Home Blog Page 351

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ

0
Chetan Singh Jauramajra

ਸਮਾਣਾ, 17 ਅਕਤੂਬਰ 2025 : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ (MLA Chetan Singh Jauramajra) ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਦੋ ਪਿੰਡਾਂ ਸੱਸੀ ਬ੍ਰਾਹਮਣਾ (Village Sassi Brahmin) ਅਤੇ ਹਾਸ਼ਮਪੁਰ ਦੇ 93 ਲਾਭਪਾਤਰੀਆਂ ਨੂੰ 54 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣ ਦੇ ਪੱਤਰ ਸੌਂਪੇ । ਉਨ੍ਹਾਂ ਦੇ ਨਾਲ ਐਸ. ਡੀ. ਐਮ. ਪਟਿਆਲਾ ਹਰਜੋਤ ਕੌਰ ਸਮੇਤ ਤੇ ਗੁਰਦੇਵ ਸਿੰਘ ਟਿਵਾਣਾ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ ।

ਹਲਕਾ ਸਮਾਣਾ ਦੇ ਘੱਗਰ ਦੇ ਪਾਣੀ ਦੀ ਮਾਰ ਹੇਠ ਆਏ ਦੋ ਪਿੰਡਾਂ ਸੱਸੀ ਬ੍ਰਾਹਮਣਾ ਤੇ ਹਾਸ਼ਮਪੁਰ ਦੇ 93 ਲਾਭਪਾਤਰੀਆਂ ਨੂੰ 54 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਸੌਂਪੀ

ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਅਸਲ ਵਿੱਚ ਕਿਸਾਨ ਤੇ ਪੰਜਾਬ ਵਾਸੀਆਂ ਦੇ ਹਿਤਾਇਸ਼ੀ ਹਨ, ਕਿਉਂਕਿ ਉਨ੍ਹਾਂ ਨੇ ਦੇਸ਼ ਵਿੱਚ ਸਭ ਤੋਂ ਵੱਧ ਪ੍ਰਤੀ ਏਕੜ ਮੁਆਵਜ਼ਾ 20 ਹਜ਼ਾਰ ਰੁਪਏ ਦਿੱਤਾ ਹੈ। ਜਦੋਂ ਕਿ ਕੇਂਦਰ ਸਰਕਾਰ ਕੇਵਲ 5000 ਰੁਪਏ ਹੀ ਦਿੰਦੀ ਸੀ, ਇਸੇ ਤਰ੍ਹਾਂ ਪੂਰੀ ਤਰ੍ਹਾਂ ਢਹਿ-ਢੇਰੀ ਹੋਏ ਘਰਾਂ ਲਈ 1,20,000 ਰੁਪਏ ਅਤੇ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਘਰਾਂ ਲਈ 40,000 ਰੁਪਏ ਦਿੱਤੇ ਜਾ ਰਹੇ ਹਨ ਜਦਕਿ ਪਿਛਲੀਆਂ ਸਰਕਾਰਾਂ ਮੌਕੇ ਇਹ ਰਕਮ 6,500 ਰੁਪਏ ਹੀ ਸੀ।

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਤੀ ਏਕੜ 20 ਹਜ਼ਾਰ ਰੁਪਏ ਦਾ ਦੇਸ਼ ‘ਚ ਸਭ ਤੋਂ ਵੱਧ ਮੁਆਵਜ਼ਾ ਦੇਕੇ ਕਿਸਾਨ ਤੇ ਪੰਜਾਬ ਹਿਤਾਇਸ਼ੀ ਹੋਣ ਦਾ ਸਬੂਤ ਦਿੱਤਾ

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੂਜੇ ਪਾਸੇ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਪਰੰਤੂ ਪੰਜਾਬ ਹੜ੍ਹ ਨਾਲ ਬੁਰੀ ਤਰ੍ਹਾਂ ਝੰਭਿਆ ਹੋਇਆ ਤੇ ਕੇਂਦਰੀ ਮਦਦ ਨੂੰ ਬਿਨ੍ਹਾਂ ਕਾਰਨ ਲਟਕਾਇਆ ਜਾ ਰਿਹਾ ਹੈ ਕਿਉਂਕਿ ਪੰਜਾਬ ਨੇ ਪ੍ਰਤੀ ਏਕੜ 50 ਹਜ਼ਾਰ ਰੁਪਏ (Rs 50,000 per acre) ਮੁਆਵਜੇ ਦੀ ਮੰਗ ਕੀਤੀ ਹੈ ।

ਪੰਜਾਬ ਸਰਕਾਰ ਨੇ ਹੜ੍ਹ ਪੀੜਤ ਜਮੀਨ ਦੇ ਕਿਸਾਨਾਂ ਲਈ ਮੁਫ਼ਤ ਕਣਕ ਦਾ ਬੀਜ ਦੇਣ ਸਮੇਤ ਹੋਰ ਵੀ ਕਈ ਅਹਿਮ ਫੈਸਲੇ ਕੀਤੇ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤ ਜਮੀਨ ਦੇ ਕਿਸਾਨਾਂ ਲਈ ਮੁਫ਼ਤ ਕਣਕ ਦਾ ਬੀਜ ਦੇਣ ਸਮੇਤ ਹੋਰ ਵੀ ਕਈ ਅਹਿਮ ਫੈਸਲੇ ਕੀਤੇ, ਜਿਵੇਂ ਕਿ ਜਿਸ ਦਾ ਖੇਤ, ਉਸਦੀ ਰੇਤ ਅਤੇ ਪਸ਼ੂਆਂ ਤੇ ਨਾਗਰਿਕਾਂ ਲਈ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ । ਇਸ ਤੋਂ ਬਿਨ੍ਹਾਂ ਹੜ੍ਹਾਂ ਦੇ ਝੰਬੇ ਲੋਕਾਂ ਲਈ ਮਿਸ਼ਨ ਚੜ੍ਹਦੀਕਲਾ ਬਣਾ ਕੇ ਰੰਗਲਾ ਪੰਜਾਬ (Colorful Punjab) ਰਾਹੀਂ ਫੰਡ ਇਕੱਠੇ ਕਰਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ । ਇਸ ਮੌਕੇ ਨਾਇਬ ਤਹਿਸੀਲਦਾਰ ਅਰਮਾਨ ਜੋਸ਼ਨ, ਮਨਜੀਤ ਸਿੰਘ ਦਾਨੀਪੁਰ, ਕੁਲਦੀਪ ਵਿਰਕ, ਕਮਲਜੀਤ ਸਿੰਘ ਰੰਧਾਵਾ ਤੇ ਪਿੰਡਾਂ ਦੇ ਪੰਚ-ਸਰਪੰਚ ਤੇ ਹੋਰ ਪਤਵੰਤੇ ਮੌਜੂਦ ਸਨ ।

Read More : ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਮੰਤਰੀ ਚੇਤਨ ਸਿੰਘ ਜੌੜਾਮਾਜਰਾ

ਯਾਦਗਾਰੀ ਹੋ ਨਿੱਬੜੀਆਂ ਬਲਾਕ ਪਟਿਆਲਾ-2 ਦੀਆਂ ਖੇਡਾਂ

0
Games
ਪਟਿਆਲਾ, 17 ਅਕਤੂਬਰ 2025 : ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪਟਿਆਲਾ-2 ਦੇ ਬੀ. ਪੀ. ਈ. ਓ. ਪ੍ਰਿਥੀ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੇ ਗਏ ਬਲਾਕ ਪੱਧਰੀ ਖੇਡ ਮੁਕਾਬਲੇ (Block level sports competitions) ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ ਹੋਏ । ਇਹਨਾਂ ਖੇਡਾਂ ਦੌਰਾਨ ਓਵਰਆਲ ਟਰਾਫੀ ਵਿਕਟੋਰੀਆ ਕਲੱਸਟਰ ਨੇ ਜਿੱਤੀ ।
ਵਿਕਟੋਰੀਆ ਕਲੱਸਟਰ ਨੇ ਜਿੱਤੀ ਓਵਰਆਲ ਟਰਾਫੀ
ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡੀਨ ਭਾਸ਼ਾਵਾਂ ਪ੍ਰੋ. ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕਰਦੇ ਹੋਏ ਖੇਡਾਂ ਵਿੱਚ ਭਾਗ ਲੈਣ ਵਾਲੇ ਸਮੂਹ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ । ਉਹਨਾਂ ਕਿਹਾ ਕਿ ਅੱਜ ਦੀ ਕੀਤੀ ਹੋਈ ਮਿਹਨਤ ਕੱਲ ਦਾ ਭਵਿੱਖ ਸੁਧਾਰੇਗੀ । ਇਸ ਲਈ ਵਿਦਿਆਰਥੀਆਂ ਨੂੰ ਡਟ ਕੇ ਮਿਹਨਤ ਕਰਨੀ ਚਾਹੀਦੀ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ।
ਮੁੱਖ ਮਹਿਮਾਨ ਵਜੋਂ ਪ੍ਰੋ. ਸਤਨਾਮ ਸਿੰਘ ਸੰਧੂ ਪੁੱਜੇ 
ਇਹਨਾਂ ਖੇਡਾਂ ਦੀ ਸ਼ਾਨਦਾਰ ਸਫਲਤਾ ‘ਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਬੀਪੀਈਓ ਪ੍ਰਿਥੀ ਸਿੰਘ ਨੇ ਕਿਹਾ ਕਿ ਇਹ ਸਭ
ਅਧਿਆਪਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ਹੈ । ਵੱਖ-ਵੱਖ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਪਟਿਆਲਾ-2 ਦੇ ਬੀ. ਪੀ. ਈ. ਓ. ਪ੍ਰਿਥੀ ਸਿੰਘ ਨੇ ਦੱਸਿਆ ਕਿ 100 ਮੀਟਰ ਦੌੜ (ਲੜਕੇ) (100 meter dash (boys) ਵਿੱਚ ਕਲਸਟਰ ਘਾਸ ਮੰਡੀ ਨੇ ਪਹਿਲਾ ਸਥਾਨ, ਕਲੱਸਟਰ ਖੇੜੀ ਗੁੱਜਰਾਂ ਨੇ ਦੂਜਾ ਸਥਾਨ, 100 ਮੀਟਰ ਦੌੜ (ਲੜਕੀਆਂ) ਵਿੱਚ ਕਲੱਸਟਰ ਘਾਸ ਮੰਡੀ ਨੇ ਪਹਿਲਾ ਸਥਾਨ, ਕਲਸਟਰ ਮਲਟੀਪਰਪਜ਼ ਨੇ ਦੂਜਾ ਸਥਾਨ, ਸ਼ਾਟ ਪੁੱਟ (ਲੜਕੇ) ਵਿੱਚ ਕਲਸਟਰ ਤ੍ਰਿਪੜੀ ਨੇ ਪਹਿਲਾ ਅਤੇ ਕਲੱਸਟਰ ਮੈਣ ਨੇ ਦੂਜਾ ਸਥਾਨ, ਸ਼ਾਟਪੁੱਟ (ਲੜਕੀਆਂ) ਵਿੱਚ ਕਲਸਟਰ ਮੈਣ ਨੇ ਪਹਿਲਾ ਅਤੇ ਕਲੱਸਟਰ ਘਾਸ ਮੰਡੀ ਨੇ ਦੂਜਾ ਸਥਾਨ ਹਾਸਲ ਕੀਤਾ ।

ਲੰਬੀ ਛਾਲ (ਲੜਕੇ) ਵਿੱਚ ਕਿਸ ਕਿਸ ਨੇ ਕਿਹੜਾ ਸਥਾਨ ਕੀਤਾ ਪ੍ਰਾਪਤ

ਇਸ ਦੇ ਨਾਲ ਹੀ ਲੰਬੀ ਛਾਲ (ਲੜਕੇ) (Long jump (boys)) ਵਿੱਚ ਕਲੱਸਟਰ ਘਾਸ ਮੰਡੀ ਨੇ ਪਹਿਲਾ ਤੇ ਦੂਜਾ ਸਥਾਨ, ਲੰਬੀ ਛਾਲ (ਲੜਕੀਆਂ) ਵਿੱਚ ਕਲੱਸਟਰ ਘਾਸ ਮੰਡੀ ਨੇ ਪਹਿਲਾ ਅਤੇ ਕਲੱਸਟਰ ਵਿਕਟੋਰੀਆ ਨੇ ਦੂਜਾ ਸਥਾਨ, 400 ਮੀਟਰ ਰਿਲੇਅ (ਲੜਕੀਆਂ) ਵਿੱਚ ਕਲੱਸਟਰ ਘਾਸ ਮੰਡੀ ਨੇ ਪਹਿਲਾ ਅਤੇ ਕਲੱਸਟਰ ਖੇਡੀ ਗੁੱਜਰਾਂ ਨੇ ਦੂਜਾ ਸਥਾਨ, 400 ਮੀਟਰ ਰਿਲੇਅ (ਲੜਕੀਆਂ) ਵਿੱਚ ਕਲੱਸਟਰ ਘਾਸ ਮੰਡੀ ਨੇ ਪਹਿਲਾ ਅਤੇ ਕਲਸਟਰ ਝੰਡੀ ਨੇ ਦੂਜਾ ਸਥਾਨ ਹਾਸਿਲ ਕੀਤਾ ।

ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਿਥੀ ਸਿੰਘ ਵੱਲੋਂ ਨਿਭਾਈ ਗਈ

ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਿਥੀ ਸਿੰਘ ਵੱਲੋਂ ਨਿਭਾਈ ਗਈ ।
ਇਸ ਮੌਕੇ ਸੀ. ਐਚ. ਟੀ. ਪੂਰਨ ਸਿੰਘ ਮੈਣ, ਸੀਐਚਟੀ ਭੁਪਿੰਦਰ ਸਿੰਘ, ਸੀ. ਐਚ. ਟੀ. ਬਿੰਦੂ ਬਾਲਾ, ਸੀ. ਐਚ. ਟੀ. ਸੰਦੀਪ ਕੌਰ, ਸੀ. ਐਚ. ਟੀ. ਸਤਵੰਤ ਕੌਰ ਤੇ ਸੀ. ਐਚ. ਟੀ. ਅਮਨਦੀਪ ਸਮੇਤ ਹੋਰ ਅਧਿਆਪਕ ਹਾਜ਼ਰ ਸਨ ।

12 ਪਿੰਡਾਂ ਦੇ 255 ਲਾਭਪਾਤਰੀਆਂ ਨੂੰ ਹੜ੍ਹ ਪੀੜਤ ਮੁਆਵਜ਼ਾ ਰਾਸ਼ੀ ਤਕਸੀਮ

0
Chairman of P. R. T. C.

ਦੂਧਨਸਾਧਾਂ/ਭੁੱਨਰਹੇੜੀ, 17 ਅਕਤੂਬਰ 2025 : ਪੀ. ਆਰ. ਟੀ. ਸੀ. ਦੇ ਚੇਅਰਮੈਨ (Chairman of P. R. T. C.) ਰਣਜੋਧ ਸਿੰਘ ਹਡਾਣਾ ਨੇ ਅੱਜ ਹਲਕਾ ਸਨੌਰ (Sanaur District) ਦੇ 12 ਹੜ੍ਹ ਦੀ ਮਾਰ ਹੇਠ ਆਏ ਪਿੰਡਾਂ ਦੇ 255 ਪ੍ਰਭਾਵਿਤ ਲੋਕਾਂ ਨੂੰ 1.24 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਤਕਸੀਮ ਕੀਤੇ । ਉਨ੍ਹਾਂ ਦੇ ਨਾਲ ਸਨੌਰ ਨਗਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਜੋਸ਼ਨ, ਐਸ. ਡੀ. ਐਮ. ਦੂਧਨਸਾਧਾਂ ਕਿਰਪਾਲਵੀਰ ਸਿੰਘ ਤੇ ਐਸ. ਡੀ. ਐਮ. ਪਟਿਆਲਾ ਹਰਜੋਤ ਕੌਰ ਮਾਵੀ ਵੀ ਮੌਜੂਦ ਸਨ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਅਤੇ ਹੜ੍ਹ ਪੀੜਤਾਂ ਦੀ ਫੜੀ ਗਈ ਬਾਂਹ ਦੇ ਇਸ ਉਪਰਾਲੇ ਨਾਲ ਨਾ ਸਿਰਫ਼ ਕਿਸਾਨਾਂ ਨੂੰ ਆਰਥਿਕ ਮਦਦ ਮਿਲੇਗੀ

ਦੂਧਨਸਾਧਾਂ ਤਹਿਸੀਲ ਕੰਪਲੈਕਸ ਤੇ ਭੁਨਰਹੇੜੀ ਬੀ. ਡੀ. ਪੀ. ਓ. ਦਫ਼ਤਰ ਵਿਖੇ ਕਰਵਾਏ ਸਾਦੇ ਸਮਾਰੋਹ ਮੌਕੇ ਪੀ. ਆਰ. ਟੀ. ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਅਤੇ ਹੜ੍ਹ ਪੀੜਤਾਂ ਦੀ ਫੜੀ ਗਈ ਬਾਂਹ ਦੇ ਇਸ ਉਪਰਾਲੇ ਨਾਲ ਨਾ ਸਿਰਫ਼ ਕਿਸਾਨਾਂ ਨੂੰ ਆਰਥਿਕ ਮਦਦ ਮਿਲੇਗੀ, ਸਗੋਂ ਇਹ ਉਪਰਾਲਾ ਸਰਕਾਰ ਦੀ ਕਿਸਾਨ ਹਿਤੈਸ਼ੀ ਨੀਤੀ ਅਤੇ ਕਿਸਾਨਾਂ ਪ੍ਰਤੀ ਸੰਜੀਦਗੀ ਵਾਲੀ ਸੋਚ ਨੂੰ ਵੀ ਦਰਸਾਉਂਦਾ ਹੈ ।

ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਹੜ੍ਹ ਪੀੜਤਾਂ ਦੀ ਬਾਂਹ ਫੜਨ ਦੇ ਉਪਰਾਲੇ ਨੇ ਪੰਜਾਬ ਸਰਕਾਰ ਦੀ ਕਿਸਾਨ ਹਿਤੈਸ਼ੀ ਸੋਚ ਤੇ ਕਿਸਾਨਾਂ ਪ੍ਰਤੀ ਸੰਜੀਦਗੀ ਨੂੰ ਦਰਸਾਇਆ

ਚੇਅਰਮੈਨ ਹਡਾਣਾ ਨੇ ਦੱਸਿਆ ਕਿ ਸਨੌਰ ਹਲਕੇ ਦੇ ਭਾਵੇਂ ਕਿ 31 ਪਿੰਡਾਂ (31 villages) ‘ਚ ਟਾਂਗਰੀ ਤੇ ਮਾਰਕੰਡੇ ਦੇ ਪਾਣੀ ਨੇ ਨੁਕਸਾਨ ਕੀਤਾ ਹੈ, ਜਿਸ ਕਰਕੇ 5000 ਏਕੜ ਤੋਂ ਵੀ ਜ਼ਿਆਦਾ ਰਕਬਾ ਪ੍ਰਭਾਵਿਤ ਹੋਇਆ ਹੈ ਪਰੰਤੂ ਅੱਜ ਕਰੀਬ 700 ਏਕੜ ਰਕਬੇ ਦੇ ਖਰਾਬੇ ਦੇ ਮੁਆਵਜ਼ੇ ਦੀ ਰਾਸ਼ੀ ਦੇ ਦਸਤਾਵੇਜ ਕਿਸਾਨਾਂ ਨੂੰ ਸੌਂਪੇ ਗਏ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਸਬ ਡਵੀਜਨ ‘ਚ ਪੈਂਦੇ ਪਿੰਡ ਬਡਲੀ ਤੇ ਉਲਟਪੁਰ ਸਮੇਤ ਦੂਧਨਸਾਧਾਂ ਸਬ ਡਵੀਜਨ ਦੇ ਪਿੰਡਾਂ ਤਾਜਲਪੁਰ, ਔਂਜਾਂ, ਸਾਦਕਪੁਰ ਵੀਰਾਂ, ਬਰਕਤਪੁਰ, ਰੁਕੜੀ ਬੁੱਧ ਸਿੰਘ, ਅਕਬਰਪੁਰ ਮੁਰਾਦਮਾਜਰਾ, ਬਡਲਾ, ਮੱਗਰ ਸਾਹਿਬ, ਬਹਾਦਰਪੁਰ ਨਿਮਕਗੀਰਾ ਤੇ ਦੂਧਨ ਗੁੱਜਰਾਂ ਦੇ 251 ਲਾਭਪਾਤਰੀਆਂ ਨੂੰ 1 ਕਰੋੜ 24 ਲੱਖ ਰੁਪਏ ਦੇ ਮੁਆਵਜ਼ਾ ਰਾਸ਼ੀ ਦੇ ਦਸਤਾਵੇਜ ਸੌਂਪੇ ਗਏ ਹਨ, ਇਹ ਰਾਸ਼ੀ ਇਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਗਈ ਹੈ ।

ਮੁਆਵਜ਼ੇ ਦੇ ਚੈੱਕ ਉਨ੍ਹਾਂ ਸਾਰੇ ਯੋਗ ਕਿਸਾਨਾਂ ਨੂੰ ਦਿੱਤੇ ਗਏ ਹਨ ਜਿਨ੍ਹਾਂ ਦੇ ਕੇਸ ਪੰਜਾਬ ਸਰਕਾਰ ਵੱਲੋਂ ਪਾਰਦਰਸ਼ਤਾ ਨਾਲ ਜਾਂਚ ਕਰਕੇ ਮਨਜ਼ੂਰ ਕੀਤੇ ਗਏ ਹਨ : ਹਡਾਣਾ

ਰਣਜੋਧ ਸਿੰਘ ਹਡਾਣਾ (Ranjodh Singh Hadana) ਨੇ ਦੱਸਿਆ ਕਿ ਮੁਆਵਜ਼ੇ ਦੇ ਚੈੱਕ ਉਨ੍ਹਾਂ ਸਾਰੇ ਯੋਗ ਕਿਸਾਨਾਂ ਨੂੰ ਦਿੱਤੇ ਗਏ ਹਨ ਜਿਨ੍ਹਾਂ ਦੇ ਕੇਸ ਪੰਜਾਬ ਸਰਕਾਰ ਵੱਲੋਂ ਪਾਰਦਰਸ਼ਤਾ ਨਾਲ ਜਾਂਚ ਕਰਕੇ ਮਨਜ਼ੂਰ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਇਹ ਮੁਆਵਜ਼ਾ ਲਾਭਪਾਤਰੀਆਂ ਲਈ ਵੱਡਾ ਸਹਾਰਾ ਬਣੇਗਾ, ਜਿਸ ਨਾਲ ਉਹ ਅਗਲੀ ਫ਼ਸਲ ਦੀ ਤਿਆਰੀ ਕਰ ਸਕਣਗੇ ਅਤੇ ਆਪਣੇ ਪਰਿਵਾਰਕ ਖ਼ਰਚੇ ਪੂਰੇ ਕਰ ਸਕਣਗੇ । ਉਨ੍ਹਾਂ ਕਿਸਾਨਾਂ ਨਾਲ ਖੇਤੀਬਾੜੀ ਨਾਲ ਜੁੜੇ ਮਸਲਿਆਂ ਅਤੇ ਸਰਕਾਰ ਦੀਆਂ ਆਉਣ ਵਾਲੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਉਨ੍ਹਾਂ ਨਾਲ ਬੀ. ਡੀ. ਪੀ. ਓ. ਸੰਦੀਪ ਸਿੰਘ, ਨਾਇਬ ਤਹਿਸੀਲਦਾਰ ਅਰਮਾਨ ਜੋਸ਼ਨ, ਸੁਪਰਡੈਂਟ ਮਨਦੀਪ ਕੌਰ, ਬਲਜੀਤ ਸਿੰਘ ਪੰਚਾਇਤ ਅਫਸਰ ਤੇ ਹੋਰ ਦਫ਼ਤਰੀ ਅਮਲੇ ਸਮੇਤ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਪਿੰਡ ਵਾਸੀ ਵੀ ਮੌਜੂਦ ਸਨ ।

Read More : ਚੇਅਰਮੇਨ ਢਿੱਲੋ ਤੇ ਮਹਿਤਾ ਦਾ ਰਣਜੋਧ ਹਡਾਣਾ ਨੇ ਕੀਤਾ ਸਨਮਾਨ

ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼

0
Amritsar Commissionerate Police

ਚੰਡੀਗੜ੍ਹ/ਅੰਮ੍ਰਿਤਸਰ, 16 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Commissionerate Police) ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਸੰਗਠਿਤ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਸਾਗਰ (28) ਵਾਸੀ ਫੈਜ਼ਪੁਰਾ, ਅੰਮ੍ਰਿਤਸਰ, ਸੁਰਿੰਦਰ ਸਿੰਘ ਉਰਫ਼ ਪਾਲੀ (24) ਵਾਸੀ ਪਿੰਡ ਟਾਲੀ ਵਾਲਾ, ਫਾਜ਼ਿਲਕਾ ਅਤੇ ਜਗਜੀਤ ਸਿੰਘ (25) ਵਾਸੀ ਚੀਮਾ ਕਲਾਂ, ਤਰਨਤਾਰਨ ਵਜੋਂ ਹੋਈ ਹੈ । ਇਹਨਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮ. ਐਮ. ਗਲੌਕ ਪਿਸਤੌਲ ਅਤੇ ਛੇ .30 ਬੋਰ ਦੇ ਪਿਸਤੌਲ ਸ਼ਾਮਲ ਹਨ ।

ਗ੍ਰਿਫ਼ਤਾਰ ਮੁਲਜ਼ਮ ਅੰਤਰ-ਜ਼ਿਲ੍ਹਾ ਤਸਕਰੀ ਗਿਰੋਹ ਚਲਾ ਰਹੇ ਸਨ : ਡੀ. ਜੀ. ਪੀ. ਗੌਰਵ ਯਾਦਵ

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤਸਕਰੀ ਦਾ ਅੰਤਰ-ਜ਼ਿਲ੍ਹਾ ਗਿਰੋਹ ਚਲਾ ਰਹੇ ਸਨ ਅਤੇ ਪਾਕਿਸਤਾਨ ਅਧਾਰਿਤ ਇੱਕ ਹੈਂਡਲਰ ਨਾਲ ਜੁੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ । ਡੀ. ਜੀ. ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ ।

ਇਹ ਮੁਲਜ਼ਮ ਅੰਮ੍ਰਿਤਸਰ ਤੋਂ ਫਾਜ਼ਿਲਕਾ ਅਤੇ ਤਰਨ ਤਾਰਨ ਸੈਕਟਰਾਂ ਵਿੱਚ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ : ਸੀ. ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਇਸ ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀ. ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂ ਵਿੱਚ ਦੋਸ਼ੀ ਰਾਜਨ ਨੂੰ ਇੱਕ .30 ਬੋਰ ਪਿਸਤੌਲ ਅਤੇ ਕਾਫੀ ਮਾਤਰਾ ਵਿੱਚ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸਦੀ ਪੁੱਛਗਿੱਛ ਨਾਲ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਹੋਇਆ ।

ਇਸ ਮਾਮਲੇ ਦੀ ਹੋਰ ਜਾਂਚ ਸਦਕਾ ਤੀਜੇ ਦੋਸ਼ੀ ਜਗਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ, ਬਾਅਦ ਵਿੱਚ ਸੁਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸਦੇ ਕਬਜ਼ੇ ਵਿੱਚੋਂ ਤਿੰਨ .30 ਬੋਰ ਦੇ ਪਿਸਤੌਲ ਅਤੇ ਇੱਕ 9 ਐਮ. ਐਮ. ਪਿਸਤੌਲ (9 mm pistol) ਬਰਾਮਦ ਹੋਇਆ । ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਸਦਕਾ ਤੀਜੇ ਦੋਸ਼ੀ ਜਗਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਤਿੰਨ 9 ਐਮਐਮ ਗਲੌਕ ਪਿਸਤੌਲ ਅਤੇ ਦੋ .30 ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ ।

ਦੋਸ਼ੀ ਜਗਜੀਤ ਸਿੰਘ ਚਾਰ ਮਹੀਨੇ ਪਹਿਲਾਂ ਦੁਬਈ ਤੋਂ ਆਇਆ ਸੀ ਵਾਪਸ : ਸੀ. ਪੀ.

ਸੀ. ਪੀ. ਨੇ ਦੱਸਿਆ ਕਿ ਦੋਸ਼ੀ ਜਗਜੀਤ ਸਿੰਘ ਚਾਰ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ । ਸੁਰਿੰਦਰ ਦਾ ਪਿੰਡ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਹੈ, ਜਦੋਂਕਿ ਜਗਜੀਤ ਦਾ ਜੱਦੀ ਪਿੰਡ ਜ਼ਿਲ੍ਹਾ ਤਰਨਤਾਰਨ ਵਿਖੇ ਸਰਹੱਦ ਦੇ ਨੇੜੇ ਸਥਿਤ ਹੈ । ਉਨ੍ਹਾਂ ਦੱਸਿਆ ਕਿ ਇਹ ਦੋਸ਼ੀ ਅੰਮ੍ਰਿਤਸਰ ਤੋਂ ਫਾਜ਼ਿਲਕਾ ਅਤੇ ਤਰਨਤਾਰਨ ਸੈਕਟਰਾਂ ਵਿੱਚ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਇਨ੍ਹਾਂ ਖੇਪਾਂ ਨੂੰ ਸਿੱਧੇ ਤੌਰ ‘ਤੇ ਅਤੇ ਸਥਾਨ-ਅਧਾਰਤ ਡਿਲੀਵਰੀ ਪ੍ਰਣਾਲੀਆਂ ਰਾਹੀਂ ਅੱਗੇ ਸਪਲਾਈ ਕਰ ਰਹੇ ਸਨ । ਇਸ ਸਬੰਧੀ ਐਫ. ਆਈ. ਆਰ. ਨੰਬਰ 196 ਮਿਤੀ 8-10-2025 ਨੂੰ ਐਨ. ਡੀ. ਪੀ. ਐਸ. ਐਕਟ (N. D. P. S. Act) ਦੀ ਧਾਰਾ 18-ਬੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ-25 ਤਹਿਤ ਥਾਣਾ ਸਦਰ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਦਰਜ ਕੀਤੀ ਗਈ ਹੈ ।

Read More : ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

ਗੁਰਮੀਤ ਸਿੰਘ ਖੁੱਡੀਆਂ ਨੇ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

0
Gurmeet Singh Khudiyan

ਚੰਡੀਗੜ੍ਹ, 16 ਅਕਤੂਬਰ 2025 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ (Punjab Minister for Animal Husbandry, Dairy Development and Fisheries) ਗੁਰਮੀਤ ਸਿੰਘ ਖੁੱਡੀਆਂ ਨੇ 28 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ 25 ਵੈਟਰਨਰੀ ਇੰਸਪੈਕਟਰ, ਤਿੰਨ ਕਲਰਕ ਸ਼ਾਮਲ ਸਨ । ਇੱਕ ਦਰਜਾ ਚਾਰ ਕਰਮਚਾਰੀ ਨੂੰ ਤਰੱਕੀ ਵੀ ਦਿੱਤੀ ਗਈ ।

ਨਵੀਂ ਭਰਤੀ ਨਾਲ ਪੰਜਾਬ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਹੋਣਗੀਆਂ ਹੋਰ ਬਿਹਤਰ : ਗੁਰਮੀਤ ਸਿੰਘ ਖੁੱਡੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ 326 ਵੈਟਰਨਰੀ ਅਫ਼ਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਕਲਾਸ ਸੀ ਕਰਮਚਾਰੀ, ਜਿਨ੍ਹਾਂ ਵਿੱਚ ਕਲਰਕ, ਅੰਕੜਾਕਾਰ, ਸਟੈਨੋ, ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਲੈਬ ਸਹਾਇਕ, ਲੈਬ ਟੈਕਨੀਸ਼ੀਅਨ, ਮਿਲਕ ਰਿਕਾਰਡਰ, ਲੀਗਲ ਕਲਰਕ, ਮਸ਼ੀਨ ਅਪਰੇਟਰ ਸ਼ਾਮਲ ਹਨ, ਭਰਤੀ ਕੀਤੇ ਗਏ ਹਨ ।

ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਬੇਹੱਦ ਜ਼ਰੂਰੀ ਹੈ

ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ (Gurmeet Singh Khudiyan) ਨੇ ਉਨ੍ਹਾਂ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਬੇਹੱਦ ਜ਼ਰੂਰੀ ਹੈ । ਕਿਸਾਨਾਂ ਦੀ ਸਹਾਇਤਾ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਵਿਭਾਗ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਭਰਤੀ ਵਿਭਾਗ ਦੀ ਕਾਰਜਸ਼ੀਲਤਾ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ ਦੇ ਨਾਲ-ਨਾਲ ਪੰਜਾਬ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ ।

ਪੰਜਾਬ ਦੇ ਯੋਗ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵਧ ਤੋਂ ਵਧ ਰੋਜ਼ਗਾਰ ਦੇਣ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਯੋਗ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ । ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਨੌਕਰੀਆਂ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ 405 ਨਵੇਂ ਵੈਟਰਨਰੀ ਅਫ਼ਸਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਵੀ ਚੱਲ ਰਹੀ ਹੈ ।

Read More : ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ ਸੇਵਾਵਾਂ ਦਾ ਆਗ਼ਾਜ਼

‘ਯੁੱਧ ਨਸਿ਼ਆਂ ਵਿਰੁੱਧ’ ਨੂੰ ਹੋਇਆ 228ਵਾਂ ਦਿਨ

0
'War on Drugs'

ਚੰਡੀਗੜ੍ਹ, 16 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” (“War on Drugs”) ਦੇ 228ਵੇਂ ਦਿਨ ਪੰਜਾਬ ਪੁਲਿਸ ਨੇ 376 ਥਾਵਾਂ `ਤੇ ਛਾਪੇਮਾਰੀ ਕੀਤੀ ।

ਪੰਜਾਬ ਪੁਲਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਜਿਸ ਦੌਰਾਨ ਸੂਬੇ ਭਰ ਵਿੱਚ 75 ਨਸ਼ਾ ਤਸਕਰਾਂ (75 drug traffickers) ਨੂੰ ਗ੍ਰਿਫ਼ਤਾਰ ਕਰਨ ਉਪਰੰਤ 61 ਐਫ. ਆਈ. ਆਰਜ਼. ਦਰਜ ਕੀਤੀਆਂ ਗਈਆਂ । ਇਸ ਦੇ ਨਾਲ 228 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 33,080 ਹੋ ਗਈ ਹੈ । ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 296 ਗ੍ਰਾਮ ਹੈਰੋਇਨ, 497 ਗ੍ਰਾਮ ਅਫੀਮ, 13 ਕਿਲੋ ਭੁੱਕੀ, 1164 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ।

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 43 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ । ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ । 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ 376 ਛਾਪੇਮਾਰੀ ਕੀਤੀ । ਪੁਲਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 378 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ ।

ਰਾਜ ਸਰਕਾਰ ਨੇ ਬਣਾਈ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ (Eradication of drugs from the state) ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 43 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ਯੁੱਧ ਨਸਿ਼ਆਂ ਵਿਰੁੱਧ ਨੂੰ ਹੋਇਆ 281ਵਾਂ ਦਿਨ

ਮੋਦੀ ਸਰਕਾਰ ਨੇ ਫੜੀ ਹੜ ਪੀੜਤਾਂ ਦੀ ਬਾਂਹ : ਗੁਰਵਿੰਦਰ ਕਾਂਸਲ

0
Gurvinder Kansal

ਪਟਿਆਲਾ, 16 ਅਕਤੂਬਰ 2025 : ਕੇਂਦਰ ਦੀ ਮੋਦੀ ਸਰਕਾਰ (Modi government) ਨੇ ਪਿਛਲੇ ਦਿਨੀ ਪੰਜਾਬ ਵਿੱਚ ਆਏ ਹੋਏ ਭਿਆਨਕ ਹੜਾਂ ਦੌਰਾਨ ਹੜ ਪੀੜਤਾਂ ਦੀ ਬਾਂਹ ਫੜਦੇ ਹੋਏ ਕਰੋੜਾਂ ਰੁਪਏ ਦੀ ਰਾਹਤ ਰਾਸ਼ੀ ਪੰਜਾਬ ਵਾਸੀਆਂ ਲਈ ਜਾਰੀ ਕੀਤੀ ਹੈ ।

ਕੇਂਦਰ ਨੇ ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਹਤ ਰਾਸ਼ੀ

ਇਸ ਮੌਕੇ ਪਟਿਆਲਾ ਤੋਂ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ (Senior BJP leader Advocate) ਡਾ. ਗੁਰਵਿੰਦਰ ਕਾਂਸਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਪੰਜਾਬ ਨੂੰ ਰਾਹਤ ਪੈਕਜ ਦੇਣ ਲਈ ਦਿਲੋਂ ਧੰਨਵਾਦ ਕੀਤਾ ਹੈ। ਉਹਨਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ ਨੇ ਪੰਜਾਬ ਦੌਰੇ ਦੌਰਾਨ ਦੱਸਿਆ ਕਿ ਮੋਦੀ ਸਰਕਾਰ ਨੇ ਪੰਜਾਬ ਨੂੰ ਰਾਹਤ ਪ੍ਰਦਾਨ ਕਰਦੇ ਹੋਏ 36,708 ਟੁੱਟੇ ਹੋਏ ਘਰਾਂ ਲਈ 1.60 ਲੱਖ, ਕਣਕ ਦੇ ਬੀਜਾਂ ਲਈ 74 ਕਰੋੜ ਅਤੇ ਸਰੋਂ ਦੇ ਬੀਜਾਂ ਲਈ 3.40 ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ ।

40 ਹਜਾਰ ਨਵੇਂ ਟਾਇਲਟ ਬਣਾਉਣ ਦੀ ਮਨਜ਼ੂਰੀ ਵੀ ਕੇਂਦਰ ਸਰਕਾਰ ਨੇ ਕੀਤੀ ਹੈ ਜਾਰੀ

ਡਾ. ਗੁਰਵਿੰਦਰ ਕਾਂਸਲ (Dr. Gurvinder Kansal) ਨੇ ਦੱਸਿਆ ਕਿ ਇਸ ਦੇ ਨਾਲ ਹੀ 40 ਹਜਾਰ ਨਵੇਂ ਟਾਇਲਟ ਬਣਾਉਣ ਦੀ ਮਨਜ਼ੂਰੀ ਵੀ ਕੇਂਦਰ ਸਰਕਾਰ ਨੇ ਜਾਰੀ ਕੀਤੀ ਹੈ । ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਬਾਗਾਂ ਹੋਏ ਨੁਕਸਾਨ ਦੀ ਭਰਪਾਈ ਅਤੇ ਖੇਤਾਂ ਵਿੱਚੋਂ ਰੇਤ ਹਟਾਉਣ ਲਈ ਵੀ ਕੇਂਦਰ ਸਰਕਾਰ ਵੱਲੋਂ ਭਰਪੂਰ ਮਦਦ ਕੀਤੀ ਜਾਵੇਗੀ। ਇਸ ਮੌਕੇ ਡਾ. ਕਾਂਸਲ ਨੇ ਕਿਹਾ ਕਿ ਮੋਦੀ ਸਰਕਾਰ ਹਮੇਸ਼ਾ ਹੀ ਪੰਜਾਬ ਦੀ ਹਿਤੈਸ਼ੀ ਰਹੀ ਹੈ ਅਤੇ ਹਰ ਦੁੱਖ ਤਕਲੀਫ ਵਿੱਚ ਉਸਨੇ ਪੰਜਾਬ ਵਾਸੀਆਂ ਦੀ ਬਾਂਹ ਦਿਲੋਂ ਫੜੀ ਹੈ ।

Read More : ਮੋਦੀ ਸਰਕਾਰ ਦੇ ਫੈਸਲੇ ਨਾਲ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ : ਡਾ. ਕਾਂਸਲ 

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਬਾਸਕਟਬਾਲ ਤੇ ਯੋਗਾ ਦਾ ਹੋਇਆ ਅਗਾਜ਼

0
69th Inter-District School Games
ਪਟਿਆਲਾ 16 ਅਕਤੂਬਰ 2025 : ਮੁੱਖ ਮੰਤਰੀ ਪੰਜਾਬ (Chief Minister Punjab) ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ-ਜਿਲਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਮੁਕਾਬਲੇ (Inter-district competitionsInter-district competitions) ਪਟਿਆਲਾ ਵਿਖੇ ਆਯੋਜਿਤ ਕੀਤੇ ਜਾ ਰਹੇ ਹਨ ।

ਅੰਡਰ-17 ਲੜਕਿਆਂ ਦੇ ਬਾਸਕਟਬਾਲ ਤੇ ਯੋਗਾ 16 ਅਕਤੂਬਰ ਤੋਂ 18 ਅਕਤੂਬਰ ਤੱਕ ਜਾ ਰਹੇ ਹਨ ਕਰਵਾਏ  

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਡੀ. ਐਸ. ਸੀ. ਡਾ. ਦਲਜੀਤ ਸਿੰਘ (District D. S. C. Dr. Daljit Singh) ਨੇ ਦੱਸਿਆ ਅੰਡਰ-17 ਲੜਕਿਆਂ ਦੇ ਬਾਸਕਟਬਾਲ ਅੰਤਰ ਜਿਲਾ ਮੁਕਾਬਲੇ ਜਿਲਾਂ ਟੂਰਨਾਮੈਂਟ ਕਮੇਟੀ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਪੀ. ਐਮ.ਸ੍ਰੀ ਸ. ਕੋਐਡ. ਮ. ਸ. ਸ. ਸ. ਮਿਡਲ ਬਰਾਂਚ ਪੰਜਾਬੀ ਬਾਗ ਪਟਿਆਲਾ ਵਿਖੇ ਤੇ ਯੋਗਾ ਅੰਡਰ 14/17/19 ਲੜਕੀਆਂ ਸ. ਮਾਡਲ ਸ. ਸ.ਸ. ਸਕੂਲ ਸਿਵਲ ਲਾਈਨ ਪਟਿਆਲਾ 16 ਅਕਤੂਬਰ ਤੋਂ 18 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ ।

ਖੇਡਾਂ ਵਿਚ ਕੌਣ ਕੌਣ ਨਿਭਾ ਰਿਹੈ ਡਿਊਟੀਆਂ

ਬਾਸਕਟਬਾਲ ਖੇਡ ਇੰਚਾਰਜ ਵਿਜੇ ਕਪੂਰ ਪ੍ਰਿੰਸੀਪਲ,ਰਾਜੇਸ਼ ਮੋਦੀ ਪ੍ਰਿੰਸੀਪਲ ਮਾੜੂ, ਹਰਿੰਦਰ ਸਿੰਘ ਪ੍ਰਿੰਸੀਪਲ ਲੰਗ,ਯੋਗਾ ਖੇਡ ਇੰਚਾਰਜ ਸੀਮਾ ਉੱਪਲ ਪ੍ਰਿੰਸੀਪਲ ਸਿਵਲ ਲਾਈਨ, ਟੂਰਨਾਮੈਂਟ ਮੈਸ ਕਮੇਟੀ ਇੰਚਾਰਜ ਰਾਜ ਕੁਮਾਰ ਪ੍ਰਿੰਸੀਪਲ ਨੋਗਾਵਾਂ, ਬਾਸਕਟਬਾਲ ਟੂਰਨਾਮੈਂਟ ਰਜਿਸਟਰੇਸ਼ਨ ਕਮੇਟੀ ਇੰਚਾਰਜ ਮਨਦੀਪ ਕੌਰ ਪ੍ਰਿੰਸੀਪਲ ਓ. ਪੀ. ਐਲ.,ਯੋਗਾ ਰਜਿਸਟਰੇਸ਼ਨ ਕਮੇਟੀ ਇੰਚਾਰਜ ਜਗਤਾਰ ਸਿੰਘ ਟਿਵਾਣਾ ਨੇ ਡਿਊਟੀ ਨਿਭਾ ਰਹੇ ਹਨ ।

ਮੁਕਾਬਲਿਆਂ ਦੌਰਾਨ ਕੌਣ ਕੌਣ ਸੀ ਮੌਜੂਦ

ਇਸ ਮੌਕੇ ਅਮਰਜੋਤ ਸਿੰਘ ਕੋਚ, ਕੰਵਲਦੀਪ ਸਿੰਘ ਕੋਚ, ਸੰਜਨਾ ਗਰਗ ਪ੍ਰਿੰਸੀਪਲ, ਲਲਿਤ ਸਿੰਗਲਾ, ਕਰਮਜੀਤ ਕੌਰ, ਅਮਨਦੀਪ ਕੌਰ, ਮੀਨਾ ਸੂਦ, ਗੰਗਾ ਰਾਣੀ, ਗੁਰਮੀਤ ਸਿੰਘ ਕੋਚ, ਰੁਪਿੰਦਰ ਕੌਰ, ਹਰਦੀਪ ਕੌਰ, ਇੰਦੂ ਬਾਲਾ, ਇਰਵਨਦੀਪ ਕੌਰ, ਪਰਮਜੀਤ ਸਿੰਘ ਸੋਹੀ, ਚਮਕੌਰ ਸਿੰਘ, ਜਗਤਾਰ ਸਿੰਘ, ਜਰਨੈਲ ਸਿੰਘ,ਬਲਵਿੰਦਰ ਸਿੰਘ, ਬਲਕਾਰ ਸਿੰਘ, ਹਰਜੀਤ ਸਿੰਘ, ਅਮਨਿੰੰਦਰ ਸਿੰਘ ਬਾਬਾ, ਬਲਵਿੰਦਰ ਸਿੰਘ ਜੱਸਲ, ਰਜਿੰਦਰ ਸੈਣੀ, ਗੁਰਪ੍ਰੀਤ ਸਿੰਘ ਟਿਵਾਣਾ, ਗੌਰਵ ਵਿਰਦੀ, ਵਿਨੋਦ ਕੁਮਾਰ, ਗੁਰਪ੍ਰੀਤ ਸਿੰਘ ਝੰਡਾ, ਗੁਰਪਿਆਰ ਸਿੰਘ, ਸ਼ਿਵ ਭੰਡੀਰ, ਰਕੇਸ਼ ਲਚਕਾਣੀ, ਪ੍ਰੇਮ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ ।

ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ 7 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

0
Aided schools
16 ਅਕਤੂਬਰ 2025 : ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ (Government aided schools of Punjab) ਦੇ ਹਜ਼ਾਰਾਂ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪਿਛਲੇ 7 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ । ਜਿਸ ਕਰਕੇ ਇਹਨਾਂ ਸਕੂਲਾਂ ਦੇ ਮੁਲਾਜ਼ਮਾਂ ਨੇ ਗੂੰਗੀ ਤੇ ਬੋਲੀ ਸਰਕਾਰ ਦੇ ਖਿਲਾਫ 18 ਅਕਤੂਬਰ ਨੂੰ ਤਰਨਤਾਰਨ (Tarn Taran on October 18) ਵਿਖੇ ਮੋਰਚਾ ਖੋਲ੍ਹ ਕੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ ।

ਆਪ ਸਰਕਾਰ ਨੇ ਏਡਿਡ ਸਕੂਲਾਂ ਦੇ ਸਟਾਫ ਦਾ ਕੱਢਿਆ ਦਿਵਾਲਾ : ਮਦਨੀਪੁਰ

ਇਸ ਸਬੰਧੀ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਸਿੱਖਿਆ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਤੇ ਮੰਤਰੀਆਂ ਨਾਲ ਵਾਰ ਵਾਰ ਮੀਟਿੰਗਾਂ ਕਰਨ ‘ਤੇ ਵੀ ਇਹਨਾਂ ਸਕੂਲਾਂ ਵਿਚ ਕੰਮ ਕਰਦੇ ਹਜ਼ਾਰਾਂ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਮਾਰਚ 2025 ਤੋਂ ਬਾਅਦ ਤਨਖਾਹ ਗ੍ਰਾਂਟ ਜਾਰੀ ਨਹੀ ਕੀਤੀ ਗਈ ।
ਅਧਿਆਪਕਾਂ ਵਲੋਂ 18 ਨੂੰ ਤਰਨਤਾਰਨ ਵਿਖੇ ਮੋਰਚਾ ਖੋਲ੍ਹ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
ਉਹਨਾਂ ਕਿਹਾ ਕਿ ਏਡਿਡ ਸਕੂਲਾਂ ਦੀਆਂ ਮੈਨੇਜਮੈਂਟਾਂ ਦੇ ਆਡਿਟ ਦੇ ਨਾਮ ਤੇ ਮੁਲਾਜ਼ਮਾਂ ਦੀ ਤਨਖਾਹ ਲੰਬੇ ਸਮੇਂ ਤੋਂ ਰੋਕੀ ਗਈ ਹੈ। ਜਦਕਿ ਵਿਭਾਗ ਕੋਲ ਆਡਿਟ ਕਰਨ ਲਈ ਲੋੜੀਂਦਾ ਸਟਾਫ ਵੀ ਨਹੀਂ ਹੈ । ਸਿੱਖਿਆ ਵਿਭਾਗ ਕੋਲ ਸ਼ੈਕਸ਼ਨ ਅਫਸਰਾਂ ਦੀ ਘਾਟ ਦਾ ਖਮਿਆਜ਼ਾ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ । ਯੂਨੀਅਨ ਆਗੂਆਂ ਨੇ ਕਿਹਾ ਕਿ 1967 ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸੂਬਾ ਸਰਕਾਰ ਨੇ ਪ੍ਰਬੰਧਕ ਕਮੇਟੀਆਂ ਦੇ ਆਡਿਟ ਦੇ ਬਹਾਨੇ ਬਣਾ ਕੇ ਸਟਾਫ ਦੀ ਗ੍ਰਾਂਟ ਰੋਕੀ ਹੋਈ ਹੈ । ਉਹਨਾਂ ਕਿਹਾ ਕਿ ਸਰਕਾਰ ਏਡਿਡ ਸਕੂਲਾਂ ਨੂੰ ਬੰਦ ਕਰਨ ਦੀ ਸਾਜਿਸ਼ ਰਚ ਰਹੀ ਹੈ । ਉਹਨਾਂ ਕਿਹਾ ਕਿ ਦੁਸਹਿਰਾ ਤੇ ਦੀਵਾਲੀ ਵਰਗੇ ਤਿਉਹਾਰ ਵੀ ਬਿਨ੍ਹਾ ਤਨਖਾਹ ਮਿਲੇ ਲੰਘ ਰਹੇ ਹਨ ।

ਲੰਬੇ ਸਮੇਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਮੁਲਾਜ਼ਮ ਵਰਗ ਦੀ ਆਰਥਿਕ ਹਾਲਤ ਚੁੱਕੀ ਹੈ ਵਿਗੜ ਵਿਗੜ

ਉਹਨਾਂ ਆਖਿਆ ਕਿ ਲੰਬੇ ਸਮੇਂ ਤੋਂ ਤਨਖਾਹਾਂ ਨਾ ਮਿਲਣ (Not getting salaries) ਕਾਰਨ ਮੁਲਾਜ਼ਮ ਵਰਗ ਦੀ ਆਰਥਿਕ ਹਾਲਤ ਵਿਗੜ ਚੁੱਕੀ ਹੈ ਪਰ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰਨ ਵਾਲੀ ਸਰਕਾਰ ਅਧਿਆਪਕਾਂ ਨੂੰ ਤਨਖਾਹ ਦੇਣ ਤੋਂ ਵੀ ਇਨਕਾਰੀ ਹੈ । ਉਹਨਾਂ ਕਿਹਾ ਕਿ ਜਥੇਬੰਦੀ ਵਲੋਂ ਮੰਤਰੀਆਂ ਤੇ ਅਫਸਰਾਂ ਨੂੰ ਵਾਰ ਵਾਰ ਬੇਨਤੀ ਕਰਨ ਤੇ ਵੀ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋਈ ਤੇ ਲਾਰਿਆਂ ਤੋਂ ਬਿਨਾਂ ਕੱਖ ਵੀ ਪੱਲੇ ਨਹੀਂ ਪਿਆ । ਮਦਨੀ ਪੁਰ ਨੇ ਕਿਹਾ ਕਿ ਤਨਖਾਹਾਂ ਨਾ ਦੇਣਾ (Non-payment of salaries) ਗੈਰ ਮਨੁੱਖੀ ਵਤੀਰੇ ਤੋਂ ਘੱਟ ਨਹੀਂ ਹੈ ਜੋ ਕਿ ਪੜ੍ਹੇ ਲਿਖੇ ਵਰਗ ਨਾਲ ਸ਼ਰੇਆਮ ਧੱਕਾ ਹੈ । ਇਸ ਮੌਕੇ ਉਹਨਾਂ ਮਨੁਖੀ ਅਧਿਕਾਰ ਆਯੋਗ ਨੂੰ ਵੀ ਅਪੀਲ ਕੀਤੀ ਕਿ ਤਨਖਾਹ ਦੀ ਗਰਾਂਟ ਨਾ ਦੇਣ ਵਿਚ ਦੇਰੀ ਕਰਨ ਵਾਲਿਆਂਦੀ ਜਿੰਮੇਵਾਰੀ ਫਿਕਸ ਕੀਤੀ ਜਾਵੇ ।
ਏਡਿਡ ਸਕੂਲਾਂ ਵਿਚ 1.76 ਲੱਖ ਵਿਦਿਆਰਥੀਆਂ ਨੂੰ ਪੜਾਉਣ ਵਾਲੇ ਗੁਰੂਜਨ ਕਰ ਰਹੇ ਹਨ ਦੀਵਾਲੀ ਵਰਗੇ ਪਵਿੱਤਰ ਤਿਉਹਾਰ ਮੌਕੇ ਵੀ ਭੁੱਖੇ ਢਿੱਡ ਗੁਜ਼ਾਰਾ 
ਉਹਨਾਂ ਆਖਿਆ ਕਿ ਏਡਿਡ ਸਕੂਲਾਂ (Aided schools) ਵਿਚ 1.76 ਲੱਖ ਵਿਦਿਆਰਥੀਆਂ ਨੂੰ ਪੜਾਉਣ ਵਾਲੇ ਗੁਰੂਜਨ ਦੀਵਾਲੀ ਵਰਗੇ ਪਵਿੱਤਰ ਤਿਉਹਾਰ ਮੌਕੇ ਵੀ ਭੁੱਖੇ ਢਿੱਡ ਗੁਜ਼ਾਰਾ ਕਰ ਰਹੇ ਹਨ । ਉਹਨਾਂ ਕਿਹਾ ਕਿ ਅਧਿਆਪਕ ਵਰਗ ਹੁਣ ਆਪਣਾ ਗੁੱਸਾ ਤਰਨਤਾਰਨ ਜ਼ਿਮਨੀ ਚੋਣ ਵਿਚ ਕੱਢਣ ਲਈ ਮਜਬੂਰ ਹੋ ਚੁੱਕਾ ਹੈ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।

Read More : ਤਨਖਾਹਾਂ ਨਾ ਮਿਲਣ ਕਾਰਨ ਏਡਿਡ ਸਕੂਲ ਕਰਮਚਾਰੀ ਹੋ ਰਹੇ ਨੇ ਨਮੋਸ਼ੀ ਦੇ ਸ਼ਿਕਾਰ

ਪਸ਼ੂਆਂ ਵਿੱਚ ਮੂੰਹ ਖੁਰ ਬਿਮਾਰੀ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਸ਼ੁਰੂ

0
Vaccination campaign

ਪਟਿਆਲਾ, 16 ਅਕਤੂਬਰ 2025 : ਪਟਿਆਲਾ ਜ਼ਿਲ੍ਹੇ ਚ ਪਸ਼ੂ ਪਾਲਣ ਵਿਭਾਗ ਵੱਲੋਂ ਗਠਿਤ ਕੀਤੀਆਂ 44 ਟੀਮਾਂ ਰਾਹੀਂ ਜ਼ਿਲ੍ਹੇ ਵਿੱਚ 3,57,915 ਗਾਵਾਂ/ਮੱਝਾਂ ਨੂੰ ਮੂੰਹ ਖੁਰ ਬਿਮਾਰੀ ਦੀ ਰੋਕਥਾਮ ਲਈ ਵੈਕਸੀਨ ਘਰ-ਘਰ ਜਾ ਕੇ ਲਗਾਉਣ ਦਾ ਆਗਾਜ਼ ਕੀਤਾ ਗਿਆ ਹੈ ।

ਪਸ਼ੂ ਪਾਲਣ ਵਿਭਾਗ ਵੱਲੋਂ ਗਠਿਤ 44 ਟੀਮਾਂ ਨੇ ਜ਼ਿਲ੍ਹੇ ਵਿੱਚ 3,57,915 ਗਾਵਾਂ/ਮੱਝਾਂ ਨੂੰ ਮੂੰਹ ਖੁਰ ਦੀ ਵੈਕਸੀਨ ਘਰ-ਘਰ ਜਾ ਕੇ ਲਗਾਉਣ ਦਾ ਆਗਾਜ਼

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਦੇ ਸਰਹੱਦੀ ਜ਼ਿਲ੍ਹੇ ਪਟਿਆਲਾ ਅਧੀਨ ਆਉਂਦੀਆਂ 6 ਤਹਿਸੀਲਾਂ ਜਿਨ੍ਹਾਂ ਵਿੱਚ ਪਟਿਆਲਾ, ਰਾਜਪੁਰਾ, ਨਾਭਾ, ਦੁਧਨਸਾਧਾਂ, ਸਮਾਣਾ ਅਤੇ ਪਾਤੜਾਂ ਅਧੀਨ ਪਿੰਡਾਂ ਵਿੱਚ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ 7ਵੇਂ ਗੇੜ ਵਿੱਚ ਮੂੰਹ ਖੁਰ ਦੀ ਰੋਕਥਾਮ ਲਈ ਵੈਕਸੀਨ ਲਗਾਉਣ ਦਾ ਕੰਮ 15 ਅਕਤੂਬਰ ਤੋਂ ਸ਼ੂਰੂ ਕੀਤਾ ਗਿਆ ਹੈ ਜੋ 29 ਨਵੰਬਰ ਤੱਕ ਪੂਰਾ ਕਰ ਦਿੱਤਾ ਜਾਵੇਗਾ ।

7ਵੇਂ ਗੇੜ ਵਿੱਚ ਮੂੰਹ ਖੁਰ ਦੀ ਰੋਕਥਾਮ ਲਈ ਵੈਕਸੀਨ ਲਗਾਉਣ ਦਾ ਕੰਮ 29 ਨਵੰਬਰ ਤੱਕ ਪੂਰਾ ਕੀਤਾ ਜਾਵੇਗਾ-ਡਾ. ਬਿਕਰਮਜੀਤ ਸਿੰਘ

ਡਿਪਟੀ ਡਾਇਰੈਕਟਰ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਭਰ ਵਿੱਚ 15 ਅਕਤੂਬਰ ਤੋਂ ਮੂੰਹ ਖੁਰ ਦੀ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ । ਇਸ ਤਹਿਤ ਜ਼ਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮੂੰਹ ਖੁਰ ਦੀ ਬਿਮਾਰੀ ਤੋਂ ਪਸ਼ੂ ਧਨ ਨੂੰ ਬਚਾਉਣ ਲਈ ਸਮੇਂ ਸਿਰ ਮੂੰਹ ਖੁਰ ਦੀ ਵੈਕਸੀਨੇਸ਼ਨ ਲਗਵਾਉਣੀ ਚਾਹੀਦੀ ਹੈ ।

ਕਿਹਾ, ਮੂੰਹ ਖੁਰ ਦੀ ਬਿਮਾਰੀ ਤੋਂ ਪਸ਼ੂ ਧਨ ਨੂੰ ਬਚਾਉਣ ਲਈ ਸਮੇਂ ਸਿਰ ਮੂੰਹ ਖੁਰ ਦੀ ਵੈਕਸੀਨੇਸ਼ਨ ਲਗਵਾਉਣ ਪਸ਼ੂ ਪਾਲਕ

ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਨੂੰ ਮੂੰਹ ਖੁਰ ਬਿਮਾਰੀ ਤੋਂ ਰਹਿਤ ਕੀਤਾ ਜਾਵੇ ਅਤੇ ਦੁੱਧ ਤੇ ਹੋਰ ਡੇਅਰੀ ਉਤਪਾਦਾਂ ਦਾ ਵਪਾਰ ਅੰਤਰ ਰਾਸ਼ਟਰੀ ਬਜ਼ਾਰ ਵਿੱਚ ਕਰਨ ਲਈ ਪੰਜਾਬ ਵੀ ਯੋਗਦਾਨ ਪਾ ਸਕੇਗਾ । ਇਸ ਨਾਲ ਪੰਜਾਬ ਦੇ ਪਸ਼ੂ ਪਾਲਕਾਂ ਦੇ ਵਿਕਾਸ ਹੋਵੇਗਾ ਅਤੇ ਸਾਡਾ ਪ੍ਰਦੇਸ਼ ਵੀ ਹੋਰ ਤਰੱਕੀ ਕਰੇਗਾ ।

Read More : ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ