ਪੰਜਾਬ ਬਣਿਆ ਸਕੂਲਾਂ ਵਿੱਚ “ਉੱਦਮਤਾ” ਨੂੰ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ
ਕੈਬਨਿਟ ਮੰਤਰੀ ਤੇ ਵਿਧਾਇਕਾਂ ਨੇ ਰਾਹਤ ਕਾਰਜਾਂ ਦੀ ਖ਼ੁਦ ਕਮਾਨ ਸੰਭਾਲੀ
ਚੰਡੀਗੜ੍ਹ, 29 ਅਗਸਤ 2025 : ਪੰਜਾਬ ਵਿੱਚ ਪਈ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ `ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ । ਪੰਜਾਬ ਦੇ ਕੈਬਨਿਟ ਮੰਤਰੀ, ਸਥਾਨਕ ਵਿਧਾਇਕ ਵਿਭਿੰਨ ਹੜ੍ਹ ਪ੍ਰਭਾਵਿਤ ਇਲਾਕਿਆਂ (Flood affected areas) `ਚ ਜਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਲੋਕਾਂ ਦੀ ਅਗਵਾਈ ਅਤੇ ਮਦਦ ਕਰ ਰਹੇ ਹਨ । ਇਸ ਮੌਕੇ ਲੋੜਵੰਦ ਲੋਕਾਂ ਨੂੰ ਖਾਦ ਪਦਾਰਥ, ਪਸ਼ੂਆਂ ਲਈ ਚਾਰਾ, ਮੈਡੀਕਲ ਜ਼ਰੂਰਤ ਦੀਆਂ ਦਵਾਈਆਂ ਆਦਿ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ ।
ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ
ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ (Forest Minister Lal Chand Kataruchak) ਅੱਜ ਵਿਧਾਨ ਸਭਾ ਹਲਕਾ ਭੋਆ ਦੇ ਖੇਤਰ ਬਮਿਆਲ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ।ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਹਰ ਸਥਿਤੀ ਵਿੱਚ ਲੋਕਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਵਿੱਚ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰੇਗੀ । ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਲੋਕਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦਾ ਮੁਆਵਜਾਂ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਘਰ੍ਹਾਂ ਦਾ ਅਤੇ ਫਸਲ ਦਾ ਨੁਕਸਾਨ ਹੋਇਆ ਹੈ ਜਲਦੀ ਹੀ ਗਿਰਦਾਵਰੀ ਕਰਵਾ ਕੇ ਲੋਕਾਂ ਦੇ ਹੋਏ ਨੁਕਸਾਨ ਦਾ ਸਰਵੇ ਕਰਕੇ ਜੋ ਬਣਦੀ ਸਹਾਇਤਾ ਸੂਬਾ ਸਰਕਾਰ ਵੱਲੋਂ ਦਿੱਤੀ ਜਾਵੇਗੀ ।
ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸੁੱਕੇ ਰਾਸ਼ਨ ਦੀਆਂ 3200 ਤੋਂ ਵੱਧ ਕਿੱਟਾਂ, ਪਾਣੀ ਦੀਆਂ 45000 ਬੋਤਲਾਂ, 17000 ਫੂਡ ਪੈਕਟ ਵੰਡੇ
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ । ਪਿੰਡ ਕੰਮਵਾਲ, ਬਾਗੂਵਾਲ ਵਿਖੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਪੀੜਤ ਲੋਕਾਂ ਨੂੰ ਮੀਂਹ ਤੋਂ ਬਚਨ ਲਈ ਤਰਪਾਲਾਂ, ਮੱਛਰਦਾਨੀਆਂ, ਰਾਸ਼ਣ ਸਮੱਗਰੀ ਅਤੇ ਹੋਰ ਲੋੜੀਦੀਆਂ ਚੀਜਾਂ ਵੰਡੀਆਂ । ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੇਅਰ ਅਤੇ ਚੇਅਰਮੈਨ ਸਮੇਤ ਹੋਰਨਾਂ ਆਗੂਆਂ ਦੀ ਹਾਜ਼ਰੀ `ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕੀਤੇ ।
700 ਕੁਇੰਟਲ ਸੁੱਕਾ ਚਾਰਾ ਅਤੇ 1450 ਫੀਡ ਦੇ ਥੈਲੇ, ਮੈਡੀਕਲ ਟੀਮਾਂ ਵੱਲੋਂ ਪੀੜਤ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਨੇ ਤਰਨਤਾਰਨ ਨੇੜਲੇ ਹੜ੍ਹ ਪੀੜਤ ਇਲਾਕਿਆਂ `ਚ ਜਾ ਕੇ ਲੋਕਾਂ ਦੀ ਅਗਵਾਈ ਕੀਤੀ, ਉੱਥੇ ਹੀ ਜ਼ਰੂਰੀ ਵਸਤਾਂ ਦੀ ਰਾਹਤ ਸਮੱਗਰੀ ਵੀ ਵੰਡੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਛੇਤੀ ਹੀ ਬਣਦੀ ਰਾਸ਼ੀ ਜਾਰੀ ਕੀਤੀ ਜਾਵੇਗੀ ।
ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਵਿਖੇ ਪਹੁੰਚ ਕੇ ਹੜ੍ਹ ਨਾਲ ਹੋਏ ਨੁਕਸਾਨ ਦਾ ਲਿਆ ਜਾਇਜਾ
ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ ਅਤੇ ਇਸ ਦੀਆਂ ਢਾਣੀਆਂ ਦਾ ਦੌਰਾ ਕੀਤਾ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੀ ਵੰਡੀ । ਸੌਂਦ ਵੱਲੋਂ ਖੰਨਾ ਤੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂ ਧਨ ਦੀ ਮਦਦ ਲਈ ਰਾਹਤ ਸਮੱਗਰੀ ਵੱਜੋਂ ਫੀਡ ਦਾ ਇੱਕ ਟਰੱਕ ਵੀ ਭੇਜਿਆ ਗਿਆ ।
ਮਾਲ ਮੰਤਰੀ ਮੁੰਡੀਆਂ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਟਰੱਕਾਂ ਨੂੰ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਨ੍ਹਾਂ ਦੋ ਟਰੱਕਾਂ ਵਿੱਚ 1000 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਹਨ, ਜਿਨ੍ਹਾਂ ਨੂੰ ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਭੇਜਿਆ ਜਾ ਰਿਹਾ ਹੈ । ਇਨ੍ਹਾਂ ਕਿੱਟਾਂ ਵਿੱਚ ਆਟਾ, ਚਾਹ, ਖੰਡ, ਦਾਲ, ਖਾਣ ਵਾਲਾ ਤੇਲ ਤੋਂ ਇਲਾਵਾ ਹੋਰ ਤਰ੍ਹਾਂ ਦੀਆਂ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਭੇਜੀਆਂ ਜਾ ਗਈਆਂ ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦੇ ਟਰੱਕ ਕੀਤੇ ਰਵਾਨਾ
ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ ਰੈਡ ਕਰਾਸ ਦੀ ਸਹਾਇਤਾ ਨਾਲ ਹੜ੍ਹ ਪੀੜਤਾਂ ਨੂੰ 45000 ਪਾਣੀ ਦੀਆਂ ਬੋਤਲਾਂ ਅਤੇ 17000 ਤੋਂ ਵਧੇਰੇ ਫੂਡ ਪੈਕਟ ਵੰਡੇ ਗਏ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਪੰਜਾਬ ਐਗਰੋ ਦੀ ਸਹਾਇਤਾ ਨਾਲ 100 ਕੁਇੰਟਲ ਸੁੱਕਾ ਚਾਰਾ ਅਤੇ 50-50 ਕਿਲੋਗਰਾਮ ਦੇ 850 ਬੈਗ ਫੀਡ ਵੀ ਪਸ਼ੂਆਂ ਲਈ ਵੰਡੇ ਗਏ । ਪਸ਼ੂ ਪਾਲਣ ਵਿਭਾਗ ਵੱਲੋਂ ਵੱਖ ਵੱਖ ਥਾਂਵਾਂ ਤੇ ਵੈਟਨਰੀ ਡਾਕਟਰਾਂ ਦੀਆਂ ਡਿਊਟੀਆਂ ਪਸ਼ੂਆਂ ਦੇ ਇਲਾਜ ਲਈ ਲਗਾਈਆਂ ਗਈਆਂ ਹਨ ਅਤੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ।
ਇਸੇ ਤਰ੍ਹਾਂ ਜਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹ ਪੀੜਤਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ 3 ਰਾਹਤ ਕੇਂਦਰ ਅਜਨਾਲਾ ਵਿਖੇ ਸਥਾਪਤ ਕੀਤੇ ਗਏ ਹਨ । ਇਨ੍ਹਾਂ ਰਾਹਤ ਕੇਂਦਰਾਂ ਵਿੱਚ ਘੱਟੋ ਘੱਟ 3000 ਵਿਅਕਤੀਆਂ ਦੇ ਖਾਣ-ਪੀਣ ਅਤੇ ਰਹਿਣ-ਸਹਿਣ ਦਾ ਪ੍ਰਬੰਧ ਕੀਤਾ ਗਿਆ ਹੈ। ਲੋਕਾਂ ਦੀ ਸਹਾਇਤਾ ਲਈ ਹੈਲਪ ਨੰਬਰ ਵੀ ਜਾਰੀ ਕੀਤੇ ਗਏ ਹਨ । ਸਿਹਤ ਵਿਭਾਗ ਵੱਲੋਂ ਵੀ ਹੜ੍ਹ ਪੀੜਤ ਪਰਿਵਾਰਾਂ ਲਈ ਮੈਡੀਕਲ ਟੀਮਾਂ ਦੀ ਡਿਊਟੀ ਸਮੇਤ ਐਂਬੂਲੈਂਸਾਂ ਅਤੇ ਦਵਾਈਆਂ ਦੇਣ ਲਈ ਲਗਾਈ ਗਈ ਹੈ ।
ਲਾਲਜੀਤ ਸਿੰਘ ਭੁੱਲਰ ਨੇ ਤਰਨਤਾਰਨ ਨੇੜਲੇ ਹੜ੍ਹ ਪੀੜਤ ਇਲਾਕਿਆਂ `ਚ ਰਾਹਤ ਸਮੱਗਰੀ ਵੰਡੀ
ਜ਼ਿਲ੍ਹਾ ਪ੍ਰਸ਼ਾਸ਼ਨ ਮਾਨਸਾ ਵੱਲੋਂ 163 ਵਿਅਕਤੀਆਂ ਨੂੰ ਖੱਤਰੀਵਾਲਾ ਪਿੰਡ, ਬੁਢਲਾਡਾ ਵਿਖੇ ਰਿਲੀਫ ਸੈਂਟਰ (Relief Center) ਵਿਚ ਰੱਖਿਆ ਹੋਇਆ ਹੈ । ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਲਈ ਚਾਰਾ ਅਤੇ ਸਿਹਤ ਵਿਭਾਗ ਵੱਲੋਂ ਦਵਾਈਆਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ । ਜ਼ਿਲ੍ਹਾ ਬਰਨਾਲਾ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ 1000 ਰਾਸ਼ਨ ਕਿੱਟਾਂ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤੀਆਂ ਗਈਆਂ ਅਤੇ ਪਿੰਡ ਵਜੀਦਕੇ ਖੁਰਦ ਵਿਚ ਕੱਚੇ ਘਰਾਂ ਦੇ ਗਿਣਤੀ ਜ਼ਿਆਦਾ ਹੋਣ ਦੇ ਮੱਦੇਨਜ਼ਰ ਆਰਜ਼ੀ ਰਾਹਤ ਕੈਂਪ ਦਾ ਪ੍ਰਬੰਧ ਪਿੰਡ ਦੀ ਧਰਮਸ਼ਾਲਾ ਵਿੱਚ ਕੀਤਾ ਗਿਆ ਹੈ । ਸਿਹਤ ਵਿਭਾਗ ਵਲੋਂ 6 ਰੈਪਿਡ ਰਿਸਪਾਂਸ ਟੀਮਾਂ (2 ਟੀਮਾਂ ਬਰਨਾਲਾ, ਤਪਾ, ਧਨੌਲਾ, ਮਹਿਲਾ ਕਲਾਂ, ਭਦੌੜ ਅਤੇ 2 ਮੋਬਾਈਲ ਟੀਮਾਂ ਬਰਨਾਲਾ ਅਤੇ ਧਨੌਲਾ ਸਿਹਤ ਸੇਵਾਵਾਂ ਲਈ ਤਾਇਨਾਤ ਕੀਤੀਆਂ ਗਈਆਂ ਹਨ ।
ਪੰਚਾਇਤ ਮੰਤਰੀ ਸੌਂਦ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡੀ ਰਾਹਤ ਸਮੱਗਰੀ, ਫੀਡ ਦਾ ਟਰੱਕ ਭੇਜਿਆ; ਲੋਕਾਂ ਨੂੰ ਮਦਦ ਲਈ ਅੱਗੇ ਆਉਣ ਦਾ ਦਿੱਤਾ ਸੱਦਾ
ਜ਼ਿਲ੍ਹਾ ਕਪੂਰਥਲਾ ਵਿਖੇ 240 ਪਰਿਵਾਰਾਂ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਰਾਸ਼ਨ ਦੀਆਂ 1250 ਕਿੱਟਾਂ ਵੰਡੀਆਂ ਗਈਆਂ।ਇਸ ਮੌਕੇ ਪਸ਼ੂਆਂ ਲਈ 600 ਕੁਇੰਟਲ ਸਾਈਲੇਜ, 300 ਕੁਇੰਟਲ ਫੀਡ ਆਦਿ ਚਾਰੇ ਦਾ ਪ੍ਰਬੰਧ ਵੀ ਕੀਤਾ ਗਿਆ। ਜ਼ਿਲੇ ਵਿੱਚ ਚਲਾਏ ਜਾ ਰਹੇ ਰਾਹਤ ਕੈਂਪ 4 ਕੈਂਪ ਚਲਾਏ ਜਾ ਰਹੇ ਹਨ । ਜ਼ਿਲ੍ਹੇ ਵਿੱਚ 8 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨੇ 1379 ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਹੈ ਜਦਕਿ 4 ਐਂਬੂਲੈਂਸਾਂ ਐਂਮਰਜੈਂਸੀ ਹਲਾਤਾ ਲਈ ਤਾਇਨਾਤ ਕੀਤੀਆਂ ਗਈਆਂ ਹਨ ।
Read More : ਮੁੱਖ ਮੰਤਰੀ ਨੇ ਲਿਆ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ
ਮੁੱਖ ਮੰਤਰੀ ਨੇ ਲਿਆ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ
ਹੜ੍ਹ ਪ੍ਰਭਾਵਿਤ ਪੰਜ ਜ਼ਿਲ੍ਹਿਆਂ ਵਿੱਚ ਭਾਰਤੀ ਫੌਜ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਜਾ ਚੁੱਕਾ ਹੈ
ਰਾਹਤ ਤੇ ਬਚਾਅ ਕਾਰਜਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਦਿਨ-ਰਾਤ ਲੋਕਾਂ ਦੀ ਮਦਦ ਲਈ ਜੁਟੇ ਹੋਏ ਹਨ
ਵਾਟਰ ਟੈਸਟਿੰਗ ਟੀਮਾਂ ਨੂੰ ਕਿਸੇ ਵੀ ਮਹਾਂਮਾਰੀ ਦੇ ਫੈਲਾਅ ਤੋਂ ਬਚਣ ਲਈ ਸਾਰੇ ਪਿੰਡਾਂ ਵਿੱਚ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨੀ ਚਾਹੀਦੀ ਹੈ
ਪੰਜਾਬ ਵਿੱਚ 500 ਪਿੰਡ ਹੜ੍ਹ ਦੀ ਮਾਰ ਹੇਠ : ਰਾਜ ਸਭਾ ਮੈਂਬਰ ਸੰਤ ਸੀਚੇਵਾਲ
ਕੇਂਦਰ ਸਰਕਾਰ ਕੋਲ ਪੰਜਾਬ ਦਾ ਮਜ਼ਬੂਤੀ ਨਾਲ ਪੱਖ ਰੱਖਣ ਲਈ ਮੁੱਖ ਮੰਤਰੀ ਨੂੰ ਵੀ ਲਿਖਿਆ ਪੱਤਰ
ਹੜ੍ਹਾਂ ਦੀ ਸਥਿਤੀ ਬਾਰੇ ਪੰਜਾਬ ਸਰਕਾਰ ਵੱਲੋਂ ਵੀ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਤੱਥਾਂ ਸਮੇਤ ਆਪਣਾ ਪੱਖ ਰੱਖਿਆ ਜਾਵੇ
ਜੀ. ਐਸ. ਟੀ. ਰੇਟ ਦਾ ਲਾਭ ਗਰੀਬ ਲੋਕਾਂ ਨੂੰ ਹੋਵੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ
ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Punjab Finance Minister Advocate Harpal Singh Cheema) ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਉਪਾਅ ਦਾ ਫਾਇਦਾ ਮਹਿੰਗਾਈ ਦਾ ਸਾਹਮਣਾ ਕਰ ਰਹੇ ਦੇਸ਼ ਦੇ ਗਰੀਬ ਲੋਕਾਂ ਨੂੰ ਪਹੁੰਚੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ।
ਉਨ੍ਹਾਂ ਜੋਰ ਦਿੱਤਾ ਕਿ ਕੀਮਤਾ ਦੀ ਤਰਕਸੰਗਕਤਾ ਦਾ ਮੌਜੂਦਾ ਪ੍ਰਸਤਾਵ ਜੇਕਰ ਆਮਦਨ ਘਾਟੇ ਨੂੰ ਪੂਰਨ ਲਈ ਮੁਆਵਜ਼ੇ ਦੀ ਵਿਵਸਥਾ ਤੋਂ ਬਿਨਾਂ ਲਾਗੂ ਹੁੰਦਾ ਹੈ ਤਾਂ ਰਾਜਾਂ ਦੀ ਵਿੱਤੀ ਅਸਥਿਰਤਾ ਦਾ ਕਾਰਨ ਬਣੇਗਾ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਵੀ ਨੁਕਸਾਨ ਪਹੁੰਚੇਗਾ, ਜੋ ਪ੍ਰਵਾਨਯੋਗ ਨਹੀਂ ਹੈ।
ਜੀ. ਐਸ. ਟੀ. ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ : ਹਰਪਾਲ ਸਿੰਘ ਚੀਮਾ
ਐਡਵੋਕੇਟ ਚੀਮਾ, ਜੋ ਅੱਜ ਕਰਨਾਟਕਾ ਭਵਨ ਵਿਖੇ ਜੀ. ਐਸ. ਟੀ. ਰੇਟ ਰੈਸ਼ਨਲਾਈਜੇਸ਼ਨ (G. S. T. Rate Rationalization) ਤੇ ਵਿਚਾਰ ਸਬੰਧੀ ਕੇਰਲਾ, ਕਰਨਾਟਕਾ, ਹਿਮਾਚਲ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ, ਤੇਲੰਗਾਨਾ ਦੇ ਵਿੱਤ ਮੰਤਰੀਆਂ ਤੇ ਪ੍ਰਤੀਨਿਧਾਂ ਦੀ ਮੀਟਿੰਗ ਵਿਚ ਭਾਗ ਲੈਣ ਆਏ ਸਨ, ਨੇ ਕਿਹਾ ਕਿ ਰਾਜ ਦੀ ਇਸ ਪਹਿਲੂ ਤੇ ਸਹਿਮਤੀ ਹੈ ਕਿ ਰੇਟ ਤਰਕਸੰਗਕਤਾ ਦੇ ਨਾਲ-ਨਾਲ ਰਾਜਾਂ ਦੇ ਵਿੱਤੀ ਹਿੱਤਾਂ ਦੀ ਸੁਰੱਖਿਆ ਦੀ ਮਜ਼ਬੂਤ ਵਿਵਸਥਾ ਘੜੀ ਜਾਣੀ ਚਾਹੀਦੀ ਹੈ, ਜਿਸ ਤਹਿਤ ਲਗਜ਼ਰੀ ਵਸਤਾਂ ਤੇ ਸਮਰਥਕ ਟੈਕਸ (ਐਡੀਸ਼ਨਲ ਲੈਵੀ) ਲਗਾਉਣ ਅਤੇ ਘੱਟੋ ਘੱਟ ਪੰਜ ਸਾਲਾਂ ਲਈ ਮੁਆਵਜ਼ਾ ਯਕੀਨੀ ਬਣਾਉਣ ਦੀ ਵਿਵਸਥਾ ਹੋਣੀ ਚਾਹੀਦੀ ਹੈ ।
ਉਨਾਂ ਕਿਹਾ ਕਿ ਜੇਕਰ ਪੰਜ ਸਾਲਾਂ ਬਾਅਦ ਵੀ ਸੂਬਿਆਂ ਦਾ ਆਮਦਨ ਘਾਟਾ ਪੂਰਾ ਨਹੀਂ ਹੁੰਦਾ ਤਾਂ ਇਸ ਵਿਵਸਥਾ ਨੂੰ ਹੋਰ ਵਧਾਉਣ ਦੀ ਵਿਵਸਥਾ ਹੋਵੇ । ਉਨ੍ਹਾਂ ਕਿਹਾ ਕਿ ਇਹ ਸੰਤੁਲਿਤ ਪਹੁੰਚ ਹੀ ਸੂਬਿਆਂ ਦੀ ਆਰਥਿਕ ਪ੍ਰਭੂਸੱਤਾ ਨੂੰ ਬਚਾ ਸਕਦੀ ਹੈ ਅਤੇ ਇਸ ਜ਼ਰੀਏ ਹੀ ਜੀ. ਐਸ. ਟੀ. ਸੁਧਾਰਾਂ ਨੂੰ ਸਹੀ ਅਰਥਾਂ ਵਿਚ ਲਾਗੂ ਕੀਤਾ ਜਾ ਸਕੇਗਾ ।
ਜੀ. ਐਸ. ਟੀ. ਰੇਟ ਤਰਕਸੰਗਕਤਾ ਤੇ ਵਿਚਾਰ ਸਬੰਧੀ ਵੱਖ-ਵਾਖ ਰਾਜਾਂ ਦੇ ਵਿੱਤ ਮੰਤਰੀਆਂ ਦੀ ਅਹਿਮ ਮੀਟਿੰਗ ਵਿਚ ਲਿਆ ਭਾਗ
ਵਿੱਤ ਮੰਤਰੀ ਨੇ ਕਿਹਾ ਕਿ 2017 ਵਿਚ ਜੀ. ਐਸ. ਟੀ. ਨੂੰ ਵਿੱਤੀ ਨਿਰਪੱਖਤਾ ਦੇ ਸਿਧਾਂਤ ਨੂੰ ਪ੍ਰਮੁੱਖਤਾ ਦਿੰਦਿਆਂ ਲਾਗੂ ਕੀਤਾ ਗਿਆ ਸੀ ਪਰ ਇਸਦੇ ਲਾਗੂ ਹੋਣ ਤੋਂ ਬਾਅਦ ਰਾਜਾਂ ਨੂੰ ਵੱਡੇ ਵਿੱਤੀ ਨੁਕਸਾਨ ਝੱਲਣੇ ਪੈ ਰਹੇ ਹਨ। ਉਨਾਂ ਕਿਹਾ ਕਿਹਾ ਕਿ ਜੀ. ਐਸ. ਟੀ. ਲਾਗੂ ਹੋਣ ਉਪਰੰਤ ਪੰਜਾਬ ਨੂੰ ਤਕਰੀਬਨ 1.11 ਲੱਖ ਕਰੋੜ ਦਾ ਵਿੱਤੀ ਨੁਕਸਾਨ ਹੋਇਆ ਹੈ ਭਾਵੇਂ ਕੇਂਦਰ ਵੱਲੋਂ ਮੁਆਵਜ਼ੇ ਲਈ ਤੈਅ ਸਾਲਾਂ ਦੌਰਾਨ 60 ਹਜਾਰ ਕਰੋੜ ਦਾ ਮੁਆਵਜ਼ਾ ਦਿੱਤਾ ਗਿਆ ਪੰਜਾਬ ਨੂੰ ਬਾਕੀ ਦੇ ਨੁਕਸਾਨ ਦੀ ਭਰਪਾਈ ਲਈ ਹਾਲੇ ਲਈ ਕੋਈ ਕਦਮ ਚੁੱਕੇ ਗਏ।
ਮੀਟਿੰਗ ਵਿਚ ਰਾਜਾਂ ਵੱਲੋਂ ਮੰਗ ਕੀਤੀ ਗਈ ਕਿ ਲਗਜ਼ਰੀ ਤੇ ਸਿਨ ਗੁਡਜ਼ ਤੇ ਵਾਧੂ ਟੈਕਸ ਲਗਾਇਆ ਜਾਵੇ
ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਟਕੇਟ ਚੀਮਾ ਨੇ ਕਿਹਾ ਕਿ ਮੀਟਿੰਗ ਵਿਚ ਰਾਜਾਂ ਵੱਲੋਂ ਮੰਗ ਕੀਤੀ ਗਈ ਕਿ ਲਗਜ਼ਰੀ ਤੇ ਸਿਨ ਗੁਡਜ਼ ਤੇ ਵਾਧੂ ਟੈਕਸ ਲਗਾਇਆ ਜਾਵੇ ਤੇ ਇਸ ਤੋਂ ਆਉਣ ਵਾਲੀ ਆਮਦਨ ਰਾਜਾਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਕੀਮਤਾਂ ਦੀ ਤਰਕਸੰਗਕਤਾ ਨਾਲ ਹੋਣ ਵਾਲੀ ਆਮਦਨ ਦੀ ਕਮੀ ਦੇ ਖੱਪੇ ਨੂੰ ਭਰਿਆ ਜਾ ਸਕੇ । ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਬਿਨਾਂ ਆਮਦਨ ਸਥਿਰਤਾ ਤੋਂ ਰਾਜ ਲੋਕ ਭਲਾਈ ਦੀਆਂ ਆਪਣੀਆਂ ਸੰਵਿਧਾਨਕ ਜਿੰਮੇਵਾਰੀਆਂ ਕਿਵੇਂ ਨਿਭਾ ਸਕਦੇ ਹਨ ।
ਕੇਂਦਰ ਨੂੰ ਇਸ ਥਿਊਰੀ ਵੱਲ ਝੁਕਾਅ ਨਹੀਂ ਰੱਖਣਾ ਚਾਹੀਦਾ
ਕੇਂਦਰ ਨੂੰ ਇਸ ਥਿਊਰੀ ਵੱਲ ਝੁਕਾਅ ਨਹੀਂ ਰੱਖਣਾ ਚਾਹੀਦਾ ਕਿ ਸਾਰਾ ਭਾਰ ਰਾਜਾਂ ਦੇ ਮੋਢਿਆਂ ਤੇ ਪਾ ਦਿੱਤਾ ਜਾਵੇ ਅਤੇ ਆਮਦਨ ਦੇ ਸਰੋਤ ਕੇਂਦਰੀ ਘੇਰੇ ਥਾਲੇ ਲਿਆਂਦੇ ਜਾਣ। ਜੇਕਰ ਸੂਬੇ ਵਿੱਤੀ ਪੱਖੋਂ ਮਜਬੂਤ ਹੋਣਗੇ ਦੇਸ਼ ਵੀ ਤਾਂ ਹੀ ਮਜਬੂਤ ਹੋਵੇਗਾ । ਇਸ ਲਈ ਰਾਜਾਂ ਦੇ ਆਮਦਨ ਹਿੱਤ ਜ਼ਰੂਰ ਸੁਰੱਖਿਅਤ ਰਹਿਣੇ ਚਾਹੀਦੇ ਹਨ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਮਜ਼ਬੂਤ ਵਿਵਸਥਾ ਉਸਾਰਨੀ ਚਾਹੀਦੀ ਹੈ । ਉਨਾਂ ਕਿਹਾ ਕਿ ਇਹ ਰਾਜਾ ਇਸ ਮਸਲੇ ਤੇ ਅਸਲ ਵਿਚ ਹੋਰਨਾਂ ਸਾਰੇ ਰਾਜਾਂ ਦੀ ਆਵਾਜ਼ ਦੀ ਵੀ ਪ੍ਰਤੀਨਿਧਤਾ ਕਰਦੇ ਹਨ ।
ਕੇਂਦਰ ਸਰਕਾਰ ਨੂੰ ਇਸ ਕੁਦਰਤੀ ਸੰਕਟ ਸਮੇਂ ਸੂਬੇ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ
ਸੂਬੇ ਵਿਚ ਹੜ੍ਹਾਂ ਦੀ ਸਥਿਤੀ ਬਾਰੇ ਇਕ ਸਵਾਲ ਦੇ ਜਵਾਬ ਵਿਚ ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਕੁਦਰਤੀ ਸੰਕਟ ਸਮੇਂ ਸੂਬੇ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ । ਉਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਪੰਜਾਬ ਸਰਕਾਰ ਪੂਰੇ ਸੁਹਿਰਦ ਯਤਨ ਕਰ ਰਹੀ ਹੈ ਅਤੇ ਪੂਰੀ ਤਰਾਂ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ । ਉਨਾਂ ਕਿਹਾ ਕਿ ਸੂਬੇ ਦੇ ਹੋਏ ਨੁਕਸਾਨ ਬਾਰੇ ਪਤਾ ਲਗਾਉਣ ਤੋਂ ਬਾਅਦ ਕੇਂਦਰ ਪਾਸੋਂ ਵਿਸ਼ੇਸ਼ ਪੈਕੇਜ਼ ਦੀ ਮੰਗ ਕੀਤੀ ਜਾਵੇਗੀ ।
Read More : ਪੰਜਾਬ ਦੇ ਸ਼ਹਿਰਾਂ ਦੀਆਂ ਸੜਕਾਂ ਹੋਣਗੀਆਂ ਵਿਸ਼ਵ ਪੱਧਰੀ : ਹਰਪਾਲ ਸਿੰਘ ਚੀਮਾ
ਆਰ. ਟੀ. ਆਈ. ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਵਲੋਂ 175 ਕੇਸਾਂ ਦਾ ਨਿਪਟਾਰਾ
ਚੰਡੀਗੜ੍ਹ, 29 ਅਗਸਤ 2025 : ਪੰਜਾਬ ਰਾਜ ਸੂਚਨਾ ਕਮਿਸ਼ਨ (Punjab State Information Commission) ਦੇ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਇਕ ਵਿਅਕਤੀ ਵਲੋਂ ਆਰ.ਟੀ.ਆਈ.ਐਕਟ ਅਧੀਨ ਦਾਇਰ 175 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ ।
ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ (Commissioner Sandeep Singh Dhaliwal) ਦੇ ਬੈਂਚ ਕੋਲ ਲੁਧਿਆਣਾ ਦੇ ਡਾਬਾ-ਲੋਹਾਰਾ ਮਾਰਗ ਸਥਿਤ ਮਹਾ ਸਿੰਘ ਨਗਰ ਨਿਵਾਸੀ ਸਰਬਜੀਤ ਸਿੰਘ ਗਿੱਲ ਵਲੋਂ ਦਾਇਰ 175 ਮਾਮਲੇ ਅਗਸਤ ਮਹੀਨੇ ਦੀਆਂ ਵੱਖ ਵੱਖ ਤਰੀਕਾਂ ਨੂੰ ਸੁਣਵਾਈ ਲਈ ਲੱਗੇ ਸਨ। ਉਨ੍ਹਾਂ ਦੱਸਿਆ ਕਿ ਸਰਬਜੀਤ ਸਿੰਘ ਗਿੱਲ ਵਲੋਂ ਦਾਇਰ ਕੇਸਾਂ ਵਿਚੋਂ 5 ਅਗਸਤ 2025 ਨੂੰ 36 ਕੇਸ,6 ਅਗਸਤ 2025 ਨੂੰ 26 ਅਤੇ 7 ਅਗਸਤ 2025 ਨੂੰ 35 ਕੇਸ,19 ਅਗਸਤ 2025 ਨੂੰ 30 ਕੇਸ, 20 ਅਗਸਤ 2025 ਨੂੰ 26 ਸੁਣਵਾਈ ਲਈ ਲੱਗੇ ਸਨ, ਜਿਨ੍ਹਾਂ ਵਿੱਚ ਸਬੰਧਤ ਧਿਰਾਂ ਜਾਣਕਾਰੀ ਸਮੇਤ ਹਾਜ਼ਰ ਸਨ ਅਤੇ ਕਮਿਸ਼ਨਰ ਵਲੋਂ ਸਾਰੇ ਕੇਸ ਇਕੱਲੇ ਇਕੱਲੇ ਸੁਣੇ ਗਏ ।
ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਕੇਸਾਂ ਦੀ ਸੁਣਵਾਈ ਦੌਰਾਨ ਮੁਦਈ ਸਰਬਜੀਤ ਸਿੰਘ ਗਿੱਲ ਪੇਸ਼ ਨਹੀਂ ਹੋਇਆ ਜਿਸ ‘ਤੇ ਕਮਿਸ਼ਨ ਵਲੋਂ ਮੁਦਈ ਨੂੰ ਆਪਣਾ ਪੱਖ ਰੱਖਣ ਲਈ 10 ਦਿਨ ਦਾ ਸਮਾਂ ਦਿੱਤਾ ਗਿਆ ਪ੍ਰੰਤੂ ਮੁਦਈ ਨੇ ਇਸ ਸਮੇਂ ਵਿੱਚ ਵੀ ਆਪਣਾ ਪੱਖ ਪੇਸ਼ ਨਹੀਂ ਕੀਤਾ । ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਇਨ੍ਹਾਂ ਮਾਮਲਿਆਂ ਦੀ 20 ਅਗਸਤ ਅਤੇ 28 ਅਗਸਤ 2025 ਨੂੰ ਮੁੜ ਸੁਣਵਾਈ ਕੀਤੀ ਗਈ ਤਾਂ ਸਰਬਜੀਤ ਸਿੰਘ ਗਿੱਲ ਵਲੋਂ ਦਾਇਰ 175 ਕੇਸਾਂ ਦਾ ਨਿਪਟਾਰਾ (Disposal of 175 cases) ਕਰ ਦਿੱਤਾ ਗਿਆ ।
ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਇਨ੍ਹਾਂ ਕੇਸਾਂ ਵਿੱਚ ਲਗਾਤਾਰ ਗੈਰਹਾਜ਼ਰੀ ਕਾਰਨ ਕਮਿਸ਼ਨ ਦੇ ਸਮੇਂ ਅਤੇ ਸਰੋਤਾਂ ਦੀ ਕਾਫ਼ੀ ਬਰਬਾਦੀ ਹੋਈ ਹੈ ਅਤੇ ਵਾਰ-ਵਾਰ ਸੁਣਵਾਈਆਂ ਵਿੱਚ ਹਾਜ਼ਰ ਹੋ ਕੇ ਜਵਾਬ ਦਾਇਰ ਕਰਨ ਵਾਲੀਆਂ ਸਰਕਾਰੀ ਅਥਾਰਟੀਆਂ ਦੇ ਅਧਿਕਾਰਤ ਕੰਮਕਾਜ ਵਿੱਚ ਬੇਲੋੜਾ ਵਿਘਨ ਪਿਆ ਹੈ ।
ਅਜਿਹਾ ਵਤੀਰਾ ਨਾ ਸਿਰਫ਼ ਮੁਕੱਦਮੇਬਾਜ਼ਾਂ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਕਰਦਾ ਹੈ ਬਲਕਿ ਲੰਬਿਤ ਮਾਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਸਬੰਧੀ ਕਮਿਸ਼ਨ ਦੀ ਸਮਰੱਥਾ ਨੂੰ ਵੀ ਪ੍ਰਭਾਵਿਤ ਕਰਦਾ ਹੈ।ਕਮਿਸ਼ਨ ਨੇ ਕਿਹਾ ਹੈ ਕਿ ਲੰਬਿਤ ਮਾਮਲਿਆਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ, ਫਜ਼ੂਲ, ਵਾਰ-ਵਾਰ ਹੋਣ ਵਾਲੀ ਮੁਕੱਦਮੇਬਾਜ਼ੀ ਲਈ ਜਨਤਕ ਸਰੋਤਾਂ ਦੀ ਵਰਤੋਂ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ, ਇਸ ਲਈ ਮੁਕੱਦਮਾ ਨਾ ਚਲਾਉਣ ਕਾਰਨ ਸਰਬਜੀਤ ਸਿੰਘ ਗਿੱਲ ਵਲੋਂ ਦਾਇਰ ਅਪੀਲਾਂ ਨੂੰ ਖਾਰਜ ਕਰ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਸਰਬਜੀਤ ਸਿੰਘ ਗਿੱਲ (Sarabjit Singh Gill) ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਚੀਫ਼ ਇਨਫੋਰਮੇਸ਼ਨ ਕਮਿਸ਼ਨਰ ਵੱਲੋਂ 25 ਫਰਵਰੀ 2025 ਨੂੰ ਆਰ. ਟੀ. ਆਈ. ਐਕਟ ਦੀ ਦੁਰਵਰਤੋ ਕਰਨ ਦੇ ਦੋਸ਼ ਵਿਚ ਬਲੈਕਲਿਸਟ ਕੀਤਾ ਗਿਆ ਸੀ ।
Read More : ਪੰਜਾਬ ਦੇ 3 ਨਵੇਂ ਸੂਚਨਾ ਕਮਿਸ਼ਨਰ ਨਿਯੁਕਤ, ਰਾਜ ਭਵਨ ‘ਚ ਹੋਵੇਗਾ ਸਹੁੰ ਚੁੱਕ ਸਮਾਗਮ
ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਫੌਜ ਦੇ 20 ਹੈਲੀਕਾਪਟਰ ਤਾਇਨਾਤ
ਚੰਡੀਗੜ੍ਹ, 29 ਅਗਸਤ 2025 : ਭਾਰੀ ਮੀਂਹ ਦੇ ਚਲਦਿਆਂ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ‘ਚ ਪਾੜ ਪੈਣ ਜਾਂ ਪਾਣੀ ਦੇ ਓਵਰਫਲੋਅ ਕਾਰਨ ਬਣੀ ਹੜ੍ਹਾਂ ਵਰਗੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਪੁਲਸ, ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀ. ਐਸ. ਐਫ.), ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨ. ਡੀ. ਆਰ. ਐਫ.), ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸ. ਡੀ. ਆਰ. ਐਫ.) ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਹੁਣ ਤੱਕ 7689 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ । ਇਹ ਜਾਣਕਾਰੀ ਅੱਜ ਇਥੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀ. ਜੀ. ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।
ਪੰਜਾਬ ਪੁਲਸ, ਐਨ. ਡੀ. ਆਰ. ਐਫ,, ਐਸ. ਡੀ. ਆਰ. ਐਫ. ਅਤੇ ਭਾਰਤੀ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ
ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ । ਵਿਸ਼ੇਸ਼ ਡੀ. ਜੀ. ਪੀ. ਅਰਪਿਤ ਸ਼ੁਕਲਾ, ਜੋ ਕਿ ਸੂਬੇ ਵਿੱਚ ਬਣੇ ਹਾਲਾਤਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪ ਸਥਾਪਤ ਕੀਤੇ ਹਨ ਜਿੱਥੇ ਲੋਕਾਂ ਲਈ ਭੋਜਨ ਅਤੇ ਦਵਾਈਆਂ ਦੇ ਲੰਗਰ ਲਾਏ ਗਏ ਹਨ ਅਤੇ ਇਸਦੇ ਨਾਲ ਹੀ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ । ਲੋਕਾਂ ਨੂੰ ਕੱਢਣ ਅਤੇ ਖਾਣੇ ਦੇ ਪੈਕੇਟ ਤੇ ਹੋਰ ਜ਼ਰੂਰੀ ਚੀਜ਼ਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ।
ਭੋਜਨ ਪਹੁੰਚਾਉਣ ਅਤੇ ਫਸੇ ਹੋਏ ਲੋਕਾਂ ਦਾ ਪਤਾ ਲਗਾਉਣ ਲਈ ਡਰੋਨ ਦੀ ਕੀਤੀ ਜਾ ਰਹੀ ਵਰਤੋਂ : ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ
ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕੱਢਣ ਅਤੇ ਸੁਰੱਖਿਅਤ ਥਾਵਾਂ ‘ਤੇ ਲਿਜਾਣ ਲਈ ਭਾਰਤੀ ਫੌਜ ਦੇ 20 ਹੈਲੀਕਾਪਟਰ ਰਾਜ ਵਿੱਚ ਤਾਇਨਾਤ ਹਨ । ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸ. ਐਸ. ਪੀਜ਼. ਨੂੰ ਫੀਲਡ ਵਿੱਚ ਰਹਿਣ ਅਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿਯਮਿਤ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ ।
ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਸਐਸਪੀਐਜ਼ ਰਾਹਤ ਕਾਰਜਾਂ ਦੀ ਨਿੱਜੀ ਤੌਰ ‘ਤੇ ਕਰ ਰਹੇ ਨਿਗਰਾਨੀ
ਉਨ੍ਹਾਂ ਕਿਹਾ ਕਿ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਐਸ. ਐਸ. ਪੀਜ਼. ਰਾਹਤ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ । ਵਿਸ਼ੇਸ਼ ਡੀ. ਜੀ. ਪੀ. ਨੇ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਚਾਰ ਦਿਨਾਂ ਦਾ ਅਲਰਟ ਜਾਰੀ ਕੀਤੇ ਜਾਣ ਦੇ ਨਾਲ ਪੰਜਾਬ ਪੁਲਸ ਨੂੰ ਹੜ੍ਹ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਅਲਰਟ ‘ਤੇ ਰੱਖਿਆ ਗਿਆ ਹੈ ।
Read More : ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ
ਰਾਕੇਸ਼ ਗੱਗੀ ਕਤਲ ਕੇਸ ਵਿਚ ਖਰੜ ਤੋਂ ਸ਼ੂਟਰ ਪਿਸਤੌਲ ਸਣੇ ਗ੍ਰਿਫ਼ਤਾਰ
ਚੰਡੀਗੜ੍ਹ, 29 ਅਗਸਤ 2025 : ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿੱਚ ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ (Main shooters) ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਜਾਂਚ ਮੁਤਾਬਕ ਇਹ ਕਤਲ ਗੈਂਗਾਂ ਦਰਮਿਆਨ ਦੁਸ਼ਮਣੀ ਦਾ ਨਤੀਜਾ ਸੀ: ਡੀ. ਜੀ. ਪੀ. ਗੌਰਵ ਯਾਦਵ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਪਨ ਕੁਮਾਰ ਵਾਸੀ ਬੱਸੀ ਮੁੱਡਾ, ਬਾਗ਼ਪੁਰ ਮੰਦਰ, ਹੁਸ਼ਿਆਰਪੁਰ ਵਜੋਂ ਹੋਈ ਹੈ । ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵਾਰਦਾਤ (ਰਾਕੇਸ਼ ਗੱਗੀ ਕਤਲ) ਵਿਦੇਸ਼ੀ ਗੈਂਗਸਟਰਾਂ ਲਾਡੀ ਭਜਲ ਉਰਫ਼ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗ ਰੰਜਿਸ਼ ਦਾ ਸਿੱਧਾ ਨਤੀਜਾ ਸੀ । ਉਨ੍ਹਾਂ ਦੱਸਿਆ ਕਿ ਮ੍ਰਿਤਕ ਰਾਕੇਸ਼ ਕੁਮਾਰ ਉਰਫ਼ ਗੱਗੀ ਦੇ ਵਿਦੇਸ਼ੀ ਗੈਂਗਸਟਰ ਬੱਬੀ ਰਾਣਾ, ਜੋ ਸੋਨੂੰ ਖੱਤਰੀ ਦਾ ਸਾਥੀ ਹੈ, ਨਾਲ ਨਜ਼ਦੀਕੀ ਸਬੰਧ ਸਨ ।
ਗ੍ਰਿਫ਼ਤਾਰ ਵਿਅਕਤੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ, ਹੁਸ਼ਿਆਰਪੁਰ ਪੁਲਿਸ ਨੂੰ ਵੀ ਸੀ ਲੋੜੀਂਦਾ: ਏ. ਡੀ. ਜੀ. ਪੀ. ਏ. ਜੀ. ਟੀ. ਐਫ. ਪ੍ਰਮੋਦ ਬਾਨ
ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ । ਹੋਰ ਵੇਰਵੇ ਸਾਂਝੇ ਕਰਦਿਆਂ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ. ਡੀ. ਜੀ. ਪੀ.) ਏ. ਜੀ. ਟੀ. ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਡੀ. ਐਸ. ਪੀ. ਏ. ਜੀ. ਟੀ. ਐਫ. ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏ. ਜੀ. ਟੀ. ਐਫ. ਦੀਆਂ ਪੁਲਸ ਟੀਮਾਂ ਨੇ ਮੁਲਜ਼ਮ ਨੂੰ ਖਰੜ ਦੇ ਪਿੰਡ ਖਾਨਪੁਰ (Village Khanpur) ਨੇੜਿਓਂ ਗ੍ਰਿਫ਼ਤਾਰ ਕਰ ਲਿਆ ।
ਏ. ਡੀ. ਜੀ. ਪੀ. (A. D. G. P.) ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ । ਉਨ੍ਹਾਂ ਦੱਸਿਆ ਕਿ ਰਾਕੇਸ਼ ਗੱਗੀ ਦੇ ਕਤਲ ਕੇਸ ਵਿੱਚ ਸ਼ਾਮਲ ਹੋਣ ਤੋਂ ਇਲਾਵਾ, ਉਸ ਵਿਰੁੱਧ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਰਾਦਾ ਕਤਲ, ਅਸਲਾ ਐਕਟ ਅਤੇ ਐਨ. ਡੀ. ਪੀ. ਐਸ. ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ । ਇਸ ਸਬੰਧੀ ਐਫ. ਆਈ. ਆਰ. ਨੰਬਰ 326 ਮਿਤੀ 28/08/2025 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਸ. ਏ. ਐਸ. ਨਗਰ ਦੇ ਥਾਣਾ ਸਿਟੀ ਖਰੜ ਵਿਖੇ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ ।
Read More : ਡੀ. ਜੀ. ਪੀ. ਨੇ ਕੀਤੀ ਯੁੱਧ ਨਸ਼ਿਆਂ ਵਿਰੁੱਧ-ਕਾਨੂੰਨ-ਵਿਵਸਥਾ ਮੀਟਿੰਗ ਦੀ ਪ੍ਰਧਾਨਗੀ
ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ : ਡੀ. ਐਫ. ਐਸ. ਸੀ.
ਪਟਿਆਲਾ , 29 ਅਗਸਤ 2025 : ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (District Food and Supply Controller) ਰੂਪਪ੍ਰੀਤ ਕੌਰ ਵੱਲੋਂ ਅੱਜ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕਰਕੇ ਝੋਨੇ ਦੇ ਆਉਣ ਵਾਲੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜਾ ਲਿਆ । ਮੀਟਿੰਗ ਦੌਰਾਨ ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ ਤੇ ਵਿਚਾਰ ਚਰਚਾ ਕੀਤੀ। ਉਹਨਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ ।
ਸੁੱਕਾ ਝੋਨਾ ਲਿਆਉਣ ਨਾਲ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਹੁੰਦੀ ਹੈ
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਦੀ ਸੁਚਾਰੂ ਤੇ ਤੁਰੰਤ ਖ਼ਰੀਦ ਲਈ ਮੰਡੀਆਂ ਵਿੱਚ ਸੁੱਕਾ ਝੋਨਾ (Dry rice) ਹੀ ਲੈ ਕੇ ਆਉਣ । ਉਹਨਾਂ ਸੁੱਕਾ ਝੋਨਾ ਲਿਆਉਣ ਦੇ ਫਾਇਦੇ ਦਰਸਾਂਉਂਦੇ ਹੋਏ ਵਿਸ਼ੇਸ਼ ਤੌਰ ‘ ਤੇ ਕਿਹਾ ਕਿ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਨਾਲ ਕਿਸਾਨਾਂ ਦੀ ਫ਼ਸਲ ਦੀ ਖਰੀਦ ਜਲਦੀ ਹੋ ਜਾਂਦੀ ਹੈ ਅਤੇ ਇਸ ਉਪਰੰਤ ਅਦਾਇਗੀ ਵੀ ਤੁਰੰਤ ਹੋ ਜਾਂਦੀ ਹੈ । ਉਹਨਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁੱਕਾ ਝੋਨਾ ਲਿਆਉਣ ਨਾਲ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਹੁੰਦੀ ਹੈ, ਜਿਸ ਕਾਰਨ ਬਾਕੀ ਰਹਿੰਦੇ ਕਿਸਾਨ ਵੀਰਾਂ ਨੂੰ ਮੰਡੀ ਵਿੱਚ ਜਿਣਸ ਵੇਚਣ ਲਈ ਮਸ਼ਕਿਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ ।
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲੇ ਹੀ ਮੁਕੰਮਲ ਕਰ ਲਏ ਗਏ ਹਨ
ਡੀ. ਐਫ. ਐਸ. ਸੀ. ਨੇ ਇਹ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ (All necessary arrangements for purchase) ਪਹਿਲੇ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਜਿਣਸ ਦਾ ਇਕ ਇਕ ਦਾਣਾ ਸਮੇਂ ਸਿਰ ਖ਼ਰੀਦਿਆ ਜਾਵੇਗਾ, ਇਸ ਲਈ ਉਹਨਾਂ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਕਿ ਉਹ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਦੇ ਹੋਏ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖ਼ਰੀਦ ਦੀ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਸਕੇ ।
Read More : ਪਨਸਪ ਤੇ ਪਨਗ੍ਰੇਨ ਤੋਂ ਅੱਗੇ ਨਿਕਲਿਆ ਮਾਰਕਫੈੱਡ, ਕਿਸਾਨਾਂ ਨੂੰ 95% ਤੱਕ ਕੀਤੀ ਅਦਾਇਗੀ















