Home Blog Page 405

ਦਿੱਲੀ ਧਮਾਕੇ ਮਾਮਲੇ ਵਿਚ ਚਾਰ ਹੋਰ ਨੂੰ ਗ੍ਰਿਫ਼ਤਾਰ ਕਰਨ ਤੇ ਗਿਣਤੀ ਹੋਈ ਛੇ

0
Delhi Blast case

ਨਵੀਂ ਦਿੱਲੀ, 20 ਨਵੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਏ ਧਮਾਕੇ ਦੇ ਮਾਮਲੇ ਵਿਚ ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. (N. I. A.) ਨੇ ਚਾਰ ਹੋਰ ਨੂੰ ਗ੍ਰਿਫ਼ਤਾਰ ਕੀਤਾ ਹੈ । ਜਿਸ ਨਾਲ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਮੁਲਜ਼ਮਾਂ ਦੀ ਕੁੱਲ ਗਿਣਤੀ 6 (Total number 6)  ਹੋ ਗਈ ਹੈ ।

ਕੌਣ ਕੌਣ ਸਨ ਚਾਰੋਂ

ਦਿੱਲੀ ਧਮਾਕੇ (Delhi blasts) ਦੇ ਮਾਮਲੇ ਵਿਚ ਜਿਨ੍ਹਾਂ ਚਾਰ ਮੁਲਜ਼ਮਾਂ ਨੂੰ ਐਨ. ਆਈ. ਏ. ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਜਿਲ੍ਹਾ ਸੈਸ਼ਨ ਜੱਜ, ਪਟਿਆਲਾ ਹਾਊਸ ਕੋਰਟ ਦੁਆਰਾ ਜਾਰੀ ਪ੍ਰੋਡਕਸ਼ਨ ਆਰਡਰ `ਤੇ ਹਿਰਾਸਤ (Detention) ਵਿਚ ਲਿਆ ਸੀ ਵਿਚ ਪੁਲਵਾਮਾ (ਜੰਮੂ-ਕਸ਼ਮੀਰ) ਦੇ ਡਾ. ਮੁਜ਼ਮਿਲ ਸ਼ਕੀਲ ਗਨਈ, ਅਨੰਤਨਾਗ (ਜੰਮੂ-ਕਸ਼ਮੀਰ) ਦੇ ਡਾ. ਅਦੀਲ ਅਹਿਮਦ ਰਾਥਰ, ਲਖਨਊ (ਉੱਤਰ ਪ੍ਰਦੇਸ਼) ਦੇ ਡਾ. ਸ਼ਾਹੀਨ ਸਈਦ ਅਤੇ ਸ਼ੋਪੀਆਂ (ਜੰਮੂ-ਕਸ਼ਮੀਰ) ਦੇ ਮੁਫਤੀ ਇਰਫਾਨ ਅਹਿਮਦ ਵਾਗੇ ਸ਼ਾਮਲ ਹਨ । ਉਪਰੋਕਤ ਸਾਰਿਆਂ ਨੇ ਅੱਤਵਾਦੀ ਹਮਲੇ ਵਿੱਚ ਮੁੱਖ ਭੂਮਿਕਾ ਨਿਭਾਈ ਸੀ, ਜਿਸ ਵਿੱਚ ਕਈ ਮਾਸੂਮ ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖਮੀ ਹੋਏ ਸਨ ।

Read More :

ਉਲੰਘਣਾਂ ਕਰਨ ਤੇ ਐਸ. ਜੀ. ਪੀ. ਸੀ. ਦਾ ਯੂ-ਟਿਊਬ ਚੈਨਲ ਬੰਦ

0
SGPC

ਅੰਮ੍ਰਿਤਸਰ, 20 ਨਵੰਬਰ 2025 : ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਯੂ-ਟਿਊਬ ਚੈਨਲ ਨੂੰ ਭਾਈਚਾਰਕ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੇ ਜਾਣ ਦੇ ਚਲਦਿਆਂ ਮੁਅੱਤਲ ਕਰ ਦਿੱਤਾ ਗਿਆ ਹੈ ।

ਕੀ ਰਿਹਾ ਕਾਰਨ

ਪ੍ਰਾਪਤ ਜਾਣਕਾਰੀ ਅਨੁਸਾਰ ਯੂ-ਟਿਊਬ ਨੇ ਇਸ ਗੱਲ ਤੇ ਇਤਰਾਜ਼ ਪ੍ਰਗਟਾਇਆ ਸੀ ਕਿ 30 ਅਕਤੂਬਰ ਨੂੰ ਯੂ-ਟਿਊਬ ਚੈਨਲ ਤੇ ਪ੍ਰਸਾਰਿਤ ਇੱਕ ਕਥਾ ਪ੍ਰਚਾਰਕ (ਅਧਿਆਤਮਿਕ ਪ੍ਰਵਚਨ) ਨੇ ਭਾਈਚਾਰਕ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ (Violation of community guidelines) ਕੀਤੀ ਸੀ, ਇਸ ਲਈ ਚੈਨਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ।

ਐਸ. ਜੀ. ਪੀ. ਸੀ. ਪ੍ਰਧਾਨ ਤੇ ਮੁੱਖ ਗ੍ਰੰਥੀ ਨੇ ਕੀਤੀ ਨਿੰਦਾ

ਐਸ. ਜੀ. ਪੀ. ਸੀ. ਦੇ ਪ੍ਰਧਾਨ (S. G. P. C. President) ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘੁਵੀਰ ਸਿੰਘ ਨੇ ਯੂ-ਟਿਊਬ (YouTube) ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੈਨਲ ਨੂੰ ਇਸ ਤਰ੍ਹਾਂ ਮੁਅੱਤਲ ਕਰਨ ਦੀ ਨਿੰਦਾ (Condemnation) ਕਰਦਿਆਂ ਕਿਹਾ ਕਿ 30 ਅਕਤੂਬਰ ਨੂੰ ਪ੍ਰਸਾਰਿਤ ਕੀਤਾ ਗਿਆ ਕਥਾ ਪ੍ਰਚਾਰਕ ਸਿੱਖ ਇਤਿਹਾਸ ਨਾਲ ਸਬੰਧਤ ਹੈ ਅਤੇ ਭਾਈਚਾਰਕ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨਹੀਂ ਕਰਦਾ । ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਜਦੋਂ ਤੱਕ ਯੂ-ਟਿਊਬ ਚੈਨਲ ਬਹਾਲ ਨਹੀਂ ਹੁੰਦਾ ਉਹ ਸ਼੍ਰੋਮਣੀ ਕਮੇਟੀ ਦੁਆਰਾ ਬਣਾਏ ਗਏ ਕਿਸੇ ਹੋਰ ਯੂ-ਟਿਊਬ ਚੈਨਲ ਨਾਲ ਜੁੜ ਕੇ ਕਥਾ ਪ੍ਰਸਾਰਣ ਸੁਣ ਸਕਦੇ ਹਨ ।

Read More : ਐਸ. ਜੀ. ਪੀ. ਸੀ. ਦੇ ਪੰਜਵੀਂ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਵਿਸ਼ੇਸ਼ ਅਦਾਲਤ ਨੇ ਦਿੱਤੇ ਮਜੀਠੀਆ ਦੇ ਕਰੀਬੀ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ

0
Majithia's

ਚੰਡੀਗੜ੍ਹ, 20 ਨਵੰਬਰ 2025 : ਆਮਦਨ ਨਾਲੋਂ ਵਧ ਜਾਇਦਾਦ ਦੇ ਮਾਮਲੇ ਵਿਚ ਨਵੀਂ ਜਿ਼ਲਾ ਜੇਲ ਨਾਭਾ ਵਿਖੇ ਬੰਦ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਕਰੀਬੀ ਦੇ ਵਿਸ਼ੇਸ਼ ਅਦਾਲਤ ਵਲੋਂ ਗ੍ਰਿਫਤਾਰੀ ਵਾਰੰਟ (Arrest warrant) ਜਾਰੀ ਕਰਦਿਆਂ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ ।

ਕੌਣ ਹੈ ਇਹ ਵਿਅਕਤੀ ਜਿਸਨੂੰ ਮਜੀਠੀਆ ਦੇ ਕਰੀਬ ਦੱਸਿਆ ਜਾ ਰਿਹਾ ਹੈ

ਵਿਸ਼ੇਸ਼ ਅਦਾਲਤ ਨੇ ਜਿਸ ਵਿਅਕਤੀ ਦੇ ਗ੍ਰਿਫਤਾਰੀ ਵਾਰੰਟ (Arrest warrant) ਜਾਰੀ ਕੀਤੇ ਹਨ ਉਹ ਮਜੀਠੀਆ ਦਾ ਸਾਲਾ ਗਜਪਤ ਸਿੰਘ ਗਰੇਵਾਲ (Gajpat Singh Grewal) ਹੈ ਜਿਸ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ । ਇਹ ਕਾਰਵਾਈ ਵਿਜੀਲੈਂਸ ਬਿਊਰੋ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਅਤੇ ਅਦਾਲਤ ਵਿੱਚ ਦਾਇਰ ਅਰਜ਼ੀ ਦੇ ਆਧਾਰ ‘ਤੇ ਕੀਤੀ ਗਈ ਹੈ।

ਵਿਜੀਲੈਂਸ ਜਾਂਚ ਦੌਰਾਨ ਗਰੇਵਾਲ ਦੀ ਭੂਮਿਕਾ ਪਾਈ ਗਈ ਸੀ ਸ਼ੱਕੀ

ਵਿਜੀਲੈਂਸ ਬਿਊਰੋ (Vigilance Bureau) ਦੇ ਅਨੁਸਾਰ ਜਾਂਚ ਦੌਰਾਨ ਗਰੇਵਾਲ ਦੀ ਭੂਮਿਕਾ ਸ਼ੱਕੀ ਪਾਈ ਗਈ ਸੀ ਅਤੇ ਬਾਅਦ ਵਿੱਚ ਉਸਦਾ ਨਾਮ ਐਫ. ਆਈ. ਆਰ. ਵਿੱਚ ਜੋੜਿਆ ਗਿਆ ਸੀ । ਜਾਂਚ ਅਧਿਕਾਰੀ ਇੰਸਪੈਕਟਰ ਇੰਦਰਪਾਲ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਗਰੇਵਾਲ ਨੂੰ ਕਈ ਨੋਟਿਸ ਭੇਜੇ ਗਏ ਸਨ, ਪਰ ਉਹ ਨਾ ਤਾਂ ਜਾਂਚ ਵਿੱਚ ਪੇਸ਼ ਹੋਇਆ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਸਹਿਯੋਗ ਕੀਤਾ । ਵਿਜੀਲੈਂਸ ਬਿਊਰੋ ਦਾ ਕਹਿਣਾ ਹੈ ਕਿ ਗਰੇਵਾਲ ‘ਤੇ ਮਜੀਠੀਆ ਨੂੰ ਆਪਣੀਆਂ ਕਥਿਤ ਗੈਰ-ਕਾਨੂੰਨੀ ਜਾਇਦਾਦਾਂ ਇਕੱਠੀਆਂ ਕਰਨ ਅਤੇ ਛੁਪਾਉਣ ਵਿੱਚ ਮਦਦ ਕਰਨ ਦਾ ਦੋਸ਼ ਹੈ । ਰਿਕਾਰਡਾਂ ਦੀ ਸਮੀਖਿਆ ਕਰਨ ਅਤੇ ਦਲੀਲਾਂ ਸੁਣਨ ਤੋਂ ਬਾਅਦ, ਵਿਸ਼ੇਸ਼ ਜੱਜ ਨੀਤਿਕਾ ਵਰਮਾ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਇਜਾਜ਼ਤ ਦੇ ਦਿੱਤੀ । ਇਹ ਵਾਰੰਟ 29 ਨਵੰਬਰ 2025 ਨੂੰ ਵਾਪਸ ਕੀਤਾ ਜਾ ਸਕੇਗਾ ।

Read More : ਅਦਾਲਤ ਨੇ ਕੀਤਾ ਮਜੀਠੀਆ ਨੂੰ ਜਮਾਨਤ ਦੇਣ ਤੋਂ ਇਨਕਾਰ

 

69ਵੀਆਂ ਅੰਤਰ ਜਿ਼ਲਾ ਸਕੂਲ ਖੇਡਾਂ `ਚ ਪਟਿਆਲਾ ਨੇ ਜਿੱਤਿਆ ਸਿਲਵਰ ਮੈਡਲ

0
District School Games

ਪਟਿਆਲਾ, 20 ਨਵੰਬਰ : ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਸਾਫਟਬਾਲ ਅੰਡਰ-19 ਲੜਕੀਆਂ ਦੇ ਮੁਕਾਬਲੇ (Softball Under-19 Girls Competition) ਪੀ. ਐਮ. ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ ।

ਲੀਗ ਮੁਕਾਬਲਿਆਂ ਵਿਚ ਲੁਧਿਆਣਾ ਨੇ ਜਿੱਤਿਆ ਗੋਲਡ ਮੈਡਲ

ਅੱਜ ਦੇ ਹੋਏ ਲੀਗ ਮੁਕਾਬਲਿਆਂ (League competitions) ਵਿੱਚ ਲੁਧਿਆਣਾ ਨੇ ਪਟਿਆਲਾ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ । ਪਟਿਆਲਾ ਨੇ ਸਿਲਵਰ ਮੈਡਲ ਜਿੱਤਿਆ । ਹਾਰਡ ਲਾਈਨ ਦੇ ਮੈਚ ਵਿੱਚ ਅੰਮ੍ਰਿਤਸਰ ਨੇ ਫਿਰੋਜ਼ਪੁਰ ਨੂੰ ਹਰਾ ਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਬਰਾਉਨਜ਼ ਮੈਡਲ ਜਿੱਤਿਆ । ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਜਿ਼ਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰਨਾਂ ਨੂੰ ਅਸ਼ੀਰਵਾਦ ਦਿੱਤਾ । ਇਸ ਮੌਕੇ ਸਤਬੀਰ ਸਿੰਘ ਗਿੱਲ, ਗਗਨਦੀਪ ਸਿੰਘ ਰੋਪੜ, ਪਵਿੱਤਰ ਸਿੰਘ, ਹਰੀਸ਼ ਸਿੰਘ ਰਾਵਤ, ਡਾ. ਆਸਾ ਸਿੰਘ, ਰਾਜਿੰਦਰ ਸਿੰਘ, ਮੱਖਣ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਗੌਰਵ ਬਿਰਦੀ, ਗੁਰਜੰਟ ਸਿੰਘ, ਦੀਦਾਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਗੁਰਪਿਆਰ ਸਿੰਘ, ਬਲਕਾਰ ਸਿੰਘ, ਰਾਕੇਸ਼ ਕੁਮਾਰ ਲਚਕਾਣੀ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਸਨ ।

Read More : ਸਾਫਟਬਾਲ ‘ਚ ਅੰਡਰ 17 ਪਟਿਆਲਾ ਦੇ ਲੜਕਿਆਂ ਨੇ ਜਿੱਤਿਆ ਸਿਲਵਰ ਮੈਡਲ

15 ਸਕੂਲੀ ਵਾਹਨਾਂ ਦੇ ਅਚਨਚੇਤੀ ਚੈਕਿੰਗ ਦੌਰਾਨ ਕੱਟੇ ਚਲਾਨ

0
Challans issued

ਮਾਲੇਰਕੋਟਲਾ, 20 ਨਵੰਬਰ 2025 : ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ (Deputy Commissioner) ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜਿ਼ਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪੋਲਸੀ ਤਹਿਤ ਬਾਂਗੜੀਆਂ ਵਿਖੇ ਵੱਖ- ਵੱਖ ਸਕੂਲਾਂ ਦੀ 15 ਬੱਸਾਂ ਦੀ ਚੈਕਿੰਗ (Checking of 15 school buses) ਕੀਤੀ ਗਈ ।

ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਕੀਤੀ ਜਾਂਚ

ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਬੱਸਾਂ ਅੰਦਰ ਅੱਗ ਬੁਝਾਊ ਸਲੈਡਰ (Fire extinguishers inside buses) , ਪ੍ਰਦੂਸ਼ਣ ਸਰਟੀਫਿਕੇਟ, ਮੈਡੀਕਲ ਕਿੱਟ, ਨੰਬਰ ਪਲੇਟਾਂ, ਡਰਾਈਵਰ ਦੀ ਵਰਦੀ, ਲੇਡੀ ਅਟੈਡਟ ਆਦਿ ਸਬੰਧੀ ਜਾਂਚ ਕੀਤੀ ਗਈ । ਚੈਕਿੰਗ ਦੌਰਾਨ ਸੇਫ ਸਕੂਲ ਪਾਲਿਸੀ ਦੀਆਂ ਸ਼ਰਤਾਂ ਨਾ ਪੂਰੀ ਕਰਨ ਵਾਲੀਆਂ 3 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਨਾਲ ਹੀ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਸਕੂਲੀ ਬੱਸਾਂ ਨੂੰ ਇਕ ਹਫਤੇ ਵਿੱਚ ਆਪਣੀਆਂ ਕਮੀਆਂ ਪੂਰੀਆਂ ਕਰਨ ਲਈ ਹਦਾਇਤ ਕੀਤੀ । ਉਨ੍ਹਾਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ `ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ।

ਬਲਾਕ ਅਮਰਗੜ੍ਹ ਦੇ ਵੱਖ-ਵੱਖ ਸਕੂਲਾਂ ਦੀ 7 ਵੈਨਾਂ ਅਤੇ 18 ਬੱਸਾਂ ਦੀ ਕੀਤੀ ਚੈਕਿੰਗ

ਇਸੇ ਤਰਾਂ ਬਲਾਕ ਅਮਰਗੜ੍ਹ ਦੇ ਵੱਖ-ਵੱਖ ਸਕੂਲਾਂ ਦੀ 7 ਵੈਨਾਂ ਅਤੇ 18 ਬੱਸਾਂ ਦੀ ਚੈਕਿੰਗ ਕੀਤੀ ਗਈ । ਜਾਂਚ ਦੌਰਾਨ 12 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ ਜੋ ਸੇਫ ਸਕੂਲ ਵਾਹਨ ਪਾਲਿਸੀ (Safe School Vehicle Policy) ਦੀਆਂ ਸ਼ਰਤਾਂ ਅਨੁਸਾਰ ਢੁਕਵੀਆਂ ਨਹੀਂ ਸਨ । ਸਕੂਲ ਦੇ ਹੈਂਡਮਾਸਟਰ ਤੇ ਡਰਾਈਵਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਗਿਆ ਕਿ ਬੱਸਾਂ ਵਿਚ ਲੇਡੀ ਅਟੈਡਟ ਲਾਜ਼ਮੀ ਭੇਜਣੀ ਯਕੀਨੀ ਬਣਾਈ ਜਾਵੇ । ਇਸ ਮੌਕੇ ਲੀਗਲ ਅਫ਼ਸਰ ਬਬੀਤਾ ਕੁਮਾਰੀ, ਸੋਸ਼ਲ ਵਰਕਰ ਗੁਰਜੰਟ ਸਿੰਘ, ਪੁਲਸ ਥਾਣਾ ਮੁਖੀ ਬਲਬੀਰ ਸਿੰਘ, ਮੀਡੀਆ ਸਹਾਇਕ ਪਰਗਟ ਸਿੰਘ, ਸਿੱਖਿਆ ਵਿਭਾਗ ਤੋਂ ਗੁਰਵੀਰ ਸਿੰਘ, ਗੁਰਵਿੰਦਰ ਸ਼ਰਮਾ ਅਤੇ ਜ਼ਿਲਾ ਬਾਲ ਸੁਰੱਖਿਆ ਟੀਮ ਦੇ ਮੈਂਬਰ ਹਾਜਰ ਸਨ ।

Read More : ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ ‘ਤੇ ਇੱਕ ਸਕੂਲੀ ਬੱਸ ਜ਼ਬਤ

ਸਕੂਲ ’ਚ ਬੰਬ ਦੀ ਧਮਕੀ ਨੇ ਫੈਲਾਈ ਦਹਿਸ਼ਤ

0
Bomb threat

ਨਵੀਂ ਦਿੱਲੀ, 20 ਨਵੰਬਰ 2025 : ਭਾਰਤ ਦੀ ਰਾਜਧਾਨੀ ਦਿੱਲੀ ਦੇ ਚਾਣਕਿਆਪੁਰੀ (Delhi Chanakyapuri)  ਵਿੱਚ ਸਥਿਤ ਸੰਸਕ੍ਰਿਤੀ ਸਕੂਲ ਵਿੱਚ ਬੰਬ ਦੀ ਧਮਕੀ (Bomb threat) ਵਾਲੀ ਈਮੇਲ ਨਾਲ ਦਹਿਸ਼ਤ ਫੈਲ ਗਈ । ਇਸ ਦੇ ਚਲਦਿਆਂ ਬੱਚਿਆਂ ਅਤੇ ਸਟਾਫ਼ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ ਅਤੇ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ । ਬੰਬ ਸਕੁਐਡ, ਡੌਗ ਸਕੁਐਡ ਅਤੇ ਪੁਲਿਸ ਨੇ ਵਿਆਪਕ ਤਲਾਸ਼ੀ ਲਈ, ਪਰ ਇਸ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ ।

ਧਮਕੀ ਮਿਲਦਿਾਂ ਹੀ ਕਰਵਾ ਲਿਆ ਗਿਆ ਸਕੂਲ ਕੈਂਪਸ ਖਾਲੀ

ਧਮਕੀ ਮਿਲਣ ਤੋਂ ਬਾਅਦ ਸਕੂਲ ਕੈਂਪਸ (School campus) ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ । ਸਕੂਲ ਵਿੱਚ ਮੌਜੂਦ ਬੱਚਿਆਂ ਅਤੇ ਸਟਾਫ ਨੂੰ ਸੁਰੱਖਿਅਤ ਥਾਵਾਂ `ਤੇ ਪਹੁੰਚਾ ਦਿੱਤਾ ਗਿਆ । ਸੁਰੱਖਿਆ ਏਜੰਸੀਆਂ ਵੱਲੋਂ ਬਾਅਦ ਵਿੱਚ ਪੂਰੇ ਸਕੂਲ ਕੈਂਪਸ, ਕਲਾਸਰੂਮਾਂ, ਇਮਾਰਤਾਂ ਅਤੇ ਆਲੇ ਦੁਆਲੇ ਦੇ ਖੇਤਰਾਂ ਦੀ ਵਿਆਪਕ ਤਲਾਸ਼ੀ ਲਈ ਗਈ । ਕਈ ਘੰਟੇ ਚੱਲੀ ਇਸ ਤਲਾਸ਼ੀ ਵਿੱਚ ਕੋਈ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਨਹੀਂ ਮਿਲੀ । ਤਲਾਸ਼ੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਸਥਿਤੀ ਨੂੰ ਆਮ ਐਲਾਨ ਦਿੱਤਾ, ਹਾਲਾਂਕਿ ਸਾਵਧਾਨੀ ਦੇ ਤੌਰ `ਤੇ ਸਕੂਲ ਦੇ ਅੰਦਰ ਅਤੇ ਆਲੇ ਦੁਆਲੇ ਪੁਲਸ ਤਾਇਨਾਤ ਹੈ ।

Read More : ਦਿੱਲੀ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਦੀ ਧਮਕੀ, ਪੁਲਿਸ-ਫਾਇਰ ਬ੍ਰਿਗੇਡ ਮੌਕੇ ‘ਤੇ ਮੌਜੂਦ 

ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ : ਸਪੀਕਰ

0
Mock session

ਚੰਡੀਗੜ੍ਹ, 20 ਨਵੰਬਰ 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ 26 ਨਵੰਬਰ ਨੂੰ ਸੰਵਿਧਾਨ ਦਿਵਸ (Constitution Day) ਵਾਲੇ ਦਿਨ ਪੰਜਾਬ ਵਿਧਾਨ ਸਭਾ ਦਾ ਇੱਕ ਮੌਕ ਸੈਸ਼ਨ ਕਰਵਾਇਆ ਜਾ ਰਿਹਾ ਹੈ । ਜਿਸ ਲਈ ਪੰਜਾਬ ਦੇ 117 ਹਲਕਿਆਂ ਦੇ ਵਿਦਿਆਰਥੀ ਮੌਕ ਸੈਸ਼ਨ ਦੀ ਰਿਹਰਸਲ ਲਈ ਪੰਜਾਬ ਵਿਧਾਨ ਸਭਾ ਵਿੱਚ ਆਏ ਹਨ ਅਤੇ ਸਾਡੇ ਸਬੰਧਤ ਸਟਾਫ ਨੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਹੈ ਤਾਂ ਜੋ ਉਹ ਇਸ ਸਦਨ ਵਿੱਚ ਆਪਣੇ ਹਲਕੇ ਦੇ ਮੁੱਦਿਆਂ ਨੂੰ ਉਠਾ ਸਕਣ ਅਤੇ ਉਨ੍ਹਾਂ ਬਾਰੇ ਵਿਚਾਰ ਚਰਚਾ ਕਰ ਸਕਣ । ਉਨ੍ਹਾਂ ਦੱਸਿਆ ਕਿ ਇਹ ਵਿਦਿਆਰਥੀਆਂ ਵਿੱਚ ਰਾਜਨੀਤੀ ਵਿੱਚ ਦਿਲਚਸਪੀ ਪੈਦਾ ਕਰਨ ਅਤੇ ਆਪਣੇ ਭਵਿੱਖੀ ਜੀਵਨ ਵਿੱਚ ਆਗੂ ਬਣਨ ਲਈ ਆਪਣੀ ਕਿਸਮ ਦੀ ਪਹਿਲ ਹੈ । ਇਸ ਤਰ੍ਹਾਂ ਵਿਦਿਆਰਥੀ ਸੰਵਿਧਾਨ ਦਾ ਵਿਹਾਰਕ ਗਿਆਨ ਸਿੱਖਣਗੇ ਅਤੇ ਵਿਧਾਨਕ ਪ੍ਰਕਿਰਿਆਵਾਂ ਨੂੰ ਬਿਹਤਰ ਤਰੀਕੇ ਨਾਲ ਸਮਝਣਗੇ ।

ਮੌਕ ਸੈਸ਼ਨ ਲਈ ਰਿਹਰਸਲ ਵਿੱਚ ਹਿੱਸਾ ਲੈਣ ਤੋਂ ਬਾਅਦ ਵਿਦਿਆਰਥੀ ਬਹੁਤ ਖੁਸ਼ ਅਤੇ ਉਤਸ਼ਾਹਿਤ ਦਿਖੇ

ਕੁਲਤਾਰ ਸੰਧਵਾਂ (Kultar Sandhwan) ਨੇ ਦੱਸਿਆ ਕਿ ਇਸ ਮੌਕ ਸੈਸ਼ਨ ਵਿੱਚ ਸਿਰਫ਼ 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਦੇ ਹਨ । ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ 117 ਵਿਧਾਨ ਸਭਾ ਹਲਕਿਆਂ ਤੋਂ ਆਏ ਹਨ, ਜੋ ਆਪਣੇ ਵਿਧਾਇਕਾਂ/ਮੰਤਰੀਆਂ ਦੀ ਨੁਮਾਇੰਦਗੀ ਕਰਨਗੇ ਅਤੇ ਇਥੇ ਉਨ੍ਹਾਂ ਦੀ ਭੂਮਿਕਾ ਨਿਭਾਉਣਗੇ । ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਮੁੱਖ ਮੰਤਰੀ ਦੇ ਹਲਕੇ ਤੋਂ ਆਇਆ ਹੈ ਤਾਂ ਉਹ ਇੱਥੇ ਮੁੱਖ ਮੰਤਰੀ ਦੀ ਭੂਮਿਕਾ ਨਿਭਾਏਗਾ ਅਤੇ ਜੇਕਰ ਕੋਈ ਸਪੀਕਰ ਦੇ ਹਲਕੇ ਤੋਂ ਆਇਆ ਹੈ ਤਾਂ ਉਹ ਸਪੀਕਰ ਦੀ ਭੂਮਿਕਾ ਨਿਭਾਏਗਾ ।

ਵਿਦਿਆਰਥੀਆਂ ਨੂੰ ਮੌਕ ਸੈਸ਼ਨ ਦੌਰਾਨ ਸਵਾਲ ਪੁੱਛਣ ਦੀ ਦਿੱਤੀ ਗਈ ਹੈ ਸਿਖਲਾਈ

ਇਸ ਤੋਂ ਇਲਾਵਾ ਸਪੀਕਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮੌਕ ਸੈਸ਼ਨ ਦੌਰਾਨ ਸਵਾਲ ਪੁੱਛਣ ਦੀ ਸਿਖਲਾਈ ਦਿੱਤੀ ਗਈ ਹੈ। ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਨੇ ਨਿੱਜੀ ਤੌਰ `ਤੇ ਵਿਦਿਆਰਥੀਆਂ ਨੂੰ ਮੌਕ ਸੈਸ਼ਨ ਦੌਰਾਨ ਸਵਾਲ ਪੁੱਛਣ ਅਤੇ ਆਪਣੇ ਸ਼ੰਕਿਆਂ/ਸਵਾਲਾਂ ਦੇ ਜਵਾਬ ਹਾਸਲ ਕਰਨ ਬਾਰੇ ਜਾਣਕਾਰੀ ਦਿੱਤੀ । ਵਿਦਿਆਰਥੀਆਂ ਦੇ ਨਾਲ ਹਰੇਕ ਜਿ਼ਲ੍ਹੇ ਤੋਂ ਉਨ੍ਹਾਂ ਦੇ ਅਧਿਆਪਕ ਅਤੇ ਕੋਆਰਡੀਨੇਟਰ ਵੀ ਆਏ ਸਨ । ਉਨ੍ਹਾਂ ਨੇ ਇਸ ਪਹਿਲ ਲਈ ਪੰਜਾਬ ਸਰਕਾਰ (Punjab Government) ਅਤੇ ਸਪੀਕਰ ਦਾ ਤਹਿ ਦਿਲੋਂ ਧੰਨਵਾਦ ਕੀਤਾ ।ਵਿਦਿਆਰਥੀਆਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਅਤੇ ਸ਼ਾਨਦਾਰ ਪਹਿਲ ਹੈ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਮਹਿਸੂਸ ਹੋਇਆ ਜਿਵੇਂ ਉਨ੍ਹਾਂ ਦੇ ਸੁਪਨੇ ਸਾਕਾਰ ਹੋਏ ਹੋਣ । ਕੁਝ ਵਿਦਿਆਰਥੀ ਤਾਂ ਸਿਰਫ਼ ਇਸ ਪਹਿਲਕਦਮੀ ਕਰਕੇ ਪਹਿਲੀ ਵਾਰ ਚੰਡੀਗੜ੍ਹ ਆਏ ਸਨ। ਹਰੇਕ ਜ਼ਿਲ੍ਹੇ ਤੋਂ ਆਏ ਅਧਿਆਪਕਾਂ ਅਤੇ ਕੋਆਰਡੀਨੇਟਰਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ।

ਮੌਕ ਸੈਸ਼ਨ ਦੀ ਰਿਹਰਸਲ ਦੌਰਾਨ ਮੌਜੂਦਾ ਸਨ ਵੱਖ-ਵੱਖ ਹਲਕਿਆਂ ਦੇ ਵਿਧਾਇਕ

ਮੌਕ ਸੈਸ਼ਨ (Mock session) ਦੀ ਰਿਹਰਸਲ ਦੌਰਾਨ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਬਲਕਾਰ ਸਿੱਧੂ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੌਜੂਦ ਸਨ । ਘਨੋਰੀ ਕਲਾਂ ਸਕੂਲ ਆਫ਼ ਐਮੀਨੈਂਸ ਧੂਰੀ ਸੰਗਰੂਰ ਦੇ ਵਿਦਿਆਰਥੀ ਹਰਕਮਲਦੀਪ ਸਿੰਘ ਮੁੱਖ ਮੰਤਰੀ ਦੀ ਨੁਮਾਇੰਦਗੀ ਕਰਨਗੇ, ਸਕੂਲ ਆਫ਼ ਐਮੀਨੈਂਸ, ਕੋਟਕਪੂਰਾ ਦੇ ਜਗਮੰਦਰ ਸਿੰਘ ਸਪੀਕਰ ਦੀ ਨੁਮਾਇੰਦਗੀ ਕਰਨਗੇ ਅਤੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਡਲ ਕਾਦੀਆਂ ਦੇ ਹਰਪ੍ਰੀਤ ਸਿੰਘ ਵਿਰੋਧੀ ਧਿਰ ਦੇ ਆਗੂ ਦੀ ਨੁਮਾਇੰਦਗੀ ਕਰਨਗੇ ।

Read More : ਕੁਲਤਾਰ ਸੰਧਵਾਂ ਨੇ UK ਦੀਆਂ ਆਮ ਚੋਣਾਂ ‘ਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ 

ਹਰਿਆਣਾ ਪੁਲਸ ਨੇ ਗੈਂਗਸਟਰ ਦਲਜੀਤ ਸਿਹਾਗ ਦੀ ਕਰਵਾਈ ਸੰਗਲਾਂ ਵਿਚ ਬੰਨ੍ਹ ਪ੍ਰੇਡ

0
Haryana Police

ਹਰਿਆਣਾ, 20 ਨਵੰਬਰ 2025 : ਹਰਿਆਣਾ ਦੇ ਸ਼ਹਿਰ ਹਿਸਾਰ (Hisar) ਵਿਚ ਪੁਲਸ ਵਲੋਂ ਗੈਂਗਸਟਰ ਦਲਜੀਤ ਸਿਹਾਗ ਨੂੰ ਸੰਗਲਾਂ ਨਾਲ ਬੰਨ੍ਹ ਕੇ ਬਾਜ਼ਾਰਾਂ ਵਿਚ ਘੁਮਾਇਆ । ਦੱਸਣਯੋਗ ਹੈ ਕਿ ਉਕਤ ਗੈਂਗਸਟਰ 6 ਮਾਮਲਿਆਂ ਵਿਚ ਸ਼ਾਮਲ ਹੈ ।

ਪੁਲਸ ਨੇ ਲਿਆ ਗੈਂਗਸਟਰ ਦਾ ਇਕ ਦਿਨ ਦਾ ਪੁਲਸ ਰਿਮਾਂਡ

ਗੈਂਗਸਟਰ ਦਲਜੀਤ ਸਿਹਾਗ (Gangster Daljit Sihag) ਦਾ ਇਕ ਦਿਨਾਂ ਪੁਲਸ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਹਿਸਾਰ ਪੁਲਸ ਨੇ ਉਸ ਨੂੰ ਦੋਵੇਂ ਹੱਥਾਂ ਵਿੱਚ ਬੇੜੀਆਂ ਬੰਨ੍ਹ ਕੇ ਪੈਦਲ ਪਰੇਡ ਕੀਤੀ ਗਈ । ਪਰੇਡ ਦੌਰਾਨ ਇੱਕ ਵੱਡੀ ਪੁਲਿਸ ਟੁਕੜੀ ਗੈਂਗਸਟਰ ਦੇ ਨਾਲ ਸੀ । ਬਾਜ਼ਾਰਾਂ ਵਿੱਚ ਲੋਕਾਂ ਨੇ ਪਰੇਡ ਦੇਖਦੇ ਹੋਏ ਪੁਲਿਸ ਕਾਰਵਾਈ ਦੀ ਸ਼ਲਾਘਾ ਕੀਤੀ ।

ਕਿਊਂ ਕੀਤਾ ਗਿਆ ਅਜਿਹਾ

ਹਰਿਆਣਾ ਪੁਲਸ ਦੇ ਐਸ. ਪੀ. ਨੇ ਦੱਸਿਆ ਕਿ ਪੁਲਸ ਦਾ ਉਦੇਸ਼ ਲੋਕਾਂ ਨੂੰ ਅਜਿਹੇ ਅਪਰਾਧੀਆਂ ਦੀ ਅਸਲੀਅਤ ਨੂੰ ਸਮਝਾਉਣਾ ਅਤੇ ਸਮਾਜ ਵਚ ਡਰ ਮੁਕਤ ਮਾਹੌਲ ਬਣਾਉਣਾ ਹੈ । ਉਨ੍ਹਾਂ ਦੱਸਿਆ ਕਿ ਜਿਸ ਵੇਲੇ ਗੈਂਗਸਟਰ ਸਿਹਾਗ ਨੂੰ ਸੰਗਲਾਂ ਪਾ ਕੇ ਬਾਜ਼ਾਰਾਂ (Markets in chains) ਵਿਚ ਘੁਮਾਇਆ ਗਿਆ ਉਸ ਸਮੇਂ ਹਥਿਆਰਬੰਦ ਪੁਲਸ ਕਰਮਚਾਰੀ ਨਾਲ ਸਨ ਅਤੇ ਇਸ ਮੌਕੇ ਪੂਰੇ ਸ਼ਹਿਰ ਵਿੱਚ ਪੈਦਲ ਮਾਰਚ ਕੱਢਿਆ ਗਿਆ ।

Read More  : ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

 

ਨਿਤੀਸ਼ ਕੁਮਾਰ ਨੇ ਚੁੱਕੀ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੂੰ

0
Nitish Kumar

ਬਿਹਾਰ, 20 ਨਵੰਬਰ 2025 : ਹਾਲ ਹੀ ਵਿਚ ਹੋਈਆਂ ਬਿਹਾਰ ਵਿਧਾਨ ਸਭਾ ਚੋਣਾਂ (Bihar Assembly Elections) ਵਿਚ ਜਿੱਤ ਪ੍ਰਾਪਤ ਕਰਨ ਵਾਲੀ ਐਨ. ਡੀ. ਏ. ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਅੱਜ ਨਿਤੀਸ਼ ਕੁਮਾਰ ਯਾਦਵ ਨੇ 10ਵੀਂ ਵਾਰ ਮੁੱਖ ਮੰਤਰੀ (Chief Minister for the 10th time) ਬਿਹਾਰ ਵਜੋਂ ਸਹੂੰ ਚੁੱਕੀ ।

ਸਮਰਾਟ ਚੌਧਰੀ ਦੇ ਉਪ-ਮੁੱਖ ਮੰਤਰੀ ਵਜੋਂ ਸਹੂੰ ਚੁੱਕਣ ਤੋਂ ਬਾਅਦ ਹੋਰ ਕਿਸ ਕਿਸ ਨੇ ਚੁੱਕੀ ਸਹੂੰ

ਨਿਤੀਸ਼ ਕੁਮਾਰ ਯਾਦਵ (Nitish Kumar Yadav) ਨੇ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਜਿਥੇ ਉਪ-ਮੁੱਖ ਮੰਤਰੀ ਬਿਹਾਰ ਸਮਰਾਟ ਚੌਧਰੀ ਨੇ ਦੂਸਰੀ ਵਾਰ ਸਹੂੰ ਚੁੱਕੀ ਦੇ ਚਲਦਿਆਂ ਵਿਜੇ ਸਿਨਹਾ ਦੇ ਸਹੁੰ ਚੁੱਕਣ ਤੋਂ ਬਾਅਦ ਬਿਹਾਰ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਵਿਜੇ ਚੌਧਰੀ, ਵਿਜੇਂਦਰ ਯਾਦਵ, ਸ਼ਰਵਨ ਕੁਮਾਰ, ਮੰਗਲ ਪਾਂਡੇ ਅਤੇ ਦਿਲੀਪ ਜੈਸਵਾਲ ਨੂੰ ਅਹੁਦੇ ਦੀ ਸਹੁੰ ਚੁਕਾਈ ਹੈ। ਗਵਰਨਰ ਆਰਿਫ ਮੁਹੰਮਦ ਖਾਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ ।

ਰਾਜਪਾਲ ਦੇ ਹੁਕਮਾਂ ਤੇ ਕਿਸ ਕਿਸ ਨੂੰ ਕੀਤਾ ਗਿਆ ਹੈ ਮੰਤਰੀ ਨਿਯੁਕਤ

ਰਾਜਪਾਲ ਦੇ ਹੁਕਮਾਂ ‘ਤੇ ਸਮਰਾਟ ਚੌਧਰੀ, ਵਿਜੇ ਸਿਨਹਾ, ਵਿਜੇ ਚੌਧਰੀ, ਵਿਜੇਂਦਰ ਪ੍ਰਸਾਦ ਯਾਦਵ, ਸ਼ਰਵਣ ਕੁਮਾਰ, ਮੰਗਲ ਪਾਂਡੇ, ਡਾ: ਦਿਲੀਪ ਜੈਸਵਾਲ, ਅਸ਼ੋਕ ਚੌਧਰੀ, ਲੇਸ਼ੀ ਸਿੰਘ, ਮਦਨ ਸਾਹਨੀ, ਨਿਤਿਨ ਨਵੀਨ, ਰਾਮਕ੍ਰਿਪਾਲ ਯਾਦਵ, ਸੰਤੋਸ਼ ਸੁਮਨ, ਸ਼ਨੀਲ ਕੁਮਾਰ, ਜਮਾ ਖ਼ਾਨ, ਸੰਜੇ ਸਿੰਘ ਟਾਈਗਰ, ਅਰੁਣ ਸ਼ੰਕਰ ਪ੍ਰਸਾਦ, ਸੁਰੇਂਦਰ ਮਹਿਤਾ, ਨਰਾਇਣ ਪ੍ਰਸਾਦ, ਰਮਾ ਨਿਸ਼ਾਦ, ਲਖੇਂਦਰ ਕੁਮਾਰ ਰੋਸ਼ਨ, ਸ਼੍ਰੇਅਸੀ ਸਿੰਘ, ਪ੍ਰਮੋਦ ਕੁਮਾਰ, ਸੰਜੇ ਕੁਮਾਰ ਸਿੰਘ ਅਤੇ ਦੀਪਕ ਪ੍ਰਕਾਸ਼ ਨੂੰ ਮੰਤਰੀ ਨਿਯੁਕਤ ਕੀਤਾ ਗਿਆ ਹੈ ।

ਇਸ ਮੌਕੇ ਸਿਆਸੀ ਸ਼ਖਸੀਅਤਾਂ ਵਿਚ ਹੋਰ ਕੌਣ ਕੌਣ ਰਿਹਾ ਹਾਜ਼ਰ

ਇਸ ਮੌਕੇ ਕੇਂਦਰੀ ਮੰਤਰੀ ਅਮਿਤ ਸ਼ਾਹ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਰਹੇ। ਲੋਕ ਜਨਸ਼ਕਤੀ ਪਾਰਟੀ ਦੇ ਰਾਮ ਵਿਲਾਸ ਪਾਸਵਾਨ ਜੋ ਸਟੇਜ ਤੇ ਪਹੁੰਚੇ, ਉਨ੍ਹਾਂ ਨੇ ਸਾਰੇ ਸੀਨੀਅਰ ਐਨਡੀਏ ਆਗੂਆਂ ਤੋਂ ਆਸ਼ੀਰਵਾਦ ਲਿਆ । ਉਹ ਆਪਣੀ ਪਾਰਟੀ ਤੋਂ ਤਿੰਨ ਮੰਤਰੀ ਚਾਹੁੰਦੇ ਸਨ । ਹਾਲਾਂਕਿ ਉਨ੍ਹਾਂ ਦੀ ਪਾਰਟੀ ਦਾ ਇੱਕ ਮੰਤਰੀ ਅੱਜ ਸਹੁੰ ਚੁੱਕੇਗਾ। ਬਾਕੀ ਬਾਅਦ ਵਿਚ ਸਹੁੰ ਚੁੱਕਣਗੇ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀ ਮੈਦਾਨ ਪਹੁੰਚ ਗਏ ਹਨ ।

Read More : ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ ਦਾ ਐਲਾਨ

 

ਐਮ. ਪੀ. ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਤੇ 21 ਨੂੰ ਹੋਵੇਗੀ ਸੁਣਵਾਈ

0
Amritpal Singh

ਚੰਡੀਗੜ੍ਹ, 20 ਨਵੰਬਰ 2025 : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (Member of Parliament Amritpal Singh) ਦੀ ਪੈਰੋਲ ਪਟੀਸ਼ਨ ਤੇ 21 ਨਵੰਬਰ ਨੂੰ ਹਾਈਕੋਰਟ ਵਲੋਂ ਸੁਣਵਾਈ ਕੀਤੀ ਜਾਵੇਗੀ । ਜਿ਼ਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ।

ਮਾਮਲੇ ਦੀ ਸੁਣਵਾਈ ਹੋਈ ਚੀਫ ਜਸਟਿਸ ਸੀਲ ਨਾਗੂ ਦੇ ਸਾਹਮਣੇ

ਇਸ ਮਾਮਲੇ ਦੀ ਸੁਣਵਾਈ ਅੱਜ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਦੇ ਸਾਹਮਣੇ ਹੋਈ । ਸੰਸਦ ਦੇ ਸਰਦ ਰੁੱਤ ਸੈਸ਼ਨ (1 ਤੋਂ 19 ਦਸੰਬਰ) ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਐਨ. ਐਸ. ਏ. (N. S. A.) ਦੀ ਧਾਰਾ 15 ਦਾ ਹਵਾਲਾ ਦਿੱਤਾ, ਜਿਸ ਦੇ ਤਹਿਤ ਅਸਾਧਾਰਨ ਹਾਲਾਤਾਂ ਵਿੱਚ ਪੈਰੋਲ ਦਿੱਤੀ ਜਾ ਸਕਦੀ ਹੈ ।

ਸੁਣਵਾਈ ਦੌਰਾਨ ਵਕੀਲ ਵਲੋਂ ਕੀ ਦੱਸਿਆ ਗਿਆ

ਮਾਨਯੋਗ ਅਦਾਲਤ ਵਿਚ ਹੋਈ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਦੀ ਪਿਛਲੀ ਪਟੀਸ਼ਨ ਵਿੱਚ ਹਾਈ ਕੋਰਟ ਨੇ ਉਨ੍ਹਾਂ ਨੂੰ ਲੋਕ ਸਭਾ ਵਿੱਚ ਢੁਕਵੀਂ ਪ੍ਰਤੀਨਿਧਤਾ ਭੇਜਣ ਦੀ ਇਜਾਜ਼ਤ ਦਿੱਤੀ ਸੀ, ਜੋ ਹੁਣ ਭੇਜ ਦਿੱਤੀ ਗਈ ਹੈ । ਬੈਂਚ ਨੇ ਪੁੱਛਿਆ ਕਿ ਉਨ੍ਹਾਂ ਦੇ ਐਨ. ਐਸ. ਏ. ਨਜ਼ਰਬੰਦੀ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਕੀ ਹੋਇਆ ਹੈ । ਚੀਫ਼ ਜਸਟਿਸ (Chief Justice) ਨੇ ਕਿਹਾ ਕਿ ਜਦੋਂ ਤੱਕ ਨਜ਼ਰਬੰਦੀ `ਤੇ ਰੋਕ ਨਹੀਂ ਲਗਾਈ ਜਾਂਦੀ, ਉਹ ਸੰਸਦ ਵਿੱਚ ਕਿਵੇਂ ਹਾਜ਼ਰ ਹੋਣਗੇ? ਵਕੀਲ ਨੇ ਜਵਾਬ ਦਿੱਤਾ ਕਿ ਦੋਵੇਂ ਮਾਮਲੇ ਵੱਖਰੇ ਹਨ ਅਤੇ ਸੰਸਦ ਵਿੱਚ ਹਾਜ਼ਰ ਹੋਣ ਲਈ ਧਾਰਾ 15 ਦੇ ਤਹਿਤ ਰਾਹਤ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਪਹਿਲਾਂ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਲਈ ਚਾਰ ਦਿਨਾਂ ਦੀ ਰਿਹਾਈ ਦਿੱਤੀ ਗਈ ਸੀ ।

ਪਟੀਸ਼ਨ ਵਿਚ ਕੀ ਦੱਸਿਆ ਗਿਆ ਹੈ

ਪਟੀਸ਼ਨ ਵਿੱਚ ਦੱਸਿਆ ਗਿਆ ਹੈ ਕਿ ਸਾਲ 2023 ਤੋਂ ਰੋਕਥਾਮ ਹਿਰਾਸਤ ਵਿੱਚ ਰਹਿਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ (Lok Sabha constituency Khadoor Sahib) ਤੋਂ ਚੋਣ ਲੜੀ ਅਤੇ ਜਿੱਤ ਦਰਜ ਕੀਤੀ । ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹਲਕੇ ਦੇ ਲੋਕਾਂ ਦੀ ਨੁਮਾਇੰਦਗੀ ਕਰਦੇ ਹਨ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਉਸਨੂੰ ਪੈਰੋਲ `ਤੇ ਰਿਹਾਅ ਕਰਨ ਜਾਂ, ਵਿਕਲਪਕ ਤੌਰ `ਤੇ, ਸੰਸਦ ਸੈਸ਼ਨ ਦੌਰਾਨ ਉਨ੍ਹਾਂ ਦੀ ਨਿੱਜੀ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਉਨ੍ਹਾਂ ਵਿਰੁੱਧ 17 ਅਪ੍ਰੈਲ 2024 ਨੂੰ ਤੀਜਾ ਨਜ਼ਰਬੰਦੀ ਹੁਕਮ ਜਾਰੀ ਕੀਤਾ ਗਿਆ ਸੀ, ਜਿਸ ਨੂੰ ਬਾਅਦ ਵਿੱਚ ਸਲਾਹਕਾਰ ਬੋਰਡ ਨੇ ਬਰਕਰਾਰ ਰੱਖਿਆ ਅਤੇ 24 ਜੂਨ ਨੂੰ ਪੁਸ਼ਟੀ ਕੀਤੀ। ਪੈਰੋਲ ਲਈ ਇੱਕ ਪ੍ਰਤੀਨਿਧਤਾ 13 ਨਵੰਬਰ ਨੂੰ ਕੀਤੀ ਗਈ ਸੀ, ਜੋ ਅਜੇ ਵੀ ਪੈਂਡਿੰਗ ਹੈ ।

ਸੰਸਦ ਵਿਚ ਹਾਜ਼ਰ ਹੋਣਾ ਸੰਵਿਧਾਨਕ ਜਿੰਮੇਵਾਰੀ ਹੈ

ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਸੰਸਦ ਵਿੱਚ ਹਾਜ਼ਰ ਹੋਣਾ ਉਨ੍ਹਾਂ ਦੀ ਸੰਵਿਧਾਨਕ ਜਿੰਮੇਵਾਰੀ ਹੈ, ਇਸ ਲਈ ਉਨ੍ਹਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਪੈਰੋਲ ਪਟੀਸ਼ਨ (Parole petition) ਨੂੰ ਤੇਜ਼ ਕਰਨ ਅਤੇ ਮਾਮਲੇ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਢੁਕਵੀਂ ਰਾਹਤ ਦੇਣ ਦਾ ਨਿਰਦੇਸ਼ ਦਿੱਤਾ ਜਾਵੇ ।

Read More : ਸੁਪਰੀਮ ਕੋਰਟ ਨੇ ਕੀਤਾ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਸੁਣਵਾਈ ਤੋਂ ਇਨਕਾਰ