕ ਪੰਜਾਬ ਸਰਕਾਰ ਨੇ ਜਿਸ ਡਾਇਰੈਕਟਰ ਹਰਜੀਤ ਸਿੰਘ (Director Harjit Singh) ਨੂੰ ਬਰਖਾਸਤ ਕੀਤਾ ਹੈ ਤੇ ਸਰਕਾਰੀ ਥਰਮਲ ਪਾਵਰ ਪਲਾਂਟਾਂ ਵਿੱਚ ਵਧੀਆਂ ਈਂਧਨ ਕੀਮਤਾਂ ਨਾਲ ਸਬੰਧਤ ਵਿੱਤੀ ਬੇਨਿਯਮੀਆਂ ਦਾ ਦੋਸ਼ ਹੈ, ਜਿਸ ਤੋਂ ਬਾਅਦ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (Punjab State Power Corporation Limited) (ਪੀ. ਐਸ. ਪੀ. ਸੀ. ਐਲ.) ਦੇ ਡਾਇਰੈਕਟਰ (ਬਿਜਲੀ ਉਤਪਾਦਨ) ਹਰਜੀਤ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ । ਇਹ ਕਦਮ ਰੋਪੜ ਅਤੇ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟਾਂ ਦੇ ਇੰਚਾਰਜ ਮੁੱਖ ਇੰਜੀਨੀਅਰ ਹਰੀਸ਼ ਸ਼ਰਮਾ ਨੂੰ 2 ਨਵੰਬਰ ਨੂੰ ਦੁਰਵਿਵਹਾਰ ਅਤੇ ਪ੍ਰਕਿਰਿਆਤਮਕ ਖਾਮੀਆਂ ਦੇ ਇਸੇ ਤਰ੍ਹਾਂ ਦੇ ਦੋਸ਼ਾਂ ਲਈ ਮੁਅੱਤਲ ਕਰਨ ਤੋਂ ਕੁਝ ਦਿਨ ਬਾਅਦ ਚੁੱਕਿਆ ਗਿਆ ਹੈ ।

Read More : ਪਾਵਰਕਾਮ ਦੇ ਡਾਇਰੈਕਟਰ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ

ਸਪੀਕਰ ਸੰਧਵਾਂ ਨੇ ਕੀਤਾ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਸਨਮਾਨ 

0
winner Jujhar Singh

ਚੰਡੀਗੜ੍ਹ, 5 ਨਵੰਬਰ 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ (Punjab Legislative Assembly Speaker) ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਜੁਝਾਰ ਸਿੰਘ ਪੁੱਤਰ ਸੰਗਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ, ਜੋ ਆਬੂ ਧਾਬੀ ਵਿਖੇ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸਿ਼ਪ ਜਿੱਤਣ ਵਾਲੇ ਪਹਿਲੇ ਭਾਰਤੀ ਅਤੇ ਵਿਸ਼ਵ ਭਰ ਦੇ ਪਹਿਲੇ ਸਿੱਖ ਬਣੇ ਹਨ। ਜੁਝਾਰ ਸਿੰਘ ਨੇ ਰੂਸੀ ਹੈਵੀਵੇਟ ਅਨਾਤੋਲੀ ਗਾਲੁਸ਼ਕਾ ਨੂੰ ਹਰਾ ਕੇ ਇਤਿਹਾਸ ਰਚਿਆ। ਉਹ ਸ੍ਰੀ ਚਮਕੌਰ ਸਾਹਿਬ, ਜਿ਼ਲ੍ਹਾ ਰੋਪੜ ਨਾਲ ਸਬੰਧਤ ਹੈ ।

ਅਜਿਹੇ ਹੋਣਹਾਰ ਨੌਜਵਾਨ ਬਣਾ ਰਹੇ ਹਨ ਪੰਜਾਬ ਦੀਆਂ ਖੇਡਾਂ ਦੀ ਵਿਸ਼ਵ ਭਰ ਵਿੱਚ ਨਵੀਂ ਪਛਾਣ

ਸਪੀਕਰ ਸੰਧਵਾਂ (Speaker Sandhwan) ਨੇ ਕਿਹਾ ਕਿ ਜੁਝਾਰ ਸਿੰਘ ਨੇ ਖੇਡਾਂ ਪ੍ਰਤੀ ਆਪਣੀ ਲਗਨ ਅਤੇ ਸਮਰਪਣ ਸਦਕਾ ਵਿਸ਼ਵ ਭਰ ਵਿੱਚ ਪੰਜਾਬੀਆਂ ਦਾ ਨਾਂ ਰੌਸ਼ਨ ਕੀਤਾ ਹੈ । ਉਨ੍ਹਾਂ ਕਿਹਾ ਕਿ ਅਜਿਹੇ ਹੋਣਹਾਰ ਨੌਜਵਾਨ ਪੰਜਾਬ ਦੀਆਂ ਖੇਡਾਂ ਦੀ ਵਿਸ਼ਵ ਭਰ ਵਿੱਚ ਨਵੀਂ ਪਛਾਣ ਬਣਾ ਰਹੇ ਹਨ । ਸੰਧਵਾਂ ਨੇ ਜੁਝਾਰ ਸਿੰਘ (Jujhar Singh) ਨੂੰ ਇਸ ਖੇਤਰ ਵਿਚ ਨਾਮਣਾ ਖੱਟਣ ਅਤੇ ਆਪਣੀ ਖੇਡ ਵਿਚ ਸਿਖਰ `ਤੇ ਪਹੁੰਚਣ ਦੀ ਕਾਮਨਾ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਖਿਡਾਰੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਖੇਡਾਂ ਨਸਿ਼ਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਸਮਰੱਥ ਸਾਧਨ ਹੋ ਸਕਦੀਆਂ ਹਨ ਅਤੇ ਸਾਡੇ ਨੌਜਵਾਨਾਂ ਨੂੰ ਜੁਝਾਰ ਸਿੰਘ ਵਰਗੇ ਖਿਡਾਰੀਆਂ ਤੋਂ ਸੇਧ ਲੈਣ ਦੀ ਲੋੜ ਹੈ। ਸਾਡੇ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਨਸਿ਼ਆਂ ਦੇ ਖਾਤਮੇ ਲਈ ਖੇਡਾਂ ਵੱਲ ਧਿਆਨ ਦੇਣ ।

Read More : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ

ਘੇਰ ਕੇ ਕੁੱਟਮਾਰ ਕਰਨ ਤੇ ਕੇਸ ਦਰਜ

0
Case registered

ਪਟਿਆਲਾ, 5 ਨਵੰਬਰ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਅਣਪਛਾਤੇ ਸਕੂਟਰੀ ਸਗਵਾਰ ਅਤੇ ਦੋ ਹੋਰ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਿਰੁੱਧ ਵੱਖ-ਵੱਖ ਧਾਰਾਵਾਂ 118, 115 (2), 127 (1), 3 (5) ਬੀ. ਐਨ. ਐਸ. ਤਹਿਤ ਘੇਰ ਕੇ ਕੁੱਟਮਾਰ (Beating) ਕਰਨ ਤੇ ਕੇਸ ਦਰਜ ਕੀਤਾ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਰਾਕੇਸ਼ ਕੁਮਾਰ (Complainant Rakesh Kumar) ਪੁੱਤਰ ਸ਼ਾਮ ਲਾਲ ਵਾਸੀ ਸਵਰਗਧਾਮ ਬੱਸੀ ਪਠਾਣਾ ਜਿਲਾ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ 3 ਨਵੰਬਰ 2025 ਨੂੰ ਉਹ ਆਪਣੇ ਦੋਸਤ ਨਾਲ ਮੋਟਰਸਾਇਕਲ ਤੇ ਸਵਾਰ ਹੋ ਕੇ ਕੁਮਾਰ ਸਭਾ ਸਕੂਲ ਪਟਿਆਲਾ ਕੋਲ ਜਾ ਰਿਹਾ ਸੀ ਤਾਂ ਉਕਤ ਵਿਅਕਤੀਆਂ ਨਾਲ ਉਸਦੇ ਮੋਟਰਸਾਇਕਲ ਦਾ ਟਕਰਾ ਹੋ ਗਿਆ, ਜਿਸ ਤੇ ਉਪਰੋਕਤ ਵਾਹਨ ਚਾਲਕਾਂ ਵਲੋਂ ਉਸ ਨਾਲ ਗਾਲੀ ਗਲੋਚ (SlangSlang)  ਕੀਤਾ ਗਿਆ ਪਰ ਉਹ ਅਤੇ ਉਸਦਾ ਦੋਸਤ ਮੁਆਫੀ ਮੰਗ ਕੇ ਲੱਕੜ ਮੰਡੀ ਪਟਿਆਲਾ ਕੋਲ ਜਾ ਰਹੇ ਸਨ ਤਾਂ ਉਪਰੋਕਤ ਵਿਅਕਤੀਆਂ ਨੇ ਉਸਦੀ ਤੇ ਉਸਦੇ ਦੋਸਤ ਦੀ ਘੇਰ ਕੇ ਕੁੱਟਮਾਰ ਕੀਤੀ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਛੇ ਜਣਿਆਂ ਵਿਰੁੱਧ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

‘ਯੁੱਧ ਨਸ਼ਿਆਂ ਵਿਰੁੱਧ’ ਦੇ 247ਵੇਂ ਦਿਨ ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ

0
'War on Drugs'

ਚੰਡੀਗੜ੍ਹ, 5 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 247ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 295 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫ. ਆਈ. ਆਰਜ਼. ਦਰਜ ਕਰਕੇ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ, 247 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ (Number of drug traffickers) 35,065 ਹੋ ਗਈ ਹੈ ।

ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ ਕੀਤੀਆਂ ਗਈਆਂ ਹਨ 332 ਗ੍ਰਾਮ ਹੈਰੋਇਨ ਅਤੇ 5623 ਨਸ਼ੀਲੀਆਂ ਗੋਲੀਆਂ ਬਰਾਮਦ

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 332 ਗ੍ਰਾਮ ਹੈਰੋਇਨ ਅਤੇ 5623 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ ।

‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਇਸ ਆਪਰੇਸ਼ਨ ਦੌਰਾਨ 55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ 295 ਛਾਪੇ ਮਾਰੇ ਹਨ । ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 289 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ । ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ‘ਯੁੱਧ ਨਸ਼ਿਆਂ ਵਿਰੁੱਧ’ 183ਵੇਂ ਦਿਨ, ਪੰਜਾਬ ਪੁਲਸ ਨੇ 324 ਥਾਵਾਂ ’ਤੇ ਕੀਤੀ ਛਾਪੇਮਾਰੀ

ਬਰਫ ਦੇ ਖਿਸਕਣ ਕਾਰਨ 7 ਪਰਬਤਾ ਰੋਹੀਆਂ ਦੀ ਹੋਈ ਮੌਤ

0
mountaineers

ਨਵੀਂ ਦਿੱਲੀ, 5 ਨਵੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇੇਸ਼ ਨੇਪਾਲ ਵਿਖੇ ਬਰਫ ਦੇ ਅਚਾਨਕ ਖਿਸਕਣ ਕਾਰਨ 7 ਪਰਤਬਾ ਰੋਹੀਆਂ (7 Parbat Rohiya) ਦੇ ਮੌਤ ਦੇ ਘਾਟ ਉਤਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਿਨ੍ਹਾਂ ਦੀਆਂ ਲਾਸ਼ਾਂ ਦੀ ਭਾਲ ਲਈ ਬਚਾਅ ਟੀਮਾਂ ਵਲੋਂ ਕਾਰਜ ਕੀਤਾ ਜਾ ਰਿਹਾ ਹੈ ।

ਕਿੰਨੀ ਉਚਾਈ ਅਤੇ ਕਿਹੜੀ ਪਹਾੜੀ ਤੇ ਵਾਪਰਿਆ ਹਾਦਸਾ

ਨੇਪਾਲ ਵਿਖੇ ਜੋ ਬਰਫ ਖਿਸਕਣ (Snow slide) ਕਾਰਨ ਪਰਬਤਾ ਰੋਹੀਆਂ ਦੀ ਮੌਤਾਂ ਹੋਈਆਂ ਹਨ ਉਹ ਅਧਿਕਾਰੀਆਂ ਵਲੋਂ ਦੱਸਣ ਮੁੁਤਾਬਕ ਸੋਮਵਾਰ ਸਵੇਰੇ 4900 ਮੀਟਰ (16,070) ਫੁੱਟ ਦੀ ਉਚਾਈ ਤੇ ਮਾਊਂਟ ਯਾਲੁੰਗ ਰੀ ਦੇ ਬੇਸ ਕੈਂਪ ਤੇ ਹੋਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਦੀ ਖਰਾਬੀ ਦੇ ਚਲਦਿਆਂ ਬਚਾਅ ਟੀਮਾਂ ਜੋ ਕੱਲ ਮੌਕੇ ਤੇ ਨਹੀਂ ਪਹੁੰਚ ਸਕੀਆਂ ਮੌੌਸਮ ਵਿਚ ਸੁਧਾਰ ਤੋਂ ਬਾਅਦ ਇਕ ਹੈਲੀਕਾਪਟਰ ਬੀਤੇ ਦਿਨੀਂ ਬੇਸ ਕੈਂਪ ਪਹੁੰਚ ਗਿਆ ਅਤੇ ਬਚਾਅ ਕਰਮਚਾਰੀਆਂ ਵਲੋਂ ਬਰਫ ਵਿਚੋਂ ਲੰਘਣ ਲਈ ਯੋਗ ਹੋਇਆ ਗਿਆ ।

ਜ਼ਖ਼ਮੀ ਚਾਰ ਪਰਬਤਾ ਰੋਹੀਆਂ ਨੂੰ ਜਾ ਚੁੱਕਿਐ ਬਚਾਇਆ

ਦੋਲਖਾ ਜ਼ਿਲ੍ਹਾ ਪੁਲਸ ਮੁਖੀ ਗਿਆਨ ਕੁਮਾਰ ਮਹਾਤੋ ਨੇ ਕਿਹਾ ਕਿ ਬਰਫੀਲੇ ਤੂਫਾਨ (Blizzard) ਵਿਚ ਜ਼ਖ਼ਮੀ ਹੋਏ 4 ਪਰਬਤਾਰੋਹੀਆਂ ਨੂੰ ਹੈਲੀਕਾਪਟਰ ਰਾਹੀਂ ਬਚਾਇਆ ਗਿਆ ਅਤੇ ਇਲਾਜ ਲਈ ਰਾਜਧਾਨੀ ਕਾਠਮੰਡੂ ਲਿਜਾਇਆ ਗਿਆ। ਮਾਰੇ ਗਏ ਲੋਕਾਂ ਵਿਚ 2 ਨੇਪਾਲੀ ਪਰਬਤਾਰੋਹੀ ਗਾਈਡ ਵੀ ਸਾਮਲ ਹਨ ਪਰ ਬਾਕੀ 5 ਦੀ ਪਛਾਣ ਤੁਰੰਤ ਸਪੱਸਟ ਨਹੀਂ ਹੋ ਸਕੀ ਹੈ। ਮਹਾਤੋ ਨੇ ਕਿਹਾ ਕਿ ਉਨ੍ਹਾਂ ਵਿਚੋਂ ਇਕ ਸੰਭਾਵਤ ਤੌਰ ’ਤੇ ਫਰਾਂਸੀਸੀ ਨਾਗਰਿਕ ਹੈ । 5,600 ਮੀਟਰ (18,370 ਫੁੱਟ) ਉੱਚੀ ਚੋਟੀ ਮਾਊਂਟ ਯਾਲੁੰਗ ਰੀ ਨੂੰ ਨਵੇਂ ਪਰਬਤਾਰੋਹੀਆਂ ਲਈ ਢੁਕਵਾਂ ਮੰਨਿਆ ਜਾਂਦਾ ਹੈ ।

Read More : ਆਸਟਰੀਆ ‘ਚ ਬਰਫ ਖਿਸਕਣ ਕਾਰਨ 8 ਲੋਕਾਂ ਦੀ ਹੋਈ ਮੌਤ

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

0
Chief Minister
ਚੰਡੀਗੜ੍ਹ, 5 ਨਵੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ. ਸੀ. ਸੀ. ਵਿਸ਼ਵ ਕੱਪ (ICC World Cup) ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਅੱਜ ਵਧਾਈ ਦਿੱਤੀ ।

ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਸਿਰਫ਼ ਇਤਿਹਾਸ ਹੀ ਨਹੀਂ ਸਿਰਜਿਆ, ਸਗੋਂ ਉਨ੍ਹਾਂ ਦੁਨੀਆ ਫਤਹਿ ਕੀਤੀ ਹੈ

ਟੀਮ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਮੁੱਖ ਮੰਤਰੀ (Chief Minister) ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਸਿਰਫ਼ ਇਤਿਹਾਸ ਹੀ ਨਹੀਂ ਸਿਰਜਿਆ ਸਗੋਂ ਉਨ੍ਹਾਂ ਦੁਨੀਆ ਫਤਹਿ ਕੀਤੀ ਹੈ । ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਮਾਣ ਹਨ ਅਤੇ ਪੰਜਾਬ ਪਰਤਣ ਮਗਰੋਂ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੇ ਬਰੈਂਡ ਅੰਬੈਸਡਰ ਹਨ ਕਿਉਂਕਿ ਉਨ੍ਹਾਂ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ ।

ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ (World Cup) ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ । ਉਨ੍ਹਾਂ ਦੇਸ਼ ਨੂੰ ਮਾਣ ਦਿਵਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਇਨ੍ਹਾਂ ਧੀਆਂ ਨੇ ਆਪਣੇ ਹੌਸਲੇ ਤੇ ਜਜ਼ਬੇ ਨਾਲ ਸੂਬੇ ਲਈ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ । ਉਨ੍ਹਾਂ ਕਿਹਾ ਕਿ ਇਹ ਵੀ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਭਾਰਤੀ ਕ੍ਰਿਕਟ ਟੀਮ, ਭਾਰਤੀ ਹਾਕੀ ਟੀਮ, ਮਹਿਲਾ ਕ੍ਰਿਕਟ ਟੀਮ, ਬਾਸਕਿਟਬਾਲ ਟੀਮ ਅਤੇ ਫੁਟਬਾਲ ਟੀਮ ਦੀ ਅਗਵਾਈ ਪੰਜਾਬ ਦੇ ਖਿਡਾਰੀ ਕਰ ਰਹੇ ਹਨ ।

ਸਮੁੱਚੀ ਟੀਮ ਨੇ ਇਸ ਸ਼ਾਨਦਾਰ ਜਿੱਤ ਨਾਲ ਦੇਸ਼ ਦਾ ਸਿਰ ਉੱਚਾ ਕੀਤਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਦੀ ਟੀਮ ਦੀ ਇਹ ਪ੍ਰਾਪਤੀ ਆਉਣ ਵਾਲੀਆਂ ਨਸਲਾਂ ਨੂੰ ਖੇਡਾਂ ਦੇ ਖ਼ੇਤਰ ਵਿੱਚ ਨਾਮਣਾ ਖੱਟਣ ਲਈ ਉਤਸ਼ਾਹਿਤ ਕਰੇਗੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਇਸ ਸ਼ਾਨਦਾਰ ਜਿੱਤ ਨਾਲ ਦੇਸ਼ ਦਾ ਸਿਰ ਉੱਚਾ (The country’s head is held high) ਕੀਤਾ ਹੈ । ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਵੱਡੇ ਮਾਣ ਦੀ ਗੱਲ ਹੈ ਕਿ ਸਾਡੀਆਂ ਧੀਆਂ ਨੇ ਆਪਣੀ ਕਾਬਲੀਅਤ ਨਾਲ ਕੌਮਾਂਤਰੀ ਕ੍ਰਿਕਟ ਵਿੱਚ ਆਪਣੇ ਲਈ ਵੱਖਰੀ ਥਾਂ ਤੇ ਪਛਾਣ ਬਣਾਈ ਹੈ ।

34 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਇਕ ਵਿਰੁੱਧ ਕੇਸ ਦਰਜ

0
Case registered

ਪਟਿਆਲਾ, 5 ਨਵੰਬਰ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇੇਸ ਦਰਜ ਕੀਤਾ ਹੈ ।

ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇੇਸ

ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਾਹਿਲ ਸਿੰਘ ਪੁੱਤਰ ਨੀਟਾ ਸਿੰਘ ਵਾਸੀ ਪਿੰਡ ਆਬੁਲ ਖੁਰਾਣਾ ਤਹਿ. ਮਲੋਟ ਜਿਲਾ ਮੁਕਤਸਰ ਸਾਹਿਬ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ

ਪੁਲਸ ਮੁਤਾਬਕ ਇੰਸਪੈਕਟਰ ਬਲਜਿੰਦਰ ਸਿੰਘ ਜੋ ਕਿ ਪੁਲਸ ਪਾਰਟੀ ਨਾਲ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਅਰਬਨ ਐਸਟੇਟ ਦੇ ਫੇਸ-2 ਵਿਖੇ ਮੌਜੂਦ ਸਨ ਤਾਂ ਸੂੂਚਨਾ ਮਿਲਣ ਤੇ ਸਾਧੂ ਬੇਲਾ ਰੋਡ ਤੇ ਕੀਤੀ ਗਈ ਨਾਕਾਬੰਦੀ ਦੌਰਾਨ ਜਦੋਂ ਉਕਤ ਵਿਅਕਤੀ ਨੂੰ ਰੋਕ ਕੇ ਚੈਕ ਕੀਤਾ ਗਿਆ ਤਾਂ ਉਸ ਕੋਲੋਂ 34 ਗ੍ਰਾਮ ਹੈਰੋਇਨ (Heroin) ਬ੍ਰਾਮਦ ਹੋਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇੇਸ ਦਰਜ

‘ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ’

0
Guru Tegh Bahadur Ji'

ਪਟਿਆਲਾ, 4 ਨਵੰਬਰ 2025 : ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur Ji) ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ‘ਤੇ ਆਧਾਰਿਤ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਨੇ ਮੰਗਲਵਾਰ ਦੀ ਸ਼ਾਮ ਨੂੰ ਪੋਲੋ ਗਰਾਊਂਡ ਵਿਖੇ ਪੁੱਜੀ ਵੱਡੀ ਗਿਣਤੀ ਸੰਗਤ ਨੂੰ ਭਾਵੁਕ ਕਰ ਦਿੱਤਾ ।

ਹਿੰਦ ਦੀ ਚਾਦਰ’ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨੇ ਸੰਗਤ ਨੂੰ

ਕੀਤਾ ਭਾਵੁਕ

‘ਹਿੰਦ ਦੀ ਚਾਦਰ’ ਸ਼ੋਅ ਵਿੱਚ 350 ਸਾਲ (350 years) ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ‘ਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿਕ ਸਾਕਾ’ ਤਹਿਤ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ । ਇਸ ਦੌਰਾਨ ਢਾਡੀ ਸੁਖਦੇਵ ਸਿੰਘ ਬੂਹ ਦੇ ਜਥੇ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਸ਼ੋਅ ਮੌਕੇ ਸੰਗਤ, ਜਿਸ ‘ਚ ਬੱਚੇ, ਬਜ਼ੁਰਗ ਤੇ ਜਵਾਨ ਸ਼ਾਮਲ ਸਨ, ਨੇ ਧੰਨ ਗੁਰੂ ਤੇਗ ਬਹਾਦਰ ਜੀ ਉਚਾਰਦੇ ਹੋਏ ਜੈਕਾਰੇ ਵੀ ਲਗਾਏ ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਇੱਕ ਸੇਵਕ ਵਜੋਂ ਵੱਡੇ ਪੱਧਰ ‘ਤੇ ਮਨਾ ਰਹੀ

ਹੈ ਪੰਜਾਬ ਸਰਕਾਰ : ਡਾ. ਬਲਬੀਰ ਸਿੰਘ

ਸੰਗਤ ‘ਚ ਸ਼ਾਮਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਨਿਮਾਣੇ ਸੇਵਕ ਵਜੋਂ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫ਼ਿਰਕੇ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ : ਸਿਹਤ ਮੰਤਰੀ

ਸਿਹਤ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ (Unparalleled martyrdom) ਕਿਸੇ ਇੱਕ ਧਰਮ ਜਾਂ ਫ਼ਿਰਕੇ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ  ।

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਸ਼ੋਅ ਨਾਲ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ (The Ninth King) ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ ‘ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ । ਇਨ੍ਹਾਂ ਸਮਾਗਮਾਂ ਨੂੰ ਅਜਿਹੇ ਤਰੀਕੇ ਨਾਲ ਉਲੀਕਿਆ ਗਿਆ ਹੈ ਕਿ ਹਰ ਉਮਰ ਵਰਗ ਖ਼ਾਸ ਤੌਰ ‘ਤੇ ਨੌਜਵਾਨ ਅਤੇ ਵਿਦਿਆਰਥੀ ਇਨ੍ਹਾਂ ਦਾ ਹਿੱਸਾ ਬਣ ਸਕਣ ।

23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ

ਉਨ੍ਹਾਂ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ ਜਦੋਂਕਿ ਪਟਿਆਲਾ ਜ਼ਿਲ੍ਹੇ ਭਰ ਅੰਦਰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 36 ਅਸਥਾਨਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਸਮਾਗਮਾਂ ਸਬੰਧੀ ਵੱਡੇ ਪੱਧਰ ‘ਤੇ ਤਿਆਰੀ ਵਿੱਢੀ ਹੋਈ ਹੈ ।

ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਕੱਢੇ ਜਾਣੇ ਹਨ ਵਿਸ਼ਾਲ ਨਗਰ ਕੀਰਤਨ

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਕੱਢੇ ਜਾਣੇ ਹਨ । ਇਨ੍ਹਾਂ ਵਿਚੋਂ ਹੀ ਇਕ ਨਗਰ ਕੀਰਤਨ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਚੱਲਕੇ 21 ਨਵੰਬਰ ਨੂੰ ਪਟਿਆਲਾ ਵਿਖੇ ਪ੍ਰਵੇਸ਼ ਕਰੇਗਾ ਅਤੇ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ਹਰ ਜ਼ਿਲ੍ਹੇ ਵਿੱਚ ਪਹੁੰਚਣ ‘ਤੇ ਨਗਰ ਕੀਰਤਨ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਜਾਵੇਗਾ । ਇਸ ਮੌਕੇ ਸੰਗਤ ਨੇ ਭਾਵੁਕ ਹੁੰਦਿਆਂ ਦੱਸਿਆ ਕਿ ‘ਹਿੰਦ ਦੀ ਚਾਦਰ’ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਉਨ੍ਹਾਂ ਨੂੰ ਅਨੋਖਾ ਅਨੁਭਵ ਹੋਇਆ ਹੈ, ਜਿਸ ਨਾਲ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਗਿਆ ਹੈ ।

ਇਸ ਮੌਕੇ ਕਿਹੜੀਆਂ ਕਿਹੜੀਆਂ ਸ਼ਖਸੀਅਤਾਂ ਸਨ ਮੌਜੂਦ

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਪ੍ਰੋਫੈਸਰ ਪਰਮਵੀਰ ਸਿੰਘ, ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਆਪ ਸ਼ਹਿਰੀ ਪ੍ਰਧਾਨ ਤੇ ਚੇਅਰਮੈਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਤੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜੱਸੀ ਸੋਹੀਆਂ ਵਾਲਾ, ਬਲਵਿੰਦਰ ਸਿੰਘ ਝਾੜਵਾਂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਸਮੂਹ ਕੌਂਸਲਰ ਸਾਹਿਬਾਨ, ਆਪ ਦੇ ਸਮੂਹ ਬਲਾਕ ਪ੍ਰਧਾਨ ਤੇ ਵਲੰਟੀਅਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਐਸ. ਪੀ.. ਵਰੁਣ ਸ਼ਰਮਾ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਐਸ.ਪੀ. ਵੈਭਵ ਚੌਧਰੀ, ਏ. ਡੀ. ਸੀਜ. ਦਮਨਜੀਤ ਸਿੰਘ ਮਾਨ, ਨਵਰੀਤ ਕੌਰ ਸੇਖੋਂ ਤੇ ਸਿਮਰਪ੍ਰੀਤ ਕੌਰ, ਐਸ. ਡੀ. ਐਮਜ. ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ ਸਮੇਤ ਸ਼ਹਿਰ ਤੇ ਜਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਤੇ ਹੋਰ ਵਸਨੀਕਾਂ ਨੇ ਸ਼ਿਰਕਤ ਕੀਤੀ ।

Read More : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿਆਰੀਆਂ ਜੋਰਾਂ ‘ਤੇ

ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਫੂਕਿਆ ਰਾਜਾ ਵੜਿੰਗ ਦਾ ਪੁਤਲਾ

0
Raja Warring

ਨਾਭਾ 4 ਨਵੰਬਰ 2025 : ਕਾਂਗਰਸ ਦੇ ਸੂਬਾ ਪ੍ਰਧਾਨ (State Congress President) ਵਲੋਂ ਤਰਨਤਾਰਨ ਵਿਖੇ ਜਿ਼ਮਨੀ ਚੋਣ ਦੇ ਪ੍ਰਚਾਰ ਸਮੇਂ ਦਲਿਤ ਵਿਰੋਧੀ ਦਿੱਤੇ ਬਿਆਨ ਦੇ ਰੋਸ ਵਜੋਂ ਅੱਜ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਅਪਣੇ ਪਾਰਟੀ ਵਰਕਰਾਂ ਨਾਲ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਨਾਭਾ ਵਿਖੇ ਰੋਸ ਪ੍ਰਦਰਸ਼ਨ (Protest) ਤੇ ਨਾਅਰੇਬਾਜੀ ਕਰਦਿਆਂ ਰਾਜਾ ਵੜਿੰਗ ਦਾ ਪੁਤਲਾ ਫੂਕਿਆ ।

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਦਲਿਤ ਵਿਰੋਧੀ ਚਿਹਰਾ ਹੋਇਆ ਨੰਗਾ

ਇਸ ਮੌਕੇ ਦੇਵ ਮਾਨ ਨੇ ਕਿਹਾ ਦਲਿਤ ਆਗੂ ਨੂੰ ਲੈ ਕੇ ਰਾਜਾ ਵੜਿੰਗ (King Warring) ਵਲੋਂ ਵਰਤੀ ਅਪਮਾਨਜਨਕ ਸਬਦਾਵਲੀ ਨਾਲ ਉਨ੍ਹਾਂ ਦਾ ਦਲਿਤ ਵਿਰੋਧੀ ਚੇਹਰਾ ਨੰਗਾ ਹੋ ਗਿਆ ਹੈ । ਉਨ੍ਹਾਂ ਕਿਹਾ ਕਿ ਦਲਿਤਾਂ ਦਾ ਅਪਮਾਨ ਬਰਦਾਸਤ ਨਹੀਂ ਕੀਤਾ ਜਾਵੇਗਾ । ਉਨ੍ਹਾਂ ਰਾਜਾ ਵੜਿੰਗ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ।

ਇਸ ਮੋਕੇ ਗੁਲਾਬ ਮਾਨ, ਭੁਪਿੰਦਰ ਸਿੰਘ ਕੱਲਰਮਾਜਰੀ, ਕਾਲੀ ਪ੍ਰਧਾਨ, ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ, ਲਾਡੀ ਭਾਦਸੋਂ, ਮੱਖਣ ਨਰਮਾਣਾ, ਤੇਜਿੰਦਰ ਖਹਿਰਾ, ਧਰਮਿੰਦਰ ਸਿੰਘ ਸੁੱਖੇ ਲਾਲ, ਗੁਰਚਰਨ ਸਿੰਘ ਲੁਹਾਰਮਾਜਰਾ, ਗੁਰਲਾਲ ਸਿੰਘ ਮੱਲੀ, ਅਮਨਦੀਪ ਲੱਧਾਹੇੜੀ, ਅਮਨਦੀਪ ਸਿੰਘ ਕੋਟਕਲਾਂ, ਜਸਵੀਰ ਸਿੰਘ ਛਿੰਦਾ, ਗੁਰਪ੍ਰੀਤ ਸਿੰਘ ਦੋਦਾ, ਮਨਜੀਤ ਸਿੰਘ ਫਤਹਿਪੁਰ, ਰਾਜੀਵ ਪਾਠਕ ਸਰਪੰਚ ਸੌਜਾ, ਪੱਟੀ ਬਿਰਧਨੋ, ਬੱਬੂ ਸਿੰਘ, ਜੱਜ ਸਰਪੰਚ, ਅਮਨਦੀਪ ਕੁਮਾਰ, ਜਸਵਿੰਦਰ ਸਿੰਘ ਅੱਚਲ, ਭੁਪਿੰਦਰ ਸਿੰਘ ਕਕਰਾਲਾ, ਜਸਵੀਰ ਸਿੰਘ ਘਨੂੰੜਕੀ, ਸੁੱਖੀ ਖਹਿਰਾ, ਜਸਵੀਰ ਬਾਵਾ ਤੇ ਵਰਕਰ ਮੌਜੂਦ ਸਨ ।

Read More : ਦੁਸਹਿਰੇ ਤੋਂ ਪਹਿਲਾਂ ਹੀ ਕੁੱਝ ਸ਼ਰਾਰਤੀ ਅਨਸਰਾਂ ਨੇ ਫੂਕਿਆ ਮੇਘਨਾਥ ਤੇ ਰਾਵਣ ਦਾ ਪੁਤਲਾ

ਨਾਭਾ ਨਗਰ ਕੌਂਸਲ ਦੇ 12 ਕੋਂਸਲਰਾਂ ਨੇ ਸੋਂਪਿਆ ਵਿਧਾਇਕ ਦੇਵਮਾਨ ਨੂੰ ਅਸਤੀਫਾ

0
Nagar Council

ਨਾਭਾ, 4 ਨਵੰਬਰ 2025 : ਪਿਛਲੇ ਸਮੇਂ ਤੇ ਪ੍ਰਧਾਨ ਸੁਜਾਤਾ ਚਾਵਲਾ (President Sujata Chawla) ਪਤਨੀ ਪੰਕਜ ਪੱਪੂ ਜ਼ੋ ਛੁੱਟੀ ਤੇ ਚੱਲ ਰਹੇ ਹਨ ਅਤੇ ਕੌਂਸਲਰਾਂ ਵਿਚਕਾਰ ਅਪਣੇ ਵਾਰਡ ਦੇ ਕੰਮਾਂ, ਸੁਜਾਤਾ ਚਾਵਲਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ । ਪਹਿਲਾਂ ਵੀ ਵੱਡੀ ਗਿਣਤੀ ਵਿਚ ਕੌਂਸਲਰਾਂ ਵਲੋਂ ਉਨ੍ਹਾਂ ਖਿਲਾਫ਼ ਬੇਭਰੋਸਗੀ ਮਤਾ ਦਿੱਤਾ ਗਿਆ ਸੀ, ਜਿਸ ਨੂੰ ਵਿਧਾਇਕ ਦੇਵ ਮਾਨ (MLA Dev Mann) ਦੇ ਭਰੋਸੇ ਤੋਂ ਬਾਅਦ ਵਾਪਸ ਲੈਣ ਲਿਆ ਸੀ ।

ਕਾਰਵਾਈ ਨਾ ਹੋਣ ਦੇ ਰੋਸ ਵਜੋਂ ਕੌਂਸਲਰਾਂ ਨੇ ਸੌਂਪੇ ਵਿਧਾਇਕ ਨੂੰ ਅਸਤੀਫੇ

ਇੱਕ ਮਹੀਨਾ ਬੀਤ ਜਾਣ ਤੋਂ ਬਾਅਦ ਕਾਰਵਾਈ ਨਾ ਹੋਣ ਤੇ ਦੋ ਦਿਨ ਅਲਟੀਮੇਟਮ ਤੋਂ ਬਾਅਦ ਅੱਜ 12 ਕੌਂਸਲਰਾਂ (12 councilors) ਵਲੋਂ ਆਪਣਾ ਅਸਤੀਫਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੂੰ ਸੌਂਪ ਦਿੱਤਾ ਗਿਆ ਹੈ । ਅਸਤੀਫਿਆਂ ਤੇ ਪ੍ਰਤੀਕਰਮ ਦਿੰਦਿਆਂ ਵਿਧਾਇਕ ਦੇਵਮਾਨ ਨੇ ਕਿਹਾ ਸੁਜਾਤਾ ਚਾਵਲਾ ਛੁੱਟੀ ਤੇ ਹਨ ਤੇ ਉਨ੍ਹਾਂ ਦਾ ਅਸਤੀਫ਼ਾ ਮੇਰੇ ਕੋਲ ਹੈ ਤੇ ਜਿਹੜੇ ਵਿਅਕਤੀ ਅਸਤੀਫਾ ਦੇਣ ਆਏ ਸੀ ਉਹ ਖੁਦ ਕੌਂਸਲਰ ਨਹੀਂ ਸਿਰਫ ਉਨ੍ਹਾਂ ਵਿੱਚੋਂ ਤਿੰਨ ਚਾਰ ਹੀ ਕੌਂਸਲਰ ਹਨ (There are only three or four councilors.) ਜਦੋਂ ਕਿ ਬਾਕੀ ਕਿਸੇ ਦੇ ਪਤੀ ਹਨ, ਕਿਸੇ ਦੀ ਮਾਤਾ ਜੀ ਹਨ ਕੌਂਸਲਰ ਖੁਦ ਨਹੀਂ ਆਏ ।

ਕਾਰਜਕਾਰੀ ਪ੍ਰਧਾਨ ਦੀ ਜਿੰਮੇਵਾਰੀ ਮੀਤ ਪ੍ਰਧਾਨ ਜਸਦੀਪ ਖੰਨਾ ਨੂੰ ਸੌਂਪੀ ਗਈ ਹੈ : ਵਿਧਾਇਕ

ਮੈਂ ਵਿਧਾਇਕ ਹਾਂ ਸਰਕਾਰ ਦਾ ਹਿੱਸਾ ਸ਼ਹਿਰ ਦਾ ਕੰਮ ਕਿਵੇਂ ਚਲਾਉਣਾ ਹੈ ਸਰਕਾਰ ਨੇ ਦੇਖਣਾ ਕਾਨੂੰਨ ਮੁਤਾਬਕ ਪ੍ਰਧਾਨ ਦੀ ਛੁੱਟੀ ਉਪਰੰਤ ਚਾਰਜ ਸੀਨੀਅਰ ਮੀਤ ਪ੍ਰਧਾਨ ਨੂੰ ਦਿੱਤਾ ਜਾਂਦਾ ਹੈ, ਜੋ ਸੇਵਾ ਅਮਰਜੀਤ ਕੌਰ ਸਾਹਨੀ ਨੂੰ ਸੌਂਪੀ ਗਈ ਸੀ ਹੁਣ ਘਰੇਲੂ ਕਾਰਨਾਂ ਕਰਕੇ ਉਹ ਵੀ ਛੁੱਟੀ ਤੇ ਚਲੇ ਗਏ ਹਨ ਤੇ ਹੁਣ ਕਾਰਜਕਾਰੀ ਪ੍ਰਧਾਨ ਦੀ ਜਿੰਮੇਵਾਰੀ ਮੀਤ ਪ੍ਰਧਾਨ ਜਸਦੀਪ ਖੰਨਾ ਨੂੰ ਸੌਂਪੀ ਗਈ ਹੈ ।

Read More : ਵਿਧਾਇਕ ਦੇਵ ਮਾਨ ਨੇ ਬਿਜਲੀ ਵਿਭਾਗ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ