Home Blog Page 403

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

0
Advocate General

ਚੰਡੀਗੜ੍ਹ, 22 ਨਵੰਬਰ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਐਡਵੋਕੇਟ ਜਨਰਲ (Advocate General) ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ (Senior Advocate) ਵਜੋਂ ਨਾਮਜ਼ਦ ਕੀਤਾ ਗਿਆ ਹੈ । ਇਸ ਸਬੰਧੀ ਅਦਾਲਤ ਦੀ ਆਫ਼ਿਸ਼ੀਅਲ ਨੋਟੀਫਿਕੇਸ਼ਨ ਅਨੁਸਾਰ ਐਡਵੋਕੇਟ ਐਕਟ 1961 ਦੀ ਧਾਰਾ 16 (2) ਤਹਿਤ ਆਪਣੇ ਅਧਿਕਾਰ ਦੀ ਵਰਤੋਂ ਕਰਦਿਆਂ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਮਨਿੰਦਰਜੀਤ ਬੇਦੀ ਨੂੰ ਇਸ ਅਹੁਦੇ ‘ਤੇ ਨਾਮਜ਼ਦ (nominated) ਕੀਤਾ ਗਿਆ ਹੈ ।

ਕਿਹੜੀ ਪੜ੍ਹਾਈ ਕਦੋਂ ਕੀਤੀ ਐਡਵੋਕੇਟ ਜਨਰਲ ਮਨਿੰਦਰਜੀਤ ਬੇਦੀ ਨੇ

ਐਡਵੋਕੇਟ ਜਨਰਲ ਮਨਿੰਦਰਜੀਤ ਬੇਦੀ (Maninderjit Bedi) ਬਠਿੰਡਾ ਜਿ਼ਲ੍ਹੇ ਦੇ ਫੂਲ ਸ਼ਹਿਰ ਨਾਲ ਸਬੰਧਤ ਹਨ । ਉਹਨਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸਾਲ 2005 ਵਿੱਚ ਕਾਨੂੰਨ ਵਿਚ ਗ੍ਰੈਜੂਏਟ ਕੀਤੀ ਅਤੇ ਆਪਣੇ ਚਾਚੇ ਦੀ ਅਗਵਾਈ ਹੇਠ ਰਾਮਪੁਰਾ ਫੂਲ ਵਿਖੇ ਪ੍ਰੈਕਟਿਸ ਕਰਦਿਆਂ ਕਾਨੂੰਨੀ ਖੇਤਰ ਵਿੱਚ ਆਪਣਾ ਸਫ਼ਰ ਸ਼ੁਰੂ ਕੀਤਾ । ਸਾਲ-2009 ਵਿੱਚ ਉਹ ਚੰਡੀਗੜ੍ਹ ਆ ਗਏ ਅਤੇ ਸੰਵਿਧਾਨਕ, ਸਿਵਲ, ਅਪਰਾਧਿਕ, ਸਰਵਿਸ, ਮਾਲੀਆ ਅਤੇ ਕਾਰਪੋਰੇਟ ਮਾਮਲਿਆਂ ਵਿੱਚ ਇੱਕ ਪ੍ਰੈਕਟਿਸ ਸ਼ੁਰੂ ਕਰ ਦਿੱਤੀ । ਉਨ੍ਹਾਂ ਦੇ ਕਾਰਜਕਾਲ ਵਿੱਚ ਪੀ. ਐਸ. ਪੀ. ਸੀ. ਐਲ., ਪੀ. ਟੀ. ਯੂ, ਯੂ. ਐਲ. ਬੀਜ਼ ਅਤੇ ਪਨਗ੍ਰੇਨ ਵਰਗੀਆਂ ਪ੍ਰਮੁੱਖ ਰਾਜ ਸੰਸਥਾਵਾਂ ਲਈ ਪੈਨਲ ਵਕੀਲ ਵਜੋਂ ਸੇਵਾ ਨਿਭਾਉਣਾ ਸ਼ਾਮਲ ਹੈ। ਉਹਨਾਂ ਨੇ ਜੁਲਾਈ 2023 ਤੋਂ ਮਾਰਚ 2025 ਤੱਕ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾਉਂਦਿਆਂ ਹਾਈ ਕੋਰਟ ਅਤੇ ਸੁਪਰੀਮ ਕੋਰਟ ਸਾਹਮਣੇ ਸੂਬੇ ਵੱਲੋਂ ਪੱਖ ਰੱਖਿਆ । ਇਸ ਸਾਲ ਮਾਰਚ, 2025 ਵਿੱਚ ਉਨ੍ਹਾਂ ਨੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਅਹੁਦਾ ਸੰਭਾਲਿਆ ਸੀ ।

Read More : ਪੰਜਾਬ ਸਰਕਾਰ ਨੇ 24 ਨਵੇਂ ਡਿਪਟੀ ਐਡਵੋਕੇਟ ਜਨਰਲ ਲਾਏ

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਪਟਿਆਲਾ ਪੁੱਜਣ ‘ਤੇ ਭਰਵਾਂ ਸਵਾਗਤ

0
nagar Kirtan

ਪਟਿਆਲਾ, 21 ਨਵੰਬਰ 2025 : “ਹਿੰਦ ਦੀ ਚਾਦਰ” (Hind Di chadar)  ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ (Nagar Kirtan) ਦਾ ਪਟਿਆਲਾ ਪੁੱਜਣ ਉਤੇ ਸੰਗਤ ਵੱਲੋਂ ਗਜਾਏ ਜੈਕਾਰਿਆਂ ਦੀ ਗੂੰਜ ਨਾਲ ਭਰਵਾਂ ਸਵਾਗਤ ਕਰਦਿਆਂ ਇੱਥੇ ਲੀਲ੍ਹਾ ਭਵਨ ਵਿਖੇ ਪੁਲਿਸ ਦੀ ਹਥਿਆਰਬੰਦ ਟੁੱਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ । ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਨਾਲ ਸੁਸ਼ੋਭਿਤ ਜੁਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਨੂੰ ਨਤਮਸਕ ਹੋਣ ਸਮੇਂ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਦਿਆਂ ਸਿਹਤ ਮੰਤਰੀ ਡਾ ਬਲਬੀਰ ਸਿੰਘ ਸਮੇਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਅਤੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣਾ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ ।

ਵੱਡੀ ਗਿਣਤੀ ਸੰਗਤ ਸਮੇਤ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਗੁਰਲਾਲ ਘਨੌਰ ਤੇ ਚੇਅਰਮੈਨ ਹਡਾਣਾ ਨਗਰ ਕੀਰਤਨ ਨੂੰ ਨਤਮਸਤਕ ਹੋਏ

ਸਿਹਤ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ (Guru Sahib) ਸਮੇਤ ਉਨ੍ਹਾਂ ਦੇ ਅਨਿੰਨ੍ਹ ਸਿੱਖਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਨੇ ਹਕੂਮਤੀ ਜ਼ਬਰ ਅਤੇ ਜਬਰੀ ਧਰਮ-ਪਰਿਵਰਤਨ ਦੇ ਖ਼ਿਲਾਫ ਖੜ੍ਹੇ ਹੋ ਕੇ ਦਰਸਾਇਆ ਕਿ ਉਨ੍ਹਾਂ ਦੀ ਕੁਰਬਾਨੀ ਕਿਸੇ ਇੱਕ ਧਰਮ ਲਈ ਨਹੀਂ ਬਲਕਿ ਸਮੁੱਚੀ ਮਨੁੱਖਤਾ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਨਿਮਾਣੇ ਸ਼ਰਧਾਲੂ ਵਜੋਂ ਪੂਰੀ ਅਕੀਦਤ, ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਨਾਲ ਮਨਾ ਰਹੀ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਐਸ. ਪੀ. ਵਰੁਣ ਸ਼ਰਮਾ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਤੇ ਸ਼ਹਿਰ ਦੀ ਸੰਗਤ ਵੱਡੀ ਗਿਣਤੀ ਵਿੱਚ ਮੌਜੂਦ ਰਹੀ। ਨਗਰ ਕੀਰਤਨ ਦੀ ਪਾਲਕੀ ਸਾਹਿਬ ਤੇ ਪੰਜ ਪਿਆਰੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਪਵਿੱਤਰ ਸਥਾਨ ਵਿਖੇ ਵੀ ਪੁੱਜੇ, ਜਿੱਥੇ ਸਤਿਕਾਰਯੋਗ ਪੰਜ ਪਿਆਰਿਆਂ ਨੂੰ ਸਿਰੋਪਾਓ ਨਾਲ ਸਤਿਕਾਰਿਆ ਗਿਆ ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ ।

ਪਟਿਆਲਾ ਜ਼ਿਲ੍ਹੇ ‘ਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 36 ਅਸਥਾਨਾਂ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਨੇ 50-50 ਲੱਖ ਰੁਪਏ ਦੀਆਂ ਵਿਸ਼ੇਸ਼ ਗਰਾਂਟਾਂ ਜਾਰੀ ਕੀਤੀਆਂ-ਡਾ. ਬਲਬੀਰ ਸਿੰਘ

ਇਸ ਤੋਂ ਪਹਿਲਾਂ ਵਿਸ਼ਾਲ ਨਗਰ ਕੀਰਤਨ ਦਾ ਸੰਗਰੂਰ ਰੋਡ ਉਤੇ ਹਲਕਾ ਸਮਾਣਾ ਦੇ ਪਿੰਡ ਗੱਜੂਮਾਜਰਾ ਵਿਖੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਇਲਾਕੇ ਦੀ ਸੰਗਤ ਨੇ ਨਗਰ ਕੀਰਤਨ ਨੂੰ ਸਤਿਕਾਰ ਭੇਟ ਕਰਦਿਆਂ ਸਵਾਗਤ ਕੀਤਾ । ਜਦਕਿ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਤੇ ਸੰਗਤ ਨੇ ਵੀ ਗੁਰਦੁਆਰਾ ਪਰਮੇਸ਼ਵਰ ਦਵਾਰ, ਸ਼ੇਖੂਪੁਰ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ । ਪਟਿਆਲਾ ਤੋਂ ਬਾਅਦ ਗੁਰਦੁਆਰਾ ਸਾਹਿਬ ਬਹਾਦਰਗੜ੍ਹ ਵਿਖੇ ਹਲਕਾ ਸਨੌਰ ਵੱਲੋਂ ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਇਲਾਕੇ ਦੀ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ।

ਸ਼ਹਾਦਤ-ਏ-ਲੋਅ, ਨਗਾਰਿਆਂ ਦੀ ਗੂੰਜ ਤੇ ਗੱਤਕੇ ਦੇ ਜੌਹਰ, ਇਤਿਹਾਸ ਦਰਸਾਉਂਦੀ ਐਲਈਡੀ ਵੈਨ ਸੰਗਤ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ

ਇਸ ਦੌਰਾਨ ਪੰਜਾਬੀ ਯੂਨੀਵਰਸਿਟੀ ਵਿਖੇ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ। ਜਦਕਿ ਰਾਜਪੁਰਾ ਰੋਡ ਵਿਖੇ ਵਿਧਾਇਕ ਗੁਰਲਾਲ ਘਨੌਰ ਨੇ ਖੇੜੀ ਗੰਢਿਆਂ ਨੇੜੇ ਗੇੜੀ ਰੂਟ ਵਿਖੇ ਨਗਰ ਕੀਰਤਨ ਅਤੇ ਸੰਗਤ ਦਾ ਭਰਵਾਂ ਸਵਾਗਤ ਕੀਤਾ ਅਤੇ ਵਿਧਾਇਕ ਨੀਨਾ ਮਿੱਤਲ ਨੇ ਰਾਜਪੁਰਾ ਦੇ ਫੁਆਰਾ ਚੌਂਕ ਵਿਖੇ ਇਲਾਕੇ ਦੀ ਸੰਗਤ ਸਮੇਤ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ (Flower shower) ਕਰਦਿਆਂ ਸ਼ਾਨਦਾਰ ਸਵਾਗਤ ਕੀਤਾ । ਪਟਿਆਲਾ ਵਿਖੇ ਨਗਰ ਕੀਰਤਨ ਦੇ ਸਵਾਗਤ ਮੌਕੇ ਤੇਜਿੰਦਰ ਮਹਿਤਾ, ਮੇਘ ਚੰਦ ਸ਼ੇਰਮਾਜਰਾ, ਬਲਜਿੰਦਰ ਸਿੰਘ ਢਿੱਲੋਂ, ਜਗਦੀਪ ਜੱਗਾ, ਇੰਦਰਜੀਤ ਸਿੰਘ ਸੰਧੂ, ਹਰਿੰਦਰ ਕੋਹਲੀ, ਯਾਦਵਿੰਦਰ ਸਿੰਘ ਸੰਧੂ ਗੋਲਡੀ, ਅਮਰੀਕ ਸਿੰਘ ਬੰਗੜ, ਪਰਦੀਪ ਜੋਸ਼ਨ, ਜਰਨੈਲ ਮੰਨੂ, ਜਸਵੀਰ ਸਿੰਘ ਗਾਂਧੀ, ਅਮਿਤ ਡਾਬੀ, ਅੰਗਰੇਜ ਰਾਮਗੜ੍ਹ, ਗੁਰਦੀਪ ਸਿੰਘ ਟਿਵਾਣਾ, ਵੀਰਪਾਲ ਕੌਰ ਚਹਿਲ, ਰਾਜਵਿੰਦਰ ਕੌਰ ਤੋਂ ਇਲਾਵਾ ਧਾਰਮਿਕ, ਸਮਾਜਿਕ, ਰਾਜਨੀਤੀਕ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਆਦਿ ਹਾਜ਼ਰ ਸਨ ।

ਪਟਿਆਲਾ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਨਗਰ ਕੀਰਤਨ ਗਾਰਡ ਆਫ ਆਨਰ ਭੇਟ ਕਰਕੇ ਸਲਾਮੀ ਦਿੱਤੀ

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬੀਤੇ ਦਿਨ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖਤ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਣ ਲਈ ਸਜਾਏ ਇਸ ਨਗਰ ਕੀਰਤਨ ਦੌਰਾਨ ਸ਼ਹਾਦਤ-ਏ-ਲੋਅ, ਧਾਰਮਿਕ ਕੀਰਤਨ, ਨਗਾਰਿਆਂ ਦੀ ਗੂੰਜ ਤੇ ਗੱਤਕੇ ਦੇ ਜੌਹਰ, ਇਤਿਹਾਸ ਦਰਸਾਉਂਦੀ ਐਲਈਡੀ ਵੈਨ ਸੰਗਤ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ । ਵਾਹਨਾਂ ਦੇ ਵੱਡੇ ਕਾਫ਼ਲੇ ‘ਚ ਸਵਾਰ ਸ਼ਰਧਾਲੂ ਨਗਰ ਕੀਰਤਨ ‘ਚ ਸ਼ਰਧਾ ਭਾਵਨਾ ਨਾਲ ਹਿੱਸਾ ਲੈ ਰਹੇ ਹਨ ਅਤੇ ਸੰਗਤ ਦੀ ਸਹੂਲਤ ਲਈ ਕਾਫ਼ਲੇ ਵਿੱਚ ਐਂਬੂਲੈਂਸ, ਡਿਜੀਟਲ ਮਿਊਜ਼ੀਅਮ, ਲੰਗਰ ਦੀ ਵਿਵਸਥਾ ਤੇ ਹੋਰ ਲੋੜੀਂਦਾ ਸਾਜ਼ੋ-ਸਾਮਾਨ ਮੌਜੂਦ ਹੈ ।

ਇਸ ਨਗਰ ਕੀਰਤਨ ਦਾ ਠਹਿਰਾਅ 20 ਨਵੰਬਰ ਰਾਤ ਨੂੰ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਕੀਤਾ ਗਿਆ ਸੀ

ਇਸ ਨਗਰ ਕੀਰਤਨ ਦਾ ਠਹਿਰਾਅ 20 ਨਵੰਬਰ ਰਾਤ ਨੂੰ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਕੀਤਾ ਗਿਆ ਸੀ ਅਤੇ ਇਹ ਅੱਜ ਪਟਿਆਲਾ ਫੁਹਾਰਾ ਚੌਂਕ, ਲੀਲਾ ਭਵਨ, ਭੁਪਿੰਦਰਾ ਰੋਡ, ਥਾਪਰ ਯੂਨੀਵਰਸਿਟੀ ਚੌਂਕ ਅਤੇ ਜੇਲ੍ਹ ਰੋਡ-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ-ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ (Gurdwara Sri Dukh Niwaran Sahib) , ਖੰਡਾ ਚੌਂਕ ਪੁਰਾਣਾ ਬੱਸ ਅੱਡਾ, ਨਵਾਂ ਬੱਸ ਅੱਡਾ, ਅਰਬਨ ਅਸਟੇਟ, ਪੰਜਾਬੀ ਯੂਨੀਵਰਸਿਟੀ ਹੁੰਦਾ ਹੋਇਆ ਰਾਜਪੁਰਾ-ਬਨੂੜ ਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਰਾਹੀਂ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ ।

Read More : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕੀਰਤਨ ਸਮਾਗਮ ਆਯੋਜਿਤ

ਸਿਹਤ ਮੰਤਰੀ ਵੱਲੋਂ ਫੰਡਾਂ ਦੀ ਲਹਿਰ ਨਾਲ ਪਿੰਡਾਂ ` ਚ ਵਿਕਾਸ ਕਾਰਜ ਤੇਜ਼

0
Health Minister

ਪਟਿਆਲਾ, 21 ਨਵੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਵਿਕਾਸ ਅਤੇ ਫੰਡਾਂ ਦੀ ਲਹਿਰ ਪ੍ਰੋਗਰਾਮ ਤਹਿਤ ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਹਰਦਾਸਪੁਰ, ਕਾਲਵਾ, ਨੰਦਪੁਰ ਕੇਸ਼ੋਂ, ਚਲੈਲਾ, ਰੋਹਰਗੜ੍ਹ, ਕਿਸ਼ਨਗੜ੍ਹ, ਰੋਹਟੀ ਖ਼ਾਸ, ਇੱਛੇਵਾਲ ਅਤੇ ਸਿਉਨਾ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਵਿਕਾਸ ਫੰਡਾਂ ਦੀ ਵੰਡ (Distribution of development funds) ਕੀਤੀ । ਇਸ ਮੌਕੇ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਪਿੰਡਾਂ ਦੇ ਵਸਨੀਕਾਂ ਨੂੰ ਬਿਹਤਰ ਸੁਵਿਧਾਵਾਂ ਤੇ ਨੌਜਵਾਨਾਂ ਲਈ ਨਵੇਂ ਰੋਜ਼ਗਾਰ ਦੇ ਰਸਤੇ ਤਿਆਰ ਕਰਨਾ ਹੈ ।

ਜਾਰੀ ਕੀਤੇ ਫੰਡਾਂ ਰਾਹੀਂ ਹੁਣ ਇਹਨਾਂ ਪਿੰਡਾਂ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ : ਡਾ. ਬਲਬੀਰ ਸਿੰਘ

ਡਾ. ਬਲਬੀਰ ਸਿੰਘ (Dr. Balbir Singh) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਰੀ ਕੀਤੇ ਫੰਡਾਂ ਰਾਹੀਂ ਹੁਣ ਇਹਨਾਂ ਪਿੰਡਾਂ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ । ਇਨ੍ਹਾਂ ਵਿੱਚ ਪੰਜ ਸਾਲ ਦੀ ਗਰੰਟੀ ਵਾਲੀਆਂ ਪੱਕੀਆਂ ਸੜਕਾਂ , ਫਿਰਨੀ ਦੇ ਕੰਮ, ਕਮਿਊਨਿਟੀ ਹਾਲ, ਖੇਡ ਮੈਦਾਨ ਅਤੇ ਹੋਰ ਆਧੁਨਿਕ ਢਾਂਚੇ ਦੀ ਨਿਰਮਾਣ ਪ੍ਰਕਿਰਿਆ ਸ਼ਾਮਲ ਹੈ । ਇਹ ਸਹੂਲਤਾਂ ਸਿਰਫ਼ ਪਿੰਡਾਂ ਦੀ ਸੋਭਾ ਹੀ ਨਹੀਂ ਵਧਾਉਣਗੀਆਂ ਸਗੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਲਈ ਵੱਧ ਤੋ ਵੱਧ ਮੌਕੇ ਪ੍ਰਦਾਨ ਕਰਨਗੀਆਂ ।

ਪਿੰਡਾਂ ਦੇ ਕਈ ਥਾਵਾਂ `ਤੇ ਮੌਜੂਦ ਬੇਕਾਰ ਪਏ ਟੋਭੇ ਹੁਣ ਹਟਾ ਕੇ ਉਨ੍ਹਾਂ ਦੀ ਥਾਂ ਲਗਾਏ ਜਾਣਗੇ ਦਰੱਖਤ

ਉਹਨਾਂ ਕਿਹਾ ਕਿ ਪਿੰਡਾਂ ਦੇ ਕਈ ਥਾਵਾਂ `ਤੇ ਮੌਜੂਦ ਬੇਕਾਰ ਪਏ ਟੋਭੇ ਹੁਣ ਹਟਾ ਕੇ ਉਨ੍ਹਾਂ ਦੀ ਥਾਂ ਦਰੱਖਤ ਲਗਾਏ ਜਾਣਗੇ ਤਾਂ ਜੋ ਪਿੰਡਾਂ ਦੀ ਹਵਾ ਅਤੇ ਵਾਤਾਵਰਣ ਹੋਰ ਸੁੰਦਰ ਬਣ ਸਕੇ । ਸਿਹਤ ਮੰਤਰੀ ਨੇ ਦੱਸਿਆ ਕਿ ਬਹੁਤ ਜਲਦ ਪਿੰਡਾਂ ਵਿੱਚ “ਈ-ਰਿਕਸ਼ਾ ਸਰਵਿਸ” (“E-rickshaw service” ) ਦੀ ਸ਼ੁਰੂਆਤ ਕੀਤੀ ਜਾਵੇਗੀ । ਇਸ ਪਹਿਲ ਨਾਲ ਇੱਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਤਿਆਰ ਹੋਣਗੇ, ਦੂਜੇ ਪਾਸੇ ਪਿੰਡ ਵਾਸੀਆਂ, ਖ਼ਾਸ ਕਰਕੇ ਬਜ਼ੁਰਗਾਂ, ਵਿਦਿਆਰਥੀਆਂ ਅਤੇ ਮਹਿਲਾਵਾਂ ਨੂੰ ਆਵਾਜਾਈ ਸੁਵਿਧਾ ਪ੍ਰਾਪਤ ਹੋਵੇਗੀ ।

ਹੁਣ ਬੀਬੀਆਂ ਅਤੇ ਭੈਣਾਂ ਨੂੰ ਸੈਲਫ ਹੈਲਪ ਗਰੁੱਪਾਂ ਰਾਹੀਂ ਹੋਰ ਵਧੇਰੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ

ਇਸ ਮੌਕੇ ਸਿਹਤ ਮੰਤਰੀ ਨੇ ਪਿੰਡਾਂ ਦੀਆਂ ਮਹਿਲਾਵਾਂ (Village women) ਲਈ ਵੀ ਖ਼ਾਸ ਐਲਾਨ ਕੀਤਾ । ਉਹਨਾਂ ਦੱਸਿਆ ਕਿ ਹੁਣ ਬੀਬੀਆਂ ਅਤੇ ਭੈਣਾਂ ਨੂੰ ਸੈਲਫ ਹੈਲਪ ਗਰੁੱਪਾਂ ਰਾਹੀਂ ਹੋਰ ਵਧੇਰੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ । ਓਹਨਾ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਪਿੰਡ ਦੀ ਮਹਿਲਾ ਘਰੇਲੂ ਉਦਯੋਗਾਂ ਰਾਹੀਂ ਮਜ਼ਬੂਤ ਅਤੇ ਆਤਮਨਿਰਭਰ ਬਣੇ । ਇਸ ਤੋਂ ਇਲਾਵਾ, ਡਾ. ਬਲਬੀਰ ਸਿੰਘ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਹੋ ਕੇ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਨ ਨੂੰ ਸਮਰਪਿਤ ਸਮਾਗਮਾਂ ਵਿੱਚ ਵੱਧ ਤੋਂ ਵੱਧ ਸਮੂਲੀਅਤ ਕਰਨ ।

Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੰਡੀ ਧੰਗੇੜਾ ਅਤੇ ਮੰਡੌਰ ਦਾ ਦੌਰਾ 

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੀਤਾ ਪਟਿਆਲਾ ਕੇਂਦਰੀ ਜੇਲ੍ਹ ਦਾ ਦੌਰਾ

0
District and Sessions

ਪਟਿਆਲਾ, 21 ਨਵੰਬਰ 2025 : ਜਿਲ੍ਹਾ ਅਤੇ ਸੈਸ਼ਨਜ਼ ਜੱਜ (District and Sessions Judge) ਪਟਿਆਲਾ ਅਵਤਾਰ ਸਿੰਘ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਮਨਦੀਪ ਕੰਬੋਜ ਨੇ ਕੇਂਦਰੀ ਜੇਲ ਪਟਿਆਲਾ ਦਾ ਦੌਰਾ (Visit to Central Jail Patiala) ਕੀਤਾ । ਇਸ ਦੌਰੇ ਦੌਰਾਨ ਜਿ਼ਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਅਵਤਾਰ ਸਿੰਘ ਨੇ ਨਿੱਜੀ ਤੌਰ ਤੇ ਹਰੇਕ ਬੈਰਕ ਦਾ ਦੌਰਾ ਕੀਤਾ । ਕੈਦੀਆਂ ਦੀਆਂ ਸਮੱਸਿਆਵਾਂ (Prisoner problems) ਨੂੰ ਸੁਣਿਆ ਅਤੇ ਹੱਲ ਕਰਨ ਦੀ ਕੋਸਿ਼ਸ਼ ਵਜੋਂ ਮਾਣਯੋਗ ਜੱਜ ਸਾਹਿਬਾਨ ਨੇ ਉਨ੍ਹਾਂ ਨਾਲ ਸਾਰਥਕ ਗੱਲਬਾਤ ਕੀਤੀ । ਕੈਦੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਕੈਦੀਆਂ ਲਈ ਢੁਕਵੀਆਂ ਸਿਹਤ ਅਤੇ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ।

ਜੇਲ੍ਹ ਅਧਿਕਾਰੀਆਂ ਅਤੇ ਸਟਾਫ ਨੂੰ ਜਰੂਰੀ ਹਦਾਇਤਾਂ ਵੀ ਦਿੱਤੀਆਂ ਗਈਆਂ

ਇਸ ਸੰਬੰਧੀ ਜੇਲ੍ਹ ਅਧਿਕਾਰੀਆਂ (Prison officials) ਅਤੇ ਸਟਾਫ ਨੂੰ ਜਰੂਰੀ ਹਦਾਇਤਾਂ ਵੀ ਦਿੱਤੀਆਂ ਗਈਆਂ । ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਅਮਨਦੀਪ ਕੰਬੋਜ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਤੇ ਵੀ ਚਾਨਣਾ ਪਾਇਆ । ਉਨ੍ਹਾਂ ਅੱਗੇ ਦੱਸਿਆ ਕਿ ਸਹਾਇਤਾ ਮੰਗਣ ਵਾਲੇ ਵਿਅਕਤੀ ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਨਿੱਜੀ ਤੌਰ ਤੇ ਜਾਂ 0175-2306500 ਤੇ ਫੋਨ ਰਾਹੀਂ ਸੰਪਰਕ ਕਰ ਸਕਦੇ ਹਨ । ਇਸ ਤੋਂ ਇਲਾਵਾ, ਉਨ੍ਹਾਂ ਨੇ ਸਹਾਇਤਾ ਲਈ ਨਾਲਸਾ ਹੈਲਪਲਾਈਨ ਨੰਬਰ 15100 ਤੇ ਸੰਪਰਕ ਕਰਨ ਬਾਰੇ ਜਾਣਕਾਰੀ ਦਿੱਤੀ ।

Read More : ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ, ਪੜੋ ਕੀ ਹੈ ਮਾਮਲਾ

ਈ. ਡੀ. ਨੇ ਦਾਖਲ ਕੀਤਾ ਰਾਬਰਟ ਵਾਢਰਾ ਖਿਲਾਫ ਦੋਸ਼ ਪੱਤਰ

0
Robert Vadra

ਨਵੀਂ ਦਿੱਲੀ, 21 ਨਵੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate)  ਨੇ ਕਾਂਗਰਸ ਦੀ ਸੰਸਦ ਮੈਂਬਰ ਪ੍ਰਿਅੰਕਾ ਵਾਢਰਾ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਢਰਾ (Robert Wadhra) (56) ਖਿਲਾਫ ਬ੍ਰਿਟੇਨ ਸਥਿਤ ਹਥਿਆਰ ਕਾਰੋਬਾਰੀ ਸੰਜੇ ਭੰਡਾਰੀ (63) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ `ਚ ਦੋਸ਼-ਪੱਤਰ ਦਾਖਲ (ਦੋਸ਼-ਪੱਤਰ ਦਾਖਲ) ਕੀਤਾ ਹੈ । ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਸਤਗਾਸਾ ਧਿਰ ਦੀ ਸ਼ਿਕਾਇਤ ਇੱਥੇ ਵਿਸ਼ੇਸ਼ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (ਪੀ. ਐੱਮ. ਐੱਲ. ਏ.) ਅਦਾਲਤ `ਚ ਦਾਇਰ ਕੀਤੀ ਗਈ ਹੈ ।

ਵਾਢਰਾ ਖਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿਚ ਹੈ ਇਹ ਦੂਸਰਾ ਦੋਸ਼ ਪੱਤਰ

ਵਾਢਰਾ ਖਿਲਾਫ ਮਨੀ ਲਾਂਡਰਿੰਗ (Money laundering) ਦੇ ਮਾਮਲੇ `ਚ ਇਹ ਦੂਜਾ ਦੋਸ਼-ਪੱਤਰ ਹੈ । ਜੁਲਾਈ ਵਿਚ (ਈ. ਡੀ.) ਨੇ ਹਰਿਆਣਾ ਦੇ ਸ਼ਿਕੋਹਪੁਰ `ਚ ਇਕ ਜ਼ਮੀਨ ਸੌਦੇ `ਚ ਕਥਿਤ ਗੜਬੜ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ `ਚ ਉਨ੍ਹਾਂ ਖਿਲਾਫ ਦੋਸ਼-ਪੱਤਰ ਦਾਖਲ (Chargesheet filed) ਕੀਤਾ ਸੀ। ਈ. ਡੀ. ਭੰਡਾਰੀ ਨਾਲ ਜੁੜੇ ਮਾਮਲੇ `ਚ ਰਾਬਰਟ ਵਢੇਰਾ ਪਾਸੋਂ ਪੁੱਛਗਿੱਛ ਕਰ ਚੁੱਕੀ ਹੈ । ਭੰਡਾਰੀ ਦੀ ਹਵਾਲਗੀ ਦੀ ਬੇਨਤੀ ਬ੍ਰਿਟੇਨ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਸੀ । ਉਸ ਨੂੰ ਜੁਲਾਈ `ਚ ਦਿੱਲੀ ਦੀ ਇਕ ਅਦਾਲਤ ਨੇ ਭਗੌੜਾ ਆਰਥਿਕ ਅਪਰਾਧੀ ਐਲਾਨਿਆ ਸੀ ।

ਕੀ ਹੈ ਸਾਰਾ ਮਾਮਲਾ

ਦਿੱਲੀ `ਚ ਇਨਕਮ ਟੈਕਸ ਵਿਭਾਗ ਵੱਲੋਂ 2016 `ਚ ਸੰਜੇ ਭੰਡਾਰੀ ਦੀਆਂ ਜਾਇਦਾਦਾਂ `ਤੇ ਛਾਪੇਮਾਰੀ ਕਰਨ ਤੋਂ ਬਾਅਦ ਉਹ ਲੰਡਨ ਭੱਜ ਗਿਆ ਸੀ । ਈ. ਡੀ. ਨੇ ਫਰਵਰੀ 2017 `ਚ ਭੰਡਾਰੀ ਤੇ ਹੋਰਨਾਂ ਖਿਲਾਫ ਪੀ. ਐੱਮ. ਐੱਲ. ਏ. ਤਹਿਤ ਅਪਰਾਧਿਕ ਮਾਮਲਾ ਦਰਜ ਕੀਤਾ ਸੀ । ਇਹ ਮਾਮਲਾ 2015 ਦੇ ਕਾਲਾ ਧਨ ਰੋਕਥਾਮ ਕਾਨੂੰਨ ਤਹਿਤ ਉਸ ਦੇ ਖਿਲਾਫ ਦਾਖਲ ਇਨਕਮ ਟੈਕਸ ਵਿਭਾਗ ਦੇ ਦੋਸ਼-ਪੱਤਰ ਨੂੰ ਧਿਆਨ ਵਿਚ ਲਏ ਜਾਣ ਤੋਂ ਬਾਅਦ ਦਰਜ ਕੀਤਾ ਗਿਆ ਸੀ ।

Read More : ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸਮੇਤ 38 ਹੋਰਨਾਂ ਖਿਲਾਫ ਦੋਸ਼-ਪੱਤਰ ਦਾਇਰ

ਨਗਰ ਨਿਗਮ ਜਨਰਲ ਹਾਊਸ ਵਿਚ ਬਿਨਾ ਏਜੰਡੋ ਤੋ ਲਿਆਂਦੇ ਦੋ ਮਤੇ ਹੋਏ ਪਾਸ

0
Municipal Corporation

ਪਟਿਆਲਾ, 21 ਨਵੰਬਰ 2025 : ਪਟਿਆਲਾ ਸਹਿਰ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajitpal Singh Kohli) ਨੇ ਅੱਜ ਗੱਲਬਾਤ ਕਰਦਿਆਂ ਆਖਿਆ ਕਿ ਨਗਰ ਨਿਗਮ ਦੇ ਜਨਰਲ ਹਾਊਸ ਵਿਚ ਬਿਨਾ ਏਜੰਡੇ ਤੋ ਆਊਟ ਆਫ ਏਜੰਡਾ ਆਏ ਦੋ ਮਤੇ ਪਾਸ ਹੋਏ ਹਨ, ਜਿਸ ਲਈ ਉਨਾ ਵਿਸ਼ੇਸ਼ ਤੌਰ `ਤੇ ਨਗਰ ਨਿਗਮ ਦੀ ਸ਼ਲਾਘਾ ਕਰਦਿਆਂ ਮੇਅਰ ਕੁੰਦਨ ਗੋਗੀਆ ਦਾ ਧੰਨਵਾਦ ਵੀ ਕੀਤਾ ਹੈ ।

ਵਿਧਾਇਕ ਅਜੀਤਪਾਲ ਕੋਹਲੀ ਨੇ ਮਤਿਆਂ ਤੋ ਬਾਹਰ ਏਜੰਡਿਆਂ ਨੂੰ ਪਾਸ ਕਰਨ `ਤੇ ਕੀਤੀ ਹਾਊਸ ਦੀ ਸ਼ਲਾਘਾ

ਇਸ ਮੋਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਨਗਰ ਨਿਗਮ ਦੇ ਜਨਰਲ ਹਾਊਸ (Municipal Corporation General House)  ਨੇ ਨਵੇਂ ਬਣੇ ਆਡੀਟੋਰੀਅਮ ਦਾ ਨਾਮ ਗੁਰੂ ਤੇਗ ਬਹਾਦਰ ਸਾਹਿਬ ਆਡੀਟੋਰੀਅਮ ਰੱਖਣ ਦਾ ਮਤਾ ਪਾਸ ਕਰ ਦਿੱਤਾ ਗਿਆ ਹੈ । ਇਸੇ ਤਰ੍ਹਾਂ, ਰਾਜ ਮਾਤਾ ਮਹਿੰਦਰ ਕੌਰ ਪਾਰਕ ਵਿੱਚ ਵਿਸ਼ਕਰਮਾ ਕਮਿਊਨਿਟੀ ਹਾਲ ਲਈ ਜ਼ਮੀਨ ਅਲਾਟ ਕਰਨ ਲਈ ਇੱਕ ਹੋਰ ਮਤਾ ਸਰਬ-ਸੰਮਤੀ ਨਾਲ ਪਾਸ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਸ ਲਈ ਮੇਅਰ ਕੁੰਦਨ ਗੋਗੀਆ ਦਾ ਵਿਸ਼ੇਸ਼ ਧੰਨਵਾਦ ਕਿ ਉਨਾ ਮੇਰੇ ਏਜੰਡੇ ਤੋਂ ਬਾਹਰ ਦੇ ਮਤਿਆਂ `ਤੇ ਵਿਚਾਰ ਕੀਤਾ ਹੈ।

ਇਹ ਦੋਵੇ ਏਜੰਡੇ ਆਊਟ ਆਫ ਏਜੰਡਾ ਸਨ ਪਰ ਇਨ੍ਹਾਂ ਨੂੰ ਪਾਸ ਕਰ ਦਿੱਤਾ ਗਿਆ : ਵਿਧਾਇਕ ਕੋਹਲੀ

ਵਿਧਾਇਕ ਕੋਹਲੀ ਨੇ ਆਖਿਆ ਕਿ ਇਹ ਦੋਵੇ ਏਜੰਡੇ (Agenda) ਆਊਟ ਆਫ ਏਜੰਡਾ ਸਨ, ਜਿਨ੍ਹਾਂ ਨੂੰ ਨਗਰ ਨਿਗਮ ਵਲੋ ਵਿਚਾਰ ਚਰਚਾ ਕਰਕੇ ਸਰਵ-ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ, ਜਿਸਦਾ ਲਾਭ ਲੋਕਾਂ ਨੂੰ ਮਿਲੇਗਾ । ਉਨ੍ਹਾਂ ਕਿਹਾ ਕਿ ਇਹ ਮੰਗ ਪਿਛਲੇ ਲੰਬੇ ਸਮੇ ਤੋਂ ਚਲੀ ਆ ਰਹੀ ਸੀ, ਜਿਸਨੂੰ ਹੁਣ ਨਗਰ ਨਿਗਮ ਦੇ ਜਨਰਲ ਹਾਊਸ ਵਿਚ ਪਾਸ ਕਰ ਦਿੱਤਾ ਗਿਆ ਹੈ, ਜਿਸ ਲਈ ਉਹ ਸਾਰਿਆਂ ਦਾ ਧੰਨਵਾਦ ਵੀ ਕਰਦੇ ਹਨ । ਜਿਕਰਯੋਗ ਹੈ ਕਿ ਵਿਸ਼ਵਕਰਮਾ ਕਮਿਊਨਿਟੀ ਹਾਲ ਲਈ ਜਮੀਨ ਅਲਾਟ ਹੋਣ `ਤੇ ਰਾਮਗੜੀਆ ਸਮਾਜ ਅੰਦਰ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਕਿਉਂਕਿ ਉਨਾ ਦੀ ਇਹ ਮੰਗ ਪਿਛਲੇ 20 ਸਾਲਾਂ ਤੋਂ ਅਧੂਰੀ ਚਲੀ ਆ ਰਹੀ ਸੀ, ਜਿਸਨੂੰ ਵਿਧਾਇਕ ਅਜੀਤਪਾਲ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਬੁਰ ਪਿਆ ਹੈ, ਜਿਸ ਲਈ ਉਨਾ ਵਿਧਾਇਕ ਅਜੀਤ ਪਾਲ ਕੋਹਲੀ ਦਾ ਧੰਨਵਾਦ ਵੀ ਕੀਤਾ ਹੈ ।

Read More : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ 40 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ

ਯੁੱਧ ਨਸਿ਼ਆਂ ਵਿਰੁੱਧ ਰੇਲਵੇ ਪੁਲਸ ਨੇ ਪਕੜੀ ਨਸ਼ਲੀਆਂ ਗੋਲੀਆਂ

0
Railway police

ਰਾਜਪੁਰਾ, 21 ਨਵੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਚੱਲ ਰਹੀ ਯੁੱਧ ਨਸਿ਼ਆਂ ਵਿਰੁੱਧ (War on drugs) ਮੁਹਿੰਮ ਨੂੰ ਉਸ ਵੇਲੇ ਹੋਰ ਵੱਡੀ ਕਾਮਯਾਬੀ ਪ੍ਰਾਪਤ ਹੋਈ ਜਦੋਂ ਰੇਲਵੇ ਪੁਲਸ (Railway Police) ਵਲੋਂ ਕਾਰਵਾਈ ਕਰਦਿਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ । ਦੱਸਣਯੋਗ ਹੈ ਕਿ ਉਕਤ ਮੁਹਿੰਮ ਸਪੈਸ਼ਲ ਡੀ. ਜੀ. ਪੀ. ਰੇਲਵੇ ਪੰਜਾਬ ਸ਼ਸ਼ੀ ਪ੍ਰਭਾ ਦਿਵੇਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਰਪ੍ਰੀਤ ਸਿੰਘ ਘੁੰਮਣ ਏ. ਆਈ. ਜੀ. ਰੇਲਵੇ ਪੰਜਾਬ ਅਤੇ ਗੁਰਦੀਪ ਸਿੰਘ ਉਪ-ਕਪਤਾਨ ਜ਼ੋਨਲ ਜੀ. ਆਰ. ਪੀ. ਪਟਿਆਲਾ ਵੱਲੋਂ ਦਿੱਤੀਆਂ ਹਦਾਇਤਾਂ ਅਧੀਨ ਚਲਾਈ ਜਾ ਰਹੀ ਸੀ ।

ਮੁਹਿੰਮ ਦੌਰਾਨ ਜਾਰੀ ਸੀ ਰੇਲ ਗੱਡੀਆਂ ਅਤੇ ਯਾਤਰੀਆਂ ਦੀ ਚੈਕਿੰਗ

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਸੀ. ਆਈ. ਏ-2 (ਜੀ. ਆਰ. ਪੀ.) ਦੇ ਇੰਚਾਰਜ ਜਤਿੰਦਰ ਸਮੇਤ ਸਮੁੱਚੇ ਸਟਾਫ ਵਲੋਂ ਰੇਲ ਗੱਡੀਆਂ ਅਤੇ ਮੁਸਾਫਿਰਾਂ ਦੀ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਲਗਾਤਾਰ ਚੈਕਿੰਗ (Checking) ਦੇ ਚਲਦਿਆਂ 20 ਨਵੰਬਰ ਨੂੰ ਰੇਲਵੇ ਸਟੇਸ਼ਨ ਰਾਜਪੁਰਾ ‘ਤੇ ਇੱਕ ਵਿਸ਼ੇਸ਼ ਕਾਰਵਾਈ ਦੌਰਾਨ ਪ੍ਰਮੋਦ ਸਿੰਘ, ਪੁੱਤਰ ਜੈ ਨਾਥ ਸਿੰਘ (ਪੁੱਤਰ ਲੇਟ ਸੀਤਾਰਾਮ ਸਿੰਘ) ਵਾਸੀ ਨਿਉ ਰੇਸ਼ਮ ਮਿੱਲ, ਬਿਰਲਾ ਨਗਰ ਨੇੜੇ ਆਸ਼ਾ ਬੇਕਰੀ, ਥਾਣਾ ਹਜੀਰਾ ਜਿ਼ਲ੍ਹਾ ਗਵਾਲੀਅਰ (ਮੱਧ ਪ੍ਰਦੇਸ਼), ਉਮਰ ਲਗਭਗ 28 ਸਾਲ ਨੂੰ ਕਾਬੂ ਕੀਤਾ ਗਿਆ ਹੈ ।

ਪੁਲਸ ਨੇ ਕੀਤੀ ਸੀ 51 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

ਚੈਕਿੰਗ ਦੌਰਾਨ ਪੁਲਸ ਨੇ ਉਪਰੋਕਤ ਵਿਅਕਤੀ ਤੋਂ 51 ਹਜ਼ਾਰ ਨਸ਼ੀਲੀਆਂ ਗੋਲੀਆਂ (narcotic pills) ਬਰਾਮਦ ਕੀਤੀਆਂ ਸਨ। ਜਿਸਦੇ ਚਲਦਿਆਂ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਜੀ. ਆਰ. ਪੀ. ਪਟਿਆਲਾ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਰੇਲਵੇ ਪੁਲਸ ਮੁਤਾਬਕ ਆਉਣ ਵਾਲੇ ਸਮੇਂ ਵਿੱਚ ਵੀ ਨਸਿ਼ਆਂ ਵਿਰੁੱਧ ਇਹ ਮੁਹਿੰਮ ਹੋਰ ਸਖ਼ਤੀ ਨਾਲ ਜਾਰੀ ਰਹੇਗੀ । ਜੀ. ਆਰ. ਪੀ. (G. R. P.) ਪੰਜਾਬ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰੀ ਨਾਲ ਜੁੜੇ ਕਿਸੇ ਵੀ ਤੱਤ ਨੂੰ ਬਖ਼ਸ਼ਿਆ ਨਹੀਂ ਜਾਵੇਗਾ ।

Read More : ਯੁੱਧ ਨਸਿ਼ਆਂ ਵਿਰੁੱਧ ਨੂੰ ਹੋਇਆ 249ਵਾਂ ਦਿਨ 

ਸੀ. ਐਮ. ਫਲਾਇੰਗ ਸਕੁਆਡ ਨੇ ਪਾਈ ਕੁਤਾਹੀ ਕਰਨ ਤੇ ਸਖ਼ਤ ਕਾਰਵਾਈ

0
CM Flying Squad

ਚੰਡੀਗੜ੍ਹ 21 ਨਵੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਤਾਇਨਾਤ ਕੀਤੀ ਗਈ ਸੀ. ਐਮ. ਫਲਾਇੰਗ ਸਕੁਆਡ ਨੇ ਅੱਜ ਸਖ਼ਤ ਨਿਗਰਾਨੀ ਪ੍ਰਣਾਲੀ ਤਹਿਤ ਕਾਰਵਾਈ ਕਰਦਿਆਂ ਇਹ ਸਾਬਤ ਕਰ ਦਿੱਤਾ ਹੈ ਕਿ ਮਾਨ ਸਰਕਾਰ ਵਿੱਚ ਲਾਪ੍ਰਵਾਹੀ ਜਾਂ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ ।

ਕੀ ਸਖ਼ਤ ਐਕਸ਼ਨ ਲਿਆ ਸੀ. ਐਮ. ਫਲਾਇੰਗ ਸਕੁਆਡ ਨੇ

ਸੀ. ਐਮ. ਫਲਾਇੰਗ ਸਕੁਐਡ (C. M. Flying Squad) ਨੇ ਪੰਜਾਬ ਦੇ ਜਿ਼ਲਾ ਮਾਨਸਾ ਅਧੀਨ ਆਉਂਦੇ ਖੇਤਰ ਭੀਖੀ ਵਿੱਚ ਮਾਖਾ ਚਾਹਲ ਸਪੈਸ਼ਲ ਕਨੈਕਸ਼ਨ ਰੋਡ ‘ਤੇ ਮਾਰਕੀਟ ਕਮੇਟੀ ਵੱਲੋਂ ਕੀਤੇ ਜਾ ਰਹੇ ਨਿਰਮਾਣ ਕਾਰਜ ਦਾ ਅਚਾਨਕ ਨਿਰੀਖਣ ਕਰਕੇ ਸੜਕ ਨਿਰਮਾਣ ਵਿੱਚ ਗੰਭੀਰ ਨੁਕਸ ਪਾਏ ਤਾਂ ਫੌਰੀ ਕਾਰਵਾਈ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਜੂਨੀਅਰ ਇੰਜੀਨੀਅਰ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ (Suspension)ਕਰ ਦਿੱਤਾ ਗਿਆ । ਇਥੇ ਹੀ ਬਸ ਨਹੀਂ ਸਬ-ਡਵੀਜ਼ਨਲ ਅਧਿਕਾਰੀ ਚਮਕੌਰ ਸਿੰਘ ਨੂੰ ਵੀ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਨਿਗਰਾਨੀ ਹੇਠ ਚੱਲ ਰਹੇ ਸਾਰੇ ਕੰਮ ਤੁਰੰਤ ਵਾਪਸ ਲੈ ਲਏ ਗਏ ਹਨ ।

ਸਰਕਾਰ ਨੇ ਸ਼ੁਰੂ ਕੀਤਾ ਹੈ ਸੂਬੇ ਵਿਚ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਦਾ ਪ੍ਰਾਜੈਕਟ

ਪੰਜਾਬ ਸਰਕਾਰ ਨੇ ਰਾਜ ਭਰ ਵਿੱਚ 19,491 ਕਿਲੋਮੀਟਰ ਪੇਂਡੂ ਲਿੰਕ ਸੜਕਾਂ (Rural link roads) ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਲਈ ਇੱਕ ਇਤਿਹਾਸਕ ਪ੍ਰੋਜੈਕਟ ਸ਼ੁਰੂ ਕੀਤਾ ਹੈ । ਇਸ ਪ੍ਰੋਜੈਕਟ ਦੀ ਕੁੱਲ ਲਾਗਤ 4,150.42 ਕਰੋੜ ਹੈ ਅਤੇ ਇਹ ਲਗਭਗ 7,373 ਸੜਕਾਂ ਨੂੰ ਕਵਰ ਕਰਦਾ ਹੈ । ਇਸ ਪ੍ਰੋਜੈਕਟ ਦੀ ਇੱਕ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਠੇਕੇਦਾਰਾਂ ਨੂੰ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਸੜਕਾਂ ਦੀ ਦੇਖਭਾਲ ਕਰਨ ਦੀ ਲੋੜ ਹੋਵੇਗੀ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ । ਇਹ ਪ੍ਰਬੰਧ ਸੜਕਾਂ ਦੀ ਲੰਬੇ ਸਮੇਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਇੱਕ ਠੋਸ ਕਦਮ ਹੈ ।

Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ

ਐਸ. ਜੀ. ਪੀ. ਸੀ. ਦੇ ਇਤਰਾਜ ਕਾਰਨ ਹਿੰਦ ਦੀ ਚਾਦਰ ਫਿਲਮ ਨਹੀਂ ਹੋ ਰਹੀ ਰਿਲੀਜ਼

0
Hind Di Chadar

ਅੰਮ੍ਰਿਤਸਰ, 21 ਨਵੰਬਰ 2025 : ਸਿੱਖਾਂ ਦੀ ਸਰਵਉਚ ਸੰਸਥਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Management Committee) ਦੇ ਇਤਰਾਜ ਕੀਤੇ ਜਾਣ ਦੇ ਚਲਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ‘ਤੇ ਆਧਾਰਤ ਫਿਲਮ “ਹਿੰਦ ਦੀ ਚਾਦਰ” (Hind Di Chadar) ਅੱਜ ਰਿਲੀਜ਼ ਨਹੀਂ ਹੋਵੇਗੀ । ਦੱਸਣਯੋਗ ਹੈ ਕਿ ਬਾਵੇਜਾ ਸਟੂਡੀਓਜ਼ (Baweja Studios) ਦੁਆਰਾ ਬਣਾਈ ਗਈ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਦੇ ਮੌਕੇ ਰਿਲੀਜ਼ ਹੋਣ ਵਾਲੀ ਇਹ ਫਿਲਮ ਰਿਲੀਜ਼ ਨਹੀਂ ਹੋਈ।ਬਾਵੇਜਾ ਸਟੂਡੀਓਜ਼ ਅਤੇ ਇਸਦੀ ਟੀਮ ਨੇ ਇਸ ਮਾਮਲੇ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੂਚਿਤ ਕੀਤਾ ਹੈ ।

ਬਾਵੇਜਾ ਸਟੂਡੀਓਜ ਪ੍ਰਬੰਧਕਾਂ ਨੇ ਕੀਤੀ ਅਕਾਲ ਤਖ਼ਤ ਨੂੰ ਬੇਨਤੀ

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਥੇ ਇਹ ਜਾਣਕਾਰੀ ਉਨ੍ਹਾਂ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀ ਸਾਂਝੀ ਕੀਤੀ ਗਈ ਸੀ, ਉਥੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਨੂੰ ਭੇਜੇ ਗਏ ਇੱਕ ਪੱਤਰ ਵਿੱਚ ਵੀ ਬਾਵੇਜਾ ਸਟੂਡੀਓਜ਼ ਦੇ ਪ੍ਰਬੰਧਕਾਂ ਵਲੋਂ ਸ੍ਰ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਫਿਲਮ ਦੀਆਂ ਖਾਮੀਆਂ ਵੱਲ ਧਿਆਨ ਦਿਵਾਉਣ ਦੀ ਬੇਨਤੀ ਕੀਤੀ ਗਈ ਹੈ ।

ਫਿ਼ਲਮ ਸਮੀਖਿਆ ਕਮੇਟੀ ਨੇ ਦਿੱਤੀ ਫਿ਼ਲਮ ਦੇਖ ਕੇ ਅਕਾਲ ਤਖ਼ਤ ਨੂੰ ਆਪਣੀ ਰਿਪੋਰਟ

ਫਿਲਮ ਸਮੀਖਿਆ ਕਮੇਟੀ (Film Review Committee) ਨੇ ਫਿਲਮ ਦੇਖਣ ਤੋਂ ਬਾਅਦ ਆਪਣੀ ਰਿਪੋਰਟ ਅਕਾਲ ਤਖ਼ਤ ਨੂੰ ਸੌਂਪ ਦਿੱਤੀ । ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾਵਾਂ ਅਤੇ ਨਿਰਦੇਸ਼ਕ ਨੂੰ ਸਿੱਖ ਭਾਵਨਾਵਾਂ ਦਾ ਹਵਾਲਾ ਦਿੰਦੇ ਹੋਏ ਫਿਲਮ ਰਿਲੀਜ਼ ਨਾ ਕਰਨ ਦੀ ਸਲਾਹ ਦਿੱਤੀ ਸੀ ।

ਕੀ ਆਖਿਆ ਐਸ. ਜੀ. ਪੀ. ਸੀ. ਸਕੱਤਰ ਨੇ

ਐਸ. ਜੀ. ਪੀ. ਸੀ. ਦੇ ਮੁੱਖ ਸਕੱਤਰ (SGPC Chief Secretary) ਕੁਲਵੰਤ ਸਿੰਘ ਮੰਨਣ ਨੇ ਆਖਿਆ ਹੈ ਕਿ ਅਜਿਹੀਆਂ ਪ੍ਰੋਡਕਸ਼ਨਾਂ ਨਾ ਸਿਰਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਸਗੋਂ ਵਿਵਾਦ ਵੀ ਪੈਦਾ ਕਰਦੀਆਂ ਹਨ । ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਐਨੀਮੇਸ਼ਨ ਫਿਲਮ ਰਿਲੀਜ਼ ਕਰਨਾ, ਜੋ ਸਿਧਾਂਤਾਂ ਤੋਂ ਭਟਕਦੀ ਹੈ, ਅਜਿਹੇ ਸਮੇਂ ਅਣਉਚਿਤ ਹੈ ਜਦੋਂ ਸਮੁੱਚਾ ਸਿੱਖ ਭਾਈਚਾਰਾ ਇਸ ਸਮੇਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾ ਰਿਹਾ ਹੈ ।

Read More : ਐਸ. ਜੀ. ਪੀ. ਸੀ. ਦੇ ਪੰਜਵੀਂ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਮਾਨ ਸਰਕਾਰ ਨੇ ਵੰਡੇ ਪੰਜਾਬ ਦੀਆ ਔਰਤਾਂ ਨੂੰ 54 ਕਰੋੜ ਦੇ ਪੈਡ

0
Mann government

ਚੰਡੀਗੜ੍ਹ, 21 ਨਵੰਬਰ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਦੇ ਤੌਰ ਤੇ ਅਗਵਾਈ ਕਰ ਰਹੇ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਅੱਜ 54 ਕਰੋੜ ਦੀ ਕੀਮਤ (Priced at 54 crores) ਦੇ ਪੰਜਾਬ ਦੀਆਂ ਔਰਤਾਂ ਨੂੰ ਪੈਡ ਵੰਡੇ ਗਏ ਹਨ। ਦੱਸਣਯੋਗ ਹੈ ਉਕਤ ਪੈਡ ਵੰਡ ਸਰਕਾਰ ਵਲੋਂ ਹਾਲ ਹੀ ਵਿਚ ਸ਼ੁਰੂ ਕੀਤੀ ਗਈ `ਨਵੀਂ ਦਿਸ਼ਾ`ਯੋਜਨਾ (`New Direction`plan) ਤਹਿਤ ਕੀਤੀ ਗਈ ਹੈ। ਇਸ ਯੋਜਨਾ ਨੇ ਦੋ ਵੱਡੇ ਮੋਰਚਿਆਂ `ਤੇ ਜਿੱਤ ਪ੍ਰਾਪਤ ਕੀਤੀ ਹੈ, ਪਿਛਲੀ ਕਾਂਗਰਸ ਸਰਕਾਰ ਦੀ ਮਾੜੀ ਗੁਣਵੱਤਾ ਨੂੰ ਖਤਮ ਕੀਤਾ ਹੈ ਅਤੇ ਦੇਸ਼ ਦੇ ਕਈ ਹੋਰ ਪ੍ਰਮੁੱਖ ਰਾਜਾਂ ਦੇ ਮੁਕਾਬਲੇ ਸਿਹਤ ਸਪਲਾਈ ਵਿੱਚ ਪੰਜਾਬ ਨੂੰ ਇੱਕ ਰੋਲ ਮਾਡਲ ਵਜੋਂ ਸਥਾਪਿਤ ਕੀਤਾ ਹੈ ।

ਮਾਨ ਸਰਕਾਰ ਦੀ ਨਵੀਂ ਦਿਸ਼ਾ ਯੋਜਨਾ ਤਹਿਤ ਪਹਿਲ ਦਰਸਾਉਂਦੀ ਹੈ ਵੱਡੇ ਇਰਾਦਿਆਂ ਨੂੰ

`ਨਵੀਂ ਦਿਸ਼ਾ`ਯੋਜਨਾ ਵਿੱਚ 53 ਕਰੋੜ ਦਾ ਵੱਡਾ ਨਿਵੇਸ਼ ਕੀਤਾ ਗਿਆ ਹੈ, ਜੋ ਨਾ ਸਿਰਫ਼ ਇੱਕ ਵੱਡੇ ਬਜਟ ਨੂੰ ਦਰਸਾਉਂਦਾ ਹੈ ਬਲਕਿ ਵੱਡੇ ਇਰਾਦਿਆਂ ਨੂੰ ਵੀ ਦਰਸਾਉਂਦਾ ਹੈ । ਇਸ ਮਹੱਤਵਪੂਰਨ ਨਿਵੇਸ਼ ਦੇ ਨਤੀਜੇ ਵਜੋਂ, ਔਰਤਾਂ ਨੂੰ ਸ਼ਾਨਦਾਰ ਗੁਣਵੱਤਾ, ਨਰਮ, ਸੁਰੱਖਿਅਤ ਅਤੇ 100% ਬਾਇਓਡੀਗ੍ਰੇਡੇਬਲ (ਵਾਤਾਵਰਣ-ਅਨੁਕੂਲ) ਪੈਡ ਮਿਲ ਰਹੇ ਹਨ । ਗਾਰੰਟੀਸ਼ੁਦਾ ਡਿਲੀਵਰੀ ਦੇ ਤਹਿਤ, 13.65 ਲੱਖ ਔਰਤਾਂ ਨੂੰ ਪ੍ਰਤੀ ਮਹੀਨਾ 9 ਨੈਪਕਿਨ ਦੀ ਨਿਯਮਤ ਸਪਲਾਈ ਪ੍ਰਾਪਤ ਹੋਈ ਹੈ  ।

ਔਰਤਾਂ ਜਾਣਦੀਆਂ ਹਨ ਕਿ ਵਧਿਆ ਹੋਇਆ ਬਜਟ ਸਿਰਫ਼ ਇੱਕ ਖਰਚਾ ਨਹੀਂ ਹੈ ਇਹ ਉਨ੍ਹਾਂ ਦੀ ਸਿਹਤ ਅਤੇ ਸਨਮਾਨ ਵਿੱਚ ਸਿੱਧਾ ਨਿਵੇਸ਼ ਹੈ

ਇਸ ਤੋਂ ਇਲਾਵਾ ਮੋਬਾਈਲ ਐਪ ਅਤੇ ਡੈਸ਼ਬੋਰਡ ਰਾਹੀਂ ਵੰਡ ਦੀ ਅਸਲ-ਸਮੇਂ ਦੀ ਨਿਗਰਾਨੀ ਦੁਆਰਾ ਡਿਜੀਟਲ ਪਾਰਦਰਸ਼ਤਾ (Digital transparency) ਯਕੀਨੀ ਬਣਾਈ ਜਾਂਦੀ ਹੈ, ਜਿਸ ਨਾਲ ਚੋਰੀ ਜਾਂ ਬੇਨਿਯਮੀਆਂ ਦੀ ਕੋਈ ਵੀ ਗੁੰਜਾਇਸ਼ ਖਤਮ ਹੁੰਦੀ ਹੈ । ਔਰਤਾਂ ਜਾਣਦੀਆਂ ਹਨ ਕਿ ਵਧਿਆ ਹੋਇਆ ਬਜਟ ਸਿਰਫ਼ ਇੱਕ ਖਰਚਾ ਨਹੀਂ ਹੈ ਇਹ ਉਨ੍ਹਾਂ ਦੀ ਸਿਹਤ ਅਤੇ ਸਨਮਾਨ ਵਿੱਚ ਸਿੱਧਾ ਨਿਵੇਸ਼ ਹੈ । ਪੰਜਾਬ ਦੀ ਹਰ ਔਰਤ ਅਤੇ ਧੀ ਅੱਜ ਮਾਣ ਨਾਲ ਕਹਿ ਰਹੀ ਹੈ ਕਿ ਮਾਨ ਸਰਕਾਰ ਨੇ ਸਾਨੂੰ ਸਿਰਫ਼ ਸਹੂਲਤਾਂ ਹੀ ਨਹੀਂ, ਸਗੋਂ ਸੁਰੱਖਿਆ, ਸਤਿਕਾਰ ਅਤੇ ਤਰੱਕੀ ਦੀ `ਨਵੀਂ ਦਿਸ਼ਾ (ਨਵੀਂ ਦਿਸ਼ਾ) ਦਿੱਤੀ ਹੈ । ਇਹ ਪੰਜਾਬ ਮਾਡਲ ਦੀ ਅਸਲ ਸ਼ਕਤੀ ਹੈ, ਜਿਸਨੇ ਇਸਨੂੰ ਦੇਸ਼ ਦੇ ਦੂਜੇ ਰਾਜਾਂ ਤੋਂ ਕਈ ਮੀਲ ਅੱਗੇ ਰੱਖਿਆ ਹੈ ।

Read More : ਪੰਜਾਬ ਕੈਬਨਿਟ ਨੇ ਦਿੱਤੀ ‘ਨਈ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ : ਡਾ. ਬਲਜੀਤ ਕੌਰ