Home Blog Page 423

ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ ਮਨਾਇਆ ਜਾਵੇਗਾ 18 ਨਵੰਬਰ ਤਕ : ਡਾ. ਪ੍ਰੀਤੀ ਯਾਦਵ 

0
District Level Task Force Committee
ਪਟਿਆਲਾ, 11 ਨਵੰਬਰ 2025 :  ਡਿਪਟੀ ਕਮਿਸ਼ਨਰ (Deputy Commissioner) ਪਟਿਆਲਾ ਡਾ ਪ੍ਰੀਤੀ ਯਾਦਵ ਨੇ ਦੱਸਿਆ ਕਿ ਬਾਲ ਅਤੇ ਕਿਸ਼ੋਰ ਮਜ਼ਦੂਰੀ ਖ਼ਾਤਮਾ ਸਪਤਾਹ 10 ਤੋਂ 18 ਨਵੰਬਰ ਤੱਕ ਜ਼ਿਲ੍ਹਾ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਮੌਕੇ, ਡੀ.ਸੀ. ਨੇ ਜਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਆਪਣੇ ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਰੇਡਜ਼ ਕਰਕੇ ਬਾਲ ਅਤੇ ਕਿਸ਼ੋਰ ਮਜ਼ਦੂਰੀ ਦੇ ਮਾਮਲੇ ਸਾਹਮਣੇ ਲਿਆਂਦੇ ਜਾਣ ਅਤੇ ਇਸ ਦਾ ਪੂਰਨ ਤੌਰ ’ਤੇ ਖ਼ਾਤਮਾ ਕੀਤਾ ਜਾਵੇ ।

ਸਪਤਾਹ ਦੌਰਾਨ ਅਧੀਕਾਰੀਆਂ ਨੂੰ ਵਿਸ਼ੇਸ਼ ਰੇਡਜ਼ ਦੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਲ ਅਤੇ ਕਿਸ਼ੋਰ ਮਜ਼ਦੂਰੀ (Child and adolescent labor) (ਰੋਕਥਾਮ ਅਤੇ ਨਿਯੰਤਰਣ) ਚਾਈਲਡ ਐਂਡ ਐਡੋਲੋਸੇਂਟ ਲੇਬਰ ਪ੍ਰੋਹਿਬਸ਼ਨ ਐਂਡ ਰੈਗੂਲੇਸ਼ਨ ਐਕਟ 1986 ਦੀਆਂ ਧਾਰਾਵਾਂ ਅਨੁਸਾਰ 14 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਨੂੰ ਕਿਸੇ ਉਦਯੋਗ, ਦੁਕਾਨ, ਹੋਟਲ, ਢਾਬੇ, ਵਰਕਸ਼ਾਪ, ਫੈਕਟਰੀ ਜਾਂ ਹੋਰ ਵਪਾਰਿਕ ਇਕਾਈ ਵਿੱਚ ਰੋਜ਼ਗਾਰ ਦੇਣਾ ਪੂਰੀ ਤਰ੍ਹਾਂ ਗੈਰਕਾਨੂੰਨੀ ਹੈ । ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਸਜ਼ਾ ਅਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ ।

ਡੀ. ਸੀ. ਨੇ ਦਿੱਤੇ ਜਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਨੂੰ ਆਦੇਸ਼

ਡੀ. ਸੀ. ਨੇ ਜਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ (District Level Task Force Committee) ਨੂੰ ਆਦੇਸ਼ ਦਿੱਤੇ ਹਨ ਕਿ ਉਹ ਵਿਸ਼ੇਸ਼ ਟੀਮਾਂ ਬਣਾ ਕੇ  ਹੋਟਲਾਂ, ਢਾਬਿਆਂ, ਮੋਟਰ ਗੈਰਾਜਾਂ, ਸਫਾਈ ਕੰਮਾਂ ਅਤੇ ਵਪਾਰਿਕ ਸਥਾਪਨਾਵਾਂ ਵਿੱਚ ਰੇਡਜ਼ ਕਰਨ । ਡੀ. ਸੀ. ਨੇ ਇਹ ਵੀ ਦੱਸਿਆ ਕਿ ਇਸ ਸਪਤਾਹ ਦੌਰਾਨ ਜਾਗਰੂਕਤਾ ਮੁਹਿੰਮਾਂ, ਸੈਮੀਨਾਰਾਂ, ਰੈਲੀਆਂ ਅਤੇ ਸਕੂਲ ਪੱਧਰ ’ਤੇ ਵਿਸ਼ੇਸ਼ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਬਾਲ ਅਤੇ ਕਿਸ਼ੋਰ ਮਜ਼ਦੂਰੀ ਦੇ ਨੁਕਸਾਨਾਂ ਬਾਰੇ ਜਾਣੂ ਕੀਤਾ ਜਾਵੇਗਾ ।  ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ਪਵਨੀਤ ਕੌਰ, ਡੀ ਈ ਓ ਸ਼ਾਲੂ ਮਹਿਰਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਅਤੇ ਸਮਾਜਿਕ ਸੰਸਥਾਵਾਂ ਦੇ ਮੁਖੀ ਹਾਜਰ ਸਨ ।

ਦਿੱਲੀ ਵਿਖੇ ਧਮਾਕੇ ਵਿਚ ਹੋਈਆਂ 8 ਮੌਤਾਂ

0
Delhi Blast

ਨਵੀਂ ਦਿੱਲੀ, 10 ਨਵੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਦੇ ਲਾਜਪਤ ਰਾਏ ਮਾਰਕੀਟ ਵਿਚ ਕਈ ਗੱਡੀਆਂ ਨੂੰ ਇਕ ਧਮਾਕੇ ਦੌਰਾਨ ਜਿਥੇ ਅੱਗ ਲੱਗ ਗਈ, ਉਥੇ ਇਸ ਨਾਲ 8 ਵਿਅਕਤੀਆਂ ਦੀ ਮੌਤ (8 people died) ਵੀ ਹੋ ਗਈ ਹੈ ।

ਧਮਾਕਾ ਸੀ ਇੰਨਾਂ ਜ਼਼ਬਰਦਸਤ ਕਿ ਸ਼ੀਸ਼ੇ ਤੱਕ ਗਏ ਟੁੱਟ

ਦਿੱਲੀ ਦੇ ਲਾਲ ਕਿਲੇ ਨੇੜੇ ਜੋ ਅੱਜ ਦੇਰ ਸ਼ਾਮ ਧਮਾਕਾ (Explosion) ਹੋਇਆ ਦੇ ਕਾਰਨ ਲਾਲ ਜੈਨ ਮੰਦਰ ਤੇ ਦੁਕਾਨਾਂ ਦੇ ਸ਼ੀਸ਼ੇ ਤੱਕ ਟੁੱਟ ਗਏ। ਦਿੱਲੀ ਵਿਚ ਹੋਏ ਇਸ ਧਮਾਕੇ ਤੋਂ ਬਾਅਦ ਜਿਥੇ ਹਾਈ ਐਲਰਟ ਜਾਰੀ ਕਰ ਦਿੱਤਾ ਗਿਆ ਹੈ, ਉਥੇ ਸੁਰੱਖਿਆ ਫੋਰਸਾਂ ਨੇ ਵੀ ਬਚਾਅ ਕਾਰਜਾਂ ਦੇ ਚਲਦਿਆਂ ਮੋਰਚਾ ਸੰਭਾਲ ਲਿਆ ਹੈ ।

Read More : ਵੇਰਕਾ ਪਲਾਂਟ `ਚ ਧਮਾਕਾ ਹੋਣ ਨਾਲ ਇਕ ਦੀ ਮੌਤ ਪੰਜ ਝੁਲਸੇ

ਪੀ. ਯੂ. ਵਿਖੇ ਸੈਨੇਟ ਚੋਣਾਂ ਅਤੇ ਧੱਕੇ ਵਿਰੁੱਧ ਸੰਘਰਸ਼ ਕੀਤਾ ਗਿਆ

0
Senate elections

ਪਟਿਆਲਾ, 10 ਨਵੰਬਰ 2025 : ਪਟਿਆਲਾ-ਰਾਜਪੁਰਾ ਰੋਡ ਤੇ ਸਥਿਤ ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਵਿਖੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣਾਂ ਦੀ ਬਹਾਲੀ ਅਤੇ ਪੰਜਾਬ ਦੀ ਦਾਅਵੇਦਾਰੀ ਲਈ ਸੰਘਰਸ਼ ਦੀ ਹਮਾਇਤ ਅਤੇ ਪੁਲਿਸ ਪ੍ਰਸ਼ਾਸਨ ਦੇ ਧੱਕੇ ਵਿਰੁੱਧ ਮੁਜ਼ਾਹਰਾ ਕੀਤਾ ਗਿਆ । ਜਿਕਰਯੋਗ ਹੈ ਕਿ ਬੀਤੀ 1 ਨਵੰਬਰ ਨੂੰ ਕੇਂਦਰ ਹਕੂਮਤ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਭ ਤੋਂ ਵੱਡੀ ਕਾਰਜਕਾਰੀ ਸੰਸਥਾ ਨੂੰ ਭੰਗ ਕਰ ਦਿੱਤਾ ਹੈ, ਜਿਸ ਵਿੱਚ ਯੂਨੀਵਰਸਿਟੀ ਤੇ ਯੂਨੀਵਰਸਿਟੀ ਨਾਲ ਜੁੜੇ ਗ੍ਰੈਜੂਏਟ ਕਾਲਜਾਂ ਦੇ ਵਿਦਿਆਰਥੀ ਚੋਣਾਂ ਜ਼ਰੀਏ ਹਿੱਸਾ ਲੈ ਸਕਦੇ ਸਨ।59 ਸਾਲਾਂ ਤੋਂ ਕੰਮ ਕਰ ਰਹੀ ਸੈਨੇਟ ਨੂੰ 31 ਮੈਂਬਰੀ ਬਣਾ ਦਿੱਤਾ ਗਿਆ ਜਿਸ ਵਿੱਚ ਸਾਰੇ ਨੁਮਾਇੰਦੇ ਨਾਮਜ਼ਦ ਕੀਤੇ ਜਾਣਗੇ ।

ਪੰਜਾਬੀ ਯੂਨੀਵਰਸਿਟੀ ਵਿਖੇ ਰੱਖਿਆ ਗਿਆ ਸੀ `ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ“ਦਾ ਇਕੱਠ

ਇਸ ਸਬੰਧੀ ਅੱਜ `ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ` (Punjab University Bachao Morcha`) ਨੇ ਪੰਜਾਬ ਯੂਨੀਵਰਸਿਟੀ ਵਿੱਚ ਇਕੱਠ ਰੱਖਿਆ ਸੀ । ਇਸ ਸੰਘਰਸ਼ ਦੀ ਹਮਾਇਤ ਵਿੱਚ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਮੁਜ਼ਾਹਰਾ ਕੀਤਾ ਗਿਆ । ਮੁਜ਼ਾਹਰੇ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਆਪਣੇ ਅਧੀਨ ਕਰਨ ਲਈ ਕੇਂਦਰ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਸਰਗਰਮ ਹੈ ਤਾਂ ਕਿ ਇਹਨਾਂ ਵਿੱਦਿਅਕ ਅਦਾਰਿਆਂ ਨੂੰ ਆਪਣੇ ਅਧੀਨ ਕਰਕੇ ਸੂਬਿਆਂ ਦੇ ਹੱਕਾਂ ਨੂੰ ਖ਼ਤਮ ਕੀਤਾ ਜਾ ਸਕੇ । ਨਵੀਂ ਸਿੱਖਿਆ ਨੀਤੀ 2020 ਇਸੇ ਦਿਸ਼ਾ ਵਿੱਚ ਕਦਮ ਹੈ, ਜਿਸ ਨਾਲ ਇਜਾਰੇਦਾਰ ਸਰਮਾਏਦਾਰਾਂ ਦੀ ਸੇਵਾ ਕਰਨ ਅਤੇ ਰਾਸ਼ਟਰੀ ਸਵੈ ਸੇਵਕ ਸੰਘ ਦੀ ਸੌੜੀ ਵਿਚਾਰਧਾਰਾ ਦਾ ਪ੍ਰਚਾਰ ਕੀਤਾ ਜਾ ਸਕੇ ਤੇ `ਹਿੰਦੀ, ਹਿੰਦੂ, ਹਿੰਦੁਸਤਾਨ` ਦੇ ਨਾਅਰੇ ਨੂੰ ਲਾਗੂ ਕੀਤਾ ਜਾ ਸਕੇ ।

ਮੁਜ਼ਾਹਰੇ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੁਆਰਾ ਕੀਤਾ ਗਿਆ ਧੱਕਾ

ਆਗੂਆਂ ਨੇ ਕਿਹਾ ਕਿ ਅੱਜ ਮੁਜ਼ਾਹਰੇ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੁਆਰਾ ਕੀਤਾ ਗਿਆ ਧੱਕਾ ਹੋਇਆ । ਇਸ ਮੁਜ਼ਾਹਰੇ ਲਈ ਪਹੁੰਚੇ ਲੋਕਾਂ ਨੂੰ ਪਹਿਲਾਂ ਚੰਡੀਗੜ੍ਹ ਅਤੇ ਫਿਰ ਯੂਨੀਵਰਸਿਟੀ (Police Administration) ਵਿੱਚ ਪਹੁੰਚਣ ਤੋਂ ਰੋਕਿਆ ਗਿਆ । ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ। ਕਿਸੇ ਵੀ ਸੂਬੇ ਦੀ ਰਾਜਧਾਨੀ ਕੌਮ ਦੇ ਸਿਆਸੀ ਅਤੇ ਰਾਜਨੀਤਕ ਗਤੀਵਿਧੀਆਂ ਦਾ ਕੇਂਦਰ ਹੁੰਦੀ ਹੈ । ਕੇਂਦਰ ਸਰਕਾਰ ਦਾ ਇਹ ਪੰਜਾਬ ਵਿਰੋਧੀ ਰਵੱਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਪੰਜਾਬ ਦੇ ਲੋਕਾਂ ਦਾ ਹੈ

ਇਹ ਹਕੂਮਤਾਂ ਸ਼ਾਇਦ ਭੁਲੇਖੇ `ਚ ਹਨ, ਇਹ ਨਹੀਂ ਜਾਣਦੇ ਕਿ ਜ਼ਾਲਮਾਂ ਨੂੰ ਭਜਾ ਕੇ ਲੋਕ ਆਪਣੇ ਹੱਕ ਪੁਗਾਕੇ ਰਹਿੰਦੇ ਹਨ । ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਪੰਜਾਬ ਦੇ ਲੋਕਾਂ ਦਾ ਹੈ । ਪੰਜਾਬ ਦੇ ਜਮਹੂਰੀਅਤ ਪਸੰਦ ਲੋਕ ਕਦੇ ਵੀ ਇਹਨਾਂ ਗਿਰਝਾਂ ਦੇ ਮਨਸੂਬਿਆਂ ਨੂੰ ਸਿਰੇ ਨਹੀਂ ਚੜ੍ਹਨ ਦੇਣਗੇ । ਇਸ ਦੌਰਾਨ ਪੰਜਾਬ ਯੂਨੀਵਰਸਿਟੀ ਵਿੱਚ ਹੋ ਰਹੇ ਇਕੱਠ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ । ਇਸ ਮੁਜਾਹਰੇ ਦੌਰਾਨ ਸੰਜੂ ਕੁਮਾਰ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ ਤੇ ਦਿਲਪ੍ਰਰੀਤ ਕੌਰ ਨੇ ਪੂਰੇ ਮਸਲੇ ਬਾਰੇ ਵਿਚਾਰ ਸਾਂਝੇ ਕੀਤੇ । ਇਸ ਸਮੇਂ ਦੌਰਾਨ ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਨੇਹਾ, ਮੌਸਮ ਆਦਿ ਆਗੂ ਮੌਜੂਦ ਸਨ ।

Read More : ਪੀ. ਐਸ. ਯੂ. ਨੇ ਕੀਤਾ ਡੀ. ਸੀ. ਦਫਤਰ ਪਟਿਆਲਾ ਦੇ ਬਾਹਰ ਰੋਸ ਪ੍ਰਦਰਸ਼ਨ

ਜੰਗੀ ਪੱਧਰ ‘ਤੇ ਹੋ ਰਹੇ ਹਨ ਵਿਕਾਸ ਕਾਰਜ : ਜੌੜਾਮਾਜਰਾ

0
Jauramajra

ਸਮਾਣਾ, ਡਕਾਲਾ, 10 ਨਵੰਬਰ 2025 :  ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ (MLA Chetan Singh Jauramajra) ਨੇ ਅੱਜ ਆਪਣੇ ਹਲਕੇ ਦੇ ਪਿੰਡ ਡਕਾਲਾ ਵਿਖੇ 1.50 ਕਰੋੜ ਰੁਪਏ (Rs 1.50 crore in village Dakala) ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ । ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ ਤਹਿਤ ਸਮਾਣਾ ਹਲਕੇ ਦੇ ਹਰ ਪਿੰਡ ਤੇ ਸਮਾਣਾ ਸ਼ਹਿਰ ਵਿੱਚ ਬਿਨ੍ਹਾਂ ਕਿਸੇ ਵਿਤਕਰੇ ਤੋਂ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਅੰਦਰ 30 ਖੇਡਾਂ ਦੇ ਮੈਦਾਨ (30 sports fields)  ਬਣਾਏ ਜਾ ਰਹੇ ਹਨ ਤੇ ਇਸ ਲਈ ਟੈਂਡਰ ਲੱਗ ਚੁੱਕਾ ਹੈ ।

ਐਮ. ਐਲ. ਏ. ਜੌੜਾਮਾਜਰਾ ਵੱਲੋਂ ਪਿੰਡ ਡਕਾਲਾ ‘ਚ 1.50 ਕਰੋੜ ਰੁਪਏ ਦੀ ਲਾਗਤ

ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਇਕੱਲੀਆਂ 100 ਦਿਹਾਤੀ ਲਿੰਕ ਸੜਕਾਂ ਦੇ ਨਵ ਨਿਰਮਾਣ ਤੇ ਮੁਰੰਮਤ ਲਈ 32.17 ਕਰੋੜ ਰੁਪਏ ਨਾਲ ਕੰਮ ਤੇਜੀ ਨਾਲ ਮੁਕੰਮਲ ਕੀਤੇ ਜਾ ਰਹੇ ਹਨ ਜਦੋਂਕਿ ਹੋਰ ਬਾਕੀ ਕੰਮ ਤੇ ਚਹੁੰਤਰਫ਼ਾ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ । ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਨਵੇਂ ਤੇ ਪੁਰਾਣੇ ਡਕਾਲਾ ਲਈ ਪੰਚਾਇਤ ਘਰ ਬਣਾਉਣ ਵਾਸਤੇ 25 ਲੱਖ ਰੁਪਏ ਦੀ ਮਨਜ਼ੂਰੀ ਦਾ ਪੱਤਰ ਸੌਂਪਿਆ ਗਿਆ ਹੈ ਅਤੇ ਪਿੰਡ ‘ਚ ਸੀਵਰੇਜ ਪ੍ਰਣਾਲੀ (Sewerage system in the village) ਸਮੇਤ 78.65 ਲੱਖ ਰੁਪਏ ਦੀ ਲਾਗਤ ਕੰਕਰੀਟ ਦੀ ਬਣਾਈ ਗਈ ਵੱਡੀ ਫਿਰਨੀ ਬਣਾਈ ਗਈ ਹੈ। ਇਸ ਤੋਂ ਇਲਾਵਾ ਹਲਕੇ ਦੇ ਇਸ ਵੱਡੇ ਪਿੰਡ ਡਕਾਲਾ ਲਈ ਗਰਾਊਂਡ, ਸੀਵਰੇਜ, ਛੱਪੜਾਂ, ਪਾਣੀ ਦੀ ਨਿਕਾਸੀ, ਬਣਨ ਵਾਲੇ ਰਸਤਿਆਂ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ ।

ਸਮਾਣਾ ਹਲਕੇ ਦੇ ਹਰ ਪਿੰਡ ਦਾ ਕੀਤਾ ਜਾ ਰਿਹਾ ਹੈ ਬਿਨ੍ਹਾਂ ਵਿਤਕਰੇ ਤੋਂ ਬਹੁਪੱਖੀ ਵਿਕਾਸ

ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਮਾਣਾ ਹਲਕੇ ਵਿੱਚ ਕੋਈ ਵਿਕਾਸ ਕਾਰਜ ਬਕਾਇਆ ਨਹੀਂ ਰਹੇਗਾ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਪਹਿਲਕਦਮੀ ਨੂੰ ਵੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੂਬੇ ਵਿੱਚ ਸਿਹਤ, ਸਿੱਖਿਆ ਤੇ ਰੋਜ਼ਗਾਰ ਨੂੰ ਦਿੱਤੀ ਤਰਜੀਹ ਦੇ ਵੀ ਨਤੀਜੇ ਸਾਹਮਣੇ ਆ ਰਹੇ ਹਨ । ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਮਨਿੰਦਰ ਸਿੰਘ ਬਲਾਕ ਪ੍ਰਧਾਨ, ਬੀ. ਡੀ. ਪੀ. ਓ. ਸੁਖਵਿੰਦਰ ਸਿੰਘ ਟਿਵਾਣਾ, ਸਰਪੰਚ ਹਰਕਿੰਦਰ ਸਿੰਘ, ਸਰਪੰਚ ਅਮਰਦੀਪ ਸਿੰਘ, ਕੁਲਜੀਤ ਸਿੰਘ ਰੰਧਾਵਾ, ਮਨਬੀਰ ਸਿੰਘ ਡਕਾਲਾ, ਪਵਿੱਤਰ ਸਿੰਘ, ਅੰਮ੍ਰਿਤ ਸਿੰਘ ਤਲਵੰਡੀ, ਜੇਈ ਸੁਨੀਲ ਕੁਮਾਰ, ਪੰਚਾਇਤ ਸਕੱਤਰ ਅਸ਼ੋਕ ਕੁਮਾਰ ਸਮੇਤ ਹੋਰ ਪਿੰਡਾਂ ਦੇ ਮੋਹਤਬਰ ਮੌਜੂਦ ਸਨ ।

Read More : ਵਿਧਾਇਕ ਜੌੜਮਾਜਰਾ ਨੇ ਸਮਾਣਾ ਨਗਰ ਕੌਂਸਲ ਨੂੰ ਸੌਂਪੀ ਅੱਗ ਬੁਝਾਊ ਗੱਡੀ

ਸ੍ਰੀ ਗੁ੍ਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

0
Sri Guru Tegh Bahadur Ji
ਸਮਾਣਾ, 10 ਨਵੰਬਰ 2025 : ਪਿੰਡ ਲਲੌਛੀ ਤੇ ਨਵੀਂ ਲਲੌਛੀ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur Ji) ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ (Great Gurmat event) ਕਰਵਾਇਆ ਗਿਆ ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਸ਼ਤਾਬਦੀ ਨੂੰ ਪੰਜਾਬ ਸਰਕਾਰ ਵੱਲੋਂ ਵੀ ਨਿਮਾਣੇ ਸ਼ਰਧਾਲੂ ਵਜੋਂ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹੈ : ਚੇਤਨ ਸਿੰਘ ਜੌੜਾਮਾਜਰਾ

ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਗੁਰਿਆਈ ਦਿਵਸ (Guru Gobind Singh’s Guruship Day) ਦੇ 350 ਸਾਲਾ ਸਮੇਤ ਮਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮਹਾਨ ਵਿਦਵਾਨ, ਕਥਾਵਾਚਕਾਂ ਤੇ ਕਾਰ ਸੇਵਾ ਵਾਲੇ ਮਹਾਂਪੁਰਖਾਂ ਨੇ ਪਹੁੰਚ ਕੇ ਸੰਗਤ ਨੂੰ ਗੁਰੂ ਸਾਹਿਬ ਦੇ ਇਤਿਹਾਸ ਨਾਲ ਜੋੜਿਆ । ਸਮਾਗਮ ਦੌਰਾਨ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਪਟਿਆਲਾ ਦੇ ਐਸ. ਡੀ. ਐਮ. ਹਰਜੋਤ ਕੌਰ ਮਾਵੀ ਤੇ ਬੀ. ਡੀ. ਪੀ. ਓ. ਸੁਖਵਿੰਦਰ ਸਿੰਘ ਟਿਵਾਣਾ ਵੀ ਸ਼ਰਧਾਲੂਆਂ ਦੀ ਤਰ੍ਹਾਂ ਸ਼ਿਰਕਤ ਕਰਦੇ ਹੋਏ ਗੁਰੂ ਸਾਹਿਬ ਨੂੰ ਨਤਮਸਤਕ ਹੋਏ ।

ਗੁਰਬਾਣੀ ਤੇ ਗੁਰੂ ਇਤਿਹਾਸ ਤੋਂ ਕਰਵਾਇਆ ਜਾਣੂ

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ, ਸ੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਸਮੇਤ ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਬਾਣੀ ਤੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ।

21 ਨਵੰਬਰ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਪਟਿਆਲਾ ਪੁੱਜ ਰਹੇ ਨਗਰ ਕੀਰਤਨ ਦੇ ਸਵਾਗਤ ਲਈ ਸੰਗਤ ਵਿੱਚ ਬਹੁਤ ਉਤਸ਼ਾਹ ਹੈ

ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ (MLA Chetan Singh Jauramajra) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਇੱਕ ਨਿਮਾਣੇ ਸ਼ਰਧਾਲੂ ਵਜੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਪਿੰਡ ਲਲੌਛੀ ਵਿਖੇ ਵੀ ਇਹ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿਚ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ । ਉਨ੍ਹਾਂ ਕਿਹਾ ਕਿ 21 ਨਵੰਬਰ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਪਟਿਆਲਾ ਪੁੱਜ ਰਹੇ ਨਗਰ ਕੀਰਤਨ ਦੇ ਸਵਾਗਤ ਲਈ ਸੰਗਤ ਵਿੱਚ ਬਹੁਤ ਉਤਸ਼ਾਹ ਹੈ । ਇਸ ਮੌਕੇ ਪਿੰਡ ਪੰਚਾਇਤ ਅਤੇ ਇਲਾਕਾ ਨਿਵਾਸੀ ਸੰਗਤ ਨੇ ਪੂਰੇ ਉਤਸ਼ਾਹ ਨਾਲ ਗੁਰਪੁਰਬ ਮਨਾਉਣ ਲਈ ਗੁਰੂ ਘਰ ਵਿਖੇ ਹਾਜ਼ਰੀ ਭਰੀ ।

ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਕੀਤਾ ਨੋਟਿਸ ਜਾਰੀ

0
High Court

ਚੰਡੀਗੜ੍ਹ, 10 ਨਵੰਬਰ 2025 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਖਿਲਾਫ਼ ਸ਼ਿਕਾਇਤ ਦੇਣ ਵਾਲੇ ਅਕਾਸ਼ ਬੱਤਾ (Aakash batta) ਸੁਰੱਖਿਆ ਲਈ ਨੋਟਿਸ ਜਾਰੀ ਕੀਤਾ ਹੈ । ਸੁਰੱਖਿਆ ਦੀ ਮੰਗ (Demand for security) ਨੂੰ ਲੈ ਕੇ ਆਕਾਸ਼ ਬੱਤਾ ਵਲੋਂ ਇਕ ਵਾਰ ਫਿਰ ਹਾਈ ਕੋਰਟ ਪਹੁੰਚ ਕੀਤੀ ਗਈ ਹੈ ।

ਹਾਈਕੋਰਟ ਨੇ ਦਿੱਤਾ ਸਰਕਾਰ ਨੂੰ ਇਕ ਹਫ਼ਤੇ ਦਾ ਸਮਾਂ

ਆਕਾਸ਼ ਬੱਤਾ ਵਲੋਂ ਸੁਰੱਖਿਆ ਦੀ ਮੰਗ ਵਾਲੀ ਦਾਇਰ ਪਟੀਸ਼ਨ ਤੇ ਜਵਾਬ ਦੇਣ ਲਈ ਮਾਨਯੋਗ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਇਕ ਹਫ਼ਦੇ ਦਾ ਸਮਾਂ ਦਿੱਤਾ ਹੈ । ਆਕਾਸ਼ ਬੱਤਾ ਨੇ ਹੁਣ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਹਾਈ ਕੋਰਟ ਦੇ 17 ਅਕਤੂਬਰ ਦੇ ਹੁਕਮਾਂ ਤੋਂ ਬਾਅਦ, ਉਨ੍ਹਾਂ ਨੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਅਤੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਦੀ ਬੇਨਤੀ ਕੀਤੀ । ਹਾਲਾਂਕਿ ਪੰਜਾਬ ਸਰਕਾਰ ਨੇ ਇਨ੍ਹਾਂ ਹੁਕਮਾਂ ਤਹਿਤ ਉਨ੍ਹਾਂ ਨੂੰ ਅਜੇ ਤੱਕ ਕੋਈ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਹੈ । ਸੀ. ਬੀ. ਆਈ. ਨੇ ਵੀ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ ।

ਆਕਾਸ਼ ਬੱਤਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਖਤਰੇ ਦਾ ਕੀਤਾ ਜਾ ਰਿਹੈ ਮੁਲਾਂਕਣ

ਹਾਈਕੋਰਟ ਵਿਚ ਹੋਈ ਅੱਜ ਸੁਣਵਾਈ ਦੌੌਰਾਨ ਪੰਜਾਬ ਸਰਕਾਰ (Punjab Government) ਨੇ ਕੋਰਟ ਵਿਚ ਦਲੀਲ ਦਿੱਤੀ ਕਿ ਪੰਜਾਬ ਸਰਕਾਰ ਵਲੋਂ ਆਕਾਸ਼ ਬੱਤਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਖਤਰੇ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ 14 ਦਿਨਾਂ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ ਪਰ ਹਾਈਕੋਰਟ ਨੇ ਪੰਜਾਬ ਸਰਕਾਰ ਨੇ 14 ਦਿਨਾਂ ਦਾ ਸਮਾਂ ਪ੍ਰਦਾਨ ਨਾ ਕਰਦਿਆਂ ਇਕ ਹਫ਼ਤੇ ਦਾ ਸਮਾਂ ਦੇ ਦਿੱਤਾ ਹੈ । ਦੱਸਣਯੋਗ ਹੈ ਕਿ ਆਕਾਸ਼ ਬੱਤਾ ਨੂੰ ਬੇਸ਼ਕ ਪੁਲਸ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਗਈ ਪਰ ਇੱਕ ਪੁਲਸ ਪਾਰਟੀ ਉਨ੍ਹਾਂ ਦੇ ਘਰ ਦੇ ਬਾਹਰ ਗਸ਼ਤ ਕਰ ਰਹੀ ਹੈ ।

Read More : ਹਾਈਕੋਰਟ ਤੋਂ ਸਿ਼ਕਾਇਤਕਰਤਾ ਨੇ ਕੀਤੀ ਸੁਰੱਖਿਆ ਦੀ ਮੰਗ

ਸੁਪਰੀਮ ਕੋਰਟ ਨੇ ਕੀਤਾ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਸੁਣਵਾਈ ਤੋਂ ਇਨਕਾਰ

0
Amritpal singh

ਨਵੀਂ ਦਿੱਲੀ, 10 ਨਵੰਬਰ 2025 : ਪੰਜਾਬ ਦੇ ਖਡੂਰ ਸਾਹਿਬ ਹਲਕਾ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (Member of Parliament Amritpal Singh) ਤੇ ਚੱਲ ਰਹੇ ਐਨ. ਐਸ. ਏ. ਦੇ ਕੇਸ ਨੂੰ ਖਾਰਜ ਕਰਨ ਵਾਲੀ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ । ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਐਨ. ਐਸ. ਏ. ਤਹਿਤ 2023 ਤੋਂ ਅਸਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ ਅਤੇ ਉਨ੍ਹਾਂ ਵੱਲੋਂ ਐਨ. ਐਸ. ਏ. ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ (Petition) ਦਾਖਲ ਕੀਤੀ ਗਈ ਸੀ ।

ਸੁਪਰੀਮ ਕੋਰਟ ਦੇਵੇਗੀ ਹਾਈਕੋਰਟ ਨੂੰ ਛੇ ਹਫ਼ਤਿਆਂ ਵਿਚ ਫ਼ੈੈਸਲਾ ਕਰਨ ਦਾ ਹੁਕਮ

ਮਾਨਯੋਗ ਸੁਪਰੀਮ ਕੋਰਟ (Supreme Court) ਦੇ ਜਸਟਿਸ ਅਰਵਿੰਦ ਕੁਮਾਰ ਅਤੇ ਐਨ. ਵੀ. ਅੰਜਾਰੀਆ ਦੇ ਬੈਂਚ ਨੇ ਅੰਮ੍ਰਿਤਪਾਲ ਸਿੰਘ ਨੂੰ ਉਸੇ ਰਾਹਤ ਲਈ ਅਧਿਕਾਰ ਖੇਤਰ ਵਾਲੀ ਹਾਈ ਕੋਰਟ ਵਿਚ ਜਾਣ ਦੀ ਆਗਿਆ ਦੇ ਦਿੱਤੀ ਹੈ । ਸੁਪਰੀਮ ਕੋਰਟ ਨੇ ਕਿਹਾ ਕਿ ਉਹ ਹਾਈ ਕੋਰਟ ਨੂੰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਛੇ ਹਫ਼ਤਿਆਂ ਦੇ ਅੰਦਰ ਫ਼ੈਸਲਾ ਕਰਨ ਦਾ ਹੁਕਮ ਦੇਵੇਗੀ ।

Read More : ਅੰਮ੍ਰਿਤਪਾਲ ਸਿੰਘ ਦੇ ਚਾਚੇ ਨੂੰ ਭੇਜਿਆ ਦੋ ਦਿਨਾਂ ਵਾਸਤੇ ਪੁਲਸ ਰਿਮਾਂਡ `ਤੇ

ਨਵੇਂ ਲੋਡ ਦੀ ਮੰਗ ਕਰਨ ਵਾਲਿਆਂ ਨੂੰ ਕਰਨਾ ਪਵੇਗਾ ਚੁਣੌਤੀਆਂ ਦਾ ਸਾਹਮਣਾ : ਅਰੋੜਾ

0
Cabinet Minister

ਚੰਡੀਗੜ੍ਹ, 10 ਨਵੰਬਰ 2025 : ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ (Power Minister Sanjiv Arora) ਨੇ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਆਖਿਆ ਹੈ ਕਿ ਜਿਹੜੇ ਵੀ ਬਿਜਲੀ ਖਪਤਕਾਰਾਂ ਵਲੋਂ ਬਿਜਲੀ ਲੋਡ ਦੀ ਮੰਗ ਕਰਨ ਵੇਲੇ ਪਹਿਲਾਂ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਦਾ ਸੀ ਹੁਣ ਉਨ੍ਹਾਂ ਚੁਣੌਤੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

50 ਕਿਲੋਵਾਟ ਤੱਕ ਦੇ ਘਰੇਲੂ ਅਤੇ ਵਪਾਰਕ ਕੁਨੈਕਸ਼ਨਾਂ ਵਾਲੇ ਖਪਤਕਾਰਾਂ ਨੂੰ ਨਹੀਂ ਹੋਵੇਗੀ ਟੈਸਟ ਰਿਪੋਰਟ ਜਮ੍ਹਾਂ ਕਰਨ ਦੀ ਲੋੜ : ਕੈਬਨਿਟ ਮੰਤਰੀ

ਬਿਜਲੀ ਮੰਤਰੀ ਪੰਜਾਬ ਸੰਜੀਵ ਅਰੋੜਾ ਨੇ ਪੰਜਾਬ ਦੇ ਬਿਜਲੀ ਖਪਤਕਾਰ ਜਿਹੜੇ ਕਿ 50 ਕਿਲੋਵਾਟ ਤੱਕ ਚਾਹੇ ਉਹ ਘਰੇਲੂ ਅਤੇ ਚਾਹੇ ਉਹ ਵਪਾਰਕ ਕੁਨੈਕਸ਼ਨ ਲੈਣਾ ਚਾਹੁੰਦੇ ਹਨ ਵਾਲੇ ਖਪਤਕਾਰਾਂ ਨੂੰ ਟੈਸਟ ਰਿਪੋਰਟ ਜਮ੍ਹਾ (Submit test report) ਕਰਨ ਦੀ ਲੋੜ ਨਹੀਂ ਪਵੇਗੀ ਕਿਉਂਕਿ ਪਹਿਲਾਂ ਅਜਿਹੇ ਖਪਤਕਾਰਾਂ ਨੂੰ ਟੈਸਟ ਰਿਪੋਰਟ ਜਮ੍ਹਾਂ ਕਰਵਾਉਣੀ ਹੀ ਪੈਂਦੀ ਸੀ । ਅਰੋੜਾ ਨੇ ਖਪਤਕਾਰਾਂ ਨੂੰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਮਾਣਿਤ ਠੇਕੇਦਾਰਾਂ ਨੂੰ ਨਿਯੁਕਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਫੈਸਲਾ 70-75 ਪ੍ਰਤੀਸ਼ਤ ਖਪਤਕਾਰਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰੇਗਾ ।

100 ਕਿਲੋਵਾਟ ਤੋਂ ਵਧ ਦੇ ਕੁਨੈਕਸ਼ਨਾਂ ਲਈ ਪਵੇਗੀ ਸਿਰਫ਼ ਮੁੱਖ ਬਿਜਲੀ ਇੰਸਪੈਕਟਰ ਦੀ ਜਾਂਚ ਦੀ ਲੋੜ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ 100 ਕਿਲੋਵਾਟ (100 kilowatts) ਤੋਂ ਵੱਧ ਦੇ ਕੁਨੈਕਸ਼ਨਾਂ ਲਈ, ਸਿਰਫ ਮੁੱਖ ਬਿਜਲੀ ਇੰਸਪੈਕਟਰ ਦੀ ਜਾਂਚ ਦੀ ਲੋੜ ਹੋਵੇਗੀ । ਉਨ੍ਹਾਂ ਕਿਹਾ ਕਿ ਵਿਭਾਗ ਨੂੰ ਅਕਸਰ ਸਿ਼ਕਾਇਤਾਂ ਮਿਲ ਰਹੀਆਂ ਸਨ ਕਿ ਨਵੇਂ
ਕੁਨੈਕਸ਼ਨ ਪ੍ਰਾਪਤ ਕਰਨ ਵੇਲੇ ਖਪਤਕਾਰਾਂ ਨੂੰ ਬੇਲੋੜੇ ਦਸਤਾਵੇਜ਼ਾਂ ਅਤੇ ਪ੍ਰਕਿਰਿਆਵਾਂ ਵਿੱਚ ਉਲਝਾਇਆ ਜਾ ਰਿਹਾ ਹੈ । ਇਸ ਫੈਸਲੇ ਨਾਲ ਜਨਤਾ ਨੂੰ ਕਾਫ਼ੀ ਰਾਹਤ ਮਿਲੇਗੀ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਹੋਰ ਕਦਮ ਚੁੱਕਦੀ ਰਹੇਗੀ ਕਿ ਲੋਕਾਂ ਨੂੰ ਬਿਜਲੀ ਕੁਨੈਕਸ਼ਨ ਜਲਦੀ ਅਤੇ ਆਸਾਨੀ ਨਾਲ ਮਿਲਣ ।

Read More : ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ : ਸੰਜੀਵ ਅਰੋੜਾ

ਹਰਿਆਣਾ ਵਿਚ ਸੜਕੀ ਹਾਦਸਿਆਂ ਵਿਚ ਹੋਈ 5533 ਲੋਕਾਂ ਦੀ ਮੌਤ

0
Haryana

ਚੰਡੀਗੜ੍ਹ, 10 ਨਵੰਬਰ 2025 : ਨੈਸ਼ਨਲ ਕਰਾਈਮ ਬਿਊਰੋ (National Crime Bureau) ਵਲੋਂ ਜਾਰੀ ਕੀਤੀ ਗਈ ਸਾਲ 2023 ਦੀ ਰਿਪੋਰਟ ਅਨੁਸਾਰ ਹਰਿਆਣਾ ਦੀਆਂ ਸੜਕਾਂ ਤੇ ਵਾਪਰੇ ਸੜਕੀ ਹਾਦਸਿਆਂ ਵਿਚ 5533 ਲੋਕਾਂ ਦੀਆਂ ਕੀਮਤੀ ਜਾਨਾਂ (5533 precious lives lost) ਚਲੀਆਂ ਗਈਆਂ ਹਨ।ਦੱਸਣਯੋਗ ਹੈ ਕਿ ਤੇਜ ਰਫ਼ਤਾਰੀ ਮੌਤ ਦੀ ਤਿਆਰੀ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਹ ਹਾਦਸੇ ਤੇਜ ਰਫ਼ਤਾਰ ਦਾ ਹੀ ਨਤੀਜਾ ਹਨ।

ਮਰਨ ਵਾਲਿਆਂ ਵਿਚ ਕਿੰਨੀਆਂ ਔਰਤਾਂ ਤੇ ਕਿੰਨੇ ਹਨ ਪੁਰਸ਼

ਹਰਿਆਣਾ ਵਿਖੇ ਸੜਕੀ ਹਾਦਸਿਆਂ (Road accidents) ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਵਿਚੋਂ ਕਿੰਨੇ ਪੁਰਸ਼ ਹਨ ਤੇ ਕਿੰਨੀਆਂ ਔਰਤਾਂ ਹਨ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਨੈਸ਼ਨਲ ਕਰਾਈਮ ਬਿਊੂਰੋ ਦੀ ਰਿਪੋੋਰਟ ਅਨੁੁਸਾਰ 4501 ਮਰਦ ਅਤੇ 832 ਔਰਤਾਂ ਸ਼ਾਮਲ ਹਨ। ਇਕ ਰਿਪੋਰਟ ਅਨੁਸਾਰ ਹਰਿਆਣਾ ਵਿਚ ਰੋਜ਼ ਲਗਭਗ (In Haryana, almost every day) 15 ਲੋਕ ਆਪਣੇ ਘਰਾਂ ਵਿਚੋਂ ਸਫਰ ਲਈ ਨਿਕਲਦੇ ਹਨ ਪਰ ਉਹ ਆਪਣੇ ਸਫਰ ਨੂੰ ਪੂੂਰਾ ਕਰਨ ਤੋਂ ਬਾਅਦ ਘਰ ਨਹੀਂ ਪਰਤਦੇ ।

Read More : ਸੜਕ ਹਾਦਸਿਆਂ ‘ਚ ਜਾਨਾਂ ਬਚਾਉਣ ਤੇ ਸੜਕੀ ਸੁਰੱਖਿਆ ਕਾਰਜਾਂ ‘ਚ ਸਹਿਯੋਗ ਲਈ ਪੰਜਾਬ ਸਰਕਾਰ ਨੇ ਲਿਆ ਇਹ ਫੈਸਲਾ

ਪੰਜਾਬੀ ਯੂਨੀਵਰਸਿਟੀ ਵਿਚ ਸੈੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਜਾਰੀ

0
Punjab University

ਚੰਡੀਗੜ੍ਹ, 10 ਨਵੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਯੂਨੀਵਰਸਿਟੀ (Punjab University) ਅੰਦਰ ਵਿਦਿਆਰਥੀ ਸੈਨੇਟ ਚੋਣਾਂ ਦੀ ਮਿਤੀ ਦਾ ਐਲਾਨ ਕਰਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ ਹੈ। ਦੱਸਣਯੋਗ ਹੈ ਕਿ ਸੈਨਟ ਦੇ 91 ਮੈਂਬਰਾਂ ਦੀ ਚੋਣ (Election of 91 members of the Senate) ਹੋਣੀ ਹੈ ।

ਵਿਦਿਆਰਥੀਆਂ ਤੇ ਪੁਲਸ ਵਿਚਾਲੇ ਬਹਿਸ ਜਾਰੀ

ਸੈਨੇਟ ਚੋਣਾਂ ਦੀ ਤਾਰੀਕ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ (Performance) ਕਰ ਰਹੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਬਹਿਸ ਹੋ ਰਹੀ ਹੈ । ਪੁਲਸ ਨੇ ਗੇਟ ਨੰਬਰ 2 ‘ਤੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ, ਵਿਦਿਆਰਥੀ ਗੁੱਸੇ ਵਿੱਚ ਆ ਗਏ ਅਤੇ ਪੀ. ਜੀ. ਆਈ. ਦੇ ਸਾਹਮਣੇ ਗੇਟ ਨੰਬਰ 1 ਰਾਹੀਂ ਯੂਨੀਵਰਸਿਟੀ ਵਿੱਚ ਦਾਖਲ ਹੋ ਗਏ । ਇਸ ਦੌਰਾਨ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਝੜਪਾਂ ਹੋਈਆਂ । ਪੁਲਸ ਪ੍ਰਬੰਧਾਂ ਨੂੰ ਦੇਖ ਕੇ, ਵਿਦਿਆਰਥੀਆਂ ਨੇ ਆਪਣੇ ਸਮਰਥਕਾਂ ਨੂੰ ਬੈਠਣ ਅਤੇ ਵਿਰੋਧ ਸ਼ੁਰੂ ਕਰਨ ਦੀ ਅਪੀਲ ਕੀਤੀ ਜਿੱਥੇ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ।

ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਯੂਨੀਵਰਸਿਟੀ ਨੇ ਅੱਜ ਅਤੇ ਕੱਲ੍ਹ ਦੋ ਦਿਨਾਂ ਦੀ ਛੁੱਟੀ ਦਾ ਕੀਤਾ ਹੈ ਐਲਾਨ

ਵਿਦਿਆਰਥੀਆਂ ਨੇ ਐਤਵਾਰ ਰਾਤ ਨੂੰ ਵੀ ਹੰਗਾਮਾ ਕੀਤਾ । ਉਹ ਦੇਰ ਰਾਤ ਤੱਕ ਯੂਨੀਵਰਸਿਟੀ ਦੇ ਗੇਟ ‘ਤੇ ਧਰਨੇ ‘ਤੇ ਬੈਠੇ ਰਹੇ । ਸਥਿਤੀ ਨੂੰ ਵਿਗੜਦੀ ਦੇਖ ਕੇ ਐਸ. ਐਸ. ਪੀ. ਕੰਵਰਪਾਲ ਕੌਰ ਨੂੰ ਖੁਦ ਸਥਿਤੀ ਨੂੰ ਸੰਭਾਲਣਾ ਪਿਆ । ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ (Student protests) ਦੇ ਮੱਦੇਨਜ਼ਰ ਯੂਨੀਵਰਸਿਟੀ ਨੇ ਅੱਜ ਅਤੇ ਕੱਲ੍ਹ ਦੋ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ । ਸਵੇਰ ਤੋਂ ਹੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ । ਵਿਦਿਆਰਥੀਆਂ ਦੇ ਸੱਦੇ ਦਾ ਜਵਾਬ ਦਿੰਦੇ ਹੋਏ, ਕਿਸਾਨ ਅਤੇ ਕਈ ਰਾਜਨੀਤਿਕ ਪਾਰਟੀਆਂ ਵੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਰਹੀਆਂ ਹਨ ।

ਚੰਡੀਗੜ੍ਹ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕਰਦੇ ਹੋਏ 2,000 ਕਰਮਚਾਰੀ ਕੀਤੇ ਹਨ ਤਾਇਨਾਤ

ਚੰਡੀਗੜ੍ਹ ਪੁਲਿਸ (Chandigarh Police) ਨੇ ਸਖ਼ਤ ਸੁਰੱਖਿਆ ਪ੍ਰਬੰਧ ਕਰਦੇ ਹੋਏ 2,000 ਕਰਮਚਾਰੀ ਤਾਇਨਾਤ ਕੀਤੇ ਹਨ । ਸ਼ਹਿਰ ਭਰ ਵਿੱਚ 12 ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ । ਸਿਰਫ਼ ਕੰਮ ਵਾਲੇ ਲੋਕਾਂ ਨੂੰ ਹੀ ਯੂਨੀਵਰਸਿਟੀ ਦੇ ਅੰਦਰ ਜਾਣ ਦੀ ਇਜਾਜ਼ਤ ਹੈ, ਅਤੇ ਇਸ ਉਦੇਸ਼ ਲਈ ਉਨ੍ਹਾਂ ਦੇ ਆਈਡੀ ਦੀ ਜਾਂਚ ਕੀਤੀ ਜਾਂਦੀ ਹੈ । ਇਹ ਵਿਵਾਦ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਅਤੇ ਸਿੰਡੀਕੇਟ ਭੰਗ ਹੋਣ ਨਾਲ ਸ਼ੁਰੂ ਹੋਇਆ ਸੀ । ਇਸ ਨਾਲ ਵਿਦਿਆਰਥੀ ਨਾਰਾਜ਼ ਹੋ ਗਏ, ਅਤੇ ਕੇਂਦਰ ਸਰਕਾਰ ਨੇ ਇਸ ਨੋਟੀਫਿਕੇਸ਼ਨ ਨੂੰ ਵਾਪਸ ਲੈ ਲਿਆ ।

Read More : ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਵਾਲਾ ਫ਼ੈਸਲਾ ਲਿਆ ਵਾਪਸ