Home Blog Page 406

ਆਨਰੇਰੀ ਕੌਂਸਲ ਜਨਰਲ ਨੇ ਕੀਤਾ ਪੀ. ਐਸ. ਆਈ. ਸੀ. ਹੈੱਡ ਕੁਆਰਟਰ ਦਾ ਦੌਰਾ 

0
Honorary Consul General

ਚੰਡੀਗੜ, 4 ਸਤੰਬਰ 2025 : ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ (Honorary Consul General) ਜੇ. ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀ. ਐਸ. ਆਈ. ਸੀ.) ਹੈੱਡਕੁਆਰਟਰ ਦਾ ਦੌਰਾ ਕੀਤਾ । ਉਨਾਂ ਨੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ (Chief Information Commissioner of Punjab) ਇੰਦਰਪਾਲ ਸਿੰਘ ਧੰਨਾ ਅਤੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨਾਲ ਮੀਟਿੰਗ ਕੀਤੀ । ਉਨਾਂ ਨੇ ਸ਼ਾਸਨ ਅਤੇ ਪਾਰਦਰਸ਼ਤਾ ਵਿੱਚ ਅੰਤਰਰਾਸ਼ਟਰੀ ਸਹਿਯੋਗ ਦੀ ਮਹੱਤਤਾ ‘ਤੇ ਚਰਚਾ ਕੀਤੀ ।

ਰਾਜ ਸੂਚਨਾ ਕਮਿਸ਼ਨਰ ਸੰਧੂ ਨੇ ਕਿਹਾ ਕਿ ਮੀਟਿੰਗ ਦੌਰਾਨ, ਸ਼ਾਸਨ ਅਤੇ ਪਾਰਦਰਸ਼ਤਾ ਦੇ ਖੇਤਰਾਂ ਵਿੱਚ ਭਾਰਤ ਅਤੇ ਯੂ. ਕੇ. ਦੋਵਾਂ ਦੇ ਪ੍ਰਭਾਵੀ ਅਭਿਆਸਾਂ ਅਤੇ ਤਜਰਬਿਆਂ ਨੂੰ ਅਪਣਾਉਣ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ । ਆਨਰੇਰੀ ਕੌਂਸਲ ਜਨਰਲ ਜੇ. ਐਮ. ਮੀਨੂੰ (J. M. Menu)  ਮਲਹੋਤਰਾ ਅਤੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਇਹ ਮੁਲਾਕਾਤ ਅਤੇ ਗੱਲਬਾਤ, ਪੰਜਾਬ ਵਿੱਚ ਪਾਰਦਰਸ਼ਤਾ ਅਤੇ ਚੰਗੇ ਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ । ਇਸ ਮੌਕੇ ਡਾਇਰੈਕਟਰ ਜਨਰਲ ਆਫ ਪੁਲਸ, ਪੰਜਾਬ ਅਮਰਦੀਪ ਸਿੰਘ ਰਾਏ ਅਤੇ ਸੰਦੀਪ ਐਸ. ਧਾਲੀਵਾਲ ਰਾਜ ਸੂਚਨਾ ਕਮਿਸ਼ਨਰ ਵੀ ਮੌਜੂਦ ਸਨ।

Read More : ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ ਵਜੋਂ ਇੰਦਰਪਾਲ ਸਿੰਘ ਨੂੰ ਕੀਤਾ ਨਿਯੁਕਤ

ਸੰਸਦ ਮੈਂਬਰ ਸਾਹਨੀ ਨੇ ਕੀਤਾ ਪੰਜਾਬ ਹੜ੍ਹ ਰਾਹਤ ਲਈ 5 ਕਰੋੜ ਦੇਣ ਦਾ ਐਲਾਨ

0
MP Sahni

ਚੰਡੀਗੜ੍ਹ, 4 ਸਤੰਬਰ 2025 : ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ (Dr. Vikramjit Singh Sahni) ਨੇ ਆਪਣੇ MPLAD ਫੰਡ ਅਤੇ ਨਿੱਜੀ ਸੇਵਾ ਮਿੱਲਾਂ ਕੇ ਪੰਜਾਬ ਹੜ੍ਹ ਰਾਹਤ ਲਈ ਕੁੱਲ 5 ਕਰੋੜ (Total 5 crores for Punjab flood relief) ਦੇਣ ਦਾ ਵਾਅਦਾ ਕੀਤਾ ਹੈ ।

ਕਮਜ਼ੋਰ ਖੇਤਰਾਂ ਦੀ ਭਵਿੱਖ ਦੀਆਂ ਆਫ਼ਤਾਂ ਤੋਂ ਰੱਖਿਆ ਲਈ ਮਜ਼ਬੂਤ ​​ਹੜ੍ਹ ਸੁਰੱਖਿਆ ਬੰਨ੍ਹ ਬਣਾਉਣ ਲਈ ਫੰਡ ਦੇਣ ਦਾ ਵੀ ਵਾਅਦਾ ਕੀਤਾ

ਡਾ. ਸਾਹਨੀ ਨੇ ਐਲਾਨ ਕੀਤਾ ਕਿ ਉਹ ਹੜ੍ਹ ਬਚਾਅ ਕਾਰਜਾਂ ਲਈ ਉੱਨਤ ਕਿਸ਼ਤੀਆਂ ਅਤੇ ਨਦੀਆਂ ਦੀ ਸਫਾਈ ਲਈ ਆਧੁਨਿਕ ਮਸ਼ੀਨਰੀ ਦੀ ਖਰੀਦ ਵਾਸਤੇ ਸਟੇਟ ਡਿਜ਼ਾਸਟਰ ਰਿਲੀਫ ਫੋਰਸ ਨੂੰ ਵਿੱਤੀ ਸਹਾਇਤਾ ਦੇ ਰਹੇ ਹਨ । ਉਨ੍ਹਾਂ ਨੇ ਕਮਜ਼ੋਰ ਖੇਤਰਾਂ ਦੀ ਭਵਿੱਖ ਦੀਆਂ ਆਫ਼ਤਾਂ ਤੋਂ ਰੱਖਿਆ ਲਈ ਮਜ਼ਬੂਤ ​​ਹੜ੍ਹ ਸੁਰੱਖਿਆ ਬੰਨ੍ਹ ਬਣਾਉਣ ਲਈ ਫੰਡ ਦੇਣ ਦਾ ਵੀ ਵਾਅਦਾ ਕੀਤਾ ।

ਉਨ੍ਹਾਂ ਦਾ NGO, ਸੰਨ ਫਾਊਂਡੇਸ਼ਨ, ਜ਼ਮੀਨੀ ਪੱਧਰ ‘ਤੇ ਰਾਹਤ ਕਾਰਜਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੈ

ਡਾ. ਸਾਹਨੀ ਨੇ ਕਿਹਾ ਕਿ ਉਨ੍ਹਾਂ ਦਾ NGO, ਸੰਨ ਫਾਊਂਡੇਸ਼ਨ, ਜ਼ਮੀਨੀ ਪੱਧਰ ‘ਤੇ ਰਾਹਤ ਕਾਰਜਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੈ । ਹੁਣ ਤੱਕ ₹1 ਕਰੋੜ ਤੋਂ ਵੱਧ ਦੇ ਖਰਚੇ ਨਾਲ, ਸੰਨ ਫਾਊਂਡੇਸ਼ਨ ਨੇ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਪਰਿਵਾਰਾਂ ਨੂੰ ਸੁੱਕਾ ਰਾਸ਼ਨ, ਮੈਡੀਕਲ ਕਿੱਟਾਂ, ਸਫਾਈ ਸਪਲਾਈ ਅਤੇ ਪਸ਼ੂਆਂ ਲਈ ਚਾਰਾ ਵੰਡਿਆਂ ਅਤੇ ਮੋਟਰਬੋਟਾਂ ਅਤੇ ਐਂਬੂਲੈਂਸਾਂ ਪ੍ਰਦਾਨ ਕੀਤੀਆਂ ਹਨ । ਡਾ. ਸਾਹਨੀ ਨੇ ਕਿਹਾ ਕਿ ਉਹ ਕਣਕ ਦੀ ਬਿਜਾਈ ਲਈ ਛੋਟੇ ਕਿਸਾਨਾਂ ਨੂੰ ਖਾਦ, ਬੀਜ, ਕੀਟਨਾਸ਼ਕ ਆਦਿ ਵਰਗੇ ਖੇਤੀਬਾੜੀ ਸਾਧਨ ਪ੍ਰਦਾਨ ਕਰਨਗੇ ।

ਕੇਂਦਰ ਤੋਂ ਕੀਤੀ 10,000 ਕਰੋੜ ਦੇ ਹੜ੍ਹ ਰਾਹਤ ਪੈਕੇਜ ਦੀ ਮੰਗ

ਡਾ. ਸਾਹਨੀ ਨੇ ਕੇਂਦਰ ਤੋਂ 10,000 ਕਰੋੜ ਦੇ ਹੜ੍ਹ ਰਾਹਤ ਪੈਕੇਜ ਦੀ ਮੰਗ (Demand for flood relief package of Rs 10,000 crore) ਵੀ ਕੀਤੀ । ਉਨ੍ਹਾਂ ਨੇ ਪ੍ਰਸਤਾਵ ਰੱਖਿਆ ਕਿ ਹਰੇਕ ਕਿਸਾਨ ਨੂੰ ਫਸਲ ਦੇ ਨੁਕਸਾਨ ਦੀ ਪੂਰਤੀ ਲਈ ਪ੍ਰਤੀ ਏਕੜ ₹50,000 ਦਾ ਮੁਆਵਜ਼ਾ ਦਿੱਤਾ ਜਾਵੇ, ਅਤੇ ਰੋਜ਼ਾਨਾ ਦਿਹਾੜੀ ਕਰਨ ਵਾਲਿਆਂ ਅਤੇ ਪਸ਼ੂਆਂ ਦੇ ਮਾਲਕਾਂ ਨੂੰ ਵੀ ਢੁਕਵਾਂ ਮੁਆਵਜ਼ਾ ਮਿਲੇ। ਇਨ੍ਹਾਂ ਤੋਂ ਇਲਾਵਾ, ਨੁਕਸਾਨੇ ਗਏ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਫੰਡਾਂ ਦੀ ਲੋੜ ਹੈ ।

Read More : MP ਵਿਕਰਮਜੀਤ ਸਾਹਨੀ ਨੇ ਰਾਜਸਭਾ ‘ਚ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ

ਅਮਰ ਨਾਥ ਧੀਮਾਨ ਪਟਿਆਲਾ ਪ੍ਰੋਗਰੈਸਿਵ ਫਰੰਟ ਦੇ ਵਾਰਡ ਨੰ:36 ਦੇ ਪ੍ਰਧਾਨ ਬਣੇ

0
Patiala Progressive Front's
ਪਟਿਆਲਾ, 4 ਸਤੰਬਰ 2025 : ਨਾਮੀ ਸਮਾਜ ਸੇਵਾ ਸੰਸਥਾ ਪਟਿਆਲਾ ਪ੍ਰੋਗਰੈਸਿਵ ਫਰੰਟ (Patiala Progressive Front’s) ਦੇ ਸਰਪ੍ਰਸ਼ਤ ਐਡਵੋਕੇਟ ਸਤੀਸ਼ ਕਰਕਰਾ ਅਤੇ ਪ੍ਰਧਾਨ ਅਕਾਸ਼ ਬੋਕਸਰ ਨੇ ਉਘੇ ਸਮਾਜ ਸੇਵਕ ਅਮਰਨਾਥ ਧੀਮਾਨ ਨੂੰ ਪਟਿਆਲਾ ਪ੍ਰੋਗਰੈਸਿਵ ਫਰੰਟ ਦਾ ਵਾਰਡ ਨੰ:36 ਦਾ ਪ੍ਰਧਾਨ ਨਿਯੁਕਤ ਕੀਤਾ ਹੈ ।

ਸਰਪ੍ਰਸ਼ਤ ਐਡਵੋਕੇਟ ਸਤੀਸ਼ ਕਰਕਰਾ ਤੇ ਪ੍ਰਧਾਨ ਅਕਾਸ ਬੋਕਸਰ ਨੇ ਕੀਤਾ ਸਨਮਾਨਤ

ਨਿਯੁਕਤੀ ਤੋਂ ਬਾਅਦ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ । ਇਸ ਮੌਕੇ ਐਡਵੋਕੇਟ ਸਤੀਸ਼ ਕਰਕਰਾ (Advocate Satish Karkara) ਅਤੇ ਅਕਾਸ਼ ਬੋਕਸਰ ਨੇ ਦੱਸਿਆ ਕਿ ਅਮਰਨਾਥ ਧੀਮਾਨ ਅਤੇ ਉਨ੍ਹਾਂ ਦੀ ਸੰਸਥਾ ‘ਹਰ ਹਰ ਮਹਾਂਦੇਵ ਸੇਵਾ ਸਮਿਤੀ ਨਿਸ਼ੁਕਲ ਜੋੜਾ ਸੇਵਾ ਦਲ’ ਸ਼ਾਰੇ ਸ਼ਹਿਰ ਵਿਚ ਜਿਥੇ ਵੀ ਵੱਡੇ ਧਾਰਮਿਕ ਸਮਾਗਮ ਹੰੁਦੇ ਹਨ, ਉਥੇ ਜੋੜਿਆਂ ਦੀ ਸੇਵਾ ਕਰਦੇ ਹਨ ਅਤੇ ਪ੍ਰਮਾਤਮਾ ਨਾਲ ਜੁੜੇ ਹੋਏ ਇਨਸਾਨ ਹਨ । ਪ੍ਰਧਾਨ ਅਕਾਸ਼ ਬੋਕਸਰ (President Akash Boxer) ਨੇ ਦੱਸਿਆ ਕਿ ਸੰਸਥਾ ਦਾ ਮਨੋਰਥ ਹੀ ਸਮਾਜ ਸੇਵਾ ਹੈ ਅਤੇ ਫੇਰ ਜਿੰਮੇਵਾਰੀਆਂ ਵੀ ਸਮਾਜ ਦੇ ਪਤੀ ਆਪਣੇ ਫਰਜ਼ ਨਿਭਾਉਣ ਵਾਲੇ ਵਿਅਕਤੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ ।

ਅਮਰਨਾਥ ਧੀਮਾਨ ਦੇ ਨਾਲ ਰਾਜੀਵ ਰਾਉ ਵੀ ਸੰਸਥਾ ਨਾਲ ਜੁੜ ਗਏ ਹਨ : ਪ੍ਰਧਾਨ ਬੋਕਸਰ

ਅਮਰਨਾਥ ਧੀਮਾਨ (Amarnath Dhiman) ਨੇ ਲੋਕ ਸੇਵਾ ਵਿਚ ਅੱਗੇ ਹੋ ਕੇ ਭੂਮਿਕਾ ਨਿਭਾਉਂਦੇ ਹਨ ਅਤੇ ਪ੍ਰਧਾਨ ਅਮਰਨਾਥ ਧੀਮਾਨ ਦੀ ਆਪਣੀ ਇੱਕ ਵੱਡੀ ਟੀਮ ਹੈ, ਜਿਹੜੀ ਪਟਿਆਲਾ ਪ੍ਰੌਗਰੈਸਿਵ ਫਰੰਟ ਨਾਲ ਜੁੜ ਗਈ ਹੈ । ਪ੍ਰਧਾਨ ਬੋਕਸਰ ਨੇ ਦੱਸਿਆ ਕਿ ਅਮਰਨਾਥ ਧੀਮਾਨ ਦੇ ਨਾਲ ਰਾਜੀਵ ਰਾਉ ਵੀ ਸੰਸਥਾ ਨਾਲ ਜੁੜ ਗਏ ਹਨ । ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਲਗਾਤਾਰ ਸਮਾਜ ਸੇਵਾ ਦੇ ਵੱਡੇ ਪੱਧਰ ‘ਤੇ ਕੰਮ ਕੀਤੇ ਜਾ ਰਹੇ ਹਨ ।

ਜਿਹੜੀ ਜਿੰਮੇਵਾਰੀ ਉਨ੍ਹਾਂ ਤਨਦੇਹੀ ਨਾਲ ਨਿਭਾਉਣਗੇ

ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਅਮਰਨਾਥ ਧੀਮਾਨ ਨੇ ਸਰਪ੍ਰਸਤ ਐਡਵੋਕੇਟ ਸਤੀਸ਼ ਕਰਕਰਾ ਅਤੇ ਪ੍ਰਧਾਨ ਅਕਾਸ਼ ਬੋਕਸਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੀ ਜਿੰਮੇਵਾਰੀ ਉਨ੍ਹਾਂ ਤਨਦੇਹੀ ਨਾਲ ਨਿਭਾਉਣਗੇ । ਉਨ੍ਹਾਂ ਉਹ ਇਕੱਲੇ ਨਹੀਂ ਸਾਰਾ ਮੁਹੱਲਾ ਪਟਿਆਲਾ ਪ੍ਰੋਗਰੈਸਿਵ ਫਰੰਟ ਵੱਲੋਂ ਵਿੱਢੀ ਹਰ ਸੇਵਾ ਵਿਚ ਵਧ ਚੜ੍ਹ ਕੇ ਹਿੱਸਾ ਲਵੇਗਾ । ਉਨ੍ਹਾਂ ਕਿਹਾ ਕਿ ਪਟਿਆਲਾ ਪ੍ਰੋਗਰੈਸਿਵ ਫਰੰਟ ਪਹਿਲੀ ਅਜਿਹੀ ਸੰਸਥਾ ਹੈ, ਜਿਹੜੀ ਕਿ ਕੁਝ ਹੀ ਦਿਨਾਂ ਵਿਚ ਵੱਡਾ ਮੁਕਾਮ ’ਤੇ ਪਹੰੁਚ ਗਈ ਹੈ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਜਸਪਾਲ ਮਹਿਰਾ, ਸੁਨੀਲ ਖੰਨਾ, ਸੰਜੈ ਵੋਹਰਾ, ਰਾਜਨ ਪਰਾਸ਼ਰ, ਸਚਿਨ ਸਿੰਗਲਾ, ਨਰੇਸ਼ ਸ਼ਰਮਾ ਚੁੱਘਾ, ਹਰਿੰਦਰ ਸਿੰਘ ਮਿੱਠੂ, ਅਮਿਤ ਸ਼ਰਮਾ, ਭੁਪਿੰਦਰ ਕੁਮਾਰ ਭੋਲੂ, ਰਾਜੀਵ ਵਰਮਾ, ਸੰਜੀਵ ਸ਼ਰਮਾ ਡਿੰਪੀ, ਮੋਹਿਤ ਸ਼ਰਮਾ, ਕਰਨ ਸ਼ਰਮਾ, ਅਮਰ ਨਾਥ ਧੀਮਾਨ, ਜਨਕ ਰਾਜ, ਓਮ ਪ੍ਰਕਾਸ਼, ਰਾਕੇਸ਼ ਗਰਗ ਬਿੰਟਾ, ਵਾਰਡ ਨੰ:42 ਦੇ ਪ੍ਰਧਾਨ ਪੰਕਜ ਸ਼ਰਮਾ, ਵਾਰਡ ਨੰ:44 ਦੇ ਪ੍ਰਧਾਨ ਸੁਸ਼ੀਲ ਸ਼ਰਮਾ, ਵਿਜੈ ਮੋਹਨ ਵਰਮਾ, ਅਮਨਦੀਪ ਸਿੰਘ, ਏਕਮ, ਰਜਤ ਗੁਪਤਾ, ਅਮਨ ਸ਼ਰਮਾ, ਸੋਹਨ ਲਾਲ ਸੋਨੂੰ ਪਰਮਿੰਦਰ ਭਲਵਾਨ ਅਤੇ ਜਤਵਿੰਦਰ ਸਿੰਘ ਗਰੇਵਾਲ ਵਿਸ਼ੇਸ ਤੌਰ ’ਤੇ ਹਾਜ਼ਰ ਸਨ ।

ਭਾਸ਼ਾ ਵਿਭਾਗ ਪੰਜਾਬ ਵੱਲੋਂ 2025 ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨ

0
Bhasha Vibhag
ਪਟਿਆਲਾ, 4 ਸਤੰਬਰ 2025 : ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ (Language Department Punjab) ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ (2025) (Best Punjabi Book Awards in Punjabi Language (2025)) ਦਾ ਐਲਾਨ ਕਰ ਦਿੱਤਾ ਗਿਆ ਹੈ ।
ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2025 ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨ
ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ (Director, Language Department Punjab Jaswant Singh Zafar) ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2025 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਪਿਛਲੇ ਸਾਲ ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਅਤੇ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ ।
ਵੱਖ ਵੱਖ ਵੰਨਗੀਆਂ ਦੀਆਂ 10 ਸਰਵੋਤਮ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣਗੇ ਪੁਰਸਕਾਰ
ਇਸ ਪੁਰਸਕਾਰ ’ਚ ਇਨਾਮੀ ਰਾਸ਼ੀ 31,000/- ਦੇ ਨਾਲ-ਨਾਲ ਇਕ ਦੋਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਹ ਪੁਰਸਕਾਰ ਸਾਲ 2024 ‘ਚ ਛਪੀਆਂ ਪੰਜਾਬੀ ਭਾਸ਼ਾ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਪੰਜਾਬੀ ਪੁਸਤਕਾਂ ਨੂੰ ਦਿੱਤੇ ਜਾਣਗੇ। ਇਨ੍ਹਾਂ ਪੁਰਸਕਾਰਾਂ ਲਈ ਵੱਖ-ਵੱਖ ਵਿਧਾਵਾਂ ਦੀਆਂ 273 ਕਿਤਾਬਾਂ ਪ੍ਰਾਪਤ ਹੋਈਆਂ ਸਨ ।

ਐਲਾਨੇ ਗਏ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਵਿਚ ਕੌਣ ਕੌਣ ਹੈ ਸ਼ਾਮਲ

ਐਲਾਨੇ ਗਏ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ (Best Punjabi Book Awards announced) ਤਹਿਤ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਸਵੈ-ਜੀਵਨੀ/ਯਾਦਾਂ/ਰੇਖਾ ਚਿੱਤਰ) ਗੁਰਿੰਦਰਜੀਤ ਦੀ ਪੁਸਤਕ ‘ਬਰਫ਼ ’ਚ ਉੱਗੇ ਅਮਲਤਾਸ’ ਨੂੰ, ਨਾਨਕ ਸਿੰਘ ਪੁਰਸਕਾਰ (ਨਾਵਲ) ਜਸਵੀਰ ਸਿੰਘ ਰਾਣਾ ਦੀ ਪੁਸਤਕ ‘70% ਪ੍ਰੇਮ ਕਥਾ’ ਨੂੰ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ/ਮਿੰਨੀ ਕਹਾਣੀ ਸੰਗ੍ਰਹਿ) ਭਗਵੰਤ ਰਸੂਲਪੁਰੀ ਦੀ ਪੁਸਤਕ ‘ਡਲਿਵਰੀ ਮੈਨ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤ ਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ/ਵਿਅੰਗ) ਡਾ. ਪਰਮਜੀਤ ਢੀਂਗਰਾ ਦੀ ਪੁਸਤਕ ‘ਕਿਤਾਬ ਜੋ ਅਜੇ ਬਾਕੀ ਹੈ’ ਨੂੰ, ਗਿਆਨੀ ਗੁਰਮੁਖ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ) ਸ਼ਮੀਲ ਦੀ ਪੁਸਤਕ ‘ਤੇਗ’ ਨੂੰ ਪ੍ਰਦਾਨ ਕੀਤੇ ਜਾਣਗੇ ।
ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਸੁਭਾਸ਼ ਭਾਸਕਰ ਦੀ ਪੁਸਤਕ ‘ਅਣਵੰਡਿਆ ਪੰਜਾਬ (ਡਾ. ਚੰਦਰ ਤ੍ਰਿਖਾ)’ ਨੂੰ, ਐੱਮ. ਐੱਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ/ਸੰਪਾਦਨ) ਅਮੀਆ ਕੁੰਵਰ ਦੀ ਪੁਸਤਕ ‘ਇਮਰੋਜ਼ਨਾਮਾ’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਡਾ. ਇੰਦਰਪ੍ਰੀਤ ਸਿੰਘ ਧਾਮੀ ਦੀ ਪੁਸਤਕ ‘ਸੁਪਨਸਾਜ਼’ ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਗੁਰਦੀਪ ਸਿੰਘ ਦੀ ਪੁਸਤਕ ‘ਇਹ ਦੇਸ ਪੰਜਾਬ ਦੀ ਸਮਝ ਨਾਹੀਂ’ ਨੂੰ ਅਤੇ ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ (ਟੀਕਾਕਾਰੀ/ਕੋਸ਼ਕਾਰੀ/ਭਾਸ਼ਾ ਵਿਗਿਆਨ/ਵਿਆਕਰਣ/ਹਵਾਲਾ ਗ੍ਰੰਥ) ਜਗਤਾਰ ਸਿੰਘ ਸੋਖੀ ਦੀ ਪੁਸਤਕ ‘ਪੰਜਾਬੀ ਸਮਾਨਾਰਥਕ ਕੋਸ਼’ ਨੂੰ ਪ੍ਰਦਾਨ ਕੀਤੇ ਜਾਣਗੇ ।

ਵਿਭਾਗ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਵੱਖ-ਵੱਖ ਭਾਸ਼ਾਵਾਂ ਦੇ ਸਰਵੋਤਮ ਪੁਸਤਕ ਪੁਰਸਕਾਰ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਪ੍ਰਦਾਨ ਕਰ ਦਿੱਤੇ ਜਾਣਗੇ

ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਵੱਖ-ਵੱਖ ਭਾਸ਼ਾਵਾਂ ਦੇ ਸਰਵੋਤਮ ਪੁਸਤਕ ਪੁਰਸਕਾਰ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਪ੍ਰਦਾਨ ਕਰ ਦਿੱਤੇ ਜਾਣਗੇ । ਬਾਕੀ ਰਹਿੰਦੇ ਹਿੰਦੀ, ਉਰਦੂ ਅਤੇ ਸੰਸਕ੍ਰਿਤ ਦੇ ਪੁਰਸਕਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਉਨ੍ਹਾਂ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਇਸੇ ਤਰ੍ਹਾਂ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ ।

ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੀ ਤੁਰੰਤ ਸਹਾਇਤਾ ਪਹੁੰਚਾਉਣ ਦੀ ਕੀਤੀ ਮੰਗ

0
Harpal Cheema

ਚੰਡੀਗੜ੍ਹ, 4 ਸਤੰਬਰ 2025 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਨੂੰ ਜਿਸ ਤਰ੍ਹਾਂ ਮਨੁੱਖੀ ਭਾਵਨਾ ਤਹਿਤ ਸਹਾਇਤਾ ਭੇਜ ਰਹੀ ਹੈ, ਉਸੇ ਤਰ੍ਹਾਂ ਪੰਜਾਬ ਪ੍ਰਤੀ ਵੀ ਸੰਵੇਦਨਸ਼ੀਲਤਾ ਦਿਖਾਵੇ । ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫਗਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮੱਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ ।

ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ਼ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ । ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਮਨੁੱਖੀ ਸਹਾਇਤਾ ਸਰਹੱਦਾਂ ਤੋਂ ਪਾਰ ਭੇਜੀ ਜਾ ਸਕਦੀ ਹੈ, ਤਾਂ ਫਿਰ ਆਪਣੇ ਹੀ ਲੋਕਾਂ ਦੀ ਅਜਿਹੀ ਮਦਦ ਕਰਨ ਵਿੱਚ ਝਿਜਕ ਕਿਉਂ?”

ਖਪਤਕਾਰਾਂ ਦੇ ਪੱਖ ਵਿੱਚ ਜੀ. ਐਸ.ਟੀ ਦਰਾਂ ਵਿੱਚ ਕਟੌਤੀ ਦਾ ਕੀਤਾ ਸਵਾਗਤ, ਕਿਹਾ ‘ਆਮ ਆਦਮੀ ਪਾਰਟੀ’ ਦੀ ਸ਼ੁਰੂ ਤੋਂ ਸੀ ਇਹ ਮੰਗ

ਵਿੱਤ ਮੰਤਰੀ (Finance Minister) ਚੀਮਾ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਨਾਗਰਿਕਾਂ ਦੀ ਭਲਾਈ ਨੂੰ ਪਹਿਲ ਦੇਵੇ ਅਤੇ ਰਾਹਤ ਪੈਕੇਜ, ਬੁਨਿਆਦੀ ਢਾਂਚੇ ਦੀ ਸਹਾਇਤਾ ਅਤੇ ਮੁੜ ਵਸੇਬੇ ਦੇ ਕੰਮਾਂ ਨੂੰ ਤੇਜ਼ ਕਰੇ । ਉਨ੍ਹਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਦਾਨ ਕਰਨ ਦੀ ਅਪੀਲ ਵੀ ਕੀਤੀ । ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪ੍ਰਾਪਤ ਹੋਈ ਹਰ ਸਹਾਇਤਾ ਪਾਰਦਰਸ਼ੀ ਅਤੇ ਜਵਾਬਦੇਹੀ ਨਾਲ ਵਰਤੀ ਜਾਵੇਗੀ, ਤਾਂ ਜੋ ਇੱਕ-ਇੱਕ ਰੁਪਿਆ ਲੋੜਵੰਦਾਂ ਤੱਕ ਪਹੁੰਚ ਸਕੇ ।

ਕਿਹਾ, ਨਵੀਂ 2-ਸਲੈਬ ਜੀ. ਐਸ. ਟੀ. ਦਰ ਦੇ ਲਾਭ ਆਮ ਲੋਕਾਂ ਤੱਕ ਪਹੁੰਚਣੇ ਚਾਹੀਦੇ ਹਨ

ਇਸੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਪਤਕਾਰਾਂ ਦੇ ਹੱਕ ਵਿੱਚ ਜੀ. ਐੱਸ. ਟੀ. ਦਰਾਂ (G. S. T. Rates) ਦੀ ਕਟੌਤੀ ਦਾ ਸੁਆਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸ਼ੁਰੂ ਤੋਂ ਹੀ ਇਸ ਦੀ ਮੰਗ ਕਰ ਰਹੀ ਸੀ । ਉਨ੍ਹਾਂ ਕਿਹਾ ਕਿ ਨਵੇਂ 2-ਸਲੈਬ ਜੀ. ਐਸ. ਟੀ. ਦਰ ਢਾਂਚੇ ਦੇ ਲਾਭ ਆਮ ਲੋਕਾਂ ਤੱਕ ਪਹੁੰਚਾਏ ਜਾਣੇ ਚਾਹੀਦੇ ਹਨ ਤਾਂ ਜੋ ਮਹਿੰਗਾਈ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲ ਸਕੇ ।

ਜੀ. ਐਸ. ਟੀ. ਮੁਆਵਜ਼ਾ ਜਾਰੀ ਰੱਖਣ ਲਈ ਵੀ ਕੀਤੀ ਜ਼ੋਰਦਾਰ ਵਕਾਲਤ

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਯਾਦ ਕਰਵਾਇਆ ਕਿ ਜਦੋਂ ਜੀ. ਐੱਸ. ਟੀ. ਪ੍ਰਣਾਲੀ ਪਹਿਲੀ ਵਾਰ ਲਾਗੂ ਕੀਤੀ ਗਈ ਸੀ ਤਾਂ ਸਾਰੀਆਂ ਰਾਜਾਂ ਨੇ ਇਸ ਸ਼ਰਤ ‘ਤੇ ਇਸ ਦਾ ਸਮਰਥਨ ਕੀਤਾ ਸੀ ਕਿ ਜਦੋਂ ਤੱਕ ਉਨ੍ਹਾਂ ਦੀ ਆਰਥਿਕਤਾ ਸਥਿਰ ਨਹੀਂ ਹੁੰਦੀ, ਕੇਂਦਰ ਸਰਕਾਰ ਮਾਲੀਏ ਦੇ ਕਿਸੇ ਵੀ ਨੁਕਸਾਨ ਦਾ ਮੁਆਵਜ਼ਾ ਦੇਵੇਗੀ । ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਰਾਜਾਂ ਦੀ ਆਰਥਿਕਤਾ ਅਜੇ ਵੀ ਸਥਿਰ ਨਹੀਂ ਹੈ, ਅਤੇ ਤਾਜ਼ਾ ਜੀ. ਐੱਸ. ਟੀ. ਦਰਾਂ ਵਿੱਚ ਕਟੌਤੀ ਨਾਲ ਉਨ੍ਹਾਂ ‘ਤੇ ਹੋਰ ਅਸਰ ਪਵੇਗਾ ।

ਵਿੱਤ ਮੰਤਰੀ ਨੇ ਕੀਤੀ ਕੇਂਦਰ ਸਰਕਾਰ ਨੂੰ ਰਾਜਾਂ ਨੂੰ ਜੀ. ਐੱਸ. ਟੀ. ਮੁਆਵਜ਼ਾ ਜਾਰੀ ਰੱਖਣ ਦੀ ਅਪੀਲ

ਵਿੱਤ ਮੰਤਰੀ ਚੀਮਾ ਨੇ ਕੇਂਦਰ ਸਰਕਾਰ ਨੂੰ ਰਾਜਾਂ ਨੂੰ ਜੀ. ਐੱਸ. ਟੀ. ਮੁਆਵਜ਼ਾ ਜਾਰੀ ਰੱਖਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਿੱਤੀ ਸਥਿਰਤਾ ਲਈ ਬਹੁਤ ਜ਼ਰੂਰੀ ਹੈ, ਖਾਸ ਕਰਕੇ ਜਦੋਂ ਕਈ ਰਾਜ ਇਸ ਸਮੇਂ ਚੁਣੌਤੀਆਂ ਅਤੇ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਖਾਸਤੌਰ ‘ਤੇ ਪੰਜਾਬ ਪਿਛਲੇ ਚਾਰ ਦਹਾਕਿਆਂ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਜੀ. ਐੱਸ. ਟੀ. ਮੁਆਵਜ਼ਾ ਜਾਰੀ ਰੱਖਣ ਦੇ ਨਾਲ-ਨਾਲ ਸੂਬੇ ਦੇ ਹੜ੍ਹ ਪੀੜਤਾਂ 9Flood victims of the state) ਲਈ ਤੁਰੰਤ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ ।

Read More : ਪੰਜਾਬ ਦੇ ਸ਼ਹਿਰਾਂ ਦੀਆਂ ਸੜਕਾਂ ਹੋਣਗੀਆਂ ਵਿਸ਼ਵ ਪੱਧਰੀ – ਹਰਪਾਲ ਸਿੰਘ ਚੀਮਾ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼

0
Smuggling racket

ਚੰਡੀਗੜ੍ਹ/ਅੰਮ੍ਰਿਤਸਰ, 4 ਸਤੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਿਲੀ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋੰ ਚੱਲ ਰਹੇ ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ,  ਇਹ ਜਾਣਕਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ ।

2.02 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੋਟ ਮਹਿਤਾਬ ਦੇ ਵਸਨੀਕ ਹਰਪ੍ਰੀਤ ਸਿੰਘ (23), ਤਰਨਤਾਰਨ ਦੇ ਪਿੰਡ ਸੁਰਸਿੰਘ ਦੇ ਵਸਨੀਕ ਗੁਰਪਾਲ ਸਿੰਘ (21) ਅਤੇ ਤਰਨਤਾਰਨ ਦੇ ਪਿੰਡ ਵਾਇਰਿੰਗ ਦੇ ਵਸਨੀਕ ਰਣਜੋਧ ਸਿੰਘ (33) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2.02 ਕਿਲੋ ਹੈਰੋਇਨ, ਚਾਰ ਪਿਸਤੌਲ- ਇੱਕ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ 3.5 ਲੱਖ ਰੁਪਏ ਹਵਾਲਾ ਮਨੀ ਵੀ ਬਰਾਮਦ ਕੀਤੀ ਹੈ । ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ।

ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸਰਗਰਮ ਸੀ ਗੈਂਗ : ਡੀ. ਜੀ. ਪੀ. ਗੌਰਵ ਯਾਦਵ

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਇਹ ਗਿਰੋਹ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਦਾ ਸੀ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸਰਗਰਮ ਸੀ । ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਹਰਪ੍ਰੀਤ ਸਿੰਘ ਅਤੇ ਗੁਰਪਾਲ ਸਿੰਘ, ਜੋ ਪਹਿਲਾਂ ਮਲੇਸ਼ੀਆ ਗਏ ਸਨ, ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿਚ ਸਨ। ਡੀ. ਜੀ. ਪੀ. ਨੇ ਕਿਹਾ ਕਿ ਥਾਣਾ ਗੇਟ ਹਕੀਮਾਂ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗਠਜੋੜ ਦਾ ਪੂਰੀ ਤਰਾਂ ਪਰਦਾਫਾਸ਼ ਕੀਤਾ ਜਾ ਸਕੇ ।

ਹਵਾਲਾ ਰਾਹੀਂ ਪਾਕਿਸਤਾਨ ਭੇਜੀ ਜਾਣੀ ਸੀ ਬਰਾਮਦ ਕੀਤੀ ਡਰੱਗ ਮਨੀ : ਸੀ. ਪੀ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ

ਪੁਲਸ ਕਮਿਸ਼ਨਰ (ਸੀ. ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ (Commissioner of Police (C.P.) Amritsar Gurpreet Singh Bhullar) ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਮੁਲਜ਼ਮ ਹਰਪ੍ਰੀਤ ਅਤੇ ਗੁਰਪਾਲ ਨੂੰ ਪਹਿਲਾਂ ਮੋਟਰਸਾਈਕਲ ਸਮੇਤ 220 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਮੁਲਜ਼ਮ ਹਰਪ੍ਰੀਤ ਅਤੇ ਗੁਰਪਾਲ ਦੇ ਖੁਲਾਸੇ ‘ਤੇ, ਪੁਲਸ ਟੀਮਾਂ ਨੇ ਨਿਰਧਾਰਤ ਸਥਾਨ ਤੋਂ 1.8 ਕਿਲੋਗ੍ਰਾਮ ਹੋਰ ਹੈਰੋਇਨ ਅਤੇ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਹਨ ।

ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਹਰਪ੍ਰੀਤ 2023 ਵਿੱਚ ਮਲੇਸ਼ੀਆ ਗਿਆ ਸੀ

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਹਰਪ੍ਰੀਤ 2023 ਵਿੱਚ ਮਲੇਸ਼ੀਆ ਗਿਆ ਸੀ (Accused Harpreet went to Malaysia in 2023)  ਅਤੇ 7 ਮਹੀਨਿਆਂ ਬਾਅਦ ਵਾਪਸ ਪਰਤਿਆ ਸੀ, ਜਦੋਂ ਕਿ ਗੁਰਪਾਲ 2022 ਵਿੱਚ ਮਲੇਸ਼ੀਆ ਗਿਆ ਸੀ ਅਤੇ 2023 ਵਿੱਚ ਵਾਪਸ ਆਇਆ ਸੀ । ਉਹ ਮਲੇਸ਼ੀਆ ਵਿੱਚ ਇੱਕ ਦੂਜੇ ਨੂੰ ਨਹੀਂ ਜਾਣਦੇ ਸਨ ਪਰ ਦੋਵੇਂ ਪਾਕਿਸਤਾਨ ਅਧਾਰਤ ਇੱਕ ਤਸਕਰ ਦੇ ਸੰਪਰਕ ਵਿਚ ਸੀ ਅਤੇ ਉਸਦੇ ਨਿਰਦੇਸ਼ਾਂ ‘ਤੇ ਉਨ੍ਹਾਂ (ਉਕਤ ਮੁਲਜ਼ਮਾਂ)ਨੂੰ ਖੇਪਾਂ ਉੱਪਲੱਬਧ ਹੋਈਆਂ ਸਨ ।

ਗੁਰਪਾਲ ਸਿੰਘ ਦੇ ਹੋਰ ਖੁਲਾਸੇ ‘ਤੇ, ਜਾਂਚ ਦੌਰਾਨ ਇੱਕ ਹੋਰ ਮੁਲਜ਼ਮ ਰਣਜੋਧ ਨੂੰ ਨਾਮਜ਼ਦ ਕੀਤਾ ਗਿਆ ਸੀ

ਸੀ. ਪੀ. ਨੇ ਕਿਹਾ ਕਿ ਗੁਰਪਾਲ ਸਿੰਘ ਦੇ ਹੋਰ ਖੁਲਾਸੇ ‘ਤੇ, ਜਾਂਚ ਦੌਰਾਨ ਇੱਕ ਹੋਰ ਮੁਲਜ਼ਮ ਰਣਜੋਧ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਸਨੂੰ ਦੋ ਪਿਸਤੌਲਾਂ ਅਤੇ 3.5 ਲੱਖ ਰੁਪਏ ਦੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ । ਉਹਨਾਂ ਕਿਹਾ ਕਿ ਇਹ ਡਰੱਗ ਮਨੀ ਤਸਕਰੀ ਦੇ ਵਪਾਰ ਨਾਲ ਸਬੰਧਤ ਸੀ, ਜਿਸਨੂੰ ਹਵਾਲਾ ਰਾਹੀਂ ਪਾਕਿਸਤਾਨ ਭੇਜਿਆ ਜਾਣਾ ਸੀ । ਇਸ ਸਬੰਧ ਵਿੱਚ ਪੁਲਸ ਸਟੇਸ਼ਨ ਗੇਟ ਹਕੀਮਾਂ ਅੰਮ੍ਰਿਤਸਰ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21-ਸੀ, 27-ਏ, 27-ਬੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ. ਆਈ. ਆਰ. ਨੰਬਰ 235 ਮਿਤੀ 30.08.25 ਤਹਿਤ ਕੇਸ ਦਰਜ ਕੀਤਾ ਗਿਆ ਹੈ ।

Read More : ਡਿਪੋਰਟੇਸ਼ਨ ਦੇ ਮੁੱਦੇ ‘ਤੇ DGP ਗੌਰਵ ਯਾਦਵ ਦਾ ਵੱਡਾ ਐਕਸ਼ਨ, ਚਾਰ ਮੈਂਬਰੀ ਕਮੇਟੀ ਦਾ ਕੀਤਾ ਗਠਨ

ਮਆਂਮਾਰ ਵਿਖੇ ਇੱਕ ਤੋਂ ਬਾਅਦ ਇਕ ਆਏ ਭੂਚਾਲ ਦੇ ਝਟਕੇ

0
Earth Quake

ਮਆਂਮਾਰ, 4 ਸਤੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਮੁਲਕ ਮਿਆਂਮਾਰ (Myanmar) ਵਿੱਚ ਭੂਚਾਲ ਦੇ ਝਟਕੇ ਲੱਗਣ ਨਾਲ ਇਕ ਵਾਰ ਫਿਰ ਮਆਂਮਾਰ ਪੂਰੀ ਤਰ੍ਹਾਂ ਹਿਲ ਗਿਆ ਹੈ ।

ਭੂਚਾਲ ਦੀ ਤੀਬਰਤਾ ਰਹੀ 4. 7

ਮਆਂਮਾਰ ਵਿਖੇ ਆਏ ਭੂਚਾਲ (Earthquake) ਦੇ ਝਟਕਿਆਂ ਦੀ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਰਫ਼ਤਾਰ 4.7 ਤੀਬਰਤਾ ਰਿਕਾਰਡ ਕੀਤੀ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 11:03 ਵਜੇ ਆਇਆ ਅਤੇ ਇਸਦੀ ਡੂੰਘਾਈ ਜ਼ਮੀਨ ਤੋਂ 120 ਕਿਲੋਮੀਟਰ ਹੇਠਾਂ ਦੱਸੀ ਗਈ ਹੈ । ਪਿਛਲੇ ਕੁਝ ਦਿਨਾਂ ਵਿੱਚ ਇਹ ਦੇਸ਼ ਵਿੱਚ ਆਇਆ ਤੀਜਾ ਭੂਚਾਲ ਹੈ, ਜਿਸ ਨੇ ਲੋਕਾਂ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ ।

24 ਘੰਟਿਆਂ ਵਿਚ ਆਇਆ ਦੂਸਰਾ ਵੱਡਾ ਝਟਕਾ

ਮਆਂਮਾਰ ਵਿਖੇ ਜੋ ਭੂਚਾਲ ਆਇਆ ਇਹ ਪਿਛਲੇ 24 ਘੰਟਿਆਂ ਵਿੱਚ ਆਇਆ ਦੂਜਾ ਵੱਡਾ ਝਟਕਾ ਹੈ । ਇਸ ਤੋਂ ਪਹਿਲਾਂ ਅੱਜ ਹੀ ਸਵੇਰੇ 9:52 ਵਜੇ 4.1 ਤੀਬਰਤਾ (4.1 magnitude) ਦਾ ਇੱਕ ਹੋਰ ਭੂਚਾਲ ਆਇਆ ਸੀ, ਜਿਸਦੀ ਡੂੰਘਾਈ 70 ਕਿਲੋਮੀਟਰ ਸੀ । ਬੁੱਧਵਾਰ ਨੂੰ ਵੀ 3.7 ਤੀਬਰਤਾ ਦਾ ਇੱਕ ਭੂਚਾਲ ਮਹਿਸੂਸ ਕੀਤਾ ਗਿਆ ਸੀ, ਜਿਸਦੀ ਡੂੰਘਾਈ ਜ਼ਮੀਨ ਤੋਂ ਸਿਰਫ਼ 10 ਕਿਲੋਮੀਟਰ ਹੇਠਾਂ ਸੀ ।

Read More :  ਭੂਚਾਲ ਦੇ ਝਟਕਿਆਂ ਨਾਲ ਹਿਲਾਇਆ ਤਾਈਵਾਨ

ਜ਼ਮੀਨ ਖਿਸਕਣ ਕਾਰਨ ਇਕ ਦੀ ਮੌਤ ਛੇ ਫਸੇ

0
Landslide

ਹਿਮਾਚਲ ਪ੍ਰਦੇਸ, 4 ਸਤੰਬਰ 2025 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh)  ਵਿਖੇ ਬਰਸਾਤ ਪੈਣ ਦੇ ਚਲਦਿਆਂ ਜ਼ਮੀਨ ਖਿਸਕਣ (Landslide)  ਕਾਰਨ ਜਿਥੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਉਥੇ ਛੇ ਵਿਅਕਤੀਆਂ ਦੇ ਫਸ ਜਾਣ ਦਾ ਸਮਾਚਾਰ ਹੈ ।

ਸੂਬੇ ਵਿੱਚ ਭਾਰੀ ਮੀਂਹ ਕਾਰਨ 5 ਰਾਸ਼ਟਰੀ ਰਾਜਮਾਰਗਾਂ ਸਮੇਤ 1359 ਸੜਕਾਂ ਬੰਦ

ਹਿਮਾਚਲ ਸੂਬੇ ਵਿੱਚ ਭਾਰੀ ਮੀਂਹ ਕਾਰਨ 5 ਰਾਸ਼ਟਰੀ ਰਾਜਮਾਰਗਾਂ ਸਮੇਤ 1359 ਸੜਕਾਂ ਬੰਦ ਹਨ (1359 roads including 5 national highways closed due to rain) । ਮੌਸਮ ਵਿਭਾਗ ਨੇ ਅੱਜ ਸਵੇਰੇ 10 ਵਜੇ ਤੱਕ ਕਿੰਨੌਰ, ਕੁੱਲੂ, ਮੰਡੀ, ਸ਼ਿਮਲਾ, ਸਿਰਮੌਰ ਅਤੇ ਸੋਲਨ ਜ਼ਿਲ੍ਹਿਆਂ ਵਿੱਚ ਇੱਕ ਜਾਂ ਦੋ ਥਾਵਾਂ `ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ ।

ਕਾਂਗੜਾ, ਕੁੱਲੂ, ਮੰਡੀ ਅਤੇ ਸਿਰਮੌਰ ਵਿੱਚ ਕੱਲ੍ਹ ਯੈਲੋ ਅਲਰਟ ਜਾਰੀ

ਕਾਂਗੜਾ, ਕੁੱਲੂ, ਮੰਡੀ ਅਤੇ ਸਿਰਮੌਰ ਵਿੱਚ ਕੱਲ੍ਹ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਇਸ ਮੌਨਸੂਨ ਸੀਜ਼ਨ ਵਿੱਚ ਸੂਬੇ ਵਿੱਚ ਆਮ ਨਾਲੋਂ 46 ਪ੍ਰਤੀਸ਼ਤ ਵੱਧ ਮੀਂਹ ਪਿਆ ਹੈ । 1 ਜੂਨ ਤੋਂ 2 ਸਤੰਬਰ ਤੱਕ ਆਮ ਮੀਂਹ 630.2 ਮਿਲੀਮੀਟਰ ਹੁੰਦਾ ਹੈ, ਪਰ ਇਸ ਵਾਰ 921.4 ਮਿਲੀਮੀਟਰ ਮੀਂਹ ਪਿਆ ਹੈ ।

Read More : ਸਿੱਕਮ ‘ਚ ਫੌਜੀ ਕੈਂਪ ‘ਤੇ ਜ਼ਮੀਨ ਖਿਸਕਣ ਕਾਰਨ 3 ਸੈਨਿਕ ਦੀ ਹੋਈ ਮੌਤ, 6 ਲਾਪਤਾ

ਢਾਂਡਾ ਨਿਓਲੀਵਾਲਾ ਨੇ ਰਿਲੀਜ਼ ਕੀਤਾ ਐਲਬਮ “ਕੋਹਰਾਮ” ਦਾ ਦੂਜਾ ਟਰੈਕ “ਟੈਂਸ਼ਨ”

0
Dhanda Neoliwala

ਚੰਡੀਗੜ੍ਹ, 4 ਸਤੰਬਰ 2025 : ਰਿਵਾਇਤੀ ਹਰਿਆਣਵੀ ਬੀਟਾਂ (Traditional Haryanvi beats) ਦੀ ਧੜਕਣ ਨੂੰ ਨਵੇਂ ਯੁੱਗ ਦੀ ਹਿਪ-ਹਾਪ ਪ੍ਰੋਡਕਸ਼ਨ ਨਾਲ ਜੋੜ ਕੇ, Tension ਇੱਕ ਐਸਾ ਕਮਰਸ਼ੀਅਲ ਬੈਂਗਰ ਬਣਿਆ ਜਿਸਨੂੰ ਅਣਡਿੱਠਾ ਕਰਨਾ ਮੁਸ਼ਕਲ ਸੀ ।

“ਕੋਹਰਾਮ” ਦੇ ਪਹਿਲੇ ਰਿਲੀਜ਼ ਦੀ ਕਾਮਯਾਬੀ ਤੋਂ ਬਾਅਦ, ਢਾਂਡਾ ਨਿਓਲੀਵਾਲਾ ਨੇ ਆਪਣਾ ਦੂਜਾ ਤਗੜਾ ਟਰੈਕ “ਟੈਂਸ਼ਨ” ਰਿਲੀਜ਼ ਕੀਤਾ

ਗਾਣੇ ਨੇ ਪਹਿਲੀ ਹੀ ਧੁਨ ਤੋਂ ਦਰਸ਼ਕਾਂ ਨੂੰ ਫੜ ਲਿਆ, ਆਪਣੀ ਕਸ਼ਿਸ਼ੀ ਰਿਥਮ ਅਤੇ ਧੰਦਾ ਨਿਓਲੀਵਾਲਾ ਦੇ ਬੇਮਿਸਾਲ ਲਿਰਿਕਲ ਸਟਾਈਲ ਨਾਲ । ਆਪਣੇ ਟ੍ਰੇਡਮਾਰਕ ਅੰਦਾਜ਼ ‘ਤੇ ਕਾਇਮ ਰਹਿੰਦੇ ਹੋਏ, ਉਸਨੇ ਤਗੜੀਆਂ ਵਰਸਾਂ ਅਤੇ ਇੱਕ ਐਸਾ ਕੋਰਸ ਦਿੱਤਾ ਜੋ ਹਰ ਕੋਈ ਗੁਣਗੁਣਾਉਣ ਤੋਂ ਰਹਿ ਨਹੀਂ ਸਕਿਆ ।

“ਟੈਂਸ਼ਨ” ਦਾ ਵੀਡੀਓ ਵੀ ਹਰਿਆਣਵੀ ਮਿਊਜ਼ਿਕ ਇੰਡਸਟਰੀ ਵਿੱਚ ਇੱਕ ਨਵਾਂ ਮਾਪਦੰਡ ਬਣ ਗਿਆ

“ਟੈਂਸ਼ਨ” (“Tension”) ਦਾ ਵੀਡੀਓ ਵੀ ਹਰਿਆਣਵੀ ਮਿਊਜ਼ਿਕ ਇੰਡਸਟਰੀ (Music industry) ਵਿੱਚ ਇੱਕ ਨਵਾਂ ਮਾਪਦੰਡ ਬਣ ਗਿਆ । ਆਰਮੀਨੀਆ ਵਿੱਚ ਸ਼ੂਟ ਹੋਇਆ ਇਹ ਵੀਡੀਓ ਇੱਕ ਫ੍ਰੈਸ਼, ਸਿਨੇਮੈਟਿਕ ਸਟਾਈਲ ਲੈ ਕੇ ਆਇਆ ਜੋ ਬੇਮਿਸਾਲ ਸੀ । ਧੰਦਾ ਹਮੇਸ਼ਾਂ ਹੀ ਟਰੈਂਡ ਸੈਟ ਕਰਦਾ ਆਇਆ ਹੈ, ਅਤੇ ਇਸ ਵਾਰੀ ਵੀ ਉਸਨੇ ਫੈਨਜ਼ ਨੂੰ ਉਹ ਕੁਝ ਦਿਖਾਇਆ ਜੋ ਉਹਨਾਂ ਨੇ ਪਹਿਲਾਂ ਕਦੇ ਨਹੀਂ ਵੇਖਿਆ ਸੀ ।

ਰਿਵਾਇਤੀ ਬੀਟਾਂ ਤੇ ਨਵੇਂ ਯੁੱਗ ਦੇ ਹਿਪ-ਹਾਪ ਦਾ ਬੇਮਿਸਾਲ ਮੇਲ!

“ਟੈਂਸ਼ਨ” ਮੇਰੇ ਦਿਲੋਂ ਸਿੱਧਾ ਗਲੀਆਂ ਲਈ ਸੀ । ਮੈਂ ਉਹ ਦੇਸੀ ਬੀਟਾਂ ਜੋ ਬਚਪਨ ਤੋਂ ਸੁਣਦਾ ਆ ਰਿਹਾ ਹਾਂ, ਉਹਨਾਂ ਨੂੰ ਆਪਣੇ ਖੂਨ ਵਿੱਚ ਦੌੜਦੇ ਹਿਪ-ਹਾਪ ਨਾਲ ਮਿਲਾਇਆ। ਖ਼ਿਆਲ ਸਿਰਫ਼ ਏਨਾ ਸੀ ਕਿ ਜਦੋਂ ਵੀ ਇਹ ਟਰੈਕ ਚੱਲੇ, ਤੁਹਾਡਾ ਟੈਂਸ਼ਨ ਦੂਰ ਹੋਵੇ, ਤੁਸੀਂ ਐਨਰਜੀ ਮਹਿਸੂਸ ਕਰੋ ਤੇ ਪਲ ਨੂੰ ਜੀਓ । ਜ਼ਿੰਦਗੀ ਦਾ ਮਜ਼ਾ ਲਓ– ਫੁੱਲ ਪਾਵਰ, ਬਿਨਾਂ ਬ੍ਰੇਕਾਂ ਦੇ!” ਧੰਦਾ ਨਿਓਲੀਵਾਲਾ ਨੇ ਆਪਣੇ ਇਸ ਬੈਂਗਰ ਬਾਰੇ ਕਿਹਾ ।

Read More : ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਗਾਇਕਾ ਦਾ ਹੋਇਆ ਦਿਹਾਂਤ