Home Blog Page 4

ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਕਤਲ

0
Ferozpur Murder

ਫਿਰੋਜ਼ਪੁਰ, 21 ਸਤੰਬਰ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਦੇ ਪਿੰਡ ਪੱਧਰੀ ਵਿਖੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਫਿਰੋਜਪੁਰ ਦੇ ਕਸਬਾ ਮੱਖੂ ਅਧੀਨ ਆਉਂਦੇ ਜਿਸ ਪਿੰਡ ਪੱਧਰੀ (Village padhri) ਵਿਖੇ ਜੋ ਇਕ ਨੌਜਵਾਨ ਦਾ ਕਾਰਾਂ ਵਿਚ ਸਵਾਰ ਹੋ ਕੇ ਆਏ ਕੁੱਝ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਦਵਿੰਦਰ ਸਿੰਘ ਉਰਫ ਦੀਪੂ ਵਾਸੀ ਦੀਨੇ ਕੇ ਦੇ ਤੌਰ ‘ਤੇ ਹੋਈ ਹੈ ।

ਕਦੋਂ ਵਾਪਰਿਆ ਹਾਦਸਾ

ਪ੍ਰਾਪਤ ਸੂਚਨਾ ਮੁਤਾਬਕ ਉਕਤ ਕਤਲ ਕਾਂਡ ਉਸ ਵੇਲੇ ਵਾਪਰਿਆ ਜਦੋਂ ਦਵਿੰਦਰ ਸਿੰਘ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਇਸ ਦੌਰਾਨ ਦੋ ਗੱਡੀਆਂ ਵਿੱਚ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾ (Shoot) ਦਿੱਤੀਆਂ । ਜਿਸ ‘ਤੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਿਵਲ ਹਸਪਤਾਲ ਜ਼ੀਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।

ਪੁਲਸ ਨੇ ਕਰ ਦਿੱਤੀ ਹੈ ਮਾਮਲੇ ਦੀ ਜਾਂਚ ਸ਼ੁਰੂ

ਉਪਰੋਕਤ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕਰੀਬ 15 ਦਿਨ ਪਹਿਲਾਂ ਦਵਿੰਦਰ ਸਿੰਘ ਦੀ ਭੈਣ ਨੂੰ ਉਸ ਦੇ ਸਹੁਰੇ ਪਰਿਵਾਰ ਤੋਂ ਘਰ ਲਿਆਂਦਾ ਗਿਆ ਸੀ । ਪਰਿਵਾਰ ਨੇ ਸ਼ੱਕ ਜਤਾਇਆ ਹੈ ਕਿ ਇਸੇ ਰੰਜਸ਼ ਕਾਰਨ ਦਵਿੰਦਰ ਦੀ ਹੱਤਿਆ ਕਰਵਾਈ ਗਈ ਹੋ ਸਕਦੀ ਹੈ । ਫਿਲਹਾਲ ਥਾਣਾ ਮੱਖੂ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਪੁਲਸ ਵੱਲੋਂ ਹਮਲਾਵਰਾਂ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ।

ਪੰਜਾਬ ਸਰਕਾਰ ਦੇ ਕੰਮ ਦੇ ਆਧਾਰ `ਤੇ ਮੰਗਾਂਗੇ ਵੋਟਾਂ : ਭਗਵੰਤ ਮਾਨ

0
Bhagwant Mann

ਚੰਡੀਗੜ੍ਹ, 21 ਸਤੰਬਰ 2026 : ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਆਮ ਆਦਮੀ ਪਾਰਟੀ ਦੀ ਡੋਰ-ਟੂ-ਡੋਰ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ।

ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪਹੁੰਚਾਇਆ ਜਾਵੇਗਾ ਲੋਕਾਂ ਦੇ ਘਰ

`ਮਾਨ ਦਾ ਮੁਨਾਫ਼ਾ`ਨੂੰ ਮੁਹਿੰਮ ਦਾ ਕੇਂਦਰ ਬਣਾਉਂਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਦੇ ਸਾਢੇ 4 ਸਾਲਾਂ ਦੇ ਕੰਮਕਾਜ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ । ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ (Bhagwant Mann) ਨੇ ਦਾਅਵਾ ਕੀਤਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ `ਮਾਵਾਂ-ਧੀਆਂ ਸਤਿਕਾਰ ਯੋਜਨਾ`ਸਮੇਤ ਵੱਖ-ਵੱਖ ਸਰਕਾਰੀ ਯੋਜਨਾਵਾਂ ਨਾਲ ਪਰਿਵਾਰਾਂ ਨੂੰ ਆਰਥਿਕ ਲਾਭ ਮਿਲ ਰਿਹਾ ਹੈ ।

ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਕਰਵਾਏ ਜਾ ਰਹੇ ਹਨ ਫੰਡ ਉਪਲਬੱਧ

ਉਨ੍ਹਾਂ ਕਿਹਾ ਕਿ 2022 ‘ਚ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਤੋਂ ਹੋਣ ਵਾਲੀ ਬੱਚਤ ਦਾ ਆਪ ਹਿਸਾਬ ਲਾਉਣਾ ਚਾਹੀਦਾ ਹੈ । ਮਾਨ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਫੰਡ ਉਪਲਬਧ ਕਰਵਾਏ ਜਾ ਰਹੇ ਹਨ । ਪੰਚਾਇਤਾਂ ਦੇ ਜ਼ਰੀਏ ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਕਮਿਊਨਿਟੀ ਭਵਨ, ਖੇਡ ਮੈਦਾਨ, ਸਟ੍ਰੀਟ ਲਾਈਟਾਂ ਅਤੇ ਹੋਰ ਸਥਾਨਕ ਲੋੜਾਂ ਲਈ ਰਕਮ ਖ਼ਰਚੀ ਜਾ ਰਹੀ ਹੈ ।

ਆਪ ਪਾਰਟੀ ਆਪਣੇ ਕੰਮ ਨੂੰ ਆਧਾਰ ਬਣਾ ਕੇ ਜਾਵੇਗੀ ਲੋਕਾਂ ਦੇ ਵਿਚਕਾਰ

ਚੋਣ ਮੁਹਿੰਮ ਬਾਰੇ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਕੰਮ ਨੂੰ ਆਧਾਰ ਬਣਾ ਕੇ ਲੋਕਾਂ ਦੇ ਵਿਚਕਾਰ ਜਾਵੇਗੀ । ਉਨ੍ਹਾਂ ਅਨੁਸਾਰ ਪਾਰਟੀ ਦੇ ਵਰਕਰ ਅਤੇ ਉਮੀਦਵਾਰ ਪਰਿਵਾਰਾਂ ਨੂੰ ਹੋਈ ਬੱਚਤ, ਪਿੰਡਾਂ ‘ਚ ਹੋਏ ਵਿਕਾਸ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣਗੇ ।

ਪਤੀ ਨਾਲ ਝਗੜੇ ਪਿੱਛੋਂ ਪਤਨੀ ਨੇ 2 ਬੱਚਿਆਂ ਨੂੰ ਸੁੱਟਿਆ ਖੂਹ `ਚ

0
Mangluru Incident

ਮੰਗਲੁਰੂ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਕਰਨਾਟਕ (Karnataka) ਦੇ ਸ਼ਹਿਰ ਮੰਗਲੁਰੂ ਵਿਖੇ ਪਤੀ ਨਾਲ ਝਗੜਾ ਹੋਣ ‘ਤੇ ਪਤਨੀ ਵਲੋਂ ਦੋ ਬੱਚਿਆਂ ਨੂੰ ਖੂਹ ਵਿਚ ਹੀ ਸੁੱਟ ਦਿੱਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਔਰਤ ਜਿਸਨੇ ਬੱਚਿਆਂ ਨੂੰ ਸੁੱਟ ਦਿੱਤਾ ਖੂਹ ਵਿਚ

ਮਿਲੀ ਜਾਣਕਾਰੀ ਅਨੁਸਾਰ ਮੰਗਲੁਰੂ (Mangalore) ਵਿਖੇ ਜੋ ਇਕ ਮਹਿਲਾ ਵਲੋਂ ਆਪਣੇ ਪਤੀ ਨਾਲ ਫੋਨ ‘ਤੇ ਗੱਲਬਾਤ ਦੌਰਾਨ ਹੋਏ ਝਗੜੇ ਦੇ ਚਲਦਿਆਂ ਆਪਣੇ ਅਤੇ ਆਪਣੀ ਭਰਜਾਈ ਦੇ ਬੱਚੇ ਨੂੰ ਖੂਹ ਵਿਚ ਸੁੱਟ (Throw the child into the well) ਦਿੱਤਾ ਵਿਚੋਂ ਇਕ ਦੀ ਮੌਤ ਹੋ ਗਈ ਹੈ ਤੇ ਦੂਸਰਾ ਹਸਪਤਾਲ ਵਿਚ ਇਲਾਜ ਲਈ ਦਾਖਲ ਹੈ । ਜਿਸ ਮਹਿਲਾ ਵਲੋਂ ਅਜਿਹਾ ਕੀਤਾ ਗਿਆ ਹੈ ਦੀ ਪਛਾਣ ਨੂਰੂਨਿਸਾ ਦੇ ਤੌਰ ‘ਤੇ ਹੋਈ ਹੈ ।

ਕੀ ਦਸਿਆ ਪੁਲਸ ਨੇ

ਉਕਤ ਵਾਪਰੇ ਘਟਨਾਕ੍ਰਮ ਸਬੰਧੀ ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਲਾ ਨੇ ਜੋ ਆਪਣੇ ਅਤੇ ਆਪਣੀ ਭਰਜਾਈ ਦੇ ਬੱਚੇ ਨੂੰ ਆਪਣੇ ਪਤੀ ਨਾਲ ਹੋਏ ਝਗੜੇ ਤੋਂ ਬਾਅਦ ਗੁੱਸੇ ਵਿਚ ਆ ਕੇ ਖੂਹ ਵਿਚ ਸੁੱਟ ਦਿੱਤਾ ਸੀ ਦੇ ਚਲਦਿਆਂ ਮਹਿਲਾ ਦਾ ਆਪਣਾ ਬੱਚਾ ਤਾਂ ਲੋਕਾਂ ਦੀ ਮਦਦ ਨਾਲ ਬਚ ਗਿਆ ਜਦੋਂ ਕਿ ਉਸਦੀ ਆਪਣੀ ਭਰਜਾਈ ਦਾ ਬੱਚਾ ਮੌਤ ਦੇ ਘਾਟ ਉਤਰ ਗਿਆ ।

ਮਹਿਲਾ ਵਿਰੁੱਧ ਕੇਸ ਦਰਜ

ਪਤੀ ਨਾਲ ਝਗੜੇ ਦੇ ਚਲਦਿਆਂ ਬੱਚਿਆਂ ਨੂੰ ਖੂਹ ਵਿਚ ਸੁੱਟਣ ਵਾਲੇ ਮਾਮਲੇ ਵਿਚ ਪੁਲਸ ਵਲੋਂ ਮਹਿਲਾ ਨੁਰੂਨਿਸਾ ਵਿਰੁੱਧ ਕੇਸ ਦਰਜ (Case registered) ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਪੁਲਸ ਮੁਤਾਬਕ ਉਕਤ ਘਟਨਾ 19 ਸਤੰਬਰ ਦੀ ਦੁਪਹਿਰ ਵੇਲੇ ਪਿੰਡ ਪੇਰਨੇ ਵਿਖੇ ਵਾਪਰਿਆ ਹੈ ।

ਬੀ. ਐੱਮ. ਡਬਲਿਊ. ਕਾਰ ਦੇ ਫਲਾਈਓਵਰ ਤੋਂ ਹੇਠਾਂ ਡਿੱਗਣ ਕਾਰਨ 3 ਦੀ ਮੌਤ

0
Mumbai Accident

ਮੁੰਬਈ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਸ਼ਹਿਰ ਮੁੰਬਈ ਵਿਖੇ ਫਲਾਈ ਓਵਰ ਤੋਂ ਕਾਰ ਦੇ ਹੇਠਾਂ ਡਿੱਗਣ ਦੇ ਕਾਰਨ ਤਿੰਨ ਵਿਅਕਤੀ ਦੀ ਮੌਤ (Death) ਤੇ ਇਕ ਜਖਮੀ ਹੋਇਆ ਹੈ ।

ਕੌਣ ਕੌਣ ਹਨ ਮੌਤ ਦੇ ਘਾਟ ਉਤਰਨ ਵਾਲਿਆਂ ਵਿਚ

ਮਿਲੀ ਜਾਣਕਾਰੀ ਅਨੁਸਾਰ ਮੁੰਬਈ (Mumbai) ਦੇ ਕੋਸਟਲ ਰੋਡ ‘ਤੇ ਜੋ ਬੀਤੇ ਦਿਨੀਂ ਇਕ ਤੇਜ ਰਫ਼ਤਾਰ ਬੀ. ਐੱਮ. ਡਬਲਯੂ. ਕਾਰ ਦੇ ਬੇਕਾਬੂ ਹੋ ਕੇ ਫਲਾਈਓਵਰ (Flyover) ਤੋਂ ਹੇਠਾਂ ਡਿੱਗਣ ਕਾਰਨ ਇਕ ਨਾਬਾਲਗ ਸਮੇਤ 3 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਵਿਚ ਮੌਤ ਦੇ ਘਾਟ ਉਤਰਨ ਵਾਲਿਆਂ ਵਿਚ ਸ਼ਨੈਯ ਗਜਰ (21), ਪੈਰਿਆ ਦਰਸ਼ਨ ਸੇਠ (17) ਅਤੇ ਆਦਿੱਤਿਆ ਜਕਾਸਨੀਆ (19) ਸ਼ਾਮਲ ਹਨ ।

ਕੀ ਦੱਸਿਆ ਪੁਲਸ ਅਧਿਕਾਰੀ ਨੇ

ਉਕਤ ਵਾਪਰੇ ਸੜਕ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਲਗਭਗ 5.20 ਵਜੇ ਵਾਪਰੀ ਜਦੋਂ ਕਾਰ ਮਰੀਨ ਡ੍ਰਾਈਵ ਤੋਂ ਹਾਜੀ ਅਲੀ ਵੱਲ ਤੇਜ਼ ਰਫ਼ਤਾਰ (Fast pace) ਨਾਲ ਜਾ ਰਹੀ ਸੀ । ਹਾਦਸੇ ਤੋਂ ਬਾਅਦ ਬੁਰੀ ਤਰ੍ਹਾਂ ਨੁਕਸਾਨੇ ਗਏ ਵਾਹਨ ‘ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਤੇ ਹਸਪਤਾਲ `ਚ ਦਾਖਲ ਕਰਵਾਇਆ ਗਿਆ ।

ਕਾਰ ਵਿਚ ਸਵਾਰ ਚਾਰੇ ਵਿਅਕਤੀ ਕਿਥੋ-ਕਿਥੋਂ ਦੇ ਰਹਿਣ ਵਾਲੇ ਸਨ

ਵਾਹਨ `ਚ ਸਵਾਰ ਚਾਰੇ ਵਿਅਕਤੀ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਤੇ ਨਗਰ ਹਵੇਲੀ ਅਤੇ ਦਮਨ ਤੇ ਦੀਵ ਦੇ ਸਿਲਵਾਸਾ ਦੇ ਰਹਿਣ ਵਾਲੇ ਸਨ । ਉਨ੍ਹਾਂ ਨੂੰ ਤੁਰੰਤ ਨਗਰ ਨਿਗਮ ਵੱਲੋਂ ਚਲਾਏ ਜਾ ਰਹੇ ਨਾਇਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ‘ਚੋਂ 3 ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

ਟਰੱਕ-ਮੋਟਰਸਾਈਕਲ ਸੜਕ ਹਾਦਸੇ ਵਿਚ ਪਿਤਾ-ਪੁੱਤਰ ਦੀ ਮੌਤ ਤੇ ਮਾਂ ਜਖਮੀ

0
Jalandhar Accident

ਜਲੰਧਰ, 21 ਸਤੰਬਰ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਪਿੰਡ ਅਠੌਲਾ ਕੋਲ ਟਰੱਕ-ਮੋਟਰਸਾਈਕਲ ਟੱਕਰ ਕਾਰਨ ਵਾਪਰੇ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ (Death) ਤੇ ਇਕ ਜਖਮੀ ਹੋਇਆ ਹੈ ।

ਕੌਣ ਕੌਣ ਹਨ ਜੋ ਉਤਰ ਗਏ ਮੌਤ ਦੇ ਘਾਟ

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਲੰਧਰ ਰੋਡ ‘ਤੇ ਪਿੰਡ ਅਠੌਲਾ (Village Athaula) ਕੋਲ ਜੋ ਇਕ ਮੋਟਰਸਾਈਕਲ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ ਸੀ ਵਾਲੇ ਵਾਪਰੇ ਦਰਦਨਾਕ ਸੜਕ ਹਾਦਸੇ (Road accidents) ਵਿਚ ਜੋ ਪਿਤਾ ਤੇ ਪੁੱਤਰ ਦੀ ਮੌਤ ਹੋ ਗਈ ਹੈ ਜਦੋਂ ਕਿ ਮਹਿਲਾ ਗੰਭੀਰ ਜਖਮੀ ਹੋ ਗਈ ਹੈ ਵਿਚ ਮਰਨ ਵਾਲਿਆਂ ਵਿਚ 40 ਸਾਲਾ ਕੈਲਾਸ਼ ਅਤੇ ਪੰਜ ਸਾਲਾ ਲਵਕੁਸ਼ ਦੇ ਤੌਰ ‘ਤੇ ਹੋਈ ਹੈ, ਜਦੋਂ ਕਿ ਜਖਮੀ ਮਹਿਲਾ ਨੂੰ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਗਿਆ ।

ਕੀ ਜਾਣਕਾਰੀ ਦਿੱਤੀ ਜਖਮੀ ਮਹਿਲਾ ਨੇ

ਮੋਟਰਸਾਈਕਲ ‘ਤੇ ਸਵਾਰ ਮਹਿਲਾ ਗੌਰੀ ਨੇ ਹਸਪਤਾਲ ਵਿਚ ਦਾਖਲ ਹੋਣ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਪਤੀ ਤੇ ਪੁੱਤ ਨਾਲ ਕਪੂਰਥਲਾ ਤੋਂ ਮੋਟਰਸਾਈਕਲ ‘ਤੇ ਆਪਣੇ ਪਿੰਡ ਅਠੌਲਾ ਨੂੰ ਜਾ ਰਹੇ ਸਨ । ਜਦੋਂ ਉਹ ਪਿੰਡ ਦੇ ਨੇੜੇ ਜਲੰਧਰ ਰੋਡ ‘ਤੇ ਪੁੱਜੇ ਤਾਂ ਇਕ ਟਰੱਕ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ । ਹਾਦਸੇ ਵਿਚ ਲਵਕੁਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਹ ਤੇ ਉਸ ਦਾ ਪਤੀ ਗੰਭੀਰ ਜ਼ਖ਼ਮੀ (Seriously injured) ਹੋ ਗਏ । ਹਸਪਤਾਲ ਵਿਚ ਉਸ ਦੇ ਪਤੀ ਕੈਲਾਸ਼ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਮੇਰਾ ਇਲਾਜ ਜਾਰੀ ਹੈ ।

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਕੀਤਾ ਗ੍ਰਿਫ਼ਤਾਰ

0
Pakistani Informer

ਸ਼੍ਰੀਨਗਰ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ (Jammu and Kashmir) ਦੇ ਜਿਲਾ ਕਠੂਆ ਵਿਖੇ ਇਕ 24 ਸਾਲਾ ਨੌਜਵਾਨ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਜਿਲਾ ਕਠੂਆ (District Kathua) ਵਿਖੇ ਜਿਸ ਨੌਜਵਾਨ ਨੂੰ ਭਾਰਤ ਵਿਰੁੱਧ ਪਾਕਿਸਤਾਨ ਦੀ ਬਦਨਾਮ ਖੂਫੀਆ ਏਜੰਸੀ ਆਈ. ਐਸ. ਆਈ. (I. S. I.) ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਅਮਨ ਵਜੋਂ ਹੋਈ ਹੈ । ਦੱਸਣਯੋਗ ਹੈ ਕਿ ਉਕਤ ਨੌਜਵਾਨ ਪੇਸ਼ੇ ਤੋਂ ਟਰੱਕ ਡਰਾਈਵਰ ਦੱਸਿਆ ਜਾ ਰਿਹਾ ਹੈ ।

ਕਿਸ ਤਰੀਕੇ ਰਾਹੀਂ ਕੀਤੀ ਜਾ ਰਹੀ ਸੀ ਜਾਸੂਸੀ

ਪ੍ਰਾਪਤ ਸੂਚਨਾ ਮੁਤਾਬਕ ਉਕਤ ਨੌਜਵਾਨ ਵਲੋਂ ਜੋ ਭਾਰਤ ਵਿਰੁੱਧ ਪਾਕਿਸਤਾਨੀ ਏਜੰਸੀ ਲਈ ਜਾਸੂਸੀ (Spying) ਕੀਤੀ ਜਾ ਰਹੀ ਸੀ ਉਹ ਆਪਣੇ ਘਰ ਦੇ ਬਾਹਰ ਸਿੰਮ ਇਨੇਬਲਡ ਸੀ. ਸੀ. ਟੀ. ਵੀ. ਕੈਮਰਾ ਲਗਾ ਕੇ ਕੀਤੀ ਜਾ ਰਹੀ ਸੀ । ਅਮਨ ਵਲੋ਼ ਕੈਮਰੇ ਦਾ ਮੂੰਹ ਉਸ ਸੜਕ ਵੱਲ ਕੀਤਾ ਹੋਇਆ ਸੀ ਜਿਸਦੀ ਵਰਤੋਂ ਸੁਰੱਖਿਆ ਬਲਾਂ ਵਲੋਂ ਅਕਸਰ ਹੀ ਕੀਤੀ ਜਾਂਦੀ ਸੀ ਤੇ ਉਥੋਂ ਦੀ ਫੁਟੇਜ ਸਿੱਧੇ ਆਈ. ਐਸ. ਆਈ. ਹੈਂਡਲਰਾਂ ਨੂੰ ਭੇਜੀ ਜਾਂਦੀ ਸੀ ।

ਜਾਂਚ ਵਿਚ ਕੀ ਕੀ ਆਇਆ ਸਾਹਮਣੇ

ਉਕਤ ਨੌਜਵਾਨ ਤੋਂ ਜਾਸੂਸੀ ਕੀਤੇ ਜਾਣ ਸਬੰਧੀ ਪੁੱਛਗਿੱਛ ਕੀਤੇ ਜਾਣ ‘ਤੇ ਸਾਹਮਣੇ ਆਇਆ ਕਿ ਨੌਜਵਾਨ ਨੂੰ ਕੈਮਰਾ ਲਗਾਉਣ ਲਈ 20 ਹਜ਼ਾਰ ਰੁਪਏ ਦਿੱਤੇ ਗਏ ਸਨ ਅਤੇ ਇਹ ਰਕਮ ਉਸਨੂੰ ਦੁਬਈ ਸਥਿਤ ਇਕ ਚੈਨਲ ਰਾਹੀਂ ਭੇਜੀ ਗਈ ਸੀ । ਉਕਤ ਜਾਸੂਸੀ ਨੈਟਵਰਕ ਵਿਚ ਹੋਰ ਕੌਣ ਕੌਣ ਸ਼ਾਮਲ ਹੈ ਸਬੰਧੀ ਵੀ ਪਤਾ ਲਗਾਇਆ ਜਾ ਰਿਹਾ ਹੈ ।

ਪਿੰਡ ਸੈਦਪਰ ਖੁਰਦ ਵਿਖੇ ਨੌਜਵਾਨ ਦਾ ਕੁੱਟ-ਕੁੱਟ ਕੇ ਕਰ ਦਿੱਤਾ ਗਿਆ ਕਤਲ

0
Amritsar Murder

ਅੰਮ੍ਰਿਤਸਰ, 21 ਸਤੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਪਿੰਡ ਸੈਦਪੁਰ ਖੁਰਦ ਵਿਖੇ ਇਕ ਨੌਜਵਾਨ ਦਾ ਕਈ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਉਸਦਾ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਦਾ ਪਿੰਡ ਸੈਦਪੁਰ ਖੁਰਦ (Village Saidpur Khurd) ਵਿਖੇ ਕੁੱਝ ਵਿਅਕਤੀਆਂ ਵਲੋਂ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਹਰਪ੍ਰੀਤ ਸਿੰਘ ਦੇ ਤੌਰ ‘ਤੇ ਹੋਈ ਹੈ । ਉਕਤ ਨੌਜਵਾਨ ਦੀ ਕੁੱਟਮਾਰ ਕੀਤੇ ਜਾਣ ਦੇ ਚਲਦਿਆਂ ਨੌਜਵਾਨ ਦੀ ਹਾਲਤ ਬਹੁਤ ਜਿਆਦਾ ਵਿਗੜ ਗਈ ਅਤੇ ਬਾਅਦ ਵਿਚ ਉਸਦੀ ਮੌਤ ਹੋ ਗਈ ।

ਕੀ ਕਾਰਨ ਰਿਹਾ ਨੌਜਵਾਨ ਦੀ ਕੁਟਮਾਰ ਕੀਤੇ ਜਾਣ ਦਾ

ਪ੍ਰਾਪਤ ਸੂਚਨਾ ਮੁਤਾਬਕ ਉਕਤ ਨੌਜਵਾਨ ਦੀ ਕੁੱਟਮਾਰ ਕੀਤੇ ਜਾਣ ਦਾ ਕਾਰਨ ਪਿੰਡ ਦੇ ਇਕ ਲੜਕੇ ਤੇ ਲੜਕੀ ਵਿਚਕਾਰ ਜੋ ਪੇ੍ਰਮ ਸਬੰਧ ਸਨ ਵਿਚ ਵਿਚੋਲਗੀ ਕਰਨ ਦਾ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਉਕਤ ਨੌਜਵਾਨ ਤੇ ਸ਼ੱਕ ਸੀ, ਜਿਸਦੇ ਚਲਦਿਆਂ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਲੜਕੇ ਦੀ ਕੁੱਟਮਾਰ ਕੀਤੀ, ਜਿਸ ਦੌਰਾਨ ਉਹ ਮੌਤ ਦੇ ਘਾਟ ਉਤਰ ਗਿਆ ।

ਕੀ ਆਖਿਆ ਥਾਣੇ ਦੇ ਐਸ. ਐਚ. ਓ. ਨੇ

ਉਕਤ ਕੁੱਟਮਾਰ ਕਤਲ ਕਾਂਡ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਚ. ਓ. ਨਰਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਕੁੱਟਮਾਰ ਕਰਕੇ ਉਸਦਾ ਕਤਲ ਕਰ ਦਿੱਤੇ ਜਾਣ ਦੇ ਮਾਮਲੇ ਵਿਚ 6 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਜਿਨ੍ਹਾਂ ਵਿਅਕਤੀਆਂ ਵਿਰੁੱਧ ਮਾਮਲਾ ਦਰਜ (Case registered) ਕੀਤਾ ਗਿਆ ਹੈ ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਹਰਭਜਨ ਸਿੰਘ ਈ. ਟੀ. ਓ. ਨੇ ਲਿਆ ਪੰਜਾਬ ਭਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

0
Harbhajan Singh

ਚੰਡੀਗੜ੍ਹ, 19 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਭਰ ਵਿਚ ਸਮੁੱਚੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ।

ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਆਯੋਜਿਤ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. (Harbhajan Singh E.T.O.) ਨੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ।

ਕੀ ਆਖਿਆ ਕੈਬਨਿਟ ਮੰਤਰੀ ਨੇ ਕੰਮਾਂ ਦੀ ਸਮੀਖਿਆ ਦੌਰਾਨ

ਕੰਮਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ (Cabinet Minister) ਨੇ ਕਿਹਾ ਕਿ ਸੂਬੇ ਵਿੱਚ ਸੜਕ/ਪੁਲ ਨਿਰਮਾਣ ਸਬੰਧੀ ਪ੍ਰਾਜੈਕਟਾਂ ਦੀ ਟੈਂਡਰਿੰਗ ਪ੍ਰਕਿਰਿਆ ਦੌਰਾਨ ਪ੍ਰਾਜੈਕਟ ਉਸਾਰੀ ਲਈ ਢੁਕਵਾਂ ਸਮਾਂ ਦਿੱਤਾ ਜਾਵੇ,ਜਿਸ ਵਿੱਚ ਬਾਰਿਸ਼/ ਸਰਦੀ ਆਦਿ ਦੇ ਮੌਸਮ ਦਾ ਵੀ ਧਿਆਨ ਰੱਖਿਆ ਜਾਵੇ ਤਾਂ ਜੋ ਤੈਅ ਕੀਤੇ ਸਮੇਂ ਵਿੱਚ ਹੀ ਕੰਮ ਮੁਕੰਮਲ ਕੀਤੇ ਜਾ ਸਕਣ ।

ਕੀ ਹਦਾਇਤਾ ਕੀਤੀਆਂ ਗਈਆਂ ਹਨ ਹਰਭਜਨ ਸਿੰਘ ਈ. ਟੀ. ਵਲੋਂ ਅਧਿਕਾਰੀਆਂ ਨੂੰ

ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਪੀ. ਐਮ. ਜੀ. ਐਸ. ਵਾਈ ਅਤੇ ਨਾਬਾਰਡ ਦੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਿਸ਼ੇਸ਼ ਤਰਜੀਹ ਦੇਣ ਅਤੇ ਠੇਕੇਦਾਰਾਂ ਨੂੰ ਸਮੇਂ ਸਿਰ ਅਦਾਇਗੀਆਂ ਵੀ ਕੀਤੀਆਂ ਜਾਣ ਤਾਂ ਜੋ ਮਹਿਕਮੇ ਦੇ ਵਿੱਤੀ ਟੀਚੇ ਹਾਸਿਲ ਕੀਤੇ ਜਾ ਸਕਣ ।

ਸੜਕ ਸੁਰੱਖਿਆ ਵਿੱਚ ਸੁਧਾਰ ਲਈ ਲੇਨ ਮਾਰਕਿੰਗ ਅਤੇ ਹੋਰ ਉਪਕਰਨ ਲਗਾਉਣੇ ਯਕੀਨੀ ਬਣਾਉਣ ਬਾਰੇ ਨਿਰਦੇਸ਼ ਦਿੱਤੇ ਗਏ । ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ ।

ਕੰਮਾਂ ਦੀ ਰਫ਼ਤਾਰ ਵਿਚ ਲਿਆਂਦੀ ਜਾਵੇ ਤੇਜੀ

ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਵੀ ਕੀਤਾ । ਉਹਨਾਂ ਕਿਹਾ ਕਿ ਹੁਣ ਲੁਕ ਦੇ ਕੰਮ ਲਈ ਮੌਸਮ ਬਿਲਕੁਲ ਢੁਕਵਾਂ ਹੈ ਅਤੇ ਕੰਮਾਂ ਦੀ ਪ੍ਰਗਤੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ।

ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੰਡਾਂ ਸਬੰਧੀ ਬਕਾਇਆ ਮੰਗਾਂ ਤੁਰੰਤ ਦਰਜ ਕਰਕੇ ਅਦਾਇਗੀਆਂ ਕੀਤੀਆਂ ਜਾਣ ਤਾਂ ਜੋ ਕੰਮਾਂ ਦੀ ਪ੍ਰਗਤੀ ਵਿੱਚ ਕੋਈ ਦੇਰੀ ਨਾ ਹੋਵੇ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਉਹ ਮੁੜ ਛੇਤੀ ਹੀ ਕੰਮਾਂ ਬਾਰੇ ਪ੍ਰਗਤੀ ਦੀ ਦੁਬਾਰਾ ਸਮੀਖਿਆ ਕਰਨਗੇ ।

 

ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਸ਼ੁਰੂਆਤ

0
Cabinet Minister

ਚੰਡੀਗੜ੍ਹ, 19 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Government of Punjab) ਵਲੋਂ ਪੰਜਾਬ ਵਿਚ ਲੋਕਾਂ ਦੀ ਭਲਾਈ ਲਈ ਸਫਾਈ ਮੁਹਿੰਮਾਂ ਚਲਾਈਆਂ ਗਈਆਂ ਹਨ ।

ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਕਿਸ ਨੇ ਕੀਤੀ ਸ਼ੁਰੂਆਤ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਸਵੱਛਤਾ ਹੀ ਸੇਵਾ-2026 ਮੁਹਿੰਮ (Swachhata Hi Seva-2026′ Campaign) ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਸਾਲ ਦੀ ਮੁਹਿੰਮ ਨੂੰ ਹੋਰ ਵੱਡੇ ਪੱਧਰ ‘ਤੇ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਇਆ ਜਾਵੇਗਾ । ਇਸ ਮੌਕੇ ਉਨ੍ਹਾਂ ਬਲਾਕ ਘਰੋਟਾ ਦੇ ਸਮੂਹ ਸਰਪੰਚਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਵੱਛਤਾ ਨੂੰ ਲੋਕ ਲਹਿਰ ਬਣਾਉਣ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਫਾਈ ਬਹੁਤ ਹੀ ਜਿਆਦਾ ਜਰੂਰੀ ਹੈ ।

ਕਦੋਂ ਤੱਕ ਚਲਾਈ ਜਾਵੇਗੀ ਇਹ ਮੁਹਿੰਮ

ਪੰਜਾਬ ਵਿਚ ਕੈਬਨਿਟ ਮੰਤਰੀ (Cabinet Minister) ਵਲੋਂ ਬੀਤੇ ਦਿਨ ਤੋਂ ਸ਼ੁਰੂ ਕੀਤੀ ਗਈ ਸਵੱਛਤਾ ਹੀ ਸੇਵਾ-2026’ ਮੁਹਿੰਮ 2 ਅਕਤੂਬਰ 2026 ਤੱਕ ਚਲਾਈ ਜਾਵੇਗੀ । ਇਸ ਮੁਹਿੰਮ ਦਾ ਮੁੱਖ ਉਦੇਸ਼ ਸਫ਼ਾਈ ਅਤੇ ਸੈਨੀਟੇਸ਼ਨ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਫ਼ਾਈ ਕਾਰਜਾਂ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ ਹੈ ।

ਸਫਾਈ ਮੁਹਿੰਮ ਦਾ ਉਦੇਸ਼ ਸਫਾਈ ਨੂੰ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਹੈ

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਗਲੀਆਂ ਦੀ ਜਾਂ ਨਾਲੀਆਂ ਦੀ ਸਫ਼ਾਈ ਤੱਕ ਸੀਮਿਤ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਅਜਿਹੇ ਸੱਭਿਆਚਾਰ ਨੂੰ ਵਿਕਸਿਤ ਕਰਨਾ ਹੈ, ਜਿਸ ਵਿੱਚ ਸਫ਼ਾਈ ਸਾਡੇ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣੇ । ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਸਫ਼ਾਈ ਸੇਵਾਵਾਂ ਨਾਲ ਜੁੜੇ ਕਰਮਚਾਰੀਆਂ ਨੂੰ ਬਣਦਾ ਸਨਮਾਨ ਅਤੇ ਸੁਰੱਖਿਆ ਪ੍ਰਦਾਨ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ ।

ਮੁੱਖ ਮੰਤਰੀ ਮਾਨ ਨੇ ਪੈਂਫਲੈਟ ਜਾਰੀ ਕਰਕੇ ਚੋਣ ਮੁਹਿੰਮ ਦੀ ਕੀਤੀ ਸੁਰੂਆਤ

0
Chief Minister

ਲੁਧਿਆਣਾ, 19 ਸਤੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਇੰਡੋਰ ਸਟੇਡੀਅਮ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੈਂਫਲੈਟ ਜਾਰੀ (Pamphlet released) ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ।

ਕੀ ਆਖਿਆ ਪੈਂਫਟਲੈਟ ਜਾਰੀ ਕਰਨ ਮੌਕੇ ਮੁੱਖ ਮੰਤਰੀ ਨੇ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਲੁਧਿਆਣਾ ਦੇ ਇੰਡੋਰ ਸਟੇਡੀਅਮ ਵਿਖੇ ਪੈਂਫਲੈਟ ਰਿਲੀਜ਼ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੀ ਪੈਂਫਲੈਟ ਜਾਰੀ ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਦੇ ਵਰਕਰ ਲੋਕਾਂ ਨੂੰ ਜਾ ਕੇ ਆਪਣੀ ਸਰਕਾਰ ਵਲੋਂ ਗਾਰੰਟੀਆਂ ਪੂਰੀਆਂ ਹੋਣ ਦੀ ਜਾਣਕਾਰੀ ਦੇਣ ਅਤੇ ਜੋ ਗਾਰੰਟੀਆਂ ਤੋ ਇਲਾਵਾ ਵੀ ਕੰਮ ਕੀਤੇ ਗਏ ਹਨ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ ।

ਕੌਣ ਕੌਣ ਮੌਜੂਦ ਸੀ ਪੈਂਫਲੈਟ ਜਾਰੀ ਕਰਨ ਮੌਕੇ

ਉਕਤ ਜਾਰੀ ਕੀਤੇ ਪੈਂਫਲੈਟ ਜਾਰੀ ਕਰਨ ਵਾਲੇ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਤੋਂ ਇਲਾਵਾ ਆਪ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਆਪ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ ।

ਕੀ ਆਖਿਆ ਮਨੀਸ਼ ਸਿਸੋਦੀਆ ਨੇ

ਇਸ ਮੌਕੇ ਆਪਣੇ ਸੰਬੋਧਨ ਵਿੱਚ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਾਰੇ ਹੀ ਆਗੂਆਂ ਤੇ ਵਰਕਰਾਂ ਨੂੰ ਅੱਜ ਤੋਂ ਹੀ ਹਰ ਘਰ ਵਿੱਚ ਜਾ ਕੇ ਮਾਨ ਸਰਕਾਰ ਵੱਲੋਂ ਦਿੱਤੇ ਗਏ ਫਾਇਦਿਆਂ, ਵਿਰੋਧੀਆਂ ਦੀਆਂ ਕਮਜ਼ੋਰੀਆਂ ਨੂੰ ਗਿਣਾਉਣਾ ਚਾਹੀਦਾ ਹੈ, ਉੱਥੇ ਹੀ ਉਨਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਜੋੜ ਕੇ ਮੈਂਬਰ ਬਣਾਉਣ ਦਾ ਯਤਨ ਕਰਨਾ ਚਾਹੀਦਾ ਹੈ ।

‘ਆਪ’ ਵਰਕਰਾਂ ਨੂੰ ਕੀ ਅਪੀਲ ਕੀਤੀ ਗਈ

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਹ ਇਤਿਹਾਸਕ ਕੰਮ ਕੀਤੇ ਹਨ ਜੋ ਪਿਛਲੀਆਂ ਸਰਕਾਰਾਂ ਵੱਲੋਂ ਨਹੀਂ ਕੀਤੇ ਗਏ । ਇਸ ਮੌਕੇ ਉਨ੍ਹਾਂ ਨੇ ਸਾਰੇ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੂੰ ਇੱਕਜੁੱਟ ਹੋ ਕੇ ਚੋਣ ਪ੍ਰਚਾਰ ਵਿੱਚ ਡੱਟ ਜਾਣ ਦੀ ਅਪੀਲ ਕੀਤੀ । ਇਸ ਮੌਕੇ ਬਲਤੇਜ ਸਿੰਘ ਪੰਨੂ,ਅਮਨ ਸ਼ੇਰ ਸ਼ੈਰੀਕਲਸੀ ਕਾਰਜਕਾਰੀ ਪ੍ਰਧਾਨ ਆਪ ਵੀ ਹਾਜ਼ਰ ਸਨ ।