Home Blog Page 436

ਯੂਕਰੇਨ ਲਈ ਯੂਰਪੀਅਨ ਸੁਰੱਖਿਆ ਗਾਰੰਟੀ ਦਾ ਸਮਰਥਨ ਕੀਤਾ ਜਾਵੇਗਾ : ਟਰੰਪ

0
Zelensky Donald Trump

ਵਾਸ਼ਿੰਗਟਨ, 19 ਅਗਸਤ 2025 : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਆਖਿਆ ਹੈ ਕਿ ਉਹ ਯੂਕਰੇਨ ਲਈ ਯੂਰਪੀਅਨ ਸੁਰੱਖਿਆ ਗਾਰੰਟੀ ਦਾ ਸਮਰਥਨ ਕਰਨਗੇ। ਇਹ ਗੱਲ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਵ੍ਹਾਈਟ ਹਾਊਸ ਵਿਖੇ ਇਕ ਅਹਿਮ ਮੀਟਿੰਗ ਦੌਰਾਨ ਹੋਈ ਗੱਲਬਾਤ ਤੋਂ ਬਾਅਦ ਕੀਤੀ ।

ਅਮਰੀਕਾ ਤੇ ਯੂਕ੍ਰੇਨ ਦੇ ਰਾਸ਼ਟਰਪਤੀ ਨੇ ਪ੍ਰਗਟਾਈ ਉਮੀਦ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ (Ukrainian President Volodymyr Zelensky) ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੀਟਿੰਗ ਵਿਚ ਉਮੀਦ ਪ੍ਰਗਟਾਈ ਕਿ ਸੋਮਵਾਰ ਨੂੰ ਯੂਕਰੇਨ ਅਤੇ ਯੂਰਪੀਅਨ ਨੇਤਾਵਾਂ ਵਿਚਕਾਰ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ) ਵਿਖੇ ਹੋਣ ਵਾਲੀ ਮਹੱਤਵਪੂਰਨ ਗੱਲਬਾਤ ਰੂਸ-ਯੂਕਰੇਨ ਯੁੱਧ ਨੂੰ ਖਤਮ ਕਰਨ ਲਈ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਤਿੰਨ-ਪੱਖੀ ਗੱਲਬਾਤ ਦਾ ਰਾਹ ਪੱਧਰਾ ਕਰ ਸਕਦੀ ਹੈ।

ਜ਼ੇਲੇਂਸਕੀ ਯੁੱਧ ਨੂੰ ਖਤਮ ਕਰਨ ਵਾਲੀਆਂ ਰਿਆਇਤਾਂ `ਤੇ ਸਹਿਮਤ ਹੋਣ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਸ਼ੁੱਕਰਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਨਾਲ ਮੁਲਾਕਾਤ ਕੀਤੀ ਦੌਰਾਨ ਸਪੱਸ਼ਟ ਆਖਿਆ ਹੈ ਕਿ ਹੁਣ ਇਹ ਜ਼ੇਲੇਂਸਕੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਉਨ੍ਹਾਂ ਰਿਆਇਤਾਂ `ਤੇ ਸਹਿਮਤ ਹੋਣ ਜੋ ਯੁੱਧ ਨੂੰ ਖਤਮ ਕਰ ਸਕਦੀਆਂ ਹਨ।

Read More : ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣੇ ਡੋਨਾਲਡ ਟਰੰਪ, ਜੇਡੀ ਵੈਂਸ ਨੇ ਉਪ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

ਹਿਮਾਚਲ ਪ੍ਰਦੇਸ਼ ਦੇ ਕਾਂਗੜਾ `ਚ ਆਇਆ ਭੂਚਾਲ

0
Earthquake

ਹਿਮਾਚਲ ਪ੍ਰਦੇਸ਼, 19 ਅਗਸਤ 2025 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਧਰਮਸ਼ਾਲਾ ਵਿੱਚ ਸੋਮਵਾਰ ਰਾਤ 9:27 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਭੂਚਾਲ ਦੇ ਝਟਕਿਆਂ ਦੀ ਤੀਬਰਤਾ (Intensity) ਰਿਕਟਰ ਪੈਮਾਨੇ `ਤੇ 5.4 ਮਾਪੀ ਗਈ । ਇਸ ਭੂਚਾਲ (Earthquake) ਦਾ ਕੇਂਦਰ ਧਰਮਸ਼ਾਲਾ ਦੇ ਉੱਤਰ-ਪੂਰਬ ਵਿੱਚ ਸੀ ।

ਭੂਚਾਲ ਜ਼ਮੀਨ ਤੋਂ 7 ਕਿਲੋਮੀਟਰ ਹੇਠਾਂ ਮਾਪਿਆ ਗਿਆ ਸੀ । ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਜਿਕਰਯੋਗ ਹੈ ਕਿ ਕਾਂਗੜਾ (Kangra) ਜ਼ਿਲ੍ਹਾ ਭੂਚਾਲ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ । ਸਾਲ 1905 ਵਿੱਚ ਵੀ ਭੂਚਾਲ ਨੇ ਕਾਂਗੜਾ ਵਿੱਚ ਬਹੁਤ ਤਬਾਹੀ ਮਚਾਈ ਸੀ ਜਿਸ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਚਲੀ ਗਈ ਸੀ ਜਦੋਂ ਕਿ ਸੈਂਕੜੇ ਲੋਕ ਬੇਘਰ ਹੋ ਗਏ ਸਨ ।

Read More : ਰੂਸ ਦੇ ਕੁਰਿਲ ਟਾਪੂਆਂ ਤੇ ਅਫ਼ਗਾਨਿਸਤਾਨ `ਚ ਆਏ ਭੂਚਾਲ ਦੀ ਤੀਬਰਤਾ ਸੀ 6.2

ਪੀ. ਆਰ. ਟੀ. ਸੀ. ਬਸ ਵਿੱਚੋਂ ਭਾਰੀ ਮਾਤਰਾ `ਚ ਚੂਰਾ ਪੋਸਤ ਕੀਤਾ ਬਰਾਮਦ

0
Accused arrested

ਕਪੂਰਥਲਾ, 19 ਅਗਸਤ 2025 : ਪੰਜਾਬ ਪੁਲਸ ਵਲੋਂ ਮੁੱਖ ਮੰਤਰੀ ਪੰਜਾਬ ਦੀ ਸ਼ੁਰੂ ਕੀਤੀ ਯੁੱਧ ਨਸਿ਼ਆਂ ਵਿਰੁੱਧ (War on drugs) ਮੁਹਿੰਮ ਤਹਿਤ ਸਰਕਾਰੀ ਪੀ. ਆਰ. ਟੀ. ਸੀ. ਦੀ ਬਸ ਵਿਚੋਂ ਭਾਰੀ ਮਾਤਰਾ ਵਿਚ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ।

ਕਿਵੇਂ ਪਕੜਿਆ ਗਿਆ ਚੂਰਾ ਪੋਸਤ

ਪੰਜਾਬ ਪੁਲਸ ਵਲੋਂ ਜਦੋਂ ਇਕ ਚੈਕਿੰਗ ਮੁਹਿੰ ਤਹਿਤ ਫਗਵਾੜਾ ਦੇ ਬੱਸ ਸਟੈਂਡ ਤੇ ਪੀ. ਆਰ. ਟੀ. ਸੀ. ਬੱਸ ਦੀ ਚੈਕਿੰਗ ਕੀਤੀ ਗਈ ਤਾਂ ਬੱਸ ਵਿਚ ਪਏ ਹੋਏ ਡੋਡੇ ਚੂਰਾ ਪੋਸਤ (Crushed poppy seeds) ਮਿਲੇ, ਜਿਸ ਤੇ ਡਰਾਈਵਰ ਅਤੇ ਕੰਡਕਟਰ ਖਿਲਾਫ ਫਗਵਾੜਾ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਕੀ ਦੱਸਿਆ ਡੀ. ਐਸ. ਪੀ. ਨੇ

ਪੀ. ਆਰ. ਟੀ. ਸੀ. ਦੀ ਬੱਸ ਵਿਚੋਂ (From the P. R. T. C. bus) ਡੋਡੇ ਚੂਰਾ ਪੋਸਤ ਪਕੜੇ ਜਾਣ ਤੇ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸਿ਼ਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਦੇ ਚਲਦਿਆਂ ਕੀਤੀ ਗਈ ਕਾਰਵਾਈ ਤਹਿਤ ਪੀ. ਆਰ. ਟੀ. ਸੀ. ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ ।

ਉਹਨਾਂ ਦੱਸਿਆ ਕਿ ਇਸ ਬੱਸ ਦੇ ਡਰਾਈਵਰ ਅਤੇ ਕੰਡਕਟਰ (Driver and conductor) ਪੁਰਾਣੇ ਸਮੇਂ ਤੋਂ ਇੱਕ ਨੈਟਵਰਕ ਦੇ ਜਰੀਏ ਚੂਰਾ ਪੋਸਟ ਡੋਡੇ ਸਪਲਾਈ ਕਰਦੇ ਸਨ, ਜਿਸਦੀ ਸੂਚਨਾ ਵੀ ਮਿਲੀ ਸੀ ਅਤੇ ਇਕ ਚੈਕਿੰਗ ਮੁਹਿੰਮ ਤਹਿਤ ਨਸ਼ਾ ਸਮੱਗਰੀ ਬਰਾਮਦ ਹੋਈ ਤੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਪਰੋਕਤ ਦੋਵੇਂ ਡਰਾਈਵਰ ਤੇ ਕੰਡਕਟਰ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ (Remand)  ਹਾਸਲ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ।

Read More : ‘ਯੁੱਧ ਨਸ਼ੇ ਵਿਰੁੱਧ’ ਅਪਰੇਸ਼ਨ ਤਹਿਤ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ 16 ਪਰਚੇ ਦਰਜ

ਨਾਮੀ ਨਸ਼ਾ ਤਸਕਰ ਸਤਪ੍ਰੀਤ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ

0
Chief minister
ਚੰਡੀਗੜ੍ਹ, 18 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ (War on drugs’) ਦਰਮਿਆਨ ਕੌਮਾਂਤਰੀ ਨਸ਼ਾ ਗਠਜੋੜ ਨੂੰ ਵੱਡਾ ਝਟਕਾ ਦਿੰਦਿਆਂ ਵਿਸ਼ੇਸ਼ ਜਾਂਚ ਟੀਮ ਦੇ ਸੁਚੱਜੇ ਯਤਨਾਂ ਉਪਰੰਤ ਕੈਨੇਡਾ-ਅਧਾਰਤ ਨਸ਼ਾ ਤਸਕਰ ਸਤਪ੍ਰੀਤ ਸਿੰਘ ਥਿਆੜਾ ਉਰਫ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ ।
ਦੱਸਣਯੋਗ ਹੈ ਕਿ ਨਸ਼ਿਆਂ ਦੇ ਵਪਾਰ (Drug trafficking) ਵਿੱਚ ਉਸਦੀ ਸ਼ਮੂਲੀਅਤ ਤੋਂ ਬਾਅਦ ਸਤਪ੍ਰੀਤ ਸਿੰਘ ਉਰਫ ਸੱਤਾ ਵਾਸੀ ਪਿੰਡ ਬੰਗਾ, ਨਵਾਂਸ਼ਹਿਰ ਨੂੰ ਸਾਲ 2021 ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਨ. ਡੀ. ਪੀ. ਐਸ. ਐਕਟ (N. D. P. S. Act) ਦੇ ਕੇਸ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ । ਜ਼ਿਕਰਯੋਗ ਹੈ ਕਿ ਇਸ ਸਬੰਧੀ ਕੇਸ ਥਾਣਾ ਪੰਜਾਬ ਸਟੇਟ ਕ੍ਰਾਈਮ, ਐਸਏਐਸ ਨਗਰ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 25, 27ਏ ਅਤੇ 29 ਤਹਿਤ ਐਫ. ਆਈ. ਆਰ. ਨੰਬਰ 02 ਮਿਤੀ 20/12/21 ਨੂੰ ਦਰਜ ਕੀਤਾ ਗਿਆ ਸੀ ।
ਜਾਂਚ ਵਿੱਚ ਪਾਇਆ ਗਿਆ ਕਿ ਜਦੋਂ ਕੌਮਾਂਤਰੀ ਨਾਮੀ ਭੋਲਾ ਡਰੱਗ ਰੈਕੇਟ (Internationally renowned Bhola drug racket) ਪੰਜਾਬ ਵਿੱਚ ਸਰਗਰਮ ਸੀ, ਉਸ ਸਮੇਂ ਦੋਸ਼ੀ ਸਤਪ੍ਰੀਤ ਸੱਤਾ 2007 ਤੋਂ 2013 ਦਰਮਿਆਨ ਨਿਯਮਿਤ ਤੌਰ ‘ਤੇ ਭਾਰਤ ਆਉਂਦਾ ਰਿਹਾ । ਦੋਸ਼ੀ 6000 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਡਰੱਗ ਰੈਕੇਟ ਨਾਲ ਜੁੜਿਆ ਹੋਇਆ ਸੀ ਅਤੇ ਉਸ ਸਮੇਂ ਦੇ ਵੱਖ-ਵੱਖ ਸਿਆਸੀ ਵਿਅਕਤੀਆਂ ਨਾਲ ਉਸਦੇ ਨੇੜਲੇ ਸਬੰਧ ਸਨ । ਪੰਜਾਬ ਪੁਲਸ ਦੇ ਬੁਲਾਰੇ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦੀ ਬੇਨਤੀ ਉਪਰੰਤ ਸਮਰੱਥ ਅਥਾਰਟੀ ਨੇ ਸਤਪ੍ਰੀਤ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਹੈ ।

ਬਲੂ ਕਾਰਨਰ ਨੋਟਿਸ ਕੀ ਹੁੰਦਾ ਹੈ?

ਇੰਟਰਪੋਲ ਦੁਆਰਾ ਜਾਰੀ ਕੀਤਾ ਗਿਆ ਬਲੂ ਕਾਰਨਰ ਨੋਟਿਸ (Blue Corner Notice) ਅਪਰਾਧਿਕ ਜਾਂਚ ਦੌਰਾਨ ਕਿਸੇ ਵਿਅਕਤੀ ਦੀ ਪਛਾਣ, ਸਥਾਨ ਜਾਂ ਗਤੀਵਿਧੀਆਂ ਬਾਰੇ ਹੋਰ ਜਾਣਕਾਰੀ ਇਕੱਠਾ ਕਰਨ ਲਈ ਅਧਿਕਾਰਤ ਕਰਦਾ ਹੈ ।

ਕਾਂਗਰਸ ਅਤੇ ਅਕਾਲੀ ਦਲ ਪਾਟੋਧਾੜ ਦਾ ਸ਼ਿਕਾਰ

0
Chief mminister Punjab
ਚਮਕੌਰ ਸਾਹਿਬ (ਰੂਪਨਗਰ), 18 ਅਗਸਤ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਲੋਕਾਂ ਸਾਹਮਣੇ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਹਜ਼ਾਰਾਂ ਨੌਜਵਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰੀ ਕੌਣ ਲਵੇਗਾ ।

ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

ਅੱਜ ਇੱਥੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ (Chamkaur Sahib Assembly Constituency) ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਅਕਸਰ ਹੀ ਦਮਗਜ਼ੇ ਮਾਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ ਪਰ ਜਦੋਂ ਬਰਗਾੜੀ ਘਟਨਾ ਵਿੱਚ ਬੇਕਸੂਰ ਲੋਕਾਂ ’ਤੇ ਗੋਲੀਆਂ ਚਲਾਉਣ ਜਾਂ ਨਸ਼ਿਆਂ ਦੀ ਅਲਾਮਤ ਦਾ ਮਸਲਾ ਉਠਦਾ ਹੈ ਤਾਂ ਉਹ ਚੁੱਪ ਵੱਟ ਲੈਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸਾਡੇ ਨੌਜਵਾਨਾਂ ਦੀ ਨਸਲਕੁਸ਼ੀ ਕੀਤੀ ਹੈ ਜਿਸ ਨਾਲ ਅਕਾਲੀਆਂ ਦੇ ਬਦਅਮਨੀ ਵਾਲੇ ਲੰਮੇ ਸ਼ਾਸਨ ਦੀ ਅਸਲ ਤਸਵੀਰ ਸਾਹਮਣੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ’ਤੇ ਚੁਟਕੀ ਲੈਂਦਿਆਂ ਕਿਹਾ, “ਸੱਤਾ ਵਿੱਚ ਹੁੰਦਿਆਂ ਤਾਂ ਬਾਦਲਾਂ ਨੇ ਆਪਣਾ ਕਾਰੋਬਾਰ ਹੀ ਵਧਾਇਆ ਹੈ ਜਦਕਿ ਸੂਬੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ਉਤੇ ਛੱਡ ਦਿੱਤਾ ਗਿਆ ਸੀ। ਸਾਲ 2007 ਤੋਂ 2017 ਤੱਕ ਦਾ ਸਮਾਂ ਸੂਬੇ ਦਾ ਸਭ ਤੋਂ ਕਾਲਾ ਦੌਰ ਸੀ ਜਦੋਂ ਟਰਾਂਸਪੋਰਟ, ਕੇਬਲ, ਰੇਤਾ, ਨਸ਼ਾ ਅਤੇ ਹੋਰ ਮਾਫੀਏ ਦੀ ਇਜਾਰੇਦਾਰੀ ਸੀ ।

ਡਰੱਗ ਮਾਫੀਆ ਦੇ ਸਰਗਣੇ ਨਾਲ ਨਰਮਾਈ ਨਹੀਂ ਵਰਤੀ ਜਾ ਸਕਦੀ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਕਿਸੇ ਤੋਂ ਲੁਕਿਆ-ਛਿਪਿਆ ਨਹੀਂ ਕਿ ਅਕਾਲੀ ਦੇ ਸ਼ਾਸਨ ਦੌਰਾਨ ਨਸ਼ੇ ਦੇ ਸੌਦਾਗਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ ਜਿਸ ਕਰਕੇ ਨਸ਼ਿਆਂ ਦੀ ਅਲਾਮਤ ਨੇ ਸੂਬੇ ਵਿੱਚ ਪੈਰ ਪਸਾਰ ਲਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ‘ਜਰਨੈਲਾਂ’ ਨਾਲ ਕੋਈ ਲਿਹਾਜ਼ ਨਹੀਂ ਵਰਤੇਗੀ ਜਿਨ੍ਹਾਂ ਨੇ ਨਸ਼ਿਆਂ ਦਾ ਕਹਿਰ ਢਾਹ ਕੇ ਸਾਡੇ ਨੌਜਵਾਨਾਂ ਦੀ ਨਸਲਕੁਸ਼ੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਜਿੱਥੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਦੀ ਪੁਸ਼ਤਪਨਾਹੀ ਕਰਦੇ ਸਨ, ਉਥੇ ਆਪਣੇ ਸਰਕਾਰੀ ਵਾਹਨਾਂ ਵਿੱਚ ਨਸ਼ਾ ਵੇਚਦੇ ਜਾਂ ਸਪਲਾਈ ਕਰਦੇ ਸਨ ।

ਚਮਕੌਰ ਸਾਹਿਬ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਸਬ-ਡਿਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕੀਤਾ

ਮੁੱਖ ਮੰਤਰੀ ਨੇ ਕਿਹਾ ਕਿ ਗੈਰ-ਕਾਨੂੰਨੀ ਹੱਥਕੰਡੇ (Illegal handiwork) ਵਰਤ ਕੇ ਸਰਮਾਇਆ ਇਕੱਠਾ ਕਰਨ ਵਾਲੇ ਲੀਡਰ ਹੁਣ ਜੇਲ੍ਹ ਵਿੱਚ ਸਹੂਲਤਾਂ ਭਾਲ ਰਹੇ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਸ਼ਿਆਂ ਨਾਲ ਨੌਜਵਾਨਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਵਾਲੇ ਜੇਲ੍ਹ ਵਿੱਚ ਵਿਸ਼ੇਸ਼ ਸਹੂਲਤ ਦੇ ਹੱਕਦਾਰ ਨਹੀਂ ਕਿਉਂਕਿ ਉਹ ਆਪਣੇ ਪਾਪਾਂ ਦੀ ਸਜ਼ਾ ਭੁਗਤ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੂੰਘਾਈ ਨਾਲ ਕੀਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਲੀਡਰਾਂ ਨੇ ਨਸ਼ੇ ਦੇ ਕਾਰੋਬਾਰ ਰਾਹੀਂ ਵੱਡੇ ਪੱਧਰ ’ਤੇ ਪੈਸਾ ਇਕੱਠਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਜੁਰਮ ਲਈ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ ।

ਉੱਭਰਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਅਤੇ ਸਟੈੱਮ ਮੋਬਾਈਲ ਬੱਸ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਨਸ਼ਿਆਂ ਦੇ ਦੋਸ਼ਾਂ ਹੇਠ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਲੀਡਰ ਦਾ ਪੱਖ ਪੂਰਨ ਵਾਲੇ ਰਵਾਇਤੀ ਪਾਰਟੀਆਂ ਦੇ ਲੀਡਰ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਕਾਂਗਰਸੀ ਲੀਡਰ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਲੀਡਰ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਨੇ ਖੁੱਲ੍ਹ ਕੇ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਸੱਤਾ ਵਿੱਚ ਹੁੰਦੇ ਸਨ ਤਾਂ ਇਕ-ਦੂਜੇ ਦੀਆਂ ਨਾਕਾਮੀਆਂ ਉਤੇ ਪਰਦਾ ਪਾ ਲੈਂਦੇ ਸਨ । ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲੀਡਰਾਂ ਨੂੰ ਮੁੜ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨ ਕਿ ਉਹ ਨਸ਼ਾ ਤਸਕਰਾਂ ਦੇ ਹੱਕ ਵਿੱਚ ਜਾਂ ਖਿਲਾਫ ਹਨ ।

ਰਵਾਇਤੀ ਪਾਰਟੀਆਂ ਨੇ ਸਰਕਾਰੀ ਖਜ਼ਾਨੇ ਦੀ ਅੰਨ੍ਹੇਵਾਹ ਲੁੱਟ ਕੀਤੀ

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸਰਕਾਰੀ ਖਜ਼ਾਨੇ ਦੀ ਅੰਨ੍ਹੇਵਾਹ ਲੁੱਟ ਕੀਤੀ ਹੈ ਜਿਸ ਕਰਕੇ ਪੰਜਾਬੀਆਂ ਨੇ ਇਨ੍ਹਾਂ ਨੂੰ ਬਾਹਰ ਦਾ ਰਸਤਾ ਵਿਖਾਇਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਚਰਨਜੀਤ ਸਿੰਘ ਚੰਨੀ, ਸਾਬਕਾ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹੋਰ ਵੱਡੇ ਲੀਡਰਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਹ ਲੀਡਰ ਬੁਖਲਾਹਟ ਵਿੱਚ ਆ ਕੇ ਸੱਤਾ ਲਈ ਤਰਲੋਮੱਛੀ ਹੋ ਰਹੇ ਹਨ ।

ਸੂਬਾ ਸਰਕਾਰ ਵੱਲੋਂ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ । ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨੇ ਨੌਜਵਾਨਾਂ ਦਾ ਸੂਬਾ ਸਰਕਾਰ ਦੇ ਕੰਮਕਾਜ ਵਿੱਚ ਵਿਸ਼ਵਾਸ ਵਧਾਇਆ ਹੈ, ਜਿਸ ਕਾਰਨ ਨੌਜਵਾਨਾਂ ਨੇ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਇੱਥੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ ।

ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਬਿਜਲੀ ਮਿਲ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੇ ਹਿੱਤ ਦਾ ਧਿਆਨ ਰੱਖਿਆ ਹੈ, ਜਿਸ ਕਾਰਨ ਪੰਜਾਬ ਅੱਗੇ ਵਧ ਰਿਹਾ ਹੈ ।

ਸੜਕ ਸੁਰਖਿਆ ਫੋਰਸ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੈਂਕੜੇ ਜਾਨਾਂ ਬਚਾਈਆਂ ਗਈਆਂ ਹਨ

ਸੜਕ ਸੁਰਖਿਆ ਫੋਰਸ (Road Safety Force) ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੈਂਕੜੇ ਜਾਨਾਂ ਬਚਾਈਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹਰ ਸਾਲ 5,000 ਤੋਂ ਵੱਧ ਜਾਨਾਂ ਜਾਂਦੀਆਂ ਸਨ । ਉਨ੍ਹਾਂ ਕਿਹਾ ਕਿ ਐਸ. ਐਸ. ਐਫ. ਦੇ ਗਠਨ ਨਾਲ ਅਜਿਹੀਆਂ ਮੌਤਾਂ ਵਿੱਚ 48 ਫੀਸਦੀ ਦੀ ਕਮੀ ਆਈ ਹੈ, ਜੋ ਕਿ ਦੂਜੇ ਸੂਬਿਆਂ ਲਈ ਵੀ ਮਿਸਾਲ ਕਾਇਮ ਕਰਦੀ ਹੈ । ਉਨ੍ਹਾਂ ਕਿਹਾ ਕਿ ਇਸ ਫੋਰਸ ਵਿੱਚ ਵਿਸ਼ੇਸ਼ ਤੌਰ ‘ਤੇ ਭਰਤੀ ਤੇ ਸਿਖਲਾਈ ਪ੍ਰਾਪਤ ਜਵਾਨ ਸ਼ਾਮਲ ਹਨ, ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਹਨ । ਇਹ ਫੋਰਸ 144 ਆਧੁਨਿਕ ਵਾਹਨਾਂ ਨਾਲ ਲੈਸ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੋਰਸ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਕਈ ਸੂਬਿਆਂ ਅਤੇ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ ।

ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ 265 ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ ਅਤੇ 45 ਨੇ ਜੇ. ਈ. ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਨੀਲਾ ਜਾਂ ਪੀਲਾ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਖ਼ਤਮ ਨਹੀਂ ਕਰ ਸਕਦਾ, ਸਿਰਫ਼ ਸਿੱਖਿਆ ਹੀ ਉਹ ਹਥਿਆਰ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗਰੀਬੀ ਵਿੱਚੋਂ ਕੱਢ ਸਕਦੀ ਹੈ ।

ਸੂਬਾ ਸਰਕਾਰ ਨੇ ਚਮਕੌਰ ਸਾਹਿਬ ਹਸਪਤਾਲ ਵਿੱਚ ਬਿਸਤਰਿਆਂ ਦੀ ਗਿਣਤੀ 30 ਤੋਂ ਵਧਾ ਕੇ 50 ਕਰ ਦਿੱਤੀ ਹੈ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਚਮਕੌਰ ਸਾਹਿਬ ਹਸਪਤਾਲ ਵਿੱਚ ਬਿਸਤਰਿਆਂ ਦੀ ਗਿਣਤੀ 30 ਤੋਂ ਵਧਾ ਕੇ 50 ਕਰ ਦਿੱਤੀ ਹੈ ਅਤੇ ਇਸ ਦਾ ਦਰਜਾ ਕਮਿਊਨਿਟੀ ਹੈਲਥ ਸੈਂਟਰ ਤੋਂ ਸਬ-ਡਿਵੀਜ਼ਨਲ ਹਸਪਤਾਲ ਵਿੱਚ ਅਪਗ੍ਰੇਡ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਗਿਣਤੀ ਪੰਜ ਤੋਂ ਵਧਾ ਕੇ 10 ਕਰ ਦਿੱਤੀ ਗਈ ਹੈ ਤਾਂ ਜੋ ਲੋਕ ਮਾਹਿਰ ਡਾਕਟਰਾਂ ਤੋਂ ਇਲਾਜ ਕਰਵਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਇਸ ਹਸਪਤਾਲ ਵਿੱਚ ਸਿਰਫ਼ ਦੋ ਮੈਡੀਕਲ ਅਫ਼ਸਰ (ਜਨਰਲ) ਹੁੰਦੇ ਸਨ ਪਰ ਹੁਣ ਇੱਥੇ ਚਾਰ ਮੈਡੀਕਲ ਅਫ਼ਸਰ (ਜਨਰਲ) ਹੋਣਗੇ ।

ਪਹਿਲਾਂ ਹਸਪਤਾਲ ਵਿੱਚ ਸਿਰਫ਼ ਇਕ ਅਪਰੇਸ਼ਨ ਥੀਏਟਰ ਸੀ ਪਰ ਹੁਣ ਇਕ ਹੋਰ ਅਪਰੇਸ਼ਨ ਥੀਏਟਰ ਬਣਾਇਆ ਗਿਆ ਹੈ

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਹਸਪਤਾਲ ਵਿੱਚ ਸਿਰਫ਼ ਇਕ ਅਪਰੇਸ਼ਨ ਥੀਏਟਰ ਸੀ ਪਰ ਹੁਣ ਇਕ ਹੋਰ ਅਪਰੇਸ਼ਨ ਥੀਏਟਰ ਬਣਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜ ਆਮ ਆਦਮੀ ਕਲੀਨਿਕ ਅਤੇ 20 ਆਯੁਸ਼ਮਾਨ ਅਰੋਗਿਆ ਕੇਂਦਰ ਚਮਕੌਰ ਸਾਹਿਬ ਹਸਪਤਾਲ ਨਾਲ ਜੁੜੇ ਹੋਏ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਟੈੱਮ ਮੋਬਾਈਲ ਬੱਸ ਨੂੰ ਵੀ ਹਰੀ ਝੰਡੀ ਦਿਖਾਈ ਗਈ, ਜੋ ਸਕੂਲਾਂ ਵਿੱਚ ਜਾਵੇਗੀ ਅਤੇ ਵਿਗਿਆਨ, ਤਕਨਾਲੋਜੀ, ਇੰਜਨੀਅਰਿੰਗ ਅਤੇ ਗਣਿਤ ਵਿੱਚ ਵਿਦਿਆਰਥੀਆਂ ਦੇ ਸੰਕਲਪਾਂ ਨੂੰ ਸਪੱਸ਼ਟ ਕਰਨ ਵਿੱਚ ਮਦਦ ਕਰੇਗੀ ।

ਵਿਦਿਆਰਥੀ ਪ੍ਰਯੋਗ ਵੀ ਕਰ ਸਕਣਗੇ

ਮੁੱਖ ਮੰਤਰੀ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਬੱਸ ਬੱਚਿਆਂ ਦੀ ਸਿੱਖਣ ਵਿੱਚ ਦਿਲਚਸਪੀ ਵਧਾਏਗੀ ਅਤੇ ਛੇਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਵਿਗਿਆਨ ਅਤੇ ਗਣਿਤ ਬਾਰੇ ਵਿਚਾਰ-ਵਟਾਂਦਰਾ ਸੈਸ਼ਨਾਂ ਵਿੱਚ ਆਪਣੀ ਕਾਬਲੀਅਤ ਸਾਬਤ ਕਰਨਗੇ । ਉਨ੍ਹਾਂ ਕਿਹਾ ਕਿ ਇਸ ਰਾਹੀਂ ਵਿਦਿਆਰਥੀ ਪ੍ਰਯੋਗ ਵੀ ਕਰ ਸਕਣਗੇ, ਜਿਸ ਨਾਲ ਉਨ੍ਹਾਂ ਵਿੱਚ ਜਗਿਆਸਾ ਪੈਦਾ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਟੇਡੀਅਮ ਵਿੱਚ ਉਭਰਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ। ਉਨ੍ਹਾਂ ਮੋਰਿੰਡਾ ਦੇ ਕਮਿਊਨਿਟੀ ਹੈਲਥ ਸੈਂਟਰ ਦੇ ਨਵੀਨੀਕਰਨ ਦੀ ਵੀ ਸ਼ੁਰੂਆਤ ਕੀਤੀ । ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਹੋਰ ਵੀ ਹਾਜ਼ਰ ਸਨ ।

ਐਸ. ਸੀ. ਕਮਿਸ਼ਨ ਵੱਲੋਂ ਐਸ. ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

0
Jasvir Singh Garhi

ਚੰਡੀਗੜ੍ਹ, 18 ਅਗਸਤ 2025 : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (Punjab State Scheduled Castes Commission) ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਰੰਗੜਾ, ਰਾਮਤੀਰਥ ਮਾਰਗ ਦੇ ਇੱਕ ਅਨੁਸੂਚਿਤ ਜਾਤੀ ਵਿਅਕਤੀ ਨਾਲ ਗਾਲੀ-ਗਲੋਚ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ (Report sought from SSP Amritsar) ਕੀਤੀ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ (Jasvir Singh Garhi) ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ, ਜਿਸ ਵਿੱਚ ਇੱਕ ਵਿਅਕਤੀ ਅਨੁਸੂਚਿਤ ਜਾਤੀ ਵਰਗ ਦੇ ਮਜ਼੍ਹਬੀ ਸਿੱਖ/ਵਾਲਮੀਕਿ ਪਰਿਵਾਰ ਨੂੰ ਜਾਤੀ ਸੂਚਕ ਗਾਲਾਂ ਕੱਢ ਰਿਹਾ ਹੈ, ਜਿਸ ‘ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ । ਉਹਨਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਦੇ ਅਨਸੂਚਿਤ ਜਾਤੀ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਸੰਵਿਧਾਨਿਕ ਕਾਨੂੰਨਾਂ ਤੋਂ ਉਲਟ ਜਾਤੀਵਾਦ ਫੈਲਾਉਣ ਵਾਲੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ।

Read More : ਐਸ. ਸੀ. ਕਮਿਸ਼ਨ ਵੱਲੋਂ ਐਸ. ਐਸ. ਪੀ. ਪਟਿਆਲਾ ਤਲਬ

ਅਦਾਲਤ ਨੇ ਫਿਰ ਇਕ ਵਾਰ ਕਰ ਦਿੱਤੀ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ

0
Bikram Majithiya

ਚੰਡੀਗੜ੍ਹ, 18 ਅਗਸਤ 2025 : ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ (Akali Cabinet Minister) ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ Bikram Majithia) ਦੀ ਜ਼ਮਾਨਤ ਅਰਜ਼ੀ (Bail application) ਇਕ ਵਾਰ ਫਿਰ ਅਦਾਲਤ ਨੇ ਰੱਦ ਕਰ ਦਿੱਤੀ ਹੈ । ਦੱਸਣਯੋਗ ਹੈ ਕਿ ਮਜੀਠੀਆ ਕੇਂਦਰੀ ਜੇਲ ਨਾਭਾ ਵਿਖੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬੰਦ ਹਨ।

Read More : ਅਦਾਲਤ ਨੇ ਨਹੀਂ ਦਿੱਤੀ ਬਿਕਰਮ ਮਜੀਠੀਆ ਨੂੰ ਜ਼ਮਾਨਤ

ਪੰਜਾਬ ਦੇ ਨਵੇਂ ਬਿਜਲੀ ਮੰਤਰੀ ਬਣੇ ਸੰਜੀਵ ਅਰੋੜਾ

0
Sanjeev Arora

ਚੰਡੀਗੜ੍ਹ, 18 ਅਗਸਤ 2025 : ਪੰਜਾਬ ਕੈਬਨਿਟ (Punjab Cabinet) ਨੇ ਮੀਟਿੰਗ ਕਰਕੇੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Sanjeev Arora) ਨੂੰ ਸੂਬੇ ਦਾ ਨਵਾਂ ਬਿਜਲੀ ਮੰਤਰੀ (Power Minister) ਬਣਾ ਦਿੱਤਾ ਹੈ । ਦੱਸਣਯੋਗ ਹੈ ਕਿ ਹਾਲ ਹੀ ਵਿਚ ਇਹ ਅਹੁਦਾ ਹਰਭਜਨ ਸਿੰਘ ਈ. ਟੀ. ਓ. ਕੋਲ ਸੀ ਜੋ ਉਨ੍ਹਾਂ ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਉਦਯੋਗ ਮੰਤਰੀ ਦੇ ਤੌਰ ਤੇ ਸੰਜੀਵ ਅਰੋੜਾ ਰਹਿਣਗੇ ।

Read More : ਸੰਜੀਵ ਅਰੋੜਾ ਹੋਏ ਮੰਤਰੀ ਮੰਡਲ ਵਿਚ ਸ਼ਾਮਲ

ਪ੍ਰਧਾਨ ਮੰਤਰੀ ਦੇ ਕਾਰਜ਼ਕਾਲ `ਚ 25 ਕਰੋੜ ਭਾਰਤੀ ਗਰੀਬੀ ਰੇਖਾ ਤੋਂ ਆਏ ਬਾਹਰ

0
Member of Parliament

ਨਿਊਯਾਰਕ, ਯੂ. ਐੱਸ. ਏ., 18 ਅਗਸਤ 2025 : ਸੰਸਦ ਮੈਂਬਰ (ਰਾਜ ਸਭਾ) (Member of Parliament (Rajya Sabha)) ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਜਕਾਲ ਦੌਰਾਨ ਪਿਛਲੇ 11 ਸਾਲਾਂ ਵਿਚ ਸਾਡਾ ਦੇਸ਼ ਇੱਕ-ਇੱਕ ਦਿਨ ਨਾਲ ਅੱਗੇ ਵੱਧ ਰਿਹਾ ਹੈ ਅਤੇ ਦੁਨੀਆ ਦੀ ਚੌਥੀ ਆਰਥਿਕ ਸ਼ਕਤੀ ਬਣ ਚੁੱਕਿਆ ਹੈ ।

25 ਕਰੋੜ ਭਾਰਤੀ ਗਰੀਬੀ ਰੇਖਾ ਤੋਂ ਬਾਹਰ ਆ ਗਏ ਹਨ । ਕਿਸੇ `ਤੇ ਨਿਰਭਰ ਹੋਣਾ ਉਹ ਵੀ ਗੁਲਾਮੀ ਤੋਂ ਘੱਟ ਨਹੀਂ ਹੈ । ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਕਹਿੰਦੇ ਹਨ ਕਿ ਸਾਡੇ 35 ਮਿਲੀਅਨ ਪ੍ਰਵਾਸੀ ਭਾਰਤੀ ਸਾਡੀ ਸਾਫ਼ਟ ਪਾਵਰ ਹਨ । ਅੱਜ ਮੈਂ ਸਾਡੀ ਸਾਫਟ ਪਾਵਰ ਦਾ ਜਲਵਾ ਦੇਖ ਲਿਆ ਹੈ । ਇਸ ਨੂੰ ਤੁਸੀਂ ਸਖਤ ਮਿਹਨਤ ਕਰ ਕੇ ਕਮਾਇਆ ਹੈ । ਉਨ੍ਹਾਂ ਪ੍ਰਵਾਸੀ ਭਾਰਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਉਹ ਆਪਣੀ ਜਨਮਭੂਮੀ ਤੋਂ ਹਜ਼ਾਰਾਂ ਮੀਲ ਦੂਰ ਰਹਿਣ ਦੇ ਬਾਵਜੂਦ ਵੀ ਦੇਸ਼ ਭਗਤੀ ਦੀ ਭਾਵਨਾ ਨੂੰ ਆਪਣੇ ਦਿਲਾਂ ਵਿਚ ਜ਼ਿੰਦਾ ਰੱਖ ਰਹੇ ਹਨ ਅਤੇ ਆਪਣੀ ਕਰਮਭੂਮੀ ਵਿਚ ਵੀ ਉਨ੍ਹਾਂ ਇਸ ਨੂੰ ਨਹੀਂ ਵਿਸਾਰਿਆ ਹੈ ।

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ (Satnam Singh Sandhu) ਵੱਲੋਂ ਐਤਵਾਰ ਨੂੰ 79ਵੇਂ ਸੁਤੰਤਰਤਾ ਦਿਵਸ `ਤੇ ਨਿਊ ਯਾਰਕ ਵਿਚ ਫੈਡਰੇਸ਼ਨ ਆਫ਼ ਇੰਡੀਅਨ ਐਸੋਸੀਏਸ਼ਨ ਤੇ ਕੈਂਸਲੇਟ ਜਨਰਲ ਆਫ਼ ਇੰਡੀਆ ਨਿਊ ਯਾਰਕ ਨੇ ਸਾਂਝੇ ਤੌਰ `ਤੇ ਕੱਢੀ 43ਵੀਂ ਇੰਡੀਆ-ਡੇ ਪਰੇਡ ਦੌਰਾਨ ਵੱਡੀ ਗਿਣਤੀ ਵਿਚ ਇੱਕਠੇ ਹੋਏ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆ ਕੀਤਾ ।

ਸਮਾਗਮ ਭਾਰਤ ਤੋਂ ਬਾਹਰ ਕਰਵਾਏ ਜਾਂਦੇ ਸਮਾਗਮਾਂ ਵਿਚੋਂ ਇੱਕ ਹੈ । ਇਸ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ, ਕਾਂਗਰਸ ਸ੍ਰੀ ਥਾਣੇਦਾਰ, ਮੇਅਰ ਐਰਿਕ ਐਡਮਸ ਫੈਡਰੇਸ਼ਨ ਆਫ਼ ਇੰਡੀਅਨ ਐਸੋਸੀਏਸ਼ਨ ਦੇ ਚੇਅਰਮੈਨ ਅੰਕੁਰ ਵੈਦਿਆ, ਕੌਂਸਲੇਟ ਜਨਰਲ ਆਫ ਇੰਡੀਆ ਇਨ ਨਿਊਯਾਰਕ ਅੰਬੈਸਡਰ ਬਿਨਾਇਆ ਐੱਸ ਪ੍ਰਧਾਨ, ਮੈਂਬਰ ਆਫ਼ ਦੀ ਨਿਊ ਯਾਰਕ ਸਟੇਟ ਅਸੈਂਬਲੀ, ਐਡੀਸਨ ਦੇ ਮੇਅਰ ਸੈਮ ਜੋਸ਼ੀ, ਵੈਸਟ ਵਿੰਡਸਰ ਦੇ ਮੇਅਰ ਹੇਮੰਤ ਮਰਾਠੇ, ਡਿਪਟੀ ਕਾਊਂਸਲ ਜਨਰਲ ਆਫ਼ ਇੰਡੀਆ ਇਨ ਨਿਊਯਾਰਕ ਵਿਸ਼ਾਲ ਜਯੋਸ਼ਭਾਈ ਹਰਸ਼, ਚੂਜ਼ ਨਿਊ ਜਰਸੀ ਦੇ ਸੀ. ਈ. ਓ, ਅਤੇ ਪ੍ਰਧਾਨ ਵੇਸਲੀ ਮੈਥਿਊਜ਼, ਨਿਊਯਾਰਕ ਬੇਸਡ ਐਂਟਰੇਨਿਊਰ ਅਤੇ ਜੀਓਪਾਲਿਟੀਕਲ ਐਕਸਪਰਟ ਏ. ਆਈ. ਮੇਸਨ ਤੇ ਹੋਰ ਕੰਪਨੀਆਂ ਦੇ ਸੀ. ਈ. ਓ. ਮੌਜੂਦ ਸਨ । ਇਸ ਮੌਕੇ ਕੌਂਸਲੇਟ ਜਨਰਲ ਆਫ਼ ਇੰਡੀਆ ਨਿਊ ਯਾਰਕ ਨੇ ਵਿਕਸਿਤ ਭਾਰਤ 2047` ਥੀਮ `ਤੇ ਇੱਕ ਝਾਂਕੀ ਵੀ ਪ੍ਰਦਰਸ਼ਿਤ ਕੀਤੀ ਗਈ, ਜਿਸ ਵਿਚ ਭਾਰਤ ਦੀ ਸੁਤੰਤਰਤਾ ਸ਼ਤਾਬਦੀ ਤੱਕ ਵਿਕਸਿਤ ਭਾਰਤ ਰਾਸ਼ਟਰ ਬਣਨ ਦੇ ਦ੍ਰਿਸ਼ਟੀਕੋਣ `ਤੇ ਚਾਨਣਾ ਪਾਇਆ ਗਿਆ ।

ਇਸ ਪ੍ਰਦਰਸ਼ਨੀ ਵਿਚ ਤਕਨਾਲੋਜੀ, ਬੁਨਿਆਦੀ ਢਾਂਚੇ ਅਤੇ ਡਿਜੀਟਲ ਪਰਿਵਰਤਨ ਦੇ ਵਿਕਾਸ ਨੂੰ ਦਰਸਾਇਆ ਗਿਆ। ਪਰੇਡ ਦੇ ਦੌਰਾਨ ਉੱਘੀ ਅਦਾਕਾਰਾ ਰਸ਼ਮਿਕਾ ਮੰਦਾਨਾ ਅਤੇ ਅਦਾਕਾਰ ਵਿਜੈ ਦੇਵਰਕੋਂਡਾ ਨੇ ਗ੍ਰੈਂਡ ਮਾਰਸ਼ਲ ਦੀ ਭੂਮਿਕਾ ਨਿਭਾਈ ਜੋ ਕਿ ਹਰ ਇੱਕ ਦੀ ਆਕਰਸ਼ਣ ਦਾ ਕੇਂਦਰ ਰਹੇ । ਇਹ ਉਤਸਵ ਸ੍ਰੀ ਕਿਸ਼ਨ ਜਨਮ ਅਸ਼ਟਮੀ ਦੇ ਮੌਕੇ ਮਨਾਇਆ ਗਿਆ ਸੀ, ਜਿਸ ਦੌਰਾਨ ਇਸਕਾਨ ਨਿਊਯਾਰਕ ਵੱਲੋਂ ਰੱਥ ਯਾਤਰਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੈਂਕੜੇ ਸ਼ਰਧਾਲੂ ਸ਼ਾਮਲ ਹੋਏ ।

Read More : ਸਤਨਾਮ ਸਿੰਘ ਸੰਧੂ ਨੇ ਕੀਤੀ ਸ਼ਹੀਦਾਂ ਨੂੰ ਭਾਰਤ ਰਤਨ ਦੇਣ ਦੀ ਮੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਤਰਰਾਸ਼ਟਰੀ ਯੂਥ ਦਿਵਸ ਮਨਾਇਆ

0
District Legal Services

ਪਟਿਆਲਾ, 18 ਅਗਸਤ 2025 : ਰਾਸ਼ਟਰੀ ਕਾਨੂੰਨੀ ਸੇਵਾਂਵਾਂ ਅਥਾਰਟੀ (National Legal Services Authority) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਨਿਰਦੇਸ਼ਾਂ ਦੇ ਅਨੁਸਾਰ ਮੈਡਮ ਹਰਿੰਦਰ ਸਿੱਧੂ, ਵਧੀਕ ਜਿਲ੍ਹਾ ਅਤੇ ਸੈਸ਼ਨਜ ਜੱਜ, ਪਟਿਆਲਾ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ 12.08.2025 ਨੂੰ ਅੰਤਰਰਾਸ਼ਟਰੀ ਯੂਥ ਦਿਵਸ ਮਨਾਇਆ ਗਿਆ ।

ਇਸ ਮੌਕੇ ਤੇ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਵਿੱਚ ਕਾਨੂੰਨੀ ਜਾਗਰੁਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਮੈਡਮ ਅਮਨਦੀਪ ਕੰਬੋਜ, ਚੀਫ ਜੂਡੀਸੀਅਲ ਮੈਜਿਸਟ੍ਰੈਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਜੀਆਂ ਨੇ ਵਿਸ਼ੇਸ਼ ਤੌਰ ਤੇ ਖਾਲਸਾ ਕਾਲਜ, ਪਟਿਆਲਾ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ।

ਇਸ ਦੇ ਨਾਲ ਹੀ ਇੱਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ (Legal Awareness Program) ਦਾ ਆਯੋਜਨ ਕੀਤਾ ਗਿਆ ਜਿੱਥੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਮੈਡਮ ਅਮਨਦੀਪ ਕੰਬੋਜ, ਚੀਫ ਜੂਡੀਸੀਅਲ ਮੈਜਿਸਟ੍ਰੈਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵਲੋਂ ਅੰਤਰਰਾਸ਼ਟਰੀ ਯੂਥ ਦਿਵਸ ਦੇ ਮਹੱਤਵ ਬਾਰੇ ਚਾਨਣਾ ਪਾਇਆ ਗਿਆ । ਉਨ੍ਹਾਂ ਨੂੰ ਨਾਲਸਾ/ਕੇਂਦਰੀ/ਰਾਜ ਸਰਕਾਰ ਦੀਆਂ ਸਕੀਮਾਂ, ਮੁਫਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਂਵਾਂ ) ਦੇ ਲਾਭਾਂ ਬਾਰੇ , ਮੀਡੀਏਸਨ ਅਤੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 (Toll free helpline number 15100) ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ (Free legal services) ਨਾਲ ਸੰਬੰਧਤ ਪੈਂਫਲੈਟ ਵੀ ਲੋਕਾਂ ਵਿੱਚ ਵੰਡੇ ਗਏ । ਇਸ ਤੋਂ ਇਲਾਵਾ, ਪਟਿਆਲਾ ਜਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਪੋਸਟਰ ਅਤੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ । ਇਸ ਮੌਕੇ ਪਰਮਜੀਤ ਸਿੰਘ ਪੀ.ਐਲ. ਵੀ ਅਤੇ ਗੁਰਕਿਰਤ ਸਿੰਘ ਪੀ. ਐਲ. ਵੀ ਮੌਜੂਦ ਸਨ, ਜਿਹਨਾਂ ਨੇ ਅੰਤਰਰਾਸ਼ਟਰੀ ਯੂਥ ਦਿਵਸ ਦੀ ਮਹੱਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ।

Read More : ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ