Home Blog Page 353

ਮਾਨਸਿਕ ਤੌਰ `ਤੇ ਬੀਮਾਰ ਨੌਜਵਾਨ ਨੇ ਕਰ ਦਿੱਤਾ ਪਿਤਾ ਦਾ ਕਤਲ

0
Murders

ਮਊ, 3 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਮਊ ਦੇ ਇਕ ਖੇੇਤਰ ਵਿਚ ਇਕ ਨੌਜਵਾਨ ਵਲੋਂ ਆਪਣੇ ਹੀ ਪਿਤਾ ਨੂੰ ਜਾਨੋਂ ਮਾਰਨ (Kill) ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਉਤਰ ਪ੍ਰਦੇਸ਼ ਦੇ ਜਿਲਾ ਮਊ (Mau District) ਦੇ ਘੋਸੀ ਖੇਤਰ ਦੇ ਇੰਦਰਪੁਰ ਪਿੰਡ ‘ਚ ਬੀਤੇ ਦਿਨੀਂ ਸਵੇਰੇ ਇਕ ਨੌਜਵਾਨ ਨੇ ਆਪਣੇ ਪਿਤਾ ਦਾ ਕਥਿਤ ਤੌਰ ‘ਤੇ ਕਤਲ (Murder) ਕਰ ਦੇਣ ਦਾ ਘਟਨਾਕ੍ਰਮ ਵਾਪਰਿਆ ਹੈ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਦਾ ਨਾਮ ਹਰਿਕੇਸ਼ (Harikesh) ਹੈ । ਸੂਚਨਾ ਮੁਤਾਬਕ ਉਕਤ ਨੌਜਵਾਨ ਮਾਨਸਿਕ ਤੌਰ ‘ਤੇ ਬਿਮਾਰ ਹੈ ਤੇ ਮਰਨ ਵਾਲੇ ਵਿਅਕਤੀ ਜੋ ਕਿ ਨੌਜਵਾਨ ਦੇ ਪਿਤਾ ਹਨ ਦਾ ਨਾਮ ਬਸਾਊ (Basau) ਹੈ ਤੇ ਉਹ 50 ਸਾਲਾਂ ਦੇ ਸਨ । ਨੌਜਵਾਨ ਨੇ ਜਦੋਂ ਆਪਣੇ ਪਿਤਾ ਤੇ ਅਚਾਨਕ ਹੀ ਹਮਲਾ ਕਰ ਦਿੱਤਾ ਤਾਂ ਉਨ੍ਹਾਂ ਦੀ ਮੌਤ ਹੋ ਗਈ ।

ਪੁਲਸ ਨੇ ਕਰ ਲਿਆ ਹੈ ਨੌਜਵਾਨ ਨੂੰ ਗ੍ਰਿਫ਼ਤਾਰ

ਉਪਰੋਕਤ ਘਟਨਾਕ੍ਰਮ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਮਾਨਸਿਕ ਤੌਰ ‘ਤੇ ਬੀਮਾਰ (Mentally ill) ਦੱਸਿਆ ਜਾ ਰਿਹਾ ਹੈ । ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਗਿਆ ਹੈ । ਫਾਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ । ਖੇਤਰੀ ਅਧਿਕਾਰੀ (ਸੀ. ਓ.) ਜਤਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ।

ਐਸੋਸੀਏਟ ਪ੍ਰੋਫੈਸਰ ਨੇ ਡੀ. ਸੀ. ਪੀ. ਓ. ਨੂੰ ਦਿੱਤੀ ਸਿ਼ਕਾਇਤ

0
Pandit Rao

ਪੁਣੇ, 3 ਅਪ੍ਰੈਲ 2026 : ਜਿਲਾ ਬਾਲ ਸੁਰੱਖਿਆ ਅਧਿਕਾਰੀ (District Child Protection Officer) ਨੂੰ ਐਸੋਸੀਏਟ ਪ੍ਰੋਫੈਸਰ ਚੰਡੀਗੜ੍ਹ ਵਲੋਂ ਇਕ ਸਿਕਾਇਤ (Complaint) ਹਨੀ ਸਿੰਘ ਦੇ ਇਕ ਪ੍ਰੋਗਰਾਮ ਸਬੰਧੀ ਦਿੱਤੇ ਜਾਣ ਦਾ ਸਮਾਚਾਰ ਹੈ ।

ਕੀ ਸਿ਼ਕਾਇਤ ਦਿੱਤੀ ਗਈ ਹੈ ਪ੍ਰੋਫੈਸਰ ਵਲੋਂ

ਮਿਲੀ ਜਾਣਕਾਰੀ ਅਨੁਸਾਰ ਜਿ਼ਲਾ ਬਾਲ ਸੁਰੱਖਿਆ ਅਧਿਕਾਰੀ ਨੂੰ ਇਕ ਸਿ਼ਕਾਇਤ ਜੋ ਡਾਕਟਰ ਪੰਡਤਰਾਓ ਧਰੇਣਵਰ (Dr. Panditrao Dharenwar) ਐਸੋਸੀਏਟ ਪ੍ਰੋਫੈਸਰ ਚੰਡੀਗੜ੍ਹ ਵਲੋਂ ਦਿੱਤੀ ਗਈ ਹੈ ਵਿਚ ਆਖਿਆ ਗਿਆ ਹੈ ਕਿ 4 ਅਪ੍ਰੈਲ ਨੂੰ ਜੋ ਇਕ ਪ੍ਰੋਗਰਾਮ ਪੂਣੇ ਦੇ ਮਹਾਲਕਸ਼ਮੀ ਲਾਨਜ਼ ਵਿਖੇ ਹਨੀ ਸਿੰਘ ਦਾ ਹੋ ਰਿਹਾ ਹੈ ਵਿਚ ਹਨੀ ਸਿੰਘ ਨੂੰ ਅਸ਼ਲੀਲ, ਸ਼ਰਾਬ, ਨਸ਼ੇ ਅਤੇ ਗਨ ਸੰਸਕ੍ਰਿਤੀ ਨੂੰ ਪ੍ਰਮੋਟ ਕਰਨ ਵਾਲੇ ਗਾਣੇ ਗਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ ।

ਡੀ. ਸੀ. ਪੀ. ਓ ਨੇ ਕੱਢਿਆ ਪੁਲਸ ਕਮਿਸ਼ਨਰ ਨੂੰ ਨੋਟਿਸ

ਸੂਚਨਾ ਮੁਤਾਬਕ ਡੀ. ਸੀ. ਪੀ. ਓ. ਨੂੰ ਪ੍ਰਾਪਤ ਸਿਕਾਇਤ ਦੇ ਆਧਾਰ ਤੇ ਇਕ ਨੋਟਿਸ ਪੂਣੇ ਦੇ ਪੁਲਸ ਕਮਿਸ਼ਨਰ (Police Commissioner) ਨੂੰ ਜਾਰੀ ਕੀਤਾ ਗਿਆ ਹੈ, ਜਿਸ ਵਿਚ ਆਖਿਆ ਗਿਆ ਹੈ ਕਿ 4 4 ਅਪ੍ਰੈਲ ਦੇ ਪੂਣੇ ਦੇ ਮਹਾਲਕਸ਼ਮੀ ਲਾਨਜ ਵਿਖੇ ਹੋਣ ਵਾਲੇ ਪ੍ਰੋਗਰਾਮ ਵਿਚ ਪੰਜਾਬੀ ਗਾਇਕ ਤੇ ਰੈਪਰ ਹਨੀ ਸਿੰਘ ਨੂੰ ਅਸ਼ਲੀਲ, ਸ਼ਰਾਬ, ਨਸ਼ੇ ਤੇ ਗਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗਾਣੇ ਗਾਊਣ ਦੀ ਮਨਜ਼ੂਰੀ ਨਾ ਦਿੱਤੀ ਜਾਵੇ ।

ਜ਼ਮੀਨ ਵੇਚਣ ਦੇ ਮਾਮਲੇ ਵਿਚ ਐਸ. ਜੀ. ਪੀ. ਸੀ. ਨੇ ਕੀਤਾ ਦੋ ਅਧਿਕਾਰੀਆਂ ਨੂੰ ਸਸਪੈਂਡ

0
SGPC

ਅੰਮ੍ਰਿਤਸਰ, 3 ਅਪ੍ਰੈਲ 2026 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵਲੋਂ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿਚ ਦੋ ਹੋਰ ਅਧਿਕਾਰੀਆਂ ਨੂੰ ਸਸਪੈਂਡ (Suspend) ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਅੰਬ ਸਾਹਿਬ (Gurdwara Amb Sahib) (ਮੋਹਾਲੀ) ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਵੱਲੋਂ ਸਖ਼ਤ ਰੁਖ਼ ਅਖਤਿਆਰ ਕਰਦਿਆਂ ਦੋ ਅਧਿਕਾਰੀਆਂ ਨੂੰ ਫੌਰੀ ਕਾਰਵਾਈ ਕਰਦਿਆਂ ਮੁਅੱਤਲ ਕੀਤਾ ਗਿਆ ਹੈ ਵਿਚ ਜਤਿੰਦਰ ਸਿੰਘ ਤੇ ਗੁਰਮੇਜ ਸਿੰਘ ਸ਼ਾਮਲ ਹਨ । ਦੱਸਣਯੋਗ ਹੈ ਕਿ ਇਸ ਬਹੁ-ਚਰਚਿਤ ਮਾਮਲੇ ਦੀ ਜਾਂਚ ਕਰ ਰਹੀ 7 ਮੈਂਬਰੀ ਪੜਤਾਲੀਆ ਕਮੇਟੀ (Investigation Committee) ਦੀ ਰਿਪੋਰਟ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਹੈ ।

ਪੁਲਸ ਤੋਂ ਇਲਾਵਾ ਐਸ. ਜੀ. ਪੀ. ਸੀ. ਵੀ ਕਰ ਰਹੀ ਹੈ ਆਪਣੇ ਪੱਧਰ ਤੇ ਜਾਂਚ

ਉਪਰੋਕਤ ਮਾਮਲੇ ਵਿਚ ਬੇਸ਼ਕ ਪੰਜਾਬ ਪੁਲਸ ਕੋਲ ਐਫ. ਆਈ. ਆਰ. ਦਰਜ ਕਰਵਾਈ ਗਈ ਹੈ, ਜਿਸਦੇ ਚਲਦਿਆਂ ਇਕ ਪਾਸੇ ਬੇਸ਼ਕ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਦੂਸਰੇ ਪਾਸੇ ਐਸ. ਜੀ. ਪੀ. ਸੀ. (S. G. P. C.) ਵਲੋਂ ਵੀ ਜੋ 7 ਮੈਂਬਰਾਂ ਤੇ ਆਧਾਰਤ ਕਮੇਟੀ ਬਣਾ ਕੇ ਆਪਣੇ ਪੱਧਰ ਤੇ ਪੜ੍ਹਤਾਲ ਕੀਤੀ ਜਾ ਰਹੀ ਹੈ ਤੋਂ ਸਪੱਸ਼ਟ ਹੁੰਦਾ ਹੈ ਕਿ ਕਮੇਟੀ ਦੀ ਪੜ੍ਹਤਾਲ ਗੰਭੀਰਤਾ ਨਾਲ ਚੱਲ ਰਹੀ ਹੈ, ਜਿਸ ਨਾਲ ਉਹ ਕਾਲੀਆਂ ਭੇਡਾਂ ਬਾਹਰ ਆ ਸਕਣਗੀਆਂ ਜੋ ਛੁਪੀਆਂ ਬੈਠੀਆਂ ਹਨ । ਦੱਸਣਯੋਗ ਹੈ ਕਿ ਉਪਰੋਕਤ ਦੋਹਾਂ ਤੋਂ ਇਲਾਵਾ ਬੀਤੇ ਦਿਨੀਂ ਸੰਸਥਾ ਦੇ ਸੈਕਟਰੀ ਪ੍ਰਤਾਪ ਸਿੰਘ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ ।

ਭਾਜਪਾ ਦੇ ਦਫ਼ਤਰ ਤੇ ਹਮਲੇ ਮਾਮਲੇ ਵਿਚ ਪੁਲਸ ਨੇ ਦੋ ਵਿਅਕਤੀ ਰਾਊਂਡਅਪ ਕੀਤੇ

0
Roundup

ਚੰਡੀਗੜ੍ਹ, 3 ਅਪ੍ਰੈਲ 2026 : ਚੰਡੀਗੜ੍ਹ ਵਿਖੇ ਲੰਘੇ ਦਿਨਾਂ ਭਾਜਪਾ ਦੇ ਦਫ਼ਤਰ (BJP office) ਦੇ ਨੇੜੇ ਹੋਏ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲਸ ਵਲੋਂ ਦੋ ਵਿਅਕਤੀਆਂ (Two people) ਨੂੰ ਰਾਊਂਡਅਪ ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਦੋਵੇਂ ਜਣੇ

ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਵਿਖੇ ਭਾਜਪਾ ਦੇ ਹੈਡ ਕੁਆਰਟਰ ਨੇੇੜੇ ਹੋਏ ਹਮਲੇ ਦੇ ਮਾਮਲੇ ਵਿਚ ਜੋ ਪੰਜਾਬ ਪੁਲਸ ਵਲੋਂ ਮੋਰਿੰਡਾ ਤੋਂ ਦੋ ਵਿਅਕਤੀਆਂ ਨੂੰ ਰਾਊਂਡਅਪ (Roundup) ਕੀਤੇ ਜਾਣ ਦਾ ਪਤਾ ਚੱਲਿਆ ਹੈ ਦੋਵੇਂ ਜਣੇ ਪਿੰਡ ਰਤਨਗੜ੍ਹ ਦੇ ਵਸਨੀਕ ਅਮਨ ਤੇ ਗੁਰਤੇਜ (Aman and Gurtej) ਹਨ ।

ਪੁਲਸ ਵਲੋਂ ਪਿੰਡ ਰਤਨਗੜ੍ਹ ਵਿਚ ਮਾਰੇ ਗਏ ਛਾਪੇ ਦੌਰਾਨ ਜਦੋਂ ਘਰ ਦੀ ਜਾਂਚ ਕੀਤੀ ਗਈ ਤਾਂ ਪੁਲਸ ਨੂੰ ਉਥੋਂ ਕੁੱਝ ਵੀ ਬਰਾਮਦ ਨਹੀਂ ਹੋਇਆ ਪਰ ਪੁਲਸ ਨੂੰ ਉਕਤ ਵਿਅਕਤੀਆਂ ਕੋਲੋਂ ਇਕ ਪੀਲੇ ਰੰਗ ਦੇ ਲਿਫਾਫੇ ਵਿਚ ਜ਼ਰੂਰ ਕੁੱਝ ਬਰਾਮਦ ਹੋਇਆ ਹੈ, ਜਿਸ ਬਾਰੇ ਪੁਲਸ ਵਲੋਂ ਹਾਲੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ ।

ਅਮਰੀਕਾ ਦੇ ਇੰਡੀਆਨਾ ਸੂਬੇ ਨੇ ਕੀਤੇ 1790 ਡਰਾਈਵਰਾਂ ਦੇ ਲਾਇਸੈਂਸ ਰੱਦ

0
Trucks

ਅਮਰੀਕਾ, 3 ਅਪ੍ਰੈਲ 2026 : ਅਮਰੀਕਾ (America) ਦੇ ਇਕ ਸੂਬੇ ਇੰਡੀਆਨਾ ਵਲੋਂ 1790 ਦੇ ਕਰੀਬ ਡਰਾਈਵਰਾਂ ਦੇ ਡਰਾਈਵਿੰਗ ਲਾਇਸੈਂਸ (Driving license) ਰੱਦ ਕੀਤੇ ਜਾਣ ਬਾਰੇ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿਊਂ ਕੀਤਾ ਗਿਆ ਹੈ ਅਜਿਹਾ

ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇ ਸੂਬੇ ਇੰਡੀਆਨਾ (State of Indiana) ਵਲੋਂ ਜੋ 1790 ਡਰਾਈਵਰਾਂ ਦੇ ਡਰਾਈਵਿੰਗ ਲਾਇਸੈਂਸ ਰੱਦ (License cancellation) ਕਰ ਦਿੱਤੇ ਗਏ ਹਨ ਦਾ ਮੁੱਖ ਕਾਰਨ ਅਮਰੀਕਾ ਵਿਖੇ ਵੱਖ-ਵੱਖ ਥਾਵਾਂ ‘ਤੇ ਵਾਪਰੇ ਸੜਕ ਹਾਦਸੇ ਹਨ । ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਅਮਰੀਕੀਆਂ ਦੀਆਂ ਜਾਨਾਂ ਗਈਆਂ ਹਨ। ਦੱਸਣਯੋਗ ਹੈ ਕਿ ਰੱਦ ਲਾਇਸੈਂਸ ਪ੍ਰਕਿਰਿਆ ਦੌਰਾਨ ਪੰਜਾਬੀ ਡਰਾਈਵਰਾਂ (Punjabi driver) ਦੇ ਲਾਇਸੈਂਸ ਵੱਡੀ ਗਿਣਤੀ ਵਿਚ ਸ਼ਾਮਲ ਹਨ ।

ਕੀ ਦੱਸਿਆ ਗਵਰਨਰ ਮਾਈ ਬ੍ਰੌਨ ਨੇ

ਇੰਡੀਆਨਾ ਸੂਬੇ ਦੇ ਗਵਰਨਰ ਮਾਈਕ ਬ੍ਰੌਨ (Governor Mike Brown) ਨੇ ਦੱਸਿਆ ਕਿ ਮਾਰਚ 2026 ਵਿਚ ਹਾਊਸ ਐਨਰੋਲਡ ਐਕਟ-1200 ਤੇ ਦਸਤਖ਼ਤ ਕੀਤੇ ਜਾਣ ਦੇ ਚਲਦਿਆਂ ਜੋ ਨਵਾਂ ਕਾਨੂੰਨ ਬਣਾਇਆ ਗਿਆ ਹੈ ਤਹਿਤ ਇਹ ਅਹਿਮ ਤੇ ਠੋਸ ਕਦਮ ਚੁੱਕਿਆ ਗਿਆ ਹੈ । ਜਿਕਰਯੋਗ ਹੈ ਕਿ ਇੰਡੀਆਨਾ ਦੇ ਇਸ ਨਵੇਂ ਕਾਨੂੰਨ ਕਾਰਨ ਚੁੱਕੇ ਗਏ ਕਦਮਾਂ ਕਾਰਨ ਉਪਰੋਕਤ 1790 ਡਰਾਈਵਰਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ ।

ਗੈਰ-ਕਾਨੂੰਨੀ ਪ੍ਰਵਾਸੀ ਡਰਾਈਵਰਾਂ ਵਿਰੁੱਧ ਕਾਰਵਾਈ ਮਾਮਲੇ ਵਿਚ ਪਹਿਲਾ ਸੂਬਾ ਬਣਿਆਂ ਇੰਡੀਆਨਾ

ਇੰਡੀਆਨਾ ਜਿਸ ਨੇ 16 ਮਾਰਚ ਨੂੰ ਹੀ 1790 ਡਰਾਈਵਰਾਂ ਨੂੰ ਲਾਇਸੈਂਸ ਰੱਦ ਕਰਨ ਬਾਰੇ ਸੂਚਿਤ ਕਰਦੇ ਹੋਏ ਨੋਟਿਸ ਭੇਜ ਦਿੱਤੇ ਸਨ ਨੇ ਸਾਰੇ ਗੈਰ-ਨਿਵਾਸੀ ਲਾਇਸੈਂਸ (ਜਿਨ੍ਹਾਂ ਕੋਲ ਐਚ -2 ਏ, ਐਚ-2 ਬੀ, ਜਾਂ ਈ-2 ਵੀਜ਼ਾ ਨਹੀਂ ਹਨ) 1 ਅਪ੍ਰੈਲ ਨੂੰ ਆਪਣੇ ਆਪ ਐਕਸਪਾਇਰ ਹੋ ਜਾਣਗੇ । ਇੰਡੀਆਨਾ ਅਮਰੀਕਾ ਦਾ ਪਹਿਲਾ ਸੂਬਾ ਹੈ ਜਿਸ ਨੇ ਗੈਰ-ਕਾਨੂੰਨੀ ਪ੍ਰਵਾਸੀ ਟਰੱਕ ਡਰਾਈਵਰਾਂ `ਤੇ ਕਾਰਵਾਈ ਕੀਤੀ ਹੈ। ਗਵਰਨਰ ਮਾਈਕ ਬ੍ਰੌਨ ਨੇ ਕਿਹਾ ਕਿ ਇਹ ਫੈਸਲਾ ਫਰਵਰੀ 2026 ਵਿੱਚ ਪੰਜਾਬੀ ਟਰੱਕ ਡਰਾਈਵਰਾਂ ਨਾਲ ਸਬੰਧਤ ਦੋ ਵੱਡੇ ਹਾਦਸਿਆਂ ਤੋਂ ਬਾਅਦ ਲਿਆ ਗਿਆ। ਫਰਵਰੀ 2026 ਵਿੱਚ ਸੁਖਦੀਪ ਸਿੰਘ ਦੇ ਟਰੱਕ ਨਾਲ ਹੋਏ ਹਾਦਸੇ ਵਿੱਚ ਇੱਕ 64 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ ।

ਗੈਰ-ਸਿੱਖਿਅਤ ਅਤੇ ਅਯੋਗ ਡਰਾਈਵਰਾਂ ਨੂੰ ਰੋਕਿਆ ਜਾਵੇਗਾ

ਸਰਕਾਰ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨਾਲ ਗੈਰ-ਸਿਖਿਅਤ ਅਤੇ ਅਯੋਗ ਡਰਾਈਵਰਾਂ ਨੂੰ ਰੋਕਿਆ ਜਾਵੇਗਾ ਅਤੇ ਸੜਕਾਂ ਨੂੰ
ਸੁਰੱਖਿਅਤ ਬਣਾਇਆ ਜਾਵੇਗਾ । ਨਵੇਂ ਨਿਯਮ ਲਈ ਅੰਗਰੇਜ਼ੀ ਵਿੱਚ ਮੁਹਾਰਤ ਦੀ ਲੋੜ ਹੈ । ਰੱਦ ਕੀਤੇ ਲਾਇਸੈਂਸਾਂ ਵਾਲੇ ਡਰਾਈਵਰਾਂ ਨੂੰ ਨੌਕਰੀ `ਤੇ ਰੱਖਣ ਵਾਲੇ ਟਰੱਕ ਮਾਲਕਾਂ ਨੂੰ 50 ਹਜ਼ਾਰ ਡਾਲਰ ਦਾ ਜੁਰਮਾਨਾ ਲਗਾਇਆ ਜਾਵੇਗਾ । ਇੰਡੀਆਨਾ ਦੇ ਅਟਾਰਨੀ ਜਨਰਲ ਟੌਡ ਰੌਕਟਾ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਕਿਸੇ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਹੀਂ ਹੈ ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਸਟੀਅਰਿੰਗ ਵ੍ਹੀਲ ਦੇ ਪਿੱਛੇ ਬੈਠਾ ਵਿਅਕਤੀ ਪੂਰੀ ਤਰ੍ਹਾਂ ਸਿਖਲਾਈ ਪ੍ਰਾਪਤ ਅਤੇ ਕਾਨੂੰਨੀ ਤੌਰ `ਤੇ ਯੋਗ ਹੋਵੇ ।

ਡਾਕਟਰ ਦੀ ਲਾਪ੍ਰਵਾਹੀ ਕਾਰਨ ਮਾਂ ਤੇ ਬੱਚੇ ਦੀ ਹੋਈ ਜਣੇਪੇ ਦੌਰਾਨ ਮੌਤ

0
Hospital

ਅਯੁੱਧਿਆ, 3 ਅਪ੍ਰੈਲ 2026 : ਭਾਰਤ ਦੇਸ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਅਯੁੱਧਿਆ ਵਿਖੇ ਡਾਕਟਰ ਦੀ ਲਾਪ੍ਰਵਾਹੀ ਕਾਰਨ ਜਣੇਪੇ (Child birth) ਦੌਰਾਨ ਮਾਂ ਤੇ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ ।

ਕੀ ਹੈ ਮਾਮਲਾ

ਮਿਲੀ ਜਾਣਕਾਰੀ ਮੁਤਾਬਕ ਅਯੁੱਧਿਆ ਦੇ ਇਕ ਨਿਜੀ ਹਸਪਤਾਲ ਵਿਚ ਗ਼ੈਰ-ਸਿਖਿਅਤ ਸਟਾਫ਼ ਦੁਆਰਾ ਜਣੇਪਾ ਕਰਵਾਉਣ ਤੋਂ ਬਾਅਦ ਕਥਿਤ ਡਾਕਟਰੀ ਲਾਪ੍ਰਵਾਹੀ (Medical negligence) ਕਾਰਨ ਇਕ 32 ਸਾਲਾ ਔਰਤ ਅਤੇ ਉਸਦੇ ਜੋ ਨਵਜੰਮੇ ਬੱਚੇ ਦੀ ਮੌਤ (Death) ਹੋ ਗਈ ਹੈ ਦੇ ਮਾਮਲੇ ਵਿਚ ਸਿਹਤ ਵਿਭਾਗ ਨੇ ਸਖ਼ਤ ਐਕਸ਼ਨ ਲੈ ਲਿਆ ਹੈ ਤੇ ਹਸਪਤਾਲ ਨੂੰ ਸੀਲ ਵੀ ਕਰ ਦਿੱਤਾ ਹੈ ।

ਕੀ ਦੱਸਿਆ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੇ

ਜਣੇਪੇ ਦੌਰਾਨ ਮੌਤ ਦੇ ਘਾਟ ਉਤਰੀ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਣੇਪੇ ਦੌਰਾਨ ਡਾਕਟਰ ਹਸਪਤਾਲ ਵਿਚ ਮੌਜੂਦ ਨਹੀਂ ਸੀ ਅਤੇ ਉਸ ਨੇ ਸਟਾਫ਼ ਨੂੰ ਫ਼ੋਨ ’ਤੇ ਸਾਰੀਆਂ ਹਦਾਇਤਾਂ ਦਿਤੀਆਂ । ਉਨ੍ਹਾਂ ਦੱਸਿਆ ਕਿ ਫੈਜ਼ਾਬਾਦ ਸ਼ਹਿਰ ਵਿਚ ਮੰਗਲਵਾਰ ਦੇਰ ਰਾਤ ਵਾਪਰੀ ਇਸ ਘਟਨਾ ਤੋਂ ਬਾਅਦ ਸਿਹਤ ਵਿਭਾਗ ਨੇ ਫੌੌਰੀ ਕਾਰਵਾਈ ਕਰਦਿਆਂ ਪਹਿਲਾਂ ਸਬੰਧਤ ਹਸਪਤਾਲ ਨੂੰ ਸੀਲ (Hospital Seal) ਕਰ ਦਿਤਾ ਅਤੇ ਜਾਂਚ ਸ਼ੁਰੂ ਕਰ ਦਿਤੀ ਹੈ ।

ਮਹਿਲਾ ਦੇ ਪਤੀ ਸੁਰੇਸ਼ ਯਾਦਵ ਨੇ ਦਿੱਤੀ ਸਮੁੱਚੀ ਜਾਣਕਾਰੀ

ਬੇਨੀਗੰਜ ਦੇ ਸੁਰੇਸ਼ ਯਾਦਵ ਨੇ ਕਿਹਾ ਕਿ ਉਸ ਦੀ ਪਤਨੀ ਸੋਨੀ ਯਾਦਵ ਨੂੰ ਜਣੇਪੇ ਦੀਆਂ ਦਰਦਾਂ ਹੋਣ ਤੋਂ ਬਾਅਦ ਮਾਂ ਪਰਮੇਸ਼ਵਰੀ ਦੇਵੀ ਮੈਮੋਰੀਅਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ । ਉਨ੍ਹਾਂ ਕਿਹਾ ਕਿ ਇਲਾਜ ਕਰ ਰਹੀ ਡਾਕਟਰ ਅੰਜਲੀ ਸ਼੍ਰੀਵਾਸਤਵ ਨੇ ਸ਼ੁਰੂ ਵਿਚ ਉਨ੍ਹਾਂ ਨੂੰ ਦਸਿਆ ਕਿ ਉਸਦੀ ਹਾਲਤ ਆਮ ਹੈ । ਪਰਿਵਾਰ ਅਨੁਸਾਰ, ਜਣੇਪੇ ਸਮੇਂ ਡਾਕਟਰ ਮੌਜੂਦ ਨਹੀਂ ਸੀ ਅਤੇ ਜਣੇਪੇ ਦੀ ਪ੍ਰਕਿਰਿਆ ਇਕ ਮਹਿਲਾ ਕਰਮਚਾਰੀ ਦੁਆਰਾ ਕੀਤੀ ਗਈ ਸੀ ।

Read More : ਇਟਲੀ ਵਿਖੇ ਹੋਈ ਪੰਜਾਬ ਦੇ ਇਕ ਨੌਜਵਾਨ ਦੀ ਅਚਨਚੇਤ ਮੌਤ

ਸਪੋਰਟਸ ਵਿੰਗ `ਚ ਦਾਖਲੇ ਲਈ ਟਰਾਇਲ 4 ਅਪ੍ਰੈਲ ਤੋਂ : ਜਿ਼ਲ੍ਹਾ ਖੇਡ ਅਫ਼ਸਰ

0
Sports

ਸੰਗਰੂਰ, 3 ਅਪ੍ਰੈਲ 2026 : ਖੇਡ ਵਿਭਾਗ ਪੰਜਾਬ (Sports Department Punjab) ਵਲੋਂ ਸੰਗਰੂਰ ਵਿਖੇ ਸਾਲ 2026-27 ਦੇ ਲਈ ਵੱਖ-ਵੱਖ ਖੇਡਾਂ ਲਈ ਖਿਡਾਰੀਆਂ ਦੇ ਟਰਾਇਲ ਲਏ ਜਾਣ ਦਾ ਸਮਾਚਾਰ ਮਿਲਿਆ ਹੈ ।

ਕੀ ਜਾਣਕਾਰੀ ਦਿੱਤੀ ਜਿ਼ਲਾ ਖੇਡ ਅਫਸਰ ਨੇ

ਖੇਡ ਵਿਭਾਗ ਪੰਜਾਬ ਵਲੋਂ ਸਾਲ 2026-27 ਦੇ ਸੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ ਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਟਰਾਇਲ (Trials) ਲਏ ਜਾ ਰਹੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫ਼ਸਰ (District Sports Officer) ਨਵਦੀਪ ਸਿੰਘ ਨੇ ਦੱਸਿਆ ਕਿ ਇਹ ਟਰਾਇਲ 4 ਅਪ੍ਰੈਲ 2026 ਤੋਂ 06 ਅਪ੍ਰੈਲ 2026 ਨੂੰ ਵਾਰ ਹੀਰੋਜ਼ ਸਟੇਡੀਅਮ ਸੰਗਰੂਰ, ਮਿਲਖਾ ਸਿੰਘ ਖੇਡ ਸਟੇਡੀਅਮ ਪਿੰਡ ਖੁਰਾਣਾ ਅਤੇ ਰਾਜ ਹਾਈ ਸਕੂਲ (ਸਕੂਲ ਆਫ ਐਮੀਨੈਂਸ) ਸੰਗਰੂਰ ਵਿਖੇ ਲਏ ਜਾਣਗੇ । ਉਨ੍ਹਾਂ ਦੱਸਿਆ ਕਿ ਟਰਾਇਲ ਦੇਣ ਵਾਲੇ ਖਿਡਾਰੀ ਅਤੇ ਖਿਡਾਰਨਾਂ ਆਪਣੀਆਂ ਦੋ ਪਾਸਪੋਰਟ ਸਾਈਜ਼ ਫੋਟੋਆਂ, ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਗੇ ।

ਕੀ ਦੱਸਿਆ ਜਿਲਾ ਖੇਡ ਅਧਿਕਾਰੀ ਨੇ

ਜਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਸਪੋਰਟਸ ਵਿੰਗਾਂ ਲਈ ਖਿਡਾਰੀ ਅਤੇ ਖਿਡਾਰਨਾਂ ਦਾ ਜਨਮ ਅੰਡਰ14 ਲਈ 01-01-2013, ਅੰਡਰ-17 ਲਈ 01-01-2010 ਅਤੇ ਅੰਡਰ-19 ਲਈ 01-01-2008 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ । ਖਿਡਾਰੀ ਫਿਜ਼ੀਕਲੀ ਅਤੇ ਮੈਡੀਕਲੀ ਫਿੱਟ ਹੋਵੇ। ਯੋਗ ਖਿਡਾਰੀ ਟਰਾਇਲ ਸਥਾਨ ਉੱਤੇ ਸਵੇਰੇ ਠੀਕ 08:00 ਵਜੇ ਪੁਹੰਚਣਗੇ ਅਤੇ ਰਜਿਸਟ੍ਰੇਸ਼ਨ ਲਈ ਸਬੰਧਤ ਗੇਮ ਇੰਚਾਰਜ ਨੂੰ ਰਿਪੋਰਟ ਕਰਨਗੇ ।

ਕਿਹੜੀ ਕਿਹੜੀ ਖੇਡ ਦੇ ਹੋਣਗੇ ਟਰਾਇਲ

ਉਨ੍ਹਾਂ ਦੱਸਿਆ ਕਿ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਐਥਲੈਟਿਕਸ, ਬਾਸਕਿਟਬਾਲ, ਬਾਕਸਿੰਗ, ਬੈਡਮਿੰਟਨ, ਹਾਕੀ, ਜਿਮਨਾਸਟਿਕ, ਕਿੱਕ ਬਾਕਸਿੰਗ, ਰੋਲਰ ਸਕੇਟਿੰਗ, ਵਾਲੀਬਾਲ, ਵੇਟ ਲਿਫਟਿੰਗ, ਕੁਸ਼ਤੀ, ਕਬੱਡੀ ਅਤੇ ਤੈਰਾਕੀ ਦੇ ਟਰਾਇਲ ਹੋਣਗੇ । ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਿੰਘ, ਮੀਰੀ ਪੀਰੀ ਵਿਦਿਆਲਿਆ, ਖੁਰਾਣਾ ਵਿਖੇ ਫੁੱਟਬਾਲ ਦੇ ਟਰਾਇਲ ਹੋਣਗੇ । ਜਦਕਿ ਸੁੰਤਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੋਹਖੋਹ ਅਤੇ ਹੈਂਡਬਾਲ ਦੇ ਟਰਾਇਲ ਹੋਣਗੇ ।

ਖਿਡਾਰੀ ਨੇ ਕੀਤੀ ਹੋਵੇ ਜਿ਼ਲਾ ਪੱਧਰੀ ਮੁਕਾਬਲੇ ਵਿਚ ਪੁਜੀਸ਼ਨ ਹਾਸਲ

ਜਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖਿਡਾਰੀ ਵਲੋਂ ਜਿਲ੍ਹਾ ਪੱਧਰ ਕੰਪੀਟੀਸ਼ਨਾਂ (District Level Competitions) ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਵਿਚੋਂ ਕੋਈ ਇੱਕ ਪੁਜੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵਲੋਂ ਸਟੇਟ ਪੱਧਰ ਕੰਪੀਟੀਸ਼ਨ ਵਿੱਚ ਹਿੱਸਾ ਲਿਆ ਹੋਵੇ । ਇਸ ਤੋਂ ਇਲਾਵਾ ਟਰਾਇਲ ਦੇ ਆਧਾਰ ‘ਤੇ ਨਵੇਂ ਖਿਡਾਰੀ (Player) ਵੀ ਵਿਚਾਰੇ ਜਾ ਸਕਦੇ ਹਨ ।

ਚੁਣੇ ਗਏ ਡੇ ਸਕਾਲਰ ਖਿਡਾਰੀਆਂ ਨੂੰ 125 ਰੁਪਏ ਪ੍ਰਤੀ ਦਿਨ ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ ਦਿੱਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ । ਦਾਖਲਾ ਫਾਰਮ ਨਿਰਧਾਰਿਤ ਮਿਤੀ ਨੂੰ ਟਰਾਇਲ ਸਥਾਨ ਉੱਤੇ ਜਾਂ ਇਸ ਤੋਂ ਪਹਿਲਾਂ ਦਫਤਰ ਜਿਲ੍ਹਾ ਖੇਡ ਅਫਸਰ, ਸੰਗਰੂਰ ਵਲੋਂ ਮੁਫਤ ਪ੍ਰਾਪਤ ਕੀਤੇ ਜਾ ਸਕਦੇ ਹਨ । ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ/ਖਿਡਾਰਨਾਂ ਨੂੰ ਵਿਭਾਗ ਵਲੋਂ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ ।

ਇਟਲੀ ਵਿਖੇ ਹੋਈ ਪੰਜਾਬ ਦੇ ਇਕ ਨੌਜਵਾਨ ਦੀ ਅਚਨਚੇਤ ਮੌਤ

0
Raj Kumar

ਦਸੂਹਾ, 3 ਅਪ੍ਰੈਲ 2026 : ਪੰਜਾਬ ਦੇ ਜਿਲਾ ਹੁਸਿਆਰਪੁਰ (District Hoshiarpur) ਦੇ ਵਸਨੀਕ ਇਕ ਪੰਜਾਬੀ ਨੌਜਵਾਨ ਦੀ ਇਟਲੀ (Italy) ਵਿਖੇ ਅਚਾਨਕ ਹੀ ਮੌਤ ਹੋ ਜਾਣ ਬਾਰੇ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜਿਲਾ ਹੁਸਿਆਰਪੁਰ ਦੇ ਦਸੂਹਾ ਦੇ ਵਸਨੀਕ ਜਿਸ ਪੰਜਾਬੀ ਨੌਜਵਾਨ (Punjabi youth) ਦੀ ਇਟਲੀ ਵਿਖੇ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ ਦਾ ਨਾਮ ਰਾਜ ਕੁਮਾਰ ਹੈ । ਜਾਣਕਾਰੀ ਮੁਤਾਬਕ ਨੌਜਵਾਨ ਜੋ ਕਿ ਰੋਜ਼ੀ ਰੋਟੀ ਦੀ ਭਾਲ ਵਿਚ ਵਿਦੇਸ਼ ਗਿਆ ਸੀ ਦੀ ਮੌਤ ਕੰਮ ਕਰਦੇ ਵੇਲੇ ਲੱਗੀ ਇਕ ਭਿਆਨਕ ਸੱਟ ਕਾਰਨ ਹੋਈ ਹੈ ।

ਕਦੋਂ ਗਿਆ ਸੀ ਰਾਜ ਕੁਮਾਰ ਵਿਦੇੇਸ਼

ਮ੍ਰਿਤਕ ਨੌਜਵਾਨ ਦੀ ਪਛਾਣ ਰਾਜ ਕੁਮਾਰ (Raj Kumar) ਵਜੋਂ ਹੋਈ ਹੈ । ਰਾਜ ਕੁਮਾਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਅਧੀਨ ਪੈਂਦੇ ਪਿੰਡ ਜੁਗਿਆਲ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਰਾਜ ਕੁਮਾਰ ਅਪਣੇ ਸੁਨਹਿਰੀ ਭਵਿੱਖ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਵਿਦੇਸ਼ (ਇਟਲੀ) ਗਿਆ ਸੀ । ਨੌਜਵਾਨ ਦੀ ਬੇਵਕਤੀ ਮੌਤ (Death) ਦੀ ਖ਼ਬਰ ਮਿਲਦਿਆਂ ਹੀ ਪਿੰਡ ਜੁਗਿਆਲ ’ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ।

ਮੁੱਖ ਮੰਤਰੀ ਮਾਨ ਨੇ ਕੀਤਾ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ

0
Hospital

ਸੰਗਰੂਰ, 3 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਪਿੰਡ ਚੀਮਾ ਵਿਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ ਗਿਆ ਹੈ ।

ਕਿੰਨੇ ਕਰੋੜ ਦੀ ਲਾਗਤ ਨਾਲ ਬਣਿਆਂ ਹੈ ਹਸਪਤਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ । ਜਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ ।

15 ਪਿੰਡਾਂ ਦੇ ਲਗਭਗ 50 ਹਜਾਰ ਵਾਸੀਆਂ ਨੂੰ ਪਹੁੰਚੇਗਾ ਲਾਭ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ ।

ਮੁੱਖ ਮੰਤਰੀ ਨੇ ਹਸਪਤਾਲਾਂ ਦੀ ਬਦਲਦੀ ਨੁਹਾਰ ਦਾ ਦਿੱਤਾ ਹਵਾਲਾ

ਹਸਪਤਾਲਾਂ ਦੀ ਇਸ ਬਦਲਦੀ ਨੁਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਜ਼ਿਆਦਾਤਰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਰੈਫਰ ਕੀਤਾ ਜਾਂਦਾ ਸੀ, ਪਰ ਹੁਣ ਮਰੀਜ਼ ਸਥਾਨਕ ਪੱਧਰ ’ਤੇ ਹੀ ਆਧੁਨਿਕ ਮਸ਼ੀਨਾਂ ਅਤੇ ਸਮਰਪਿਤ ਐਮਰਜੈਂਸੀ ਅਤੇ ਜੱਚਾ-ਬੱਚਾ ਵਾਰਡਾਂ ਨਾਲ ਲੈਸ ਇਸ ਹਸਪਤਾਲ ਵਿੱਚ ਇਲਾਜ ਕਰਵਾ ਸਕਣਗੇ । ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਦੇ ਨਾਮ ’ਤੇ ਮੈਡੀਕਲ ਕਾਲਜ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ (State Government) ਨੇ ਇਸ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ । ਇਸ ਦਾ ਮੰਤਵ ਖੇਤਰ ਵਿੱਚ ਡਾਕਟਰੀ ਸਿੱਖਿਆ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਹੈ। ਇਸ ਪ੍ਰਾਜੈਕਟ ਨੂੰ ਜੰਗੀ ਪੱਧਰ ’ਤੇ ਪੂਰਾ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ ।

ਸੰਤ ਅਤਰ ਸਿੰਘ ਜੀ ਮਹਾਰਾਜ ਨੇ ਸਿੱਖਿਆ ਤੇ ਸਮਾਜ ਸੇਵਾ ਵਿਚ ਪਾਇਆ ਵਡਮੁੱਲਾ ਯੋਗਦਾਨ

ਇਸ ਨਵੇਂ ਹਸਪਤਾਲ ਦੀ ਅਹਿਮੀਅਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਜਨਮ ਸਥਾਨ ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ । ਸੰਤ ਅਤਰ ਸਿੰਘ ਜੀ ਮਹਾਰਾਜ ਨੇ ਸਿੱਖਿਆ ਅਤੇ ਸਮਾਜ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇਸ ਕਮਿਊਨਿਟੀ ਹੈਲਥ ਸੈਂਟਰ ਦਾ ਨਾਮ ਅਜਿਹੀ ਮਹਾਨ ਸ਼ਖ਼ਸੀਅਤ ਦੇ ਨਾਮ ’ਤੇ ਰੱਖਿਆ ਜਾਣਾ ਸੁਭਾਗੀ ਗੱਲ ਹੈ। ਜ਼ਿਕਰਯੋਗ ਹੈ ਕਿ 11.75 ਕਰੋੜ ਦੀ ਲਾਗਤ ਵਾਲੇ ਇਸ ਸੈਂਟਰ ਦੀ ਸਮਰੱਥਾ 30 ਬਿਸਤਰਿਆਂ ਦੀ ਹੋਵੇਗੀ ।

ਹਸਪਤਾਲ ਦੀ ਸਮਰੱਥਾ 30 ਬਿਸਤਰਿਆਂ ਦਾ ਵਧਾ ਦਿੱਤੀ ਗਈ ਹੈ

ਇਸ ਪ੍ਰਾਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੇਂਦਰ ਅਸਲ ਵਿੱਚ 1975 ਵਿੱਚ 10 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਇਸ ਦੀ ਸਮਰੱਥਾ ਵਧਾ ਕੇ 20 ਬਿਸਤਰਿਆਂ ਤੱਕ ਕਰ ਦਿੱਤੀ ਗਈ ਸੀ ।  ਹੁਣ ਇਲਾਕੇ ਦੀ ਲੋੜ ਦੇ ਮੱਦੇਨਜ਼ਰ ਇਸ ਨੂੰ 30 ਬਿਸਤਰਿਆਂ ਤੱਕ ਵਧਾ ਦਿੱਤਾ ਗਿਆ ਹੈ। ਲਗਪਗ 50 ਹਜ਼ਾਰ ਲੋਕਾਂ ਨੂੰ ਐਮਰਜੈਂਸੀ ਅਤੇ ਵਿਸ਼ੇਸ਼ ਡਾਕਟਰੀ ਸੇਵਾਵਾਂ ਉਪਲਬਧ ਕਰਵਾਉਣ ਵਾਲਾ ਇਹ ਕੇਂਦਰ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗਾ। ਸੜਕ ਹਾਦਸਿਆਂ ਦੇ ਪੀੜਤਾਂ ਅਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਐਮਰਜੈਂਸੀ ਦੇਖਭਾਲ ਮਿਲੇਗੀ ਅਤੇ ਇੱਥੇ ਸਰਜੀਕਲ ਪ੍ਰੋਸੀਜ਼ਰਜ਼ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ ।

ਮੁੱਖ ਮੰਤਰੀ ਨੇ ਗਿਣਵਾਈਆਂ ਹਸਪਤਾਲ ਵਿਚ ਉਪਲਬੱਧ ਡਾਕਟਰੀ ਸੇਵਾਵਾਂ

ਇਸ ਹਸਪਤਾਲ ਵਿੱਚ ਉਪਲਬਧ ਡਾਕਟਰੀ ਸੇਵਾਵਾਂ ਗਿਣਵਾਉਂਦਿਆਂ ਉਨ੍ਹਾਂ ਕਿਹਾ ਕਿ ਈ. ਐਨ. ਟੀ. ਅਤੇ ਦੰਦਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗਾਂ ਦੇ ਮਾਹਿਰ ਵੀ ਉਪਲਬਧ ਹੋਣਗੇ । ਮੁਫ਼ਤ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ, ਐਕਸ-ਰੇਅ ਅਤੇ ਖੂਨ ਦੀ ਜਾਂਚ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨਸ਼ਾ ਛੁਡਾਉਣ ਵਾਲੇ ਮਰੀਜ਼ਾਂ ਨੂੰ ਵੀ ਸੀਐਚਸੀ ਵਿੱਚ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ ।

ਵਿਜੀਲੈਂਸ ਨੇ ਕੀਤਾ ਸਰਕਾਰੀ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਕਾਬੂ

0
Vigilance

ਪਟਿਆਲਾ, 3 ਅਪ੍ਰੈਲ 2026 : ਪੰਜਾਬ ਵਿਜੀਲੈਂਸ (Punjab Vigilance) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਸਰਕਾਰੀ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ (Corruption) ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ. ਐਸ. ਪੀ. ਸੀ. ਐਲ. ਦਫ਼ਤਰ ਸਬ-ਡਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ-ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ।

ਕੀ ਜਾਣਕਾਰੀ ਦਿੱਤੀ ਵਿਜੀਲੈਂਸ ਦੇ ਬੁਲਾਰੇ ਨੇ

ਰਾਜ ਵਿਜੀਲੈਂਸ (Vigilance) ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਬੁਲਾਰੇ ਨੇ ਕਿਹਾ ਕਿ ਦੋਸ਼ੀ ਐਸ. ਡੀ. ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ । ਇਸ ਸਬੰਧ ਵਿੱਚ ਮੁਲਜ਼ਮ ਐਸ. ਡੀ. ਓ. ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ।

ਸਿ਼ਕਾਇਤਕਰਤਾ ਨੇ ਕਰ ਲਈ ਸੀ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ

ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ । ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਖ਼ਤਿਆਰ ਕਰਨ ਜਾਂ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ । ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।