Home Blog Page 341

42 ਪਿੰਡਾਂ ਦੇ 4171 ਹੜ੍ਹ ਪ੍ਰਭਾਵਿਤ ਲਾਭਪਾਤਰੀਆਂ ਨੂੰ ਮੁਆਵਜ਼ਾ ਰਾਸ਼ੀ ਪ੍ਰਦਾਨ

0
Compensation amount

ਪਟਿਆਲਾ, 24 ਅਕਤੂਬਰ 2025 : ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ (Flood affected areas of the district) 42 ਪਿੰਡਾਂ ਦੇ 4171 ਲਾਭਪਾਤਰੀਆਂ ਨੂੰ 10 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ (Compensation amount of more than Rs 10 crore) ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ । ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕੁਲ 34.76 ਕਰੋੜ ਰੁਪਏ ਦੀ ਰਾਸ਼ੀ ਹੜ੍ਹ ਪ੍ਰਭਾਵਿਤਾਂ ਨੂੰ ਪੜਾਅਵਾਰ ਵੰਡੀ ਜਾਣੀ ਹੈ ਅਤੇ ਪਹਿਲੇ ਪੜਾਅ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਦੇ ਹੁਕਮਾਂ ਮੁਤਾਬਕ ਪਾਰਦਰਸ਼ੀ ਢੰਗ ਨਾਲ ਮੁਆਵਜ਼ਾ ਰਾਸ਼ੀ ਲਾਭਪਾਤਰੀਆਂ ਨੂੰ ਪ੍ਰਦਾਨ ਕੀਤੀ ਜਾ ਚੁੱਕੀ ਹੈ ।

ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਪਹਿਲੀ ਕਿਸ਼ਤ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਨੂੰ ਦਿੱਤੀ ਜਾਵੇ

ਅੱਜ ਏ. ਡੀ. ਸੀ. (ਜ) ਸਿਮਰਪ੍ਰੀਤ ਕੌਰ, ਸਮੂਹ ਐਸ. ਡੀ. ਐਮਜ. ਨਾਲ ਆਨ-ਲਾਈਨ ਤੇ ਜ਼ਿਲ੍ਹਾ ਮਾਲ ਅਫ਼ਸਰ ਅੰਕਿਤਾ ਅਗਰਵਾਲ ਨਾਲ ਮੁਆਵਜ਼ਾ ਵੰਡਣ ਸਬੰਧੀ ਜਾਇਜ਼ਾ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਪਹਿਲੀ ਕਿਸ਼ਤ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਨੂੰ ਦਿੱਤੀ ਜਾਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਮੁਤਾਬਕ ਪਾਰਦਰਸ਼ੀ ਤਰੀਕੇ ਨਾਲ ਲਾਭਪਾਤਰੀਆਂ ਦੇ ਖਾਤਿਆਂ ‘ਚ ਪਾਈ ਮੁਆਵਜ਼ਾ ਰਾਸ਼ੀ

ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੀ ਪੰਜਾਬ ਅੰਦਰ ਆਏ ਇਨ੍ਹਾਂ ਤਾਜ਼ਾ ਹੜ੍ਹਾਂ ਕਾਰਨ 101 ਪਿੰਡ ‘ਚ 19000 ਏਕੜ ਦੇ ਕਰੀਬ ਰਕਬੇ ‘ਚ ਫ਼ਸਲਾਂ ਦਾ ਨੁਕਸਾਨ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪਟਿਆਲਾ ਸਬ ਡਵੀਜ਼ਨ ‘ਚ 8, ਸਮਾਣਾ ਸਬ ਡਵੀਜ਼ਨ ‘ਚ 6, ਰਾਜਪੁਰਾ ਸਬ ਡਵੀਜ਼ਨ ‘ਚ 38, ਦੂਧਨ ਸਾਧਾਂ ਸਬ ਡਵੀਜ਼ਨ ‘ਚ 29 ਅਤੇ ਪਾਤੜਾਂ ਸਬ ਡਵੀਜ਼ਨ ‘ਚ 20 ਪਿੰਡਾਂ ਵਿਖੇ ਕਿਸਾਨਾਂ ਦੀਆਂ ਜਮੀਨਾਂ ਦਾ ਨੁਕਸਾਨ ਸਾਹਮਣੇ ਆਇਆ ਸੀ, ਇਸ ਲਈ ਪੰਜਾਬ ਸਰਕਾਰ ਵੱਲੋਂ 34.76 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਵਾਨ ਕੀਤੀ ਗਈ ਹੈ ।

ਮੁਆਵਜ਼ਾ ਦੇਣ ਦੀ ਸਾਰੀ ਪ੍ਰਕ੍ਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਨਲਾਈਨ ਪੋਰਟਲ ‘ਤੇ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਆਵਜ਼ਾ ਦੇਣ ਦੀ ਸਾਰੀ ਪ੍ਰਕ੍ਰਿਆ (The entire compensation process) ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਨ-ਲਾਈਨ ਪੋਰਟਲ ‘ਤੇ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ ਅਤੇ ਮੁਆਵਜ਼ਾ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਵੀ ਬਕਾਇਆ ਰਾਸ਼ੀ ਪਾ ਦਿੱਤੀ ਜਾਵੇਗੀ ।

Read More : ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤਾਂ ਭੋਜਨ ਅਤੇ ਡਾਕਟਰੀ ਸਹਾਇਤਾ ਦੇਣ ਦੇ ਹੁਕਮ

ਵਿਧਾਇਕ ਜੌੜਮਾਜਰਾ ਨੇ ਸਮਾਣਾ ਨਗਰ ਕੌਂਸਲ ਨੂੰ ਸੌਂਪੀ ਅੱਗ ਬੁਝਾਊ ਗੱਡੀ

0
MLA Jourmajra

ਸਮਾਣਾ, 24 ਅਕਤੂਬਰ 2025 : ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ (MLA Chetan Singh Jauramajra) ਨੇ ਸਮਾਣਾ ਸ਼ਹਿਰ ਤੇ ਨੇੜਲੇ ਇਲਾਕਿਆਂ ਵਿੱਚ ਕਿਸੇ ਵੀ ਅੱਗ ਲੱਗਣ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭੇਜੀ ਗਈ 45 ਲੱਖ ਰੁਪਏ ਦੀ ਨਵੀਂ ਅਤਿਆਧੁਨਿਕ ਅੱਗ ਬੁਝਾਊ ਕਿਊ. ਆਰ. ਵੀ. ਗੱਡੀ (Firefighting Q. R. V. vehicle) ਅੱਜ ਸਮਾਣਾ ਸ਼ਹਿਰ ਵਾਸੀਆਂ ਦੀ ਸੇਵਾ ਲਈ ਸਮਰਪਿਤ ਕੀਤੀ ।

ਰੱਬ ਕਰੇ ਕਿਸੇ ਵੀ ਜਗ੍ਹਾ ਅੱਗ ਨਾ ਲੱਗੇ, ਪਰੰਤੂ ਹੰਗਾਮੀ ਸਥਿਤੀ ‘ਚ ਅੱਗ ਲੱਗਣ ਨਾਲ ਨਜਿੱਠਣ ਲਈ ਕਾਰਗਰ ਸਾਬਤ ਹੋਵੇਗੀ ਨਵੀਂ ਅੱਗ ਬੁਝਾਊ ਗੱਡੀ-ਜੌੜਾਮਾਜਰਾ

ਵਿਧਾਇਕ ਜੌੜਾਮਾਜਰਾ ਨੇ ਇਸ ਮੌਕੇ ਦੱਸਿਆ ਕਿ ਇਹ ਨਵੀਂ ਅੱਗ ਬੁਝਾਊ ਗੱਡੀ ਕਿਸੇ ਵੀ ਅੱਗ ਲੱਗਣ ਦੀ ਸੂਰਤ ‘ਚ ਤੰਗ ਲੇਨ ਵਾਲੇ ਰਿਹਾਇਸ਼ੀ ਖੇਤਰਾਂ, ਭੀੜ-ਭੜੱਕੇ ਵਾਲੇ ਬਾਜ਼ਾਰਾਂ ਸਮੇਤ ਭਾਰੀ ਉਪਕਰਨਾਂ ਦੇ ਆਉਣ ਤੋਂ ਪਹਿਲਾਂ ਸ਼ੁਰੂਆਤੀ ਪੜਾਅ ‘ਤੇ ਅੱਗ ਬੁਝਾਉਣ ਸਮੇਤ ਅਜਿਹੀਆਂ ਸਥਿਤੀਆਂ, ਜਿੱਥੇ ਵੱਡੀਆਂ ਗੱਡੀਆਂ ਦੇ ਪਹੁੰਚਣ ‘ਚ ਦਿੱਕਤ ਹੁੰਦੀ ਹੈ, ਵਿਖੇ ਵੀ ਅੱਗ ਬੁਝਾਉਣ ਦੀ ਸਮਰੱਥਾ ਰੱਖਦੀ ਹੈ । ਉਨ੍ਹਾਂ ਦੱਸਿਆ ਕਿ ਇਸ ਨਵੀਂ ਗੱਡੀ ਕਿਸੇ ਵੀ ਵੱਡੀ ਬਿਲਡਿੰਗ ਦੇ ਉਪਰ ਚੜ੍ਹਨ ਲਈ ਪੌੜੀ ਸਮੇਤ ਕਟਰ, ਅੱਗ ਬੁਝਾਊ ਕੈਮੀਕਲ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਹੈ ।

ਪਿਛਲੀਆਂ ਸਰਕਾਰਾਂ ਨੇ ਕਦੇ ਸਮਾਣਾ ਹਲਕੇ ਵੱਲ ਧਿਆਨ ਹੀ ਨਹੀਂ ਦਿੱਤਾ : ਜੌੜਾਮਾਜਰਾ

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਸਮਾਣਾ ਹਲਕੇ ਵੱਲ ਧਿਆਨ ਹੀ ਨਹੀਂ ਦਿੱਤਾ, ਪਰੰਤੂ ਇਸ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮਾਣਾ ਹਲਕੇ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ । ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਕਿਸੇ ਵੀ ਜਗ੍ਹਾ ਅੱਗ ਲੱਗਣ ਦੀ ਕੋਈ ਵਾਰਦਾਤ ਨਾ ਵਾਪਰੇ ਅਤੇ ਹਰ ਜਗ੍ਹਾ ਸੁੱਖ ਸ਼ਾਤੀ ਬਣੀ ਰਹੇ ਪਰੰਤੂ ਜੇਕਰ ਕੋਈ ਵੀ ਅੱਗ ਲੱਗਣ ਦੀ ਬਿਪਤਾ ਆ ਪਵੇ ਤਾਂ ਅਜਿਹੀ ਸੂਰਤ ‘ਚ ਇਹ ਨਵੀਂ ਕਿਉ ਆਰ ਵੀ ਅੱਗ ਬੁਝਾਊ ਗੱਡੀ ਬਹੁਤ ਕਾਰਗਰ ਸਾਬਤ (Fire truck proves to be very effective) ਹੋਵੇਗੀ ।

ਇਸ ਮੌਕੇ ਕੌਣ ਕੌਣ ਸੀ ਮੌਜੂਦ ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ, ਫਾਇਰ ਅਫ਼ਸਰ ਰਾਜਿੰਦਰ ਸਿੰਘ, ਕੌਂਸਲਰ ਧਰਮਪਾਲ, ਸੰਜੇ ਕੁਮਾਰ, ਰਮੀ ਸ਼ਰਮਾ, ਰਵਿੰਦਰ ਸੋਹਲ, ਰਾਣਾ ਵਿਰਕ, ਸੰਜੇ ਸਿੰਗਲਾ, ਰਾਜੂ ਛਾਬੜਾ, ਵਿਸ਼ਾਲ ਜਿੰਦਲ, ਇੰਚਾਰਜ ਸਰਬਜੀਤ ਸਿੰਘ ਅਤੇ ਸਮੂਹ ਅਮਲੇ ਸਮੇਤ ਹੋਰ ਪਤਵੰਤੇ ਮੌਜੂਦ ਸਨ ।

Read More : ਵਿਧਾਇਕ ਜੌੜਾਮਾਜਰਾ ਵੱਲੋਂ 7.60 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤਕ 04,10,014.9 ਮੀਟ੍ਰਿਕ ਟਨ ਝੋਨੇ ਦੀ ਆਮਦ

0
District markets

ਸੰਗਰੂਰ, 24 ਅਕਤੂਬਰ 2025 : ਜ਼ਿਲ੍ਹੇ ਦੀਆਂ ਮੰਡੀਆਂ (District markets) ਵਿੱਚ ਹੁਣ ਤਕ 04,10,014.9 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 03,60,589 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ 01,94,932.66 ਮੀਟ੍ਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ । ਖਰੀਦੇ ਗਏ ਝੋਨੇ (Purchased paddy) ਸਬੰਧੀ 754.03 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ । ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਤੇ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ ਹੈ ।

ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਤੇਜ਼ ਕਰਨ ਦੀਆਂ ਹਦਾਇਤਾਂ

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਹੁਲ ਚਾਬਾ (Deputy Commissioner Rahul Chaba)  ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀਡਿਓ ਕਾਨਫਰੰਸ ਰਾਹੀਂ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ ਕੀਤਾ । ਚਾਬਾ ਨੇ ਦੱਸਿਆ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਖਾਸ ਕਰ ਕੇ ਖਰੀਦੀ ਫਸਲ ਦੀ ਲਿਫਟਿੰਗ ਨਾਲੋ ਨਾਲ ਕੀਤੀ ਜਾਣੀ ਯਕੀਨੀ ਬਣਾਈ ਜਾਵੇ । ਉਹਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਨਿਰਵਿਘਨ ਖਰੀਦ ਯਕੀਨੀ ਬਣਾਏ ਜਾਣ ਲਈ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ।

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਫ਼ਸਲ ਤੈਅ ਸਮੇਂ ਵਿੱਚ ਖਰੀਦੀ ਜਾਵੇ (The crop should be purchased within the stipulated time) ਤੇ ਨਾਲ-ਨਾਲ ਫ਼ਸਲ ਦੀ ਅਦਾਇਗੀ ਹੁੰਦੀ ਰਹੇ । ਉਹਨਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਿਹਲੀ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਤੋਂ ਵੱਖ-ਵੱਖ ਮੰਡੀਆਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ । ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਪ੍ਰਬੰਧ ਕੀਤੇ ਗਏ ਹਨ ।

ਕਿਹਾ; ਕਿਸੇ ਵੀ ਹਾਲ ਪਰਾਲੀ ਨੂੰ ਨਾ ਲਾਈ ਜਾਵੇ ਅੱਗ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ (Dried paddy in the markets) ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਝੋਨੇ ਵਿੱਚ ਨਮੀ 17 ਫ਼ੀਸਦ ਤੋਂ ਵਧੇਰੇ ਹੋਣ ਦੀ ਸੂਰਤ ਵਿੱਚ ਖਰੀਦ ਏਜੰਸੀਆਂ ਖਰੀਦ ਕਰਨ ਵਿੱਚ ਅਸਮਰੱਥ ਹੁੰਦੀਆਂ ਹਨ ਅਤੇ ਮੰਡੀਆਂ ਵਿੱਚ ਅਜਿਹੇ ਨਮੀ ਵਾਲੇ ਝੋਨੇ ਦੇ ਭੰਡਾਰ ਲੱਗ ਜਾਂਦੇ ਹਨ । ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਬਹੁਤ ਗੰਭੀਰ ਹੈ। ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਅੱਗ ਲਗਾਉਣ ਨਾਲ ਪੈਦਾ ਹੁੰਦੇ ਧੂੰਏ ਕਾਰਨ ਕਈ ਦੁਰਘਟਨਾਵਾਂ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ ।

ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ

ਸਰਕਾਰ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ‘ਤੇ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਕਰ ਕੇ ਕਿਸਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਸਕਦੇ ਹਨ। ਇਸ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਦਾ ਖਾਤਮਾ ਕੀਤਾ ਜਾ ਸਕੇ ।

ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ

ਚਾਬਾ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (Indian Civil Security Code 2023) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 06:00 ਵਜੇ ਤੋਂ ਅਗਲੇ ਦਿਨ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਵੀ ਲਗਾਈ ਹੈ । ਇਸ ਸਬੰਧੀ ਉਲੰਘਣਾ ਕਰਨ ‘ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

Read More : ਪਰਾਲੀ ਪ੍ਰਬੰਧਨ ‘ਚ ਸਹਿਯੋਗ ਕਰਨ ਕਿਸਾਨ : ਰਾਹੁਲ ਚਾਬਾ

 

ਪਲੇਅ ਵੇਅ ਸਕੂਲਾਂ ਲਈ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ

0
District Program Officer Sangrur
ਸੰਗਰੂਰ, 24 ਅਕਤੂਬਰ 2025 : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਰਤਿੰਦਰ ਪਾਲ ਕੌਰ ਧਾਰੀਵਾਲ (Ratinder Pal Kaur Dhariwal) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਦੀ ਰਜਿਸਟਰੇਸ਼ਨ (Registration of Play Way Schools) ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ । ਉਹਨਾਂ ਜ਼ਿਲ੍ਹੇ ਦੇ ਸਾਰੇ ਪਲੇਅ ਵੇਅ ਸਕੂਲਾਂ ਨੂੰ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪਲੇਅ ਵੇਅ ਸਕੂਲਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ।

ਪਲੇਅ ਵੇਅ ਸਕੂਲ ‘ਚ ਇੱਕ ਅਧਿਆਪਕ ਕੋਲ ਵੱਧ ਤੋਂ ਵੱਧ 20 ਬੱਚੇ ਹੋ ਸਕਦੇ ਹਨ

ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ (Punjab Government) ਵੱਲੋਂ ਪਲੇਅ ਵੇਅ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਅਨੁਸਾਰ ਸਭ ਤੋਂ ਪਹਿਲਾਂ ਮਾਪਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਛੋਟੇ ਬੱਚਿਆਂ ਨੂੰ ਮਾਨਤਾ ਪ੍ਰਾਪਤ ਪਲੇਅ ਵੇਅ ਸਕੂਲ ਵਿੱਚ ਹੀ ਭੇਜਣ । ਇਸ ਤੋਂ ਇਲਾਵਾ ਪਲੇਅ ਵੇਅ ਸਕੂਲ ‘ਚ ਇੱਕ ਅਧਿਆਪਕ ਕੋਲ ਵੱਧ ਤੋਂ ਵੱਧ 20 ਬੱਚੇ ਹੋ ਸਕਦੇ ਹਨ ਅਤੇ ਸਕੂਲ ਦੀ ਚਾਰਦੀਵਾਰੀ ਪੂਰੀ ਤਰ੍ਹਾਂ ਸੁਰੱਖਿਅਤ ਹੋਣੀ ਲਾਜ਼ਮੀ ਹੈ। ਇਸ ਤੋਂ ਇਲਾਵਾ ਬੱਚਿਆਂ ਦੇ ਖੇਡਣ ਲਈ ਸਥਾਨ ਅਤੇ ਪੀਣ ਵਾਲਾ ਸਾਫ਼ ਪਾਣੀ ਉਪਲਬਧ ਹੋਣਾ ਜ਼ਰੂਰੀ ਹੈ ।

ਪਲੇਅ ਵੇਅ ਸਕੂਲ ਵਿੱਚ ਲੜਕੇ ਅਤੇ ਲੜਕੀਆਂ ਲਈ ਪਖਾਨੇ ਵੱਖੋ ਵੱਖਰੇ ਹੋਣੇ ਚਾਹੀਦੇ ਹਨ

ਉਹਨਾਂ ਦੱਸਿਆ ਕਿ ਪਲੇਅ ਵੇਅ ਸਕੂਲ ਵਿੱਚ ਲੜਕੇ ਅਤੇ ਲੜਕੀਆਂ ਲਈ ਪਖਾਨੇ (Toilets for boys and girls) ਵੱਖੋ ਵੱਖਰੇ ਹੋਣੇ ਚਾਹੀਦੇ ਹਨ ਤੇ ਸਕੂਲ ਵਿੱਚ ਸੀ. ਸੀ. ਟੀ. ਵੀ. ਹੋਣਾ ਲਾਜ਼ਮੀ ਹੈ। ਸਕੂਲ ਵਿੱਚ ਬੱਚਿਆਂ ਨੂੰ ਮਾਰਨਾ ਜਾਂ ਝਿੜਕਣਾ ਪੂਰੀ ਤਰ੍ਹਾਂ ਗ਼ੈਰ ਕਾਨੂੰਨੀ ਹੈ ਤੇ ਇਸ ਦੇ ਨਾਲ ਹੀ ਸਕੂਲ ਦੀ ਅਧਿਆਪਕ-ਟੀਚਰ ਐਸੋਸੀਏਸ਼ਨ ਬਣਾਈ ਜਾਵੇ । ਉਹਨਾਂ ਦੱਸਿਆ ਕਿ ਪਲੇਅ ਵੇਅ ਸਕੂਲ ਵਿੱਚ ਰੈਸਟ ਰੂਮ ਹੋਣਾ ਵੀ ਜ਼ਰੂਰੀ ਹੈ ਤੇ ਫਾਇਰ ਸੇਫ਼ਟੀ ਸਿਸਟਮ ਚਾਲੂ ਹਾਲਤ ਵਿੱਚ ਹੋਣ ਦੇ ਨਾਲ ਨਾਲ ਸਾਰੇ ਕਮਰੇ ਹਵਾਦਾਰ ਹੋਣੇ ਚਾਹੀਦੇ ਹਨ । ਸਕੂਲ ਵਿੱਚ ਜ਼ੰਕ ਫੂਡ ਦੀ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ ਤੇ ਬੱਚੇ ਦੇ ਦਾਖ਼ਲੇ ਸਮੇਂ ਮਾਪਿਆਂ ਦਾ ਇੰਟਰਵਿਊ ਨਹੀਂ ਹੋਵੇਗਾ ।

ਸਰਕਾਰ ਵੱਲੋਂ ਜਾਰੀ ਕਿਸੇ ਵੀ ਦਿਸ਼ਾ-ਨਿਰਦੇਸ਼ ਦੀ ਪਾਲਣਾ ਨਾ ਹੋਣ ਦੀ ਸਥਿਤੀ ਵਿੱਚ ਰੱਦ ਕਰ ਦਿੱਤੀ ਜਾਵੇਗੀ ਅਜਿਹੇ ਪਲੇਅ ਵੇਅ ਸਕੂਲ ਦੀ ਮਾਨਤਾ

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ (District Program Officer Sangrur) ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਕਿਸੇ ਵੀ ਦਿਸ਼ਾ-ਨਿਰਦੇਸ਼ ਦੀ ਪਾਲਣਾ ਨਾ ਹੋਣ ਦੀ ਸਥਿਤੀ ਵਿੱਚ ਅਜਿਹੇ ਪਲੇਅ ਵੇਅ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ । ਉਹਨਾਂ ਦੱਸਿਆ ਕਿ ਪਲੇਅ ਵੇਅ ਸਕੂਲ ਦੀ ਰਜਿਸਟ੍ਰੇਸ਼ਨ ਅਤੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਹਦਾਇਤਾਂ ਜ਼ਿਲ੍ਹੇ ਦੀ ਵੈੱਬਸਾਈਟ sangrur.nic.in ਤੋਂ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ ।

ਡੀ. ਸੀ. ਤੇ ਐਸ. ਐਸ. ਪੀ. ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ

0
stubble management
ਸੰਗਰੂਰ, 24 ਅਕਤੂਬਰ 2025 : ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ (Deputy Commissioner Rahul Chaba) ਅਤੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਜ਼ਿਲ੍ਹੇ ਦੇ ਪਿੰਡ ਲੌਂਗੋਵਾਲ ਅਤੇ ਸ਼ੇਰੋ ਦੇ ਪਰਾਲੀ ਪ੍ਰਬੰਧਨ ਕਰਨ ਵਾਲੇ 18 ਅਗਾਂਹਵਧੂ ਕਿਸਾਨਾਂ ਦਾ ਸਨਮਾਨ (18 progressive farmers honored for stubble management) ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੇ ਨਾਲ ਏ. ਡੀ. ਸੀ. ਅਮਿਤ ਬੈਂਬੀ ਤੇ ਐਸ.ਡੀ.ਐਮ ਸੁਨਾਮ ਸ੍ਰੀ ਪ੍ਰਮੋਦ ਸਿੰਗਲਾ ਵੀ ਮੌਜੂਦ ਸਨ ।
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਵੱਲੋਂ ਹੋਰਨਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੱਦਾ
ਇਸ ਮੌਕੇ ਰਾਹੁਲ ਚਾਬਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਦਾ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕਰਨ ਵਾਲੇ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਤੋਂ ਹੋਰਨਾਂ ਕਿਸਾਨਾਂ ਨੂੰ ਸੇਧ ਲੈ ਕੇ ਆਪਣੀ ਆਮਦਨ ਵਧਾਉਣ ਦੇ ਨਾਲ ਨਾਲ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨ ਸਾਡੇ ਨਾਇਕ ਹਨ ਜੋ ਆਪਣੇ ਫ਼ਾਇਦੇ ਤੋਂ ਉਪਰ ਉਠਕੇ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਪਹਿਲਾਂ ਸੋਚਦੇ ਹਨ ।
ਪਿੰਡ ਲੌਂਗੋਵਾਲ ਅਤੇ ਸ਼ੇਰੋਂ ਵਿਖੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ.  ਨੇ ਕਿਸਾਨਾਂ ਨਾਲ ਕੀਤੀ ਮਿਲਣੀ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਉਤੇ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਕੇ ਅਗਲੀ ਫ਼ਸਲ ਬੀਜਣ ਲਈ ਪ੍ਰੇਰਿਤ ਕੀਤਾ ਉਨ੍ਹਾਂ ਦੋਵਾਂ ਪਿੰਡਾਂ ਦੇ ਪਿਛਲੇ ਸਾਲਾਂ ਦੌਰਾਨ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ 18 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ।
ਵਾਤਾਵਰਣ ਨੂੰ ਗੰਧਲਾ ਹੋਣੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ : ਡਿਪਟੀ ਕਮਿਸ਼ਨਰ
ਸਮਾਗਮ ਦੌਰਾਨ ਐਸ. ਐਸ. ਪੀ. ਸਰਤਾਜ ਸਿੰਘ ਚਾਹਲ (S. S. P. Sartaj Singh Chahal) ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਕੋਈ ਸਮੱਸਿਆ ਦਾ ਹੱਲ ਨਹੀਂ ਸਗੋਂ ਇਹ ਹੋਰਨਾ ਸਮੱਸਿਆਵਾਂ ਨੂੰ ਜਨਮ ਦਿੰਦਾ ਹੈ । ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਨੂੰ ਸਭ ਤੋਂ ਪਹਿਲਾ ਇਸ ਦੇ ਧੂੰਏਂ ਦਾ ਸਾਹਮਣਾ ਕਰਨਾ ਪੈਦਾ ਹੈ ਜੋ ਉਸ ਵਿਅਕਤੀ ਦੀ ਸਿਹਤ ਉਤੇ ਮਾੜਾ ਪ੍ਰਭਾਵ ਪਾਉਂਦਾ ਹੈ ਤੇ ਨਾਲ ਹੀ ਉਸ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਅੱਗ ਲੱਗਣ ਨਾਲ ਘਟਦੀ ਹੈ । ਉਨ੍ਹਾਂ ਕਿਸਾਨਾਂ ਨੂੰ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਵਰਤਣ ਲਈ ਪ੍ਰੇਰਿਤ ਕੀਤਾ ।

ਮੁੱਖ ਖੇਤੀਬਾੜੀ ਅਫ਼ਸਰ ਧਰਮਿੰਦਰਜੀਤ ਸਿੰਘ ਨੇ ਕਿਸਾਨਾਂ ਨਾਲ ਕਣਕ ਬੀਜਣ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਸਬੰਧੀ ਜਾਣਕਾਰੀ ਸਾਂਝੀ ਕੀਤੀ

ਮੁੱਖ ਖੇਤੀਬਾੜੀ ਅਫ਼ਸਰ ਧਰਮਿੰਦਰਜੀਤ ਸਿੰਘ (Chief Agriculture Officer Dharmendrajit Singh) ਨੇ ਕਿਸਾਨਾਂ ਨਾਲ ਕਣਕ ਬੀਜਣ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਸਬੰਧੀ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਡੀ. ਐਸ. ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ, ਡੀ. ਆਰ. ਸਹਿਕਾਰੀ ਸਭਾਵਾਂ ਕਰਨਵੀਰ ਸਿੰਘ, ਡਾ. ਇੰਦਰਜੀਤ ਸਿੰਘ ਭੱਟੀ, ਇੰਜ. ਗੁਰਿੰਦਰ ਸਿੰਘ, ਡਾ. ਨਰਿੰਦਰਪਾਲ ਸਿੰਘ ਚੀਮਾ, ਡਾ. ਅਮਰਜੀਤ ਸਿੰਘ, ਡਾ.ਪਰਮਿੰਦਰ ਸਿੰਘ ਬੁੱਟਰ, ਸੁਖਜਿੰਦਰ ਸਿੰਘ, ਸੁਖਪਾਲ ਸਿੰਘ ਅਤੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ ।

ਡਿਪਟੀ ਕਮਿਸ਼ਨਰ ਵੱਲੋਂ ਕਾਮੀ ਕਲਾਂ ‘ਚ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਮੁਲਾਕਾਤ

0
Deputy Commissioner

ਘਨੌਰ/ਪਟਿਆਲਾ, 24 ਅਕਤੂਬਰ 2025 :  ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਟਿਆਲਾ ਜ਼ਿਲ੍ਹੇ ‘ਚ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫੀ ਹੱਦ ਤੱਕ ਘਟੇ ਹਨ । ਉਨ੍ਹਾਂ ਨੇ ਘਨੌਰ ਦੇ ਪਿੰਡ ਕਾਮੀ ਕਲਾਂ (Village Kami Kalan) ਵਿਖੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਖੇਤਾਂ ਦਾ ਦੌਰਾ ਕੀਤਾ ।

ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੇ ਵਾਤਾਵਰਣ ਦੀ ਸੰਭਾਲ ‘ਚ ਪਾਇਆ ਅਹਿਮ ਯੋਗਦਾਨ

ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਪਰਾਲੀ ਨੂੰ ਜਮੀਨ ‘ਚ ਮਿਲਾ ਕੇ ਸੰਭਾਲਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਬਾਕੀ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਹੁਣ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਮਿਲਾ ਦੇਣ ਕਿਉਂਕਿ ਇਸ ਵੇਲੇ ਕਣਕ ਦੀ ਫ਼ਸਲ ਬੀਜਣ ਦਾ ਸਮਾਂ ਆ ਗਿਆ ਹੈ, ਇਸ ਲਈ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਦੁੱਗਣੀ (Soil fertility doubled) ਹੋ ਜਾਵੇਗੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਤੇ ਕਿਸਾਨਾਂ ਦੇ ਸਹਿਯੋਗ ਸਦਕਾ ਹੁਣ ਤੱਕ ਇਸ ਵਾਰ ਕੇਵਲ 32 ਮਾਮਲੇ ਹੀ ਸਾਹਮਣੇ ਆਏ ਹਨ। ਜਦਕਿ 2023 ਵਿੱਚ 215 ਮਾਮਲੇ ਅਤੇ 2024 ਪਿਛਲੇ ਸਾਲ ਇਸ ਦਿਨ ਤੱਕ ਪਰਾਲੀ ਨੂੰ ਅੱਗ ਲਾਉਣ ਦੇ 210 ਮਾਮਲੇ ਸਾਹਮਣੇ ਆਏ ਸਨ ।

ਬਾਕੀ ਕਿਸਾਨ ਵੀ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲਣ ਤੇ ਖੇਤਾਂ ‘ਚ ਮਿਲਾਉਣ ਲਈ ਅੱਗੇ ਆਉਣ : ਡਾ. ਪ੍ਰੀਤੀ ਯਾਦਵ

ਉਨ੍ਹਾਂ ਕਿਹਾ ਕਿ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਈ ਗਈ ਹੈ ਅਤੇ ਮਸ਼ੀਨਰੀ ਲੋੜ ਮੁਤਾਬਕ ਪਿੰਡਾਂ ਵਿੱਚ ਕਿਸਾਨਾਂ ਨੂੰ ਮੁਹੱਈਆ ਕਰਾਵਾਈ ਕਰਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਕੁਲ 14 ਲੱਖ ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਹੁਣ ਤੱਕ ਝੋਨੇ ਦੀ 70 ਫੀਸਦੀ ਕਟਾਈ ਹੋ ਚੁੱਕੀ ਹੈ, ਜਿਸ ਲਈ ਉਮੀਦ ਹੈ ਕਿ ਕਿਸਾਨ ਹੁਣ ਬਾਕੀ ਬਚਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ।

-ਪਰਾਲੀ ਜਮੀਨ ‘ਚ ਮਿਲਾਉਣ ਨਾਲ ਅਗਲੀ ਫਸਲ ਦਾ ਝਾੜ ਵਧੇਗਾ-ਮੁੱਖ ਖੇਤੀਬਾੜੀ ਅਫ਼ਸਰ

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ (Chief Agriculture Officer Dr. Jaswinder Singh) ਨੇ ਕਿਹਾ ਕਿ ਪਰਾਲੀ ਨੂੰ ਜਮੀਨ ‘ਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਲਈ ਸੁਪਰ ਸੀਡਰ, ਹੈਪੀ ਸੀਡਰ, ਜੀਰੋ ਟਿਲ ਡ੍ਰਿਲ ਮਸ਼ੀਨਾਂ ਲੋੜੀਂਦੀ ਮਾਤਰਾ ‘ਚ ਉਪਲਬਧ ਹਨ, ਜਿਨ੍ਹਾਂ ਨਾਲ ਕਣਕ ਬੀਜਣ ਸਮੇਂ ਪਰਾਲੀ ਜਮੀਨ ‘ਚ ਮਿਲ ਜਾਂਦੀ ਹੈ, ਜਿਸ ਨਾਲ ਅਗਲੀ ਫਸਲ ਦੇ ਝਾੜ ਵਿੱਚ ਚੋਖਾ ਵਾਧਾ ਹੁੰਦਾ ਹੈ ।

ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਤੇ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਘਟੇ : ਡੀ. ਸੀ.

ਉਨ੍ਹਾਂ ਕਿਹਾ ਕਿ ਮਸ਼ੀਨਰੀ ਲਈ ਫੋਨ ਨੰਬਰ 0175-2350550 ‘ਤੇ ਸੰਪਰਕ ਕੀਤਾ ਜਾ ਸਕਦਾ ਹੈ । ਡੀ. ਸੀ. ਵੱਲੋਂ ਖੇਤਾਂ ਦਾ ਦੌਰਾ ਕਰਨ ਸਮੇਂ ਏ. ਡੀ. ਸੀ. (ਦਿਹਾਤੀ) ਵਿਕਾਸ ਦਮਨਜੀਤ ਸਿੰਘ ਮਾਨ, ਏ. ਡੀ. ਓਜ ਅਨੁਰਾਗ ਅੱਤਰੀ ਤੇ ਜਸਨੀਨ ਕੌਰ ਸਮੇਤ ਪਿੰਡ ਹਰਪਾਲਪੁਰ ਦੇ ਕਿਸਾਨ ਇਕਬਾਲ ਸਿੰਘ, ਕਾਮੀ ਕਲਾਂ ਦੇ ਕਿਸਾਨ ਕੈਪਟਨ ਸੁਰਜੀਤ ਸਿੰਘ, ਕਬੂਲਪੁਰ ਦੇ ਕਿਸਾਨ ਗੁਰਦੀਪ ਸਿੰਘ, ਗੁਰਜੰਟ ਸਿੰਘ ਤੇ ਜਤਿੰਦਰ ਸਿੰਘ ਤੇ ਹੋਰ ਕਿਸਾਨ ਵੀ ਮੌਜੂਦ ਸਨ ।

Read More : ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਪੁਲਸ ਨੇ ਕੀਮਤੀ ਸਮਾਨ ਚੋੋਰੀ ਕਰਨ ਵਾਲਿਆਂ ਨੂੰ ਕੀਤਾ ਗ੍ਰਿਫ਼ਤਾਰ

0
Police arrest

ਵਾਸ਼ਿੰਗਟਨ, 24 ਅਕਤੂਬਰ 2025 : ਕੈਲੇਫੋਰਨੀਆ ਅਤੇ ਵਸ਼ਿੰਗਟਨ ਦੀ ਕਾਉਂਟੀ ਪੁਲਸ (County police in California and Washington) ਨੂੰ ਲਗਾਤਾਰ ਪ੍ਰਾਪਤ ਹੋ ਰਹੀਆਂ ਕੀਮਤੀ ਸਮਾਨ ਗਾਇਬ ਹੋਣ ਦੀਆਂ ਸਿ਼ਕਾਇਤਾਂ ਦੇ ਚਲਦਿਆਂ ਸ਼ੁਰੂ ਕੀਤੀ ਗਈ ਜਾਂਚ ਦੌਰਾਨ ਸਾਹਮਣੇ ਆਇਆ ਕਿ ਕੁੱਝ ਵਿਅਕਤੀਆਂ ਵਲੋਂ ਜਿਨ੍ਹਾਂ ਵਲੋਂ ਸਿੰਘ ਆਰਗੇਨਾਈਜ਼ੇਸ਼ਨ (Singh Organization) ਦੇ ਨਾਮ ਹੇਠ ਸਮੂਹ ਬਣਾਇਆ ਹੋਇਆ ਸੀ ਵਲੋਂ ਨਾਮੀ ਟ੍ਰਾਂਸਪੋਰਟ ਕੰਪਨੀਆਂ ਦੇ ਨਾਮ ਹੇਠ ਕੀਮਤੀ ਸਮਾਨ (Valuables) ਦੀ ਢੋਆ-ਢੁਆਈ ਦੇ ਠੇਕੇ ਲੈ ਕੇ ਸਮਾਨ ਲੋਡ ਕਰਕੇੇ ਟਿਕਾਣੇ ਉੱਤੇ ਪਹੁੰਚਣ ਦੀ ਥਾਂ ਵੇਚ ਦੇਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਜਿਸ ਸਬੰਧੀ ਜਦੋਂ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ 12 ਅਜਿਹੇ ਵਿਅਕਤੀ ਹਨ ਜੋ ਉਕਤ ਕਾਰਜ ਨੂੰ ਅੰਜਾਮ ਦੇ ਰਹੇ ਹਨ, ਜਿਸਦੇ ਚਲਦਿਆਂ ਕੈਲੇਫੋਰਨੀਆ ਅਤੇ ਵਸ਼ਿੰਗਟਨ ਦੀ ਕਾਉਂਟੀ ਪੁਲਸ ਨੇ ਅਖੀਰਕਾਰ 12 ਵਿਅਕਤੀਆਂ ਨੂੰ ਗ੍ਰਿਫ਼ਤਾਰ (12 people arrested) ਕਰ ਹੀ ਲਿਆ ।

ਕੌਣ ਹਨ 12 ਜਣੇ ਜਿਨ੍ਹਾਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਸੇਂਟ ਬਰਨਾਰਡ ਕਾਉਂਟੀ ਸ਼ੈਰਿਫ਼ ਪੁਲਿਸ ਵਿਭਾਗ (St. Bernard County Sheriff’s Police Department) ਵਲੋਂ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ 29 ਸਾਲਾ ਪਰਮਵੀਰ ਸਿੰਘ, 26 ਸਾਲਾ ਹਰਪ੍ਰੀਤ ਸਿੰਘ, 27 ਸਾਲਾ ਅਰਸ਼ਪ੍ਰੀਤ ਸਿੰਘ ਸਾਰੇ ਵਾਸੀ ਰੈਂਚੋ ਕੂਕਾਮੋਂਗਾ ਵਜੋਂ ਹੋਈ। ਇਸ ਤੋਂ ਇਲਾਵਾ 31 ਸਾਲਾ ਸੰਦੀਪ ਸਿੰਘ ਵਾਸੀ ਸੇਂਟ ਬਰਨਾਰਡ, 42 ਸਾਲਾ ਮਨਦੀਪ ਸਿੰਘ, 38 ਸਾਲਾ ਰਣਜੋਧ ਸਿੰਘ ਦੋਵੇਂ ਵਾਸੀ ਬੇਕਰਜ਼ਫੀਲਡ, 40 ਸਾਲਾ ਗੁਰਨੇਕ ਸਿੰਘ ਚੌਹਾਨ, 30 ਸਾਲਾ ਵਿਕਰਮਜੀਤ ਸਿੰਘ, 27 ਸਾਲਾ ਨਰਾਇਣ ਸਿੰਘ ਤਿੰਨੇ ਵਾਸੀ ਫੋਨਟਾਨਾ, 27 ਸਾਲਾ ਬਿਕਰਮਜੀਤ ਸਿੰਘ ਵਾਸੀ ਸੈਕਰਾਮੈਂਟੋ, 28 ਸਾਲਾ ਹਿੰਮਤ ਸਿੰਘ ਖਾਲਸਾ ਵਾਸੀ ਰੈਂਟਨ (ਵਸ਼ਿੰਗਟਨ) ਤੇ ਉਨ੍ਹਾਂ ਦੇ ਸਾਥੀ 27 ਸਾਲਾ ਐਲਗਰ ਹਰਨਾਂਦੇਜ ਵਾਸੀ ਫੋਨਟਾਨਾ ਵਜੋਂ ਪਛਾਣ ਹੋਈ ਹੈ ।

Read More : ਨਿਊਯਾਰਕ ‘ਚ ਦੋ ਸਿੱਖਾਂ ‘ਤੇ ਹੋਇਆ ਹਮਲਾ, ਇੱਕ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਸਰਕਾਰ ਮੇਰੀ ਸਜ਼ਾ ਸਬੰਧੀ ਫ਼ੈਸਲਾ ਜਲਦੀ ਲਵੇ : ਰਾਜੋਆਣਾ

0
: Rajoana

ਪਟਿਆਲਾ, 24 ਅਕਤੂਬਰ 2025 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Former Chief Minister Beant Singh) ਦੀ ਹੱਤਿਆ ਦੇ ਜੁਰਮ ਵਿਚ ਕੇਂਦਰੀ ਜੇਲ ਪਟਿਆਲਾ ਵਿਖੇ ਬੰਦ ਬਲਵੰਤ ਸਿੰਘ ਰਾਜੋਆਣਣਾ ਨੇ ਮੰਗ ਕੀਤੀ ਕਿ ਉਸਦੀ ਸਜ਼ਾ ਤੇ ਜਲਦੀ ਫ਼ੈਸਲਾ ਸੁਣਾਇਆ ਜਾਵੇ । ਰਾਜੋਆਣਾ ਨੇ ਇਹ ਮੰਗ ਅੱਜ ਹਸਪਤਾਲ ਵਿਖੇ ਇਲਾਜ ਲਈ ਲਿਆਂਦੇ ਜਾਣ ਦੌਰਾਨ ਕੀਤੀ ।

30 ਸਾਲ ਤੋਂ ਜੇਲ ਵਿਚ ਬੰਦ ਹਾਂ ਤੇ 14 ਸਾਲ ਤੋਂ ਕੇਂਦਰ ਕੋਲ ਮੇਰੀ ਅਪੀਲ ਪਈ ਹੈ ਪੈਂਡਿੰਗ : ਬਲਵੰਤ

ਬਲਵੰਤ ਸਿੰਘ ਰਾਜੋਆਣਾ (Balwant Singh Rajoana)  ਨੇ ਕਿਹਾ ਕਿ ਮੇਰੀ ਸਜ਼ਾ ਉੱਪਰ ਸਰਕਾਰ ਨੂੰ ਜਿਥੇ ਜਲਦ ਫ਼ੈਸਲਾ ਲੈਣਾ ਚਾਹੀਦਾ ਹੈ, ਉਥੇ ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਪਿਛਲੇ 30 ਸਾਲਾਂ ਤੋਂ ਜੇਲ ਅੰਦਰ ਬੰਦ ਹਾਂ, 14 ਸਾਲ ਤੋਂ ਕੇਂਦਰ ਕੋਲ ਮੇਰੀ ਅਪੀਲ ਪੈਂਡਿੰਗ ਪਈ ਹੈ । ਰਾਜੋਆਣਾ ਨੇ ਕਿਹਾ ਕਿ ਸੁਪਰੀਮ ਕੋਰਟ (Supreme Court) ਦੇ ਆਦੇਸ਼ਾਂ ਦੇ ਬਾਵਜੂਦ ਸਰਕਾਰ ਫੈਸਲਾ ਨਹੀਂ ਲੈ ਰਹੀ । ਉਨ੍ਹਾਂ ਕਿਹਾ ਕਿ ਫੈਸਲਾ ਨਾ ਕਰਨਾ ਵੀ ਵੱਡੀ ਬੇਇਨਸਾਫੀ ਹੈ । ਰਾਜੋਆਣਾ ਨੂੰ ਮੈਡੀਕਲ ਚੈੱਕਅਪ ਲਈ ਅੱਜ ਪਟਿਆਲਾ ਦੇ ਡੈਂਟਲ ਕਾਲਜ ਵਿੱਚ ਪੁਲਿਸ ਟੀਮ ਪਹੁੰਚੀ ਸੀ ।

Read More : ਬਲਵੰਤ ਸਿੰਘ ਰਾਜੋਆਣਾ ਦੀ ਵਿਗੜੀ ਸਿਹਤ! ਲਿਆਂਦਾ ਗਿਆ ਪਟਿਆਲਾ ਦੇ ਰਾਜਿੰਦਰਾ ਹਸਪਤਾਲ

ਝੋਨਾ ਖਰੀਦ ਸੀਜ਼ਨ 2025

0
Paddy procurement season

ਚੰਡੀਗੜ੍ਹ, 24 ਅਕਤੂਬਰ 2025 : ਝੋਨੇ ਦੇ ਖਰੀਦ ਸੀਜ਼ਨ (Paddy procurement season) ਨੂੰ ਸੁਚਾਰੂ ਬਨਾਉਣ ਲਈ ਕੋਈ ਕਸਰ ਬਾਕੀ ਨਾ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਸਰਗਰਮ ਪਹੁੰਚ ਸਦਕਾ 21 ਅਕਤੂਬਰ ਤੱਕ 4,32,458 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ) ਦਾ ਲਾਭ ਮਿਲਿਆ ਹੈ ।

ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ. ਐਸ. ਪੀ. ਦਾ ਲਾਭ ਮਿਲਿਆ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ (Minister of Food, Civil Supplies and Consumer Affairs) ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖਰੀਦ, ਲਿਫਟਿੰਗ ਅਤੇ ਭੁਗਤਾਨ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ । ਹੁਣ ਤੱਕ 57546 ਕਿਸਾਨਾਂ ਨੂੰ ਐਮ ਐਸ ਪੀ (MSP) ਦਾ ਲਾਭ ਮਿਲਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ । ਜਦਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਇਆ ਤਰਨਤਾਰਨ 38578 ਕਿਸਾਨਾਂ ਨੂੰ ਲਾਭ ਮਿਲਣ ਨਾਲ ਦੂਜੇ ਸਥਾਨ ‘ਤੇ ਹੈ ਅਤੇ ਫਿਰੋਜ਼ਪੁਰ 35501 ਕਿਸਾਨਾਂ ਨਾਲ ਤੀਜੇ ਸਥਾਨ ‘ਤੇ ਹੈ ।

ਪਟਿਆਲਾ ਰਿਹਾ ਮੋਹਰੀ ਅਤੇ ਹੜ੍ਹਾਂ ਦੀ ਮਾਰ ਹੇਠ ਆਇਆ ਤਰਨਤਾਰਨ ਹੈ ਦੂਜੇ ਸਥਾਨ ਤੇ

ਜ਼ਿਕਰਯੋਗ ਹੈ ਕਿ 21 ਅਕਤੂਬਰ ਸ਼ਾਮ ਤੱਕ ਰਾਜ ਭਰ ਦੀਆਂ ਮੰਡੀਆਂ (Markets across the state) ਵਿੱਚ ਕੁੱਲ 5840618.72 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ । ਇਸ ਵਿੱਚੋਂ 5604976.76 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਇਸ ਤਰਾਂ ਇਹ ਅੰਕੜਾ 95 ਫੀਸਦ ਬਣਦਾ ਹੈ । ਦੱਸਣਯੋਗ ਹੈ ਕਿ ਹੁਣ ਤੱਕ 3985173.28 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ, ਜੋ ਹੁਣ ਤੱਕ ਖਰੀਦੀ ਗਈ ਕੁੱਲ ਫਸਲ ਦਾ 71 ਪ੍ਰਤੀਸ਼ਤ ਹੈ ।

Read More : ਮੰਡੀਆਂ ‘ਚ ਝੋਨੇ ਦੀ ਆਮਦ ਸ਼ੁਰੂ, ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

 

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

0
Four people associated

ਚੰਡੀਗੜ੍ਹ/ਅੰਮ੍ਰਿਤਸਰ, 24 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ. ਐਸ. ਓ. ਸੀ.) ਅੰਮ੍ਰਿਤਸਰ ਨੇ ਚਾਰ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ । ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਆਧੁਨਿਕ .30 ਬੋਰ ਸਟਾਰ ਮਾਰਕ ਪਿਸਤੌਲਾਂ ਦੇ ਨਾਲ-ਨਾਲ ਗੋਲੀ ਸਿੱਕਾ ਵੀ ਬਰਾਮਦ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ 

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਜੁਗਰਾਜ ਸਿੰਘ ਉਰਫ਼ ਚਿਰੀ ਵਾਸੀ ਪਿੰਡ ਭਗਵਾਨਪੁਰਾ, ਕੁਲਬੀਰ ਸਿੰਘ ਉਰਫ਼ ਨੰਨੂ ਉਰਫ਼ ਕਾਲੂ ਵਾਸੀ ਪਿੰਡ ਦਲੀਰੀ, ਅਰਸ਼ਦੀਪ ਸਿੰਘ ਵਾਸੀ ਪਿੰਡ ਦਲੀਰੀ ਅਤੇ ਨਛੱਤਰ ਸਿੰਘ ਵਾਸੀ ਪਿੰਡ ਦਿਆਲਪੁਰ ਵਜੋਂ ਹੋਈ ਹੈ । ਇਹ ਕਾਰਵਾਈ ਐਸ. ਐਸ. ਓ. ਸੀ. ਅੰਮ੍ਰਿਤਸਰ ਵੱਲੋਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਗਲੌਕ ਪਿਸਤੌਲਾਂ ਤੇ 2 ਕਿਲੋ ਹੈਰੋਇਨ ਬਰਾਮਦ ਕਰਕੇ ਇਸੇ ਤਰ੍ਹਾਂ ਦੇ ਇੱਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਉਪਰੰਤ ਸਾਹਮਣੇ ਆਈ ਹੈ ।

ਗ੍ਰਿਫ਼ਤਾਰ ਕੀਤੇ ਦੋਸ਼ੀ ਪਾਕਿ-ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ : ਡੀ. ਜੀ. ਪੀ. ਗੌਰਵ ਯਾਦਵ

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਜੋ ਡਰੋਨ ਰਾਹੀਂ ਸਰਹੱਦੀ ਰਾਜ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਆਵਾਜਾਈ ਦਾ ਪ੍ਰਬੰਧ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇਸ ਨੂੰ ਨਸ਼ਟ ਕੀਤਾ ਜਾ ਸਕੇ ।

ਮੁੱਖ ਦੋਸ਼ੀ ਜੁਗਰਾਜ ਸਿੰਘ ਨੂੰ ਪਹਿਲਾਂ ਵੀ ਜੂਨ 2025 ਵਿੱਚ ਨਸ਼ਿਆਂ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ : ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਮਾਨ

ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਕੁਝ ਵਿਅਕਤੀਆਂ ਵੱਲੋਂ ਹਥਿਆਰਾਂ ਦੀ ਖੇਪ ਦੀ ਪ੍ਰਾਪਤੀ ਬਾਰੇ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਐਸ. ਐਸ. ਓ. ਸੀ. ਅੰਮ੍ਰਿਤਸਰ ਦੀਆਂ ਪੁਲਸ ਟੀਮਾਂ ਨੇ ਚਾਰੋਂ ਸ਼ੱਕੀ ਮੁਲਜ਼ਮਾਂ ਦੇ ਕਬਜ਼ੇ ‘ਚੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕਰਨ ਉਪਰੰਤ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ।

ਇਹ ਵੀ ਪਤਾ ਲੱਗਾ ਹੈ ਕਿ ਮੁੱਖ ਦੋਸ਼ੀ ਜੁਗਰਾਜ ਸਿੰਘ ਨੂੰ ਪਹਿਲਾਂ ਵੀ ਜੂਨ 2025 ਵਿੱਚ ਨਸ਼ਿਆਂ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ : ਏ. ਆਈ. ਜੀ.

ਏ. ਆਈ. ਜੀ. ਨੇ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਮੁੱਖ ਦੋਸ਼ੀ ਜੁਗਰਾਜ ਸਿੰਘ ਨੂੰ ਪਹਿਲਾਂ ਵੀ ਜੂਨ 2025 ਵਿੱਚ ਨਸ਼ਿਆਂ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਨੇ ਲਗਭਗ ਦੋ ਮਹੀਨੇ ਜੇਲ੍ਹ ਵਿੱਚ ਬਿਤਾਏ ਸਨ । ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਇਸ ਸਬੰਧੀ ਕੇਸ ਥਾਣਾ ਐਸ. ਐਸ. ਓ. ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀ. ਐਨ. ਐਸ.) ਦੀ ਧਾਰਾ 61(2) ਤਹਿਤ ਐਫ. ਆਈ. ਆਰ. ਨੰਬਰ 62 ਮਿਤੀ 21.10.2025 ਨੂੰ ਦਰਜ ਕੀਤਾ ਗਿਆ ਹੈ ।

Read More : ਅਪ੍ਰੇਸ਼ਨ CASO: ਏ.ਡੀ.ਜੀ.ਪੀ ਐਸ.ਪੀ.ਐਸ ਪਰਮਾਰ ਨੇ ਰੂਪਨਗਰ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਦਿੱਤੇ ਹੁਕਮ