Home Blog Page 391

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

0
War on drugs

ਚੰਡੀਗੜ੍ਹ, 27 ਨਵੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਜਾਪਾਨ ਨਾਲ ਉੱਨਤ ਨਿਰਮਾਣ, ਗਤੀਸ਼ੀਲਤਾ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਗਲੋਬਲ ਸੇਵਾਵਾਂ ਦੇ ਪ੍ਰਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ ਕੀਤੀ ।

ਉੱਨਤ ਨਿਰਮਾਣ, ਗਤੀਸ਼ੀਲਤਾ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ ਅਤੇ ਹੋਰ ਖੇਤਰਾਂ ਵਿੱਚ ਸੰਭਾਵਨਾਵਾਂ ਦੀ ਕੀਤੀ ਪੜਚੋਲ

ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Cabinet Minister Sanjeev Arora) ਦੇ ਨਾਲ ਜਾਪਾਨ ਦੇ ਇੱਕ ਉੱਚ ਪੱਧਰੀ ਵਫ਼ਦ ਨਾਲ ਵਰਚੁਅਲ ਤੌਰ `ਤੇ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ ਜਾਪਾਨ ਸਫ਼ਾਰਤਖ਼ਾਨਾ, ਜੈਟਰੋ, ਜੇ. ਸੀ. ਸੀ. ਆਈ. ਆਈ., ਅਤੇ ਭਾਰਤ ਭਰ ਵਿੱਚ ਕੰਮ ਕਰ ਰਹੀਆਂ 25 ਤੋਂ ਵੱਧ ਪ੍ਰਮੁੱਖ ਜਾਪਾਨੀ ਕੰਪਨੀਆਂ ਜਿਵੇਂ ਪੈਨਾਸੋਨਿਕ, ਸੁਮਿਤੋਮੋ, ਨਿਪੋਨ, ਐਨ. ਈ. ਸੀ., ਟੋਇਟਾ ਸਮੇਤ ਹੋਰ ਕੰਪਨੀਆਂ ਸ਼ਾਮਲ ਸਨ । ਇਹ ਵਿਚਾਰ-ਵਟਾਂਦਰਾ 13 ਤੋਂ 15 ਮਾਰਚ, 2026 ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ), ਮੋਹਾਲੀ ਵਿਖੇ ਕਰਵਾਏ ਜਾਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (Punjab Investors Summit) ਤੋਂ ਪਹਿਲਾਂ ਪੰਜਾਬ ਦੀ ਅੰਤਰਰਾਸ਼ਟਰੀ ਪਹੁੰਚ ਦਾ ਅਹਿਮ ਹਿੱਸਾ ਸੀ।  ਇਨਵੈਸਟ ਪੰਜਾਬ ਨੇ ਸੂਬੇ ਦੇ ਆਰਥਿਕ ਖੇਤਰ ਦੇ ਨਾਲ-ਨਾਲ ਇਕੋ ਅਥਾਰਟੀ ਅਧੀਨ ਕਈ ਵਿਭਾਗਾਂ ਦੀਆਂ ਸਮੱਰਥਾਵਾਂ ਨੂੰ ਏਕੀਕ੍ਰਿਤ ਕਰਨ ਵਾਲੇ ਵਿਲੱਖਣ ਇਨਵੈਸਟ ਪੰਜਾਬ ਯੂਨੀਫਾਈਡ ਰੈਗੂਲੇਟਰੀ ਮਾਡਲ ਨੂੰ ਪ੍ਰਦਰਸ਼ਿਤ ਕਰਦਾ ਹੈ ।

ਪ੍ਰਮੁੱਖ ਜਾਪਾਨੀ ਕੰਪਨੀਆਂ ਨੇ ਸੂਬੇ ਦੀਆਂ ਉਦਯੋਗ ਪੱਖੀ ਨੀਤੀਆਂ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਅਜਿਹੀ ਧਰਤੀ ਹੈ, ਜੋ ਸਾਹਸ, ਲਚਕੀਲਾਪਣ, ਸਖ਼ਤ ਮਿਹਨਤ, ਉੱਦਮਤਾ, ਰਚਨਾਤਮਕਤਾ ਅਤੇ ਭਾਈਚਾਰਕ ਸਾਂਝ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਭਾਰਤ ਦੇ ਵਿਕਾਸ ਵਿੱਚ, ਖਾਸ ਕਰਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਆਧੁਨਿਕ ਉਦਯੋਗ, ਤਕਨਾਲੋਜੀ ਅਤੇ ਵਿਸ਼ਵਵਿਆਪੀ ਸਹਿਯੋਗ ਪੱਖੋਂ ਮੋਹਰੀ ਕੇਂਦਰ ਬਣਨ ਲਈ ਨਵੇਂ ਦ੍ਰਿਸ਼ਟੀਕੋਣ ਨਾਲ ਅੱਗੇ ਵਧ ਰਿਹਾ ਹੈ ।

ਮੁੱਖ ਮੰਤਰੀ ਨੇ ਦਿੱਤਾ ਜਾਪਾਨੀ ਉਦਯੋਗ ਨਾਲ ਪੰਜਾਬ ਦੇ ਮਜ਼ਬੂਤ ਅਤੇ ਵਧ ਰਹੇ ਸਬੰਧਾਂ `ਤੇ ਜ਼ੋਰ

ਮੁੱਖ ਮੰਤਰੀ ਨੇ ਆਪਣੇ ਮੁੱਖ ਸੰਬੋਧਨ ਦੌਰਾਨ ਜਾਪਾਨੀ ਉਦਯੋਗ (Japanese industry) ਨਾਲ ਪੰਜਾਬ ਦੇ ਮਜ਼ਬੂਤ ਅਤੇ ਵਧ ਰਹੇ ਸਬੰਧਾਂ `ਤੇ ਜ਼ੋਰ ਦਿੱਤਾ ਅਤੇ ਜਾਪਾਨੀ ਕੰਪਨੀਆਂ ਨੂੰ ਪੰਜਾਬ ਦੇ ਉਦਯੋਗਿਕ ਬਦਲਾਅ ਦੇ ਅਗਲੇ ਪੜਾਅ ਦਾ ਹਿੱਸਾ ਬਣਨ ਲਈ ਨਿੱਘਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਜਾਪਾਨ ਵਿਸ਼ਵਾਸ, ਅਨੁਸ਼ਾਸਨ ਅਤੇ ਲੰਬੇ ਸਮੇਂ ਦੀ ਭਾਈਵਾਲੀ ਦੀਆਂ ਕਦਰਾਂ-ਕੀਮਤਾਂ ਸਾਂਝੀਆਂ ਕਰਦੇ ਹਨ, ਜੋ ਸੂਬੇ ਲਈ ਬਹੁਤ ਅਹਿਮ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਪਾਨੀ ਕੰਪਨੀਆਂ ਨੇ ਪੰਜਾਬ ਵਿੱਚ ਪਹਿਲਾਂ ਹੀ ਮਜ਼ਬੂਤ ਪਕੜ ਬਣਾਈ ਹੋਈ ਹੈ ।

ਜਾਪਾਨ ਦੀਆਂ ਕਈ ਮਸ਼ਹੂਰ ਕੰਪਨੀਆਂ ਨੇ ਦਿਖਾਇਆ ਹੈ ਪੰਜਾਬ ਵਿੱਚ ਆਪਣਾ ਭਰੋਸਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸਾਡੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਨਿਵੇਸ਼ਕਾਂ (Investors) ਲਈ ਇੱਕ ਸਥਿਰ ਅਤੇ ਭਰੋਸੇਮੰਦ ਮਾਹੌਲ ਯਕੀਨੀ ਬਣਾਉਣਾ ਹੈ। ਜਾਪਾਨੀ ਉਦਯੋਗ ਨਾਲ ਪੰਜਾਬ ਦੀ ਭਾਈਵਾਲੀ `ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਸਬੰਧ ਪਹਿਲਾਂ ਹੀ ਮਜ਼ਬੂਤ ਹਨ ਅਤੇ ਨਵੀਆਂ ਦਿਸ਼ਾਵਾਂ ਵੱਲ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਜਾਪਾਨ ਦੀਆਂ ਕਈ ਮਸ਼ਹੂਰ ਕੰਪਨੀਆਂ ਨੇ ਪੰਜਾਬ ਵਿੱਚ ਆਪਣਾ ਭਰੋਸਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਦੇ ਆਟੋਮੋਟਿਵ ਅਤੇ ਨਿਰਮਾਣ ਖੇਤਰ ਵਿੱਚ ਮਾਜ਼ਦਾ, ਸੁਮਿਤੋਮੋ, ਐਸਐਮਐਲ ਇਸੂਜ਼ੂ, ਯਾਨਮਾਰ, ਆਈਚੀ ਸਟੀਲ ਅਤੇ ਗੁਨਮਾ ਸੀਕੋ ਨੇ ਆਪਣੇ ਪੈਰ ਪਸਾਰੇ ਹਨ ।

ਪੈਕੇਜਿੰਗ ਅਤੇ ਉਦਯੋਗਿਕ ਉਤਪਾਦਾਂ ਵਿੱਚ ਟੋਪਨ ਅਤੇ ਓਜੀ ਹੋਲਡਿੰਗਜ਼ ਨੇ ਮਜ਼ਬੂਤ ਪਕੜ ਬਣਾਈ ਹੈ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਪੈਕੇਜਿੰਗ ਅਤੇ ਉਦਯੋਗਿਕ ਉਤਪਾਦਾਂ (Packaging and industrial products) ਵਿੱਚ ਟੋਪਨ ਅਤੇ ਓਜੀ ਹੋਲਡਿੰਗਜ਼ ਨੇ ਮਜ਼ਬੂਤ ਪਕੜ ਬਣਾਈ ਹੈ, ਜਦੋਂ ਕਿ ਰਸਾਇਣਾਂ ਅਤੇ ਪੇਂਟਾਂ ਵਿੱਚ ਕੰਸਾਈ ਨੈਰੋਲੈਕ ਅਤੇ ਨਿਸਾਨ ਕੈਮੀਕਲ ਨੇ ਸਫਲਤਾਪੂਰਵਕ ਪੈਰ ਪਸਾਰੇ ਹਨ। ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਅਤੇ ਮਸ਼ੀਨਰੀ ਵਿੱਚ, ਯਾਨਮਾਰ ਖੇਤੀਬਾੜੀ ਮਸ਼ੀਨਰੀ ਅਤੇ ਕਲਾਸ ਇੰਡੀਆ ਨੇ ਪੰਜਾਬ ਵਿੱਚ ਆਪਣਾ ਭਰੋਸਾ ਦਿਖਾਇਆ ਹੈ। ਪ੍ਰਚੂਨ ਅਤੇ ਖਪਤਕਾਰ ਉਤਪਾਦਾਂ ਵਿੱਚ, ਯੂਨੀਕਲੋ ਨੇ ਜਾਪਾਨੀ ਗੁਣਵੱਤਾ ਸਾਡੇ ਲੋਕਾਂ ਤੱਕ ਪਹੁੰਚਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਵਿੱਚ, ਮਿਤਸੁਈ ਐਂਡ ਕੰਪਨੀ ਵੱਲੋਂ ਸਾਡੇ ਗਰੀਨ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਇਹ ਭਾਈਵਾਲੀ ਸਥਿਰਤਾ, ਹੁਨਰ ਅਤੇ ਵਿਕਾਸ ਪ੍ਰਤੀ ਪੰਜਾਬ ਦੀ ਵਚਨਬੱਧਤਾ ਵਿੱਚ ਜਾਪਾਨੀ ਨਿਵੇਸ਼ਕ ਵੱਲੋਂ ਦਿਖਾਏ ਭਰੋਸੇ ਨੂੰ ਦਰਸਾਉਂਦੀ ਹੈ।

ਇਸ ਭਾਈਵਾਲ ਨੂੰ ਅੱਗੇ ਵਧਾਉਣ ਲਈ ਸਰਕਾਰ ਵੱਲੋਂ ਪੰਜਾਬ ਦੀਆਂ ਉਦਯੋਗਿਕ ਸਮਰੱਥਾਵਾਂ `ਤੇ ਪਾਇਆ ਜਾ ਰਿਹੈ ਚਾਨਣਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਭਾਈਵਾਲ ਨੂੰ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਉਦਯੋਗਿਕ ਸਮਰੱਥਾਵਾਂ `ਤੇ ਚਾਨਣਾ ਪਾਇਆ ਜਾ ਰਿਹਾ ਹੈ ਅਤੇ ਸਹਿਯੋਗ ਦੇ ਨਵੇਂ ਖੇਤਰਾਂ ਦੀ ਪੜਚੋਲ ਕੀਤੀ ਜਾ ਰਹੀ ਹੈ ਅਤੇ ਜਾਪਾਨੀ ਉਦਯੋਗ ਨਾਲ ਲੰਬੇ ਸਮੇਂ ਦੀ ਇਸ ਸਾਂਝ ਨੂੰ ਹੋਰ ਗੂੜ੍ਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਭਾਰਤ ਦੇ ਸਭ ਤੋਂ ਵੱਧ ਕਾਰੋਬਾਰ ਪੱਖੀ ਸੂਬਿਆਂ ਵਿੱਚੋਂ ਇੱਕ ਹੈ ਅਤੇ ਭਾਰਤ ਸਰਕਾਰ ਨੇ 2024 ਦੀ ਵਪਾਰ ਸੁਧਾਰ ਕਾਰਜ ਯੋਜਨਾ (ਬੀ. ਆਰ. ਏ. ਪੀ.) ਦਰਜਾਬੰਦੀ ਵਿੱਚ ਪੰਜਾਬ ਨੂੰ ਪਹਿਲਾ ਸਥਾਨ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਕਾਰੋਬਾਰ ਕਰਨ ਦੀ ਸੌਖ, ਪਾਰਦਰਸ਼ਤਾ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਦਰਸਾਉਂਦੀ ਹੈ ।

ਪੰਜਾਬ ਸਰਕਾਰ ਦਾ ਦ੍ਰਿਸ਼ਟੀਕੋਣ ਸਰਲ ਅਤੇ ਸਪੱਸ਼ਟ ਹੈ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਦ੍ਰਿਸ਼ਟੀਕੋਣ ਸਰਲ ਅਤੇ ਸਪੱਸ਼ਟ ਹੈ ਕਿ ਨੀਤੀ ਵਿੱਚ ਸਥਿਰਤਾ, ਤੁਰੰਤ ਫੈਸਲੇ ਲੈਣ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਲਿਆ ਕੇ ਪੰਜਾਬ ਨੂੰ ਵਿਸ਼ਵਵਿਆਪੀ ਉਦਯੋਗ ਲਈ ਪਸੰਦੀਦਾ ਸਥਾਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਦ੍ਰਿਸ਼ਟੀਕੋਣ ਭਾਈਵਾਲੀ ਅਤੇ ਉਦਯੋਗਾਂ ਨਾਲ ਮਿਲ ਕੇ ਕੰਮ ਕਰਨ, ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਅਤੇ ਇਹ ਯਕੀਨੀ ਬਣਾਉਣ `ਤੇ ਅਧਾਰਤ ਹੈ ਕਿ ਸਰਕਾਰ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਸੂਬੇ ਨੇ ਆਪਣੀ ਉਦਯੋਗਿਕ ਸਮਰੱਥਾ ਦਾ ਵਿਸਥਾਰ ਕਰ ਕੇ ਨਿਵੇਸ਼ ਲਈ ਨਵੇਂ ਰਸਤੇ ਖੋਲ੍ਹੇ ਹਨ ।

ਪੰਜਾਬ ਦਾ ਭਵਿੱਖ ਉੱਨਤ ਨਿਰਮਾਣ, ਗਤੀਸ਼ੀਲਤਾ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਵਿਸ਼ਵਵਿਆਪੀ ਸੇਵਾਵਾਂ `ਤੇ ਕੇਂਦਰਤ ਹੈ

ਸੂਬੇ ਵਿੱਚ ਉੱਭਰ ਰਹੀਆਂ ਨਵੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਜਾਪਾਨੀ ਕੰਪਨੀਆਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਉੱਨਤ ਨਿਰਮਾਣ, ਗਤੀਸ਼ੀਲਤਾ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਵਿਸ਼ਵਵਿਆਪੀ ਸੇਵਾਵਾਂ `ਤੇ ਕੇਂਦਰਤ ਹੈ। ਉਨ੍ਹਾਂ ਕਿਹਾ ਕਿ ਇਹ ਉਹ ਮੁੱਖ ਖੇਤਰ ਹਨ, ਜਿਸ ਵਿੱਚ ਜਾਪਾਨ ਦੀਆਂ ਸਮੱਰਥਾਵਾਂ ਅਤੇ ਪੰਜਾਬ ਦੀਆਂ ਸੰਭਾਵਨਾਵਾਂ ਕੁਦਰਤੀ ਤੌਰ `ਤੇ ਮੇਲ ਖਾਂਦੀਆਂ ਹਨ। ਉਨ੍ਹਾਂ ਨੇ ਨਿਵੇਸ਼ਕਾਂ ਨੂੰ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸੂਬੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਪ੍ਰਗਤੀ `ਤੇ ਚਾਨਣਾ ਪਾਵੇਗਾ ਅਤੇ ਪ੍ਰਮੁੱਖ ਉਦਯੋਗਿਕ ਦਿੱਗਜਾਂ ਨੂੰ ਇਕ ਮੰਚ `ਤੇ ਲਿਆਏਗਾ ਅਤੇ ਭਾਈਵਾਲੀ ਤੇ ਸਹਿਯੋਗ ਦੇ ਨਵੇਂ ਮੌਕਿਆਂ ਦੀ ਪੇਸ਼ਕਸ਼ ਕਰੇਗਾ ।

ਪੰਜਾਬ ਅਤੇ ਜਾਪਾਨ ਵਿਸ਼ਵਾਸ, ਗੁਣਵੱਤਾ ਅਤੇ ਲੰਬੇ ਸਮੇਂ ਦੀ ਵਚਨਬੱਧਤਾ ਦੀਆਂ ਕਦਰਾਂ-ਕੀਮਤਾਂ ਸਾਂਝੀਆਂ ਕਰਦੇ ਹਨ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਜਾਪਾਨ ਵਿਸ਼ਵਾਸ, ਗੁਣਵੱਤਾ ਅਤੇ ਲੰਬੇ ਸਮੇਂ ਦੀ ਵਚਨਬੱਧਤਾ ਦੀਆਂ ਕਦਰਾਂ-ਕੀਮਤਾਂ ਸਾਂਝੀਆਂ ਕਰਦੇ ਹਨ ਅਤੇ ਸੂਬਾ ਸਰਕਾਰ ਇਸ ਰਿਸ਼ਤੇ ਨੂੰ ਹੋਰ ਗੂੜ੍ਹਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਮਜ਼ਬੂਤ ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਰਾਹੀਂ ਖੁਸ਼ਹਾਲ ਭਵਿੱਖ ਸਿਰਜਣ ਲਈ ਦ੍ਰਿੜ੍ਹ ਹੈ। ਨਿਵੇਸ਼ਕਾਂ ਦਾ ਧੰਨਵਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਉਨ੍ਹਾਂ ਦੇ ਨਿਰੰਤਰ ਸਬੰਧਾਂ ਲਈ ਉਨ੍ਹਾਂ ਤੋਂ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਇਸ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਡਿਜੀਟਲ ਪਲੇਟਫਾਰਮ ਹੁਣ 45 ਕੰਮਕਾਜੀ ਦਿਨਾਂ ਦੇ ਅੰਦਰ ਗਾਰੰਟੀਸ਼ੁਦਾ ਪ੍ਰਵਾਨਗੀਆਂ ਦੇ ਨਾਲ-ਨਾਲ 200 ਤੋਂ ਵੱਧ ਕਾਰੋਬਾਰੀ ਸੇਵਾਵਾਂ ਪ੍ਰਦਾਨ ਕਰਦਾ ਹੈ, ਜਿਸ ਵਿੱਚ ਕਾਨੂੰਨੀ ਤੌਰ `ਤੇ ਲਾਗੂ ਹੋਣ ਵਾਲੀਆਂ ਆਟੋ-ਡੀਮਡ ਪ੍ਰਵਾਨਗੀਆਂ ਸ਼ਾਮਲ ਹਨ ।

ਪੰਜਾਬ ਵੱਲੋਂ 1.39 ਲੱਖ ਕਰੋੜ ਰੁਪਏ ਤੋਂ ਵੱਧ ਦੇ ਉਦਯੋਗਿਕ ਨਿਵੇਸ਼ਾਂ ਨੂੰ ਆਕਰਸ਼ਿਤ ਕੀਤਾ ਗਿਆ ਹੈ

ਉਨ੍ਹਾਂ ਨੇ ਨਿਵੇਸ਼ਕਾਂ ਲਈ ਵਿਸ਼ਵ ਪੱਧਰੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਉਦਯੋਗ ਅਤੇ ਵਣਜ, ਇੰਵੈਸਟਮੈਂਟ ਪ੍ਰਮੋਸ਼ਨ, ਬਿਜਲੀ ਅਤੇ ਪਰਵਾਸੀ ਭਾਰਤੀ ਮਾਮਲਿਆਂ ਵਿੱਚ ਕੀਤੇ ਗਏ ਸੁਧਾਰਾਂ ਨੂੰ ਉਜਾਗਰ ਕੀਤਾ । ਮੰਤਰੀ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਪੰਜਾਬ ਵੱਲੋਂ 1.39 ਲੱਖ ਕਰੋੜ ਰੁਪਏ ਤੋਂ ਵੱਧ ਦੇ ਉਦਯੋਗਿਕ ਨਿਵੇਸ਼ਾਂ ਨੂੰ ਆਕਰਸਿ਼ਤ ਕੀਤਾ ਗਿਆ ਹੈ, ਜਿਸ ਨਾਲ 5.09 ਲੱਖ ਨੌਕਰੀਆਂ ਪੈਦਾ ਹੋਈਆਂ ਹਨ । ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗਿਕ ਅਤੇ ਨਵਿਆਉਣਯੋਗ ਊਰਜਾ ਸਬੰਧੀ ਭਵਿੱਖੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ 5,000 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ।

ਜੇਟਰੋ ਅਤੇ ਦੂਤਾਵਾਸ ਦੇ ਅਧਿਕਾਰੀਆਂ ਨੇ ਕੀਤੀ ਪੰਜਾਬ ਦੀ ਸਰਗਰਮ ਪਹੁੰਚ ਦੀ ਸ਼ਲਾਘਾ

ਇਸ ਦੌਰਾਨ ਜਾਪਾਨੀ ਅਤੇ ਇੰਡੋ-ਜਾਪਾਨੀ ਉਦਯੋਗਪਤੀਆਂ, ਜਿਨ੍ਹਾਂ ਵਿੱਚ ਯਾਨਮਾਰ ਹੋਲਡਿੰਗਜ਼ ਅਤੇ ਟੀ. ਟੀ. ਸੀ. ਗਰੁੱਪ ਦੇ ਸੀਨੀਅਰ ਪ੍ਰਤੀਨਿਧ ਸ਼ਾਮਲ ਸਨ, ਨੇ ਪੰਜਾਬ ਵਿੱਚ ਕੰਮ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ, ਮਨੁੱਖੀ ਪੂੰਜੀ ਦੀ ਗੁਣਵੱਤਾ, ਸਹਾਇਕ ਨੀਤੀਗਤ ਵਾਤਾਵਰਣ ਪ੍ਰਣਾਲੀ ਅਤੇ ਇਨਵੈਸਟ ਪੰਜਾਬ ਵੱਲੋਂ ਦਿੱਤੀਆਂ ਜਾਂਦੀਆਂ ਨਿਰਵਿਘਨ ਸਹੂਲਤਾਂ `ਤੇ ਚਾਨਣਾ ਪਾਇਆ । ਜੇਟਰੋ ਅਤੇ ਦੂਤਾਵਾਸ ਦੇ ਅਧਿਕਾਰੀਆਂ ਨੇ ਪੰਜਾਬ ਦੀ ਸਰਗਰਮ ਪਹੁੰਚ ਦੀ ਸ਼ਲਾਘਾ ਕੀਤੀ ਅਤੇ ਉਦਯੋਗਿਕ ਵਫ਼ਦ, ਬੀ 2 ਬੀ ਮੈਚਮੇਕਿੰਗ, ਐਸ. ਐਮ. ਈ. ਭਾਈਵਾਲੀ ਅਤੇ ਨਿਰਮਾਣ, ਲੌਜਿਸਟਿਕਸ, ਨਵਿਆਉਣਯੋਗ ਊਰਜਾ, ਡਿਜੀਟਲ ਪਰਿਵਰਤਨ, ਅਤੇ ਖੇਤੀਬਾੜੀ-ਤਕਨਾਲੋਜੀ ਵਰਗੇ ਖੇਤਰਾਂ ਵਿੱਚ ਸੰਭਾਵੀ ਖੇਤਰ-ਵਿਸ਼ੇਸ਼ ਭਾਈਵਾਲੀ ਬਾਰੇ ਗੱਲਬਾਤ ਕੀਤੀ ।

Read More : ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ : ਸੰਜੀਵ ਅਰੋੜਾ

ਐਚ. ਆਰ. 88-ਬੀ. 8888 ਨੰਬਰ ਹਰਿਆਣਾ ਵਿਚ ਵਿਕਿਆ 1 ਕਰੋੜ 17 ਲੱਖ ਦਾ

0
Fancy Number

ਚੰਡੀਗੜ੍ਹ, 27 ਨਵੰਬਰ 2025 : ਭਾਰਤ ਦੀਆਂ ਵੱਖ-ਵੱਖ ਸਟੇਟਾਂ ਅਤੇ ਜਿ਼ਲਿਆਂ ਦੇ ਟ੍ਰਾਂਸਪੋਰਟ ਵਿਭਾਗਾਂ ਵਲੋਂ ਫੈਂਸੀ ਨੰਬਰਾਂ (Fancy numbers) ਦੀ ਲਗਾਈ ਜਾਂਦੀ ਬੋਲੀ ਦੇ ਚਲਦਿਆਂ ਹਾਲ ਹੀ ਵਿਚ ਹਰਿਆਣਾ (Haryana) ਵਿਚ ਐਚ. ਆਰ. 88-ਬੀ. 8888 (H. R. 88-B. 8888) ਫੈਂਸੀ ਨੰਬਰ 1 ਕਰੋੜ 17 ਲੱਖ ਰੁਪਏ ਵਿਚ ਵਿਕਣ ਦੀ ਗੱਲ ਸਾਹਮਣੇ ਆਈ ਹੈ ।

ਕਿਸ ਨੇ ਖਰੀਦਆ ਹੈ ਇਹ ਤੇ ਇੰਨੇ ਵਿਚ ਨੰਬਰ

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਵਿਅਕਤੀ ਵਲੋਂ ਉਪਰੋਕਤ ਨੰਬਰ ਇੰਨੇ ਮਹਿੰਗੇ ਮੁੱਲ੍ਹ ਤੇ ਬੋਲੀ ਲਗਾ ਕੇ ਖਰੀਦਿਆ ਗਿਆ ਹੈ ਦਾ ਸਿਰਫ਼ ਨਾਮ ਹੀ ਸਾਹਮਣੇ ਆਇਆ ਹੈ । ਉਸ ਵਿਅਕਤੀ ਦਾ ਨਾਮ ਸੁਧੀਰ (Sudhir) ਹੈ ਤੇ ਉਸ ਵਲੋਂ ਬੋਲੀ ਵਿਚ ਹਿੱਸਾ ਲੈਣ ਲਈ ਵਿਭਾਗ ਵਲੋਂ ਤੈਅ ਕੀਤੀ ਜਾਂਦੀ ਬੋਲੀ ਲਈ ਲੋੜੀਂਦੀ ਰਕਮ 10 ਹਜ਼ਾਰ ਰੁਪਏ ਦੇ ਕੇ ਬੋਲੀ ਵਿਚ ਸ਼ਮੂਲੀਅਤ ਕੀਤੀ ਅਤੇ ਹੁਣ ਸਭ ਤੋਂ ਉਚੀ ਬੋਲੀ ਲਗਾ ਕੇ ਹਰਿਆਣਾ ਨੰਬਰ ਨੂੰ 1 ਕਰੋੜ 17 ਲੱਖ ਰੁਪਏ (1 crore 17 lakh rupees ) ਵਿਚ ਖਰੀਦ ਲਿਆ ਹੈ ।

ਵਿਭਾਗੀ ਨਿਯਮਾਂ ਮੁਤਾਬਕ ਬੋਲੀ ਤੋਂ ਹਫ਼ਤੇ ਅੰਦਰ ਜਮ੍ਹਾ ਕਰਵਾਉਣੀ ਹੋਵੇਗੀ ਰਕਮ

ਸੁਧੀਰ ਨਾਮ ਦੇ ਜਿਸ ਵਿਅਕਤੀ ਨੇ ਬੋਲੀ ਲਗਾ ਕੇ ਫੈਂਸੀ ਨੰਬਰ ਦੀ ਖਰੀਦ ਕੀਤੀ ਹੈ ਨੂੰ ਵਿਭਾਗ ਕੋਲ ਨੰਬਰ ਦਾ ਕਾਨੂੰਨੀ ਹੱਕ ਪ੍ਰਾਪਤ ਕਰਨ ਲਈ ਦਿੱਤੀ ਗਈ ਬੋਲੀ ਦੀ ਰਕਮ ਅਗਲੇ ਹਫ਼ਤੇ ਤਕ ਜਮ੍ਹਾ ਕਰਵਾਉਣੀ ਹੈ । ਉਸ ਤੋਂ ਬਾਅਦ ਹੀ ਨੰਬਰ ਨੂੰ ਵੇਚਿਆ ਮੰਨਿਆ ਜਾਵੇਗਾ ।

Read More : ਪੀ. ਬੀ. 01 ਡੀ. ਬੀ. 0001 ਨੰਬਰ ਸ਼ੌਂਕ ਦੇ ਚਲਦਿਆਂ ਵਿਕਿਆ 22. 58 ਲੱਖ ਵਿਚ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ. ਐਸ. ਆਈ. ਗ੍ਰਿਫ਼ਤਾਰ

0
Vigilance Bureau

ਚੰਡੀਗੜ੍ਹ, 27 ਨਵੰਬਰ, 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਭੋਗਪੁਰ, ਜਿ਼ਲ੍ਹਾ ਜਲੰਧਰ ਵਿਖੇ ਤਾਇਨਾਤ ਏ. ਐਸ. ਆਈ. (A. S. I.) ਜਸਵਿੰਦਰ ਸਿੰਘ ਨੂੰ 5 ਲੱਖ ਰੁਪਏ ਦੀ ਰਿਸ਼ਵਤ ਮੰਗਣ (Asking for a bribe) ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ ।

ਕੀ ਦੱਸਿਆ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ

ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ (Chief Minister Anti-Corruption Action Line Portal) `ਤੇ ਜਲੰਧਰ ਸ਼ਹਿਰ ਦੇ ਮਕਸੂਦਾਂ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਤੋਂ ਬਾਅਦ ਕੀਤੀ ਗਈ ਹੈ । ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਿ਼ਕਾਇਤਕਰਤਾ ਨੂੰ ਥਾਣਾ ਭੋਗਪੁਰ ਵਿਖੇ ਦਰਜ ਇੱਕ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ । ਉਸ ਮਾਮਲੇ ਦੇ ਜਾਂਚ ਅਧਿਕਾਰੀ ਵਜੋਂ ਏ. ਐਸ. ਆਈ. ਜਸਵਿੰਦਰ ਸਿੰਘ ਨੇ ਸਿ਼ਕਾਇਤਕਰਤਾ (Complainant) ਨੂੰ ਗ੍ਰਿਫ਼ਤਾਰ ਨਾ ਕਰਨ, ਪਿਸਤੌਲ ਦੀ ਬਰਾਮਦਗੀ ਨਾ ਦਿਖਾਉਣ ਅਤੇ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੁਰਜੀਤ ਸਿੰਘ ਲਈ ਹੋਰ ਪੁਲਸ ਰਿਮਾਂਡ ਨਾ ਮੰਗਣ ਵਾਸਤੇ ਐਸ. ਐਚ. ਓ. ਰਾਜੇਸ਼ ਕੁਮਾਰ ਦੇ ਨਾਮ `ਤੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ । ਸਿ਼ਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਸੀ ਜਦੋਂ ਦੋਸ਼ੀ ਏ. ਐਸ. ਆਈ. 5 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ।

ਸਿ਼ਕਾਇਤਕਰਤਾ ਦੀ ਬੇਨਤੀ `ਤੇ ਰਿਸ਼ਵਤ ਦੀ ਰਕਮ ਘਟਾ ਕੇ ਕਰ ਦਿੱਤੀ ਗਈ ਸੀ ਦੋ ਲੱਖ

ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਦੀ ਬੇਨਤੀ `ਤੇ ਰਿਸ਼ਵਤ ਦੀ ਰਕਮ ਨੂੰ ਘਟਾ ਕੇ 2 ਲੱਖ ਰੁਪਏ ਕਰ ਦਿੱਤਾ ਗਿਆ ਸੀ । ਜਾਂਚ ਦੌਰਾਨ ਐਸ. ਐਚ. ਓ. ਰਾਜੇਸ਼ ਕੁਮਾਰ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਬੰਧੀ ਕੋਈ ਸਬੂਤ ਨਹੀਂ ਮਿਲਿਆ । ਅਗਲੇਰੀ ਜਾਂਚ ਦੌਰਾਨ ਐਸ. ਐਚ. ਓ. ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ।

Read More : ਵਿਜੀਲੈਂਸ ਵੱਲੋਂ ਬਟਾਲਾ ਨਿਗਮ ਕਮਿਸ਼ਨਰ-ਕਮ-ਐਸ. ਡੀ. ਐਮ. ਗ੍ਰਿਫਤਾਰ

ਪਾਕਿਸਤਾਨੀ ਪ੍ਰੇਮੀ ਜੋੜਾ ਭੱਜ ਕੇ ਪਹੁੰਚਿਆ ਕੱਛ

0
Pakistani citizen

ਕੱਛ (ਗੁਜਰਾਤ), 27 ਨਵੰਬਰ 2025 : ਪਾਕਿਸਤਾਨੀ ਨਾਗਰਿਕ (Pakistani citizen) ਅਤੇ ਉਸਦੀ ਪ੍ਰੇਮਿਕਾ ਕਥਿਤ ਤੌਰ `ਤੇ ਆਪਣੇ ਘਰੋਂ ਭੱਜਣ ਤੋਂ ਬਾਅਦ ਗੁਜਰਾਤ ਦੇ ਕੱਛ ਜਿ਼ਲੇ ਵਿਚ ਭਾਰਤ-ਪਾਕਿਸਤਾਨ ਸਰਹੱਦ (India-Pakistan border) `ਤੇ ਪਹੁੰਚ ਗਏ । ਇਹ ਜੋੜਾ ਪੈਦਲ ਹੀ ਇੱਥੇ ਪਹੁੰਚਿਆ ਸੀ । ਪੁਲਸ ਅਨੁਸਾਰ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ ਤੋਂ ਬਾਅਦ ਇਥੇ ਪਹੁੰਚੇ ਪੋਪਟ (24) ਅਤੇ ਗੌਰੀ (20) ਨੂੰ ਸੀਮਾ ਸੁਰੱਖਿਆ ਫੋਰਸ (Border Security Force) (ਬੀ. ਐੱਸ. ਐੱਫ.) ਦੇ ਜਵਾਨਾਂ ਨੇ ਹਿਰਾਸਤ ਵਿਚ ਲੈ ਲਿਆ ।

ਪਰਿਵਾਰਕ ਮੈਂਬਰਾਂ ਦੇ ਵਿਆਹ ਦੇ ਵਿਰੁੱਧ ਹੋਣ ਕਾਰਨ ਜੋੜੇ ਨੇ ਚੁੱਕਿਆ ਅਜਿਹਾ ਕਦਮ

ਬਾਲਾਸਰ ਪੁਲਸ ਸਟੇਸ਼ਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਦੋਵੇਂ ਰਾਤ ਨੂੰ ਅੰਤਰਰਾਸ਼ਟਰੀ ਸਰਹੱਦ (International border) ਤੋਂ 8 ਕਿਲੋਮੀਟਰ ਦੂਰ ਪਾਕਿਸਤਾਨ ਵਿਚ ਸਥਿਤ ਆਪਣੇ ਪਿੰਡ ਭੱਜੇ ਸਨ । ਅਧਿਕਾਰੀ ਦੇ ਅਨੁਸਾਰ ਪੁੱਛਗਿੱਛ ਦੌਰਾਨ ਜੋੜੇ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਪਰਿਵਾਰ ਉਨ੍ਹਾਂ ਦੇ ਵਿਆਹ ਦੇ ਵਿਰੁੱਧ ਸਨ, ਜਿਸ ਕਾਰਨ ਉਹ ਉਥੋਂ ਭੱਜ ਆਏ ਹਨ । ਸਬੰਧਤ ਏਜੰਸੀਆਂ ਮਾਮਲੇ ਦੀ ਜਾਂਚ ਕਰਨਗੀਆਂ । ਇਸ ਸਮੇਂ ਕੋਈ ਐੱਫ. ਆਈ. ਆਰ. ਦਰਜ ਨਹੀਂ ਕੀਤੀ ਗਈ ਹੈ ।

Read More : ਪਾਕਿਸਤਾਨੀ ਫੌਜ ਮੁਖੀ ਨੇ ਟਰੰਪ ਨੂੰ ਨੋਬਲ ਪੁਰਸਕਾਰ ਦੇਣ ਦੀ ਕੀਤੀ ਮੰਗ

ਵਿਜੀਲੈਂਸ ਨੇ ਕੀਤਾ ਬਿਕਰਮ ਸਿੰਘ ਮਜੀਠੀਆ ਮਾਮਲੇ ਵਿਚ ਧਾਰਾ ਵਿਚ ਵਾਧਾ

0
Bikram Singh Majithia

ਚੰਡੀਗੜ੍ਹ, 27 ਨਵੰਬਰ 2025 : ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਜੋ ਕਿ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਜੇਲ ਵਿਚ ਹਨ ਦੇ ਮਾਮਲੇ ਵਿਚ ਵਿਜੀਲੈਂਸ ਨੇ ਨਵੀਂ ਕਾਰਵਾਈ ਕਰਦਿਆਂ ਧਾਰਾ 120 ਲਾਗੂ ਕਰ ਦਿੱਤੀ ਹੈ । ਜਿਸ ਨਾਲ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਪਹਿਲਾਂ ਨਾਲੋਂ ਹੋਰ ਜਿ਼ਆਦਾ ਵਧਦੀਆਂ ਨਜ਼ਰ ਆ ਰਹੀਆਂ ਹਨ ।

ਵਿਜੀਲੈਂਸ ਨੇ ਧਾਰਾ ਲਾਗੂ ਕਰਨ ਵਾਲੀ ਜਾਣਕਾਰੀ ਦੇ ਦਿੱਤੀ ਹੈ ਅਦਾਲਤ ਨੂੰ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਵਿਜੀਲੈਂਸ ਵਿਭਾਗ (Vigilance Department of Punjab) ਨੇ ਬਿਕਰਮ ਮਜੀਠੀਆ ਮਾਮਲੇ ਵਿਚ ਜੋ ਧਾਰਾ 120 ਲਾਗੂ ਕਰਨ ਦੀ ਕਾਰਵਾਈ ਅਮਲ ਵਿਚ ਲਿਆਂਦੀ ਹੈ ਸਬੰਧ ਜਾਣਕਾਰੀ ਮੋਹਾਲੀ ਦੀ ਵਿਸ਼ੇਸ਼ ਅਦਾਲਤ (Mohali Special Court) ਨੂੰ ਦੇ ਦਿੱਤੀ ਹੈ । ਵਿਜੀਲੈਂਸ ਵਲੋਂ ਲਗਾਈ ਗਈ ਉਕਤ ਧਾਰਾ 120 (Article 120) ਜਿਸਨੂੰ ਅਪਰਾਧਿਕ ਸਾਜਿ਼ਸ਼ ਵੀ ਕਿਹਾ ਜਾਂਦਾ ਹੈ, ਦਾ ਨਾਮ ਪਹਿਲਾਂ ਹੀ ਦਰਜ ਕੀਤਾ ਜਾ ਚੁੱਕਾ ਹੈ । ਇਸ ਦੌਰਾਨ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਵਿਰੁੱਧ 29 ਨਵੰਬਰ ਤੱਕ ਗ੍ਰਿਫ਼ਤਾਰੀ ਵਾਰੰਟ ਵੀ ਪ੍ਰਾਪਤ ਕਰ ਲਿਆ ਹੈ ।

ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਰਾਖਵਾਂ ਫੈਸਲਾ ਕਦੇ ਵੀ ਹੈ ਆ ਸਕਦਾ

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਤੇ ਫੈਸਲਾ ਕਿਸੇ ਵੀ ਸਮੇਂ ਐਲਾਨਿਆ ਜਾ ਸਕਦਾ ਹੈ । ਕਿਉਂਕਿ ਇਸ ਮਾਮਲੇ ਵਿੱਚ ਅਦਾਲਤੀ ਸੁਣਵਾਈ ਪੂਰੀ ਹੋ ਗਈ ਹੈ । ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ, ਜਿਸਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ । ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਵਿਚਕਾਰ ਲਗਭਗ 15 ਦਿਨਾਂ ਤੋਂ ਜ਼ਮਾਨਤ ਪਟੀਸ਼ਨ ‘ਤੇ ਵਿਆਪਕ ਬਹਿਸ ਹੋ ਰਹੀ ਹੈ ।

Read More : ਵਿਸ਼ੇਸ਼ ਅਦਾਲਤ ਨੇ ਦਿੱਤੇ ਮਜੀਠੀਆ ਦੇ ਕਰੀਬੀ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ

ਫਾਜਿਲਕਾ ਵਿਖੇ ਬੱਸ ਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਵਿਚ 2 ਦੀ ਮੌਤ

0
Accident

ਫਾਜਿਲਕਾ, 27 ਨਵੰਬਰ 2025 : ਪੰਜਾਬ ਦੇ ਜਿ਼ਲਾ ਫਾਜਿ਼ਲਕਾ (Fazilka) ਦੇ ਟਾਹਲੀਵਾਲਾ ਪਿੰਡ ਨੇੜੇ ਇੱਕ ਬੱਸ ਅਤੇ ਟਰੱਕ (Bus and truck) ਵਿਚਕਾਰ ਹੋਈ ਟੱਕਰ (Collision) ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ।

ਟੱਕਰ ਓਵਰਟੇਕ ਕਰਦੇ ਵੇਲੇ ਹੋਈ

ਫਾਜਿ਼ਲਕਾ ਸਿਵਲ ਹਸਪਤਾਲ ਦੇ ਡਾਕਟਰ ਕਰਨ ਨੇ ਦੱਸਿਆ ਕਿ ਓਵਰਟੇਕ ਕਰਦੇ ਸਮੇਂ ਬੱਸ ਅਤੇ ਟਰੱਕ ਵਿਚਕਾਰ ਟੱਕਰ ਹੋਈ । ਲਗਭਗ 15 ਤੋਂ 16 ਲੋਕ ਜ਼ਖਮੀ (Injured) ਹੋ ਗਏ । ਦੋ ਲੋਕਾਂ ਨੂੰ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ । ਬਾਕੀ ਮਰੀਜ਼ਾਂ ਦੀ ਹਾਲਤ ਸਥਿਰ ਹੈ । ਅਸੀਂ ਇੱਕ ਮਰੀਜ਼ ਨੂੰ ਨਿਊਰੋਲੋਜਿਸਟ ਕੋਲ ਰੈਫਰ ਕਰ ਦਿੱਤਾ ਹੈ, ਜਿਸਦੀ ਹਾਲਤ ਸਿਰ ਵਿੱਚ ਸੱਟ ਲੱਗਣ ਕਾਰਨ ਗੰਭੀਰ ਹੈ ।

Read More : ਪੀ. ਆਰ. ਟੀ. ਸੀ. ਤੇ ਇੰਡੋ ਕੈਨੇਡੀਅਨ ਬੱਸ ਦੀ ਹੋਈ ਟੱਕਰ

ਨਸ਼ੀਲੇ ਪਦਾਰਥ ਦੀ ਜ਼ਬਤੀ ਮਾਮਲੇ ਵਿਚ ਅਭਿਨੇਤਾ ਸਿਧਾਂਤ ਕਪੂਰ ਤੋਂ ਹੋਈ ਪੁੱਛਗਿੱਛ

0
Sidhant Kapoor

ਮੁੰਬਈ, 27 ਨਵੰਬਰ 2025 : ਬਾਲੀਵੁੱਡ ਅਭਿਨੇਤਾ-ਨਿਰਦੇਸ਼ਕ ਸਿਧਾਂਤ ਕਪੂਰ (Bollywood actor-director Siddhant Kapoor) ਨਸ਼ੇ ਵਾਲੇ ਪਦਾਰਥ ਦੀ ਜ਼ਬਤੀ ਦੇ ਮਾਮਲੇ `ਚ ਮੁੰਬਈ ਪੁਲਸ (Mumbai Police) ਦੇ ਸਾਹਮਣੇ ਪੇਸ਼ ਹੋਏ । ਅਧਿਕਾਰੀਆਂ ਨੇ ਦੱਸਿਆ ਕਿ ਅਭਿਨੇਤਾ ਸ਼ਕਤੀ ਕਪੂਰ ਦੇ ਬੇਟੇ ਤੇ ਅਭਿਨੇਤਰੀ ਸ਼ਰਧਾ ਕਪੂਰ ਦੇ ਭਰਾ ਸਿਧਾਂਤ ਇੱਥੇ ਐਂਟੀ-ਨਾਰਕੋਟਿਕਸ ਸੈੱਲ (ਏ. ਐੱਨ. ਸੀ.) ਦੀ ਘਾਟਕੋਪਰ ਇਕਾਈ `ਚ ਪਹੁੰਚੇ ਜਿੱਥੇ ਅਧਿਕਾਰੀਆਂ ਨੇ ਉਨ੍ਹਾਂ ਦਾ ਬਿਆਨ ਦਰਜ ਕੀਤਾ ।

ਇਨਫਲੂਐਂਸਰ ਓਰਹਾਨ ਅਵਤਰਾਮਣੀ ਉਰਫ਼ ਓਰੀ ਨੂੰ ਵੀ ਕੀਤਾ ਹੈ ਤਲਬ

ਏ. ਐੱਨ. ਸੀ. ਨੇ ਸਿਧਾਂਤ ਨੂੰ ਪੁੱਛਗਿੱਛ ਲਈ ਉਨ੍ਹਾਂ ਤੋਂ ਇਲਾਵਾ ਸੋਸ਼ਲ ਮੀਡੀਆ ਇਨਫਲੂਐਂਸਰ ਓਰਹਾਨ ਅਵਤਰਾਮਣੀ ਉਰਫ ਓਰੀ ਨੂੰ ਵੀ ਤਲਬ ਕੀਤਾ ਹੈ । ਐਂਟੀ-ਨਾਰਕੋਟਿਕਸ ਸੈੱਲ (Anti-narcotics cell) ਦੀ ਘਾਟਕੋਪਰ ਇਕਾਈ ਨੇ ਬਾਲੀਵੁੱਡ ਦੀਆਂ 2 ਹਸਤੀਆਂ ਨੂੰ ਸੰਮਨ ਭੇਜੇ ਕਿਉਂਕਿ ਉਨ੍ਹਾਂ ਦੇ ਨਾਂ 252 ਕਰੋੜ ਰੁਪਏ ਦੇ ਮੈਫੇਡ੍ਰੋਨ ਜ਼ਬਤੀ ਮਾਮਲੇ ਦੇ ਮੁੱਖ ਮੁਲਜ਼ਮ ਮੁਹੰਮਦ ਸਲੀਮ ਮੁਹੰਮਦ ਸੁਹੈਲ ਸ਼ੇਖ ਨਾਲ ਪੁੱਛਗਿੱਛ `ਚ ਸਾਹਮਣੇ ਆਏ ਸਨ ।

Read More : ਮੁੰਬਈ ਪੁਲਸ ਨੇ ਕੀਤਾ ਦੇਸ਼ ਦੇ ਸਭ ਤੋਂ ਵੱਡੇ ਡਿਜ਼ੀਟਲ ਘੁਟਾਲੇ ਦਾ ਪਰਦਾ ਫਾਸ਼

ਸ਼ੋ੍ਮਣੀ ਅਕਾਲੀ ਦਲ ਨੇ ਕੀਤਾ ਹਲਕਾ ਇੰਚਾਰਜਾਂ ਦਾ ਐਲਾਨ

0
Shiromani Akali Dal

ਚੰਡੀਗੜ੍ਹ, 27 ਨਵੰਬਰ 2025 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿ਼ਲਾ ਪਟਿਆਲਾ ਦੇ 3 ਹਲਕਾ ਇੰਚਾਰਜਾਂ (Constituency in-charges,), ਜਿਲਾ ਸੰਗਰੂਰ ਦੇ ਧੂਰੀ ਤੇ ਜਿ਼ਲਾ ਮੋਗਾ ਦੇ ਨਿਹਾਲ ਸਿੰਘ ਵਾਲਾ ਦਾ ਐਲਾਨ ਕਰ ਦਿੱਤਾ । ਇਸ ਦੇ ਨਾਲ ਹੀ ਪਟਿਆਲਾ ਦੇ ਹਲਕਾ ਸਨੌਰ `ਚ ਪਾਰਟੀ ਦੇ ਕੰਮਕਾਜ ਨੂੰ ਬੇਹਤਰ ਤਰੀਕੇ ਨਾਲ ਚਲਾਉਣ ਲਈ 4 ਮੈਂਬਰੀ ਕਮੇਟੀ (4-member committee) ਦਾ ਐਲਾਨ ਵੀ ਕੀਤਾ ।

ਸੁਖਬੀਰ ਬਾਦਲ ਨੇ ਦੱਸੇ ਹੋਰ ਅਹੁਦੇਦਾਰਾਂ ਦੇ  ਨਾਮ

ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਦੱਸਿਆ ਕਿ ਸੁਰਜੀਤ ਸਿੰਘ ਗੜ੍ਹੀ ਮੈਂਬਰ ਐੱਸ. ਜੀ. ਪੀ. ਸੀ. ਹਲਕਾ ਰਾਜਪੁਰਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਲਕਾ ਘਨੌਰ, ਜਗਮੀਤ ਸਿੰਘ ਹਰਿਆਊ ਹਲਕਾ ਸਮਾਣਾ ਦੇ ਹਲਕਾ ਇੰਚਾਰਜ ਹੋਣਗੇ । ਰਣਜੀਤ ਸਿੰਘ ਰੰਧਾਵਾ ਕਾਤਰੋਂ ਧੂਰੀ ਦੇ ਹਲਕਾ ਇੰਚਾਰਜ ਹੋਣਗੇ ਤੇ ਰਾਜਵਿੰਦਰ ਸਿੰਘ ਧਰਮਕੋਟ ਨਿਹਾਲ ਸਿੰਘ ਵਾਲ਼ਾ ਐੱਸ. ਸੀ. ਦੇ ਹਲਕਾ ਇੰਚਾਰਜ ਹੋਣਗੇ । ਪਟਿਆਲਾ ਦੇ ਹਲਕਾ ਸਨੌਰ `ਚ ਪਾਰਟੀ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਜਿਸ `ਚ ਕ੍ਰਿਸ਼ਨ ਸਿੰਘ ਕੰਬੋਜ, ਫੌਜਇੰਦਰ ਸਿੰਘ ਮੁਖਮੈਲਪੁਰ, ਰਜਿੰਦਰ ਸਿੰਘ ਵਿਰਕ ਤੇ ਜਸਪਾਲ ਸਿੰਘ ਬਿੱਟੂ ਚੱਠਾ ਦੇ ਨਾਂ ਸ਼ਾਮਲ ਹਨ ।

Read More : ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

5Gringo Casino im Detail: Lizenz, Bonus‑System und Spieler‑Erlebnis im Vergleich

0

Beim Durchforsten des deutschen Online‑Casino‑Marktes stoßen Spieler schnell auf zahlreiche Anbieter. Die Auswahl wird noch schwieriger, wenn man neben klassischen Zahlungsmethoden auch Kryptowährungen nutzen möchte. In diesem Beitrag vergleichen wir die wichtigsten Kriterien, die ein seriöses Casino auszeichnen, und prüfen, wie 5Gringo Casino in jedem Bereich abschneidet. Wir gehen dabei auf Lizenzierung, Spielangebot, Bonusstruktur, Zahlungsoptionen, mobile Nutzung und Kundensupport ein – alles, was ein Spieler vor der Registrierung wissen sollte.

Lizenz und Sicherheit

Kriterium 5Gringo Casino Konkurrenz A Konkurrenz B
Lizenzbehörde Malta Gaming Authority (MGA) Curacao eGaming UK Gambling Commission
SSL‑Verschlüsselung TLS 1.3, 256‑Bit TLS 1.2, 128‑Bit TLS 1.3, 256‑Bit
Spielerschutz‑Tools Selbstausschluss, Einzahlungslimit Nur Selbstausschluss Einzahlungslimit, Reality‑Check

Warum ist das wichtig? Eine Lizenz der MGA gilt in der EU als Goldstandard. Sie garantiert faire Spielbedingungen, regelmäßige Audits und einen zuverlässigen Spielerschutz. Wer also auf Sicherheit Wert legt, sollte ein Casino mit einer soliden Lizenz bevorzugen.

Spielangebot und Software‑Partner

5Gringo Casino wirbt mit über 4.000 Titeln von mehr als 73 Anbietern. Das Portfolio umfasst klassische Slots, progressive Jackpots, Tischspiele und ein umfangreiches Live‑Casino‑Segment. Zu den Top‑Softwarehäusern gehören NetEnt, Microgaming, Play’n GO und Pragmatic Play.

Im Vergleich dazu bieten viele Mitbewerber nur ein paar hundert Spiele und beschränken sich auf wenige Entwickler. Für Spieler, die Abwechslung suchen, ist die Breite von 5Gringo Casino ein klarer Vorteil.

Highlights im Spielkatalog

  • Progressive Jackpots: Mega‑Moolah, Hall of Gods, Divine Fortune
  • Live‑Dealer: Roulette, Blackjack, Baccarat, Poker‑Tische mit echten Croupiers
  • Krypto‑optimierte Slots: „Crypto Quest“ und „Bitcoin Bonanza“ – speziell für Krypto‑Zahlungen entwickelt

Bonusstruktur und Willkommenspaket

Ein starkes Bonusangebot kann den Einstieg in ein neues Online‑Casino entscheidend erleichtern. 5Gringo Casino bietet fünf unterschiedliche Willkommensboni, die je nach Einzahlungsart variieren. Zusätzlich gibt es wöchentliche Reload‑ und Cashback‑Aktionen sowie ein mehrstufiges VIP‑Programm.

Bonustyp 5Gringo Casino Konkurrenz A Konkurrenz B
Willkommensbonus Bis zu 1.200 € + 150 FS 100 % bis 200 € + 50 FS 200 % bis 300 € + 100 FS
Cashback 10 % wöchentlich 5 % monatlich 8 % wöchentlich
VIP‑Stufen 5 (Bronze bis Diamond) 3 (Silver, Gold, Platinum) 4 (Bronze, Silver, Gold, Platinum)

Rhetorische Frage: Warum sollten Sie sich mit einem durchschnittlichen Bonus zufriedengeben, wenn ein Casino fünf verschiedene Willkommenspakete bietet?

Der Willkommensbonus von 5Gringo Casino ist nicht nur hoch, sondern lässt sich flexibel an die bevorzugte Zahlungsweise anpassen – egal ob klassisch per Kreditkarte oder mit Kryptowährungen wie Bitcoin, Ethereum oder Litecoin.

Zahlungsoptionen und Auszahlungs‑Geschwindigkeit

Ein weiterer entscheidender Faktor ist die Geschwindigkeit, mit der Gewinne ausgezahlt werden. 5Gringo Casino akzeptiert über 15 Kryptowährungen sowie gängige Bank- und E‑Wallet‑Methoden. Die durchschnittliche Auszahlungszeit liegt bei:

  • Krypto‑Abhebungen: 10‑30 Minuten
  • E‑Wallets (Skrill, Neteller): 0‑2 Stunden
  • Banküberweisungen: 1‑3 Werktage

Im Vergleich dazu benötigen viele andere Plattformen bis zu 5 Tage für Banküberweisungen und bieten nur wenige Krypto‑Optionen. Für Spieler, die schnelle Liquidität schätzen, ist 5Gringo Casino daher besonders attraktiv.

Tipps für reibungslose Auszahlungen

  1. Verifizieren Sie Ihr Konto sofort nach der Registrierung.
  2. Wählen Sie Kryptowährungen, wenn Sie die schnellste Auszahlung wünschen.
  3. Setzen Sie ein Auszahlungslimit, um unnötige Verzögerungen zu vermeiden.

Mobile Erfahrung und Benutzeroberfläche

Heutzutage spielen die meisten Nutzer über Smartphones oder Tablets. 5Gringo Casino bietet eine responsive Web‑App, die auf iOS und Android gleichermaßen flüssig läuft. Es gibt keinen eigenen Download‑Client, was Speicherplatz spart und sofortige Updates ermöglicht.

  • Navigation: Klar strukturierte Menüs, schnelle Suche nach Spielen.
  • Live‑Casino: HD‑Streams ohne Ruckeln, Chat‑Funktion mit Dealern.
  • Bonus‑Anzeige: Alle Aktionen sichtbar im Dashboard, mit einem Klick aktivierbar.

Im Vergleich dazu bieten manche Konkurrenten nur eingeschränkte mobile Versionen, die bei Live‑Spielen häufig lags aufweisen.

Kundensupport und verantwortungsvolles Spielen

Ein zuverlässiger Support ist ein Muss. 5Gringo Casino stellt einen 24/7‑Live‑Chat, E‑Mail‑Support und ein umfangreiches FAQ‑Portal bereit. Darüber hinaus gibt es mehrere Tools für verantwortungsvolles Spielen:

  • Einzahlungslimits (täglich, wöchentlich, monatlich)
  • Selbstausschluss‑Optionen (bis zu 6 Monate)
  • Reality‑Check‑Pop‑ups, die Spielzeit anzeigen

Rhetorische Frage: Möchten Sie nicht lieber in einem Casino spielen, das Ihnen hilft, die Kontrolle zu behalten?

Der Support reagiert in der Regel innerhalb von 2 Minuten im Live‑Chat und ist in deutscher Sprache verfügbar – ein klarer Pluspunkt für den deutschsprachigen Markt.

FAQ

Q: Wie sicher sind meine Einlagen bei 5Gringo Casino?
A: Das Casino nutzt TLS 1.3‑Verschlüsselung und ist von der Malta Gaming Authority lizenziert, was höchste Sicherheitsstandards garantiert.

Q: Kann ich meine Gewinne sofort in Bitcoin erhalten?
A: Ja, Krypto‑Abhebungen werden in der Regel innerhalb von 10‑30 Minuten bearbeitet.

Q: Gibt es ein Limit für den Willkommensbonus?
A: Der maximale Willkommensbonus beträgt 1.200 € plus 150 Freispiele, abhängig von der gewählten Einzahlungsart.

Q: Wie funktioniert das VIP‑Programm?
A: Spieler sammeln Punkte durch Einsätze. Je nach Punktestand steigen sie in den Stufen Bronze, Silver, Gold, Platinum und Diamond auf, wobei jede Stufe bessere Cashback‑Raten und exklusive Aktionen bietet.

Q: Was passiert, wenn ich ein Problem mit einer Auszahlung habe?
A: Der 24/7‑Live‑Chat ist die schnellste Kontaktmöglichkeit. Zusätzlich können Sie ein Ticket per E‑Mail öffnen, das innerhalb von 24 Stunden bearbeitet wird.

Fazit und Empfehlung

Nach eingehender Analyse aller Kriterien – Lizenz, Spielvielfalt, Bonusangebot, Zahlungsoptionen, mobile Nutzung und Kundensupport – lässt sich 5Gringo Casino als einer der führenden Anbieter im deutschen Markt positionieren. Die Kombination aus einer soliden MGA‑Lizenz, einem umfangreichen Willkommensbonus, schnellen Krypto‑Auszahlungen und einem erstklassigen Live‑Casino macht das Angebot besonders attraktiv für sowohl Einsteiger als auch erfahrene Spieler.

Für Spieler, die Wert auf Sicherheit, schnelle Auszahlung und ein breites Spielportfolio legen, ist 5Gringo Casino Casino die klare Empfehlung. Das Casino erfüllt alle wichtigsten Anforderungen und bietet darüber hinaus zusätzliche Vorteile wie ein mehrstufiges VIP‑Programm und kontinuierliche Promotionen.

Setzen Sie sich ein persönliches Budget, nutzen Sie die verfügbaren Tools für verantwortungsvolles Spielen und genießen Sie das umfangreiche Angebot – viel Erfolg und vor allem Spaß beim Spielen!

ਸੰਯੁਕਤ ਕਿਸਾਨ ਮੋਰਚੇ ਦਾ ਰੋਸ ਪ੍ਰਦਰਸ਼ਨ ਚੰਡੀਗੜ੍ਹ ਵਿਚ ਜਾਰੀ

0
United Kisan Morcha's

ਚੰਡੀਗੜ੍ਹ, 26 ਨਵੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਅੱਜ ਸੰਯੁਕਤ ਕਿਸਾਨ ਮੋਰਚੇ (United Farmers Front) ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।

ਸੰਯੁਕਤ ਕਿਸਾਨ ਮੋਰਚੇ ਦੀਆਂ ਮੁੱਖ ਮੰਗਾਂ ਵਿਚ

ਵੱਖ ਵੱਖ ਦੇਸ਼ਾਂ ਨਾਲ ਕੀਤੇ ਜਾ ਰਹੇ ਟੈਕਸ ਮੁਕਤ ਵਪਾਰ ਸਮਝੌਤਿਆਂ (Tax-free trade agreements) ਵਿੱਚੋਂ ਖੇਤੀ ਅਤੇ ਖੇਤੀ ਨਾਲ ਸਬੰਧਤ ਹੋਰ ਖੇਤਰਾਂ ਨੂੰ ਬਾਹਰ ਰੱਖਿਆ ਜਾਵੇ, ਦੇਸ਼ ਦੇ ਵਿਕਾਸ ਲਈ ਘਰੇਲੂ ਮੰਗ ਪੈਦਾ ਕਰਨ ਅਤੇ ਘਰੇਲੂ ਮੰਡੀ ਦੇ ਵਿਸਥਾਰ ਦੇ ਉਪਰਾਲੇ ਕਰਨ ਲਈ ਆਰਥਿਕ ਤੌਰ ਤੇ ਆਤਮ ਨਿਰਭਰ ਅਤੇ ਆਜਾਦਾਨਾ ਆਰਥਿਕ ਵਿਕਾਸ ਮਾਡਲ ਦੀ ਉਸਾਰੀ ਕੀਤੀ ਜਾਵੇ, ਐਮ. ਐਸ. ਪੀ. (M. S. P.) ਤੇ ਖਰੀਦ ਦਾ ਗਾਰੰਟੀ ਕਾਨੂੰਨ ਅਤੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ । ਬਿਜਲੀ ਸੋਧ ਬਿੱਲ 2025 ਰਾਜਾਂ ਦੇ ਅਧਿਕਾਰਾਂ ਤੇ ਡਾਕਾ ਹੈ । ਬਿਜਲੀ ਦੇ ਵੰਡ ਖੇਤਰ ਦੇ ਨਿਜੀਕਰਨ ਦੀ ਨੀਤੀ ਹੈ । ਇਹ ਬਿੱਲ ਰੱਦ ਕੀਤਾ ਜਾਵੇ। ਸਮਾਰਟ ਚਿੱਪ ਵਾਲੇ ਮੀਟਰ ਲਗਾਉਣੇ ਬੰਦ ਕੀਤੇ ਜਾਣ । ਇਸ ਬਿੱਲ ਦੀ ਤਜਵੀਜ਼ ਨੂੰ ਰੱਦ ਕਰਨ ਬਾਰੇ ਪੰਜਾਬ ਸਰਕਾਰ 30 ਨਵੰਬਰ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਲਿਖ ਕੇ ਵਿਰੋਧ ਦਰਜ ਕਰਵਾਏ ਅਤੇ ਇਸ ਵਿਰੁੱਧ ਵਿਧਾਨ ਸਭਾ ਵਿੱਚ ਵੀ ਮਤਾ ਪਾਸ ਕੀਤਾ ਜਾਵੇ ।

ਇਸੇ ਤਰ੍ਹਾਂ ਸੀਡ ਬਿੱਲ 2025 (Seed Bill 2025) ਰੱਦ ਕੀਤਾ ਜਾਵੇ । ਕੇਂਦਰ ਸਰਕਾਰ ਵਲੋਂ ਸੂਬਿਆਂ ਦੇ ਅਧਿਕਾਰਾਂ ਨੂੰ ਉਲੰਘ ਕੇ ਸਹਿਕਾਰਤਾ ਵਿਭਾਗ ਦੇ ਕੇਂਦਰੀਕਰਨ ਦੀ ਨੀਤੀ ਰੱਦ ਕੀਤੀ ਜਾਵੇ। ਪੰਜਾਬ ਸਰਕਾਰ ਸਹਿਕਾਰਤਾ ਲਹਿਰ ਨੂੰ ਪੈਰਾ ਸਿਰ ਕਰੇ । ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕੀਤੇ ਜਾਣ । ਜਨਤਕ ਖੇਤਰ ਦਾ ਨਿੱਜੀਕਰਨ ਬੰਦ ਕੀਤਾ ਜਾਵੇ ਅਤੇ ਸਾਰੇ ਮਹਿਕਮਿਆਂ ਵਿੱਚ ਮੁਲਾਜ਼ਮਾਂ ਦੀ ਪੱਕੀ ਭਰਤੀ ਕੀਤੀ ਜਾਵੇ । ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਪ੍ਰਮੁੱਖ ਮੰਗ ਮੰਨ ਕੇ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦਾ ਐਲਾਨ ਕੀਤਾ ਜਾਵੇ। ਕੌਮੀ ਸਿੱਖਿਆ ਨੀਤੀ ਰੱਦ ਕੀਤੀ ਜਾਵੇ। ਸਿੱਖਿਆ ਨੂੰ ਸੰਵਿਧਾਨ ਦੀ ਸਮਵਰਤੀ ਸੂਚੀ ਦੀ ਥਾਂ ਰਾਜ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ। ਪੰਜਾਬ ਸਰਕਾਰ ਖੁਦ ਸੂਬੇ ਦੀਆਂ ਲੋੜਾਂ ਅਨੁਸਾਰ ਢੁੱਕਵੀ, ਵਿਗਿਆਨਕ ਅਤੇ ਜਮਹੂਰੀ ਸਿੱਖਿਆ ਨੀਤੀ ਬਣਾ ਕੇ ਲਾਗੂ ਕਰੇ ।

ਚੰਡੀਗੜ੍ਹ ਉਪਰ ਕੇਂਦਰ ਸਰਕਾਰ ਦਾ ਪੂਰਨ ਕੰਟਰੋਲ ਸਥਾਪਤ ਕਰਨ ਦੀ ਸੰਵਿਧਾਨਕ ਸੋਧ ਦੀ ਤਜਵੀਜ਼ ਰੱਦ ਕੀਤੀ ਜਾਵੇ । ਪੁਰਾਣੇ ਵਾਅਦੇ ਅਨੁਸਾਰ ਚੰਡੀਗੜ੍ਹ ਪੰਜਾਬ ਹਵਾਲੇ ਕੀਤਾ ਜਾਵੇ। ਪਾਣੀ ਸੰਵਿਧਾਨ ਅਨੁਸਾਰ ਸੂਬਿਆਂ ਦਾ ਵਿਸ਼ਾ ਹੈ। ਕੇਂਦਰ ਦੀ ਮੋਦੀ ਸਰਕਾਰ ਵਲੋਂ ਸੂਬਿਆਂ ਦੇ ਅਧਿਕਾਰਾਂ ਤੇ ਛਾਪਾ ਮਾਰਨ ਹਿੱਤ ਲਿਆਂਦੇ ਗਏ ਡੈਮ ਸੇਫਟੀ ਐਕਟ, ਜਲ ਸੋਧ ਐਕਟ ਰੱਦ ਕੀਤੇ ਜਾਣ। ਬੀਬੀਐਮਬੀ ਦੇ ਕੇਂਦਰੀਕਰਨ ਲਈ ਚੁੱਕੇ ਸਾਰੇ ਕਦਮ ਰੱਦ ਕੀਤੇ ਜਾਣ। ਗੰਨੇ ਦਾ ਰੇਟ 500 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। ਮਿੱਲਾਂ ਚਲਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਾਲ ਨਾਲ ਗੰਨਾ ਕਾਸ਼ਤਕਾਰਾਂ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।

ਹੜ੍ਹਾਂ ਨੂੰ ਰੋਕਣ ਦੇ ਪੱਕੇ ਪ੍ਰਬੰਧ ਕੀਤੇ ਜਾਣ । ਡੈਮਾਂ ਦੀ ਡੀਸਿਲਟਿੰਗ ਕਰਵਾਈ ਜਾਵੇ । ਹੜ ਪੀੜਤ ਕਾਸ਼ਤਕਾਰਾਂ (Flood-affected farmers) ਨੂੰ 70 ਹਜ਼ਾਰ ਰੁਪਏ ਪ੍ਰਤੀ ਏਕੜ, ਢਹਿ ਗਏ ਘਰਾਂ ਲਈ 10 ਲੱਖ ਰੁਪਏ, ਮੌਤ ਹੋਣ ਦੀ ਸੂਰਤ ਵਿੱਚ 25 ਲੱਖ ਰੁਪਏ ਅਤੇ ਪਸ਼ੂਆਂ ਲਈ ਇੱਕ ਲੱਖ ਰੁਪਏ ਪ੍ਰਤੀ ਪਸ਼ੂ ਮੁਆਵਜਾ ਦਿੱਤਾ ਜਾਵੇ । ਕੱਚੀਆਂ ਜ਼ਮੀਨਾਂ ਦੀ ਗਿਰਦਾਵਰੀ ਬਹਾਲ ਕੀਤੀ ਜਾਵੇ ਅਤੇ ਇਹਨਾਂ ਜ਼ਮੀਨਾਂ ਦੇ ਮਾਲਕਾਂ ਨੂੰ ਵੀ ਮੁਆਵਜਾ ਦਿੱਤਾ ਜਾਵੇ । ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤਾ ਚੁੱਕਣ ਦੀ ਪੱਕੇ ਤੌਰ ਤੇ ਮਨਜ਼ੂਰੀ ਦਿੱਤੀ ਜਾਵੇ ।

ਮਜ਼ਬੂਰੀ ਵੱਸ ਪਰਾਲੀ ਸਾੜਨ (Burning stubble) ਵਾਲੇ ਕਿਸਾਨਾਂ ਦੇ ਖਿਲਾਫ ਦਰਜ ਕੀਤੇ ਸਾਰੇ ਕੇਸ, ਜੁਰਮਾਨੇ ਅਤੇ ਲਾਲ ਇੰਦਰਾਜ ਵਗੈਰਾ ਰੱਦ ਕੀਤੇ ਜਾਣ। ਖੇਤੀ ਯੂਨੀਵਰਸਿਟੀ ਲੁਧਿਆਣਾ, ਬਿਜਲੀ ਬੋਰਡ ਸਮੇਤ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚਣੀਆਂ ਬੰਦ ਕੀਤੀਆਂ ਜਾਣ । ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਵੀ ਝੋਨੇ ਦਾ ਝਾੜ ਔਸਤਨ 7 ਕੁਇੰਟਲ ਪ੍ਰਤੀ ਏਕੜ ਤੱਕ ਘੱਟ ਗਿਆ ਹੈ,  ਇਸ ਲਈ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ । ਹਲਦੀ/ਬੌਨਾ ਰੋਗ ਕਾਰਨ ਨੁਕਸਾਨੇ ਗਏ ਕਿਸਾਨਾਂ ਨੂੰ ਬਹੁਤ ਬੁਰੀ ਮਾਰ ਪਈ ਹੈ। ਉਨ੍ਹਾਂ ਨੂੰ 40 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ।

ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਅਤੇ ਸੰਘਰਸ਼ ਦੌਰਾਨ ਕਿਸਾਨਾਂ ਖਿਲਾਫ ਦਰਜ ਕੀਤੇ ਸਾਰੇ ਕੇਸ ਰੱਦ ਕੀਤੇ ਜਾਣ । 11 ਨਵੰਬਰ ਨੂੰ ਹੜ ਪੀੜਤਾਂ ਨੂੰ ਮਦੱਦ ਕਰਨ ਲਈ ਗਏ ਜਥੇ ਦੀ ਦੁਰਘਟਨਾ ਵਿੱਚ ਹਰਜੀਤ ਸਿੰਘ ਕੋਟਕਪੂਰਾ ਸਾਡੇ ਤੋਂ ਸਦੀਵੀ ਤੌਰ ਤੇ ਵਿਛੜ ਗਏ ਜਦੋਂਕਿ ਬਲਵੰਤ ਸਿੰਘ ਨੰਗਲ ਜਖਮੀ ਹੋਏ ਸਨ।ਇਸ ਸਬੰਧੀ ਸੰਘਰਸ਼ ਚੱਲ ਰਿਹਾ। ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ।

Read More : ਪੰਜਾਬ: ਕਿਸਾਨਾਂ ਨੇ ‘ਆਪ’ ਦੇ ਮੰਤਰੀ ਤੇ ਵਿਧਾਇਕਾਂ ਦੇ ਘਰਾਂ ਨੂੰ ਘੇਰਿਆ, ਰੋਸ ਪ੍ਰਦਰਸ਼ਨ ਜਾਰੀ