Home Blog Page 388

ਨਗਰ ਕੌਂਸਲ ਧੂਰੀ ਵਿੱਚ ਪਲੇਸਮੈਂਟ ਕੈਂਪ ਦਾ ਆਯੋਜਨ 16 ਸਤੰਬਰ ਨੂੰ

0
Placement Camp

ਸੰਗਰੂਰ, 15 ਸਤੰਬਰ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (District Employment and Business Bureau) ਸੰਗਰੂਰ ਵੱਲੋਂ ਨਗਰ ਕੌਂਸਲ ਧੂਰੀ ਨਾਲ ਤਾਲਮੇਲ ਕਰਕੇ 16 ਸਤੰਬਰ (September 16) ਦਿਨ ਮੰਗਲਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਨਗਰ ਕੌਂਸਲ ਦਫ਼ਤਰ ਧੂਰੀ ਵਿਖੇ ਇੱਕ ਪਲੇਸਮੈਂਟ ਕੈਂਪ (Placement camp) ਲਗਾਇਆ ਜਾ ਰਿਹਾ ਹੈ ।

ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਸਿੰਪੀ ਸਿੰਗਲਾ (Mrs. Simpi Singla) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਸਰਵੇਅਰ (ਕੇਵਲ ਲੜਕੇ ਲਈ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 12ਵੀਂ ਪਾਸ (Educational Qualification: 12th pass) ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮਰ 18 ਤੋਂ 37 ਸਾਲ ਹੋਣੀ ਚਾਹੀਦੀ ਹੈ। ਇਹ ਆਸਾਮੀ ਕੇਵਲ ਇੱਕ ਮਹੀਨੇ ਲਈ ਹੈ ।

ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ । ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ. ਏ. ਅਤੇ ਡੀ. ਏ. ਦੇਣ ਯੋਗ ਨਹੀਂ ਹੋਵੇਗਾ । ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।

Read More : ਸੱਤਿਆ ਮਾਈਕਰੋ ਕੈਪੀਟਲ ਲਿਮਿਟਡ ਕੰਪਨੀ ਦਾ ਪਲੇਸਮੈਂਟ ਕੈਂਪ 10 ਸਤੰਬਰ ਨੂੰ

ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

0
Illegal constructions

ਧੂਰੀ, 15 ਸਤੰਬਰ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ (Police Chief Sartaj Singh Chahal) ਦੇ ਨਿਰਦੇਸ਼ਾਂ ਮੁਤਾਬਕ ਐਸ. ਪੀ. (ਸਥਾਨਕ) ਦਿਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਪੁਲਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ ।

ਨਸ਼ੇ ਦੀ ਹਰੇਕ ਤਰ੍ਹਾਂ ਦੀ ਗਤੀਵਿਧੀ ਵਿੱਚ ਲੱਗੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਐੱਸ. ਪੀ. ਦਿਲਪ੍ਰੀਤ ਸਿੰਘ

ਇਸ ਮੌਕੇ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਰਹਿੰਦੇ 11 ਵਿਅਕਤੀਆਂ ਖਿਲਾਫ ਐਨ. ਡੀ. ਪੀ. ਐੱਸ. ਐਕਟ ਦੇ ਕਈ ਕੇਸ ਦਰਜ ਹਨ । ਇਹਨਾਂ ਵੱਲੋਂ ਸਰਕਾਰੀ ਜਗ੍ਹਾ/ਰਸਤਿਆਂ ਉਪਰ ਨਜ਼ਾਇਜ਼ ਕਬਜ਼ੇ ਵੀ ਕੀਤੇ ਹੋਏ ਹਨ । ਅੱਜ ਢੁਕਵੀਂ ਪ੍ਰਕਿਰਿਆ ਰਾਹੀਂ ਇਹਨਾਂ ਦੀਆਂ ਨਜ਼ਾਇਜ਼/ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ ।

ਪੰਜਾਬ ਸਰਕਾਰ ਵੱਲੋਂ ਅਪਣਾਈ ਜਾ ਰਹੀ ਹੈ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ

ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜ ਵਸੇਵਾ ਕੇਂਦਰ ਕਾਰਜਸ਼ੀਲ ਹਨ ।

ਨਸ਼ਾ ਤਸਕਰ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ

ਐੱਸ. ਪੀ. (ਸਥਾਨਕ) ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ । ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ । ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” (“War on Drugs Campaign”) ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ । ਇਸ ਮੌਕੇ ਧੂਰੀ ਦੇ ਡੀ. ਐੱਸ. ਪੀ. ਦਮਨਬੀਰ ਸਿੰਘ, ਡੀ. ਐੱਸ. ਪੀ. ਕਰਨੈਲ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ ।

Read More : ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਕੀਤੀ ਸੜਕਾਂ ਬਣਾਉਣ ਦੇ ਕੰਮ ਦੀ ਸ਼ੁਰੂਆਤ

0
MLA Kohli and Mayor Gogia
ਪਟਿਆਲਾ, 15 ਸਤੰਬਰ 2025 : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajitpal Singh Kohli) ਨੇ ਅਬਲੋਵਾਲ, ਵਾਰਡ ਨੰਬਰ 1 ਵਿੱਚ ਕਰੀਬ 2.25 ਕਰੋੜ ਰੁਪਏ (Rs 2.25 crore) ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਵਾਰਡ ਨੰਬਰ ਇਕ ਦੇ ਕੌਂਸਲਰ ਸੋਨੀਆ ਦਾਸ, ਵਾਰਡ ਨੰਬਰ 59 ਦੇ ਇੰਚਾਰਜ ਵੀਰਪਾਲ ਕੌਰ ਚਹਿਲ ਤੇ ਨਿਗਰਾਨ ਇੰਜੀਨੀਅਰ ਰਜਿੰਦਰ ਚੋਪੜਾ ਵੀ ਮੌਜੂਦ ਸਨ ।
ਲੋਕਾਂ ਦੀ ਸਹੂਲਤ ਲਈ ਹਰ ਵਾਰਡ ‘ਚ ਸੜਕਾਂ ਦਾ ਕੰਮ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ : ਅਜੀਤਪਾਲ ਸਿੰਘ ਕੋਹਲੀ 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਸਰਬ-ਪੱਖੀ ਵਿਕਾਸ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਉਹ ਹਰ ਤਰ੍ਹਾਂ ਦੇ ਲੋੜੀਂਦੇ ਉਪਰਾਲੇ ਕਰਦੇ ਹੋਏ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ।

ਇਲਾਕਾ ਨਿਵਾਸੀਆਂ ਵਲੋਂ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕੀਤਾ ਸਨਮਾਨ
ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਹਰ ਵਾਰਡ ਵਿੱਚ ਸੜਕਾਂ ਬਣਾਉਣ ਲਈ ਕੰਮ ਜੰਗੀ ਪੱਧਰ ‘ਤੇ ਸ਼ੁਰੂ (Work to build roads in every ward begins on a war footing) ਕੀਤਾ ਗਿਆ ਹੈ ਅਤੇ ਇਸ ਨੂੰ ਬਹੁਤ ਜਲਦੀ ਮੁਕੰਮਲ ਕਰ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਪਟਿਆਲਾ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪਾਈਪਾਂ ਪਾਉਣ ਦਾ ਕੰਮ ਵੀ ਬਹੁਤ ਜਲਦ ਮੁਕੰਮਲ ਕੀਤਾ ਜਾ ਰਿਹਾ ਹੈ ਅਤੇ ਉਮੀਦ ਹੈ ਕਿ ਅਗਲੇ ਸਾਲ ਦੇ ਮਾਰਚ ਮਹੀਨੇ ਵਿੱਚ ਲੋਕਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲ ਜਾਵੇਗੀ ।

ਅਬਲੋਵਾਲ ਮੇਨ ਰੋਡ ਸੜਕ ਤੇ ਲੁਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਤੇ ਕਿਸ ਕਿਸ ਨੇ ਕੀਤਾ ਕੋਹਲੀ ਨੂੰ ਸਿਰੋਪਾਓ ਭੇਟ

ਇਸ ਮੌਕੇ ਅਬਲੋਵਾਲ ਮੇਨ ਰੋੜ ਸੜਕ ‘ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਲਈ ਵਿਕਾਸ ਸੋਸਾਇਟੀ, ਆਦਰਸ਼ ਨਗਰ ਬੀ, ਗੁਰਦੀਪ ਕਲੋਨੀ, ਅਬਲੋਵਾਲ ਦੇ ਕਲੋਨੀ ਆਗੂਆਂ ਹੀਰਾਮਣੀ ਸ਼ਰਮਾ ਪ੍ਰਧਾਨ, ਘੁੰਮਣ ਸਿੰਘ ਫੋਜੀ, ਗੁਰਦਰਸ਼ਨ ਸਿੰਘ ਜੈਲਦਾਰ ਅਬਲੋਵਾਲ, ਦੇਸਰਾਜ ਅਬਲੋਵਾਲ, ਸ਼ਾਮ ਸਿੰਘ ਅਬਲੋਵਾਲ, ਜਗਮੋਹਨ ਸਿੰਘ ਨੌਲਖਾ ਪ੍ਰਧਾਨ, ਵਿਜੇਂਦਰ ਸਿੰਘ ਚੌਹਾਨ,ਗੁਰਮੀਤ ਸਿੰਘ ਦਿਓਲ ਪ੍ਰਧਾਨ ਨਿਊ ਸੈਂਚਰੀ ਇਨਕਲੇਵ-ਬੀ, ਸੁਰਿੰਦਰ ਸਿੰਘ ਨੇਗੀ ਆਦਿ ਵਲੋਂ ਵਿਧਾਇਕ ਕੋਹਲੀ ਦਾ ਧੰਨਵਾਦ ਕੀਤਾ ਤੇ ਸਿਰੋਪਾ ਭੇਟ ਕੀਤਾ ਗਿਆ ।

ਕਾਰ ਡਰਾਈਵਰ ਵਿਰੁੱਧ ਕੀਤਾ ਫੇਟ ਮਾਰ ਕੇ ਜ਼ਖ਼ਮੀ ਕਰਨ ਤੇ ਕੇਸ ਦਰਜ

0
Cybercrime

ਪਟਿਆਲਾ, 15 ਸਤੰਬਰ 2025 : ਥਾਣਾ ਸਿਵਲ ਲਾਈਨ (Civil Line Police Station) ਪਟਿਆਲਾ ਪੁਲਸ ਨੇ ਕਾਰ ਦੇ ਚਾਲਕ (Car driver) ਵਿਰੁੱਧ ਕਾਰ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਮਹਿਲਾ ਵਿਚ ਮਾਰ ਕੇ ਜ਼ਖ਼ਮੀ ਕਰਨ (To injure) ਤੇ ਵੱਖ-ਵੱਖ ਧਾਰਾਵਾਂ 281, 125-ਏ, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਕੁਲਦੀਪ ਕੋਰ ਪਤਨੀ ਕੁਲਵਿੰਦਰ ਸਿੰਘ ਵਾਸੀ ਫਲੈਟ ਨੰ. ਏ-1 ਬਲਾਕ-ਸੀ ਰਣਜੀਤ ਨਗਰ ਸਿਊਣਾ ਰੋਡ ਪਟਿਆਲਾ ਨੇ ਦੱਸਿਆ ਕਿ 11 ਸਤੰਬਰ ਨੂੰ ਜਦੋਂ ਉਹ ਆਪਣੀ ਸਕੂਟਰੀ ਤੇ ਸਵਾਰ ਹੋ ਕੇ ਇੰਡੀਅਨ ਆਇਲ ਪੰਪ ਭਾਦਸੋਂ ਰੋਡ ਪਟਿਆਲਾ ਕੋਲ ਜਾ ਰਹੀ ਸੀ ਤਾਂ ਕਾਰ ਦੇ ਡਰਾਈਵਰ ਕਸ਼ਮੀਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਗੰਗਰੋਲੀ ਥਾਣਾ ਸਦਰ ਸਮਾਣਾ ਨੇ ਆਪਣੀ ਕਾਰ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ (Car speeding and reckless driving) ਨਾਲ ਲਿਆ ਕੇ ਮਹਿਲਾ ਵਿਚ ਮਾਰ ਕੇ ਜ਼ਖ਼ਮੀ ਕਰ ਦਿੱਤਾ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਅਣਪਛਾਤੇੇ ਡਰਾਈਵਰ ਵਿਰੁੱਧ ਫੇਟ ਮਾਰ ਕੇ ਜ਼ਖ਼ਮੀ ਕਰਨ ਤੇ ਕੇਸ ਦਰਜ

ਹਰਿਆਣਵੀ ਨੌਜਵਾਨ ਦੇ ਜਿਊਂਦਾ ਸੜਨ ਕਾਰਨ ਹੋਈ ਮੌਤ

0
Haryanvi youth dies

ਹਰਿਆਣਾ, 15 ਸਤੰਬਰ 2025 : ਹਰਿਆਣਾ ਦੇ ਸ਼ਹਿਰ ਪਾਣੀਪਤ ਦੇ ਵਸਨੀਕ ਅਮਿਤ ਕੁਮਾਰ (Amit Kumar) ਦੀ ਅਮਰੀਕਾ ਵਿਚ ਸੜਨ ਕਾਰਨ ਮੌਤ ਹੋ ਗਈ ਹੈ ।

ਕਿਵੇਂ ਹੋਇਆ ਹਾਦਸਾ

ਅਮਰੀਕਾ ਵਿੱਚ ਹਰਿਆਣਾ ਦੇ ਪਾਣੀਪਤ ਦਾ ਰਹਿਣ ਵਾਲਾ ਉਪਰੋਕਤ ਅਮਿਤ ਕੁਮਾਰ ਨੌਜਵਾਨ ਜੋ ਅਰਕਾਨਸਾਸ ਵਿੱਚ ਆਈ-40 ਹਾਈਵੇਅ `ਤੇ ਇੱਕ ਲੋਡਡ ਟਰੱਕ ਚਲਾ ਰਿਹਾ ਸੀ ਦੇ ਟਰੱਕ ਨੂੰ ਸਾਈਡ ਤੋਂ ਦੂਸਰੇ ਟਰੱਕ ਨੇ ਟੱਕਰ (Truck hit by another truck from the side) ਮਾਰ ਦਿੱਤੀ, ਜਿਸ ਕਾਰਨ ਉਸ ਦਾ ਟਰੱਕ ਸੰਤੁਲਨ ਗੁਆ ਬੈਠਾ ਅਤੇ ਦਰੱਖਤਾਂ ਨਾਲ ਟਕਰਾ ਗਿਆ ਅਤੇ ਧਮਾਕੇ ਤੋਂ ਬਾਅਦ ਅੱਗ ਲੱਗ ਗਈ ।

ਫਾਇਰ ਬ੍ਰਿਗੇਡ ਤੇ ਪੁਲਸ ਟੀਮਾਂ ਦੇ ਪਹੁੰਚਣ ਤੱਕ ਸੜਕ ਚੁੱਕਾ ਸੀ ਅਮਿਤ

ਘਟਨਾ ਤੋਂ ਬਾਅਦ ਪੁਲਿਸ ਅਤੇ ਫ਼ਾਇਰ ਬ੍ਰਿਗੇਡ (Fire brigade) ਦੀ ਟੀਮ ਮੌਕੇ `ਤੇ ਪਹੁੰਚ ਗਈ, ਪਰ ਉਦੋਂ ਤੱਕ ਟਰੱਕ ਪੂਰੀ ਤਰ੍ਹਾਂ ਸੜ ਚੁੱਕਾ ਸੀ । ਮ੍ਰਿਤਕ ਦੀ ਪਛਾਣ ਅਮਿਤ ਕੁਮਾਰ (24) ਵਜੋਂ ਹੋਈ ਹੈ । ਉਸ ਦਾ ਪਰਿਵਾਰ ਪਿਛਲੇ 20 ਸਾਲਾਂ ਤੋਂ ਕਰਨਾਲ ਵਿੱਚ ਰਹਿ ਰਿਹਾ ਹੈ । ਡੀ. ਐਨ. ਏ. ਰਿਪੋਰਟ (DNA report) ਆਉਣ ਤੋਂ ਬਾਅਦ ਹੀ ਲਾਸ਼ ਅਮਿਤ ਦੇ ਪਰਿਵਾਰ ਨੂੰ ਸੌਂਪੀ ਜਾਵੇਗੀ । ਹਾਲਾਂਕਿ, ਇਸ ਪ੍ਰਕਿਰਿਆ ਵਿੱਚ 4 ਤੋਂ 5 ਦਿਨ ਲੱਗਣ ਦੀ ਉਮੀਦ ਹੈ ।

Read More : ਅੱਗ ਲੱਗਣ ਨਾਲ 4 ਭਾਰਤੀਆਂ ਸਮੇਤ 40 ਲੋਕਾਂ ਦੀ ਮੌ.ਤ

ਧਾਰਮਿਕ ਯਾਤਰਾ `ਤੇ ਗਏ 4 ਸ਼ਰਧਾਲੂਆਂ ਦੀ ਹਾਦਸੇ ਵਿਚ ਮੌਤ, 9 ਲੋਕ ਗੰਭੀਰ ਜ਼ਖ਼ਮੀ

0
Accident

ਉਤਰ ਪ੍ਰਦੇਸ਼, 15 ਸਤੰਬਰ 2025 : ਭਾਰਤ ਦੇਸ਼ ਦੇ ਸੂੂਬੇ ਉੱਤਰ ਪ੍ਰਦੇਸ਼ ਦੇ ਜੌਨਪੁਰ ਜਿ਼ਲ੍ਹੇ ਵਿੱਚ ਸੜਕੀ ਹਾਦਸੇ (Road accidents) ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਨੌਂ ਹੋਰ ਜ਼ਖ਼ਮੀ ਹੋ ਗਏ ਹਨ ।

ਸੜਕੀ ਹਾਦਸਾ ਕਿਥੇ ਵਾਪਰਿਆ

ਉਕਤ ਸੜਕੀ ਹਾਦਸਾ ਲਾਈਨ ਬਾਜ਼ਾਰ ਥਾਣਾ ਖੇਤਰ ਦੇ ਸੀਹੀਪੁਰ ਰੇਲਵੇ ਕਰਾਸਿੰਗ ਨੇੜੇ ਵਾਪਰੀ, ਜਿੱਥੇ ਅਯੁੱਧਿਆ ਤੋਂ ਵਾਰਾਣਸੀ ਜਾ ਰਹੀ ਇੱਕ ਸੈਲਾਨੀ ਬੱਸ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸਾਹਮਣੇ ਤੋਂ ਆ ਰਹੇ ਟ੍ਰੇਲਰ ਨਾਲ ਟਕਰਾ ਗਈ । ਸਾਰੇ ਯਾਤਰੀ ਛੱਤੀਸਗੜ੍ਹ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ, ਜੋ ਧਾਰਮਿਕ ਯਾਤਰਾ `ਤੇ ਗਏ ਸਨ ।

ਕੀ ਦੱਸਿਆ ਪ੍ਰਤੱਖਦਰਸ਼ੀ ਨੇ

ਜਦੋਂ ਸੜਕੀ ਹਾਦਸਾ ਵਾਪਰਿਆ ਵਾਲੀ ਥਾਂ ਤੇ ਮੌਜੂਦ ਪ੍ਰਤੱਖਦਰਸ਼ੀ ਅਨੁਸਾਰ (According to the eyewitness) ਬੱਸ ਵਿੱਚ ਸਵਾਰ ਲਗਭਗ 50 ਸ਼ਰਧਾਲੂ ਰਾਮ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਕਾਸ਼ੀ ਵਿਸ਼ਵਨਾਥ ਜਾ ਰਹੇ ਸਨ । ਸਵੇਰੇ, ਬੱਸ ਹਾਈਵੇਅ `ਤੇ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਅਤੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਟ੍ਰੇਲਰ ਨਾਲ ਟਕਰਾ ਗਈ। ਹਾਦਸੇ ਤੋਂ ਤੁਰੰਤ ਬਾਅਦ, ਮੌਕੇ `ਤੇ ਹਫੜਾ-ਦਫੜੀ ਮਚ ਗਈ, ਅਤੇ ਸਥਾਨਕ ਲੋਕ ਜ਼ਖ਼ਮੀਆਂ ਦੀ ਮਦਦ ਲਈ ਦੌੜੇ ।

ਚਾਰ ਦੀ ਮੌਤ ਤੇ ਜ਼ਖ਼ਮੀਆਂ ਨੂੰ ਪਹੁੰਚਾਇਆ ਹਸਪਤਾਲ

ਇਸ ਹਾਦਸੇ ਦੌਰਾਨ ਜਿਥੇ ਚਾਰ ਯਾਤਰੀਆਂ ਦੀ ਮੌਕੇ `ਤੇ ਹੀ ਮੌਤ (Four passengers died on the spot) ਹੋ ਗਈ ਉਥੇੇ 9 ਜਣੇ ਹੋਰ ਗੰਭੀਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰ ਉਨ੍ਹਾਂ ਦੀ ਹਾਲਤ ਦੀ ਨਿਗਰਾਨੀ ਕਰ ਰਹੇ ਹਨ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਸੁਪਰਡੈਂਟ ਡਾ. ਕੌਸਤੁਭ ਕੁਮਾਰ ਖ਼ੁਦ ਮੌਕੇ `ਤੇ ਪਹੁੰਚੇ । ਉਨ੍ਹਾਂ ਨੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਜ਼ਖ਼ਮੀਆਂ ਦਾ ਸਹੀ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ।

ਕੀ ਦੱਸਿਆ ਸੁਪਰਡੈਂਟ ਆਫ ਪੁਲਸ ਨੇ

ਐਸ. ਪੀ. ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਬੱਸ ਡਰਾਈਵਰ ਦੀ ਲਾਪਰਵਾਹੀ (Bus driver’s negligence) ਦਿਖਾਈ ਦਿੰਦੀ ਹੈ, ਪਰ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ । ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਟ੍ਰੇਲਰ ਡਰਾਈਵਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ।

Read More : ਮੋਟਰਸਾਈਕਲ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਸੜਕੀ ਹਾਦਸੇ ਵਿਚ ਮੌਤ

ਅੱਗ ਲਾਉਣ ਦੇ ਜਮੀਨੀ ਰਿਕਾਰਡ ‘ਚ ਇੰਦਰਾਜ ਹੋਣ ‘ਤੇ ਅਸਲੇ ਦੀ ਅਰਜ਼ੀ ਹੋਵੇਗੀ ਰੱਦ

0
ADC Simarpreet Kaur

ਪਟਿਆਲਾ, 15 ਸਤੰਬਰ 2025 : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਸਿਮਰਪ੍ਰੀਤ (Additional District Magistrate of Patiala Madam Simarpreet) ਨੇ ਜ਼ਿਲ੍ਹੇ ਅੰਦਰ ਫ਼ਸਲਾਂ ਨੂੰ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਹੁਕਮ ਜਾਰੀ ਕੀਤੇ ਹਨ ।

ਇੱਕ ਹੁਕਮ ਮੁਤਾਬਕ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਦੇ ਨਵੇਂ ਅਸਲਾ ਲਾਇਸੈਂਸ ਨਹੀਂ ਬਣਾਏ ਜਾਣਗੇ

ਏ. ਡੀ. ਸੀ. ਨੇ ਨਵਾਂ ਅਸਲਾ ਲਾਇਸੈਂਸ ਅਤੇ ਪੁਰਾਣਾ ਨਵਿਆਉਣ ਮੌਕੇ ਜਮੀਨੀ ਰਿਕਾਰਡ ਦੀ ਪੜਤਾਲ ਕਰਕੇ ਹੀ ਅਸਲਾ ਲਾਇਸੈਂਸ ਦੇਣ ਜਾਂ ਨਵਿਆਉਣ ਦੀ ਅਗਲੇਰੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ । ਜਾਰੀ ਕੀਤੇ ਇੱਕ ਹੁਕਮ ਮੁਤਾਬਕ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਦੇ ਨਵੇਂ ਅਸਲਾ ਲਾਇਸੈਂਸ ਨਹੀਂ ਬਣਾਏ ਜਾਣਗੇ (No new firearms licenses will be issued) ਅਤੇ ਨਾ ਹੀ ਪੁਰਾਣੇ ਅਸਲਾ ਲਾਇਸੈਂਸੀ ਦੇ ਲਾਇਸੈਂਸ ਦਾ ਨਵੀਨੀਕਰਨ ਕੀਤਾ ਜਾਵੇਗਾ ।

ਇਸ ਐਕਟ ਦੀਆਂ ਧਾਰਾਵਾਂ ਤਹਿਤ ਕਿਸੇ ਵੀ ਕਾਰਨ ਕਰਕੇ ਲਾਇਸੈਂਸ ਲਈ ਅਨਫਿਟ ਕਰਾਰ ਦਿੰਦੇ ਹੋਏ ਉਸਦੀ ਦਰਖਾਸਤ ਰੱਦ ਕਰ ਦਿੱਤੀ ਜਾਵੇਗੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਐਨੇ ਜਿਆਦਾ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਇਹ ਜਰੂਰੀ ਹੈ ਕਿ ਜਦੋਂ ਕੋਈ ਵਿਅਕਤੀ ਨਵਾਂ ਅਸਲਾ ਲਾਇਸੈਂਸ ਬਣਵਾਉਣ ਲਈ ਜਾਂ ਪੁਰਾਣੇ ਲਾਇਸੈਂਸ ਨੂੰ ਨਵਿਆਉਣ ਲਈ ਅਰਜੀ ਪੇਸ਼ ਕਰਦਾ ਹੈ ਤਾਂ ਸਬੰਧਤ ਪ੍ਰਾਰਥੀ/ਲਾਇਸੈਂਸੀ ਦੇ ਮਾਲ ਰਿਕਾਰਡ ਵਿੱਚ ਜੀਰੀ/ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਸਬੰਧੀ ਮਾਲ ਰਿਕਾਰਡ ਦੇ ਇੰਦਰਾਜ ਦੀ ਪੜਤਾਲ ਰਿਪੋਰਟ ਮਾਲ ਅਧਿਕਾਰੀ ਪਾਸੋਂ ਪ੍ਰਾਪਤ ਕੀਤੀ ਜਾਵੇਗੀ । ਰਿਕਾਰਡ ਵਿੱਚ ਜੇਕਰ ਰੈਡ ਐਂਟਰੀ ਦਾ ਇੰਦਰਾਜ ਦਰਜ ਹੋਵੇਗਾ ਤਾਂ ਪ੍ਰਾਰਥੀ, ਅਸਲਾ ਲਾਇਸੈਂਸੀ ਨੂੰ ਧਾਰਾ 14 (1) (ਬੀ) (1) (3) ਇਸ ਐਕਟ ਦੀਆਂ ਧਾਰਾਵਾਂ ਤਹਿਤ ਕਿਸੇ ਵੀ ਕਾਰਨ ਕਰਕੇ ਲਾਇਸੈਂਸ ਲਈ ਅਨਫਿਟ ਕਰਾਰ ਦਿੰਦੇ ਹੋਏ ਉਸਦੀ ਦਰਖਾਸਤ ਰੱਦ ਕਰ ਦਿੱਤੀ ਜਾਵੇਗੀ ।

ਆਮ ਦੇਖਣ ਵਿੱਚ ਆਇਆ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਜਾਂ ਆਪਣੇ ਖੇਤਾਂ ਵਿੱਚ ਨਾੜ ਜਾਂ ਫ਼ਸਲਾਂ ਦੀ ਰਹਿੰਦ ਨੂੰ ਅੱਗ ਲਗਾ ਦਿੰਦੇ ਹਨ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਿਮਰਪ੍ਰੀਤ ਨੇ ਕਿਹਾ ਕਿ ਆਮ ਦੇਖਣ ਵਿੱਚ ਆਇਆ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਜਾਂ ਆਪਣੇ ਖੇਤਾਂ ਵਿੱਚ ਨਾੜ ਜਾਂ ਫ਼ਸਲਾਂ ਦੀ ਰਹਿੰਦ ਨੂੰ ਅੱਗ ਲਗਾ ਦਿੰਦੇ ਹਨ, ਜਿਸ ਨਾਲ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਦਾ ਹੈ । ਇਸ ਧੂੰਏ ਕਰਕੇ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਤੇ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ । ਇਸ ਤੋਂ ਬਿਨ੍ਹਾਂ ਧੂੰਏ ਨਾਲ ਜਹਿਰੀਲੀਆਂ ਗੈਸਾਂ (Toxic gases with smoke) ਵੀ ਪੈਦਾ ਹੁੰਦੀਆਂ ਹਨ ਜੋਕਿ ਹੋਰ ਬਿਮਾਰੀਆਂ ਵਿੱਚ ਵਾਧਾ ਕਰਦੀਆਂ ਹਨ ।

ਧੂੰਏ ਕਰਕੇ ਪੈਂਦਾ ਹੈ ਛੋਟੇ ਬੱਚਿਆਂ ਦੇ ਦਿਮਾਗੀ ਵਿਕਾਸ ਉਪਰ ਵੀ ਬੁਰਾ ਅਸਰ

ਇਸ ਧੂੰਏ ਕਰਕੇ ਛੋਟੇ ਬੱਚਿਆਂ ਦੇ ਦਿਮਾਗੀ ਵਿਕਾਸ ਉਪਰ ਵੀ ਬੁਰਾ ਅਸਰ ਪੈਂਦਾ ਹੈ ਤੇ ਅੱਗ ਲੱਗਣ ਨਾਲ ਧਰਤੀ ਹੇਠਲਾ ਤਾਪਮਾਨ ਵੱਧ ਜਾਂਦਾ ਹੈ ਤੇ ਖੇਤਾਂ ਵਿੱਚ ਜੈਵਿਕ ਮਾਦਾ ਵੀ ਸੜ ਜਾਂਦਾ ਹੈ, ਜਿਸ ਕਰਕੇ ਜਮੀਨ ਸੁੱਕੀ ਤੇ ਸਖਤ ਹੋਣ ਨਾਲ ਇਸ ਦੀ ਪਾਣੀ ਸੋਖਣ ਦ ਸਮਰੱਥਾ ਵੀ ਘੱਟ ਜਾਂਦੀ ਹੈ । ਇਸ ਤੋਂ ਬਿਨ੍ਹਾਂ ਤਾਪਮਾਨ ਵਿੱਚ ਵਾਧੇ ਕਰਕੇ ਨਾਈਟ੍ਰੋਜ਼ਨ, ਫਾਸਫੋਰਸ, ਸਲਫ਼ਰ ਪੋਟਾਸ਼ ਵਰਗੇ ਜਰੂਰੀ ਤੱਤ ਵੀ ਖ਼ਤਮ ਹੋ ਜਾਂਦੇ ਹਨ ਅਤੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ, ਇਸ ਲਈ ਫ਼ਸਲਾਂ ਦੇ ਨਾੜ, ਰਹਿੰਦ ਖ਼ੂੰਹਦ ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ ।

Read More : ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ

ਕ੍ਰਿਕਟ ਏਸ਼ੀਆ ਕੱਪ ਦੇ ਦੂਸਰੇ ਮੁਕਾਬਲੇ ’ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ

0

ਦੁਬਈ, 15 ਸਤੰਬਰ 2025 : ਭਾਰਤ ਤੇ ਪਾਕਿਸਤਾਨ (India and Pakistan) ਦੀਆਂ ਕ੍ਰਿਕਟ ਟੀਮਾਂ ਵਿਚਕਾਰ ਚੱਲ ਰਹੇ ਕ੍ਰਿਕਟ ਏਸ਼ੀਆ ਕੱਪ ਦੇ ਦੂਸਰੇ ਮੁਕਾਬਲੇ ਵਿਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ (Lost by 7 wickets) ਦਿਤਾ । ਭਾਰਤ ਨੂੰ ਜਿੱਤ ਲਈ 128 ਦੌੜਾਂ ਦਾ ਟੀਚਾ ਮਿਲਿਆ ਸੀ ਜਿਸ ਨੂੰ ਟੀਮ ਨੇ 15.5 ਉਵਰਾਂ ’ਚ ਆਸਾਨੀ ਨਾਲ ਪ੍ਰਾਪਤ ਕਰ ਲਿਆ । ਭਾਰਤ 2 ਮੈਚ ਜਿੱਤ ਕੇ ਗਰੁਪ ਏ ਵਿਚ ਸਿਖਰ ਉਤੇ ਹੈ।

ਭਾਰਤੀ ਟੀਮ ਦੇ ਕਪਤਾਨ ਨੇ ਬਣਾਏ 47 ਰਣ

ਕਪਤਾਨ ਸੂਰਿਆਕੁਮਾਰ ਯਾਦਵ ਨੇ ਸਭ ਤੋਂ ਜ਼ਿਆਦਾ 47 ਦੌੜਾਂ ਬਣਾਈਆਂ । ਤਿਲਕ ਅਭਿਸ਼ੇਕ ਸ਼ਰਮਾ ਅਤੇ ਤਿਲਕ ਵਰਮਾ ਨੇ 31-31 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਕੁਲਦੀਪ ਯਾਦਵ ਦੀ ਕਲਾਤਮਕਤਾ, ਅਕਸ਼ਰ ਪਟੇਲ ਦੇ ਅਨੁਸ਼ਾਸਨ ਅਤੇ ਵਰੁਣ ਚੱਕਰਵਰਤੀ ਦੀ ਚਲਾਕੀ ਨੇ ਪਾਕਿਸਤਾਨ ਨੂੰ ਨੌਂ ਵਿਕਟਾਂ ਉਤੇ 127 ਦੌੜਾਂ ਤੋਂ ਅੱਗੇ ਨਾ ਵਧਣ ਦਿਤਾ।

ਕਿਹੜੇ ਓਵਰ ਵਿਚ ਕਿੰਨੀਆਂ ਵਿਕਟਾਂ ਤੇ ਕਿੰਨੇ ਸਕੋਰ

ਸਪਿਨਰ ਅਕਸ਼ਰ (4 ਓਵਰਾਂ ਵਿਚ 2/18), ਕੁਲਦੀਪ (4 ਓਵਰਾਂ ਵਿਚ 3/18) ਅਤੇ ਵਰੁਣ (4 ਓਵਰਾਂ ਵਿਚ 1/24) ਲਾਈਨ ਅਤੇ ਲੰਬਾਈ ਦੇ ਮਾਮਲੇ ਵਿਚ ਸਟੀਕ ਸਨ ਅਤੇ ਕਿਸੇ ਵੀ ਪਾਕਿਸਤਾਨੀ ਬੱਲੇਬਾਜ਼ (Pakistani batsman) ਨੂੰ ਜ਼ਿਆਦਾ ਦੇਰ ਟਿਕਣ ਨਾ ਦਿਤਾ। ਜਸਪ੍ਰੀਤ ਬੁਮਰਾਹ (4 ਓਵਰਾਂ ਵਿਚ 2/28) ਨੇ ਵੀ ਬਿਹਤਰੀਨ ਸਵਿੰਗ ਗੇਂਦਬਾਜ਼ੀ ਦਾ ਪ੍ਰਦਰਸ਼ਨ ਕੀਤਾ । ਭਾਰਤੀ ਟੀਮ ਦੇ ਕਪਤਾਨ ਸੂਰਿਆ ਕੁਮਾਰ ਯਾਦਵ ਨੇ 15ਵੇਂ ਓਵਰ ਦੀ 5ਵੀਂ ਗੇਂਦ ’ਤੇ ਛੱਕਾ ਮਾਰ ਕੇ ਭਾਰਤ ਨੂੰ ਜੇਤੂ ਬਣਾ ਦਿੱਤਾ ।

Read More : ਭਾਰਤ-ਪਾਕਿ ਵਿਚਾਲੇ ਕ੍ਰਿਕਟ ਏਸ਼ੀਆ ਕੱਪ ਦਾ ਮੈਚ ਨਹੀਂ ਖੇਡਿਆ ਜਾਣਾ ਚਾਹੀਦਾ

ਤਨਖਾਹਾਂ ਨਾ ਮਿਲਣ ਕਾਰਨ ਏਡਿਡ ਸਕੂਲ ਕਰਮਚਾਰੀ ਹੋ ਰਹੇ ਨੇ ਨਮੋਸ਼ੀ ਦੇ ਸ਼ਿਕਾਰ

0
Aided school employees
ਪਟਿਆਲਾ, 15 ਸਤੰਬਰ 2025 : ਪੰਜਾਬ ਰਾਜ ਏਡਿਡ ਸਕੂਲ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ (Punjab State Aided School Teachers and Other Employees Union) ਦੇ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖਿਆ ਹੈ ਕਿ ਉਹ ਪੰਜਾਬ ਦੇ ਏਡਿਡ ਸਕੂਲਾਂ ਵਿੱਚ ਕੰਮ ਕਰਦੇ ਏਡਿਡ ਸਟਾਫ਼ ਨੂੰ ਛੇ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਮਾਮਲੇ ਵਿੱਚ ਦਖਲ ਦੇਣ ।
ਪੰਜਾਬ ਏਡਿਡ ਸਕੂਲ ਟੀਚਰਜ਼ ਯੂਨੀਅਨ ਨੇ ਪੰਜਾਬ ਦੇ ਰਾਜਪਾਲ ਨੂੰ ਛੇ ਮਹੀਨਿਆਂ ਦੀਆਂ ਤਨਖਾਹਾਂ ਜਾਰੀ ਕਰਵਾਉਣ ਦੀ ਕੀਤੀ ਅਪੀਲ 
ਇਹ ਪੱਤਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਅਤੇ ਸੂਬਾ
ਆਗੂਆਂ ਅਸ਼ਵਨੀ ਕੁਮਾਰ ਮਦਾਨ, ਹਰਵਿੰਦਰ ਪਾਲ ਅਤੇ ਅਨਿਲ ਕੁਮਾਰ ਭਾਰਤੀ ਵੱਲੋਂ ਸਮੂਹਿਕ ਤੌਰ ‘ਤੇ ਲਿਖਿਆ ਗਿਆ ਹੈ । ਯੂਨੀਅਨ ਦੇ ਇਨ੍ਹਾਂ ਆਗੂਆਂ ਨੇ ਰਾਜਪਾਲ ਨੂੰ ਦੱਸਿਆ ਹੈ ਕਿ ਪੰਜਾਬ ਦੇ ਸਾਰੇ ਏਡਿਡ ਸਕੂਲਾਂ ਵਿੱਚ ਕੰਮ ਕਰ ਰਹੇ 1400 ਦੇ ਲੱਗਭਗ ਅਧਿਆਪਕ ਅਤੇ ਹੋਰ ਕਰਮਚਾਰੀ ਬਹੁਤ ਮਾੜੇ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ ਕਿਉਂਕਿ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਦੇ ਬਾਵਜੂਦ, ਪਿਛਲੇ 6 ਮਹੀਨਿਆਂ ਤੋਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ ।

ਸੂਬਾ ਸਰਕਾਰ ਸੂਬੇ ਵਿੱਚ ਵਿਦਿਅਕ ਕ੍ਰਾਂਤੀ ਲਿਆਉਣ ਦੀ ਗੱਲ ਕਰਦੀ ਹੈ ਪਰ ਇਹ ਉਦੋਂ ਤੱਕ ਕਿਵੇਂ ਸੰਭਵ ਹੈ ਜਦੋਂ ਤੱਕ ਅਧਿਆਪਕ ਛੇ ਛੇ ਮਹੀਨਿਆਂ ਤੋਂ ਆਪਣੀਆਂ ਤਨਖਾਹਾਂ ਤੋਂ ਬਿਨਾਂ ਰਹਿ ਰਹੇ ਹਨ

ਉਨ੍ਹਾਂ ਲਿਖਿਆ ਕਿ ਹਾਲਾਂਕਿ ਸੂਬਾ ਸਰਕਾਰ ਸੂਬੇ ਵਿੱਚ ਵਿਦਿਅਕ ਕ੍ਰਾਂਤੀ (State government educational revolution in the state) ਲਿਆਉਣ ਦੀ ਗੱਲ ਕਰਦੀ ਹੈ ਪਰ ਇਹ ਉਦੋਂ ਤੱਕ ਕਿਵੇਂ ਸੰਭਵ ਹੈ ਜਦੋਂ ਤੱਕ ਅਧਿਆਪਕ ਛੇ ਛੇ ਮਹੀਨਿਆਂ ਤੋਂ ਆਪਣੀਆਂ ਤਨਖਾਹਾਂ ਤੋਂ ਬਿਨਾਂ ਰਹਿ ਰਹੇ ਹਨ ਅਤੇ ਆਪਣੀ ਰੋਜ਼ੀ-ਰੋਟੀ ਬਾਰੇ ਬਹੁਤ ਚਿੰਤਤ ਹਨ । ਉਨ੍ਹਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕਰਨਾ ਵੀ ਬਹੁਤ ਮੁਸ਼ਕਲ ਹੋ ਗਿਆ ਹੈ । ਇੱਥੇ ਇੱਕ ਗੱਲ ਇਹ ਵੀ ਧਿਆਨ ਦੇਣ ਯੋਗ ਹੈ ਕਿ ਉਪਰੋਕਤ ਸਕੂਲਾਂ ਵਿੱਚ ਸੀ. ਐਂਡ ਵੀ ਕਾਡਰ ਦੇ ਅਧਿਆਪਕ ਵੀ ਹਨ ਜਿਨ੍ਹਾਂ ਨੂੰ ਕਈ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ, ਜਿਹਨਾਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖਾਹਾਂ ਨਾ ਮਿਲੀਆਂ ਹੋਣ, ਜ਼ਰਾ ਸੋਚੋ, ਉਨ੍ਹਾਂ ਦੇ ਘਰਾਂ ਦੀ ਕੀ ਹਾਲਤ ਹੋਵੇਗੀ ।

ਯੂਨੀਅਨ ਆਗੂਆਂ ਨੇ ਉਮੀਦ ਜਤਾਈ ਕਿ ਸਤਿਕਾਰਯੋਗ ਰਾਜਪਾਲ ਇਸ ਮਾਮਲੇ ਦੀ ਗੰਭੀਰਤਾ ਨੂੰ ਜ਼ਰੂਰ ਸਮਝਣਗੇ

ਯੂਨੀਅਨ ਆਗੂਆਂ ਨੇ ਉਮੀਦ ਜਤਾਈ ਕਿ ਸਤਿਕਾਰਯੋਗ ਰਾਜਪਾਲ ਇਸ ਮਾਮਲੇ ਦੀ ਗੰਭੀਰਤਾ ਨੂੰ ਜ਼ਰੂਰ ਸਮਝਣਗੇ ਅਤੇ ਜ਼ਰੂਰ ਦਖਲ ਦੇਣਗੇ ਅਤੇ ਇਨ੍ਹਾਂ ਸਕੂਲਾਂ ਵਿੱਚ ਸਹਾਇਤਾ ਪ੍ਰਾਪਤ ਅਸਾਮੀਆਂ ‘ਤੇ ਕੰਮ ਕਰ ਰਹੇ ਸਹਾਇਤਾ ਪ੍ਰਾਪਤ ਸਕੂਲ ਸਟਾਫ ਮੈਂਬਰਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕਰਨ ਲਈ ਪੰਜਾਬ ਸਰਕਾਰ ਨੂੰ ਢੁਕਵੇਂ ਦਿਸ਼ਾ-ਨਿਰਦੇਸ਼ (Appropriate guidelines to the Punjab Government) ਜਾਰੀ ਕਰਨਗੇ । ਯੂਨੀਅਨ ਆਗੂਆਂ ਵੱਲੋਂ ਇਹ ਵੀ ਉਮੀਦ ਜਤਾਈ ਗਈ ਹੈ ਕਿ ਇਸ ਕੰਮ ਲਈ ਦਿਸ਼ਾ-ਨਿਰਦੇਸ਼ ਜਾਰੀ ਹੋਣ ਅਤੇਪੰਜਾਬ ਸਰਕਾਰ ਨੂੰ ਰਾਜਪਾਲ ਵੱਲੋਂ ਤਨਖਾਹਾਂ ਜਾਰੀ ਕਰਨ ਦੇ ਨਿਰਦੇਸ਼ਾਂ ਦੇ ਜਾਰੀ ਕਰਨ ਤੋਂ ਬਾਅਦ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਰਾਹਤ ਦਾ ਸਾਹ ਲੈ ਸਕਣਗੇ ।

ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ

0
ADC Simarpreet Kaur

ਪਟਿਆਲਾ, 15 ਸਤੰਬਰ 2025 : ਵਧੀਕ ਜ਼ਿਲ੍ਹਾ ਮੈਜਿਸਟਰੇਟ (Additional District Magistrate) ਸਿਮਰਪ੍ਰੀਤ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ ।

ਧੂੰਏ ਕਾਰਨ ਆਮ ਪਬਲਿਕ/ਬੱਚਿਆਂ ਦੀ ਸਿਹਤ ‘ਤੇ ਮਾੜਾ ਅਸਰ ਪੈਣ ਦਾ ਅਤੇ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਫ਼ਸਲ ਕੱਟਣ (Cutting the rice crop) ਉਪਰੰਤ ਜ਼ਮੀਨ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਵਾਤਾਵਰਣ ‘ਤੇ ਮਾੜਾ ਅਸਰ ਪੈਂਦਾ ਹੈ । ਇਸ ਧੂੰਏ ਕਾਰਨ ਆਮ ਪਬਲਿਕ/ਬੱਚਿਆਂ ਦੀ ਸਿਹਤ ‘ਤੇ ਮਾੜਾ ਅਸਰ ਪੈਣ ਦਾ ਅਤੇ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ ।

ਅੱਗ ਨਾਲ ਰਹਿੰਦਾ ਹੈ ਆਲੇ-ਦੁਆਲੇ ਖੜ੍ਹੀ ਫ਼ਸਲ ਦਾ ਵੀ ਨੁਕਸਾਨ ਹੋਣ ਦਾ ਡਰ

ਅੱਗ ਨਾਲ ਆਲੇ-ਦੁਆਲੇ ਖੜ੍ਹੀ ਫ਼ਸਲ ਦਾ ਵੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ । ਇਸ ਤੋਂ ਇਲਾਵਾ ਦੁਰਲਭ ਅਤੇ ਲਾਭਦਾਇਕ ਜੀਵ-ਜੰਤੂਆਂ ਦੀ ਵਿਰਾਸਤ ਦਾ ਸਰਮਾਇਆ ਖ਼ਤਮ ਹੋ ਜਾਂਦਾ ਹੈ । ਸੜਕ ਦੇ ਨਾਲ ਲਗਦੇ ਖੇਤਾਂ ਵਿੱਚ ਅੱਗ ਲਾਉਣ ਕਾਰਨ ਸੜਕ ਉਪਰ ਸੰਘਣਾ ਧੂੰਆ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਵੱਡੀ ਦੁਰਘਟਨਾ ਹੋ ਸਕਦੀ ਹੈ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਰਹਿੰਦਾ ਹੈ ।

ਹੁਕਮ ਰਹਿਣਗੇ ਜ਼ਿਲ੍ਹੇ ਵਿੱਚ 11 ਨਵੰਬਰ 2025 ਤੱਕ ਲਾਗੂ

ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਅਹਿਮ ਪਲਾਂਟ, ਜਿਸ ਵਿੱਚ ਬਹੁਤ ਹੀ ਬਲਣਸ਼ੀਲ ਪਦਾਰਥ ਜਿਵੇਂ ਕਿ ਗੈਸ-ਪੈਟਰੋਲ ਆਦਿ ਦਾ ਭੰਡਾਰ ਹੈ, ਸਥਿਤ ਹਨ ਅਤੇ ਜ਼ਿਲ੍ਹੇ ਵਿੱਚ ਕਈ ਥਾਵਾਂ ਤੋਂਗੈਸ ਪਾਈਪ ਲਾਈਨ (Gas pipeline) ਵੀ ਲੰਘਦੀ ਹੈ ਅਤੇ ਇਨ੍ਹਾਂ ਪਲਾਂਟਾਂ ਦੇ ਆਸ-ਪਾਸ ਝੋਨੇ ਆਦਿ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ । ਇਸ ਤਰ੍ਹਾਂ ਨਾਲ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ । ਇਹ ਹੁਕਮ ਜ਼ਿਲ੍ਹੇ ਵਿੱਚ 11 ਨਵੰਬਰ 2025 ਤੱਕ ਲਾਗੂ ਰਹਿਣਗੇ ।

Read More : ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਦੇ ਹੁਕਮ ਜਾਰੀ