Home Blog Page 422

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ

0
Punjab government

ਚੰਡੀਗੜ੍ਹ, 27 ਅਗਸਤ 2025 : ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ (Dealing with the flood crisis) ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲਾਮਬੰਦ ਕੀਤਾ ਹੈ ।

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਸਾਰੇ ਮੰਤਰੀਆਂ ਨੂੰ ਸਥਿਤੀ ਕਾਬੂ ਹੇਠ ਆਉਣ ਤੱਕ ਫੀਲਡ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਦਮ ਤਾਲਮੇਲ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।

ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ

ਕੈਬਨਿਟ ਮੰਤਰੀ ਜ਼ਰੂਰੀ ਸਪਲਾਈ ਦੀ ਵੰਡ, ਨਿਕਾਸੀ ਯਤਨਾਂ ਦਾ ਪ੍ਰਬੰਧਨ ਅਤੇ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੀ ਸਰਗਰਮੀ ਨਾਲ ਨਿਗਰਾਨੀ ਕਰ ਰਹੇ ਹਨ । ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਤੇ ਸੰਗਰੂਰ ਤੇ ਮਾਨਸਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਨਫਰੰਸ ਕਾਲ ‘ਤੇ ਵਿਆਪਕ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ (Finance Minister Advocate Harpal Singh) ਚੀਮਾ ਨੇ ਕਿਹਾ, “ਸਾਡੀ ਮੁੱਖ ਤਰਜੀਹ ਹਰ ਜਿੰਦਗੀ ਨੂੰ ਬਚਾਉਣਾ ਅਤੇ ਹਰ ਜਾਇਦਾਦ ਦੀ ਰੱਖਿਆ ਕਰਨਾ ਹੈ । ਉਨ੍ਹਾਂ ਨਿਰਦੇਸ਼ ਦਿੱਤੇ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ।

ਮਾਨ ਸਰਕਾਰ ਵੱਲੋਂ ਜਾਨਾਂ ਬਚਾਉਣ ਅਤੇ ਜਾਇਦਾਦਾਂ ਦੀ ਰੱਖਿਆ ਲਈ ਪੂਰੀ ਕੈਬਨਿਟ ਤਾਇਨਾਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. (Cabinet Minister Harbhajan Singh E. T. O.) ਵੱਲੋਂ ਰਾਮਦਾਸ, ਤਰਨ ਤਾਰਨ, ਸ੍ਰੀ ਗੋਇੰਦਵਾਲ ਸਾਹਿਬ, ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਜਦਕਿ ਬਰਿੰਦਰ ਕੁਮਾਰ ਗੋਇਲ ਵੱਲੋਂ ਅਜਨਾਲਾ, ਤਰਨ ਤਾਰਨ ਤੇ ਸ੍ਰੀ ਗੋਇੰਦਵਾਲ ਸਾਹਿਬ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜ਼ਿਲ੍ਹਾ ਕਪੂਰਥਲਾ ਦੇ ਪਿੰਡਾਂ ਵਿੱਚ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਪਿੰਡਾਂ ਵਿੱਚ ਲਾਲਜੀਤ ਸਿੰਘ ਭੁੱਲਰ ਵੱਲੋਂ ਵੀ ਤਰਨ ਤਾਰਨ ਅਤੇ ਹਰਦੀਪ ਸਿੰਘ ਮੁੰਡੀਆਂ ਵੱਲੋਂ ਤਹਿਸੀਲ ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ।

ਦੇਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ – ਪੰਜਾਬ ਦੇ ਕੈਬਨਿਟ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਨਿੱਜੀ ਤੌਰ ‘ਤੇ ਮੌਜੂਦ

ਸਰਕਾਰ ਵੱਲੋਂ ਬਚਾਅ ਸਮਰੱਥਾਵਾਂ ਵਿੱਚ ਵਾਧਾ ਕਰਨ ਲਈ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨ. ਡੀ. ਆਰ. ਐਫ.) ਅਤੇ ਹੋਰ ਕੇਂਦਰੀ ਏਜੰਸੀਆਂ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ । ਪ੍ਰਭਾਵਿਤ ਆਬਾਦੀ ਨੂੰ ਡਾਕਟਰੀ ਸਹਾਇਤਾ, ਭੋਜਨ ਅਤੇ ਆਸਰਾ ਪ੍ਰਦਾਨ ਕਰਨ ਦੇ ਯਤਨਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ।

Read More : ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ : ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਵੱਲੋਂ ਸਰਕਾਰ ਦਾ ਹੈਲੀਕਾਪਟਰ ਰਾਹਤ ਕਾਰਜਾਂ ਲਈ ਤਾਇਨਾਤ

0
Chief Minister
ਗੁਰਦਾਸਪੁਰ, 27 ਅਗਸਤ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ (Helicopter deployed) ਕਰਨ ਦਾ ਐਲਾਨ ਕੀਤਾ । ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਇਹ ਹੈਲੀਕਾਪਟਰ ਸਾਨੂੰ ਦਿੱਤਾ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਸੇਵਾ ਲਈ ਇਹ ਹੈਲੀਕਾਪਟਰ ਤਾਇਨਾਤ ਰਹੇਗਾ।”
ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ (Stormy visit to flood-affected areas) ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਪਾਣੀ ਨਾਲ ਘਿਰੇ ਪਿੰਡਾਂ ਵਿੱਚ ਫਸੇ ਹੋਏ ਹਨ ਜਿਸ ਕਰਕੇ ਉਨ੍ਹਾਂ ਨੂੰ ਫੌਰੀ ਮਦਦ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਆਪਣਾ ਹੈਲੀਕਾਪਟਰ ਲੋਕਾਂ ਦੀ ਸੇਵਾ ਲਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੋਂ ਬਾਅਦ ਉਹ ਕਾਰ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਜਦਕਿ ਹੈਲੀਕਾਪਟਰ ਲੋਕਾਂ ਦੀ ਸੇਵਾ ਲਈ ਮੌਜੂਦ ਰਹੇਗਾ ।
 ਪਹਿਲੀ ਵਾਰ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦਾ ਹੈਲੀਕਾਪਟਰ, ਲੋਕਾਂ ਦੀ ਸੇਵਾ ਲਈ ਲਾਇਆ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਸੂਬਾ ਸਰਕਾਰ ਪੂਰਨ ਤੌਰ ’ਤੇ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਥਿਤੀ ’ਤੇ ਨਿਰੰਤਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਪਾਸੋਂ ਪਾਣੀ ਦੇ ਪੱਧਰ ਅਤੇ ਰਾਹਤ ਕਾਰਜਾਂ ਬਾਰੇ ਪਲ-ਪਲ ਦੀ ਜਾਣਕਾਰੀ ਹਾਸਲ ਕਰ ਰਹੇ ਹਨ ।
 ਮੁੱਖ ਮੰਤਰੀ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੂਫਾਨੀ ਦੌਰਾ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਆਪਣਾ ਫਰਜ਼ ਸਮਝਦੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ ਵਿਅਕਤੀ ਤੱਕ ਮਦਦ ਪਹੁੰਚਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਉਣ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ।
 ਲੋਕਾਂ ਦੀ ਸੁਰੱਖਿਆ ਤੇ ਰਾਹਤ ਪਹੁੰਚਾਉਣਾ ਸਭ ਤੋਂ ਵੱਧ ਤਰਜੀਹ
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਇਲਾਕਿਆਂ ਵਿੱਚ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਦੀ ਮਦਦ ਲਈ ਪਹੁੰਚ ਰਹੇ ਹਨ । ਉਨ੍ਹਾਂ ਕਿਹਾ ਕਿ ਪਾਣੀ ਦੇ ਵਧਦੇ ਪੱਧਰ ਤੋਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਢੁਕਵੀਂ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਆਖਿਆ ਹੈ ਤਾਂ ਕਿ ਲੋਕਾਂ ਨੂੰ ਮਦਦ ਮਿਲ ਸਕੇ ।

ਸੂਬਾ ਸਰਕਾਰ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭਾਰੀ ਮੀਂਹ (Heavy rain) ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਸਕੇ । ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਵੱਡੇ ਪੱਧਰ ‘ਤੇ ਰਾਹਤ ਤੇ ਬਚਾਅ ਕਾਰਜ ਚੱਲ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ।

ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹੋਏ ਹਨ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਆਵਜ਼ਾ ਦੇਵੇਗੀ।

ਨੁਕਸਾਨ ਦੀ ਪੂਰੀ ਭਰਪਾਈ ਲਈ ਲੋਕਾਂ ਨੂੰ ਫਸਲ, ਪਸ਼ੂ, ਘਰ ਅਤੇ ਹੋਰ ਵਸਤਾਂ ਨੂੰ ਵਿਸ਼ੇਸ਼ ਗਿਰਦਾਵਰੀ ਵਿੱਚ ਕਵਰ ਕੀਤਾ ਜਾਵੇਗਾ

ਮੁੱਖ ਮੰਤਰੀ ਨੇ ਕਿਹਾ ਕਿ ਨੁਕਸਾਨ ਦੀ ਪੂਰੀ ਭਰਪਾਈ ਲਈ ਲੋਕਾਂ ਨੂੰ ਫਸਲ, ਪਸ਼ੂ, ਘਰ ਅਤੇ ਹੋਰ ਵਸਤਾਂ ਨੂੰ ਵਿਸ਼ੇਸ਼ ਗਿਰਦਾਵਰੀ ਵਿੱਚ ਕਵਰ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਨੀਵੇਂ ਇਲਾਕਿਆਂ ਵਿੱਚ ਜਿੱਥੇ ਪਾਣੀ ਨੇ ਤਬਾਹੀ ਮਚਾਈ ਹੈ, ਉੱਥੇ ਹੋਏ ਨੁਕਸਾਨ ਦਾ ਪਤਾ ਲਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਹੋਏ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕਰੇਗੀ ।

ਪਟਿਆਲਾ ‘ਚ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ : ਡਾ. ਬਲਬੀਰ ਸਿੰਘ

0
Dr. Balbir Singh

ਪਟਿਆਲਾ, 27 ਅਗਸਤ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਅੱਜ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਬੈਠਕ ਕਰਰੇ ਵੱਡੀ ਨਦੀ ‘ਤੇ ਲੱਗ ਰਹੇ ਐੱਸ. ਟੀ. ਪੀ., ਦੌਲਤਪੁਰ, ਗੁਰਦੁਆਰਾ ਸਾਹਿਬ ਫਲੌਲੀ, ਵੱਡੀ ਨਦੀ ਪੁੱਲ ਰਾਜਪੁਰਾ ਰੋਡ, ਗੋਬਿੰਦ ਬਾਗ਼ ਤੇ ਹੀਰਾ ਬਾਗ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ । ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਇਲਾਕੇ ਕੌਂਸਲਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ ।

ਅਹਿਤਆਤ ਵਜੋਂ ਸਾਰੇ ਪ੍ਰਬੰਧ ਮੁਕੰਮਲ, ਜ਼ਿਲ੍ਹੇ ‘ਚੋਂ ਲੰਘਦੇ ਨਦੀਆਂ ਤੇ ਨਾਲਿਆਂ ਦੀ 24 ਘੰਟੇ ਨਜ਼ਰਸਾਨੀ

ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਪਟਿਆਲਾ ਵਿਖੇ ਭਾਵੇਂ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ ਹੈ ਪਰ ਅਹਿਤਿਹਾਤ ਵਜੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਪਹਾੜੀ ਖੇਤਰਾਂ ਵਿੱਚ ਪਈ ਬਰਸਾਤ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹੜ੍ਹ ਆਏ ਹੋਏ ਹਨ, ਪਰ ਪਟਿਆਲਾ ਜ਼ਿਲ੍ਹੇ ਵਿਚੋਂ ਵਗਣ ਵਾਲੀਆਂ ਸਾਰੀਆਂ ਨਦੀਆਂ-ਨਾਲਿਆਂ ਸਮੇਤ ਵੱਡੀ ਅਤੇ ਛੋਟੀ ਨਦੀਂ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਹੈ, ਇਸ ਲਈ ਪਟਿਆਲਾ ਵਾਸੀ ਘਬਰਾਹਟ ਵਿੱਚ ਨਾ ਆਉਣ ।

ਸਿਹਤ ਮੰਤਰੀ ਵੱਲੋਂ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿਹਤ ਮੰਤਰੀ ਵੱਲੋਂ ਵੱਡੀ ਨਦੀ, ਐੱਸ. ਟੀ. ਪੀ., ਦੌਲਤਪੁਰ, ਫਲੌਲੀ ਸਮੇਤ ਕਈ ਥਾਵਾਂ ਦਾ ਦੌਰਾ

ਸਿਹਤ ਮੰਤਰੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚੋਂ ਲੰਘਦੇ ਨਦੀਆਂ ਤੇ ਨਾਲਿਆਂ ਦੀ 24 ਘੰਟੇ ਨਜ਼ਰਸਾਨੀ (24-hour monitoring of rivers and drains) ਕੀਤੀ ਜਾ ਰਹੀ ਹੈ ਤੇ ਐਮਰਜੈਂਸੀ ਰਿਸਪਾਂਸ ਟੀਮਾਂ ਵੀ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ਅਤੇ 2358550 ਵੀ ਵੀ 24 ਘੰਟੇ ਕਾਰਜਸ਼ੀਲ ਹਨ ਤਾਂ ਜੋ ਪਾਣੀ ਦੀ ਨਿਕਾਸੀ ਸਬੰਧੀ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾ ਸਕੇ ।

ਡਾ. ਬਲਬੀਰ ਸਿੰਘ ਨੇ ਕੀਤੀ ਐਸ. ਟੀ. ਪੀ. ਨੂੰ ਜਾਂਦੇ ਰਸਤੇ ਦੀ ਸਫਾਈ ਕਰਨ ਤੇ ਐਸ. ਟੀ. ਪੀ. ਦੇ ਕੰਮ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੀ ਹਦਾਇਤ

ਡਾ. ਬਲਬੀਰ ਸਿੰਘ ਨੇ ਇਸ ਮੌਕੇ ਆਪਣੇ ਦੌਰੇ ਦੌਰਾਨ ਐਸ. ਟੀ. ਪੀ. ਨੂੰ ਜਾਂਦੇ ਰਸਤੇ (On the way to S. T. P.) ਦੀ ਸਫਾਈ ਕਰਨ ਤੇ ਐਸ. ਟੀ. ਪੀ. ਦੇ ਕੰਮ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੀ ਹਦਾਇਤ ਕੀਤੀ । ਫਲੌਲੀ ਨੇੜੇ ਖੱਪੇ ਨੂੰ ਭਰਨ ਦੇ ਨਿਰਦੇਸ਼ ਦਿੱਤੇ ਤਾਂ ਕਿ ਪਾਣੀ ਆਪਣੇ ਰਸਤੇ ਆਰਾਮ ਨਾਲ ਲੰਘ ਜਾਵੇ।ਇਸ ਤੋਂ ਬਿਨ੍ਹਾਂ ਫਲੌਲੀ ਵਿਖੇ ਵੱਡਾ ਤਲਾਅ ਬਣਾਉਣ ਸਮੇਤ ਨਦੀ ਦੇ ਨਾਲ-ਨਾਲ ਹੋਰ ਵੀ ਅੱਧੀ ਦਰਜਨ ਤਲਾਅ ਬਣਾਏ ਜਾਣਗੇ ਤਾਂ ਕਿ ਨਦੀ ਉਛਲਣ ਦੀ ਸੂਰਤ ਵਿੱਚ 40 ਤੋਂ 50 ਹਜ਼ਾਰ ਕਿਉਸਿਕ ਪਾਣੀ ਸੰਭਾਲਿਆ ਜਾ ਸਕੇ ।

ਲੋਕ ਪਾਣੀ ਦੇ ਕੁਦਰਤੀ ਰਸਤੇ ਤੇ ਨਜਾਇਜ਼ ਕਬਜੇ ਨਾ ਕਰਨ

ਉਨ੍ਹਾਂ ਦੌਲਤਪੁਰ ਵਿਖੇ ਨਵੇਂ ਬਣ ਰਹੇ ਪੁੱਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਤੇ ਲੋਕਾਂ ਦੀ ਸਹੂਲਤ ਲਈ ਬਣਾਏ ਆਰਜੀ ਰਸਤੇ ਨੂੰ ਠੀਕ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਣੀ ਦੇ ਕੁਦਰਤੀ ਰਸਤੇ ਵਿੱਚ ਨਜਾਇਜ਼ ਕਬਜ਼ੇ ਨਾ ਕਰਨ ਨਹੀਂ ਤਾਂ ਸਾਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ ।

Read More : ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਡਾ. ਬਲਬੀਰ ਸਿੰਘ

ਅਮਰੀਕਾ ਵਿੱਚ ਪੰਜਾਬੀ ਡਰਾਈਵਰਾਂ ਦੇ ਲਾਈਸੈਂਸ ਰੱਦ ਹੋਣੇ ਬੰਦ ਕਰਵਾਏ ਜਾਣ

0
Prof. Badungar

ਪਟਿਆਲਾ, 27 ਅਗਸਤ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (Professor Kirpal Singh Badungar) ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਮਰੀਕਾ ਵਿੱਚ ਭਾਰਤੀ ਪੰਜਾਬੀ ਡਰਾਈਵਰਾਂ ਦੇ ਲਾਈਸੈਂਸ ਜੋ ਰੱਦ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਦੇ ਨਤੀਜੇ ਵਜੋਂ ਉਹ ਡਰਾਈਵਰ ਭਾਰਤ ਪੰਜਾਬ ਵਾਪਸ ਆਉਣ ਲਈ ਮਜਬੂਰ ਹੋਣਗੇ ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਾਂ ਪਹਿਲਾਂ ਹੀ ਭਾਰੀ ਬੇਰੁਜ਼ਗਾਰੀ ਫੈਲੀ ਹੋਈ ਹੈ, ਇਥੋਂ ਦੇ ਬੇਰੁਜ਼ਗਾਰ ਬੱਚੇ ਨਮੋਸ਼ੀ ਕਾਰਨ ਨਸ਼ਿਆਂ ਅਤੇ ਹੋਰ ਭੈੜੀਆਂ ਵਾਦੀਆਂ ਦਾ ਸ਼ਿਕਾਰ ਹੋ ਰਹੇ ਹਨ । ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਅਪੀਲ ਕੀਤੀ ਕਿ ਅਮਰੀਕੀ ਰਾਸ਼ਟਰਪਤੀ ਸ਼੍ਰੀ ਡੋਨਾਲਡ ਟਰੰਪ ਨਾਲ ਉਚੇਚੇ ਤੌਰ ਉੱਤੇ ਇਸ ਗੰਭੀਰ ਮਸਲੇ ਉੱਤੇ ਵਿਚਾਰ ਕਰਕੇ ਮਾਮਲੇ ਨੂੰ ਹੱਲ ਕਰਵਾਇਆ ਜਾਵੇ।

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਇਸ ਪੱਤਰ ਦਾ ਇੱਕ ਉਤਾਰਾ ਭਾਰਤ ਦੇ ਵਿਦੇਸ਼ ਮੰਤਰੀ (Foreign Minister of India) ਡਾ. ਸੁਆਮੀ ਜੈ ਸ਼ੰਕਰ ਨੂੰ ਭੇਜ ਕੇ ਬੇਨਤੀ ਕੀਤੀ ਕਿ ਉਹ ਵੀ ਇਸ ਗੰਭੀਰ ਸਮੱਸਿਆ ਦਾ ਯੋਗ ਤੇ ਸਨਮਾਨਯੋਗ ਹੱਲ ਕਰਵਾਉਣ ਹਿੱਤ ਆਪਣਾ ਪੂਰਨ ਯੋਗਦਾਨ ਪਾਉਣ ਦੀ ਖੇਚਲ ਕਰਨ ।

ਡਿਪਟੀ ਕਮਿਸ਼ਨਰ ਨੇ ਵਾਤਾਵਰਣ ਪਲਾਨ ਦੀ ਕਾਰਜਵਿਧੀ ਦੀ ਕੀਤੀ ਸਮੀਖਿਆ

0
Deputy Commissioner

ਪਟਿਆਲਾ, 27 ਅਗਸਤ 2025 : ਪੰਜਾਬ ਸਰਕਾਰ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਤੋਂ ਲੈ ਕੇ ਨਦੀਆਂ, ਦਰਿਆਵਾਂ ਅਤੇ ਨਾਲਿਆਂ ਦੇ ਪਾਣੀ ਨੂੰ ਸਾਫ਼ ਸੁਥਰਾ ਬਣਾਏ ਰੱਖਣ ਅਤੇ ਵਾਤਾਵਰਣ ਨੂੰ ਖੁਸ਼ਹਾਲ ਰੱਖਣ ਲਈ ਵਚਨਬੱਧ ਹੈ । ਇਸ ਗੱਲ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਤਾਵਾਰਣ ਕਮੇਟੀ ਦੀ ਅਹਿਮ ਮੀਟਿੰਗ ਦੌਰਾਨ ਕੀਤਾ ।

ਡੀ. ਸੀ. ਵਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ‘ ਚ ਐਨ. ਜੀ. ਟੀ. ਦੇ ਹੁਕਮਾਂ ਦੀ ਪਾਲਣਾ ਯਕੀਨੀ ਬਨਾਉਣ ‘ ਤੇ ਜ਼ੋਰ

ਉਹਨਾਂ ਅਧਿਕਾਰੀਆਂ ਨੂੰ ਕੌਮੀ ਗਰੀਨ ਟ੍ਰਿਬਿਊਨਲ (ਐਨ. ਜੀ. ਟੀ.) ਅਤੇ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਹਦਾਇਤ ਕੀਤੀ । ਮੀਟਿੰਗ ਵਿੱਚ ਸੋਲਿਡ ਵੇਸਟ ਰੂਲਜ਼ 2016, ਬਾਇਓਮੈਡੀਕਲ ਵੇਸਟ ਰੂਲਜ਼, ਈ-ਵੇਸਟ ਰੂਲਜ਼, ਐਮਬੀਏਂਟ ਕੁਆਲਟੀ, ਵਾਟਰ ਮੈਨੇਜਮੈਂਟ, ਇੰਡਸਟ੍ਰੀਅਲ ਵੇਸਟ ਮੈਨੇਜਮੈਂਟ ਦੀ ਸਮੀਖਿਆ ਕੀਤੀ ਅਤੇ ਇਹਨਾਂ ਨਿਯਮਾਂ ਦੀ ਪਾਲਣਾ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ।

ਕੂੜੇ ਦੀ 100 ਫੀਸਦੀ ਡੋਰ-ਟੂ-ਡੋਰ ਕੁਲੈਕਸ਼ਨ ਅਤੇ ਸੈਗਰੀਗੇਸ਼ਨ ਲਈ ਅਫ਼ਸਰਾਂ ਨੂੰ ਹਦਾਇਤਾਂ

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ, ਨਗਰ ਕੋਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਧਿਕਾਰੀਆਂ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਜ਼ਿਲ੍ਹੇ ਦੀ ਆਬੋ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਇਕ ਵਾਰ ਵਰਤੋਂ ‘ ਚ ਆਉਣ ਵਾਲੇ ਪਲਾਸਟਿਕ ਦੀਆਂ ਵਸਤਾਂ ਨਾ ਵਰਤਣ ਲਈ ਮੁਹਿੰਮ ਚਲਾਈ ਜਾਵੇ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚੋਂ ਨਿਕਲਦੇ ਕੂੜੇ ਨੂੰ ਗਿੱਲੇ ਤੇ ਸੁੱਕੇ ਕੂੜੇ ਦੇ ਰੂਪ ‘ ਚ ਵੱਖ ਵੱਖ ਕਰਕੇ ਹੀ ਕੂੜੇ ਨੂੰ ਚੁਕਵਾਉਣ ।

ਨਗਰ ਕੌਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆਂ

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਨਗਰ ਕੌਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆਂ ਕਿ 100 ਫੀਸਦੀ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਅਤੇ ਉਸਦੀ ਢੁੱਕਵੀਂ ਸੈਗਰੀਗੇਸ਼ਨ ਯਕੀਨੀ ਬਣਾਈ ਜਾਵੇ । ਉਹਨਾਂ ਕਿਹਾ ਕਿ ਅਸੀਂ ਆੳਣ ਵਾਲੀਆਂ ਪੀੜੀਆਂ ਲਈ ਹਵਾ, ਪਾਣੀ ਅਤੇ ਧਰਤੀ ਨੂੰ ਸਾਫ਼ ਅਤੇ ਸੁਰੱਖਿਅਤ ਰੱਖਣ ਦੇ ਵੱਡੇ ਉਦੇਸ਼ ਨਾਲ ਕੰਮ ਕਰ ਰਹੇ ਹਾਂ । ਉਹਨਾਂ ਕਿਹਾ ਕਿ ਐਨ. ਜੀ. ਟੀ. ਦੀਆਂ ਹਦਾਇਤਾਂ ਦੀ ਪੂਰੀ ਇੰਨ ਬਿੰਨ ਪਾਲਣਾ ਹੋਣੀ ਚਾਹੀਦੀ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ ।

Read More : ਡਿਪਟੀ ਕਮਿਸ਼ਨਰ ਵੱਲੋਂ ਮਾਲ ਅਫ਼ਸਰਾਂ ਨਾਲ ਮੀਟਿੰਗ

ਸਿਹਤ ਮੰਤਰੀ ਵੱਲੋਂ ਰਜਿੰਦਰਾ ਹਪਸਤਾਲ ਦਾ ਦੌਰਾ

0
Health Minister

ਪਟਿਆਲਾ, 27 ਅਗਸਤ 2025 : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ (Punjab Medical Education and Research Minister) ਡਾ. ਬਲਬੀਰ ਸਿੰਘ ਨੇ ਬੀਤੀ ਰਾਤ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਨਵਜਾਤ ਬੱਚੇ ਸਿਰ ਮਿਲਣ ਦੀ ਘਟਨਾ ਦਾ ਜਾਇਜ਼ਾ ਲੈਣ ਲਈ ਹਸਪਤਾਲ ਦਾ ਦੌਰਾ ਕੀਤਾ ਅਤੇ ਅਜਿਹੀ ਘਟਨਾ ਮੁੜ ਨਾ ਵਾਪਰੇ, ਬਾਰੇ ਢੁਕਵੇਂ ਕਦਮ ਉਠਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ।

ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਸਬੰਧੀ ਢੁਕਵੇਂ ਕਦਮ ਚੁਕਣ ਲਈ ਦਿੱਤੇ ਸਖ਼ਤ ਨਿਰਦੇਸ਼

ਇਸ ਮੌਕੇ ਡਾ. ਬਲਬੀਰ ਸਿੰਘ (Dr. Balbir Singh) ਨੇ ਦੱਸਿਆ ਕਿ ਪੈਦਾ ਹੋਏ ਅਣਚਾਹੇ ਬੱਚਿਆਂ ਦੀ ਸੰਭਾਲ ਲਈ ਪੰਘੂੜੇ ਲਗਾਏ ਜਾਣਗੇ ਅਤੇ ਜਿਹੜੇ ਮਾਪੇ ਪੇਟ ‘ਚ ਮਰੇ ਹੋਏ ਬੱਚਿਆਂ ਦੀਆਂ ਅੰਤਿਮ ਰਸਮਾਂ ਨਿਭਾਉਣ ਤੋਂ ਕਿਸੇ ਕਾਰਨ ਅਸਮਰੱਥ ਹੁੰਦੇ ਹਨ, ਅਜਿਹੇ ਬੱਚਿਆਂ ਦੇ ਮ੍ਰਿਤਕ ਸਰੀਰ ਸਮੇਟਣ ਲਈ ਵੀ ਕਦਮ ਠੋਸ ਉਠਾਏ ਜਾਣਗੇ । ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਬੱਚਿਆਂ ਨੂੰ ਕੂੜੇ ਦੇ ਢੇਰਾਂ ਉਤੇ ਨਾ ਸੁੱਟਣ ਸਗੋਂ ਸਰਕਾਰੀ ਹਸਪਤਾਲ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਣ ।

ਅਣਚਾਹੇ ਬੱਚੇ ਸੰਭਾਲਣ ਲਈ ਪੰਘੂੜੇ ਲਗਾਏ ਜਾਣਗੇ, ਲੋਕ ਅਜਿਹੇ ਬੱਚੇ ਕੂੜੇ ਦੇ ਢੇਰਾਂ ‘ਤੇ ਨਾ ਸੁੱਟਣ ਸਗੋਂ ਪੰਘੂੜਿਆਂ ‘ਚ ਪਾਉਣ : ਡਾ. ਬਲਬੀਰ ਸਿੰਘ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਘਟਨਾ ਦੀ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੱਚੇ ਦੇ ਪਿਉ ਨੇ ਹੀ ਮਰੇ ਪੈਦਾ ਹੋਏ ਬੱਚੇ ਦੇ ਸਰੀਰ ਨੂੰ ਲਪੇਟਕੇ ਹਸਪਤਾਲ ਦੇ ਕੂੜੇ ਦੇ ਢੇਰ ‘ਤੇ ਸੁੱਟ ਦਿੱਤਾ ਸੀ । ਉਨ੍ਹਾਂ ਕਿਹਾ ਕਿ ਉਂਜ ਇਸ ਘਟਨਾ ਦੀ ਫਾਰੈਂਸਿਕ ਜਾਂਚ ਤੋਂ ਇਲਾਵਾ ਪੁਲਿਸ ਵਲੋਂ ਵੀ ਪੜਤਾਲ ਕੀਤੀ ਜਾ ਰਹੀ ਹੈ ।

ਪੇਟ ‘ਚ ਮਰਿਆ ਬੱਚਾ ਪੈਦਾ ਹੋਣ ਦੀ ਸੂਰਤ ‘ਚ ਅੰਤਿਮ ਰਸਮਾਂ ਨਾ ਨਿਭਾ ਸਕਣ ਵਾਲੇ ਮਾਪੇ ਵੀ ਅਜਿਹੇ ਬੱਚੇ ਹਸਪਤਾਲ ਪ੍ਰਸ਼ਾਸਨ ਨੂੰ ਸੌਂਪਣ

ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਸਿਮਰਪ੍ਰੀਤ ਕੌਰ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਆਰ. ਪੀ. ਐਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਅਤੇ ਐਸ. ਪੀ. (ਸਿਟੀ) ਪਲਵਿੰਦਰ ਸਿੰਘ ਚੀਮਾ ਤੇ ਡਾ. ਅੰਕਿਤ ਨਾਰੰਗ ਨਾਲ ਇੱਕ ਉਚ ਪੱਧਰੀ ਬੈਠਕ ਵੀ ਕੀਤੀ ।

ਸਰਕਾਰੀ ਹਸਪਤਾਲਾਂ ‘ਚੋਂ ਕੁੱਤੇ ਬਾਹਰ ਕਰਨ ਲਈ ਕਾਰਜਵਿਧੀ ‘ਤੇ ਨਿਯਮਾਂ ਮੁਤਾਬਕ ਕੰਮ ਕੀਤਾ ਜਾਵੇਗਾ-ਸਿਹਤ ਮੰਤਰੀ

ਸਿਹਤ ਮੰਤਰੀ ਨੇ ਹਦਾਇਤ ਕੀਤੀ ਅਜਿਹੀ ਦੁਖਦਾਈ ਤੇ ਮਨੁੱਖਤਾ ਨੂੰ ਸਰਮਸ਼ਾਰ ਕਰਨ ਵਾਲੀ ਘਟਨਾ ਮੁੜ ਨਾ ਵਾਪਰਨ ਸਬੰਧੀ ਢੁਕਵੇਂ ਉਪਾਅ ਕਰਕੇ ਕਿਸੇ ਤਰ੍ਹਾਂ ਦੀ ਵੀ ਕੁਤਾਹੀ ਤੋਂ ਬਚਿਆ ਜਾਵੇ । ਉਨ੍ਹਾਂ ਨੇ ਹਸਪਤਾਲ ਵਿੱਚ ਸੁਰੱਖਿਆ ਪ੍ਰਬੰਧਾਂ, ਕੂੜੇ ਦੇ ਢੇਰਾਂ ‘ਤੇ ਸੀਸੀਟੀਵੀ ਕੈਮਰਿਆਂ ਸਮੇਤ ਅਵਾਰਾ ਕੁੱਤਿਆਂ ਦੇ ਹੱਲ ਲਈ ਵੀ ਚਰਚਾ ਕੀਤੀ ।

ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ‘ਚ ਮਿਸਾਲੀ ਸੁਧਾਰ ਕੀਤੇ ਹਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੌਕੇ ਮੀਡੀਆ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹਰ ਘਟਨਾ ਜਾਂ ਦੁਰਘਟਨਾ ‘ਤੇ ਪੂਰੀ ਸਰਗਰਮੀ ਨਾਲ ਤੁਰੰਤ ਕਾਰਵਾਈ ਕਰਦੀ ਹੈ ਅਤੇ ਆਪਣੀ ਜਿੰਮੇਵਾਰੀ ਵੀ ਲੈਂਦੀ ਹੈ । ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ‘ਚ ਮਿਸਾਲੀ ਸੁਧਾਰ ਕੀਤੇ ਹਨ ਤੇ ਰਜਿੰਦਰਾ ਹਸਪਤਾਲ ‘ਚ ਦਹਾਕਿਆਂ ਪੁਰਾਣੀਆਂ ਹੋਰ ਸਮੱਸਿਆਵਾਂ ਦੇ ਹੱਲ ਸਮੇਤ ਚੂਹਿਆਂ ਦੀ ਸਮੱਸਿਆ ਦਾ ਵੀ ਹੱਲ ਕੀਤਾ ਹੈ ਅਤੇ ਹੁਣ ਇੱਥੇ ਘੁੰਮਦੇ ਅਵਾਰਾ ਕੁੱਤਿਆਂ ਦਾ ਮਸਲਾ ਵੀ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਕਾਰਜਵਿਧੀ ‘ਤੇ ਕੰਮ ਕਰਕੇ ਹੱਲ ਕੀਤਾ ਜਾਵੇਗਾ ।

ਅਵਾਰਾ ਕੁੱਤਿਆਂ ਨੂੰ ਪਿਆਰ ਕਰਨ ਵਾਲੇ ਕੁੱਤਿਆਂ ਨੂੰ ਹਸਪਤਾਲਾਂ ਵਿੱਚੋਂ ਬਾਹਰ ਕਰਨ ਲਈ ਸਰਕਾਰ ਦੀ ਮਦਦ ਕਰਨ

ਡਾ. ਬਲਬੀਰ ਸਿੰਘ ਨੇ ਪਸ਼ੂ ਪ੍ਰੇਮੀਆਂ ਤੇ ਖਾਸ ਕਰਕੇ ਅਵਾਰਾ ਕੁੱਤਿਆਂ ਨੂੰ ਪਿਆਰ ਕਰਨ ਵਾਲਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਕੁੱਤਿਆਂ ਨੂੰ ਹਸਪਤਾਲਾਂ ਵਿੱਚੋਂ ਬਾਹਰ ਕਰਨ ਲਈ ਸਰਕਾਰ ਦੀ ਮਦਦ ਕਰਨ, ਕਿਉਂਕਿ ਹਸਪਤਾਲਾਂ ‘ਚ ਕੁੱਤਿਆਂ ਦਾ ਰਹਿਣਾ ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਖ਼ਤਰੇ ਤੋਂ ਖਾਲੀ ਨਹੀਂ ਹੈ ।

Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ‘ਚ ਡਾਇਲਸਸ ਸੈਂਟਰ ਦਾ ਕੀਤਾ ਉਦਘਾਟਨ

ਏ. ਡੀ. ਸੀ. ਵੱਲੋਂ ਜਿਮਪੈਬ ਐਜੂਕੇਸ਼ਨ ਸਰਵਿਸ ਫਰਮ ਦਾ ਲਾਇਸੰਸ ਰੱਦ

0
Gimpab Education Service Firm

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਗਸਤ 2025 : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 (Punjab Travel Professionals Regulation Act-2012) ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਿਮਪੈਬ ਐਜੂਕੇਸ਼ਨ ਸਰਵਿਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ ।

ਜਿਮਪੈਬ ਐਜੂਕੇਸ਼ਨ ਸਰਵਿਸ ਫਰਮ ਨੂੰ ਜਾਰੀ ਕੀਤਾ ਲਾਇਸੈਂਸ 26 ਅਗਸਤ ਨੂੰ ਹੋ ਗਿਆ ਸੀ ਖਤਮ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (Additional District Magistrate) ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਜਿਮਪੈਬ ਐਜੂਕੇਸ਼ਨ ਸਰਵਿਸ ਫਰਮ ਐਸ. ਸੀ. ਓ. ਨੰ: 16, ਦੂਜੀ ਮੰਜ਼ਿਲ, ਸੰਨੀ ਇਨਕਲੇਵ, ਸੈਕਟਰ-125, ਦੇਸੂਮਾਜਰਾ, ਖਰੜ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕ ਪਰਮਜੀਤ ਕੌਰ ਪਤਨੀ ਇੰਦਰਜੀਤ ਸਿੰਘ ਵਾਸੀ ਪਿੰਡ ਖਾਨਪੁਰ, ਤਹਿਸੀਲ, ਚਮਕੌਰ ਸਾਹਿਬ, ਜਿਲ੍ਹਾ ਰੂਪਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ:337/ਆਈ. ਸੀ, ਮਿਤੀ 27.08.2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 26-08-2024 ਖਤਮ ਹੋ ਚੁੱਕੀ ਹੈ ।

ਜਿਮਪੈਬ ਐਜੂਕੇਸ਼ਨ ਸਰਵਿਸ ਫਰਮ ਦਾ ਦਫਤਰ ਬੰਦ ਸੀ

ਉਕਤ ਸਬੰਧ ਵਿੱਚ ਉਪ-ਮੰਡਲ ਮੈਜਿਸਟ੍ਰੇਟ ਖਰੜ ਦੀ ਚੈਕਿੰਗ ਰਿਪੋਰਟ ਅਨੁਸਾਰ ਜਿਮਪੈਬ ਐਜੂਕੇਸ਼ਨ ਸਰਵਿਸ ਫਰਮ (Gympab Education Service Firm) ਦਾ ਦਫਤਰ ਬੰਦ ਸੀ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਸਥਿਤੀ ਦੇ ਅਧਾਰ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਸਮੇਂ ਸਿਰ ਨਾ ਭੇਜਣ ਕਰਕੇ, ਉਪ ਮੰਡਲ ਮੈਜਿਸਟ੍ਰੇਟ, ਖਰੜ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਲਾਇਸੈਂਸ ਕਰ ਦਿੱਤਾ ਗਿਆ ਹੈ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜਿਮਪੈਬ ਐਜੂਕੇਸ਼ਨ ਸਰਵਿਸ ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 337/ਆਈ. ਸੀ. ਮਿਤੀ 27.08.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ ।

ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ ।

Read More : ਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦ

ਏ. ਡੀ. ਸੀ. ਵੱਲੋਂ ਫਰਮ ਫਾਸਟਵੇਅ 1 ਕੰਸਲਟੈਂਸੀ ਦਾ ਲਾਇਸੰਸ ਰੱਦ

0
A. D. C. revokes license

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਗਸਤ 2025 : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 (Punjab Travel Professionals Regulation Act-2012) ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਫਾਸਟਵੇਅ 1 ਕੰਸਲਟੈਂਸੀ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (Additional District Magistrate) ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਫਾਸਟਵੇਅ 1 ਕੰਸਲਟੈਂਸੀ ਐਸ. ਸੀ. ਐਫ. ਨੰ: 49, ਕੈਬਿਨ ਨੰਬਰ 01, ਦੂਜੀ ਮੰਜ਼ਿਲ, ਫੇਜ-11, ਮੋਹਾਲੀ ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਅਰਵਾਜ ਖਾਨ ਪੁੱਤਰ ਸ਼੍ਰੀ ਅਬਦੁਲ ਕਾਦਿਰ ਖਾਨ, ਵਾਸੀ ਮਕਾਨ ਨੰਬਰ 0042/2 ਬੁੜੈਲ, ਸੈਕਟਰ-45, ਚੰਡੀਗੜ੍ਹ, ਯੂ.ਟੀ. ਹਾਲ ਵਾਸੀ ਮਕਾਨ ਨੰਬਰ 1247, ਫੇਜ-10, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ:549/ਆਈ.ਸੀ, ਮਿਤੀ 29.03.2023 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 28-03-2028 ਤੱਕ ਸੀ ।

ਐਕਟ/ਰੂਲਜ਼ ਵਿੱਚ ਦਰਸਾਏ ਗਏ ਉਪਬੰਧਾਂ ਦੀ ਪਾਲਣਾ ਕਰਨ ਲਈ ਪ੍ਰੋਪਰਾਈਟਰ ਸ੍ਰੀ ਅਰਵਾਜ ਖਾਨ ਨੂੰ ਪੱਤਰ ਮਿਤੀ 31-03-2023 ਰਾਹੀਂ ਹਦਾਇਤ ਕੀਤੀ ਗਈ ਸੀ ਕਿ ਲਾਇਸੰਸ ਦੀਆਂ ਸ਼ਰਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਟਰੈਵਲ ਪ੍ਰੋਫੇਸ਼ੈਨਲ ਰੈਗੁਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ-4(6), ਨੋਟੀਫਿਕੇਸ਼ਨ ਦੇ ਸੈਕਸ਼ਨ 5(iii) (ਬੀ) ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਵੱਲੋਂ ਜਾਰੀ ਅਡਵਾਈਜਰੀ 14-05-2018 ਦੀ ਮੱਦ ਨੰ: 13 ਵਿੱਚ ਦਰਸਾਏ ਅਨੁਸਾਰ ਮਹੀਨਾਵਾਰ ਰਿਪੋਰਟ ਅਤੇ ਉਕਤ ਐਕਟ ਦੀ ਧਾਰਾ 7 ਤਹਿਤ ਆਪਣੇ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਭੇਜੀ ਜਾਵੇ ਅਤੇ ਇਹ ਸੂਚਨਾ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਜੀ ਨੂੰ ਵੀ ਭੇਜੀ ਜਾਣੀ ਜਰੂਰੀ ਹੈ, ਇਸ ਲਈ ਐਕਟ/ਰੂਲਜ਼ ਤਹਿਤ ਪਾਲਣਾ ਯਕੀਨੀ ਬਣਾਉਂਦੇ ਹੋਏ ਐਕਟ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾਂ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਭੇਜੀ ਜਾਵੇ। ਪ੍ਰੰਤੂ ਅਜੇ ਤੱਕ ਲਾਇਸੰਸੀ ਵੱਲੋਂ ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ ਮਹੀਨਾਵਾਰ ਰਿਪੋਰਟ ਜਮ੍ਹਾਂ ਨਹੀਂ ਕਰਵਾਈ ਗਈ ਹੈ ।

ਰਜਿਸਟਰਡ ਦਫਤਰ ਦੇ ਮਾਲਕ ਨੇ ਸੂਚਿਤ ਕੀਤਾ ਸੀ ਕਿ ਫਾਸਟ ਵੇ 1 ਕੰਸਲਟੈਂਸੀ ਇਮੀਗ੍ਰੇਸ਼ਨ ਲਾਇਸੈਂਸ ਨੰਬਰ 549 ਪਹਿਲਾਂ ਹੀ ਮਿਤੀ 17-1-24 ਨੂੰ ਦਫਤਰ ਛੱਡ ਗਿਆ ਸੀ, ਜਿਸ ਦੇ ਸਬੰਧ ਵਿੱਚ ਲਾਇਸੰਸੀ ਦੇ ਰਿਹਾਇਸ਼ੀ ਪਤੇ ਉੱਤੇ ਨੋਟਿਸ ਪੱਤਰ ਮਿਤੀ 22-10-2024 ਜੋ ਕਿ ਰਜਿਸਟਰਡ ਡਾਕ ਰਾਹੀਂ ਜਾਰੀ ਕੀਤਾ ਗਿਆ ਸੀ ।

ਲਾਇਸੰਸੀ ਵੱਲੋਂ ਅਜੇ ਤੱਕ ਕੋਈ ਸਪਸ਼ਟੀਕਰਨ/ਜਵਾਬ/ਰਿਪੋਰਟ ਪ੍ਰਾਪਤ ਨਾ ਹੋਣ ਕਰਕੇ ਮਿਤੀ 24-02-2025 ਨੂੰ ਲਾਇਸੰਸੀ ਦੇ ਫੋਨ ਨੰਬਰ 95923-26156 ਤੇ ਸੰਪਰਕ ਕੀਤਾ ਗਿਆ, ਪ੍ਰੰਤੂ ਕੋਈ ਜਵਾਬ ਪ੍ਰਾਪਤ ਨਹੀਂ ਨਾ ਹੋਣ ਕਰਕੇ ਮਿਤੀ 04.03.2025 ਰਾਹੀਂ ਮੁੜ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਅਜੇ ਤੱਕ ਜਵਾਬ/ਸੂਚਨਾ ਪ੍ਰਾਪਤ ਨਾ ਹੋਣ ਕਰਕੇ ਇਕ ਹੋਰ ਮੌਕਾ ਦਿੰਦੇ ਹੋਏ ਪੱਤਰ ਮਿਤੀ 09.05.2025 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਉਪਰੰਤ ਵੀ ਲਾਇਸੰਸੀ ਪਾਸੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ ਹੈ ।

ਉਕਤ ਫਰਮ ਦੇ ਰਜਿਸਟਰਡ ਦਫਤਰ ਉੱਤੇ ਦੂਜੀ ਫਰਮ ਵੱਲੋਂ ਲਾਇਸੰਸ ਲਈ ਅਪਲਾਈ ਹੋਣ ਤੋਂ ਜਾਪਦਾ ਹੈ ਕਿ ਲਾਇਸੰਸੀ ਵੱਲੋਂ ਰਜਿਸਟਰਡ ਦਫਤਰ ਛੱਡ ਦਿੱਤਾ ਹੈ। ਇਸ ਤੋਂ ਇਲਾਵਾ ਤਹਿਸੀਲਦਾਰ, ਮੋਹਾਲੀ ਦੀ ਤਮੀਲੀ ਰਿਪੋਰਟ ਮਿਤੀ 29.07.2025 ਅਨੁਸਾਰ ਲਾਇਸੰਸੀ ਦੇ ਰਹਾਇਸ਼ੀ ਪਤੇ ਉਤੇ ਕੋਈ ਹੋਰ ਕਰਮਚਾਰੀ ਰਹਿੰਦਾ ਹੈ, ਜਿਸ ਨੇ ਦੱਸਿਆ ਕਿ ਸੀ ਅਰਵਾਜ ਖਾਨ ਇੱਥੋਂ ਇਕ ਸਾਲ ਪਹਿਲਾ ਬਾਹਰ ਚਲਾ ਗਿਆ ਹੈ ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਸਥਿਤੀ ਦੇ ਅਧਾਰ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਸਮੇਂ ਸਿਰ ਨਾ ਭੇਜਣ ਕਰਕੇ, ਲਾਇਸੰਸ ਦੀਆਂ ਧਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਸਮੇਂ ਸਿਰ ਨਾ ਦੇਣ ਕਰਕੇ, ਦਫਤਰ ਬੰਦ ਹੋਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ-2012 ਦੇ ਸੈਕਸ਼ਨ 6 (1) (e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ ।

ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਫਾਸਟਵੇਅ 1 ਕੰਸਲਟੈਂਸੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 549/ਆਈ.ਸੀ. ਮਿਤੀ 29.03.2023 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ ।

Read More : ਏ. ਡੀ. ਸੀ ਵੱਲੋਂ ਫਰਮ ਕੈਨਿੰਨਵੀਜ਼ਾਜ਼ ਇੰਟਰਨੈਸ਼ਨਲ ਐਜ਼ੁਕੇਸ਼ਨ ਸਰਵਿਸਿਜ ਪ੍ਰਾਇ: ਲਿਮਿ: ਦਾ ਲਾਇਸੰਸ ਰੱਦ

ਨਿਰਮਾਤਾ ਮਾਧੁਰੀ ਭੋਸਲੇ ਲੈ ਕੇ ਆ ਰਹੇ ਹਨ ਪੰਜਾਬੀ ਫ਼ਿਲਮ “ਬੜਾ ਕਰਾਰਾ ਪੂਦਣਾ”

0
Very good very good

ਚੰਡੀਗੜ੍ਹ, 27 ਅਗਸਤ 2025 : ਉਪਾਸਨਾ ਸਿੰਘ, ਕੁਲਰਾਜ ਰੰਧਾਵਾ, ਸ਼ੀਬਾ, ਰਾਜ ਧਾਲੀਵਾਲ, ਮੰਨਤ ਸਿੰਘ ਅਤੇ ਕਮਲਜੀਤ ਨੀਰੂ ਦੇ ਨਾਲ—ਇਹ ਫ਼ਿਲਮ ਭੈਣਚਾਰੇ, ਹਿੰਮਤ ਅਤੇ ਪੰਜਾਬੀ ਸਭਿਆਚਾਰ ਦੀ ਸ਼ਾਨ ਨੂੰ ਮਨਾਉਂਦੀ ਹੈ । ਮਹਾਰਾਸ਼ਟਰ ਵਿੱਚ ਦਰਸ਼ਕਾਂ ਵੱਲੋਂ ਪਸੰਦ ਕੀਤੀ ਅਤੇ ਬਾਕਸ ਆਫ਼ਿਸ ‘ਤੇ ਧਮਾਕੇਦਾਰ ਕਾਮਯਾਬੀ ਹਾਸਲ ਕਰਨ ਵਾਲੀ ਫ਼ਿਲਮ “ਬਾਈਪਣ ਭਰੀ ਦੇਵਾ” ਤੋਂ ਬਾਅਦ, ਨਿਰਮਾਤਾ ਮਾਧੁਰੀ ਭੋਸਲੇ (Emveebee Media) ਹੁਣ ਪੰਜਾਬੀ ਸਿਨੇਮਾ ਵਿੱਚ ਆਪਣੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਨਵੀਂ ਪੇਸ਼ਕਸ਼ “ਬੜਾ ਕਰਾਰਾ ਪੂਦਣਾ” ਲੈ ਕੇ ਆ ਰਹੇ ਹਨ ।

ਫ਼ਿਲਮ ਦਾ ਨਿਰਦੇਸ਼ਨ ਕੀਤਾ ਹੈ ਪਰਵੀਨ ਕੁਮਾਰ ਨੇ

ਇਸ ਫ਼ਿਲਮ ਦਾ ਨਿਰਦੇਸ਼ਨ ਪਰਵੀਨ ਕੁਮਾਰ ਨੇ ਕੀਤਾ ਹੈ, ਜਦਕਿ ਗੁਰਮੀਤ ਸਿੰਘ ਦਾ ਰੂਹ ਨੂੰ ਛੂਹਣ ਵਾਲਾ ਮਿਊਜ਼ਿਕ ਇਸ ਵਿੱਚ ਨਵੀਂ ਜਾਨ ਪਾਵੇਗਾ । ਫ਼ਿਲਮ ਕੁੜੀਆਂ, ਪਰਿਵਾਰਕ ਰਿਸ਼ਤਿਆਂ ਅਤੇ ਪੰਜਾਬ ਦੀ ਰੰਗਤ ਭਰੀ ਰੂਹ ਨੂੰ ਸਮਰਪਿਤ ਇਕ ਸੰਵੇਦਨਸ਼ੀਲ ਸਿਨੇਮਾਈ ਯਾਤਰਾ ਹੋਵੇਗੀ । “ਬੜਾ ਕਰਾਰਾ ਪੂਦਣਾ” (bada-karara-pudna ) ਛੇ ਭੈਣਾਂ ਦੀ ਉਹ ਪ੍ਰਭਾਵਸ਼ਾਲੀ ਕਹਾਣੀ ਨੂੰ ਦਰਸਾਉਂਦੀ ਹੈ ਜੋ ਵਿਆਹਾਂ, ਨਿੱਜੀ ਮੁਸ਼ਕਲਾਂ ਅਤੇ ਅਣਸੁਲਝੇ ਟਕਰਾਵਾਂ ਕਰਕੇ ਇਕ-ਦੂਜੇ ਤੋਂ ਵਿਛੜ ਜਾਂਦੀਆਂ ਹਨ। ਕਿਸਮਤ ਉਨ੍ਹਾਂ ਨੂੰ ਮੁੜ ਮਿਲਾਉਂਦੀ ਹੈ ਜਦੋਂ ਉਹ ਅਚਾਨਕ ਆਏ ਗਿੱਧਾ ਮੁਕਾਬਲੇ ਲਈ ਇਕੱਠੀਆਂ ਹੁੰਦੀਆਂ ਹਨ । ਇਹ ਮੁਲਾਕਾਤ ਉਹਨਾਂ ਦੇ ਟੁੱਟੇ ਰਿਸ਼ਤਿਆਂ ਨੂੰ ਜੋੜਨ ਦਾ ਮੋੜ ਬਣਦੀ ਹੈ । ਫ਼ਿਲਮ ਵਿੱਚ ਉਪਾਸਨਾ ਸਿੰਘ, ਕੁਲਰਾਜ ਰੰਧਾਵਾ, ਸ਼ੀਬਾ, ਰਾਜ ਧਾਲੀਵਾਲ, ਮੰਨਤ ਸਿੰਘ ਅਤੇ ਕਮਲਜੀਤ ਨੀਰੂ ਵਰਗੇ ਕਾਬਲ-ਏ-ਤਾਰੀਫ਼ ਕਲਾਕਾਰ ਹਨ, ਜੋ ਹਾਸੇ, ਭਾਵਨਾਵਾਂ ਅਤੇ ਪੰਜਾਬੀ ਸਭਿਆਚਾਰ ਦੇ ਜਸ਼ਨ ਨਾਲ ਭਰਪੂਰ ਕਹਾਣੀ ਨੂੰ ਇੱਕ ਨਵਾਂ ਰੂਪ ਦਿੰਦੀਆਂ ਹਨ ।

ਪਰਵੀਨ ਕੁਮਾਰ ਜਾਣੇ ਜਾਂਦੇ ਹਨ ਇੱਕ ਪੰਜਾਬੀ ਫ਼ਿਲਮ ਡਾਇਰੈਕਟਰ ਅਤੇ ਲੇਖਕ ਹਨ ਜੋ ਪਰਿਵਾਰਕ ਮਨੋਰੰਜਨਕ ਫ਼ਿਲਮਾਂ ਅਤੇ ਕਾਮੇਡੀ-ਡਰਾਮਿਆਂ ਲਈ

ਰੂਹ ਨੂੰ ਸਕੂਨ ਦੇਣ ਵਾਲੇ ਗੀਤ, ਰੰਗ-ਬਿਰੰਗੇ ਲੋਕ ਨਾਚ (Colorful folk dance) ਅਤੇ ਪਰਿਵਾਰਕ ਏਕਤਾ ਦੇ ਵਿਸ਼ਵ ਭਰ ਦੇ ਸੁਨੇਹੇ ਨਾਲ, “ਬੜਾ ਕਰਾਰਾ ਪੂਦਣਾ” ਸਿਰਫ਼ ਪੰਜਾਬੀ ਦਰਸ਼ਕਾਂ ਦੀ ਹੀ ਨਹੀਂ ਸਗੋਂ ਦੁਨੀਆ ਭਰ ਦੇ ਉਹਨਾਂ ਦਰਸ਼ਕਾਂ ਦੇ ਦਿਲਾਂ ਨੂੰ ਛੂਹੇਗੀ ਜੋ ਆਪਣੇ ਨਿੱਜੀ ਰੁਝੇਵਿਆਂ ਦੇ ਕਰਕੇ ਆਪਣਿਆਂ ਤੋਂ ਦੂਰ ਹੋ ਜਾਂਦੇ ਹਨ । ਪਰਵੀਨ ਕੁਮਾਰ ਇੱਕ ਪੰਜਾਬੀ ਫ਼ਿਲਮ ਡਾਇਰੈਕਟਰ ਅਤੇ ਲੇਖਕ ਹਨ ਜੋ ਪਰਿਵਾਰਕ ਮਨੋਰੰਜਨਕ ਫ਼ਿਲਮਾਂ ਅਤੇ ਕਾਮੇਡੀ-ਡਰਾਮਿਆਂ ਲਈ ਜਾਣੇ ਜਾਂਦੇ ਹਨ । ਉਨ੍ਹਾਂ ਨੇ ਆਪਣੀ ਪਹਿਚਾਣ ਫ਼ਿਲਮ ਦਾਰਾ (2016) ਨਾਲ ਬਣਾਈ ਅਤੇ “ਨੀ ਮੈਂ ਸੱਸ ਕੁੱਟਣੀ” (“I don’t want to beat my mother-in-law.”) (2022) ਵਰਗੀ ਸੁਪਰਹਿੱਟ ਕਾਮੇਡੀ ਰਾਹੀਂ ਆਪਣੇ ਆਪ ਨੂੰ ਹੋਰ ਮਜ਼ਬੂਤ ਕੀਤਾ ।

ਪ੍ਰੇਰਣਾਦਾਇਕ ਸੁਨੇਹੇ, ਪੰਜਾਬੀ ਸਭਿਆਚਾਰ ਦੇ ਰੰਗੀਲੇ ਪਿਛੋਕੜ ਅਤੇ ਸ਼ਕਤੀਸ਼ਾਲੀ ਅਦਾਕਾਰੀਆਂ ਨਾਲ ਸਜੀ ਇਹ ਫ਼ਿਲਮ 26 ਸਤੰਬਰ, 2025 ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਹ ਪੰਜਾਬੀ ਸਿਨੇਮਾ ਵਿੱਚ ਨਿਰਮਾਤਾ ਮਾਧੁਰੀ ਭੋਸਲੇ ਦੀ ਦੂਰਦਰਸ਼ੀ ਸੋਚ ਹੇਠ ਇਕ ਨਵਾਂ ਸੁਹਾਵਾ ਅਧਿਆਇ ਸਾਬਤ ਹੋਵੇਗੀ ।

Read More : ਕਪੂਰਥਲਾ: ਪੰਜਾਬੀ ਫ਼ਿਲਮ ਕਲਾਕਾਰ ਤੇ ਗੱਤਕਾ ਅਧਿਆਪਕ ਦੀ ਮੌਤ

ਵਿੱਤ ਮੰਤਰੀ ਨੇ ਕਰਮਚਾਰੀ ਯੂਨੀਅਨਾਂ ਕੀਤੀਆਂ ਮੀਟਿੰਗਾਂ

0
Finanace Minister

ਚੰਡੀਗੜ੍ਹ, 27 ਅਗਸਤ 2025 : ਪੰਜਾਬ ਦੇ ਵਿੱਤ ਮੰਤਰੀ (Finance Minister of Punjab) ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ. ਟੀ. ਟੀ. ਟੀ. ਈ. ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ. ਆਈ. ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀ. ਐਸ. ਟੀ./ਸੀ. ਟੀ. ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੂਜ਼ਗਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ ।

ਪੰਜਾਬ ਸਿਵਲ ਸਕੱਤਰੇਤ ਸਥਿਤ ਵਿੱਤ ਮੰਤਰੀ ਦੇ ਦਫ਼ਤਰ (Finance Minister’s Office) ਵਿਖੇ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਇਹਨਾਂ ਦਾ ਹੱਲ ਲੱਭਣ ਲਈ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ।

ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ ਨਾਲ ਸਾਂਝੀ ਮੀਟਿੰਗ ਦੌਰਾਨ, ਵਿੱਤ ਮੰਤਰੀ ਚੀਮਾ ਨੇ ਇੰਨ੍ਹਾਂ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੂੰ ਇੱਕ ਸਾਂਝਾ ਪ੍ਰੋਗਰਾਮ ਉਲੀਕਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਲੱਭਿਆ ਜਾ ਸਕੇ । ਵਿੱਤ ਮੰਤਰੀ ਨੇ ਯੂਨੀਅਨਾਂ ਨੂੰ ਸਿੱਖਿਆ ਵਿਭਾਗ ਕੋਲ ਆਪਣੀਆਂ ਦਲੀਲਾਂ ਅਤੇ ਸਮਰਥਿਤ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਵੀ ਕਿਹਾ ਤਾਂ ਜੋ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ ।

ਵਿੱਤ ਮੰਤਰੀ ਨੇ ਈ. ਟੀ. ਟੀ. ਟੀ. ਈ. ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ ਦੇ ਆਗੂਆਂ ਦੀਆਂ ਮੰਗਾਂ ਵੀ ਸੁਣੀਆਂ। ਉਨ੍ਹਾਂ ਨੇ ਸਿੱਖਿਆ ਵਿਭਾਗਾਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ।

ਇਸੇ ਤਰ੍ਹਾਂ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਨਾਲ ਆਪਣੀ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ (Art and Craft Teachers Unions) ਨਾਲ ਮੁਲਾਕਾਤ ਦੌਰਾਨ, ਬੇਰੂਜਗਰ ਡਰਾਇੰਗ ਮਾਸਟਰਜ਼ ਸੰਘਰਸ਼ ਕਮੇਟੀ ਦੇ ਪ੍ਰਧਾਨ ਸੰਦੀਪ ਸਿੰਘ, ਬੀ. ਐੱਡ ਪੀ. ਐਸ. ਟੀ. ਟੀ. ਈ. ਟੀ. ਪਾਸ ਆਰਟਸ ਐਂਡ ਕਰਾਫਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ, ਆਰਟ ਐਂਡ ਕਰਾਫਟ ਟੀ. ਈ. ਟੀ. ਪਾਸ ਬੇਰੂਜਗਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਬੇਰੂਜਗਰ ਪੀ.ਐਸ. ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਪ੍ਰਧਾਨ ਰਾਕੇਸ਼ ਕੁਮਾਰ ਨੇ ਆਪੋ-ਆਪਣੇ ਪੱਖ ਪੇਸ਼ ਕੀਤੇ।

ਇਸ ਮੌਕੇ ਹੋਰਨਾਂ ਯੂਨੀਅਨਾਂ ਦੇ ਪ੍ਰਤੀਨਿਧੀਆਂ, ਜਿਹਨਾਂ ਵਿੱਚ ਈ. ਟੀ. ਟੀ. ਟੀ. ਈ. ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਤੋਂ ਕਮਲ ਠਾਕੁਰ (ਪ੍ਰਧਾਨ), ਸੋਹਣ ਸਿੰਘ (ਜਨਰਲ ਸਕੱਤਰ), ਅਤੇ ਗੁਰਮੁਖ ਸਿੰਘ (ਕਮੇਟੀ ਮੈਂਬਰ); ਏ. ਆਈ. ਈ. ਕੱਚੇ ਅਧਿਆਪਕ ਯੂਨੀਅਨ ਤੋਂ ਤੇਜਿੰਦਰ ਕੌਰ (ਪ੍ਰਧਾਨ), ਕਿਰਨਜੀਤ ਕੌਰ (ਸਕੱਤਰ) ਅਤੇ ਤੇਜਿੰਦਰ ਸਿੰਘ (ਖਜ਼ਾਨਚੀ); ਐਸੋਸੀਏਟ

ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ (Pre-Primary Teachers Union) ਤੋਂ ਸੁਖਚੈਨ ਸਿੰਘ (ਪ੍ਰਧਾਨ), ਮੱਖਣ ਸਿੰਘ (ਸਕੱਤਰ) ਅਤੇ ਸੁਖਬੀਰ ਕੌਰ; ਆਲ ਪੰਜਾਬ ਡੀ. ਐਸ. ਟੀ./ਸੀ. ਟੀ. ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਤੋਂ ਸੰਦੀਪ ਸਿੰਘ (ਪ੍ਰਧਾਨ) ਅਤੇ ਜਸਵਿੰਦਰ ਸਿੰਘ (ਜਨਰਲ ਸਕੱਤਰ) ਅਤੇ ਬੇਰੂਜ਼ਗਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਤੋਂ ਸੁਖਵਿੰਦਰ ਸਿੰਘ ਢਿਲਵਾਂ (ਪ੍ਰਧਾਨ) ਅਤੇ ਰਮਨ ਕੁਮਾਰ (ਕਨਵੀਨਰ), ਨੇ ਵੀ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ ।

Read More : 8500 ਕਰੋੜ ਦਾ ਕਰਜ਼ਾ ਦੇਣ ਦੀ ਆਰ. ਬੀ. ਆਈ. ਦਿੱਤੀ ਮਨਜ਼ੂਰੀ : ਵਿੱਤ ਮੰਤਰੀ ਚੀਮਾ