Home Blog Page 420

ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

0
Aman Arora

ਚੰਡੀਗੜ੍ਹ, 28 ਅਗਸਤ 2025 : ਪੰਜਾਬ ਦੇ ਰੁਜ਼ਗਾਰ ਉਤਪਰ ਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ (Aman Arora) ਨੇ ਅੱਜ ਕੇਂਦਰੀ ਹੁਨਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਜਯੰਤ ਚੌਧਰੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਨੂੰ ਸਾਰੀਆਂ ਹੁਨਰ ਵਿਕਾਸ ਪਹਿਲਕਦਮੀਆਂ ਲਈ ਇੱਕੋ ਇੱਕ ਸੰਪਰਕ ਬਿੰਦੂ ਵਜੋਂ ਮਨੋਨੀਤ ਕਰਨ ਦੀ ਅਪੀਲ ਕੀਤੀ ਤਾਂ ਜੋ ਕੇਂਦਰ ਸਰਕਾਰ ਦੀਆਂ ਹੁਨਰ ਵਿਕਾਸ ਸਕੀਮਾਂ ਦੀ ਨਿਗਰਾਨੀ ਅਤੇ ਲਾਗੂਕਰਨ ਵਿੱਚ ਇਕਸਾਰਤਾ ਲਿਆਂਦੀ ਜਾ ਸਕੇ।

ਅਰੋੜਾ ਨੇ ਹੁਨਰ ਵਿਕਾਸ ਨੂੰ ਹੁਲਾਰਾ ਦੇਣ ਲਈ ਕੇਂਦਰੀ ਸਕੀਮਾਂ ਵਿੱਚ 3 ਤੋਂ 5 ਸਾਲਾਂ ਦੀ ਨਿਰੰਤਰਤਾ ਲਿਆਉਣ ਦਾ ਸੁਝਾਅ

ਅੱਜ ਇੱਥੇ ਇੱਕ ਹੋਟਲ ਵਿੱਚ ਕਰਵਾਏ ਹੁਨਰ ਵਿਕਾਸ ਮੰਤਰੀਆਂ ਦੇ ਖੇਤਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ ਦੋ ਮੁੱਖ ਉਪਾਵਾਂ ਬਾਰੇ ਸੁਝਾਅ ਦਿੱਤੇ ਕਿ ਹੁਨਰ ਯੋਜਨਾਵਾਂ ਵਿੱਚ 3-5 ਸਾਲਾਂ ਦੀ ਨਿਰੰਤਰਤਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਨੌਜਵਾਨਾਂ ਨੂੰ ਬਿਹਤਰ ਯੋਜਨਾਬੰਦੀ ਅਤੇ ਵਿਕਲਪ ਪ੍ਰਦਾਨ ਕੀਤੇ ਜਾ ਸਕਣ ਅਤੇ ਸੂਬਾਈ ਹੁਨਰ ਮਿਸ਼ਨਾਂ ਰਾਹੀਂ ਕੇਂਦਰੀ ਹੁਨਰ ਸਿਖਲਾਈ ਯੋਜਨਾਵਾਂ ਨੂੰ ਲਾਗੂ ਕੀਤਾ ਜਾਵੇ ਤਾਂ ਜੋ ਵਧੇਰੇ ਪ੍ਰਭਾਵਸ਼ਾਲੀ ਨਤੀਜੇ ਹਾਸਲ ਕਰਨ ਲਈ ਲਾਗੂਕਰਨ ਅਤੇ ਨਿਗਰਾਨੀ ਵਿੱਚ ਉਨ੍ਹਾਂ ਦੀ ਮੁਹਾਰਤ ਦਾ ਲਾਭ ਉਠਾਇਆ ਜਾ ਸਕੇ ।

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਭਵਿੱਖਮੁਖੀ, ਸਮੂਹਿਕ ਅਤੇ ਮੌਕਿਆਂ ਨਾਲ ਭਰਪੂਰ ਹੁਨਰ ਵਿਕਾਸ ਈਕੋ-ਸਿਸਟਮ ਸਥਾਪਤ ਕਰਨ ਲਈ ਵਚਨਬੱਧ:ਅਮਨ ਅਰੋੜਾ

ਹੁਨਰ ਵਿਕਾਸ ਵਿੱਚ ਸੂਬੇ ਦੀਆਂ ਮਹੱਤਵਪੂਰਨ ਪ੍ਰਗਤੀਆਂ ਨੂੰ ਉਜਾਗਰ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2024 ਵਿੱਚ “ਪੰਜਾਬ ਹੁਨਰ ਵਿਕਾਸ ਯੋਜਨਾ” (“Punjab Skill Development Scheme”)  ਦੀ ਸ਼ੁਰੂਅਤ ਕੀਤੀ ਸੀ ਜਿਸ ਵਿੱਚ 10,654 ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ । ਇਸ ਤੋਂ ਇਲਾਵਾ, ਸੂਬਾ ਸਰਕਾਰ ਵੱਲੋਂ ਵੱਖ-ਵੱਖ ਹੁਨਰਾਂ ਵਿੱਚ ਮੁਫਤ ਸਿਖਲਾਈ ਪ੍ਰਦਾਨ ਕਰਨ ਲਈ ਆਈ. ਬੀ. ਐਮ., ਮਾਈਕ੍ਰੋਸਾਫਟ ਅਤੇ ਨੈਸਕਾਮ ਵਰਗੀਆਂ ਪ੍ਰਮੁੱਖ ਕੰਪਨੀਆਂ ਭਾਈਵਾਲੀ ਕੀਤੀ ਗਈ ਹੈ । ਸੂਬਾ ਸਰਕਾਰ ਦਾ ਉਦੇਸ਼ ਆਈ. ਟੀ. ਆਈਜ਼ ਨੂੰ ਸੈਂਟਰ ਆਫ਼ ਐਕਸੀਲੈਂਸ ਬਣਾਉਣਾ, ਉੱਦਮਤਾ ਨੂੰ ਉਤਸ਼ਾਹਿਤ ਕਰਨਾ ਅਤੇ ਹੁਨਰ ਸਿਖਲਾਈ ਲਈ ਡਿਜੀਟਲ ਏਕੀਕਰਨ ਦਾ ਲਾਭ ਉਠਾਉਣਾ ਹੈ ਤਾਂ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀ ਰੁਜ਼ਗਾਰਯੋਗਤਾ ਵਿੱਚ ਵਾਧਾ ਕੀਤਾ ਜਾ ਸਕੇ ।

2 ਲੱਖ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਰਾਹੀਂ ਸਿਖਲਾਈ ਦਿੱਤੀ ਗਈ ਹੈ

ਉਨ੍ਹਾਂ ਅੱਗੇ ਦੱਸਿਆ ਕਿ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਰਾਹੀਂ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ. ਡੀ. ਯੂ. ਜੀ. ਕੇ. ਵਾਈ.) ਅਤੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਵਰਗੀਆਂ ਯੋਜਨਾਵਾਂ ਅਧੀਨ ਮਹੱਤਵਪੂਰਨ ਪ੍ਰਾਪਤੀਆਂ ਸ਼ਾਮਲ ਹਨ । ਅਮਨ ਅਰੋੜਾ ਨੇ ਕਿਹਾ ਕਿ ਹੁਨਰ ਵਿਕਾਸ ਸੁਨਹਿਰੀ ਭਵਿੱਖ ਦੇ ਨਿਰਮਾਣ ਲਈ ਹੈ, ਸਿਰਫ਼ ਨੌਕਰੀਆਂ ਬਾਰੇ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਵਿੱਖੀ, ਸਮੂਹਿਕ ਅਤੇ ਮੌਕਿਆਂ ਨਾਲ ਭਰਪੂਰ ਹੁਨਰ ਵਿਕਾਸ ਈਕੋ-ਸਿਸਟਮ ਸਥਾਪਤ ਕਰਨ ਲਈ ਵਚਨਬੱਧ ਹੈ ।

ਪੰਜਾਬ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਖ-ਵੱਖ ਪਹਿਲਕਦਮੀਆਂ ਰਾਹੀਂ ਰੁਜ਼ਗਾਰਯੋਗਤਾ ਵਧਾਉਣ ਲਈ ਵਚਨਬੱਧ ਹੈ

ਉਨ੍ਹਾਂ ਕਿਹਾ ਕਿ ਪੰਜਾਬ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਖ-ਵੱਖ ਪਹਿਲਕਦਮੀਆਂ ਰਾਹੀਂ ਰੁਜ਼ਗਾਰਯੋਗਤਾ ਵਧਾਉਣ ਲਈ ਵਚਨਬੱਧ ਹੈ । ਵਿਭਾਗ ਵੱਲੋਂ ਸੂਬੇ ਦੇ ਨੌਜਵਾਨਾਂ ਦੀ ਸਿਖਲਾਈ ਅਤੇ ਰੁਜ਼ਗਾਰ ਲਈ 14 ਕੇਂਦਰ ਅਤੇ ਲੜਕੇ ਅਤੇ ਲੜਕੀਆਂ ਲਈ ਦੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਚਲਾਏ ਜਾ ਰਹੇ ਹਨ ਅਤੇ ਇਕ ਨਵਾਂ ਇੰਸਟੀਚਿਊਟ ਸਥਾਪਤ ਕਰਨਾ ਵਿਚਾਰ ਅਧੀਨ ਹੈ ।

ਪੰਜਾਬ ਹੁਨਰ ਮਿਸ਼ਨ ਨੌਜਵਾਨਾਂ ਨੂੰ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ਰੋਜ਼ੀ-ਰੋਟੀ ਦੇ ਸਥਾਈ ਹੁਨਰਾਂ ਨਾਲ ਲੈਸ ਕਰਦਾ ਹੈ

ਉਨ੍ਹਾਂ ਕਿਹਾ ਕਿ ਪੰਜਾਬ ਹੁਨਰ ਮਿਸ਼ਨ ਨੌਜਵਾਨਾਂ ਨੂੰ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ਰੋਜ਼ੀ-ਰੋਟੀ ਦੇ ਸਥਾਈ ਹੁਨਰਾਂ ਨਾਲ ਲੈਸ ਕਰਦਾ ਹੈ । ਇਸ ਤੋਂ ਇਲਾਵਾ, ਵਿਭਾਗ ਵੱਲੋਂ 5 ਬਹੁ-ਹੁਨਰ ਵਿਕਾਸ ਕੇਂਦਰ, 3 ਸਿਹਤ ਹੁਨਰ ਵਿਕਾਸ ਕੇਂਦਰ ਅਤੇ 198 ਪੇਂਡੂ ਹੁਨਰ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ-ਪੱਧਰੀ ਦਫ਼ਤਰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਂਦੇ ਹਨ ।

Read More : 150 ਕਰੋੜ ਰੁਪਏ ਵਾਲਾ ਪ੍ਰਾਜੈਕਟ 2026 ਤੱਕ ਕੀਤਾ ਜਾਵੇਗਾ ਚਾਲੂ : ਅਮਨ ਅਰੋੜਾ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ

0

ਬਿਆਸ (ਅੰਮ੍ਰਿਤਸਰ), 28 ਅਗਸਤ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ ਲਿਆਉਣ ਦੇ ਨਾਲ-ਨਾਲ ਹੜ੍ਹਾਂ ਕਾਰਨ ਡੁੱਬੇ ਹੋਏ ਪਿੰਡਾਂ ਵਿੱਚ ਫਸੇ ਪਰਿਵਾਰਾਂ ਨੂੰ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਮੁੱਖ ਮੰਤਰੀ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ (Stormy visit to flood-affected areas) ਕੀਤਾ ਜਿਸ ਦੌਰਾਨ ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨੇ ਹੜ੍ਹਾਂ ਕਾਰਨ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਇਮਾਰਤਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਆਪਣੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਬਿਆਸ ਵਿੱਚ ਪ੍ਰਭਾਵਿਤ ਖੇਤਰਾਂ ਦਾ ਦੌਰਾ; ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧ ਦਹੁਰਾਈ

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ (Deputy Commissioners) ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਨਿਕਾਸੀ ਕਾਰਜ ਜੰਗੀ ਪੱਧਰ ‘ਤੇ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਦੀ ਨਿਕਾਸੀ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢਣ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਆਪਣੇ ਸਾਰੇ ਸਰੋਤ ਜੁਟਾਉਣ ਲਈ ਕਿਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹਿਆਂ ਦੇ ਸਾਰੇ ਵਿਭਾਗਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਆਖਿਆ ਗਿਆ ਹੈ ।

ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਸਮਾਨ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਸਮਾਨ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ । ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਲਈ ਚਾਰਾ ਅਤੇ ਜ਼ਰੂਰੀ ਦਵਾਈਆਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਹਤ ਲਈ ਪਹਿਲਾਂ ਹੀ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋੜ ਪੈਣ ‘ਤੇ ਜ਼ਿਲ੍ਹਿਆਂ ਨੂੰ ਹੋਰ ਫੰਡ ਅਲਾਟ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਪੂਰੇ ਜੋਸ਼ ਨਾਲ ਕੰਮ ਕਰ ਰਹੀ ਹੈ ।

ਉਹ ਰਾਹਤ, ਬਚਾਅ ਅਤੇ ਨਿਕਾਸੀ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ

ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਰਾਹਤ, ਬਚਾਅ ਅਤੇ ਨਿਕਾਸੀ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਪਾੜਾਂ ਨੂੰ ਪੂਰਨ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਪ੍ਰਭਾਵਤ ਖੇਤਰਾਂ ਵਿੱਚੋਂ ਪਾਣੀ ਦੀ ਨਿਕਾਸੀ ਨੂੰ ਜਲਦ ਤੋਂ ਜਲਦ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਨੂੰ ਰਾਹਤ ਮਿਲ ਸਕੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਹੜ੍ਹਾਂ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਜ਼ਿਲ੍ਹਿਆਂ ਵਿੱਚ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ।

ਪਾਣੀ ਦਾ ਪੱਧਰ ਘਟਦੇ ਹੀ ਕੀਤੀ ਜਾਵੇਗੀ ਵਿਸ਼ੇਸ਼ ਗਿਰਦਾਵਰੀ

ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦੀ ਢੁਕਵੀਂ ਸਪਲਾਈ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ । ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਦੇ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ ਤਾਂ ਜੋ ਪ੍ਰਭਾਵਿਤ ਲੋਕਾਂ ਲਈ ਢੁਕਵਾਂ ਮੁਆਵਜ਼ਾ ਯਕੀਨੀ ਬਣਾਇਆ ਜਾ ਸਕੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਲੋਕਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ।

ਮਨੁੱਖੀ ਜੀਵਨ ਸਭ ਤੋਂ ਮਹੱਤਵਪੂਰਨ ਹੈ ਇਸ ਲਈ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ

ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਜੀਵਨ ਸਭ ਤੋਂ ਮਹੱਤਵਪੂਰਨ ਹੈ ਇਸ ਲਈ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ । ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੁਦਰਤੀ ਆਫ਼ਤ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁਸੀਬਤ ਦੀ ਇਸ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ।

ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਗਾਤਾਰ ਪੈ ਰਹੇ ਮੀਂਹ ਉਪਰੰਤ ਪੈਦਾ ਹੋਈ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਸਹਾਇਤਾ ਲਈ ਹਰ ਸਮੇਂ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਇਸ ਦਾ ਮੁਕਾਬਲਾ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਠੋਸ ਯਤਨ ਕਰ ਰਹੀ ਹੈ ।

ਉਹ ਹਰ ਪਲ ਅਤੇ ਸੂਬੇ ਦੇ ਹਰ ਕੋਨੇ ਤੋਂ ਸਥਿਤੀ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲੈ ਰਹੇ ਹਨ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰ ਪਲ ਅਤੇ ਸੂਬੇ ਦੇ ਹਰ ਕੋਨੇ ਤੋਂ ਸਥਿਤੀ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲੈ ਰਹੇ ਹਨ । ਉਨ੍ਹਾਂ ਕਿਹਾ ਕਿ ਭਾਰੀ ਮੀਂਹ ਇਕ ਕੁਦਰਤੀ ਆਫ਼ਤ ਹੈ ਅਤੇ ਇਸ ‘ਤੇ ਕਿਸੇ ਵੀ ਵਿਅਕਤੀ ਦਾ ਕੋਈ ਜ਼ੋਰ ਨਹੀਂ ਹੈ ਪਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪਹਿਲਾਂ ਹੀ ਆਪੋ-ਆਪਣੇ ਖੇਤਰਾਂ ਵਿੱਚ ਨਿੱਜੀ ਤੌਰ ‘ਤੇ ਮੌਜੂਦ ਹਨ ਅਤੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋੜਵੰਦ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ ।

Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ

ਪੰਜਾਬ ਸਰਕਾਰ ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ

0
Dr. Ravjot Singh

ਚੰਡੀਗੜ੍ਹ, 28 ਅਗਸਤ 2025 : ਈ-ਗਵਰਨੈਂਸ (E-Governance)  ਨੂੰ ਮਜ਼ਬੂਤ ਕਰਨ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਅਧੀਨ 8 ਨਵੀਆਂ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ । ਇਸ ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ, ਪਾਰਦਰਸ਼ਤਾ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣਾ ਹੈ ।

ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ (Dr. Ravjot Singh) ਨੇ ਨਵੀਆਂ ਸੇਵਾਵਾਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਸ਼ਹਿਰ ਨਿਵਾਸੀਆਂ ਲਈ ਪਾਲਤੂ ਜਾਨਵਰਾਂ ਦੇ ਲਾਇਸੈਂਸਾਂ ਦੀ ਆਨ-ਲਾਈਨ ਅਰਜ਼ੀ ਅਤੇ ਜਾਰੀ ਕਰਨਾ, ਕਿਰਾਏ ਅਤੇ ਲੀਜ਼ ਸਮਝੌਤਿਆਂ ਦੇ ਪ੍ਰਬੰਧਨ ਲਈ ਡਿਜੀਟਲ ਪਲੇਟਫਾਰਮ, ਇਸ਼ਤਿਹਾਰਾਂ ਅਤੇ ਹੋਰਡਿੰਗਾਂ ਲਈ ਆਨਲਾਈਨ ਪ੍ਰਵਾਨਗੀਆਂ, ਟ੍ਰੈਫਿਕ ਅਤੇ ਹੋਰ ਉਲੰਘਣਾਵਾਂ ਲਈ ਚਲਾਨਾਂ ਦੀ ਈ-ਚਲਾਨਿੰਗ ਜਾਰੀ ਕਰਨਾ ਅਤੇ ਨਾਗਰਿਕਾਂ ਲਈ ਕੂੜਾ ਫੀਸਾਂ ਦਾ ਆਨ-ਲਾਈਨ ਭੁਗਤਾਨ ਆਦਿ ਪ੍ਰਮੁੱਖ ਸੇਵਾਵਾਂ ਹੋਣਗੀਆਂ ।

ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣਾ: ਡਾ. ਰਵਜੋਤ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਪੰਜਾਬ ਪਹਿਲਾਂ ਹੀ ਈ-ਗਵਰਨੈਂਸ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਰੀ ਸੂਬਾ ਹੈ ਅਤੇ ਇਨ੍ਹਾਂ ਨਵੀਆਂ ਪਹਿਲਕਦਮੀਆਂ ਕਰਨ ਦਾ ਸਾਡਾ ਉਦੇਸ਼, ਸ਼ਹਿਰੀ ਸੇਵਾਵਾਂ ਨੂੰ ਅਗਲੇ ਪੱਧਰ ‘ਤੇ ਲੈ ਕੇ ਜਾਣਾ ਹੈ । ਉਨ੍ਹਾਂ ਦੱਸਿਆ ਕਿ, ‘’ਇਹ 8 ਨਵੀਆਂ ਸੇਵਾਵਾਂ ਨਾ ਸਿਰਫ ਸਾਡੀਆਂ ਸਥਾਨਕ ਸਰਕਾਰਾਂ ਦੀ ਕੁਸ਼ਲਤਾ ਵਿੱਚ ਸੁਧਾਰ ਕਰਨਗੀਆਂ, ਬਲਕਿ ਨਾਗਰਿਕਾਂ ਨੂੰ ਜ਼ਰੂਰੀ ਸੇਵਾਵਾਂ ਤੱਕ ਸੁਵਿਧਾਜਨਕ ਅਤੇ ਪਾਰਦਰਸ਼ੀ ਪਹੁੰਚ ਵੀ ਪ੍ਰਦਾਨ ਕਰਨਗੀਆਂ ।

ਵੱਖ-ਵੱਖ ਸੇਵਾਵਾਂ ਦੇ ਸਵੈਚਾਲਨ ਨਾਲ ਪ੍ਰਕਿਰਿਆ ਦਾ ਸਮਾਂ ਘਟੇਗਾ ਅਤੇ ਕੁਸ਼ਲਤਾ ਵਧੇਗੀ

ਡਾ. ਰਵਜੋਤ ਸਿੰਘ ਨੇ ਇਨ੍ਹਾਂ ਸੇਵਾਵਾਂ ਦੇ ਪ੍ਰਭਾਵ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਨ੍ਹਾਂ ਵੱਖ-ਵੱਖ ਸੇਵਾਵਾਂ ਦੇ ਸਵੈਚਾਲਨ ਨਾਲ ਪ੍ਰਕਿਰਿਆ ਦਾ ਸਮਾਂ ਘਟੇਗਾ ਅਤੇ ਕੁਸ਼ਲਤਾ ਵਧੇਗੀ । ਉਨ੍ਹਾਂ ਦੱਸਿਆ ਕਿ ਇਹ ਸੇਵਾਵਾਂ ਪਾਰਦਸ਼ੀ ਅਤੇ ਆਨਲਾਈਨ ਢੰਗ (Services transparent and online mode) ਨਾਲ ਨਾਗਰਿਕਾਂ ਨੂੰ ਅਸਲ-ਸਮੇਂ ਦੇ ਅਪਡੇਟ ਅਤੇ ਟਰੈਕਿੰਗ ਸਮਰੱਥਾਵਾਂ ਤਹਿਤ ਪ੍ਰਦਾਨ ਕੀਤੀਆਂ ਜਾਣਗੀਆਂ । ਕੈਬਨਿਟ ਮੰਤਰੀ ਨੇ ਦੱਸਿਆ ਕਿ ਸੇਵਾਵਾਂ ਨਾਲ ਕਰਮਚਾਰੀ ਕੁਸ਼ਲਤਾ ਵਿੱਚ ਸੁਧਾਰ ਆਏਗਾ ਅਤੇ ਡਿਜੀਟਲ ਪਲੇਟਫਾਰਮ ਕਰਮਚਾਰੀਆਂ ਨੂੰ ਉੱਚ-ਪ੍ਰਾਥਮਿਕਤਾ ਵਾਲੇ ਕੰਮਾਂ ‘ਤੇ ਧਿਆਨ ਕੇਂਦਰਿਤ ਕਰਨ ਅਤੇ ਸਮੁੱਚੀ ਉਤਪਾਦਕਤਾ ਵਿੱਚ ਸੁਧਾਰ ਕਰਨ ਦੇ ਯੋਗ ਬਣਾਉਣਗੇ ।

ਪੰਜਾਬ ਸਰਕਾਰ ਦੀ ਈ-ਗਵਰਨੈਂਸ ਪ੍ਰਤੀ ਵਚਨਬੱਧਤਾ ਬਿਹਤਰ ਪ੍ਰਸ਼ਾਸ਼ਨ ਲਈ ਤਕਨਾਲੋਜੀ ਦਾ ਲਾਭ ਉਠਾਉਣ ਦੇ ਨਿਰੰਤਰ ਯਤਨਾਂ ਵਿੱਚ ਸਪੱਸ਼ਟ ਹੈ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀ ਈ-ਗਵਰਨੈਂਸ ਪ੍ਰਤੀ ਵਚਨਬੱਧਤਾ ਬਿਹਤਰ ਪ੍ਰਸ਼ਾਸ਼ਨ ਲਈ ਤਕਨਾਲੋਜੀ ਦਾ ਲਾਭ ਉਠਾਉਣ ਦੇ ਨਿਰੰਤਰ ਯਤਨਾਂ ਵਿੱਚ ਸਪੱਸ਼ਟ ਹੈ । ਉਨ੍ਹਾਂ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਨਵੀਆਂ ਸੇਵਾਵਾਂ ਨਾਗਰਿਕਾਂ ਦੇ ਅਨੁਭਵ ਨੂੰ ਮਹੱਤਵਪੂਰਨ ਤੌਰ ‘ਤੇ ਵਧਾਉਣਗੀਆਂ ਅਤੇ ਦੂਜੇ ਰਾਜਾਂ ਲਈ ਇੱਕ ਮਾਪਦੰਡ ਸਥਾਪਤ ਕਰਨਗੀਆਂ ।

Read More : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਤੜਕਸਾਰ ਪਟਿਆਲਾ ਪੁੱਜੇ

ਡੀ. ਸੀ. ਵਲੋਂ ਪੀ. ਜੀ. ਆਰ. ਐਸ. ਪੋਰਟਲ ‘ਤੇ ਪ੍ਰਾਪਤ ਸ਼ਿਕਾਇਤਾਂ ਦੀ ਸੁਣਵਾਈ

0
Deputy Commissioner

ਪਟਿਆਲਾ, 28 ਅਗਸਤ 2025 : ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਅੱਜ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ. ਜੀ. ਆਰ. ਐਸ.) ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਦੂਸਰੀ ਅਪੀਲ ਦੇ ਕੇਸਾਂ ਦੀ ਸੁਣਵਾਈ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਇੱਕ ਵਿਸ਼ੇਸ਼ ਕੈਂਪ ਦੌਰਾਨ ਕੀਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਲਈ ਬਹੁਤ ਲਾਭਕਾਰੀ ਸਿੱਧ ਹੋ ਰਿਹਾ ਹੈ । ਇਸ ਮੌਕੇ ਆਪਣੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤੇ ਜਾਣ ਤੋਂ ਖੁਸ਼ ਹੋਏ ਕਈ ਨਾਗਰਿਕਾਂ ਨੇ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ।

ਲੋਕਾਂ ਦੀਆਂ ਸ਼ਿਕਾਇਤਾਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਬੇਹੱਦ ਸਹਾਈ ਸਾਬਤ ਹੋਈ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ : ਡਾ. ਪ੍ਰੀਤੀ ਯਾਦਵ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਕੈਂਪ ਦੌਰਾਨ ਲਗਪਗ 135 ਅਪੀਲਾਂ ਦੀ ਸੁਣਵਾਈ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਇਨ੍ਹਾਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਨਾਗਰਿਕ ਦੀ ਪ੍ਰਾਪਤ ਹੋਈ ਸ਼ਿਕਾਇਤ ਦੇ ਨਿਪਟਾਰੇ ਵਿੱਚ ਕੋਈ ਕੁਤਾਹੀ ਅਤੇ ਬਿਨ੍ਹਾਂ ਕਾਰਨ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਤੇ ਸਿਮਰਪ੍ਰੀਤ ਕੌਰ, ਪੀ. ਡੀ. ਏ. ਦੇ ਏ. ਸੀ. ਏ. ਜਸ਼ਨਪ੍ਰੀਤ ਕੌਰ ਗਿੱਲ, ਆਰ. ਟੀ. ਓ. ਬਬਨਦੀਪ ਸਿੰਘ ਵਾਲੀਆ, ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਚੰਦਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।

ਆਪਣੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਤੋਂ ਖੁਸ਼ ਹੋਏ ਲੋਕਾਂ ਵੱਲੋਂ ਡੀ.ਸੀ. ਤੇ ਹੋਰ ਅਧਿਕਾਰੀਆਂ ਦੀ ਸ਼ਲਾਘਾ

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ (Public Grievance Redressal Portal)  ‘ਤੇ ਆਈਆਂ ਸ਼ਿਕਾਇਤਾਂ ਦਾ ਸਮੂਹ ਵਿਭਾਗਾਂ ਵੱਲੋਂ ਤੁਰੰਤ ਨਿਪਟਾਰਾ ਕੀਤੇ ਜਾਣ ਨਾਲ ਇਹ ਪ੍ਰਣਾਲੀ ਲੋਕਾਂ ਦੇ ਮਸਲੇ ਤੇ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਬੇਹੱਦ ਸਹਾਈ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੀ. ਜੀ. ਆਰ. ਐਸ. ‘ਤੇ ਆਈ ਕੋਈ ਸ਼ਿਕਾਇਤ ਪਹਿਲਾਂ ਵਿਭਾਗ ਪਾਸ ਆਉਂਦੀ ਹੈ ਤੇ ਜੇਕਰ ਵਿਭਾਗ ਵੱਲੋਂ ਦਿੱਤੇ ਜਵਾਬ ਤੋਂ ਸ਼ਿਕਾਇਤਕਰਤਾ ਸੰਤੁਸ਼ਟ ਨਹੀ ਹੁੰਦਾ ਤਾਂ ਉਹ ਦੁਬਾਰਾ ਅਪੀਲ ਕਰਦਾ ਹੈ, ਜੋ ਵਿਭਾਗ ਦੇ ਉੱਚ ਅਧਿਕਾਰੀ ਪਾਸ ਪੁੱਜਦੀ ਹੈ। ਇਸ ਤਰ੍ਹਾਂ ਪਹਿਲੀ ਅਪੀਲ ਦੇ ਉੱਤਰ ਤੋਂ ਸੰਤੁਸ਼ਟ ਨਾ ਹੋਣ ਦੀ ਸੂਰਤ ਵਿੱਚ ਦੂਸਰੀ ਅਪੀਲ ਕੀਤੀ ਜਾ ਸਕਦੀ, ਜਿਸ ਦੀ ਸੁਣਵਾਈ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਂਦੀ ਹੈ ।

ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲੇ ਪੜਾਅ ‘ਤੇ ਹੀ ਕਰਨਾ ਯਕੀਨੀ ਬਣਾਇਆ ਜਾਵੇ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲੇ ਪੜਾਅ ‘ਤੇ ਹੀ ਕਰਨਾ ਯਕੀਨੀ ਬਣਾਇਆ ਜਾਵੇ । ਕੈਂਪ ਦੌਰਾਨ ਡਾ. ਪ੍ਰੀਤੀ ਯਾਦਵ ਨੇ ਮੌਕੇ ‘ਤੇ ਕੇਸਾਂ ਦੀ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕੇਸਾਂ ਦਾ ਨਿਪਟਾਰਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਕੇਸਾਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਹੋਣ ‘ਤੇ ਸਬੰਧਤ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਪੋਰਟਲ ‘ਤੇ ਪਾਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਹੋ ਰਿਹਾ ਹੈ

ਕੈਂਪ ਦੌਰਾਨ ਆਪਣੀਆਂ ਸ਼ਿਕਾਇਤਾਂ ਦਾ ਹੱਲ ਕਰਵਾਉਣ ਪੁੱਜੇ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤੀ ਅਤੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਪੋਰਟਲ ‘ਤੇ ਪਾਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਹੋ ਰਿਹਾ ਹੈ ।

Read More : ਡਿਪਟੀ ਕਮਿਸ਼ਨਰ ਨੇ ਵਾਤਾਵਰਣ ਪਲਾਨ ਦੀ ਕਾਰਜਵਿਧੀ ਦੀ ਕੀਤੀ ਸਮੀਖਿਆ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

0
Punjab government

ਚੰਡੀਗੜ੍ਹ, 28 ਅਗਸਤ 2025 : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ (Punjab Agriculture and Farmers Welfare Minister) ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਖ਼ਰੀਦ ਸੀਜ਼ਨ (Kharif procurement season) ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਂਦਿਆਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ।

ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਖ਼ੁਰਾਕ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਖ਼ਰੀਦ ਸਬੰਧੀ ਤਿਆਰੀਆਂ ਦੀ ਕੀਤੀ ਸਮੀਖਿਆ

ਗੁਰਮੀਤ ਖੁੱਡੀਆਂ (Gurmeet Khudiyan) ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਅੱਜ ਕਿਸਾਨ ਭਵਨ ਵਿਖੇ ਖੇਤੀਬਾੜੀ, ਖੁਰਾਕ ਅਤੇ ਸਿਵਲ ਸਪਲਾਈ ਅਤੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਉਣੀ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ।

ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਵੀ ਲਿਆ ਜਾਇਜ਼ਾ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੈਲੀਬਰੇਟਿਡ ਨਮੀ ਮੀਟਰ ਲਗਾਏ ਜਾਣਗੇ ਤਾਂ ਜੋ ਨਮੀ ਮਾਪਣ ਨੂੰ ਇਕਸਾਰ ਬਣਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਸ਼ੈੱਡ ਅਤੇ ਬਿਜਲੀ ਵਰਗੇ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ ।

ਕਿਸਾਨਾਂ ਨੂੰ ਮੰਡੀ ਵਿੱਚ ਸੁੱਕੀ ਫਸਲ ਲਿਆਉਣ ਲਈ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਮੁੱਖ ਖੇਤੀਬਾੜੀ ਅਧਿਕਾਰੀਆਂ (ਸੀ. ਏ. ਓ.) ਨਾਲ ਵੀਡੀਓ ਕਾਨਫਰੰਸ ਰਾਹੀਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ । ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ (Administrative Secretary of the Department of Agriculture Dr. Basant Garg) ਨੇ ਸੀ. ਏ. ਓਜ਼ ਨੂੰ ਇਸ ਮੁਸ਼ਕਿਲ ਸਮੇਂ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀ ਵਿੱਚ ਸੁੱਕੀ ਫਸਲ ਲਿਆਉਣ ਲਈ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ।

ਬਾਰਦਾਨੇ ਦੀਆਂ ਲੋੜੀਂਦੀਆਂ 5.40 ਲੱਖ ਗੱਠਾਂ ਵਿੱਚੋਂ ਲਗਭਗ 3.50 ਲੱਖ ਗੱਠਾਂ ਪ੍ਰਾਪਤ ਹੋ ਚੁੱਕੀਆਂ ਹਨ

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ (Punjab Mandi Board Secretary Ramveer) ਨੇ ਦੱਸਿਆ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਅਨਾਜ ਮੰਡੀਆਂ ਵਿੱਚ ਬਿਜਲੀ, ਸ਼ੈੱਡ, ਪਖਾਨੇ ਅਤੇ ਪੀਣ ਵਾਲੇ ਸਾਫ਼ ਪਾਣੀ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਬੋਰਡ ਦੇ ਫੀਲਡ ਸਟਾਫ ਨੂੰ ਤਾਇਨਾਤ ਕੀਤਾ ਗਿਆ ਹੈ । ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਬਾਰਦਾਨੇ ਦੀਆਂ ਲੋੜੀਂਦੀਆਂ 5.40 ਲੱਖ ਗੱਠਾਂ ਵਿੱਚੋਂ ਲਗਭਗ 3.50 ਲੱਖ ਗੱਠਾਂ ਪ੍ਰਾਪਤ ਹੋ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਗੱਠਾਂ ਸਤੰਬਰ ਮਹੀਨੇ ਦੇ ਅੱਧ ਤੱਕ ਪਹੁੰਚਣ ਦੀ ਉਮੀਦ ਹੈ ।

Read More : ਪੰਜਾਬ ‘ਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬੀ ਵੈੱਬ ਸੀਰੀਜ਼ “ਜ਼ਮੀਨਾ ਚੱਕ 35 ਦੀਆਂ” ਦਾ ਟ੍ਰੇਲਰ ਰਿਲੀਜ਼

0
zamina-chak-35-diyan

ਚੰਡੀਗੜ੍ਹ, 28 ਅਗਸਤ 2025 : ਬਹੁਤ ਉਡੀਕੀ ਜਾ ਰਹੀ ਪੰਜਾਬੀ ਵੈੱਬ ਸੀਰੀਜ਼ (Punjabi Web Series) “ਜ਼ਮੀਨਾ ਚੱਕ 35 ਦਿਆਂ” ਦਾ ਟ੍ਰੇਲਰ BARREL RECORDS ਵੱਲੋਂ ਚੰਡੀਗੜ੍ਹ ਵਿੱਚ ਇੱਕ ਖ਼ਾਸ ਪ੍ਰੈਸ ਕਾਨਫ਼ਰੰਸ ਦੌਰਾਨ ਰਿਲੀਜ਼ ਕੀਤਾ ਗਿਆ ।

ਇਸ ਮੌਕੇ ਤੇ ਐਮ. ਐਲ. ਏ. ਅਮ੍ਰਿਤਪਾਲ ਸਿੰਘ ਸੁਖਾਨੰਦ, ਭੁਪਿੰਦਰ ਸਿੰਘ ਬਾਠ (ਕਮਿਸ਼ਨਰ), ਹਰਿੰਦਰ ਸਿੰਘ ਧਾਲੀਵਾਲ (ਹਲਕਾ ਇੰਚਾਰਜ ਬਰਨਾਲਾ), ਪਰਮਿੰਦਰ ਸਿੰਘ ਭੰਗੂ (ਜ਼ਿਲ੍ਹਾ ਪ੍ਰਧਾਨ ਬਰਨਾਲਾ), ਰਾਮ ਤੀਰਥ ਮੰਨਾ (ਚੇਅਰਮੈਨ), ਜੱਸੀ ਸੋਹੀਆਂ (ਚੇਅਰਮੈਨ, ਇੰਪਰੂਵਮੈਂਟ ਟਰਸਟ) ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਪੰਮੀ ਬਾਈ ਅਤੇ ਸਾਰੀ ਸਟਾਰ ਕਾਸਟ ਨੇ ਸ਼ਮੂਲੀਅਤ ਕੀਤੀ ਅਤੇ ਮੀਡੀਆ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ।

ਕਿਸਾਨੀ ਜ਼ਮੀਨ ਤੇ ਜ਼ੁਲਮ ਦੇ ਖ਼ਿਲਾਫ਼ ਜੰਗ ਦੀ ਕਹਾਣੀ

ਵੈੱਬ ਸੀਰੀਜ਼ ਅਮਨਿੰਦਰ ਢਿੰਡਸਾ (Amaninder Dhindsa) ਦੁਆਰਾ ਨਿਰਦੇਸ਼ਿਤ ਅਤੇ ਗਿਆਨਜੋਤ ਢਿੰਡਸਾ, ਜੱਸ ਧਾਲੀਵਾਲ, ਕੁਲਦੀਪ ਧਾਲੀਵਾਲ, ਇੰਦਰਜੀਤ ਧਾਲੀਵਾਲ ਅਤੇ ਮਨੀ ਧਾਲੀਵਾਲ ਦੁਆਰਾ ਪ੍ਰੋਡਿਊਸ ਕੀਤਾ ਹੈ। ਕਹਾਣੀਕਾਰ “ਸਰਕਾਰ” ਨੇ ਆਪਣੀ ਲਿਖਤ ਰਾਹੀਂ ਪੰਜਾਬ ਦੀ ਮਿੱਟੀ ਅਤੇ ਇਸਦੇ ਸੰਘਰਸ਼ ਨੂੰ ਬੜੀ ਖ਼ਰਾਸ਼ਤ ਨਾਲ ਪੇਸ਼ ਕੀਤਾ ਹੈ।

BARREL RECORDS ਲਿਆ ਰਿਹਾ ਹੈ ਹਿੰਮਤ, ਸੰਘਰਸ਼ ਤੇ ਹੌਸਲੇ ਦੀ ਕਹਾਣੀ

ਟ੍ਰੇਲਰ ਵਿੱਚ ਦਰਸਾਇਆ ਗਿਆ ਕਿ ਕਿਸ ਤਰ੍ਹਾਂ ਇੱਕ ਲਾਲਚੀ ਵਪਾਰੀ ਰਿਫ਼ਾਈਨਰੀ ਪ੍ਰੋਜੈਕਟ ਲਈ ਜ਼ਮੀਨ ਦੇਣ ਦਾ ਵਾਅਦਾ ਕਰਦਾ ਹੈ ਅਤੇ ਪਿੰਡ ਵਾਸੀਆਂ ਨੂੰ ਆਪਣੀ ਜ਼ਮੀਨ ਛੱਡਣ ਲਈ ਮਜ਼ਬੂਰ ਕਰਦਾ ਹੈ। ਡਰ ਅਤੇ ਹਿੰਸਾ ਰਾਹੀਂ ਜਦੋਂ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਤਾਂ ਕਿਸਾਨਾਂ ਦੀ ਇੱਕ ਟੋਲੀ ਡਟ ਕੇ ਵਿਰੋਧ ਕਰਦੀ ਹੈ । ਇਸ ਵੈੱਬ ਸੀਰੀਜ਼ ਵਿੱਚ ਬੂਟਾ ਬਡਬਰ, ਕਿਰਨ ਬਰਾੜ, ਗੁਰਸੇਵਕ ਮੰਡੇਰ, ਪੰਮੀ ਬਾਈ, ਗੁਰਿੰਦਰ ਮਕਣਾ, ਸੱਨੀ ਗਿੱਲ, ਜੱਸ ਦਿਓਲ, ਜਸ਼ਨਜੀਤ ਗੋਸ਼ਾ, ਭਾਰਤੀ ਦੱਤ, ਮਨਦੀਪ ਧਾਮੀ, ਅਵਨੀਤ ਕੌਰ, ਅਰੁਨਦੀਪ ਸਿੰਘ ਅਤੇ ਕੁਲਦੀਪ ਸਿੱਧੂ ਆਪਣੇ ਸ਼ਾਨਦਾਰ ਅਦਾਕਾਰੀ ਨਾਲ ਕਹਾਣੀ ਵਿੱਚ ਹੋਰ ਜਾਨ ਪਾਉਂਦੇ ਹਨ।

ਅਮਨਿੰਦਰ ਢਿੰਡਸਾ ਦੇ ਨਿਰਦੇਸ਼ਨ ਹੇਠ, ਸਰਕਾਰ ਵੱਲੋਂ ਲਿਖੀ, 10 ਸਤੰਬਰ ਨੂੰ ਰਿਲੀਜ਼।

10 ਸਤੰਬਰ ਨੂੰ ਰਿਲੀਜ਼ ਹੋ ਰਹੀ “ਜ਼ਮੀਨਾ ਚੱਕ 35 ਦਿਆਂ” ਆਪਣੀ ਕਹਾਣੀ, ਮਜ਼ਬੂਤ ਅਦਾਕਾਰੀ ਅਤੇ ਭਾਵਨਾਤਮਕ ਗਹਿਰਾਈ ਨਾਲ ਦਰਸ਼ਕਾਂ ਦੇ ਦਿਲਾਂ ਨੂੰ ਝੰਝੋੜੇਗੀ । ਪ੍ਰੋਡਿਊਸਰਾਂ ਨੇ ਸਾਂਝਾ ਕੀਤਾ, “ਜ਼ਮੀਨਾ ਚੱਕ 35 ਦਿਆਂ (“Zamina Chak 35 Diyan”) ਰਾਹੀਂ ਸਾਡਾ ਮਕਸਦ ਇੱਕ ਅਜਿਹੀ ਕਹਾਣੀ ਪੇਸ਼ ਕਰਨਾ ਸੀ ਜੋ ਪੰਜਾਬ ਦੀ ਮਿੱਟੀ ਅਤੇ ਲੋਕਾਂ ਦੇ ਦਿਲਾਂ ਨਾਲ ਡੂੰਘੀ ਜੁੜੀ ਹੋਈ ਹੈ । ਇਹ ਸਿਰਫ ਮਨੋਰੰਜਨ ਨਹੀਂ, ਸਗੋਂ ਕਿਸਾਨਾਂ ਦੇ ਹੌਸਲੇ, ਲਾਲਚ ਦੇ ਖ਼ਿਲਾਫ਼ ਖੜ੍ਹੇ ਹੋਣ ਅਤੇ ਬਲੀਦਾਨ ਦੀ ਤਸਵੀਰ ਹੈ । ਹਰ ਕਿਰਦਾਰ ਅਤੇ ਹਰ ਸੀਨ ਹਕੀਕਤ ਨਾਲ ਜੁੜਿਆ ਹੋਇਆ ਹੈ । ਸਾਨੂੰ ਪੂਰਾ ਭਰੋਸਾ ਹੈ ਕਿ ਦਰਸ਼ਕ ਇਸ ਕਹਾਣੀ ਦੀ ਸੱਚਾਈ ਅਤੇ ਜਜ਼ਬਾਤ ਨਾਲ ਜੁੜਨਗੇ । BARREL RECORDS ਹੇਠ ਇਸ ਪ੍ਰੋਜੈਕਟ ਨੂੰ ਪੇਸ਼ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ ।

ਇਸ ਵਿੱਚ ਸਾਡੇ ਜਵਾਨਾਂ ਦੀ ਬਹਾਦਰੀ ਅਤੇ ਕਿਸਾਨਾਂ ਦੀ ਅਟੱਲ ਇੱਛਾ ਸ਼ਕਤੀ ਦਰਸਾਈ ਗਈ ਹੈ

ਪੰਮੀ ਬਾਈ ਨੇ ਸਾਂਝਾ ਕੀਤਾ, “ਜ਼ਮੀਨਾ ਚੱਕ 35 ਦਿਆਂ ਸਿਰਫ਼ ਇੱਕ ਵੈੱਬ ਸੀਰੀਜ਼ ਨਹੀਂ, ਸਗੋਂ ਇਹ ਪੰਜਾਬ ਦੇ ਖੇਤਾਂ ਦੀ ਅਵਾਜ਼ ਅਤੇ ਲੋਕਾਂ ਦੀ ਰੂਹ ਹੈ । ਇਸ ਵਿੱਚ ਸਾਡੇ ਜਵਾਨਾਂ ਦੀ ਬਹਾਦਰੀ ਅਤੇ ਕਿਸਾਨਾਂ ਦੀ ਅਟੱਲ ਇੱਛਾ ਸ਼ਕਤੀ ਦਰਸਾਈ ਗਈ ਹੈ ਜੋ ਆਪਣੇ ਅਧਿਕਾਰਾਂ ਲਈ ਲੜਦੇ ਹਨ । ਇਸ ਲਾਂਚ ਦਾ ਹਿੱਸਾ ਬਣ ਕੇ ਮੈਨੂੰ ਟੀਮ ਦੀ ਸੱਚਾਈ ਅਤੇ ਜਜ਼ਬੇ ਦਾ ਅਹਿਸਾਸ ਹੋਇਆ । ਮੈਨੂੰ ਯਕੀਨ ਹੈ ਕਿ ਇਹ ਦਰਸ਼ਕਾਂ ਨੂੰ ਪ੍ਰੇਰਿਤ ਕਰੇਗੀ ਅਤੇ ਉਹਨਾਂ ਨੂੰ ਏਕਤਾ ਅਤੇ ਸੱਚਾਈ ਦੀ ਤਾਕਤ ਯਾਦ ਦਿਵਾਏਗੀ ।

Read More : ਪੰਜਾਬੀ ਮਿਊਜ਼ਿਕ, ਫ਼ਿਲਮਾਂ ਅਤੇ ਵੈੱਬ ਸੀਰੀਜ਼ ਦਾ ਅਗਲਾ ਦੌਰ ,ਇੱਕ ਨਵਾਂ OTT ਪਲੇਟਫਾਰਮ ਜਲਦੀ ਹੀ ਹੋਣ ਜਾ ਰਿਹਾ ਲਾਂਚ 

ਸਕੂਲ ਦੀ ਪ੍ਰਾਰਥਨਾ ਸਭਾ ਵਿਚ ਚੱਲੀਆਂ ਤਾਬੜਤੋੜ ਗੋਲੀਆਂ

0
Gunshots fired at school prayer meeting

ਅਮਰੀਕਾ, 28 ਅਗਸਤ 2025 : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਦੇਸ਼ ਮੰਨੇ ਜਾਂਦੇ ਅਮਰੀਕਾ ਦੇ ਇਕ ਕੈਥੋਲਿਕ ਸਕੂਲ ਵਿਚ ਪ੍ਰਾਰਥਨਾ ਸਭਾ ਦੌਰਾਨ ਇਕ ਬੰਦੂਕ ਨਾਲ ਲੈਸ ਵਿਅਕਤੀ ਨੇ ਤਾਬੜਤੋੜ ਗੋਲੀਆਂ ਚਲਾ ਕੇ ਚੁਫੇਰੇਓਂ ਤਬਾਹੀ ਮਚਾ ਦਿੱਤੀ । ਉਕਤ ਘਟਨਾਕ੍ਰਮ ਅਮਰੀਕਾ ਦੇ ਮਿਨੀਆਪੋਲਿਸ ਵਿੱਚ ਬੁੱਧਵਾਰ ਨੂੰ ਵਾਪਰੀ ।

ਦੋ ਦੀ ਮੌਤ ਤੇ 17 ਜ਼ਖ਼ਮੀ

ਸਕੂਲ ਵਿਚ ਇਸ ਤਰ੍ਹਾਂ ਤਾਬੜਤੋੜ ਗੋਲੀਆਂ ਚਲਾਉਣ ਕਰਕੇ 8 ਅਤੇ 10 ਸਾਲ ਦੀ ਉਮਰ ਦੇ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਜਦੋਂ ਕਿ 17 ਜਣੇ ਜ਼ਖਮੀ ਹੋ ਗਏ ਹਨ । ਇਸ ਭਿਆਨਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ । ਉਕਤ ਘਟਨਾਕ੍ਰਮ ਦੇ ਚਲਦਿਆਂ ਸਮੁੱਚੇ ਅਮਰੀਕਾ ਵਿਚ ਦਹਿਸ਼ਤ ਦਾ ਮਾਹੌਲ ਹੈ ।

ਹਮਲਾਵਰ ਸੀ 20 ਸਾਲਾਂ ਦਾ

ਸਕੂਲ ਵਿਚ ਜਿਸ ਰੌਬਿਨ ਵੈਸਟਮੈਨ ਨਾਮ ਦੇ ਵਿਅਕਤੀ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ ਸਿਰਫ਼ 20 ਸਾਲਾਂ ਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਮੁਖੀ ਬ੍ਰਾਇਨ ਓਹਾਰਾ ਨੇ ਕਿਹਾ ਕਿ ਇਹ ਹਮਲਾ ਸ਼ਹਿਰ ਦੇ ਐਨਾਨਸੀਏਸ਼ਨ ਕੈਥੋਲਿਕ ਸਕੂਲ ਵਿੱਚ ਹੋਇਆ, ਜੋ ਕਿ ਇੱਕ ਚਰਚ ਕੈਂਪਸ ਵਿੱਚ ਸਥਿਤ ਹੈ। ਗੋਲੀਆਂ ਚਲਾਉਣ ਵਾਲੇ ਕੋਲ ਇੱਕ ਰਾਈਫਲ, ਇੱਕ ਸ਼ਾਟਗਨ ਅਤੇ ਇੱਕ ਪਿਸਤੌਲ ਨਾਲ ਲੈਸ ਸੀ ।

Read More : ਦੋ ਬੱਚਿਆਂ ਦੀ ਮਾਂ ‘ਤੇ ਤਾਬੜਤੋੜ ਚਲਾਈਆਂ ਗੋਲੀਆਂ, 5 ਗੋਲੀਆਂ ਨਾਲ ਮੌਤ, ਖੇਤਾਂ ‘ਚੋਂ ਮਿਲੀ ਲਾਸ਼

ਪੰਜਾਬੀ ਯੂਨੀਵਰਸਿਟੀ ਵਿਖੇ ਹੋਇਆ ਵੱਖ-ਵੱਖ ਮੰਗਾਂ ਨੂੰ ਲੈ ਕੇ ਮੁਜਾਹਰਾ

0
Protest

ਪਟਿਆਲਾ, 28 ਅਗਸਤ 2025 : ਵਿਦਿਆ ਵਿਚਾਰੀ ਤਾਂ ਪਰਉਪਕਾਰੀ ਦੇ ਨਾਮ ਨਾਲ ਪ੍ਰਸਿੱਧ ਪਟਿਆਲਾ-ਰਾਜਪੁਰਾ ਰੋਡ ਤੇ ਬਣੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੀਤੀ ਦੇਰ ਸ਼ਾਮ ਪੰਜਾਬ ਅਤੇ ਯੂਨੀਅਨ ਸਰਕਾਰ ਵੱਲੋਂ ਪਾਣੀਆਂ ਦਾ ਸਹੀ ਢੰਗ ਨਾਲ ਪ੍ਰਬੰਧ ਨਾ ਕਰਨ ਵਿਰੁੱਧ, ਹੜ੍ਹ ਪੀੜਤਾਂ ਨੂੰ ਮੁਆਵਜਾ ਦਿਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਰੋਸ ਮੁਜਾਹਰਾ ਕੀਤਾ ਗਿਆ ।

ਇਕ ਵਾਰ ਫਿਰ ਚੜ੍ਹਦਾ ਅਤੇ ਲਹਿੰਦਾ ਪੰਜਾਬ ਹੜ੍ਹਾਂ ਦੀ ਮਾਰ ਹੇਠ ਹਨ

ਬੁਲਾਰਿਆਂ ਨੇ ਕਿਹਾ ਕਿ ਇੱਕ ਵਾਰ ਫਿਰ ਚੜ੍ਹਦਾ ਅਤੇ ਲਹਿੰਦਾ ਪੰਜਾਬ ਹੜ੍ਹਾਂ ਦੀ ਮਾਰ ਹੇਠ ਹਨ। ਸਤਲੁਜ, ਬਿਆਸ, ਰਾਵੀ, ਝਨਾ ਅਤੇ ਘੱਗਰ ਨਦੀਆਂ ਦੇ ਹੜ੍ਹਾਂ ਕਾਰਨ ਫਸਲਾਂ ਬਰਬਾਦ ਹੋ ਚੁੱਕੀਆਂ ਹਨ । ਲਹਿੰਦੇ ਪੰਜਾਬ ਵਿੱਚ ਹੁਣ ਤੱਕ ਹੜ੍ਹਾਂ ਕਾਰਨ 165 ਮੌਤਾਂ ਹੋ ਚੁੱਕੀਆਂ ਹਨ ਅਤੇ ਕਰੋੜਾਂ ਦਾ ਮਾਲੀ ਨੁਕਸਾਨ ਇਸ ਤੋਂ ਵੱਖਰਾ ਹੈ ।

ਪੰਜਾਬ ਹੀ ਨਹੀਂ ਬਲਕਿ ਵੱਖ-ਵੱਖ ਸੂਬਿਆਂ ਵਿਚ ਹੜ੍ਹ ਆਏ ਹਨ

ਹਾਲ ਹੀ ਦੇ ਦਿਨਾਂ ਵਿੱਚ ਪੰਜਾਬ ਵਿੱਚ ਭਾਰੀ ਮੀਂਹ ਅਤੇ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਦੇ ਉੱਪਰਲੇ ਖੇਤਰਾਂ ਤੋਂ ਪਾਣੀ ਦੇ ਵਹਾਅ ਕਾਰਨ ਸਤਲੁਜ, ਬਿਆਸ, ਰਾਵੀ, ਘੱਗਰ ਅਤੇ ਝਨਾ ਨਦੀਆਂ ਵਿੱਚ ਹੜ੍ਹ ਆਏ। ਇਸ ਨਾਲ ਚੜ੍ਹਦੇ ਪੰਜਾਬ ਦੇ ਪਠਾਨਕੋਟ, ਹੁਸਿ਼ਆਰਪੁਰ, ਗੁਰਦਾਸਪੁਰ, ਕਪੂਰਥਲਾ, ਫਾਜਿਲਕਾ, ਤਰਨਤਾਰਨ ਅਤੇ ਫਿਰੋਜਪੁਰ ਵਰਗੇ ਜਿਲ੍ਹਿਆਂ ਵਿੱਚ ਵੱਡੇ ਪੱਧਰ `ਤੇ ਨੁਕਸਾਨ ਹੋਇਆ ।

ਲਹਿੰਦੇ ਪੰਜਾਬ ਵਿੱਚ ਰਾਵੀ, ਸਤਲੁਜ ਅਤੇ ਚਨਾਬ ਨਦੀਆਂ ਵਿੱਚ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਵੱਧ ਗਿਆ

ਲਹਿੰਦੇ ਪੰਜਾਬ ਵਿੱਚ ਰਾਵੀ, ਸਤਲੁਜ ਅਤੇ ਚਨਾਬ ਨਦੀਆਂ ਵਿੱਚ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਵੱਧ ਗਿਆ। ਸਤਲੁਜ ਨਦੀ ਦੇ ਨੇੜਲੇ ਖੇਤਰਾਂ, ਜਿਵੇਂ ਕਿ ਬਹਾਵਲਨਗਰ, ਕਸੂਰ ਅਤੇ ਪਾਕਪਟਨ, ਨਾਰੋਵਾਲ ਵਿੱਚ ਕਰਤਾਰਪੁਰ ਲਾਂਘਾ ਅਤੇ ਗੁਰਦੁਆਰਾ ਦਰਬਾਰ ਸਾਹਿਬ 5-10 ਫੁੱਟ ਪਾਣੀ ਵਿੱਚ ਡੁੱਬ ਗਏ। ਸਿਆਲਕੋਟ ਵਿੱਚ 335 ਮਿਲੀਮੀਟਰ ਮੀਂਹ ਨੇ 64 ਸਾਲ ਦਾ ਰਿਕਾਰਡ ਤੋੜ ਦਿੱਤਾ।

ਸਮੇਂ-ਸਮੇਂ `ਤੇ ਕੁਦਰਤ ਦਾ ਕਹਿਰਵਾਨ ਹੋਣਾ ਸੁਭਾਵਿਕ ਹੈ

ਸਮੇਂ-ਸਮੇਂ `ਤੇ ਕੁਦਰਤ ਦਾ ਕਹਿਰਵਾਨ ਹੋਣਾ ਸੁਭਾਵਿਕ ਹੈ, ਪਰ ਜੇਕਰ ਹਕੂਮਤਾਂ ਲੋਕ-ਪੱਖੀ ਹੋਣ ਤਾਂ ਲੋਕਾਂ ਦੀ ਜਾਨ-ਮਾਲ ਦਾ ਨੁਕਸਾਨ ਬੇਹੱਦ ਘੱਟ ਕੀਤਾ ਜਾ ਸਕਦਾ ਹੈ ਪਰ ਵਾਹਗਾ ਸਰਹੱਦ ਦੇ ਦੋਵੇਂ ਪਾਸੇ ਲੋਕ-ਦੋਖੀ ਹਕੂਮਤਾਂ ਹਨ, ਜਿਨ੍ਹਾਂ ਨੂੰ ਲੋਕਾਂ ਨਾਲ ਕੋਈ ਸਰੋਕਾਰ ਹੀ ਨਹੀਂ ਹੈ। ਚੜ੍ਹਦੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਇਸ ਦਰਦ ਤੋਂ ਬੇਖਬਰ ਹੈ ।

ਇਸ ਸਮੇਂ ਪੰਜਾਬ ਹੜ੍ਹਾਂ ਵਿੱਚ ਡੁੱਬਿਆ ਪਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਚੇਨਈ ਵਿੱਚ ਇਡਲੀ ਖਾ ਰਿਹਾ ਹੈ। 2023 ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਮੁਰਗੀਆਂ ਅਤੇ ਬੱਕਰੀਆਂ ਤੱਕ ਦਾ ਮੁਆਵਜਾ ਦਿੱਤਾ ਜਾਵੇਗਾ ਪਰ ਮੁਆਵਜੇ ਦੇ ਨਾਮ ਉਪਰ ਲਾਰੇ ਹਨ ਅਤੇ ਸਰਕਾਰ ਲੋਕਾਂ ਦੀ ਕੋਈ ਮਦਦ ਨਹੀਂ ਕਰ ਰਹੀ। ਪੰਜਾਬ ਦੇ ਲੋਕ ਹੀ ਇੱਕ ਦੂਜੇ ਦੀ ਮਦਦ ਕਰ ਰਹੇ ਹਨ ।

ਇਹ ਮਸਲਾ ਵਿਕਾਸ ਮਾਡਲ ਦੁਆਰਾ ਪੈਦਾ ਕੀਤੀ ਗਈ ਵਾਤਾਵਰਨ ਵਿੱਚ ਛੇੜਛਾੜ ਦਾ ਹੈ

ਬੁਲਾਰਿਆਂ ਨੇ ਕਿਹਾ ਕਿ ਇਹ ਮਸਲਾ ਸਿਰਫ ਹੜ੍ਹਾਂ ਦਾ ਹੀ ਨਹੀਂ, ਸਗੋਂ ਇਸ ਵਿਕਾਸ ਮਾਡਲ ਦੁਆਰਾ ਪੈਦਾ ਕੀਤੀ ਗਈ ਵਾਤਾਵਰਨ ਵਿੱਚ ਛੇੜਛਾੜ ਦਾ ਹੈ। ਇਹ ਵਿਕਾਸ ਮਾਡਲ ਵਾਤਾਵਰਨ ਵਿਰੋਧੀ ਹੈ । ਇਸ ਮਾਡਲ ਅਧੀਨ ਰਿਵਰ ਵਿਊ ਅਤੇ ਮਾਊਂਟੇਨ ਵਿਊ ਹੋਟਲਾਂ, ਹੱਦੋਂ ਵੱਧ ਸੜਕਾਂ ਅਤੇ ਡੈਮਾਂ ਆਦਿ ਕਾਰਨ ਵਾਤਾਵਰਨ ਨੂੰ ਤਬਾਹ ਕਰ ਦਿੱਤਾ ਗਿਆ ਹੈ ।

ਬੁਲਾਰਿਆਂ ਨੇ ਅੱਗੇ ਕਿਹਾ ਕਿ ਅੱਜ ਰਾਜਸਥਾਨ ਦਾ ਇੱਕ ਹਿੱਸਾ ਪਾਣੀ ਵਿੱਚ ਡੁੱਬਿਆ ਪਿਆ ਹੈ ਅਤੇ ਦੂਸਰਾ ਹਿੱਸਾ ਸੋਕੇ ਦੀ ਮਾਰ ਝੱਲ ਰਿਹਾ ਹੈ। ਪੰਜਾਬ ਵਿੱਚ ਵੀ ਇੱਕ ਹਿੱਸਾ ਹੜ੍ਹਾਂ ਨੂੰ ਝੱਲ ਰਿਹਾ ਹੈ ਅਤੇ ਦੂਸਰੇ ਵਿੱਚ ਮੋਟਰਾਂ ਚੱਲ ਰਹੀਆਂ ਹਨ। ਮੀਂਹ ਦੇ ਪਾਣੀ ਦੀ ਕੋਈ ਸਾਂਭ-ਸੰਭਾਲ ਨਹੀਂ ਹੈ, ਪਰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਲਈ ਪਾਣੀਆਂ ਦੀ ਸਿਆਸਤ ਖੇਡੀ ਜਾਂਦੀ ਹੈ ।

ਪਾਣੀ ਪੰਜਾਬ ਦਾ ਇੱਕੋ-ਇੱਕ ਕੁਦਰਤੀ ਸੋਮਾ ਹੈ । ਇਹ ਵੀ ਕੇਂਦਰ ਸਰਕਾਰ ਦੇ ਥਾਪੜੇ ਨਾਲ ਗੁਆਂਢੀ ਸੂਬਿਆਂ ਦੁਆਰਾ ਲੁੱਟਿਆ ਜਾ ਰਿਹਾ ਹੈ, ਜਦਕਿ ਇਨ੍ਹਾਂ ਪਾਣੀਆਂ ਕਾਰਨ ਹੋਣ ਵਾਲੀ ਸਾਰੀ ਤਬਾਹੀ ਪੰਜਾਬ ਦੇ ਸਿਰ ਪੈਂਦੀ ਹੈ । ਪੰਜਾਬ ਦੇ ਅੱਜ ਦੇ ਹਾਲਾਤ ਇੱਕ ਵਾਰ ਫਿਰ ਚੀਕ-ਚੀਕ ਕੇ ਕਹਿ ਰਹੇ ਹਨ ਕਿ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਮੁਤਾਬਕ ਹੱਲ ਹੋਵੇ ।

ਇਸ ਦੌਰਾਨ ਬੁਲਾਰਿਆਂ ਨੇ ਪੰਜ ਮੁੱਖ ਨੁਕਤਿਆਂ ਤੇ ਗੱਲ ਕੀਤੀ :

1. ਹੜ੍ਹ ਪੀੜਤਾਂ ਨੂੰ ਮੁਆਵਜਾ ਅਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ ।

2. ਮੀਂਹ ਦੇ ਪਾਣੀਆਂ ਨੂੰ ਜਮ੍ਹਾਂ ਕਰਨ ਦਾ ਪ੍ਰਬੰਧ ਕੀਤਾ ਜਾਵੇ ।

3. ਵਾਤਾਵਰਨ ਨੂੰ ਨੁਕਸਾਨ ਪਹੁੰਚਾਉਂਦੇ ਵਿਕਾਸ ਮਾਡਲ ਨੂੰ ਰੋਕਿਆ ਜਾਵੇ ।

4. ਪੰਜਾਬ ਦੇ ਪਾਣੀਆਂ ਦਾ ਹੱਲ ਦੁਨੀਆ ਅਤੇ ਭਾਰਤ ਦੇ ਬਾਕੀ ਸੂਬਿਆਂ ਵਿੱਚ ਇਸਤੇਮਾਲ ਕੀਤੇ ਜਾਂਦੇ ਰਿਪੇਰੀਅਨ ਸਿਧਾਂਤ ਅਨੁਸਾਰ ਹੋਣਾ ਚਾਹੀਦਾ ਹੈ ।

5. ਦੋਵੇਂ ਪਾਸੇ ਦੇ ਪੰਜਾਬ ਵਿੱਚ ਹੋਏ ਜਾਨੀ-ਮਾਲੀ ਨੁਕਸਾਨ ਲਈ ਜਿੰਮੇਵਾਰ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਨਾ ਚਾਹੀਦਾ ਹੈ ।
ਇਸ ਸਮੇਂ ਦੌਰਾਨ ਸਾਥੀ ਸੰਜੂ ਨੇ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ ਅਤੇ ਸਾਥੀ ਦਿਲਪ੍ਰੀਤ ਅਤੇ ਸਾਥੀ ਹਰਪ੍ਰੀਤ ਨੇ ਸੰਬੋਧਨ ਕੀਤਾ ।

Read More : ਪੰਜਾਬੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸੰਸਕ੍ਰਿਤ ਗੋਸ਼ਟੀ ਸ਼ੁਰੂ

ਪੰਜਾਬ ਪਬਲਿਕ ਸਕੂਲ ਨਾਭਾ ਨੂੰ ਮਿਲਿਆ 2025 ਸਰਵੋਤਮ ਪੁਰਸਕਾਰ

0
Punjab Public School Nabha

ਨਾਭਾ, 28 ਅਗਸਤ 2025 : ਨਵੀਂ ਦਿੱਲੀ ਵਿਖੇ ਹੋਏ ਰਾਸ਼ਟਰੀ ਸਕੂਲ ਕਾਨਫਰੰਸ ਅਤੇ ਪੁਰਸਕਾਰ ਸਮਾਰੋਹ (National School Conference and Awards Ceremony) ਵਿੱਚ ਪੰਜਾਬ ਪਬਲਿਕ ਸਕੂਲ ਨਾਭਾ ਨੂੰ ਪੰਜਾਬ ਰਾਜ ਵੱਲੋਂ 2025 ਦੇ ਸਰਵੋਤਮ ਬੁਨਿਆਦੀ ਢਾਂਚੇ ਵਾਲੇ ਸਕੂਲ (Punjab State names schools with best infrastructure for 2025) ਵਜੋਂ ਸਨਮਾਨਿਤ ਕੀਤਾ ਗਿਆ । ਇਹ ਸਕੂਲ ਆਪਣੀਆਂ ਅਤਿ-ਆਧੁਨਿਕ ਸਹੂਲਤਾਂ, ਵਿਸ਼ਾਲ ਕੈਂਪਸ ਅਤੇ ਤਕਨੀਕੀ ਤੌਰ `ਤੇ ਸਮਰੱਥ ਸਿੱਖਣ ਸਥਾਨਾਂ ਲਈ ਜਾਣਿਆ ਜਾਂਦਾ ਹੈ ਜੋ ਇੱਕ ਅਨੁਕੂਲ ਸਿੱਖਣ ਵਾਤਾਵਰਣ ਪ੍ਰਦਾਨ ਕਰਦੇ ਹਨ ।

ਸਕੂਲ ਵਿਚ ਹਨ ਅਤਿ-ਆਧੁਨਿਕ ਸਹੂਲਤਾਂ :

ਸਕੂਲ ਵਿੱਚ ਅਤਿ-ਆਧੁਨਿਕ ਸਹੂਲਤਾਂ ਹਨ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਦੀਆਂ ਹਨ । ਸਕੂਲ ਕੈਂਪਸ ਵਿਸ਼ਾਲ ਅਤੇ ਸੁੰਦਰ ਹੈ ਜੋ ਵਿਦਿਆਰਥੀਆਂ ਨੂੰ ਪੜ੍ਹਨ ਲਈ ਇੱਕ ਆਦਰਸ਼ ਵਾਤਾਵਰਣ ਪ੍ਰਦਾਨ ਕਰਦਾ ਹੈ । ਸਕੂਲ ਵਿੱਚ ਤਕਨੀਕੀ ਤੌਰ `ਤੇ ਸਮਰੱਥ ਸਿੱਖਣ ਸਥਾਨ ਹਨ ਜੋ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਸਿੱਖਿਆ ਪ੍ਰਦਾਨ ਕਰਦੇ ਹਨ ।

ਹੈਡਮਾਸਟਰ ਡਾ. ਡੀ. ਸੀ. ਸ਼ਰਮਾ ਨੇ ਕੀਤਾ ਸਨਮਾਨ ਲਈ ਸਕੂਲ ਭਾਈਚਾਰੇ ਦੇ ਸਮਰਥਨ ਦਾ ਧੰਨਵਾਦ

ਹੈਡਮਾਸਟਰ ਡਾ. ਡੀ. ਸੀ. ਸ਼ਰਮਾ (Headmaster Dr. D. C. Sharma) ਨੇ ਇਸ ਸਨਮਾਨ ਲਈ ਸਕੂਲ ਭਾਈਚਾਰੇ ਦੇ ਸਮਰਥਨ ਦਾ ਧੰਨਵਾਦ ਕੀਤਾ, ਜਿਸ ਵਿੱਚ ਚੇਅਰਮੈਨ, ਬੋਰਡ ਆਫ਼ ਗਵਰਨਰਜ਼, ਬੋਰਡ ਮੈਂਬਰਾਂ ਅਤੇ ਮਾਪਿਆਂ ਦਾ ਮਾਰਗਦਰਸ਼ਨ ਅਤੇ ਸਹਿਯੋਗ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਪੁਰਸਕਾਰ ਸਕੂਲ ਦੇ ਭਵਿੱਖ ਲਈ ਪ੍ਰੇਰਨਾ ਸਰੋਤ ਹੋਵੇਗਾ ।

Read More : ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਯੋਗਾ ਵਿੱਚ ਹਾਸਲ ਕੀਤਾ ਤੀਜਾ ਸਥਾਨ

ਰਾਮ ਲੀਲਾ ਕਲੱਬ ਨੇ ਕੀਤਾ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ

0
Chairman Jassi Sohianwala

ਨਾਭਾ, 28 ਅਗਸਤ 2025 : ਸ੍ਰੀ ਮਰਿਆਦਾ ਪੁਰਸ਼ੋਤਮ ਰਾਮ ਲੀਲਾ ਕਲੱਬ (Sri Maryada Purushottam Ram Leela Club) ਬਠਿੰਡੀਆ ਮੁਹੱਲਾ ਵਲੋ ਸ਼੍ਰੀ ਹਨੂੰਮਾਨ ਮੰਦਿਰ, ਬਠਿੰਡੀਆ ਮੁਹੱਲਾ ਵਿਖੇ ਪ੍ਰਭੂ ਰਾਮ ਜੀ ਦੇ ਅਸ਼ੀਰਵਾਦ ਨਾਲ ਭਜਨ ਸੰਧਿਆ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਵਲੋ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਮੁਹੱਲਾ ਵਾਸੀਆਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ ।

ਕਲੱਬ ਦੇ ਅਹੁਦੇਦਾਰਾਂ ਨੇ ਕੀਤਾ ਜੱਸੀ ਸੋਹੀਆਂ ਵਾਲਾ ਦਾ ਸਨਮਾਨ

ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਵਲੋਂ ਜੱਸੀ ਸੋਹੀਆਂ ਵਾਲਾ (Jassi Sohian Wala) ਨੂੰ ਇਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਹੋਣ ਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ (Honor) ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੇ ਨਾਲ ਸੰਵਾਦ ਗਰੁੱਪ ਦੇ ਸੰਚਾਲਕ ਰਾਜੇਸ਼ ਢੀਂਗਰਾ, ਨੌਜਵਾਨ ਆਗੂ ਲਾਲੀ ਫਤਹਿਪੁਰ, ਜਸਕਰਨਵੀਰ ਸਿੰਘ ਤੇਜੇ ਤੇ ਲਾਡੀ ਖਹਿਰਾ ਵੀ ਮੋਜੁਦ ਸਨ ।

ਪ੍ਰੋਗਰਾਮ ਸੰਬਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਸਟੇਜ ਸਕੱਤਰ ਸਨੀ ਰਹੇਜਾ ਵਲੋ ਦਸਿਆ ਗਿਆ ਕਿ ਰਾਮ ਲੀਲਾ ਕਲੱਬ ਪਿਛਲੇ 40 ਸਾਲ ਤੋ ਰਾਮ ਲੀਲਾ ਦਾ ਸਫ਼ਲ ਆਯੋਜਨ ਕਰ ਰਿਹਾ  ਹੈ । ਇਸ ਮੌਕੇ ਕਲੱਬ ਦੇ ਪ੍ਰਧਾਨ ਅਨਿਲ ਕੁਮਾਰ, ਧੀਰਜ ਕੁਮਾਰ, ਰਾਜ ਕੁਮਾਰ, ਛਤਰਪਾਲ ਅਤੇ ਹਨੂੰਮਾਨ ਮੰਦਿਰ ਕਮੇਟੀ ਤੋ ਰਾਜਿੰਦਰ ਕੁਮਾਰ ਅਤੇ ਮਹਿੰਦਰ ਕੁਮਾਰ ਜੀ ਵੀ ਹਾਜਰ ਸਨ ।

Read More : ਜੱਸੀ ਸੋਹੀਆਂ ਵਾਲਾ ਨੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ