Home Blog Page 345

ਪੰਜਾਬੀ ਮੂਲ ਦਾ ਇਕ ਵਿਅਕਤੀ ਧੋਖਾਧੜੀ ਕਰਨ ‘ਤੇ ਕੈਨੇਡਾ ਵਿਚ ਗ੍ਰਿਫ਼ਤਾਰ

0
harmandeep

ਕੈਨੇਡਾ, 8 ਅਪ੍ਰੈਲ 2026 : ਕੈਨੇਡੀਅਨ ਪੁਲਸ (Canadian Police) ਵਲੋਂ ਪੰਜਾਬੀ ਮੂਲ ਦੇ ਇਕ ਵਿਅਕਤੀ ਨੂੰ ਧੋਖਾਧੜੀ (Fraud) ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਐਡਮਿੰਟਨ ਵਿੱਚ ਪੁਲਸ ਵਲੋਂ ਪੰਜਾਬੀ ਮੂਲ ਦੇ ਵਿਅਕਤੀਆਂ ਨੂੰ ਧੋਖਾਧੜੀ ਕਰਨ ਤੇ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ਦਾ ਨਾਮ ਹਰਮਨਦੀਪ ਸਿੰਘ ਬਿੰਦਰਾ (Harmandeep Singh Bindra) ਹੈ । ਪੁਲਸ ਦੇ ਦੱਸਣ ਮੁਤਾਬਕ ਹਰਮਨਦੀਪ ਸਿੰਘ ਕਾਰਾਂ ਦੇ ਓਡੋਮੀਟਰਾਂ ਨਾਲ ਛੇੜਛਾੜ ਕਰਕੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ । ਹਰਮਨਦੀਪ ਵਰਤੀਆਂ ਹੋਈਆਂ ਕਾਰਾਂ ਖਰੀਦਦਾ ਸੀ, ਉਨ੍ਹਾਂ ਦੇ ਓਡੋਮੀਟਰਾਂ ਨਾਲ ਛੇੜਛਾੜ (Tampering with odometers) ਕਰਦਾ ਸੀ ਅਤੇ ਉਨ੍ਹਾਂ ਨੂੰ ਨਵੀਆਂ ਦੱਸ ਕੇ ਮਹਿੰਗੇ ਭਾਅ ‘ਤੇ ਵੇਚਦਾ ਸੀ ।

ਹੋਰ ਕੀ ਦੱਸਿਆ ਕੈਨੇਡਾ ਦੀ ਐਡਮਿੰਟਨ ਪੁਲਸ ਨੇ

ਕੈਨੇਡਾ ਦੀ ਐਡਮਿੰਟਨ ਪੁਲਸ ਸਰਵਿਸ (Edmonton Police Service) ਅਨੁਸਾਰ ਹਰਮਨਦੀਪ ਸਿੰਘ ਨਾ ਸਿਰਫ ਕਾਰਾਂ ਦੇ ਓਡੋਮੀਟਰਾਂ ਨਾਲ ਛੇੜਛਾੜ ਕਰਦਾ ਸੀ ਬਲਕਿ ਕਾਰਾਂ ਲਈ ਜਾਅਲੀ ਦਸਤਾਵੇਜ਼ (Forged documents) ਵੀ ਬਣਾਉਂਦਾ ਸੀ । ਪੁਲਸ ਦਾ ਕਹਿਣਾ ਹੈ ਕਿ ਇਹ ਮਾਮਲਾ 13 ਮਾਰਚ-2026 ਨੂੰ ਸਾਹਮਣੇ ਆਇਆ ਸੀ । ਇੱਕ ਵਿਅਕਤੀ ਨੇ ਪੁਲਸ ਨੂੰ ਰਿਪੋਰਟ ਕੀਤੀ ਕਿ ਫੇਸਬੁੱਕ ਮਾਰਕੀਟਪਲੇਸ ਤੋਂ ਖਰੀਦੀ ਗਈ ਇੱਕ ਕਾਰ ਦਾ ਓਡੋਮੀਟਰ ਗਲਤ ਸੀ । ਜਾਂਚ ਵਿੱਚ ਪਤਾ ਲੱਗਿਆ ਕਿ ਵਾਹਨ ਨੂੰ ਓਡੋਮੀਟਰ ਦੁਆਰਾ ਦਰਸਾਏ ਗਏ ਤੋਂ ਵੱਧ ਚਲਾਇਆ ਗਿਆ ਸੀ । ਇਸ ਤੋਂ ਇਲਾਵਾ ਵਾਹਨ ਦੇ ਦਸਤਾਵੇਜ਼ ਵੀ ਜਾਅਲੀ ਪਾਏ ਗਏ ।

ਕਪੂਰਥਲਾ ਪੁਲਸ ਨੇ ਚਾਰ ਨੂੰ ਕੀਤਾ 16. 8 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

0
heroin

ਚੰਡੀਗੜ੍ਹ, 8 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਕਪੂਰਥਲਾ ਦੀ ਪੁਲਸ (Kapurthala Police) ਵਲੋਂ ਇਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ 16.8 ਕਿਲੋਗ੍ਰਾਮ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ ।

ਕੀ ਦੱਸਿਆ ਡੀ. ਜੀ. ਪੀ. ਪੰਜਾਬ ਨੇ

ਡੀ. ਜੀ. ਪੀ. ਪੰਜਾਬ ਗੌਰਵ ਯਾਦਵ (D. G. P. Punjab Gaurav Yadav) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਪੂਰਥਲਾ ਪੁਲਸ ਨੇ ਇੱਕ ਔਰਤ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਦੋਸ਼ੀਆਂ ਦੇ ਕਬਜ਼ੇ ਵਿਚੋਂ 16.8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ।

ਕੌਣ ਕੌਣ ਹਨ ਜਿਨ੍ਹਾਂ ਨੂੰ ਕੀਤਾ ਗਿਆ ਹੈ ਗ੍ਰਿ਼ਫ਼ਤਾਰ

ਕਪੂਰਥਲਾ ਪੁਲਸ ਵਲੋਂ ਹੈਰੋਇਨ ਤਸਕਰੀ ਦੇ ਮਾਮਲੇ ਵਿਚ ਜਿਨ੍ਹਾਂ ਚਾਰ ਜਣਿਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲਾ ਦੇ ਬਲਵਿੰਦਰ ਸਿੰਘ, ਅੰਮ੍ਰਿਤਸਰ ਦੇ ਗੋਹਲਵਾੜ ਦੀ ਸੁਮਨਪ੍ਰੀਤ ਕੌਰ ਅੰਮ੍ਰਿਤਸਰ ਦੇ ਪਿੰਡ ਦਾਉਕੇ ਦੇ ਵਸਨੀਕ ਹਰਪਾਲ ਸਿੰਘ ਅਤੇ ਜਸਕਰਨਬੀਰ ਸਿੰਘ ਵਜੋਂ ਹੋਈ ਹੈ । ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸਲੇਟੀ ਰੰਗ ਦੀ ਮਾਰੂਤੀ ਬਲੀਨੋ ਕਾਰ ਵੀ ਜ਼ਬਤ ਕੀਤੀ ਹੈ ।

ਮੁੱਢਲੀ ਜਾਂਚ ਕੀ ਕੀ ਪਤਾ ਲੱਗਿਆ

ਡੀ. ਜੀ. ਪੀ. (D. G. P.) ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ (Drugs) ਦੀ ਤਸਕਰੀ ਪਾਕਿਸਤਾਨ ਅਤੇ ਦੁਬਈ ਸਥਿਤ ਹੈਂਡਲਰਾਂ ਦੇ ਇਸ਼ਾਰੇ ‘ਤੇ ਕੀਤੀ ਜਾ ਰਹੀ ਸੀ । ਉਨ੍ਹਾਂ ਕਿਹਾ ਕਿ ਇਹ ਖੇਪ ਅੰਮ੍ਰਿਤਸਰ ਸਰਹੱਦੀ ਖੇਤਰ ਤੋਂ ਲਿਆਂਦੀ ਗਈ ਸੀ ਅਤੇ ਇਸਦੀ ਡਿਲੀਵਰੀ ਚੰਡੀਗੜ੍ਹ ਵਿੱਚ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅੱਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ । ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ ।

ਕੀ ਦੱਸਿਆ ਐਸ. ਐਸ. ਪੀ. ਕਪੂਰਥਲਾ ਨੇ

ਕਪੂਰਥਲਾ ਪੁਲਸ ਕੀਤੇ ਗਏ ਉਕਤ ਅਪ੍ਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਕਪੂਰਥਲਾ (S. S. P. Kapurthala) ਗੌਰਵ ਤੂਰਾ ਨੇ ਕਿਹਾ ਕਿ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਫਗਵਾੜਾ ਪੁਲਿਸ ਟੀਮਾਂ ਦੁਆਰਾ ਇਕ ਰਣਨੀਤਕ ਅਪ੍ਰੇਸ਼ਨ ਚਲਾਇਆ ਗਿਆ । ਉਨ੍ਹਾਂ ਕਿਹਾ ਕਿ ਜਦੋਂ ਪੁਲਸ ਨੇ ਸ਼ੱਕੀਆਂ ਦੀ ਬਲੇਨੋ ਕਾਰ ਨੂੰ ਰੋਕਿਆ ਤਾਂ ਮੁਲਜ਼ਮ ਨੇ ਪੁਲਸ ਪਾਰਟੀ ਨੂੰ ਗੱਡੀ ਚੜਾਉਣ ਦੀ ਕੋਸ਼ਿਸ਼ ਕਰਦਿਆਂ ਫਰਾਰ ਹੋਣ ਦਾ ਯਤਨ ਕੀਤਾ । ਤੇਜ਼ੀ ਨਾਲ ਪਿੱਛਾ ਕਰਨ ਤੋਂ ਬਾਅਦ ਪੁਲਸ ਨੂੰ ਗੱਡੀ ਨੂੰ ਰੋਕਣ ਲਈ ਗੱਡੀ ਦੇ ਟਾਇਰਾਂ ‘ਤੇ ਗੋਲੀਆਂ ਚਲਾਉਣੀਆਂ ਪਈਆਂ । ਉਹਨਾਂ ਇਹ ਵੀ ਕਿਹਾ ਕਿ ਬਾਅਦ ਵਿਚ ਗੱਡੀ ਦੀ ਤਲਾਸ਼ੀ ਲੈਣ ‘ਤੇ 16.8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ।

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ `ਚ ਇਕ ਵਿਅਕਤੀ ਗ੍ਰਿਫਤਾਰ

0
Vigilance

ਚੰਡੀਗੜ੍ਹ, 8 ਅਪ੍ਰੈਲ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਖਿ਼ਲਾਫ਼ ਜਾਰੀ ਆਪਣੀ ਮੁਹਿੰਮ ਤਹਿਤ ਜੋ ਇਕ ਵਿਅਕਤੀ ਨੂੰ ਰਿਸ਼ਵਤ (Bribe) ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ ਉਹ ਪੀ. ਆਰ. ਟੀ. ਸੀ. ਡਿਪੂ ਬਠਿੰਡਾ ਵਿਚ ਤਾਇਨਾਤ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਹੈ, ਜਿਸਨੂੰ 20 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ।

ਕੀ ਦੱਸਿਆ ਵਿਜੀਲੈਂਸ ਦੇ ਬੁਲਾਰੇ ਨੇ

ਇਸ ਸਬੰਧ ‘ਚ ਰਾਜ ਵਿਜੀਲੈਂਸ ਬਿਊਰੋ ਦੇ ਇਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਤਲਵੰਡੀ ਸਾਬੋ, ਜਿਲਾ ਬਠਿੰਡਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸਿ਼ਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸਿ਼ਕਾਇਤਕਰਤਾ ਪੀ. ਆਰ. ਟੀ. ਸੀ. ਡਿਪੂ ਬਠਿੰਡਾ ਵਿਚ ਡਰਾਈਵਰ ਦੇ ਤੌਰ ‘ਤੇ ਕਾਰਜਸ਼ੀਲ ਹੈ ਅਤੇ ਉਹ ਆਪਣਾ ਬੱਸ ਰੂਟ ਬਦਲਵਾਉਣਾ ਚਾਹੁੰਦਾ ਸੀ । ਇਸ ਸਬੰਧ ‘ਚ ਮੁਲਜ਼ਮ ਕੇਵਲ ਕ੍ਰਿਸ਼ਨ ਫਿਟਰ ਇੰਚਾਰਜ ਬੱਸ ਸਟੈਂਡ ਗੋਨਿਆਣਾ ਅਤੇ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਨੇ ਬੱਸ ਰੂਟ ਬਦਲਣ ਦੇ ਬਦਲੇ ਸਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ । ਸਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ ।

ਰਿਸ਼ਵਤ ਨਾ ਦੇਣ ਦੇ ਚਲਦਿਆਂ ਕੀਤਾ ਗਿਆ ਵਿਜੀਲੈਂਸ ਨਾਲ ਸੰਪਰਕ

ਸਿਕਾਇਤਕਰਤਾ (Complainant) ਅਨੁਸਾਰ ਉਹ ਕਿਸੇ ਵੀ ਪ੍ਰਕਾਰ ਦੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਜਿਸ ਦੇ ਚਲਦਿਆਂ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ । ਸਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਕੰਡਕਟਰ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ, ਜਦੋਂ ਉਹ ਸਿ਼ਕਾਇਤਕਰਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਮੰਗ ਰਿਹਾ ਸੀ । ਇਸ ਸਬੰਧ `ਚ ਦੋਵਾਂ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।

 

ਅਮਰੀਕਾ-ਈਰਾਨ ਦੋ ਹਫ਼ਤਿਆਂ ਦੀ ਜੰਗਬੰਦੀ ਲਈ ਹੋਏ ਸਹਿਮਤ

0
Trump

ਅਮਰੀਕਾ, 8 ਅਪ੍ਰੈਲ 2026 : ਮੱਧ ਪੂਰਬ (Middle East) ਵਿਚ ਚੱਲ ਰਹੀ ਅਮਰੀਕਾ-ਇਜਰਾਇਲ ਵਲੋਂ ਈਰਾਨ ਵਿਰੁੱਧ ਜੰਗ ਤੇ ਅਮਰੀਕਾ-ਈਰਾਨ (US-Iran) ਵਿਚਕਾਰ ਦੋ ਹਫ਼ਤਿਆਂ ਲਈ ਜੰਗਬੰਦੀ ‘ਤੇ ਸਹਿਮਤੀ (Ceasefire agreement) ਹੋ ਗਈ ਹੈ ।

ਕੀ ਆਖਿਆ ਅਮਰੀਕੀ ਰਾਸ਼ਟਰਪਤੀ ਟਰੰਪ ਨੇ

ਪਿਛਲੇ 40 ਦਿਨਾਂ ਦੀ ਜੰਗ ਤੋਂ ਬਾਅਦ ਅਮਰੀਕਾ ਅਤੇ ਇਰਾਨ ਵਿਚਕਾਰ ਆਖਰਕਾਰ ਦੋ ਹਫ਼ਤਿਆਂ ਦੀ ਜੰਗਬੰਦੀ ਲਈ ਸਹਿਮਤੀ ਸਬੰਧੀ ਬੋਲਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੇ ਕਿਹਾ ਕਿ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਫੌਜ ਮੁਖੀ ਦੀਆਂ ਅਪੀਲਾਂ ਤੋਂ ਬਾਅਦ ਲਿਆ ਗਿਆ ਹੈ । ਜੰਗਬੰਦੀ ਤੋਂ ਪਹਿਲਾਂ ਟਰੰਪ ਨੇ ਇਰਾਨ ਨੂੰ ਸਖ਼ਤ ਚੇਤਾਵਨੀ ਦਿੱਤੀ ਸੀ ਕਿ ਜੇਕਰ ਜਹਾਜ਼ਾਂ ਨੂੰ ਹੋਰਮੁਜ਼ ਜਲਡਮਰੂ ਵਿੱਚੋਂ ਸੁਰੱਖਿਅਤ ਰਸਤਾ ਨਹੀਂ ਦਿੱਤਾ ਗਿਆ ਤਾਂ ਉਹ ਉਸ ਦੀ ਪੂਰੀ ਸਭਿਅਤਾ ਨੂੰ ਤਬਾਹ ਕਰ ਦੇਵੇਗਾ। ਉਸ ਨੇ ਮਹੱਤਵਪੂਰਨ ਬੁਨਿਆਦੀ ਢਾਂਚੇ `ਤੇ ਹਮਲਾ ਕਰਨ ਦੀ ਧਮਕੀ ਵੀ ਦਿੱਤੀ ਸੀ ।

ਪਾਕਿਸਤਾਨ ਨੇ ਰੱੱਖਿਆ ਸੀ ਦੋ ਹਫ਼ਤਿਆਂ ਦੀ ਜੰਗਬੰਦੀ ਦਾ ਪ੍ਰਸਤਾਵ

ਨਿਊਯਾਰਕ ਟਾਈਮਜ਼ ਦੀ ਇੱਕ ਰਿਪੋਰਟ ਅਨੁਸਾਰ ਇਹ ਸਮਝੌਤਾ ਪਾਕਿਸਤਾਨ ਦੀ ਵਿਚੋਲਗੀ ਅਤੇ ਚੀਨ ਦੇ ਆਖਰੀ ਸਮੇਂ ਦੇ ਦਖ਼ਲ ਕਾਰਨ ਹੋਇਆ । ਪਾਕਿਸਤਾਨ ਨੇ ਦੋ ਹਫ਼ਤਿਆਂ ਦੀ ਜੰਗਬੰਦੀ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਇਰਾਨ ਨੇ ਸਵੀਕਾਰ ਕਰ ਲਿਆ । ਸਮਝੌਤੇ ਦੇ ਤਹਿਤ ਅਮਰੀਕਾ ਅਤੇ ਇਜ਼ਰਾਈਲ ਆਪਣੇ ਹਮਲੇ ਰੋਕ ਦੇਣਗੇ । ਇਰਾਨ ਵੀ ਆਪਣੇ ਹਮਲੇ ਬੰਦ ਕਰ ਦੇਵੇਗਾ ।

ਇਸ ਸਮੇਂ ਦੌਰਾਨ, ਇਰਾਨੀ ਫੌਜ ਦੀ ਸਹਾਇਤਾ ਨਾਲ ਹੋਰਮੁਜ਼ ਜਲਡਮਰੂ (Strait of Hormuz) ਰਾਹੀਂ ਤੇਲ, ਗੈਸ ਅਤੇ ਹੋਰ ਜਹਾਜ਼ਾਂ ਦਾ ਸੁਰੱਖਿਅਤ ਰਸਤਾ ਯਕੀਨੀ ਬਣਾਇਆ ਜਾਵੇਗਾ । ਇਹ ਜੰਗਬੰਦੀ ਲੇਬਨਾਨ ਸਮੇਤ ਹੋਰ ਖੇਤਰਾਂ ‘ਤੇ ਵੀ ਲਾਗੂ ਹੋਵੇਗੀ । ਇਸ ਤੋਂ ਬਾਅਦ ਅਮਰੀਕਾ ਅਤੇ ਇਰਾਨ ਵਿਚਕਾਰ ਰਸਮੀ ਗੱਲਬਾਤ 10 ਅਪ੍ਰੈਲ ਨੂੰ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਸ਼ੁਰੂ ਹੋਵੇਗੀ ।

ਵਿਧਾਇਕ ਕੋਹਲੀ ਨੇ ਕੀਤੀ ਸ਼ਰਧਾਲੂਆਂ ਲਈ ਬਸ ਰਵਾਨਾ

0
Tirath Yatra

ਪਟਿਆਲਾ 7 ਅਪ੍ਰੈਲ 2026 : ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਕੋਹਲੀ (MLA Ajitpal Kohli) ਵਲੋਂ ਸ਼ਰਧਾਲੂਆਂ ਲਈ ਬਸ ਰਵਾਨਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿਸ ਯੋਜਨਾ ਤਹਿਤ ਰਵਾਨਾ ਕੀਤੀ ਗਈ ਹੈ ਬਸ

ਵਿਧਾਨ ਸਭਾ ਹਲਕਾ ਪਟਿਆਲਾ (ਸ਼ਹਿਰੀ) ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ (Mukh Mantri Teerath Yatra Yojna) ਦੇ ਤਹਿਤ ਵਾਰਡ ਨੰਬਰ 57 ਲਹਿਲ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ (bus leaves) ਕੀਤਾ । ਕੋਹਲੀ ਨੇ ਦੱਸਿਆ ਕਿ ਇਹ ਬੱਸ ਯਾਤਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ, ਵਾਹਘਾ ਬਾਰਡਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ ।

ਕੀ ਆਖਿਆ ਵਿਧਾਇਕ ਕੋਹਲੀ ਨੇ

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ (Punjab Government) ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ਵਿੱਚ ਵਿਲੱਖਣ ਉਪਰਾਲਾ ਕੀਤਾ ਹੈ । ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਗੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ ਜਿਸ ਕਰਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ ।

ਯਾਤਰਾ ਨਾਲ ਸਮਾਜਿਕ ਤੇ ਧਾਰਮਿਕ ਸਾਂਝ ਦੀਆਂ ਤੰਦਾਂ ਮਜ਼ਬੂਤ ਹੋਈਆਂ

ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਵੀ ਵੰਡਿਆ ਜਾਂਦਾ ਹੈ ਅਤੇ ਜਿਹੜੇ ਲੋਕ ਕਿਸੇ ਕਾਰਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਸ਼ਰਧਾਲੂਆਂ ਲੋਕਾਂ ਲਈ ਇਹ ਸਕੀਮ ਵਰਦਾਨ ਸਾਬਤ ਹੋ ਰਹੀ ਹੈ । ਕੋਹਲੀ ਨੇ ਕਿਹਾ ਕਿ ਆਪ ਸਰਕਾਰ ਨੇ ਸਮਾਜਿਕ ਤੇ ਧਾਰਮਿਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਇਹ ਨਿਮਾਣਾ ਉਪਰਾਲਾ ਕੀਤਾ ਹੈ ।

ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੇ ਕੀਤਾ ਸਰਕਾਰ ਤੇ ਵਿਧਾਇਕ ਦਾ ਧੰਨਵਾਦ

ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ। ਇਸ ਮੌਕੇ ਵਾਰਡ ਨੰਬਰ 57 ਤੋਂ ਰਾਹੁਲ ਚੌਹਾਨ , ਜਗਤਾਰ ਜੱਗੀ ਬਲਾਕ ਪ੍ਰੈਜ਼ੀਡੈਂਟ , ਹਰਮਨ ਸੰਧੂ ਯੂਥ ਪ੍ਰੈਜ਼ੀਡੈਂਟ ਹਲਕਾ ਪਟਿਆਲਾ ਸਮੇਤ ਇਲਾਕਾ ਨਿਵਾਸੀ ਵੀ ਹਾਜ਼ਰ ਸਨ ।

ਪੰਜਾਬ `ਚ ਗ੍ਰਨੇਡ ਦੀ ਸਮੱਗਲਿੰਗ ਸਬੰਧੀ ਮੁਲਜ਼ਮ ਗੁਜਰਾਤ `ਚ ਗ੍ਰਿਫ਼ਤਾਰ

0
Arrest

ਅਹਿਮਦਾਬਾਦ, 7 ਅਪ੍ਰੈਲ 2026 : ਗੁਜਰਾਤ ਅੱਤਵਾਦ ਵਿਰੋਧੀ ਦਸਤੇ (Gujarat Anti-Terrorism Squad) ਤੇ ਬਨਾਸਕਾਂਠਾ ਪੁਲਸ ਵਲੋਂ ਸਾਂਝੇ ਓਪਰੇਸ਼ਨ ਦੌਰਾਨ ਇਕ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।

ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਗੁਜਰਾਤ ਅੱਤਵਾਦ ਵਿਰੋਧੀ ਦਸਤੇ (ਏ. ਟੀ. ਐੱਸ.) ਤੇ ਪੁਲਸ ਨੇ ਪੰਜਾਬ ‘ਚ ਗ੍ਰਨੇਡ ਦੀ ਸਮੱਗਲਿੰਗ (Grenade smuggling) ਸਬੰਧੀ ਮੁਲਜ਼ਮ ਤੇ ਆਈ. ਐੱਸ. ਆਈ. ਲਈ ਕੰਮ ਕਰਨ ਵਾਲੇ ਇਕ ਪਾਕਿਸਤਾਨੀ ਗੈਂਗਸਟਰ ਨਾਲ ਸਬੰਧਾਂ ਦੇ ਸ਼ੱਕ ਹੇਠ ਬਿਕਰਮਜੀਤ ਸਿੰਘ ਉਰਫ਼ ਵਿੱਕੀ (Bikramjit Singh alias Vicky) ਨੂੰ ਡੀਸਾ ਕਸਬੇ ਤੋਂ ਗ੍ਰਿਫਤਾਰ ਕੀਤਾ ਹੈ ।

ਕੀ ਦੱਸਿਆ ਏ. ਟੀ. ਐਸ. ਦਸਤੇ ਨੇ

ਅੱਤਵਾਦ ਵਿਰੋਧੀ ਦਸਤੇ ਨੇ ਕਿਹਾ ਕਿ ਬਿਕਰਮਜੀਤ ਨੇ ਕਥਿਤ ਤੌਰ ‘ਤੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਅਨੁਸਾਰ ਪੁਲਸ ਸਟੇਸ਼ਨਾਂ ਤੇ ਹੋਰ ਸੁਰੱਖਿਆ ਅਦਾਰਿਆਂ ‘ਤੇ ਹਮਲਿਆਂ ਦੀ ਸਾਜਿ਼ਸ਼ ਰਚਣ ‘ਚ ਮੁੱਖ ਭੂਮਿਕਾ ਨਿਭਾਈ ਸੀ । ਏ. ਟੀ. ਐੱਸ. ਵੱਲੋਂ ਜਾਰੀ ਇਕ ਰਿਲੀਜ਼ ਅਨੁਸਾਰ ਪੰਜਾਬ ਪੁਲਸ ਵੱਲੋਂ ਸਾਂਝੀ ਕੀਤੀ ਗਈ ਖਾਸ ਜਾਣਕਾਰੀ ਦੇ ਅਧਾਰ ‘ਤੇ ਏ. ਟੀ. ਐੱਸ. ਤੇ ਬਨਾਸਕਾਂਠਾ ਪੁਲਸ ਦੀ ਇਕ ਟੀਮ ਨੇ ਬਿਕਰਮਜੀਤ ਨੂੰ ਡੀਸਾ ਕਸਬੇ ਤੋਂ ਗ੍ਰਿਫ਼ਤਾਰ ਕੀਤਾ । ਉੱਥੇ ਉਹ ਸੜਕ ਕਿਨਾਰੇ ਇਕ ਰੈਸਟੋਰੈਂਟ ‘ਚ ਸਹਾਇਕ ਵਜੋਂ ਕੰਮ ਕਰ ਰਿਹਾ ਸੀ । ਉਸ ਨੇ ਆਪਣੀ ਅਸਲ ਪਛਾਣ ਲੁਕੋਈ ਹੋਈ ਸੀ ।

ਨਾਂਦੇੜ `ਚ ਹੋਇਆ ਸਿ਼ਵ ਸੈਨਾ ਵਰਕਰ ਦਾ ਕਤਲ

0
Sonu

ਛਤਰਪਤੀ ਸੰਭਾਜੀਨਗਰ, 7 ਅਪ੍ਰੈਲ 2026 : ਭਾਰਤ ਦੇਸ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਸ਼ਹਿਰ ਨਾਂਦੇੜ ਵਿਖੇ ਇਕ ਸਿਵ ਸੈਨਾ ਵਰਕਰ ਦਾ ਕਤਲ (Murder) ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।

ਕੀ ਜਾਣਕਾਰੀ ਦਿੱਤੀ ਪੁਲਸ ਅਧਿਕਾਰੀ ਨੇ

ਮਹਾਰਾਸ਼ਟਰ ਦੇ ਨਾਂਦੇੜ ਸ਼ਹਿਰ (Nanded city) ‘ਚ ਲੰਘੇ ਦਿਨੀਂ ਤੜਕੇ ਜੋ ਤਿੰਨ ਲੋਕਾਂ ਵਲੋਂ ਇਕ ਸਿਵ ਸੈਨਾ ਵਰਕਰ (Shiv Sena worker) ਦਾ ਕਤਲ ਕਰ ਦਿੱਤਾ ਗਿਆ ਹੈ ਸਬੰਧੀ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 3 ਦਿਨਾਂ ‘ਚ ਇਹ ਨਾਂਦੇੜ ‘ਚ ਕਿਸੇ ਜਨਤਕ ਜਗ੍ਹਾ ‘ਤੇ ਹੋਏ ਕਤਲ ਦੀ 5ਵੀਂ ਘਟਨਾ ਹੈ ।

ਕੌਣ ਹੈ ਜਿਸਦਾ ਕਤਲ ਕਰ ਦਿੱਤਾ ਗਿਆ

ਅਧਿਕਾਰੀ ਦੇ ਮੁਤਾਬਕ ਸੋਨੂ ਕਲਿਆਣਕਰ (Sonu Kalyankar) (35) ਤੜਕੇ ਕਰੀਬ 5. 30 ਵਜੇ ਸ਼੍ਰੀਨਗਰ ਇਲਾਕੇ ‘ਚ ਸੈਰ ‘ਤੇ ਨਿਕਲਿਆ ਸੀ, ਓਦੋਂ ਹੀ 3 ਲੋਕਾਂ ਨੇ ਉਸ ਉੱਤੇ ਤੇਜ਼ਧਾਰ ਹਥਿਆਰਾਂ (Sharp weapons) ਨਾਲ ਹਮਲਾ ਕਰ ਦਿੱਤਾ । ਉਨ੍ਹਾਂ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਇਹ ਕਤਲ ਜੇਲ `ਚ ਬੰਦ ਇਕ ਕੈਦੀ ਦੇ ਇਸ਼ਾਰੇ ‘ਤੇ ਕੀਤਾ ਗਿਆ, ਜਿਸ ਦਾ ਕਲਿਆਣਕਰ ਦੇ ਨਾਲ ਵਿਵਾਦ ਸੀ ਅਤੇ ਜਿਸ ਨੇ ਪਹਿਲਾਂ ਉਸ ਉੱਤੇ ਗੋਲੀ ਚਲਾਈ ਸੀ । ਇਸ ਮਾਮਲੇ ‘ਚ 2 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ।

ਯੋਜਨਾਬੰਦੀ ਵਿਭਾਗ ਵਿਚ ਸਿੱਧੀ ਭਰਤੀ ਪ੍ਰਕਿਰਿਆ ਨੂੰ ਦਿੱਤੀ ਪ੍ਰਵਾਨਗੀ : ਚੀਮਾ

0
Finance Minister

ਚੰਡੀਗੜ੍ਹ, 7 ਅਪ੍ਰੈਲ 2026 : ਪੰਜਾਬ ਦੇ ਯੋਜਨਾਬੰਦੀ ਵਿਭਾਗ (Planning Department) ਵਿਚ ਅੱਜ 70 ਅਸਾਮੀਆਂ ਭਰਨ (Filling vacancies) ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ ਤੇ ਪ੍ਰਵਾਨਗੀ ਦਿੱਤੇ ਜਾਣ ਦਾ ਸਮਾਚਾਰ ਹੈ ।

ਕੀ ਦੱਸਿਆ ਵਿੱਤ ਮੰਤਰੀ ਪੰਜਾਬ ਨੇ

ਪੰਜਾਬ ਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ (Finance and Planning Minister of Punjab) ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ `ਤੇ ਪ੍ਰਵਾਨਗੀ ਦੇ ਦਿੱਤੀ ਹੈ ।

ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਿਭਾਗਾਂ ਵਿਚ ਭਰਤੀ ਜਾਰੀ : ਵਿੱਤ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਭਰਤੀ ਕਰ ਰਹੀ ਹੈ । ਉਨ੍ਹਾਂ ਦੱਸਿਆ ਕਿ ਦੋ ਪ੍ਰਮੁੱਖ ਸੰਸਥਾਵਾਂ : ਅੰਕੜਾ ਡਾਇਰੈਕਟੋਰੇਟ, ਅਤੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਅਧੀਨ ਆਉਂਦੀਆਂ ਵੱਖ-ਵੱਖ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਲਈ ਸਿੱਧੀ ਭਰਤੀ ਸ਼ੁਰੂ ਕਰਨ ਲਈ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ ।

ਕਿੰਨੀਆਂ ਵਿਚੋਂ ਕਿੰਨੀਆਂ ਅਸਾਮੀਆਂ ਕਿਹੜੇ ਵਿਭਾਗ ਵਿਚ ਜਾਣਗੀਆਂ ਭਰੀਆਂ

ਪ੍ਰਵਾਨਿਤ ਅਸਾਮੀਆਂ ਦਾ ਸ਼੍ਰੇਣੀਵਾਰ ਵੇਰਵਾ ਸਾਂਝਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਕੁੱਲ 70 ਖਾਲੀ ਅਸਾਮੀਆਂ ਵਿੱਚੋਂ 68 ਅਸਾਮੀਆਂ ਅੰਕੜਾ ਡਾਇਰੈਕਟੋਰੇਟ ਵਿੱਚ ਭਰੀਆਂ ਜਾਣਗੀਆਂ । ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿੱਚ 14 ਸਹਾਇਕ ਖੋਜ ਅਫ਼ਸਰਾਂ, 4 ਸੀਨੀਅਰ ਸਹਾਇਕਾਂ ਅਤੇ 50 ਇਨਵੈਸਟੀਗੇਟਰਾਂ ਦੀ ਸਿੱਧੀ ਭਰਤੀ ਸ਼ਾਮਲ ਹੈ । ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਬਾਕੀ ਦੋ ਅਸਾਮੀਆਂ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਨੂੰ ਅਲਾਟ ਕੀਤੀਆਂ ਗਈਆਂ ਹਨ, ਜਿਸ ਵਿੱਚ ਇੱਕ ਗਰੁੱਪ-ਏ ਪ੍ਰੋਗਰਾਮਰ ਅਤੇ ਇੱਕ ਸੀਨੀਅਰ ਸਹਾਇਕ ਦੀ ਭਰਤੀ ਸ਼ਾਮਲ ਹੋਵੇਗੀ ।

ਹਰਪਾਲ ਸਿੰਘ ਚੀਮਾ ਨੇ ਦਿੱਤੀ ਫ਼ੈਸਲੇ ਦੇ ਪਿਛੋਕੜ ਬਾਰੇ ਜਾਣਕਾਰੀ

ਇਸ ਫੈਸਲੇ ਦੇ ਪਿਛੋਕੜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਸ਼ੁਰੂ ਵਿੱਚ ਪੰਜਾਬ ਕੈਬਨਿਟ ਅੱਗੇ ਇੱਕ ਮੰਗ ਪੱਤਰ ਪੇਸ਼ ਕੀਤਾ ਗਿਆ ਸੀ ਜਿਸ ਵਿੱਚ ਇਨ੍ਹਾਂ ਦੋਵਾਂ ਸੰਸਥਾਵਾਂ ਵਿੱਚ ਵੱਖ-ਵੱਖ ਸ਼੍ਰੇਣੀਆਂ ਅਧੀਨ 140 ਅਧਿਕਾਰੀਆਂ ਦੀ ਭਰਤੀ ਦੀ ਤਜਵੀਜ਼ ਰੱਖੀ ਗਈ ਸੀ । ਉਨ੍ਹਾਂ ਅੱਗੇ ਕਿਹਾ ਕਿ 29 ਮਾਰਚ-2026 ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਪ੍ਰਸਤਾਵਿਤ ਅਸਾਮੀਆਂ ਵਿੱਚੋਂ ਪੰਜਾਹ ਫੀਸਦੀ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਨਾਲ ਮੌਜੂਦਾ ਭਰਤੀ ਮੁਹਿੰਮ ਲਈ ਮਨਜ਼ੂਰਸ਼ੁਦਾ ਅਸਾਮੀਆਂ ਦੀ ਕੁੱਲ ਗਿਣਤੀ 70 ਹੋ ਗਈ ।

ਤਜਵੀਜ ਦੀ ਰਸਮੀ ਪ੍ਰਵਾਨਗੀ ਤੋਂ ਬਾਅਦ ਰਸਮੀ ਪੱਤਰ ਐਸ. ਐਸ. ਬੀ. ਨੂੰ ਭੇਜਿਆ ਜਾ ਰਿਹੈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸੋਧੀ ਹੋਈ ਤਜਵੀਜ਼ ਦੀ ਰਸਮੀ ਪ੍ਰਵਾਨਗੀ ਤੋਂ ਬਾਅਦ ਹੁਣ ਰਸਮੀ ਪੱਤਰ ਅਧੀਨ ਸੇਵਾਵਾਂ ਚੋਣ ਬੋਰਡ (ਐਸ. ਐਸ. ਬੀ.) ਨੂੰ ਭੇਜਿਆ ਜਾ ਰਿਹਾ ਹੈ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਐਸ. ਐਸ. ਬੀ. ਵੱਲੋਂ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਅਹਿਮ ਅਸਾਮੀਆਂ ਨੂੰ ਜਲਦ ਤੋਂ ਜਲਦ ਪਾਰਦਰਸ਼ੀ ਢੰਗ ਨਾਲ ਭਰਿਆ ਜਾ ਸਕੇ ।

ਏ. ਕੇ.-47 ਨੂੰ `ਖਿਡੌਣਾ` ਦੱਸਣ ਵਾਲੇ ਪੁਲਸ ਮੁਲਾਜ਼ਮ ਮੁਅੱਤਲ

0
suspended

ਬਿਜਨੌਰ, 7 ਅਪ੍ਰੈਲ 2026 : ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਬਿਜਨੌਰ ਵਿਖੇ ਹਥਿਆਰ ਨੂੰ ਖਿਡੌਣਾ ਦੱਸਣ ਦੇ ਇਕ ਸਟੇਸ਼ਨ ਇੰਚਾਰਜ ਨੂੰ ਮੁਅੱਤਲ (Suspension) ਤੇ ਸਰਕਲ ਅਫ਼ਸਰ ਨੂੰ ਹਟਾਉਣ ਦਾ ਪਤਾ ਚੱਲਿਆ ਹੈ ।

ਕਦੋਂ ਦਾ ਹੈ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਪਿਛਲੇ ਸਾਲ ਨਵੰਬਰ ਮਹੀਨੇ ਵਿਚ ਵਾਇਰਲ ਇਕ ਵੀਡੀਓ ‘ਚ ਏ. ਕੇ.-47 ਰਾਈਫਲ ਤੇ ਹੈਂਡ ਗ੍ਰਨੇਡ ਵਿਖਾਉਣ ਵਾਲੇ ਮੁਲਜ਼ਮ ਨੂੰ ਕਥਿਤ ਤੌਰ ‘ਤੇ ਕਲੀਨ ਚਿੱਟ ਦੇਣ ਵਾਲੇ ਇਕ ਪੁਲਸ ਅਧਿਕਾਰੀ (Police officer) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਇਕ ਸਰਕਲ ਅਫਸਰ (Circle Officer) ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ।

ਕੀ ਦੱਸਿਆ ਪੁਲਸ ਸੁਪਰਡੈਂਟ ਨੇ

ਪੁਲਸ ਦੇ ਸੁਪਰਡੈਂਟ ਅਭਿਸ਼ੇਕ ਝਾਅ ਨੇ ਦੱਸਿਆ ਕਿ ਇਹ ਵੀਡੀਓ ਪਿਛਲੇ ਸਾਲ ਨਵੰਬਰ ‘ਚ ਸਾਹਮਣੇ ਆਈ ਸੀ, ਜਿਸ ‘ਚ ਮੇਰਠ ਦੇ ਇਕ ਨੌਜਵਾਨ ਨੂੰ ਕਥਿਤ ਤੌਰ ‘ਤੇ ਏ. ਕੇ.-47 ਤੇ ਹੈਂਡ ਗ੍ਰਨੇਡ ਨਾਲ ਵਿਖਾਇਆ ਗਿਆ ਸੀ । ਸ਼ੁਰੂਆਤੀ ਜਾਂਚ ਦੌਰਾਨ ਹਥਿਆਰਾਂ ਨੂੰ ਖਿਡੌਣੇ (Weapons toy) ਕਹਿ ਕੇ ਅੰਤਿਮ ਰਿਪੋਰਟ ਲਗਾ ਦਿੱਤੀ ਗਈ ਸੀ । ਹਾਲਾਂਕਿ ਮੁਲਜ਼ਮ ਦੇ ਸ਼ੱਕੀ ਸਬੰਧਾਂ ਬਾਰੇ ਪਤਾ ਲੱਗਣ ਤੋਂ ਬਾਅਦ ਜਾਂਚ ਅੱਤਵਾਦ ਵਿਰੋਧੀ ਦਸਤੇ ਨੂੰ ਤਬਦੀਲ ਕਰ ਦਿੱਤੀ ਗਈ । ਇਸ ਤੋਂ ਬਾਅਦ ਸਟੇਸ਼ਨ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਗਿਆ ਤੇ ਸਰਕਲ ਅਫਸਰ ਨੂੰ ਹਟਾ ਦਿੱਤਾ ਗਿਆ ।

ਮਾਮਲਾ ਘਰ ਖਰੀਦਦਾਰਾਂ ਨਾਲ ਧੋਖਾਧੜੀ ਕੀਤੇ ਜਾਣ ਦਾ

0
Enforcement Directorate

ਨਵੀਂ ਦਿੱਲੀ, 7 ਅਪ੍ਰੈਲ 2026 : ਭਾਰਤ ਦੇਸ਼ ਦੀ ਕੇੇਂਦਰੀ ਜਾਂਚ ਏਜੰਸੀ (Central Investigation Agency) ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਇਕ ਮਾਮਲੇ ਵਿਚ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਕੁਰਕ (Attachment of properties) ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨੇ ਕਰੋੜ ਦੀਆਂ ਕੀਤੀਆਂ ਈ. ਡੀ. ਨੇ ਜਾਇਦਾਦਾਂ ਕੁਰਕ

ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਹਰਿਆਣਾ ਅਤੇ ਰਾਜਸਥਾਨ ‘ਚ 1500 ਤੋਂ ਵੱਧ ਘਰ ਖਰੀਦਦਾਰਾਂ ਨੂੰ ਭੁਗਤਾਨ ਦੇ ਬਾਵਜੂਦ ਰਿਹਾਇਸ਼ੀ ਇਕਾਈਆਂ ਦਾ ਕਬਜ਼ਾ ਨਾ ਸੌਂਪੇ ਜਾਣ ਨਾਲ ਜੁੜੇ ਇਕ ਮਾਮਲੇ ‘ਚ ਮਨੀ ਲਾਂਡਰਿੰਗ ਰੋਕੂ ਐਕਟ (Prevention of Money Laundering Act) (ਪੀ. ਐੱਮ. ਐੱਲ. ਏ.) ਦੇ ਤਹਿਤ ਲੱਗਭਗ 944 ਕਰੋੜ ਰੁਪਏ ਦੀਆਂ ਅਚੱਲ ਜਾਇਦਾਦਾਂ ਕਰਕ ਕਰ ਲਈਆਂ ਹਨ ।

ਕੀ ਦੱਸਿਆ ਅਧਿਕਾਰੀਆਂ ਨੇ

ਈ. ਡੀ. ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਪਲਵਲ, ਫਰੀਦਾਬਾਦ, ਰੇਵਾੜੀ ਅਤੇ ਭਿਵਾੜੀ ‘ਚ ਸਥਿਤ ਪ੍ਰਾਜੈਕਟਾਂ ਨਾਲ ਸਬੰਧਤ ਹੈ, ਜਿੱਥੇ ਕਥਿਤ ਤੌਰ ‘ਤੇ ਭੁਗਤਾਨ ਦੇ ਬਾਵਜੂਦ ਖਰੀਦਦਾਰਾਂ ਨੂੰ ਜਾਇਦਾਦ ਦਾ ਕਬਜ਼ਾ ਨਹੀਂ ਦਿੱਤਾ ਗਿਆ । ਈ. ਡੀ. ਨੇ ਇਕ ਬਿਆਨ ‘ਚ ਕਿਹਾ ਕਿ ਉਸ ਨੇ ‘ਪਿਊਸ਼ ਕਾਲੋਨਾਈਜ਼ਰਸ ਲਿਮਟਿਡ, ਕੰਪਨੀ ਦੇ ਸਾਬਕਾ ਪ੍ਰਮੋਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਕਾਰੋਬਾਰੀ ਸੰਸਥਾਵਾਂ/ ਵਿਅਕਤੀਆਂ ਦੀ ਮਲਕੀਅਤ ਵਾਲੀਆਂ ਅਚੱਲ ਜਾਇਦਾਦਾਂ ਨੂੰ ਅਸਥਾਈ ਤੌਰ ‘ਤੇ ਕੁਰਕ ਕਰ ਲਿਆ ਹੈ । ਬਿਆਨ ਮੁਤਾਬਕ ਕੁਰਕ ਕੀਤੀਆਂ ਗਈਆਂ ਜਾਇਦਾਦਾਂ ‘ਚ ਚਾਰਾਂ ਸ਼ਹਿਰਾਂ ‘ਚ ਮੌਜੂਦ ਪ੍ਰਾਜੈਕਟ ਜ਼ਮੀਨ, ਫਲੈਟ, ਖੇਤੀਬਾੜੀ ਜ਼ਮੀਨ ਅਤੇ ਵਪਾਰਕ ਸਥਾਨ ਸ਼ਾਮਲ ਹਨ ।