Home Blog Page 435

ਹਰੀਗੜ ਵਿਖੇ ਪਹਿਲਾ ਵਿਸ਼ਾਲ ਕੁਸ਼ਤੀ ਦੰਗਲ ਹੋਇਆ ਸ਼ਾਨੋ ਸ਼ੋਕਤ ਨਾਲ ਸਮਾਪਤ

0
grand wrestling match

ਨਾਭਾ, 19 ਅਗਸਤ 2025 : ਨਾਭਾ ਹਲਕੇ ਦੇ ਪਿੰਡ ਹਰੀਗੜ (Village Harigarh) ਵਿਖੇ ਗੂੰਗਾ ਭੈੜੀ ਮੇਲੇ ਮੌਕੇ ਬਾਬਾ ਰਵਿੰਦਰ ਨਾਥ ਤੇ ਗ੍ਰਾਮ ਪੰਚਾਇਤ ਵਲੋ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ (Massive wrestling brawl) ਕਰਵਾਇਆ ਗਿਆ ਜ਼ੋ ਅੱਜ ਸ਼ਾਨੋ-ਸ਼ੋਕਤ ਨਾਲ ਸਮਾਪਤ ਹੋਇਆ, ਜਿਸ ਨਾਮੀ ਪਹਿਲਵਾਨ ਅਪਣੇ ਜੋਹਰ ਦਿਖਾਏ ਤੇ ਝੰਡੀ ਦੀ ਕੁਸ਼ਤੀ ਅਮਨ ਰਾਇਆਲ ਨੇ ਜਿੱਤੀ ਉਪਰੰਤ ਸਾਰੇ ਜੇਤੂ ਭਲਵਾਨਾਂ ਨੂੰ ਵੱਡੇ ਇਨਾਮ ਦੇ ਕੇ ਸਨਮਾਨਤ ਗਿਆ ।

ਇਸ ਮੌਕੇ ਸਰਪੰਚ ਜਗਜੀਵਨ ਸਿੰਘ, ਕਰਮ ਸਿੰਘ ਮਾਨ, ਅਭੀਬਾਲੀ, ਲਖਵੀਰ ਸਿੰਘ, ਲਸ਼ਮਣ ਸਿੰਘ, ਸਲਮਾਨ ਨਾਭਾ, ਬਹਾਦਰ ਸਿੰਘ ਲੱਧਾਹੇੜੀ, ਅਮਨ ਗਲਵੱਟੀ, ਮੁਖਤਿਆਰ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਤੇ ਪ੍ਰਬੰਧਕਾ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀਆਂ ਨੇ ਅਨੰਦ ਮਾਣਿਆ ।

Read More : ਪੇਂਡੂ ਖੇਡਾਂ ਪੰਜਾਬ ਦੀ ਸ਼ਾਨਦਾਰ ਵਿਰਾਸਤ ਦਾ ਅਨਿਖੜਵਾਂ ਅੰਗ : ਮੁੱਖ ਮੰਤਰੀ 

ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨਾਭਾ ਜੇਲ ਵਿਚ ਬੰਦ ਮਜੀਠੀਆ ਨੂੰ ਆਏ ਮਿਲਣ

0
Nabha jail

ਨਾਭਾ, 19 ਅਗਸਤ 2025 : ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿੱਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ `ਚ ਬੰਦ ਸ਼੍ਰੋਮਣੀ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨਾਲ ਮੁਲਾਕਾਤ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਅਪਣੇ ਸਾਥੀਆਂ ਸਮੇਤ ਸਵੇਰੇ ਨਾਭਾ ਜੇਲ੍ਹ ਪਹੁੰਚੇ, ਜਿਨਾਂ ਨੂੰ ਕਾਨੂੰਨ ਦਾ ਹਵਾਲਾ ਦਿੰਦਿਆਂ ਮਿਲਣ ਨਹੀਂ ਦਿੱਤਾ ਗਿਆ ।

ਇਸ ਮੋਕੇ ਜੇਲ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ (Jail Superintendent Inderjit Singh Kahlon) ਜੇਲ ਦੇ ਬਾਹਰ ਆਏ ਅਤੇ ਉਨ੍ਹਾਂ ਨੇ ਨਿਯਮਾਂ ਦਾ ਹਵਾਲਾ ਦਿੰਦਿਆਂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਵਾਉਣ ਤੋਂ ਨਾ ਕਰ ਦਿੱਤੀ ਤਾਂ ਜਥੇਦਾਰ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿ਼ਲਾਫ਼ ਜੰਮ ਕੇ ਨਾਅਰੇਬਾਜ਼ੀ (Slogans) ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਅਕਾਲੀਆਂ ਨਾਲ ਸਰੇਆਮ ਧੱਕੇਸ਼ਾਹੀ ਕਰ ਰਹੀ ਹੈ । ਜੇਲ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਪੰਜਾਬ ਸਰਕਾਰ ਸਰੇਆਮ ਬਿਕਰਮ ਸਿੰਘ ਮਜੀਠੀਆ ਨਾਲ ਬਦਲਾਖੋਰੀ ਤਹਿਤ ਧੱਕੇਸ਼ਾਹੀ ਕਰ ਰਹੀ ਹੈ ।

ਇਸ ਧੱਕੇਸ਼ਾਹੀ ਦਾ ਜਵਾਬ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾ ਦੌਰਾਨ ਆਮ ਆਦਮੀ ਪਾਰਟੀ ਨੂੰ ਵੋਟਾਂ ਦੇ ਜਰੀਏ ਦੇਣਗੇ । ਲੰਗਾਹ ਨੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਜੋਂ ਮਰਜ਼ੀ ਕਰ ਲਵੇ ਇਸ ਤੋਂ ਕੁੱਝ ਨਹੀਂ ਹੋਣਾ । ਜਥੇਦਾਰ ਲੰਗਾਹ (Jathedar Langah) ਨੇ ਕਿਹਾ ਕਿ ਜਦੋਂ ਪਰਮਾਤਮਾ ਨੇ ਇਸ ਨੂੰ ਸ੍ਰੀ ਅਕਾਲ ਤਖਤ ਤੋਂ ਥੱਲੇ ਲਾ ਦਿੱਤਾ ਹੈ ਅਤੇ ਹੁਣ ਬਿਲਕੁਲ ਹੀ ਧਰਤੀ ਤੇ ਆ ਗਿਆ ਹੈ । ਉਨ੍ਹਾਂ ਕਿਹਾ ਕਿ ਅਕਾਲੀ ਦਲ ਮਜਬੂਤ ਸੀ, ਮਜਬੂਤ ਹੈ ਤੇ ਮਜ਼ਬੂਤ ਰਹੇਗਾ ।

ਕੇਂਦਰ ਦੀ ਬੀ. ਜੇ. ਪੀ. ਸਰਕਾਰ ਤੇ ਹਮਲਾ ਕਰਦਿਆਂ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਬੀ. ਜੇ. ਪੀ. ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੱਕ ਪਹੁੰਚਾਇਆ ਹੈ ਤੇ ਜਦੋਂ ਮਰਹੂਮ ਸਵਰਗੀ ਪ੍ਰਕਾਸ਼ ਸਿੰਘ ਬਾਦਲ (Late Parkash Singh Badal) ਸਾਬਕਾ ਮੁੱਖ ਮੰਤਰੀ ਪੰਜਾਬ ਨੇ ਦੇਸ਼ ਦੇ ਵੱਖ-ਵੱਖ ਦਲਾਂ ਨੂੰ ਇਕੱਠੇ ਕਰਕੇ ਅਟਲ ਬਿਹਾਰੀ ਵਾਜਪਾਈ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ ਸੀ ਅਤੇ ਅੱਜ ਓਹੀ ਬੀ. ਜੇ. ਪੀ. ਦੇ ਆਗੂ ਅਕਾਲੀ ਭਾਜਪਾ ਦੇ ਨੌ ਮਾਸ ਦੇ ਰਿਸ਼ਤੇ ਤੋਂ ਪਾਸਾ ਵੱਟ ਰਹੇ ਹਨ ।

ਇਸ ਮੌਕੇ ਜਥੇਦਾਰ ਸੁੱਚਾ ਸਿੰਘ ਲੰਗਾਹ ਤੋਂ ਇਲਾਵਾ ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ ਨਾਭਾ, ਗੁਰਿੰਦਰ ਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕਮਲਪ੍ਰੀਤ ਸਿੰਘ ਕਾਕੀ, ਜਸਪ੍ਰੀਤ ਸਿੰਘ ਰਾਣਾ ਪਠਾਨਕੋਟ, ਪਰਮਵੀਰ ਸਿੰਘ ਲਾਡੀ, ਨਰਿੰਦਰ ਸਿੰਘ ਵਾੜਾ, ਹਰਦੇਵ ਸਿੰਘ ਬਾਜਵਾ ਜਿਲਾ ਪ੍ਰਧਾਨ, ਅਰਵਿੰਦਰ ਸਿੰਘ ਪਾੜਾ ਆਦਿ ਪਾਰਟੀ ਵਰਕਰ ਮੌਜੂਦ ਸਨ ।

ਨਵੀਂ ਜਿਲ੍ਹਾ ਜੇਲ੍ਹ ਦੇ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋ ਨੇ ਕਿਹਾ ਕਿ ਜੇਲ ਕਾਨੂੰਨ ਮੁਤਾਬਕ ਹੀ ਅਸੀਂ ਮੁਲਾਕਾਤ ਕਰਵਾ ਰਹੇ ਹਾਂ ਕਿਉਂਕਿ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਦੇ ਲਈ ਉਹਨਾਂ ਦੇ 10 ਪਰਿਵਾਰਕ ਮੈਂਬਰਾਂ ਦਾ ਹੀ ਨਾਮ ਸ਼ਾਮਿਲ ਹੈ ਜਿਸ ਵਿੱਚ ਉਸ ਦੇ ਦੋ ਵਕੀਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਸੀਂ ਜੇਲ ਪ੍ਰਸ਼ਾਸਨ ਦੇ ਨਿਯਮਾਂ ਤੋਂ ਬਾਹਰ ਹੋ ਕੇ ਕੋਈ ਵੀ ਮੁਲਾਕਾਤ ਨਹੀਂ ਕਰਵਾ ਸਕਦੇ ।

Read More : ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ’ਚ ਹੁਣ 6 ਅਗਸਤ ਨੂੰ

ਬੀ. ਕੇ. ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ

0
Hand-grenade

ਚੰਡੀਗੜ੍ਹ, 19 ਅਗਸਤ 2025 : ਬੱਬਰ ਖਾਲਸਾ ਇੰਟਰਨੈਸ਼ਨਲ (Babbar Khalsa International) (ਬੀ. ਕੇ. ਆਈ.) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨ ਬਾਅਦ, ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇਸੇ ਮਾਡਿਊਲ ਦੇ ਦੋ ਹੋਰ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86-ਪੀ ਹੈਂਡਗ੍ਰਨੇਡ ਬਰਾਮਦ (86-P hand grenade recovered) ਕੀਤਾ ਹੈ, ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਵਜੀਤ ਅਤੇ ਜੈਕਸਨ ਵਜੋਂ ਹੋਈ ਹੈ, ਦੋਵੇਂ ਨਕੋਦਰ ਦੇ ਸ਼ੰਕਰ ਦੇ ਰਹਿਣ ਵਾਲੇ ਹਨ ।

ਇੱਕ ਹੈਂਡ-ਗ੍ਰਨੇਡ ਬਰਾਮਦ

ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਬੀ. ਕੇ. ਆਈ. ਮਾਡਿਊਲ ਦੇ ਪੰਜ ਕਾਰਕੰੁਨਾਂ, ਜਿਨ੍ਹਾਂ ਵਿੱਚ ਰਿਤਿਕ ਨਰੋਲੀਆ ਅਤੇ ਸੋਨੂੰ ਕੁਮਾਰ ਉਰਫ਼ ਕਾਲੀ ਸ਼ਾਮਲ ਹਨ ਸਮੇਤ ਤਿੰਨ ਜੁਵਿਨਾਈਲ (ਨਾਬਾਲਗ) ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86-ਪੀ ਹੈਂਡ-ਗ੍ਰਨੇਡ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਸੀ।

ਨਵਾਂਸ਼ਹਿਰ ਗ੍ਰਨੇਡ ਹਮਲੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੇ ਖੁਲਾਸੇ ਕਾਰਨ ਸੰਭਵ ਹੋਈ ਉਨ੍ਹਾਂ ਦੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਜਲੰਧਰ ਨੇ ਕੁਝ ਦਿਨ ਪਹਿਲਾਂ ਰਾਜਸਥਾਨ ਤੋਂ ਦੋ ਬੀ. ਕੇ. ਆਈ. ਕਾਰਕੰੁਨਾਂ ਰਿਤਿਕ ਨਰੋਲੀਆ ਅਤੇ ਇੱਕ ਨਾਬਾਲਗ ਦੋਸ਼ੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੱਕ 86ਪੀ ਹੈਂਡ-ਗ੍ਰਨੇਡ ਬਰਾਮਦ ਕੀਤਾ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸੇ ਤੋਂ ਬਾਅਦ ਉਨ੍ਹਾਂ ਦੇ ਸਹਿਯੋਗੀ ਵਿਸ਼ਵਜੀਤ, ਜੋ ਮਲੇਸ਼ੀਆ ਭੱਜਣ ਦੀ ਫਿਰਾਕ ਵਿੱਚ ਸੀ, ਨੂੰ ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਉਸਦੇ ਸਾਥੀ ਜੈਕਸਨ ਨੂੰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕਾਰਨ ਉਕਤ ਹੈਂਡ ਗ੍ਰਨੇਡ ਬਰਾਮਦ ਹੋਇਆ ।

ਸਾਰੇ ਮੁਲਜ਼ਮ ਕੈਨੇਡਾ-ਅਧਾਰਤ ਬੀ. ਕੇ. ਆਈ. ਮਾਸਟਰਮਾਈਂਡ ਜ਼ੀਸ਼ਾਨ ਅਖ਼ਤਰ ਅਤੇ ਅਜੇ ਗਿੱਲ ਦੇ ਇਸ਼ਾਰੇ ’ਤੇ ਕੰਮ ਕਰਦੇ ਸਨ: ਡੀ. ਜੀ. ਪੀ. ਗੌਰਵ ਯਾਦਵ

ਡੀ. ਜੀ. ਪੀ. (D. G. P.) ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਕੈਨੇਡਾ ਸਥਿਤ ਬੀਕੇਆਈ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਅਤੇ ਅਜੇ ਗਿੱਲ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ । ਹੋਰ ਵੇਰਵੇ ਸਾਂਝੇ ਕਰਦੇ ਹੋਏ ਏ. ਆਈ. ਜੀ. ਸੀ. ਆਈ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਸ਼ਵਜੀਤ ਅਤੇ ਜੈਕਸਨ ਨੇ ਇਸ ਸਾਲ ਜੁਲਾਈ ਦੇ ਆਖਰੀ ਹਫ਼ਤੇ ਆਪਣੇ ਸਾਥੀਆਂ ਰਾਹੀਂ ਬਿਆਸ ਤੋਂ ਦੋ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਸਨ ।

ਦੋਸ਼ੀ ਵਿਅਕਤੀਆਂ ਵੱਲੋਂ ਬਰਾਮਦ ਦੋ ਹੈਂਡ-ਗ੍ਰਨੇਡ ਕਿਤੇ ਗਏ ਸਨ ਬਰਾਮਦ; ਨਵਾਂਸ਼ਹਿਰ ਗ੍ਰਨੇਡ ਹਮਲੇ ਵਿੱਚ ਵਰਤਿਆ ਗਿਆ ਸੀ, ਇਨ੍ਹਾਂ ਵਿਚੋਂ ਇੱਕ ਗ੍ਰਨੇਡ : ਏ. ਆਈ. ਜੀ. ਸੀ. ਆਈ. ਨਵਜੋਤ ਮਾਹਲ

ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਇੱਕ ਗ੍ਰਨੇਡ 10 ਦਿਨ ਪਹਿਲਾਂ ਐਸ. ਬੀ. ਐਸ. ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਵਿੱਚ ਇਸ ਮਾਡਿਊਲ ਦੇ ਹੋਰ ਮੈਂਬਰਾਂ ਵੱਲੋਂ ਧਮਾਕਾ ਕਰਨ ਲਈ ਵਰਤਿਆ ਗਿਆ ਸੀ । ਏ. ਆਈ. ਜੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ । ਉਨ੍ਹਾਂ ਕਿਹਾ ਕਿ ਭਾਰਤੀ ਬੀ. ਐਨ. ਐਸ. ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ. ਐਸ. ਓ. ਸੀ.), ਅੰਮ੍ਰਿਤਸਰ ਵਿਖੇ ਕੇਸ ਐਫ. ਆਈ. ਆਰ. ਦਰਜ ਕੀਤਾ ਗਿਆ ਹੈ ।

Read More : ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿੱਚ ਬੁੱਢਾ ਦਲ ਸਕੂਲ ਨੇ ਹਾਸਲ ਕੀਤਾ ਪਹਿਲਾ ਸਥਾਨ

0
Zonal Cricket Tournament

ਪਟਿਆਲਾ, 19 ਅਗਸਤ 2025 : ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ (Zonal Cricket Tournament) ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸਤਵਿੰਦਰ ਸਿੰਘ (ਜ਼ੋਨਲ ਕ੍ਰਿਕਟ ਇੰਚਾਰਜ) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਕਰਵਾਇਆ ਗਿਆ ।

ਜ਼ੋਨਲ ਕ੍ਰਿਕਟ ਟੂਰਨਾਮੈਂਟ ਅੰਡਰ-14 (ਮੁੰਡੇ) ਵਿੱਚ ਸਕੂਲ ਆਫ ਐਮੀਨੈਂਸ ਫੀਲਖਾਨਾ ਦਾ ਬ੍ਰਿਟਿਸ਼ ਕੋ-ਐਡ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ, ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ, ਬੁੱਢਾ ਦਲ ਪਬਲਿਕ ਸਕੂਲ, ਆਰਮੀ ਪਬਲਿਕ ਸਕੂਲ ਅਤੇ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਟੀਮਾ ਨੇ ਭਾਗ ਲਿਆ । ਜ਼ੋਨਲ ਕ੍ਰਿਕਟ ਟੂਰਨਾਮੈਂਟ ਅੰਡਰ-14 (ਮੁੰਡੇ) ਵਿੱਚ ਬੁੱਢਾ ਦਲ ਪਬਲਿਕ ਸਕੂਲ ਨੇ ਪਹਿਲਾ, ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ ਨੇ ਦੂਜਾ ਅਤੇ ਦਾ ਬ੍ਰਿਟਿਸ਼
ਕੋ-ਐਡ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ ।

ਕ੍ਰਿਕਟ ਟੂਰਨਾਮੈਂਟ ਅੰਡਰ-17 (ਮੁੰਡੇ) ਵਿੱਚ ਸਕੂਲ ਆਫ ਐਮੀਨੈਂਸ (School of Eminence) ਫੀਲਖਾਨਾ ਦਾ ਬ੍ਰਿਟਿਸ਼ ਕੋ-ਐਡ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ, ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ, ਬੁੱਢਾ ਦਲ ਪਬਲਿਕ ਸਕੂਲ, ਯਾਦਵਿੰਦਰਾ ਪਬਲਿਕ ਸਕੂਲ ਸਕੂਲ ਅਤੇ ਪਲੇਵੇਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਟੀਮਾ ਨੇ ਭਾਗ ਲਿਆ । ਜ਼ੋਨਲ ਕ੍ਰਿਕਟ ਟੂਰਨਾਮੈਂਟ ਅੰਡਰ-17 (ਮੁੰਡੇ) ਵਿੱਚ ਬੁੱਢਾ ਦਲ ਪਬਲਿਕ ਸਕੂਲ ਨੇ ਪਹਿਲਾ, ਪਲੇਵੇਜ਼ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਅਤੇ ਸਕੂਲ ਆਫ਼ ਐਮੀਂਨੈਸ ਫੀਲਖਾਨਾ ਨੇ ਤੀਜਾ ਸਥਾਨ ਹਾਸਲ ਕੀਤਾ ।

ਸਾਰੀਆਂ ਟੀਮਾਂ ਦਾ ਪ੍ਰਦਰਸ਼ਨ ਟੂਰਨਾਮੈਂਟ ਦੌਰਾਨ ਬਹੁਤ ਵਧੀਆ ਰਿਹਾ । ਸ੍ਰੀਮਤੀ ਮਮਤਾ ਰਾਣੀ ਨੇ ਰਵਿੰਦਰਪਾਲ ਕੌਰ (ਸਕੂਲ ਇੰਚਾਰਜ, ਸ. ਮਿ. ਸ. ਖੇੜੀ ਗੁੱਜਰਾਂ, ਪਟਿਆਲਾ) ਦਾ ਟੂਰਨਾਮੈਂਟ ਵਿੱਚ ਪਹੁੰਚਣ ਤੇ ਸਨਮਾਨ ਕੀਤਾ । ਸ੍ਰੀਮਤੀ ਰਵਿੰਦਰਪਾਲ ਕੌਰ ਨੇ ਬੱਚਿਆਂ ਨੂੰ ਖੇਡਾਂ ਦੇ ਜੀਵਨ ਵਿੱਚ ਮਹੱਤਤਾ ਬਾਰੇ ਦੱਸਿਆ । ਸ੍ਰੀਮਤੀ ਰਵਿੰਦਰਪਾਲ ਕੌਰ ਨੇ ਕਿਹਾ ਕਿ ਹਰੇਕ ਬੱਚੇ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜ਼ਰੂਰ ਲੈਣਾ ਚਾਹੀਦਾ ਹੈ ਕਿਉਕਿ ਖੇਡਾਂ ਨਾਲ ਬੱਚਿਆਂ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ । ਇਸ ਮੋਕੇ ਤੇ ਸ੍ਰੀਮਤੀ ਮਮਤਾ ਰਾਣੀ, ਮਨਪ੍ਰੀਤ ਸਿੰਘ, ਪ੍ਰਵੀਨ ਕੁਮਾਰ, ਅਨਿਲ ਕੁਮਾਰ, ਭਗਵਤੀ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ ।

Read More : ਏਸ਼ੀਆ ਕੱਪ ਲਈ ਟੀਮ ਇੰਡੀਆ `ਚ ਅੱਜ ਹੋਵੇਗਾ ਐਲਾਨ

ਵਿਧਾਇਕ ਸਿੰਗਲਾ ਦਾ ਭ੍ਰਿਸ਼ਟਾਚਾਰ ਵਾਲਾ ਕੇਸ ਖੁੱਲ੍ਹ ਸਕਦਾ ਹੈ ਦੁਬਾਰਾ

0
Vijay Singla

ਮੋਹਾਲੀ, 19 ਅਗਸਤ 2025 : ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਵਿਜੈ ਸਿੰਗਲਾ ਜਿਨ੍ਹਾਂ ਤੇ ਸਰਕਾਰ ਦੇ ਸ਼ੁਰੂਆਤੀ ਦੌਰ ਵਿਚ ਹੀ ਭ੍ਰਿਸ਼ਟਾਚਾਰ ਦਾ ਮਾਮਲਾ (Corruption case) ਸਾਹਮਣੇ ਆਇਆ ਸੀ ਦਾ ਭ੍ਰਿਸ਼ਟਾਚਾਰ ਦਾ ਕੇਸ ਮੁੜ ਖੁੱਲ੍ਹਣ ਜਾ ਰਿਹਾ ਹੈ ਕਿਉਂਕਿ ਮੋਹਾਲੀ ਵਿਚ ਦਰਜ ਇਕ ਹੋਰ ਐਫ਼. ਆਈ. ਆਰ. ਵਿਚ ਵਿਜੇ ਸਿੰਗਲਾ (Vijay Singla) ਮਾਮਲੇ ਦਾ ਜ਼ਿਕਰ ਹੈ ।

ਦੱਸਣਯੋਗ ਹੈ ਕਿ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿਚ ਕਲੀਨ ਚਿੱਟ ਮਿਲ ਗਈ ਹੈ। ਦਸਿਆ ਜਾ ਰਿਹਾ ਹੈ ਕਿ ਪਿਛਲੇ ਮਹੀਨੇ ਮੋਹਾਲੀ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓ. ਐਸ. ਡੀ. ਪ੍ਰਦੀਪ ਕੁਮਾਰ ਵਿਰੁਧ ਫੇਜ਼-8 ਥਾਣਾ ਮੋਹਾਲੀ ਵਿਚ ਭ੍ਰਿਸ਼ਟਾਚਾਰ ਐਕਟ ਦੀ ਧਾਰਾ 7 ਅਤੇ 8 ਤਹਿਤ ਦਰਜ ਕੀਤੇ ਗਏ ਮਾਮਲੇ ਵਿਚ ਸਿੰਗਲਾ ਨੂੰ ਕਲੀਨ ਚਿੱਟ ਦੇ ਦਿਤੀ ਸੀ। ਜਿਸ ਤੋਂ ਬਾਅਦ ਕੇਸ ਰੱਦ ਕਰਨ ਲਈ ਮੋਹਾਲੀ ਅਦਾਲਤ ਵਿਚ ਕਲੋਜ਼ਰ ਰਿਪੋਰਟ ਦਾਇਰ ਕੀਤੀ ਗਈ ਸੀ ।

Read More : ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਜੇ. ਸੀ. ਆਈ. ਨੇ ਕੀਤਾ 86 ਹੈਂਡ ਗ੍ਰੇਨੇਡ ਬਰਾਮਦ

0
hand grenades

ਜਲੰਧਰ, 19 ਅਗਸਤ 2025 : ਜਲੰਧਰ ਕਾਊਂਟਰ ਇੰਟੈਲੀਜੈਂਸ (Jalandhar Counter Intelligence) ਇਕ 86 ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ ਹੈ ।

ਡੀ. ਜੀ. ਨੇ ਦਿੱਤੀ ਗ੍ਰੇਨੇਡ ਸਬੰਧੀ ਜਾਣਕਾਰੀ

ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ ਪੁਲਸ ਗੌਰਵ ਯਾਦਵ (D. G. P. Punjab Gaurav Yadav) ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਜਿਨ੍ਹਾਂ ਵਿਅਕਤੀਆਂ ਨੂੰ ਜਲੰਧਰ ਕਾਊਂਟਸ ਇੰਟੈਲੀਜੈਂਸ ਨੇ ਕੁੱਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਸਿਰਫ਼ ਇਕ 86 ਹੈਂਡ ਗੇ੍ਰਨੇਡ ਹੀ ਬਰਾਮਦ ਨਹੀਂ ਹੋਇਆ ਬਲਕਿ ਹੋਰ ਖੁਲਾਸੇ ਵੀ ਹੋਏ ਹਨ।

ਮੁਲਜਮ ਕਰ ਰਹੇ ਹਨ ਕੈਨੇਡਾ ਸਥਿਤ ਜੀਸਾਨ ਅਖਤਰ ਅਤੇ ਗਿੱਲ ਦੇ ਨਿਰਦੇਸ਼ਾਂ ਤੇ ਕੰਮ

ਡੀ. ਜੀ. ਪੀ. ਪੰਜਾਬ ਗੌਰਵ ਯਾਦਵ (D. G. P. Punjab Gaurav Yadav) ਨੇ ਦੱਸਿਆ ਕਿ ਸਮੁੱਚੇ ਮੁਲਜ਼ਮਾਂ ਵਲੋਂ ਵਿਦੇਸ਼ੀ ਧਰਤੀ ਕੈਨੇਡਾ ਸਥਿਤ ਬੀ. ਕੇ. ਆਈ. ਦੇ ਕਿੰਗਪਿਨ ਜ਼ੀਸ਼ਾਨ ਅਖ਼ਤਰ ਅਤੇ ਅਜੇ ਗਿੱਲ ਦੇ ਨਿਰਦੇਸ਼ਾਂ `ਤੇ ਕੰਮ ਕਰ ਰਹੇ ਸਨ । ਮੁਲਜ਼ਮ ਵਿਸ਼ਵਜੀਤ ਅਤੇ ਜੈਕਸਨ (Accused Vishwajit and Jackson) ਨੇ ਇਸ ਸਾਲ ਜੁਲਾਈ ਦੇ ਆਖ਼ਰੀ ਹਫ਼ਤੇ ਅਪਣੇ ਸਾਥੀਆਂ ਰਾਹੀਂ ਬਿਆਸ ਤੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਸਨ, ਜਿਨ੍ਹਾਂ ਵਿਚੋਂ ਇਕ ਹੈਂਡ ਗ੍ਰਨੇਡ ਨਾਲ 10 ਦਿਨ ਪਹਿਲਾਂ ਐਸ. ਬੀ. ਐਸ. ਨਗਰ ਵਿਚ ਇਕ ਸ਼ਰਾਬ ਦੀ ਦੁਕਾਨ ਵਿਚ ਉਸੇ ਮੋਡਿਊਲ ਦੇ ਹੋਰ ਮੈਂਬਰਾਂ ਦੁਆਰਾ ਧਮਾਕਾ ਕੀਤਾ ਗਿਆ ਸੀ । ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ. ਐਸ. ਓ. ਸੀ.) ਪੁਲਸ ਸਟੇਸ਼ਨ ਵਿਚ ਇਕ ਐਫ.ਆਈ.ਆਰ. ਦਰਜ ਕੀਤੀ ਗਈ ਹੈ ।

Read More : ਡਿਪੋਰਟੇਸ਼ਨ ਦੇ ਮੁੱਦੇ ‘ਤੇ DGP ਗੌਰਵ ਯਾਦਵ ਦਾ ਵੱਡਾ ਐਕਸ਼ਨ, ਚਾਰ ਮੈਂਬਰੀ ਕਮੇਟੀ ਦਾ ਕੀਤਾ ਗਠਨ

ਏਸ਼ੀਆ ਕੱਪ ਲਈ ਟੀਮ ਇੰਡੀਆ `ਚ ਅੱਜ ਹੋਵੇਗਾ ਐਲਾਨ

0
Cricket Team

ਨਵੀਂ ਦਿੱਲੀ, 19 ਅਗਸਤ 2025 : ਭਾਰਤੀ ਕ੍ਰਿਕਟ ਕੰਟਰੋਲ ਬੋਰਡ (Board of Control for Cricket in India) ਦੀ ਦੁਪਹਿਰ ਵੇਲੇ ਅੱਜ ਹੋਣ ਵਾਲੀ ਮੀਟਿੰਗ ਵਿਚ ਜਿਸ ਭਾਰਤੀ ਟੀਮ ਦਾ ਐਲਾਨ ਕੀਤਾ ਜਾਵੇਗਾ ਉਹ ਟੀਮ ਏਸ਼ੀਆ ਕੱਪ 2025 (Asia Cup 2025) ਲਈ ਖੇਡੇਗੀ । ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਟੀ-20 ਫਾਰਮੈਟ (T20 format) ਦੇ ਕਪਤਾਨ ਸੂਰਿਆਕੁਮਾਰ ਯਾਦਵ ਵੀ ਮੀਟਿੰਗ ਵਿੱਚ ਮੌਜੂਦ ਰਹਿਣਗੇ ।

ਟੀਮ ਦੇ ਐਲਾਨ ਤੋਂ ਪਹਿਲਾਂ ਹੋਵੇਗਾ ਹੋਵੇਗਾ ਸਲਾਮੀ ਬੱਲੇਬਾਜਾਂ ਦਾ ਐਲਾਨ

ਬੀ. ਸੀ. ਸੀ. ਬੀ. ਦੀ ਮੀਟਿੰਗ ਵਿਚ ਜਿਸ ਭਾਰਤੀ ਟੀਮ ਦੇ ਐਲਾਨ ਕੀਤਾ ਜਾਵੇਗਾ ਤੋਂ ਪਹਿਲਾਂ ਸਲਾਮੀ ਬੱਲੇਬਾਜ਼ਾਂ ਦਾ ਐਲਾਨ ਕੀਤਾ ਜਾਵੇਗਾ ਕਿਉਂਕਿ ਇਸ ਅਹੁਦੇ ਲਈ ਬਹੁਤ ਸਾਰੇ ਦਾਅਵੇਦਾਰ ਹਨ ।

Read More : ਭਾਰਤੀ ਕ੍ਰਿਕਟਰ ਰਿਸ਼ਭ ਪੰਤ ਪੈਰ ਤੇ ਸੱਟ ਲੱਗਣ ਕਾਰਨ ਹੋਇਆ ਫੱਟੜ

ਟਰੱਕ ਡਰਾਈਵਰ ਵਿਰੁੱਧ ਕਤਲ ਦਾ ਕੇਸ ਦਰਜ

0
Truck Accident

ਅਮਰੀਕਾ, 19 ਅਗਸਤ 2025 : ਅਮਰੀਕਾ ਦੇ ਸ਼ਹਿਰ ਫਲੋਰਿਡਾ (Florida) ਵਿਖੇ ਇਕ ਭਿਆਨਕ ਸੜਕੀ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਜਾਨ ਚਲੇ ਜਾਣ ਦੇ ਦੋਸ਼ ਹੇਠ ਟਰੱਕ ਡਰਾਈਵਰ ਹਰਜਿੰਦਰ ਸਿੰਘ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ ।

ਕੀ ਸੀ ਮਾਮਲਾ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਨੌਜਵਾਨ ਹਰਜਿੰਦਰ ਸਿੰਘ (Punjabi youth Harjinder Singh) ਜੋ ਟਰਾਲਾ ਚਲਾ ਰਿਹਾ ਸੀ ਨੂੰ ਚਲਾਉਣ ਵੇਲੇ ਹਾਈਵੇ ‘ਤੇ ਯੂ-ਟਰਨ ਮਾਰ ਰਿਹਾ ਸੀ ਕਿ ਇਸ ਦੌਰਾਨ ਉਸਦੇ ਟਰੱਕ ਨਾਲ ਟੱਕਰ ਹੋਈ, ਜਿਸ ਨਾਲ ਤਿੰਨ ਦੀ ਮੌਤ ਹੋ ਗਈ । ਪੁਲਸ ਨੇ ਹਰਜਿੰਦਰ ਸਿੰਘ ਤੇ ਤਿੰਨ ਵਿਅਕਤੀਆਂ ਦੇ ਕਤਲ ਦਾ ਕੇਸ (Murder case) ਹੀ ਦਰਜ ਨਹੀਂ ਕੀਤਾ ਬਲਕਿ ਇਮੀਗ੍ਰੇਸ਼ਨ ਕਨੂੰਨਾਂ ਦੀ ਉਲੰਘਣਾਂ ਅਤੇ ਝੂਠੇ ਲਾਇਸੈਂਸ ਦੀ ਵਰਤੋਂ ਦੇ ਮਾਮਲੇ ਵੀ ਦਰਜ ਕੀਤੇ ਹਨ ।

ਕੀ ਆਖਣਾ ਹੈ ਪੁਲਸ ਅਧਿਕਾਰੀਆਂ ਦਾ

ਅਮਰੀਕੀ ਪੁਲਸ ਅਧਿਕਾਰੀਆਂ ਦਾ ਆਖਣਾ ਹੈ ਕਿ ਹਰਜਿੰਦਰ ਸਿੰਘ 2018 ਵਿੱਚ ਗੈਰ-ਕਾਨੂੰਨੀ (Illegal) ਤਰੀਕੇ ਨਾਲ ਮੈਕਸੀਕੋ ਰਾਹੀਂ ਅਮਰੀਕਾ ਵਿੱਚ ਵੜਿਆ ਸੀ ਅਤੇ ਬਾਅਦ ਵਿੱਚ ਕੈਲੀਫ਼ੋਰਨੀਆ ਤੋਂ ਜਾਅਲਸਾਜ਼ੀ ਨਾਲ ਟਰੱਕ ਦਾ ਲਾਇਸੈਂਸ ਹਾਸਲ ਕੀਤਾ । ਜਿਸ ਸਮੇਂ ਹਾਦਸਾ ਵਾਪਰਿਆ ਵਿਚ ਦੋ ਵਿਅਕਤੀ ਸਵਾਰ ਸਨ ਜੋ ਵੀ ਕਮਰਸ਼ੀਅਲ ਟਰੱਕਿੰਗ ਨਿਯਮਾਂ ਅਨੁਸਾਰ ਗੈਰ-ਕਾਨੂੰਨੀ ਹੈ ।

Read More : ਆਮ ਆਦਮੀ ਪਾਰਟੀ ਦੀ ਵਿਧਾਇਕਾ ਦੇ ਸੜਕੀ ਹਾਦਸੇ ਵਿਚ ਲੱਗੀਆਂ ਸੱਟਾਂ ਹੀ ਸੱਟਾਂ

ਜਿਨ੍ਹਾਂ ਦੀ ਰਿਹਾਈ ਬਣਦੀ ਹੈ ਵਿਚ ਮੇਰਾ ਪਰਿਵਾਰ ਅੜਿੱਕਾ ਨਹੀਂ ਪਾਊਗਾ : ਬਿੱਟੂ

0
Ravneet Bittu

ਮੋਹਾਲੀ, 19 ਅਗਸਤ 2025 : ਜਿਨ੍ਹਾਂ ਵਿਚ ਬੰਦੀ ਸਿੰਘਾਂ (Captive Singhs) ਦੀ ਰਿਹਾਈ ਬਣਦੀ ਹੈ ਵਿਚ ਉਨ੍ਹਾਂ ਦਾ ਪਰਿਵਾਰ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਨਹੀਂ ਪਾਵੇਗਾ ਸਬੰਧੀ ਆਖਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਰੇ ਹੀ ਲੱਗੇ ਹੋਏ ਹਾਂ ਤੇ ਜਿਨ੍ਹਾਂ ਦੀ ਰਿਹਾਈ ਹੋ ਸਕਦੀ ਹੈ ਉਨ੍ਹਾਂ ਦੀ ਜ਼ਰੂਰ ਹੋਣੀ ਚਾਹੀਦੀ ਹੈ ।

ਸੁਪਰੀਮ ਕੋਰਟ ਨੇ ਦਿੱਤੇ ਹਨ ਸਟੇਟ ਤੇ ਕੇਂਦਰ ਸ਼ਾਸਤ ਸੂਬਿਆਂ ਨੂੰ ਨਿਰਦੇਸ਼

ਮਾਨਯੋਗ ਸੁਪਰੀਮ ਕੋਰਟ (Honorable Supreme Court) ਨੇ ਪਿਛਲੇ ਦਿਨੀਂ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਰੱਖਣ ਵਿਰੁੱਧ ਹੁਕਮ ਜਾਰੀ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਰਿਹਾਅ ਕਰਨ ਲਈ ਕਿਹਾ ਸੀ । ਸੁਪਰੀਮ ਕੋਰਟ ਨੇ ਇਸ ਸਬੰਧੀ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਗ੍ਰਹਿ ਸਕੱਤਰਾਂ ਨੂੰ ਨਿਰਦੇਸ਼ ਦਿਤਾ ਹੈ ਕਿ ਉਹ ਇਸ ਗੱਲ ਦੀ ਪੁਸ਼ਟੀ ਕਰੇ ਕਿ ਸਜ਼ਾ ਪੂਰੀ ਕਰ ਚੁੱਕਾ ਕੋਈ ਵੀ ਕੈਦੀ ਅਜੇ ਵੀ ਜੇਲ੍ਹ ਵਿਚ ਬੰਦ ਤਾਂ ਨਹੀਂ ਹੈ ।

ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਅਜਿਹਾ ਕੈਦੀ ਪਾਇਆ ਜਾਂਦਾ ਹੈ ਜਿਸ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਤੇ ਉਹ ਕਿਸੇ ਹੋਰ ਮਾਮਲੇ ਵਿਚ ਲੋੜੀਂਦਾ ਨਹੀਂ ਹੈ ਤਾਂ ਉਸ ਨੂੰ ਤੁਰੰਤ ਰਿਹਾਅ (Release) ਕੀਤਾ ਜਾਵੇ । ਸਿਖਰਲੀ ਅਦਾਲਤ ਦੇ ਇਸ ਹੁਕਮ ਤੋਂ ਬਾਅਦ ਪੰਜਾਬ ਵਿਚ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਜ਼ੋਰ ਫੜ ਰਹੀ ਹੈ ।

Read More : ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ-‘ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ ‘

ਸਿਰਫ਼ ਗੈਰ-ਸੂਚਿਤ ਹਾਈਬ੍ਰਿਡ ਬੀਜਾਂ `ਤੇ ਪਾਬੰਦੀ ਲਗਾਈ ਜਾ ਸਕਦੀ ਹੈ : ਹਾਈਕੋਰਟ

0
High Court

ਚੰਡੀਗੜ੍ਹ, 19 ਅਗਸਤ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ (Punjab and Haryana High Court) ਦੇ ਜਸਟਿਸ ਕੁਲਦੀਪ ਤਿਵਾੜੀ ਦੇ ਬੈਂਚ ਨੇ ਕੋਰਟ ਵਿਚ ਹਾਈਬ੍ਰਿਡ ਝੋਨੇ ਦੇ ਬੀਜ਼ਾਂ ਸਬੰਧੀ ਹੋ ਰਹੀ ਸੁਣਵਾਈ ਦੌਰਾਨ ਸਪੱਸ਼ਟ ਆਖਿਆ ਕਿ ਸਿਰਫ਼ ਗੈਰ-ਸੂਚਿਤ ਹਾਈਬ੍ਰਿਡ ਬੀਜਾਂ `ਤੇ ਪਾਬੰਦੀ (Ban on unregistered hybrid seeds) ਲਗਾਈ ਜਾ ਸਕਦੀ ਹੈ, ਜਦੋਂ ਕਿ ਨੋਟੀਫਾਈਡ ਕਿਸਮਾਂ ਦੀ ਵਰਤੋਂ `ਤੇ ਪਾਬੰਦੀ ਗੈਰ-ਕਾਨੂੰਨੀ ਹੈ । ਅਦਾਲਤ ਨੇ 4 ਅਤੇ 10 ਅਪ੍ਰੈਲ 2019 ਦੇ ਪ੍ਰਸ਼ਾਸਕੀ ਆਦੇਸ਼ਾਂ ਨੂੰ ਪ੍ਰਮਾਣਿਤ ਕੀਤਾ, ਜਿਸ ਨੇ ਗੈਰ-ਸੂਚਿਤ ਬੀਜਾਂ `ਤੇ ਪਾਬੰਦੀ ਲਗਾਈ ਅਤੇ ਨੋਟੀਫਾਈਡ ਕਿਸਮਾਂ ਨੂੰ ਆਗਿਆ ਦਿੱਤੀ।

ਹਾਈਕੋਰਟ ਨੇ ਕੀਤਾ ਹਾਈਬ੍ਰਿਡ ਝੋਨੇ ਦੇ ਬੀਜਾਂ ਤੇ ਲਗਾਈ ਰੋਕ ਨੂੰ ਰੱਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਹਾਈਬ੍ਰਿਡ ਝੋਨੇ ਦੇ ਬੀਜਾਂ `ਤੇ ਲਗਾਈ ਗਈ ਪਾਬੰਦੀ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਉਨ੍ਹਾਂ ਬੀਜਾਂ `ਤੇ ਪਾਬੰਦੀ ਨਹੀਂ ਲਗਾ ਸਕਦੀ ਜਿਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਬੀਜ ਐਕਟ-1966 (Seeds Act-1966) ਦੇ ਤਹਿਤ ਨੋਟੀਫਾਈ ਕੀਤਾ ਗਿਆ ਹੈ।

ਸੂਬਾ ਸਰਕਾਰ ਨੂੰ ਨਹੀਂ ਹੈ ਨੋਟੀਫਾਈਡ ਬੀਜਾਂ `ਤੇ ਪਾਬੰਦੀ ਲਗਾਉਣ ਦਾ ਕੋਈ ਅਧਿਕਾਰ

ਮਾਨਯੋਗ ਅਦਾਲਤ ਨੇ ਰਾਜ ਸਰਕਾਰ ਨੂੰ ਨੋਟੀਫਾਈਡ ਬੀਜਾਂ `ਤੇ ਪਾਬੰਦੀ ਲਗਾਉਣ ਦਾ ਕੋਈ ਅਧਿਕਾਰ ਨਹੀਂ ਹੈ ਬਾਰੇ ਆਖਦਿਆਂ ਕਿਹਾ ਕਿ ਕਿਉਂਕਿ ਉਹ ਬੀਜ ਐਕਟ ਦੀ ਧਾਰਾ 5 ਤਹਿਤ ਕਾਨੂੰਨੀ ਤੌਰ `ਤੇ ਮਾਨਤਾ ਪ੍ਰਾਪਤ ਹਨ ।

Read More : ਹਾਈਕੋਰਟ ਨੇ ਕੀਤੀ ਯੂ. ਟੀ. ਪੁਲਸ ਦੀ ਸਿਟ ਵਿਰੁੱਧ ਕਾਰਵਾਈ