Home Blog Page 43

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਚਲਾਈ ਸਕਾਲਰਸਿ਼ਪ ਮੁਹਿੰਮ ਸ਼ਲਾਘਾਯੋਗ

0
Scholarship

ਚੰਡੀਗੜ੍ਹ, 15 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਚਲਾਈ ਸਕਾਲਰਸਿ਼ਪ ਮੁਹਿੰਮ (Scholarship Campaign) ਦੇ ਸ਼ਲਾਘਾਯੋਗ ਨਤੀਜੇ ਆ ਰਹੇ ਹਨ ।

ਰੰਗਲਾ ਪੰਜਾਬ ਮਿਸ਼ਨ ਤਹਿਤ ਕਿੰਨੇ ਵਿਦਿਆਰਥੀਆਂ ਲਈ ਕੀਤੀ ਗਈ ਸਕਾਲਰਸਿ਼ਪ ਜਾਰੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 2.7 ਲੱਖ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 271 ਕਰੋੜ ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਜਾਰੀ ਕਰਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਸਰਕਾਰ (Punjab Government) ਸਿੱਖਿਆ ਨੂੰ ਸਮਾਜਿਕ ਤਬਦੀਲੀ ਦਾ ਸਭ ਤੋਂ ਵੱਡਾ ਸਾਧਨ ਮੰਨਦੀ ਹੈ । ਇਸ ਰਕਮ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਅਤੇ ਕਈ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਵਿਚ ਮਦਦ ਮਿਲੇਗੀ ।

ਸਕਾਲਰਸਿ਼ਪ ਵਰਗੀਆਂ ਯੋਜਨਾਵਾਂ ਦਿੰਦਿੀਆਂ ਸੁਪਨਿਆਂ ਨੂੰ ਨਵੀਂ ਉਡਾਣ

ਇਹ ਸਕੀਮ ਸਿਰਫ਼ ਇੱਕ ਵਿੱਤੀ ਸਹਾਇਤਾ ਯੋਜਨਾ ਨਹੀਂ, ਸਗੋਂ ਸਮਾਜਿਕ ਨਿਆਂ ਅਤੇ ਬਰਾਬਰੀ ਵੱਲ ਇੱਕ ਮਜ਼ਬੂਤ ਕਦਮ ਹੈ. ਅਕਸਰ ਆਰਥਿਕ ਤੰਗੀ ਕਾਰਨ ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਵਿਚਕਾਰ ਛੱਡਣੀ ਪੈਂਦੀ ਹੈ ਪਰ ਇਸ ਤਰ੍ਹਾਂ ਦੀਆਂ ਸਕਾਲਰਸਿ਼ਪ ਯੋਜਨਾਵਾਂ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦਿੰਦੀਆਂ ਹਨ । ਸਰਕਾਰ ਵੱਲੋਂ ਸਿੱਖਿਆ ਲਈ ਦਿੱਤਾ ਗਿਆ ਇਹ ਸਹਿਯੋਗ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ‘ਚ ਅਹਿਮ ਭੂਮਿਕਾ ਨਿਭਾਏਗਾ ।

ਵੱਖ-ਵੱਖ ਪ੍ਰੀਖਿਆਵਾਂ ਲਈ ਕੋਚਿੰਗ ਦੀ ਸਹੂਲਤ ਦੂਰਅੰਦੇਸੀ ਫ਼ੈਸਲਾ

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਪ੍ਰੀਖਿਆਵਾਂ ਅਤੇ ਨੀਟ, ਜੇ. ਈ. ਈ., ਕਾਮਨ ਲਾਅ ਐਡਮਿਸ਼ਨ ਟੈਸਟ (ਸੀ. ਐੱਲ. ਏ. ਟੀ.) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨ. ਆਈ. ਐਫ. ਟੀ.) ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੀ ਸਹੂਲਤ ਮੁਹੱਈਆ ਕਰਵਾਉਣਾ ਵੀ ਇੱਕ ਦੂਰਅੰਦੇਸ਼ੀ ਫੈਸਲਾ ਹੈ, ਇਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਵੀ ਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਅਤੇ ਕਰੀਅਰ ਖੇਤਰਾਂ ਵਿਚ ਅੱਗੇ ਵਧਣ ਦਾ ਮੌਕਾ ਮਿਲੇਗਾ ।

ਸਕਾਲਰਸਿ਼ਪ ਦਾ ਲਾਭ ਦੇਣਾ ਸਰਕਾਰ ਦੇ ਵਾਅਦਿਆਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ

ਵਿੱਤੀ ਸਾਲ 2025-26 ਲਈ 196 ਕਰੋੜ ਦੀ ਰਕਮ ਜਾਰੀ ਕਰਕੇ 1.65 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਕਾਲਰਸਿ਼ਪ ਦਾ ਲਾਭ ਦੇਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਵਚਨਬੱਧ ਹੈ । ਇਹ ਸਹਾਇਤਾ ਹਜ਼ਾਰਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਦੇ ਰਹੀ ਹੈ ।

ਨੌਜ਼ਵਾਨਾਂ ਲਈ ਉਮੀਦ ਦੀ ਕਿਰਨ ਹੈ ਅਨੁਸੂਚਿਤ ਜਾਤੀ ਸਕਾਲਰਸਿ਼ਪ ਸਕੀਮ

ਅਨੁਸੂਚਿਤ ਜਾਤੀ ਸਕਾਲਰਸਿ਼ਪ ਸਕੀਮ ਪੰਜਾਬ ਦੇ ਨੌਜਵਾਨਾਂ ਲਈ ਉਮੀਦ ਦੀ ਕਿਰਨ ਹੈ। ਇਹ ਯੋਜਨਾ ਨਾ ਸਿਰਫ਼ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੀ ਹੈ, ਸਗੋਂ ਸਮਾਜ ਵਿਚ ਬਰਾਬਰੀ ਅਤੇ ਸਸ਼ਕਤੀਕਰਨ ਦੀ ਭਾਵਨਾ ਨੂੰ ਵੀ ਮਜ਼ਬੂਤ ਕਰ ਰਹੀ ਹੈ, ਜਦੋਂ ਹਰ ਵਰਗ ਦੇ ਬੱਚਿਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਮਿਲਣਗੇ ਤਾਂ ਹੀ ਇੱਕ ਮਜ਼ਬੂਤ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਸੰਭਵ ਹੋਵੇਗੀ । ਪੰਜਾਬ ਸਰਕਾਰ ਦੀ ਇਹ ਪਹਿਲ ਸ਼ਲਾਘਾਯੋਗ ਹੈ । ਸਿੱਖਿਆ ਦੇ ਖੇਤਰ ‘ਚ ਕੀਤੇ ਜਾ ਰਹੇ ਅਜਿਹੇ ਨਿਵੇਸ਼ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਬਣਾਉਣਗੇ ਅਤੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਹਕੀਕਤ ‘ਚ ਬਦਲਣ ਵਿੱਚ ਅਹਿਮ ਯੋਗਦਾਨ ਪਾਉਣਗੇ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਬਣ ਚੁੱਕੀ ਹੈ ਲੋਕ ਲਹਿਰ : ਡਾ. ਬਲਬੀਰ ਸਿੰਘ

0
Health Minister

ਚੰਡੀਗੜ੍ਹ, 15 ਜੁਲਾਈ 2026 : ਪੰਜਾਬ ਦੇੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ‘ਯੁੱਧ ਨਸਿ਼ਆਂ ਵਿਰੁੱਧ’ ਮੁਹਿੰਮ ਹੁਣ ਇਕ ਲੋਕ ਲਹਿਰ ਬਣ ਚੁੱਕੀ ਹੈ ।

ਮੁਹਿੰਮ ਤੋਂ ਸ਼ੁਰੂਆਤ ਤੋਂ ਹੁਣ ਤੱਕ ਕਿੰਨੇ ਨਸ਼ਾ ਤਸਕਰ ਕੀਤੇ ਗਏ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ 1 ਮਾਰਚ 2025 ਨੂੰ ‘ਯੁੱਧ ਨਸਿ਼ਆਂ ਵਿਰੁੱਧ’ (War on drugs) ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਐੱਨ. ਡੀ. ਪੀ. ਐੱਸ. ਐਕਟ ਤਹਿਤ 52,432 ਕੇਸ ਦਰਜ ਕਰ ਕੇ 73,300 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ’ਚ ਵੱਡੇ ਨਸ਼ਾ ਨੈੱਟਵਰਕ ਚਲਾਉਣ ਵਾਲੀਆਂ 621 ਵੱਡੀਆਂ ਮੱਛੀਆਂ ਵੀ ਸ਼ਾਮਲ ਹਨ । ਉਨ੍ਹਾਂ ਕਿਹਾ ਕਿ ‘ਸੇਫ ਪੰਜਾਬ ਹੈਲਪਲਾਈਨ’ ’ਤੇ ਪਿਛਲੇ 500 ਦਿਨਾਂ ਦੌਰਾਨ 46342 ਸੂਚਨਾਵਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦੇ ਆਧਾਰ ’ਤੇ 22960 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ।

ਕਿਹੜੀ ਸਰਕਾਰ ਦੇ ਰਾਜ ਵਿਚ ਕਿੰਨੀ ਹੈਰੋਇਨ ਕੀਤੀ ਗਈ ਬਰਾਮਦ

ਸਿਹਤ ਮੰਤਰੀ ਪੰਜਾਬ (Health Minister Punjab) ਨੇ ਕਿਹਾ ਕਿ ਅਕਾਲੀ ਸਰਕਾਰ ਦੇ 10 ਸਾਲਾਂ ਦੌਰਾਨ 2,817 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ, ਜਦਕਿ ਕਾਂਗਰਸ ਸਰਕਾਰ ਦੇ ਪੰਜ ਸਾਲਾਂ ਦੌਰਾਨ 2,412 ਕਿੱਲੋ ਹੈਰੋਇਨ ਜ਼ਬਤ ਕੀਤੀ ਗਈ । ਇਸ ਤਰ੍ਹਾਂ 15 ਸਾਲਾਂ ’ਚ ਕੁੱਲ 5,229 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ । ਜਦਕਿ ਆਪ ਸਰਕਾਰ ਨੇ ਸਿਰਫ਼ ਚਾਰ ਸਾਲਾਂ ’ਚ 6,608 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ । ਉਨ੍ਹਾਂ ਕਿਹਾ ਸਰਕਾਰ ਨੇ ਨਸ਼ਾ ਤਸਕਰਾਂ ਦੀ 847 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ ਤੇ ਨਸਿ਼ਆਂ ਦੇ ਕਾਰੋਬਾਰ ਤੋਂ ਕਮਾਈ ਗਈ ਰਕਮ ਨਾਲ ਬਣੀਆਂ ਗ਼ੈਰ-ਕਾਨੂੰਨੀ ਇਮਾਰਤਾਂ ਨੂੰ ਢਾਹਿਆ ਹੈ ।

ਕਿੰਨੇ ਮਰੀਜ਼ਾਂ ਨੂੰ ਕੀਤਾ ਗਿਆ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿਚ ਇਲਾਜ ਲਈ ਦਾਖਲ

ਉਨ੍ਹਾਂ ਕਿਹਾ ਸੂਬੇ ’ਚ 213 ਸਰਕਾਰੀ ਤੇ ਨਿੱਜੀ ਨਸ਼ਾ ਮੁਕਤੀ ਕੇਂਦਰ, 90 ਰੀਹੈਬਲੀਟੇਸ਼ਨ ਕੇਂਦਰ ਤੇ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ (ਓ. ਓ. ਏ. ਟੀ.) ਕਲੀਨਿਕ ਕਾਰਜਸ਼ੀਲ ਹਨ । ਉਨ੍ਹਾਂ ਦੱਸਿਆ ਕਿ ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ ਪ੍ਰੋਗਰਾਮ ਤਹਿਤ 10 ਲੱਖ ਤੋਂ ਵੱਧ ਲੋਕਾਂ ਦਾ ਰਜਿਸਟ੍ਰੇਸ਼ਨ ਕੀਤਾ ਗਿਆ ਹੈ । ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ 38,000 ਤੋਂ ਵੱਧ ਮਰੀਜ਼ਾਂ ਦਾ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਕੇ ਇਲਾਜ ਕੀਤਾ ਗਿਆ ਹੈ ।

ਕਿੰਨੇ ਲੋਕਾਂ ਨੂੰ ਕਾਰਵਾਈ ਦੀ ਥਾਂ ਦਿੱਤਾ ਗਿਆ ਇਲਾਜ ਦਾ ਮੌਕਾ

ਉਨ੍ਹਾਂ ਕਿਹਾ ਕਿ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 64-ਏ ਤਹਿਤ 10,917 ਲੋਕਾਂ ਨੂੰ ਕਾਨੂੰਨੀ ਕਾਰਵਾਈ ਤੋਂ ਛੋਟ ਦੇ ਕੇ ਉਨ੍ਹਾਂ ਨੂੰ ਸਜ਼ਾ ਦੀ ਬਜਾਏ ਇਲਾਜ ਦਾ ਮੌਕਾ ਦਿੱਤਾ ਹੈ, ਤਾਂ ਜੋ ਉਹ ਆਪਣੀ ਜਿ਼ੰਦਗੀ ਦੀ ਨਵੀਂ ਸ਼ੁਰੂਆਤ ਕਰ ਸਕਣ । ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨਸ਼ਾ ਮੁਕਤੀ ਕੇਂਦਰਾਂ ਦੀ ਸਮਰੱਥਾ 1,500 ਬੈੱਡ ਤੋਂ ਵਧਾ ਕੇ 5,000 ਬੈੱਡ ਕਰ ਦਿੱਤੀ ਹੈ ।

ਡਾ. ਬਲਬੀਰ ਸਿੰਘ ਨੇ ਕਿਹਾ 12,000 ਤੋਂ ਵੱਧ ਪਿੰਡ ਰੱਖਿਆ ਕਮੇਟੀਆਂ, ਜਿਨ੍ਹਾਂ ’ਚ 1.25 ਲੱਖ ਤੋਂ ਵੱਧ ਮੈਂਬਰ ਸ਼ਾਮਲ ਹਨ, ਜਾਗਰੂਕਤਾ ਮੁਹਿੰਮਾਂ ’ਚ ਸਰਗਰਮ ਭੂਮਿਕਾ ਨਿਭਾ ਰਹੀਆਂ ਹਨ ਅਤੇ ਨਸ਼ਾ ਤਸਕਰੀ ਦੀ ਜਾਣਕਾਰੀ ਦੇ ਕੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਮਦਦ ਕਰ ਰਹੀਆਂ ਹਨ ।

ਵਿੱਤ ਮੰਤਰੀ ਚੀਮਾ ਨੇ ਵੱਖ-ਵੱਖ ਮੁਲਾਜਮ ਯੂਨੀਅਨਾਂ ਨਾਲ ਕੀਤੀ ਮੀਟਿੰਗ

0
Meeting

ਚੰਡੀਗੜ੍ਹ 15 ਜੁਲਾਈ 2026 : ਵਿੱਤ ਮੰਤਰੀ ਪੰਜਾਬ (Finance Minister Punjab) ਤੇ ਮੁਲਾਜਮ ਮਸਲਿਆਂ ਦੇ ਹੱਲ ਲਈ ਬਣਾਈ ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ (Harpal Cheema) ਨੇ ਵੱਖ-ਵੱਖ ਮੁਲਾਜਮ ਯੂਨੀਅਨਾਂ ਨਾਲ ਮੀਟਿੰਗ ਕੀਤੀ ।

ਮੀਟਿੰਗ ਦਾ ਮੁੱਖ ਉਦੇਸ਼ ਮੁਲਾਜਮ ਮੰਗਾਂ ਦੀ ਸਮੀਖਿਆ ਕਰਨਾ ਹੈ : ਚੀਮਾ

ਵੱਖ-ਵੱਖ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ (Employee unions) ਨਾਲ ਮਹੱਤਵਪੂਰਨ ਮੀਟਿੰਗਾਂ ਕੀਤੀਆਂ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਸਿ਼ਕਾਇਤਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾ ਸਕੇ । ਭਗਵੰਤ ਮਾਨ (Bhagwant Mann) ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਵੱਖ-ਵੱਖ ਸੰਗਠਨਾਂ ਦੁਆਰਾ ਪੇਸ਼ ਕੀਤੀਆਂ ਮੰਗਾਂ ਦੀ ਸਮੀਖਿਆ ਕਰਨਾ ਅਤੇ ਸਿੱਖਿਆ, ਸਿਹਤ ਅਤੇ ਜੰਗਲਾਤ ਵਿਭਾਗਾਂ ਵਿੱਚ ਭਰਤੀ, ਤਰੱਕੀ, ਨਿਯਮਤੀਕਰਨ ਅਤੇ ਤਨਖਾਹ ਸਕੇਲਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣਾ ਹੈ ।

ਕੈਬਨਿਟ ਸਬ-ਕਮੇਟੀ ਕਰ ਰਹੀ ਹੈ ਸਮੁੱਚੀਆਂ ਮੰਗਾਂ ਤੇ ਗੰਭੀਰਤਾ ਨਾਲ ਵਿਚਾਰ

ਮੀਟਿੰਗ ਵਿੱਚ ਮੌਜੂਦ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ ਦਿਵਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਯੂਨੀਅਨਾਂ ਦੁਆਰਾ ਪੇਸ਼ ਕੀਤੀਆਂ ਗਈਆਂ ਸਾਰੀਆਂ ਮੰਗਾਂ ਅਤੇ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਤੁਰੰਤ, ਨਿਰਪੱਖ ਅਤੇ ਢੁਕਵੇਂ ਹੱਲ ਨੂੰ ਯਕੀਨੀ ਬਣਾਇਆ ਜਾ ਸਕੇ । ਮੀਟਿੰਗ ਦੌਰਾਨ ਸਿੱਖਿਆ ਖੇਤਰ ਨਾਲ ਸਬੰਧਤ ਮੁੱਦੇ ਪ੍ਰਮੁੱਖਤਾ ਨਾਲ ਉਠਾਏ ਗਏ ।

ਵੱਖ-ਵੱਖ ਯੂਨੀਅਨਾਂ ਨੇ ਰੱਖੀਆਂ ਵੱਖ-ਵੱਖ ਮੁਲਾਜਮ ਮੰਗਾਂ

ਬੇਰੁਜ਼ਗਾਰ ਸਪੈਸ਼ਲ ਐਜੂਕੇਟਰਜ਼ ਫਰੰਟ ਪੰਜਾਬ ਅਤੇ ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਦੇ ਚਾਰਟਰ ਪੇਸ਼ ਕੀਤੇ। ਬੇਰੁਜ਼ਗਾਰ ਸਪੈਸ਼ਲ ਐਜੂਕੇਟਰਜ਼ ਫਰੰਟ ਨੇ ਸਾਲ 2026 ਲਈ 1,200 ਸਪੈਸ਼ਲ ਐਜੂਕੇਟਰਜ਼ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮੰਗ ਕੀਤੀ । ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਨੇ ਸੁਪਰਡੈਂਟ ਦੇ ਅਹੁਦੇ ‘ਤੇ ਤਰੱਕੀ ਲਈ ਤਜਰਬੇ ਦੀਆਂ ਜ਼ਰੂਰਤਾਂ ਵਿੱਚ ਇੱਕ ਵਾਰ ਦੀ ਛੋਟ, ਖਤਮ ਕੀਤੀਆਂ ਅਸਾਮੀਆਂ ਨੂੰ ਬਹਾਲ ਕਰਨ, 50 ਪ੍ਰਤੀਸ਼ਤ ਅਨੁਪਾਤ ਦੇ ਅਧਾਰ ‘ਤੇ ਜੂਨੀਅਰ ਸਹਾਇਕਾਂ ਦੀ ਤਰੱਕੀ, ਅਤੇ ਸਿੱਖਿਆ ਸਟਾਫ ਦੇ ਸਮਾਨ ਮਨਿਸਟੀਰੀਅਲ ਅਤੇ ਕਲੈਰੀਕਲ ਸਟਾਫ ਨੂੰ ਸਟੇਟ ਅਵਾਰਡ ਦੇਣ ਦੀ ਮੰਗ ਕੀਤੀ ।

ਮੀਟਿੰਗ ਵਿਚ ਠੇਕੇ ਅਤੇ ਠੇਕੇ ਤੇ ਰੱਖੇ ਜੰਗਲਾਤ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਹੋਰ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ ਵਿੱਚ ਵਿੱਤ ਮੰਤਰੀ ਨੇ ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਅਫਸਰਜ਼, ਪੰਜਾਬ ਅਤੇ ਡੈਮੋਕ੍ਰੇਟਿਕ ਫੋਰੈਸਟ ਇੰਪਲਾਈਜ਼ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਵੀ ਉਤਪਾਦਕ ਵਿਚਾਰ-ਵਟਾਂਦਰਾ ਕੀਤਾ । ਕਮਿਊਨਿਟੀ ਹੈਲਥ ਅਫਸਰਜ਼ ਐਸੋਸੀਏਸ਼ਨ ਨੇ ਤਨਖਾਹ, ਵਫ਼ਾਦਾਰੀ ਬੋਨਸ ਅਤੇ ਸੇਵਾਵਾਂ ਨੂੰ ਨਿਯਮਤ ਕਰਨ ਨਾਲ ਸਬੰਧਤ ਮੁੱਦੇ ਉਠਾਏ । ਡੈਮੋਕ੍ਰੇਟਿਕ ਫੋਰੈਸਟ ਇੰਪਲਾਈਜ਼ ਯੂਨੀਅਨ ਨੇ ਸੇਵਾਵਾਂ ਨੂੰ ਨਿਯਮਤ ਕਰਨ ਲਈ ਰਾਜ ਸਰਕਾਰ ਦਾ ਧੰਨਵਾਦ ਕਰਦੇ ਹੋਏ, ਬਾਕੀ ਠੇਕੇ ਅਤੇ ਠੇਕੇ ‘ਤੇ ਰੱਖੇ ਜੰਗਲਾਤ ਕਰਮਚਾਰੀਆਂ ਨੂੰ ਤੁਰੰਤ ਨਿਯਮਤ ਕਰਨ ਦੀ ਮੰਗ ਵੀ ਕੀਤੀ, ਅਤੇ ਤਨਖਾਹ ਅਤੇ ਸੇਵਾਮੁਕਤੀ ਨਾਲ ਸਬੰਧਤ ਮੁੱਦੇ ਵੀ ਉਠਾਏ ।

ਕਿਹੜੀ ਕਿਹੜੀ ਮੁਲਾਜਮ ਯੂਨੀਅਨ ਨੇ ਮੀਟਿੰਗ ਵਿਚ ਕੀਤੀ ਸ਼ਮੂਲੀਅਤ

ਮੀਟਿੰਗਾਂ ਵਿੱਚ, ਬੇਰੁਜ਼ਗਾਰ ਸਪੈਸ਼ਲ ਐਜੂਕੇਟਰਜ਼ ਫਰੰਟ ਪੰਜਾਬ ਤੋਂ ਲਖਵੀਰ ਸਿੰਘ, ਸਰਬਜੀਤ ਸਿੰਘ ਅਤੇ ਮਨਜੀਤ ਸਿੰਘ, ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਤੋਂ ਗੁਰਪ੍ਰੀਤ ਸਿੰਘ, ਪਰਮਪਾਲ ਸਿੰਘ ਅਤੇ ਅਨੁਰਿਧ ਮੌਦਗਿਲ, ਨੋਵਲ ਇੰਟੀਗਰੇਟਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਅਫਸਰਜ਼ ਤੋਂ ਡਾ. ਜਤਿੰਦਰ ਸਿੰਘ ਅਤੇ ਡਾ. ਵਿਪਨ, ਡੈਮੋਕ੍ਰੇਟਿਕ ਫੋਰੈਸਟ ਇੰਪਲਾਈਜ਼ ਯੂਨੀਅਨ ਤੋਂ ਰਸ਼ਪਾਲ ਸਿੰਘ ਅਤੇ ਬਲਬੀਰ ਸਿੰਘ, ਅਤੇ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼ ਤੋਂ ਜਗਦੀਪ ਭਾਰਦਵਾਜ, ਰਾਜਨ ਬੈਕਟਰ ਅਤੇ ਅਸ਼ੋਕ ਗੋਇਲ ਨੇ ਵਿੱਤ ਮੰਤਰੀ ਨੂੰ ਆਪਣੀਆਂ ਸਬੰਧਤ ਯੂਨੀਅਨਾਂ ਦੀਆਂ ਮੰਗਾਂ ਅਤੇ ਚਿੰਤਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ।

ਗੈਂਗਸਟਰ ਰੋਹਿਤ ਗੋਦਾਰਾ ਦੇ ਘਰ `ਤੇ ਬੁਲਡੋਜ਼ਰ ਚਲਾ ਕੇ ਢਾਹਿਆ

0
House Dimolish

ਰਾਜਸਥਾਨ, 15 ਜੁਲਾਈ 2026 : ਭਾਰਤ ਦੇਸ਼ ਦੇ ਸੂਬੇ ਰਾਜਸਥਾਨ (Rajasthan) ਦੇ ਸ਼ਹਿਰ ਬੀਕਾਨੇਰ ਵਿਖੇ ਬਣੇ ਗੈਂਗਸਟਰ ਰੋਹਿਤ ਗੋਦਾਰਾ (Gangster Rohit Godara) ਦੇ ਘਰ ਨੂੰ ਬੀਤੀ ਰਾਤ ਜੇ. ਸੀ. ਬੀ. ਨਾਲ ਢਾਹ ਦਿੱਤਾ ਗਿਆ ਹੈ ।

ਕਿਸ ਨੇ ਕਾਰਵਾਈ ਕੀਤੀ ਹੈ ਸਬੰਧੀ ਕੋਈ ਅਤਾ-ਪਤਾ ਨਹੀਂ

ਮਿਲੀ ਜਾਣਕਾਰੀ ਅਨੁਸਾਰ ਬੀਕਾਨੇਰ ਦੇ ਕਪੂਰੀਸਰ, ਲੰੁਕਰਨਸਰ ਵਿਖੇ ਬਣੇ ਗੈਂਗਸਟਰ ਰੋਹਿਤ ਗੋਦਾਰਾ ਦੇ ਜਿਸ ਘਰ ਨੂੰ ਬੀਤੀ ਰਾਤ ਬੁਲਡੋਜ਼ਰ (Bulldozer) ਚਲਾ ਕੇ ਢਾਹ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਸਬੰਧੀ ਕਾਰਵਾਈ ਕਿਸ ਦੇ ਹੁਕਮਾਂ ਤੇ ਅਤੇ ਕਿਸ ਵਲੋਂ ਕੀਤੀ ਗਈ ਹੈ ਸਬੰਧੀ ਕੋਈ ਅਤਾ-ਪਤਾ ਨਹੀਂ ਹੈ । ਦੱਸਣਯੋਗ ਹੈ ਕਿ ਉਕਤ ਕਾਰਵਾਈ ਰੋਹਿਤ ਗੋਦਾਰਾ ਦੇ ਅਮਰੀਕਾ ਵਿਖੇ ਐਫ. ਬੀ. ਆਈ. ਦੀ ਜਾਂਚ ਵਿਚ ਉਸਦਾ ਨਾਮ ਆਉਣ ਦੇ ਕੁੱਂਝ ਦਿਨਾਂ ਬਾਅਦ ਹੋਈ ਹੈ ।

ਕੀ ਆਖਿਆ ਹੈ ਪੁਲਸ ਵਿਭਾਗ ਦਾ

ਰੋਹਿਤ ਗੋਦਾਰਾ ਦੇ ਘਰ ਨੂੰ ਰਾਤੋਂ ਰਾਤ ਜੇ. ਸੀ. ਬੀ. ਨਾਲ ਤੋੜੇ ਜਾਣ ‘ਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੋਈ ਸਿ਼ਕਾਇਤ ਨਹੀਂ ਮਿਲੀ ਹੈ ਅਤੇ ਪ੍ਰਸ਼ਾਸਨ ਨੇ ਕਾਰਵਾਈ ਦੀ ਜਿੰਮੇਵਾਰੀ ਨਹੀਂ ਲਈ ਗਈ ਹੈ । ਜਿਕਰਯੋਗ ਹੈ ਕਿ ਗੋਦਾਰਾ ਦੇ ਮਾਪੇ ਪਹਿਲਾਂ ਹੀ ਫਿਰੌਤੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ । ਬੀਕਾਨੇਰ ਰੇਂਜ ਦੇ ਆਈ. ਜੀ. ਓਮ ਪ੍ਰਕਾਸ਼ ਨੇ ਇਸ ਮਾਮਲੇ `ਤੇ ਕਿਹਾ ਹੈ ਕਿ ਉਨ੍ਹਾਂ ਨਹੀਂ ਪਤਾ ਕਿ ਰੋਹਿਤ ਗੋਦਾਰਾ ਕੌਣ ਹੈ ਤੇ ਜੇਕਰ ਉਹ ਜੇਬਕਤਰ ਹੈ ਤਾਂ ਮੈਨੂੰ ਨਹੀਂ ਪਤਾ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਰਿਪੋਰਟ ਮਿਲੇਗੀ ਤਾਂ ਅਸੀਂ ਕਾਰਵਾਈ ਕਰਾਂਗੇ ।

ਹਾਈਕੋਰਟ ਨੇ ਬੱਚੀ ਨਾਲ ਜ਼ਬਰ-ਜ਼ਨਾਹ ਤੇ ਕਤਲ ਦੇ ਦੋਸ਼ੀ ਨੂੰ ਸੁਣਾਈ 50 ਸਾਲ ਕੈਦ

0
High Court

ਚੰਡੀਗੜ੍ਹ, 15 ਜੁਲਾਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਬੱਚੀ ਨਾਲ ਜਬਰ ਜਨਾਹ ਦੇ ਦੋਸ਼ੀ ਨੂੰ 50 ਸਾਲ ਦੀ ਕੈਦ ਦੀ ਸਜ਼ਾ (Prison sentence) ਸੁਣਾਈ ਗਈ ਹੈ ।

ਸਜ਼਼ਾ ਦੇ ਨਾਲ-ਨਾਲ ਲਗਾਇਆ ਗਿਆ ਹੈ ਜੁਰਮਾਨਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜੋ ਸਾਲ 2021 ਵਿਚ ਵਾਪਰੇ ਸੱਤ ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ (Rape) ਕਾਂਡ ਦੇ ਦੋਸ਼ੀ ਨੂੰ 50 ਸਾਲ ਦੀ ਸਜ਼ਾ ਸੁਣਾਈ ਗਈ ਹੈ ਨੂੰ ਸਜਾ ਦੇ ਨਾਲ-ਨਾਲ 50 ਲੱਖ ਰੁਪਏ ਦਾ ਜੁਰਮਾਨਾ (Fine) ਵੀ ਲਗਾਇਆ ਗਿਆ ਹੈ । ਇਥੇ ਹੀ ਬਸ ਨਹੀਂ ਇਹ ਜੁਰਮਾਨਾ ਪੀੜ੍ਹਤਾ ਦੇ ਪਰਿਵਾਰ ਨੂੰ ਅਦਾ ਕਰਨ ਦਾ ਹੁਕਮ ਦਿੱਤਾ ਗਿਆ ਹੈ ।

ਕੀ ਆਖਆ ਫ਼ੈਸਲਾ ਸੁਣਾਉਣ ਵੇਲੇ ਜੋਟਿਸ ਨੇ

ਹਾਈਕੋਰਟ ਦੇ ਜਸਟਿਸ ਅਨੂਪ ਚਿਤਕਾਰਾ (Justice Anup Chitkara) ਤੇ ਜਸਟਿਸ ਰਮੇਸ਼ ਚੰਦਰ ਧਿਮਰੀ (Justice Ramesh Chandra Dhimri) ਦੇ ਬੈਂਚ ਨੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਹ ਮਾਮਲਾ (ਰੇਰੈਸਟ ਆਫ ਰੇਅਰ) ਦੀ ਸ਼੍ਰੇਣੀ ਦੀ ਬਿਲਕੁਲ ਪਤਲੀ ਰੇਖਾ ‘ਤੇ ਖੜ੍ਹਾ ਹੈ । ਅਦਾਲਤ ਨੇ ਦੋਸ਼ੀ ਨੂੰ ਸ਼ੈਤਾਨ ਤੋਂ ਵੀ ਬਦਤਰ ਅਤੇ ਦਰਿੰਦਾ ਕਰਾਰ ਦਿੰਦੇ ਹੋਏ ਕਿਹਾ ਕਿ ਦੂਜੀਆਂ ਲੜਕੀਆਂ ਲਈ ਸੰਭਾਵੀ ਖ਼ਤਰਾ ਨਾ ਬਣੇ, ਇਸ ਲਈ ਉਸ ਨੂੰ ਆਪਣੀ ਜਵਾਨੀ ਦੇ ਆਖ਼ਰੀ ਦਿਨਾਂ ਤੱਕ (50 ਸਾਲ) ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ।

ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਦੋਸ਼ੀ ਨੂੰ ਨਹੀਂ ਕੀਤਾ ਜਾਵੇਗਾ ਰਿਹਾਅ

ਅਦਾਲਤ ਨੇ ਸਪੱਸ਼ਟ ਕੀਤਾ ਕਿ ਇਸ 50 ਸਾਲ ਦੀ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਦੋਸ਼ੀ ਨੂੰ ਰਿਹਾਅ ਨਹੀਂ ਕੀਤਾ ਜਾਵੇਗਾ । ਇਸ ਤੋਂ ਇਲਾਵਾ ਪੋਕਸੋ ਐਕਟ (POCSO Act) ਤਹਿਤ ਨਾਬਾਲਗ ਪੀੜਤਾ `ਤੇ ਹਮਲਾ ਕਰਨ ਦੇ ਅਪਰਾਧ ਲਈ ਉਸ ਵਿਅਕਤੀ ਨੂੰ 23 ਸਾਲ ਦੀ ਕੈਦ ਅਤੇ 23 ਲੱਖ ਰੁਪਏ ਦਾ ਵਾਧੂ ਜੁਰਮਾਨਾ ਵੀ ਸੁਣਾਇਆ ਗਿਆ ।

 

ਫਰਾਂਸ ਨੂੰ ਹਰਾ ਸਪੇਨ ਪਹੁੰਚਿਆ ਫੁੱਟਬਾਲ ਵਿਸ਼ਵ ਕੱਪ ਫਾਈਨਲ ਵਿੱਚ

0
Football Team

ਅਮਰੀਕਾ, 15 ਜੁਲਾਈ 2026 : ਪਿਛਲੇ ਕੁੱਝ ਸਮੇਂ ਚੱਲ ਰਹੇ ਫੁੱਟਬਾਲ ਵਿਸ਼ਵ ਕੱਪ (Football World Cup) ਦੇ ਫਾਈਨਲ ਵਿਚ ਸਪੇਨ ਨੇ ਫਰਾਂਸ ਨੂੰ 2. 0 ਨਾਲ ਹਰਾ ਕੇ ਫੁੱਟਬਾਲ ਵਿਸ਼ਵ ਕੱਪ ਫਾਈਨਲ ਵਿਚ ਪ੍ਰਵੇਸ਼ ਕਰ ਲਿਆ ਹੈ ।

ਕਿੰਨੇ ਸਾਲਾਂ ਬਾਅਦ ਪਹੁੰਚਿਆ ਹੈ ਸਪੇਨ ਫਾਈਨਲ ਵਿਚ

ਸਪੇਨ (Spain) 16 ਸਾਲਾਂ ਬਾਅਦ ਫੁੱਟਬਾਲ ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚ ਗਿਆ ਹੈ । ਟੀਮ ਨੇ ਪਹਿਲੇ ਸੈਮੀਫਾਈਨਲ (First semi-final) ਵਿੱਚ ਫਰਾਂਸ ਨੂੰ 2-0 ਨਾਲ ਹਰਾ ਕੇ ਦੂਜੀ ਵਾਰ ਫਾਈਨਲ ਵਿੱਚ ਜਗ੍ਹਾ ਪੱਕੀ ਕੀਤੀ । ਡੱਲਾਸ ਸਟੇਡੀਅਮ ਵਿੱਚ, ਮਿਕੇਲ ਓਯਾਰਜ਼ਾਬਲ ਨੇ 22ਵੇਂ ਮਿੰਟ ਵਿੱਚ ਪੈਨਲਟੀ ‘ਤੇ ਪਹਿਲਾ ਗੋਲ ਕੀਤਾ । ਇਸ ਤੋਂ ਬਾਅਦ ਪੇਡਰੋ ਪੋਰੋ ਨੇ 58ਵੇਂ ਮਿੰਟ ਵਿੱਚ ਗੋਲ ਕਰਕੇ ਸਪੇਨ ਦੀ ਜਿੱਤ ਪੱਕੀ ਕਰ ਦਿੱਤੀ ।

ਪਹਿਲੀ ਵਾਰ ਫਾਈਨਲ ਵਿਚ 2010 ਤੋਂ ਬਾਅਦ ਖੇਡੇਗਾ ਸਪੇਨ

ਸਪੇਨ 2010 ਤੋਂ ਬਾਅਦ ਪਹਿਲੀ ਵਾਰ ਫਾਈਨਲ ਵਿੱਚ ਖੇਡੇਗਾ । ਉਸ ਸਮੇਂ, ਟੀਮ ਨੇ ਫਾਈਨਲ ਵਿੱਚ ਨੀਦਰਲੈਂਡਜ਼ ਨੂੰ 1-0 ਨਾਲ ਹਰਾ ਕੇ ਆਪਣਾ ਇੱਕੋ-ਇੱਕ ਵਿਸ਼ਵ ਕੱਪ ਖਿਤਾਬ ਜਿੱਤਿਆ ਸੀ । ਇਸ ਦੌਰਾਨ ਫਰਾਂਸ-2018 ਅਤੇ 2022 ਤੋਂ ਬਾਅਦ ਲਗਾਤਾਰ ਤੀਜੀ ਵਾਰ ਵਿਸ਼ਵ ਕੱਪ ਫਾਈਨਲ ਵਿੱਚ ਪਹੁੰਚਣ ਤੋਂ ਖੁੰਝ ਗਿਆ ।

ਸਪੇਨ ਨੂੰ 22ਵੇਂ ਮਿੰਟ ਵਿੱਚ ਪੈਨਲਟੀ ਮਿਲੀ । ਫਰਾਂਸੀਸੀ ਡਿਫੈਂਡਰ ਲੂਕਾਸ ਡਿਗਨੇ ਨੇ ਬਾਕਸ ਦੇ ਅੰਦਰ ਲਾਮੀਨ ਯਾਮਲ ਨੂੰ ਫਾਊਲ ਕੀਤਾ, ਜਿਸ ਨਾਲ ਰੈਫਰੀ ਨੂੰ ਪੈਨਲਟੀ ਦੇਣ ਲਈ ਕਿਹਾ ਗਿਆ । ਮਿਕੇਲ ਓਯਾਰਜ਼ਾਬਲ ਨੇ ਫੁੱਟਬਾਲ ਨੂੰ ਗੋਲ ਦੇ ਸੱਜੇ ਕੋਨੇ ਵਿੱਚ ਭੇਜਿਆ, ਜਿਸ ਨਾਲ ਸਪੇਨ ਨੂੰ 1-0 ਦੀ ਬੜ੍ਹਤ ਮਿਲੀ । ਇਹ ਓਯਾਰਜ਼ਾਬਲ ਦਾ ਟੂਰਨਾਮੈਂਟ (Tournament) ਦਾ ਪੰਜਵਾਂ ਗੋਲ ਸੀ ।

ਦੂਸਰੇ ਹਾਫ ਵਿਚ ਬਰਾਬਰੀ ਕਰਨ ਦੀ ਕੋਸਿ਼ਸ਼ ਕਰਦਾ ਰਿਹਾ ਸੀ ਫਰਾਂਸ

ਫਰਾਂਸ ਦੂਜੇ ਹਾਫ ਵਿੱਚ ਬਰਾਬਰੀ ਕਰਨ ਦੀ ਕੋਸਿ਼ਸ਼ ਕਰਦਾ ਰਿਹਾ ਪਰ 58ਵੇਂ ਮਿੰਟ ਵਿੱਚ, ਪੇਡਰੋ ਪੋਰੋ ਨੇ ਦਾਨੀ ਓਲਮੋ ਦੇ ਇੱਕ ਸ਼ਾਨਦਾਰ ਪਾਸ `ਤੇ ਗੋਲ ਕਰਕੇ ਸਪੇਨ ਦੀ ਲੀਡ 2-0 ਕਰ ਦਿੱਤੀ । ਇਸ ਤੋਂ ਬਾਅਦ ਸਪੇਨ ਨੇ ਫੁੱਟਬਾਲ `ਤੇ ਕੰਟਰੋਲ ਬਣਾਈ ਰੱਖਿਆ ਅਤੇ ਫਰਾਂਸ ਨੂੰ ਕੋਈ ਵੱਡਾ ਮੌਕਾ ਨਹੀਂ ਦਿੱਤਾ ।

ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਕੰਮ ਕਰ ਰਹੀ ਹੈ : ਮੰਤਰੀ

0
Cabinet Minister

ਚੰਡੀਗੜ੍ਹ, 15 ਜੁਲਾਈ 2026 : ਪੰਜਾਬ ਵਿਚ ਭਗਵੰਤ ਮਾਨ (Bhagwant Mann) ਸਰਕਾਰ ਬਾਗਬਾਨੀ ਨੂੰ ਉਤਸਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਜੋਰਦਾਰ ਢੰਗ ਨਾਲ ਕੰਮ ਕਰ ਰਹੀ ਹੈ ।

ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਤੇ ਮਾਰਗ ਦਰਸ਼ਨ ਕੀਤਾ ਜਾ ਰਿਹੈ ਪ੍ਰਦਾਨ : ਮਹਿੰਦਰ ਭਗਤ

ਪੰਜਾਬ ਦੇ ਬਾਗਬਾਨੀ ਮੰਤਰੀ (Horticulture Minister) ਮਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਜ਼ੋਰਦਾਰ ਢੰਗ ਨਾਲ ਕੰਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਦੇ ਲਾਭ ਦੇ ਨਾਲ-ਨਾਲ ਆਧੁਨਿਕ ਬਾਗਬਾਨੀ ਤਕਨੀਕਾਂ ਬਾਰੇ ਤਕਨੀਕੀ ਜਾਣਕਾਰੀ ਅਤੇ ਮਾਰਗ ਦਰਸ਼ਨ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ ।

ਮਾਨ ਸਰਕਾਰ ਕਰ ਰਹੀ ਹੈ ਕਿਸਾਨਾਂ ਨੂੰ ਲੋੜੀਂਦੀ ਮਦਦ ਪ੍ਰਦਾਨ

ਇਸ ਜਾਣਕਾਰੀ ਦਾ ਖੁਲਾਸਾ ਕਰਦਿਆਂ ਸ੍ਰੀ ਮਹਿੰਦਰ ਭਗਤ (Mahendra Bhagat) ਨੇ ਕਿਹਾ ਕਿ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਲਾਉਣਾ ਸਮੱਗਰੀ, ਤਕਨੀਕੀ ਸਲਾਹ ਅਤੇ ਆਧੁਨਿਕ ਖੇਤੀਬਾੜੀ ਤਕਨੀਕਾਂ ਬਾਰੇ ਜਾਣਕਾਰੀ ਪ੍ਰਦਾਨ ਕਰ ਰਿਹਾ ਹੈ ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ ਬਾਗਬਾਨੀ ਨੂੰ ਵਧੇਰੇ ਲਾਭਦਾਇਕ ਧੰਦਾ ਬਣਾਉਣ ਲਈ ਬੀਜ ਤੋਂ ਲੈ ਕੇ ਮੰਡੀ ਤੱਕ ਹਰ ਪੜਾਅ ‘ਤੇ ਲੋੜੀਂਦੀ ਸਹਾਇਤਾ ਪ੍ਰਦਾਨ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਅਤੇ ਵਿਭਾਗ ਵੱਲੋਂ ਪ੍ਰਦਾਨ ਕੀਤੀ ਗਈ ਤਕਨੀਕੀ ਮਾਰਗਦਰਸ਼ਨ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰਾਂ ਤੋਂ ਦੂਰ ਜਾਣ ਅਤੇ ਉੱਚ-ਮੁੱਲ ਵਾਲੀਆਂ ਬਾਗਬਾਨੀ ਫਸਲਾਂ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ ।

ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਦੇ ਯਤਨ ਰਹਿਣਗੇ ਜਾਰੀ

ਉਨ੍ਹਾਂ ਕਿਹਾ ਕਿ ਫਲਾਂ, ਸਬਜ਼ੀਆਂ ਅਤੇ ਹੋਰ ਉੱਚ-ਮੁੱਲ ਵਾਲੀਆਂ ਫਸਲਾਂ ਦੀ ਕਾਸ਼ਤ ਕਿਸਾਨਾਂ ਲਈ ਵਧੇਰੇ ਲਾਭਦਾਇਕ ਸਾਬਤ ਹੋ ਰਹੀ ਹੈ । ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦਾਂ ਦੇ ਉਚਿਤ ਭਾਅ ਮਿਲਣ ਨੂੰ ਯਕੀਨੀ ਬਣਾਉਣ ਲਈ ਵਾਢੀ ਤੋਂ ਬਾਅਦ ਪ੍ਰਬੰਧਨ, ਕੋਲਡ ਚੇਨ, ਪੈਕਹਾਊਸ ਅਤੇ ਪ੍ਰੋਸੈਸਿੰਗ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਕੇ ਰਾਜ ਦੀ ਖੇਤੀਬਾੜੀ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਯਤਨ ਜਾਰੀ ਰਹਿਣਗੇ ।

ਲੰਡਨ `ਚ ਤਰਨਤਾਰਨ ਦੀ ਨੌਜਵਾਨ ਲੜਕੀ ਦਾ ਚਾਕੂ ਮਾਰ ਕੇ ਕਤਲ

0
London Murder

ਤਰਨਤਾਰਨ, 15 ਜੁਲਾਈ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਪਿੰਡ ਪਿੱਦੀ ਦੀ ਰਹਿਣ ਵਾਲੀ ਪੰਜਾਬੀ ਲੜਕੀ ਦੀ ਇਕ ਗੌਰੇ ਵਲੋ ਇੰਗਲੈਂਡ ਵਿਚ ਚਾਕੂ ਮਾਰ ਕੇ ਹੱਤਿਆ (Murder) ਕਰ ਦਿੱਤੀ ਗਈ ਹੈ ।

ਮਾਪਿਆਂ ਨੇ ਭੇਜਿਆ ਸੀ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ

ਮਿਲੀ ਜਾਣਕਾਰੀ ਅਨੁਸਾਰ ਜ਼ਮੀਨ ਵੇਚ ਕੇ ਅਤੇ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ ਵਿਦੇਸ਼ ਭੇਜੀ ਗਈ ਮਾਪਿਆਂ ਦੀ ਲਾਡਲੀ ਧੀ ਦਾ ਲੰਡਨ ਵਿੱਚ ਇੱਕ ਗੋਰੇ ਨੌਜਵਾਨ ਵੱਲੋਂ ਚਾਕੂ ਮਾਰ (Knife attack) ਕੇ ਕਤਲ ਕਰ ਦਿੱਤਾ ਗਿਆ । ਪਰਿਵਾਰਕ ਮੈਂਬਰਾਂ ਨੇ ਭਾਰਤ ਅਤੇ ਬ੍ਰਿਟੇਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਂਦੀ ਜਾਵੇ ਅਤੇ ਕਤਲ ਦੇ ਕਾਰਨਾਂ ਦੀ ਨਿਰਪੱਖ ਜਾਂਚ ਕਰਵਾ ਕੇ ਇਨਸਾਫ਼ ਦਿਵਾਇਆ ਜਾਵੇ ।

ਕੌਣ ਹੈ ਇਹ ਪੰਜਾਬੀ ਲੜਕੀ

ਪਿੰਡ ਪਿੱਦੀ ਦੇ ਰਹਿਣ ਵਾਲੇ ਕਿਸਾਨ ਸੁਖਦੇਵ ਸਿੰਘ ਅਤੇ ਉਨ੍ਹਾਂ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ 2 ਸਾਲ ਪਹਿਲਾਂ ਉਨ੍ਹਾਂ ਨੇ ਆਪਣੀ ਅੱਧਾ ਕਿਲ੍ਹਾ ਜ਼ਮੀਨ ਵੇਚ ਕੇ ਅਤੇ ਕਰੀਬ 25 ਲੱਖ ਰੁਪਏ ਦਾ ਕਰਜ਼ਾ ਲੈ ਕੇ ਆਪਣੀ 24 ਸਾਲਾ ਧੀ ਕਿਰਨਦੀਪ ਕੌਰ ਨੂੰ ਉੱਚ ਸਿੱਖਿਆ ਲਈ ਲੰਡਨ ਭੇਜਿਆ ਸੀ । ਪਰਿਵਾਰਕ ਮੈਂਬਰਾਂ ਅਨੁਸਾਰ ਕਿਰਨਦੀਪ ਕੌਰ ਨੇ ਐੱਮ. ਐੱਸ. ਸੀ. ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ਹਾਸਲ ਕਰ ਲਿਆ ਸੀ । ਇਸ ਸਮੇਂ ਉਹ ਲੰਡਨ ਦੇ ਇੱਕ ਗਰੋਸਰੀ ਸਟੋਰ ਵਿੱਚ ਕੰਮ ਕਰ ਰਹੀ ਸੀ ।

ਕੀ ਜਾਣਕਾਰੀ ਦਿੱਤੀ ਪਰਿਵਾਰਕ ਮੈਂਬਰਾਂ ਨੇ

ਪਰਿਵਾਰ ਨੇ ਦੱਸਿਆ ਕਿ ਲੰਘੇ ਐਤਵਾਰ ਸਵੇਰੇ ਕਿਰਨਦੀਪ ਕੌਰ ਆਪਣੇ ਘਰ ਵਿੱਚ ਮੌਜੂਦ ਸੀ । ਇਸ ਦੌਰਾਨ ਇੱਕ ਗੋਰਾ ਨੌਜਵਾਨ ਕਥਿਤ ਤੌਰ ‘ਤੇ ਘਰ ਵਿੱਚ ਦਾਖਲ ਹੋਇਆ ਅਤੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਉਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ ।

ਹੱਤਿਆ ਪਿੱਛੇ ਨਸਲੀ ਵਿਤਕਰਾ ਜਾਂ ਨਫਰਤ ਹੋ ਸਕਦਾ ਹੈ

ਮ੍ਰਿਤਕਾ ਦੇ ਮਾਤਾ-ਪਿਤਾ ਤੋਂ ਇਲਾਵਾ ਉਸ ਦੇ ਭਰਾ ਲਵਪ੍ਰੀਤ ਸਿੰਘ, ਜਗਜੀਵਨ ਸਿੰਘ ਅਤੇ ਛੋਟੀ ਭੈਣ ਨੇ ਸ਼ੱਕ ਜਤਾਇਆ ਹੈ ਕਿ ਇਸ ਕਤਲ ਪਿੱਛੇ ਨਸਲੀ ਵਿਤਕਰੇ ਜਾਂ ਨਫ਼ਰਤ ਨਾਲ ਜੁੜਿਆ ਕੋਈ ਕਾਰਨ ਹੋ ਸਕਦਾ ਹੈ । ਹਾਲਾਂਕਿ, ਕਤਲ ਦੇ ਅਸਲ ਕਾਰਨਾਂ ਦਾ ਖੁਲਾਸਾ ਬ੍ਰਿਟੇਨ ਪੁਲਸ ਦੀ ਜਾਂਚ ਤੋਂ ਬਾਅਦ ਹੀ ਹੋ ਸਕੇਗਾ । ਪੀੜਤ ਪਰਿਵਾਰ ਨੇ ਬ੍ਰਿਟੇਨ ਸਰਕਾਰ ਅਤੇ ਸਬੰਧਤ ਜਾਂਚ ਏਜੰਸੀਆਂ ਤੋਂ ਮੰਗ ਕੀਤੀ ਹੈ ਕਿ ਕਿਰਨਦੀਪ ਕੌਰ ਦੇ ਕਤਲ ਦੇ ਕਾਰਨਾਂ ਅਤੇ ਦੋਸ਼ੀ ਖ਼ਿਲਾਫ਼ ਕੀਤੀ ਗਈ ਕਾਰਵਾਈ ਦੀ ਪੂਰੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ ਜਾਵੇ ।

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਏ. ਐਸ. ਆਈ. ਰੰਗੇ ਹੱਥੀਂ ਕਾਬੂ

0
Vigilance

ਚੰਡੀਗੜ੍ਹ, 14 ਜੁਲਾਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿ਼ਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਏ. ਐਸ. ਆਈ. ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਹੈ ।

ਕਿੰਨੀ ਰਿਸ਼ਵਤ ਲੈਂਦਿਆਂ ਕੀਤਾ ਗਿਆ ਹੈ ਏ. ਐਸ. ਆਈ. ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜੋ ਸਦਰ ਥਾਣਾ ਮੋਰਿੰਡਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐਸ. ਆਈ.) ਅਵਤਾਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਉਹ 30 ਹਜ਼ਾਰ ਰੁਪਏ ਹੈ।

ਕੀ ਜਾਣਕਾਰੀ ਦਿੱਤੀ ਵਿਜੀਲੈਂਸ ਦੇ ਬਿਊਰੋੋ ਨੇ

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਚਤਾਮਲਾ, ਤਹਿਸੀਲ ਮੋਰਿੰਡਾ ਜਿ਼ਲ੍ਹਾ ਰੋਪੜ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸਿ਼ਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ । ਉਸ ਦੇ ਸਵਰਗੀ ਪਿਤਾ ਨੇ ਵਕਫ਼ ਬੋਰਡ ਤੋਂ 99 ਸਾਲਾਂ ਦੀ ਲੀਜ਼ ‘ਤੇ ਲਗਭਗ 6 ਏਕੜ ਜ਼ਮੀਨ ਲਈ ਸੀ, ਜਿਸ ‘ਤੇ ਹੁਣ ਉਹ ਖੇਤੀ ਕਰ ਰਿਹਾ ਹੈ ।

ਕੀ ਕਾਰਨ ਸੀ ਵਿਵਾਦ ਦਾ

ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਦੂਜੀ ਧਿਰ ਦੇ ਤੇਜਪਾਲ ਸਿੰਘ ਨੇ ਇਸ ਜ਼ਮੀਨ ਦੇ ਇੱਕ ਹਿੱਸੇ ‘ਤੇ ਜ਼ਬਰਦਸਤੀ ਖੇਤੀ ਕਰ ਲਈ ਅਤੇ ਦੋ ਏਕੜ ਮੱਕੀ ਦੀ ਫ਼ਸਲ ਬਰਬਾਦ ਕਰ ਦਿੱਤੀ । ਇਸ ਸਬੰਧੀ ਸਿ਼ਕਾਇਤਕਰਤਾ ਨੇ ਆਪਣੀ ਸਿ਼ਕਾਇਤ ਦਰਜ (Complaint filed) ਕਰਵਾਈ ਸੀ ਪਰ ਪੁਲਸ ਨੇ ਦੂਜੀ ਧਿਰ ਤੇਜਪਾਲ ਸਿੰਘ ਦੀ ਅਰਜ਼ੀ ‘ਤੇ ਕਾਰਵਾਈ ਕਰਦਿਆਂ ਸਿ਼ਕਾਇਤਕਰਤਾ ਅਤੇ ਉਸ ਦੀ ਮਾਂ ਵਿਰੁੱਧ ਹੀ ਮਾਮਲਾ ਦਰਜ ਕਰ ਦਿੱਤਾ । ਇਸ ਮਾਮਲੇ ਦੀ ਜਾਂਚ ਮੁਲਜ਼ਮ ਏ. ਐਸ. ਆਈ. ਅਵਤਾਰ ਸਿੰਘ ਵੱਲੋਂ ਕੀਤੀ ਜਾ ਰਹੀ ਸੀ ।

ਏ. ਐਸ. ਆਈ. ਨੇ ਮੰਗੀ ਸੀ ਸਿ਼ਕਾਇਤਕਰਤਾ ਦੀ ਮਾਂ ਦਾ ਨਾਮ ਕੱਢਣ ਬਦਲੇ ਰਿਸ਼ਵਤ

ਬੁਲਾਰੇ ਨੇ ਦੱਸਿਆ ਕਿ ਏ. ਐਸ. ਆਈ. ਅਵਤਾਰ ਸਿੰਘ ਨੇ ਕੇਸ ਵਿੱਚੋਂ ਸਿ਼ਕਾਇਤਕਰਤਾ ਦੀ ਮਾਂ ਦਾ ਨਾਮ ਕੱਢਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ । ਬੇਨਤੀ ਕਰਨ ‘ਤੇ ਏ. ਐਸ. ਆਈ. ਅਵਤਾਰ ਸਿੰਘ 35,000 ਰੁਪਏ ਰਿਸ਼ਵਤ (Bribe) ਲੈਣ ਲਈ ਰਾਜ਼ੀ ਹੋ ਗਿਆ । ਉਸ ਨੇ ਸਿ਼ਕਾਇਤਕਰਤਾ ਕੋਲੋਂ ਰਿਸ਼ਵਤ ਵਜੋਂ 5 ਹਜ਼ਾਰ ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ ਰਹਿੰਦੇ 30,000 ਰੁਪਏ ਦੇਣ ਲਈ ਕਿਹਾ ਸੀ ।

ਏ. ਐਸ. ਆਈ. ਵਿਰੁੱਧ ਕਰ ਲਿਆ ਗਿਆ ਹੈ ਕੇਸ ਦਰਜ

ਸਿ਼ਕਾਇਤਕਰਤਾ ਰਿਸ਼ਵਤ ਦੀ ਬਾਕੀ ਰਕਮ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ, ਐਸ. ਏ. ਐਸ. ਨਗਰ ਤੱਕ ਪਹੁੰਚ ਕੀਤੀ । ਉਸ ਦੀ ਸਿ਼ਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ. ਐਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਕੋਲੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧੀ ਮੁਲਜ਼ਮ ਖਿ਼ਲਾਫ਼ ਵਿਜੀਲੈਂਸ ਬਿਊਰੋ ਥਾਣਾ ਐਸ. ਏ. ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ (Case registered) ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।

ਅੰਮ੍ਰਿਤਸਰ `ਚ ਕਾਊਂਟਰ ਇੰਟੈਲੀਜੈਂਸ ਵੱਲੋਂ ਦੋ ਨਸ਼ਾ ਤਸਕਰ ਗ੍ਰਿਫ਼ਤਾਰ

0
Heroin

ਅੰਮ੍ਰਿਤਸਰ, 14 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਕਾਊਂਟਰ ਇੰਟੈਲੀਜੈਂਸ ਵਲੋਂ ਸਰਹਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ (Arrested) ਕੀਤਾ ਗਿਆ ਹੈ ।

ਕੀ ਬਰਾਮਦ ਕੀਤਾ ਗਿਆ ਹੈ ਨਸ਼ਾ ਤਸਕਰਾਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਜੋ ਕਾਊਂਟਰ ਇੰਟੈਲੀਜੈਂਸ (Counter intelligence) ਵਲੋਂ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਸਫ਼ ਕਰਦਿਆਂ ਦੋ ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਹੈ ਦੇ ਕੋਲੋਂ 30 ਕਿਲੋ ਹੈਰਾਇਨ ਵੀ ਬਰਾਮਦ ਕੀਤੀ ਗਈ ਹੈ । ਦੱਸਣਯੋਗ ਹੈ ਕਿ ਪਹਿਲਾਂ ਵੀ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਲੋਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨਾਲ ਮਿਲ ਕੇ ਕਈ ਨਸ਼ਾ ਤਸਕਰਾਂ ਦੇ ਗਿਰੋਹਾਂ ਨੂੰ ਪਕੜਿਆ ਜਾ ਚੁੱਕਿਆ ਹੈ।

ਕੀ ਸਾਹਮਣੇ ਆਇਆ ਹੈ ਸ਼ੁਰੂਆਤੀ ਜਾਂਚ ਵਿਚ

ਕਾਊਂਟਰ ਇੰਟੈਲੀਜੈਂਸ ਵਲੋਂ ਪਕੜੇ ਗਏ ਦੋਹਾਂ ਵਿਅਕਤੀਆਂ ਤੋਂ ਕੀਤੀ ਗਈ ਮੁੱਢਲੀ ਪੜਤਾਲ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਸਰਹੱਦ ਪਾਰ ਦੇ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ `ਤੇ ਕੰਮ ਕਰ ਰਹੇ ਸਨ । ਉਹ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਇਕੱਠੀਆਂ ਕਰਨ ਅਤੇ ਪੂਰੇ ਪੰਜਾਬ ਵਿੱਚ ਦੂਜੀਆਂ ਧਿਰਾਂ ਨੂੰ ਸਪਲਾਈ ਕਰਨ ਵਿੱਚ ਸ਼ਾਮਲ ਸਨ ।

ਦੋਹਾਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਅੰਮ੍ਰਿਤਸਰ) ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਐਫ. ਆਈ. ਆਰ. ਦਰਜ (FIR registered) ਕੀਤੀ ਗਈ ਹੈ । ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ । ਪੰਜਾਬ ਪੁਲਿਸ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ ।