Home Blog Page 332

ਥਰਮਲ ਪਲਾਂਟ ਰੂਪਨਗਰ ਦਾ ਮੁੱਖ ਇੰਜੀਨੀਅਰ ਸਸਪੈਂਡ

0
Suspend

ਚੰਡੀਗੜ੍ਹ, 3 ਨਵੰਬਰ 2025 : ਪਾਵਰਕਾਮ ਮੈਨੇਜਮੈਂਟ (Powercom Management) ਵਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਗੋਇੰਦਵਾਲ ਸਾਹਿਬ ਦੇ ਮੁੱਖ ਇੰਜੀਨੀਅਰ ਹਰੀਸ਼ ਸ਼ਰਮਾ ਨੂੰ ਸਸਪੈਂਡ (Suspend) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਮੁਅੱਤਲੀ ਦੇ ਸਮੇਂ ਦੌਰਾਨ ਉਨ੍ਹਾਂ ਦਾ ਹੈੱਡਕੁਆਰਟਰ ਮੁੱਖ ਦਫ਼ਤਰ ਪੀ. ਐੱਸ. ਪੀ. ਸੀ. ਐੱਲ. ਪਟਿਆਲਾ ਫਿਕਸ ਕੀਤਾ ਗਿਆ ਹੈ ।

ਕੀ ਕਾਰਨ ਹੈ ਮੁੱਖ ਇੰਜੀਨੀਅਰ ਦੀ ਸਸਪੈਨਸ਼ਨ ਦਾ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਵਿਭਾਗ ਪਾਵਰਕਾਮ ਦੇ ਨਵੇਂ ਚੀਫ ਮੈਨੇਜਿੰਗ ਡਾਇਰੈਕਟਰ (ਸੀ. ਐੱਮ. ਡੀ.) ਬਸੰਤ ਗਰਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਮੁੱਖ ਇੰਜੀਨੀਅਰ ਹਰੀਸ਼ ਸ਼ਰਮਾ (Chief Engineer Harish Sharma) ਦੀ ਸਸਪੈਨਸ਼ਨ ਦਾ ਮੁੱਖ ਕਾਰਨ ਦੋਵੇਂ ਥਰਮਲ ਪਲਾਂਟ (Thermal plant) ਦੇ ਬਾਲਣ ਦਾ ਖਰਚਾ ਪ੍ਰਾਈਵੇਟ ਥਰਮਲ ਪਲਾਂਟ ਨਾਲੋਂ ਵੱਧ ਹੋਣਾ ਦੱਸਿਆ ਜਾ ਰਿਹਾ ਹੈ । ਸੀ. ਐਮ. ਡੀ. ਦੇ ਜਾਰੀ ਹੁਕਮਾਂ ਮੁਤਾਬਕ ਪੀ. ਐੱਸ. ਪੀ. ਸੀ. ਐੱਲ. ਕੋਲ ਪਛਵਾੜਾ ਝਾਰਖੰਡ ਵਿਖੇ ਆਪਣੀ ਕੋਲੇ ਦੀ ਖਾਣ ਹੋਣ ਦੇ ਬਾਵਜੂਦ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਪ੍ਰਤੀ ਯੂਨਿਟ 0.75 ਪੈਸੇ ਖਰਚੇ ਤੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਗੋਇੰਦਵਾਲ ਸਾਹਿਬ ਦਾ ਪ੍ਰਤੀ ਯੂਨਿਟ ਖਰਚਾ 1.25 ਪੈਸੇ ਜ਼ਿਆਦਾ ਆ ਰਿਹਾ ਹੈ ।

Read More : ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਵਿਜੀਲੈਂਸ ਸਸਪੈਂਡ

ਮੁੱਖ ਮੰਤਰੀ ਰੱਖਿਆ138.82 ਕਰੋੜ ਦੇ ਸੀਵਰੇਜ-ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ 

0
Foundation
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ 2025 :  ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ (Foundation stone of sewerage and water supply projects laid) ਰੱਖਿਆ ।

ਮੁੱਖ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ

ਇੱਥੋਂ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੱਸਿਆ ਕਿ 138.82 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿੱਚ ਨਵੇਂ ਸੀਵਰੇਜ ਸਿਸਟਮ (Sewerage system)ਲਈ 90 ਕਰੋੜ 68 ਲੱਖ ਰੁਪਏ ਜਦਕਿ ਜਲ ਸਪਲਾਈ ਦੇ ਪ੍ਰਾਜੈਕਟਾਂ ਲਈ 48 ਕਰੋੜ 14 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਵਿੱਚ 31 ਹਜ਼ਾਰ ਘਰ ਹਨ ਅਤੇ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਇਕ ਲੱਖ 58 ਹਜ਼ਾਰ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ ।

ਨਵੇਂ ਪ੍ਰਾਜੈਕਟਾਂ ਨਾਲ ਇਤਿਹਾਸਕ ਸ਼ਹਿਰ ਦੀ ਡੇਢ ਲੱਖ ਆਬਾਦੀ ਨੂੰ ਮਿਲੇਗਾ ਲਾਭ
ਮੁੱਖ ਮੰਤਰੀ ਨੇ ਕਿਹਾ, “ਇਤਿਹਾਸਕ ਸ਼ਹਿਰ ਵਿੱਚ 30 ਸਾਲਾਂ ਬਾਅਦ ਨਵੇਂ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਇਸ ਜ਼ਿਲ੍ਹੇ ਵਿੱਚੋਂ ਬਣਦੇ ਰਹੇ ਹਨ ਪਰ ਇਸ ਸ਼ਹਿਰ ਨੂੰ ਬੁਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ। ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਪਰਮਾਤਮਾ ਨੇ ਇਸ ਇਤਿਹਾਸਕ ਸ਼ਹਿਰ ਵਿੱਚ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਦਾ ਸੁਭਾਗ ਬਖਸ਼ਿਆ ਹੈ ।
ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚ ਧੱਕਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਕੀਤਾ ਜਾ ਜਾਵੇਗਾ : ਮੁੱਖ ਮੰਤਰੀ
ਸ਼ਹਿਰ ਦੀ ਸੀਵਰੇਜ ਤੇ ਜਲ ਸਪਲਾਈ ਦੀ ਮੌਜੂਦਾ ਸਥਿਤੀ ਦਾ ਜ਼ਿਕਰ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਦਾ ਸੀਵਰੇਜ ਸਿਸਟਮ ਆਪਣੀ ਮਿਆਦ ਪੁਗਾ ਚੁੱਕਾ ਹੈ ਅਤੇ ਸ਼ਹਿਰ ਵਿੱਚ ਸੀਵਰੇਜ ਬਲੌਕ ਹੋਣ ਦੀ ਬਹੁਤ ਵੱਡੀ ਸਮੱਸਿਆ ਹੈ । ਕਈ ਨਵੀਂ ਆਬਾਦੀਆਂ ਸੀਵਰੇਜ ਦੀ ਸਹੂਲਤ ਤੋਂ ਸੱਖਣੀਆਂ ਹਨ । ਨਵੇਂ ਪ੍ਰਾਜੈਕਟਾਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਦੇ ਇਲਾਕੇ ਅਤੇ ਹੋਰ ਥਾਵਾਂ ਤੇ ਸੀਵਰੇਜ ਤੇ ਜਲ ਸਪਲਾਈ ਦੀ ਸਮੱਸਿਆ ਖਤਮ ਹੋ ਜਾਵੇਗੀ ।

ਕੋਟਕਪੂਰਾ ਰੋਡ ਮੇਨ ਜਲ ਘਰ ਅਤੇ ਅਬੋਹਰ ਰੋਡ ਜਲ ਘਰ ਵਿਖੇ ਦੋ ਨੰਬਰ ਪਾਣੀ ਦੀਆਂ ਉਚੀਆਂ ਟੈਂਕੀਆਂ ਬਣਾਈਆਂ ਜਾਣਗੀਆਂ

ਉਨ੍ਹਾਂ ਦੱਸਿਆ ਕਿ ਕੋਟਕਪੂਰਾ ਰੋਡ ਮੇਨ ਜਲ ਘਰ ਅਤੇ ਅਬੋਹਰ ਰੋਡ ਜਲ ਘਰ ਵਿਖੇ ਦੋ ਨੰਬਰ ਪਾਣੀ ਦੀਆਂ ਉਚੀਆਂ ਟੈਂਕੀਆਂ ਬਣਾਈਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਦੌਰਾਨ ਪੁੱਟੀਆਂ ਜਾਣ ਵਾਲੀਆਂ ਵੱਖ-ਵੱਖ ਵਿਭਾਗਾਂ ਦੀਆਂ ਮੇਨ ਸੜਕਾਂ ਅਤੇ ਨਗਰ ਕੌਂਸਲ ਦੀਆਂ ਗਲੀਆਂ ਦੀ ਮੁੜ ਉਸਾਰੀ ਲਈ ਇਸੇ ਪ੍ਰਾਜੈਕਟ ਅਧੀਨ 17 ਕਰੋੜ ਦੀ ਵਿਵਸਥਾ ਕੀਤੀ ਗਈ ਹੈ । ਉਨ੍ਹਾਂ ਨੇ ਅਧਿਕਾਰੀਆਂ ਨੂੰ ਦੋਵੇਂ ਪ੍ਰਾਜੈਕਟਾਂ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ।

ਪੰਜਾਬ ਸਰਕਾਰ ਨੂੰ ਸੂਬੇ ਦੇ ਮੱਥੇ ਤੋਂ ਨਸ਼ਿਆਂ ਦਾ ਕਲੰਕ ਲਾਹੁਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਚਲਾਉਣੀਆਂ ਪੈ ਰਹੀਆਂ ਹਨ

ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੀਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ (Chief Minister) ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੇ ਮੱਥੇ ਤੋਂ ਨਸ਼ਿਆਂ ਦਾ ਕਲੰਕ ਲਾਹੁਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਚਲਾਉਣੀਆਂ ਪੈ ਰਹੀਆਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਨੱਥ ਨਹੀਂ ਪਾਈ ਜਿਸ ਕਰਕੇ ਹਜ਼ਾਰਾਂ ਨੌਜਵਾਨਾਂ ਮੌਤ ਦੇ ਮੂੰਹ ਵਿੱਚ ਜਾ ਪਏ। ਹੁਣ ਅਸੀਂ ਨਸ਼ਾ ਤਸਕਰਾਂ ਵਿਰੁੱਧ ਜੰਗ ਲੜ ਰਹੇ ਹਾਂ ਜਦਕਿ ਰਵਾਇਤੀ ਪਾਰਟੀਆਂ ਪੁਸ਼ਤਪਨਾਹੀ ਕਰਦੀਆਂ ਸਨ ।

ਮੁੱਖ ਮੰਤਰੀ ਨੇ ਸਾਧਿਆ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਦੇ ਹੱਕ ਵਿੱਚ ਆਏ ਰਵਾਇਤੀ ਪਾਰਟੀਆਂ ਦੇ ਆਗੂਆਂ ਉਤੇ ਤਿੱਖਾ ਨਿਸ਼ਾਨਾ

ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਦੇ ਹੱਕ ਵਿੱਚ ਆਏ ਰਵਾਇਤੀ ਪਾਰਟੀਆਂ (Traditional parties) ਦੇ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਿਹੜਾ ਆਗੂ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਹੋਵੇ, ਉਸ ਦੇ ਹੱਕ ਵਿੱਚ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਨੇ ਖੁੱਲ੍ਹ ਕੇ ਬਿਆਨਬਾਜ਼ੀ ਕੀਤੀ । ਉਨ੍ਹਾਂ ਕਿਹਾ ਕਿ ਇਸ ਤੋਂ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ ਜੋ ਸੱਤਾ ਵਿੱਚ ਹੁੰਦੀਆਂ ਇਕ-ਦੂਜੇ ਦੇ ਕਾਲੇ ਕਾਰਨਾਮਿਆਂ ’ਤੇ ਪਰਦਾ ਪਾਉਂਦੀਆਂ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਕੋਈ ਏਜੰਡਾ ਨਹੀਂ ਜਿਸ ਕਰਕੇ ਉਹ ਉਨ੍ਹਾਂ ਉਪਰ ਨਿੱਜੀ ਦੂਸ਼ਣਬਾਜ਼ੀ ਕਰ ਰਹੇ ਹਨ ।

ਅਕਾਲੀਆਂ ਦੀ ਸਰਕਾਰ ਮੌਕੇ ਚਿੱਟਾ ਅਤੇ ਮਜੀਠੀਆ ਸਮਾਨਾਰਥ ਸ਼ਬਦ ਸਨ

ਲੋਕ ਸਭਾ ਮੈਂਬਰ ਹਰਸਮਿਰਤ ਕੌਰ ਬਾਦਲ ਵੱਲੋਂ ਇਹ ਦਾਅਵਾ ਕੀਤੇ ਜਾਣ ਕਿ ਅਕਾਲੀ-ਭਾਜਪਾ ਦੀ ਸਰਕਾਰ ਮੌਕੇ ਲੋਕਾਂ ਨੂੰ ਚਿੱਟੇ ਦਾ ਨਾਮ ਤੱਕ ਨਹੀਂ ਜਾਣਦੇ ਸਨ ਤਾਂ ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਇਹ ਗੱਲ ‘ਸੱਚ’ ਹੈ ਕਿਉਂਕਿ ਉਸ ਸਮੇਂ ਚਿੱਟੇ ਨੂੰ ਮਜੀਠੀਆ ਕਿਹਾ ਜਾਂਦਾ ਸੀ । ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਰਕਾਰ ਮੌਕੇ ਚਿੱਟਾ ਅਤੇ ਮਜੀਠੀਆ ਸਮਾਨਾਰਥ ਸ਼ਬਦ ਸਨ ਕਿਉਂਕਿ ਉਸ ਸਮੇਂ ਲਾਲ ਬੱਤੀ ਵਾਲੀਆਂ ਗੱਡੀਆਂ ਵਿੱਚ ਚਿੱਟਾ ਸਪਲਾਈ ਹੁੰਦਾ ਸੀ ।

ਮਜੀਠੀਆ ਨੇ ਪੰਜਾਬ ਵਿੱਚ ਆਪਣੀ ਕੰਪਨੀ ਦੇ ਸੋਲਰ ਪਲਾਂਟ ਲਾ ਕੇ ਖੁਦ ਹੀ 15 ਰੁਪਏ ਪ੍ਰਤੀ ਯੂਨਿਟ ਸਰਕਾਰ ਨੂੰ ਵੇਚਣ ਲਈ ਸਮਝੌਤੇ ਕੀਤੇ

ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਦੀ ਆਰਥਿਕ ਲੁੱਟ ਕਰਨ ਦੀ ਇਕ ਹੋਰ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਜੀਠੀਆ ਨੇ ਪੰਜਾਬ ਵਿੱਚ ਆਪਣੀ ਕੰਪਨੀ ਦੇ ਸੋਲਰ ਪਲਾਂਟ ਲਾ ਕੇ ਖੁਦ ਹੀ 15 ਰੁਪਏ ਪ੍ਰਤੀ ਯੂਨਿਟ ਸਰਕਾਰ ਨੂੰ ਵੇਚਣ ਲਈ ਸਮਝੌਤੇ ਕੀਤੇ ਜਿਸ ਨਾਲ ਪੰਜਾਬ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਮਝੌਤਿਆਂ ਨੂੰ ਰੱਦ ਕਰਨ ਦੀ ਕਾਨੂੰਨੀ ਲੜਾਈ ਲੜ ਰਹੀ ਹੈ । ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੰਮਾ ਸਮਾਂ ਮਹਿਲਾਂ ਵਿੱਚ ਅਰਾਮ ਫਰਮਾਉਣ ਤੋਂ ਬਾਅਦ ਹੁਣ ਸਿਆਸੀ ਫੇਰੀ ਸ਼ੁਰੂ ਕਰ ਲਈ ਹੈ ਅਤੇ ਇਹ ਆਗੂ ਆਮ ਲੋਕਾਂ ਨੂੰ ਮੁੜ ਗੁੰਮਰਾਹ ਕਰਨਾ ਚਾਹੁੰਦੇ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦਾ ਸ਼ੱਕੀ ਰਿਕਾਰਡ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਹਮੇਸ਼ਾ ਧੋਖਾ ਦਿੰਦੇ ਆਏ ਹਨ ਅਤੇ ਹਮੇਸ਼ਾ ਪੰਜਾਬ ਵਿਰੋਧੀ ਤਾਕਤਾਂ ਚਾਹੇ ਉਹ ਮੁਗਲ, ਅੰਗਰੇਜ਼, ਕਾਂਗਰਸ ਜਾਂ ਹੁਣ ਭਾਜਪਾ ਹੋਵੇ, ਨਾਲ ਖੜ੍ਹੇ ਰਹੇ ਹਨ । ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਲੋਕਾਂ ਦੇ ਨਹੀਂ ਸੱਤਾਧਾਰੀਆਂ ਨਾਲ ਵਫਾਦਾਰੀ ਪਾਲਦੇ ਆ ਰਹੇ ਹਨ ।

ਸਿੱਖਾਂ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਗੁਨਾਹ ਕਬੂਲਣ ਤੇ ਤਨਖਾਹ ਭੁਗਤਣ ਤੋਂ ਬਾਅਦ ਸ਼ਰੇਆਮ ਮੁੱਕਰ ਜਾਣਾ ਸਰਾਸਰ ਧੋਖਾ ਹੈ

ਸੁਖਬੀਰ ਬਾਦਲ ਨੂੰ ਪੰਜਾਬ ਅਤੇ ਸਿੱਖਾਂ ਦਾ ਵੱਡਾ ਗੁਨਾਹਗਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਗੁਨਾਹ ਕਬੂਲਣ ਤੇ ਤਨਖਾਹ ਭੁਗਤਣ ਤੋਂ ਬਾਅਦ ਸ਼ਰੇਆਮ ਮੁੱਕਰ ਜਾਣਾ ਸਰਾਸਰ ਧੋਖਾ ਹੈ । ਉਨ੍ਹਾਂ ਕਿਹਾ ਕਿ ਇਤਿਹਾਸਕ ਕਦੇ ਵੀ ਗੁਨਾਹਗਾਰਾਂ ਨੂੰ ਮੁਆਫ ਨਹੀਂ ਕਰਦਾ । ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਵੱਡੇ ਲੋਕ ਪੱਖੀ ਫੈਸਲੇ ਲਏ ਹਨ । ਉਨ੍ਹਾਂ ਕਿਹਾ ਕਿ ਪਹਿਲੀ ਵਾਰ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਿਆ ਹੈ, ਜਿਸ ਨਾਲ ਸਿੰਜਾਈ ਲਈ ਪਾਣੀ ਦੀ ਸਮੱਸਿਆ ਖਤਮ ਹੋ ਗਈ ਹੈ ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਖਾਸ ਕਰਕੇ ਇਨ੍ਹਾਂ ਇਲਾਕਿਆਂ ਵਿੱਚ ਕੱਸੀਆਂ ਅਤੇ ਖਾਲੇ ਬੰਦ ਹੋ ਗਏ ਸਨ

ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਖਾਸ ਕਰਕੇ ਇਨ੍ਹਾਂ ਇਲਾਕਿਆਂ ਵਿੱਚ ਕੱਸੀਆਂ ਅਤੇ ਖਾਲੇ ਬੰਦ ਹੋ ਗਏ ਸਨ ਜਿਨ੍ਹਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ ਅਤੇ ਕਈ ਥਾਵਾਂ ਉਤੇ ਤਾਂ 37 ਸਾਲਾਂ ਬਾਅਦ ਪਾਣੀ ਪਹੁੰਚਿਆ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਲਈ ਦਿਨ ਵੇਲੇ ਬਿਜਲੀ ਦਿੱਤੀ ਜਾ ਰਹੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਜਿਸ ਨਾਲ ਆਮ ਲੋਕਾਂ ਉਤੇ ਆਰਥਿਕ ਬੋਝ ਘਟਿਆ ਹੈ ।

ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ 56856 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ 56856 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕਰਨ ਨਾਲ ਪੰਜਾਬ ਵਾਸੀਆਂ ਦੇ ਰੋਜ਼ਾਨਾ 64 ਲੱਖ ਰੁਪਏ ਬਚ ਰਹੇ ਹਨ, ਜੋ ਬਹੁਤ ਵੱਡੀ ਆਰਥਿਕ ਰਾਹਤ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਜਿੱਥੇ ਇਲਾਜ ਤੇ ਦਵਾਈਆਂ ਮੁਫਤ ਮਿਲਦੀਆਂ ਹਨ ।

ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਰੌਸ਼ਨ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਮੰਨਿਆ ਜਾ ਰਿਹਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਬੱਸ ਸੇਵਾ ਦਾ ਪ੍ਰਬੰਧ ਕੀਤਾ ਗਿਆ । ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ. ਈ. ਈ., ਸੀ. ਐਲ. ਏ. ਟੀ. ਅਤੇ ਨਿਫਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ । ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਡਾਕਟਰ ਬਲਜੀਤ ਕੌਰ, ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ ।

ਛੇ ਵਿਅਕਤੀਆਂ ਤੇ ਤੇਜਧਾਰ ਹਥਿਆਰ ਨਾਲ ਕਤਲ ਕਰਨ ਦੇ ਦੋਸ਼ ਹੇਠ ਕੇਸ ਦਰਜ

0
Case registered

ਪਟਿਆਲਾ, 3 ਨਵੰਬਰ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਛੇ ਵਿਅਕਤੀਆਂ ਵਿਰੁੱਧ ਧਾਰਾ 103 (2) ਬੀ. ਐਨ. ਐਸ. ਤਹਿਤ ਕੇੇਸ ਦਰਜ ਕੀਤਾ ਹੈ ।

ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇੇ ਛੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੋਪਾਲ ਉਰਫ ਰਾਹੁਲ ਪੁੱਤਰ ਜਤਿੰਦਰ ਅਰੋੜਾ ਵਾਸੀ ਸੁੰਦਰ ਨਗਰ ਪਟਿ, ਬਿੰਦਰ, ਰੋਹਿਤ ਵਾਸੀਆਨ ਧੀਰੂ ਦੀ ਮਾਜਰੀ, ਵਿੱਕੀ ਵਾਸੀ ਸੂਲਰ, ਗੋਲਾ ਅਤੇ ਇੱਕ ਅਣਪਛਾਤਾ ਵਿਅਕਤੀ ਸ਼਼ਾਮਲ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸਰਵਨ ਕੁਮਾਰ (Complainant Sarwan Kumar) ਪੁੱਤਰ ਸ੍ਰੀ ਚੰਦ ਵਾਸੀ ਮਕਾਨ ਨੰ. 308/5 ਨੇੜੇ ਕਥੁਰੀਆ ਕਲੀਨਿਕ ਭਾਰਤ ਨਗਰ ਪਟਿਆਲਾ ਨੇ ਦੱਸਿਆ ਕਿ ਉਸਦਾ ਭਰਾ ਸੰਤੋਸ਼ ਯਾਦਵ ਜੋ ਕਿ 35 ਸਾਲਾਂ ਦਾ ਹੈ ਕੋਹਲੀ ਢਾਬਾ ਸਾਈਂ ਮਾਰਕੀਟ ਲੋਅਰ ਮਾਲ ਪਟਿਆਲਾ ਵਿਖੇ ਪੈਕਿੰਗ ਦਾ ਕੰਮ ਕਰਦਾ ਹੈ ਤੇ 1 ਨਵੰਬਰ 2025 ਨੂੰ ਜਦੋਂ ਉਹ ਢਾਬੇ ਤੇੇ ਰੋਟੀ ਖਾਣ ਗਿਆ ਸੀ ਤਾਂ ਦੇਖਿਆ ਕਿ ਢਾਬੇ ਤੇ ਕਾਫੀ ਲੋਕਾਂ ਦਾ ਇਕੱਠ ਹੋ ਰਿਹਾ ਸੀ ਤੇ ਉਪਰੋਕਤ ਵਿਅਕਤੀ ਉਸਦੇ ਭਰਾ ਦੀ ਕੁੱਟਮਾਰ ਕਰ ਰਹੇ ਸਨ ।

ਕੁੱਟਮਾਰ ਕਰਨ ਵਾਲੇ ਲੜਕੇ ਆਪਣੀ ਸਾਥੀ ਨੂੰ ਕਹਿ ਰਹੇ ਸਨ ਕਿ ਰਾਹੁਲ ਆਪਣਾ ਛੁਰਾ ਕੱਢ ਕੇ ਮਾਰ

ਸਰਵਨ ਕੁਮਾਰ ਨੇ ਦੱਸਿਆ ਕਿ ਕੁੱਟਮਾਰ ਕਰਨ ਵਾਲੇ ਲੜਕੇ ਆਪਣੀ ਸਾਥੀ ਨੂੰ ਕਹਿ ਰਹੇ ਸਨ ਕਿ ਰਾਹੁਲ ਆਪਣਾ ਛੁਰਾ ਕੱਢ ਕੇ ਮਾਰ (Kill with a knife.) ਤਾਂ ਉਹਨਾ ਵਿੱਚੋ ਇੱਕ ਲੜਕੇ ਨੇ ਆਪਣੇ ਡੱਬ ਵਿੱਚੋ ਛੂਰਾ ਕੱਢ ਕੇ ਉਸਦੇ ਭਰਾ ਦੀ ਛਾਤੀ ਦੇ ਉਪਰਲੇ ਪਾਸੇ ਮਾਰਿਆ, ਜਿਸ ਕਾਰਨ ਕਾਫੀ ਖੂਨ ਵਗਣਾ ਸ਼ੁਰੂ ਹੋ ਗਿਆ ਅਤੇ ਉਪਰੋਕਤ ਵਿਅਕਤੀ ਮੌਕੇ ਤੋ ਫਰਾਰ ਹੋ ਗਏ ਤੇ ਆਪਣੀ ਸਕੂਟਰੀ ਮੌਕੇ ਤੇ ਹੀ ਛੱਡ ਗਏ ।

ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਸਿ਼ਕਾਇਤਕਰਤਾ ਨੇ ਦੱਸਿਆ ਕਿ ਜਿਸ ਤੇ ਉਸਦੇ ਭਰਾ ਨੂੰ ਇਲਾਜ ਲਈ ਅਮਰ ਹਸਪਤਾਲ (Amar Hospital) ਪਟਿਆਲਾ ਲਿਜਾਇਆ ਗਿਆ ਤਾਂ ਰਸਤੇ ਵਿੱਚ ਉਸਨੇ ਦੱਸਿਆ ਕਿ ਛੂਰਾ ਮਾਰਨ ਵਾਲੇ ਵਿਅਕਤੀ ਦਾ ਨਾਮ ਗੋਪਾਲ ਪੁੱਤਰ ਜਤਿੰਦਰ ਅਰੋੜਾ ਵਾਸੀ ਸੁੰਦਰ ਨਗਰ ਪਟਿਆਲਾ ਹੈ ਅਤੇ ਬਾਕੀ ਉਸਦੇ ਦੋਸਤ ਹਨ ਅਤੇ ਇੰਨੇ ਵਿਚ ਹੀ ਸੰਤੋਸ਼ ਯਾਦਵ ਜਿਸ ਦੇ ਛੂਰਾ ਲੱਗਿਆ ਸੀ ਬੇਹੋਸ਼ ਹੋ ਗਿਆ ਅਤੇ ਜਦੋਂ ਅਮਰ ਹਸਪਤਾਲ ਪਹੁੰਚੇ ਤਾਂ ਡਾਕਟਰਾਂ ਨੇ ਉਸਦੇ ਭਰਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ ।

ਘਟਨਾ ਦਾ ਮੁੱਖ ਕਾਰਨ ਢਾਬੇ ਤੇ ਖਾਣਾ ਖਾਣ ਤੋਂ ਬਾਅਦ ਪੈਸਿਆਂ ਦੇ ਹਿਸਾਬ ਕਾਰਨ ਉਪਰੋਕਤ ਵਿਅਕਤੀਆਂ ਨੇ ਕੈਸ਼ੀਅਰ ਦੇ ਥੱਪੜ ਮਾਰਿਆ ਸੀ

ਸਿ਼ਕਾਇਤਕਰਤਾ ਸਰਵਨ ਕੁਮਾਰ ਨੇ ਦੱਸਿਆ ਕਿ ਘਟਨਾ ਦਾ ਮੁੱਖ ਕਾਰਨ ਢਾਬੇ ਤੇ ਖਾਣਾ ਖਾਣ ਤੋਂ ਬਾਅਦ ਪੈਸਿਆਂ ਦੇ ਹਿਸਾਬ ਕਾਰਨ ਉਪਰੋਕਤ ਵਿਅਕਤੀਆਂ ਨੇ ਕੈਸ਼ੀਅਰ ਦੇ ਥੱਪੜ ਮਾਰਿਆ ਸੀ ਅਤੇ ਉਸਦੇ ਭਰਾ ਨੇ ਅਜਿਹਾ ਕਰਨ ਤੋ ਰੋਕਿਆ ਸੀ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਕਤਲ ਦੇ ਮਾਮਲੇ ’ਚ ਅਦਾਲਤ ਨੇ ਕੀਤੇ ਦੋ ਨਿਹੰਗਾਂ ਵਿਰੁੱਧ ਦੋਸ਼ ਤੈਅ

ਏਡਿਡ ਸਕੂਲਾਂ ਦੇ ਕਰਮਚਾਰੀ ਸੂਬਾ ਸਰਕਾਰ ਦੀ ਗ਼ਲਤ ਨੀਤੀਆਂ ਵਿਰੁੱਧ ਸੜਕਾਂ ਤੇ ਉੱਤਰੇ

0
Aided School Teachers
ਤਰਨਤਾਰਨ, 3 ਨਵੰਬਰ 2025 : ਪਟਿਆਲੇ ਜ਼ਿਲ੍ਹੇ ਦੇ ਸੈਂਕੜੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਮਦਾਨ, ਜਨਰਲ ਸਕੱਤਰ ਹਰਵਿੰਦਰ ਪਾਲ ਅਤੇ ਸੂਬਾ ਆਗੂ ਅਨਿਲ ਕੁਮਾਰ ਭਾਰਤੀ ਦੀ ਅਗਵਾਈ ਵਿੱਚ ਤਰਨ ਤਾਰਨ ਸਾਹਿਬ ਵਿਖੇ ਆਯੋਜਿਤ ਵਿਸ਼ਾਲ ਰੋਸ਼ ਰੈਲੀ (Massive protest rally)ਅਤੇ ਵਿਸ਼ਾਲ ਰੋਸ਼ ਮਾਰਚ ਵਿੱਚ ਹਿੱਸਾ ਲਿਆ ।

6 ਨਵੰਬਰ ਤੱਕ ਜੇਕਰ ਸਰਕਾਰ ਨੇ ਅੱਠ ਮਹੀਨਿਆਂ ਤੋਂ ਰੋਕੀਆਂ ਤਨਖਾਹਾਂ ਜਾਰੀ ਨਾ ਕੀਤੀਆਂ ਤਾਂ ਸੱਤ ਨਵੰਬਰ ਨੂੰ ਹੋਵੇਗਾ ਜੇਲ੍ਹ ਭਰੋ ਅੰਦੋਲਨ 

ਪੰਜਾਬ ਰਾਜ ਸਰਕਾਰ-ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ, ਪੰਜਾਬ-1967 ਨੇ ਸਰਪ੍ਰਸਤ ਗੁਰਚਰਨ ਸਿੰਘ ਚਾਹਲ, ਐਨ. ਐਨ. ਸੈਣੀ ਦੀ ਅਗਵਾਈ ਅਤੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਦੀ ਯੋਗ ਅਗਵਾਈ ਹੇਠ ਤਰਨਤਾਰਨ ਦੇ ਗਾਂਧੀ ਪਾਰਕ ਵਿਖੇ ਇੱਕ ਵਿਸ਼ਾਲ ਰੋਸ ਰੈਲੀ ਦਾ ਆਯੋਜਨ ਕੀਤਾ । ਰੈਲੀ ਵਿੱਚ ਸੂਬਾ ਸਰਕਾਰ ਵੱਲੋਂ ਸਾਰੇ ਸਹਾਇਤਾ ਪ੍ਰਾਪਤ ਸਕੂਲਾਂ (Aided schools) ਵਿੱਚ ਕੰਮ ਕਰਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਅੱਠ ਮਹੀਨਿਆਂ ਤੋਂ ਰੋਕੀਆਂ ਗਈਆਂ ਗ੍ਰਾਂਟ-ਇਨ-ਏਡ ਤਨਖਾਹਾਂ ਤੁਰੰਤ ਜਾਰੀ ਕਰਨ ਅਤੇ ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸਕੂਲ ਪ੍ਰਬੰਧਨ ਕਮੇਟੀਆਂ ਦੇ ਖਾਤਿਆਂ ਦੇ ਬੇਲੋੜੇ ਆਡਿਟ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ ।

ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨੇ ਅੱਠ ਮਹੀਨਿਆਂ ਤੋਂ ਰੁਕੀਆਂ ਹੋਈਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਕਰਦਿਆਂ ਇੱਕ ਵਿਸ਼ਾਲ ਰੋਸ ਰੈਲੀ ਕੱਢੀ

ਇਸ ਰੈਲੀ ਵਿੱਚ ਪੰਜਾਬ ਭਰ ਦੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੰਮ ਕਰਦੇ ਹਜ਼ਾਰਾਂ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੇ ਨਾਲ-ਨਾਲ ਹਜ਼ਾਰਾਂ ਸੇਵਾਮੁਕਤ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਹਿੱਸਾ ਲਿਆ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਸਹਾਇਤਾ ਪ੍ਰਾਪਤ ਸਕੂਲਾਂ ਪ੍ਰਤੀ ਗਲਤ ਨੀਤੀਆਂ ਨੇ ਸੂਬੇ ਵਿੱਚ ਵਿਆਪਕ ਗੁੱਸੇ ਨੂੰ ਭੜਕਾਇਆ ਹੈ । ਲਗਭਗ 8,100 ਖਾਲੀ ਅਸਾਮੀਆਂ ਦੇ ਬਾਵਜੂਦ, ਇਹਨਾਂ ਸਕੂਲਾਂ ਨੂੰ ਸਕੂਲ ਪ੍ਰਬੰਧਨ ਕਮੇਟੀਆਂ ਦੁਆਰਾ ਆਪਸੀ ਦਾਨ ਜਾਂ ਜਨਤਕ ਦਾਨ ਰਾਹੀਂ ਬਹੁਤ ਮੁਸ਼ਕਲ ਨਾਲ ਚਲਾਇਆ ਜਾ ਰਿਹਾ ਹੈ ।

ਪੰਜਾਬ ਭਰ ਦੇ ਸਾਰੇ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀ ਅਤੇ ਪੈਨਸ਼ਨਰ ਰਾਜ ਸਰਕਾਰ ਦੀ ਇਸ ਅਣਮਨੁੱਖੀ ਕਾਰਵਾਈ ਦਾ ਸਖ਼ਤ ਵਿਰੋਧ ਕਰਦੇ ਹਨ

ਹਾਲਾਂਕਿ, ਖਾਤਿਆਂ ਦੇ ਬੇਲੋੜੇ ਆਡਿਟ ਦੇ ਨਾਮ ‘ਤੇ, ਵਿੱਤ ਵਿਭਾਗ ਨੇ ਅੱਠ ਮਹੀਨਿਆਂ ਤੋਂ ਇਹਨਾਂ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀਆਂ ਤਨਖਾਹਾਂ ਰੋਕੀਆਂ ਹੋਈਆਂ ਹਨ । ਪੰਜਾਬ ਭਰ ਦੇ ਸਾਰੇ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀ ਅਤੇ ਪੈਨਸ਼ਨਰ ਰਾਜ ਸਰਕਾਰ ਦੀ ਇਸ ਅਣਮਨੁੱਖੀ ਕਾਰਵਾਈ ਦਾ ਸਖ਼ਤ ਵਿਰੋਧ ਕਰਦੇ ਹਨ ਅਤੇ ਇਹਨਾਂ ਸਕੂਲਾਂ ਵਿੱਚ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ਲਈ ਪੂਰੇ ਸਾਲ ਦੀ ਤਨਖਾਹ ਗ੍ਰਾਂਟ ਤੁਰੰਤ ਜਾਰੀ ਕਰਨ ਦੀ ਜ਼ੋਰਦਾਰ ਮੰਗ ਕਰ ਰਹੇ ਹਨ ।

ਸਹਾਇਤਾ ਪ੍ਰਾਪਤ ਸਕੂਲਾਂ ਦੇ ਪੁਰਸ਼ ਕਰਮਚਾਰੀਆਂ ਨੇ ਆਪਣੀ ਪੂਰੇ ਸਾਲ ਦੀ ਗ੍ਰਾਂਟ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਅਰਧ ਨਗਨ ਹੋ ਕੇ ਪ੍ਰਦਰਸ਼ਨ ਕੀਤਾ

ਪੰਜਾਬ ਸਹਾਇਤਾ ਪ੍ਰਾਪਤ ਸਕੂਲ ਪੈਨਸ਼ਨਰ ਐਸੋਸੀਏਸ਼ਨ (Punjab Aided School Pensioners Association) ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ, ਜਨਰਲ ਸਕੱਤਰ ਡਾ. ਗੁਰਮੀਤ ਸਿੰਘ, ਕੈਸ਼ੀਅਰ ਜੋਸ਼ੀ ਜੀ ਅਤੇ ਸੀਨੀਅਰ ਆਗੂ ਐਨ. ਐਨ. ਸੈਣੀ ਨੇ ਕਿਹਾ ਕਿ ਭਾਵੇਂ ਜਿਹੜੀ ਵੀ ਸਰਕਾਰ ਨੇ ਸਹਾਇਤਾ ਪ੍ਰਾਪਤ ਸਕੂਲ ਵਿਰੋਧੀ ਨੀਤੀਆਂ ਅਪਣਾਈਆਂ, ਉਸਨੂੰ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀਆਂ ਦੀ ਏਕਤਾ ਅਤੇ ਸੰਘਰਸ਼ ਅੱਗੇ ਝੁਕਣਾ ਪਿਆ ਅਤੇ ਆਪਣੇ ਗਲਤ ਫੈਸਲਿਆਂ ਨੂੰ ਉਲਟਾਉਣਾ ਹੀ ਪਿ ਆ। ਵਰਤਮਾਨ ਸਮੇਂ ਦੀ ਸੂਬਾਈ ‘ਆਪ’ ਸਰਕਾਰ ਨੂੰ ਵੀ ਆਪਣੇ ਗਲਤ ਫੈਸਲਿਆਂ ਨੂੰ ਉਲਟਾਉਣਾ ਚਾਹੀਦਾ ਹੈ ਅਤੇ ਅੱਠ ਮਹੀਨਿਆਂ ਤੋਂ ਰੋਕੀਆਂ ਗਈਆਂ ਤਨਖਾਹਾਂ ਤੁਰੰਤ ਜਾਰੀ ਕਰਨੀਆਂ ਚਾਹੀਦੀਆਂ ਹਨ।
ਸੈਂਕੜੇ ਮਹਿਲਾ ਅਧਿਆਪਕਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪਿੱਟ ਸਿਆਪਾ ਕੀਤਾ।

ਪੰਜਾਬ ਸਹਾਇਤਾ ਪ੍ਰਾਪਤ ਸਕੂਲ ਮੈਨੇਜਮੈਂਟ ਐਸੋਸੀਏਸ਼ਨ ਦੇ ਪ੍ਰਧਾਨ, ਪ੍ਰਿੰਸੀਪਲ ਸੇਵਾ ਸਿੰਘ ਚਾਵਲਾ ਅਤੇ ਜਨਰਲ ਸਕੱਤਰ ਪ੍ਰਿੰਸੀਪਲ ਪ੍ਰਦੀਪ ਸਰੀਨ ਨੇ ਜ਼ੋਰਦਾਰ ਮੰਗ ਕੀਤੀ ਕਿ ਭਗਵੰਤ ਮਾਨ ਦੀ ਸਰਕਾਰ ਗਲਤ ਪੱਤਰ ਵਾਪਸ ਲਵੇ ਅਤੇ ਅੱਠ ਮਹੀਨਿਆਂ ਤੋਂ ਰੋਕੀਆਂ ਗਈਆਂ ਗ੍ਰਾਂਟਾਂ ਨੂੰ ਤੁਰੰਤ ਜਾਰੀ ਕਰੇ । ਅੰਤ ਵਿੱਚ, ਗਾਂਧੀਨਗਰ ਵਿੱਚ ਇੱਕ ਵਿਸ਼ਾਲ ਵਿਰੋਧ ਰੈਲੀ ਕਰਨ ਤੋਂ ਬਾਅਦ, ਹਜ਼ਾਰਾਂ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਆਮ ਆਦਮੀ ਪਾਰਟੀ ਦੇ ਦਫਤਰ ਵੱਲ ਮਾਰਚ ਕੀਤਾ । ਪੁਰਸ਼ ਯੂਨੀਅਨ ਮੈਂਬਰਾਂ ਨੇ ਵਿਰੋਧ ਮਾਰਚ ਦੇ ਰਸਤੇ ਅਤੇ ਆਮ ਆਦਮੀ ਪਾਰਟੀ ਦੇ ਦਫਤਰ ਦੇ ਸਾਹਮਣੇ ਅਰਧ-ਨਗਨ ਵਿਰੋਧ ਪ੍ਰਦਰਸ਼ਨ ਵੀ ਕੀਤਾ। 7 ਨਵੰਬਰ ਨੂੰ, ਤਰਨਤਾਰਨ ਵਿੱਚ ਇੱਕ “ਜੇਲ੍ਹ ਭਰੋ” ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਹਜ਼ਾਰਾਂ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ, ਕਰਮਚਾਰੀ ਅਤੇ ਪੈਨਸ਼ਨਰ ਸਵੈ-ਇੱਛਾ ਨਾਲ ਗ੍ਰਿਫ਼ਤਾਰੀ ਲਈ ਜਾਣਗੇ ।

Read More : ਏਡਿਡ ਸਕੂਲ ਕਰਮਚਾਰੀ ਕਰਨਗੇ ਇੱਕ ਨਵੰਬਰ ਨੂੰ ਵਿਸ਼ਾਲ ਰੋਸ਼ ਰੈਲੀ

6. 3 ਤੀਬਰਤਾ ਵਾਲਾ ਮਹਾਸ਼ਕਤੀਸ਼ਾਲੀ ਭੂਚਾਲ ਆਇਆ

0
Earth Quake

ਨਵੀਂ ਦਿੱਲੀ, 3 ਨਵੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਅਫਗਾਨਿਸਤਾਨ ਦੇ ਉਤਰ ਅਫਗਾਨਿਸਤਾਨ (Afghanistan) ਵਾਲੇ ਖੇਤਰ ਵਿਚ 6. 3 ਰਫ਼ਤਾਰ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਜਿਸਦਾ ਕੇਂਦਰ ਅਫਗਾਨਿਸਤਾਨ ਦੇ ਖੁਲਮ ਤੋਂ 22 ਕਿਲੋਮੀਟਰ ਪੱਛਮ-ਦੱਖਣ-ਪੱਛਮ ਵਿਚ ਅਤੇ 28 ਕਿਲੋਮੀਟਰ ਦੀ ਡੂੰਘਾਈ ਵਿਚ ਸਥਿਤ ਸੀ ਤੋਂ ਇਲਾਵਾ
ਪਾਕਿਸਤਾਨ ਅਤੇ ਈਰਾਨ ਵਿੱਚ ਵੀ ਭੂਚਾਲ ਦੇ ਝਟਕੇ (Earthquake tremors) ਮਹਿਸੂਸ ਕੀਤੇ ਗਏ ।

ਭੂਚਾਲ ਦੀ ਰਫ਼ਤਾਰ ਬਹੁਤ ਹੀ ਪਰ ਹਾਲੇ ਤੱਕ ਕਿਸੇ ਵੱਡੇ ਨੁਕਸਾਨ ਦਾ ਕੋਈ ਅਤਾ-ਪਤਾ ਨਹੀਂ

ਅਮਰੀਕੀ ਭੂ-ਵਿਗਿਆਨਕਾਂ (American geologists) ਵਲੋਂ ਕੀਤੇ ਗਏ ਸਰਵੇਖਣ ਅਨੁੁਸਾਰ ਭੂਚਾਲ ਜੋ ਕਿ 6. 3 ਤੀਬਰਤਾ (6. 3 Intensities) ਵਾਲਾ ਸੀ ਦੇ ਚਲਦਿਆਂ ਕਿੰਨਾ ਨੁਕਸਾਨ ਹੋਇਆ ਹੈ ਜਾਂ ਨਹੀਂ ਸਬੰਧੀ ਹਾਲੇ ਤੱਕ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਪਰ ਸੋਸ਼ਲ ਮੀਡੀਆ ਪਲੇਟਫਾਰਮ ਤੇ ਪ੍ਰਾਪਤ ਰਿਪੋਰਟਾਂ ਮੁਤਾਬਕ ਨੁਕਸਾਨ ਹੋਇਆ ਪਤਾ ਲੱਗ ਰਿਹਾ ਹੈ । ਵਿਗਿਆਨਕਾਂ ਮੁਤਾਬਕ 6.3 ਤੀਬਰਤਾ ਵਾਲਾ ਭੂਚਾਲ ਕਾਫੀ ਖਤਰਨਾਕ ਮੰਨਿਆਂ ਜਾਂਦਾ ਹੈ ਅਤੇਇਹ ਸੋਮਵਾਰ ਨੂੰ ਸਥਾਨਕ ਸਮੇੇਂ ਅਨੁਸਾਰ 12. 59 ਵਜੇ ਆਇਆ ਹੈ ।

Read More : ਭੂਟਾਨ ਵਿੱਚ ਆਏ ਭੂਚਾਲ ਦੀ ਤੀਬਰਤਾ ਰਹੀ 3. 1

 

ਬੈਚ 7 ਨਵੰਬਰ ਤੱਕ ਸਿਖਲਾਈ ਹਾਸਲ ਕਰੇਗਾ : ਹਰਜੋਤ ਸਿੰਘ ਬੈਂਸ

0
Harjot Baains

ਚੰਡੀਗੜ੍ਹ, 3 ਨਵੰਬਰ 2025 : ਅਧਿਆਪਕਾਂ ਦੇ ਵਿੱਦਿਅਕ ਹੁਨਰ ਨੂੰ ਹੋਰ ਨਿਖ਼ਾਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 50 ਹੈੱਡਮਾਸਟਰਾਂ ਦੇ ਚੌਥੇ ਬੈਚ ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਲਈ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ. ਆਈ. ਐਮ.), ਅਹਿਮਦਾਬਾਦ ਭੇਜਿਆ ਗਿਆ ਹੈ । ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਦੱਸਿਆ ਕਿ ਚੌਥਾ ਬੈਚ 3 ਤੋਂ 7 ਨਵੰਬਰ 2025 ਤੱਕ “ਲੀਡਰਸ਼ਿਪ ਅਤੇ ਮੈਂਟਰਸ਼ਿਪ ਸਕਿੱਲਜ਼” (“Leadership and Mentorship Skills”) ਬਾਰੇ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ, ਜੋ ਉਨ੍ਹਾਂ ਨੂੰ ਆਪਣੇ ਸਕੂਲਾਂ ਵਿੱਚ ਸਕਾਰਾਤਮਕ ਬਦਲਾਅ ਦੇ ਮਾਰਗਦਰਸ਼ਕ ਬਣਨ ਲਈ ਤਿਆਰ ਕਰੇਗਾ ।

ਸਿੱਖਿਆ ਮੰਤਰੀ ਵੱਲੋਂ ਹੈੱਡਮਾਸਟਰਾਂ ਦੇ 5ਵੇਂ ਬੈਚ ਨੂੰ 15 ਦਸੰਬਰ ਤੋਂ ਸਿਖਲਾਈ ਲਈ ਭੇਜਣ ਦਾ ਐਲਾਨ

ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਇਸ ਅਭਿਆਸ ਨੂੰ ਜਾਰੀ ਰੱਖਦਿਆਂ 15 ਤੋਂ 19 ਦਸੰਬਰ, 2025 ਤੱਕ ਆਈ. ਆਈ. ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਹੈੱਡਮਾਸਟਰਾਂ ਦਾ 5ਵਾਂ ਬੈਚ (5th batch of headmasters) ਭੇਜਿਆ ਜਾਵੇਗਾ । ਇਹ ਪਹਿਲਕਦਮੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਅਧਿਆਪਨ ਦੇ ਬਿਹਤਰੀਨ ਅਭਿਆਸਾਂ ਨੂੰ ਲਾਗੂ ਕਰਨ ਲਈ ਅਧਿਆਪਕਾਂ ਨੂੰ ਆਲਮੀ ਪ੍ਰਬੰਧਨ ਅਤੇ ਮਾਰਗਦਰਸ਼ਨ ਦੇ ਹੁਨਰਾਂ ਨਾਲ ਲੈਸ ਕਰਨਾ ਹੈ ।

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਫਸਰਾਂ ਨੂੰ ਭੇਜਿਆ ਜਾ ਚੁੱਕਾ ਹੈ ਸਿੰਗਾਪੁਰ

ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਫਸਰਾਂ ਨੂੰ ਸਿੰਗਾਪੁਰ, 152 ਹੈੱਡਮਾਸਟਰਾਂ ਨੂੰ ਆਈ. ਆਈ. ਐਮ. ਅਹਿਮਦਾਬਾਦ ਅਤੇ 144 ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ ਵਿਸ਼ੇਸ਼ ਸਿਖਲਾਈ ਲਈ ਭੇਜਿਆ ਜਾ ਚੁੱਕਾ ਹੈ, ਜਿਸਦਾ ਉਦੇਸ਼ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਆਲਮੀ ਤੇ ਕੌਮੀ ਮੁਹਾਰਤ ਅਤੇ ਬਿਹਤਰੀਨ ਅਭਿਆਸਾਂ ਨੂੰ ਲਾਗੂ ਕਰਨਾ ਹੈ ।

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਰਗੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜਣਾ, ਸਿੱਖਿਆ ਵਿੱਚ ਰਣਨੀਤਕ ਨਿਵੇਸ਼ ਦਾ ਹਿੱਸਾ ਹੈ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਆਈ. ਆਈ. ਐਮ. ਅਹਿਮਦਾਬਾਦ ਵਰਗੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜਣਾ, ਸਿੱਖਿਆ ਵਿੱਚ ਰਣਨੀਤਕ ਨਿਵੇਸ਼ ਦਾ ਹਿੱਸਾ ਹੈ । ਇਨ੍ਹਾਂ ਅਧਿਆਪਕਾਂ ਨੂੰ ਸਿਰਫ ਸਕੂਲਾਂ ਦੇ ਸੁਚਾਰੂ ਪ੍ਰਬੰਧ ਲਈ ਹੀ ਨਹੀਂ ਬਲਕਿ ਆਪਣੇ ਸਾਥੀ ਅਧਿਆਪਕਾਂ ਨੂੰ ਪ੍ਰੇਰਿਤ ਕਰਨ, ਕਲਾਸਰੂਮਾਂ ਵਿੱਚ ਨਵੀਨਤਮ ਵਿਦਿਅਕ ਅਭਿਆਸ ਸ਼ਾਮਲ ਕਰਨ ਅਤੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਤਿਆਰ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਹ ਸਾਡੀ ਸਰਕਾਰ ਵੱਲੋਂ ਪੰਜਾਬ ਨੂੰ ਗਿਆਨ ਦੇ ਸਾਗਰ ਵਿੱਚ ਬਦਲਣ ਦੀ ਦ੍ਰਿੜ੍ਹ ਵਚਨਬੱਧਤਾ ਦੀ ਨੀਂਹ ਹੈ ।

ਇਹ ਸਿਖਲਾਈ ਪ੍ਰੋਗਰਾਮ ਦੂਰਅੰਦੇਸ਼ ਵਿਦਿਅਕ ਆਗੂਆਂ ਦਾ ਮਜ਼ਬੂਤ ​​ਕੇਡਰ ਖੜ੍ਹਾ ਕਰ ਰਿਹਾ ਹੈ : ਅਨਿੰਦਿਤਾ ਮਿੱਤਰਾ

ਇਸੇ ਦਿਸ਼ਾ ਵਿੱਚ ਪੰਜਾਬ ਸਰਕਾਰ ਦੀ ਦੂਰਅੰਦੇਸ਼ ਸੋਚ ‘ਤੇ ਚਾਨਣਾ ਪਾਉਂਦਿਆਂ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ (Training program) ਦੂਰਅੰਦੇਸ਼ ਵਿਦਿਅਕ ਆਗੂਆਂ ਦਾ ਮਜ਼ਬੂਤ ​​ਕੇਡਰ ਖੜ੍ਹਾ ਕਰ ਰਿਹਾ ਹੈ । ਅਧਿਆਪਨ ਦੇ ਹੁਨਰਾਂ ਨੂੰ ਨਿਖ਼ਾਰਨ ਦੀ ਇਹ ਵਿਸ਼ੇਸ਼ ਪਹਿਲ ਪੰਜਾਬ ਦੇ ਅਧਿਆਪਕਾਂ ਨੂੰ 21ਵੀਂ ਸਦੀ ਦੀਆਂ ਵਿਦਿਅਕ ਚੁਣੌਤੀਆਂ ਲਈ ਤਿਆਰ ਕਰੇਗੀ ਅਤੇ ਸੂਬੇ ਦੇ ਹਰੇਕ ਵਿਦਿਆਰਥੀ ਲਈ ਇੱਕ ਰੌਸ਼ਨ ਭਵਿੱਖ ਦਾ ਰਾਹ ਪੱਧਰਾ ਹੋਵੇਗਾ ।

Read More : ਭਲਕੇ ਖੁੱਲ੍ਹਣਗੇ ਸਾਰੇ ਸਕੂਲ ਤੇ ਕਾਲਜ: ਹਰਜੋਤ ਸਿੰਘ ਬੈਂਸ

ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

0
Case registered

ਸਨੌਰ, 2 ਨਵੰਬਰ 2025 : ਥਾਣਾ ਸਨੌਰ ਪੁਲਸ (Sanaur Police Station) ਨੇ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ 281, 125, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਨਿੰਦਰਜੀਤ ਸਿੰਘ (Complainant Maninderjit Singh) ਪੁੱਤਰ ਜਸਵੀਰ ਸਿੰਘ ਵਾਸੀ ਹਰੀਪੁਰਾ ਬਸਤੀ ਸੰਗਰੂਰ ਥਾਣਾ ਸਿਟੀ ਸੰਗਰੂਰ ਨੇ ਦੱਸਿਆ ਕਿ 30 ਅਕਤੂਬਰ 2025 ਨੂੰ ਉਹ ਬਲੀ ਵਰਮਾ ਪੁੱਤਰ ਖੇਦੂਰਾਮ ਵਾਸੀ ਸੰਗਰੂਰ ਨਾਲ ਪਿਕਅਪ ਤੇ ਸਵਾਰ ਹੋ ਕੇ ਨੇੜੇ ਐਚ. ਪੀ. ਪੈਟਰੋਲ ਪੰਪ ਨੈਸ਼ਨਲ ਹਾਈਵੇ-7 ਬਾਈਪਾਸ ਕੋਲ ਜਾ ਰਿਹਾ ਸੀ ਕਿ ਟਰੱਕ ਦੇ ਅਣਪਛਾਤੇ ਡਰਾਈਵਰ (Unknown truck driver) ਨੇ ਟਰੱਕ ਤੇਜ ਰਫ਼ਤਾਰ ਤੇ ਲਾਪ੍ਰਵਾਹੀ (High speed and carelessness) ਨਾਲ ਲਿਆ ਕੇ ਉਨ੍ਹਾਂ ਵਿਚ ਮਾਰਿਆ, ਜਿਸ ਕਾਰਨ ਹੋਏ ਐਕਸੀਡੈਂਟ ਵਿਚ ਬਲੀ ਵਰਮਾ ਦੀ ਮੌਤ ਹੋ ਗਈ ਅਤੇ ਉਸਦੇ ਵੀ ਕਾਫੀ ਸੱਟਾਂ ਲੱਗੀਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਟੱਕਰ ਮਾਰਨ ਤੇ ਟਰੱਕ ਡਰਾਈਵਰ ਵਿਰੁੱਧ ਕੇਸ ਦਰਜ

ਜ਼ਿਲ੍ਹਾ ਨਿਵਾਸੀ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਜਰੂਰ ਪੁੱਜਣ-ਡਿਪਟੀ ਕਮਿਸ਼ਨਰ

0
Deputy Commissioner

ਪਟਿਆਲਾ, 2 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ (Hind di chadar) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 4 ਨਵੰਬਰ ਦੀ ਸ਼ਾਮ ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ (Light and Sound Show) ਰਾਹੀਂ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਕਰਦਿਆਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਇਹ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜਰੂਰ ਦੇਖਣ ਅਤੇ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਹੋਣ ਦੀ ਅਪੀਲ ਕੀਤੀ ਹੈ ।

ਸੰਗਤ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਏਗਾ 4 ਨਵੰਬਰ ਨੂੰ ਪੋਲੋ ਗਰਾਊਂਡ ਵਿਖੇ ਹੋਣ ਵਾਲਾ ਲਾਈਟ ਐਂਡ ਸਾਊਂਡ ਸ਼ੋਅ : ਡਾ. ਪ੍ਰੀਤੀ ਯਾਦਵ

ਡਾ. ਪ੍ਰੀਤੀ ਯਾਦਵ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ (Life of Sri Guru Tegh Bahadur Ji) , ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ ।

45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ

ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ । ਡਾ. ਯਾਦਵ ਨੇ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ ।

ਏ. ਡੀ. ਸੀ. ਨਵਰੀਤ ਕੌਰ ਸੇਖੋਂ ਤੇ ਐਸ. ਪੀ. ਪਲਵਿੰਦਰ ਸਿੰਘ ਚੀਮਾ ਵੱਲੋਂ ਪੋਲੋ ਗਰਾਊਂਡ ਵਿਖੇ ਤਿਆਰੀਆਂ ਦਾ ਜਾਇਜ਼ਾ,

ਇਸੇ ਦੌਰਾਨ ਏ. ਡੀ. ਸੀ. (ਸ਼ਹਿਰੀ) (ਵਿਕਾਸ) ਨਵਰੀਤ ਕੌਰ ਸੇਖੋਂ ਅਤੇ ਐਸ. ਪੀ. (ਸਿਟੀ) ਪਲਵਿੰਦਰ ਸਿੰਘ ਚੀਮਾ ਨੇ ਪੋਲੋ ਗਰਾਊਂਡ ਵਿਖੇ 4 ਨਵੰਬਰ ਨੂੰ ਸ਼ਾਮ 7 ਵਜੇ ਤੋਂ 8.30 ਵਜੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਇਸ ਸ਼ੋਅ ਨੂੰ ਕਰਵਾਉਣ ਵਾਲੀ ਏਜੰਸੀ ਸਮੇਤ ਪੁਲਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ।

ਸ਼ੋਅ ਲਈ ਦਾਖਲਾ ਮੁਫ਼ਤ ਤੇ ਖੁੱਲ੍ਹਾ ਹੋਵੇਗਾ, ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ

ਏ. ਡੀ. ਸੀ. ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ 4 ਨਵੰਬਰ ਨੂੰ ਸ਼ਾਮ 5:30 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖਲਾ ਹੈ । ਏ. ਡੀ. ਸੀ. ਨੇ ਦੱਸਿਆ ਕਿ ਇਸ ਸ਼ੋਅ ਦੌਰਾਨ ਜ਼ਿਲ੍ਹੇ ਭਰ ਵਿੱਚੋਂ ਹਜ਼ਾਰਾਂ ਸ਼ਰਧਾਲੂ ਪੁੱਜ ਰਹੇ ਹਨ, ਜਿਸ ਲਈ ਪੀਣ ਵਾਲੇ ਪਾਣੀ ਤੇ ਆਰਜੀ ਪਖਾਨਿਆਂ ਆਦਿ ਸਮੇਤ ਸਾਰੇ ਪ੍ਰਬੰਧ ਪੁਖ਼ਤਾ ਕੀਤੇ ਜਾ ਰਹੇ ਹਨ । ਇਸ ਮੌਕੇ ਐਸ. ਡੀ. ਐਮਜ. ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ ।

Read More : ਕਾਮੀ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ ‘ਚ ਪੁੱਜੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲੀ ਆਰਥਿਕ ਸਹਾਇਤਾ : ਗੁਰਲਾਲ 

0
Mission Chardikla

ਘਨੌਰ, 2 ਨਵੰਬਰ 2025 : ਪੰਜਾਬ ਸਰਕਾਰ ਵਲੋਂ ਮਿਸ਼ਨ ਚੜ੍ਹਦੀਕਲਾ (Mission Chardikla) ਤਹਿਤ ਹੜ੍ਹ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦੀ ਭਰਪਾਈ ਕਰਨ ਦੀ ਮੁਹਿੰਮ ਅਧੀਨ ਘਨੌਰ ਦੇ 10 ਪਿੰਡਾਂ (10 villages of Ghanaur) ਵਿੱਚ 9 ਕਰੋੜ 37 ਲੱਖ ਦੀ ਰਕਮ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਦਿੱਤੀ । ਵਿਧਾਇਕ ਨੇ ਦੱਸਿਆ ਕਿ ਹਲਕਾ ਘਨੌਰ ਦੇ ਪਿੰਡ ਕਾਮੀ ਕਲਾਂ, ਗੋਬਿੰਦਗੜ੍ਹ ਦਾਖਲੀ, ਲਾਛਰੁ ਖੁਰਦ, ਲਾਛਰੂ ਕਲਾਂ, ਚਮਾਰੂ, ਕਾਮੀ ਖੁਰਦ, ਜੰਡ ਮੰਗੌਲੀ, ਉਂਟਸਰ, ਰਾਏਪੁਰ, ਨਨਹੇੜੀ ਅਤੇ  ਸੰਜਰਪੁਰ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਹੇ ਹਨ ।

ਬੈਂਕ ਖਾਤਿਆਂ ਵਿੱਚ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ (75% ਤੋਂ 100%) ਖਰਾਬਾ ਰਕਮ ਸਿੱਧੀ ਟਰਾਂਸਫਰ ਕੀਤੀ ਗਈ ਹੈ

ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਪ੍ਰਭਾਵਿਤ ਕਿਸਾਨਾਂ ਦੀ ਜਾਣਕਾਰੀ ਇਕੱਤਰ ਕਰਕੇ, ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ (75% ਤੋਂ 100%) ਖਰਾਬਾ ਰਕਮ ਸਿੱਧੀ ਟਰਾਂਸਫਰ ਕੀਤੀ ਗਈ ਹੈ ।

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਤੇਜ਼ੀ ਨਾਲ ਕਦਮ ਚੁੱਕਦੇ ਹੋਏ, ਮੁਆਵਜ਼ਾ ਬਿਨਾਂ ਕਿਸੇ ਰੁਕਾਵਟ ਦੇ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਦੇ ਖਾਤਿਆਂ ਵਿੱਚ ਭੇਜਿਆ ਹੈ : ਗੁਰਲਾਲ ਘਨੌਰ

ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਦੀ ਮਦਦ (Help for flood victims) ਲਈ ਤੇਜ਼ੀ ਨਾਲ ਕਦਮ ਚੁੱਕਦੇ ਹੋਏ, ਮੁਆਵਜ਼ਾ ਬਿਨਾਂ ਕਿਸੇ ਰੁਕਾਵਟ ਦੇ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਦੇ ਖਾਤਿਆਂ ਵਿੱਚ ਭੇਜਿਆ ਹੈ । ਕਿਸਾਨਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਾਰ ਦੀ ਭਰਪਾਈ ਦੀ ਕਾਰਵਾਈ ਬਿਲਕੁਲ ਸਮੇਂ ਸਿਰ ਤੇ ਸੱਚੀ ਨੀਤੀ ਨਾਲ ਕੀਤੀ ਗਈ ਹੈ ।

Read More : ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ

ਲੜਕੀ ਨੂੰ ਵਰਗਲਾ ਫੁਲਸਾ ਕੇ ਵਿਆਹ ਦਾ ਝਾਂਸਾ ਦੇਣ ਤੇ ਕੇਸ ਦਰਜ

0
Case registered

ਪਾਤੜਾਂ, 2 ਨਵੰਬਰ 2025 : ਥਾਣਾ ਪਾਤੜਾਂ ਪੁਲਸ (Police Station Patran) ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 127 (6) ਬੀ. ਐਨ. ਐਸ. ਵਾਧਾ ਜੁਰਮ 137 (2), 87 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਕਿਸ ਵਿਰੁੱਧ ਕੇੇਸ ਕੀਤਾ ਗਿਆ ਹੈ ਕੇਸ

ਜਿਸ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਣਾ ਪੁੱਤਰ ਅਸੋ਼ਕ ਵਾਸੀ ਦਿਉਬੰਧ ਫੁਲਾਦਪੁਰਾ ਧਾਨੂਭਗਤ ਜਿਲ੍ਹਾ ਸਹਾਰਨਪੁਰ ਸ਼ਾਮਲ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਨੇ ਦੱਸਿਆ ਕਿ 24 ਅਕਤੂਬਰ ਨੂੰ ਜਦੋਂ ਉਹ ਕੰਮ-ਕਾਜ ਸਬੰਧੀ ਪਾਤੜਾਂ ਸ਼ਹਿਰ ਗਈ ਹੋਈ ਸੀ ਅਤੇ ਘਰ ਵਿਚ ਉਸਦੀ 16 ਸਾਲਾ ਲੜਕੀ (16 year old girl)  ਜੋ ਕਿ ਇਕੱਲੀ ਸੀ । ਸਿ਼ਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਘਰ ਵਾਪਸ ਆਈ ਤਾਂ ਦੇਖਿਆ ਕਿ ਉਸਦੀ ਲੜਕੀ ਘਰ ਨਹੀਂ ਸੀ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਿਆ ਕਿ ਉਕਤ ਵਿਅਕਤੀ ਉਸਦੀ ਲੜਕੀ ਨੂੰ ਵਰਗਲਾ-ਫੁਸਲਾ (Deception) ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲੈ ਗਿਆ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਤੇ ਕੇਸ ਦਰਜ