Home Blog Page 359

ਮੋਹਾਲੀ ਪੁਲਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ‘ਤੇ ਸ਼ਿਕੰਜਾ ਕੱਸਿਆ

0
FIR

ਪਟਿਆਲਾ, 7 ਅਕਤੂਬਰ 2025 : ਅਣ-ਅਧਿਕਾਰਤ ਇਮੀਗ੍ਰੇਸ਼ਨ (Unauthorized immigration) ਗਤੀਵਿਧੀਆਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ, ਮੋਹਾਲੀ ਪੁਲਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਅਤੇ ਬਿਨਾਂ ਲਾਇਸੈਂਸਾਂ ਤੋਂ ਕੰਮ ਕਰਨ ਵਾਲੀਆਂ ਏਜੰਸੀਆਂ ਵਿਰੁੱਧ 11 ਐਫ. ਆਈ. ਆਰ. ਦਰਜ ਕੀਤੀਆਂ ਹਨ । ਜਾਣਕਾਰੀ ਸਾਂਝੀ ਕਰਦੇ ਹੋਏ ਡੀ. ਐਸ. ਪੀ. ਜਤਿੰਦਰ ਚੌਹਾਨ (D. S. P. Jatinder Chauhan) ਨੇ ਦੱਸਿਆ ਕਿ ਇਹ ਕਾਰਵਾਈ ਡੀ. ਐਸ. ਪੀ. (ਜਾਂਚ) ਜਤਿੰਦਰ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਅਤੇ ਜ਼ਿਲ੍ਹਾ ਪੁਲਸ ਦੇ ਮਾਨਵੀ ਤਸਕਰੀ ਵਿਰੋਧੀ ਯੂਨਿਟ ਦੇ ਇੰਚਾਰਜ ਇੰਸਪੈਕਟਰ ਜਸਕਮਲ ਸਿੰਘ ਸੇਖੋਂ ਦੀ ਅਗਵਾਈ ਹੇਠ ਕੀਤੀ ਗਈ ਹੈ ।

11 ਐਫ. ਆਈ. ਆਰ. ਦਰਜ ; 1.15 ਕਰੋੜ ਰੁਪਏ ਦੀ ਧੋਖਾਧੜੀ ਦਾ ਪਰਦਾਫਾਸ਼

ਇਸ ਕਾਰਵਾਈ ਦੇ ਨਤੀਜੇ ਵਜੋਂ, ਅਜਿਹੇ ਏਜੰਟਾਂ/ਏਜੰਸੀਆਂ ਵਿਰੁੱਧ 11 ਐਫ. ਆਈ. ਆਰ. ਦਰਜ (11 FIRs registered) ਕੀਤੀਆਂ ਗਈਆਂ ਹਨ ਜੋ ਲੋਕਾਂ ਨੂੰ ਵਿਦੇਸ਼ ਭੇਜਣ ਦੇ ਬਹਾਨੇ ਧੋਖਾ ਦੇ ਰਹੇ ਸਨ । ਐਸ. ਐਸ. ਪੀ. ਮੋਹਾਲੀ ਨੇ ਅੱਗੇ ਦੱਸਿਆ ਕਿ ਹਾਲ ਹੀ ਦੀ ਜਾਂਚ ਦੌਰਾਨ, ਐਸ. ਏ. ਐਸ. ਨਗਰ ਵਿੱਚ ਵੈਲਿਡ ਲਾਇਸੈਂਸਾਂ ਤੋਂ ਬਿਨਾਂ ਕੰਮ ਕਰਨ ਵਾਲੇ ਕਈ ਅਣ-ਅਧਿਕਾਰਤ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਸੰਸਥਾਵਾਂ ਦੇ ਨਾਮ ਸਾਹਮਣੇ ਆਏ ਹਨ । ਇਨ੍ਹਾਂ ਸੰਸਥਾਵਾਂ ਖ਼ਿਲਾਫ਼ ਬੀ. ਐਨ. ਐਸ. ਦੀਆਂ ਵੱਖ-ਵੱਖ ਧਾਰਾਵਾਂ; 316(2), 318(4), 61(2) ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।

ਕੁੱਲ ਸਾਹਮਣੇ ਆਈ ਧੋਖਾਧੜੀ ਲਗਭਗ 1.15 ਕਰੋੜ ਰੁਪਏ ਦੀ ਹੈ (The total fraud uncovered is around Rs 1.15 crore.)  ਜਿਸ ਵਿੱਚ ਕਈ ਭੋਲੇ ਭਾਲੇ ਨਾਗਰਿਕਾਂ ਅਤੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨਾਲ ਧੋਖਾਧੜੀ ਸ਼ਾਮਲ ਹੈ । ਇਨ੍ਹਾਂ ਵਿੱਚ ਸ਼ਾਮਲ ਪਾਏ ਗਏ ਕੁਝ ਪ੍ਰਮੁੱਖ ਏਜੰਟਾਂ/ਏਜੰਸੀਆਂ ਵਿੱਚ ਨੈਕਸਸ ਅਕੈਡਮੀ, ਵੀ. ਆਈ. ਪੀ. ਰੋਡ, ਜ਼ੀਰਕਪੁਰ (ਆਇਲਟਸ/ਪੀ. ਟੀ. ਈ.), ਬੈਸਟ ਟ੍ਰੈਵਲ ਏਜੰਸੀ, ਰਾਇਲ ਗੇਟਵੇ ਆਫ਼ ਮਾਈਗ੍ਰੇਸ਼ਨ, ਐਸ. ਸੀ. ਓ. 17, ਪਹਿਲੀ ਮੰਜ਼ਿਲ, ਫੇਜ਼-1, ਮੋਹਾਲੀ, ਐਸ. ਸੀ. ਐਫ 1, ਪਹਿਲੀ ਮੰਜ਼ਿਲ, ਫੇਜ਼-5, ਮੋਹਾਲੀ ਅਤੇ ਐਸ. ਸੀ. ਓ. 523-524, ਐਸ. ਏ. ਐਸ. ਨਗਰ ਸ਼ਾਮਲ ਹਨ ।

Read More : ਪੰਜਾਬ ਦੀਆਂ 50 ਇਮੀਗ੍ਰੇਸ਼ਨ ਫਰਮਾਂ ਦੇ ਲਾਇਸੈਂਸ ਰੱਦ

ਹਰੀਕੇ ਹੈੱਡ ਵਰਕਸ `ਚ ਪਾਣੀ ਦਾ ਪੱਧਰ ਵੱਧ ਕੇ ਹੋਇਆ 1 ਲੱਖ 12 ਹਜ਼ਾਰ ਕਿਊਸਿਕ

0
Harike Head Works

ਹਰੀਕੇ ਪੱਤਣ, 7 ਅਕਤੂਬਰ 2025 : ਮੌਸਮ ਵਿਭਾਗ ਨੇ ਭਾਰੀ ਮੀਂਹ ਨੂੰ ਲੈ ਕੇ ਚਿਤਾਵਨੀ ਦਿੱਤੀ ਸੀ । ਪੋਂਗ ਡੈਮ (Pong Dam) ਅਤੇ ਭਾਖੜਾ ਡੈਮ ਤੋਂ ਛੱਡੇ ਪਾਣੀ ਕਾਰਨ ਬਿਆਸ ਸਤਲੁਜ ਦਰਿਆਵਾਂ (Beas Sutlej rivers) ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ । 5 ਅਕਤੂਬਰ ਰਾਤ ਤੋਂ ਵੱਧ ਰਿਹਾ ਪਾਣੀ ਦਾ ਪੱਧਰ ਅਜੇ ਵੀ ਵੱਧਣਾ ਜਾਰੀ ਹੈ । ਬੀਤੇ ਕੱਲ੍ਹ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ ਪਾਣੀ ਦੀ ਆਮਦ 94000 ਕਿਊਸਿਕ ਸੀ, ਜੋ ਅੱਜ ਸਵੇਰੇ 8 ਵਜੇ ਵੱਧ ਕੇ 1 ਲੱਖ 12 ਹਜ਼ਾਰ ਕਿਊਸਿਕ ਹੋ ਗਈ ।

ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਵੱਧ ਕੇ 1 ਲੱਖ 12 ਹਜ਼ਾਰ 235 ਕਿਊਸਿਕ ਪਾਣੀ ਦੀ ਆਮਦ ਹੈ

ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ (Harike Head Works Regulation Department Office) ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਵੱਧ ਕੇ 1 ਲੱਖ 12 ਹਜ਼ਾਰ 235 ਕਿਊਸਿਕ ਪਾਣੀ ਦੀ ਆਮਦ ਹੈ, ਜਿਸ ਵਿਚ ਡਾਊਨ ਸਟਰੀਮ ਨੂੰ 92 ਹਜ਼ਾਰ 234 ਕਿਊਸਿਕ (92 thousand 234 cusecs) ਪਾਣੀ ਛੱਡਿਆ ਜਾ ਰਿਹਾ ਹੈ ।

Read More : ਭਾਰਤ ਨੇ 65 ਸਾਲ ਪੁਰਾਣੀ ਸਿੰਧੂ ਜਲ ਸੰਧੀ ਰੋਕੀ: ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ, ਅਟਾਰੀ ਸਰਹੱਦ ਬੰਦ; ਭਾਰਤ ਨੇ ਲਏ 5 ਵੱਡੇ ਫੈਸਲੇ

ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ 9 ਤੇ ਪਈ

0
Pathanmajra

ਪਟਿਆਲਾ, 7 ਅਕਤੂੂਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਦੀ ਰੇਪ ਮਾਮਲੇ ਵਿਚ ਮਾਨਯੋਗ ਕੋਰਟ ਵਿਚ ਜ਼ਮਾਨਤ ਲਈ ਦਾਇਰ ਕੀਤੀ ਗਈ ਰਿਟ ਤੇ ਸੁਣਵਾਈ ਕੋਰਟ ਵਲੋਂ ਮੁਲਤਵੀ ਕਰਦਿਆਂ 9 ਅਕਤੂਬਰ ਤੇ ਪਾ ਦਿੱਤੀ ਗਈ ਹੈ ।

ਕੀ ਹੋਇਆ ਮਾਨਯੋਗ ਕੋੋਰਟ ਵਿਚ

ਜਿ਼ਲਾ ਅਦਾਲਤਾਂ ਵਿਚ ਵਿਧਾਇਕ ਪੱਖ ਅਤੇ ਵਿਰੋਧੀ ਪੱਖ ਵਲੋਂ ਪੇਸ਼ ਹੋਏ ਦੋਵਾਂ ਧਿਰਾਂ ਨੇ ਐਡੀਸ਼ਨਲ ਸੈਸ਼ਨ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ ਵਿੱਚ ਇੱਕ ਵਾਰ ਫਿਰ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਇਸ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਅਦਾਲਤ ਅੱਜ ਫੈਸਲਾ ਸੁਣਾਏਗੀ ਪਰ ਅਦਾਲਤ ਨੇ ਹੁਣ ਇਸ ਮਾਮਲੇ ‘ਤੇ ਅਗਲੀ ਸੁਣਵਾਈ 9 ਅਕਤੂਬਰ (Next hearing on October 9) ਨੂੰ ਤੈਅ ਕੀਤੀ ਹੈ ।

ਪਠਾਣਮਾਜਰਾ ਨੇ ਆਪਣੀ ਪਟੀਸ਼ਨ ਵਿੱਚ ਦੋ ਮੁੱਖ ਦਲੀਲਾਂ ਕੀ ਦਿੱਤੀਆਂ

ਪਠਾਣ ਮਾਜਰਾ ਨੇ ਆਪਣੀ ਪਟੀਸ਼ਨ ਵਿੱਚ ਦੋ ਮੁੱਖ ਦਲੀਲਾਂ ਦਿੰਦਿਆਂ ਦੱਸਿਆ ਕਿ ਉਸਦੇ ਖਿਲਾਫ ਮਾਮਲਾ ਰਾਜਨੀਤਕ ਤੌਰ ‘ਤੇ ਪ੍ਰੇਰਿਤ ਸੀ ਤੇ ਦੂਸਰਾ ਉਸਨੇ ਦਲੀਲ ਦਿੱਤੀ ਕਿ ਜਿਸ ਸਿ਼ਕਾਇਤ ਦੇ ਆਧਾਰ ‘ਤੇ ਕੇਸ ਦਾਇਰ ਕੀਤਾ ਗਿਆ ਸੀ, ਉਹ ਲੰਬੇ ਸਮੇਂ ਤੋਂ ਪੈਂਡਿੰਗ ਸੀ । ਹਾਲਾਂਕਿ ਸਰਕਾਰੀ ਵਕੀਲ ਨੇ ਕਿਹਾ ਕਿ ਕਾਰਵਾਈ ਸਥਾਪਤ ਨਿਯਮਾਂ ਅਨੁਸਾਰ ਕੀਤੀ ਗਈ ਸੀ ਅਤੇ ਕਿਸੇ ਨੂੰ ਵੀ ਪ੍ਰੇਸ਼ਾਨ ਨਹੀਂ ਕੀਤਾ ਗਿਆ ਸੀ ।

Read More : ਆਪ ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਕਰਨਾਲ ਤੋਂ ਕੀਤਾ ਗ੍ਰਿਫ਼ਤਾਰ

40 ਹਜ਼ਾਰ ਰਿਸ਼ਵਤ ਲੈਂਦਾ ਪੰਜਾਬ ਰੋਡਵੇਜ਼ ਦਾ ਸੁਪਰਡੈਂਟ ਗ੍ਰਿਫ਼ਤਾਰ

0
Vizilence

ਚੰਡੀਗੜ੍ਹ, 6 ਅਕਤੂਬਰ 2025 : ਪੰਜਾਬ ਦੇ ਸ਼ਹਿਰ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 (Punjab Roadways Depot-1, Jalandhar) ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਅੱਜ ਚੌਕਸੀ ਵਿਭਾਗ ਵਲੋਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ ।

ਕੀ ਦੱਸਿਆ ਚੌਕਸੀ ਬਿਊਰੋ ਨੇ

ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸਿ਼ਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ । ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਹੈ ।

ਸਿ਼ਕਾਇਤਕਰਤਾ ਦੀ ਬੇਨਤੀ ‘ਤੇ ਸੁਪਰਡੈਂਟ ਇਸ ਕੰਮ ਲਈ 40 ਹਜ਼ਾਰ ਰੁਪਏ ਲੈਣ ਲਈ ਹੋ ਗਿਆ ਸੀ ਸਹਿਮਤ

ਸਿ਼ਕਾਇਤਕਰਤਾ ਦੀ ਬੇਨਤੀ ‘ਤੇ ਸੁਪਰਡੈਂਟ ਇਸ ਕੰਮ ਲਈ 40 ਹਜ਼ਾਰ ਰੁਪਏ (40 thousand rupees) ਲੈਣ ਲਈ ਸਹਿਮਤ ਹੋ ਗਿਆ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ । ਉਸਨੇ ਅੱਗੇ ਦੋਸ਼ ਲਗਾਇਆ ਕਿ ਲੇਬਰ ਕੋਰਟ ਵਿੱਚ ਚਲਦੇ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਦੋਸ਼ੀ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਕਿਸ਼ਤਾਂ ਵਿੱਚ 1 ਲੱਖ 54 ਹਜ਼ਾਰ ਰੁਪਏ ਹਾਸਲ ਕਰ ਚੁੱਕਾ ਹੈ ।

ਸਿ਼ਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਟੀਮ ਨੇ ਵਿਛਾਇਆ ਸੀ ਜਾਲ

ਬੁਲਾਰੇ ਨੇ ਦੱਸਿਆ ਕਿ ਇਸ ਸਿ਼ਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਜਲੰਧਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਸੁਪਰਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 40 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ (Vigilance Bureau) ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਸੁਪਰਡੈਂਟ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ । ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Read More : ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

ਕਾਰ ਵਿਚ ਅੱਗ ਲੱਗਣ ਕਾਰਨ ਨੌਜਵਾਨ ਸੜਿਆ

0
Young man burnt

ਬਠਿੰਡਾ, 6 ਅਕਤੂਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਬਠਿੰਡਾ ਦੇ ਡੱਬਵਾਲੀ ਨੈਸ਼ਨਲ ਹਾਈਵੇ (Bathinda’s Dabwali National Highway) ’ਤੇ ਕਾਰ ਸਵਾਰ ਕਾਰ ਨੂੰ ਅੱਗ ਲੱਗਣ ਕਾਰਨ ਕਾਰ ਸਮੇਤ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ । ਪ੍ਰਾਪਤ ਜਾਣਕਾਰੀ ਮੁਤਾਬਕ ਉਕਤ ਹਾਦਸਾ ਹਾਈਵੇਅ ’ਤੇ ਗੁਰੂ ਸਰ ਸਹਿਣੇ ਵਾਲਾ ਪਿੰਡ ਦੇ ਨੇੜੇ ਵਾਪਰਿਆ ।

ਕੌਣ ਹੈ ਮ੍ਰਿਤਕ ਨੌਜਵਾਨ

ਕਾਰ ਨੂੰ ਅਚਾਨਕ ਹੀ ਲੱਗੀ ਅੱਗ ਕਾਰਨ ਸੜ ਕੇ ਸੁਆਹ ਹੋਣ ਵਾਲੇ ਨੌਜਵਾਨ ਦੀ ਪਛਾਣ ਮਹਤੇਸ਼ ਕੁਮਾਰ ਨਾਰੰਗ (Mahtesh Kumar Narang) ਉਰਫ ਮੋਨੂੰ ਉਮਰ 32 ਸਾਲ ਵਜੋਂ ਹੋਈ ਹੈ । ਬੀਤੀ ਰਾਤ ਮੋਨੂੰ ਆਪਣੇ ਦੋਸਤਾਂ ਦੇ ਨਾਲ ਪਾਰਟੀ ਕਰਨ ਤੋਂ ਬਾਅਦ ਕਾਰ ਰਾਹੀਂ ਘਰ ਵਾਪਸ ਜਾ ਰਿਹਾ ਸੀ ਕਿ ਡੱਬਵਾਲੀ ਨੈਸ਼ਨਲ ਹਾਈਵੇ ’ਤੇ ਕਾਰ ਨੂੰ ਭਿਆਨਕ ਅੱਗ (Car catches fire) ਲੱਗ ਗਈ । ਜਿਸ ਕਾਰਨ ਉਸਦੀ ਮੌਕੇ ’ਤੇ ਮੌਤ ਹੋ ਗਈ ।

ਪੁਲਸ ਨੇ ਕਰ ਦਿੱਤੀ ਹੈ 174 ਦੀ ਕਾਰਵਾਈ

ਪੁਲਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨ ’ਤੇ 174 ਦੀ ਕਾਰਵਾਈ ਕਰ ਦਿੱਤੀ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਕਿਉਂਕਿ ਕਾਰ ਵੀ ਸੀ. ਐਨ. ਜੀ. ਗੈਸ ’ਤੇ ਸੀ । ਅੱਗ ਲੱਗਣ ਕਾਰਨ ਲਾਸ਼ ਵੀ ਬੁਰੀ ਤਰ੍ਹਾਂ ਸੜ ਚੁੱਕੀ (The body was also badly burned due to the fire) ਸੀ, ਜਿਸ ਦਾ ਸਿਵਲ ਹਸਪਤਾਲ ’ਚ ਪੋਸਟਮਾਰਟ ਕਰਵਾਇਆ ਗਿਆ ।

Read More : ਕਰਨਾਟਕ ‘ਚ ਬੱਸ ਨੂੰ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ

ਤਰਨ ਤਾਰਨ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ 11 ਨਵੰਬਰ ਨੂੰ

0
Voting for Tarn Taran

ਚੰਡੀਗੜ੍ਹ, 6 ਅਕਤੂਬਰ 2025 : ਭਾਰਤੀ ਚੋਣ ਕਮਿਸ਼ਨ (Election Commission of India) ਨੇ ਤਰਨਤਾਰਨ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ । ਚੋਣ ਅਧਿਕਾਰੀ ਗਿਆਨੇਸ਼ ਕੁਮਾਰ (Election Officer Gyanesh Kumar) ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ । ਗਿਆਨੇਸ਼ ਕੁਮਾਰ ਨੇ ਕਿਹਾ ਕਿ 11 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 14 ਨਵੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ ।

‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਾਰਨ ਇਹ ਸੀਟ ਹੋਈ ਹੈ ਖਾਲੀ

ਜ਼ਿਕਰਯੋਗ ਹੈ ਕਿ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਾਰਨ ਇਹ ਸੀਟ ਖਾਲੀ ਹੋਈ ਹੈ । ਤਿੰਨੇ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪ ਨੇ ਤਰਨਤਾਰਨ (Tarn Taran) ਸੀਟ ਤੋਂ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ । ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਟਿਕਟ ਦਿੱਤੀ ਹੈ । ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ । ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ ।

Read More : ਗਿਆਨੇਸ਼ ਕੁਮਾਰ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ; ਜਨਵਰੀ 2029 ਤੱਕ ਰਹੇਗਾ ਕਾਰਜਕਾਲ

ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ ਦਾ ਐਲਾਨ

0
Election Commission

ਨਵੀਂ ਦਿੱਲੀ, 6 ਅਕਤੂਬਰ 2025 : ਬਿਹਾਰ ਵਿਧਾਨ ਸਭਾ ਚੋਣਾ 2025 (Bihar Assembly Election 2025) ਦਾ ਐਲਾਨ ਕਰਨ ਦੇ ਨਾਲ ਹੀ ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਕਰ ਦਿੱਤਾ ਹੈ । ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੋਮਵਾਰ ਨੂੰ ਤਰੀਕਾਂ ਦਾ ਐਲਾਨ ਕੀਤਾ ।

ਚੋਣ 6 ਤੇ 11 ਨਵੰਬਰ ਨੂੰ ਹੋਣਗੀਆਂ ਜਦੋਂ ਕਿ ਚੋਣ ਨਤੀਜੇ 14 ਨਵੰਬਰ ਨੂੰ ਕੀਤੇ ਜਾਣਗੇ ਜਾਰੀ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਬਿਹਾਰ ਦੀਆਂ ਸਾਰੀਆਂ 243 ਸੀਟਾਂ ਲਈ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਪਹਿਲੇ ਪੜਾਅ ਲਈ ਵੋਟਿੰਗ 6 ਨਵੰਬਰ (Voting for the first phase on November 6) ਨੂੰ ਅਤੇ ਦੂਜੇ ਪੜਾਅ ਲਈ 11 ਨਵੰਬਰ ਨੂੰ ਹੋਵੇਗੀ। ਚੋਣ ਨਤੀਜੇ 14 ਨਵੰਬਰ ਨੂੰ ਜਾਰੀ ਕੀਤੇ ਜਾਣਗੇ । ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਨੇ ਚੋਣਾਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ । ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦੌਰਾਨ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਾਅਲੀ ਖ਼ਬਰਾਂ `ਤੇ ਵੀ ਨੇੜਿਓਂ ਨਜ਼ਰ ਰੱਖੀ ਜਾਵੇਗੀ ।

Read More : ਕਿਊ ਆਰ ਕੋਡ ਸਕੈਨ ਕਰਕੇ ਹਾਸਿਲ ਕੀਤੀ ਜਾ ਸਕਦੀ ਹੈ ਚੋਣਾਂ ਸਬੰਧੀ ਜਾਣਕਾਰੀ

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਆਯੋਜਿਤ

0
District School Games

ਦਿੜ੍ਹਬਾ/ਸੰਗਰੂਰ, 6 ਅਕਤੂਬਰ 2025 : 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (69th Punjab State Inter-District School Games) ਸ਼ਤਰੰਜ ਅੰਡਰ -17 ਲੜਕੇ/ਲੜਕੀਆਂ 2025-26, ਜੋ ਕਿ ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ, ਮਹਿਲਾਂ ਚੌਕ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ਹਨ ਤਹਿਤ ਅੰਡਰ -17 ਲੜਕਿਆਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਕੈਬਨਿਟ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਕਰਵਾਈ ਗਈ ।

ਸ਼ਤਰੰਜ ਅੰਡਰ -17 ਦਾ ਹਰਪਾਲ ਸਿੰਘ ਚੀਮਾ ਵੱਲੋਂ ਉਦਘਾਟਨ

ਇਸ ਮੌਕੇ ਕੈਬਨਿਟ ਮੰਤਰੀ ਚੀਮਾ ਨੇ ਭਾਗੀਦਾਰਾਂ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕੀਤੀ, ਉਨ੍ਹਾਂ ਨੂੰ ਸਮਰਪਣ ਤੇ ਅਨੁਸ਼ਾਸਨ ਦੀ ਭਾਵਨਾ ਨਾਲ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਲਈ ਉਤਸ਼ਾਹਿਤ ਕੀਤਾ ।

ਕੈਬਨਿਟ ਮੰਤਰੀ ਨੇ ਖਿਡਾਰੀਆਂ ਨੂੰ ਸਮਰਪਣ ਤੇ ਅਨੁਸ਼ਾਸਨ ਦੀ ਭਾਵਨਾ ਨਾਲ ਮੁਕਾਬਲਾ ਕਰਨ ਲਈ ਕੀਤਾ ਪ੍ਰੇਰਿਤ

ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਖੇਡਾਂ ਦੇ ਮਿਆਰ (Sports standards in the state of Punjab) ਨੂੰ ਉੱਪਰ ਚੁੱਕਣ ਦੇ ਲਈ ਖੇਡ ਨਰਸਰੀਆਂ ਪਿੰਡਾਂ ਵਿੱਚ ਬਣਾਈਆਂ ਗਈਆਂ ਹਨ । ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਯੂਥ ਨੂੰ ਗਰਾਊਂਡਾਂ ਨਾਲ ਜੋੜ ਕੇ (Connecting youth to the ground) ਪੰਜਾਬ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇ । ਉਹਨਾਂ ਕਿਹਾ ਕਿ ਹੁਣ ਉਹ ਸਮਾਂ ਦੂਰ ਨਹੀਂ, ਜਦੋਂ ਪੰਜਾਬ ਦੇ ਪਿੰਡਾਂ ਵਿਚੋਂ ਨਿਕਲ ਕੇ ਨੌਜਵਾਨ ਮੁੰਡੇ-ਕੁੜੀਆਂ ਅੰਤਰਰਾਸ਼ਟਰੀ ਪੱਧਰ ਉੱਤੇ ਦੇਸ਼ ਦੀ ਅਗਵਾਈ ਕਰਨਗੇ ਅਤੇ ਨਾਮਣਾ ਖੱਟਣਗੇ ।

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੀਤਾ ਜਾ ਰਿਹਾ ਹੈ ਕੰਮ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਲਈ ਜਿੱਥੇ “ਖੇਡਾਂ ਵਤਨ ਪੰਜਾਬ ਦੀਆਂ” (“Sports are the homeland of Punjab”) ਸ਼ੁਰੂ ਕਰਵਾਈਆਂ ਗਈਆਂ ਹਨ। ਉਥੇ ਹੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਨਾਮ ਚਮਕਾਉਣ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਅਤੇ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਭਵਿੱਖ ਬਹੁਤ ਹੀ ਸੁਨਹਿਰਾ ਹੈ। ਉਹਨਾਂ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਲਾਭ ਲੈਣ ।

ਕੈਬਨਿਟ ਮੰਤਰੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਵਿੱਚ ਹਿੱਸਾ ਲੈਣ ਨਾਲ ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਨੌਜਵਾਨਾਂ ਹਰ ਖੇਤਰ ਵਿੱਚ ਵੱਡੇ ਪੱਧਰ ਉੱਤੇ ਮੱਲਾਂ ਮਾਰਨ ਦੇ ਸਮਰੱਥ ਹੋ ਜਾਂਦੇ ਹਨ ।

ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ । ਪਿੰਡਾਂ ਤੇ ਸ਼ਹਿਰਾਂ ਵਿੱਚ ਵੱਡੇ ਪੱਧਰ ਉੱਤੇ ਖੇਡ ਮੈਦਾਨ ਅਤੇ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ । ਇਸ ਮੌਕੇ ਵਿਦਿਆਰਥੀਆਂ ਨੇ ਗਿੱਧੇ ਦੀ ਪੇਸ਼ਕਾਰੀ ਕੀਤੀ ਅਤੇ ਸ਼ਬਦ ਗਾਇਅਨ ਵੀ ਕੀਤਾ । ਇਸ ਟੂਰਨਾਮੈਂਟ ਦੇ ਕਨਵੀਨਰ ਮਨਦੀਪ ਸਿੰਘ, ਡੀ. ਪੀ. ਈ. ਨੇ ਦੱਸਿਆ ਕਿ ਅੱਜ ਦੇ ਮੁਕਾਬਲਿਆਂ ਵਿੱਚ 23 ਜ਼ਿਲ੍ਹਿਆਂ ਦੇ 115 ਖਿਡਾਰੀਆਂ ਨੇ ਭਾਗ ਲਿਆ ।

ਮੁਕਾਬਲਿਆਂ ਨੂੰ ਕਰਵਾਉਣ ਲਈ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੈਂਬਰ ਮਨਜੋਤ ਕੌਰ ਅਤੇ ਮੈਂਬਰ ਸਹਿਬਾਨ ਵੀ ਪ੍ਰਬੰਧਾਂ ਸਬੰਧੀ ਨਿਭਾਅ ਰਹੇ ਹਨ ਵੱਖ-ਵੱਖ ਡਿਊਟੀਆਂ

ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ (District Sports Coordinator) ਨਰੇਸ਼ ਸੈਣੀ ਨੇ ਸਮੂਹ ਆਏ ਹੋਏ ਮਹਿਮਾਨਾਂ ਤਪਇੰਦਰ ਸਿੰਘ ਸੋਹੀ ਓ. ਐੱਸ. ਡੀ. (ਵਿੱਤ ਮੰਤਰੀ ਪੰਜਾਬ), ਸਟੀਫਨ ਇੰਟਰਨੈਸਨਲ ਸਕੂਲ ਦੇ ਚੇਅਰਮੈਨ ਦੀਪਕ ਗੁਪਤਾ ਅਤੇ ਪ੍ਰਿੰਸੀਪਲ ਮੋਨਿਕਾ ਸ਼ਰਮਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ । ਇਹਨਾਂ ਮੁਕਾਬਲਿਆਂ ਨੂੰ ਕਰਵਾਉਣ ਲਈ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੈਂਬਰ ਮਨਜੋਤ ਕੌਰ ਅਤੇ ਮੈਂਬਰ ਸਹਿਬਾਨ ਵੀ ਪ੍ਰਬੰਧਾਂ ਸਬੰਧੀ ਵੱਖ-ਵੱਖ ਡਿਊਟੀਆਂ ਨਿਭਾਅ ਰਹੇ ਹਨ ।

ਇਸ ਮੌਕੇ ਕੌਣ ਕੌਣ ਸੀ ਮੌੌਜੂਦ

ਇਹਨਾਂ ਤੋਂ ਇਲਾਵਾ ਹੈੱਡਮਾਸਟਰ ਸੁਖਦੀਪ ਸਿੰਘ, ਹੈੱਡਮਾਸਟਰ ਗੁਰਿੰਦਰ ਸਿੰਘ, ਹੈੱਡਮਾਸਟਰ ਪਰਵੀਨ ਜਿੰਦਲ , ਹੈੱਡਮਿਸਟਰੈੱਸ ਰਿੰਕਲ ਸਿੰਗਲ਼ਾ, ਲੈਕਚਰਾਰ ਪਰਮਿੰਦਰ ਕੁਮਾਰ (ਸਟੇਟ ਐਵਾਰਡੀ) ਵੱਲੋਂ ਇਹਨਾਂ ਖੇਡਾਂ ਦੀ ਸਫਲਤਾ ਲਈ ਕਾਰਜ ਕੀਤੇ ਜਾ ਰਹੇ ਹਨ । ਸਟੇਜ ਸਕੱਤਰ ਦੀ ਭੂਮਿਕਾ ਸ਼੍ਰੀਮਤੀ ਸਪਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਨਿਭਾਈ । ਇਸ ਮੌਕੇ ਬਤੌਰ ਅਬਜ਼ਰਬਰ ਮਲਕੀਤ ਸਿੰਘ ਬਰਨਾਲਾ ਵਿਸ਼ੇਸ਼ ਤੌਰ ਉੱਤੇ ਪੁੱਜੇ । ਇਸ ਦੌਰਾਨ ਰਾਕੇਸ਼ ਗੁਪਤਾ, ਰਾਜਪ੍ਰੀਤ ਗੋਇਲ, ਹਰਿੰਦਰ ਸ਼ਰਮਾ, ਸੁਖਚੈਨ ਸਿੰਘ, ਦੀਪਕ ਕੁਮਾਰ, ਮੁਨੀਸ਼ ਦੂਆ ਸਮੇਤ ਵੱਡੀ ਗਿਣਤੀ ਖਿਡਾਰੀ ਹਾਜ਼ਰ ਹਨ ।

Read More : 69 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਸ਼ਤਰੰਜ) ਦਾ ਸ਼ਾਨਦਾਰ ਆਗਾਜ਼

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸੰਸਥਾ ਦਾ ਲਾਭ ਉਠਾਉਣ ਦੀ ਅਪੀਲ

0
Deputy Commissioner

ਸੰਗਰੂਰ, 6 ਅਕਤੂਬਰ 2025 : ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ (Deputy Commissioner Sangrur Rahul Chaba) ਨੇ ਜਾਣਕਾਰੀ ਦਿੱਤੀ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੀਪੇਰੇਟਰੀ ਇੰਸਟੀਚਿਊਟ, ਮੋਹਾਲੀ ਲਈ ਆਨਲਾਈਨ ਦਾਖਲਾ ਫਾਰਮ 15 ਅਕਤੂਬਰ, 2025 ਤੋਂ ਉਪਲਬਧ ਹੋਣਗੇ ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੀਪੇਰੇਟਰੀ ਇੰਸਟੀਚਿਊਟ ਵਿੱਚ ਦਾਖ਼ਲੇ ਲਈ ਆਨਲਾਈਨ ਫਾਰਮ 15 ਅਕਤੂਬਰ ਤੋਂ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਨੇ ਇਸ ਸੰਸਥਾ ਦੀ ਸਥਾਪਨਾ 11ਵੀਂ ਅਤੇ 12ਵੀਂ ਜਮਾਤ ਦੇ ਮੁੰਡਿਆਂ ਨੂੰ ਨੈਸ਼ਨਲ ਡਿਫੈਂਸ ਅਕਾਦਮੀ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਅਤੇ ਸਰਵਿਸਜ਼ ਸਿਲੈਕਸ਼ਨ ਬੋਰਡ ਲਈ ਤਿਆਰ ਕਰਨ ਲਈ ਕੀਤੀ ਹੈ, ਜਿਸ ਵਿੱਚ ਸਿਖਿਆਰਥੀਆਂ ਨੂੰ ਸਿਖਲਾਈ, ਰਿਹਾਇਸ਼, ਵਰਦੀਆਂ ਅਤੇ ਮੈਸ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ । ਵਿਦਿਆਰਥੀਆਂ ਨੂੰ ਸਿਰਫ ਰਿਆਇਤੀ ਸਕੂਲ ਫੀਸ ਹੀ ਅਦਾ ਕਰਨੀ ਪੈਂਦੀ ਹੈ ।

ਹੁਣ ਤੱਕ ਸੰਸਥਾ ਦੇ 278 ਕੈਡਿਟ ਸ਼ਾਮਲ ਹੋਏ ਹਨ ਨੈਸ਼ਨਲ ਡਿਫੈਂਸ ਅਕਾਦਮੀ ਅਤੇ ਸਰਵਿਸ ਅਕੈਡਮੀਆਂ ਵਿੱਚ

ਉਹਨਾਂ ਕਿਹਾ ਕਿ ਹੁਣ ਤੱਕ ਸੰਸਥਾ ਦੇ 278 ਕੈਡਿਟ ਨੈਸ਼ਨਲ ਡਿਫੈਂਸ ਅਕਾਦਮੀ (278 cadets of the institution National Defense Academy) ਅਤੇ ਸਰਵਿਸ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ, ਜਿਨ੍ਹਾਂ ਵਿੱਚੋਂ 179 ਅਫਸਰ ਵਜੋਂ ਕਮਿਸ਼ਨਡ ਹੋਏ ਹਨ । ਹਾਲ ਹੀ ਵਿੱਚ, ਜੂਨ 2025 ਵਿੱਚ 23 ਕੈਡਿਟ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ, ਜੋ ਦੇਸ਼ ਵਿੱਚ ਸਭ ਤੋਂ ਵੱਧ ਸੰਖਿਆ ਵਿੱਚੋਂ ਇੱਕ ਹੈ ।

ਜ਼ਿਲ੍ਹਾ ਵਾਸੀ ਇਸ ਸੰਸਥਾ ਦਾ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਸਥਾ ਦਾ ਲਾਭ ਉਠਾਉਣ ਤਾਂ ਜੋ ਉਨ੍ਹਾਂ ਦੇ ਬੱਚੇ ਦੇਸ਼ ਦੀਆਂ ਸੈਨਿਕ ਸੇਵਾਵਾਂ ਵਿੱਚ ਅਫਸਰ ਵਜੋਂ ਸਥਾਪਿਤ ਹੋ ਸਕਣ । ਉਹਨਾਂ ਕਿਹਾ ਕਿ ਇਸ ਸੰਸਥਾ ਅਤੇ ਦਾਖ਼ਲਾ ਪ੍ਰਕਿਰਿਆ ਬਾਰੇ ਮੁਕੰਮਲ ਜਾਣਕਾਰੀ www.mrsafpi.punjab.gov.in ‘ਤੇ ਵੀ ਉਪਲਬਧ ਹੈ ।

Read More : ਵਧੀਕ ਡਿਪਟੀ ਕਮਿਸ਼ਨਰ ਵਲੋਂ ਕੰਬਾਈਨ ਮਾਲਕਾਂ ਨਾਲ ਮੀਟਿੰਗ

ਸੁਪਰੀਮ ਕੋਰਟ ਨੇ ਕੀਤੀ 1158 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਪ੍ਰਕਿਰਿਆ ਰੱਦ

0
Supreme Court

ਨਵੀਂ ਦਿੱਲੀ, 6 ਅਕਤੂਬਰ 2025 : ਭਾਰਤ ਦੇਸ਼ ਦੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ (Supreme Court) ਨੇ ਅੱਜ ਪੰਜਾਬ ਦੇ ਸਰਕਾਰੀ ਕਾਲਜਾਂ ਦੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ । ਜਿਸ ਨਾਲ ਪੰਜਾਬ ਸਰਕਾਰ ਨੂੰ ਇਕ ਜ਼ਬਰਦਸਤ ਝਟਕਾ ਲੱਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦੇ ਸਿੰਗਲ ਬੈਂਚ ਨੇ ਸਾਲ 2022 ਵਿੱਚ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ । ਹਾਲਾਂਕਿ ਪਿਛਲੇ ਸਾਲ ਹਾਈ ਕੋਰਟ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਸੀ ।

2022 ਵਿਚ ਹਾਈਕੋਰਟ ਨੇ ਕਰ ਦਿੱਤੀ ਸੀ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ

ਜਾਣਕਾਰੀ ਅਨੁਸਾਰ ਅਗਸਤ 2022 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਨੇ 1158 ਸਹਾਇਕ ਪ੍ਰੋਫੈਸਰਾਂ (1158 Assistant Professors) ਦੀ ਭਰਤੀ ਰੱਦ ਕਰ ਦਿੱਤੀ ਸੀ । ਜਿਸ ਤੋਂ ਬਾਅਦ ਸਿੰਗਲ ਬੈਂਚ (Single bench) ਦੇ ਫੈਸਲੇ ਤੋਂ ਬਾਅਦ ਸਰਕਾਰ ਡਬਲ ਬੈਂਚ ਕੋਲ ਚਲੀ ਗਈ। ਜਿੱਥੇ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਕਈ ਦਲੀਲਾਂ ਪੇਸ਼ ਕੀਤੀਆਂ ਸਨ, ਜਿਨ੍ਹਾਂ ਨੇ ਇਹ ਸਾਬਤ ਕਰਨ ਦੀ ਕੋਸਿਸਿ਼ ਕੀਤੀ ਸੀ ਕਿ ਭਰਤੀ ਪ੍ਰਕਿਰਿਆ ਬਿਲਕੁਲ ਸਹੀ ਹੈ। ਫੈਸਲਾ ਸਰਕਾਰ ਦੇ ਹੱਕ ਵਿੱਚ ਆਇਆ ਸੀ ।

Read More : ਬੇਅਦਬੀ ਮਾਮਲਿਆਂ ਦੇ ਤਬਾਦਲੇ `ਤੇ ਸੁਪਰੀਮ ਕੋਰਟ ਨੇ ਲਗਾਈ ਰੋਕ