Home Blog Page 401

ਮੁੱਖ ਮੰਤਰੀ ਗੋਆ ਨੇ ਕੀਤਾ ਹੜ੍ਹ ਪ੍ਰਭਾਵਤ ਪੰਜਾਬ ਅਤੇ ਛੱਤੀਸਗੜ੍ਹ ਨੂੰ ਮਦਦ ਦਾ ਐਲਾਨ

0
Goa Chief Minister Pramod Sawant

ਪਣਜੀ, 8 ਸਤੰਬਰ 2025 : ਭਾਰਤ ਦੇਸ਼ ਦੇ ਸੂਬੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ (Chief Minister Pramod Sawant) ਨੇ ਪੰਜਾਬ ਅਤੇ ਛੱਤੀਸਗੜ੍ਹ ਸਟੇਟ ਵਿਖੇ ਆਏ ਹੜ੍ਹ ਦੇ ਮੱਦੇਨਜ਼ਰ ਦੋਹਾਂ ਸੂਬਿਆਂ ਨੂੰ ਗੋਆ ਸਰਕਾਰ ਵਲੋਂ ਪੰਜ-ਪੰਜ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ ।

ਕਿਊ਼ਂ ਦਿੰਤੀ ਗਈ ਹੈ ਇਹ ਰਾਸ਼ੀ

ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਜੋ ਐਤਵਾਰ ਨੂੰ ਉਨ੍ਹਾਂ ਦੀ ਸਰਕਾਰ ਹੜ੍ਹ ਪ੍ਰਭਾਵਤ ਪੰਜਾਬ ਅਤੇ ਛੱਤੀਸਗੜ੍ਹ (Punjab and Chhattisgarh) ਲਈ ਪੰਜ ਪੰਜ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ ਦੇ ਨਾਲ ਦੇਵੇਂ ਸਟੇਟਾਂ ਅੰਦਰ ਰਾਹਤ ਅਤੇ ਮੁੜ ਵਸੇਬੇ ਦੇ ਯਤਨਾਂ ਲਈ ਕਰਨ ਵਿਚ ਮਿਲ ਸਕੇਗੀ । ਸਾਵੰਤ ਨੇ ਕਿਹਾ ਕਿ ਇਹ ਪੈਸਾ ਮੁੱਖ ਮੰਤਰੀ ਰਾਹਤ ਫੰਡ (Chief Minister Relief Fund) ਤੋਂ ਜਾਰੀ ਕੀਤਾ ਜਾਵੇਗਾ । ਮੁੱਖ ਮੰਤਰੀ ਗੋਆ ਪ੍ਰਮੋਦ ਸਾਵੰਤ ਨੇ ਕਿਹਾ ਕਿ ਗੋਆ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ ਕਿਉਂਕਿ ਦੇਸ਼ ਇਸ ਚੁਨੌਤੀ ਨਾਲ ਨਜਿੱਠਣ ਲਈ ਇਕਜੁੱਟ ਹੈ ਤੇ ਦੋਵੇਂ ਸੂਬਿਆਂ ਵਿਚ ਰਹਿੰਦੇ ਭੈਣਾਂ ਅਤੇ ਭਰਾਵਾਂ ਨਾਲ ਇਕਜੁਟਤਾ ਨਾਲ ਖੜ੍ਹੇ ਹਨ ।

Read More : ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤਾਂ ਭੋਜਨ ਅਤੇ ਡਾਕਟਰੀ ਸਹਾਇਤਾ ਦੇਣ ਦੇ ਹੁਕਮ

ਵਿਧਾਇਕ ਰਮਨ ਅਰੋੜਾ ਦਿਲ ਦੀ ਬਿਮਾਰੀ ਦੇੇ ਚਲਦਿਆਂ ਹੋਏ ਹਸਪਤਾਲ ਦਾਖ਼ਲ

0
Raman Arora

ਜਲੰਧਰ, 8 ਸਤੰਬਰ 2025 : ਪੰਜਾਬ ਦੇ ਵਿਧਾਨ ਸਭਾ ਹਲਕਾ ਜਲੰਧਰ (Jalandhar) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ (Raman Arora) ਨੂੰ ਹਾਰਟ ਦੀ ਬਿਮਾਰੀਦੇ ਚਲਦਿਆਂ ਜਲੰਧਰ ਦੇ ਹੀ ਇਕ ਸਰਕਾਰੀ ਹਸਪਤਾਲ (Government Hospital) ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ । ਹਸਪਤਾਲ ਵਿਚ ਮੌਜੂਦ ਡਾਕਟਰਾਂ ਵਲੋਂ ਜਦੋਂ ਅਰੋੜਾ ਦਾ ਚੈੱਕਅਪ ਕੀਤਾ ਗਿਆ ਤਾਂ ਸਿਵਲ ਹਸਤਪਤਾਲ ਦੇ ਡਾਕਟਰ ਨੇ ਰਮਨ ਅਰੋੜਾ ਦੀ ਸਿਹਤ ਨੂੰ ਦੇਖਦਿਆਂ ਅੰਮ੍ਰਿਤਸਰ ਦੇ ਮੈਡੀਕਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ।

Read More : ਨਾਭਾ ਜੇਲ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਗ੍ਰਿਫ਼ਤਾਰ

ਜ਼ਿਲ੍ਹੇ ਦੇ ਸਕੂਲਾਂ ਨੂੰ ਸਾਫ–ਸਫਾਈ ਬਾਅਦ 9 ਸਤੰਬਰ ਤੋਂ ਖੋਲ੍ਹਣ ਦੇ ਆਦੇਸ਼

0
Komal Mittal

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਸਤੰਬਰ 2025 : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਕੋਮਲ ਮਿੱਤਲ (District Magistrate Mrs. Komal Mittal) ਨੇ ਦੱਸਿਆ ਕਿ ਹਾਲ ਹੀ ਵਿੱਚ ਆਏ ਹੜ੍ਹ ਕਾਰਨ 27 ਅਗਸਤ ਤੋਂ ਸਕੂਲ ਬੰਦ ਸਨ । ਹੁਣ ਸਥਿਤੀ ਵਿੱਚ ਸੁਧਾਰ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ 8 ਸਤੰਬਰ (September 8) ਤੋਂ ਅਧਿਆਪਕ ਅਤੇ ਸਟਾਫ ਨੂੰ ਸਕੂਲਾਂ ਵਿੱਚ ਬੁਲਾਕੇ ਸਫ਼ਾਈ, ਫੋਗਿੰਗ ਅਤੇ ਹੋਰ ਜ਼ਰੂਰੀ ਕਾਰਜ ਮੁਕੰਮਲ ਕਰਵਾਏ ਜਾਣ । ਇਸ ਕੰਮ ਲਈ ਸਕੂਲਾਂ ਨੂੰ ਸਥਾਨਕ ਸਰਕਾਰ ਸੰਸਥਾਵਾਂ (ਨਗਰ ਕੌਂਸਲਾਂ) ਅਤੇ ਪੰਚਾਇਤਾਂ ਦਾ ਸਹਿਯੋਗ ਲੈਣ ਲਈ ਕਿਹਾ ਗਿਆ ਹੈ ।

9 ਸਤੰਬਰ ਤੋਂ ਕਲਾਸਾਂ ਆਮ ਦੀ ਤਰ੍ਹਾਂ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ

ਸਕੂਲ ਮੁੱਖੀਆਂ ਨੂੰ ਆਪਣੀਆਂ ਇਮਾਰਤਾਂ ਦਾ ਨਿਰੀਖਣ ਕਰਕੇ, ਜੇਕਰ ਕਿਸੇ ਢਾਂਚੇ ਨੂੰ ਅਸੁਰੱਖਿਅਤ ਪਾਇਆ ਜਾਵੇ ਤਾਂ ਉਸ ਬਾਰੇ, ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸਬੰਧਤ ਵਿਭਾਗ ਵੱਲੋਂ ਸਟਰਕਚਰਲ ਸੇਫ਼ਟੀ ਇੰਸਪੈਕਸ਼ਨ (Structural Safety Inspection) ਕਰਵਾਇਆ ਜਾ ਸਕੇ । ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਠੀਕ ਪਾਈਆਂ ਜਾਣਗੀਆਂ, ਉਨ੍ਹਾਂ ਵਿੱਚ 9 ਸਤੰਬਰ ਤੋਂ ਕਲਾਸਾਂ ਆਮ ਦੀ ਤਰ੍ਹਾਂ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ।

Read More : ਜ਼ਿਲ੍ਹੇ ਵਿੱਚ ਘੱਗਰ ਵਿੱਚ ਪਾਣੀ ਦਾ ਪੱਧਰ ਕੰਟਰੋਲ ਵਿੱਚ : ਡੀ. ਸੀ. ਕੋਮਲ ਮਿੱਤਲ

ਰੇਤ ਚੁੱਕਣ ਦੀ ਇਜਾਜ਼ਤ ਦੇ ਕੇ ਕਿਸਾਨਾਂ ਨਾਲ ਧੋਖਾ ਨਾ ਕਰੇ ‘ਆਪ’ ਸਰਕਾਰ : ਬ੍ਰਹਮਪੁਰਾ

0
Ravinder Singh Brahmpura

ਤਰਨ ਤਾਰਨ, 7 ਸਤੰਬਰ 2025 : ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ (Vice President of Shiromani Akali Dal) , ਸਾਬਕਾ ਵਿਧਾਇਕ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ (Ravinder Singh Brahmpura) ਨੇ ਅੱਜ ‘ਆਪ’ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਹੜ੍ਹਾਂ ਕਾਰਨ ਕਿਸਾਨਾਂ ਦੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤ ਦੇ ਮੁੱਦੇ ‘ਤੇ ਸਿਰਫ਼ ਬਿਆਨਬਾਜ਼ੀ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਨਾ ਭੱਜੇ ।

ਜ਼ਮੀਨਾਂ ਨੂੰ ਮੁੜ ਵਸਾਉਣ ਦਾ ਪੂਰਾ ਖਰਚਾ ਚੁੱਕੇ : ਬ੍ਰਹਮਪੁਰਾ

ਉਨ੍ਹਾਂ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਸਾਨਾਂ ਦੇ ਹੱਕ ਵਿੱਚ ਡੱਟ ਕੇ ਪਹਿਰਾ ਦਿੱਤਾ ਹੈ, ਉੱਥੇ ‘ਆਪ’ ਸਰਕਾਰ ਦਾ “ਵਿਚਾਰ ਕਰ ਰਹੇ ਹਾਂ” ਵਾਲਾ ਬਿਆਨ ਕਿਸਾਨਾਂ ਨਾਲ ਇੱਕ ਹੋਰ ਧੋਖਾ ਕਰਨ ਦੀ ਨੀਅਤ ਨੂੰ ਦਰਸਾਉਂਦਾ ਹੈ।

ਬ੍ਰਹਮਪੁਰਾ ਨੇ ਪੇਸ਼ ਕੀਤੀ 4-ਨੁਕਾਤੀ ‘ਜ਼ਮੀਨ ਬਚਾਓ’ ਯੋਜਨਾ

ਬ੍ਰਹਮਪੁਰਾ ਨੇ ਅੱਜ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ, “‘ਆਪ’ ਸਰਕਾਰ ਦਾ ਇਹ ਕਹਿਣਾ ਕਿ ਉਹ ਰੇਤ ਚੁੱਕਣ ਬਾਰੇ ‘ਵਿਚਾਰ’ ਕਰ ਰਹੀ ਹੈ, ਕਿਸਾਨਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੇ ਬਰਾਬਰ ਹੈ। ਅਸਲ ਮੁੱਦਾ ਸਿਰਫ਼ ਰੇਤ ਚੁੱਕਣਾ ਨਹੀਂ, ਸਗੋਂ ਬਰਬਾਦ ਹੋਈ ਜ਼ਮੀਨ ਨੂੰ ਮੁੜ ਖੇਤੀ ਯੋਗ ਬਣਾਉਣਾ ਹੈ, ਜਿਸ ‘ਤੇ ਪ੍ਰਤੀ ਏਕੜ ਲੱਖਾਂ ਰੁਪਏ ਦਾ ਖਰਚ ਆਵੇਗਾ। ਸਿਰਫ਼ ਰੇਤ ਚੁੱਕਣ ਦੀ ਇਜਾਜ਼ਤ ਦੇ ਦੇਣਾ ਕਿਸਾਨਾਂ ਨੂੰ ਉਨ੍ਹਾਂ ਦੇ ਹਾਲ ‘ਤੇ ਛੱਡਣ ਦੇ ਬਰਾਬਰ ਹੈ।

ਰੇਤ ਹਟਾਉਣ ਦੇ ਖਰਚੇ, ਉਪਜਾਊ ਸ਼ਕਤੀ ਦੇ ਮੁਆਵਜ਼ੇ ਅਤੇ ਨਵੀਂ ਮਿੱਟੀ ਦੀ ਕੀਤੀ ਮੰਗ

ਉਨ੍ਹਾਂ ਸਰਕਾਰ ਸਾਹਮਣੇ ਇੱਕ “ਜ਼ਮੀਨ ਬਚਾਓ, ਕਿਸਾਨ ਬਚਾਓ” (“Save the land, save the farmers”) ਪੈਕੇਜ ਦੀ ਮੰਗ ਰੱਖਦਿਆਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਅਸਲ ਵਿੱਚ ਮਦਦ ਕਰਨਾ ਚਾਹੁੰਦੀ ਹੈ ਤਾਂ ਉਸਨੂੰ ਤੁਰੰਤ ਠੋਸ ਕਦਮ ਚੁੱਕਣੇ ਚਾਹੀਦੇ ਹਨ । ਸਭ ਤੋਂ ਪਹਿਲਾਂ, ਸਰਕਾਰ ਰੇਤ ਹਟਾਉਣ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਗ੍ਰਾਂਟ ਦੇਵੇ । ਇਸਦੇ ਨਾਲ ਹੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਹਿਰਾਂ ਤੋਂ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਹੋਏ ਨੁਕਸਾਨ ਦਾ ਮੁਲਾਂਕਣ ਕਰਵਾ ਕੇ ਅਗਲੇ 5 ਸਾਲਾਂ ਲਈ ਇੱਕ ਵੱਖਰਾ ਮੁਆਵਜ਼ਾ ਦਿੱਤਾ ਜਾਵੇ। ਤੀਜਾ, ਕਿਸਾਨਾਂ ਨੂੰ ਖੇਤਾਂ ਨੂੰ ਮੁੜ ਉਪਜਾਊ ਬਣਾਉਣ ਲਈ ਨਵੀਂ ਉਪਜਾਊ ਮਿੱਟੀ ਅਤੇ ਖਾਦ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਵੇ ਅਤੇ ਅੰਤ ਵਿੱਚ, ਇਸ ਸਾਰੀ ਪ੍ਰਕਿਰਿਆ ਲਈ ਇੱਕ ਸਰਲ, “ਇੱਕ-ਖਿੜਕੀ” ਨੀਤੀ ਬਣਾਈ ਜਾਵੇ ਤਾਂ ਜੋ ਕਿਸਾਨ ਦਫ਼ਤਰਾਂ ਵਿੱਚ ਖੱਜਲ-ਖੁਆਰ ਨਾ ਹੋਣ ।

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸਤਹੀ ਤੌਰ ‘ਤੇ ਨਹੀਂ, ਸਗੋਂ ਉਨ੍ਹਾਂ ਦੀ ਜੜ੍ਹ ਤੋਂ ਸਮਝਦਾ ਹੈ

ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸਤਹੀ ਤੌਰ ‘ਤੇ ਨਹੀਂ, ਸਗੋਂ ਉਨ੍ਹਾਂ ਦੀ ਜੜ੍ਹ ਤੋਂ ਸਮਝਦਾ ਹੈ । ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਛਲਾਵੇ ਵਾਲੀ ਰਾਜਨੀਤੀ ਛੱਡ ਕੇ ਠੋਸ ਕਦਮ ਚੁੱਕਣੇ ਚਾਹੀਦੇ ਹਨ, ਨਹੀਂ ਤਾਂ ਪਾਰਟੀ ਇਸ ਸੰਪੂਰਨ ਪੈਕੇਜ ਲਈ ਸੰਘਰਸ਼ ਕਰੇਗੀ ।

Read More : ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਨੇ ਕੀਤੀ ਸਿਲੈਕਟ ਕਮੇਟੀ ਨਾਲ ਇਕੱਤਰਤਾ

ਹੜ੍ਹਾਂ ਦਾ ਟਾਕਰਾ ਕਰਨ ਲਈ ਪੰਜਾਬ ਸਰਕਾਰ ਅਤੇ ਲੋਕ ਹੋਏ ਇੱਕਜੁੱਟ

0
Cabinet Ministers

ਚੰਡੀਗੜ੍ਹ,7 ਸਤੰਬਰ 2025 : ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕੈਬਨਿਟ ਮੰਤਰੀ ਅਤੇ ਸੂਬਾ ਵਾਸੀ ਇਕਜੁੱਟ ਹੋ ਕੇ ਰਾਹਤ ਕਾਰਜ ਚਲਾ ਰਹੇ ਹਨ ।

ਵੱਖ-ਵੱਖ ਜਿ਼ਲ੍ਹਿਆਂ ਵਿੱਚ ਦਰਿਆਵਾਂ ਦੇ ਬੰਨ੍ਹਾਂ ਨੂੰ ਮਜਬੂਤ ਕਰਨ ਵਿੱਚ ਨਿੱਜੀ ਤੌਰ ਜੁਟੇ ਕੈਬਨਿਟ ਮੰਤਰੀ

ਕੈਬਨਿਟ ਮੰਤਰੀਆਂ (Cabinet Ministers) ਵੱਲੋਂ ਵੱਡੇ ਪੱਧਰ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਜਿ਼ਲ੍ਹਿਆਂ ਵਿੱਚ ਦਰਿਆਵਾਂ ਦੇ ਬੰਨ੍ਹਾਂ ਨੂੰ ਮਜਬੂਤ ਕਰਨ ਵਿੱਚ ਕੈਬਨਿਟ ਮੰਤਰੀ ਨਿੱਜੀ ਤੌਰ ਜੁਟੇ ਹੋਏ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਚ ਆਪਣੇ ਦਫਤਰ ਵਿਖੇ ਲੋੜਵੰਦ ਹੜ੍ਹ ਪੀੜਤ ਪਰਿਵਾਰਾਂ ਲਈ ਵੰਡੇ ਜਾ ਰਹੇ ਰੋਜ਼ਾਨਾ ਦੀਆਂ ਜ਼ਰੂਰਤਾਂ ਦੇ ਸਮਾਨ ਦੀ ਪੈਕਿੰਗ ਕੀਤੀ ਗਈ ।

ਕੋਈ ਵੀ ਹੜ੍ਹ ਪੀੜਤ ਰਾਹਤ ਸਮੱਗਰੀ ਤੋਂ ਵਾਂਝਾ ਨਾ ਰਹੇ : ਐਡਵੋਕੇਟ ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੋਈ ਵੀ ਹੜ੍ਹ ਪੀੜਤ ਰਾਹਤ ਸਮੱਗਰੀ (ਹੜ੍ਹ ਪੀੜਤ ਰਾਹਤ ਸਮੱਗਰੀ) ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਹਤ ਸਮਗਰੀ ਦਾ ਇਹ ਸਾਰਾ ਸਮਾਨ ਬਿਨਾਂ ਕਿਸੇ ਸਰਕਾਰੀ ਮਦਦ ਦੇ ਇਕੱਤਰ ਕੀਤਾ ਹੈ, ਜਿਸ ਨੂੰ ਤਿਆਰ ਕਰਨ ਵਿੱਚ ਹਲਕਾ ਦਿੜ੍ਹਬਾ ਦੇ ਵਲੰਟੀਅਰਾਂ ਵੱਲੋ ਆਪਣੇ ਦਸਾਂ ਨਹੁਾਂ ਦੀ ਕਿਰਤ ਕਮਾਈ ਵਿਚੋਂ ਹਿੱਸਾ ਪਾਇਆ ਗਿਆ ਹੈ । ਇਸਦੇ ਨਾਲ ਹੀ ਉਨ੍ਹਾਂ ਅੱਜ ਜਿ਼ਲ੍ਹੇ ਦੇ ਵੈਟਰਨਰੀ ਅਫ਼ਸਰਾਂ ਵੱਲੋਂ ਇਕੱਤਰ ਰਾਹਤ ਸਮੱਗਰੀ ਦਾ ਟਰੱਕ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਕੀਤਾ ।

ਰਾਹਤ ਕਾਰਜ ਮੁਕੰਮਲ ਹੋਣ ਡੱਟੇ ਰਹਾਂਗੇ : ਹਰਜੋਤ ਸਿੰਘ ਬੈਂਸ

ਇਸੇ ਤਰ੍ਹਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Cabinet Minister Harjot Singh Bains) ਵੱਲੋਂ ਨੰਗਲ ਅਤੇ ਆਨੰਦਪੁਰ ਸਾਹਿਬ ਦੇ ਇਲਾਕੇ ਵਿੱਚ ਹੜ੍ਹਾਂ ਕਾਰਨ ਬਣੀ ਸਥਿਤੀ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਅਿਾ ਕਿ ਕੈਬਨਿਟ ਮੰਤਰੀ ਵੱਲੋ ਇਲਾਕੇ ਵਿੱਚ ਪੈਂਦੇ ਦਰਿਆਵਾਂ ਦੇ ਬੰਨ੍ਹਾਂ ਦੀ ਲਗਾਤਾਰ ਨਿੱਜੀ ਪੱਧਰ ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨੰਗਲ ਡੈਮ ਦੇ ਕਿਨਾਰੇ ਸਥਿਤ ਲਕਸ਼ਮੀ ਨਾਰਾਇਣ ਮੰਦਰ ਨੂੰ ਲੱਗੀ ਢਾਅ ਨੂੰ ਭਰਨ ਲਈ ਚਲਾਏ ਜਾ ਰਹੇ ਬਚਾਅ ਕਾਰਜ ਦੀ ਤੀਸਰੇ ਦਿਨ ਵੀ ਕਮਾਂਡ ਸੰਭਾਲੀ ਹੋਈ ਹੈ । ਉਨ੍ਹਾਂ ਕਿਹਾ ਕਿ ਜਦੋਂ ਤੱਕ ਰਾਹਤ ਕਾਰਜ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਇਥੇ ਹੀ ਡੱਟੇ ਰਹਿਣਗੇ ।

ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਲਕਸ਼ਮੀ ਨਾਰਾਇਣ ਮੰਦਰ ਨੂੰ ਲੱਗੀ ਢਾਅ ਨੂੰ ਭਰਨ ਲਈ ਚਲਾਏ ਜਾ ਰਹੇ ਬਚਾਅ ਕਾਰਜ ਦੀ ਤੀਸਰੇ ਦਿਨ ਵੀ ਸੰਭਾਲੀ ਕਮਾਂਡ

ਕੈਬਨਿਟ ਮੰਤਰੀ ਪੰਜਾਬ ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਸਥਿਤ ਆਪਣੇ ਦਫ਼ਤਰ ਤੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਜਿਸ ਵਿੱਚ ਦਵਾਈਆਂ, ਸੁੱਕਾ ਦੁੱਧ, ਆਟਾ ਪਸ਼ੂਆਂ ਲਈ ਚੋਕਰ, ਚਾਰਾ ਆਦਿ ਸ਼ਾਮਲ ਹੈ, ਨੂੰ ਅਤੇ ਮੈਡੀਕਲ ਟੀਮ ਨੂੰ ਹਲਕਾ ਅਜਨਾਲਾ ਲਈ ਰਵਾਨਾ ਕੀਤਾ । ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਅਜਨਾਲਾ ਸੈਕਟਰ ਦੇ ਪਿੰਡ ਮਲਿਕਪੁਰ ਅਤੇ ਸਰਾਏ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ।ਇਸ ਤੋਂ ਇਲਾਵਾ ਉਨ੍ਹਾਂ ਨੇ ਅੱਜ ਛੱਤ ਡਿੱਗਣ ਕਾਰਨ ਫੱਟੜ ਹੋਈ ਰੋਮਾਣਾ ਚੱਕ ਪਿੰਡ ਦੀ ਸਿਮਰਜੀਤ ਕੌਰ ਦਾ ਹਸਪਤਾਲ ਵਿੱਚ ਜਾ ਕੇ ਹਾਲ-ਚਾਲ ਜਾਣਿਆ ਅਤੇ ਉਸਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ ।

ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਸਰਹੱਦੀ ਪਿੰਡਾਂ ਦਾ ਦੌਰਾ

ਇਸੇ ਤਰ੍ਹਾਂ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਜਿ਼ਲ੍ਹਾ ਫ਼ਾਜਿ਼ਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ । ਇਸ ਦੌਰਾਨ ਉਹ ਕਿਸ਼ਤੀ ਰਾਹੀਂ ਗੁਲਾਬਾ ਭੈਣੀ ਪਿੰਡ ਤੱਕ ਰਾਹਤ ਸਮੱਗਰੀ ਲੈ ਕੇ ਪਹੁੰਚੇ ਅਤੇ ਇੱਥੇ ਖ਼ੁਦ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਉਨ੍ਹਾਂ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ, ਪਰ ਬੜੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਹਾਲੇ ਤੱਕ ਵੀ ਰਿਪੋਰਟਾਂ ਦੀ ਉਡੀਕ ਵਿੱਚ ਲੱਗੀ ਹੋਈ ਹੈ ।

ਮੌਜੂਦਾ ਹਾਲਾਤ ਦੌਰਾਨ ਪਿੰਡਾਂ ਦੇ ਲੋਕਾਂ ਵੱਲੋਂ ਘੱਗਰ ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾਗਾਗਾ ਦੇ ਮਕਰੌੜ ਸਾਹਿਬ ਪੁਲ ਅਤੇ ਮੂਨਕ ਵਿਖੇ ਟੋਹਾਣਾ ਪੁਲ `ਤੇ ਘੱਗਰ ਦਰਿਆ ਦੇ ਖੇਤਰ ਵਾਲੇ ਪਿੰਡਾਂ ਚਾਦੂੰ, ਕੁੰਦਨੀ, ਸੁਰਜਨਭੈਣੀ, ਰਾਮਪੁਰ ਗੁਜਰਾਂ, ਫੂਲਦ, ਰਾਜਰਹੇੜੀ, ਡੂਡੀਆਂ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ । ਉਨ੍ਹਾਂ ਮੌਜੂਦਾ ਹਾਲਾਤ ਦੌਰਾਨ ਪਿੰਡਾਂ ਦੇ ਲੋਕਾਂ ਵੱਲੋਂ ਘੱਗਰ ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ ।

ਪੰਜਾਬ ਸਰਕਾਰ ਵੱਲੋਂ ਘੱਗਰ ਸਬੰਧੀ ਸੰਭਾਵੀ ਹੜ੍ਹਾਂ ਦੇ ਹਾਲਾਤ ਦੇ ਟਾਕਰੇ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ

ਗੋਇਲ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਘੱਗਰ ਸਬੰਧੀ ਸੰਭਾਵੀ ਹੜ੍ਹਾਂ ਦੇ ਹਾਲਾਤ ਦੇ ਟਾਕਰੇ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ ਤੇ ਕਿਸੇ ਵੀ ਕਿਸਮ ਦੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਕੈਬਨਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਹੜ ਪ੍ਰਭਾਵ ਤੋਂ ਇਲਾਕਾ ਵਿੱਚ ਪਹੁੰਚ ਕੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਲੋੜੀਦੀ ਰਾਹਤ ਸਮੱਗਰ ਵੀ ਵੰਡੀ । ਇਸ ਦੌਰਾਨ ਗਿਆਨੀ ਰਘਬੀਰ ਸਿੰਘ ਜੀ, ਹੈਡ ਗ੍ਰੰਥੀ ਦਰਬਾਰ ਸਾਹਿਬ ਵੀ ਉਨ੍ਹਾਂ ਨਾਲ ਵਿਸ਼ੇਸ਼ ਤੌਰ `ਤੇ ਹੜ ਪ੍ਰਭਾਵਿਤ ਲੋਕਾਂ ਦੀ ਸਾਰ ਲੈਣ ਲਈ ਪਹੁੰਚੇ ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਦੌਰਾ ਕੀਤਾ ਗਿਆ

ਉਨ੍ਹਾਂ ਵੱਲੋਂ ਧੁੱਸੀ ਬੰਨ੍ਹ ਦੇ ਕਿਨਾਰੇ ਵਸੇ ਪਿੰਡਾਂ ਘੜੁੰਮ, ਕੁੱਤੀਵਾਲਾ, ਬਸਤੀ ਲਾਲ ਸਿੰਘ, ਘੁੱਲੇਵਾਲਾ, ਸਭਰਾਂ, ਰਾਧਲਕੇ ਆਦਿ ਵਿਖੇ ਪਹੁੰਚ ਕੇ ਲੋਕਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਪਹੁੰਚਾਈ ਅਤੇ ਅੱਗੇ ਵੀ ਹਰ ਤਰ੍ਹਾਂ ਦੀ ਮੱਦਦ ਪਹੁੰਚਾਉਣ ਦਾ ਭਰੋਸਾ ਦਿੱਤਾ । ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮੱਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਅੱਜ ਲੰਬੀ ਹਲਕੇ ਦੇ ਪਿੰਡ ਮਿੱਡਾ, ਰਾਣੀਵਾਲਾ, ਸਰਾਵਾਂ ਅਤੇ ਪੱਕੀ ਟਿੱਬੀ ਵਿਖੇ ਦੌਰੇ ਕੀਤਾ ।

ਡਾ. ਬਲਬੀਰ ਸਿੰਘ ਵੱਲੋਂ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕਿੱਟਾਂ ਦੀ ਵੰਡ ਕੀਤੀ

ਇਸੇ ਤਰ੍ਹਾਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕਿੱਟਾਂ ਦੀ ਵੰਡ ਕੀਤੀ ਅਤੇ ਨਾਲ ਹੀ ਆਸ਼ਾ ਵਰਕਰਾਂ ਨੁੰ ਹੁਕਮ ਦਿੱਤੇ ਕਿ ਉਹ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿਸੇ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਹੈਲਪਲਾਈਨ ਨੰਬਰ 104 ਤੇ ਡਾਇਲ ਕਰਨ ।

Read More : ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤਾਂ ਭੋਜਨ ਅਤੇ ਡਾਕਟਰੀ ਸਹਾਇਤਾ ਦੇਣ ਦੇ ਹੁਕਮ

0
K. A. P. Sinha

ਚੰਡੀਗੜ੍ਹ, 7 ਸਤੰਬਰ 2025 : ਹਸਪਤਾਲ ਵਿੱਚ ਜ਼ੇਰੇ ਇਲਾਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਸੂਬਾ ਵਾਸੀਆਂ ਦੀ ਭਲਾਈ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਪ੍ਰਗਟਾਉਂਦਿਆਂ ਰਾਜ ਵਿੱਚ ਵੱਡੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ । ਫੋਰਟਿਸ ਹਸਪਤਾਲ ਵਿੱਚ ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਡੀ. ਜੀ. ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਹੜ੍ਹਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ।

ਮੁੱਖ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨਾਲ ਕੀਤੀ ਮੀਟਿੰਗ

ਹੜ੍ਹਾਂ ਕਾਰਨ ਪੈਦਾ ਹੋਏ ਗੰਭੀਰ ਹਾਲਾਤ ‘ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ (Chief Secretary) ਨੂੰ ਨਿਰਦੇਸ਼ ਦਿੱਤੇ ਕਿ ਕੁਦਰਤੀ ਕਹਿਰ ਤੋਂ ਪ੍ਰਭਾਵਿਤ ਇੱਕ ਵੀ ਨਾਗਰਿਕ ਰਾਹਤ ਤੇ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ ਅਤੇ ਹਰੇਕ ਪ੍ਰਭਾਵਿਤ ਵਿਅਕਤੀ, ਖ਼ਾਸ ਕਰਕੇ ਜਿਹੜੇ ਹੜ੍ਹਾਂ ਦੇ ਪਾਣੀ ਕਾਰਨ ਮੁੱਖ ਧਾਰਾ ਤੋਂ ਕੱਟੇ ਗਏ ਹਨ, ਉਨ੍ਹਾਂ ਲਈ ਭੋਜਨ, ਡਾਕਟਰੀ ਸਹੂਲਤ ਸਣੇ ਹੋਰ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾਵੇ ।

ਮੁੱਖ ਮੰਤਰੀ ਦੀ ਸਿਹਤ ਵਿੱਚ ਤੇਜ਼ੀ ਨਾਲ ਹੋ ਰਿਹਾ ਸੁਧਾਰ, ਇੱਕ-ਦੋ ਦਿਨਾਂ ‘ਚ ਛੁੱਟੀ ਮਿਲਣ ਦੀ ਉਮੀਦ : ਮੁੱਖ ਸਕੱਤਰ ਕੇ. ਏ. ਪੀ. ਸਿਨਹਾ

ਮੀਟਿੰਗ ਉਪਰੰਤ ਮੁੱਖ ਸਕੱਤਰ ਕੇ. ਏ. ਪੀ. ਸਿਨਹਾ (K. A. P. Sinha) ਨੇ ਦੱਸਿਆ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਇੱਕ-ਦੋ ਦਿਨਾਂ ਵਿੱਚ ਉਨ੍ਹਾਂ ਦੇ ਸਾਡੇ ਨਾਲ ਹੋਣ ਦੀ ਉਮੀਦ ਹੈ । ਮੁੱਖ ਮੰਤਰੀ ਦਾ ਸਾਰਾ ਧਿਆਨ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਭਾਰੀ ਬਾਰਿਸ਼ ਤੋਂ ਪ੍ਰਭਾਵਿਤ ਹਜ਼ਾਰਾਂ ਪਰਿਵਾਰਾਂ ਵੱਲ ਹੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਹੜ੍ਹਾਂ ਪੀੜਤਾਂ ਦੀ ਹਰ ਸੰਭਵ ਸਹਾਇਤਾ ਕਰਨ ਅਤੇ ਉਹਨਾਂ ਦੇ ਟੁੱਟੇ ਹੋਏ ਘਰ ਦੁਬਾਰਾ ਬਣਾਉਣ ਲਈ ਇੱਕਜੁੱਟ ਅਤੇ ਦ੍ਰਿੜ ਹੈ ।

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਹੁਣ ਤੱਕ 22,938 ਲੋਕਾਂ ਨੂੰ ਬਾਹਰ ਕੱਢਿਆ ਗਿਆ

ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਇਕੱਤਰ ਅੰਕੜਿਆਂ ਅਨੁਸਾਰ ਸੂਬੇ ਦੇ ਹੜ੍ਹ ਪ੍ਰਭਾਵਿਤ 23 ਜ਼ਿਲ੍ਹਿਆਂ ਦੇ 2050 ਪਿੰਡਾਂ ਵਿੱਚ 3,87,898 ਵਿਅਕਤੀ ਬੇਘਰ ਹੋ ਗਏ ਹਨ ਅਤੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੁਣ ਤੱਕ 22,938 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਬਾਹਰ ਕੱਢਿਆ ਜਾ ਚੁੱਕਾ ਹੈ । ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ 219 ਰਾਹਤ ਕੈਂਪ ਖੋਲ੍ਹੇ ਗਏ ਇਨ੍ਹਾਂ ਕੈਂਪਾਂ ਵਿੱਚ 5404 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 176980.05 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਹੜ੍ਹਾਂ ਕਾਰਨ ਹੁਣ ਤੱਕ 48 ਵਿਅਕਤੀ ਆਪਣੀ ਜਾਨ ਗਵਾ ਚੁੱਕੇ ਹਨ, ਜਦਕਿ ਜ਼ਿਲ੍ਹਾ ਪਠਾਨਕੋਟ ਦੇ 3 ਵਿਅਕਤੀ ਲਾਪਤਾ ਹਨ ।

Read More : ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

0
DGP

ਚੰਡੀਗੜ੍ਹ, 7 ਸਤੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (Punjab Police’s Anti-Gangster Task Force) (ਏ. ਜੀ. ਟੀ. ਐਫ.) ਪੰਜਾਬ ਨੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਸਾਥੀ ਨੂੰ ਪੰਜ .32 ਬੋਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ ।

ਗੋਲਡੀ ਬਰਾੜ ਦੇ ਨਿਰਦੇਸ਼ਾਂ `ਤੇ ਉਸ ਦੇ ਮੁੱਖ ਸਹਿਯੋਗੀ ਮਲਕੀਅਤ ਸਿੰਘ ਉਰਫ਼ ਕਿੱਟਾ ਭਾਨੀ ਰਾਹੀਂ ਖ਼ਰੀਦੇ ਗਏ ਸਨ ਹਥਿਆਰ : ਡੀ. ਜੀ. ਪੀ. ਗੌਰਵ ਯਾਦਵ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ (The arrested accused) ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਰੈਂਚ ਵਜੋਂ ਹੋਈ ਹੈ, ਜੋ ਕਿ ਬਠਿੰਡਾ ਦੇ ਮਾਹੀ ਨੰਗਲ ਦਾ ਰਹਿਣ ਵਾਲਾ ਹੈ । ਮੁਲਜ਼ਮ, ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਗੋਲਡੀ ਬਰਾੜ ਗੈਂਗ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦਾ ਸੀ । ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ, ਗੋਲਡੀ ਬਰਾੜ ਦੇ ਨਿਰਦੇਸ਼ਾਂ `ਤੇ, ਉਸਦੇ ਮੁੱਖ ਸਾਥੀ ਮਲਕੀਤ ਸਿੰਘ ਉਰਫ਼ ਕਿੱਟਾ ਭਾਨੀ, ਜੋ ਇਸ ਸਮੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ, ਰਾਹੀਂ ਖ਼ਰੀਦੇ ਗਏ ਸਨ ।

ਪੁਖ਼ਤਾ ਇਤਲਾਹ ਤੋਂ ਪਤਾ ਲੱਗਾ ਹੈ ਕਿ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਦੀ ਸਾਜਿ਼ਸ਼ ਰਚ ਰਿਹਾ ਸੀ ਗੋਲਡੀ ਬਰਾੜ ਗੈਂਗ : ਏ. ਡੀ. ਜੀ. ਪੀ. ਏ. ਜੀ. ਟੀ. ਐਫ. ਪ੍ਰਮੋਦ ਬਾਨ

ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗੱਠਜੋੜ ਦਾ ਪਤਾ ਲਗਾਇਆ ਜਾ ਸਕੇ । ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ. ਡੀ. ਜੀ. ਪੀ.) ਏ. ਜੀ. ਟੀ. ਐਫ. ਪੰਜਾਬ ਪ੍ਰਮੋਦ ਬਾਨ ਨੇ ਕਿਹਾ ਕਿ ਡੀ. ਐਸ. ਪੀ. ਏ. ਜੀ. ਟੀ. ਐਫ. ਬਠਿੰਡਾ ਰੇਂਜ ਜਸਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮਾਂ ਨੂੰ, ਗੋਲਡੀ ਬਰਾੜ ਗੈਂਗ ਵੱਲੋਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧ (Sensational crime)ਦੀ ਸਾਜਿ਼ਸ਼ ਰਚਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ ।

ਥਾਣਾ ਸਦਰ ਮਲੋਟ ਵਿਖੇ ਅਸਲਾ ਐਕਟ ਤਹਿਤ ਕੀਤਾ ਗਿਆ ਹੈ ਕੇਸ ਦਰਜ

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏ. ਜੀ. ਟੀ. ਐਫ.ਪੰਜਾਬ ਦੀਆਂ ਟੀਮਾਂ ਨੇ ਸ਼ੱਕੀ ਬਲਜਿੰਦਰ ਰੈਂਚ ਨੂੰ ਮਲੋਟ, ਸ੍ਰੀ ਮੁਕਤਸਰ ਸਾਹਿਬ ਵਿੱਚ ਮਲੋਟ-ਮੁਕਤਸਰ ਸੜਕ ,ਨਿਊ ਬਾਈਪਾਸ ਸਥਿਤ ਫਲਾਈਓਵਰ ਬ੍ਰਿਜ ਹੇਠੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ ਥਾਣਾ ਸਦਰ ਮਲੋਟ (Sadar Malout Police Station) ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25 (7) (8) ਦੇ ਤਹਿਤ ਐਫ. ਆਈ. ਆਰ. ਨੰਬਰ 84, ਮਿਤੀ 07.09.2025 ਅਧੀਨ ਕੇਸ ਦਰਜ ਕੀਤਾ ਗਿਆ ਹੈ ।

Read More : ਡੀ. ਜੀ. ਪੀ. ਨੇ ਕੀਤੀ ਯੁੱਧ ਨਸ਼ਿਆਂ ਵਿਰੁੱਧ-ਕਾਨੂੰਨ-ਵਿਵਸਥਾ ਮੀਟਿੰਗ ਦੀ ਪ੍ਰਧਾਨਗੀ

ਸਿਹਤ ਮੰਤਰੀ ਵੱਲੋਂ ਪਾਤੜਾਂ ਅਤੇ ਸਮਾਣਾ ਹਸਪਤਾਲਾਂ ਦਾ ਦੌਰਾ 

0
visits Patran and Samana hospitals
ਪਾਤੜਾਂ/ਸਮਾਣਾ, 7 ਸਤੰਬਰ 2025 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਅੱਜ ਪਾਤੜਾਂ ਅਤੇ ਸਮਾਣਾ ਸਥਿਤ ਸਰਕਾਰੀ ਹਸਪਤਾਲਾਂ ਦਾ ਦੌਰਾ (Visit to government hospitals in Patran and Samana) ਕੀਤਾ । ਇਸ ਦੌਰਾਨ ਉਨ੍ਹਾਂ ਨੇ ਹਸਪਤਾਲਾਂ ਵਿੱਚ ਉਪਲੱਬਧ ਸਹੂਲਤਾਂ ਦੀ ਸਮੀਖਿਆ ਕੀਤੀ, ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਸਟਾਫ਼ ਨਾਲ ਰੂ-ਬ-ਰੂ ਹੋਏ ।

ਨਵੇਂ ਡਾਕਟਰਾਂ ਦੀ ਭਰਤੀ ਤੇ 24 ਘੰਟੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਐਲਾਨਸਿਹਤ ਮੰਤਰੀ ਨੇ ਸਿੱਧਾ ਵਾਰਡਾਂ ਵਿੱਚ ਜਾ ਕੇ

ਮਰੀਜ਼ਾਂ ਦਾ ਹਾਲ ਪੁੱਛਿਆ ਅਤੇ ਉਨ੍ਹਾਂ ਦੇ ਇਲਾਜ ਤੇ ਸੰਤੁਸ਼ਟੀ ਸੰਬੰਧੀ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ । ਉਨ੍ਹਾਂ ਆਸ਼ਾ ਵਰਕਰਾਂ ਨੂੰ ਮੈਡੀਸਨ ਕਿੱਟਾਂ ਦਿੱਤੀਆ ਤਾਂ ਜ਼ੋ ਉਹ ਪਿੰਡ ਦੇ ਲੋਕਾਂ ਨੂੰ ਘਰੋ ਘਰ ਜਾ ਕੇ ਲੋਕਾਂ ਨੂੰ ਕਿੱਟਾਂ ਦੇਣ ਅਤੇ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ।

ਪੰਜਾਬ ਸਰਕਾਰ ਲੋਕਾਂ ਨੂੰ ਗੁਣਵੱਤਾ ਭਰਪੂਰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ

ਸਿਹਤ ਮੰਤਰੀ ਨੇ ਮੌਕੇ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਗੁਣਵੱਤਾ ਭਰਪੂਰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਟਾਫ਼ ਨਰਸਾਂ ਦੀ ਘਾਟ ਨੂੰ ਪੂਰਾ ਕਰਨ ਲਈ ਨਵੀਆਂ ਭਰਤੀਆਂ ਜਲਦੀ ਕੀਤੀਆਂ ਜਾਣਗੀਆਂ ।

ਪਾਤੜਾਂ ਅਤੇ ਸਮਾਣਾ ਵਰਗੇ ਖੇਤਰੀ ਹਸਪਤਾਲਾਂ ਨੂੰ ਵੀ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ

ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਹਸਪਤਾਲਾਂ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ (24-hour emergency services) ਅਤੇ ਸਿਹਤ ਸਹੂਲਤਾਂ ਚਲਾਉਣ ਦੀ ਯੋਜਨਾ ‘ਤੇ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ । ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਾਤੜਾਂ ਅਤੇ ਸਮਾਣਾ ਵਰਗੇ ਖੇਤਰੀ ਹਸਪਤਾਲਾਂ ਨੂੰ ਵੀ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਆਮ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਬਿਹਤਰ ਇਲਾਜ ਮਿਲ ਸਕੇ ।

ਸਿਹਤ ਮੰਤਰੀ ਨੇ ਕੀਤੀ ਸਿਹਤ ਵਿਭਾਗ ਦੇ ਸਟਾਫ਼ ਦੀ ਵੀ ਸ਼ਲਾਘਾ

ਸਿਹਤ ਮੰਤਰੀ (Health Minister) ਨੇ ਸਿਹਤ ਵਿਭਾਗ ਦੇ ਸਟਾਫ਼ ਦੀ ਵੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਹਸਪਤਾਲਾਂ ਦੇ ਡਾਕਟਰ, ਨਰਸਾਂ ਅਤੇ ਹੋਰ ਸਟਾਫ਼ ਨੇ ਆਪਣੇ ਕੰਮ ਦੇ ਜ਼ਰੀਏ ਸੇਵਾ ਭਾਵਨਾ ਦਾ ਪਰਚਾ ਲਹਿਰਾਇਆ ਹੈ । ਸਿਹਤ  ਮੰਤਰੀ ਨੇ ਹਸਪਤਾਲ ਪ੍ਰਬੰਧਨ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਕੋਈ ਦਿੱਕਤ ਨਾ ਆਵੇ ਅਤੇ ਹਰ ਪੱਖੋਂ ਉਨ੍ਹਾਂ ਦੀ ਦੇਖਭਾਲ ਵਿਚ ਕੋਈ ਕਸਰ ਨਾ ਛੱਡੀ ਜਾਵੇ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ, ਪਾਤੜਾਂ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ, ਐਸ. ਡੀ. ਐਮ. ਸਮਾਣਾ ਰਿਚਾ ਗੋਇਲ ਅਤੇ  ਸਿਵਲ ਸਰਜਨ ਜਗਪਾਲ ਇੰਦਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ ।

ਇਕ ਵਿਅਕਤੀ ਵਿਰੁੱਧ ਪੋਸਕੋ ਐਕਟ ਸਮੇਤ ਕਈ ਦੋਸ਼ਾਂ ਹੇਠ ਕੇਸ ਦਰਜ

0
Excise Act

ਪਟਿਆਲਾ, 7 ਸਤੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਥਾਣਾ ਰਾਣੀ ਬਾਗ (Rani Bagh Police Station) ਵਿਖੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 74, 351 (2) ਬੀ. ਐਨ. ਐਸ. ਅਤੇ ਪੋਸਕੋ ਐਕਟ (POSCO Act) ਤਹਿਤ ਜੀਰੋ ਐਫ. ਆਈ. ਆਰ. ਤਹਿਤ ਦਰਜ ਕੀਤੇ ਗਏ ਪੁਲਸ ਕੇਸ ਤਹਿਤ ਥਾਣਾ ਸਿਟੀ ਰਾਜਪੁਰਾ ਪੁਲਸ ਹੁਣ ਇਸ ਮਾਮਲੇ ਤੇ ਅਗਲੇਰੀ ਕਾਰਵਾਈ ਕਰੇਗੀ।

ਕਿਸ ਵਿਅਕਤੀ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਨੋਜ ਕੁਮਾਰ ਪੁੱਤਰ ਨਾ-ਮਾਲੂਮ ਵਾਸੀ ਮਕਾਨ ਨੰ. 237 ਡੀ ਡਾਲਿਮਾ ਵਿਹਾਰ ਰਾਜਪੁਰਾ ਸ਼ਾਮਲ ਹੈ ।

ਪੁਲਸ ਨੂੰ ਸਿ਼ਕਾਇਤਕਰਤਾ ਨੇ ਕੀ ਦੱਸਿਆ ਸਿ਼ਕਾਇਤ ਵਿਚ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਨੇ ਦੱਸਿਆ ਕਿ 1 ਅਕਤੂਬਰ 2024 ਨੂੰ ਜਦੋਂ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ ਉਪਰੋਕਤ ਵਿਅਕਤੀ ਨੇ ਸ਼ਰਾਬ ਦੀ ਹਾਲਤ ਵਿਚ ਉਸ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸਦੀਆਂ ਲੜਕੀਆਂ ਜੋ ਕਿ 17 ਤੇ 5 ਸਾਲ ਦੀਆਂ ਹਨ ਦੇ ਸਾਹਮਣੇ ਆਪਣਾ ਪ੍ਰਾਈਵੇਟ ਪਾਰਟ (Your private part) ਬਾਹਰ ਕੱਢ ਕੇ ਦਿਖਾਇਆ, ਜਿਸਦੀ ਉਸ ਵਲੋਂ ਵੀਡੀਓ ਬਣਾ ਲਈ ਗਈ ਅਤੇ ਉਪਰੋਕਤ ਵਿਅਕਤੀ ਨੇ ਮੋਬਾਇਲ ਫੋਨ ਖੋਹ ਕੇ ਧਮਕੀਆਂ ਦਿੱਤੀਆਂ, ਜਿਸ ਤੇ ਪੁਲਸ ਨੇ ਹੁਣ ਜਾਂਚ ਕਰਕੇ ਕੇਸ ਦਰਜ ਕਰ ਲਿਆ ਹੈ ।

Read More : ਜ਼ਬਰਦਸਤੀ ਸਰੀਰਕ ਸਬੰਧ ਬਣਾ ਕੇ ਪ੍ਰੈਗਨੈਂਟ ਕਰਨ ਤੇ ਪੋਸਕੋ ਐਕਟ ਤਹਿਤ ਕੇਸ ਦਰਜ

ਪੀੜ੍ਹਤ ਲੋਕਾਂ ਨਾਲ ਪੂਰਾ ਪੰਜਾਬ ਚੱਟਾਨ ਵਾਂਗ ਖੜ੍ਹਾ – ਹਰਪਾਲ ਸਿੰਘ ਚੀਮਾ

0
harpal Cheema

ਸੰਗਰੂਰ, 7 ਸਤੰਬਰ 2025 : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ (Harpal Cheema) ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਸੰਗਰੂਰ ਦੇ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ । ਉਹਨਾਂ ਅੱਜ ਸਥਾਨਕ ਰੈਸਟ ਹਾਊਸ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦਾ ਟਰੱਕ (Relief truck) ਵੀ ਭੇਜਿਆ, ਜਿਸ ਨੂੰ ਹਰਪਾਲ ਸਿੰਘ ਚੀਮਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ।

ਹਰਪਾਲ ਸਿੰਘ ਚੀਮਾ ਦੀ ਪ੍ਰੇਰਨਾ ਸਦਕਾ ਵੈਟਰਨਰੀ ਅਫ਼ਸਰ ਅਤੇ ਡਾਕਟਰ ਵੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ

ਇਸ ਮੌਕੇ ਗੱਲਬਾਤ ਕਰਦਿਆਂ ਸ੍ਰ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਅਤੇ ਪੰਜਾਬੀ ਲੋਕ ਬਹੁਤ ਹੀ ਕੁਦਰਤੀ ਮਾਰ (Natural kill) ਦਾ ਸਾਹਮਣਾ ਕਰ ਰਹੇ ਹਨ । ਇਸ ਔਖੀ ਘੜੀ ਵਿੱਚ ਪੀੜ੍ਹਤ ਲੋਕਾਂ ਨਾਲ ਪੂਰਾ ਪੰਜਾਬ ਚੱਟਾਨ ਵਾਂਗ ਖੜ੍ਹਾ ਹੈ । ਉਹਨਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਵੱਲੋਂ ਵੀ ਪੰਜਾਬ ਸਰਕਾਰ ਦੀ ਅਪੀਲ ਉੱਤੇ ਪੀੜ੍ਹਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ ।

ਵਿੱਤ ਮੰਤਰੀ ਦੀ ਹਾਜ਼ਰੀ ਵਿੱਚ ਰਾਹਤ ਸਮੱਗਰੀ ਦਾ ਟਰੱਕ ਪ੍ਰਭਾਵਿਤ ਇਲਾਕਿਆਂ ਲਈ ਭੇਜਿਆ

ਉਹਨਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਕੰਮ ਕਰਦੇ ਸਮੂਹ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਬਹੁਤ ਹੀ ਵਧੀਆ ਉਪਰਾਲਾ ਹੈ । ਉਹਨਾਂ ਕਿਹਾ ਕਿ ਸਮੂਹ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ ਨੇ ਇਕੱਠੇ ਹੋ ਕੇ ਹੜ੍ਹ ਦੌਰਾਨ ਅਤੇ ਹੜ੍ਹ ਉਪਰੰਤ (After the flood) ਲੋੜ੍ਹ ਪੈਣ ਵਾਲੀਆਂ ਦਵਾਈਆਂ, ਪਸ਼ੂਆਂ ਲਈ ਫੀਡ ਅਤੇ ਹੋਰ ਰਾਹਤ ਸਮੱਗਰੀ ਇਕੱਤਰ ਕਰਕੇ ਅੱਜ ਇਕ ਟਰੱਕ ਪ੍ਰਭਾਵਿਤ ਇਲਾਕਿਆਂ ਲਈ ਭੇਜਿਆ ਹੈ । ਇਸਦੇ ਨਾਲ ਹੀ ਸਮੂਹ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ ਨੇ ਫੈਸਲਾ ਕੀਤਾ ਹੈ ਕਿ ਉਹ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਨਿਰਸਵਾਰਥ ਸੇਵਾ ਕਰਨਗੇ ।

ਸ਼ਨਿੱਚਰਵਾਰ ਅਤੇ ਐਤਵਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੇਵਾ ਕਰਨ ਦਾ ਐਲਾਨ

ਚੀਮਾ ਨੇ ਸਮੂਹ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ (Veterinary officers and doctors) ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸੀਬਤ ਦੀ ਘੜੀ ਵਿੱਚ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣ । ਇਸ ਮੌਕੇ ਵਿੱਤ ਮੰਤਰੀ ਦੇ ਓ. ਐਸ. ਡੀ. ਐਡਵੋਕੇਟ ਤਪਿੰਦਰ ਸਿੰਘ ਸੋਹੀ, ਡਾ. ਸੁਖਵਿੰਦਰ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ, ਡਾ. ਪਰਮਿੰਦਰ ਸਿੰਘ ਚੋਪੜਾ, ਡਾ ਜਸਕਰਨ ਸਿੰਘ ਐਸ. ਵੀ. ਓ. ਧੂਰੀ, ਡਾ. ਦੁਸਯੰਤ, ਬਲਜਿੰਦਰ ਸਿੰਘ ਚੰਗਾਲ, ਡਾਕਟਰ ਪਰਮਿੰਦਰਜੀਤ ਸਿੰਘ ਐਸ. ਡੀ. ਓ. ਸੰਗਰੂਰ, ਡਾਕਟਰ ਕਿਰਨਜੀਤ ਸਿੰਘ, ਡਾਕਟਰ ਪ੍ਰਭਜੋਤ ਸਿੰਘ, ਡਾ ਟੀ ਪੀ ਸਿੰਘ ਧੂਰੀ, ਡਾ. ਅਤਰੀ, ਡਾ. ਸਿਮਰਜੋਤ, ਰਵਿੰਦਰ ਸਿੰਘ ਜੌਹਲ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

Read More : ਸ਼ੁੱਧ ਜੀ. ਐਸ. ਟੀ. ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ