Home Blog Page 394

ਦਿੱਲੀ ਪੁਲਸ ਤੇ ਕੇਂਦਰੀ ਏਜੰਸੀਆਂ ਨੇ ਗ੍ਰਿਫ਼ਤਾਰ ਕੀਤੇ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ

0
Delhi Police

ਨਵੀਂ ਦਿੱਲੀ, 11 ਸਤੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਪੁਲਸ (Delhi Police) ਦੇ ਸਪੈਸ਼ਲ ਸੈੱਲ (Special Cell) ਅਤੇ ਕੇਂਦਰੀ ਏਜੰਸੀਆਂ ਨੇ ਕਈ ਸੂਬਿਆਂ ਵਿੱਚ ਛਾਪੇਮਾਰੀ ਕਰਕੇ (ਆਈ. ਐਸ. ਆਈ. ਐਸ.) ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਆਈ. ਈ. ਡੀ. ਬਣਾਉਣ ਲਈ ਵਰਤੀ ਜਾਣ ਵਾਲੀ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।

ਕਿਹੜੇ ਕਿਹੜੇ ਸੂਬਿਆਂ ਤੋਂ ਕੀਤੇ ਗਏ ਹਨ ਗ੍ਰਿਫ਼ਤਾਰ

ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ 5 ਸ਼ੱਕੀਆਂ (5 suspects arrested) ਵਿੱਚੋਂ ਦੋ ਦਿੱਲੀ ਦੇ ਹਨ ਅਤੇ ਇੱਕ-ਇੱਕ ਮੱਧ ਪ੍ਰਦੇਸ਼, ਤੇਲੰਗਾਨਾ ਦੇ ਹੈਦਰਾਬਾਦ ਅਤੇ ਝਾਰਖੰਡ ਦੇ ਰਾਂਚੀ ਤੋਂ ਹੈ । ਗਰੁੱਪ ਹੈੱਡ ਅਸ਼ਰਫ ਦਾਨਿਸ਼ ਰਾਂਚੀ ਤੋਂ ਅਤੇ ਆਫਤਾਬ, ਸੂਫੀਆਨ ਨਾਮ ਦੇ ਨੌਜਵਾਨਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ।

ਕੌਣ ਚਲਾ ਰਿਹਾ ਸੀ ਅੱਤਵਾਦੀ ਮਾਡਿਊਲ

ਜਿਸ ਅੱਤਵਾਦੀ ਮਾਡਿਊਲ (Terrorist module) ਦਾ ਪਰਦਾ ਫਾਸ਼ ਕੀਤਾ ਗਿਆ ਹੈ ਨੂੰ ਅਸ਼ਰਫ ਦਾਨਿਸ਼ ਨਾਮ ਦਾ ਅੱਤਵਾਦੀ ਭਾਰਤ ਤੋਂ ਹੀ ਚਲਾ ਰਿਹਾ ਸੀ । ਰਾਂਚੀ ਵਿੱਚ ਉਸਦੇ ਟਿਕਾਣੇ ਤੋਂ ਇੱਕ ਦੇਸੀ ਪਿਸਤੌਲ, ਕਾਰਤੂਸ, ਹਾਈਡ੍ਰੋਕਲੋਰਿਕ ਐਸਿਡ, ਨਾਈਟ੍ਰਿਕ ਐਸਿਡ, ਸਲਫਰ ਪਾਊਡਰ, ਤਾਂਬੇ ਦੀਆਂ ਚਾਦਰਾਂ, ਬਾਲ ਬੇਅਰਿੰਗ, ਸਟ੍ਰਿਪ ਵਾਇਰ, ਇਲੈਕਟ੍ਰਾਨਿਕ ਸਰਕਟ, ਲੈਪਟਾਪ, ਮੋਬਾਈਲ ਫੋਨ ਅਤੇ ਨਕਦੀ ਬਰਾਮਦ ਕੀਤੀ ਗਈ ਹੈ ।

Read More : ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਦੀ ਜਵਾਨਾਂ ਦੀ ਹੋਈ ਮੌਤ

ਬਾਜ਼ਾਰਾਂ ‘ਚ ਦੁਕਾਨਾਂ ਦੇ ਮੂਹਰੇ ਰੱਖੇ ਮਸ਼ਹੂਰੀ ਬੋਰਡ ਸੜਕਾਂ ਤੋਂ ਹਟਾਏ ਜਾਣ : ਏ. ਡੀ. ਸੀ.

0
Additional District Magistrate

ਪਟਿਆਲਾ, 11 ਸਤੰਬਰ 2025 :  ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਏ. ਡੀ. ਸੀ. (Additional District Magistrate-cum-A. D. C.) ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਤੇ ਨਗਰ ਨਿਗਮ ਦੀ ਹਦੂਦ ਅੰਦਰ ਸੜਕਾਂ ਦੇ ਕਿਨਾਰਿਆਂ ਅਤੇ ਫੁਟਪਾਥਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸੜਕਾਂ ਕਿਨਾਰੇ ਤੇ ਫੁਟਪਾਥਾਂ ਤੋਂ ਨਜਾਇਜ਼ ਕਬਜੇ ਹਟਾਉਣ ਲਈ ਹੁਕਮ ਜਾਰੀ

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਦੇਖਣ ਵਿੱਚ ਆਇਆ ਹੈ ਕਿ ਸ਼ਹਿਰ ਅੰਦਰ ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀਆਂ ਨੇ ਆਪਣੀਆਂ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਬਾਹਰ ਸੜਕਾਂ ‘ਤੇ ਆਪਣੇ ਅਣਅਧਿਕਾਰਤ ਮਸ਼ਹੂਰੀ ਬੋਰਡ ਫਲੈਕਸਾਂ ਤੇ ਸਾਈਨ ਬੋਰਡ ਲਗਾ ਕੇ ਆਵਾਜਾਈ ਵਿੱਚ ਵਿਘਨ ਪਾਇਆ ਜਾ ਰਿਹਾ ਹੈ ।

ਫੁਟਪਾਥਾਂ ‘ਤੇ ਦੁਕਾਨਾਂ ਮੂਹਰੇ ਵਧਾ ਕੇ ਰੱਖਿਆ ਸਮਾਨ ਵੀ ਹਟਾਉਣ ਦੇ ਨਿਰਦੇਸ਼

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਇਕ ਤਰਫ਼ਾ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਵਧਾ ਕੇ ਬਾਹਰ ਰੱਖਿਆ ਜਾਂਦਾ ਹੈ, ਫੁਟਪਾਥਾਂ ‘ਤੇ ਰੇਹੜੀਆਂ ਤੇ ਖੋਖੇ, ਫੜੀਆਂ ਲਗਾਈਆਂ ਜਾਂਦੀਆਂ ਅਤੇ ਵਹੀਕਲ ਵੀ ਰਸਤੇ ਵਿੱਚ ਗ਼ਲਤ ਢੰਗ ਨਾਲ ਪਾਰਕ ਕੀਤੇ ਜਾਂਦੇ ਹਨ। ਅਜਿਹਾ ਹੋਣ ਨਾਲ ਰਸਤੇ ਭੀੜੇ ਤੇ ਤੰਗ ਹੋ ਜਾਂਦੇ ਹਨ ਅਤੇ ਆਮ ਲੋਕਾਂ ਨੂੰ ਆਵਾਜਾਈ ਵਿੱਚ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ।

ਸੜਕਾਂ ‘ਤੇ ਨਜਾਇਜ਼ ਕਬਜਿਆਂ ਕਰਕੇ ਹੁੰਦੇ ਨੇ ਹਾਦਸੇ ਤੇ ਲੋਕਾਂ ‘ਚ ਲੜਾਈ ਝਗੜੇ

ਏ. ਡੀ. ਸੀ. ਸਿਮਰਪ੍ਰੀਤ ਕੌਰ (A. D. C. Simarpreet Kaur) ਵੱਲੋਂ ਪਾਸ ਹੁਕਮਾਂ ਮੁਤਾਬਕ ਅਜਿਹਾ ਹੋਣ ਨਾਲ ਟ੍ਰੈਫਿਕ ਵਿਵਸਥਾ ਵਿੱਚ ਵਿਘਨ ਪੈਂਦਾ ਹੈ ਤੇ ਘੰਟਿਆਂ ਬੱਧੀ ਜਾਮ ਲੱਗ ਜਾਂਦੇ ਹਨ ਅਤੇ ਇਸ ਕਾਰਨ ਰਾਹਗੀਰਾਂ ਤੇ ਆਮ ਲੋਕਾਂ ਦਰਮਿਆਨ ਆਪਸੀ ਲੜਾਈ ਝਗੜੇ ਦਾ ਮਾਹੌਲ ਬਣ ਜਾਂਦਾ ਹੈ, ਇਹ ਹਾਲਤ ਪੈਦਲ ਚੱਲਣ ਵਾਲਿਆਂ ਲਈ ਦਰਘਟਨਾਗ੍ਰਸਤ ਹੋਣ ਅਤੇ ਹੋਰ ਛੋਟੇ ਜੁਰਮਾਂ ਦੇ ਵਾਧੇ ਲਈ ਅਨਕੂਲ ਹੋ ਜਾਂਦੇ ਹਨ ਅਤੇ ਅਜਿਹੀ ਸਥਿਤੀ ਕਾਰਨ ਜ਼ਿਲ੍ਹੇ ਵਿੱਚ ਅਮਨ ਕਾਨੂੂੰਨ ਦੀ ਸਥਿਤੀ ਵੀ ਵਿਗੜਨ ਦਾ ਖ਼ਤਰਾ ਬਣਿਆ ਰਹਿੰਦਾ ਹੈ ।

ਇਹ ਹੁਕਮ ਜ਼ਿਲ੍ਹਾ ਪੁਲਸ, ਆਰ. ਟੀ. ਓ. ਤੇ ਨਗਰ ਨਿਗਮ ਵੱਲੋਂ ਆਪਣੇ ਖੇਤਰਾਂ ਵਿੱਚ ਸਖ਼ਤੀ ਨਾਲ ਲਾਗੂ ਕਰਵਾਏ ਜਾਣਗੇ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਉਪਰੋਕਤ ਸਥਿਤੀ ਪੈਦਾ ਹੋਣ ਤੋਂ ਰੋਕਣ ਲਈ ਹੁਕਮ ਜਾਰੀ ਕੀਤੇ ਹਨ ਕਿ ਨਗਰ ਨਿਗਮ ਵੱਲੋਂ ਨਿਰਧਾਰਤ ਕੀਤੀਆਂ ਥਾਵਾਂ ਜਾਂ ਵੈਂਡਰ ਹਾਕਿੰਗ ਜੋਨ ਤੋਂ ਇਲਾਵਾ ਨਾਜਾਇਜ਼ ਤੌਰ ‘ਤੇ ਸੜਕਾਂ ਦੇ ਨਾਲ-ਨਾਲ ਫੁਟਪਾਥਾਂ ‘ਤੇ ਅਣ-ਅਧਿਕਾਰਤ ਤੇ ਨਾਜਾਇਜ਼ ਕਬਜ਼ੇ ਨਾ ਕੀਤੇ ਜਾਣ । ਦੁਕਾਨਦਾਰਾਂ ਵਲੋਂ ਆਪਣੇ ਹੋਰਡਿੰਗ ਤੇ ਸਾਇਨ ਬੋਰਡ ਤੇ ਫਲੈਕਸਾਂ (Hoardings, signboards and flexes)ਅਤੇ ਆਪਣਾ ਸਮਾਨ ਸੜਕਾਂ ‘ਤੇ ਅੱਗੇ ਵਧਾ ਕੇ ਨਾ ਰੱਖਿਆ ਜਾਵੇ । ਵਹੀਕਲ ਤੇ ਸਾਰੇ ਵਾਹਨ ਨਿਰਧਾਰਤ ਕੀਤੇ ਪਾਰਕਿੰਗ ਸਥਾਨਾਂ ‘ਤੇ ਹੀ ਖੜ੍ਹੇ ਕੀਤੇ ਜਾਣ । ਇਹ ਹੁਕਮ ਜ਼ਿਲ੍ਹਾ ਪੁਲਿਸ, ਆਰ. ਟੀ. ਓ. ਤੇ ਨਗਰ ਨਿਗਮ ਵੱਲੋਂ ਆਪਣੇ ਖੇਤਰਾਂ ਵਿੱਚ ਸਖ਼ਤੀ ਨਾਲ ਲਾਗੂ ਕਰਵਾਏ ਜਾਣਗੇ । (The District Police, RTO and Municipal Corporation will strictly enforce this in their respective areas.)

ਥਾਣਾ ਸਦਰ ਨਾਭਾ ਕੀਤਾ ਇਕ ਵਿਅਕਤੀ ਵਿਰੁੱਧ ਵੱਖ-ਵੱਖ ਦੋਸ਼ਾਂ ਹੇਠ ਕੇਸ ਦਰਜ

0
Case Rejistered

ਨਾਭਾ, 11 ਸਤੰਬਰ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 333, 304 (2) 115 (2) ਬੀ. ਐਨ. ਐਸ. ਤਹਿਤ ਘਰ ਦਾਖਲ (Entering the house) ਹੋ ਕੇ ਕੰਨੀਆਂ ਦੀਆਂ ਵਾਲੀਆਂ ਉਤਾਰਨ, ਕਮੀਜ ਵਿਚ ਪਏ ਪੈਸੇ ਕੱਢਣ ਅਤੇ ਹਮਲਾ ਕਰਨ ਤੇ ਕੇਸ ਦਰਜ ਕੀਤਾ ਹੈ ।

ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਜੰਟ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਮੈਹਸ ਥਾਣਾ ਸਦਰ ਨਾਭਾ ਸ਼ਾਮਲ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਦਵਿੰਦਰ ਕੋਰ ਪਤਨੀ ਬਲਵਿੰਦਰ ਸਿੰਘ ਵਾਸੀ ਪਿੰਡ ਮੈਹਸ ਥਾਣਾ ਸਦਰ ਨਾਭਾ ਨੇ ਦੱਸਿਆ ਕਿ 9 ਸਤੰਬਰ 2025 ਨੂੰ ਉਪਰੋਕਤ ਵਿਅਕਤੀ ਨੇ ਉਨ੍ਹਾਂ ਦੇ ਘਰ ਦਾਖਲ ਹੋ ਕੇ ਧੱਕੇ ਨਾਲ ਉਸਦੇ ਕੰਨਾ ਦੀਆਂ ਵਾਲੀਆਂ ਉਤਾਰ ਲਈਆਂ (Earrings removed.) ਅਤੇ ਕਮੀਜ ਵਿੱਚ ਪਾਏ 5 ਹਜਾਰ ਰੁਪਏ ਕੱਢਣ ਲੱਗ ਪਿਆ ਅਤੇ ਉਸ ਵੱਲੋ ਰੋਲਾ ਪਾਉਣ ਤੇ ਉਸ ਤੇ ਪੇਚਕਸ ਨਾਲ ਵਾਰ ਕੀਤਾ ਤੇ ਮੌਕੇ ਤੋ ਫਰਾਰ ਹੋ ਗਿਆ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਫਾਜ਼ਿਲਕਾ- ਘਰ ‘ਚ ਦਾਖਲ ਹੋ ਕੇ ਕੀਤਾ ਹਮਲਾ, ਮਾਂ-ਪੁੱਤ ਹੋਏ ਜ਼ਖਮੀ

ਜੱਸੀ ਸੋਹੀਆਂ ਵਾਲਾ ਨੇ ਕੀਤਾ ਐਸ. ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਦਾ ਸਨਮਾਨ

0
Jassi Sohianwala

ਨਾਭਾ, 11 ਸਤੰਬਰ 2025 : ਐਸ. ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ (Gulzar Singh Bobby, Member, SC Commission Punjab) ਨੇ ਅੱਜ ਨਾਭਾ ਦੇ ਇੰਪਰੂਵਮੈਂਟ ਟਰੱਸਟ ਦਫਤਰ ਵਿਖੇ ਪੁੱਜ ਕੇ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨਾਲ ਮੁਲਾਕਾਤ ਕੀਤੀ ਅਤੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ।

ਦਲਿਤ ਸਮਾਜ ਦੇ ਲੋਕਾਂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮੈਂਬਰ

ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ (Chairman Jassi Sohianwala) ਨੇ ਸਿਰਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ। ਮੁਲਾਕਾਤ ਦੌਰਾਨ ਆਪ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਸਨ । ਇਸ ਮੌਕੇ ਗੱਲਬਾਤ ਕਰਦਿਆਂ ਐਸ. ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਕਿਹਾ ਕਿ ਪੰਜਾਬ ਦੇ ਗਰੀਬ, ਮਜਲੂਮ, ਦਲਿਤ, ਮੁਲਾਜ਼ਮ ਤੇ ਵਿਦਿਆਰਥੀ ਵਰਗ ਦੇ ਨਾਲ ਹੋ ਰਹੇ ਧੱਕੇ ਤੇ ਜ਼ੁਲਮ ਖਿਲਾਫ ਦਲਿਤ ਸਮਾਜ ਦੇ ਲੋਕਾਂ ਨੂੰ ਜਾਤੀ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਇਨਸਾਫ਼ ਦਵਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਦਲਿਤ ਸਮਾਜ ਦੇ ਲੋਕਾਂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ (Bullying will not be tolerated.) ਅਤੇ ਐਸ ਸੀ ਕਮੀਸ਼ਨ ਪੰਜਾਬ ਦੇ ਮੈਂਬਰ ਹੋਣ ਦੇ ਨਾਤੇ ਉਹ ਹਰ ਵਿਅਕਤੀ ਨੂੰ ਇਨਸਾਫ਼ ਦਿਵਾਉਣ ਲਈ ਦ੍ਰਿੜਤਾ ਨਾਲ ਕੰਮ ਕਰਦੇ ਹਨ ।

Read More : ਰਾਮ ਲੀਲਾ ਕਲੱਬ ਨੇ ਕੀਤਾ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ

ਮੋਦੀ ਨੇ ਨਿਗੁਣੀ ਰਾਹਤ ਦੇ ਕੇ ਹੜ੍ਹ ਪੀੜਤਾ ਨਾਲ ਕੀਤਾ ਕੌਝਾ ਮਜ਼ਾਕ : ਧਾਲੀਵਾਲ

0
Chief Advisor of Teachers' Union Punjab

ਨਾਭਾ, 11 ਸਤੰਬਰ 2025 : ਪੰਜਾਬ ਵਿੱਚ ਆਏ ਹੜ੍ਹਾਂ ਨੇ ਤਬਾਹੀ ਮਚਾ ਕੇ ਕਿਸਾਨਾਂ ਮਜ਼ਦੂਰਾਂ ਤੇ ਹੋਰ ਵੱਖ-ਵੱਖ ਵਰਗਾਂ ਦਾ ਪੰਜਾਹ ਲੱਖ ਕਰੋੜ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ ।

ਮੋਦੀ ਨੇ ਮਿੱਤਰ ਕਾਰਪੋਰੇਟ ਘਰਾਣਿਆਂ ਦਾ ਪੰਦਰਾਂ ਲੱਖ ਕਰੋੜ ਤੋਂ ਵਧ ਦਾ ਕਰਜ਼ਾ ਕੀਤਾ ਮੁਆਫ : ਧਾਲੀਵਾਲ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਧਿਆਪਕ ਦਲ ਪੰਜਾਬ ਦੇ ਮੁੱਖ ਸਲਾਹਕਾਰ (Chief Advisor of Teachers’ Union Punjab) ਪਿਸ਼ੌਰਾ ਸਿੰਘ ਧਾਲੀਵਾਲ ਨੇ ਕਿਹਾ ਕਿ ਪੀ. ਐਮ. ਮੋਦੀ ਕੁੰਭਕਰਨੀ ਨੀਂਦ ਖੁਲਣ ਤੋ ਬਾਅਦ ਪੰਜਾਬ ਦੇ ਹੜ੍ਹ ਪੀੜਤਾ ਇਲਾਕਿਆਂ ਦਾ ਦੌਰਾ ਕਰਨ ਲਈ 20 ਦਿਨਾਂ ਬਾਅਦ ਪੰਜਾਬ ਆਏ ਪੀ. ਐਮ. ਮੋਦੀ (P. M. Modi) ਨੇ ਹੜ੍ਹ ਪੀੜਤਾ ਨੂੰ ਮਹਿਜ 1600 ਕਰੋੜ ਦੇ ਕੇ ਪੰਜਾਬ ਵਾਸੀਆਂ ਨਾਲ ਕੌਝਾ ਮਜ਼ਾਕ ਕੀਤਾ ਹੈ ਜਦੋ ਕਿ ਮੋਦੀ ਆਪਣੇ ਮਿੱਤਰ ਕਾਰਪੋਰੇਟ ਘਰਾਣਿਆਂ (Corporate houses) ਦਾ ਪੰਦਰਾ ਲੱਖ ਕਰੋੜ ਤੋ ਵੀ ਵੱਧ ਦਾ ਕਰਜ਼ਾ ਮੁਆਫ਼ ਕਰ ਚੁੱਕੇ ਹਨ ।

ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਫੋਟੋਆਂ ਖਿਚਵਾ ਕੇ ਡਰਾਮੇਬਾਜ਼ੀ ਵਾਲੀ ਸਿਆਸਤ ਨਹੀ ਕਰਨੀ ਚਾਹੀਦੀ

ਇਸ ਔਖੀ ਘੜੀ ਵਿੱਚ ਪੰਜਾਬ ਦੇ ਵਾਸੀਆ ਨੋਜਵਾਨਾ, ਕਲਾਕਾਰ, ਐਨ. ਆਰ. ਆਈ, ਸੁਰਜੀਤ ਸਿੰਘ ਰੱਖੜਾ ਤੇ ਮੁਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਕਰੌੜਾ ਰੁਪੈ ਦੀ ਮਦਦ ਦੇਣ ਦਾ ਐਲਾਨ ਕਰਕੇ ਬਹੁਤ ਹੀ ਸ਼ਲਾਘਾ ਯੋਗ ਕਦਮ ਚੁੱਕੇ ਹਨ । ਧਾਲੀਵਾਲ ਨੇ ਇਹ ਵੀ ਕਿਹਾ ਕਿ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਕੇਵਲ ਫੋਟੋਆਂ ਖਿੱਚਾਂ ਕੇ ਡਰਾਮੇ ਬਾਜ਼ੀ ਵਾਲੀ ਸਿਆਸਤ ਨਹੀ ਕਰਨੀ ਚਾਹੀਦੀ ਹੈ ।

Read More : PM ਮੋਦੀ ਦੇ ਏਅਰ ਇੰਡੀਆ ਵਨ ਜਹਾਜ਼ ਨੇ ਕਰ ਦਿੱਤਾ ਕਮਾਲ, ਕਈ ਸਾਲਾਂ ਪੁਰਾਣੀ ਪਰੰਪਰਾ ਤੋੜ ਸਿੱਧਾ US ਹੋਇਆ ਲੈਂਡ

ਬਲਾਕ ਆਲੋਵਾਲ ਕਾਂਗਰਸ ਨੇ ਕਰਵਾਇਆ ਸੰਗਠਨ ਸਿਰਜਣ ਸੰਮੇਲਨ

0
Block Alowal Congress

ਨਾਭਾ, 11 ਸਤੰਬਰ 2025 : ਬਲਾਕ ਕਾਂਗਰਸ (Congress) ਆਲੋਵਾਲ ਵਲੋਂ ਪਿੰਡ ਘਮਰੋਦਾ ਵਿਖੇ ਯੂਥ ਆਗੂ ਜੱਗੀ ਘਮਰੋਦਾ ਦੇ ਯਤਨਾਂ ਸਦਕਾ ਸੰਗਠਨ ਸਿਰਜਨ ਅਭਿਆਨ (Organization creation campaign) ਤਹਿਤ ਆਯੋਜਿਤ ਕੀਤੀ ਗਈ ਵੱਡੀ ਮੀਟਿੰਗ ਨੇ ਇਕ ਵੱਡੀ ਰੈਲੀ ਦਾ ਰੂਪ ਧਾਰ ਲਿਆ । ਸੰਗਠਨ ਸੰਮੇਲਨ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਸੈਕਟਰੀ ਆਲ ਇੰਡੀਆ ਕਾਂਗਰਸ ਤੇ ਜਿਲਾ ਅਰਜਰਬਰ ਸੰਜੇ ਦੱਤ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਇੰਚਾਰਜ ਹਲਕਾ ਦਿਹਾਤੀ ਪਟਿਆਲਾ ਨੇ ਵਿਸ਼ੇਸ਼ ਤੋਰ ਤੇ ਸਿ਼ਰਕਤ ਕੀਤੀ । ਉਨ੍ਹਾਂ ਅਪਣੇ ਸੰਬੋਧਨ ਵਿੱਚ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਬਿਨਾਂ ਪਰਿਵਰਤਨ ਨਹੀਂ ਹੋ ਸਕਦਾ ਤੇ ਨਾ ਹੀ ਸੰਵਿਧਾਨ ਬਚਾਇਆ ਜਾ ਸਕਦਾ ਹੈ । ਰਾਹੁਲ ਗਾਂਧੀ ਦੀ ਨਵੀਂ ਕਾਂਗਰਸ ਦੀ ਸੋਚ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਇਹ ਅਭਿਆਨ ਚਲਾਇਆ ਗਿਆ ਹੈ ।

ਏ. ਆਈ. ਸੀ. ਦੇ ਸੈਕਟਰੀ ਸੰਜੇ ਦੱਤ ਤੇ ਪੀ. ਵਾਈ. ਸੀ. ਪ੍ਰਧਾਨ ਮੋਹਿਤ ਮੋਹਿੰਦਰਾ ਨੇ ਕੀਤੀ ਸਿਰਕਤ

ਸੰਜੇ ਦੱਤ ਨੇ ਕਿਹਾ ਕਿ ਮੋਹਿਤ ਮਹਿੰਦਰਾ (Mohit Mahindra) ਦੀ ਕਾਰਗੁਜ਼ਾਰੀ ਨਾ ਸਿਰਫ਼ ਪਟਿਆਲਾ ਦਿਹਾਤੀ ਬਲਕਿ ਪੂਰੇ ਜਿਲ੍ਹੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ । ਉਨ੍ਹਾਂ ਕਿਹਾ ਕਿ ਮੋਹਿਤ ਮਹਿੰਦਰਾ ਨੇ ਭਾਜਪਾ ਦੀ ਵੋਟ ਚੋਰੀ ਦੇ ਖਿਲਾਫ ਪਟਿਆਲਾ ਜਿ਼ਲ੍ਹੇ ਵਿੱਚ ਜੋ ਮੁਹਿੰਮ ਸ਼ੁਰੂ ਕੀਤੀ, ਉਸਨੂੰ ਖ਼ੁਦ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੇ ਆਪਣੇ ਫੇਸਬੁੱਕ ਪੇਜ ’ਤੇ ਸ਼ੇਅਰ ਕਰਕੇ ਸਲਾਲਿਆ ਹੈ । ਇਹ ਗੱਲ ਮੋਹਿਤ ਮਹਿੰਦਰਾ ਲਈ ਹੀ ਨਹੀਂ ਸਗੋਂ ਪੂਰੇ ਪਟਿਆਲਾ ਲਈ ਮਾਣ ਵਾਲੀ ਹੈ ।

ਕਿਹਾ ਮਜ਼ਬੂਤ ਸੰਗਠਨ ਬਿਨਾਂ ਪਰਿਵਰਤਨ ਨਹੀਂ ਹੋ ਸਕਦਾ

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੋਹਿਤ ਮਹਿੰਦਰਾ ਦੀ ਲੀਡਰਸਿ਼ਪ ਹੇਠ ਪਟਿਆਲਾ ਰੂਰਲ ਦੀ ਕਾਂਗਰਸ ਬੇਹੱਦ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਵਰਕਰਾਂ ਨੂੰ ਇਕੱਠੇ ਰੱਖ ਰਹੀ ਹੈ । ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਰਹਿ ਕੇ ਜੋ ਲੋਕ ਆਪਣੇ ਆਪਣੇ ਧੜੇ ਬਣਾਉਂਦੇ ਹਨ ਉਹ ਅਨੁਸ਼ਾਸਨਹੀਣਤਾ ਦਾ ਪ੍ਰਤੀਕ ਹਨ। ਇਸ ਤਰ੍ਹਾਂ ਦੇ ਲੋਕਾਂ ਨੂੰ ਕਾਂਗਰਸ ਕਦੇ ਵੀ ਗਵਾਰਾ ਨਹੀਂ ਕਰੇਗੀ ।

2027 ਦੀਆਂ ਚੋਣਾਂ ਤੋਂ ਪਹਿਲਾਂ ਹੀ ਪਟਿਆਲਾ ਰੂਰਲ ਤੋਂ ਇਕ ਉਘੇ ਅਤੇ ਮਜ਼ਬੂਤ ਲੀਡਰ ਵਜੋਂ ਸਾਹਮਣੇ ਆ ਚੁੱਕੇ ਹਨ

ਸੰਜੇ ਦੱਤ ਨੇ ਖਾਸ ਤੌਰ ’ਤੇ ਮੋਹਿਤ ਮਹਿੰਦਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ 2027 ਦੀਆਂ ਚੋਣਾਂ ਤੋਂ ਪਹਿਲਾਂ ਹੀ ਪਟਿਆਲਾ ਰੂਰਲ ਤੋਂ ਇਕ ਉਘੇ ਅਤੇ ਮਜ਼ਬੂਤ ਲੀਡਰ ਵਜੋਂ ਸਾਹਮਣੇ ਆ ਚੁੱਕੇ ਹਨ। ਮੀਟਿੰਗ ਦੌਰਾਨ ਕਈ ਵਰਕਰਾਂ ਨੇ ਵੀ ਮੋਹਿਤ ਮਹਿੰਦਰਾ ਦੀ ਕੁਸ਼ਲਤਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਨੌਜਵਾਨ ਵਰਕਰਾਂ ਨੂੰ ਇਕੱਠਾ ਕਰਕੇ ਪਾਰਟੀ ਨੂੰ ਨਵੀਂ ਮਜ਼ਬੂਤੀ ਦੇ ਰਹੇ ਹਨ।
ਸਭਾ ਦੇ ਅੰਤ ਵਿੱਚ ਮੋਹਿਤ ਮਹਿੰਦਰਾ ਨੇ ਵੀ ਵਰਕਰਾਂ ਨੂੰ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਹਰ ਸਮੇਂ ਵਰਕਰਾਂ ਅਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਰਹਿਣਗੇ ।

ਉਨ੍ਹਾਂ ਕਿਹਾ ਕਿ ਪਟਿਆਲਾ ਰੂਰਲ ਦੀ ਤਰੱਕੀ (Patiala Rural’s progress) ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਹੀ ਉਨ੍ਹਾਂ ਦਾ ਸਭ ਤੋਂ ਵੱਡਾ ਮਿਸ਼ਨ ਹੈ । ਅਖੀਰ ਵਿੱਚ ਜੱਗੀ ਘਮਰੋਦਾ ਤੇ ਉਸ ਦੀ ਟੀਮ ਵਲੋਂ ਸੰਜੇ ਦੱਤ ਤੇ ਮੋਹਿਤ ਮੋਹਿੰਦਰਾ ਨੂੰ ਸਨਮਾਨਤ ਕੀਤਾ ਗਿਆ ।

ਇਸ ਮੌਕੇ ਮੀਟਿੰਗ ਵਿਚ ਕੌਣ ਕੌਣ ਰਿਹਾ ਮੌੌਜੂਦ

ਇਸ ਮੋਕੇ ਜਿਲਾ ਪ੍ਰਧਾਨ ਨਰੇਸ਼ ਦੁੱਗਲ, ਬਲਾਕ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਰਿਚੀ ਡਕਾਲਾ, ਸੁਖਪਾਲ ਸਿੰਘ ਸਿੱਧੂਵਾਲ, ਬਲਾਕ ਪ੍ਰਧਾਨ, ਹਰਵੀਰ ਸਿੰਘ ਢੀਂਡਸਾ, ਜਿਲਾ ਜਨਰਲ ਸਕੱਤਰ ਅਜੈਬ ਸਿੰਘ ਰੋਹਟੀ, ਜਿਲਾ ਕਿਸਾਨ ਵਿੰਗ ਦੇ ਪ੍ਰਧਾਨ ਰਘਬੀਰ ਸਿੰਘ ਖੱਟੜਾ, ਭਜਨ ਸਿੰਘ ਸਿੰਬੜੋ ਡਾਇਰੈਕਟਰ ਵੇਰਕਾ ਮਿਲਕ ਪਲਾਂਟ, ਬਲਜਿੰਦਰ ਸਿੰਘ ਹਰਦਾਸਪੁਰ, ਮਲਕੀਤ ਸਿੰਘ ਭਾਈਆਂ, ਸੁਖਵਿੰਦਰ ਸਿੰਘ ਫੱਗਣਮਾਜਰਾ, ਮਨਜਿੰਦਰ ਸਿੰਘ ਸਰਪੰਚ ਅਜਨੌਂਦਾ, ਜੱਗੀ ਘਮਰੋਦਾ, ਰਾਮ ਸਿੰਘ ਕੈਦੂਪੁਰ, ਪ੍ਰਗਟ ਸਿੰਘ ਕੁਨਸੂਹਾ, ਕੁਲਵੰਤ ਸਿੰਘ ਲਾਡੀ, ਹਰਵਿੰਦਰ ਸ਼ਰਮਾ, ਹਰਵਿੰਦਰ ਸ਼ੁਕਲਾ, ਮੇਹਰਵਾਨ ਸਿੰਘ ਰਾਮਗੜ ਛੰਨਾ, ਪ੍ਰਮੋਦ ਭਾਰਦਵਾਜ, ਪ੍ਰਗਟ ਸਿੰਘ ਕਨਸੂਹਾ, ਸੁਰਿੰਦਰ ਸਿੰਘ ਪੇਧਨ, ਸੁਖਵਿੰਦਰ ਸਿੰਘ ਹਿਆਣਾ, ਬੁੱਧੂ ਸਿੰਘ ਰੋਹਟੀ ਖਾਸ, ਯਾਦਵਿੰਦਰ ਸਿੰਘ ਘਮਰੋਦਾ, ਅਵਤਾਰ ਸਿੰਘ ਘਮਰੋਦਾ, ਗੁਰਜੀਤ ਸਿੰਘ, ਪਰਮਿੰਦਰ ਸਿੰਘ, ਲਾਭ ਸਿੰਘ ਸਿੰਬੜੋ, ਸੁਖਵਿੰਦਰ ਸਿੰਘ ਲੂਬਾਣਾ, ਦਰਸ਼ਨ ਸਿੰਘ ਲੂਬਾਣਾ, ਚਰਨ ਸਿੰਘ ਲੂਬਾਣਾ, ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਚ ਪਾਰਟੀ ਵਰਕਰ ਮੌਜੂਦ ਸਨ ।

Read More : ਕਾਂਗਰਸ ਨੇ ਹੜ੍ਹ ਰਾਹਤ ਪੈਕੇਜ ਨੂੰ ਊਠ ਦੇ ਮੂੰਹ ਵਿੱਚ ਜ਼ੀਰੇ ਦੇ ਸਮਾਨ ਦੱਸਿਆ

ਪੰਜਾਬ ਸਰਕਾਰ ਦੇ ਤਰਕਹੀਣ ਆਂਕੜਿਆਂ ਦੇ ਗੁਬਾਰੇ ਦੀ ਹਵਾ ਕੱਢੀ ਸੁਨੀਲ ਜਾਖੜ ਨੇ

0
Sunil Jakhar

ਚੰਡੀਗੜ੍ਹ 10 ਸਤੰਬਰ 2025 : ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਆਖਿਆ ਹੈ ਕਿ ਇਹ ਸਰਕਾਰ ਕੇਂਦਰੀ ਮਦਦ ਲੈਣ ਲਈ ਤਰਕਹੀਣ ਆਂਕੜੇ ਪੇਸ਼ ਕਰ ਰਹੀ ਰਹੀ ਹੈ, ਜਿਸ ਦਾ ਖਮਿਆਜਾ ਪੰਜਾਬ ਦੇ ਲੋਕ ਭੁਗਤ ਰਹੇ ਹਨ । ਉਹਨਾਂ ਨੇ ਆਖਿਆ ਕਿ ਬਾਵਜੂਦ ਇਸਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੂਬੇ ਲਈ 1600 ਕਰੋੜ (1600 crores) ਰੁਪਏ ਦੀ ਫੌਰੀ ਰਾਹਤ ਦੇ ਕੇ ਗਏ ਹਨ ਅਤੇ ਇਹ ਵੀ ਕਹਿ ਕੇ ਗਏ ਹਨ ਕਿ ਜੋ ਵੀ ਹੋਰ ਪ੍ਰਸਤਾਵ ਆਉਣਗੇ ਉਹਨਾਂ ਲਈ ਅਨੁਸਾਰ ਵੀ ਮਦਦ ਕੀਤੀ ਜਾਵੇਗੀ । ਉਨ੍ਹਾਂ ਨੇ ਸੁਪਰ ਸੀਐਮ ਬਣੇ ਅਰਵਿੰਦ ਕੇਜਰੀਵਾਲ ਨੂੰ ਸਵਾਲ ਕਰਦਿਆਂ ਕਿਹਾ ਕਿ ਇਕੋ ਝੂਠ ਵਾਰ ਵਾਰ ਬੋਲਣ ਨਾਲ ਉਹ ਸੱਚ ਨਹੀਂ ਬਣ ਜਾਂਦਾ । ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਹੀ ਤਰਕਹੀਣ ਅਤੇ ਤੱਥਾਂ ਤੋਂ ਰਹਿਤ ਰਿਪੋਰਟਾਂ ਕਾਰਨ ਪੰਜਾਬ ਦੇ ਅਸਲ ਮੁੱਦੇ ਦਬ ਕੇ ਰਹਿ ਗਏ।

ਕਿਹਾ, ਗੰਭੀਰਤਾ ਤੋਂ ਸੱਖਣੀ ਆਪ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਪੇਸ਼ ਕੀਤੀ ਰਿਪੋਰਟ ਤੱਥਾਂ ਤੋਂ ਰਹਿਤ

ਅੱਜ ਇੱਥੇ ਪ੍ਰੈਸ ਕਾਨਫੰਰਸ ਵਿੱਚ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਨੇ ਦੱਸਿਆ ਕਿ ਇਹ ਆਮ ਆਦਮੀ ਪਾਰਟੀ ਸਰਕਾਰ ਦੇ ਮੁੱਖ ਸਕੱਤਰ ਪ੍ਰਧਾਨ ਮੰਤਰੀ ਦੇ ਸਾਮਣੇ ਨੁਕਸਾਨ 13289 ਕਰੋੜ ਦੱਸ ਰਹੇ ਸੀ ਜਦਕਿ ਸਰਕਾਰ ਦੇ ਮੰਤਰੀ ਹਰਦੀਪ ਸਿੰਘ ਮੁੰਡਿਆ ਵੱਲੋਂ 20 ਹਜਾਰ ਕਰੋੜ ਦੱਸਿਆ ਗਿਆ, ਮਨਮਰਜ਼ੀ ਦੇ ਆਕੜੇ ਪ੍ਰਧਾਨਮੰਤਰੀ ਦੇ ਅੱਗੇ ਪੇਸ਼ ਕਰ ਆਮ ਆਦਮੀ ਪਾਰਟੀ ਸਰਕਾਰ ਨੇ ਆਪਣਾ ਗ਼ੈਰ ਜ਼ਿੰਮੇਦਾਰਾਨਾ ਰਵਈਆ ਦਰਸ਼ਾਇਆ ਹੈ l ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੇਂਡੂ ਵਿਕਾਸ ਲਈ 5043 ਕਰੋੜ ਰੁਪਏ ਦੀ ਮੰਗ ਕੀਤੀ ਗਈ ਜਦਕਿ ਇਸ ਸਰਕਾਰ ਵੱਲੋਂ ਸੂਬੇ ਦੇ ਸਾਰੇ 13500 ਪਿੰਡਾਂ ਵਿੱਚ ਸਾਲ 22-23 ਵਿੱਚ ਸਿਰਫ 1156 ਕਰੋੜ ਅਤੇ 23-24 ਵਿੱਚ 778 ਕਰੋੜ ਰੁਪਏ ਹੀ ਪੇਂਡੂ ਵਿਕਾਸ ਤੇ ਖਰਚ ਕੀਤੇ ਗਏ ।

ਪ੍ਰਧਾਨ ਮੰਤਰੀ ਵੱਲੋਂ ਐਲਾਣੀ 1600 ਕਰੋੜ ਇਕ ਫੌਰੀ ਰਾਹਤ, ਪ੍ਰਸਤਾਵ ਪ੍ਰਾਪਤ ਹੋਣ ਤੇ ਕੇਂਦਰ ਭੇਜੇਗਾ ਹੋਰ ਮਦਦ

ਇਸੇ ਤਰ੍ਹਾਂ ਇਸ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਮੰਡੀ ਬੋਰਡ ਰਾਹੀਂ ਸੜਕਾਂ ਬਣਾਉਣ ਤੇ ਸਿਰਫ 500 ਕਰੋੜ ਰੁਪਏ ਖਰਚ ਕੀਤਾ ਹੈ । ਪਰ ਹੁਣ ਸਿਰਫ ਹੜ੍ਹ ਪ੍ਰਭਾਵਿਤ ਪਿੰਡਾਂ ਦੀਆ ਸੜਕਾ ਦੇ ਲਈ ਪੰਜਾਬ ਸਰਕਾਰ 1022 ਮੰਗ ਰਹੀ ਹੈ। ਜਦਕਿ ਇਸੇ ਸਰਕਾਰ ਦਾ ਕੁਝ ਦਿਨ ਪਹਿਲਾਂ ਐਲਾਨ ਸੀ ਕਿ ਇਹ 800 ਕਰੋੜ ਰੁਪਏ ਨਾਲ 8 ਹਜਾਰ ਕਿਲੋਮੀਟਰ ਪੇਂਡੂ ਸੜਕਾਂ ਤੇ ਮੁਰਮੰਤ ਕਰੇਗੀ । ਇਸ ਤਰ੍ਹਾਂ ਇਹ ਸਾਰੇ ਅੰਕੜੇ ਤੱਥਾਂ ਤੋਂ ਸੱਖਣੇ ਅਤੇ ਆਪਾ ਵਿਰੋਧੀ ਹਨ ਅਤੇ ਸਰਕਾਰ ਦੇ ਡਰਾਮੇਬਾਜੀ ਅਤੇ ਗੰਭੀਰਤਾ ਰਹਿਤ ਵਿਹਾਰ ਦਾ ਪ੍ਰਮਾਣ ਹਨ ।

ਸੁਪਰ ਸੀ. ਐਮ. ਬਣੇ ਕੇਜਰੀਵਾਲ ਨੂੰ ਕੀਤੇ ਸਵਾਲ, ਕਿਹਾ ਇਕੋ ਝੂਠ ਵਾਰ ਵਾਰ ਬੋਲਣ ਨਾਲ ਉਹ ਸੱਚ ਨਹੀਂ ਹੋ ਜਾਂਦਾ

ਉਹਨਾਂ ਨੇ ਮੁੱਖ ਮੰਤਰੀ ਵੱਲੋਂ ਸੂਬੇ ਦੇ 60 ਹਜਾਰ ਕਰੋੜ ਰੁਪਏ ਕੇਂਦਰ ਵੱਲ ਖੜੇ ਹੋਣ ਦੇ ਦਾਅਵੇ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਇਹ ਅਰਵਿੰਦ ਕੇਜਰੀਵਾਲ ਵੱਲੋਂ ਰੇਤੇ ਤੇ ਐਕਸਾਈਜ ਵਿਚੋਂ ਹੀ 60 ਹਜਾਰ ਕਰੋੜ ਦਾ ਮਾਲੀਆਂ ਕੱਢ ਲੈਣ ਦੇ ਸੁਪਨਈ ਦਾਅਵੇ ਵਾਂਗ ਇਕ ਕਾਲਪਨਿਕ ਆਂਕੜਾ ਹੈ ਜਿਸ ਦਾ ਕੋਈ ਅਧਾਰ ਨਹੀਂ। ਪਰ ਫਿਰ ਵੀ ਜੇਕਰ ਅਜਿਹਾ ਸੀ ਹੀ ਤਾਂ ਇਸ ਲਈ ਸੂਬੇ ਦੇ ਖਜ਼ਾਨਾ ਮੰਤਰੀ ਨੇ ਕੁਝ ਦਿਨ ਪਹਿਲਾਂ ਇਸੇ 3 ਸਤੰਬਰ 2025 ਨੂੰ ਹੋਈ ਜੀ. ਐਸ. ਟੀ. ਕੌਂਸਲ ਦੀ ਬੈਠਕ ਵਿੱਚ ਇਹ ਮੁੱਦਾ ਕਿਉਂ ਨਹੀਂ ਉਠਾਇਆ । ਉਹਨਾਂ ਨੇ ਪੰਜਾਬ ਨਾਲ ਵਿਤਕਰੇਬਾਜ਼ੀ ਦੇ ਲਾਏ ਗਏ ਦੋਸਾਂ ਸਬੰਧੀ ਵੀ ਸਪਸ਼ਟ ਕੀਤਾ ਤੇ ਬਿਹਾਰ ਜਿਸ ਦੀ ਆਬਾਦੀ 13 ਕਰੋੜ ਅਤੇ ਖੇਤਰਫਲ ਪੰਜਾਬ ਤੋਂ ਲਗਭਗ ਦੁਗਣਾ ਹੈ ਅਤੇ ਉਥੇ ਜਲਦ ਹੀ ਚੋਣਾਂ ਵੀ ਹੋਣ ਵਾਲੀਆਂ ਹਨ ਫਿਰ ਵੀ ਉਸ ਨੂੰ ਦਿੱਤੀ ਗਈ ਰਕਮਾਂ ਸਿੱਧ ਕਰਦੀਆਂ ਹਨ ਕਿ ਪੰਜਾਬ ਨਾਲ ਕਿਸੇ ਪ੍ਰਕਾਰ ਦਾ ਕੋਈ ਭੇਦਭਾਵ ਨਹੀਂ ਕੀਤਾ ਗਿਆ ।

ਅਸਲ ਵਿਚ ਸਰਕਾਰ ਨੇ ਉਕਤ ਰਕਮ ਵੀ ਸਹੀ ਥਾਂ ਤੇ ਨਹੀਂ ਖਰਚੀ ਨਹੀਂ ਤਾਂ ਇਸ ਕਦਰ ਪੰਜਾਬ ਵਿਚ ਤਬਾਹੀ ਨਾ ਹੁੰਦੀ

ਇਸੇ ਤਰ੍ਹਾਂ ਸੂਬੇ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ (Water Resources Minister Birendra Goyal) ਦੇ ਬਿਆਨਾਂ ਦਾ ਹਵਾਲਾ ਦਿੱਤਾ ਦਿੰਦਿਆਂ ਉਹਨਾਂ ਕਿਹਾ ਕਿ ਇਸੇ ਸਰਕਾਰ ਨੇ ਕੇਂਦਰ ਸਰਕਾਰ ਤੋਂ ਆਏ 230 ਕਰੋੜ ਰੁਪਏ ਬਾਰਸਾਂ ਤੋਂ ਪਹਿਲਾਂ ਹੜ ਪ੍ਰਬੰਧਾਂ ਤੇ ਖਰਚਣ ਦਾ ਦਾਅਵਾ ਕੀਤਾ ਸੀ ਤਾਂ ਕੀ ਉਸ ਵੇਲੇ ਐਸ. ਡੀ. ਆਰ. ਐਫ. ਦੀਆਂ ਸ਼ਰਤਾਂ ਸਰਕਾਰ ਦੇ ਲਈ ਅੜੀਕਾ ਨਹੀਂ ਬਣੀਆਂ ਜੋ ਹੁਣ ਸਰਕਾਰ ਇਹਨਾਂ ਸ਼ਰਤਾਂ ਦਾ ਹਵਾਲਾ ਦੇ ਕੇ ਆਪਣੇ ਗੁਨਾਹਾਂ ਤੋਂ ਬਚਣਾ ਚਾਹੁੰਦੀ ਹੈ । ਉਨ੍ਹਾਂ ਨੇ ਕਿਹਾ ਕਿ ਅਸਲ ਵਿਚ ਸਰਕਾਰ ਨੇ ਉਕਤ ਰਕਮ ਵੀ ਸਹੀ ਥਾਂ ਤੇ ਨਹੀਂ ਖਰਚੀ ਨਹੀਂ ਤਾਂ ਇਸ ਕਦਰ ਪੰਜਾਬ ਵਿਚ ਤਬਾਹੀ ਨਾ ਹੁੰਦੀ ।

ਸੂਬਾ ਸਰਕਾਰ ਕੋਲ ਪਹਿਲਾਂ ਹੀ ਐਸ. ਡੀ. ਆਰ. ਐਫ. ਵਿੱਚ 12 ਹਜਾਰ ਕਰੋੜ ਰੁਪਏ ਪਏ ਹਨ

ਉਹਨਾਂ ਕਿਹਾ ਕਿ ਸੂਬਾ ਸਰਕਾਰ ਕੋਲ ਪਹਿਲਾਂ ਹੀ ਐਸ. ਡੀ. ਆਰ. ਐਫ. ਵਿੱਚ 12 ਹਜਾਰ ਕਰੋੜ ਰੁਪਏ ਪਏ ਹਨ ਪਰ ਇਹ ਵੀ ਸੱਚ ਹੈ ਕਿ ਅਸਲ ਵਿੱਚ ਇਹ ਪੈਸਾ ਸੂਬਾ ਸਰਕਾਰ ਆਪਣੀ ਇਸਤਿਹਾਬਾਜੀ ਅਤੇ ਕੇਜਰੀਵਾਲ ਨੂੰ ਚੌਣ ਦੌਰਿਆਂ ਤੇ ਘੁੰਮਾਉਣ ਦੇ ਗੈਰ ਜਰੂਰੀ ਕੰਮਾਂ ਦੇ ਖਰਚ ਕਰਕੇ ਖੁਰਦ ਬੁਰਦ ਕਰ ਚੁੱਕੀ ਹੈ, ਜਿਸ ਕਰਕੇ ਇਹ ਹੁਣ ਨਿਯਮਾਂ ਦਾ ਹਵਾਲਾ ਦੇ ਕੇ ਆਪਣਾ ਗੁਨਾਹ ਛੁਪਾਉਣਾ ਚਾਹੁੰਦੀ ਹੈ । ਉਹਨਾਂ ਨੇ ਕਿਹਾ ਕਿ ਸਾਲ 2023 ਵਿੱਚ ਵੀ ਭਗਵੰਤ ਸਿੰਘ ਮਾਨ ਨੇ 15 ਹਜਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਦਿੱਤੇ ਉਹੀ ਕੇਂਦਰ ਸਰਕਾਰ ਵਾਲੇ 6800 ਰੁਪਏ ਸਨ ਅਤੇ ਹੁਣ ਫਿਰ ਮੁੱਖ ਮੰਤਰੀ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ 20 ਹਜਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਕਿੱਥੋਂ ਦੇਣਗੇ ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹੁਤ ਸਪਸ਼ਟ ਕਹਿ ਕੇ ਗਏ ਹਨ ਕਿ ਇਹ 1600 ਕਰੋੜ ਰੁਪਏ ਕੇਵਲ ਅਤੇ ਕੇਵਲ ਫੌਰੀ ਰਾਹਤ ਹੈ

ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਬੇਸ਼ੱਕ ਕਿਸਾਨ ਨੂੰ ਹਰ ਰਾਹਤ ਮਿਲਣੀ ਚਾਹੀਦੀ ਹੈ ਪਰ ਸੂਬਾ ਸਰਕਾਰ ਜੇਕਰ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਲਾਗੂ ਕਰ ਦਿੰਦੀ ਅਤੇ ਕਿਸਾਨਾਂ ਦੇ ਹਿੱਸੇ ਦਾ ਪ੍ਰੀਮੀਅਮ ਦੀ ਬਣਦੀ ਰਕਮ 32 ਕਰੋੜ ਅਦਾ ਕਰ ਦਿੰਦੀ ਤਾਂ ਅੱਜ ਹੜ ਪ੍ਰਭਾਵਿਤ ਹਰੇਕ ਕਿਸਾਨ ਨੂੰ ਪ੍ਰਤੀ ਏਕੜ 42 ਹਜਾਰ ਰੁਪਏ ਦਾ ਬੀਮਾ ਕਵਰ ਮਿਲ ਰਿਹਾ ਹੁੰਦਾ ।

ਭਾਜਪਾ ਸੂਬਾ ਪ੍ਰਧਾਨ ਨੇ ਦੁਹਰਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹੁਤ ਸਪਸ਼ਟ ਕਹਿ ਕੇ ਗਏ ਹਨ ਕਿ ਇਹ 1600 ਕਰੋੜ ਰੁਪਏ ਕੇਵਲ ਅਤੇ ਕੇਵਲ ਫੌਰੀ ਰਾਹਤ ਹੈ ਅਤੇ ਸੂਬਾ ਸਰਕਾਰ ਤੋਂ ਹੋਰ ਪ੍ਰਸਤਾਵ ਆਉਣ ਤੇ ਕੇਂਦਰ ਸਰਕਾਰ (Central Government) ਵੱਲੋਂ ਮਦਦ ਭੇਜੀ ਜਾਵੇਗੀ । ਇਸ ਤੋਂ ਬਿਨਾਂ ਉਹਨਾਂ ਵੱਲੋਂ ਸਕੂਲਾਂ, ਨੈਸ਼ਨਲ ਹਾਈਵੇ ਅਤੇ ਮਕਾਨਾਂ ਦੇ ਨੁਕਸਾਨ ਦੀ ਭਰਪਾਈ ਵੀ ਵੱਖ-ਵੱਖ ਸਕੀਮਾਂ ਵਿੱਚ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ । ਇਸੇ ਤਰ੍ਹਾਂ ਪ੍ਰਧਾਨ ਮੰਤਰੀ ਸਨਮਾਨ ਨਿਧੀ ਸਕੀਮ ਦੀ ਕਿਸਤ ਅਤੇ ਐਸਡੀਆਰਐਫ ਦੀ ਦੂਜੀ ਕਿਸ਼ਤ ਦੀ ਅਡਵਾਂਸ ਜਾਰੀ ਕਰਨ ਦੀ ਗੱਲ ਪ੍ਰਧਾਨ ਮੰਤਰੀ ਕਹਿ ਕੇ ਗਏ ਹਨ ।

ਮਨਰੇਗਾ ਸਕੀਮ ਦੇ ਤਹਿਤ ਪੇਂਡੂ ਵਿਕਾਸ ਲਈ ਜੋ ਵੀ ਸੂਬਾ ਸਰਕਾਰ ਚਾਹੇ ਕਰ ਸਕਦੀ ਹੈ

ਉਹਨਾਂ ਕਿਹਾ ਕਿ ਮਨਰੇਗਾ ਸਕੀਮ ਦੇ ਤਹਿਤ ਪੇਂਡੂ ਵਿਕਾਸ ਲਈ ਜੋ ਵੀ ਸੂਬਾ ਸਰਕਾਰ ਚਾਹੇ ਕਰ ਸਕਦੀ ਹੈ ਪਰ ਇਸ ਲਈ ਉਸ ਕੋਲ ਨੀਅਤ ਹੋਣੀ ਚਾਹੀਦੀ ਹੈ । ਉਹਨਾਂ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਅੱਗੇ ਖੇਤ ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਨੂੰ ਹੜਾਂ ਕਾਰਨ ਹੋਏ ਨੁਕਸਾਨ ਦਾ ਕੋਈ ਜ਼ਿਕਰ ਤੱਕ ਨਹੀਂ ਕੀਤਾ ਗਿਆ ਹੈ ।

ਕਿਸੇ ਵੇਲੇ ਪ੍ਰਧਾਨ ਮੰਤਰੀ ਸਨਮਾਨ ਨਿਧੀ ਸਕੀਮ ਤਹਿਤ ਪੰਜਾਬ ਦੇ 23 ਲੱਖ ਕਿਸਾਨਾਂ ਨੂੰ ਲਾਭ ਮਿਲਦਾ ਸੀ

ਸੂਬਾ ਸਰਕਾਰ ਦੇ ਢਿੱਲੇ ਰਵਈਏ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਕਿਸੇ ਵੇਲੇ ਪ੍ਰਧਾਨ ਮੰਤਰੀ ਸਨਮਾਨ ਨਿਧੀ ਸਕੀਮ ਤਹਿਤ ਪੰਜਾਬ ਦੇ 23 ਲੱਖ ਕਿਸਾਨਾਂ ਨੂੰ ਲਾਭ ਮਿਲਦਾ ਸੀ ਪਰ ਇਸ ਦੇ ਵਿਭਾਗਾਂ ਵੱਲੋਂ ਈ. ਕੇ. ਵਾਈ. ਸੀ. (E. K. Y. C.) ਨਾ ਕਰਵਾਉਣ ਕਾਰਨ ਇਹ ਲਾਭ ਹੁਣ ਕੇਵਲ 8 ਲੱਖ ਕਿਸਾਨਾਂ ਤੱਕ ਸਿਮਟ ਕੇ ਰਹਿ ਗਿਆ ਹੈ । ਸੁਨੀਲ ਜਾਖੜ ਨੇ ਕਿਹਾ ਕਿ ਸੂਬੇ ਦੀ ਦੇ ਸੁਪਰ ਸੀਐਮ ਅਰਵਿੰਦ ਕੇਜਰੀਵਾਲ ਦੀ ਸਰਕਾਰ ਆਪਣੀਆਂ ਨਾਕਾਮੀਆਂ ਦਾ ਬੋਝ ਹੋਰਨਾਂ ਤੇ ਸੁੱਟ ਕੇ ਆਪਣੇ ਗੁਨਾਹਾਂ ਤੋਂ ਬਚਣਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਉਸ ਨੂੰ ਅਜਿਹਾ ਕਰਨ ਨਹੀਂ ਦੇਣਗੇ ।

Read More : ਭਾਰਤੀ ਜਨਤਾ ਪਾਰਟੀ ਹਮੇਸ਼ਾ ਤੋਂ ਦਲਿਤ ਵਿਰੋਧੀ ਰਹੀ ਹੈ: ਡਾ. ਰਾਜ ਕੁਮਾਰ ਵੇਰਕਾ

ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ : ਹਰਦੀਪ ਸਿੰਘ ਮੁੰਡੀਆਂ

0
Hardeep Mundiyan

ਚੰਡੀਗੜ੍ਹ, 10 ਸਤੰਬਰ 2025 : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਅੱਜ ਇਥੇ ਦੱਸਿਆ ਕਿ ਹੜ੍ਹਾਂ ਦਰਮਿਆਨ ਪਿਛਲੇ 24 ਘੰਟਿਆਂ ਵਿੱਚ ਸੂਬੇ ‘ਚ ਹੋਰ 88 ਪਿੰਡ, 374 ਲੋਕ ਅਤੇ 55 ਹੈਕਟੇਅਰ ਖੇਤੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ । ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ ਤੱਕ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਕੁੱਲ ਗਿਣਤੀ 2185 ਅਤੇ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 3,88,466 ਤੱਕ ਪਹੁੰਚ ਗਈ ਹੈ ।

4533 ਲੋਕਾਂ ਨੂੰ ਦਿੱਤਾ ਆਸਰਾ : ਹਰਦੀਪ ਸਿੰਘ ਮੁੰਡੀਆਂ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ (During 24 hours) ਫ਼ਿਰੋਜ਼ਪੁਰ ਵਿੱਚ ਇੱਕ ਹੋਰ ਵਿਅਕਤੀ ਦੀ ਜਾਨ ਚਲੀ ਗਈ ਹੈ ਜਿਸ ਨਾਲ 15 ਜ਼ਿਲ੍ਹਿਆਂ ਵਿੱਚ ਕੁੱਲ ਮੌਤਾਂ ਦੀ ਗਿਣਤੀ 53 ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿੱਚ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ । ਉਨ੍ਹਾਂ ਅੱਗੇ ਦੱਸਿਆ ਕਿ ਇਸੇ ਅਰਸੇ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ 91 ਹੋਰ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ, ਜਿਸ ਨਾਲ ਹੁਣ ਤੱਕ ਬਚਾਏ ਗਏ ਲੋਕਾਂ ਦੀ ਗਿਣਤੀ 23,297 ਹੋ ਗਈ ਹੈ । ਮੌਜੂਦਾ ਸਮੇਂ ਸੂਬੇ ਭਰ ਵਿੱਚ 115 ਰਾਹਤ ਕੈਂਪ ਜਾਰੀ ਹਨ, ਜਿਨ੍ਹਾਂ ਵਿੱਚ 4533 ਲੋਕ ਬਸੇਰਾ ਕਰ ਰਹੇ ਹਨ । ਫ਼ਸਲਾਂ ਦੇ ਖ਼ਰਾਬੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 18 ਜ਼ਿਲ੍ਹਿਆਂ ਵਿੱਚ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਕੁੱਲ ਰਕਬਾ 1,91,981.45 ਹੈਕਟੇਅਰ ਤੱਕ ਪਹੁੰਚ ਗਿਆ ਹੈ ।

ਹੁਣ ਤੱਕ 23297 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢਿਆ ਬਾਹਰ

ਮਾਲ ਮੰਤਰੀ ਨੇ ਦੱਸਿਆ ਕਿ 10 ਸਤੰਬਰ ਤੱਕ 22 ਜ਼ਿਲ੍ਹਿਆਂ ਦੇ 2185 ਪਿੰਡ (2185 villages in 22 districts) ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਪ੍ਰਭਾਵਿਤ ਆਬਾਦੀ ਦੀ ਗਿਣਤੀ 3,88,466 ਤੱਕ ਪਹੁੰਚ ਗਈ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐਨ. ਡੀ. ਆਰ. ਐਫ. ਦੀਆਂ 14 ਟੀਮਾਂ, ਐਸ. ਡੀ. ਆਰ. ਐਫ. ਦੀਆਂ 2 ਟੀਮਾਂ, ਫ਼ੌਜ ਦੀਆਂ 18 ਟੁਕੜੀਆਂ ਅਤੇ 1 ਇੰਜੀਨੀਅਰ ਟਾਸਕ ਫੋਰਸ ਤਾਇਨਾਤ ਹੈ । ਭਾਰਤੀ ਹਵਾਈ ਸੈਨਾ ਅਤੇ ਫ਼ੌਜ ਦੇ ਲਗਭਗ 30 ਹੈਲੀਕਾਪਟਰ (About 30 army helicopters) ਬਚਾਅ ਕਾਰਜਾਂ ਵਿੱਚ ਸਹਾਇਤਾ ਕਰ ਰਹੇ ਹਨ । ਇਸ ਤੋਂ ਇਲਾਵਾ ਮੌਜੂਦਾ ਰਾਹਤ ਕਾਰਜਾਂ ਵਿੱਚ 182 ਕਿਸ਼ਤੀਆਂ ਸ਼ਾਮਲ ਹਨ ।

Read More : ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ : ਹਰਦੀਪ ਸਿੰਘ ਮੁੰਡੀਆਂ

ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਮੁੜ ਪੱਟੜੀ ਉਤੇ ਆਉਣ ਲੱਗੀ ਹੜ੍ਹ ਪੀੜਤਾਂ ਦੀ ਜ਼ਿੰਦਗੀ

0
Punjab Goverment
ਚੰਡੀਗੜ੍ਹ, 10 ਸਤੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (hief Minister Bhagwant Singh Mann) ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ (Natural disaster) ਦਾ ਦ੍ਰਿੜਤਾ ਨਾਲ ਸਾਹਮਣਾ ਕਰਦੇ ਹੋਏ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ । ਬਾਰਸ਼ਾਂ ਘਟਣ ਅਤੇ ਪਾਣੀ ਦਾ ਪੱਧਰ ਡਿੱਗਣ ਦੇ ਨਾਲ, ਰਾਜ ਸਰਕਾਰ ਨੇ ਰਾਹਤ, ਪੁਨਰਵਾਸ ਅਤੇ ਪੁਨਰ ਨਿਰਮਾਣ ਉਪਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ, ਜਿਸ ਨਾਲ ਹੜ੍ਹ ਪੀੜਤਾਂ ਦੀ ਜ਼ਿੰਦਗੀ ਮੁੜ ਪੱਟੜੀ ਉਤੇ ਆਉਣ ਲੱਗੀ ਹੈ ।
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਫੀਸਦੀ ਸੜਕੀ, ਬਿਜਲੀ ਤੇ ਪਾਣੀ ਸਪਲਾਈ ਮੁੜ ਬਹਾਲ : ਹਰਜੋਤ ਸਿੰਘ ਬੈਂਸ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Cabinet Minister Harjot Singh Bains) ਨੇ ਦੱਸਿਆ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ । ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਰਾਹਤ ਕੈਂਪਾਂ ਤੋਂ ਘਰ ਵਾਪਸ ਜਾਣ ਲੱਗ ਪਏ ਹਨ । ਮੰਤਰੀ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਤੇ ਬੇਲਾ ਸ਼ਿਵ ਸਿੰਘ ਵਰਗੇ ਕੱਟੇ ਪਿੰਡਾਂ ਦਾ ਸੰਪਰਕ ਮੁੜ ਜੋੜਿਆ ਜਾ ਰਿਹਾ ਹੈ ਅਤੇ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱਚ ਬਦਲਿਆ ਜਾਵੇਗਾ ।
ਡਾ. ਬਲਬੀਰ ਸਿੰਘ ਤੇ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਵੰਡੀ ਵਿੱਤੀ ਸਹਾਇਤਾ
ਉਨ੍ਹਾਂ ਦੱਸਿਆ ਕਿ ਫਾਗਿੰਗ ਤੇ ਦਵਾਈ ਛਿੜਕਾਅ ਪੂਰਾ ਕਰ ਦਿੱਤਾ ਗਿਆ ਹੈ, ਡਾਕਟਰੀ ਟੀਮਾਂ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਖ਼ਾਸ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਅਤੇ 10 ਟਰੱਕ ਚਾਰਾ ਵੰਡਿਆ ਜਾ ਚੁੱਕਾ ਹੈ। ਰੈਵਨਿਊ ਅਧਿਕਾਰੀਆਂ ਵੱਲੋਂ ਖਾਸ ਗਿਰਦਾਵਰੀ ਜਾਰੀ ਹੈ ਜਿਸ ਦੀ ਰਿਪੋਰਟ ਅਧਾਰਿਤ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਸਰਕਾਰ ਦੀ ਚੌਕਸੀ ਸਦਕਾ ਘੱਗਰ ਦਰਿਆ ਨੇੜਲੇ ਪਿੰਡ ਵੱਡੇ ਨੁਕਸਾਨ ਤੋਂ ਬਚੇ- ਬਰਿੰਦਰ ਕੁਮਾਰ ਗੋਇਲ

ਪਿਛਲੇ ਕਈ ਹਫ਼ਤਿਆਂ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Cabinet Minister Harjot Singh Bains) ਲਗਾਤਾਰ ਆਪਣੇ ਹਲਕੇ ਵਿੱਚ ਮੌਜੂਦ ਰਹਿ ਕੇ ਪ੍ਰਸ਼ਾਸਨ ਨਾਲ ਮਿਲ ਕੇ ਹਾਲਾਤਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਆਪ ਵਲੰਟੀਅਰਾਂ, ਪੰਚਾਂ-ਸਰਪੰਚਾਂ ਅਤੇ ਯੂਥ ਕਲੱਬਾਂ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਇਸ ਸੰਕਟ ਦੇ ਸਮੇਂ ਉਨ੍ਹਾਂ ਨਾਲ ਮਿਲ ਕੇ ਕੰਮ ਕੀਤਾ।

ਮੋਹਿੰਦਰ ਭਗਤ ਵੱਲੋਂ ਮਾਲ ਅਧਿਕਾਰੀਆਂ ਨੂੰ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜਾ ਪਹੁੰਚਾਣ ਦੇ ਨਿਰਦੇਸ਼

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਭੋਆ ਹਲਕੇ ਦੇ ਪਿੰਡਾਂ ਬਕਨੌਰ, ਪੰਮਾ, ਅੰਬੀ ਖੱਟਕੜਾਂ, ਕੋਲੀਆਂ ਅੱਡਾ, ਅਨਿਆਲ ਵਿਖੇ 12 ਪਰਿਵਾਰਾਂ ਨੂੰ 51000-51000 ਰੁਪਏ ਦੇ ਚੈੱਕ ਵੰਡੇ ਗਏ । ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ, ਇਲਾਕੇ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਦਿਆਂ ਠੋਸ ਹੱਲ ਕਰਨ ਦੀ ਵਚਨਬੱਧਤਾ ਦੁਹਰਾਈ ।

ਲੋਕਾਂ ਨੂੰ ਘੱਗਰ ਦਰਿਆ ਦੀ ਮਾਰ ਤੋਂ ਬਚਾਉਣ ਹਿਤ ਪੰਜਾਬ ਸਰਕਾਰ ਵੱਲੋਂ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੜੈਲ, ਮੂਨਕ, ਫੂਲਦ ਸਮੇਤ ਘੱਗਰ ਦਰਿਆ ਨੇੜਲੇ ਵੱਖ-ਵੱਖ ਪਿੰਡਾਂ ਵਿਖੇ ਘੱਗਰ ਦਰਿਆ ਦੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਲੋਕਾਂ ਨੂੰ ਘੱਗਰ ਦਰਿਆ ਦੀ ਮਾਰ ਤੋਂ ਬਚਾਉਣ ਹਿਤ ਪੰਜਾਬ ਸਰਕਾਰ ਵੱਲੋਂ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ, ਜਿਨ੍ਹਾਂ ਸਦਕਾ ਪਿਛਲੇ ਕਈ ਦਿਨ ਤੋਂ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਹੋਣ ਦੇ ਬਾਵਜੂਦ ਘੱਗਰ ਦਰਿਆ ਨੇੜਲੇ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਦੀ ਮਾਰ ਤੋਂ ਬਚੇ ਹੋਏ ਹਨ ।

ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਪੂਰੀ ਚੌਕਸੀ ਵਰਤੀ ਜਾ ਰਹੀ ਹੈ

ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਪੂਰੀ ਚੌਕਸੀ ਵਰਤੀ ਜਾ ਰਹੀ ਹੈ, ਜਿੱਥੇ ਕਿਤੇ ਵੀ ਬੋਰੀਆਂ ਲਾਉਣ ਜਾਂ ਹੋਰ ਕਿਸੇ ਵੀ ਕਿਸਮ ਦਾ ਕਾਰਜ ਕਰਨ ਦੀ ਲੋੜ ਪੈਂਦੀ ਹੈ, ਉਹ ਫੌਰੀ ਕੀਤਾ ਜਾਂਦਾ ਹੈ । ਘੱਗਰ ਦਰਿਆ ‘ਤੇ ਹਰ ਕਿਲੋਮੀਟਰ ਉੱਤੇ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਦਿੱਕਤ ਆਉਣ ‘ਤੇ ਫੌਰੀ ਉਸ ਦਾ ਹੱਲ ਕੀਤਾ ਜਾ ਸਕੇ ।

ਮੀਂਹ-ਹੜ੍ਹ ਨਾਲ ਨੁਕਸਾਨ ਹੋਏ ਮਕਾਨਾਂ ਨੂੰ ਤੁਰੰਤ ਤਸਦੀਕ ਕੀਤਾ ਜਾਵੇ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਵਿਖੇ ਰੈਵਨਿਊ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੀਂਹ-ਹੜ੍ਹ ਨਾਲ ਨੁਕਸਾਨ ਹੋਏ ਮਕਾਨਾਂ ਨੂੰ ਤੁਰੰਤ ਤਸਦੀਕ ਕੀਤਾ ਜਾਵੇ, ਤਾਂ ਜੋ ਕੋਈ ਵੀ ਪਰਿਵਾਰ ਮੁਆਵਜ਼ੇ ਤੋਂ ਵਾਂਝਾ ਨਾ ਰਹਿ ਜਾਵੇ । ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਪਟਵਾਰੀਆਂ ਨੂੰ ਘਰ-ਘਰ ਪਹੁੰਚ ਕੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ-ਪ੍ਰਭਾਵਿਤ ਪਰਿਵਾਰਾਂ ਨਾਲ ਡੱਟ ਕੇ ਉਨ੍ਹਾਂ ਨਾਲ ਖੜ੍ਹੀ ਹੈ ।

ਪ੍ਰਧਾਨ ਮੰਤਰੀ ਨੇ ਪੰਜਾਬ ਅਤੇ ਪੰਜਾਬੀਆਂ ਦਾ ਅਪਮਾਨ ਕੀਤਾ

0
Hardeep Mundiyan

ਚੰਡੀਗੜ੍ਹ, 10 ਸਤੰਬਰ 2025 : ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ (Flood affected) ਹੋਏ ਪੰਜਾਬ ਲਈ ਰਾਹਤ ਰਾਸ਼ੀ ਵਧਾਉਣ ਦੀ ਮੰਗ ਕਰਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ “ਹਿੰਦੀ ਨਹੀਂ ਆਤੀ” ਜਿਹੇ ਵਿਅੰਗ ਬਾਰੇ ਸੂਬੇ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਅਜਿਹੀ ਟਿੱਪਣੀ ਕਰਕੇ ਪ੍ਰਧਾਨ ਮੰਤਰੀ ਨੇ ਪੰਜਾਬ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ ।

ਭਾਜਪਾ ਆਗੂਆਂ ਨੇ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਲਈ ਪੰਜਾਬ ਨਾਲ ਧੋਖਾ ਕੀਤਾ

ਇਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਭਿਆਨਕ ਹੜ੍ਹਾਂ ਵਿੱਚ ਲੋਕ ਡੁੱਬ ਰਹੇ ਹਨ ਤਾਂ ਅਜਿਹੇ ਮੌਕੇ ਪ੍ਰਧਾਨ ਮੰਤਰੀ ਨੂੰ ਮਜ਼ਾਕ ਸੁੱਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਹੜ੍ਹ ਪ੍ਰਭਾਵਿਤ ਪੰਜਾਬ ਦੀ ਬੀਤੇ ਕੱਲ੍ਹ ਕੀਤੀ ਫੇਰੀ ਸਿਰਫ਼ ਪੀ.ਆਰ ਐਕਸਰਸਾਈਜ਼ ਸੀ ਜਿਸ ਦਾ ਪੰਜਾਬ ਦੇ ਲੋਕਾਂ ਦਾ ਭਲਾ ਕਰਨਾ ਬਿਲਕੁਲ ਵੀ ਉਦੇਸ਼ ਨਹੀਂ ਸੀ।

“ਹਿੰਦੀ ਨਹੀਂ ਆਤੀ” ਵਾਲੀ ਟਿੱਪਣੀ ਕਰਕੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ : ਹਰਦੀਪ ਸਿੰਘ ਮੁੰਡੀਆਂ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ (Prime Minister) ਦੀ ਫੇਰੀ ਦੌਰਾਨ ਪੰਜਾਬ ਦੇ ਲੋਕਾਂ ਦੀ ਪ੍ਰਤੀਨਿਧਤਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀਆਂ ਲਈ ਵੱਖ ਪ੍ਰੋਟੋਕੋਲ ਅਪਣਾਇਆ ਗਿਆ ਜਦਕਿ ਭਾਜਪਾ ਆਗੂਆਂ ਲਈ ਕੋਈ ਪ੍ਰੋਟੋਕੋਲ ਨਹੀਂ ਸੀ। ਉਨ੍ਹਾਂ ਦੱਸਿਆ ਕਿ ਮੁਲਾਕਾਤ ਵਾਲੇ ਸਥਾਨ ਤੋਂ ਕਾਫ਼ੀ ਪਿੱਛੇ ਹੀ ਸਾਨੂੰ ਗੱਡੀਆਂ ਵਿੱਚੋਂ ਉਤਾਰ ਦਿੱਤਾ ਗਿਆ ਜਦਕਿ ਭਾਜਪਾ ਆਗੂ ਆਪਣੀਆਂ ਨਿੱਜੀ ਗੱਡੀਆਂ ਵਿੱਚ ਮੁਲਾਕਾਤ ਵਾਲੇ ਸਥਾਨ ਤੋਂ ਬਿਲਕੁਲ ਬਾਹਰ ਜਾ ਕੇ ਉੱਤਰੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਾਡੇ ਫੋਨ ਬਾਹਰ ਜਮ੍ਹਾਂ ਕਰਵਾ ਲਏ ਗਏ ਜਦਕਿ ਭਾਜਪਾ ਆਗੂ ਅਤੇ ਉੱਥੇ ਤਾਇਨਾਤ ਸੁਰੱਖਿਆ ਅਮਲਾ ਆਪਣੇ ਫੋਨ ਬਿਨਾਂ ਕਿਸੇ ਰੋਕ-ਟੋਕ ਤੋਂ ਵਰਤ ਰਹੇ ਸਨ ।

ਕਿਹਾ, ਭਿਆਨਕ ਹੜ੍ਹਾਂ ‘ਚ ਲੋਕ ਡੁੱਬ ਰਹੇ ਹਨ ਤੇ ਪ੍ਰਧਾਨ ਮੰਤਰੀ ਨੂੰ ਮਜ਼ਾਕ ਸੁੱਝ ਰਿਹੈ

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸਾਡੇ ਸਾਰਿਆਂ ਦੇ ਸਾਂਝੇ ਅਤੇ ਸਤਿਕਾਰਯੋਗ ਹਨ ਪਰ ਮੈਨੂੰ ਇਹ ਸਮਝ ਨਹੀਂ ਪਈ ਕਿ ਇਹ ਕਿੱਥੋਂ ਦਾ ਪ੍ਰੋਟੋਕੋਲ ਹੈ ਕਿ ਪ੍ਰਧਾਨ ਮੰਤਰੀ ਨਾਲ ਕੋਈ ਹੱਥ ਨਹੀਂ ਮਿਲਾ ਸਕਦਾ ਕਿਉਂਕਿ ਸਾਨੂੰ ਪਹਿਲਾਂ ਹੀ ਹੁਕਮ ਚਾੜ੍ਹ ਦਿੱਤਾ ਗਿਆ ਕਿ ਤੁਸੀਂ ਪ੍ਰਧਾਨ ਮੰਤਰੀ ਨਾਲ ਹੱਥ ਨਹੀਂ ਮਿਲਾਉਣਾ ।

“ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸਿਰਫ਼ ਸਾਡੇ ਲਈ ਪ੍ਰੋਟੋਕੋਲ”

ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਅਧਿਕਾਰੀਆਂ ਨੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਅਤੇ ਵੀਡਿਓਜ਼ ਰਾਹੀਂ ਸੂਬੇ ਵਿੱਚ ਆਏ ਹੜ੍ਹਾਂ ਬਾਰੇ ਜਾਣੂ ਕਰਵਾਇਆ ਜਿਸ ‘ਤੇ ਪ੍ਰਧਾਨ ਮੰਤਰੀ ਖ਼ੁਦ ਮੰਨੇ ਕਿ ਹਿਮਾਚਲ ਪ੍ਰਦੇਸ਼ ਨਾਲੋਂ ਕਿਤੇ ਜ਼ਿਆਦਾ ਨੁਕਸਾਨ ਪੰਜਾਬ ਵਿੱਚ ਹੋਇਆ ਹੈ ਪਰ ਜਦੋਂ ਮੈਂ ਉਨ੍ਹਾਂ ਨੂੰ ਹੱਥ ਜੋੜ ਕੇ 1600 ਕਰੋੜ ਰੁਪਏ ਦੀ ਥਾਂ ਵੱਧ ਰਾਹਤ ਰਾਸ਼ੀ ਐਲਾਨਣ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਮੇਰੀ ਗੱਲ ਨੂੰ ਦਰਕਿਨਾਰ ਕਰਦਿਆਂ ਮਜ਼ਾਕੀਆ ਅੰਦਾਜ਼ ਵਿੱਚ ਕਿਹਾ ਕਿ “ਆਪ ਕੋ ਹਿੰਦੀ ਨਹੀਂ ਆਤੀ, ਮੈਨੇ 1600 ਕਰੋੜ ਦੇਨੇ ਕੀ ਘੋਸ਼ਣਾ ਤੋ ਕੀ ਹੈ । ਜਦੋਂ ਮੈਂ ਕਿਹਾ ਕਿ ਇਹ ਰਾਹਤ ਰਾਸ਼ੀ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ ਤਾਂ ਉਨ੍ਹਾਂ ਫਿਰ ਕਹਿਣਾ ਸ਼ੁਰੂ ਕਰ ਦਿੱਤਾ ਕਿ “ਇਸ ਕੋ ਹਿੰਦੀ ਸਿਖਾਓ” ਅਤੇ ਨਾਲ ਹੀ ਪੰਜਾਬ ਦੇ ਭਾਜਪਾ ਆਗੂ ਵੀ ਉਨ੍ਹਾਂ ਦੀ ਹਾਂ ਵਿੱਚ ਹਾਂ ਮਿਲਾਉਂਦਿਆਂ ਮੈਨੂੰ ਹੀ ਚੁੱਪ ਕਰਨ ਲਈ ਆਖਣ ਲੱਗੇ ।

“ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਭਾਜਪਾ ਆਗੂਆਂ ਦੀਆਂ ਗੱਡੀਆਂ ਅਤੇ ਮੋਬਾਈਲਾਂ ਸਬੰਧੀ ਵੱਖ ਅਤੇ ਸਾਡੇ ਲਈ ਵੱਖ ਨਿਯਮ ਬਣਾਏ”

ਉਨ੍ਹਾਂ ਸਵਾਲ ਕੀਤਾ ਕਿ ਜੇ ਇਸੇ ਤਰ੍ਹਾਂ ਦੀ ਸਥਿਤੀ ਵਿੱਚ ਪ੍ਰਧਾਨ ਮੰਤਰੀ ਦੇਸ਼ ਦੇ ਦੱਖਣੀ ਸੂਬੇ ਵਿੱਚ ਗਏ ਹੁੰਦੇ ਤਾਂ ਕੀ ਉੱਥੇ ਵੀ ਅਜਿਹਾ ਗੰਭੀਰ ਮੁੱਦਾ ਉਠਾਉਣ ਵਾਲੇ ਲੋਕਾਂ ਨੂੰ ਚੁੱਪ ਕਰਵਾਉਣ ਲਈ “ਹਿੰਦੀ ਸਿਖਾਓ” ਵਰਗੇ ਜਵਾਬ ਦੇਣਗੇ? ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਵੀ ਬਹੁਤ ਦੁੱਖ ਹੈ ਕਿ ਜਦੋਂ ਪੰਜਾਬ ਪਿਛਲੇ 40 ਸਾਲਾਂ ਦੌਰਾਨ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਤਾਂ ਪੰਜਾਬ ਭਾਜਪਾ ਇਕਾਈ ਦੇ ਆਗੂ ਪੰਜਾਬ ਅਤੇ ਪੰਜਾਬੀਆਂ ਨਾਲ ਖੜ੍ਹਨ ਦੀ ਥਾਂ ਆਪਣੇ ਆਕਾ ਨੂੰ ਖ਼ੁਸ਼ ਕਰਨ ਲਈ ਸਾਡੀ ਆਵਾਜ਼ ਬੰਦ ਕਰਨ ਦਾ ਯਤਨ ਕਰ ਰਹੇ ਹਨ ।

ਜਦੋਂ ਮੈਂ ਪ੍ਰਧਾਨ ਮੰਤਰੀ ਨੂੰ ਰਾਹਤ ਰਾਸ਼ੀ ਵਧਾਉਣ ਦੀ ਬੇਨਤੀ ਕਰ ਰਿਹਾ ਸੀ ਤਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਮੇਰਾ ਹੱਥ ਘੁੱਟ ਕੇ ਮੈਨੂੰ ਚੁੱਪ ਕਰ ਜਾਣ ਲਈ ਕਹਿ ਰਹੇ ਸਨ

ਮਾਲ ਮੰਤਰੀ ਨੇ ਕਿਹਾ ਕਿ ਜਦੋਂ ਮੈਂ ਪ੍ਰਧਾਨ ਮੰਤਰੀ ਨੂੰ ਰਾਹਤ ਰਾਸ਼ੀ ਵਧਾਉਣ ਦੀ ਬੇਨਤੀ ਕਰ ਰਿਹਾ ਸੀ ਤਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਮੇਰਾ ਹੱਥ ਘੁੱਟ ਕੇ ਮੈਨੂੰ ਚੁੱਪ ਕਰ ਜਾਣ ਲਈ ਕਹਿ ਰਹੇ ਸਨ ਜਿਸ ਤੋਂ ਸਪੱਸ਼ਟ ਪਤਾ ਚਲਦਾ ਹੈ ਕਿ ਉਹ ਪੰਜਾਬ ਦਾ ਬਿਲਕੁਲ ਵੀ ਭਲਾ ਨਹੀਂ ਚਾਹੁੰਦੇ । ਉਨ੍ਹਾਂ ਕਿਹਾ ਕਿ ਬਿੱਟੂ ਨਾਲ ਉਸ ਮੌਕੇ ‘ਤੇ ਮੌਜੂਦ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਚੁੱਪ ਧਾਰੀ ਖੜ੍ਹੇ ਰਹੇ ।

Read More : ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ : ਹਰਦੀਪ ਸਿੰਘ ਮੁੰਡੀਆਂ