Home Blog Page 383

ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚਲਾਏ ਜਾ ਸਕਣਗੇ ਗਰੀਨ ਪਟਾਕੇ

0
Additional District Magistrate Simarpreet
ਪਟਿਆਲਾ, 19 ਸਤੰਬਰ 2025 : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ (Additional District Magistrate Simarpreet) ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਕੀਤੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਵਿੱਚ ਤਿਉਹਾਰਾਂ ਮੌਕੇ ਆਮ ਲੋਕਾਂ ਨੂੰ ਗਰੀਨ ਪਟਾਕੇ ਨਿਰਧਾਰਿਤ ਸਮੇਂ ਅੰਦਰ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ । ਇਸ ਤੋਂ ਇਲਾਵਾ ਹੋਰ ਕਿਸੇ ਵੀ ਸਮੇਂ ਜਾ ਕਿਸੇ ਹੋਰ ਦਿਨ ਪਟਾਕੇ ਚਲਾਉਣ ‘ਤੇ ਮਾਨਯੋਗ ਅਦਾਲਤ ਵੱਲੋਂ ਅਗਲੀ ਸੁਣਵਾਈ ਤੱਕ ਲਗਾਈ ਪੂਰਨ ਪਾਬੰਦੀ ਲਾਗੂ ਰਹੇਗੀ ।

ਪਟਾਕੇ ਚਲਾਉਣ ਲਈ ਸਮਾਂ ਵੀ ਨਿਰਧਾਰਿਤ

ਜਾਰੀ ਹੁਕਮਾਂ ਵਿੱਚ ਤਿਉਹਾਰਾਂ ਮੌਕੇ ਚਲਾਏ ਜਾਣ ਵਾਲੇ ਗਰੀਨ ਪਟਾਕੇ ਦਾ ਸਮਾਂ ਨਿਰਧਾਰਿਤ (Green cracker time fixed) ਕੀਤਾ ਗਿਆ ਹੈ, ਜਿਸ ਤਹਿਤ ਦੀਵਾਲੀ ਮੌਕੇ 20 ਅਕਤੂਬਰ 2025 ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ 5 ਨਵੰਬਰ 2025 ਨੂੰ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਗਰੀਨ ਪਟਾਕੇ ਚਲਾਉਣ ਦੀ ਆਗਿਆ ਹੈ । ਇਸ ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਕ੍ਰਿਸਮਿਸ (25-26 ਦਸੰਬਰ) ਅਤੇ ਨਵੇਂ ਸਾਲ (31 ਦਸੰਬਰ ਅਤੇ 1 ਜਨਵਰੀ) ਦੀ ਪੂਰਵ ਸੰਧਿਆ ‘ਤੇ ਰਾਤ 11:55 ਪੀ. ਐਮ. ਤੋਂ 12:30 ਏ. ਐਮ. ਦੇ ਸਮੇਂ ਦੌਰਾਨ ਸਿਰਫ਼ ਗਰੀਨ ਪਟਾਕੇ ਚਲਾਉਣ/ਵਜਾਉਣ ਅਤੇ ਉਕਤ ਨਿਰਧਾਰਤ ਸਮੇਂ ਤੋਂ ਬਾਅਦ ਕਿਸੇ ਵੀ ਕਿਸਮ ਦੇ ਪਟਾਕੇ ਚਲਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।

ਪਟਾਕੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮਗਰੀ ਦਾ ਇਸਤੇਮਾਲ ਕਰਨ ਨਾਲ ਪੈਦਾ ਹੁੰਦਾ ਹੈ ਸ਼ੋਰ ਸ਼ਰਾਬਾ

ਹੁਕਮਾਂ ‘ਚ ਕਿਹਾ ਗਿਆ ਹੈ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਦਿਨਾਂ ਵਿੱਚ ਆਮ ਤੌਰ ‘ਤੇ ਪਬਲਿਕ ਵੱਲੋਂ ਪਟਾਕੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਸ਼ੋਰ ਸ਼ਰਾਬਾ ਪੈਦਾ ਹੁੰਦਾ ਹੈ ਅਤੇ ਪ੍ਰਦੂਸ਼ਣ ਵੀ ਫੈਲਦਾ ਹੈ । ਇਸ ਸੰਭਾਵਤ ਖ਼ਤਰੇ ਤੋਂ ਬਚਣ ਲਈ ਜ਼ਿਲ੍ਹਾ ਪਟਿਆਲਾ ਅੰਦਰ ਪਟਾਕੇ, ਆਤਿਸ਼ਬਾਜ਼ੀ ਆਦਿ ਬਨਾਉਣ, ਸਟੋਰ ਕਰਨ ਅਤੇ ਖ਼ਰੀਦਣ-ਵੇਚਣ ਨੂੰ ਨਿਯਮਤ ਕਰਨਾ ਅਤਿ ਜ਼ਰੂਰੀ ਹੈ । ਇਸ ਤੋਂ ਇਲਾਵਾ ਦੇਸ਼ ਅੰਦਰ ਵਿਦੇਸ਼ਾਂ ਤੋਂ ਬੰਦਰਗਾਹਾਂ ਰਾਹੀਂ ਗੈਰ ਕਾਨੂੰਨੀ ਤੌਰ ‘ਤੇ ਧਮਾਕੇਖੇਜ ਸਮਗਰੀ ਬਰਾਮਦ ਹੋ ਰਹੀ ਹੈ, ਜਿਸ ਵਿੱਚ ਕੈਮੀਕਲ ਪੋਟਾਸ਼ੀਅਮ ਕਲੋਰੇਟ ਹੁੰਦਾ ਹੈ, ਜੋ ਕਿ ਬਹੁਤ ਜ਼ਿਆਦਾ ਖ਼ਤਰਨਾਕ ਹੁੰਦਾ ਹੈ । ਇਸ ਨਾਲ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਹ ਵਾਤਾਵਰਣ ਅਤੇ ਸਿਹਤ ਲਈ ਵੀ ਹਾਨੀਕਾਰਕ ਹੈ ।

ਤਿਉਹਾਰਾਂ ਸਮੇਂ ਪਟਾਕੇ ਆਦਿ ਚਲਾਉਣ ਨਾਲ ਬਣੀ ਰਹਿੰਦੀ ਹੈ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੰਭਾਵਨਾ

ਇਹਨਾਂ ਤਿਉਹਾਰਾਂ ਸਮੇਂ ਪਟਾਕੇ ਆਦਿ ਚਲਾਉਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ (Incidents of fire caused by bursting firecrackers etc) ਦੀ ਸੰਭਾਵਨਾ ਬਣੀ ਰਹਿੰਦੀ ਹੈ, ਇਸ ਲਈ ਜਨ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ, ਮਾਨਯੋਗ ਸੁਪਰੀਮ ਕੋਰ ਆਫ਼ ਇੰਡੀਆ ਵੱਲੋਂ ਸਿਵਲ ਰਿਟ ਪਟੀਸ਼ਨ ਨੰਬਰ 728 ਆਫ਼ 2015 ਅਤੇ ਐਨ. ਜੀ. ਟੀ. ਦੇ ਓ. ਏ. ਨੰਬਰ 249 ਆਫ਼ 2020 ਵਿਚ ਹੋਏ ਨਿਰਦੇਸ਼ਾਂ ਤਹਿਤ ਸਿਰਫ਼ ਗਰੀਨ ਪਟਾਕੇ ਦੀ ਆਗਿਆ ਹੈ,  ਇਸ ਲਈ ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਅਤੇ ਉਪਰੋਕਤ ਹੁਕਮਾਂ ਦੀ ਪਾਲਣਾ ਵਿੱਚ ਇੰਨਾ ਪਾਬੰਦੀਸ਼ੁਦਾ ਪਟਾਕਿਆਂ ‘ਤੇ ਪਾਬੰਦੀ ਲਗਾਉਣ ਲਈ ਦੀਵਾਲੀ, ਗੁਰਪੁਰਬ ਦੇ ਤਿਉਹਾਰ ਦੇ ਮੱਦੇਨਜ਼ਰ ਵਿਦੇਸ਼ਾਂ ਤੋਂ ਆਉਂਦੀ ਗੈਰ-ਕਾਨੂੰਨੀ ਧਮਾਕੇਖੇਜ ਸਮਗਰੀ ਬਣਾਉਣ, ਸਟੋਰ ਕਰਨ, ਵਿਕਰੀ ਅਤੇ ਵਰਤੋਂ ਕਰਨ ਨੂੰ ਰੋਕਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ ।

ਭੂਚਾਲ ਨੇ ਫਿਰ ਦਿੱਤੀ 7.8 ਤੀਬਰਤਾ ਦੀ ਰਫ਼ਤਾਰ ਨਾਲ ਰੂਸ ਵਿਚ ਦਸਤਕ

0
Earthquake

ਰੂਸ, 19 ਸਤੰਬਰ 2025 : ਵਿਦੇਸ਼ੀ ਧਰਤੀ ਰੂਸ ਦੇ ਕਾਮਚਟਕਾ ਪ੍ਰਾਇਦੀਪ ਦੇ ਪੂਰਬੀ ਤੱਟ (The eastern coast of Russia’s Kamchatka Peninsula) `ਤੇ ਸ਼ੁੱਕਰਵਾਰ ਸਵੇਰੇ 7.8 ਤੀਬਰਤਾ (7.8 Intensity) ਦਾ ਭੂਚਾਲ ਆਇਆ, ਜਿਸ ਕਾਰਨ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ । ਰੂਸੀ ਸੋਸ਼ਲ ਮੀਡੀਆ `ਤੇ ਪੋਸਟ ਕੀਤੇ ਗਏ ਭੂਚਾਲ ਦੇ ਵੀਡੀਓਜ਼ ਵਿੱਚ ਘਰਾਂ ਵਿੱਚ ਫਰਨੀਚਰ ਅਤੇ ਲਾਈਟਾਂ ਹਿੱਲਦੀਆਂ ਦਿਖਾਈ ਦਿੱਤੀਆਂ। ਭੂਚਾਲ ਇੰਨੇ ਤੇਜ਼ ਸਨ ਕਿ ਸੜਕਾਂ `ਤੇ ਖੜ੍ਹੇ ਵਾਹਨ ਵੀ ਕੰਬਦੇ ਦਿਖਾਈ ਦਿੱਤੇ ।

ਰੂਸ ਦੀ ਸਟੇਟ ਜੀਓਫਿਜ਼ੀਕਲ ਸਰਵਿਸ ਨੇ ਦੱਸੀ ਭੂਚਾਲ ਦੀ ਤੀਬਰਤਾ 7.4 ਅਤੇ ਘੱਟੋ-ਘੱਟ ਪੰਜ ਝਟਕੇ ਮਹਿਸੂਸ ਕੀਤੇ

ਅਮਰੀਕੀ ਭੂ-ਵਿਗਿਆਨ ਸਰਵੇਖਣ ਅਨੁਸਾਰ ਭੂਚਾਲ (Earthquake) ਰੂਸੀ ਸ਼ਹਿਰ ਪੈਟ੍ਰੋਪਾਵਲੋਵਸਕ-ਕਾਮਚੈਟਸਕੀ ਤੋਂ 128 ਕਿਲੋਮੀਟਰ ਦੂਰ 10 ਕਿਲੋਮੀਟਰ ਦੀ ਡੂੰਘਾਈ `ਤੇ ਆਇਆ । ਰੂਸ ਦੀ ਸਟੇਟ ਜੀਓਫਿਜ਼ੀਕਲ ਸਰਵਿਸ ਨੇ ਭੂਚਾਲ ਦੀ ਤੀਬਰਤਾ 7.4 ਦੱਸੀ ਅਤੇ ਘੱਟੋ-ਘੱਟ ਪੰਜ ਝਟਕੇ ਮਹਿਸੂਸ ਕੀਤੇ । ਗਵਰਨਰ ਵਲਾਦੀਮੀਰ ਸੋਲੋਡੋਵ ਨੇ ਟੈਲੀਗ੍ਰਾਮ `ਤੇ ਕਿਹਾ ਕਿ ਅੱਜ ਸਵੇਰ ਇੱਕ ਵਾਰ ਫਿਰ ਕਾਮਚਟਕਾ ਦੇ ਲੋਕਾਂ ਦੇ ਸਬਰ ਦੀ ਪ੍ਰੀਖਿਆ ਲੈ ਰਹੀ ਹੈ । ਇਸ ਸਮੇਂ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ । ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ । ਕਾਮਚਟਕਾ ਦੇ ਪੂਰਬੀ ਤੱਟ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ । ਜਨਤਾ ਨੂੰ ਸੁਚੇਤ ਕੀਤਾ ਜਾ ਰਿਹਾ ਹੈ ।

Read More : ਰੂਸ ਵਿਚ 7. 7 ਤੀਬਰਤਾ ਵਾਲੇ ਭੂਚਾਲ ਦੇ ਨਾਲ-ਨਾਲ ਸੁਨਾਮੀ ਦੀ ਵੀ ਚਿਤਾਵਨੀ

ਪੰਜਾਬ ਦੇ ਰਾਜਪਾਲ ਨੇ ਦਿੱਤੀ 50 ਫੋਗਿੰਗ ਮਸ਼ੀਨਾਂ ਨੂੰ ਹਰੀ ਝੰਡੀ

0
Punjab Governor

ਚੰਡੀਗੜ੍ਹ, 18 ਸਤੰਬਰ 2025 : ਪੰਜਾਬ ਦੇ ਰਾਜਪਾਲ ਅਤੇ ਪੰਜਾਬ ਰੈੱਡ ਕਰਾਸ ਸੋਸਾਇਟੀ ਦੇ ਪ੍ਰਧਾਨ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਤੋਂ 50 ਫੋਗਿੰਗ ਮਸ਼ੀਨਾਂ (50 fogging machines) ਲੈ ਕੇ ਜਾਣ ਵਾਲੇ ਵਾਹਨਾਂ ਨੂੰ ਰਾਜ ਦੇ ਅੱਠ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਭੇਜਣ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ।

ਹੜ੍ਹ ਦਾ ਪਾਣੀ ਘਟਣ ਦੇ ਨਾਲ, ਕਈ ਪਿੰਡਾਂ ਵਿੱਚ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਨਾਲ ਵੈਕਟਰ-ਜਨਿਤ ਬਿਮਾਰੀਆਂ ਦਾ ਖ਼ਤਰਾ ਵਧਦਾ ਜਾ ਰਿਹਾ ਹੈ । ਮਹਾਂਮਾਰੀ ਦੇ ਕਿਸੇ ਵੀ ਪ੍ਰਕੋਪ ਨੂੰ ਰੋਕਣ ਲਈ, ਪੰਜਾਬ ਰੈੱਡ ਕਰਾਸ ਨੇ ਪ੍ਰਭਾਵਿਤ ਖੇਤਰਾਂ ਵਿੱਚ ਵਰਤੋਂ ਲਈ ਦਾਨ ਰਾਹੀਂ 9 ਲੱਖ ਦੀ ਲਾਗਤ ਵਾਲੀਆਂ 50 ਫੋਗਿੰਗ ਮਸ਼ੀਨਾਂ ਖਰੀਦੀਆਂ ਹਨ । ਇਹ ਮਸ਼ੀਨਾਂ ਕਮਜ਼ੋਰ ਖੇਤਰਾਂ ਵਿੱਚ ਜਨਤਕ ਸਿਹਤ ਦੀ ਰੱਖਿਆ (Protecting public health) ਦੇ ਉਦੇਸ਼ ਨਾਲ ਵਿਆਪਕ ਫੋਗਿੰਗ ਕਾਰਜਾਂ ਨੂੰ ਅੰਜਾਮ ਦੇਣ ਲਈ ਤਾਇਨਾਤ ਕੀਤੀਆਂ ਜਾਣਗੀਆਂ।

ਇਸ ਮੌਕੇ ਰਾਜਪਾਲ ਕਟਾਰੀਆ (Governor Kataria) ਨੇ ਕਿਹਾ ਕਿ ਇਹ ਪਹਿਲ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਮੇਂ ਸਿਰ ਸਿਹਤ ਸੁਰੱਖਿਆ ਪ੍ਰਦਾਨ ਕਰੇਗੀ ਅਤੇ ਰਾਹਤ ਅਤੇ ਪੁਨਰਵਾਸ ਉਪਾਵਾਂ ਵਿੱਚ ਤਾਲਮੇਲ ਵਾਲੀ ਕਾਰਵਾਈ ਦੀ ਮਹੱਤਤਾ `ਤੇ ਜ਼ੋਰ ਦਿੱਤਾ।ਇਸ ਮੌਕੇ ਹਾਜ਼ਰ ਪ੍ਰਮੁੱਖ ਵਿਅਕਤੀਆਂ ਵਿੱਚ ਰਾਜਪਾਲ ਦੇ ਪ੍ਰਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ, ਰੈੱਡ ਕਰਾਸ ਪੰਜਾਬ ਦੇ ਸਕੱਤਰ ਸ਼੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਪੰਜਾਬ ਰੈੱਡ ਕਰਾਸ ਸੋਸਾਇਟੀ ਦੇ ਵਲੰਟੀਅਰ ਸ਼ਾਮਲ ਸਨ ।

Read More : ਰਾਜਪਾਲ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ ‘ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਦਿੱਤਾ ਸੱਦਾ

9 ਕਿਲੋ ਹੈਰੋਇਨ ਸਣੇ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ ਗ੍ਰਿਫਤਾਰ

0
D. G. P. Gaurav Yadav

ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Commissionerate Police) ਨੇ ਛੇ ਨਸ਼ਾ ਤਸਕਰਾਂ ਨੂੰ 9.066 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਦੋ ਹੋਰ ਨਸ਼ਾ ਤਸਕਰੀ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿਚ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ (Arrested persons) ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕਾਲੇ ਘਨੂਪੁਰ ਦੇ ਹਨੀ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਰਮਦੀਪ ਸਿੰਘ ਉਰਫ਼ ਪਾਰਸ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਹਰਵਿੰਦਰ ਸਿੰਘ ਉਰਫ਼ ਹਿੰਦਾ (19), ਅੰਮ੍ਰਿਤਸਰ ਦੇ ਪਿੰਡ ਡਾਂਡੇ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (25), ਤਰਨਤਾਰਨ ਦੇ ਪਿੰਡ ਢਾਲਾ ਦੀ ਜਸਬੀਰ ਕੌਰ (40) ਅਤੇ ਤਰਨਤਾਰਨ ਦੇ ਪਿੰਡ ਹਵੇਲੀਆਂ ਦੀ ਕੁਲਵਿੰਦਰ ਕੌਰ (54) ਵਜੋਂ ਹੋਈ ਹੈ ।

ਹਰਪ੍ਰੀਤ ਉਰਫ਼ ਹੈਪੀ ਜੱਟ ਵਿਦੇਸ਼ੀ ਗੈਂਗਸਟਰ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸਬੰਧ ਸੀ : ਡੀ. ਜੀ. ਪੀ.

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਜੰਡਿਆਲਾ ਗੁਰੂ ਦੇ ਰਹਿਣ ਵਾਲਾ ਹਰਪ੍ਰੀਤ ਉਰਫ਼ ਹੈਪੀ ਜੱਟ ਵਿਦੇਸ਼ੀ ਗੈਂਗਸਟਰ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸਬੰਧ ਸੀ ਅਤੇ ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਇਸ ਨੈੱਟਵਰਕ ਨੂੰ ਚਲਾ ਰਿਹਾ ਸੀ । ਡੀ. ਜੀ. ਪੀ. ਨੇ ਕਿਹਾ ਕਿ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦੋ ਵੱਖ-ਵੱਖ ਐਫ. ਆਈ. ਆਰਜ਼. ਦਰਜ ਕੀਤੀਆਂ ਗਈਆਂ ਹਨ ਅਤੇ ਦੋਵਾਂ ਮਾਮਲਿਆਂ ਵਿੱਚ ਵਿਆਪਕ ਨੈੱਟਵਰਕ ਅਤੇ ਸਰਹੱਦ ਪਾਰ ਦੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ।

ਪੁਲਸ ਕਮਿਸ਼ਨਰ ਨੇ ਕੀਤੇ ਪਹਿਲੇ ਅਪ੍ਰੇਸ਼ਨ ਦੇ ਵੇਰਵੇ ਸਾਂਝੇ

ਪਹਿਲੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਪੁਲਿਸ ਕਮਿਸ਼ਨਰ (ਅੰਮ੍ਰਿਤਸਰ) ਗੁਰਪ੍ਰੀਤ ਸਿੰਘ ਭੁੱਲਰ (Commissioner of Police (Amritsar) Gurpreet Singh Bhullar) ਨੇ ਕਿਹਾ ਕਿ ਸ਼ੁਰੂ ਵਿੱਚ, ਦੋਸ਼ੀ ਹਨੀ ਨੂੰ 20 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੋਰ ਜਾਂਚ ਦੌਰਾਨ ਉਸਦੇ ਸਾਥੀ ਪਰਮਦੀਪ ਸਿੰਘ ਉਰਫ਼ ਪਾਰਸ ਨੂੰ ਨਾਮਜ਼ਦ ਕੀਤਾ ਗਿਆ, ਜੋ ਬਾਅਦ ਵਿੱਚ 5.032 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ।ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਮਾਡਿਊਲ ਦੇ ਦੋ ਹੋਰ ਮੈਂਬਰਾਂ ,ਹਰਵਿੰਦਰ ਹਿੰਦਾ ਅਤੇ ਗੁਰਪ੍ਰੀਤ ਗੋਪੀ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਕਿ ਪੁਲਿਸ ਟੀਮਾਂ ਨੇ ਗੁਰਪ੍ਰੀਤ ਦੇ ਕਬਜ਼ੇ ਤੋਂ 3.010 ਕਿਲੋਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ , ਜਿਸ ਨਾਲ ਇਸ ਮਾਡਿਊਲ ਤੋਂ ਕੁੱਲ ਰਿਕਵਰੀ 8.062 ਕਿਲੋਗ੍ਰਾਮ (Total recovery 8.062 kg.) ਹੋ ਗਈ ਹੈ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਹੈਪੀ ਜੱਟ ਦੇ ਨਿਰਦੇਸ਼ਾਂ `ਤੇ ਹੈਰੋਇਨ ਦੀ ਖੇਪ ਨੂੰ ਅੱਗੇ ਕਰਦੇ ਸਨ ਸਪਲਾਈ

ਸੀ. ਪੀ. ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਗੁਰਪ੍ਰੀਤ ਅਤੇ ਪਰਮਦੀਪ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੀ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਖੇਪ ਨਿਰਧਾਰਤ ਥਾਵਾਂ – ਜਿਵੇਂ ਕੂੜੇ ਦੇ ਢੇਰ ਜਾਂ ਨਿਸ਼ਾਦੇਹੀ ਕੀਤੇ ਪੋਲਾਂ, ਤੋਂ ਪ੍ਰਾਪਤ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਹੈਪੀ ਜੱਟ ਦੇ ਨਿਰਦੇਸ਼ਾਂ `ਤੇ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕਰਦੇ ਸਨ ।

ਜਸਬੀਰ ਕੌਰ ਅਤੇ ਕੁਲਵਿੰਦਰ ਕੌਰ ਨਾਮ ਦੀਆਂ ਦੋ ਮਹਿਲਾ ਤਸਕਰਾਂ ਨੂੰ ਕੀਤਾ ਗਿਆ ਹੈ 1.004 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ

ਇੱਕ ਹੋਰ ਕਾਰਵਾਈ ਵਿੱਚ ਸੀ. ਪੀ. ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਜਸਬੀਰ ਕੌਰ ਅਤੇ ਕੁਲਵਿੰਦਰ ਕੌਰ ਨਾਮ ਦੀਆਂ ਦੋ ਮਹਿਲਾ ਤਸਕਰਾਂ ਨੂੰ 1.004 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ । ਗ੍ਰਿਫ਼ਤਾਰ ਮੁਲਜ਼ਮ ਜਸਬੀਰ ਕੌਰ ਪਾਕਿ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ, ਉਨ੍ਹਾਂ ਕਿਹਾ ਕਿ ਦੋਵਾਂ ਮਾਡਿਊਲਾਂ ਵਿੱਚ ਇੱਕੋ ਹੀ ਪਾਕਿਸਤਾਨ-ਅਧਾਰਤ ਤਸਕਰ ਦਾ ਸਾਂਝਾ ਸਬੰਧ ਸੀ ।

ਐਨ. ਡੀ. ਪੀ. ਐਸ. ਐਕਟ ਤਹਿਤ ਦਰਜ ਕੀਤੇ ਗਏੇ ਹਨ ਕੇਸ

ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ ਐਫ. ਆਈ. ਆਰ. ਨੰਬਰ 185 ਮਿਤੀ 15-09-2025 ਨੂੰ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਅਤੇ ਐਫਆਈਆਰ ਨੰਬਰ 187 ਮਿਤੀ 17-09-2025 ਐਨ. ਡੀ. ਪੀ. ਐਸ. ਐਕਟ ਦੀ ਧਾਰਾ 21-ਸੀ ਅਤੇ 29 ਅਧੀਨ – ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਦਰਜ ਕੀਤੇ ਗਏ ਹਨ ।

Read More : ਪੁਲਿਸ ਕਮਿਸ਼ਨਰ ਲੁਧਿਆਣਾ ਨੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੁਲਿਸ ਲਾਈਨ ਤੋਂ 10 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਦਿਖਾਈ ਹਰੀ ਝੰਡੀ

ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਸਫਾਈ ਅਤੇ ਗਾਰ ਕੱਢਣ ‘ਤੇ ਖਰਚੇ 10.21 ਕਰੋੜ ਰੁਪਏ : ਸੌਂਦ

0
Tarunpreet Singh Saund

ਚੰਡੀਗੜ੍ਹ, 18 ਸਤੰਬਰ 2025 : ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ (Flood-affected villages of the state) ਨੂੰ ਲੀਹ ‘ਤੇ ਲਿਆਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਪਿਛਲੇ 4 ਦਿਨਾਂ ਵਿੱਚ ਪਿੰਡਾਂ ਦੀ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ । ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Saund) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਹੜ੍ਹਾਂ ਦੌਰਾਨ ਮਰੇ ਪਸ਼ੂਆਂ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ 259 ਪਸ਼ੂਆਂ ਦੇ ਨਿਪਟਾਰੇ ‘ਤੇ 17.54 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ । ਸੌਂਦ ਨੇ ਕਿਹਾ ਕਿ ਮਲਬੇ ਦੀ ਸਫ਼ਾਈ ਅਤੇ ਪਸ਼ੂ ਲਾਸ਼ਾਂ ਦਾ ਨਿਪਟਾਰਾ 24 ਸਤੰਬਰ ਤੱਕ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਛੱਪੜਾਂ ਦੀ ਸਾਫ ਸਫਾਈ 22 ਅਕਤੂਬਰ ਤੱਕ ਹੋਵੇਗੀ ।

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਾਂਝੀਆਂ ਜਾਇਦਾਦਾਂ ਦੀ ਮੁਰੰਮਤ ‘ਤੇ ਹੁਣ ਤੱਕ ਪ੍ਰਾਪਤ ਰਿਪੋਰਟਾਂ ਅਨੁਸਾਰ 153.33 ਕਰੋੜ ਰੁਪਏ ਖਰਚ ਆਉਣ ਦਾ ਅੰਦਾਜ਼ਾ ਤਿਆਰ ਕੀਤਾ ਗਿਆ ਹੈ

ਸੌਂਦ ਨੇ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਾਂਝੀਆਂ ਜਾਇਦਾਦਾਂ ਦੀ ਮੁਰੰਮਤ ‘ਤੇ ਹੁਣ ਤੱਕ ਪ੍ਰਾਪਤ ਰਿਪੋਰਟਾਂ ਅਨੁਸਾਰ 153.33 ਕਰੋੜ ਰੁਪਏ ਖਰਚ ਆਉਣ ਦਾ ਅੰਦਾਜ਼ਾ ਤਿਆਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸਾਂਝੀਆਂ ਜਾਇਦਾਦਾਂ ਦੀ ਜ਼ਰੂਰੀ ਮੁਰੰਮਤ 15 ਅਕਤੂਬਰ ਤੱਕ ਕਰ ਲਈ ਜਾਵੇਗੀ। ਇਸ ਤੋਂ ਇਲਾਵਾ ਜੰਗੀ ਪੱਧਰ ‘ਤੇ ਚੱਲ ਰਹੇ ਕਾਰਜਾਂ ਤਹਿਤ ਬਿਮਾਰੀਆਂ ਦੇ ਫੈਲਾਅ ਦਾ ਮੁਕਾਬਲਾ ਕਰਨ ਲਈ 543 ਫੌਗਿੰਗ ਮਸ਼ੀਨਾਂ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ ਅਤੇ 750 ਹੋਰ ਮਸ਼ੀਨਾਂ ਦੀ ਤਾਇਨਾਤੀ ਜਲਦ ਕਰ ਦਿੱਤੀ ਜਾਵੇਗੀ ।

ਸਾਰੇ ਹੜ੍ਹ ਪ੍ਰਭਾਵਿਤ 2280 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਵੀ ਬੁਲਾਈਆਂ ਜਾ ਚੁੱਕੀਆਂ ਹਨ

ਉਨ੍ਹਾਂ ਦੱਸਿਆ ਕਿ ਸਾਰੇ ਹੜ੍ਹ ਪ੍ਰਭਾਵਿਤ 2280 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਵੀ ਬੁਲਾਈਆਂ ਜਾ ਚੁੱਕੀਆਂ ਹਨ । ਉਨ੍ਹਾਂ ਦੱਸਿਆ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਇਹ ਵਿਸ਼ੇਸ਼ ਗ੍ਰਾਮ ਸਭਾ ਮੀਟਿੰਗਾਂ ਕੀਤੀਆਂ ਗਈਆਂ ਹਨ । ਇਨ੍ਹਾਂ ਮੀਟਿੰਗਾਂ ਵਿੱਚ ਸਭ ਤੋਂ ਜ਼ਰੂਰੀ ਕੰਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਮਨਜ਼ੂਰੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇੱਕ ਵਾਰ ਕੰਮ ਪੂਰਾ ਹੋਣ ਤੋਂ ਬਾਅਦ ਖਰਚਿਆਂ ਦੀ ਸਮੀਖਿਆ ਅਤੇ ਕੰਮ ਪੂਰਾ ਹੋਣ ਦੀ ਪੁਸ਼ਟੀ ਲਈ ਮੁੜ ਗ੍ਰਾਮ ਸਭਾ ਦੀ ਮੀਟਿੰਗ ਬੁਲਾਈ ਜਾਵੇਗੀ ।

ਬੀ. ਡੀ. ਪੀ. ਓ. ਜਾਂ ਡੀ. ਡੀ. ਪੀ. ਓ. ਦੀ ਅਗਵਾਈ ਹੇਠ ਜ਼ਿਲ੍ਹਾ-ਵਾਰ ਨਿਗਰਾਨ ਉਪ-ਕਮੇਟੀਆਂ 19 ਸਤੰਬਰ ਤੋਂ ਫੀਲਡ ਨਿਰੀਖਣ ਸ਼ੁਰੂ ਕਰਨਗੀਆਂ

ਪੰਚਾਇਤ ਮੰਤਰੀ ਨੇ ਇਹ ਵੀ ਦੱਸਿਆ ਕਿ ਬੀ. ਡੀ. ਪੀ. ਓ. ਜਾਂ ਡੀ. ਡੀ. ਪੀ. ਓ. ਦੀ ਅਗਵਾਈ ਹੇਠ ਜ਼ਿਲ੍ਹਾ-ਵਾਰ ਨਿਗਰਾਨ ਉਪ-ਕਮੇਟੀਆਂ 19 ਸਤੰਬਰ ਤੋਂ ਫੀਲਡ ਨਿਰੀਖਣ ਸ਼ੁਰੂ ਕਰਨਗੀਆਂ । ਇਹ ਅਧਿਕਾਰੀ ਹਫਤਾਵਾਰੀ ਤਸਦੀਕ ਰਿਪੋਰਟਾਂ ਜਮ੍ਹਾਂ ਕਰਾਉਣ, ਫੰਡ ਦੀ ਵਰਤੋਂ ਦਾ ਦਸਤਾਵੇਜ਼ੀਕਰਨ ਅਤੇ ਕੰਮ ਹੋਣ ਤੋਂ ਪਹਿਲਾਂ ਤੇ ਬਾਅਦ ਦੀਆਂ ਫੋਟੋਆਂ ਨੂੰ ਬਣਾਈ ਰੱਖਣ ਦਾ ਕੰਮ ਕਰਨਗੇ ।

Read More : ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਗਰੀਕੋ ਰੋਮਨ ਕੁਸ਼ਤੀਆਂ ਤੇ ਜੂਡੋ ਦੇ ਮੁਕਾਬਲੇ ਹੋਏ

0
69th District School Games

ਪਟਿਆਲਾ 18 ਸਤੰਬਰ 2025 : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ (District Sports Tournament Committee) ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ. ਰਵਿੰਦਰ ਪਾਲ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ. ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ (69th District School Games) ਕਰਵਾਈਆਂ ਜਾ ਰਹੀਆਂ ਹਨ।ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੁਸ਼ਤੀਆਂ ਗਰੀਕੋ ਰੋਮਨ ਅਖਾੜਾ ਕੇਸਰ ਬਾਗ਼ ਤੇ ਜੂਡੋ ਦੇ ਮੁਕਾਬਲੇ ਸਾਹਿਬ ਨਗਰ ਥੇੜ੍ਹੀ ਅਕੈਡਮੀ ਵਿਖੇ ਕਰਵਾਏ ਗਏ ।

ਲੜਕਿਆਂ ਦੇੇ ਗਰੀਕੋ ਰੋਮਨ ਵਿਚ ਵੱਖ-ਵੱਖ ਅੰਡਰ ਵਰਗ ਵਿਚ ਕਿਸ ਨੇ ਕਿਹੜਾ ਸਥਾਨ ਕੀਤਾ ਪ੍ਰਾਪਤ

ਅੰਡਰ-19 ਲੜਕਿਆਂ ਦੇ ਗਰੀਕੋ ਰੋਮਨ 57 ਕਿੱਲੋ ਵਰਗ ਵਿੱਚ ਜਸਕਰਨਪ੍ਰੀਤ ਸਿੰਘ ਪਹਿਲਾ, ਲਵਪ੍ਰੀਤ ਸਿੰਘ ਦੂਜਾ ਤੇ ਜਸ਼ਨਦੀਪ ਸਿੰਘ ਨੇ ਤੀਜਾ, 61 ਕਿੱਲੋ ਵਰਗ ਵਿੱਚ ਅਰਸ਼ਦੀਪ ਸਿੰਘ ਨੇ ਪਹਿਲਾ,ਬਲਜਿੰਦਰ ਸਿੰਘ ਨੇ ਦੂਜਾ ਤੇ ਜਸ਼ਨਦੀਪ ਸਿੰਘ ਤੀਜਾ,65 ਕਿੱਲੋ ਵਰਗ ਵਿੱਚ ਅਲਬਖਸ਼ ਖ਼ਾਨ ਨੇ ਪਹਿਲਾ, ਜੈਦੀਪ ਸਿੰਘ ਨੇ ਦੂਜਾ ਤੇ ਅਰਸ਼ਦੀਪ ਸਿੰਘ ਨੇ ਤੀਜਾ, 70 ਕਿੱਲੋ ਵਰਗ ਵਿੱਚ ਰਾਜ ਕਰਨ ਸਿੰਘ ਨੇ ਪਹਿਲਾ, ਅਨਮੋਲ ਸਿੰਘ ਨੇ ਦੂਜਾ ਤੇ ਮਹਿੰਦਰ ਸਿੰਘ ਨੇ ਤੀਜਾ, 74 ਕਿੱਲੋ ਵਰਗ ਵਿੱਚ ਹਰਕਰਨ ਸਿੰਘ ਨੇ ਪਹਿਲਾ, ਸਹਿਜਪਾਲ ਸਿੰਘ ਨੇ ਦੂਜਾ, 79 ਕਿੱਲੋ ਵਰਗ ਵਿੱਚ ਹਿਮਾਂਸ਼ੂ ਨੇ ਪਹਿਲਾ, ਰਮਨਦੀਪ ਸਿੰਘ ਨੇ ਦੂਜਾ ਤੇ ਦਿਲਪ੍ਰੀਤ ਸਿੰਘ ਨੇ ਤੀਜਾ,86 ਕਿੱਲੋ ਵਰਗ ਵਿੱਚ ਨਿਰਭੈ ਸਿੰਘ ਨੇ ਪਹਿਲਾ, ਅਰਮਾਨ ਸਿੰਘ ਦੂਜਾ, 92 ਕਿੱਲੋ ਵਰਗ ਵਿੱਚ ਪ੍ਰਗਟ ਗੋਰਸੀ ਨੇ ਪਹਿਲਾ, ਗੁਰਮੇਲ ਸਿੰਘ ਨੇ ਦੂਜਾ, 97 ਕਿੱਲੋ ਵਰਗ ਵਿੱਚ ਗੁਰਜੰਟ ਸਿੰਘ ਨੇ ਪਹਿਲਾ, ਗਗਨਪ੍ਰੀਤ ਨੇ ਦੂਜਾ, ਸੂਖਮਪ੍ਰੀਤ ਸਿੰਘ ਨੇ ਤੀਜਾ, 125 ਕਿੱਲੋ ਵਰਗ ਵਿੱਚ ਗੁਰਇਕਮਨ ਸਿੰਘ ਨੇ ਪਹਿਲਾ ਤੇ ਪ੍ਰਭਜੋਤ ਸਿੰਘ ਦੂਜਾ ਸਥਾਨ ਪ੍ਰਾਪਤ ਕੀਤਾ ।

ਜੂਡੋ ਵਿਚ ਵੱਖ-ਵੱਖ ਅੰਡਰ ਵਰਗ ਵਿਚ ਕਿਸ ਨੇ ਕਿਹੜਾ ਸਥਾਨ ਕੀਤਾ ਪ੍ਰਾਪਤ

ਜੂਡੋ ਦੇ ਅੰਡਰ 14 ਲੜਕਿਆਂ ਦੇ -25 ਕਿੱਲੋ ਵਰਗ ਵਿੱਚ ਕੈਵਿਸ਼ ਸਿੰਗਲਾ ਨੇ ਪਹਿਲਾਂ,ਜਗਦੀਸ਼ ਨੇ ਦੂਜਾ, ਹਰਮਨ ਸਿੰਘ ਨੇ ਤੀਜਾ, ਸ਼ਕਰ ਸਿੰਘ ਨੇ ਚੌਥਾ-30 ਕਿੱਲੋ ਵਰਗ ਵਿੱਚ ਸੁਖਮਨੀ ਨੇ ਪਹਿਲਾਂ, ਅਸਮੀਤ ਨੇ ਦੂਜਾ, ਭੁਪਿੰਦਰ ਨੇ ਤੀਜਾ, ਗਨਵੀਰ ਨੇ ਚੌਥਾ, 50 ਕਿੱਲੋ ਵਰਗ ਵਿੱਚ ਰਿਸ਼ਵ ਬਾਵਾ ਨੇ ਪਹਿਲਾਂ, ਗੁਰਵੀਰ ਨੇ ਦੂਸਰਾ, ਰਿਹਾਨ ਨੇ ਤੀਸਰਾ ਤੇ ਅਨੰਤਵੀਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ ।

ਜਿ਼ਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਨੇ ਦਿੱਤਾ ਖਿਡਾਰੀਆਂ ਨੂੰ ਆਸ਼ੀਰਵਾਦ

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਅਖਾੜਾ ਕੇਸਰ ਬਾਗ਼ ਤੇ ਸਾਹਿਬ ਨਗਰ ਥੇੜ੍ਹੀ ਅਕੈਡਮੀ ਵਿਖੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ । ਇਸ ਮੌਕੇ ਖੇਡ ਕਨਵੀਨਰ ਪੂਨਮ ਕੁਮਾਰੀ ਪ੍ਰਿੰਸੀਪਲ ਮਹਿੰਦਰ ਗੰਜ, ਸਾਰਜ ਸਿੰਘ ਕੋਚ, ਤੇਜਪਾਲ ਸਿੰਘ ਕੋਚ,ਰਣਧੀਰ ਸਿੰਘ, ਅਰੁਣ ਕੁਮਾਰ,ਰਣਜੀਤ ਸਿੰਘ, ਮਨਦੀਪ ਕੁਮਾਰ, ਮਮਤਾ ਰਾਣੀ, ਹਰਪ੍ਰੀਤ ਕੌਰ, ਪਰਮਿੰਦਰ ਸਿੰਘ ਮਾਨ, ਸੁਰਜੀਤ ਸਿੰਘ ਵਾਲੀਆ, ਅਰਸ਼ਦ ਖ਼ਾਨ, ਹਰਨੇਕ ਸਿੰਘ ਭੁੱਲਰ, ਰਾਕੇਸ਼ ਕੁਮਾਰ ਪਾਤੜਾਂ, ਰਕੇਸ਼ ਕੁਮਾਰ, ਰਾਜਿੰਦਰ ਸਿੰਘ ਸਿੰਘ ਚਾਨੀ, ਗੁਰਪ੍ਰੀਤ ਸਿੰਘ ਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।

Read More : 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਜਿਮਨਾਸਟਿਕ ਦੇ ਮੁਕਾਬਲੇ ਕਰਵਾਏ ਗਏ

ਪਰਾਲੀ ਪ੍ਰਬੰਧਨ ਮਸ਼ੀਨਰੀ ਸਬੰਧੀ ਸਿਖਲਾਈ ਪ੍ਰੋਗਰਾਮ ਆਯੋਜਿਤ

0
Training program

ਸੰਗਰੂਰ, 18 ਸਤੰਬਰ 2025 : ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੀ ਯੋਗ ਅਗਵਾਈ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸੰਗਰੂਰ ਦੇ ਸਹਿਯੋਗ ਨਾਲ ਜ਼ਿਲਾ ਸੰਗਰੂਰ ਦੇ ਕਸਟਮ ਹਾਇਰਿੰਗ ਸੈਂਟਰਾਂ ਦੇ ਲਾਭਪਾਤਰੀਆਂ ਲਈ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਸੁਚੱਜੀ ਵਰਤੋਂ ਸਬੰਧੀ ਇੱਕ-ਦਿਨਾ ਸਿਖਲਾਈ ਪ੍ਰੋਗਰਾਮ (Training program) ਆਯੋਜਿਤ ਕੀਤਾ ਗਿਆ । ਜਿਸ ਵਿੱਚ ਲਗਭਗ 16 ਲਾਭਪਾਤਰੀਆਂ ਨੇ ਭਾਗ ਲਿਆ ।

ਇਸ ਸਿਖਲਾਈ ਪ੍ਰੋਗਰਾਮ (Training program) ਦੌਰਾਨ ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਸਿਖਿਆਰਥੀਆਂ ਨੂੰ ਸਭ ਤੋਂ ਪਹਿਲਾਂ ਕੇ. ਵੀ. ਕੇ. ਵੱਲੋਂ ਕਿਸਾਨਾਂ ਲਈ ਉਪਲਬਧ ਸੇਵਾਵਾਂ ਬਾਬਤ ਜਾਣੂ ਕਰਵਾਇਆ । ਇਸ ਤੋਂ ਇਲਾਵਾ ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਮਿੱਟੀ ਦੇ ਖੁਰਾਕੀ ਤੱਤਾਂ (Burning stubble increases the nutrients in the soil.) ਨੂੰ ਪਹੁੰਚਦੇ ਨੁਕਸਾਨ ਅਤੇ ਇਸ ਕਾਰਨ ਵਾਤਾਵਰਣ ‘ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਇਸ ਦੇ ਨਾਲ ਹੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਸਮੇਂ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਵਿਗਿਆਨਕ ਹੱਲ ਸਬੰਧੀ ਵੀ ਚਰਚਾ ਕੀਤੀ ।

ਡਾ. ਸੁਨੀਲ ਕੁਮਾਰ ਨੇ ਪਰਾਲੀ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ (Agricultural machinery) ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਹਨਾਂ ਸਿਖਿਆਰਥੀਆਂ ਨੂੰ ਮਸ਼ੀਨਾਂ ਦੀ ਵਰਤੋਂ ਅਤੇ ਤਕਨੀਕਾਂ ਨੂੰ ਵਰਤਣ ਸਮੇਂ ਆਉਣ ਵਾਲੀਆਂ ਦਿੱਕਤਾਂ ਦੇ ਹੱਲ ਬਾਰੇ ਵੀ ਜਾਣੂੰ ਕਰਵਾਇਆ ।

ਉਹਨਾਂ ਸਿਖਿਆਰਥੀਆਂ ਨੂੰ ਪੀ. ਏ. ਯੂ. ਵੱਲੋਂ ਕਿਸਾਨਾਂ ਦੇ ਬੱਚਿਆਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ 10 ਫੀਸਦੀ ਰਾਖਵੀਆਂ ਸੀਟਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ । ਪ੍ਰੋਗਰਾਮ ਦੇ ਅਖ਼ੀਰ ਵਿੱਚ ਸਿਖਿਆਰਥੀਆਂ ਨੂੰ ਸਮਾਰਟ ਸੀਡਰ ਅਤੇ ਸਰਫ਼ੇਸ ਸੀਡਰ ਮਸ਼ੀਨਾਂ ਦਿਖਾਈਆਂ ਗਈਆਂ ਅਤੇ ਪੀ. ਏ. ਯੂ. ਵੱਲੋਂ ਤਿਆਰ ਕੀਤੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਖਰੀਦਣ ਲਈ ਪ੍ਰੇਰਿਤ ਕੀਤਾ ਗਿਆ ।

Read More :

ਪੀ. ਐਸ. ਯੂ. ਨੇ ਕੀਤਾ ਡੀ. ਸੀ. ਦਫਤਰ ਪਟਿਆਲਾ ਦੇ ਬਾਹਰ ਰੋਸ ਪ੍ਰਦਰਸ਼ਨ

0
Punjab Students Union

ਪਟਿਆਲਾ, 18 ਸਤੰਬਰ 2025 : ਪੰਜਾਬ ਸਟੂਡੈਂਟਸ ਯੂਨੀਅਨ (Punjab Students Union) ਵੱਲੋਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਅੱਜ ਡੀ. ਸੀ. ਦਫਤਰ ਪਟਿਆਲਾ ਦੇ ਬਾਹਰ ਮੁਜ਼ਾਹਰਾ (Demonstration) ਕੀਤਾ ਗਿਆ ।

ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਜਥੇ ਪ੍ਰਦਰਸ਼ਨ ਵਿਚ ਹੋਏ ਸ਼ਾਮਲ

ਅੱਜ ਦੇ ਇਸ ਪ੍ਰਦਰਸ਼ਨ ਵਿੱਚ ਪੀ. ਐੱਸ. ਯੂ. ਦੀ ਅਗਵਾਈ ਵਿੱਚ ਕਿਰਤੀ ਕਾਲਜ ਨਿਆਲ, ਮਹਿੰਦਰਾ ਕਾਲਜ ਪਟਿਆਲਾ, ਰਿਪੁਦਮਨ ਕਾਲਜ ਨਾਭਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਵਿਦਿਆਰਥੀਆਂ ਦੇ ਜੱਥੇ ਸ਼ਾਮਿਲ ਹੋਏ । ਇਸ ਦੌਰਾਨ ਦੇ ਪੀ. ਐਸ. ਯੂ. ਦੇ ਕੌਮੀ ਕੋਆਰਡੀਨੇਟਰ ਅਮਨਦੀਪ ਸਿੰਘ ਖਿਓਵਾਲੀ ਵੱਲੋਂ ਸੰਬੋਧਨ ਕਰਦੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੀ ਰਾਸ਼ਟਰੀ ਸਿੱਖਿਆ ਨੀਤੀ 2020 ਨੇ ਰਾਜਾਂ ਦੇ ਅਧਿਕਾਰਾਂ ਤੇ ਹਮਲਾ ਹੈ ।

ਸਿੱਖਿਆ ਸੰਵਰਤੀ ਸੂਚੀ ਦਾ ਵਿਸ਼ਾ ਹੋਣ ਦੇ ਬਾਵਜੂਦ ਵੀ ਇਹ ਸਿੱਖਿਆ ਨੀਤੀ ਬਣਾਉਣ ਵਿੱਚ ਰਾਜ ਸਰਕਾਰਾਂ ਦੀ ਕੋਈ ਭਾਗੀਦਾਰੀ ਨਹੀਂ ਹੈ

ਸਿੱਖਿਆ ਸੰਵਰਤੀ ਸੂਚੀ (Education Calendar) ਦਾ ਵਿਸ਼ਾ ਹੋਣ ਦੇ ਬਾਵਜੂਦ ਵੀ ਇਹ ਸਿੱਖਿਆ ਨੀਤੀ ਬਣਾਉਣ ਵਿੱਚ ਰਾਜ ਸਰਕਾਰਾਂ ਦੀ ਕੋਈ ਭਾਗੀਦਾਰੀ ਨਹੀਂ ਹੈ ਹਾਲਾਂਕਿ ਸਿੱਖਿਆ ਵਿੱਚ 75 ਫੀਸਦੀ ਤੋਂ ਵੱਧ ਫੰਡ ਰਾਜ ਸਰਕਾਰਾਂ ਅਦਾ ਕਰਦੀਆਂ ਹਨ । ਉਨਾ ਕਿਹਾ ਕਿ ਅਸੀਂ ਇਹ ਮੰਗ ਕਰਦੇ ਹਾਂ ਕਿ ਸਿੱਖਿਆ ਨੂੰ ਸੰਵਿਧਾਨ ਦੀ ਰਾਜ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇ ਅਤੇ ਪੰਜਾਬ ਦੀ ਸਿੱਖਿਆ ਨੀਤੀ ਪੰਜਾਬ ਤੋਂ ਬਣਾਈ ਜਾਵੇ । ਜ਼ਿਲ੍ਹਾ ਸਕੱਤਰ ਗੁਰਧਿਆਨ ਸਿੰਘ ਨੇ ਕਿਹਾ ਕਿ NEP ਦੇ ਲਾਗੂ ਹੋਣ ਨਾਲ ਵਿਦਿਆਰਥੀਆਂ ਨੂੰ ਨਵੀਂ ਕਿਸਮ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਪੰਜਾਬੀ ਯੂਨੀਵਰਸਿਟੀ ਦੇ ਨਵੇਂ ਟੈਂਪਲੇਟ ਅਨੁਸਾਰ ਵਿਸ਼ਿਆਂ ਦੀ ਗਿਣਤੀ ਪੰਜ ਨਾਲੋਂ ਵੱਧ ਕੇ 9 ਹੋ ਚੁੱਕੀ ਹੈ

ਪੰਜਾਬੀ ਯੂਨੀਵਰਸਿਟੀ (Punjabi University) ਦੇ ਨਵੇਂ ਟੈਂਪਲੇਟ ਅਨੁਸਾਰ ਵਿਸ਼ਿਆਂ ਦੀ ਗਿਣਤੀ ਪੰਜ ਨਾਲੋਂ ਵੱਧ ਕੇ 9 ਹੋ ਚੁੱਕੀ ਹੈ । ਜਿਸ ਵਿੱਚ ਮੇਜਰ-ਮਾਈਨਰ ਵਿਸ਼ੇ, ਲਾਜ਼ਮੀ ਵਿਸ਼ੇ, ਮੁੱਲ-ਵਰਧਿਤ ਕੋਰਸ, ਹੁਨਰ-ਵਿਕਾਸ ਕੋਰਸ , ਅੰਤਰ-ਅਨੁਸ਼ਾਸਨੀ ਅਤੇ ਬਹੁ-ਅਨੁਸ਼ਾਸਨੀ ਕੋਰਸ ਸ਼ਾਮਿਲ ਹਨ । ਇਨਾਂ ਵਿਸ਼ਿਆਂ ਨੂੰ ਪੜ੍ਹਾਉਣ ਲਈ ਕਾਲਜਾਂ ਕੋਲੇ ਨਾ ਤਾਂ ਕੋਈ ਢੁਕਵੇਂ ਪ੍ਰਬੰਧ ਹਨ ਅਤੇ ਨਾ ਹੀ ਪੂਰੇ ਟੀਚਰ, ਜਿਸ ਕਾਰਨ ਵਿਦਿਆਰਥੀਆਂ ਦੀ ਕ੍ਰੈਡਿਟ ਪੂਰੇ ਨਹੀਂ ਹੋ ਸਕਦੇ । ਬਹੁਤ ਸਾਰੇ ਕੋਰਸਾਂ ਦੀਆਂ ਕਲਾਸਾਂ ਪੂਰਾ ਸਾਲ ਸਿਰਫ਼ ਕਾਗਜ਼ਾਂ ਵਿੱਚ ਹੀ ਲੱਗਦੀਆਂ ਹਨ ਇਸ ਕਰਕੇ ਪੀ. ਐਸ. ਯੂ. ਵੱਲੋਂ ਵਾਧੂ ਵਿਸ਼ਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ ।

ਪੰਜਾਬ ਸਰਕਾਰ ਨੂੰ ਪੰਜਾਬ ਵਾਸੀਆਂ ਨੂੰ ਨੌਕਰੀਆਂ ਵਿੱਚ 90 ਫੀਸਦੀ ਰਾਖਵਾਂਕਰਨ ਦੇਣ ਦਾ ਕਾਨੂੰਨ ਬਣਾਉਣਾ ਚਾਹੀਦਾ ਹੈ

ਜ਼ਿਲ੍ਹਾ ਪ੍ਰਧਾਨ ਗੁਰਦਾਸ ਸਿੰਘ (District President Gurdas Singh) ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਵਾਸੀਆਂ ਨੂੰ ਨੌਕਰੀਆਂ ਵਿੱਚ 90 ਫੀਸਦੀ ਰਾਖਵਾਂਕਰਨ ਦੇਣ ਦਾ ਕਾਨੂੰਨ ਬਣਾਉਣਾ ਚਾਹੀਦਾ ਹੈ ਜਿਵੇਂ ਕਿ ਹੋਰ ਕਈ ਸੂਬਿਆਂ ਵਿੱਚ ਬਣਿਆ ਹੋਇਆ ਹੈ । ਉਨਾਂ ਕਿਹਾ ਕਿ ਸਰਕਾਰੀ ਨੌਕਰੀਆਂ ਪੰਜਾਬੀ ਲਾਜ਼ਮੀ ਵਿਸ਼ੇ ਦੇ 30 ਫੀਸਦੀ ਅੰਕ ਹੋਣੇ ਜਰੂਰੀ ਹਨ ਜਿਸ ਨਾਲ ਵਿਦਿਆਰਥੀ ਪੰਜਾਬੀ ਵਿਸ਼ੇ ਨੂੰ ਦਿਲਚਸਪੀ ਨਾਲ ਪੜ੍ ਪਾਉਣਗੇ ।

ਜ਼ਿਲ੍ਹਾ ਆਗੂ ਵਕਸ਼ਿਤ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਪ੍ਰੀਖਿਆ ਫੀਸਾਂ ਵਿੱਚ 100 ਫੀਸਦੀ ਤੱਕ ਵਾਧਾ ਕੀਤਾ ਹੈ

ਜ਼ਿਲ੍ਹਾ ਆਗੂ ਵਕਸ਼ਿਤ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਪ੍ਰੀਖਿਆ ਫੀਸਾਂ ਵਿੱਚ 100 ਫੀਸਦੀ ਤੱਕ ਵਾਧਾ ਕੀਤਾ ਹੈ ਜੋ ਕਿ ਵਿਦਿਆਰਥੀਆਂ ਤੇ’ ਵਾਧੂ ਆਰਥਿਕ ਬੋਝ ਹੈ, ਪੀ. ਐਸ. ਯੂ. ਇਸ ਵਾਧੇ ਨੂੰ ਵਾਪਸ ਕਰਾਉਣ ਲਈ ਤਿੱਖਾ ਸੰਘਰਸ਼ ਕਰੇਗੀ । ਨਾਭਾ ਕਾਲਜ ਦੇ ਆਗੂ ਸਤਵੀਰ ਕੌਰ ਅਤੇ ਆਰਤੀ ਸ਼ਰਮਾ ਨੇ ਸੰਬੋਧਨ ਕਰਦੇ ਹੋਏ ਇਹ ਮੰਗ ਕੀਤੀ ਕੀ ਸਮੈਸਟਰ ਸਿਸਟਮ ਨੂੰ ਰੱਦ ਕਰਕੇ ਸਲਾਨਾ ਸਿਸਟਮ ਬਹਾਲ ਕਰਨਾ ਚਾਹੀਦਾ ਹੈ । ਕਿਉਂਕਿ ਯੂ. ਜੀ. ਸੀ. ਮੁਤਾਬਕ ਸਮੈਸਟਰ ਵਿੱਚ 90 ਕੰਮ ਕਾਜੀ ਦਿਨ ਜਰੂਰੀ ਹਨ ਪਰ ਪੰਜਾਬ ਦੇ ਕਾਲਜਾਂ ਵਿੱਚ ਸਿਰਫ 30 ਤੋਂ 35 ਕਲਾਸਾਂ ਇੱਕ ਸਮੈਸਟਰ ਦੀਆਂ ਲੱਗ ਪਾਉਂਦੀਆਂ ਹਨ ਅਤੇ ਲੰਬਾ ਸਮਾਂ ਪੇਪਰਾਂ ਵਿੱਚ ਲੰਘ ਜਾਂਦਾ ਹੈ ।

ਪ੍ਰੋਗਰਾਮ ਦੌਰਾਨ ਅਕਸ਼ੇ ਘੱਗਾ ਅਤੇ ਗਗਨਜੀਤ ਕੌਰ ਵੱਲੋਂ ਸਟੇਜ ਦੀ ਕਾਰਵਾਈ ਚਲਾਈ ਗਈ

ਇਸ ਪ੍ਰੋਗਰਾਮ ਦੌਰਾਨ ਅਕਸ਼ੇ ਘੱਗਾ ਅਤੇ ਗਗਨਜੀਤ ਕੌਰ ਵੱਲੋਂ ਸਟੇਜ ਦੀ ਕਾਰਵਾਈ ਚਲਾਈ ਗਈ । ਵਿਦਿਆਰਥੀ ਆਗੂ ਜਸਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਬਲਰਾਮ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ । ਅਖੀਰ ਵਿੱਚ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕੀਤੀ ਗਈ ਅਤੇ ਮੰਗ ਪੱਤਰ ਸੌਂਪਿਆ ਗਿਆ । ਉਨਾਂ ਵੱਲੋਂ ਇਨ੍ਹਾਂ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਗਿਆ ।

Read More : ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸਾਲ 2022-23 ਦੀ ਗਰਾਂਟ ਹੋਈ ਜਾਰੀ

ਪਰਾਲੀ ਪ੍ਰਬੰਧਨ ‘ਚ ਸਹਿਯੋਗ ਕਰਨ ਕਿਸਾਨ : ਰਾਹੁਲ ਚਾਬਾ

0
Rahul Chaba

ਸੰਗਰੂਰ, 18 ਸਤੰਬਰ 2025 : ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣਾ (Protecting the environment from pollution) ਹਿਤ ਕਿਸਾਨ ਕਿਸੇ ਵੀ ਹਾਲ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰ ਕੇ ਵਾਤਾਵਰਨ ਨੂੰ ਬਚਾਉਣ ਲਈ ਆਪਣਾ ਬਹੁਮੁੱਲਾ ਯੋਗਦਾਨ ਪਾਉਣ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਹੁਲ ਚਾਬਾ (Deputy Commissioner Rahul Chaba) ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ ।

ਐਸ. ਡੀ. ਐਮਜ਼. ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਕਰਨ ਹੇਠਲੇ ਪੱਧਰ ‘ਤੇ ਰਾਬਤਾ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ. ਡੀ. ਐਮਜ਼ ਪਰਾਲੀ ਪ੍ਰਬੰਧਨ (Stubble management) ਸਬੰਧੀ ਕਿਸਾਨਾਂ ਨਾਲ ਹੇਠਲੇ ਪੱਧਰ ‘ਤੇ ਰਾਬਤਾ ਕਰਨ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਸਮੇਤ ਆਪਣੇ ਅਧੀਨ ਪੈਂਦੇ ਖੇਤਰ ਵਿੱਚ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਨੂੰ ਯਕੀਨੀ ਬਣਾਉਣ।

ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ‘ਚ ਮਸ਼ੀਨਰੀ ਉਪਲਬਧ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਜਿਥੇ ਪਰਾਲੀ ਪ੍ਰਬੰਧਨ ਮਸ਼ੀਨਰੀ ਵਿੱਚ ਵੀ ਵਾਧਾ ਕੀਤਾ ਗਿਆ ਹੈ, ਉਥੇ ਹੀ ਪਰਾਲੀ ਦਾ ਨਿਪਟਾਰਾ ਕਰਨ ਵਾਲੀ ਇੰਡਸਟਰੀ ਵੀ ਵਧੀ ਹੈ, ਜਿਸ ਸਦਕਾ ਇਸ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਿਫਰ ਕੀਤੀਆਂ ਜਾ ਸਕਦੀਆਂ ਹਨ । ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਅਤੇ ਸਮੇਂ ਸਿਰ ਮਸ਼ੀਨਰੀ ਉਪਲਬਧ (Machinery available on time) ਕਰਵਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਐਸ. ਡੀ. ਐਮ. ਤੇ ਹੋਰ ਅਧਿਕਾਰੀ ਆਪਣੀਆਂ ਸਬ-ਡਵੀਜ਼ਨਾਂ ਅੰਦਰ ਫੀਲਡ ‘ਚ ਜਾਣ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਤੇ ਕਿਸਾਨਾਂ ਨੂੰ ਜਾਗਰੂਕ ਕਰਨ ।

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਅਹਿਮ ਬੈਠਕ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ । ਕਿਸਾਨ ਵਾਤਾਵਰਨ, ਧਰਤੀ ਅਤੇ ਆਪਣੀ ਤੇ ਆਪਣੇ ਬੱਚਿਆਂ, ਬਜ਼ੁਰਗਾਂ ਦੀ ਸਿਹਤ ਦਾ ਖਿਆਲ ਕਰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਇਸ ਨੂੰ ਜ਼ਮੀਨ ਵਿੱਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ, ਐੱਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐੱਸ. ਡੀ. ਐਮ. ਭਵਾਨੀਗੜ੍ਹ ਮਨਜੀਤ ਕੌਰ, ਐੱਸ. ਡੀ. ਐਮ. ਧੂਰੀ ਰਿਸ਼ਭ ਬਾਂਸਲ, ਸਹਾਇਕ ਕਮਿਸ਼ਨਰ ਲਵਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

Read More : ਬਿਰਧ ਆਸ਼ਰਮ ਬਜ਼ੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ : ਡਿਪਟੀ ਕਮਿਸ਼ਨਰ

ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਵੈਨਾਂ ਨੂੰ ਕੀਤਾ ਰਵਾਨਾ

0
Deputy Commissioner

ਪਟਿਆਲਾ, 18 ਸਤੰਬਰ 2025 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਜ਼ਿਲ੍ਹੇ ‘ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ (Waste) ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀਆਂ ਗਈਆਂ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਹ ਵੈਨਾਂ ਅਗਲੇ 40 ਦਿਨ ਜ਼ਿਲ੍ਹੇ ਦੇ 934 ਪਿੰਡਾਂ ‘ਚ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਗੀਆਂ ।

ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਖੇਤਾਂ ‘ਚ ਹੀ ਮਿਲਾਉਣ : ਡਿਪਟੀ ਕਮਿਸ਼ਨਰ

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਝੋਨੇ ਦੀ ਵਾਢੀ ਦਾ ਸੀਜਨ ਸ਼ੁਰੂ ਹੋ ਗਿਆ ਹੈ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ ਜਿਥੇ ਹਰ ਪਿੰਡ ‘ਚ ਕਿਸਾਨਾਂ ਤੇ ਖੇਤੀ ਕਰਨ ਵਾਲਿਆਂ ਨੂੰ ਕੈਂਪ ਲਗਾਕੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਜਾਗਰੂਕਤਾ ਵੈਨਾਂ ਰਾਹੀਂ ਵੀ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ‘ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਕਰਕੇ ਜਿੱਥੇ ਮਨੁੱਖੀ ਸਿਹਤ ਸਾਂਹ ਸਮੇਤ ਹੋਰ ਘਾਤਕ ਬਿਮਾਰੀਆਂ ਦੀ ਸ਼ਿਕਾਰ ਬਣਦੀ ਹੈ, ਉਥੇ ਹੀ ਜਮੀਨ ਵਿਚਲੇ ਮਿੱਤਰ ਕੀੜਿਆਂ ਦੇ ਸਾੜੇ ਜਾਣ ਸਮੇਤ ਹੋਰ ਪਸ਼ੂ-ਪੰਛੀ ਵੀ ਇਸਦੀ ਲਪੇਟ ‘ਚ ਆਉਣ ਕਰਕੇ ਅਲੋਪ ਹੋਣ ਦੀ ਕਗਾਰ ‘ਤੇ ਪੁੱਜ ਜਾਂਦੇ ਹਨ ।

ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਕੀਤਾ ਜਾਵੇ ਪਰਾਲੀ ਦਾ ਨਿਪਟਾਰਾ

ਉਨ੍ਹਾਂ ਦੱਸਿਆ ਕਿ 1 ਟਨ ਪਰਾਲੀ ਨੂੰ ਜਮੀਨ ‘ਚ ਮਿਲਾਉਣ ਨਾਲ ਨਾਈਟ੍ਰੋਜਨ, ਸਲਫ਼ਰ, ਪੋਟਾਸ਼, ਜੈਵਿਕ ਕਾਰਬਨ ਆਦਿ ਮਿਲਦੇ ਹਨ, ਜਿਸ ਨਾਲ ਕਿਸਾਨ ਦਾ ਪ੍ਰਤੀ ਏਕੜ 1500 ਤੋਂ 2000 ਰੁਪਏ ਖਰਚਾ ਬਚਦਾ ਹੈ । ਜਦੋਂਕਿ ਅੱਗ ਲਾਉਣ ਨਾਲ ਇਹੋ ਤੱਤ ਸੜ ਜਾਣ ਕਰਕੇ ਮਿਟੀ ਦੇ ਖੁਰਾਕੀ ਤੱਤ ਵੀ ਖ਼ਤਮ ਹੋ ਜਾਂਦੇ ਹਨ । ਐਨਾ ਹੀ ਨਹੀਂ ਸਮੁੱਚਾ ਵਾਤਾਵਰਣ ਵੀ ਗੰਧਲਾ ਹੋਣ ਕਰਕੇ ਸਾਡੇ ਜੀਵਨ ‘ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ । ਉਨ੍ਹਾਂ ਦੱਸਿਆ ਕਿ ਸਰਕਾਰ ਦੀ (ਸੀ. ਆਰ. ਐਮ.) ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੰਭਾਲ ਸਬੰਧੀਂ ਸਕੀਮ ਹੇਠਾਂ ਮਸ਼ੀਨਰੀ ਉਪਰ ਸਬਸਿਡੀ ਸਕੀਮ ਤਹਿਤ ਇਹ ਮਸ਼ੀਨਰੀ ਹੈਪੀ ਸੀਡਰ, ਸਮਰਾਟ ਸੀਡਰ, ਸੁਪਰ ਸੀਡਰ, ਮਲਚਰ, ਜ਼ੀਰੋ ਟਿਲ, ਸੁਪਰ ਸਟਰਾ ਐਸ. ਐਮ. ਐਸ., ਰਿਵਰਸਲ ਮੋਲਡ ਬੋਰਡ ਹਲ ਅਤੇ ਚੌਪਰ ਆਦਿ ਇਕੱਲੇ ਕਿਸਾਨਾਂ, ਸਹਿਕਾਰੀ ਸਭਾਵਾਂ ਤੇ ਸਮੂਹਾਂ ਨੂੰ ਸਬਸਿਡੀ ‘ਤੇ ਉਪਲਬਧ ਕਰਵਾਈ ਜਾਂਦੀ ਹੈ ।

ਵਾਤਾਵਰਣ ਨੂੰ ਗੰਧਲੇ ਹੋਣ ਤੋਂ ਬਚਾਉਣ ਲਈ ਰਲਕੇ ਹੰਭਲਾ ਮਾਰਨ ਦੀ ਲੋੜ : ਡਾ. ਪ੍ਰੀਤੀ ਯਾਦਵ

ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ (Chief Agriculture Officer Dr. Jaswinder Singh) ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਜਾਗਰੂਕਤਾ ਲਈ ਤਿੰਨ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਜੋ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕਾਂ, ਰਾਜਪੁਰਾ, ਪਟਿਆਲਾ, ਘਨੌਰ, ਨਾਭਾ, ਭੁਨਰਹੇੜੀ ਅਤੇ ਸਨੌਰ, ਸਮਾਣਾ ਅਤੇ ਪਾਤੜਾਂ ਵਿਖੇ ਲਗਾਤਾਰ 40 ਦਿਨ ਪਰਾਲੀ ਪ੍ਰਬੰਧਨ ਸਬੰਧੀ ਪ੍ਰਚਾਰ ਕਰਨਗੀਆਂ । ਉਨ੍ਹਾਂ ਦੱਸਿਆ ਕਿ ਵੈਨ ਵਿੱਚ ਪ੍ਰਚਾਰ ਸਮੱਗਰੀ ਸਮੇਤ ਖੇਤੀਬਾੜੀ ਵਿਭਾਗ ਦਾ ਮਾਹਰ ਵੀ ਹੋਵੇਗਾ ਜੋ ਕਿਸਾਨਾਂ ਨੂੰ ਜਾਗਰੂਕ ਕਰੇਗਾ । ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ, ਏ. ਏ. ਈ. ਪ੍ਰਭਦੀਪ ਸਿੰਘ, ਏ. ਡੀ. ਓ. ਗੁਰਮੇਲ ਸਿੰਘ, ਸਿਕੰਦਰ ਸਿੰਘ ਵੀ ਮੌਜੂਦ ਸਨ ।

Read More : ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼