Home Blog Page 410

ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

0
Harjot bains

ਚੰਡੀਗੜ੍ਹ/ਨੰਗਲ, 2 ਸਤੰਬਰ 2025 : ਲਗਾਤਾਰ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਂਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ (Punjab Education and Information and Public Relations Minister) ਹਰਜੋਤ ਸਿੰਘ ਬੈਂਸ ਨੇ ਅੱਜ ਸਤਲੁਜ ਦਰਿਆ ਕੰਢੇ ਸਥਿਤ ਦਰਜਨ ਤੋਂ ਵੱਧ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਤਾਂ ਜੋ ਲੋੜਵੰਦ ਲੋਕਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾ ਸਕੇ ।

ਸਿੱਖਿਆ ਮੰਤਰੀ ਨੇ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਮੀਂਹ ਨਾਲ ਪ੍ਰਭਾਵਿਤ ਸਤਲੁਜ ਦਰਿਆ ਨੇੜਲੇ ਦਰਜਨ ਤੋਂ ਵੱਧ ਪਿੰਡਾਂ ਦਾ ਕੀਤਾ ਦੌਰਾ

ਭਾਰੀ ਮੀਂਹ ਦੇ ਬਾਵਜੂਦ ਬੈਂਸ ਨੇ ਕਿਸ਼ਤੀ ਅਤੇ ਮੋਟਰਸਾਈਕਲ ਰਾਹੀਂ ਰਾਹਤ ਕੈਂਪਾਂ ਅਤੇ ਹਰਸਾ ਬੇਲਾ, ਭਨਾਮ, ਭਲਾਣ, ਭੱਲੜੀ, ਨਾਂਗੜਾ, ਬੇਲਾ ਰਾਮਗੜ੍ਹ ਅਤੇ ਬੇਲਾ ਧਿਆਨੀ ਸਮੇਤ ਵੱਖ-ਵੱਖ ਪਿੰਡਾਂ ਤੱਕ ਪਹੁੰਚ ਕਰਕੇ ਪ੍ਰਬੰਧਾਂ ਦਾ ਜ਼ਾਇਜਾ ਲਿਆ । ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ, ਮੰਤਰੀ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਨ੍ਹਾਂ ਦੀ ਜਾਨ-ਮਾਲ ਦੀ ਰੱਖਿਆ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ ।

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ 30 ਤੋਂ ਵੱਧ ਰਾਹਤ ਕੈਂਪ ਸਥਾਪਤ : ਬੈਂਸ

ਹਰਜੋਤ ਸਿੰਘ ਬੈਂਸ (Harjot Singh Bains) ਨੇ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਡਾਕਟਰੀ ਸਹਾਇਤਾ, ਭੋਜਨ ਅਤੇ ਰੈਣ ਬਸੇਰਾ ਸਮੇਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 30 ਤੋਂ ਵੱਧ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ । ਸਿੱਖਿਆ ਮੰਤਰੀ ਨੇ ਯੂਥ ਕਲੱਬਾਂ ਅਤੇ ਮਹਿਲਾ ਮੰਡਲਾਂ ਸਮੇਤ ਸਥਾਨਕ ਸੰਗਠਨਾਂ ਨੂੰ ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ । ਉਨ੍ਹਾਂ ਨੇ ਨਹਿਰ ਦੇ ਕਿਨਾਰਿਆਂ ਦਾ ਵੀ ਜਾਇਜ਼ਾ ਲਿਆ ਅਤੇ ਪਾਣੀ ਦੀ ਖਾਰ ਪੈਣ ਨਾਲ ਹੋਣ ਵਾਲੇ ਸੰਭਾਵੀ ਨੁਕਸਾਨ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਰਾਹਤ ਕੇਂਦਰ ਕਾਰਜਸ਼ੀਲ ਹਨ ਅਤੇ ਸਾਵਧਾਨੀ ਦੇ ਉਪਾਅ ਵਜੋਂ ਸੰਵੇਦਨਸ਼ੀਲ ਖੇਤਰਾਂ ਦੇ ਵਸਨੀਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ-ਬਰ-ਤਿਆਰ ਹਨ ।

ਬੈਂਸ ਨੇ ਨਾਗਰਿਕਾਂ ਨੂੰ ਸ਼ਾਂਤ ਰਹਿਣ, ਅਫਵਾਹਾਂ ਤੋਂ ਬਚਣ ਅਤੇ ਰਾਹਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ । ਉਨ੍ਹਾਂ ਕਿਹਾ ਕਿ ਐਮਰਜੈਂਸੀ ਜਾਂ ਕਿਸੇ ਸਹਾਇਤਾ ਲਈ ਸ੍ਰੀ ਆਨੰਦਪੁਰ ਸਾਹਿਬ ਦੇ ਵਸਨੀਕ ਕੰਟਰੋਲ ਰੂਮ ਨੰਬਰ 87279-62441 ‘ਤੇ ਸੰਪਰਕ ਕਰ ਸਕਦੇ ਹਨ ।

Read More : ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ‘ਚ ਤਰਸ ਦੇ ਅਧਾਰ ‘ਤੇ 27 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

0
Doctor Balbeer singh

ਚੰਡੀਗੜ੍ਹ, 2 ਸਤੰਬਰ 2025 : ਸਿਹਤ ਤੇ ਪਰਿਵਾਰ ਭਲਾਈ ਮੰਤਰੀ (Minister of Health and Family Welfare) ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਮੁਹਿੰਮ ਦੀ ਅਗਵਾਈ ਕਰਦਿਆਂ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਾਮਬੰਦੀ, ਇਲਾਜ ਅਤੇ ਬਿਮਾਰੀਆਂ ਦੀ ਰੋਕਥਾਮ ‘ਤੇ ਕੇਂਦ੍ਰਿਤ ਬਹੁ-ਪੱਖੀ ਰਣਨੀਤੀ ਅਪਣਾਈ ਹੈ । ਇਸ ਵਿੱਚ 818 ਟੀਮਾਂ, ਜਿਨ੍ਹਾਂ ਵਿੱਚ 458 ਰੈਪਿਡ ਰਿਸਪਾਂਸ ਟੀਮਾਂ ਅਤੇ 360 ਮੋਬਾਈਲ ਮੈਡੀਕਲ ਟੀਮਾਂ ਸ਼ਾਮਲ ਹਨ, ਜ਼ਰੂਰੀ ਦਵਾਈਆਂ ਨਾਲ ਪੂਰੀ ਤਰ੍ਹਾਂ ਲੈੱਸ ਹਨ ।

ਹਜ਼ਾਰਾਂ ਲੋਕਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ

ਉਨ੍ਹਾਂ ਦੱਸਿਆ ਕਿ ਸਾਡਾ ਟੀਚਾ ਸੂਬੇ ਦੇ ਹਰੇਕ ਵਿਅਕਤੀ ਤੱਕ ਡਾਕਟਰੀ ਸਹੂਲਤ ਦੇਣਾ ਯਕੀਨੀ ਬਣਾਉਣਾ ਹੈ ਅਤੇ ਅਸੀਂ ਇਸ ਵਾਅਦੇ ਨੂੰ ਪੂਰਾ ਕਰ ਰਹੇ ਹਾਂ। ਉਹਨਾਂ ਅੱਗੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਅਤੇ ਆਸਰਾ ਘਰਾਂ ਵਿੱਚ ਰੋਜ਼ਾਨਾ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨਿਰਵਿਘਨ ਇਲਾਜ ਪ੍ਰਦਾਨ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਅੱਜ ਤੱਕ 962 ਕੈਂਪ ਲਗਾਏ ਗਏ ਹਨ (962 camps have been set up), ਜਿੱਥੇ 31,876 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ ਅਤੇ ਦਸਤ, ਗੈਸਟਰੋਐਂਟਰਾਈਟਿਸ, ਸ਼ੂਗਰ, ਹਾਈਪਰਟੈਨਸ਼ਨ, ਚਮੜੀ ਅਤੇ ਅੱਖਾਂ ਦੀ ਐਲਰਜੀ, ਅਤੇ ਕੁੱਤਿਆਂ ਦੇ ਕੱਟਣ ਸਮੇਤ ਕਈ ਬਿਮਾਰੀਆਂ ਦਾ ਇਲਾਜ ਕੀਤਾ ਗਿਆ ਹੈ । ਸਿਹਤ ਟੀਮਾਂ ਗਰਭਵਤੀ ਔਰਤਾਂ ਦੀ ਮੌਕੇ ‘ਤੇ ਹੀ ਜਾਂਚ ਕਰਕੇ ਉਨ੍ਹਾਂ ਨੂੰ ਵੀ ਤਰਜੀਹ ਦੇ ਰਹੀਆਂ ਹਨ ।

424 ਐਂਬੂਲੈਂਸਾਂ ਕਾਰਜਸ਼ੀਲ ਅਤੇ ਡਾਕਟਰ ਮੋਹਰੀ ਕਤਾਰ ਵਿੱਚ ਤਾਇਨਾਤ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਕੋਲ ਸੰਕਟ ਨਾਲ ਨਜਿੱਠਣ ਲਈ ਇੱਕ ਮਜ਼ਬੂਤ ਪ੍ਰਣਾਲੀ ਹੈ । ਸੂਬੇ ਕੋਲ ਹੜ੍ਹ ਰਾਹਤ ਲਈ ਵਿਸ਼ੇਸ਼ ਤੌਰ ‘ਤੇ ਪਹਿਲਾਂ ਤੋਂ ਚੁਣੀਆਂ ਗਈਆਂ 66 ਜ਼ਰੂਰੀ ਦਵਾਈਆਂ ਅਤੇ 21 ਵਸਤਾਂ ਦਾ ਲੋੜੀਂਦਾ ਸਟਾਕ ਉਪਲਬਧ ਹੈ । ਇਸ ਤੋਂ ਇਲਾਵਾ ਜ਼ਿਲ੍ਹਿਆਂ ਨੂੰ ਵੱਖਰੇ ਫੰਡ ਅਲਾਟ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਹਸਪਤਾਲ ਜ਼ਰੂਰੀ ਦਵਾਈਆਂ ਖਰੀਦ ਸਕੇ ਅਤੇ ਨਿਰਵਿਘਨ ਸਿਹਤ ਸੇਵਾਵਾਂ ਮੁਹੱਈਆ ਕਰਵਾ ਸਕੇ ।

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ 11,103 ਤੋਂ ਵੱਧ ਆਸ਼ਾ ਵਰਕਰ ਘਰ-ਘਰ ਜਾ ਕੇ ਦਵਾਈਆਂ ਵੰਡ ਰਹੀਆਂ ਹਨ

ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਸਰਗਰਮ ਉਪਾਵਾਂ ਨੂੰ ਉਜਾਗਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ 11,103 ਤੋਂ ਵੱਧ ਆਸ਼ਾ ਵਰਕਰ ਘਰ-ਘਰ ਜਾ ਕੇ ਦਵਾਈਆਂ ਵੰਡ ਰਹੀਆਂ ਹਨ ਅਤੇ ਪਾਣੀ ਅਤੇ ਵੈਕਟਰ-ਬੋਰਨ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾ ਰਹੀਆਂ ਹਨ । ਉਹ ਗਰਭਵਤੀ ਔਰਤਾਂ ਦੀ ਨਿਗਰਾਨੀ ਅਤੇ ਦੇਖਭਾਲ ਨੂੰ ਵੀ ਤਰਜੀਹ ਦੇ ਰਹੀਆਂ ਹਨ ਅਤੇ ਇਹ ਯਕੀਨੀ ਬਣਾ ਰਹੀਆਂ ਹਨ ਕਿ ਨਿਯਮਤ ਟੀਕਾਕਰਨ ਸਮਾਂ-ਸਾਰਣੀ ਵਿੱਚ ਵਿਘਨ ਨਾ ਪਵੇ ।

ਮੈਡੀਕਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਿਹਤ ਵਿਭਾਗ ਨੇ 170 ਐਂਬੂਲੈਂਸਾਂ ਤਾਇਨਾਤ ਕੀਤੀਆਂ ਹਨ

ਮੈਡੀਕਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਿਹਤ ਵਿਭਾਗ ਨੇ 170 ਐਂਬੂਲੈਂਸਾਂ ਤਾਇਨਾਤ ਕੀਤੀਆਂ ਹਨ । ਇਸ ਬੇੜੇ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐਮ. ਏ.), ਨਰਸਿੰਗ ਕਾਲਜਾਂ ਅਤੇ ਗੈਰ-ਸਰਕਾਰੀ ਸੰਗਠਨਾਂ, ਜਿਨ੍ਹਾਂ ਨੇ 254 ਹੋਰ ਪੂਰੀ ਤਰ੍ਹਾਂ ਲੈਸ ਐਂਬੂਲੈਂਸਾਂ ਮੁਹੱਈਆ ਕਰਵਾਈਆਂ ਹਨ, ਦੇ ਸਮਰਥਨ ਨਾਲ ਹੋਰ ਵਧਾਇਆ ਗਿਆ ਹੈ ।

ਪੰਜ ਗਰਭਵਤੀ ਔਰਤਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ ਹੈ

ਡਾ. ਬਲਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਕੁੱਲ 424 ਐਂਬੂਲੈਂਸਾਂ ਕਾਰਜਸ਼ੀਲ ਕਰਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰੇਕ ਸਮੇਂ ਡਾਕਟਰੀ ਸਹਾਇਤਾ ਉਪਲਬਧ ਹੋਵੇ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ (District Gurdaspur) ਵਿੱਚ ਦੋ ਵਿਸ਼ੇਸ਼ ਕਿਸ਼ਤੀ ਐਂਬੂਲੈਂਸਾਂ ਅਤੇ ਗਰਭਵਤੀ ਔਰਤਾਂ ਸਮੇਤ ਗੰਭੀਰ ਮਰੀਜ਼ਾਂ ਦੀ ਐਮਰਜੈਂਸੀ ਏਅਰਲਿਫਟ ਲਈ ਇੱਕ ਹੈਲੀਕਾਪਟਰ ਤਾਇਨਾਤ ਹੈ । ਹੁਣ ਤੱਕ ਪੰਜ ਗਰਭਵਤੀ ਔਰਤਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ ਹੈ ਅਤੇ ਸਮੇਂ ਸਿਰ ਡਾਕਟਰੀ ਦੇਖਭਾਲ ਪ੍ਰਦਾਨ ਕੀਤੀ ਗਈ ਹੈ ।

ਸਿਹਤ ਮੰਤਰੀ ਨੇ ਕਿਹਾ ਕਿ 322 ਨਵੇਂ ਮੈਡੀਕਲ ਅਫਸਰ ਨਿਯੁਕਤ ਕੀਤੇ ਗਏ ਹਨ

ਫਰੰਟ-ਲਾਈਨ ਟੀਮਾਂ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ 322 ਨਵੇਂ ਮੈਡੀਕਲ ਅਫਸਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 138 ਨੂੰ ਵਿਸ਼ੇਸ਼ ਤੌਰ ‘ਤੇ 7 ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਨਿਯੁਕਤ ਕੀਤਾ ਗਿਆ ਹੈ । ਇਹ ਅਫਸਰ ਮੋਬਾਈਲ ਟੀਮਾਂ ਅਤੇ ਐਂਬੂਲੈਂਸ ਸੇਵਾਵਾਂ ਦੀ ਅਗਵਾਈ ਕਰਨਗੇ, ਮੈਡੀਕਲ ਕੈਂਪਾਂ ਦਾ ਪ੍ਰਬੰਧ ਕਰਨਗੇ ਅਤੇ ਸੰਭਾਵੀ ਬਿਮਾਰੀਆਂ ਦੇ ਫੈਲਾਅ ਦੀ ਨਿਗਰਾਨੀ ਕਰਨਗੇ ।

ਡਾ. ਬਲਬੀਰ ਸਿੰਘ ਨੇ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ

ਮੰਤਰੀ ਨੇ ਭਾਈਵਾਲ ਸੰਗਠਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਮਦਦ ਲਈ ਅੱਗੇ ਆਉਣ ਵਾਲੇ ਆਈ. ਐਮ. ਏ. ਪੰਜਾਬ, ਨਰਸਿੰਗ ਕਾਲਜਾਂ, ਨਿੱਜੀ ਹਸਪਤਾਲਾਂ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸਮਰਥਨ ਲਈ ਧੰਨਵਾਦੀ ਹਾਂ । ਇਹ ਭਾਈਵਾਲੀ ਸਮੁੱਚੇ ਭਾਈਚਾਰੇ ਦੇ ਸੰਕਲਪ ਨੂੰ ਦਰਸਾਉਂਦੀ ਹੈ । ਡਾ. ਬਲਬੀਰ ਸਿੰਘ ਨੇ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ । ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਅਣਥੱਕ ਮਿਹਨਤ ਕਰ ਰਹੀ ਹੈ । ਸਾਡੀਆਂ ਟੀਮਾਂ ਨਿਰਵਿਘਨ ਸਿਹਤ ਸੰਭਾਲ ਅਤੇ ਰੋਕਥਾਮ ਸੇਵਾਵਾਂ ਪ੍ਰਦਾਨ ਕਰਨ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਅਸੀਂ ਹਰ ਨਾਗਰਿਕ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਅਸੀਂ ਤੁਹਾਡੇ ਨਾਲ ਖੜ੍ਹੇ ਹਾਂ ਅਤੇ ਇਸ ਸੰਕਟ ਦਾ ਪੂਰੀ ਤਰ੍ਹਾਂ ਹੱਲ ਹੋਣ ਤੱਕ ਹਰ ਸੰਭਵ ਰਾਹਤ ਪ੍ਰਦਾਨ ਕਰਦੇ ਰਹਾਂਗੇ ।

Read More : ਪੰਜਾਬ ਸਰਕਾਰ ਸੰਕਟ ਦੀ ਘੜ੍ਹੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ : ਡਾ. ਬਲਬੀਰ ਸਿੰਘ

ਕੁਦਰਤੀ ਕਰੋਪੀ ਸਮੇਂ ਲੋਕਾਂ ਨੇ ਦਿੱਤਾ ਇੱਕਜੁੱਟਤਾ ਦਾ ਸੁਨੇਹਾ : ਗੁਰਦੇਵ ਸਿੰਘ ਦੇਵ ਮਾਨ

0
Gurdev Singh Dev Mann

ਭਾਦਸੋਂ, 2 ਸਤੰਬਰ 2025 : ਬੀਤੇ ਕੁਝ ਦਿਨਾਂ ਤੋਂ ਸੂਬੇ ਅੰਦਰ ਭਾਰੀ ਮੀਂਹ (Heavy rain in the state) ਤੋਂ ਬਾਅਦ ਆਏ ਹੜ੍ਹਾਂ ਨਾਲ ਮਾਝਾ ਖੇਤਰ `ਚ ਹੋਏ ਭਾਰੀ ਨੁਕਸਾਨ ਦੇ ਚਲਦਿਆਂ ਨਾਭਾ ਹਲਕੇ ਦੇ ਨਗਰ ਭਾਦਸੋਂ ਤੋਂ ਹੜ੍ਹ ਪੀੜਤ ਬੇਜ਼ਬਾਨ ਪਸ਼ੂਆਂ ਵਾਸਤੇ ਚਾਰੇ ਦੀਆਂ ਗੱਠਾਂ ਦਾ ਟਰੱਕ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਰਵਾਨਾ ਕੀਤਾ ਗਿਆ ।

ਭਾਦਸੋਂ ਨਗਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਸਮਗਰੀ ਭੇਜੀ

ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ (MLA Gurdev Singh Dev Mann) ਨੇ ਕਿਹਾ ਕਿ ਇਹ ਮਦਦ ਭਾਦਸੋਂ ਦੇ ਪੰਚਾਇਤ ਦੇ ਕੌਂਸਲਰਾਂ, ਦੁਕਾਨਦਾਰ ਵਰਗ, ਨਗਰ, ਟਰੱਕ ਯੂਨੀਅਨ ਅਤੇ ਪਤਵੰਤਿਆਂ ਵੱਲੋਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਾਂਝੇ ਤੌਰ ਤੇ ਭੇਜੀ ਜਾ ਰਹੀ ਹੈ । ਇਸ ਤੋਂ ਇਲਾਵਾ ਪਟਿਆਲਾ ਦੇ ਦਾਨੀ ਸੱਜਣ ਵੱਲੋਂ ਸੇਬਾਂ ਦੀਆਂ ਪੇਟੀਆਂ (Apple crates) ਦੀ ਸੇਵਾ ਕੀਤੀ ਗਈ ਹੈ ਜੋ ਇਸ ਟਰੱਕ ਨਾਲ ਰਾਜਾਸਾਂਸੀ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਲਈ ਰਵਾਨਾ ਕੀਤੀ ਗਈਆਂ ਹਨ । ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜੀ ਹੈ ਤੇ ਸਰਕਾਰ ਦੀ ਸਮੁੱਚੀ ਮਸ਼ੀਨਰੀ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ ।

ਪੰਜਾਬ ਸਰਕਾਰ ਮੁਸ਼ਕਲ ਦੀ ਘੜੀ ’ਚ ਲੋਕਾਂ ਨਾਲ ਖੜੀ : ਵਿਧਾਇਕ

ਉਨ੍ਹਾਂ ਕਿਹਾ ਕਿ ਭਾਦਸੋਂ ਤੋਂ ਰਾਹਤ ਸਮਗਰੀ (Relief materials) ਦਾ ਇੱਕ ਟਰੱਕ ਅਗਲੇ ਦੋ ਦਿਨਾਂ ਅੰਦਰ ਹੋਰ ਰਵਾਨਾ ਹੋਵੇਗਾ, ਜਿਸ ਤੋਂ ਇਲਾਵਾ ਨਾਭਾ ਤੋਂ ਚਾਰ ਦੇ ਕਰੀਬ ਟਰੱਕ ਰਾਹਤ ਸਮਗਰੀ ਲੈ ਕੇ ਜਲਦ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਸਾਨੂੰ ਮਿੱਲ ਜੁੱਲ ਕੇ ਮਦਦ ਲਈ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਪੰਜਾਬੀਆਂ ਨੇ ਇਕ ਦੂਸਰੇ ਦੀ ਮਦਦ ਕਰਕੇ ਇਸ ਮੁਸ਼ਕਲ ਘੜੀ ਵਿੱਚ ਇੱਕਜੁੱਟਤਾ ਦਾ ਸੁਨੇਹਾ ਦਿੱਤਾ ਹੈ ।

ਵੱਖ-ਵੱਖ ਸਮਾਜ ਸੇਵੀਆਂ ਨੇ ਕੀਤਾ ਧੰਨਵਾਦ

ਇਸ ਦੌਰਾਨ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਸੁਦਰਸ਼ਨ ਗੁਪਤਾ, ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ, ਸੈਂਕੀ ਸਿੰਗਲਾ ਪ੍ਰਧਾਨ, ਬੱਬੀ ਰੰਘੇੜੀ ਜਰਨਲ ਸਕੱਤਰ ਵਪਾਰ ਮੰਡਲ ਨੇ ਵਪਾਰੀ ਵਰਗ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਹੋਰ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇੱਕਜੁੱਟ ਹੋ ਕੇ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਇਆ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਮਨਪ੍ਰੀਤ ਸਿੰਘ ਕਰਤਾਰ ਕੰਬਾਈਨ, ਸੰਜੀਵ ਸੂਦ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਯੂਥ ਵਿਕਾਸ ਬੋਰਡ, ਬੱਬੀ ਰੰਘੇੜੀ ਪ੍ਰਧਾਨ ਸਵਰਨਕਾਰ ਯੂਨੀਅਨ, ਚਰਨਜੀਤ ਸਿੰਘ ਰਿੰਪੀ, ਸਤਨਾਮ ਸਿੰਘ ਖ਼ਾਲਸਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਸੁਖਜਿੰਦਰ ਸਿੰਘ ਟੌਹੜਾ ਪ੍ਰਧਾਨ ਟਰੱਕ ਯੂਨੀਅਨ,ਕਮਲਪ੍ਰੀਤ ਸਿੰਘ ਭਾਦਸੋਂ, ਲਾਡੀ ਖੱਟੜਾ, ਰਜਿੰਦਰ ਖਨੌੜਾ, ਨਿਤਿਨ ਗੁਪਤਾ, ਦਲਜੀਤ ਸਿੰਘ ਟਿਵਾਣਾ ਰਾਇਮਲ ਮਾਜਰੀ, ਨਿਰਭੈ ਸਿੰਘ ਘੁੰਡਰ, ਭੁਪਿੰਦਰ ਸਿੰਘ ਕੱਲਰਮਾਜਰੀ, ਜਸਵੀਰ ਸਿੰਘ ਸ਼ਿੰਦਾ ਵੀ ਹਾਜ਼ਰ ਸਨ ।

Read More : ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਪਹੁੰਚਾਇਆ : ਹਰਦੀਪ ਮੁੰਡੀਆਂ

ਤੇਜਿੰਦਰ ਮਹਿਤਾ ਨੇ ਲਿਆ ਵੱਡੀ ਨਦੀ ਦਾ ਜਾਇਜ਼ਾ

0
Tejinder Mehta

ਪਟਿਆਲਾ, 2 ਸਤੰਬਰ 2025 : ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ (District Planning Board Chairman Tejinder Mehta) ਨੇ ਵੱਡੀ ਨਦੀ ਤੇ ਪਹੁੰਚਕੇ ਹਾਲਾਤ ਦਾ ਜਾਇਜ਼ਾ ਲਿਆ ।

ਲੋਕਾਂ ਨੂੰ ਵਹਿਮਾਂ ‘ਚ ਪਾਉਣ ਵਾਲਾ ਸ਼ਾਹੀ ਪਰਿਵਾਰ ਹੁਣੇ ਚੜਾ ਲਵੇ ਨੱਥ ਚੂੜਾ

ਉਨ੍ਹਾਂ ਮੌਕੇ ਤੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫ਼ੋਨ ਕਰਕੇ ਪਟਿਆਲਾ ਸ਼ਹਿਰ ਨੂੰ ਹੜ ਤੋਂ ਬਚਾਉਣ (To protect from floods) ਲਈ ਹਰ ਸੰਭਵ ਯਤਨ ਕਰਨ ਦੀ ਤਾਕੀਦ ਕੀਤੀ । ਨਾਲ ਹੀ ਸ਼ਾਹੀ ਪਰਿਵਾਰ ਤੇ ਸਖ਼ਤ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਹਿਮਾਂ-ਭਰਮਾਂ ਵਿੱਚ ਪਾ ਕੇ ਵੋਟ ਬਟੋਰਨ ਵਾਲਿਆਂ ਨੂੰ ਚਾਹੀਦਾ ਹੈ ਕਿ ਹੁਣੇ ਹੀ ਆਕੇ ਆਪਣੀ ਪਰਿਵਾਰਕ ਰਸਮ ਅਦਾ ਕਰ ਲੈਣ। ਕਿਉਂਕਿ ਸਰਕਾਰ ਪਟਿਆਲਾ ਨੂੰ ਹੜ੍ਹ ਤੋਂ ਬਚਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ, ਹੜ੍ਹ ਆਉਣ ਦੀ ਕੋਈ ਸੰਭਾਵਨਾ ਨਹੀਂ। ਬਾਅਦ ਵਿੱਚ ਨੱਥ-ਚੂੜਾ ਚੜ੍ਹਾਕੇ ਪਟਿਆਲਾ ਵਾਸੀਆਂ ਦੀ ਹਮਦਰਦੀ ਲੈਣ ਦਾ ਉਨ੍ਹਾਂ ਨੂੰ ਮੌਕਾ ਨਹੀਂ ਮਿਲਣਾ ।

ਨਦੀ ਵਿੱਚ ਪਿੱਛੋਂ ਰੁੜ ਕੇ ਆ ਰਹੀ ਜਲ-ਬੂਟੀ ਨੂੰ ਲਗਾਤਾਰ ਮਸ਼ੀਨਾਂ ਨਾਲ ਕੱਢਣ ਦਾ ਕੰਮ ਜਾਰੀ ਹੈ

ਉਨ੍ਹਾਂ ਕਿਹਾ ਕਿ ਨਦੀ ਵਿੱਚ ਪਿੱਛੋਂ ਰੁੜ ਕੇ ਆ ਰਹੀ ਜਲ-ਬੂਟੀ ਨੂੰ ਲਗਾਤਾਰ ਮਸ਼ੀਨਾਂ ਨਾਲ ਕੱਢਣ ਦਾ ਕੰਮ ਜਾਰੀ ਹੈ (The work of removing aquatic weeds with machines is ongoing.) । ਮੰਤਰੀ ਅਤੇ ਐਮ. ਐਲ. ਏ. ਸਾਹਿਬਾਨ ਤੋਂ ਲੈਕੇ ਪਾਰਟੀ ਦੇ ਵਰਕਰ ਤੱਕ ਹਰ ਪਲ ਸਥਿਤੀ ਤੇ ਨਿਗ੍ਹਾ ਰੱਖ ਰਹੇ ਹਨ । ਇਸ ਲਈ ਪਟਿਆਲਾ ਵਾਸੀਆਂ ਨੂੰ ਘਬਰਾਉਣ ਅਤੇ ਅਫਵਾਹਾਂ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਤੇ ਉਨ੍ਹਾਂ ਦੇ ਨਾਲ ਜਿਲ੍ਹਾ ਸਕੱਤਰ ਅਮਿਤ ਡਾਬੀ, ਜਿਲ੍ਹਾ ਖਜ਼ਾਨਚੀ ਤੇ ਬਲਾਕ ਪ੍ਰਧਾਨ ਮੁਖਤਿਆਰ ਸਿੰਘ ਗਿੱਲ, ਸੋਸ਼ਲ ਮੀਡੀਆ ਇੰਚਾਰਜ ਸੁਮਿਤ ਟਕੇਜਾ, ਬਲਾਕ ਪ੍ਰਧਾਨ ਰੂਬੀ ਭਾਟੀਆ , ਸੁਸ਼ੀਲ ਮਿੱਡਾ, ਅਮਰਜੀਤ ਸਿੰਘ ਅਰੋੜਾ, ਅਮਨ ਬਾਂਸਲ, ਨੋਜਵਾਨ ਆਗੂ ਸੁਰਿੰਦਰ ਸਿੰਘ ਨਿੱਕੂ ਅਤੇ ਹੋਰ ਪਤਵੰਤੇ ਲੋਕ ਹਾਜ਼ਰ ਸਨ ।

Read More : ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਜ਼ਿਲ੍ਹੇ ਵਿੱਚ ਘੱਗਰ ਵਿੱਚ ਪਾਣੀ ਦਾ ਪੱਧਰ ਕੰਟਰੋਲ ਵਿੱਚ : ਡੀ. ਸੀ. ਕੋਮਲ ਮਿੱਤਲ

0
DC Komal Mittal

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਸਤੰਬਰ 2025 : ਡਿਪਟੀ ਕਮਿਸ਼ਨਰ ਕੋਮਲ ਮਿੱਤਲ (Deputy Commissioner Komal Mittal) ਨੇ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਜਾਂ ਅਸਹਿਜ ਹੋਣ ਦੀ ਲੋੜ ਨਹੀਂ ਹੈ ।

ਲੋਕਾਂ ਨੂੰ ਬਰਸਾਤ ਦੌਰਾਨ ਬਰਸਾਤੀ ਨਾਲਿਆਂ ਅਤੇ ਕਾਜ਼ਵੇਅ ਤੋਂ ਦੂਰ ਰਹਿਣ ਦੀ ਅਪੀਲ

ਉਨ੍ਹਾਂ ਕਿਹਾ ਕਿ ਅਧਿਕਾਰਿਕ ਸੂਚਨਾ ਤੋਂ ਬਿਨਾਂ ਕਿਸੇ ਵੀ ਅਫ਼ਵਾਹ ਤੇ ਵਿਸ਼ਵਾਸ਼ ਨਾ ਕੀਤਾ ਜਾਵੇ । ਉਨ੍ਹਾਂ ਦੱਸਿਆ ਕਿ ਘੱਗਰ ਨਦੀ ਵਿੱਚ ਅੱਜ ਪਾਣੀ ਦਾ ਪੱਧਰ 6000 ਕਿਊਸਕ ਹੈ ਜੋ ਕਿ ਫੁੱਲ ਸਮਰੱਥਾ 70000 ਕਿਊਸਕ ਤੋਂ ਘੱਟ ਹੈ ਅਤੇ ਅੱਜ ਵਰਖਾ ਵੀ ਜ਼ਿਆਦਾ ਨਹੀਂ ਹੋਈ ਤੇ ਸੁਖਨਾ ਝੀਲ ਦੇ ਫਲੱਡ ਗੇਟ ਵੀ ਨਹੀਂ ਖੋਲ੍ਹੇ ਜਾਣ ਕਰਕੇ, ਕਿਸੇ ਵੀ ਤਰ੍ਹਾਂ ਦੀ ਕੋਈ ਜ਼ਿਆਦਾ ਪਾਣੀ ਦੇ ਵਹਾਅ ਦੀ ਸੰਭਾਵਨਾ ਨਹੀਂ ਹੈ ।

ਕਿਸੇ ਵੀ ਮੁਸ਼ਕਿਲ ਦੀ ਘੜੀ ਵਿੱਚ ਜ਼ਿਲ੍ਹੇ ਦੇ ਕੰਟਰੋਲ ਰੂਮਾਂ ਤੇ ਤੁਰੰਤ ਸੰਪਰਕ ਕਰਨ ਲਈ ਆਖਿਆ

ਉਨ੍ਹਾਂ ਕਿਹਾ ਕਿ ਉਹ ਖੁਦ ਸਾਰੇ ਪ੍ਰਸ਼ਾਸਨਿਕ ਅਮਲੇ ਤੇ ਇੰਜੀਨੀਅਰਿੰਗ ਟੀਮ ਨਾਲ ਘੱਗਰ ਅਤੇ ਸੁਖਨਾ ਚੋਅ (Ghaggar and Sukhna Chow) ਦੇ ਦੌਰੇ ਕਰ ਰਹੇ ਹਨ ਤੇ ਜਿੱਥੇ ਕੋਈ ਬੰਨ੍ਹ ਜਾਂ ਕਿਨਾਰਾ ਕਮਜ਼ੋਰ ਵਿਖਾਈ ਦਿੰਦਾ ਹੈ ਤਾਂ ਉਸ ਦੀ ਤੁਰੰਤ ਮੁਰੰਮਤ ਦੇ ਹੁਕਮ ਕੀਤੇ ਗਏ ਹਨ । ਡੀ. ਸੀ. ਕੋਮਲ ਮਿੱਤਲ ਨੇ ਦਸਿਆ ਕਿ ਜ਼ਿਲ੍ਹੇ ਚ ਬਰਸਾਤੀ ਪਾਣੀ ਕਰਕੇ ਜੋ ਸੜਕਾਂ ਟੁੱਟੀਆਂ ਹਨ, ਉਨ੍ਹਾਂ ਦੀ ਰਿਪੇਅਰ ਦੇ ਅਨੁਮਾਨ ਬਣਾਏ ਜਾ ਰਹੇ ਹਨ ਤਾਂ ਜੋ ਜਲਦ ਮੁਰੰਮਤ ਕੀਤੀ ਜਾ ਸਕੇ, ਖਾਸਕਰ ਲਾਂਡਰਾਂ-ਖਰੜ ਸੜਕ ਦੀ ਮੰਦਹਾਲੀ ਵੱਲ ਗੌਰ ਕਰਦਿਆਂ, ਉਹ ਖੁਦ ਵੀ ਮੌਕੇ ਤੇ ਜਾ ਕੇ ਆਏ ਹਨ ।

ਅਧਿਕਾਰਿਕ ਸੂਚਨਾ ਤੋਂ ਬਿਨਾਂ ਕਿਸੇ ਵੀ ਅਫਵਾਹ ਤੇ ਯਕੀਨ ਨਾ ਕੀਤਾ ਜਾਵੇ

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਰਸਾਤ ਦੌਰਾਨ ਜ਼ਿਆਦਾ ਵਹਾਅ ਕਾਰਨ ਜਿਨ੍ਹਾਂ ਛੋਟੀਆਂ ਪੁਲੀਆਂ ਅਤੇ ਚੋਈਆਂ ਵਿੱਚ ਵਹਾਅ ਵਿੱਚ ਰੁਕਾਵਟ ਬਣੀ ਹੈ, ਉਨ੍ਹਾਂ ਨੂੰ ਵੀ ਖੋਲ੍ਹਿਆ ਜਾ ਰਿਹਾ ਹੈ । ਇਸ ਤੋਂ ਇਲਾਵਾ ਚੱਪੜ ਚਿੜੀ ਚੋਅ ਦੀ ਵੀ ਸਫ਼ਾਈ ਕਰਵਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ, ਖਾਸਕਰ ਨੀਵੇਂ ਇਲਾਕਿਆਂ ਦੇ ਵਸਨੀਕਾਂ, ਨੂੰ ਬਰਸਾਤਾਂ ਦੌਰਾਨ, ਬਰਸਾਤੀ ਨਾਲਿਆਂ/ਚੋਆਂ ਅਤੇ ਕਾਜ਼ਵੇਅ ਤੋਂ ਦੂਰ ਰਹਿਣ ਲਈ ਅਪੀਲ ਕੀਤੀ ।

ਉਨ੍ਹਾਂ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੇ ਘਬਰਾਹਟ ਤੋਂ ਬਚਣ (Avoid rumors and panic) ਲਈ ਕਿਹਾ ਅਤੇ ਕਿਸੇ ਵੀ ਜਾਣਕਾਰੀ ਸਾਂਝੀ ਕਰਨ ਜਾਂ ਹਾਸਲ ਕਰਨ ਲਈ ਜ਼ਿਲ੍ਹੇ ਦੇ ਕੰਟਰੋਲ ਰੂਮ 0172-2219506 ਅਤੇ ਮੋਬਾਇਲ: 76580-51209 (ਦੋਵੇਂ ਡੀ. ਸੀ. ਦਫ਼ਤਰ), ਉਪ-ਮੰਡਲ ਦਫ਼ਤਰ ਖਰੜ : 0160-2280222 ਅਤੇ ਉਪ-ਮੰਡਲ ਡੇਰਾਬੱਸੀ 01762-283224 ‘ਤੇ ਫ਼ੋਨ ਕਰ ਕੇ ਸੂਚਿਤ ਕੀਤਾ ਜਾਵੇ ।

Read More : ਘਬਰਾਉਣ ਦੀ ਕੋਈ ਲੋੜ ਨਹੀਂ, ਸਥਿਤੀ ਕਾਬੂ ਹੇਠ : ਡੀ. ਸੀ. ਕੋਮਲ ਮਿੱਤਲ

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

0
Chief Minnister Punjab

ਫ਼ਿਰੋਜ਼ਪੁਰ, 2 ਸਤੰਬਰ 2025 : ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਲੋਕਾਂ ਨੂੰ ਨਿਗੂਣਾ ਮੁਆਵਜ਼ਾ ਦੇਣ ਉੱਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਅੱਜ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਮੁਆਵਜ਼ੇ ਲਈ ਮਾਪਦੰਡਾਂ ਵਿੱਚ ਸੋਧ ਕੀਤੀ ਜਾਵੇ ।

ਕੇਂਦਰ ਸਰਕਾਰ, ਪੰਜਾਬ ਦਾ ਜਾਇਜ਼ ਹੱਕ ਦੇਵੇ

ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਕਿਸ਼ਤੀ ਵਿੱਚ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਆਫ਼ਤ ਰਾਹਤ ਫੰਡ (ਐਸ.ਡੀ.ਆਰ.ਐਫ.) ਵਿੱਚ ਕਾਫ਼ੀ ਫੰਡ ਮੌਜੂਦ ਹਨ ਪਰ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ ਅਧੀਨ ਮੌਜੂਦਾ ਮਾਪਦੰਡ ਕਿਸਾਨਾਂ, ਪਸ਼ੂ ਪਾਲਕਾਂ ਤੇ ਹੋਰ ਵਰਗਾਂ ਨੂੰ ਹੋਏ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਲਈ ਨਾਕਾਫ਼ੀ ਹਨ ।

ਮੁਆਵਜ਼ੇ ਲਈ ਪਹਿਲਾਂ ਤੈਅ ਮਾਪਦੰਡ ਲੋਕਾਂ ਦੇ ਅਸਲ ਨੁਕਸਾਨ ਦੇ ਮੁਕਾਬਲੇ ਦਰੁਸਤ ਨਹੀਂ

ਉਨ੍ਹਾਂ ਕਿਹਾ ਕਿ ਨੋਟੀਫਾਇਡ ਸ਼ਰਤਾਂ (Notified Conditions) ਕਿਸਾਨਾਂ ਦੇ ਅਸਲ ਨੁਕਸਾਨ ਦੇ ਮੁਕਾਬਲੇ ਪ੍ਰਸੰਗਿਕ ਨਹੀਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫ਼ਸਲਾਂ ਪਾਲਣ ਲਈ ਕਿਸਾਨਾਂ ਦੀ ਵਧੀ ਲਾਗਤ ਦੇ ਮੁਕਾਬਲੇ ਕਿਸਾਨਾਂ ਨੂੰ ਇਸ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਲਈ ਪ੍ਰਤੀ ਏਕੜ ਮੁਆਵਜ਼ਾ ਬਹੁਤ ਘੱਟ ਹੈ । ਪਿੰਡ ਗਟੀ ਰਾਜੋ ਕੀ ਵਿੱਚ ਅਧਿਕਾਰੀਆਂ ਨਾਲ ਕਿਸ਼ਤੀ ਰਾਹੀਂ ਹਾਲਾਤ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਪੱਕਣ ਕੰਢੇ ਪੁੱਜੀਆਂ ਫ਼ਸਲਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਣਾ ਚਾਹੀਦਾ ਹੈ ।

ਸੰਕਟ ਦੀ ਇਸ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕਰਨ ਦੀ ਗੱਲ ਦੁਹਰਾਈ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਪੱਤਰ ਲਿਖਿਆ ਹੈ ਅਤੇ ਹੜ੍ਹਾਂ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਐਕਸਗ੍ਰੇਸ਼ੀਆ ਮੌਜੂਦਾ ਚਾਰ ਲੱਖ ਤੋਂ ਵਧਾ ਕੇ ਅੱਠ ਲੱਖ ਰੁਪਏ ਤੱਕ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਫੱਟੜ ਹੋ ਕੇ ਆਪਣੇ ਅੰਗ ਗਵਾਉਣ ਵਾਲਿਆਂ ਨੂੰ 40 ਤੋਂ 60 ਫੀਸਦੀ ਅਪੰਗਤਾ ਲਈ 74 ਹਜ਼ਾਰ ਰੁਪਏ ਮਿਲਦੇ ਹਨ, ਜੋ ਵਧਾ ਕੇ 1.50 ਲੱਖ ਰੁਪਏ ਕੀਤੇ ਜਾਣ ਅਤੇ 60 ਫੀਸਦੀ ਤੋਂ ਵੱਧ ਅਪੰਗਤਾ ਲਈ 2.50 ਲੱਖ ਰੁਪਏ ਤੋਂ ਵਧਾ ਕੇ ਪੰਜ ਲੱਖ ਰੁਪਏ ਪ੍ਰਤੀ ਵਿਅਕਤੀ ਦਿੱਤੇ ਜਾਣ ।

ਸੂਬਾ ਸਰਕਾਰ ਹੜ੍ਹ ਪੀੜਤਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਜੁਟੀ ਹੋਈ ਹੈ

ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੇਂ ਸਮੇਂ ਉੱਤੇ ਕੇਂਦਰ ਸਰਕਾਰ ਤੋਂ ਕਿਸਾਨਾਂ ਲਈ ਨੁਕਸਾਨ ਦਾ ਮੁਆਵਜ਼ਾ ਵਧਾਉਣ (Increase compensation for farmers) ਦੀ ਮੰਗ ਕਰਦੇ ਰਹੇ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੇ ਕੱਲ੍ਹ ਉਨ੍ਹਾਂ ਨੂੰ ਫੋਨ ਕੀਤਾ ਸੀ ਅਤੇ ਉਨ੍ਹਾਂ ਸਾਰੀ ਸਥਿਤੀ ਬਾਰੇ ਜਾਣੂੰ ਕਰਵਾ ਦਿੱਤਾ ਸੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਜੁਟੀ ਹੋਈ ਹੈ ਅਤੇ ਬਚਾਅ ਤੇ ਰਾਹਤ ਕਾਰਜਾਂ ਰਾਹੀਂ ਪੀੜਤਾਂ ਦੀ ਬਾਂਹ ਫੜੀ ਜਾ ਰਹੀ ਹੈ ।

ਕੇਂਦਰ ਸਰਕਾਰ ਵੱਲੋਂ ਲਗਾਈਆਂ ਸ਼ਰਤਾਂ ਕਾਰਨ ਪੀੜਤਾਂ ਦੀ ਮਦਦ ਵਿੱਚ ਅੜਿੱਕੇ ਆ ਰਹੇ ਹਨ

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਈਆਂ ਸ਼ਰਤਾਂ ਕਾਰਨ ਪੀੜਤਾਂ ਦੀ ਮਦਦ ਵਿੱਚ ਅੜਿੱਕੇ ਆ ਰਹੇ ਹਨ, ਜੋ ਪੂਰੀ ਤਰ੍ਹਾਂ ਮੰਦਭਾਗਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਉਦਾਰ ਪਹੁੰਚ ਅਪਨਾਉਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਇਸ ਲਈ ਪ੍ਰਧਾਨ ਮੰਤਰੀ ਨੂੰ ਪਹਿਲਾਂ ਹੀ ਚਿੱਠੀ ਲਿਖੀ ਹੈ ਅਤੇ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਕੋਲ ਰੁਕਿਆ ਪੰਜਾਬ ਦਾ 60 ਹਜ਼ਾਰ ਕਰੋੜ ਰੁਪਏ ਦਾ ਫੰਡ ਜਾਰੀ ਕਰਵਾਇਆ ਜਾਵੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲੀਆ ਫੰਡਾਂ ਕਾਰਨ ਪੰਜਾਬ ਦੇ 1300 ਤੋਂ ਵੱਧ ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ ।

ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਕਾਰਨ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ

ਮੁੱਖ ਮੰਤਰੀ ਨੇ ਕਿਹਾ ਕਿ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਕਾਰਨ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ । ਉਨ੍ਹਾਂ ਕਿਹਾ ਕਿ ਹਾਲਾਤ ਹਾਲੇ ਵੀ ਵਿਗੜ ਰਹੇ ਹਨ ਅਤੇ ਆਗਾਮੀ ਦਿਨਾਂ ਵਿੱਚ ਹਾਲਾਤ ਹੋਰ ਬਦਤਰ ਹੋ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਤਿੰਨ ਲੱਖ ਏਕੜ ਖੇਤ ਡੁੱਬੇ ਹੋਏ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਖੇਤਾਂ ਵਿੱਚ ਝੋਨੇ ਦੀ ਫ਼ਸਲ ਸੀ, ਜਿਸ ਦੀ ਕੁੱਝ ਹਫ਼ਤਿਆਂ ਵਿੱਚ ਵਾਢੀ ਸ਼ੁਰੂ ਹੋਣੀ ਸੀ ।

ਪਸ਼ੂ ਧੰਨ ਦਾ ਵੀ ਬਹੁਤ ਨੁਕਸਾਨ ਹੋਇਆ ਹੈ

ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਧੰਨ ਦਾ ਵੀ ਬਹੁਤ ਨੁਕਸਾਨ ਹੋਇਆ ਹੈ, ਜਿਸ ਨਾਲ ਪੇਂਡੂ ਆਰਥਿਕਤਾ ਉੱਤੇ ਬਹੁਤ ਮਾੜਾ ਅਸਰ ਪਵੇਗਾ ਕਿਉਂਕਿ ਜ਼ਿਆਦਾਤਰ ਲੋਕਾਂ ਦੀ ਰੋਜ਼ੀ-ਰੋਟੀ ਡੇਅਰੀ ਦੇ ਕਿੱਤੇ ਅਤੇ ਪਸ਼ੂ ਪਾਲਣ ਨਾਲ ਜੁੜੀ ਹੋਈ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪਹਿਲਾਂ ਹੀ ਅਣਥੱਕ ਯਤਨ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸੀਨੀਅਰ ਅਫ਼ਸਰਸ਼ਾਹੀ ਨੂੰ ਇਨ੍ਹਾਂ ਇਲਾਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਇਸ ਦੁਖਾਂਤ ਨਾਲ ਹੋਏ ਅਸਲ ਨੁਕਸਾਨ ਦਾ ਪਤਾ ਲਗਾਇਆ ਅਤੇ ਰਾਹਤ ਕਾਰਜ ਯਕੀਨੀ ਬਣਾਏ ਜਾਣ ।

ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਕਿ ਪਿੰਡ ਵਾਸੀਆਂ ਦੇ ਹੋਏ ਨੁਕਸਾਨ ਦਾ ਪਤਾ ਲਾਇਆ ਜਾਵੇ

ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਕਿ ਪਿੰਡ ਵਾਸੀਆਂ ਦੇ ਹੋਏ ਨੁਕਸਾਨ ਦਾ ਪਤਾ ਲਾਇਆ ਜਾਵੇ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਕਿ ਪਿੰਡ ਵਾਸੀਆਂ ਦੇ ਹੋਏ ਨੁਕਸਾਨ ਦਾ ਪਤਾ ਲਾਇਆ ਜਾਵੇ ਤਾਂ ਕਿ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਮਿਲ ਸਕੇ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਹਰ ਕੋਸ਼ਿਸ਼ ਕਰ ਰਹੀ ਹੈ ਅਤੇ ਲੋਕਾਂ ਲਈ ਰਾਹਤ ਤੇ ਮੁੜ-ਵਸੇਬਾ ਯਕੀਨੀ ਬਣਾਇਆ ਜਾ ਰਿਹਾ ਹੈ । ਇਸ ਕੁਦਰਤੀ ਆਫ਼ਤ ਕਾਰਨ ਹੋਏ ਵੱਡੇ ਨੁਕਸਾਨ ਉੱਤੇ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲੀਆ ਇਤਿਹਾਸ ਵਿੱਚ ਇਹ ਜਾਇਦਾਦ ਤੇ ਫ਼ਸਲਾਂ ਦਾ ਸਭ ਤੋਂ ਵੱਡਾ ਨੁਕਸਾਨ ਹੈ।

ਉਹ ਖ਼ੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ

ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਹਰੇਕ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਦੀ ਭਾਵਨਾ ਹੈ ਅਤੇ ਇਸ ਮੁਸ਼ਕਲ ਵਿੱਚੋਂ ਨਿਕਲਣ ਲਈ ਸੂਬਾ ਸਰਕਾਰ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਇਆ ਹੈ ਅਤੇ ਸੂਬੇ ਨੂੰ ਉਸ ਦਾ ਜਾਇਜ਼ ਹੱਕ ਮੋੜਨ ਦਾ ਇਹ ਸਹੀ ਸਮਾਂ ਹੈ ।

Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ ਲੁਧਿਆਣਾ, ਡਿਜੀਟਲ ਸਿੱਖਿਆ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ, ਵੰਡੇ ਲੈਪਟਾਪ

ਸੰਸਦ ਮੈਂਬਰ ਨੇ ਕੀਤਾ ਪੰਜਾਬ ਵਿੱਚ ਰਾਹਤ ਕਾਰਜਾਂ ਲਈ ਕੇਂਦਰ ਸਰਕਾਰ ਦਾ ਧੰਨਵਾਦ

0
Satnam Singh Sandhu

ਸੁਲਤਾਨ ਲੋਧੀ, 2 ਸਤੰਬਰ 2025 : ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ (Member of Parliament (Rajya Sabha) and Chancellor of Chandigarh University) ਸਤਨਾਮ ਸਿੰਘ ਸੰਧੂ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ । ਉਹ ਪੰਜਾਬ ਦੇ ਵਿਧਾਨ ਸਭਾ ਹਲਕੇ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ ਅਤੇ ਉੱਥੇ ਚੱਲ ਰਹੇ ਰਾਹਤ ਕਾਰਜਾਂ ਦੀ ਅਗਵਾਈ ਕੀਤੀ ।

ਰਾਜ ਸਭਾ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬ ਦੇ ਪ੍ਰਾਇਵੇਟ ਸਿੱਖਿਅਕ ਅਦਾਰਿਆਂ ਦੀ ਐਸੋਸੀਏਸ਼ਨ ਤੇ ਪ੍ਰਾਇਵੇਟ ਕਾਲਜਾਂ ਤੇ ਸਕੂਲਾਂ ਦੀ ਫੈਡਰੇਸ਼ਨ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਵੰਡੀ ਰਾਹਤ ਸਮੱਗਰੀ

ਉਨ੍ਹਾਂ ਨੇ ਰਾਜ ਦੇ ਸਾਰੇ ਨਿੱਜੀ ਵਿਦਿਅਕ ਅਦਾਰਿਆਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਸਕੂਲਾਂ ਦੀਆਂ ਐਸੋਸੀਏਸ਼ਨਾਂ ਦੀ ਇੱਕ ਸਾਂਝੀ ਟੀਮ ਦੀ ਅਗਵਾਈ ਕੀਤੀ । ਇਸ ਦੇ ਨਾਲ ਹੀ ਸੰਧੂ ਨੇ ਨੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਰੂਰੀ ਵਸਤਾਂ ਵੰਡੀਆਂ ।

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਦੀ ਸਾਂਝੀ ਟੀਮ ਨੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਰਾਹਤਾਂ ਕਾਰਜਾਂ ਦਾ ਸੰਭਾਲਿਆ ਮੋਰਚਾ, ਵੰਡਿਆ ਜ਼ਰੂਰਤ ਦਾ ਸਾਮਾਨ

ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (Federation of Private Schools and Associations of Punjab) (FAP) ਅਤੇ ਜੁਆਇੰਟ ਐਸੋਸੀਏਸ਼ਨ ਆਫ ਕਾਲਜਿਜ਼ (JAC) ਦੇ ਨੁਮਾਇੰਦਿਆਂ ਨੇ ਰਾਹਤ ਕਾਰਜਾਂ ਵਿੱਚ ਸ਼ਿਰਕਤ ਕੀਤੀ। ਸੰਸਦ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਦੇ ਨਾਲ, ਇਨ੍ਹਾਂ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਵਿੱਚ FAP ਅਤੇ JAC ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ, ਦੋਆਬਾ ਗਰੁੱਪ ਆਫ ਕਾਲਜਿਜ਼ ਦੇ ਚੇਅਰਮੈਨ ਮਨਜੀਤ ਸਿੰਘ ਅਤੇ JAC ਮੈਂਬਰ ਅਤੇ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਸ਼ਾਮਲ ਸਨ ।

ਪੰਜਾਬ ਦੇ ਨਿੱਜੀ ਸਿੱਖਿਆ ਅਦਾਰਿਆਂ ਦੀਆਂ ਐਸੋਸੀਏਸ਼ਨਾਂ ਅਤੇ ਨਿੱਜੀ ਕਾਲਜਾਂ ਅਤੇ ਸਕੂਲਾਂ ਦੀਆਂ ਫੈਡਰੇਸ਼ਨਾਂ ਨੇ ਪੰਜਾਬ ਦੇ ਹੋਰ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦਾ ਕੀਤਾ ਵਾਅਦਾ

ਰਾਹਤ ਕਾਰਜਾਂ ਤਹਿਤ, ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਸੁਲਤਾਨਪੁਰ ਲੋਧੀ (Assembly constituency Sultanpur Lodhi Sultanpur Lodhi,) ਜਿੱਥੇ ਲਗਾਤਾਰ ਮੀਂਹ ਕਾਰਨ ਸਥਿਤੀ ਵਿਗੜ ਗਈ ਹੈ। ਉਥੇ ਦੇ ਬਾਓਪੁਰ, ਸੰਘਾਰਾ, ਕਿਸ਼ਨਵਾਲਾ, ਬੱਗੂਵਾਲ ਸਮੇਤ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜ਼ਰੂਰੀ ਚੀਜ਼ਾਂ ਜਿਵੇਂ ਕਿ ਮੁੱਢਲੀ ਸਹਾਇਤਾ ਕਿੱਟਾਂ, ਮੱਛਰਦਾਨੀ ਅਤੇ ਪੌਦੇ, ਬਿਸਤਰੇ ਦੀਆਂ ਚਾਦਰਾਂ ਅਤੇ ਸੈਨੇਟਰੀ ਪੈਡ ਵੰਡੇ ਗਏ।

ਸੁਲਤਾਨਪੁਰ ਲੋਧੀ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ FAP ਅਤੇ JAC ਵੱਲੋਂ ਦਾਖਲੇ ਦੀ ਪੇਸ਼ਕਸ਼

FAP ਅਤੇ JAC ਵਫ਼ਦ ਦੇ ਮੈਂਬਰਾਂ ਨੇ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਾਂਝੀ ਐਕਸ਼ਨ ਕਮੇਟੀ (Joint Action Committee of flood-affected villages of Punjab) ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿੱਜੀ ਸੰਸਥਾਵਾਂ ਵਿੱਚ ਦਾਖਲਾ ਦੇਣ ਦੀ ਪੇਸ਼ਕਸ਼ ਕੀਤੀ । ਉਨ੍ਹਾਂ ਨੇ ਹੜ੍ਹਾਂ ਨਾਲ ਨੁਕਸਾਨੀਆਂ ਗਈਆਂ ਸਰਕਾਰੀ ਸਕੂਲ ਇਮਾਰਤਾਂ ਦੀ ਜ਼ਰੂਰੀ ਮੁਰੰਮਤ ਅਤੇ ਨਵੀਨੀਕਰਨ ਲਈ ਫੰਡ ਮੁਹੱਈਆ ਕਰਵਾਉਣ ਦੀ ਵੀ ਪੇਸ਼ਕਸ਼ ਕੀਤੀ । ਇਸ ਮੌਕੇ ਐਫਏਪੀ ਅਤੇ ਜੇਏਸੀ ਨੇ ਸੰਕਟ ਦੌਰਾਨ ਲੋੜੀਂਦੀਆਂ ਸਾਰੀਆਂ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਹੋਰ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ।

Read More : ਸਤਨਾਮ ਸਿੰਘ ਸੰਧੂ ਨੇ ਕੀਤੀ ਸ਼ਹੀਦਾਂ ਨੂੰ ਭਾਰਤ ਰਤਨ ਦੇਣ ਦੀ ਮੰਗ

ਨਿਕਾਸੀ ਸਾਧਨਾਂ ਉੱਤੇ ਕਬਜ਼ੇ ਨਾ ਕਰਨ ਦੇਣ ਦੇ ਮਤੇ ਪਾਸ ਕਰਨ ਗ੍ਰਾਮ ਸਭਾਵਾਂ

0
Sub-Divisional Magistrate

ਸੁਨਾਮ, 2 ਸਤੰਬਰ 2025 : ਬਰਸਾਤ ਦੇ ਮੌਸਮ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਉਪ-ਮੰਡਲ ਮੈਜਿਸਟਰੇਟ (Sub-Divisional Magistrate) ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ (Pramod Singla)  ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਦੇ ਮੱਦੇਨਜ਼ਰ ਵੱਖੋ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।

ਉਪ-ਮੰਡਲ ਮੈਜਿਸਟਰੇਟ ਵੱਲੋਂ ਪਾਣੀ ਨਿਕਾਸੀ ਵਿੱਚ ਰੁਕਾਵਟ ਦੀ ਸਮੱਸਿਆ ਦਾ ਸਥਾਈ ਹੱਲ ਲੱਭਣ ਬਾਬਤ ਅਪੀਲ

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿੰਗਲਾ ਨੇ ਦੱਸਿਆ ਕਿ ਦੌਰੇ ਦੌਰਾਨ ਵੱਖੋ-ਵੱਖ ਪਿੰਡ ਵਾਸੀਆਂ ਨੇ ਦੱਸਿਆ ਕਿ ਮੀਂਹ ਦੇ ਪਾਣੀ ਦੀ ਰੁਕਾਵਟ ਮੁੱਖ ਤੌਰ ‘ਤੇ ਕੁਝ ਪਿੰਡਾਂ/ ਲੋਕਾਂ ਵੱਲੋਂ ਕੁਦਰਤੀ ਨਾਲਿਆਂ ਜਾਂ ਨਿਕਾਸੀ ਸਾਧਨਾਂ ਉੱਤੇ ਕਬਜ਼ੇ ਜਾਂ ਉਹਨਾਂ ਨੂੰ ਬੰਦ ਕਰਨ ਕਾਰਨ ਪੈਦਾ ਹੋ ਰਹੀ ਹੈ । ਇਸ ਕਾਰਨ ਪਾਣੀ ਦਾ ਕੁਦਰਤੀ ਵਹਾਅ ਰੁਕ ਜਾਂਦਾ ਹੈ ਅਤੇ ਖੇਤਾਂ ਵਿੱਚ ਅਤੇ ਘਰਾਂ ਅੰਦਰ ਪਾਣੀ ਖੜ੍ਹਾ ਹੋ ਜਾਂਦਾ ਹੈ ।

ਪ੍ਰਮੋਦ ਸਿੰਗਲਾ ਵੱਲੋਂ ਵੱਖੋ ਵੱਖ ਪਿੰਡਾਂ ਦਾ ਦੌਰਾ

ਪਾਣੀ ਰੁਕਣ ਕਰ ਕੇ ਗਰੀਬ ਲੋਕਾਂ ਦੇ ਮਕਾਨ ਡਿੱਗਦੇ ਹਨ, ਜਿਸ ਨਾਲ ਉਹਨਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਇਸ ਤਰ੍ਹਾਂ ਦੀ ਸਥਿਤੀ ਨਾਲ ਜਾਨੀ ਨੁਕਸਾਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਗਰੀਬ ਲੋਕਾਂ ਨੂੰ ਵੱਡਾ ਵਿੱਤੀ ਨੁਕਸਾਨ ਵੀ ਝੱਲਣਾ ਪੈਂਦਾ ਹੈ । ਇਸ ਮੁਸ਼ਕਲ ਬਹੁਪੱਖੀ ਮੁਸ਼ਕਲ ਬਣ ਚੁੱਕੀ ਹੈ ।

ਜੇ ਹੋਰ ਪਿੰਡਾਂ ਵਿੱਚ ਵੀ ਕੁਦਰਤੀ ਨਿਕਾਸੀ ਸਾਧਨਾਂ ਉੱਤੇ ਕਬਜ਼ਾ ਨਾ ਕੀਤਾ ਜਾਂਦਾ ਅਤੇ ਨਾ ਹੀ ਉਹਨਾਂ ਨਿਕਾਸੀ ਸਾਧਨਾਂ ਨੂੰ ਰੋਕਿਆ ਜਾਂਦਾ ਤਾਂ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਪੈਦਾ ਨਾ ਹੁੰਦੀ

ਇਸ ਦੇ ਉਲਟ ਪਿੰਡ ਧਰਮਗੜ੍ਹ (In the village of Dharamgarh)  ਵਿੱਚ ਜਿੱਥੇ ਕੁਦਰਤੀ ਨਿਕਾਸੀ ਸਾਧਨ ਨੂੰ ਠੀਕ ਤਰੀਕੇ ਨਾਲ ਸਾਂਭ ਕੇ ਰੱਖਿਆ ਗਿਆ ਹੈ ਅਤੇ ਜਿਸ ਦਾ ਜੋੜ ਸਿਰਹਿੰਦ ਚੋਅ ਨਾਲ ਕੀਤਾ ਗਿਆ ਹੈ, ਉੱਥੇ ਪਾਣੀ ਦੀ ਨਿਕਾਸੀ ਸਹੀ ਤਰੀਕੇ ਨਾਲ ਹੁੰਦੀ ਹੈ ਅਤੇ ਕੋਈ ਰੁਕਾਵਟ ਨਹੀਂ ਹੁੰਦੀ । ਜੇ ਹੋਰ ਪਿੰਡਾਂ ਵਿੱਚ ਵੀ ਕੁਦਰਤੀ ਨਿਕਾਸੀ ਸਾਧਨਾਂ ਉੱਤੇ ਕਬਜ਼ਾ ਨਾ ਕੀਤਾ ਜਾਂਦਾ ਅਤੇ ਨਾ ਹੀ ਉਹਨਾਂ ਨਿਕਾਸੀ ਸਾਧਨਾਂ ਨੂੰ ਰੋਕਿਆ ਜਾਂਦਾ ਤਾਂ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਪੈਦਾ ਨਾ ਹੁੰਦੀ । ਇਹ ਸਮੱਸਿਆ ਖਾਸ ਕਰ ਕੇ ਵੱਧ ਮੀਂਹ ਜਾਂ ਉੱਚੇ ਪਿੰਡਾਂ ਤੋਂ ਆਉਂਦੇ ਕੁਦਰਤੀ ਪਾਣੀ ਦੇ ਵਹਾਅ ਦੌਰਾਨ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ ।

ਗ੍ਰਾਮ ਪੰਚਾਇਤਾਂ ਤੇ ਪਿੰਡਾਂ ਦੇ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਇਸ ਸਮੱਸਿਆ ਦਾ ਸਥਾਈ ਹੱਲ ਲੱਭਣ ਲਈ ਇਕੱਠੇ ਹੋ ਕੇ ਜ਼ਿੰਮੇਵਾਰੀ ਲੈਣ

ਸਿੰਗਲਾ ਨੇ ਸਾਰੀਆਂ ਗ੍ਰਾਮ ਪੰਚਾਇਤਾਂ ਤੇ ਪਿੰਡਾਂ ਦੇ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਇਸ ਸਮੱਸਿਆ ਦਾ ਸਥਾਈ ਹੱਲ ਲੱਭਣ ਲਈ ਇਕੱਠੇ ਹੋ ਕੇ ਜ਼ਿੰਮੇਵਾਰੀ ਲੈਣ । ਹਰ ਪੰਚਾਇਤ ਨੂੰ ਬੇਨਤੀ ਕੀਤੀ ਗਈ ਕਿ ਜਲਦੀ ਤੋਂ ਜਲਦੀ ਗ੍ਰਾਮ ਸਭਾ ਬੁਲਾਈ ਜਾਵੇ ਅਤੇ ਮਤੇ ਪਾਸ ਕੀਤੇ ਜਾਣ ਕਿ ਕੋਈ ਵੀ ਕੁਦਰਤੀ ਜਾਂ ਬਣਾਏ ਨਿਕਾਸੀ ਸਾਧਨ ਉੱਤੇ ਕਿਸੇ ਵੀ ਵਿਅਕਤੀ ਵੱਲੋਂ ਕਬਜ਼ਾ ਨਾ ਕੀਤਾ ਜਾਵੇ ਜਾਂ ਨਿਕਾਸੀ ਸਾਧਨ ਬੰਦ ਨਾ ਕੀਤੀ ਜਾਵੇ । ਮੌਜੂਦਾ ਕੁਦਰਤੀ ਨਾਲਿਆਂ/ ਨਾਲੀਆਂ ਜਾਂ ਹੋਰ ਨਿਕਾਸੀ ਸਾਧਨਾਂ ਨੂੰ ਸਾਫ਼, ਦੁਬਾਰਾ ਬਣਾਕੇ ਅਤੇ ਸੰਭਾਲ ਕੇ ਰੱਖਿਆ ਜਾਵੇ ਤਾਂ ਜੋ ਮੀਂਹ ਦਾ ਪਾਣੀ ਆਪਣੀ ਕੁਦਰਤੀ ਮੰਜ਼ਿਲ (ਜਿਵੇਂ ਡਰੇਨਾਂ ਜਾਂ ਦਰਿਆਵਾਂ) ਵੱਲ ਆਸਾਨੀ ਨਾਲ ਜਾ ਸਕੇ ।

ਗ੍ਰਾਮ ਸਭਾ ਵੱਲੋਂ ਪਾਸ ਕੀਤੇ ਮਤੇ ਦੀ ਕਾਪੀ ਸਬੰਧਤ ਬੀ. ਡੀ. ਪੀ. ਓ. ਦਫ਼ਤਰ ਭੇਜੀ ਜਾਵੇ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ

ਸਾਰੇ ਪਿੰਡਾਂ ਦੇ ਵਾਸੀਆਂ ਅਤੇ ਕਿਸਾਨਾਂ ਵੱਲੋਂ ਆਪਸੀ ਸਹਿਯੋਗ ਯਕੀਨੀ ਬਣਾਇਆ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵਿਵਾਦ (Any disputes in the future) ਪੈਦਾ ਨਾ ਹੋਵੇ । ਗ੍ਰਾਮ ਸਭਾ ਵੱਲੋਂ ਪਾਸ ਕੀਤੇ ਮਤੇ ਦੀ ਕਾਪੀ ਸਬੰਧਤ ਬੀ. ਡੀ. ਪੀ. ਓ. ਦਫ਼ਤਰ ਭੇਜੀ ਜਾਵੇ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ ।ਸਿੰਗਲਾ ਨੇ ਕਿਹਾ ਕਿ ਇਹ ਮਾਮਲਾ ਜਨਹਿਤ ਅਤੇ ਸਮੂਹਕ ਭਲਾਈ ਨਾਲ ਜੁੜਿਆ ਹੋਇਆ ਹੈ । ਸਿਰਫ਼ ਏਕਤਾ ਅਤੇ ਆਪਸੀ ਸਹਿਯੋਗ ਨਾਲ ਹੀ ਸੁਨਾਮ ਉਪ-ਮੰਡਲ ਦੇ ਪਿੰਡ ਪਾਣੀ ਦੀ ਰੁਕਾਵਟ ਦੀ ਸਮੱਸਿਆ ਤੋਂ ਸਦਾ ਲਈ ਛੁਟਕਾਰਾ ਹਾਸਲ ਕਰ ਸਕਦੇ ਹਨ । ਅਣਮੁੱਲੀਆਂ ਜਾਨਾਂ ਨੂੰ ਬਚਾਅ ਸਕਦੇ ਹਨ ਅਤੇ ਗਰੀਬ ਪਰਿਵਾਰਾਂ ਨੂੰ ਵਿੱਤੀ ਨੁਕਸਾਨ ਤੋਂ ਬਚਾ ਸਕਦੇ ਹਨ । ਜੇ ਪਿੰਡ ਇਕੱਠੇ ਹੋ ਕੇ ਕਦਮ ਚੁੱਕਣਗੇ ਤਾਂ ਪ੍ਰਸ਼ਾਸਨ ਵੀ ਪੂਰੀ ਸਹਾਇਤਾ ਦੇਵੇਗਾ ।

Read More : ਤਿਰਪਾਲ ਅਤੇ ਜ਼ਰੂਰੀ ਸਮਾਨ ਮਹਿੰਗੇ ਭਾਅ ਵੇਚਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ

ਅਮਨ ਅਰੋੜਾ ਅਤੇ ਬਰਿੰਦਰ ਗੋਇਲ ਵੱਲੋਂ ਸਰਹਿੰਦ ਚੋਅ ਦੀ ਸਥਿਤੀ ਦਾ ਜਾਇਜ਼ਾ

0
Aman Arora Baarinder Goyal

ਸੁਨਾਮ, 2 ਸਤੰਬਰ 2025 :  ਭਾਰੀ ਮੀਂਹ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਤੋਂ ਬਾਅਦ ਸੂਬੇ ਦੀਆਂ ਨਦੀਆਂ, ਨਹਿਰਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਸੀ, ਜੋ ਕਿ ਹੁਣ ਕਾਬੂ ਹੇਠ ਹੈ । ਪਿਛਲੇ ਦਿਨੀਂ ਸਥਾਨਕ ਸਰਹਿੰਦ ਚੋਅ (Sirhind Chowk) ਵਿੱਚ ਵੀ ਪਾਣੀ ਦਾ ਪੱਧਰ ਵੱਧ ਗਿਆ ਸੀ ਪਰ ਹੁਣ ਇਹ ਬਹੁਤ ਘੱਟ ਗਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਨੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈਕੇ ਅੱਜ ਇਸ ਚੋਅ ਸਮੇਤ ਹੋਰ ਇਲਾਕਿਆਂ ਦਾ ਦੌਰਾ ਕੀਤਾ ।

ਸਰਹਿੰਦ ਚੋਅ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਗਿਆ ਹੈ : ਅਮਨ ਅਰੋੜਾ

ਗੱਲਬਾਤ ਕਰਦਿਆਂ ਅਰੋੜਾ ਅਤੇ ਗੋਇਲ ਨੇ ਦੱਸਿਆ ਕਿ ਸੂਬੇ ਦੇ ਜਲ ਸਰੋਤਾਂ ਵਿੱਚ ਬੀਤੇ ਦਿਨੀਂ 300 ਕਿਊਸਕ ਪਾਣੀ ਛੱਡਿਆ ਗਿਆ (300 cusecs of water released) ਸੀ, ਜਿਸ ਕਰਕੇ ਹੀ ਪਾਣੀ ਦਾ ਪੱਧਰ ਵਧ ਗਿਆ ਸੀ । ਪਰ ਹੁਣ ਪਾਣੀ ਨਹੀਂ ਛੱਡਿਆ ਜਾ ਰਿਹਾ ਹੈ । ਜਿਸ ਕਾਰਨ ਹੁਣ ਪਾਣੀ ਦਾ ਪੱਧਰ ਸੁਨਾਮ ਵਿੱਚੋਂ ਲੰਘਦੀ ਸਰਹਿੰਦ ਚੋਅ ਅਤੇ ਹੋਰ ਨਹਿਰਾਂ ਤੇ ਨਾਲਿਆਂ ਵਿੱਚੋਂ ਲਗਾਤਾਰ ਘਟਣ ਲੱਗਾ ਹੈ । ਅਗਲੇ ਦਿਨਾਂ ਦੌਰਾਨ ਵੀ ਇਸ ਚੋਅ ਵਿੱਚ ਪਾਣੀ ਵਧਣ ਦਾ ਖਦਸ਼ਾ ਨਹੀਂ ਹੈ ।

ਲੋਕ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ : ਬਰਿੰਦਰ ਕੁਮਾਰ ਗੋਇਲ

ਉਹਨਾਂ ਕਿਹਾ ਕਿ ਪਾਣੀ ਦੇ ਰਸਤੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਰੁਕਾਵਟ ਨਹੀਂ ਹੈ । ਮੌਨਸੂਨ ਤੋਂ ਪਹਿਲਾਂ ਸਾਰੀਆਂ ਨਹਿਰਾਂ ਅਤੇ ਨਾਲਿਆਂ ਦੀ ਮੁਕੰਮਲ ਸਫ਼ਾਈ ਆਦਿ ਕਰਵਾਈ ਗਈ ਸੀ । ਉਹਨਾਂ ਕਿਹਾ ਕਿ ਵੈਸੇ ਤਾਂ ਕਿਸੇ ਖਤਰੇ ਦਾ ਖ਼ਦਸ਼ਾ ਨਹੀਂ ਹੈ ਪਰ ਫਿਰ ਵੀ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ (Unpleasant situation) ਨਾਲ ਨਿਪਟਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਵਿੱਚ ਨਾ ਆਉਣ ਅਤੇ ਪ੍ਰਸ਼ਾਸ਼ਨ ਉੱਤੇ ਵਿਸ਼ਵਾਸ਼ ਰੱਖਣ ।

ਲੋਕਾਂ ਨੂੰ ਕੀਤੀ ਅਪੀਲ, “ਅਫ਼ਵਾਹਾਂ ਵਿੱਚ ਨਾ ਆਓ, ਸਰਹਿੰਦ ਚੋਅ ਅਤੇ ਹੋਰ ਨਹਿਰਾਂ ਤੇ ਨਾਲਿਆਂ ਉੱਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ

ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਵਾਸੀਆਂ ਨੂੰ ਸਰਹਿੰਦ ਚੋਅ ਵਿੱਚ ਆਉਂਦੇ ਪਾਣੀ ਤੋਂ ਬਚਾਉਣ ਲਈ ਅਤੇ ਲੋਕਾਂ ਲਈ ਸੈਰਗਾਹ ਵਿਕਸਤ ਕਰਨ ਦੇ ਮਕਸਦ ਨਾਲ ਸਰਹਿੰਦ ਚੋਅ ਦੇ ਨਾਲ ਨਾਲ ” ਵਾਕਿੰਗ ਟਰੈਕ ” (“Walking track”) ਬਣਾਇਆ ਗਿਆ ਸੀ ਅਤੇ ਪਲਾਂਟੇਸ਼ਨ ਕਾਰਵਾਈ ਗਈ ਹੈ । ਜਿਸ ਨਾਲ ਸਰਹਿੰਦ ਚੋਅ ਦੇ ਕਿਨਾਰਿਆਂ ਨੂੰ ਬਹੁਤ ਮਜ਼ਬੂਤੀ ਮਿਲੀ ਹੈ ।

ਭਾਰੀ ਮੀਂਹ ਅਤੇ ਬੱਦਲ ਫਟਣ ਨਾਲ ਪੂਰਾ ਪੰਜਾਬ ਪ੍ਰਭਾਵਿਤ ਹੋਇਆ ਹੈ

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਭਾਰੀ ਮੀਂਹ ਅਤੇ ਬੱਦਲ ਫਟਣ ਨਾਲ ਪੂਰਾ ਪੰਜਾਬ ਪ੍ਰਭਾਵਿਤ ਹੋਇਆ ਹੈ ਪਰ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਧਿਰਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਬਚਾਅ ਕਾਰਜਾਂ ਕਾਰਨ ਸਥਿਤੀ ਹੁਣ ਪੂਰੀ ਤਰ੍ਹਾਂ ਕਾਬੂ ਵਿੱਚ ਹੈ । ਉਹਨਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ । ਉਹਨਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਜੇਕਰ ਮੀਂਹ ਨਾ ਪਿਆ ਤਾਂ ਅਗਲੇ ਕੁਝ ਦਿਨਾਂ ਦੌਰਾਨ ਸਥਿਤੀ ਆਮ ਵਾਂਗ ਹੋ ਜਾਵੇਗੀ ।

ਕੌਣ ਕੌਣ ਸੀ ਇਸ ਮੌਕੇੇ ਮੌਜੂਦ

ਇਸ ਮੌਕੇ ਰਾਜਵਿੰਦਰ ਕੌਰ ਤਹਿਸੀਲ ਸੁਨਾਮ, ਡੀ. ਐਸ. ਪੀ. ਹਰਵਿੰਦਰ ਸਿੰਘ ਖਹਿਰਾ, ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ ਸੁਨਾਮ, ਜਤਿੰਦਰ ਜੈਨ ਮੀਡੀਆ ਕੋਆਰਡੀਨੇਟਰ ਅਮਨ ਅਰੋੜਾ ਕੈਬਨਿਟ ਮੰਤਰੀ, ਬਲਾਕ ਪ੍ਰਧਾਨ ਸੰਦੀਪ ਜਿੰਦਲ ਸਾਹਿਬ ਸਿੰਘ, ਮਨੀ ਸਰਾਓ, ਮਨਪ੍ਰੀਤ ਬਾਂਸਲ, ਗੁਰਿੰਦਰ ਪਾਲ ਖੇੜੀ, ਦੀਪ ਸਰਪੰਚ ਕਨੋਈ, ਕੁਲਦੀਪ ਸਿੰਘ, ਮਨਪ੍ਰੀਤ ਮਣੀ ਸੇਰੋ ਅਤੇ ਹੋਰ ਵੀ ਹਾਜ਼ਰ ਸਨ ।

Read More : ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਗੋਇਲ ਵੱਲੋਂ ਘੱਗਰ ਇਲਾਕਿਆਂ ਦਾ ਦੌਰਾ

0
Cabinet Ministers Aman Arora and Barinder Goyal

ਮਕਰੋੜ ਸਾਹਿਬ/ਮੂਣਕ, 2 ਸਤੰਬਰ 2025 : ਭਾਰੀ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬੱਦਲ ਫਟਣ ਕਾਰਨ ਘੱਗਰ ਦਰਿਆ ਵਿੱਚ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ (Cabinet Ministers Aman Arora and Barinder Kumar Goyal) ਨੇ ਅੱਜ ਮਕਰੋੜ ਸਾਹਿਬ ਦਾ ਦੌਰਾ ਕੀਤਾ । ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐੱਸ. ਡੀ. ਐੱਮ. ਮੂਣਕ ਸੂਬਾ ਸਿੰਘ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਹਾਜ਼ਰ ਸਨ ।

ਘੱਗਰ ਵਿੱਚ ਪਾਣੀ ਵਧਿਆ ਪਰ ਹਾਲਾਤ ਸਾਲ 2023 ਨਾਲੋਂ ਬਿਹਤਰ – ਅਰੋੜਾ ਤੇ ਗੋਇਲ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੋੜਾ ਅਤੇ ਗੋਇਲ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ (Cloudburst events) ਕਾਰਨ ਪੰਜਾਬ ਨੂੰ ਕੁਦਰਤ ਦੀ ਬਹੁਤ ਵੱਡੀ ਮਾਰ ਪਈ ਹੈ । ਪੰਜਾਬ ਇਸ ਵੇਲੇ ਬਹੁਤ ਹੀ ਤਰਸਯੋਗ ਹਾਲਤ ਵਿਚੋਂ ਗੁੱਜਰ ਰਿਹਾ ਹੈ । ਉਹਨਾਂ ਕਿਹਾ ਕਿ ਸੂਬੇ ਨੂੰ ਇਸ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ।

ਘੱਗਰ ਵਿੱਚ ਇਸ ਵੇਲੇ 12000 ਕਿਊਸਿਕ ਪਾਣੀ ਚੱਲ ਰਿਹਾ, ਸੰਭਾਲਣ ਦੀ ਸਮਰੱਥਾ 12200 ਕਿਊਸਿਕ

ਉਹਨਾਂ ਕਿਹਾ ਕਿ ਹੁਣ ਤੱਕ 15,688 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ, ਰਾਹਤ ਕੈਂਪਾਂ ਵਿੱਚ ਹਜ਼ਾਰਾਂ ਪ੍ਰਭਾਵਿਤ ਨਿਵਾਸੀ ਆਪਣਾ ਸਮਾਂ ਬਤੀਤ ਕਰ ਰਹੇ ਹਨ । ਮੌਜੂਦਾ ਸਮੇਂ 12 ਜ਼ਿਲ੍ਹਿਆਂ ਤੋਂ 1,000 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ ਜਾਂ ਬਹੁਤ ਜ਼ਿਆਦਾ ਪ੍ਰਭਾਵਿਤ ਹਨ । ਅੰਦਾਜ਼ਨ 94,000 ਹੈਕਟੇਅਰ ਖੇਤੀ ਯੋਗ ਜ਼ਮੀਨ, ਜਿਸ ਵਿੱਚ ਵਾਢੀ ਦੇ ਨੇੜੇ ਝੋਨੇ ਦੇ ਖੇਤ ਵੀ ਸ਼ਾਮਲ ਹਨ ਡੁੱਬ ਗਏ ਹਨ ।

ਕਿਹਾ! ਸੂਬੇ ਨੂੰ ਇਸ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਜਾਰੀ

ਘੱਗਰ ਦਰਿਆ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਦਰਿਆ ਵਿੱਚ ਇਸ ਵੇਲੇ 12000 ਕਿਊਸਿਕ ਪਾਣੀ ਚੱਲ ਰਿਹਾ ਹੈ (12000 cusecs of water is flowing.)। ਜਦਕਿ ਇਸ ਦੀ ਪਾਣੀ ਸੰਭਾਲਣ ਦੀ ਸਮਰੱਥਾ 12200 ਕਿਊਸਿਕ ਹੈ । ਜਦਕਿ ਪਾਣੀ ਦਾ ਪੱਧਰ 747.7 ਫੁੱਟ ਹੈ ਜਦਕਿ ਖਤਰੇ ਦਾ ਨਿਸ਼ਾਨ 748 ਫੁੱਟ ਉੱਤੇ ਹੈ । ਉਹਨਾਂ ਕਿਹਾ ਕਿ ਸਾਲ 2023 ਵਿੱਚ ਘੱਗਰ ਦਰਿਆ ਵਿੱਚ 753 ਫੁੱਟ ਉੱਤੇ ਪਾੜ ਪਏ ਸਨ । ਉਹਨਾਂ ਕਿਹਾ ਕਿ ਸਾਲ 2023 ਵਿੱਚ ਜਿਹੜੇ 15 ਜਗ੍ਹਾ ਉੱਤੇ ਪਾੜ ਪਏ ਸਨ ਉਨ੍ਹਾਂ ਸਾਰੇ ਕਿਨਾਰਿਆਂ ਨੂੰ ਪੂਰੀ ਤਰ੍ਹਾਂ ਮਜ਼ਬੂਤ ਕਰ ਦਿੱਤਾ ਗਿਆ ਹੈ । ਪਰ ਇਸ ਸਾਲ ਹਾਲਾਤ 2023 ਨਾਲੋਂ ਬਹੁਤ ਬਿਹਤਰ ਹਨ ।

ਹਰਿਆਣਾ ਸਰਕਾਰ ਵੱਲੋਂ ਮਾਨਯੋਗ ਸੁਪਰੀਮ ਕੋਰਟ ਰਾਹੀਂ ਲਈ ਸਟੇਅ ਦੇ ਚੱਲਦਿਆਂ ਪੰਜਾਬ ਸਰਕਾਰ ਇਸ ਨੂੰ ਹੋਰ ਚੌੜਾ ਨਹੀਂ ਕਰ ਸਕਦੀ

ਉਹਨਾਂ ਕਿਹਾ ਕਿ ਮਕਰੋੜ ਸਾਹਿਬ ਤੱਕ ਘੱਗਰ ਦਰਿਆ ਦੀ ਚੌੜਾਈ 598 ਫੁੱਟ ਹੈ (The width of the Ghaggar River is 598 feet.) ਜਦਕਿ ਇਸ ਤੋਂ ਅੱਗੇ ਚੌੜਾਈ ਘੱਟ ਕੇ 198 ਫੁੱਟ ਰਹਿ ਜਾਂਦੀ ਹੈ, ਜਿਸ ਕਾਰਨ ਅੱਗੇ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਪਾੜ ਪੈ ਜਾਂਦਾ ਹੈ । ਹਰਿਆਣਾ ਸਰਕਾਰ ਵੱਲੋਂ ਮਾਨਯੋਗ ਸੁਪਰੀਮ ਕੋਰਟ ਰਾਹੀਂ ਲਈ ਸਟੇਅ ਦੇ ਚੱਲਦਿਆਂ ਪੰਜਾਬ ਸਰਕਾਰ ਇਸ ਨੂੰ ਹੋਰ ਚੌੜਾ ਨਹੀਂ ਕਰ ਸਕਦੀ । ਉਹਨਾਂ ਲੋਕਾਂ ਵੱਲੋਂ ਮਿਲ ਰਹੇ ਸਹਿਯੋਗ ਅਤੇ ਜ਼ਜਬੇ ਨੂੰ ਸਲਾਮ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਸਾਨੂੰ ਸਾਰਿਆਂ ਧਿਰਾਂ ਨੂੰ ਇਕੱਠੇ ਹੋ ਕੇ ਪੀੜਤ ਲੋਕਾਂ ਦੀ ਬਾਂਹ ਫੜ੍ਹਨੀ ਚਾਹੀਦੀ ਹੈ ।

ਕੇਂਦਰ ਸਰਕਾਰ ਨੂੰ ਪੰਜਾਬ ਲਈ ਜਲਦ ਤੋਂ ਜਲਦ ਇਹ ਫੰਡ ਜਾਰੀ ਕਰਨੇ ਚਾਹੀਦੇ ਹਨ

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਅਤੇ ਮੁੜ ਵਸੇਬੇ ਦੇ ਯਤਨਾਂ ਦਾ ਸਮਰਥਨ ਕਰਨ ਲਈ 60,000 ਕਰੋੜ ਦੇ ਬਕਾਇਆ ਫੰਡ ਜਾਰੀ ਕਰਨ ਅਤੇ ਮੁਆਵਜ਼ਾ ਭੁਗਤਾਨ ਵਧਾ ਕੇ 50,000 ਪ੍ਰਤੀ ਏਕੜ ਕਰਨ ਦੀ ਅਪੀਲ ਕੀਤੀ ਹੈ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਲਈ ਜਲਦ ਤੋਂ ਜਲਦ ਇਹ ਫੰਡ ਜਾਰੀ ਕਰਨੇ ਚਾਹੀਦੇ ਹਨ । ਦੱਸਣਯੋਗ ਹੈ ਕਿ ਮੌਜੂਦਾ ਹੜ੍ਹ ਸਥਿਤੀ ਅਤੇ ਘੱਗਰ ਦਰਿਆ ਵਿੱਚ ਵਧੇ ਹੋਏ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਸੰਗਰੂਰ, ਰਾਹੁਲ ਚਾਬਾ ਨੇ ਜ਼ਿਲ੍ਹਾ ਸੰਗਰੂਰ ਵਿੱਚੋਂ ਲੰਘਦੇ ਘੱਗਰ ਦਰਿਆ ਦੇ ਕੰਢਿਆਂ ‘ਤੇ ਰਾਤ ਦੀ ਚੌਕਸੀ (ਠੀਕਰੀ ਪਹਿਰੇ) ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ ।

ਡਿਪਟੀ ਕਮਿਸ਼ਨਰ ਨੇ ਰਾਤ ਦੇ ਸਮੇਂ ਦਰਿਆ ਦੇ ਕੰਢਿਆਂ ‘ਤੇ ਪੁਲਿਸ ਗਸ਼ਤ ਦੇ ਨਿਰਦੇਸ਼ ਦਿੱਤੇ ਹਨ

ਡਿਪਟੀ ਕਮਿਸ਼ਨਰ ਕਿਹਾ ਕਿ ਆਲੇ ਦੁਆਲੇ ਦੇ ਖੇਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, 15 ਸੰਵੇਦਨਸ਼ੀਲ ਥਾਵਾਂ ਵਿਖੇ ਜੰਬੋ ਬੈਗਾਂ ਸਮੇਤ ਰੇਤ ਦੀਆਂ ਬੋਰੀਆਂ ਨਾਲ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ । ਸਿੰਚਾਈ ਅਤੇ ਮਾਲ ਵਿਭਾਗ ਦੇ ਕਰਮਚਾਰੀਆਂ, ਸਥਾਨਕ ਪਿੰਡ ਵਾਸੀਆਂ ਸਮੇਤ, ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਸ਼ਾਮ ਤੋਂ ਸਵੇਰ ਤੱਕ ਇਨ੍ਹਾਂ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰ ਰਹੀਆਂ ਹਨ । ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਰਾਤ ਦੇ ਸਮੇਂ ਦਰਿਆ ਦੇ ਕੰਢਿਆਂ ‘ਤੇ ਪੁਲਿਸ ਗਸ਼ਤ ਦੇ ਨਿਰਦੇਸ਼ ਦਿੱਤੇ ਹਨ ।

ਜ਼ਿਲ੍ਹਾ ਵਾਸੀ ਸੰਗਰੂਰ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ ਦਰਿਆ ਦੇ ਕੰਢਿਆਂ ਦੇ ਆਲੇ-ਦੁਆਲੇ ਘੁੰਮਣ ਜਾਂ ਜਾਣ ਤੋਂ ਬਚਣ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਗਰੂਰ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ ਦਰਿਆ ਦੇ ਕੰਢਿਆਂ ਦੇ ਆਲੇ-ਦੁਆਲੇ ਘੁੰਮਣ ਜਾਂ ਜਾਣ ਤੋਂ ਬਚਣ । ਸੰਗਰੂਰ ਜ਼ਿਲ੍ਹੇ ਵਿੱਚੋਂ ਪਾਣੀ ਦੇ ਸੁਚਾਰੂ ਨਿਕਾਸ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਜਨਤਕ ਸਹਿਯੋਗ ਜ਼ਰੂਰੀ ਹੈ । ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ, ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਹ ਸਿੰਚਾਈ ਵਿਭਾਗ ਨਾਲ 87250-29785 ‘ਤੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ 01672-234196 ‘ਤੇ ਸੰਪਰਕ ਕਰ ਸਕਦੇ ਹਨ ।

Read More : 150 ਕਰੋੜ ਰੁਪਏ ਵਾਲਾ ਪ੍ਰਾਜੈਕਟ 2026 ਤੱਕ ਕੀਤਾ ਜਾਵੇਗਾ ਚਾਲੂ : ਅਮਨ ਅਰੋੜਾ