Home Blog Page 339

ਏ. ਡੀ. ਸੀ. (ਦਿਹਾਤੀ) (ਵਿਕਾਸ) ਦਮਨਜੀਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ

0
Deputy Commissioner Dr. Preeti Yadav

ਪਟਿਆਲਾ, 29 ਅਕਤੂਬਰ 2025 : ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ (350th Martyrdom Day) ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਵਿਖੇ 4 ਨਵੰਬਰ ਨੂੰ ਸ਼ਾਮ 7 ਤੋਂ 8.30 ਵਜੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ । ਇਹ ਜਾਣਕਾਰੀ ਪ੍ਰਦਾਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਸਲਫ਼ੇ ਅਤੇ ਮਹਾਨ ਕੁਰਬਾਨੀ ਬਾਰੇ ਜਾਣਨ ਲਈ ਇਹ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਸਮੂਹ ਜ਼ਿਲ੍ਹਾ ਨਿਵਾਸੀ ਸਮੇਂ ਸਿਰ ਆਪਣੇ ਪਰਿਵਾਰਾਂ ਸਮੇਤ ਜਰੂਰ ਪਹੁੰਚਣ ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 4 ਨਵੰਬਰ ਨੂੰ ਪਟਿਆਲਾ ‘ਚ-ਡਿਪਟੀ ਕਮਿਸ਼ਨਰ

ਇਸ ਪ੍ਰੋਗਰਾਮ ਦੀਆਂ ਤਿਆਰੀਆਂ ਬਾਬਤ ਬੈਠਕ ਦੀ ਪ੍ਰਧਾਨਗੀ ਕਰਦਿਆਂ ਏ. ਡੀ. ਸੀ. (ਦਿਹਾਤੀ) (ਵਿਕਾਸ) ਦਮਨਜੀਤ ਸਿੰਘ ਮਾਨ (A. D. C. (Rural) (Development) Damanjit Singh Mann) ਨੇ ਵੱਖ-ਵੱਖ ਵਿਭਾਗਾਂ ਨੂੰ ਸਮਾਗਮ ਦੀਆਂ ਤਿਆਰੀਆਂ ਲਈ ਡਿਊਟੀਆਂ ਸੌਂਪੀਆਂ । ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਾਨਾਮੱਤੀ ਸ਼ਹਾਦਤ ਦੇ 350 ਸਾਲਾ ਦਿਹਾੜੇ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਨਿਮਾਣੇ ਸ਼ਰਧਾਲੂ ਵਜੋਂ ਪੂਰੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾ ਰਹੀ ਹੈ ।

ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਫ਼ਲਸਫ਼ੇ ਬਾਰੇ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ‘ਚ ਪੁੱਜਣ ਦਾ ਸੱਦਾ

ਏ. ਡੀ. ਸੀ. ਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਵੱਧ ਤੋਂ ਵੱਧ ਸੰਗਤ ਨੂੰ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਅਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਇਹ ਲਾਈਟ ਐਂਡ ਸਾਂਊਂਡ ਸ਼ੋਅ ਪੋਲੋ ਗਰਾਊਂਡ ਵਿਖੇ 4 ਨਵੰਬਰ ਦੀ ਸ਼ਾਮ 7 ਵਜੇ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ”ਇਸ ਲਈ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਸ਼ਹਾਦਤ ਤੇ ਧਾਰਮਿਕ ਵਿਰਾਸਤ ਨੂੰ ਸਨਮਾਨ ਦੇਈਏ, ਜਿਸ ਲਈ ਸਮੂਹ ਸੰਗਤ ਨੂੰ ਇਸ ਸਮਾਗਮ ਵਿੱਚ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦੀ ਬੇਨਤੀ ਵੀ ਹੈ ।  ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀ ਮਿਲਦੀ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕੇ ਹਨ ।

20 ਨਵੰਬਰ ਨੂੰ ਬਠਿੰਡਾ ਤੋਂ ਮਹਾਨ ਨਗਰ ਕੀਰਤਨ ਦੇ ਰੂਪ ‘ਚ ਚੱਲਣ ਵਾਲੀ ਧਾਰਮਿਕ ਯਾਤਰਾ ਮਾਲਵਾ-2 ਯਾਤਰਾ 21 ਨਵੰਬਰ ਨੂੰ ਪਟਿਆਲਾ ਵਿਖੇ ਪੁੱਜ ਰਹੀ ਹੈ

ਉਨ੍ਹਾਂ ਦੱਸਿਆ ਕਿ ਇਸੇ ਤਹਿਤ 20 ਨਵੰਬਰ ਨੂੰ ਬਠਿੰਡਾ (Bathinda on November 20) ਤੋਂ ਮਹਾਨ ਨਗਰ ਕੀਰਤਨ ਦੇ ਰੂਪ ‘ਚ ਚੱਲਣ ਵਾਲੀ ਧਾਰਮਿਕ ਯਾਤਰਾ ਮਾਲਵਾ-2 ਯਾਤਰਾ 21 ਨਵੰਬਰ ਨੂੰ ਪਟਿਆਲਾ ਵਿਖੇ ਪੁੱਜ ਰਹੀ ਹੈ, ਜਿਸ ਲਈ ਪੁਲਿਸ ਵੱਲੋਂ ਸ਼ਾਨਦਾਰ ਗਾਰਡ ਆਫ਼ ਆਨਰ ਦੇਣ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ ਵੱਲੋਂ ਜਗ੍ਹਾ-ਜਗ੍ਹਾ ਸਵਾਗਤ ਕਰਨ ਦੀਆਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਇਸ ਤੋਂ ਬਿਨ੍ਹਾਂ ਜ਼ਿਲ੍ਹੇ ਭਰ ਅੰਦਰ ਗੁਰੂ ਸਾਹਿਬਾਨ ਨਾਲ ਸਬੰਧਤ 36 ਵੱਖ-ਵੱਖ ਅਸਥਾਨਾਂ ਵਿਖੇ ਵੀ ਧਾਰਮਿਕ ਸਮਾਗਮਾਂ ਸਮੇਤ ਕਵੀ ਦਰਬਾਰ ਕਰਵਾਏ ਜਾਣਗੇ ।

ਇਸ ਮੌਕੇ ਮੀਟਿੰਗ ਵਿਚ ਕੌਣ ਕੌਣ ਸੀ ਮੌਜੂਦ

ਇਸ ਮੌਕੇ ਐਸ. ਪੀ. ਸਥਾਨਕ ਵੈਭਵ ਚੌਧਰੀ, ਏ. ਡੀ. ਸੀ. (ਸ਼ਹਿਰੀ) (ਵਿਕਾਸ) ਨਵਰੀਤ ਕੌਰ ਸੇਖੋਂ, ਐਸ. ਡੀ. ਐਮ. ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਊਸ਼ ਅਗਰਵਾਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਫਾਇਰ ਅਫ਼ਸਰ ਰਜਿੰਦਰ ਕੌਸ਼ਲ, ਡਾ. ਨਵਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ ।

Read More : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਯੰਤੀ 31 ਅਕਤੂਬਰ ਨੂੰ

0
Sardar Vallabhbhai Patel's

ਸੰਗਰੂਰ, 29 ਅਕਤੂਬਰ 2025 :  ਸਹਾਇਕ ਕਮਿਸ਼ਨਰ (ਜ) ਲਵਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਯੰਤੀ (150th birth anniversary of Sardar Vallabhbhai Patel) ਮੌਕੇ ਸੰਗਰੂਰ ‘ਚ 31 ਅਕਤੂਬਰ ਨੂੰ ਪੈਦਲ ਮਾਰਚ ਕੱਢਿਆ ਜਾਵੇਗਾ, ਜੋ ਨੌਜਵਾਨਾਂ ਨੂੰ ਸਰਦਾਰ ਪਟੇਲ ਦੀ ਏਕਤਾ, ਅਖੰਡਤਾ ਅਤੇ ਵਿਰਾਸਤ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰੇਗਾ ।

ਸੰਗਰੂਰ ‘ਚ ਜਯੰਤੀ ਮੌਕੇ ਕੱਢਿਆ ਜਾਵੇਗਾ ਪੈਦਲ ਮਾਰਚ : ਸਹਾਇਕ ਕਮਿਸ਼ਨਰ

ਉਹਨਾਂ ਦੱਸਿਆ ਕਿ ਇਹ ਪੈਦਲ ਯਾਤਰਾ 31 ਅਕਤੂਬਰ ਨੂੰ (Walking tour on October 31st) ਸਵੇਰੇ 8:30 ਵਜੇ ਡਾਇਟ (ਡਿਸਟ੍ਰਿਕਟ ਇੰਸਟੀਚਿਊਟ ਆਫ਼ ਐਜੂਕੇਸ਼ਨ ਐਂਡ ਟਰੇਨਿੰਗ) ਸੰਗਰੂਰ ਤੋਂ ਸ਼ੁਰੂ ਹੋਵੇਗੀ ਅਤੇ ਡਾ. ਬੀ. ਆਰ. ਅੰਬੇਡਕਰ ਚੌਂਕ ਤੋਂ ਹੁੰਦੇ ਹੋਏ ਸਰਕਾਰੀ ਰਣਬੀਰ ਕਾਲਜ, ਫੁਹਾਰਾਂ ਚੌਂਕ ਰਾਹੀਂ ਡਾਇਟ ਸੰਗਰੂਰ ਵਿਖੇ ਆ ਕਿ ਸਮਾਪਤ ਹੋਵੇਗੀ । ਉਨਾਂ ਦੱਸਿਆ ਕਿ ਇਸ ਪੈਦਲ ਯਾਤਰਾ ਵਿੱਚ ਸਕੂਲਾਂ-ਕਾਲਜਾਂ ਦੇ 500 ਦੇ ਕਰੀਬ ਵਿਦਿਆਰਥੀ ਹਿੱਸਾ ਲੈਣਗੇ। ਉਨਾਂ ਸੰਗਰੂਰ ਵਾਸੀਆਂ ਨੂੰ ਵੀ ਇਸ ਪੈਦਲ ਯਾਤਰਾ ਵਿੱਚ ਸ਼ਾਮਿਲ ਹੋਣ ਦਾ ਖੁੱਲਾ ਸੱਦਾ ਦਿੱਤਾ ।

ਸੰਗਰੂਰ ਵਾਸੀਆਂ ਨੂੰ ਪੈਦਲ ਮਾਰਚ ‘ਚ ਸ਼ਾਮਲ ਹੋਣ ਸੱਦਾ

ਇਸ ਮੌਕੇ ਜ਼ਿਲ੍ਹਾ ਯੁਵਾ ਅਫਸਰ ਰਾਹੁਲ ਸੈਣੀ ਨੇ ਦੱਸਿਆ ਕਿ ਇਹ ਪਹਿਲ ਯੁਵਾ ਮਾਮਲਿਆਂ ਦੇ ਮੰਤਰਾਲੇ ਅਧੀਨ “ਮਾਈ ਇੰਡੀਆ” (“My India”)  ਦੁਆਰਾ ਨੌਜਵਾਨਾਂ ‘ਚ ਰਾਸ਼ਟਰੀ ਏਕਤਾ, ਦੇਸ਼ ਭਗਤੀ ਅਤੇ ਨਾਗਰਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ । ਉਨਾਂ ਦੱਸਿਆ ਕਿ ਸਰਦਾਰ@150 ਤਹਿਤ ਹੋਣ ਵਾਲੀ ਪੈਦਲ ਯਾਤਰਾ ਦੌਰਾਨ ਨੁੱਕੜ ਨਾਟਕ, ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਸਹੁੰ ਚੁਕਾਈ ਜਾਵੇਗੀ ਅਤੇ ਬੂਟੇ ਵੀ ਲਗਾਏ ਜਾਣਗੇ ।

Read More : ਸ਼੍ਰੀਖੰਡ ਯਾਤਰਾ ਲਈ ਔਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਫਿਟਨੈਸ ਟੈਸਟ ਲਾਜ਼ਮੀ

ਸਿੱਖ ਫਾਰ ਜਸਟਿਸ ਨੇ ਦਿੱਤੀ ਅਦਾਕਾਰ ਦਲਜੀਤ ਦੁਸਾਂਝ ਨੂੰ ਧਮਕੀ

0
Diljeeet Dosanjh

ਚੰਡੀਗੜ੍ਹ, 29 ਅਕਤੂਬਰ 2025 : ਪੰਜਾਬੀ ਗਾਇਕੀ ਵਿਚ ਨਾਮਣਾ ਖੱਟਣ ਵਾਲੇ ਪ੍ਰਸਿੱਧ ਐਕਟਰ ਦਲਜੀਤ ਦੁਸਾਂਝ (Daljit Dosanjh) ਨੂੰ ਖਾਲਿਸਤਾਨੀ ਅੱਤਵਾਦੀ ਸੰਗਠਨ ਜਿਸਨੂੰ ਸਿੱਖ ਫਾਰ ਜਸਟਿਸ (Sikhs for Justice) ਦੇ ਨਾਮ ਨਾਲ ਵੀ ਜਾਣਿਆਂ ਜਾਂਦਾ ਹੈ ਵਲੋਂ ਧਮਕੀ ਦਿੱਤੀ ਗਈ ਹੈ।

ਕੀ ਦਿੱਤੀ ਗਈ ਹੈ ਧਮਕੀ

ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ (Gurpatwant Singh Pannu) ਵਲੋਂ ਐਲਾਨ ਕੀਤਾ ਗਿਆ ਹੈ ਕਿ ਜੋ ਆਸਟ੍ਰੇਲੀਆ ਵਿਚ ਦਿਲਜੀਤ ਦੁਸਾਂਝ ਦਾ ਮਿਊਜਿਕ ਕੰਸਰਟ 1 ਨਵੰਬਰ ਨੂੰ ਹੋਣ ਵਾਲਾ ਹੈ ਨੂੰ ਬੰਦ ਕਰਵਾਇਆ ਜਾਵੇਗਾ।

ਕਿਊਂ ਦਿੱਤੀ ਗਈ ਹੈ ਧਮਕੀ

ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਜਿਨ੍ਹਾਂ ਵਲੋਂ ਕੌਣ ਬਣੇਗਾ ਕਰੋੜਪਤੀ ਵਿਚ ਹੋਸਟ ਕਰਨ ਵਾਲੇ ਮਹਾਮਹਿਮ ਮੰਨੇ ਜਾਂਦੇ ਅਮਿਤਾਭ ਬੱਚਨ ਦੇ ਪੈਰ ਛੂਹੇ ਸਨ ਦੇ ਚਲਦਿਆਂ ਉਪਰੋਕਤ ਧਮਕੀ ਜਾਰੀ ਕੀਤੀ ਗਈ ਹੈ। ਸਿੱਖ ਫਾਾਰ ਜਸਟਿਸ ਨੇ ਜਾਰੀ ਬਿਆਨ ਵਿਚ ਆਖਿਆ ਹੈ ਕਿ ਅਜਿਹਾ ਕਰਕੇ ਦਿਲਜੀਤ ਨੇ 1984 ਦੇ ਸਿੱਖ ਨਸਲਕੁਸ਼ੀ ਦੇ ਪੀੜ੍ਹਤਾਂ ਦਾ ਅਪਮਾਨ ਕੀਤਾ ਹੈ।

ਦਿਲਜੀਤ ਦੇ ਕਸੰਰਟ ਵਾਲੇ ਦਿਨ ਸਿੱਖ ਨਸਲਕੁ਼ਸ਼ੀ ਯਾਦਗਾਰੀ ਦਿਵਸ ਵੀ ਹੈ

ਦਿਲਜੀਤ ਦੁਸਾਂਝ ਨੂੰ ਆਸਟ੍ਰੇੇਲੀਆ ਮਿਊਜਿਕ ਕੰਸਰਟ (Australia Music Concert) ਬੰਦ ਕਰਵਾਉਣ ਲਈ ਇਸ ਲਈ ਨਹੀਂ ਆਖਿਆ ਗਿਆ ਹੈ ਕਿ ਉਸ ਵਲੋਂ ਅਮਿਤਾਭ ਬੱਚਨ ਦੇ ਸਿਰਫ਼ ਪੂਰੇ ਛੂਹੇ ਗਏ ਹਨ ਬਲਕਿ ਇਸ ਲਈ ਵੀ ਕਿਹਾ ਗਿਆ ਹੈ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 1 ਨਵੰਬਰ ਨੂੰ ਹੀ ਸਿੱਖ ਨਸਲਕੁਸ਼ੀ ਯਾਦਗਾਰੀ ਦਿਵਸ ਮਨਾਇਆ ਜਾਣਾ ਹੈ।ਪੰਨੂ ਦਾ ਕਹਿਣਾ ਹੈ ਕਿ ਦਿਲਜੀਤ ਇਸ ਦਿਨ ਕੰਸਰਟ ਕਰਕੇ ‘ਯਾਦਗਾਰੀ ਦਿਵਸ ਦਾ ਮਜ਼ਾਕ’ ਬਣਾ ਰਹੇ ਹਨ ।

Read More : ਗੁਰਪਤਵੰਤ ਸਿੰਘ ਪੰਨੂ ਨੇ ਦਿੱਤੀ  ਏਅਰ ਇੰਡੀਆ ਦੀ ਫਲਾਈਟ ‘ਚ ਧਮਾਕੇ ਦੀ ਧਮਕੀ

ਐਨ. ਡੀ. ਪੀ. ਐਸ. ਮਾਮਲਿਆਂ ਦੇ ਨਿਪਟਾਰੇ ਲਈ ਨੋ ਨੁਕਾਤੀ ਦਿਸ਼ਾ ਨਿਰਦੇਸ਼ ਜਾਰੀ

0
N. D. P. S. cases
ਚੰਡੀਗੜ੍ਹ, 29 ਅਕਤੂਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ (Punjab and Haryana High Court) ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨ. ਡੀ. ਪੀ. ਐਸ.) ਐਕਟ ਨਾਲ ਸਬੰਧਤ ਮਾਮਲਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਕ ਵਿਸ਼ੇੇਸ਼ ਕਦਮ ਚੁੱਕਦਿਆਂ ਵਿਸ਼ੇਸ਼ ਅਦਾਲਤਾਂ (Special Courts) ਲਈ ਨੌਂ-ਨੁਕਾਤੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜੋ 1 ਜਨਵਰੀ ਤੋਂ ਲਾਗੂ ਹੋਣਗੇ ।

ਹਾਈਕੋਰਟ ਨੇ ਕੀ ਕੀਤਾ ਸਪੱਸ਼ਟ

ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਦੋਸ਼ੀ ਸੰਵਿਧਾਨ ਦੀ ਧਾਰਾ 21 ਦੇ ਤਹਿਤ ਦੇਰੀ ਨਹੀਂ ਕਰ ਸਕਦਾ ਅਤੇ ਫਿਰ “ਤੇਜ਼ੀ ਨਾਲ ਸੁਣਵਾਈ ਦੇ ਅਧਿਕਾਰ” ਦੀ ਵਰਤੋਂ ਨਹੀਂ ਕਰ ਸਕਦਾ । ਅਦਾਲਤ ਨੇ ਕਿਹਾ ਕਿ “ਦੋਸ਼ੀ ਨੂੰ ਉਸਦੀ ਆਪਣੀ ਗਲਤੀ ਦਾ ਲਾਭ ਨਹੀਂ ਦਿੱਤਾ ਜਾ ਸਕਦਾ । ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਦੋਸ਼ੀ ਤੋਂ ਖੰਘ ਦੀ ਦਵਾਈ ਦੀਆਂ 1 ਹਜ਼ਾਰ ਜਾਂ ਵੱਧ ਬੋਤਲਾਂ (ਹਰੇਕ 100 ਮਿ. ਲੀ. ਵਿੱਚ ਲਗਭਗ 2% ਕੋਡੀਨ ਫਾਸਫੇਟ) ਬਰਾਮਦ ਕੀਤੀਆਂ ਜਾਂਦੀਆਂ ਹਨ, ਜਾਂ ਅਫੀਮ, ਭੰਗ, ਹਸ਼ੀਸ਼ ਅਤੇ ਕੋਕਾ ਪੱਤੇ ਵਰਗੀਆਂ ਹਰਬਲ ਦਵਾਈਆਂ ਦੀ ਮਾਤਰਾ ਨਿਰਧਾਰਤ ਸੀਮਾ ਤੋਂ 25 ਗੁਣਾ ਵੱਧ ਜਾਂਦੀ ਹੈ ਤਾਂ ਮੁਕੱਦਮਿਆਂ ਨੂੰ ਤਰਜੀਹ ਦਿੱਤੀ ਜਾਵੇਗੀ । ਇਸੇ ਤਰ੍ਹਾਂ ਜੇਕਰ ਨਸ਼ੀਲੇ ਪਦਾਰਥ ਪਾਊਡਰ ਜਾਂ ਕੱਚੇ ਰੂਪ ਵਿੱਚ ਬਰਾਮਦ ਕੀਤੇ ਜਾਂਦੇ ਹਨ ਅਤੇ ਨਿਰਧਾਰਤ ਸੀਮਾ ਤੋਂ 10 ਗੁਣਾ ਤੋਂ ਵੱਧ ਵਜ਼ਨ ਵਾਲੇ ਹੁੰਦੇ ਹਨ ਤਾਂ ਅਦਾਲਤਾਂ ਨੂੰ ਅਜਿਹੇ ਮਾਮਲਿਆਂ ਦੀ ਸੁਣਵਾਈ ਤੇਜ਼ ਕਰਨ ਦੀ ਲੋੜ ਹੋਵੇਗੀ ।

ਫੋਰੈਂਸਿੰਗ ਲੈਬਜ ਨੂੰ ਨਹੀਂ ਕਰਨੀ ਚਾਹੀਦੀ ਜਾਂਚ ਰਿਪੋਰਟਾਂ ਵਿਚ ਦੇਰੀ

ਮਾਨਯੋਗ ਅਦਾਲਤ ਨੇ ਫੋਰੈਂਸਿਕ ਲੈਬਜ਼ (Forensic Labs) ਨੂੰ ਜਾਂਚ ਰਿਪੋਰਟਾਂ ਵਿੱਚ ਦੇਰੀ ਨਾ ਕੀਤੇ ਜਾਣ ਦਾ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਨਮੂਨਾ ਜਾਂਚ ਜਾਂ ਰਿਪੋਰਟ ਵਿੱਚ ਕੋਈ ਅਸਾਧਾਰਨ ਦੇਰੀ ਹੁੰਦੀ ਹੈ ਤਾਂ ਸਬੰਧਤ ਡਾਇਰੈਕਟਰ ਜਾਂ ਡਿਪਟੀ ਡਾਇਰੈਕਟਰ ਜਿ਼ੰਮੇਵਾਰ ਹੋਣਗੇ। ਪੁਲਸ ਜਾਂਚਾਂ ਨੂੰ ਵੀ ਪਹਿਲ ਦੇ ਆਧਾਰ `ਤੇ ਪੂਰਾ ਕਰਨ ਦਾ ਹੁਕਮ ਦਿੱਤਾ ਗਿਆ ਹੈ ਤਾਂ ਜੋ ਮੁਕੱਦਮਾ ਜਲਦੀ ਸ਼ੁਰੂ ਹੋ ਸਕੇ ਅਤੇ 180 ਦਿਨਾਂ ਦੀ ਕਾਨੂੰਨੀ ਮਿਆਦ ਨੂੰ ਮੁਆਫ਼ ਨਾ ਕੀਤਾ ਜਾਵੇ ।

ਪਟਾਕਾ ਮਾਰਕੀਟ ਦੇ ਦੁਕਾਨਦਾਰਾਂ ਨੇ ਵਿਧਾਇਕ ਕੋਹਲੀ ਦਾ ਕੀਤਾ ਸਨਮਾਨ

0
Pataka Market shopkeepers
ਪਟਿਆਲਾ, 25 ਅਕਤੂਬਰ 2025 : ਪਟਿਆਲਾ ਸ਼ਹਿਰ ਦੇ ਪਟਾਕਾ ਮਾਰਕੀਟ ਦੇ ਦੁਕਾਨਦਾਰਾਂ (Shopkeepers at the firecracker market) ਨੇ ਅੱਜ ਪਟਿਆਲਾ ਹਲਕੇ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦਾ ਸਨਮਾਨ ਕੀਤਾ ਕਿ ਇਸ ਵਾਰੀ ਦੀਵਾਲੀ ਦੇ ਮੌਕੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ । ਦੁਕਾਨਦਾਰਾਂ ਨੇ ਕਿਹਾ ਕਿ ਵਿਧਾਇਕ ਕੋਹਲੀ ਅਤੇ ਪ੍ਰਸ਼ਾਸਨ ਦੇ ਸਹਿਯੋਗ ਕਾਰਨ ਪੂਰੀ ਮਾਰਕੀਟ ਵਿਚ ਸ਼ਾਂਤੀਪੂਰਨ ਮਾਹੌਲ ਬਣਿਆ ਰਿਹਾ ਅਤੇ ਲੋਕਾਂ ਨੇ ਖੁਸ਼ੀ ਨਾਲ ਖਰੀਦਦਾਰੀ ਕੀਤੀ ।

ਸ਼ਾਂਤੀਪੂਰਨ ਤਰੀਕੇ ਨਾਲ ਦੀਵਾਲੀ ਮਨਾਉਣ ‘ ਤੇ ਪਟਿਆਲਾ ਵਾਸੀਆਂ ਨੂੰ ਮੁਬਾਰਕਬਾਦ : ਕੋਹਲੀ

ਦੁਕਾਨਦਾਰਾਂ ਨੇ ਦੱਸਿਆ ਕਿ ਹਰ ਸਾਲ ਦੀਵਾਲੀ ਦੇ ਦਿਨਾਂ ਦੌਰਾਨ ਪਟਾਕਾ ਮਾਰਕੀਟ ਵਿਚ ਕਈ ਵਾਰ ਟ੍ਰੈਫਿਕ ਜਾਮ, ਦੀ ਸਮੱਸਿਆ ਆਉਂਦੀ ਸੀ, ਪਰ ਇਸ ਵਾਰ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ (MLA Ajit Pal Singh Kohli) ਵੱਲੋਂ ਸਮੇਂ ਸਿਰ ਪ੍ਰਸ਼ਾਸਨ ਨਾਲ ਬੈਠਕ ਕਰਕੇ ਸਾਰੀਆਂ ਤਿਆਰੀਆਂ ਸੁਚੱਜੇ ਢੰਗ ਨਾਲ ਕਰਵਾਈਆਂ ਜਿਸ ਕਾਰਨ  ਨਾ ਕੇਵਲ ਮਾਰਕੀਟ ਸੁਚਾਰੂ ਢੰਗ ਨਾਲ ਚੱਲੀ, ਸਗੋਂ ਗਾਹਕਾਂ ਲਈ ਵੀ ਆਉਣ-ਜਾਣ ਦੀ ਸਹੂਲਤ ਆਸਾਨ ਹੋਈ ।

ਪਟਿਆਲਾ ਸ਼ਹਿਰ ਦੀ ਸ਼ਾਂਤੀ, ਸਫਾਈ ਅਤੇ ਸੁਵਿਧਾ ਬਣਾਈ ਰੱਖਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਪਹਿਲੀ ਜ਼ਿੰਮੇਵਾਰੀ ਹੈ

ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਸ਼ਾਂਤੀ, ਸਫਾਈ ਅਤੇ ਸੁਵਿਧਾ ਬਣਾਈ ਰੱਖਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਪਹਿਲੀ ਜ਼ਿੰਮੇਵਾਰੀ ਹੈ । ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸਮੇਂ ਲੋਕਾਂ ਦੀ ਖੁਸ਼ੀ ਵਿਚ ਰੁਕਾਵਟ ਨਾ ਆਵੇ, ਇਹ ਯਕੀਨੀ ਬਣਾਉਣਾ ਉਹਨਾਂ ਦਾ ਧਾਰਮਿਕ ਤੇ ਨੈਤਿਕ ਫਰਜ਼ ਹੈ । ਉਨ੍ਹਾਂ ਨੇ ਕਿਹਾ ਕਿ ਇਹ ਸਭ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੀਤੀਆਂ ਦਾ ਨਤੀਜਾ ਹੈ, ਜੋ ਸਿੱਧੇ ਲੋਕਾਂ ਨਾਲ ਜੁੜ ਕੇ ਕੰਮ ਕਰਨ ‘ਤੇ ਵਿਸ਼ਵਾਸ ਰੱਖਦੇ ਹਨ ।

ਮਾਰਕੀਟ ਦੇ ਦੁਕਾਨਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀਆਂ ਹਰ ਜਾਇਜ਼ ਮੰਗਾਂ ਨੂੰ ਤਰਜੀਹ ਦੇ ਕੇ ਹੱਲ ਕੀਤਾ ਜਾਵੇਗਾ  : ਵਿਧਾਇਕ ਕੋਹਲੀ

ਵਿਧਾਇਕ ਕੋਹਲੀ ਨੇ ਮਾਰਕੀਟ ਦੇ ਦੁਕਾਨਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀਆਂ ਹਰ ਜਾਇਜ਼ ਮੰਗਾਂ ਨੂੰ ਤਰਜੀਹ ਦੇ ਕੇ ਹੱਲ ਕੀਤਾ ਜਾਵੇਗਾ । ਦੁਕਾਨਦਾਰਾਂ ਨੇ ਇਸ ਮੌਕੇ ਕਿਹਾ ਕਿ ਪਹਿਲੀ ਵਾਰ ਕਿਸੇ ਵਿਧਾਇਕ ਨੇ ਉਨ੍ਹਾਂ ਦੀਆਂ ਛੋਟੀਆਂ-ਛੋਟੀਆਂ ਚਿੰਤਾਵਾਂ ਨੂੰ ਇੰਨੀ ਗੰਭੀਰਤਾ ਨਾਲ ਸੁਣਿਆ ਤੇ ਹੱਲ ਕੀਤਾ ਹੈ । ਦੁਕਾਨਦਾਰਾਂ ਵੱਲੋਂ ਵਿਧਾਇਕ ਕੋਹਲੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਧੰਨਵਾਦ ਪ੍ਰਗਟ ਕੀਤਾ ਗਿਆ ਕਿ ਉਹ ਹਮੇਸ਼ਾ ਲੋਕਾਂ ਦੇ ਵਿਚਕਾਰ ਰਹਿ ਕੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਤਤਪਰ ਰਹਿੰਦੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਜਿੰਮੀ ਗੁਪਤਾ, ਕੇਸ਼ਵ ਬਾਂਸਲ, ਰੋਹਿਤ, ਦੀਪਕ ਬਾਂਸਲ, ਮੁਨੀਸ਼, ਪਵਨ ਜਿੰਦਲ, ਸਤੀਸ਼ ਜਿੰਦਲ , ਸਵਪਨ ਕੋਹਲੀ, ਸੰਜੇ ਦੱਤ, ਸੁਨੀਲ ਸਿੰਗਲਾ, ਵਿੱਕੀ, ਮਾਨਵ ਅਤੇ  ਰਹਿਮਨ ਮੌਜੂਦ ਸਨ ।

ਵਿਧਾਇਕ ਕੋਹਲੀ ਵੱਲੋਂ ਖੇਡਾਂ ‘ਚ ਮੈਡਲ ਹਾਸਲ ਕਰਨ ‘ ਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ 

0
MLA Kohli
ਪਟਿਆਲਾ, 25 ਅਕਤੂਬਰ 2025 : ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ (MLA Ajit Pal Singh Kohli) ਅੱਜ ਵੱਡਾ ਅਰਾਈ ਮਾਜਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿਚ ਮੈਡਲ ਹਾਸਲ ਕਰਨ  ‘ਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ।
“ਜਦੋਂ ਬੱਚੇ ਖੇਡਾਂ ਵੱਲ ਆਉਣਗੇ , ਨਸ਼ਿਆਂ ਤੋਂ ਰਹਿਣਗੇ ਦੂਰ” : ਅਜੀਤ ਪਾਲ ਸਿੰਘ ਕੋਹਲੀ
ਇਸ ਮੌਕੇ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਪੰਜਵੀਂ ਜਮਾਤ ਦੇ ਵਿਦਿਆਰਥੀ (Fifth grade students) ਨੀਰਜ ਦੀ ਪ੍ਰਸ਼ੰਸਾ ਕੀਤੀ, ਜਿਸ ਨੇ 14 ਤੋਂ 15 ਫੁੱਟ ਤੱਕ ਦੀ ਲੰਮੀ ਛਾਲ ਮਾਰ ਕੇ ਸਭ ਨੂੰ ਹੈਰਾਨ ਕਰ ਦਿੱਤਾ। ਵਿਧਾਇਕ ਕੋਹਲੀ ਨੇ ਕਿਹਾ ਕਿ ਜੇਕਰ ਨੀਰਜ ਵਰਗੇ ਹੁਨਰਮੰਦ ਬੱਚਿਆਂ ਨੂੰ ਸਹੀ ਟ੍ਰੇਨਿੰਗ ਤੇ ਮੌਕੇ ਮਿਲਣ, ਤਾਂ ਉਹ ਨਾ ਸਿਰਫ ਪੰਜਾਬ ਦਾ, ਸਗੋਂ ਪੂਰੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੇ ਹਨ । ਅਜੀਤ ਪਾਲ ਸਿੰਘ ਕੋਹਲੀ ਨੇ ਇਸ ਮੌਕੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕੀਤੇ ਗਏ ਉਪਰਾਲੇ ਹੁਣ ਜ਼ਮੀਨੀ ਪੱਧਰ ‘ਤੇ ਨਜ਼ਰ ਆਉਣ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕੰਮ ਛੋਟੇ ਸਮੇਂ ਵਿਚ ਕੀਤਾ ਹੈ, ਉਹ ਪਿਛਲੇ 70 ਸਾਲਾਂ ਵਿਚ ਨਹੀਂ ਹੋ ਸਕਿਆ। ਸਰਕਾਰ ਵੱਲੋਂ ਖੇਡਾਂ ਨਾਲ ਸਬੰਧਤ ਸਾਰੇ ਖਰਚੇ ਖੁਦ ਉਠਾਏ ਜਾ ਰਹੇ ਹਨ, ਤਾਂ ਜੋ ਕਿਸੇ ਵੀ ਬੱਚੇ ਦਾ ਹੁਨਰ ਆਰਥਿਕ ਕਮੀ ਕਾਰਨ ਰੁਕਾਵਟ ਦਾ ਸ਼ਿਕਾਰ ਨਾ ਹੋਵੇ ।

ਸਰਕਾਰ ਦਾ ਮੁੱਖ ਧਿਆਨ ਬੱਚਿਆਂ ਨੂੰ ਖੇਡਾਂ, ਸਿੱਖਿਆ ਅਤੇ ਚੰਗੀ ਸਿਹਤ ਨਾਲ ਜੋੜਨ ਉੱਤੇ ਹੈ

ਵਿਧਾਇਕ ਕੋਹਲੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਬੱਚਿਆਂ ਨੂੰ ਖੇਡਾਂ, ਸਿੱਖਿਆ ਅਤੇ ਚੰਗੀ ਸਿਹਤ ਨਾਲ ਜੋੜਨ ਉੱਤੇ ਹੈ । ਇਸੀ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਪਿੰਡ ਵੱਡਾ ਅਰਾਈ ਮਾਜਰਾ (Village Vadda Arai Majra) ਦੇ ਇਸ ਸਕੂਲ ਵਿਚ ਇਕ ਵਧੀਆ ਬੁਨਿਆਦੀ ਢਾਂਚਾ ਤਿਆਰ ਕੀਤਾ ਜਾਵੇਗਾ, ਜਿਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਉਪਲਬਧ ਹੋਣਗੀਆਂ । ਉਨ੍ਹਾਂ ਕਿਹਾ ਕਿ ਜਦੋਂ ਬੱਚੇ ਖੇਡਾਂ ਵਿਚ ਆਪਣਾ ਧਿਆਨ ਲਾਉਣਗੇ, ਤਦ ਉਹ ਆਪੇ ਹੀ ਨਸ਼ਿਆਂ ਵਰਗੀਆਂ ਬੁਰੀਆਂ ਆਦਤਾਂ ਤੋਂ ਦੂਰ ਰਹਿਣਗੇ । ਵਿਧਾਇਕ ਕੋਹਲੀ ਨੇ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਿਰਫ਼ ਪੜ੍ਹਾਈ ਤੱਕ ਸੀਮਤ ਨਾ ਰੱਖਣ, ਸਗੋਂ ਉਨ੍ਹਾਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨ ।

ਪੰਜਾਬ ਸਰਕਾਰ ਖੇਡਾਂ ਦੇ ਮੈਦਾਨਾਂ ਨੂੰ ਮੁੜ ਜ਼ਿੰਦਗੀ ਦੇ ਰਹੀ ਹੈ, ਤਾਂ ਜੋ ਹਰ ਪਿੰਡ ਅਤੇ ਹਰ ਸਕੂਲ ਵਿਚੋਂ ਨਵੇਂ ਖਿਡਾਰੀ ਉਭਰ ਕੇ ਸਾਹਮਣੇ ਆ ਸਕਣ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਮੈਦਾਨਾਂ ਨੂੰ ਮੁੜ ਜ਼ਿੰਦਗੀ ਦੇ ਰਹੀ ਹੈ, ਤਾਂ ਜੋ ਹਰ ਪਿੰਡ ਅਤੇ ਹਰ ਸਕੂਲ ਵਿਚੋਂ ਨਵੇਂ ਖਿਡਾਰੀ ਉਭਰ ਕੇ ਸਾਹਮਣੇ ਆ ਸਕਣ । ਇਸ ਮੌਕੇ ਪਿੰਡ ਦੇ ਲੋਕਾਂ ਨੇ ਵਿਧਾਇਕ ਕੋਹਲੀ ਦਾ ਧੰਨਵਾਦ ਕੀਤਾ ਕਿ ਉਹ ਖੁਦ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਨ ਪਹੁੰਚੇ ਅਤੇ ਪਿੰਡ ਦੇ ਸਕੂਲ ਲਈ ਨਵੇਂ ਵਿਕਾਸ ਕਾਰਜਾਂ ਦਾ ਐਲਾਨ ਕੀਤਾ । ਇਸ ਮੌਕੇ ਵਾਰਡ ਨੰਬਰ 36 ਤੋਂ ਐਮ. ਸੀ. ਹਰਪ੍ਰੀਤ ਸਿੰਘ, ਸਕੂਲ ਦੇ ਪ੍ਰਿੰਸੀਪਲ ਕਮਲਦੀਪ ਕੌਰ ਤੋਂ ਇਲਾਵਾ ਸਕੂਲ ਦੇ ਅਧਿਆਪਕ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ ।

ਬੱਚਾ ਵੇਚਣ ਦੇ ਮਾਮਲੇ ਵਿਚ ਖਰੀਦਣ ਵਾਲੇ ਤੇ ਵੇਚਣ ਵਾਲੇ ਤੇ ਕੇਸ ਦਰਜ

0
Case registered

ਮਾਨਸਾ, 25 ਅਕਤੂਬਰ 2025 : ਪੰਜਾਬ ਦੇ ਜਿ਼ਲਾ ਮਾਨਸਾ ਵਿਖੇ ਬੱਚੇ ਦੀ ਖਰੀਦੋ-ਫਰੋਖਤ (Buying and selling a child)  ਕਰਨ ਵਾਲਿਆਂ ਵਿਰੁੱਧ ਧਾਰਾ 143 ਤਹਿਤ ਬਰੇਟਾ ਪੁਲਸ ਵਲੋਂ ਕੇਸ ਦਰਜ ਕੀਤਾ ਗਿਆ ਹੈ ।

ਕੀ ਹੈ ਸਮੁੱਚਾ ਮਾਮਲਾ

ਜਿ਼ਲਾ ਮਾਨਸਾ ਦੇ ਇਕ ਪਿੰਡ ਵਿਚ ਇਕ ਗਰੀਬ ਪਰਿਵਾਰ ਵਲੋਂ ਸਿਰਫ਼ ਚਿੱਟੇ ਲਈ ਆਪਣਾ ਛੇ ਮਹੀਨਿਆਂ ਦਾ ਬੱਚਾ ਵੇਚ (Six-month-old baby sold) ਦਿੱਤਾ ਗਿਆ ਸੀ । ਉਕਤ ਬੱਚੇ ਨੂੰ ਬੁੁਢਲਾਡਾ ਦੇ ਇਕ ਪਰਿਵਾਰ ਨੇ ਇਕ ਲੱਖ 80 ਹਜ਼਼ਾਰ (One lakh 80 thousand) ਰੁਪਏ ਵਿਚ ਵੇਚ ਦਿੱਤਾ ਸੀ ।

ਬੱਚਾ ਵੇਚਣ ਵਾਲੇ ਅਤੇ ਖਰੀਦਣ ਵਾਲੇ ਦੋਹਾਂ ਤੇ ਹੀ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਪਰਿਵਾਰ ਨੇ ਆਪਣਾ ਬੱਚਾ ਵੇਚਿਆ ਸੀ ਗੁਰਮਨ ਕੋਰ ਅਤੇ ਸੰਦੀਪ ਸਿੰਘ (Gurman Kaur and Sandeep Singh)  ਸਨ ਤੇ ਇਹ ਕਈ ਸਾਲਾਂ ਤੋਂ ਚਿੱਟਾ ਪੀਣ ਦੇ ਆਦੀ ਸਨ । ਜਿਨ੍ਹਾਂ ਦੇ ਘਰ ਜਦੋਂ ਇਕ ਬੱਚੇ ਨੇ ਜਨਮ ਲਿਆ ਤਾਂ ਉਨ੍ਹਾਂ ਬੁਢਾਲਾਡਾ ਦੇ ਪਰਿਵਾਰ ਨੂੰ ਬੱਚਾ ਵੇਚ ਦਿੱਤਾ । ਜਿਸ ਤੇ ਹੀ ਹੁਣ ਬੱਚਾ ਵੇਚਣ ਵਾਲੇ ਅਤੇ ਖਰੀਦਣ ਵਾਲੇ ਦੋਹਾਂ ਤੇ ਹੀ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ (ਕਾਨੂੰਨੀ ਕਾਰਵਾਈ ) ਸ਼ੁਰੂ ਕੀਤੀ ਗਈ ਹੈ ।

Read More : ਲੜਕੇ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖਣ ਦੇ ਦੋਸ਼ ਹੇਠ ਕੇਸ ਦਰਜ

ਖੁਦਕੁਸ਼ੀ ਮਾਮਲੇ ਵਿਚ ਜਾਂਚ ਵਿਚ ਸ਼ਾਮਲ ਹੋਣ ਲਈ ਬਿਜਾਰਨੀਆਂ ਨੂੰ ਨੋਟਿਸ ਜਾਰੀ

0
suicide case

ਰੋਹਤਕ, 25 ਅਕਤੂਬਰ 2025 : ਹਾਲ ਹੀ ਦੇ ਵਿਚ ਵਾਪਰੇ ਹਰਿਆਣਾ ਦੇ ਆਈ. ਪੀ. ਐਸ. ਅਧਿਕਾਰੀ ਵਾਈ. ਪੂਰਨ ਸਿੰਘ (Haryana IPS officer Y. Puran Singh) ਖੁਦਕੁਸ਼ੀ ਮਾਮਲੇ ਵਿਚ ਜਾਂਚ ਵਿਚ ਸ਼ਾਮਲ ਹੋਣ ਲਈ ਉਸ ਸਮੇਂ ਦੇ ਸੁਪਰਡੈਂਟ ਆਫ ਪੁਲਸ ਨਰਿੰਦਰ ਬਿਜਾਰਨੀਆ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਖੁਦਕੁਸ਼ੀ ਦੇ ਮਾਮਲੇ ਵਿਚ 8 ਪੇਜਾਂ ਦੇ ਖੁਦਕੁਸ਼ੀ ਵਾਲੇ ਨੋਟ ਵਿਚ ਨਰਿੰਦਰ ਬਿਜਾਰਨੀਆ (Narendra Bijarnia) ਦਾ ਨਾਮ ਮੋਟੇ ਮੋਟੇ ਅੱਖਰਾਂ ਵਿਚ ਲਿਖਿਆ ਗਿਆ ਸੀ ।

ਕੌਣ ਕਰ ਰਿਹਾ ਹੈ ਖੁਦਕੁਸ਼ੀ ਮਾਮਲੇ ਦੀ ਜਾਂਚ

ਆਈ. ਪੀ. ਐਸ. ਅਧਿਕਾਰੀ ਵਾਈ. ਪੂਰਨ ਸਿੰਘ ਖੁਦਕੁਸ਼ੀ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਤਿੰਨ ਨੁਕਤਿਆਂ ਦੀ ਜਾਂਚ ਕਰ ਰਹੀ ਹੈ। ਚੰਡੀਗੜ੍ਹ ਐਸ. ਆਈ. ਟੀ. (S. I. T.) ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਅਤੇ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਪੂਰਨ ਕੁਮਾਰ ਦੀ ਮੌਤ ਦਾ ਕਾਰਨ 8 ਪੰਨਿਆਂ ਦੇ ਸੁਸਾਈਡ ਨੋਟ (8-page suicide note) ਵਿੱਚ ਦੱਸੇ ਗਏ ਹਾਲਾਤਾਂ ਨਾਲ ਮੇਲ ਖਾਂਦਾ ਹੈ ।

ਰੋਹਤਕ ਐਫ. ਆਈ. ਆਰ. ਨਾਲ ਸਬੰਧਤ 8 ਪੁਲਿਸ ਅਧਿਕਾਰੀਆਂ ਦੇ ਬਿਆਨ ਦਰਜ ਕੀਤੇ ਗਏ ਹਨ

ਜਾਂਚ ਦਾ ਉਦੇਸ਼ ਇਹ ਪੁਸ਼ਟੀ ਕਰਨਾ ਹੈ ਕਿ ਕੀ ਰੋਹਤਕ ਵਿੱਚ ਦਰਜ ਕੀਤੀ ਗਈ ਐਫ. ਆਈ. ਆਰ. ਆਈ. ਪੀ. ਐਸ. ਅਧਿਕਾਰੀ ਦੀ ਖੁਦਕੁਸ਼ੀ ਦਾ ਤੁਰੰਤ ਕਾਰਨ ਸੀ । ਕੀ ਇਸ ਵਿੱਚ ਕੋਈ ਸੋਚੀ-ਸਮਝੀ ਸਾਜ਼ਿਸ਼ ਸ਼ਾਮਲ ਸੀ? ਰੋਹਤਕ ਐਫ. ਆਈ. ਆਰ. ਨਾਲ ਸਬੰਧਤ 8 ਪੁਲਿਸ ਅਧਿਕਾਰੀਆਂ ਦੇ ਬਿਆਨ ਦਰਜ ਕੀਤੇ ਗਏ ਹਨ ।

Read More : ਫਰੀਦਾਬਾਦ ਵਿੱਚ ਪਿਤਾ ਨੇ 2 ਧੀਆਂ ਨਾਲ ਕੀਤੀ ਖੁਦਕੁਸ਼ੀ

ਪੰਜਾਬ ਦੀਆਂ 11 ਦਵਾਈਆਂ ਦੇ ਨਮੂਨੇ ਫੇਲ੍ਹ, ਸਬੰਧਿਤ ਕੰਪਨੀਆਂ ਨੂੰ ਨੋਟਿਸ ਜਾਰੀ

0
medicines

ਚੰਡੀਗੜ੍ਹ, 25 ਅਕਤੂਬਰ 2025 : ਭਾਰਤ ਦੇੇਸ਼ ਭਰ ਵਿਚ ਕੁੱਲ 112 ਦਵਾਈਆਂ (112 medicines) ਦੇ ਨਮੂਨਿਆਂ ਦੇ ਗੁਣਵੱਤਾ ਜਾਂਚ ਵਿਚ ਫੇਲ ਪਾਏ ਜਾਣ ਨੂੰ ਲੈ ਕੇ ਇਕ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ । ਦੱਸਣਯੋਗ ਹੈ ਕਿ ਉਕਤ ਜਾਂਚ ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (Central Drugs Standard Control Organization) (ਸੀ. ਡੀ. ਐਸ. ਓਂ) ਵਲੋਂ ਸਤੰਬਰ 2025 ਦੀ ਜਾਰੀ ਕੀਤੀ ਗਈ ਰਿਪੋਰਟ ਤੋੋਂ ਪਤਾ ਲੱਗਿਆ ਹੈ। ਇਥੇ ਇਹ ਵੀ ਦੇਖਣਯੋਗ ਹੈ ਕਿ ਜਿਨ੍ਹਾਂ ਕੁੱਲ 112 ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿਚ ਫੇਲ ਪਾਏ ਗਏ ਹਨ ਵਿਚੋਂ 11 ਦਵਾਈਆਂ ਦੇ ਨਮੂਨੇ ਅਜਿਹੇ ਹਨ ਜੋ ਪੰਜਾਬ ਵਿਚ ਬਣਾਈਆਂ ਗਈਆਂ ਹਨ ।

ਕਿਸ ਸੂਬੇ ਵਿਚ ਕਿੰਨੀਆਂ ਦਵਾਈਆਂ ਮਾਪਦੰਡਾਂ ਨੂੰ ਪੂਰਾ ਕਰਨ ਵਿਚ ਰਹੀਆਂ ਅਸਫਲ

ਪ੍ਰਾਪਤ ਜਾਣਕਾਰੀ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਦੀ ਰਿਪੋਰਟ ਮੁਤਾਬਕ ਦੇਸ਼ ਭਰ ਵਿੱਚ ਕੇਂਦਰੀ ਅਤੇ ਰਾਜ-ਪੱਧਰੀ ਪ੍ਰਯੋਗਸ਼ਾਲਾਵਾਂ (Central and state-level laboratories) ਵਿੱਚ 52 ਦਵਾਈਆਂ ਮਿਆਰਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀਆਂ, ਜਦੋਂ ਕਿ 60 ਸਟੇਟ ਪੱਧਰ `ਤੇ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀਆਂ । ਇਸੇ ਤਰ੍ਹਾਂ ਕਿਸ ਸੂਬੇ ਵਿਚ ਕਿੰਨੀਆਂ ਦਵਾਈਆਂ ਮਾਪਦੰਡਾਂ ਨੂੰ ਪੂਰਾ ਕਰਨ ਵਿਚ ਅਸਫਲ ਰਹੀਆਂ ਵਿਚ 49 ਹਿਮਾਚਲ ਪ੍ਰਦੇਸ਼, 16 ਗੁਜਰਾਤ, 12 ਉਤਰਾਖੰਡ, 11 ਪੰਜਾਬ ਅਤੇ 6 ਮੱਧ ਪ੍ਰਦੇਸ਼ ਵਿੱਚ ਸ਼ਾਮਲ ਹਨ। ਇਸੇ ਤਰ੍ਹਾਂ ਹੋਰ ਸੂਬਿਆਂ ਨਾਲ ਸਬੰਧਤ ਦੱਸੀਆਂ ਜਾ ਰਹੀਆਂ ਹਨ ।

Read More : ਕਿਉਂ ਹੁੰਦੀਆਂ ਹਨ ਦਵਾਈਆਂ ਰੰਗ – ਬਰੰਗੀਆਂ, ਜਾਣੋ ਇਸਦੀ ਵਜ੍ਹਾ

ਡੀ. ਆਈ. ਜੀ. ਸੰਦੀਪ ਗੋਇਲ ਨੇ ਸੰਭਾਲਿਆ ਬਾਰਡਰ ਰੇਂਜ ਅੰਮ੍ਰਿਤਸਰ ਦਾ ਅਹੁਦਾ

0
Sandeep Goyal

ਅੰਮ੍ਰਿਤਸਰ, 25 ਅਕਤੂਬਰ 2025 : ਬਾਰਡਰ ਰੇਂਜ (Border Range) ਦੇ ਨਵੇਂ ਡੀ. ਆਈ. ਜੀ. ਸੰਦੀਪ ਗੋਇਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ । ਅਹੁਦਾ ਸੰਭਾਲਣ ਤੋਂ ਬਾਅਦ ਉਹਨਾਂ ਨੇ ਅੰਮ੍ਰਿਤਸਰ (Amritsar) ਦੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਖੇਤਰ ਦੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ।

ਬਾਰਡਰ ਰੇਂਜ ਵਿੱਚ ਤਾਇਨਾਤ ਅਧਿਕਾਰੀ ਨੌਜਵਾਨ, ਤਜਰਬੇਕਾਰ ਅਤੇ ਜੋਸ਼ ਨਾਲ ਭਰੇ ਹੋਏ ਹਨ

ਮੀਡੀਆ ਨਾਲ ਗੱਲਬਾਤ ਦੌਰਾਨ ਡੀ. ਆਈ. ਜੀ. ਸੰਦੀਪ ਗੋਇਲ (D. I. G. Sandeep Goyal) ਨੇ ਆਪਣੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਇਸ ਤੋਂ ਪਹਿਲਾਂ ਬਾਰਡਰ ਰੇਂਜ ਦੀ ਜ਼ਿੰਮੇਵਾਰੀ ਨਿਭਾਈ ਹੈ, ਉਹਨਾਂ ਨੇ ਬਹੁਤ ਵਧੀਆ ਕੰਮ ਕੀਤਾ ਹੈ । ਉਹਨਾਂ ਕਿਹਾ ਕਿ ਬਾਰਡਰ ਰੇਂਜ ਵਿੱਚ ਤਾਇਨਾਤ ਅਧਿਕਾਰੀ ਨੌਜਵਾਨ, ਤਜਰਬੇਕਾਰ ਅਤੇ ਜੋਸ਼ ਨਾਲ ਭਰੇ ਹੋਏ ਹਨ। ਸਾਰਿਆਂ ਦੇ ਸਹਿਯੋਗ ਨਾਲ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ ।

ਤਾਰੋਂ ਪਾਰ ਤੋਂ ਨਸ਼ਾ ਰੋਕਣਾ ਸਭ ਤੋਂ ਵੱਡੀ ਤਰਜੀਹ : ਡੀ. ਆਈ. ਜੀ. ਸੰਦੀਪ ਗੋਇਲ

ਡੀ. ਆਈ. ਜੀ. ਗੋਇਲ ਨੇ ਅੱਗੇ ਕਿਹਾ ਕਿ ਸਰਹੱਦੀ ਇਲਾਕੇ ਵਿੱਚ ਚੁਣੌਤੀਆਂ ਹਮੇਸ਼ਾਂ ਰਹਿੰਦੀਆਂ ਹਨ, ਪਰ ਪੰਜਾਬ ਪੁਲਿਸ ਹਰ ਚੈਲੇਂਜ ਨਾਲ ਨਜਿੱਠਣ ਲਈ ਤਿਆਰ ਹੈ । ਉਹਨਾਂ ਖ਼ਾਸ ਤੌਰ `ਤੇ ਦੱਸਿਆ ਕਿ ਤਾਰੋਂ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ (Drug and arms smuggling across the border) ਨੂੰ ਰੋਕਣਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਰਹੇਗੀ । ਪੁਲਿਸ ਪਹਿਲਾਂ ਵੀ ਨਸ਼ੇ ਦੀਆਂ ਡਿਲੀਵਰੀਆਂ ਨੂੰ ਨਾਕਾਮ ਕਰਦੀ ਰਹੀ ਹੈ ਅਤੇ ਅੱਗੇ ਵੀ ਇਹ ਕਾਰਵਾਈ ਜਾਰੀ ਰਹੇਗੀ ।

Read More : ਕੁਲਦੀਪ ਸਿੰਘ ਚਾਹਲ ਨੇ ਸੰਭਾਲਿਆ ਡੀ. ਆਈ. ਜੀ. ਪਟਿਆਲਾ ਰੇਂਜ ਵਜੋਂ ਅਹੁਦਾ