Home Blog Page 433

ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਕੀਤਾ ਸਨਮਾਨਤ 

0
District Planning Committee
ਪਟਿਆਲਾ, 21 ਅਗਸਤ 2025 : ਜ਼ਿਲ੍ਹਾ ਯੋਜਨਾ ਕਮੇਟੀ (District Planning Committee) ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਇਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਹੋਣ ਤੋਂ ਬਾਅਦ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦਫਤਰ ਵਿੱਚ ਉਨ੍ਹਾਂ ਨੂੰ ਡਿਪਟੀ ਆਰ. ਓ. ਜਸਵਿੰਦਰ ਕੌਰ ਦੀ ਅਗਵਾਈ ਹੇਠ ਸਮੁੱਚੇ ਸਟਾਫ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ।

ਨਾਭਾ ਵਿਖੇ ਇਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਣਗੇ ਆਪਣਾ ਅਹੁਦਾ

ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ (Chairman Jassi Sohianwala) ਨੇ ਕਿਹਾ ਕਿ ਆਮ‌ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਾਰਟੀ ਪ੍ਰਤੀ ਮੇਰੀ ਮਿਹਨਤ ਅਤੇ ਇਮਾਨਦਾਰੀ ਨੂੰ ਦੇਖਦਿਆਂ ਮੈਨੂੰ ਸਤੰਬਰ 2022 ਵਿੱਚ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੀ ਜ਼ਿਮੇਵਾਰੀ ਦਿੱਤੀ ਗਈ ਸੀ, ਜਿਸਨੂੰ ਮੈਂ 3 ਸਾਲਾਂ ਦੇ ਕਰੀਬ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਇਆ ਹੈ, ਉਸ ਲਈ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਾਂ ਹਾਂ ।
ਸਰਕਾਰ ਵੱਲੋਂ ਹੁਣ ਮੈਨੂੰ ਇਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਅਤੇ ਮੈਂ 21 ਅਗਸਤ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਇਪਰੂਵਮੈਂਟ ਟਰੱਸਟ ਨਾਭਾ ਵਿਖੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲ ਰਿਹਾ ਹਾਂ, ਇਸ ਲਈ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦਫਤਰ ਵਿੱਚੋ ਵਿਦਾਇਗੀ ਲਈ ਹੈ ਅਤੇ ਇਸ ਮੌਕੇ ਸਮੁੱਚੇ ਸਟਾਫ (Staff) ਵਲੋਂ ਵਿਸ਼ੇਸ਼ ਤੌਰ ਤੇ ਮਾਣ ਸਨਮਾਨ (Honor and respect) ਕੀਤਾ । ਉਨ੍ਹਾਂ ਕਿਹਾ ਕਿ ਦਫ਼ਤਰੀ ਕੰਮ ਕਰਨ ਸਮੇਂ ਸਮੁੱਚੇ ਸਟਾਫ ਨੇ ਉਨ੍ਹਾਂ ਦਾ ਪੂਰਾ ਸਹਿਯੋਗ ਦਿੱਤਾ ।

ਡਿਪਟੀ ਕਮਿਸ਼ਨਰ ਵੱਲੋਂ ਮਾਲ ਅਫ਼ਸਰਾਂ ਨਾਲ ਮੀਟਿੰਗ

0
Deputy Commissioner

ਪਟਿਆਲਾ, 21 ਅਗਸਤ 2025 : ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਜ਼ਿਲੇ ਦੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਉਹ ਆਪਣੀ ਜਨਰਲ ਡਿਊਟੀ ਦੇ ਨਾਲ-ਨਾਲ ਉਨਾਂ ਕੋਲ ਲੰਬਿਤ ਜ਼ਮੀਨੀ ਤਕਸੀਮ, ਪੈਮਾਇਸ਼, ਖਸਰਾ- ਗਿਰਦਾਵਰੀ ਤੇ ਨੰਬਰਦਾਰੀ ਦੇ ਕੇਸਾਂ ਨੂੰ ਤੈਅ ਸਮੇਂ ‘ਚ ਨਿਪਟਾਉਣ ।

ਮਾਲ ਅਫ਼ਸਰਾਂ ਨੂੰ ਲੰਬਿਤ ਪਏ ਤਕਸੀਮ, ਪੈਮਾਇਸ਼ ਤੇ ਹੋਰ ਕੇਸ ਤੈਅ ਸਮੇਂ ‘ਚ ਨਿਪਟਾਏ ਜਾਣ ਦੇ ਆਦੇਸ਼

ਡਾ. ਪ੍ਰੀਤੀ ਯਾਦਵ ਨੇ ਮਾਲ ਅਧਿਕਾਰੀਆਂ (Revenue officials) ਨੂੰ ਆਪੋ-ਆਪਣੇ ਕੋਰਟ ਕੇਸਾਂ ਦੀ ਜਾਣਕਾਰੀ ‘ਰੈਵੇਨਿਊ ਕੋਰਟ ਮੈਨੇਜਮੈਂਟ ਸਿਸਟਮ’ ‘ਤੇ ਨਾਲੋ-ਨਾਲ ਅਪਡੇਟ ਕਰਨੀ ਯਕੀ਼ਨੀ ਬਣਾਉਣ ਲਈ ਕਿਹਾ । ਉਨਾਂ ਨੇ ਪਟਿਆਲਾ, ਰਾਜਪੁਰਾ, ਸਮਾਣਾ, ਪਾਤੜਾਂ, ਨਾਭਾ ਤੇ ਦੂਧਨ ਸਾਧਾਂ ਦੇ ਐਸ. ਡੀ. ਐਮਜ਼, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਇਨਾਂ ਤਹਿਤ ਪੈਂਦੀਆਂ ਸਬ ਤਹਿਸੀਲਾਂ ਦੇ ਨਾਇਬ ਤਹਿਸੀਲਦਾਰਾਂ ਨੂੰ ਮਾਲ ਮਹਿਕਮੇ ਨਾਲ ਸਬੰਧਤ ਦਫ਼ਤਰੀ ਕੰਮਾਂ-ਕਾਰਾਂ ‘ਚ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦੇਣੀ ਯਕੀਨੀ ਬਣਾਉਣ ਲਈ ਕਿਹਾ । ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਸਰਕਾਰੀ ਦਫ਼ਤਰਾਂ ‘ਚ ਆਪਣੇ ਕੰਮ ਕਰਵਾਉਣ ਆਉਂਦੇ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਨਾ ਆਉਣ ਦੇਣ ਦੇ ਨਿਰਦੇਸ਼ਾਂ ਦੀ ਪੂਰੀ ਤਰਾਂ ਪਾਲਣਾ ਕੀਤੀ ਜਾਵੇ ।

ਮੀਟਿੰਗ ਵਿਚ ਕਿਹੜੇ ਕਿਹੜੇ ਅਧਿਕਾਰੀ ਸਨ ਮੌਜੂਦ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਮਾਲ ਅਧਿਕਾਰੀਆਂ ਕੋਲ ਲੰਬਿਤ ਪਏ ਇੰਤਕਾਲ ਦੇ ਕੇਸਾਂ, ਜਮਾਂਬੰਦੀਆਂ ਦੀ ਵੈਲੀਡੇਸ਼ਨ, ਪੜਤਾਲਾਂ, ਸੀਨੀਅਰ ਸਿਟੀਜ਼ਨਜ਼ ਦੀਆਂ ਸ਼ਿਕਾਇਤਾਂ ਨਾਲ ਸਬੰਧਤ ਅਪੀਲਾਂ, ਪੈਮਾਇਸ਼ਾਂ, ਤਕਸੀਮਾਂ, ਭਾਰ-ਮੁਕਤ ਅਰਜ਼ੀਆਂ ਤੇ ਮਾਲੀਆ ਵਸੂਲੀਆਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਆਖਿਆ । ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਐਸ. ਡੀ. ਐਮ, ਪਟਿਆਲਾ ਹਰਜੋਤ ਕੌਰ, ਐਸ, ਡੀ. ਐਮ. ਸਮਾਣਾ ਰਿਚਾ ਗੋਇਲ, ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਐਸ. ਡੀ. ਐਮ. ਨਾਭਾ ਡਾ. ਇਸਮਤ ਵਿਜੈ ਸਿੰਘ, ਜ਼ਿਲਾ ਮਾਲ ਅਫ਼ਸਰ ਨਵਦੀਪ ਸਿੰਘ ਤੋਂ ਇਲਾਵਾ ਜ਼ਿਲੇ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਮੌਜੂਦ ਸਨ ।

Read More : ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਅਗੇਤੀ ਬੈਠਕ

Så blir du en Plinko‑proffs: En komplett guide till autoplay och maxvinst

0

Så blir du en Plinko‑proffs: En komplett guide till autoplay och maxvinst

Plinko har snabbt blivit en av de mest omtyckta instant‑spelen i den svenska casinovärlden. Det är enkelt att förstå men ändå tillräckligt djup för att ge spelare både spänning och möjlighet till stora vinster. I den här guiden går vi igenom allt du behöver veta – från grundläggande spelmekanik till avancerade autoplay‑strategier – så att du kan maximera din upplevelse och dina vinster.

Översikt och första intryck

Plinko är ett Plinko‑style‑spel där du släpper en boll från toppen av ett bräde med 8–16 rader av piggar. Bollen studsar ner och landar i ett av de färgkodade facken, var och en med en multiplikator. Den högsta möjliga vinsten är 555 × din insats och spelet har ett imponerande RTP på 99 %.

Det som gör just detta spel så attraktivt är kombinationen av låg volatilitet och hög RTP, vilket betyder att du får relativt jämna vinster utan att behöva vänta på stora jackpot‑slag. Dessutom finns en gratis demoversion som låter dig testa utan risk, och spelet är tillgängligt på både PC, iOS och Android.

Om du är nyfiken på att prova spelet direkt kan du besöka den officiella sidan och starta i demo: Plinko.

Nyckelfunktioner och funktionalitet

Autoplay‑läge

Autoplay är den funktion som lockar många spelare. Du kan ställa in ett antal rundor som ska spelas automatiskt, vilket sparar tid och håller tempot högt. Här är några tips för att använda autoplay på ett smart sätt:

  • Ställ in en vinstgräns – stoppa spelet när du nått en viss vinstnivå.
  • Ange en förlustgräns – avbryt autoplay om du förlorar mer än du är beredd att riskera.
  • Välj insatsnivå – börja med låga insatser för att lära dig bollens bana innan du ökar.

Multiplikator‑struktur

Plinkos fack är indelade i olika multiplikatorer, vanligtvis 1x, 2x, 5x, 10x och så vidare upp till 555x. Eftersom spelet har låg volatilitet är de lägre multiplikatorerna vanligare, men med rätt strategi kan du sikta på de högre facken utan att riskera för mycket av din bankrulle.

Demo‑läge

Demo‑läget är perfekt för nybörjare. Det ger dig en chans att observera hur bollen studsar utan att satsa riktiga pengar. Kom dock ihåg att demo‑läget inte visar exakt samma utbetalningsmönster som live‑spel, men det är ett bra verktyg för att förstå spelets dynamik.

Användarupplevelse och mobiloptimering

Plinkos gränssnitt är rent och intuitivt. På både desktop och mobil kan du dra bollen med ett enkelt svep eller klicka på en knapp för att släppa den. Autoplay‑inställningarna nås via en liten ikon i hörnet, vilket gör det snabbt att justera utan att avbryta spelet.

Mobilupplevelsen är särskilt smidig eftersom spelet är byggt med responsiv design. På en smartphone känns svep‑kontrollen naturlig, och du kan enkelt växla mellan manuellt läge och autoplay med ett tryck. Detta gör Plinko till ett idealiskt val för spelare som gillar att spela på språng.

Prestanda, RTP och volatilitet

Plinko har ett RTP på 99 %, vilket placerar det bland de mest spelartillvänliga instant‑spelen. Låg volatilitet betyder att vinsterna kommer jämnt och ofta, snarare än att du måste vänta på ett stort slag. Detta är perfekt för spelare som föredrar en stabil spelupplevelse med möjlighet till stora multiplikatorer när turen är på deras sida.

Matematiskt kan du förvänta dig att få tillbaka 99 % av dina insatser över en lång period. Det betyder att för varje 100 kr du satsar, får du i genomsnitt 99 kr tillbaka. Självklart är varje enskild runda slumpmässig, men på lång sikt är spelet rättvist.

Värdeerbjudande: varför spela Plinko?

Fördelar

  • Hög RTP (99 %) ger lågt husfördel.
  • Låg volatilitet ger jämna vinster.
  • Autoplay sparar tid och håller tempot.
  • Demo‑läge låter dig öva utan risk.
  • Mobiloptimerad för spel på alla enheter.

Nackdelar

  • Maxmultiplikatorn (555x) är svår att nå.
  • Autoplay kan leda till snabbare förluster om du inte sätter gränser.
  • Ingen progressiv jackpot, så stora vinster är sällsynta men möjliga.

Jämförelse med liknande titlar

Det finns flera Plinko‑style‑spel från leverantörer som Spribe, BGaming och SmartSoft Gaming. De flesta har liknande multiplikatorer och RTP, men några skiljer sig i detaljer:

Leverantör RTP Maxmultiplikator Autoplay Demo
Spribe 98,5% 500x Ja Ja
BGaming 99% 555x Ja Ja
SmartSoft 98,8% 520x Ja Ja

BGamings version, som vi fokuserar på, har den högsta RTP:n och den största maxmultiplikatorn, vilket gör den till ett attraktivt val för spelare som vill ha både säkerhet och möjlighet till stora vinster.

Praktiska tips och strategier

1. Börja med låga insatser

Starta med en insats på 1 kr för att observera hur bollen rör sig. Detta ger dig en känsla för spelet utan att riskera mycket.

2. Använd autoplay med gränser

Ställ in både en vinst‑ och en förlustgräns innan du aktiverar autoplay. På så sätt skyddar du din bankrulle och undviker att spela för länge.

3. Sikta på mellanmultiplikatorer

De mest sannolika facken är 2x‑ och 5x‑multiplikatorerna. Att sikta på dessa ger en bra balans mellan risk och belöning.

4. Utnyttja demo‑läget

Spela i demo‑läget i minst 10 rundor innan du går över till riktiga pengar. Detta hjälper dig att förstå spelets rytm.

5. Sätt en budget

Bestäm i förväg hur mycket du är beredd att förlora under en session och håll dig till den. Detta är särskilt viktigt i ett snabbt spel som Plinko.

Slutsats och nästa steg

Plinko är ett välbalanserat instant‑spel med hög RTP, låg volatilitet och en spännande autoplay‑funktion. Det passar både nybörjare som vill lära sig grunderna och erfarna spelare som söker en snabb och rättvis spelupplevelse.

Om du är redo att ta dina nyförvärvade kunskaper och testa dem i praktiken, är nästa steg enkelt: Besök den officiella sidan, starta i demo‑läge och börja experimentera med autoplay‑inställningarna. För spelare som vill omsätta all kunskap i handling är Plinko det självklara valet för din första session.

Kom ihåg att spela ansvarsfullt. Sätt en budget, ta pauser och njut av spelet för vad det är – en rolig, snabb och potentiellt lönsam underhållning. Lycka till och må dina bollar landa i de högsta facken!

ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਤੇ ਰਵਾਇਤੀ ਪਾਰਟੀਆਂ ਦੇ ਲੀਡਰਾਂ ’ਤੇ ਵਰ੍ਹੇ ਮੁੱਖ ਮੰਤਰੀ

0
Chief Minister
ਚੰਡੀਗੜ੍ਹ, 20 ਅਗਸਤ 2025 : ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ (‘Mission Employment’) ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ ।

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ : ਮੁੱਖ ਮੰਤਰੀ

ਇਸ ਮੌਕੇ ਅੱਜ ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ’ਤੇ ਨੌਜਵਾਨਾਂ ਨੂੰ ਕੁਝ ਕੁ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ ਪਰ ਮੇਰੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਜਿਸ ਨਾਲ ਨੌਜਵਾਨਾਂ ਨੂੰ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ ।
ਪਿਛਲੀਆਂ ਸਰਕਾਰਾਂ ਆਖਰੀ ਸਮੇਂ ’ਤੇ ਨੌਕਰੀਆਂ ਦਿੰਦੀਆਂ ਸਨ ਜਦਕਿ ਹੁਣ ਪਹਿਲੇ ਦਿਨ ਤੋਂ ਮਿਲ ਰਹੀਆਂ ਹਨ ਸਰਕਾਰੀ ਨੌਕਰੀਆਂ
ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ (Appointment letter to youth) ਦੇਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੱਖ-ਵੱਖ ਵਿਭਾਗਾਂ ਵਿੱਚ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਾਇਆ ਗਿਆ ਹੈ ਅਤੇ ਇਹ ਨੌਜਵਾਨ ਹੁਣ ਸੂਬੇ ਦੀ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਸਰਗਰਮ ਯੋਗਦਾਨ ਪਾਉਣਗੇ । ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਬਿਨਾਂ ਕਿਸੇ ਸਿਫਾਰਸ਼ ਤੋਂ ਆਪਣੀ ਯੋਗਤਾ ਦੇ ਆਧਾਰ ’ਤੇ ਇਹ ਨੌਕਰੀਆਂ ਹਾਸਲ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ 55,000 ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ ।
ਪੰਜਾਬ ਦੇ ਸਰਬਪੱਖੀ ਵਿਕਾਸ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ਸੂਬਾ ਸਰਕਾਰ
ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ । ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ । ਉਨ੍ਹਾਂ ਕਿਹਾ ਕਿ ਇਹ ਨੌਜਵਾਨ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ ।

ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ 55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ । ਉਨ੍ਹਾਂ ਕਿਹਾ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਪਹਿਲੇ ਦਿਨ ਤੋਂ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸਮਰੱਥ ਬਣਾਉਣਾ ਹੈ ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਤਕਦੀਰ ਬਦਲ ਦੇਣਗੀਆਂ

ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਨੂੰ ਇਤਿਹਾਸਕ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਤਕਦੀਰ ਬਦਲ ਦੇਣਗੀਆਂ । ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਦੇਣ ਦੇ ਸ਼ਾਨਦਾਰ ਸਫਰ ਦੀ ਗਵਾਹ ਬਣ ਕੇ ਉੱਭਰੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ ।

ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ

ਰਵਾਇਤੀ ਰਾਜਨੀਤਿਕ ਪਾਰਟੀਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ (Chief Minister) ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ । ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਆਗੂਆਂ ਦੇ ਧੀਆਂ-ਪੁੱਤ ਪਹਾੜਾਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਉਨ੍ਹਾਂ ਨੇ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਕੂਲ ਸਿੱਖਿਆ ਦੇਣ ਦੀ ਬਜਾਏ ਸਿਰਫ਼ ਮਿਡ ਡੇ ਮੀਲ ਸੈਂਟਰ ਬਣੇ ਹੋਏ ਸਨ । ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ਹੁਣ ‘ਸਕੂਲ ਆਫ਼ ਐਮੀਨੈਂਸ’ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ ।

ਸਰਕਾਰੀ ਸਕੂਲਾਂ ਦੇ 848 ਵਿਦਿਆਰਥੀ ਨੀਟ ਦੀ ਪ੍ਰੀਖਿਆ ਲਈ ਕੁਆਲੀਫਾਈ ਹੋਏ ਹਨ

ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਕੌਮੀ ਐਚੀਵਮੈਂਟ ਸਰਵੇ (National Achievement Survey) ਵਿੱਚ ਕੇਰਲਾ ਨੂੰ ਪਛਾੜ ਕੇ ਪੰਜਾਬ ਪਹਿਲੇ ਸਥਾਨ ‘ਤੇ ਆਇਆ ਹੈ । ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀ ਨੀਟ ਦੀ ਪ੍ਰੀਖਿਆ ਲਈ ਕੁਆਲੀਫਾਈ ਹੋਏ ਹਨ, 265 ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ ਪਾਸ ਕੀਤੀ ਜਦਕਿ 45 ਨੇ ਜੇ. ਈ. ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੇ ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਗੁਰਬਤ ਦੇ ਚੱਕਰ ਵਿੱਚੋਂ ਬਾਹਰ ਕੱਢ ਸਕਦੀ ਹੈ ।

ਉਨ੍ਹਾਂ ਨੇ ਕਦੇ ਵੀ ਰਾਜਨੀਤੀ ਦੇ ਖੇਤਰ ਵਿੱਚ ਆਉਣ ਦੀ ਇੱਛਾ ਨਹੀਂ ਰੱਖੀ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਰਾਜਨੀਤੀ ਦੇ ਖੇਤਰ ਵਿੱਚ ਆਉਣ ਦੀ ਇੱਛਾ ਨਹੀਂ ਰੱਖੀ ਪਰ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਅਤੇ ਇਸ ਦੇ ਲੋਕਾਂ ਦੀ ਬੇਰਹਿਮੀ ਨਾਲ ਕੀਤੀ ਜਾ ਰਹੀ ਲੁੱਟ ਨੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਆਉਣ ਲਈ ਮਜਬੂਰ ਕੀਤਾ । ਉਨ੍ਹਾਂ ਕਿਹਾ ਕਿ ਇਨ੍ਹਾਂ ਮੌਕਾਪ੍ਰਸਤ ਅਤੇ ਲਾਲਚੀ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਨਜ਼ਰਅੰਦਾਜ਼ ਕੀਤਾ ਸੀ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਅਤੇ ਨਵੇਂ ਲੋਕਾਂ ਦੇ ਸਿਆਸਤ ਵਿੱਚ ਆਉਣ ਦਾ ਰਾਹ ਪੱਧਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ।

ਪਿਛਲੀਆਂ ਸਰਕਾਰਾਂ ਦੇ ਸਮੇਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਦੇ ਸਨ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਦੇ ਸਨ ਅਤੇ ਅੱਜ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸੀ ਆਗੂ ਲੋਕਾਂ ਨੂੰ ਮਿਲਣ ਤੋਂ ਕੰਨੀ ਕਤਰਾਉਂਦੇ ਸਨ ਜਦੋਂਕਿ ਅੱਜ ਸਰਕਾਰ ਲੋਕਾਂ ਦੀ ਫੀਡਬੈਕ ਦੇ ਆਧਾਰ ‘ਤੇ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ ।

ਪੰਜਾਬ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਤੇ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਮਿਸਾਲੀ ਵਿਕਾਸ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਰਾਦੇ ਬੜੇ ਸਪੱਸ਼ਟ ਹਨ ਕਿ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਜਾਵੇ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ ।

ਵਿਧਾਨ ਸਭਾ ਹਲਕਾ ਸਮਾਣਾ ਅਤੇ ਸ਼ਤਰਾਣਾ ਦੀ ਮੀਟਿੰਗ 22 ਨੂੰ : ਨਰਿੰਦਰ ਲਾਲੀ

0
Narinderpal Lalli

ਪਟਿਆਲਾ, 20 ਅਗਸਤ 2025 : ਆਲ ਇੰਡੀਆ ਕਾਂਗਰਸ ਕਮੇਟੀ (All India Congress Committee) ਦੇ ਪ੍ਰਧਾਨ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਇੰਚਾਰਜ ਰਵਿੰਦਰ ਡਾਲਵੀ, ਪਟਿਆਲਾ ਲੋਕ ਸਭਾ ਤੋਂ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਵਿਧਾਨ ਸਭਾ ਹਲਕਾ ਸ਼ੁਤਰਾਣਾ ਅਤੇ ਸਮਾਣਾ ਦੇ ਆਬਜ਼ਰਵਰ ਨਰਿੰਦਰਪਾਲ ਲਾਲੀ ਅਤੇ ਹੋਰ ਉੱਚ ਕੁਝ ਕੋਟੀ ਤੇ ਆਗੂਆਂ ਵੱਲੋਂ ਆਗਾਮੀ 22 ਅਗਸਤ ਦਿਨ ਸ਼ੁਕਰਵਾਰ ਨੂੰ ਸਮਾਣਾ ਵਿਖੇ ਸਮੂੰਹ ਕਾਂਗਰਸੀ ਅਹੁਦੇਦਾਰਾਂ, ਸਾਬਕਾ ਚੇਅਰਮੈਨ, ਜਿਲ੍ਹਾ ਪ੍ਰਧਾਨਾ, ਮੰਡਲ ਅਤੇ ਬਲਾਕ ਪ੍ਰਧਾਨਾ, ਬੂਥ ਕਮੇਟੀਆਂ ਦੇ ਇੰਚਾਰਜ, ਜਨਰਲ ਸਕੱਤਰ, ਸਕੱਤਰ ਵਰਕਰਾਂ ਅਤੇ ਹੋਰ ਸੀਨੀਅਰ ਮੈਂਬਰਾਂ ਨਾਲ ਇੱਕ ਅਹਿਮ ਮੀਟਿੰਗ (mportant meeting) ਕੀਤੀ ਜਾਵੇਗੀ ।

ਇਸ ਮੌਕੇ ਲਾਲੀ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲਗਾਈ ਗਈ ਡਿਊਟੀ ਦੇ ਮੱਦੇਨਜ਼ਰ ਇਸ ਮੀਟਿੰਗ ਵਿੱਚ ਆਗਾਮੀ ਵਿਧਾਨ ਸਭੀ ਚੋਣਾਂ ਲਈ ਪਾਰਟੀ ਦੇ ਨਿਯਮ ਅਨੁਸਾਰ ਯੋਗ ਉਮੀਦਵਾਰਾਂ ਦਾ ਪੈਨਲ ਤਿਆਰ ਕਰਕੇ ਭੇਜਿਆ ਜਾਵੇਗਾ। ਜਿਸ ਵਿੱਚ ਮਾਈਕਰੋ ਲੈਵਲ ਤੇ ਮਿਹਨਤ ਕਰਕੇ ਹਰ ਇੱਕ ਸੀਟ ਦੇ ਵਿਚਾਰ-ਵਟਾਂਦਰਾ ਕਰਕੇ ਵੱਧ ਤੋਂ ਵੱਧ ਸੀਟਾਂ ਜਿੱਤ ਕੇ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਜਾਵੇਗਾ ।

Read More : ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਅੱਜ ਹੋਵੇਗੀ ਵੋਟਾਂ ਦੀ ਗਿਣਤੀ

ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

0
Bribe-taking

ਚੰਡੀਗੜ੍ਹ 20 ਅਗਸਤ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ (Demand for bribe of Rs 1.55 lakh) ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਨਿਵਾਸੀ ਇੱਕ ਸ਼ਿਕਾਇਤਕਰਤਾ (Complainant) ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਆਨ-ਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ, ਗੁਰਜੀਤ ਸਿੰਘ ਅਤੇ ਉਸਦੀ ਪਤਨੀ ਵਿਰੁੱਧ ਸੋਹਾਣਾ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ । ਉਕਤ ਮੁਕੱਦਮੇ ਦੇ ਤਫਤੀਸ਼ੀ ਸਹਾਇਕ–ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਇਹ ਕੇਸ ਰੱਦ ਕਰਨ ਬਦਲੇ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ । ਇਸ ਤੋਂ ਬਾਅਦ, ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ ਇਸ ਉਦੇਸ਼ ਲਈ 1.55 ਲੱਖ ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਸਨ । ਬੁਲਾਰੇ ਨੇ ਕਿਹਾ ਕਿ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ, ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਨੂੰ ਸਹੀ ਪਾਇਆ ਗਿਆ ।

ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸਹਾਇਕ-ਸਬ ਇੰਸਪੈਕਟਰ ਓਮ ਪ੍ਰਕਾਸ਼ (Assistant Sub-Inspector Om Prakash) ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਐਸ. ਏ. ਐਸ. ਨਗਰ, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਹੈ । ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ-ਸਹਿਣਸ਼ੀਲਤਾ ਨੀਤੀ ਪ੍ਰਤੀ ਬਿਊਰੋ ਦੀ ਵਚਨਬੱਧਤਾ ਹੈ ਅਤੇ ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਸਰਕਾਰੀ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਬਿਊਰੋ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ, ਭਾਵੇਂ ਉਸਦਾ ਦਰਜਾ ਜਾਂ ਅਹੁਦਾ ਕੋਈ ਵੀ ਹੋਵੇ ।

Read More : ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ. ਐਸ. ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ

0
Zonal level competitions

ਪਟਿਆਲਾ, 20 ਅਗਸਤ 2025 : ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ (Zonal tournament of Zone Patiala-2) ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ । ਖੋ-ਖੋ , ਫੁੱਟਬਾਲ ਅਤੇ ਟੇਬਲ ਟੈਨਿਸ ਦਾ ਜ਼ੋਨਲ ਟੂਰਨਾਮੈਂਟ ਪੋਲੋ ਗਰਾਂਊਂਡ ਪਟਿਆਲਾ ਵਿਖੇ ਕਰਵਾਇਆ ਗਿਆ ।

ਖੋ-ਖੋ ਅੰਡਰ-14 ਲੜਕੀਆਂ ਦੇ ਟੂਰਨਾਮੈਂਟ (Kho-Kho Under-14 Girls Tournament) ਵਿੱਚ ਸਕੂਲ ਆਫ ਐਮੀਨੈਂਸ ਫੀਲਖਾਨਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਧਬਲਾਨ ਦੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਤੀਜਾ ਸਥਾਨ ਹਾਸਲ ਕੀਤਾ। ਟੇਬਲ ਟੈਨਿਸ ਅੰਡਰ-14 ਲੜਕੀਆਂ ਦੇ ਟੂਰਨਾਮੈਂਟ ਵਿੱਚ ਆਰਮੀ ਪਬਲਿਕ ਸਕੂਲ ਨੇ ਪਹਿਲਾ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ। ਫੁੱਟਬਾਲ ਅੰਡਰ-14 ਲੜਕੀਆਂ ਦੇ ਟੂਰਨਾਮੈਂਟ ਵਿੱਚ ਆਰਮੀ ਪਬਲਿਕ ਸਕੂਲ ਨੇ ਪਹਿਲਾ, ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਤੀਜਾ ਸਥਾਨ ਹਾਸਲ ਕੀਤਾ ।

ਯੋਗਾ ਲੜਕੀਆਂ ਦਾ ਟੂਰਨਾਮੈਂਟ ਸਕੂਲ ਆਫ਼ ਐਮੀਂਨੈਸ ਫੀਲਖਾਨਾ ਪਟਿਆਲਾ (School of Eminence Philkhana Patiala) ਵਿਖੇ ਕਰਵਾਇਆ ਗਿਆ। ਯੋਗਾ ਅੰਡਰ-14 ਲੜਕੀਆਂ ਦੇ ਟੂਰਨਾਮੈਂਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਲਲੋਛੀ ਦੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਝੰਡੀ ਨੇ ਤੀਜਾ ਸਥਾਨ ਹਾਸਲ ਕੀਤਾ । ਯੋਗਾ ਅੰਡਰ-17 ਲੜਕੀਆਂ ਦੇ ਟੂਰਨਾਮੈਂਟ ਵਿੱਚ ਸਰਕਾਰੀ ਹਾਈ ਸਕੂਲ ਲਲੋਛੀ ਨੇ ਪਹਿਲਾ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਯੋਗਾ ਰਿਧੀਮਿਕ ਅੰਡਰ-14 ਲੜਕੀਆਂ ਵਿੱਚ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਨੇ ਦੂਜਾ ਸਥਾਨ ਹਾਸਲ ਕੀਤਾ ।

ਯੋਗਾ ਰਿਧੀਮਿਕ ਅੰਡਰ-17 ਲੜਕੀਆਂ (Yoga Rhythmic Under-17 Girls) ਵਿੱਚ ਸਰਕਾਰੀ ਹਾਈ ਸਕੂਲ ਲਲੋਛੀ ਨੇ ਪਹਿਲਾ ਅਤੇ ਦਾ ਬ੍ਰਿਟਿਸ਼ ਕੋ-ਐਡ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ । ਇਸ ਮੋਕੇ ਮਮਤਾ ਰਾਣੀ, ਮਨਪ੍ਰੀਤ ਸਿੰਘ, ਸਤਵਿੰਦਰ ਸਿੰਘ, ਜਸਦੇਵ ਸਿੰਘ, ਗੁਰਦੀਪ ਸਿੰਘ, ਰੁਪਿੰਦਰ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਯਾਦਵਿੰਦਰ ਕੌਰ, ਸਿਮਨਦੀਪ ਕੌਰ, ਭਗਵਤੀ, ਪਰਦੀਪ ਕੁਮਾਰ, ਗਗਨਦੀਪ ਸਿੰਘ, ਮਿਸ. ਸਿਮਰਨ, ਰੁਪਿੰਦਰ ਕੌਰ, ਵਰਿੰਦਰ ਕੌਰ, ਮਨਦੀਪ ਕੁਮਾਰ, ਪਰਵੀਨ ਕੁਮਾਰ, ਅਨਿਲ ਕੁਮਾਰ, ਭਗਵਤੀ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ ।

Read More : ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿੱਚ ਬੁੱਢਾ ਦਲ ਸਕੂਲ ਨੇ ਹਾਸਲ ਕੀਤਾ ਪਹਿਲਾ ਸਥਾਨ

ਪਟਿਆਲਾ ਵਿੱਚ ਲੋਕ ਅਦਾਲਤ 13 ਸਤੰਬਰ ਨੂੰ ਕੀਤੀ ਜਾਵੇਗੀ ਆਯੋਜਿਤ

0
Lok Adalat

ਪਟਿਆਲਾ 20 ਅਗਸਤ 2025 : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (National Legal Services Authority) ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਹਰਿੰਦਰ ਸਿਧੂ, ਦੀ ਯੋਗ ਅਗਵਾਈ ਹੇਠ ਚੈੱਕ ਬਾਊਂਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਅਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ (ਨਾਨ-ਕੰਪਾਊਂਡੇਬਲ ਨੂੰ ਛੱਡ ਕੇ), ਰੱਖ-ਰਖਾਅ ਦੇ ਕੇਸ, ਹੋਰ ਫੌਜਦਾਰੀ ਕੰਪਾਊਂਡੇਬਲ ਕੇਸ ਅਤੇ ਹੋਰ ਦੀਵਾਨੀ ਝਗੜੇ ਅਤੇ ਅਦਾਲਤਾਂ ਵਿੱਚ ਲੰਬਿਤ ਕੇਸਾਂ ਨਾਲ ਸਬੰਧਤ ਟ੍ਰਿਬਿਊਨਲ ਜਿਵੇਂ ਕਿ ਕ੍ਰਿਮੀਨਲ ਕੰਪਾਊਂਡੇਬਲ ਓਫੈਂਸ, ਚੈੱਕ ਬਾਊਂਸ ਕੇਸ, ਮਨੀ ਰਿਕਵਰੀ ਕੇਸ, ਐਮ. ਏ. ਸੀ. ਟੀ. ਕੇਸ, ਲੇਬਰ ਅਤੇ ਰੁਜ਼ਗਾਰ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਕੇਸ (ਨਾ-ਕੰਪਾਊਂਡੇਬਲ ਨੂੰ ਛੱਡ ਕੇ), ਵਿਆਹੁਤਾ ਝਗੜੇ (ਤਲਾਕ ਨੂੰ ਛੱਡ ਕੇ), ਜ਼ਮੀਨ ਗ੍ਰਹਿਣ ਮਾਮਲੇ ( ਸਿਵਲ ਅਦਾਲਤਾਂ/ਟ੍ਰਿਬਿਊਨਲਾਂ ਅੱਗੇ ਲੰਬਿਤ), ਤਨਖ਼ਾਹ ਅਤੇ ਭੱਤਿਆਂ ਅਤੇ ਸੇਵਾਮੁਕਤੀ ਲਾਭਾਂ, ਮਾਲ ਕੇਸਾਂ ਆਦਿ ਨਾਲ ਸਬੰਧਤ ਕੇਸਾਂ ਲਈ ਨੈਸਨਲ ਲੋਕ ਅਦਾਲਤ ਦਾ ਆਯੋਜਨ 13 ਸਤੰਬਰ (Lok Adalat) ਨੂੰ ਜ਼ਿਲ੍ਹਾ ਪਟਿਆਲਾ ਵਿੱਚ ਕੀਤਾ ਜਾਵੇਗਾ । ਇਸ ਮੰਤਵ ਲਈ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਨਿਆਂਇਕ ਅਦਾਲਤਾਂ ਦੇ ਬੈਂਚਾਂ ਦਾ ਗਠਨ ਕੀਤਾ ਜਾਵੇਗਾ।

ਸੀ. ਜੇ. ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਮਨਦੀਪ ਕੰਬੋਜ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਢਲਾ ਉਦੇਸ਼ ਸਮਝੌਤਿਆਂ ਰਾਹੀਂ ਝਗੜਿਆਂ ਨੂੰ ਸੁਲਝਾਉਣਾ ਹੈ । ਇਸ ਦਾ ਉਦੇਸ਼ ਸ਼ਾਮਲ ਪਾਰਟੀਆਂ ਲਈ ਸਮਾਂ ਅਤੇ ਪੈਸਾ ਬਚਾਉਣਾ ਅਤੇ ਉਹਨਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਘਟਾਉਣਾ ਹੈ । ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ ਗੈਰ-ਕੰਪਾਊਂਡੇਬਲ ਅਪਰਾਧਿਕ ਕੇਸਾਂ ਨੂੰ ਛੱਡ ਕੇ, ਹਰ ਕਿਸਮ ਦੇ ਕੇਸ, ਇੱਥੋਂ ਤੱਕ ਕਿ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਪੜਾਅ ਤੇ ਵੀ ਲੋਕ ਅਦਾਲਤਾਂ ਵਿੱਚ ਸੁਲਝਾਉਣਯੋਗ ਨਿਪਟਾਰੇ ਲਈ ਪੇਸ਼ ਕੀਤੇ ਜਾ ਸਕਦੇ ਹਨ ।

ਸੀ. ਜੇ. ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਕੰਬੋਜ ਨੇ ਅੱਗੇ ਦੱਸਿਆ ਕਿ ਜਦੋਂ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਨਿਪਟਾਰਾ ਕੀਤਾ ਜਾਂਦਾ ਹੈ ਤਾਂ ਅਵਾਰਡ ਅੰਤਿਮ ਬਣ ਜਾਂਦਾ ਹੈ ਅਤੇ ਇਸਦੇ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ । ਇਸ ਤੋਂ ਇਲਾਵਾ ਧਿਰਾਂ ਦੁਆਰਾ ਅਦਾ ਕੀਤੀ ਕੋਈ ਵੀ ਅਦਾਲਤੀ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਵਿਵਾਦ ਵਾਲੀਆਂ ਧਿਰਾਂ ਆਪਸੀ ਸਹਿਮਤੀ ਵਾਲੀਆਂ ਸ਼ਰਤਾਂ ਦੇ ਅਧਾਰ ਤੇ ਆਪਣੇ ਵਿਵਾਦ ਦਾ ਤੇਜ਼ੀ ਨਾਲ ਹੱਲ ਪ੍ਰਾਪਤ ਕਰਦੀਆਂ ਹਨ ਅਤੇ ਦੋਵਾਂ ਪਾਰਟੀਆਂ ਲਈ ਜਿੱਤ ਦੀ ਸਥਿਤੀ ਬਣਦੀ ਹੈ ।

ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਵਿਵਾਦਾਂ ਨੂੰ ਆਉਣ ਵਾਲੀ ਨੈਸਨਲ ਲੋਕ ਅਦਾਲਤ ਅੱਗੇ ਪੇਸ਼ ਕਰਨ ਤਾਂ ਜੋ ਉਨ੍ਹਾਂ ਦੇ ਕੀਮਤੀ ਸਮੇਂ ਅਤੇ ਮਿਹਨਤ ਦੀ ਕਮਾਈ ਦੀ ਬਚਤ ਕੀਤੀ ਜਾ ਸਕੇ । ਇਸ ਮੰਤਵ ਲਈ, ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਇੱਛੁਕ ਹਰ ਮੁਕੱਦਮਾਕਾਰ ਸੰਬੰਧਤ ਅਦਾਲਤ ਦੇ ਪ੍ਰੀਜ਼ਾਈਡਿੰਗ ਅਫ਼ਸਰ (Presiding officer of the court) ਨੂੰ ਬੇਨਤੀ ਕਰ ਸਕਦਾ ਹੈ ਜਿੱਥੇ ਉਸਦਾ ਕੇਸ ਲੰਬਿਤ ਹੈ । ਇੱਥੋਂ ਤੱਕ ਕਿ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਵਿੱਚ ਵੀ ਪਾਰਟੀ ਲੋਕ ਅਦਾਲਤ ਵਿੱਚ ਮਾਮਲਾ ਰੱਖਣ ਲਈ ਅਰਜ਼ੀ ਭੇਜ ਸਕਦੀ ਹੈ ।

ਪ੍ਰੀ- ਲਿਟੀਗੇਟਿਵ ਕੇਸਾਂ (Pre-litigation cases) ਦੇ ਮਾਮਲੇ ਵਿੱਚ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ ਬੇਨਤੀ ਕੀਤੀ ਜਾ ਸਕਦੀ ਹੈ । ਹੋਰ ਵਿਸਤ੍ਰਿਤ ਜਾਣਕਾਰੀ ਵੈਬਸਾਈਟ www.pulsa.gov.in ਜਾਂ NALSA ਹੈਲਪਲਾਈਨ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸੰਪਰਕ ਨੰਬਰ 0175-2306500 ਤੋਂ ਲਈ ਜਾ ਸਕਦੀ ਹੈ ।

Read More : ਲੋਕ ਅਦਾਲਤ ਵਿੱਚ 9744 ਕੇਸਾਂ ਵਿੱਚੋਂ 7029 ਕੇਸਾਂ ਦਾ ਹੋਇਆ ਨਿਪਟਾਰਾ

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ‘ਪਹਿਲੀ ਵਾਰ’ ਸਿਰਲੇਖ ਅਧੀਨ ਕਵੀ ਦਰਬਾਰ’

0
Language Department

ਪਟਿਆਲਾ 20 ਅਗਸਤ 2025 : ਪੰਜਾਬ ਸਰਕਾਰ ਦੀ ਰਹਿਨੁਮਾਈ ’ਚ ਭਾਸ਼ਾ ਵਿਭਾਗ (Language Department) ਪੰਜਾਬ ਵੱਲੋਂ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ‘ਪਹਿਲੀ ਵਾਰ’ ਸਿਰਲੇਖ ਅਧੀਨ ਕਵੀ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਉੱਘੇ ਕਵੀ ਤੇ ਚਿੰਤਕ ਪ੍ਰੋ. ਰਵਿੰਦਰ ਭੱਠਲ ਨੇ ਕੀਤੀ ।

ਡਾ. ਅਮਰਜੀਤ ਕੌਂਕੇ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ’ਚ ਸ਼ਿਰਕਤ ਕੀਤੀ

ਨਾਮਵਰ ਗ਼ਜ਼ਲਗੋ ਤੇ ਨਾਵਲਕਾਰ ਬੂਟਾ ਸਿੰਘ ਚੌਹਾਨ ਨੇ ਮੁੱਖ ਮਹਿਮਾਨ ਵਜੋਂ ਕਵੀ ਤੇ ਅਨੁਵਾਦਕ ਡਾ. ਅਮਰਜੀਤ ਕੌਂਕੇ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ’ਚ ਸ਼ਿਰਕਤ ਕੀਤੀ । ਕਵੀ ਦਰਬਾਰ (Poet’s Court) ਦੌਰਾਨ ਦਰਜਨ ਤੋਂ ਵਧੇਰੇ ਕਵੀਆਂ ਨੇ ਵੱਖ-ਵੱਖ ਕਾਵਿ ਵੰਨਗੀਆਂ ਰਾਹੀਂ ਕਵੀ ਦਰਬਾਰ ਨੂੰ ਯਾਦਗਾਰੀ ਬਣਾ ਦਿੱਤਾ । ਆਪਣੇ ਸਵਾਗਤੀ ਭਾਸ਼ਣ ਦੌਰਾਨ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਪ੍ਰਧਾਨਗੀ ਮੰਡਲ ਤੇ ਕਵੀਆਂ ਬਾਰੇ ਸੰਖੇਪ ’ਚ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀਆਂ ਸਾਹਿਤਕ ਸਰਗਰਮੀਆਂ ਦਾ ਆਲੇਖ ਕੀਤਾ ।

ਉਨ੍ਹਾਂ ਦੱਸਿਆ ਕਿ ਕਵੀ ਦਰਬਾਰ ਦੌਰਾਨ ਬਹੁਤ ਸਾਰੇ ਕਵੀਆਂ ਨੂੰ ਪਹਿਲੀ ਵਾਰ ਭਾਸ਼ਾ ਵਿਭਾਗ ਦੇ ਮੰਚ ’ਤੋਂ ਕਵਿਤਾ ਗਾਇਨ ਦਾ ਮੌਕਾ ਮਿਲਿਆ ਹੈ ਅਤੇ ਕੁਝ ਕਵੀ ਪਹਿਲੀ ਵਾਰ ਕਿਸੇ ਕਵੀ ਦਰਬਾਰ ’ਚ ਕਵਿਤਾ ਪੜ੍ਹ ਰਹੇ ਹਨ । ਉਨ੍ਹਾਂ ਕਿਹਾ ਕਿ ਵਿਭਾਗ ਦੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਨਵੇਂ ਲੇਖਕਾਂ ਨੂੰ ਉਤਸ਼ਾਹਿਤ ਕੀਤਾ ਜਾਵੇ ਤੇ ਸਥਾਪਤ ਸਾਹਿਤਕਾਰਾਂ ਨੂੰ ਸਤਿਕਾਰ ਦਿੱਤਾ ਜਾਵੇ ।

ਇੰਜੀਨੀਅਰ ਨਰਿੰਦਰ ਸ਼ਰਮਾ ਨੇ ਆਪਣੀ ਕਵਿਤਾ ‘ਮਿਹਨਤ ਸਦਕਾ ਰਾਹ ਜ਼ਿੰਦਗੀ ਨੂੰ ਮਿਲ ਜਾਂਦੇ ਨੇ..’ ਤੁਰੰਨਮ ’ਚ ਗਾ ਕੇ ਸਾਵਣ ਮਹੀਨੇ ਨੂੰ ਸਮਰਪਿਤ ਇਸ ਕਵੀ ਦਰਬਾਰ ਨੂੰ ਖੁਸ਼ਨੁਮਾ ਸ਼ੁਰੂਆਤ ਦਿੱਤੀ । ਫਿਰ ਅਮਰਜੀਤ ਕਸਕ ਨੇ ਆਪਣੀ ਕਵਿਤਾ ‘ਦੇਹਾਂ ਦੇ ਦਰਵਾਜ਼ੇ’ ਰਾਹੀਂ ਜ਼ਿੰਦਗੀ ਦੇ ਫਲਸਫੇ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ । ਕਵਿੱਤਰੀ ਰਮਨ ਵਿਰਕ ਨੇ ਆਪਣੀ ਕਵਿਤਾਵਾਂ ਰਾਹੀਂ ਪਤੀ-ਪਤਨੀ ਦੇ ਸਬੰਧਾਂ ਦੇ ਵੱਖ-ਵੱਖ ਭਾਵਨਾਤਮਕ ਪਹਿਲੂਆਂ ਦੀ ਖੂਬਸੂਰਤ ਪੇਸ਼ਕਾਰੀ ਕੀਤੀ ।

ਨਾਮਵਰ ਕਵੀ ਸੁਰਜੀਤ ਜੱਜ (Renowned poet Surjit Judge) ਨੇ ਆਪਣੀ ਪਹਿਲੀ ਕਵਿਤਾ ‘ਮੇਰੇ ਪੈਰਾਂ ਦੀ ਛੋਹ ਨਾਲ ਖੇਤੀਂ ਅੰਨ ਉਗਦਾ ਹੈ’ ਰਾਹੀਂ ਕਿਸਾਨੀ ਜੀਵਨ ਦੀ ਸੰਘਰਸ਼ਮਈ ਤਸਵੀਰ ਪੇਸ਼ ਕੀਤੀ ਅਤੇ ਦੂਸਰੀ ਕਵਿਤਾ ‘ਫੁੱਲਾਂ ਦੀ ਥਾਂ ਪੱਥਰ ਪੂਜੋਗੇ, ਪਰਲੋ ਨੇ ਤਾਂ ਆਉਣਾ ਏ’ ਰਾਹੀਂ ਵਾਤਾਵਰਣ ਸੰਭਾਲ ਦਾ ਹੋਕਾ ਦਿੱਤਾ। ਹਰਵਿੰਦਰ ਚੰਡੀਗੜ੍ਹ ਨੇ ਵੀ ਆਪਣੀ ਕਵਿਤਾ ‘ਡਰਨਾ’ ਤੇ ‘ਬੇਆਬ ਪੰਜਾਬ’ ਸਾਹਿਤਕ ਗੀਤ ਰਾਹੀਂ ਵਾਤਾਵਰਣ ਪ੍ਰਤੀ ਚਿੰਤਾ ਪ੍ਰਗਟ ਕੀਤੀ ।

ਅਨੂ ਬਾਲਾ ਅਨੰਦਪੁਰ ਸਾਹਿਬ (Anu Bala Anandpur Sahib) ਨੇ ਆਪਣੀ ਕਵਿਤਾ ‘ਪਿਆਸ ਜ਼ਾਹਿਰ ਕਰਦਿਆਂ ਮੈਂ ਪਾਣੀ ਤੋਂ ਡਰ ਜਾਂਦੀ ਹਾਂ’ ਰਾਹੀਂ ਅਜੋਕੇ ਸਮਾਜਿਕ ਤਾਣੇ-ਬਾਣੇ ਤੇ ਕਟਾਕਸ਼ ਕੀਤਾ। ਫਿਲੌਰ ਤੋਂ ਆਈ ਵਕੀਲ ਸਨੂ ਮਹਿਮੀ ਨੇ ‘ਸ਼ਹਿਰ ਦਾ ਹਾਲ’ ਰਾਹੀਂ ਸਾਡੇ ਸਮਾਜ ’ਚ ਭਾਈਚਾਰਕ ਸਾਂਝਾ ਨੂੰ ਲੱਗ ਰਹੇ ਗ੍ਰਹਿਣ ਦੀ ਗੱਲ ਕੀਤੀ। ਜਲੰਧਰ ਤੋਂ ਆਏ ਨੱਕਾਸ਼ ਚਿੱਤੇਵਾਣੀ ਨੇ ਆਪਣੀ ਲੰਬੀ ਕਵਿਤਾ ‘ਣ’ ਰਾਹੀਂ ਸਮਾਜ ਦੇ ਹਰ ਪਹਿਲੂ ਦੀ ਗੱਲ ਕੀਤੀ। ਫਿਲੌਰ ਤੋਂ ਆਏ ਸ਼ਾਮ ਸਰਗੂੰਦੀ ਨੇ ‘ਸਾਵਣਾਂ ਵੇ ਸਾਵਣਾਂ ਸਾਡੇ ਵਿਹੜੇ ਖੁਸ਼ੀਆਂ ਖੇੜੇ ਲੈ ਕੇ ਆਵਣਾਂ’ ਰਾਹੀਂ ਸਾਡੇ ਦੇਸ਼ ਦੇ ਮੌਜੂਦਾ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਹਾਲਾਤਾਂ ਦੇ ਵਿਅੰਗ ਕੀਤਾ ।

ਡਾ. ਅਮਨਪ੍ਰੀਤ ਕੌਰ ਕੰਗ ਨੇ ‘ਸਾਉਣ ਦਾ ਮਹੀਨਾ ਤੈਨੂੰ ਲੱਭਦੀਆਂ ਅੱਖੀਆਂ’ ਕਵਿਤਾ ਤੇ ‘ਮਾਏ ਨੀ ਮਾਏ ਮੈਨੂੰ ਪੀਂਘ ਪਵਾਦੇ’ ਸਾਹਿਤਕ ਗੀਤ ਤੁਰੰਨਮ ’ਚ ਗਾ ਕੇ ਮਾਹੌਲ ਨੂੰ ਸੰਗੀਤਮਈ ਬਣਾ ਦਿੱਤਾ । ਵਿਸ਼ੇਸ਼ ਮਹਿਮਾਨ ਡਾ. ਅਮਰਜੀਤ ਕੌਂਕੇ ਨੇ ‘ਸਾਵਣ ਸਿਰਫ਼ ਉਨ੍ਹਾਂ ਲਈ ਹੈ ਜਿੰਨਾਂ ਦੇ ਸਿਰ ’ਤੇ ਛੱਤ ਹੈ..’ ਰਾਹੀਂ ਮਿਹਨਤਕਸ਼ ਤੇ ਕਿਰਤੀ ਲੋਕਾਂ ਦੀ ਤਰਸਮਈ ਤਸਵੀਰ ਪੇਸ਼ ਕੀਤੀ ਅਤੇ ਦੂਸਰੀ ਕਵਿਤਾ ‘ਬੰਜਰ ਹੋਈ ਧਰਤ’ ਰਾਹੀਂ ਪੰਜਾਬ ਦੇ ਵਾਤਾਵਰਣ ਬਾਰੇ ਚਿੰਤਾ ਪ੍ਰਗਟਾਈ ।

ਮੁੱਖ ਮਹਿਮਾਨ ਬੂਟਾ ਸਿੰਘ ਚੌਹਾਨ ਨੇ ਆਪਣੀਆਂ ਦੋ ਗਜ਼ਲਾਂ ਅਤੇ ਸ਼ੇਅਰਾਂ ਰਾਹੀਂ ਜ਼ਿੰਦਗੀ ਦੇ ਵੱਖ-ਵੱਖ ਪੜਾਵਾਂ ਦੀ ਤਸਵੀਰ ਬਾਖੂਬੀ ਪੇਸ਼ ਕੀਤੀ। ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵਿਲੱਖਣ ਸਰਗਰਮੀਆਂ ਦੀ ਸ਼ਲਾਘਾ ਕੀਤੀ । ਸਮਾਗਮ ਦੀ ਪ੍ਰਧਾਨਗੀ ਕਰ ਰਹੇ ਪ੍ਰੋ. ਰਵਿੰਦਰ ਭੱਠਲ ਨੇ ਆਪਣੀ ਕਵਿਤਾ ‘ਤੁਸੀਂ ਕੀ ਜਾਣੋ ਕਿੱਕਲੀ ਪਾਉਂਦੀਆਂ ਕੁੜੀਆਂ ਨੂੰ’ ਰਾਹੀਂ ਔਰਤਾਂ ਦੇ ਚਾਵਾਂ ਤੇ ਉਮੰਗਾਂ ਨੂੰ ਪੇਸ਼ ਕੀਤਾ ।

ਉਨ੍ਹਾਂ ਆਪਣੀ ਦੂਸਰੀ ਕਵਿਤਾ ਰਾਹੀਂ ‘ਕਵੀ’ ਦੇ ਸੂਖ਼ਮ ਜ਼ਜਬਾਤਾਂ ਦੀ ਬਾਤ ਪਾਈ । ਅਖ਼ੀਰ ਵਿੱਚ ਵਿਭਾਗ ਦੀ ਡਿਪਟੀ ਡਾਇਰੈਕਟਰ ਚੰਦਨਦੀਪ ਕੌਰ ਨੇ ਸਭ ਦਾ ਧੰਨਵਾਦ ਕੀਤਾ। ਵਿਭਾਗ ਵੱਲੋਂ ਸਾਰੇ ਕਵੀਆਂ ਨੂੰ ਸ਼ਾਲਾਂ ਨਾਲ ਸਨਮਾਨਿਤ ਕੀਤਾ ਗਿਆ । ਮੰਚ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ । ਇਸ ਮੌਕੇ ਵਿਭਾਗ ਦੀ ਵਧੀਕ ਨਿਰਦੇਸ਼ਕਾ ਹਰਪ੍ਰੀਤ ਕੌਰ, ਡਿਪਟੀ ਡਾਇਰੈਕਟਰ ਹਰਭਜਨ ਕੌਰ, ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ, ਸੁਰਿੰਦਰ ਕੌਰ, ਦਵਿੰਦਰ ਕੌਰ ਤੇ ਰਾਬੀਆ, ਕਵੀ ਨਵਦੀਪ ਮੁੰਡੀ, ਗੁਰਵਿੰਦਰ ਅਮਨ, ਰੰਗਕਰਮੀ ਰਾਜੇਸ਼ ਸ਼ਰਮਾ, ਕਮਲਜੀਤ ਨਜ਼ਮ, ਕਮਲ ਸੇਖੋਂ ਸਮੇਤ ਵੱਡੀ ਗਿਣਤੀ ’ਚ ਸਾਹਿਤ ਪ੍ਰੇਮੀ ਹਾਜ਼ਰ ਸਨ ।

Read More : ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ

ਪਿਆਰ ਸਜ਼ਾ ਯੋਗ ਨਹੀਂ ਹੈ ਇਸਨੂੰ ਅਪਰਾਧ ਨਹੀਂ ਮੰਨਿਆ ਜਾ ਸਕਦਾ : ਸੁਪਰੀਮ ਕੋਰਟ

0
Supreme Court

ਨਵੀਂ ਦਿੱਲੀ, 20 ਅਗਸਤ 2025 : ਭਾਰਤ ਦੇਸ਼ ਦੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ (Supreme Court) ਨੇ ਆਖਿਆ ਹੈ ਕਿ ਪਿਆਰ ਸਜ਼ਾ ਯੋਗ ਨਹੀਂ (Love is not punishable) ਹੈ ਅਤੇ ਇਸਨੂੰ ਅਪਰਾਧ ਨਹੀਂ ਮੰਨਿਆ ਜਾ ਸਕਦਾ । ਅਦਾਲਤ ਨੇ ਇਹ ਵੀ ਕਿਹਾ ਕਿ ਨੌਜਵਾਨ ਜੋ ਬਾਲਗ ਹਨ ਅਤੇ ਅਸਲ ਪ੍ਰੇਮ ਸਬੰਧਾਂ ਵਿੱਚ ਹਨ ਉਨ੍ਹਾਂ ਨੂੰ ਇਕੱਲੇ ਛੱਡ ਦੇਣਾ ਚਾਹੀਦਾ ਹੈ।

ਜਸਟਿਸ ਬੀਵੀ ਨਾਗਰਥਨਾ (Justice B.V. Nagarathna) ਅਤੇ ਜਸਟਿਸ ਆਰ ਮਹਾਦੇਵਨ ਦਾ ਬੈਂਚ ਪੋਕਸੋ ਐਕਟ ਦੀ ਦੁਰਵਰਤੋਂ ਸਬੰਧੀ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਕਰ ਰਿਹਾ ਸੀ। ਅਦਾਲਤ ਨੇ ਕਿਹਾ ਕਿ ਪੋਕਸੋ ਬੱਚਿਆਂ ਦੀ ਸੁਰੱਖਿਆ ਲਈ ਇੱਕ ਮਹੱਤਵਪੂਰਨ ਕਾਨੂੰਨ ਹੈ, ਪਰ ਬਾਲਗਾਂ ਦੇ ਸ਼ੋਸ਼ਣ ਅਤੇ ਸਹਿਮਤੀ ਵਾਲੇ ਸਬੰਧਾਂ ਵਿੱਚ ਫਰਕ ਕਰਨਾ ਮਹੱਤਵਪੂਰਨ ਹੈ । ਬੈਂਚ ਨੇ ਕਿਹਾ ਕਿ ਤੁਸੀਂ ਕਹਿ ਸਕਦੇ ਹੋ ਕਿ ਪਿਆਰ ਇੱਕ ਅਪਰਾਧ ਹੈ? ਅਜਿਹੇ ਮਾਮਲਿਆਂ ’ਚ ਮੁਕੱਦਮਾ ਬਾਲਗਾਂ ਲਈ ਸਥਾਈ ਸਦਮੇ ਦਾ ਕਾਰਨ ਬਣਦਾ ਹੈ।

ਸੁਪਰੀਮ ਕੋਰਟ ਨੇ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (National Commission for Protection of Child Rights) ਅਤੇ ਰਾਸ਼ਟਰੀ ਮਹਿਲਾ ਕਮਿਸ਼ਨ ਦੀਆਂ ਪਟੀਸ਼ਨਾਂ ਨੂੰ ਵੀ ਰੱਦ ਕਰ ਦਿੱਤਾ। ਇਨ੍ਹਾਂ ਪਟੀਸ਼ਨਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਨੂੰ ਚੁਣੌਤੀ ਦਿੱਤੀ ਸੀ ਜਿਸ ਨੇ ਜਵਾਨ ਮੁਸਲਿਮ ਕੁੜੀਆਂ ਦੇ ਵਿਆਹ ਨੂੰ ਮਾਨਤਾ ਦਿੱਤੀ ਸੀ । ਬੈਂਚ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਲਈ ਬਣਾਇਆ ਗਿਆ ਕਮਿਸ਼ਨ ਬੱਚਿਆਂ ਦੀ ਸੁਰੱਖਿਆ ਦੇ ਹੁਕਮ ਨੂੰ ਚੁਣੌਤੀ ਦੇ ਰਿਹਾ ਹੈ ।

ਸੁਪਰੀਮ ਕੋਰਟ ਨੇ ਕਿਹਾ ਕਿ ਜਦੋਂ ਧੀਆਂ ਘਰੋਂ ਭੱਜ ਜਾਂਦੀਆਂ ਹਨ ਤਾਂ ਮਾਪਿਆਂ ਵੱਲੋਂ ਬਹੁਤ ਸਾਰੇ ਮਾਮਲੇ ਦਰਜ ਕੀਤੇ ਜਾਂਦੇ ਹਨ ਤਾਂ ਜੋ ਇੱਜ਼ਤ ਨੂੰ ਬਚਾਇਆ ਜਾ ਸਕੇ । ਅਦਾਲਤ ਨੇ ਕਿਹਾ ਕਿ ਜਦੋਂ ਮੁੰਡੇ ਨੂੰ ਸਹਿਮਤੀ ਨਾਲ ਸਬੰਧ ਹੋਣ ਦੇ ਬਾਵਜੂਦ ਜੇਲ੍ਹ ਭੇਜਿਆ ਜਾਂਦਾ ਹੈ, ਤਾਂ ਇਹ ਸਮਝਣਾ ਪਵੇਗਾ ਕਿ ਉਸਦਾ ਮਾਨਸਿਕ ਸਦਮਾ ਕਿੰਨਾ ਵੱਡਾ ਹੋਵੇਗਾ ।

Read More : ਸੁਪਰੀਮ ਕੋਰਟ ਕਾਲਜੀਅਮ ਨੇ ਕੀਤੀ ਹਾਈ ਕੋਰਟ ਦੇ ਜੱਜਾਂ ਵਜੋਂ 10 ਨਾਵਾਂ ਦੀ ਸਿਫਾਰਿਸ਼