ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਡਾ. ਬਲਬੀਰ ਸਿੰਘ ਨੇ ਹਸਪਤਾਲ ਦੇ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਨੂੰ ਸਾਰੇ ਪਹਿਲੂਆਂ ਤੋਂ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਦੱਸਿਆ ਕਿ ਬਰਾਮਦ ਕੀਤਾ ਗਿਆ ਬੱਚੇ ਦਾ ਸਿਰ ਜਾਂਚ ਲਈ ਫੋਰੈਂਸਿਕ ਟੀਮ ਨੂੰ ਸੌਂਪ ਦਿੱਤਾ ਗਿਆ ਹੈ ।
ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ‘ਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ
ਜੁਆਇੰਟ ਮੁੱਖ ਚੋਣ ਅਫ਼ਸਰ ਵਲੋਂ ਈ. ਵੀ. ਐਮ. ਵੇਅਰਹਾਊਸ ਦੀ ਜਾਂਚ
ਪਟਿਆਲਾ , 26 ਅਗਸਤ 2025 : ਜੁਆਇੰਟ ਮੁੱਖ ਚੋਣ ਅਫ਼ਸਰ (Joint Chief Electoral Officer) ਪੰਜਾਬ ਸਕੱਤਰ ਸਿੰਘ ਬੱਲ ਵੱਲੋਂ ਈ. ਵੀ. ਐਮ. ਵੇਅਰਹਾਊਸ ਦੀ ਜਾਂਚ ਕੀਤੀ ਗਈ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦਾ ਨਿਰੀਖਣ ਕੀਤਾ ਗਿਆ ।
ਵੇਅਰਹਾਊਸ ਵਿੱਚ ਤਾਇਨਾਤ ਪੁਲਿਸ ਗਾਰਦ ਦਾ ਜਾਇਜ਼ਾ ਲਿਆ
ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਬੀ. ਡੀ. ਪੀ. ਓ.-ਕਮ -ਨੋਡਲ ਅਫ਼ਸਰ ਈ. ਵੀ. ਐਮ., ਮਨਦੀਪ ਸਿੰਘ, ਚੋਣ ਤਹਿਸੀਲਦਾਰ ਵਿਜੈ ਕੁਮਾਰ ਅਤੇ ਰਾਜਨੀਤਕ ਪਾਰਟੀਆਂ ਦੇ ਨੁਮਾਂਇੰਦੇ ਹਾਜ਼ਰ ਸਨ । ਉਹਨਾਂ ਵੇਅਰਹਾਊਸ ਵਿੱਚ ਤਾਇਨਾਤ ਪੁਲਿਸ ਗਾਰਦ ਦਾ ਜਾਇਜ਼ਾ ਲਿਆ ਅਤੇ ਲਾਗ ਬੁੱਕ ਦੀ ਜਾਂਚ ਵੀ ਕੀਤੀ । ਇਸ ਦੌਰਾਨ ਉਹਨਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ।
ਚੋਣਾਂ ਦੌਰਾਨ ਇਹਨਾਂ ਦੀ ਤਿਆਰੀ ਅਤੇ ਸੰਭਾਲ ਦੀ ਪ੍ਰਕ੍ਰਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ
ਜੁਆਇੰਟ ਮੁੱਖ ਚੋਣ ਅਫ਼ਸਰ ਵੱਲੋਂ ਪਾਰਟੀਆਂ ਦੇ ਨੂਮਾਇੰਦਿਆਂ (Representatives of the parties) ਨੂੰ ਲੋਕ ਸਭਾ/ਵਿਧਾਨ ਸਭਾ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਈ. ਵੀ. ਐਮਜ਼. ਦੇ ਰੱਖ ਰਖਾਵ ਅਤੇ ਸੇਫ਼ਟੀ ਉਪਕਰਨਾ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਦੀ ਵਰਤੋਂ ਦੇ ਵੱਖ-ਵੱਖ ਪੜਾਵਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ । ਇਸ ਤੋਂ ਇਲਾਵਾ ਚੋਣਾਂ ਦੌਰਾਨ ਇਹਨਾਂ ਦੀ ਤਿਆਰੀ ਅਤੇ ਸੰਭਾਲ ਦੀ ਪ੍ਰਕ੍ਰਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਇਹ ਕੰਮ ਸਮੇਂ ਤੇ ਹਦਾਇਤਾਂ ਅਨੁਸਾਰ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ।
ਬੂਥ ਲੈਵਲ ਏਜੰਟ ਦੀ ਅਹਿਮੀਅਤ ਬਾਰੇ ਵੀ ਜਾਣੂ ਕਰਵਾਇਆ
ਜੁਆਇੰਟ ਮੁੱਖ ਚੋਣ ਅਫ਼ਸਰ ਨੇ ਬੂਥ ਲੈਵਲ ਏਜੰਟ (Booth Level Agent) ਦੀ ਅਹਿਮੀਅਤ ਬਾਰੇ ਵੀ ਜਾਣੂ ਕਰਵਾਇਆ ਅਤੇ ਅਪੀਲ ਕੀਤੀ ਕਿ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਵੱਲੋਂ ਜ਼ਿਲ੍ਹੇ ਦੇ ਹਰ ਪੋਲਿੰਗ ਸਟੇਸ਼ਨ ਤੇ ਇਕ ਬੂਥ ਲੈਵਲ ਏਜੰਟ ਨਿਯੂਕਤ ਕਰਕੇ ਫਾਰਮ ਬੀ. ਐਲ. ਏ. 2 ਵਿੱਚ ਦਰਜ ਕੀਤਾ ਜਾਵੇ ।
ਇਸ ਸੂਚੀ ਨੂੰ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਭੇਜਿਆ ਜਾਵੇ ਤਾਂ ਜੋ ਬੂਥ ਲੈਵਲ ਅਫ਼ਸਰ ਨਾਲ ਤਾਲਮੇਲ ਕਰਕੇ ਐਸ. ਐਸ. ਆਰ. ਅਤੇ ਐਸ. ਆਈ. ਆਰ. ਦੌਰਾਨ ਕੰਮ ਸਹੀ ਤਰੀਕੇ ਨਾਲ ਅੱਗੇ ਵਧਾਇਆ ਜਾ ਸਕੇ ਅਤੇ ਚੋਂਣਾਂ ਦੌਰਾਨ ਕਿਸੇ ਵੀ ਸ਼ਿਕਾਇਤ ਤੋਂ ਬਚਿਆ ਜਾ ਸਕੇ ।
Read More : ਅੱਜ ਨਾਮਜ਼ਦਗੀ ਪੇਪਰ ਦਾਖਲ ਨਹੀਂ ਕਰਵਾਏ ਜਾਣਗੇ: ਮੁੱਖ ਚੋਣ ਅਫ਼ਸਰ
ਬਾਲ ਸੁਰੱਖਿਆ ਅਤੇ ਸੋਸ਼ਲ ਮੀਡੀਆ ਜਾਗਰੂਕਤਾ ‘ਤੇ ਵਰਕਸ਼ਾਪ ਆਯੋਜਿਤ
ਪਟਿਆਲਾ, 26 ਅਗਸਤ 2025 : ਸੁਰੱਖਿਅਤ ਅਤੇ ਵਧੇਰੇ ਸੂਚਿਤ ਵਿਦਿਅਕ ਸਥਾਨਾਂ ਵੱਲ ਇੱਕ ਸਰਗਰਮ ਕਦਮ ਵਜੋਂ ਅੱਜ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ (Government and private schools) ਦੇ ਪ੍ਰਿੰਸੀਪਲਾਂ ਅਤੇ ਕੌਂਸਲਰਾਂ ਲਈ “ਸੁਰੱਖਿਅਤ ਸਿੱਖਣ ਵਾਤਾਵਰਣ ਬਣਾਉਣਾ : ਪੋਕਸੋ ਅਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਨੂੰ ਸਮਝਣਾ” ਵਿਸ਼ੇ ‘ਤੇ ਇੱਕ ਵਰਕਸ਼ਾਪ (Workshop) ਥਾਪਰ ਇੰਸਟੀਟਿਊਟ ਓਫ ਇੰਜੀਂਨੀਅਰਿੰਗ ਅਤੇ ਤਕਨਾਲੋਜੀ ਵਿਖੇ ਆਯੋਜਿਤ ਕੀਤੀ ਗਈ ।
ਪੋਕਸੋ ਅਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਤੋਂ ਜਾਣੂ ਕਰਵਾਇਆ
ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ (Chief Minister Field Officer Satish Chandra) ਨੇ ਸਕੂਲਾਂ ਵਿੱਚ ਬਾਲ ਸੁਰੱਖਿਆ ਅਤੇ ਡਿਜੀਟਲ ਜਾਗਰੂਕਤਾ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਇਹ ਵਰਕਸ਼ਾਪ ਸਿੱਖਿਅਕਾਂ ਅਤੇ ਬਾਲ ਭਲਾਈ ਮਾਹਿਰਾਂ ਦੀ ਸਰਗਰਮ ਭਾਗੀਦਾਰੀ ਨਾਲ ਸਫ਼ਲਤਾ ਪੂਰਵਕ ਕਰਵਾਈ ਗਈ ਹੈ ।
ਬਾਲ ਸੁਰੱਖਿਆ ਅਤੇ ਮੀਡੀਆ ਪ੍ਰਭਾਵ ਦੇ ਮਨੋਵਿਗਿਆਨਕ ਅਤੇ ਸਮਾਜਿਕ ਪਹਿਲੂਆਂ ‘ਤੇ ਮੁੱਖ ਸੂਝ ਸਾਂਝੀ ਕੀਤੀ
ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦੇ ਮੁਖੀ (Head of the Department of Psychology, Punjabi University) ਡਾ. ਦਮਨਜੀਤ ਕੌਰ ਸੰਧੂ ਅਤੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਦੇ ਐਸੋਸੀਏਟ ਪ੍ਰੋਫੈਸਰ ਡਾ. ਨੈਨਾ ਸ਼ਰਮਾ ਨੇ ਮਾਹਰ ਸਿਖਲਾਈ ਪ੍ਰਦਾਨ ਕਰਦਿਆਂ ਬਾਲ ਸੁਰੱਖਿਆ ਅਤੇ ਮੀਡੀਆ ਪ੍ਰਭਾਵ ਦੇ ਮਨੋਵਿਗਿਆਨਕ ਅਤੇ ਸਮਾਜਿਕ ਪਹਿਲੂਆਂ ‘ਤੇ ਮੁੱਖ ਸੂਝ ਸਾਂਝੀ ਕੀਤੀ । ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਨੇ ਸੁਰੱਖਿਅਤ, ਸਮਾਵੇਸ਼ੀ ਅਤੇ ਜਵਾਬਦੇਹ ਸਿੱਖਣ ਵਾਤਾਵਰਣ ਬਣਾਉਣ ਲਈ ਸਮਰਪਣ ਲਈ ਪਤਵੰਤਿਆਂ, ਬੁਲਾਰਿਆਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ ।
ਰੂਪਵੰਤ ਕੌਰ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਸੰਵੇਦਨਸ਼ੀਲ ਮੁੱਦਿਆਂ (Sensitive issues) ਤੇ ਮਾਹਰ ਮਨੋਵਿਗਿਆਨੀਆਂ ਤੋਂ ਸਕੂਲਾਂ ਦੇ ਪ੍ਰਿਸੀਪਲ ਅਤੇ ਕਾਉਂਸਲਰ ਨੂੰ ਸੰਵੇਦਨਸ਼ੀਲ ਟਰੇਨਿੰਗਜ਼ ਦੀ ਜ਼ਰੂਰਤ ਹੈ ਤਾਂ ਜੋ ਬੱਚਿਆਂ ਨੂੰ ਅਜਿਹੀ ਸਥਿਤੀਆਂ ਤੋਂ ਬਚਾਇਆ ਜਾ ਸਕੇ ਅਤੇ ਨਾਲ ਹੀ ਜੇਕਰ ਕਿਸੇ ਬੱਚੇ ਨਾਲ ਅਜਿਹਾ ਵਾਪਰ ਰਿਹਾ ਹੋਵੇ ਤਾਂ ਉਸਦੀ ਪਛਾਣ ਕੀਤੀ ਜਾ ਸਕੇ । ਇਸ ਟਰੇਨਿੰਗ ਵਿੱਚ ਬਾਲ ਵਿਕਾਸ ਅਤੇ ਪ੍ਰਾਜੈਕਟ ਅਫ਼ਸਰ, ਕਮ ਜ਼ਿਲ੍ਹ ਬਾਲ ਸੁਰੱਖਿਆ ਅਫ਼ਸਰ ਤ੍ਰਿਪਤਾ ਰਾਣੀ ਅਤੇ ਲੀਗਲ ਕਮ ਪ੍ਰੋਬੇਸ਼ਨ ਅਫ਼ਸਰ ਰਣਜੀਤ ਕੌਰ ਮੌਜੂਦ ਸਨ ।
Read More : ਪੰਜਾਬੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸੰਸਕ੍ਰਿਤ ਗੋਸ਼ਟੀ ਸ਼ੁਰੂ
ਸੰਜੀਵ ਸ਼ਰਮਾ ਕਾਲੂ ਦੀ ਅਗਵਾਈ ਹੇਠ ਬਲਾਕ ਆਲੌਵਾਲ ਦੀ ਮੀਟਿੰਗ ਆਯੋਜਿਤ
ਨਾਭਾ, 26 ਅਗਸਤ 2025 : ਹਲਕਾ ਪਟਿਆਲਾ ਦਿਹਾਤੀ ਦੇ ਬਲਾਕ ਆਲੌਵਾਲ (Block Alawwal) ਦੀ ਮਹੱਤਵਪੂਰਨ ਮੀਟਿੰਗ ਪਿੰਡ ਕਨਸੂਆ ਕਲਾਂ ਵਿਖੇ ਸਾਬਕਾ ਸਰਪੰਚ ਅਤੇ ਪ੍ਰਧਾਨ ਸਰਪੰਚ ਯੂਨੀਅਨ, ਉਪ-ਪ੍ਰਧਾਨ ਜਿ਼ਲ੍ਹਾ ਕਾਂਗਰਸ ਕਮੇਟੀ (District Congress Committee) ਪਟਿਆਲਾ ਰਘਵੀਰ ਸਿੰਘ ਰੋਡਾ ਦੇ ਗ੍ਰਹਿ ਵਿਖੇ ਆਯੋਜਿਤ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਯੂਥ ਕਾਂਗਰਸ ਪਟਿਆਲਾ ਦੇ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਨੇ ਕੀਤੀ।
ਮੀਟਿੰਗ ਵਿਚ ਲਿਆ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਭਾਗ
ਮੀਟਿੰਗ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਕਾਂਗਰਸੀ ਵਰਕਰਾਂ (Congress workers) ਅਤੇ ਆਗੂਆਂ ਨੇ ਭਾਗ ਲਿਆ ਅਤੇ ਆਪਣੇ-ਆਪਣੇ ਇਲਾਕਿਆਂ ਦੇ ਮੁੱਦੇ ਸਾਹਮਣੇ ਰੱਖੇ। ਕਿਸਾਨਾਂ, ਨੌਜਵਾਨਾਂ ਅਤੇ ਪਿੰਡ ਪੱਧਰ ਦੀਆਂ ਵਿਕਾਸ ਕਾਰਜਾਂ ਨਾਲ ਜੁੜੀਆਂ ਸਮੱਸਿਆਵਾਂ ਉੱਤੇ ਵਿਚਾਰ-ਵਟਾਂਟਦਰਾ ਕੀਤਾ ਗਿਆ। ਇਸ ਮੌਕੇ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਸੰਜੀਵ ਸ਼ਰਮਾ ਕਾਲੂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਹਮੇਸ਼ਾਂ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੀ ਅਵਾਜ਼ ਰਹੀ ਹੈ । ਪਾਰਟੀ ਦਾ ਹਰ ਵਰਕਰ ਜ਼ਮੀਨੀ ਪੱਧਰ ‘ਤੇ ਲੋਕਾਂ ਦੇ ਨਾਲ ਖੜ੍ਹਾ ਹੈ ।
ਪਿੰਡ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਈ ਜਾਵੇਗੀ ਮੁਹਿੰਮ
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਿੰਡ ਪੱਧਰ ‘ਤੇ ਸੰਗਠਨ (Organization at the village level) ਨੂੰ ਹੋਰ ਮਜ਼ਬੂਤ ਕਰਨ ਲਈ ਵਿਆਪਕ ਮੁਹਿੰਮ ਚਲਾਈ ਜਾਵੇਗੀ ਅਤੇ ਹਰ ਬਲਾਕ ਅਤੇ ਪਿੰਡ ਵਿੱਚ ਨੌਜਵਾਨਾਂ ਨੂੰ ਜੁੜਨ ਲਈ ਪ੍ਰੇਰਿਤ ਕੀਤਾ ਜਾਵੇਗਾ । ਮੀਟਿੰਗ ਦੌਰਾਨ ਰਘਵੀਰ ਸਿੰਘ ਰੋਡਾ ਨੇ ਵਰਕਰਾਂ ਨੂੰ ਇਕੱਠੇ ਹੋ ਕੇ ਲੋਕਾਂ ਦੇ ਮੁੱਦਿਆਂ ਲਈ ਅਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਅਤੇ ਸੰਜੀਵ ਸ਼ਰਮਾ ਕਾਲੂ ਦੇ ਚੰਗੇ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਅਜਿਹੇ ਮਿਹਨਤੀ ਅਤੇ ਸਾਫ ਅਕਸ ਵਾਲੇ ਆਗੂ ਅੱਗੇ ਲੈ ਕੇ ਆਉਣੇ ਚਾਹੀਦੇ ਹਨ ਹੋਰ ਕਈ ਆਗੂਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਪਿੰਡ ਪੱਧਰ ਦੀਆਂ ਸਮੱਸਿਆਵਾਂ ਦਾ ਹੱਲ ਸਿਰਫ਼ ਕਾਂਗਰਸ ਹੀ ਕਰ ਸਕਦੀ ਹੈ ਕਿਉਂਕਿ ਇਹ ਲੋਕਾਂ ਦੇ ਭਰੋਸੇ ਅਤੇ ਸੱਚੀ ਸੇਵਾ ‘ਤੇ ਆਧਾਰਿਤ ਪਾਰਟੀ ਹੈ ਪਰ ਕਾਂਗਰਸ ਪਾਰਟੀ ਨੂੰ ਭਵਿੱਖ ਵਿੱਚ ਚੰਗੇ ਚਿਹਰੇ ਅੱਗੇ ਲਿਆਉਣ ਦੀ ਲੋੜ ਹੈ ।
ਕਾਂਗਰਸ ਪਾਰਟੀ ਦੇ ਕਿਸ ਕਿਸ ਨੇਤਾ ਨੇ ਭਰੀ ਮੀਟਿੰਗ ਵਿਚ ਹਾਜ਼ਰੀ
ਇਸ ਮੌਕੇ ਰਘਵੀਰ ਸਿੰਘ ਰੋਡਾ, ਸੰਤ ਬੰਗਾ, ਹੁਸ਼ਿਆਰ ਸਿੰਘ ਕੇਦੂਪੁਰ, ਗੁਰਦੀਪ ਸਿੰਘ ਰੋਮੀ ਸਾਬਕਾ ਵਾਈਸ ਚੇਅਰਮੈਨ, ਰਾਮ ਆਲੌਵਾਲ, ਸੁਖਦੇਵ ਸਿੰਘ ਸੇਖੋਂ, ਹੈਪੀ ਸਰਪੰਚ ਕਨਸੁਆ ਕਲਾਂ, ਅਮਰੀਕ ਧਨੌਰਾ, ਯੁਵਰਾਜ ਸਰਪੰਚ, ਪ੍ਰਿਤਪਾਲ ਦੰਦਰਾਲਾ ਖਰੌੜ,ਸਾਬਕਾ ਸਰਪੰਚ, ਸੁਖਚੈਨ ਸਿੰਘ ਲੌਟ, ਮਨਜੀਤ ਲੌਟ, ਅਮਰੀਕ ਸਿੰਘ ਅਜਨੋਦਾ ਕਲਾਂਸੇਵਕ ਸਿੰਘ ਝਿੱਲ,ਕੁਲਵਿੰਦਰ ਸਿੰਘ ਕੈਦੁਪੂਰ,ਪੱਪੂ ਸਿੰਘ, ਸ਼ਮਸ਼ੇਰ ਖੁਰਦ, ਰੁੱਬੀ ਪੇਧਨੀ, ਬਿੰਦੇਰ ਢੰਗੇਰਾ, ਮਲਕੀਤ ਪੇਧਨ, ਸ਼ਮਸ਼ੇਰ ਹਿਰਦਾਪੁਰ, ਲੱਕੀ ਸਿੰਬੜੋ, ਗੌਰਵ ਸ਼ਰਮਾ, ਦੰਦਰਾਲਾ ਖਰੌੜ, ਸੁਪਿੰਦਰ ਇੱਛੇਵਾਲ, ਕੇਸਰ ਸਿੰਘ ਧਨੌਰੀ ਕਿਸਾਨ ਯੂਨੀਅਨ, ਅਵਤਾਰ ਲੁਬਾਣਾ ਟੇਕੂ, ਬੂਟਾ ਫੌਜੀ ਲੁਬਾਣਾ ਟੇਕੂ, ਗੁਰਮੀਤ ਪੰਚ ਰਣਜੀਤ ਨਗਰ, ਪਰਵੀਨ ਪੰਚ ਰਣਜੀਤ ਨਗਰ, ਬੂਟਾ ਫੌਜੀ ਵਿਕਾਸ ਨਗਰ, ਗੁਰਪ੍ਰੀਤ ਪੰਚ ਵਿਕਾਸ ਨਗਰ, ਗਗਨਦੀਪ ਕਨਸੁਆ, ਜਗਤਾਰ ਕਨਸੁਆ, ਗੁਰਦੇਵ ਕਨਸੁਆ, ਮਾਧਵ ਸਿੰਗਲਾ (ਯੂਥ ਕਾਂਗਰਸ ਪਟਿਆਲਾ ਰੂਰਲ ਪ੍ਰਧਾਨ), ਹਰਦੀਪ ਸਿੰਘ ਖੈਰਾ, ਅਮਰਪ੍ਰੀਤ ਸਿੰਘ ਬੌਬੀ, ਲੁਗੇਸ਼ ਬੰਸਲ, ਹੇਮੰਤ ਪਾਠਕ, ਰਣਧੀਰ, ਅਰਜੁਨ, ਸਾਹਿਲ, ਰਵੀ ਅਤੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸੰਗਠਨ ਨਾਲ ਆਪਣੀ ਵਫ਼ਾਦਾਰੀ ਦਾ ਭਰੋਸਾ ਦਿਵਾਇਆ ।
Read More : ‘ਆਪ’ ਤੇ ਕਾਂਗਰਸੀ ਵਰਕਰਾਂ ਵਿਚਕਾਰ ਹੋਈ ਝੜਪ ਦੌਰਾਨ 1 ਵਿਅਕਤੀ ਹੋਇਆ ਜਖ਼ਮੀ
ਡਿਪਟੀ ਕਮਿਸ਼ਨਰ ਵੱਲੋਂ ਨਹਿਰੀ ਪਾਣੀ ਪਾਇਪਲਾਈਨ ਪਾਉਣ ਦੇ ਕੰਮ ਦਾ ਜਾਇਜ਼ਾ
ਪਟਿਆਲਾ, 26 ਅਗਸਤ 2025 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਪਟਿਆਲਾ ਸ਼ਹਿਰ ‘ਚ 24X7 ਨਹਿਰੀ ਪਾਣੀ ਦੀ ਸਪਲਾਈ ਲਈ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇੜੇ ਖੰਡਾ ਚੌਂਕ ਵਿਖੇ ਪਾਇਪਲਾਈਨ ਪਾਉਣ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਿਨ-ਰਾਤ ਕਰਕੇ ਇਹ ਕੰਮ ਛੇਤੀ ਮੁਕੰਮਲ ਕੀਤਾ ਜਾਵੇ ।
ਅਗਲੇ ਚਾਰ ਦਿਨਾਂ ‘ਚ ਪਾਈਪ ਲਾਈਨ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਲ ਐਂਡ ਟੀ ਕੰਪਨੀ (L&T Company) ਵੱਲੋਂ ਖੰਡਾ ਚੌਂਕ ਵਿਖੇ ਕਰੀਬ 300 ਮੀਟਰ ਪਾਈਪਲਾਈਨ ਪਾਉਣ ਦੇ ਕੰਮ ਵਿੱਚੋਂ 200 ਮੀਟਰ ਪਾਈਪਾਈਨ ਪਾ ਦਿੱਤੀ ਗਈ ਹੈ ਅਤੇ ਬਾਕੀ ਦੇ 100 ਮੀਟਰ ਕੰਮ ਨੂੰ ਆਉਂਦੇ ਚਾਰ ਦਿਨਾਂ ‘ਚ ਮੁਕੰਮਲ ਕਰ ਦਿੱਤਾ ਜਾਵੇਗਾ ।
ਰਾਹਗੀਰਾਂ ਲਈ ਬਦਲਵੇਂ ਪ੍ਰਬੰਧ ਕੀਤੇ -ਡਾ. ਪ੍ਰੀਤੀ ਯਾਦਵ
ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (Public Works Department) ਵੱਲੋਂ ਸੜਕਾਂ ਦੀ ਮੁਰੰਮਤ ਲਈ ਟੈਂਡਰ ਲਗਾ ਦਿੱਤਾ ਗਿਆ ਹੈ ਅਤੇ ਮੌਸਮ ਠੀਕ ਹੋਣ ਦੇ ਨਾਲ ਹੀ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਪਰੰਤੂ ਉਸ ਸਮੇਂ ਤੱਕ ਸੜਕਾਂ ਨੂੰ ਚਲਣਯੋਗ ਬਣਾਉਣ ਲਈ ਹਦਾਇਤ ਕੀਤੀ ਗਈ ਹੈ ਤਾਂ ਕਿ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।
ਪ੍ਰਸ਼ਾਸਨ ਲੋਕਾਂ ਦੀ ਪ੍ਰੇਸ਼ਾਨੀ ਨੂੰ ਸਮਝ ਰਿਹਾ ਹੈ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਲੋਕਾਂ ਦੀ ਪ੍ਰੇਸ਼ਾਨੀ ਨੂੰ ਸਮਝ ਰਿਹਾ ਹੈ ਪਰੰਤੂ ਪਾਣੀ ਦੀ ਪਾਈਪਲਾਈਨ (Water pipeline) ਪਾਉਣ ਲਈ ਪੁੱਟੀਆਂ ਸੜਕਾਂ ਨੂੰ ਨਾਲੋ-ਨਾਲ ਠੀਕ ਵੀ ਕੀਤਾ ਜਾ ਰਿਹਾ ਹੈ ਅਤੇ ਖੰਡਾ ਚੌਂਕ ਨੇੜੇ ਆਵਾਜਾਈ ਦੇ ਬਦਲਵੇਂ ਰੂਟ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ ਰਿਚਾ ਗੋਇਲ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ ਵੀ ਮੌਜੂਦ ਸਨ ।
Read More : ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਅਗੇਤੀ ਬੈਠਕ
ਪਟਿਆਲਾ ਜ਼ਿਲ੍ਹੇ ਨੂੰ ਸੜਕ ਸੁਰੱਖਿਆ ਮਿੱਤਰਾ ਸਕੀਮ ਲਈ ਚੁਣਿਆ-ਡਾ. ਪ੍ਰੀਤੀ ਯਾਦਵ
ਪਟਿਆਲਾ, 26 ਅਗਸਤ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਨੂੰ ਸੜਕ ਸੁਰੱਖਿਆ ਮਿੱਤਰਾ ਸਕੀਮ (Road Safety Mitra Scheme) ਲਈ ਚੁਣਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਰਾਜ ਦੇ ਜ਼ਿਲ੍ਹਿਆਂ ਦੀ ਚੋਣ ਹੋਈ, ਇਨ੍ਹਾਂ ਵਿੱਚੋਂ ਇੱਕ ਜ਼ਿਲ੍ਹਾ ਪਟਿਆਲਾ ਵੀ ਹੈ, ਇਸ ਤਹਿਤ ਜ਼ਿਲ੍ਹੇ ‘ਚ ਵਲੰਟੀਅਰਾਂ ਦੀ ਚੋਣ ਕਰਕੇ ਸੜਕ ਸੁਰੱਖਿਆ ਲਈ ਵੱਖ-ਵੱਖ ਉਪਾਓ ਕੀਤੇ ਜਾਣਗੇ । ਡਿਪਟੀ ਕਮਿਸ਼ਨਰ ਅੱਜ ਇੱਥੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਜਿਸ ਸੜਕ ‘ਤੇ ਨਾਜਾਇਜ਼ ਕਬਜ਼ਿਆਂ ਕਰਕੇ ਹੋਏ ਹਾਦਸੇ, ਸਬੰਧਤ ਅਧਿਕਾਰੀਆਂ ਵਿਰੁੱਧ ਵੀ ਹੋਵੇਗੀ ਕਾਰਵਾਈ : ਡਿਪਟੀ ਕਮਿਸ਼ਨਰ
ਇਸ ਮੌਕੇ ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਨਗਰ ਨਿਗਮ ਸਮੇਤ ਲੋਕ ਨਿਰਮਾਣ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੜਕਾਂ ਨੂੰ ਆਵਾਜਾਈ ਲਈ ਸੁਰੱਖਿਅਤ ਬਣਾਉਣ ਲਈ ਹੋਰ ਸੰਵੇਦਨਸ਼ੀਲ ਹੋਣ ਦੀਆਂ ਹਦਾਇਤਾਂ ਜਾਰੀ ਕੀਤੀਆਂ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਭਾਗ ਦੀ ਕਿਸੇ ਸੜਕ ਉਤੇ ਨਾਜਾਇਜ਼ ਕਬਜ਼ਿਆਂ ਕਰਕੇ ਵਾਪਰੇ ਹਾਦਸੇ ‘ਚ ਕਿਸੇ ਦੀ ਜਾਨ ਜਾਂਦੀ ਹੈ ਤਾਂ ਉਸ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰੀ ਹੋਣਗੇ । ਉਨ੍ਹਾਂ ਨੇ ਸਮੂਹ ਐਸ. ਡੀ. ਐਮਜ. ਨੂੰ ਵੀ ਹਦਾਇਤ ਕੀਤੀ ਕਿ ਸੇਫ਼ ਸਕੂਲ ਵਾਹਨ ਨੀਤੀ ਨੂੰ ਸਖਤੀ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ । ਇਸ ਤੋਂ ਬਿਨ੍ਹਾਂ ਆਪਣੀਆਂ ਸਬ ਡਵੀਜਨਾਂ ‘ਚ ਸੁਚਾਰੂ ਆਵਾਜਾਈ ਲਈ ਬਰਸਾਤਾਂ ਕਰਕੇ ਖਰਾਬ ਹੋਣ ਵਾਲੀਆਂ ਸੜਕਾਂ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ ।
ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ‘ਚ ਜ਼ਿਲ੍ਹੇ ਦੀਆਂ ਸੜਕਾਂ ਆਵਾਜਾਈ ਲਈ ਸੁਰੱਖਿਅਤ ਬਣਾਉਣ ਲਈ ਨਿਰਦੇਸ਼
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸੜਕਾਂ ‘ਤੇ ਪਛਾਣੇ ਗਏ ‘ਬਲੈਕ ਸਪੌਟਸ’ (‘Black Spots’) ਦੀ ਰੋਡ ਸੇਫ਼ਟੀ ਸਲਾਹਕਾਰ ਦਫ਼ਤਰ ਵੱਲੋਂ ਪ੍ਰਾਪਤ ਰਿਪੋਰਟ ਦਾ ਜ਼ਿਲ੍ਹੇ ਦੀ ਰਿਪੋਰਟ ਨਾਲ ਮਿਲਾਣ ਕਰਕੇ ਬਲੈਕ ਸਪੌਟਸ ਨੂੰ ਖਤਮ ਕਰਕੇ ਸੜਕਾਂ ਸੁਰੱਖਿਅਤ ਬਣਾਈਆਂ ਜਾਣਗੀਆਂ । ਉਨ੍ਹਾਂ ਟ੍ਰੈਫਿਕ ਪੁਲਸ ਤੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਟਿਆਲਾ ਸ਼ਹਿਰ ‘ਚ ਜਿੱਥੇ ਜਾਮ ਲੱਗਦੇ ਹਨ, ਉਨ੍ਹਾਂ ਥਾਵਾਂ ‘ਤੇ ਸਾਰੀਆਂ ਰੁਕਾਵਟਾਂ ਤੁਰੰਤ ਦੂਰ ਕੀਤੀਆਂ ਜਾਣ ਤਾਂ ਕਿ ਲੋਕ ਅਜਿਹੇ ਜਾਮ ਕਰਕੇ ਪ੍ਰੇਸ਼ਾਨ ਨਾ ਹੋਣ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਹਸਪਤਾਲਾਂ ਤੇ ਸਕੂਲਾਂ ਦੇ ਬਾਹਰ ਕੋਈ ਜਾਮ ਨਾ ਲੱਗੇ ਅਤੇ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੀ ਮਦਦ ਨਾਲ ਆਵਾਜ ਪ੍ਰਦੂਸ਼ਣ ਨੂੰ ਘੱਟ ਕਰਨਾ ਵੀ ਯਕੀਨੀ ਬਣਾਇਆ ਜਾਵੇ ।
ਕਿਹਾ, ਜ਼ਿਲ੍ਹੇ ਅੰਦਰ ਸੇਫ਼ ਸਕੂਲ ਵਾਹਨ ਨੀਤੀ ਵੀ ਸਖ਼ਤੀ ਨਾਲ ਲਾਗੂ ਕੀਤੀ ਜਾਵੇ
ਡਿਪਟੀ ਕਮਿਸ਼ਨਰ ਨੇ ਟਰਾਂਸਪੋਰਟ ਵਿਭਾਗ ਸਮੇਤ ਜ਼ਿਲ੍ਹੇ ਦੀਆਂ ਸੜਕਾਂ ਦਾ ਰੱਖ-ਰਖਾਓ ਕਰਦੇ ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਜੰਗਲਾਤ, ਨਗਰ ਨਿਗਮ, ਨਗਰ ਕੌਂਸਲਾਂ ਤੇ ਪੰਚਾਇਤਾਂ ਆਦਿ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ‘ਤੇ ਰੁਕਾਵਟਾਂ, ਦਰਖਤਾਂ ਦੀਆਂ ਵਾਧੂ ਟਾਹਣੀਆਂ ਦੀ ਕਟਾਈ, ਨਾਜਾਇਜ਼ ਕਬਜੇ ਅਤੇ ਦੁਕਾਨਾਂ ਮੂਹਰੇ ਰੱਖੀਆਂ ਫਲੈਕਸਾਂ ਤੇ ਵਾਧੂ ਸਾਮਾਨ ਹਟਵਾਇਆ ਜਾਵੇ । ਉਨ੍ਹਾਂ ਨੇ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਵਾਹਨਾਂ ‘ਤੇ ਅਣ-ਅਧਿਕਾਰਤ ਫਲੈਸ਼ਰਜ, ਬਲੈਕ ਫਿਲਮਾਂ ਤੇ ਹੂਟਰ ਆਦਿ ਵਿਰੁੱਧ ਵੀ ਕਾਰਵਾਈ ਕੀਤੀ ਜਾਵੇ ।
ਉਨ੍ਹਾਂ ਨੇ ਆਈਰਾਡ (ਇੰਟੇਗ੍ਰੇਟਿਡ ਰੋਡ ਐਕਸੀਡੈਂਟ ਡਾਟਾਬੇਸ) ਦਾ ਜਾਇਜ਼ਾ ਲੈਂਦਿਆਂ ਪੁਲਿਸ, ਸਿਹਤ, ਲੋਕ ਨਿਰਮਾਣ ਤੇ ਮੰਡੀ ਬੋਰਡ ਤੇ ਐਨ. ਐਚ. ਏ. ਆਈ. ਨੂੰ ਸੜਕ ਹਾਦਸਿਆਂ ਦਾ ਪੂਰਾ ਵੇਰਵਾ ਦਾਖਲ ਕਰਨ ਦੀ ਵੀ ਹਦਾਇਤ ਕੀਤੀ । ਮੀਟਿੰਗ ‘ਚ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਪੀ. ਡੀ. ਏ. ਦੇ ਏ. ਸੀ. ਏ. ਜਸ਼ਨਪ੍ਰੀਤ ਕੌਰ ਗਿੱਲ, ਖੇਤਰੀ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ, ਸਮੂਹ ਐਸ.ਡੀ.ਐਮਜ਼ (ਆਨਲਾਈਨ), ਐਸ. ਪੀ ਟ੍ਰੈਫਿਕ ਅੱਛਰੂ ਰਾਮ ਸ਼ਰਮਾ ਸਮੇਤ ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇ, ਪੰਜਾਬ ਮੰਡੀ ਬੋਰਡ, ਨਗਰ ਨਿਗਮ ਤੇ ਪੀ. ਡੀ. ਏ, ਜੰਗਲਾਤ, ਸਿੱਖਿਆ ਆਦਿ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।
Read More : ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲਦਾਰ ਦਫ਼ਤਰ ਪਟਿਆਲਾ ਦਾ ਨਿਰੀਖਣ
27 ਤੋਂ 30 ਅਗਸਤ ਤੱਕ ਸਕੂਲ ਬੰਦ ਰੱਖਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ
ਚੰਡੀਗੜ੍ਹ, 26 ਅਗਸਤ 2025 : ਪੰਜਾਬ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ (Heavy rain) ਅਤੇ ਹੜ੍ਹਾਂ ਦੇ ਵਧ ਰਹੇ ਖ਼ਤਰੇ ਨੂੰ ਦੇਖਦਿਆਂ ਰਾਜ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਐਤਵਾਰ ਤੱਕ ਛੁੱਟੀ ਰਹੇਗੀ । ਦੱਸਣਯੋਗ ਹੈ ਕਿ 27 ਤੋਂ 30 ਅਗਸਤ ਤੱਕ ।
ਆਖਰ ਕਿਊਂ ਕੀਤਾ ਗਿਆ ਹੈ ਇਹ ਫ਼ੈਸਲਾ
ਮੁੱਖ ਮੰਤਰੀ ਮਾਨ (Chief Minister Hon.) ਵਲੋਂ ਉਕਤ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ, ਕਿਉਂਕਿ ਕਈ ਜ਼ਿਲ੍ਹਿਆਂ ਵਿੱਚ ਪਾਣੀ ਭਰਨ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸਰਕਾਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਮੌਸਮ ਵਿਭਾਗ ਦੀਆਂ ਹਦਾਇਤਾਂ ਦਾ ਪੂਰਾ ਪਾਲਣ ਕਰਨ ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਕਰਕੇ ਲਿਖਿਆ ਹੈ ਕਿ ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ (Government and private schools) 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ ।
Read More : ਮੁੱਖ ਮੰਤਰੀ ਮਾਨ ਨੇ ਜਨਤਾ ਦੇ ਨਾਮ ਕੀਤ ਇਕ ਖੁੱਲ੍ਹਾ ਪੱਤਰ ਜਾਰੀ
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼
ਚੰਡੀਗੜ੍ਹ/ਅੰਮ੍ਰਿਤਸਰ, 26 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਮੁਲਜ਼ਮ ਨੂੰ ਪੰਜ ਅਤਿ-ਆਧੁਨਿਕ 9 ਐਮ. ਐਮ. ਗਲੌਕ ਪਿਸਤੌਲਾਂ ਅਤੇ ਚਾਰ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ ।
5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਮਿਤ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ, ਛੇਹਰਟਾ ਦਾ ਰਹਿਣ ਵਾਲਾ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦਾ ਸੀ ।
ਜਾਂਚ ਅਨੁਸਾਰ ਪਾਕਿਸਤਾਨ ਅਧਾਰਤ ਤਸਕਰ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਭੇਜ ਰਹੇ ਸਨ ਹਥਿਆਰਾਂ ਦੀਆਂ ਖੇਪਾਂ : ਡੀ. ਜੀ. ਪੀ. ਗੌਰਵ ਯਾਦਵ
ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗਿੰਨੀ ਜ਼ਰੀਏ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਹਥਿਆਰਾਂ ਦੀਆਂ ਖੇਪਾਂ ਭੇਜਦੇ ਸਨ ।
ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ : ਸੀ. ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਡੀ. ਜੀ. ਪੀ. ਨੇ ਕਿਹਾ ਕਿ ਇਸ ਗ੍ਰਿਫ਼ਤਾਰੀ ਅਤੇ ਬਰਾਮਦਗੀ ਨੇ ਹਥਿਆਰਾਂ ਦੀ ਤਸਕਰੀ ਦੇ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ ਅਤੇ ਖੇਤਰ ਵਿੱਚ ਇੱਕ ਵੱਡੇ ਅਪਰਾਧ ਨੂੰ ਟਾਲਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।
ਪੁਲਿਸ ਕਮਿਸ਼ਨਰ (Police Commissioner) (ਸੀ. ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏ. ਡੀ. ਸੀ. ਪੀ.-2 ਹਰਪਾਲ ਸਿੰਘ ਅਤੇ ਏ. ਸੀ. ਪੀ. ਪੱਛਮੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਥਾਣਾ ਛੇਹਰਟਾ ਦੀ ਪੁਲਿਸ ਟੀਮ ਨੇ ਖੁਫੀਆ ਕਾਰਵਾਈ ਕਰਦਿਆਂ ਸ਼ੱਕੀ ਅਮਿਤ ਸਿੰਘ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਕਿਸੇ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ ।
ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਆਪਣੇ ਸੰਚਾਲਕਾਂ ਦੁਆਰਾ ਦੱਸੇ ਟਿਕਾਣਿਆਂ ਤੋਂ ਡਰੋਨ ਰਾਹੀਂ ਸੁੱਟੀਆਂ ਹਥਿਆਰਾਂ ਦੀਆਂ ਖੇਪਾਂ ਹਾਸਲ ਕਰਦੇ ਸਨ
ਸੀ. ਪੀ. ਨੇ ਅੱਗੇ ਕਿਹਾ ਕਿ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਆਪਣੇ ਸੰਚਾਲਕਾਂ ਦੁਆਰਾ ਦੱਸੇ ਟਿਕਾਣਿਆਂ ਤੋਂ ਡਰੋਨ ਰਾਹੀਂ ਸੁੱਟੀਆਂ ਹਥਿਆਰਾਂ ਦੀਆਂ ਖੇਪਾਂ ਹਾਸਲ ਕਰਦੇ ਸਨ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਇਸਦੇ ਨਾਲ ਹੀ ਉਕਤ ਮੁਲਜ਼ਮ ਜਿਸਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ, ਉਸ ਵਿਅਕਤੀ ਦੀ ਪਛਾਣ ਦੀ ਕੋਸ਼ਿਸ਼ ਵੀ ਜਾਰੀ ਹੈ । ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ. ਆਈ. ਆਰ. ਨੰਬਰ 165 ਮਿਤੀ 24.08.2025 ਦਰਜ ਕੀਤੀ ਗਈ ਹੈ ।
Read More : ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ : ਡੀ. ਜੀ. ਪੀ. ਪੰਜਾਬ
ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਯੋਗਾ ਵਿੱਚ ਹਾਸਲ ਕੀਤਾ ਤੀਜਾ ਸਥਾਨ
ਪਟਿਆਲਾ , 26 ਅਗਸਤ 2025 : ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (Government Middle School Kheri Gujran) (ਪਟਿਆਲਾ) ਦੀ ਅੰਡਰ-14 ਲੜਕਿਆ ਦੀ ਯੋਗਾ ਟੀਮ ਨੇ ਸ੍ਰੀਮਤੀ ਮਮਤਾ ਰਾਣੀ (ਪੀ. ਟੀ. ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ) ਦੀ ਅਗਵਾਈ ਵਿੱਚ ਜ਼ੋਨ ਪਟਿਆਲਾ-2 ਦੇ ਜ਼ੋਨਲ ਟੂਰਨਾਮੈਂਟ ਵਿੱਚ ਭਾਗ ਲਿਆ ।
ਸਕੂਲ ਦੀ ਅੰਡਰ-14 ਲੜਕਿਆ ਦੀ ਯੋਗਾ ਟੀਮ (Yoga Team) ਵਿੱਚ ਅਮਰਿੰਦਰ ਪੱਤਰ ਵਿਜੇ ਨਰਾਇਣ, ਅਨਮੋਲ ਕੁਮਾਰ ਪੱਤਰ ਸਤੀਸ਼ ਕੁਮਾਰ, ਅਯਾਨ ਅਲੀ ਪੱਤਰ ਅਨਵਰ ਅਲੀ, ਦਵਿੰਦਰ ਸਿੰਘ ਪੱਤਰ ਗੁਰਦੀਪ ਸਿੰਘ ਅਤੇ ਰਾਜਵੀਰ ਪੱਤਰ ਬਾਬੂ ਰਾਮ ਸ਼ਾਮਲ ਸਨ । ਸਕੂਲ ਦੀ ਅੰਡਰ-14 ਲੜਕਿਆ ਦੀ ਯੋਗਾ ਟੀਮ ਨੇ ਜ਼ੋਨਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ ।
ਸਕੂਲ ਦੀ ਯੋਗਾ ਟੀਮ ਨੇ ਜ਼ੋਨਲ ਟੂਰਨਾਮੈਂਟ ਲਈ ਬਹੁਤ ਮਿਹਨਤ ਕੀਤੀ ਸੀ
ਮਮਤਾ ਰਾਣੀ ਨੇ ਕਿਹਾ ਕਿ ਸਕੂਲ ਦੀ ਯੋਗਾ ਟੀਮ ਨੇ ਜ਼ੋਨਲ ਟੂਰਨਾਮੈਂਟ (Zonal Tournament) ਲਈ ਬਹੁਤ ਮਿਹਨਤ ਕੀਤੀ ਸੀ ਅਤੇ ਇਸ ਦੇ ਫਲਸਰੂਪ ਹੀ ਉਹਨਾਂ ਨੂੰ ਇਹ ਕਾਮਯਾਬੀ ਮਿਲੀ ਹੈ । ਸ੍ਰੀਮਤੀ ਰਵਿੰਦਰਪਾਲ ਕੌਰ (ਸਕੂਲ ਇੰਚਾਰਜ) ਨੇ ਮਮਤਾ ਰਾਣੀ ਅਤੇ ਯੋਗਾ ਟੀਮ ਦੇ ਸਮੂਹ ਖਿਡਾਰੀਆਂ ਨੂੰ ਇਸ ਸਫਲਤਾ ਲਈ ਵਧਾਈ ਦਿਤੀ । ਇਸ ਮੌਕੇ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ), ਅਨੀਤਾ ਸ਼ਰਮਾ (ਹਿੰਦੀ ਮਿਸਟ੍ਰੈਸ), ਲੀਨਾ (ਸ. ਸ. ਮਿਸਟ੍ਰੈਸ) ਅਤੇ ਮੀਨੂੰ ਯਾਦਵ (ਸਾਇੰਸ ਮਿਸਟ੍ਰੈਸ) ਮੋਜੂਦ ਸਨ ।
Read More : ਨੀਵ ਪੀ. ਐਲ. ਡਬਲਿਊ. ਪਬਲਿਕ ਸਕੂਲ ਪਟਿਆਲਾ ਵਿੱਚ ਹਰੀਤ ਪਹਲ
69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਹੋਇਆ ਆਗਾਜ਼
ਪਟਿਆਲਾ, 26 ਅਗਸਤ 2025 : ਪਟਿਆਲਾ ਵਿਖੇ ਅੱਜ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ (69th District School Games begin) ਦਾ ਆਗਾਜ਼ ਹੋ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੱਸਿਆ ਕਿ ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ -ਕਮ- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਹਰਮਨਦੀਪ ਕੌਰ ਦੀ ਯੋਗ ਅਗਵਾਈ ਹੇਠ 26 ਅਗਸਤ ਤੋਂ 10 ਸਤੰਬਰ ਤੱਕ ਚੱਲਣ ਵਾਲੀਆਂ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਆਗਾਜ਼ ਅੱਜ ਪੋਲੋ ਗਰਾਊਂਡ ਤੇ ਪੀ. ਐਮ. ਸ਼੍ਰੀ ਸਰਕਾਰੀ ਕੋ ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਹੋਇਆ ।
ਬਾਸਕਟਬਾਲ ਮੁਕਾਬਲਾ ਰਾਜਪੁਰਾ ਤੇ ਸਮਾਣਾ ਵਿਚਕਾਰ ਗਿਆ ਖੇਡਿਆ
ਉਨ੍ਹਾਂ ਦੱਸਿਆ ਕਿ ਅੱਜ ਦੇ ਬਾਸਕਟ ਬਾਲ ਮੁਕਾਬਲਿਆਂ (Basketball competitions) ਵਿੱਚ ਅੰਡਰ 14 ਲੜਕੀਆਂ ਰਾਜਪੁਰਾ ਤੇ ਸਮਾਣਾ ਅਤੇ ਅੰਡਰ 17 ਨਾਭਾ ਤੇ ਭਾਦਸੋਂ ਵਿਚਕਾਰ ਖੇਡਿਆ ਗਿਆ । ਵੂਸ਼ੋ ਅਤੇ ਬਾਕਸਿੰਗ ਦੇ ਵੀ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ । ਇਸ ਮੌਕੇ ਤੇ ਕੋਚ ਅਮਰਜੋਤ ਸਿੰਘ, ਅਮਰਿੰਦਰ ਸਿੰਘ ਬਾਬਾ, ਸ਼ਸ਼ੀ ਮਾਨ, ਦਵਿੰਦਰ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਬਲਵਿੰਦਰ ਸਿੰਘ ਜੱਸਲ, ਰਾਜਿੰਦਰ ਸੈਣੀ, ਬਲਜੀਤ ਸਿੰਘ ਧਾਰੋਂਕੀ, ਜਸਵਿੰਦਰ ਸਿੰਘ ਚੱਪੜ, ਭਰਪੂਰ ਸਿੰਘ, ਅਮਨਦੀਪ ਕੌਰ, ਇੰਦੂ ਬਾਲਾ, ਪਰਮਜੀਤ ਕੋਰ, ਹਰਵੀਰ ਕੌਰ, ਤੇਜਿੰਦਰ ਕੌਰ, ਐਸਪੀ ਸਿੰਘ, ਰਾਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ ਡਾਟਾ, ਜਸਵਿੰਦਰ ਸਿੰਘ ਹਾਜ਼ਰ ਸਨ ।
Read More : ਜੋਨ ਪਟਿਆਲਾ-1 ਦੀਆਂ ਖੇਡਾਂ ਦਾ ਆਗਾਜ਼













