Home Blog Page 346

ਆਮ ਆਦਮੀ ਕਲੀਨਿਕਾਂ ਵੱਲੋਂ ਮੀਲ ਪੱਥਰ ਸਥਾਪਤ

0
Aam Aadmi Clinics

ਚੰਡੀਗੜ੍ਹ, 21 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ‘ਆਮ ਆਦਮੀ ਕਲੀਨਿਕ’ ਪ੍ਰੋਜੈਕਟ (Aam Aadmi Clinic’ project) ਨੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸਿਰਫ਼ ਤਿੰਨ ਸਾਲਾਂ ਵਿੱਚ ਆਊਟਪੇਸ਼ੈਂਟ ਵਿਭਾਗ (ਓ. ਪੀ. ਡੀ..) ਵਿੱਚ ਆਉਣ ਵਾਲੇ ਮਰੀਜ਼ਾਂ ਨੇ 4.20 ਕਰੋੜ ਅਤੇ ਲੈਬ ਟੈਸਟ ਕੀਤੇ ਗਏ 2.29 ਕਰੋੜ ਟੈਸਟਾਂ ਨੇ ਬੇਮਿਸਾਲ ਅੰਕੜੇ ਨੂੰ ਪਾਰ ਕਰ ਲਿਆ ਹੈ ।

3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਅਤੇ 2.29 ਕਰੋੜ ਲੈਬ ਟੈਸਟ ਕੀਤੇ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Punjab Health and Family Welfare Minister Dr. Balbir Singh) ਨੇ ਦੱਸਿਆ ਕਿ 15 ਅਗਸਤ, 2022 ਤੋਂ ਹੁਣ ਤੱਕ ਸੂਬੇ ਵਿੱਚ 4.20 ਕਰੋੜ ਤੋਂ ਵੱਧ ਵਿਅਕਤੀਆਂ ਨੇ 881 ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਹਿਰੀ ਖੇਤਰਾਂ ਵਿੱਚ 316 ਅਤੇ ਪੇਂਡੂ ਖੇਤਰਾਂ ਵਿੱਚ 565 ਸਮੇਤ ਸੂਬੇ ਵਿੱਚ ਕੁੱਲ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਹਨਾਂ ਵਿੱਚ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ

ਡਾ. ਬਲਬੀਰ ਸਿੰਘ ਨੇ ਸਾਰੀਆਂ 107 ਕਿਸਮਾਂ ਦੀਆਂ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਇਆ । ਉਨ੍ਹਾਂ ਸਰਵੇਖਣ ਦੇ ਨਤੀਜੇ ਪੇਸ਼ ਕਰਦਿਆਂ ਦੱਸਿਆ ਕਿ ਤਾਜ਼ਾ ਮਰੀਜ਼ਾਂ ਦੀ ਫੀਡਬੈਕ ਦੇ ਅਨੁਸਾਰ, ਪ੍ਰਭਾਵੀ 98 ਫ਼ੀਸਦ ਮਰੀਜ਼ਾਂ ਨੇ ਕਲੀਨਿਕ ਤੋਂ ਹੀ ਦਵਾਈਆਂ ਮਿਲਣ ਦੀ ਰਿਪੋਰਟ ਕੀਤੀ । ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਦੇ ਸਟਾਕ ਦੀ ਹਰ ਸਮੇਂ ਉਪਲਬਧਤਾ ਨੂੰ ਯਕੀਨੀ ਬਣਾਉਣ ਸਬੰਧੀ ਸਖ਼ਤ ਨਿਰਦੇਸ਼ ਦਿੱਤੇ ।

ਕਲੀਨਿਕ ਰੋਜ਼ਾਨਾ 73 ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਦੇਖਭਾਲ ਕਰ ਰਹੇ ਹਨ, ਸੂਬਾ ਵਾਸੀਆਂ ਦੇ ਸਿਹਤ ਸੰਭਾਲ ਖਰਚਿਆਂ ਵਿੱਚ 2000 ਕਰੋੜ ਰੁਪਏ ਦੀ ਕਟੌਤੀ ਹੋਈ : ਡਾ. ਬਲਬੀਰ ਸਿੰਘ

ਆਮ ਆਦਮੀ ਕਲੀਨਿਕਾਂ (Common man clinics) ਵਿੱਚ ਆਉਣ ਵਾਲੇ ਲੋਕਾਂ ਦੀ ਗਿਣਤੀ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹਨਾਂ ਕਲੀਨਿਕਾਂ ਵਿੱਚ ਰੋਜ਼ਾਨਾ ਲਗਭਗ 73,000 ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ ਅਤੇ ਹਰ ਕਲੀਨਿਕ ਵਿੱਚ ਔਸਤਨ 83 ਮਰੀਜ਼ ਰੋਜ਼ਾਨਾ ਆਉਂਦੇ ਹਨ । ਉਨ੍ਹਾਂ ਅੱਗੇ ਕਿਹਾ ਕਿ ਇਹ ਅੰਕੜਾ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਸਿਹਤ ਸਬੰਧੀ ਕੁਸ਼ਲਤਾ ਅਤੇ ਪ੍ਰਭਾਵੀ ਸਹੂਲਤ ਨੂੰ ਦਰਸਾਉਂਦਾ ਹੈ ।

ਡਾ. ਬਲਬੀਰ ਸਿੰਘ ਨੇ ਨਿਰਵਿਘਨ ਦਵਾਈ ਸਪਲਾਈ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕੀਤੀ

ਸਿਹਤ ਮੰਤਰੀ ਨੇ ਕਿਹਾ ਕਿ 4.20 ਕਰੋੜ ਵਿਅਕਤੀਆਂ ਵਿੱਚੋਂ 1.50 ਕਰੋੜ ਵਿਅਕਤੀਆਂ ਨੇ ਵਿਸ਼ੇਸ਼ ਵਿਜ਼ਟ ਕੀਤਾ, ਜੋ ਕਲੀਨਿਕਾਂ ਦੀ ਵਿਆਪਕ ਪਹੁੰਚਯੋਗਤਾ ਨੂੰ ਦਰਸਾਉਂਦਾ ਹੈ, ਜਦੋਂ ਕਿ 2.7 ਕਰੋੜ ਮਰੀਜ਼ਾਂ ਨੇ ਦੁਬਾਰਾ ਵਿਜ਼ਟ ਕੀਤਾ, ਜੋ ਮਰੀਜ਼ਾਂ ਦੇ ਵਿਸ਼ਵਾਸ ਅਤੇ ਸੰਤੁਸ਼ਟੀ ਨੂੰ ਦਰਸਾਉਂਦੀਆਂ ਹਨ। ਉਹਨਾਂ ਅੱਗੇ ਦੱਸਿਆ ਕਿ ਇਹਨਾਂ ਕਲੀਨਿਕਾਂ ਨੇ ਵਿਅਕਤੀਆਂ ਲਈ ਸਿਹਤ ਸੰਭਾਲ ਖਰਚਿਆਂ ਨੂੰ 2000 ਕਰੋੜ ਰੁਪਏ ਦੀ ਵੱਡੀ ਰਕਮ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ।

ਸਰਵੇਖਣ ਵਿੱਚ 98 ਫ਼ੀਸਦ ਮਰੀਜ਼ਾਂ ਨੇ ਕਲੀਨਿਕ ਤੋਂ ਹੀ ਦਵਾਈਆਂ ਮਿਲਣ ਦੀ ਰਿਪੋਰਟ ਕੀਤੀ

ਉਨ੍ਹਾਂ ਅੱਗੇ ਦੱਸਿਆ ਕਿ ਓ. ਪੀ. ਡੀ. ਵਿੱਚ 54 ਫ਼ੀਸਦ ਮਹਿਲਾਵਾਂ ਆ ਰਹੀਆਂ ਹਨ, ਜੋ ਕਿ ਸਿਹਤ ਸੰਭਾਲ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਦਾ ਸੰਕੇਤ ਹਨ। ਇਹ ਕਲੀਨਿਕ ਰਵਾਇਤੀ ਰੁਕਾਵਟਾਂ ਨੂੰ ਤੋੜ ਕੇ ਹਰੇਕ ਵਿਅਕਤੀ ਲਈ ਬਰਾਬਰ ਪਹੁੰਚ ਯਕੀਨੀ ਬਣਾ ਰਹੇ ਹਨ । ਇਸ ਤੋਂ ਇਲਾਵਾ 13.9 ਫ਼ੀਸਦ ਵਿਜ਼ਟ ਬੱਚਿਆਂ ਅਤੇ ਕਿਸ਼ੋਰਾਂ (0-15 ਉਮਰ ਵਰਗ) ਦੁਆਰਾ ਕੀਤੇ ਜਾਂਦੇ ਹਨ, ਜਦੋਂ ਕਿ 61.3 ਫ਼ੀਸਦ ਵਿਜ਼ਟ ਬਾਲਗਾਂ (16-60 ਉਮਰ ਸਮੂਹ) ਦੁਆਰਾ ਕੀਤੇ ਜਾਂਦੇ ਹਨ ।

ਹਰੇਕ ਕਲੀਨਿਕ ਆਈ. ਟੀ. ਬੁਨਿਆਦੀ ਢਾਂਚੇ ਨਾਲ ਲੈਸ ਹੈ

ਇਸੇ ਤਰ੍ਹਾਂ 24.8 ਫ਼ੀਸਦ ਵਿਜ਼ਟ ਬਜ਼ੁਰਗ ਨਾਗਰਿਕਾਂ (24.8 percent visits by senior citizens)  (60 ਸਾਲ ਤੋਂ ਵੱਧ) ਦੁਆਰਾ ਕੀਤੇ ਜਾਂਦੇ ਹਨ। ਇਹ ਵਿਭਿੰਨ ਉਮਰ ਪ੍ਰਤੀਨਿਧਤਾ ਆਮ ਆਦਮੀ ਕਲੀਨਿਕਾਂ ਦੇ ਸਿਹਤ ਸੰਭਾਲ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ । ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਹਰੇਕ ਕਲੀਨਿਕ ਆਈ. ਟੀ. ਬੁਨਿਆਦੀ ਢਾਂਚੇ ਨਾਲ ਲੈਸ ਹੈ, ਜੋ ਰਜਿਸਟ੍ਰੇਸ਼ਨ, ਡਾਕਟਰੀ ਸਲਾਹ, ਜਾਂਚ ਅਤੇ ਨੁਸਖ਼ਿਆਂ ਦੇ ਸੰਪੂਰਨ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਉਂਦਾ ਹੈ ।

Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਾਭਾ ‘ਚ ਡੇਂਗੂ ਕੇਸਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ ਮੰਡੌੜ ਮੰਡੀ ਦਾ ਦੌਰਾ

0
Mandaur Mandi

ਪਟਿਆਲਾ, 21 ਅਕਤੂਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਅੱਜ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੌੜ ਮੰਡੀ ਦਾ ਦੌਰਾ ਕੀਤਾ ।

ਕਿਸਾਨਾਂ ਨੇ ਖਰੀਦ ਪ੍ਰਬੰਧਾਂ ‘ਤੇ ਤਸੱਲੀ ਜਤਾਈ

ਇਸ ਮੌਕੇ ਆਪਣੀ ਜਿਣਸ ਵੇਚਣ (Selling goods) ਆਏ ਕਿਸਾਨਾਂ ਨੇ ਖਰੀਦ ਪ੍ਰਕ੍ਰਿਆ ‘ਤੇ ਤਸੱਲੀ ਪ੍ਰਗਟਾਉਂਦਿਆਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ‘ਚ ਕੋਈ ਮੁਸ਼ਕਿਲ ਨਹੀਂ ਅਤੇ ਉਨ੍ਹਾਂ ਨੂੰ ਨਾਲ-ਨਾਲ ਅਦਾਇਗੀ ਵੀ ਹੋ ਗਈ ਹੈ । ਕਿਸਾਨਾਂ ਨੇ ਇਸ ਗੱਲ ਦੀ ਵੀ ਸ਼ਲਾਘਾ ਕੀਤੀ ਕਿ ਮੰਡੀ ‘ਚ ਝੋਨੇ ਦੀਆਂ ਬੋਰੀਆਂ (Sacks of rice in the market) ਦੀ ਨਾਲੋ-ਨਾਲ ਚੁਕਾਈ ਵੀ ਹੋ ਰਹੀ ਹੈ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਵਧਾਈ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਜਾ ਰਹੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਖਰੀਦਿਆ ਜਾ ਰਿਹਾ ਹੈ ।

ਅਧਿਕਾਰੀਆਂ ਨੂੰ ਹਦਾਇਤ, ਦੂਜੇ ਰਾਜਾਂ ਤੋਂ ਅਣ-ਅਧਿਕਾਰਤ ਝੋਨਾ ਜਾਂ ਚਾਵਲ ਲਿਆਉਣ ਤੇ ਬੋਗਸ ਖਰੀਦ ਰੋਕਣ ਲਈ ਕੋਈ ਕੁਤਾਹੀ ਨਾ ਕੀਤੀ ਜਾਵੇ

ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ (Dried paddy in the markets) ਲਿਆਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚ 6 ਲੱਖ 3994 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ‘ਚੋਂ 5 ਲੱਖ 95 ਹਜ਼ਾਰ 728 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਲਈ ਕਿਸਾਨਾਂ ਨੂੰ 100 ਫੀਸਦੀ ਖਰੀਦ ਦੀ 1240 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ । ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਡੀ. ਟੀ. ਓ. ਬਬਨਦੀਪ ਸਿੰਘ ਵਾਲੀਆ, ਡੀ. ਐਫ. ਐਸ. ਸੀ. ਰਵਿੰਦਰ ਕੌਰ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਵੀ ਕੀਤੀ ।

ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ, ਤੁਰੰਤ ਹੋਵੇਗੀ ਖਰੀਦ-ਡਾ. ਪ੍ਰੀਤੀ ਯਾਦਵ

ਇਸੇ ਦੌਰਾਨ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਬਾਹਰਲੇ ਰਾਜਾਂ ਨਾਲ ਲੱਗਦੀਆਂ ਹੱਦਾਂ ‘ਤੇ ਲਗਾਏ ਜਾ ਰਹੇ ਨਾਕਿਆਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਮੌਜੂਦਾ ਝੋਨੇ ਦੀ ਖਰੀਦ ਦੇ ਸੀਜਨ ਦੌਰਾਨ ਝੋਨੇ ਜਾਂ ਚੌਲਾਂ ਦੀ ਬੋਗਸ ਖਰੀਦ/ ਗ਼ੈਰ ਕਾਨੂੰਨੀ ਰੀਸਾਇਕਲਿੰਗ ਨਾ ਕਰ ਸਕੇ । ਜਿਸ ਲਈ ਸਾਰੇ ਨਾਕਿਆਂ ‘ਤੇ ਪੰਜਾਬ ਤੋਂ ਬਾਹਰੋਂ ਆ ਰਹੇ ਟਰੱਕਾਂ ਦੇ ਬਿਲ ਬਿਲਟੀਆਂ ਆਦਿ ਦੀ ਚੈਕਿੰਗ ਕਰਕੇ ਡਿਟੇਲ ਨੋਟ ਕਰਨ ‘ਚ ਕੋਈ ਢਿੱਲ ਨਾ ਵਰਤੀ ਜਾਵੇ ।

ਮੰਡੀਆਂ ‘ਚ 6 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ, 5.95 ਲੱਖ ਮੀਟ੍ਰਿਕ ਟਨ ਦੀ ਖਰੀਦ, 1240 ਕਰੋੜ ਰੁਪਏ ਦੀ ਕੀਤੀ ਅਦਾਇਗੀ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੂਜੇ ਰਾਜਾਂ ਤੋਂ ਘੱਟ ਰੇਟ ‘ਤੇ ਝੋਨਾ/ਚਾਵਲ ਖਰੀਦ ਕੇ ਪੰਜਾਬ ਵਿੱਚ ਵੇਚਣ ਲਈ ਲਿਆਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ । ਇਸ ਅਣ-ਅਧਿਕਾਰਤ ਆਉਣ ਵਾਲੇ ਝੋਨੇ ਜਾਂ ਚਾਵਲ ਦੀ ਆਮਦ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਰੋਕਣ ਲਈ ਟੀਮਾਂ ਪੂਰੀ ਮੁਸਤੈਦੀ ਵਰਤਣ ਅਤੇ ਇਸ ਮਾਮਲੇ ‘ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗ਼ੈਰ ਕਾਨੂੰਨੀ ਝੋਨੇ ਅਤੇ ਚਾਵਲ ਦੇ ਪਾਏ ਜਾਣ ਵਾਲੇ ਟਰੱਕ ਜਾਂ ਗੁਦਾਮ ਜਬਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

Read More : ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ : ਡੀ. ਐਫ. ਐਸ. ਸੀ. 

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ

0
Deputy Commissioner

ਪਟਿਆਲਾ, 21 ਅਕਤੂਬਰ 2025 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਪਟਿਆਲਾ ਜ਼ਿਲ੍ਹੇ ‘ਚ ਪਰਾਲੀ ਨੂੰ ਸਾੜਨ ਤੋਂ ਬਿਨ੍ਹਾਂ ਸੰਭਾਲਣ ਲਈ ਅੱਗੇ ਆਏ ਕਿਸਾਨਾਂ ਨੂੰ ਹੱਲਾਸ਼ੇਰੀ ਦਿੱਤੀ ਹੈ । ਉਨ੍ਹਾਂ ਨੇ ਅੱਜ ਪਿੰਡ ਮੰਡੌੜ (Village Mandaur) ਵਿਖੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਗੱਠਾਂ ਬਣਵਾ ਰਹੇ ਕਿਸਾਨ ਇੰਦਰਜੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ।

ਹੋਰ ਕਿਸਾਨ ਵੀ ਅੱਗ ਨਾ ਲਾਉਣ ਲਈ ਅੱਗੇ ਆਉਣ, ਪਰਾਲੀ ਸੰਭਾਲਣ ਲਈ ਪ੍ਰਸ਼ਾਸਨ ਮੁਹੱਈਆ ਕਰਵਾਏਗਾ ਮਸ਼ੀਨਰੀ

ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ (Environmental protection) ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਵੇਗੀ, ਜਿਸ ਲਈ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 ‘ਤੇ ਸੰਪਰਕ ਕਰਨ ।

ਸਮੂਹ ਐਸ. ਡੀ. ਐਮਜ਼, ਡੀ. ਐਸ. ਪੀਜ. ਤੇ ਟੀਮਾਂ ਖੇਤਾਂ ‘ਚ ਕਿਸਾਨਾਂ ਨਾਲ ਬਣਾ ਰਹੀਆਂ ਨੇ ਰਾਬਤਾ

ਡਾ. ਪ੍ਰੀਤੀ ਯਾਦਵ ਨੇ ਪਰਾਲੀ ਨੂੰ ਜਮੀਨ ‘ਚ ਮਿਲਾਉਣ (Mixing straw into the soil) ਤੇ ਬੇਲਰਾਂ ਨਾਲ ਗੱਠਾਂ ਬਣਵਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਬੇਲਰ ਮਾਲਕ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬੇਲਰ ਤੇ ਟ੍ਰੈਕਟਰ ਖਰੀਦਿਆ ਹੈ, ਜੋ ਕਿ ਇਕ ਦਿਨ ‘ਚ 150 ਏਕੜ ਰਕਬੇ ‘ਚ ਪਰਾਲੀ ਦੀਆਂ ਗੱਠਾਂ ਬਣਾ ਦਿੰਦਾ ਹੈ। ਜਦਕਿ ਪਿੰਡ ਮੰਡੌੜ ਦੇ ਸਰਪੰਚ ਹਰਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ‘ਚ ਕੋਈ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ।

ਪਟਿਆਲਾ ਜ਼ਿਲ੍ਹੇ ਦੇ ਕਿਸਾਨ ਪਰਾਲੀ ਸੰਭਾਲਣ ਲਈ ਮਸ਼ੀਨਰੀ ਲੈਣ ਵਾਸਤੇ ਕੰਟਰੋਲ ਰੂਮ 0175-2350550 ‘ਤੇ ਸੰਪਰਕ ਕਰਨ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਏ. ਡੀ. ਸੀਜ ਤੇ ਐਸ. ਡੀ. ਐਮ, ਡੀ. ਐਸ. ਪੀਜ. ਤੇ ਹੋਰ ਟੀਮਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਲਗਾਤਾਰ ਕਿਸਾਨਾਂ ਨਾਲ ਰਾਬਤਾ ਬਣਾ ਰਿਹਾ ਹੈ । ਜਦਕਿ ਪਿੰਡ ਤੇ ਕਲੱਸਟਰ ਪੱਧਰ ‘ਤੇ ਕਲੱਸਟਰ ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ, ਏ. ਡੀ. ਸੀ. ਨਵਰੀਤ ਕੌਰ ਸੇਖੋਂ, ਸਿਮਰਪ੍ਰੀਤ ਕੌਰ, ਐਸ. ਪੀ. ਪਲਵਿੰਦਰ ਸਿੰਘ ਚੀਮਾ, ਐਚ. ਐਸ. ਮਾਨ, ਜਸਵੀਰ ਸਿੰਘ, ਸਮੂਹ ਐਸ. ਡੀ. ਐਮਜ. ਤੇ ਡੀ. ਐਸ. ਪੀਜ. ਸਮੇਤ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਏ. ਈ. ਓ. ਰਵਿੰਦਰ ਸਿੰਘ, ਏ. ਡੀ. ਓ. ਰਸਪਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ ।

Read More : ਪਰਾਲੀ ਸਾੜਨ ਨੂੰ ਰੋਕਣ ‘ਚ ਅਸਫਲ ਰਹਿਣ ਲਈ 1,379 ਸੁਪਰਵਾਈਜ਼ਰਾਂ ਤੇ ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਜੇਲ੍ਹ ਵਿਭਾਗ ਵੱਲੋਂ ਸ਼ਰਧਾਂਜਲੀ ਅਰਪਿਤ ਕਰਨ ਲਈ ਸਮਾਗਮ ਕਰਵਾਇਆ

0
Punjab Jail Department

ਪਟਿਆਲਾ, 21 ਅਕਤੂਬਰ 2025 : ਪੰਜਾਬ ਜੇਲ੍ਹ ਵਿਭਾਗ (Punjab Jail Department) ਵੱਲੋਂ ਅੱਤਵਾਦ ਸਮੇਂ ਅਤੇ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਆਈ. ਜੀ. (ਜੇਲ੍ਹਾਂ), ਸਹਾਇਕ ਸੁਪਰਡੈਂਟ ਜੇਲਜ ਅਤੇ ਹੈਡਵਾਰਡਰ/ਵਾਰਡਰ ਰੈਂਕ ਦੇ 12 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਟਿਆਲਾ ਸਥਿਤ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ (Punjab Jail Training School) ਵਿਖੇ ਸੂਬਾ ਪੱਧਰੀ ਸਮਾਗਮ (State level event) ਕਰਵਾਇਆ ਗਿਆ ।

ਇਸ ਮੌਕੇ ਏ. ਡੀ. ਜੀ. ਪੀ. (ਜੇਲ੍ਹਾਂ) ਪੰਜਾਬ, ਅਰੁਨ ਪਾਲ ਸਿੰਘ, ਡੀ. ਆਈ. ਜੀ. (ਜੇਲ੍ਹਾਂ) ਹੈਡਕੁਆਟਰ ਮਨਮੋਹਨ ਕੁਮਾਰ, ਡੀ. ਆਈ. ਜੀ. (ਜੇਲ੍ਹਾਂ) ਪਟਿਆਲਾ ਸਰਕਲ ਦਲਜੀਤ ਸਿੰਘ ਰਾਣਾ ਅਤੇ ਡੀ. ਆਈ. ਜੀ. (ਜੇਲ੍ਹਾਂ) ਫਿਰੋਜਪੁਰ ਸਰਕਲ ਸਤਵੀਰ ਸਿੰਘ ਅਟਵਾਲ ਨੇ ਉਚੇਚੇ ਤੌਰ ਉਤੇ ਸ਼ਿਰਕਤ ਕੀਤੀ ।

ਅਰੁਨ ਪਾਲ ਸਿੰਘ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਸੁਣੀਆਂ ਦੁੱਖ ਤਕਲੀਫਾਂ

ਇਸ ਮੌਕੇ ਏ. ਡੀ. ਜੀ. ਪੀ. (ਜੇਲ੍ਹਾਂ) ਪੰਜਾਬ (A. D. G. P. (Jails) Punjab) ਅਰੁਨ ਪਾਲ ਸਿੰਘ ਨੇ ਸ਼ਹੀਦੀ ਸਮਾਰਕ ਤੇ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਹਰ ਸੰਭਵ ਕੋਸ਼ਿਸ਼ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿਵਾਇਆ ।

ਹਰ ਇਕ ਜੇਲ੍ਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਅਤੇ ਨਿਰਭੈ ਹੋ ਕੇ ਨਿਭਾਵੇ

ਅਰੁਨ ਪਾਲ ਸਿੰਘ (Arun Pal Singh) ਨੇ ਕਿਹਾ ਕਿ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਇਹੋ ਹੈ ਕਿ ਹਰ ਇਕ ਜੇਲ੍ਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਅਤੇ ਨਿਰਭੈ ਹੋ ਕੇ ਨਿਭਾਵੇ । ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਟ੍ਰੇਨਿੰਗ ਅਧੀਨ ਟ੍ਰੇਨੀਜ ਨਾਲ ਗੱਲਬਾਤ ਕਰਦਿਆਂ ਏ. ਡੀ. ਜੀ. ਪੀ. ਨੇ ਟ੍ਰੇਨੀਜ਼ ਨੂੰ ਇਕ ਚੰਗੇ ਜੇਲ੍ਹ ਕਰਮਚਾਰੀ ਬਣਨ ਦੇ ਗੁਣਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਸ਼ਹੀਦਾਂ ਤੋਂ ਪ੍ਰੇਰਨਾ ਲੈਂਦੇ ਹੋਏ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਦੀ ਨਸੀਹਤ ਦਿੱਤੀ ।

ਸ਼ਹੀਦਾਂ ਦੇ ਪਰਿਵਾਰਾਂ, ਸੁਪਰਡੈਂਟ ਜੇਲਜ, ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਦੇ ਸਟਾਫ ਅਤੇ ਟ੍ਰੇਨੀਜ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ, ਸੁਪਰਡੈਂਟ ਜੇਲਜ, ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਦੇ ਸਟਾਫ ਅਤੇ ਟ੍ਰੇਨੀਜ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ । ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ । ਇਸ ਮੌਕੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਵਰੁਣ ਸ਼ਰਮਾ ਨੇ ਇਸ ਦਿਨ ਦੇ ਇਤਿਹਾਸ ਬਾਰੇ ਦੱਸਿਆ ਅਤੇ ਸ਼ਹੀਦਾਂ ਦੇ ਪਰਿਵਾਰਾ ਦਾ ਧੰਨਵਾਦ ਕੀਤਾ । ਇਸ ਰਾਜ ਪੱਧਰੀ ਸਮਾਗਮ ਦਾ ਮੰਚ ਸੰਚਾਲਨ ਵਾਇਸ ਪ੍ਰਿੰਸੀਪਲ ਮੁਕੇਸ਼ ਸ਼ਰਮਾ ਨੇ ਕੀਤਾ ।

Read More : ਪੰਜਾਬ ਦੇ ਜੇਲ੍ਹ ਵਿਭਾਗ ‘ਚ 500 ਨਵੀਆਂ ਭਰਤੀਆਂ ਨੂੰ ਪ੍ਰਵਾਨਗੀ

ਪੁਲਿਸ ਯਾਦਗਾਰੀ ਦਿਹਾੜੇ ਮੌਕੇ ਪਟਿਆਲਾ ਪੁਲਿਸ ਲਾਈਨ ‘ਚ ਸ਼ਰਧਾਂਜਲੀ ਸਮਾਰੋਹ

0
Police Remembrance Day

ਪਟਿਆਲਾ, 21 ਅਕਤੂਬਰ 2025 : ਪਟਿਆਲਾ ਰੇਂਜ ਦੇ ਡੀ. ਆਈ. ਜੀ. ਕੁਲਦੀਪ ਸਿੰਘ ਚਾਹਲ (DIG Kuldeep Singh Chahal of Patiala Range) ਦੀ ਅਗਵਾਈ ਹੇਠ ਅੱਜ ਪੁਲਿਸ ਲਾਈਨ ਪਟਿਆਲਾ ਦੀ ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ ‘ਤੇ ਪੁਲਿਸ ਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁਲਿਸ ਯਾਦਗਾਰੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ (Tribute ceremony) ਕਰਵਾਇਆ ਗਿਆ । ਸਮਾਰੋਹ ਦੌਰਾਨ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ, ਐਸ. ਐਸ. ਪੀ. ਵਰੁਣ ਸ਼ਰਮਾ, ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਹਰਿੰਦਰ ਸੰਧੂ, ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ ਸਮੇਤ ਪੁਲਿਸ ਦੇ ਸਾਬਕਾ ਤੇ ਮੌਜੂਦਾ ਅਧਿਕਾਰੀਆਂ ਤੇ ਸ਼ਹੀਦ ਪਰਿਵਾਰਾਂ ਨੇ ਸ਼ਹੀਦਾਂ ਦੀ ਸਮਾਧੀ ‘ਤੇ ਫੁਲ ਮਾਲਾਵਾਂ ਭੇਟ ਕੀਤੀਆਂ ।

ਪੰਜਾਬ ਪੁਲਿਸ ਮੌਜੂਦਾ ਸਮੇਂ ਦਰਪੇਸ਼ ਚੁਣੌਤੀਆਂ ਨੂੰ ਪੂਰੀ ਪ੍ਰਤੀਬੱਧਤਾ ਤੇ ਪੇਸ਼ੇਵਰ ਢੰਗ ਨਾਲ ਨਜਿੱਠਣ ਦੇ ਸਮਰੱਥ- ਡੀ. ਆਈ. ਜੀ. ਕੁਲਦੀਪ ਸਿੰਘ ਚਾਹਲ

ਡੀ. ਆਈ. ਜੀ. ਨੇ ਕਿਹਾ ਕਿ ਸੂਬੇ ‘ਚ ਅਮਨ ਕਾਨੂੰਨ (Law and order) ਕਾਇਮ ਕਰਨ ਲਈ ਪੰਜਾਬ ਪੁਲਿਸ ਦੀ ਬਹੁਤ ਵੱਡੀ ਕੁਰਬਾਨੀ ਹੈ ਜਦਕਿ ਮੌਜੂਦਾ ਦੌਰ ‘ਚ ਵੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਮੌਜੂਦਾ ਸਮੇਂ ਦਰਪੇਸ਼ ਚੁਣੌਤੀਆਂ ਨਾਲ ਪੂਰੀ ਪ੍ਰਤੀਬੱਧਤਾ ਤੇ ਪੇਸ਼ੇਵਰ ਢੰਗ ਨਾਲ ਨਜਿੱਠਣ ਦੇ ਸਮਰੱਥ ਹੈ।

ਕਿਹਾ, ਸਾਡੇ ਸ਼ਹੀਦਾਂ ਦੀ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ

ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਪੁਲਿਸ (Punjab Police) ਨੇ ਕਰੀਬ 10 ਸਾਲ ਦਹਿਸ਼ਤਗਰਦੀ ਦਾ ਸਾਹਮਣਾ ਕੀਤਾ, ਜਿਸ ਦੌਰਾਨ ਪੁਲਿਸ ਅਫ਼ਸਰਾਂ, ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਸਮੇਤ ਕੁਲ 1784 ਸ਼ਹੀਦ ਹੋਏ, ਇਨ੍ਹਾਂ ਵਿੱਚ 157 ਸ਼ਹੀਦ ਇਕੱਲੀ ਪਟਿਆਲਾ ਰੇਂਜ ਦੀ ਪੁਲਿਸ ਦੇ ਸਨ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ ।

ਅੱਜ ਦਾ ਦਿਨ ਉਨ੍ਹਾਂ ਮਹਾਨ 10 ਸ਼ਹੀਦਾਂ ਦੀ ਪਵਿਤਰ ਯਾਦ ‘ਚ ਮਨਾਇਆ ਜਾਂਦਾ ਹੈ

ਡੀ. ਆਈ. ਜੀ. ਚਾਹਲ ਨੇ ਦੱਸਿਆ ਕਿ ਅੱਜ ਦਾ ਦਿਨ ਉਨ੍ਹਾਂ ਮਹਾਨ 10 ਸ਼ਹੀਦਾਂ ਦੀ ਪਵਿਤਰ ਯਾਦ ‘ਚ ਮਨਾਇਆ ਜਾਂਦਾ ਹੈ, ਜਿਹੜੇ 21 ਅਕਤੂਬਰ 1959 ਨੂੰ ਹੌਟ ਸਪਰਿੰਗ ਲਦਾਖ ਵਿਖੇ ਚੀਨ ਦੀ ਫ਼ੌਜ ਵੱਲੋਂ ਸੀ.ਆਰ.ਪੀ.ਐਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਗਸ਼ਤੀ ਟੁਕੜੀ ‘ਤੇ ਘਾਤ ਲਗਾ ਕੇ ਹਮਲਾ ਕਰਨ ਕਰਕੇ ਦੇਸ਼ ਦੀ ਰੱਖਿਆ ਕਰਦਿਆ ਸ਼ਹੀਦੀਆਂ ਪਾ ਗਏ ਸਨ।

ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਬਦੌਲਤ ਹੀ ਆਜ਼ਾਦ ਫ਼ਿਜ਼ਾ ਅਤੇ ਸ਼ਾਂਤੀ ਦੀ ਬਹਾਲੀ ਹੋਈ ਹੈ

ਐਸ. ਐਸ. ਪੀ. ਵਰੁਣ ਸ਼ਰਮਾ (S. S. P. Varun Sharma) ਨੇ ਪੁੱਜੇ ਸ਼ਹੀਦਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਬਦੌਲਤ ਹੀ ਆਜ਼ਾਦ ਫ਼ਿਜ਼ਾ ਅਤੇ ਸ਼ਾਂਤੀ ਦੀ ਬਹਾਲੀ ਹੋਈ ਹੈ, ਜਿਸ ਲਈ ਇਨ੍ਹਾਂ ਸ਼ਹੀਦ ਪਰਿਵਾਰਾਂ ਦਾ ਮੁੱਲ ਮੋੜਿਆ ਨਹੀਂ ਜਾ ਸਕਦਾ । ਐਸ. ਐਸ. ਪੀ. ਨੇ ਕਿਹਾ ਕਿ ਸਾਡੇ ਸ਼ਹੀਦਾਂ ਦੀ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਣਾ ਦਿੰਦੀ ਰਹੇਗੀ । ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨਸ਼ਿਆਂ ਦੇ ਦੈਂਤ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ । ਡੀ. ਐਸ. ਪੀ. (ਸਥਾਨਕ) ਨੇਹਾ ਅਗਰਵਾਲ ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਸ਼ਰਧਾਂਜਲੀ ਭੇਟ ਕੀਤੀ ।

ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨ ਉਪਰੰਤ ਸ਼ਹੀਦ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਗਈਆਂ

ਇਸ ਦੌਰਾਨ ਡੀ. ਐਸ .ਪੀ. ਹਰਸਿਮਰਨ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਟੁਕੜੀ ਨੇ ਸੋਗ ਤੇ ਸਲਾਮੀ ਸ਼ਾਸ਼ਤਰ ਅਤੇ ਦੋ ਮਿੰਟ ਦਾ ਮੌਨ ਧਾਰਨ ਮਗਰੋਂ ਬਿਗਲਰ ਵੱਲੋਂ ਰਿਵਾਲੀ ਦੀ ਧੁਨ ਵਜਾਏ ਜਾਣ ਨਾਲ ਸ਼ਹੀਦਾਂ ਨੂੰ ਸਲਾਮੀ ਦਿੱਤੀ । ਇਸ ਮੌਕੇ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨ ਉਪਰੰਤ ਸ਼ਹੀਦ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਗਈਆਂ । ਸਮਾਰੋਹ ਦੌਰਾਨ ਪਾਵਰ ਹਾਊਸ ਯੂਥ ਕਲੱਬ ਤੇ ਯੂਥ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਇੱਕ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ।

ਸਮਾਗਮ ਵਿਚ ਕੌਣ ਕੌਣ ਸੀ ਮੌਜੂਦ

ਸਮਾਗਮ ਮੌਕੇ ਵਧੀਕ ਸੈਸ਼ਨਜ ਜੱਜ ਹਰਿੰਦਰ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਸਾਬਕਾ ਆਈ. ਜੀ. ਪਰਮਜੀਤ ਸਿੰਘ ਗਿੱਲ, ਅਮਰ ਸਿੰਘ ਚਾਹਲ, ਅਮਰਜੀਤ ਸਿੰਘ ਘੁੰਮਣ, ਸੁਖਦੇਵ ਸਿੰਘ ਵਿਰਕ, ਸਮਸ਼ੇਰ ਸਿੰਘ ਬੋਪਾਰਾਏ, ਮਨਜੀਤ ਸਿੰਘ ਬਰਾੜ, ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਮੀਤ ਪ੍ਰਧਾਨ ਪ੍ਰੇਮ ਚੰਦ, ਐਸ. ਪੀ. ਵੈਭਵ ਚੌਧਰੀ, ਪਲਵਿੰਦਰ ਸਿੰਘ ਚੀਮਾ, ਗੁਰਬੰਸ ਸਿੰਘ ਬੈਂਸ, ਐਚ.ਐਸ. ਮਾਨ, ਸਵਰਨਜੀਤ ਕੌਰ, ਅੱਛਰੂ ਰਾਮ ਅਤੇ ਸਮੂਹ ਡੀ. ਐਸ. ਪੀਜ. ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ ।

Read More : ਪੁਲਿਸ ਕਮਿਸ਼ਨਰ ਲੁਧਿਆਣਾ ਨੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੁਲਿਸ ਲਾਈਨ ਤੋਂ 10 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਦਿਖਾਈ ਹਰੀ ਝੰਡੀ

ਚੰਦ ਕੁ ਦਿਨਾਂ ਵਿਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ : ਸਾਬਕਾ ਡੀ. ਜੀ. ਪੀ.

0
Mustfa

ਚੰਡੀਗੜ੍ਹ, 21 ਅਕਤੂਬਰ 2025 : ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਮੁਹੰਮਦ ਮੁਸਤਫਾ (Muhammad Mustafa) ਨੇ ਆਪਣੇ ਅਤੇ ਪਰਿਵਾਰਕ ਮੈਂਬਰਾਂ ਤੇ ਦਰਜ ਕੀਤੇ ਗਏ ਮਾਮਲੇ ਤੋਂ ਬਾਅਦ ਆਪਣਾ ਪੱਖ ਰੱਖਦਿਆਂ ਆਖਿਆ ਕਿ ਜੋ ਕੇਸ ਦਰਜ ਕੀਤਾ ਗਿਆ ਹੈ ਉਹ ਇਕ ਸਿ਼ਕਾਇਤ ਦੇ ਆਧਾਰ ਤੇ ਕੀਤਾ ਗਿਆ ਹੈ ਤੇ ਇਹ ਪੁਲਸ ਦੀ ਡਿਊਟੀ ਵੀ ਹੈ ਕਿ ਉਹ ਜਦੋਂ ਲਿਖਤੀ ਸਿ਼ਕਾਇਤ ਆ ਜਾਵੇ ਤਾਂ ਐਫ. ਆਈ. ਆਰ. ਦਰਜ ਕਰਕੇ ਮਾਮਲੇ ਦੀ ਜਾਂ ਕਰੇ । ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਦੀ ਸਿ਼ਕਾਇਤ ਤੇ ਸਾਰਾ ਕੁੱਝ ਹੋ ਰਿਹਾ ਹੈ ਸਬੰਧੀ ਕੁੱਝ ਦਿਨਾਂ ਵਿਚ ਹੀ ਦੁੱਧ ਦਾ ਦੁੁੱਧ ਤੇ ਪਾਣੀ ਦਾ ਪਾਣੀ (Milk is milk and water is water) ਹੋ ਜਾਵੇਗਾ।

ਐਫ. ਆਈ. ਆਰ. ਦਰਜ ਹੋਣ ਨਾਲ ਗੁਨਾਹ ਜਾਂ ਕੋਈ ਵਿਅਕਤੀ ਗੁਨਾਹਗਾਰ ਨਹੀਂ ਹੋ ਜਾਂਦਾ : ਮੁਹੰਮਦ ਮੁਸਤਫਾ

ਮੁਹੰਮਦ ਮੁਸ਼ਤਫਾ ਨੇ ਐਫ. ਆਈ. ਆਰ. (F. I. R.) ਦਰਜ ਹੋਣ ਤੇ ਸਪੱਸ਼ਟ ਆਖਿਆ ਕਿ ਕਿ ਐਫ. ਆਈ. ਆਰ. ਦਰਜ ਹੋਣ ਦਾ ਇਹ ਮਤਲਬ ਨਹੀਂ ਹੈ ਕਿ ਕਿਸੇ ਦਾ ਗੁਨਾਹ ਸਾਬਤ ਹੋ ਗਿਆ ਹੈ ਬਲਕਿ ਹੁਣ ਐਫ. ਆਈ. ਆਰ. ਦਰਜ ਹੋਣ ਤੋਂ ਬਾਅਦ ਅਸਲੀ ਕਾਰਵਾਈ ਸ਼ੁਰੂ ਹੋਵੇਗੀ ਅਤੇ ਚੰਦ ਕੁ ਦਿਨਾਂ ਅੰਦਰ ਦੁੱਧ ਦਾ ਦੁੱਧ-ਪਾਣੀ ਦਾ ਪਾਣੀ ਲੋਕਾਂ ਸਾਹਮਣੇ ਆ ਜਾਵੇਗਾ।

ਮਾਲੇਰਕੋਟਲਾ ਵਾਸੀ ਐਫ. ਆਈ. ਆਰ. ਦਰਜ ਹੋਣ ਤੇ ਫਿਕਰ ਨਾ ਕਰਨ :

ਉਨ੍ਹਾਂ ਮਲੇਰਕੋਟਲਾ ਵਾਸੀਆਂ ਅਤੇ ਪੰਜਾਬ ਵਸਦੇ ਆਪਣੇ ਸਨੇਹੀਆਂ ਨੂੰ ਅਪੀਲ ਕੀਤੀ ਕਿ ਐਫ.ਆਈ.ਆਰ. ਦਰਜ ਹੋਣ ਦਾ ਉਨ੍ਹਾਂ ਨੂੰ ਰੱਤੀ ਭਰ ਵੀ ਫਿਕਰ ਕਰਨ ਦੀ ਲੋੜ ਨਹੀਂ ਹੈ। ਇਹ ਠੀਕ ਹੈ ਕਿ ਸਾਡੇ ਉਪਰ ਨੌਜਵਾਨ ਬੇਟੇ ਦੀ ਮੌਤ ਨਾਲ ਦੁੱਖਾਂ ਦਾ ਪਹਾੜ ਟੁੱਟਿਆ ਹੈ, ਪਰ ਇਸ ਦਾ ਇਹ ਮਤਲਬ ਨਹੀਂ ਕਿ ਆਪਾਂ ਗੰਦੀ ਸਿਆਸਤ ਅਤੇ ਘਟੀਆ ਸੋਚ ਵਾਲਿਆਂ ਦੀਆਂ ਕੋਝੀਆਂ ਹਰਕਤਾਂ ਦਾ ਮੁਕਾਬਲਾ ਨਹੀਂ ਕਰ ਸਕਦੇ । ਕਾਨੂੰਨ ਦਾ ਸਿਕੰਜਾ ਕਿਸ ਪਾਸੇ ਜਾਵੇਗਾ, ਇਹ ਵੀ ਜਲਦੀ ਹੀ ਲੋਕਾਂ ਦੇ ਸਾਹਮਣੇ ਆ ਜਾਵੇਗਾ । ਮੁਹੰਮਦ ਮੁਸਤਫਾ ਨੇ ਕਿਹਾ ਕਿ ਝੂਠੇ ਅਤੇ ਬੇਬੁਨਿਆਦ ਇਲਜ਼ਾਮ ਲਾ ਕੇ ਐਫ. ਆਈ. ਆਰ. ਦਰਜ ਕਰਵਾਉਣ ਵਾਲੇ ਲੋਕ ਵੀ ਕਨੂੰਨ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ।

ਮਾਲੇਰਕੋਟਲਾ ਵਾਸੀ ਆਕਿਲ ਦੀ ‘ਇੱਜਤਮਾਈ ਦੁਆ’ ਵਿਚ ਜ਼ਰੂਰ ਪਹੁੰਚਣ

ਉਨ੍ਹਾਂ ਮਲੇਰਕੋਟਲਾ ਹਾਊਸ ਦੇ ਸਨੇਹੀਆਂ ਨੂੰ ਚੜ੍ਹਦੀ ਕਲਾ ’ਚ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਮਰਹੂਮ ਆਕਿਲ ਅਖਤਰ (Late Aqil Akhtar) ਦੀ ਮਗਫਿਰਤ ਲਈ ਮਿਤੀ 25 ਅਕਤੂਬਰ 2025 ਦਿਨ ਸ਼ਨੀਵਾਰ ਨੂੰ ਸ਼ਾਮੀਂ 4 ਵਜੇ ‘ਇੱਜਤਮਾਈ ਦੁਆ’ ਰੱਖੀ ਗਈ ਹੈ। ਗੁਜਾਰਿਸ਼ ਹੈ ਕਿ ਮਰਹੂਮ ਲਈ ‘ਇੱਜਤਮਾਈ ਦੁਆ’ (‘Prayer of respect’) ਵਿਚ ਸ਼ਾਮਿਲ ਹੋਇਆ ਜਾਵੇ ।

Read More : ਪੰਜਾਬ ਦੇ ਸਾਬਕਾ ਡੀ. ਜੀ. ਪੀ. ਮੁਸਤਫ਼ਾ ਖਿਲਾਫ਼ ਹੱਤਿਆ ਦਾ ਮਾਮਲਾ ਦਰਜ

ਆਰਟਿਸਟਿਕ ਤੇ ਰਿਧਮਕ ਯੋਗਾ ‘ਚ ਪਟਿਆਲਾ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ 

0
Inter-district school games

ਪਟਿਆਲਾ, 21 ਅਕਤੂਬਰ 2025 : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਯੋਗਾ ਦੇ ਮੁਕਾਬਲੇ (Inter-district yoga competition) ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ ।

ਮੁਕਾਬਲਿਆਂ ਸਬੰਧੀ ਜਿ਼ਲਾ ਸਪੋਰਟਸ ਅਫ਼ਸਰ ਨੇ ਦਿੱਤੀ ਜਾਣਕਾਰੀ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਅੰਤਰ ਜ਼ਿਲ੍ਹਾ  ਲੜਕੀਆਂ ਯੋਗਾ ਦੇ ਮੁਕਾਬਲੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਸ. ਮਾ. ਸ. ਸ. ਸ. ਸਕੂਲ ਸਿਵਲ ਲਾਈਨ ਪਟਿਆਲਾ ਕਰਵਾਏ  ਗਏ । ਯੋਗਾ ਦੇ ਮੁਕਾਬਲਿਆਂ ਵਿੱਚ ਟਰੈਡੀਸ਼ਨਲ ਯੋਗਾਸਨਾ ਅੰਡਰ 14 ਦੇ ਵਿੱਚ ਜਲੰਧਰ ਨੇ ਪਹਿਲੀ, ਪਟਿਆਲਾ ਨੇ ਦੂਜਾ, ਐਸ. ਏ. ਐਸ. ਨਗਰ ਮੋਹਾਲੀ ਨੇ ਤੀਜਾ, ਆਰਟਿਸਟਿਕ  ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ, ਸੰਗਰੂਰ ਨੇ ਦੂਜਾ, ਮੋਹਾਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।

ਆਰਟਿਸਟਿਕ ਪੇਅਰ ਦੇ ਵਿੱਚ ਪਟਿਆਲਾ ਨੇ ਪਹਿਲਾ ਸਥਾਨ ਕੀਤਾ ਪ੍ਰਾਪਤ

ਆਰਟਿਸਟਿਕ ਪੇਅਰ ਦੇ ਵਿੱਚ ਪਟਿਆਲਾ ਨੇ ਪਹਿਲਾ, ਜਲੰਧਰ ਨੇ ਦੂਜਾ ਮੋਹਾਲੀ ਨੇ ਤੀਜਾ, ਰਿਧਮਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਜਲੰਧਰ ਨੇ ਤੀਜਾ, ਅੰਡਰ 17 ਟਰਡੀਸ਼ਨਲ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਅੰਮ੍ਰਿਤਸਰ ਸਾਹਿਬ ਨੇ ਤੀਜਾ, ਆਰਟਿਸਟਿਕ ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ, ਲੁਧਿਆਣਾ ਨੇ ਦੂਜਾ, ਫਾਜ਼ਿਲਕਾ ਨੇ ਤੀਜਾ,ਅੰਡਰ 19 ਟਰੈਡੀਸ਼ਨਲ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ।

ਆਰਟਿਸਟਿਕ ਸਿੰਗਲ ਦੇ ਵਿੱਚ ਪਟਿਆਲਾ ਨੇ ਕੀਤਾ ਪਹਿਲਾ ਸਥਾਨ ਪ੍ਰਾਪਤ

ਆਰਟਿਸਟਿਕ ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ, ਲੁਧਿਆਣਾ ਨੇ ਦੂਜਾ ਜਲੰਧਰ ਨੇ ਤੀਜਾ, ਆਰਟਿਸਟਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਗੁਰਦਾਸਪੁਰ ਨੇ ਤੀਜਾ,ਰਿਧਮਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾਂ,ਪਟਿਆਲਾ ਨੇ ਦੂਜਾ ਤੇ ਗੁਰਦਾਸਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਨੇ ਉੱਚੇਚੇ ਤੌਰ ਤੇ ਪਹੁੰਚ ਕੇ ਯੋਗਾ ਦੀਆਂ ਖਿਡਾਰਨਾਂ ਨੂੰ ਟਰੋਫੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ।

ਖੇਡਾਂ ਵਿਚ ਕਿਹੜੇ ਕਿਹੜੇ ਪਿ੍ਰੰਸੀਪਲ ਨੇ ਨਿਭਾਈ ਡਿਊਟੀ

ਯੋਗਾ ਖੇਡ ਇੰਚਾਰਜ ਸੀਮਾ ਉੱਪਲ ਪ੍ਰਿੰਸੀਪਲ ਸਿਵਲ ਲਾਈਨ, ਸੰਜਨਾ ਗਰਗ ਪ੍ਰਿੰਸੀਪਲ ਪੀ. ਐਮ. ਸ਼੍ਰੀ ਸ. ਸ. ਸ. ਸ. ਮਸ਼ੀਗਣ, ਲਲਿਤ ਸਿੰਗਲਾ ਸਹਸ ਰਣਬੀਰਪੁਰਾ ਡਿਊਟੀ ਨੇ ਡਿਊਟੀ ਨਿਭਾਈ । ਇਸ ਮੌਕੇ ਯੋਗਾ ਦੇ ਅਬਜ਼ਰਵਰ ਸੰਯੋਗਿਤਾ, ਕਨਵੀਨਰ ਮੀਨਾ ਸੂਦ, ਗੰਗਾ ਰਾਣੀ, ਰੁਪਿੰਦਰ ਕੌਰ, ਸੁਭਾਸ਼ ਚੰਦ, ਪਰਮਜੀਤ ਸਿੰਘ ਸੋਹੀ, ਜਗਤਾਰ ਸਿੰਘ, ਭੁਪਿੰਦਰ ਸਿੰਘ, ਕਲਦੀਪ ਕੌਰ, ਨਿਧੀ ਸ਼ਰਮਾ, ਸੁਮਨ ਕੁਮਾਰੀ, ਹਰਦੀਪ ਕੌਰ, ਰਾਜਿੰਦਰ ਸਿੰਘ, ਮਨਜੀਤ ਸਿੰਘ, ਵਿਕਰਮ, ਸੁਸ਼ਮਾ ਰਾਣੀ, ਇੰਦਰਵੀਰਪਾਲ ਕੌਰ, ਵਿਜੈ, ਮਨਜਿੰਦਰ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ ।

Read More : ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਬਾਸਕਟਬਾਲ ਪਟਿਆਲਾ ਵਿੰਗ ਨੇ ਜਿੱਤਿਆ ਗੋਲਡ 

ਅੰਮ੍ਰਿਤਸਰ ਦਿਹਾਤੀ ਪੁਲਸ ਨੇ ਕੀਤਾ ਗ੍ਰਨੇਡ ਸਮੇਤ 2 ਦਹਿਸ਼ਤਗਰਦਾਂ ਨੂੰ ਕਾਬੂ

0
'War on Drugs'

ਅੰਮ੍ਰਿਤਸਰ, 21 ਅਕਤੂਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਖੁਫੀਆ ਕਾਰਵਾਈ ਦੌਰਾਨ ਅੰਮ੍ਰਿਤਸਰ ਤੋਂ ਦੋ ਦਹਿਸ਼ਤਗਰਦਾਂ (Two terrorists from Amritsar) ਮਹਿਕਦੀਪ ਸਿੰਘ ਉਰਫ਼ ਮਹਿਕ ਅਤੇ ਆਦਿਤਿਆ ਉਰਫ਼ ਆਧੀ ਨੂੰ ਗ੍ਰਿਫ਼ਤਾਰ ਕੀਤਾ ਹੈ ।

ਪਕੜੇ ਵਿਅਕਤੀ ਆਈ. ਐਸ. ਆਈ. ਦੇ ਸੰਚਾਲਕ ਦੇ ਸੰਪਰਕ ਵਿਚ ਸਨ

ਪੁਲਿਸ ਨੇ ਕਾਰਵਾਈ ਦੌਰਾਨ ਇੱਕ ਰਾਕੇਟ-ਪ੍ਰੋਪੇਲਡ ਗ੍ਰਨੇਡ (Rocket-propelled grenade) (ਆਰ. ਪੀ. ਜੀ.) ਵੀ ਬਰਾਮਦ ਕੀਤਾ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐਸ. ਆਈ. ਦੇ ਇੱਕ ਸੰਚਾਲਕ ਦੇ ਸੰਪਰਕ ਵਿੱਚ ਸਨ, ਜਿਸ ਨੇ ਉਨ੍ਹਾਂ ਨੂੰ ਇਹ ਖ਼ਤਰਨਾਕ ਹਥਿਆਰ ਮੁਹੱਈਆ ਕਰਵਾਇਆ ਸੀ ।

ਆਰ. ਪੀ. ਜੀ. ਦੀ ਵਰਤੋਂ ਇੱਕ ਯੋਜਨਾਬੱਧ ਅੱਤਵਾਦੀ ਹਮਲੇ ਵਿੱਚ ਕੀਤੀ ਜਾਣੀ ਸੀ

ਇਸ ਤੋਂ ਇਲਾਵਾ ਉਹ ਫਿਰੋਜ਼ਪੁਰ ਜੇਲ ਵਿੱਚ ਬੰਦ ਹਰਪ੍ਰੀਤ ਸਿੰਘ ਉਰਫ਼ ਵਿੱਕੀ ਦੇ ਸੰਪਰਕ ਵਿਚ ਵੀ ਸਨ । ਸੂਤਰਾਂ ਅਨੁਸਾਰ ਇਸ ਆਰ. ਪੀ. ਜੀ. ਦੀ ਵਰਤੋਂ ਇੱਕ ਯੋਜਨਾਬੱਧ ਅੱਤਵਾਦੀ ਹਮਲੇ ਵਿੱਚ ਕੀਤੀ ਜਾਣੀ ਸੀ । ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਘਰਿੰਡਾ ਵਿਖੇ ਇੱਕ ਐਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ (Network exposure) ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ।

Read More : ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ

ਕਿਸ਼ਤੀ ਪਲਟਣ ਕਾਰਨ 4 ਡੁੱਬੇ ਬੱਚਿਆਂ ਵਿਚੋਂ ਇਕ ਦੀ ਮੌਤ

0
boat

ਕਾਨਪੁਰ, 21 ਅਕਤੂਬਰ 2025 : ਭਾਰਤ ਦੇਸ਼ ਦੇ ਸ਼ਹਿਰ ਕਾਨਪੁਰ (Kanpur) ਵਿੱਚ ਸਿੰਘਾੜਾ ਤੋੜਨ ਗਏ ਬੱਚਿਆਂ ਦੀ ਇੱਕ ਕਿਸ਼ਤੀ ਤਲਾਬ ਵਿੱਚ ਡੁੱਬ ਗਈ (The boat sank in the pond.) । ਇਸ ਦੌਰਾਨ 4 ਬੱਚੇ ਡੁੱਬ ਗਏ । ਚੀਕਾਂ ਸੁਣ ਕੇ, ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਬਚਾਉਣ ਲਈ ਤਲਾਬ ਵਿੱਚ ਛਾਲ ਮਾਰ ਦਿੱਤੀ ।

ਬੱਚਿਆਂ ਨੂੰ ਬਾਹਰ ਕੱਢ ਲਿਜਾਇਆ ਗਿਆ ਕੇਂਦਰੀ ਸਿਹਤ ਕੇਂਦਰ

ਉਨ੍ਹਾਂ ਸਾਰਿਆਂ ਨੂੰ ਬਾਹਰ ਕੱਢਿਆ ਗਿਆ ਅਤੇ ਕੇਂਦਰੀ ਸਿਹਤ ਕੇਂਦਰ (Central Health Center) ਵਿੱਚ ਦਾਖਲ ਕਰਵਾਇਆ ਗਿਆ। ਇੱਕ ਬੱਚੇ ਦੀ ਉੱਥੇ ਮੌਤ ਹੋ ਗਈ, ਜਦੋਂ ਕਿ ਦੂਜੇ ਨੂੰ ਗੰਭੀਰ ਹਾਲਤ ਵਿੱਚ ਹੈਲੇਟ ਰੈਫਰ ਕਰ ਦਿੱਤਾ ਗਿਆ । ਬਾਕੀ 2 ਦੀ ਹਾਲਤ ਠੀਕ ਦੱਸੀ ਜਾ ਰਹੀ ਹੈ । ਇਹ ਹਾਦਸਾ ਬਿਲਹੌਰ ਥਾਣਾ ਖੇਤਰ ਦੇ ਅਧੀਨ ਆਉਂਦੇ ਸੁਜਾਵਲਪੁਰ ਪਿੰਡ (Sujawalpur Village) ਵਿੱਚ ਵਾਪਰਿਆ । ਮੰਗਲਵਾਰ ਸਵੇਰੇ, ਸੁਜਾਵਲਪੁਰ ਪਿੰਡ ਦੇ ਵਸਨੀਕ ਸ਼ਿਆਮ ਬਾਬੂ, ਆਪਣੀਆਂ ਧੀਆਂ ਤਾਨਿਆ (14), ਮੰਨੂ (12), ਅਤੇ ਕਨ੍ਹਈਆ (9), ਸੋਨੂੰ ਦੇ 12 ਸਾਲ ਦੇ ਪੁੱਤਰ ਕਨ੍ਹਈਆ ਨਾਲ, ਸਵੇਰੇ 9 ਵਜੇ ਦੇ ਕਰੀਬ ਪਿੰਡ ਦੇ ਬਾਹਰ ਇੱਕ ਤਲਾਬ ਵਿੱਚ ਸਿੰਘਾੜਾ ਤੋੜਨ ਲਈ ਗਏ ਸਨ ।

ਬੱਚਿਆਂ ਨੇ ਦੋ ਕਿਸ਼ਤੀਆਂ ਵਿਚ ਬੈੈਠ ਕੇ ਕੀਤੀ ਸਿੰਘਾੜੇ ਤੋੜਨ ਦੀ ਕੋਸਿ਼ਸ਼

ਬੱਚਿਆਂ ਨੇ ਦੋ ਕਿਸ਼ਤੀਆਂ ਵਿੱਚ ਬੈਠ ਕੇ ਸਿੰਘਾੜੇ ਤੋੜਨ (To break the chains) ਦੀ ਕੋਸਿ਼ਸ਼ ਕੀਤੀ । ਤਜਰਬੇ ਦੀ ਘਾਟ ਕਾਰਨ, ਇੱਕ ਕਿਸ਼ਤੀ ਤਲਾਬ ਦੇ ਵਿਚਕਾਰ ਪਹੁੰਚਦੇ ਹੀ ਹਿੱਲਣ ਲੱਗ ਪਈ ਅਤੇ ਪਾਣੀ ਨਾਲ ਭਰ ਗਈ। ਘਬਰਾਹਟ ਵਿੱਚ ਬੱਚਿਆਂ ਨੇ ਦੂਜੀ ਕਿਸ਼ਤੀ `ਤੇ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਕਿਸ਼ਤੀ ਵੀ ਪਲਟ ਗਈ। ਕੁੱਝ ਹੀ ਸਮੇਂ ਵਿੱਚ, ਸਾਰੇ ਚਾਰੇ ਬੱਚੇ ਪਾਣੀ ਵਿੱਚ ਡੁੱਬਣ ਲੱਗ ਪਏ ।

Read More : ਸਮੁੰਦਰੀ ਲਹਿਰਾਂ ਦੀ ਲਪੇਟ ਵਿਚ ਆਏ ਕਿਸ਼ਤੀ ਸਵਾਰ ; ਚਾਰ ਲਾਸ਼ਾਂ ਬਰਾਮਦ

 

ਪੁਲਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਸਦਾ ਰੱਖਿਆ ਜਾਵੇਗਾ ਯਾਦ : ਚਾਹਲ

0
Martyrs of police

ਸੰਗਰੂਰ, 21 ਅਕਤੂਬਰ 2025: ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ (District Police Chief Sartaj Singh Chahal) ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ ਸੰਗਰੂਰ (Police Line Sangrur)  ਵਿਖੇ ਕਰਵਾਏ ਪੁਲਿਸ ਸ਼ਹੀਦੀ ਦਿਵਸ ਸਮਾਗਮ (Police Martyrdom Day Celebrations) ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ ।

ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ; ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਦੀਆਂ ਸੁਣੀਆਂ ਮੁਸ਼ਕਲਾਂ

ਚਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ (The glorious history of Punjab Police) ਹੈ ਅਤੇ ਪੰਜਾਬ ਪੁਲਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ।

ਡਿਊਟੀ ਦੌਰਾਨ ਸ਼ਹੀਦ ਹੋਏ ਪੁਲਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਪੁਲਿਸ ਲਾਈਨ ਵਿਖੇ ਮਨਾਇਆ ਪੁਲਿਸ ਸ਼ਹੀਦੀ ਦਿਵਸ

ਜ਼ਿਲ੍ਹਾ ਪੁਲਿਸ ਮੁਖੀ ਚਾਹਲ ਨੇ ਦੱਸਿਆ ਕਿ 21 ਅਕਤੂਬਰ 1959 ਨੂੰ ਭਾਰਤ-ਤਿੱਬਤ ਸਰਹੱਦ ‘ਤੇ ਗਸ਼ਤ ਦੌਰਾਨ ਚੀਨੀ ਫੌਜ ਵੱਲੋਂ ਕੀਤੇ ਹਮਲੇ ਵਿੱਚ ਪੁਲਿਸ ਦੇ 10 ਜਵਾਨ ਸ਼ਹੀਦ ਹੋ ਗਏ ਸਨ, ਜਿਸ ਸਬੰਧੀ ਇਹ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਇਸ ਮੌਕੇ ਦੇਸ਼ ਵਿੱਚ ਆਪਣੇ ਫਰਜ਼ਾਂ ਦੀ ਪੂਰਤੀ ਹਿਤ ਕਿਤੇ ਵੀ ਸ਼ਹੀਦ ਹੋਣ ਵਾਲੇ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾ ਪੁਸ਼ਪ ਅਰਪਿਤ ਕੀਤੇ ਜਾਂਦੇ ਹਨ।

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਵੀ ਸ਼ਰਧਾਂਜਲੀ ਭੇਟ

ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹੀਦ ਹੋਏ ਪੁਲਿਸ ਜਵਾਨਾਂ (Martyred police personnel) ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਉਹ ਆਪਣੀਆਂ ਦੁੱਖ ਤਕਲੀਫਾਂ ਬਾਰੇ ਕਿਸੇ ਵੀ ਸਮੇਂ ਆ ਕੇ ਦੱਸ ਸਕਦੇ ਹਨ, ਉਨ੍ਹਾਂ ਦੀ ਸਮੱਸਿਆ ਦਾ ਫੌਰੀ ਹੱਲ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਜ਼ਿਲ੍ਹਾ ਪੁਲਿਸ ਮੁਖੀ ਨੇ ਵਿਭਾਗ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲਿਸ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ ਤੇ ਪੰਜਾਬ ਪੁਲਿਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜ੍ਹੀ ਹੈ ।

ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਸ ਦੀ ਟੁਕੜੀ ਨੇ ਡੀ. ਐੱਸ. ਪੀ. (ਐਚ) ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਲਾਮੀ ਦਿੱਤੀ ਅਤੇ ਮੌਨ ਵੀ ਰੱਖਿਆ ਗਿਆ

ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਸ ਦੀ ਟੁਕੜੀ ਨੇ ਡੀ. ਐੱਸ. ਪੀ. (ਐਚ) ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਲਾਮੀ ਦਿੱਤੀ ਅਤੇ ਮੌਨ ਵੀ ਰੱਖਿਆ ਗਿਆ । ਡੀ. ਐੱਸ. ਪੀ. (ਦਿੜ੍ਹਬਾ) ਰੁਪਿੰਦਰ ਕੌਰ ਬਾਜਵਾ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਇਸ ਮੌਕੇ ਐਸ. ਪੀ. (ਡੀ) ਦਵਿੰਦਰ ਅੱਤਰੀ, ਐੱਸ. ਪੀ. (ਪੀ. ਬੀ.ਆਈ.) ਨਵਰੀਤ ਸਿੰਘ ਵਿਰਕ, ਐੱਸ. ਪੀ. (ਐਚ) ਰਾਜੇਸ਼ ਛਿੱਬਰ, ਡੀ. ਏ. (ਲੀਗਲ) ਹਰਦੀਪ ਸਿੰਘ ਕਾਹਲੋਂ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ, ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ।

Read More : ਐਸ. ਐਸ. ਪੀ. ਦੀ ਅਗਵਾਈ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ