Home Blog Page 437

ਜ਼ਿਲ੍ਹਾ ਨਿਵਾਸੀ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਜਰੂਰ ਪੁੱਜਣ-ਡਿਪਟੀ ਕਮਿਸ਼ਨਰ

0
Deputy Commissioner

ਪਟਿਆਲਾ, 2 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ (Hind di chadar) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 4 ਨਵੰਬਰ ਦੀ ਸ਼ਾਮ ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ (Light and Sound Show) ਰਾਹੀਂ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਕਰਦਿਆਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਇਹ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜਰੂਰ ਦੇਖਣ ਅਤੇ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਹੋਣ ਦੀ ਅਪੀਲ ਕੀਤੀ ਹੈ ।

ਸੰਗਤ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਏਗਾ 4 ਨਵੰਬਰ ਨੂੰ ਪੋਲੋ ਗਰਾਊਂਡ ਵਿਖੇ ਹੋਣ ਵਾਲਾ ਲਾਈਟ ਐਂਡ ਸਾਊਂਡ ਸ਼ੋਅ : ਡਾ. ਪ੍ਰੀਤੀ ਯਾਦਵ

ਡਾ. ਪ੍ਰੀਤੀ ਯਾਦਵ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ (Life of Sri Guru Tegh Bahadur Ji) , ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ ।

45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ

ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ । ਡਾ. ਯਾਦਵ ਨੇ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ ।

ਏ. ਡੀ. ਸੀ. ਨਵਰੀਤ ਕੌਰ ਸੇਖੋਂ ਤੇ ਐਸ. ਪੀ. ਪਲਵਿੰਦਰ ਸਿੰਘ ਚੀਮਾ ਵੱਲੋਂ ਪੋਲੋ ਗਰਾਊਂਡ ਵਿਖੇ ਤਿਆਰੀਆਂ ਦਾ ਜਾਇਜ਼ਾ,

ਇਸੇ ਦੌਰਾਨ ਏ. ਡੀ. ਸੀ. (ਸ਼ਹਿਰੀ) (ਵਿਕਾਸ) ਨਵਰੀਤ ਕੌਰ ਸੇਖੋਂ ਅਤੇ ਐਸ. ਪੀ. (ਸਿਟੀ) ਪਲਵਿੰਦਰ ਸਿੰਘ ਚੀਮਾ ਨੇ ਪੋਲੋ ਗਰਾਊਂਡ ਵਿਖੇ 4 ਨਵੰਬਰ ਨੂੰ ਸ਼ਾਮ 7 ਵਜੇ ਤੋਂ 8.30 ਵਜੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਇਸ ਸ਼ੋਅ ਨੂੰ ਕਰਵਾਉਣ ਵਾਲੀ ਏਜੰਸੀ ਸਮੇਤ ਪੁਲਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ।

ਸ਼ੋਅ ਲਈ ਦਾਖਲਾ ਮੁਫ਼ਤ ਤੇ ਖੁੱਲ੍ਹਾ ਹੋਵੇਗਾ, ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ

ਏ. ਡੀ. ਸੀ. ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ 4 ਨਵੰਬਰ ਨੂੰ ਸ਼ਾਮ 5:30 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖਲਾ ਹੈ । ਏ. ਡੀ. ਸੀ. ਨੇ ਦੱਸਿਆ ਕਿ ਇਸ ਸ਼ੋਅ ਦੌਰਾਨ ਜ਼ਿਲ੍ਹੇ ਭਰ ਵਿੱਚੋਂ ਹਜ਼ਾਰਾਂ ਸ਼ਰਧਾਲੂ ਪੁੱਜ ਰਹੇ ਹਨ, ਜਿਸ ਲਈ ਪੀਣ ਵਾਲੇ ਪਾਣੀ ਤੇ ਆਰਜੀ ਪਖਾਨਿਆਂ ਆਦਿ ਸਮੇਤ ਸਾਰੇ ਪ੍ਰਬੰਧ ਪੁਖ਼ਤਾ ਕੀਤੇ ਜਾ ਰਹੇ ਹਨ । ਇਸ ਮੌਕੇ ਐਸ. ਡੀ. ਐਮਜ. ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ ।

Read More : ਕਾਮੀ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ ‘ਚ ਪੁੱਜੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲੀ ਆਰਥਿਕ ਸਹਾਇਤਾ : ਗੁਰਲਾਲ 

0
Mission Chardikla

ਘਨੌਰ, 2 ਨਵੰਬਰ 2025 : ਪੰਜਾਬ ਸਰਕਾਰ ਵਲੋਂ ਮਿਸ਼ਨ ਚੜ੍ਹਦੀਕਲਾ (Mission Chardikla) ਤਹਿਤ ਹੜ੍ਹ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦੀ ਭਰਪਾਈ ਕਰਨ ਦੀ ਮੁਹਿੰਮ ਅਧੀਨ ਘਨੌਰ ਦੇ 10 ਪਿੰਡਾਂ (10 villages of Ghanaur) ਵਿੱਚ 9 ਕਰੋੜ 37 ਲੱਖ ਦੀ ਰਕਮ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਦਿੱਤੀ । ਵਿਧਾਇਕ ਨੇ ਦੱਸਿਆ ਕਿ ਹਲਕਾ ਘਨੌਰ ਦੇ ਪਿੰਡ ਕਾਮੀ ਕਲਾਂ, ਗੋਬਿੰਦਗੜ੍ਹ ਦਾਖਲੀ, ਲਾਛਰੁ ਖੁਰਦ, ਲਾਛਰੂ ਕਲਾਂ, ਚਮਾਰੂ, ਕਾਮੀ ਖੁਰਦ, ਜੰਡ ਮੰਗੌਲੀ, ਉਂਟਸਰ, ਰਾਏਪੁਰ, ਨਨਹੇੜੀ ਅਤੇ  ਸੰਜਰਪੁਰ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਹੇ ਹਨ ।

ਬੈਂਕ ਖਾਤਿਆਂ ਵਿੱਚ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ (75% ਤੋਂ 100%) ਖਰਾਬਾ ਰਕਮ ਸਿੱਧੀ ਟਰਾਂਸਫਰ ਕੀਤੀ ਗਈ ਹੈ

ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਪ੍ਰਭਾਵਿਤ ਕਿਸਾਨਾਂ ਦੀ ਜਾਣਕਾਰੀ ਇਕੱਤਰ ਕਰਕੇ, ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ (75% ਤੋਂ 100%) ਖਰਾਬਾ ਰਕਮ ਸਿੱਧੀ ਟਰਾਂਸਫਰ ਕੀਤੀ ਗਈ ਹੈ ।

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਤੇਜ਼ੀ ਨਾਲ ਕਦਮ ਚੁੱਕਦੇ ਹੋਏ, ਮੁਆਵਜ਼ਾ ਬਿਨਾਂ ਕਿਸੇ ਰੁਕਾਵਟ ਦੇ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਦੇ ਖਾਤਿਆਂ ਵਿੱਚ ਭੇਜਿਆ ਹੈ : ਗੁਰਲਾਲ ਘਨੌਰ

ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਦੀ ਮਦਦ (Help for flood victims) ਲਈ ਤੇਜ਼ੀ ਨਾਲ ਕਦਮ ਚੁੱਕਦੇ ਹੋਏ, ਮੁਆਵਜ਼ਾ ਬਿਨਾਂ ਕਿਸੇ ਰੁਕਾਵਟ ਦੇ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਦੇ ਖਾਤਿਆਂ ਵਿੱਚ ਭੇਜਿਆ ਹੈ । ਕਿਸਾਨਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਾਰ ਦੀ ਭਰਪਾਈ ਦੀ ਕਾਰਵਾਈ ਬਿਲਕੁਲ ਸਮੇਂ ਸਿਰ ਤੇ ਸੱਚੀ ਨੀਤੀ ਨਾਲ ਕੀਤੀ ਗਈ ਹੈ ।

Read More : ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ

ਲੜਕੀ ਨੂੰ ਵਰਗਲਾ ਫੁਲਸਾ ਕੇ ਵਿਆਹ ਦਾ ਝਾਂਸਾ ਦੇਣ ਤੇ ਕੇਸ ਦਰਜ

0
Case registered

ਪਾਤੜਾਂ, 2 ਨਵੰਬਰ 2025 : ਥਾਣਾ ਪਾਤੜਾਂ ਪੁਲਸ (Police Station Patran) ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 127 (6) ਬੀ. ਐਨ. ਐਸ. ਵਾਧਾ ਜੁਰਮ 137 (2), 87 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਕਿਸ ਵਿਰੁੱਧ ਕੇੇਸ ਕੀਤਾ ਗਿਆ ਹੈ ਕੇਸ

ਜਿਸ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਣਾ ਪੁੱਤਰ ਅਸੋ਼ਕ ਵਾਸੀ ਦਿਉਬੰਧ ਫੁਲਾਦਪੁਰਾ ਧਾਨੂਭਗਤ ਜਿਲ੍ਹਾ ਸਹਾਰਨਪੁਰ ਸ਼ਾਮਲ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਨੇ ਦੱਸਿਆ ਕਿ 24 ਅਕਤੂਬਰ ਨੂੰ ਜਦੋਂ ਉਹ ਕੰਮ-ਕਾਜ ਸਬੰਧੀ ਪਾਤੜਾਂ ਸ਼ਹਿਰ ਗਈ ਹੋਈ ਸੀ ਅਤੇ ਘਰ ਵਿਚ ਉਸਦੀ 16 ਸਾਲਾ ਲੜਕੀ (16 year old girl)  ਜੋ ਕਿ ਇਕੱਲੀ ਸੀ । ਸਿ਼ਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਘਰ ਵਾਪਸ ਆਈ ਤਾਂ ਦੇਖਿਆ ਕਿ ਉਸਦੀ ਲੜਕੀ ਘਰ ਨਹੀਂ ਸੀ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਿਆ ਕਿ ਉਕਤ ਵਿਅਕਤੀ ਉਸਦੀ ਲੜਕੀ ਨੂੰ ਵਰਗਲਾ-ਫੁਸਲਾ (Deception) ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲੈ ਗਿਆ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਤੇ ਕੇਸ ਦਰਜ

ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੇ ਕੇਸ ਦਰਜ

0
Case registered

ਨਾਭਾ, 1 ਨਵੰਬਰ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 223 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਮੇਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਗੁਣੀਕੇ (Village Gunike) ਥਾਣਾ ਸਦਰ ਨਾਭਾ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਕਾਰਵਾਈ

ਪੁਲਸ ਨੇ ਸਿ਼ਕਾਇਤਕਰਤਾ ਗੁਰਸ਼ਰਨ ਸਿੰਘ ਨੋਡਲ ਅਫਸਰ (Complainant Gursharan Singh Nodal Officer) ਪਿੰਡ ਘਨੂੜਕੀ ਨਾਭਾ ਦੀ ਸਿ਼ਕਾਇਤ ਦੇ ਆਧਾਰ ਤੇ ਉਪਰੋਕਤ ਵਿਅਕਤੀ ਵਿਰੁੱਧ ਸੈਟੇਲਾਈਟ ਲੋਕੇਸ਼ਨ ਅਨੁਸਾਰ ਪਿੰਡ ਗੁਣੀਕੇ ਵਿਖੇ ਮੌਕੇ ਤੇ ਜਾ ਕੇ ਦੇਖਿਆ ਤਾਂ ਆਪਣੇ ਖੇਤਾਂ ਵਿਚ ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਜਿ਼ਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾਂ (Violation of District Magistrate’s orders) ਕੀਤੀ । ਜਿਸ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਨਾਭਾ ਕੀਤਾ ਇਕ ਵਿਅਕਤੀ ਵਿਰੁੱਧ ਵੱਖ-ਵੱਖ ਦੋਸ਼ਾਂ ਹੇਠ ਕੇਸ ਦਰਜ

324 ਹੜ੍ਹ ਪੀੜਿਤ ਪਰਿਵਾਰਾਂ ਨੂੰ 1 ਕਰੋੜ 87 ਲੱਖ ਰੁਪਏ ਤਕਸੀਮ ਕੀਤੇ

0
flood affected families

ਮਾਣਾ, 1 ਨਵੰਬਰ 2025 : ਹੜ੍ਹ ਦੋਰਾਨ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਮਿਸ਼ਨ ਚੜਦੀਕਲਾ (Mission Chardikala) ਤਹਿਤ ਨੁਕਸਾਨ ਦੀ ਭਰਪਾਈ ਕਰਨ ਲਈ ਸੂਬੇ ਭਰ ਵਿੱਚ ਬਹੁਤ ਜਲਦੀ ਅਤੇ ਸੁਚਾਰੂ ਢੰਗ ਨਾਲ ਮੁਆਵਜੇ ਦੀ ਰਕਮ ਹੜ੍ਹ ਪੀੜਿਤ ਪਰਿਵਾਰਾਂ ਦੇ ਖਾਤੇ ਵਿੱਚ ਪਾਈ ਗਈ ।

ਸਬ-ਡਵੀਜ਼ਨ ਸਮਾਣਾ ਦੇ 6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ : ਐਸ. ਡੀ. ਐਮ. ਰਿਚਾ ਗੋਇਲ

ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਸਮਾਣਾ ਰਿਚਾ ਗੋਇਲ (S. D. M. Samana Richa Goyal) ਨੇ ਦੱਸਿਆ ਕਿ ਸਬ-ਡਵੀਜਨ ਸਮਾਣਾ ਅਧੀਨ 06 ਪਿੰਡ ਰਤਨਹੇੜੀ, ਸਪਰਹੇੜੀ, ਮਰਦਾਹੇੜੀ, ਅਸਮਾਨਪੁਰ, ਮਰੌੜੀ ਅਤੇ ਗੁਰਦਿਆਲਪੁਰਾ ਹੜ ਪ੍ਰਭਾਵਿਤ ਰਹੇ ਹਨ, ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਮੁਆਵਜ਼ਾ ਰਾਸ਼ੀ ਪਹਿਲੇ ਪੜਾਅ ਹੇਠ ਵਿਧਾਇਕ ਹਲਕਾ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਦਿਵਾਲੀ ਤੋਂ ਪਹਿਲਾਂ ਹੀ ਪ੍ਰਦਾਨ ਕੀਤੀ ਜਾ ਚੁੱਕੀ ਹੈ ਅਤੇ ਮੁਅਵਾਜੇ ਦੀ ਮੰਨਜੂਰੀ ਪੱਤਰਾਂ ਦੀ ਵੰਡ ਪਿੰਡ ਰਤਨਹੇੜੀ ਅਤੇ ਪਿੰਡ ਸਪਰਹੇੜੀ ਵਿਖੇ ਲਗਾਏ ਗਏ ਕੈਂਪਾਂ ਵਿੱਚ ਕੀਤੀ ਗਈ ।

ਪਿੰਡਾਂ ਦੇ ਪ੍ਰਭਾਵਿਤ ਕਿਸਾਨਾਂ ਦੀ ਸਾਰੀ ਜਾਣਕਾਰੀ ਇਕੱਤਰ ਕਰਨ ਉਪਰੰਤ ਖਾਤਿਆਂ ਵਿੱਚ ਖਰਾਬਾ ਰਾਸ਼ੀ ਕੀਤੀ ਗਈ ਹੈ ਟਰਾਂਸਫਰ

ਰਿਚਾ ਗੋਇਲ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਇਨ੍ਹਾਂ ਪਿੰਡਾਂ ਦੇ ਪ੍ਰਭਾਵਿਤ ਕਿਸਾਨਾਂ ਦੀ ਸਾਰੀ ਜਾਣਕਾਰੀ ਇਕੱਤਰ ਕਰਨ ਉਪਰੰਤ ਇਨਾਂ ਦੇ ਖਾਤਿਆਂ ਵਿੱਚ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ (75 ਤੋਂ 100 ਪ੍ਰਤੀਸ਼ਤ) ਖਰਾਬਾ ਰਾਸ਼ੀ ਟਰਾਂਸਫਰ ਕੀਤੀ ਗਈ ਹੈ ।

6 ਪਿੰਡਾਂ ਵਿੱਚ 324 ਹੜ ਪੀੜਿਤ ਪਰਿਵਾਰਾਂ ਨੂੰ ਤਕਸੀਮ ਕੀਤੇ ਗਏ ਹਨ 1 ਕਰੋੜ 87 ਲੱਖ ਰੁਪਏ

ਸਬ-ਡਵੀਜਨ ਸਮਾਣਾ ਦੇ ਕੁੱਲ 6 ਪਿੰਡਾਂ ਵਿੱਚ 324 ਹੜ ਪੀੜਿਤ ਪਰਿਵਾਰਾਂ (324 flood-affected families in 6 villages) ਨੂੰ 1 ਕਰੋੜ 87 ਲੱਖ ਰੁਪਏ ਤਕਸੀਮ ਕੀਤੇ ਗਏ ਹਨ । ਜਿਸ ਵਿੱਚ ਵੱਖ-ਵੱਖ ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਬਿਨ੍ਹਾਂ ਕਿਸੇ ਦੇਰੀ ਦੇ ਮੁਆਵਜਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣ ਲਈ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਆਵਜੇ ਦੀ ਵੰਡ ਹੜ੍ਹਾਂ ਦੇ ਆਉਣ ਤੋਂ ਬਾਅਦ ਬਹੁਤ ਹੀ ਘੱਟ ਸਮੇਂ ਦੇ ਅੰਦਰ-ਅੰਦਰ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ ।

Read More : 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 2.47 ਲੱਖ ਮਰੀਜ਼ਾਂ ਦਾ ਕੀਤਾ ਇਲਾਜ

ਪੰਜਾਬ ਦੇ ਰਾਜਪਾਲ ਨੇ ਦਿੱਤੀ ਮਜੀਠੀਆ ਵਿਰੁੱਧ ਕੇਸ ਚਲਾਉਣ ਨੂੰ ਮਨਜ਼ੂਰੀ

0
Majithia

ਚੰਡੀਗੜ੍ਹ, 1 ਨਵੰੰਬਰ 2025 : ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਕੇਸ ਚਲਾਏ ਜਾਣ ਨੂੰ ਮਨਜ਼ੂੁਰੀ ਅੱਜ ਰਾਜਪਾਲ ਪੰਜਾਬ (Governor of Punjab) ਵਲੋਂ ਦੇ ਦਿੱਤੀ ਗਈ ਹੈ । ਦੱਸਣਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਪੱਧਰ ਦੇ ਵਿਅਕਤੀ ਵਿਰੁੱਧ ਕੇਸ ਚਲਾਉਣ ਲਈ ਗਵਰਨਰ ਦੀ ਮਨਜੂਰੀ ਜ਼ਰੂਰੀ ਹੁੰਦੀ ਹੈ।ਪ੍ਰਾਪਤ ਜਾਣਕਾਰੀ ਵਿਜੀਲੈਂਸ ਪੰਜਾਬ (Vigilance Punjab) ਵਲੋਂ ਪੰਜਾਬ ਦੇ ਜਿ਼ਲਾ ਮੋਹਾਲੀ ਦੀ ਅਦਾਲਤ ਵਿੱਚ ਪਹਿਲਾਂ ਹੀ ਚਲਾਨ ਪੇਸ਼ ਕੀਤਾ ਜਾ ਚੁੱਕਿਆ ਹੈ ਅਤੇ ਚਲਾਨ ਪੇਸ਼ ਹੋਣ ਤੋਂ ਬਾਅਦ ਗਵਰਨਰ ਪੰਜਾਬ ਵੱਲੋਂ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ ।

ਕੀ ਦੋਸ਼ ਹੈ ਮਜੀਠੀਆ ਤੇ

ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਜਿਨ੍ਹਾਂ ਤੇ ਵਿਜੀਲੈਂਸ ਵਲੋਂ ਆਮਦਨ ਨਾਲੋਂ ਵਧ ਜਾਇਦਾਦ ਦੇ ਮਾਮਲੇ ਵਿਚ ਕੇਸ ਦਰਜ ਕਰਕੇ ਚਲਾਨ ਵੀ ਪੇਸ਼ ਕੀਤਾ ਜਾ ਚੁੱਕਿਆ ਹੈ ਤੇ 700 ਕਰੋੜ ਤੋਂ ਵਧ ਦੀ ਜਾਇਦਾਦ ਰੱਖਣ ਦਾ ਦੋਸ਼ ਹੈ ਜੋ ਕਿ ਉਸਦੀ ਐਲਾਨੀ ਆਮਦਨ ਤੋਂ ਲਗਭਗ 1200 ਪ੍ਰਤੀਸ਼ਤ ਵਧ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਗਵਰਨਰ ਵਲੋਂ ਦਿੱਤੀ ਗਈ ਪ੍ਰਵਾਨਗੀ ਜਿਥੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ (Anti-Corruption Law) ਦੀ ਧਾਰਾ 19 ਅਧੀਨ ਜਾਰੀ ਕੀਤੀ ਗਈ ਹੈ, ਉਥੇ ਇਸ ਸਬੰਧੀ ਪ੍ਰਵਾਨਗੀ 8 ਸਤੰਬਰ ਨੂੰ ਪੰਜਾਬ ਕੈਬਨਿਟ ਵੱਲੋਂ ਕੀਤੀ ਗਈ ਸਿਫ਼ਾਰਸ਼ ਤੋਂ ਬਾਅਦ ਦਿੱਤੀ ਗਈ ਹੈ ।

Read More : ਬਿਕਰਮ ਸਿੰਘ ਮਜੀਠੀਆ ਤੋਂ ਸਿੱਟ ਨੇ ਨਾਭਾ ਜੇਲ ਵਿੱਚ ਢਾਈ ਘੰਟੇ ਕੀਤੀ ਪੁੱਛਗਿਛ

ਡੀ. ਸੀ. ਵੱਲੋਂ ਘਨੁੜਕੀ ਤੇ ਬੌੜਾਂ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨਾਲ ਮੁਲਾਕਾਤ

0
DC meets farmers

ਨਾਭਾ, 1 ਨਵੰਬਰ 2025 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਅੱਜ ਨਾਭਾ ਨੇੜਲੇ ਪਿੰਡਾਂ ਘਨੁੜਕੀ ਤੇ ਬੌੜਾਂ ਵਿਖੇ ਬੇਲਰ ਨਾਲ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲ ਰਹੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਕੀਤੀ । ਉਨ੍ਹਾਂ ਕਿਹਾ ਕਿ ਇਸ ਵਾਰ ਨਾਭਾ ਇਲਾਕੇ ਦੇ ਕਿਸਾਨਾਂ ਨੇ ਪਿਛਲੀ ਵਾਰ ਤੋਂ ਵੀ ਜਿਆਦਾ ਅੱਗੇ ਆ ਕੇ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲੀ (Stubble was collected without burning) ਹੈ ।

ਨਾਭਾ ਇਲਾਕੇ ‘ਚ ਇਸ ਵਾਰ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਕਿਸਾਨਾਂ ਨੇ ਚੰਗਾ ਉਤਸ਼ਾਹ ਦਿਖਾਇਆ

ਡਿਪਟੀ ਕਮਿਸ਼ਨਰ ਨੇ ਇਸੇ ਦੌਰਾਨ ਬਿਨ੍ਹਾਂ ਅੱਗ ਲਾਏ ਖੇਤਾਂ ਵਿੱਚ ਕਣਕ ਦੀ ਬਿਜਾਈ (Wheat sowing) ਦਾ ਵੀ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫ਼ੀ ਘਟੇ ਹਨ ਪਰੰਤੂ ਅਜੇ ਹੋਰ ਵੀ ਕਿਸਾਨਾਂ ਨੂੰ ਅੱਗੇ ਆਉਣ ਦੀ ਲੋੜ ਹੈ ਤਾਂ ਕਿ ਅਸੀਂ ਪਟਿਆਲਾ ਜ਼ਿਲ੍ਹੇ ਨੂੰ ਬਿਲਕੁਲ ਪਰਾਲੀ ਨੂੰ ਅੱਗ ਲਾਉਣ ਤੋਂ ਮੁਕਤ ਕਰ ਸਕੀਏ । ਉਨ੍ਹਾਂ ਕਿਹਾ ਕਿ ਹੁਣ ਜਦੋਂ ਕਣਕ ਦੀ ਬਿਜਾਈ ਦਾ ਸਮਾਂ ਚੱਲ ਰਿਹਾ ਹੈ ਤਾਂ ਕਿਸਾਨ ਹੈਪੀ ਸੀਡਰ, ਸੁਪਰ ਸੀਡਰ ਤੇ ਜੀਰੋ ਟਿਲ ਮਸ਼ੀਨਾਂ ਨਾਲ ਇਨਸੀਟੂ ਪ੍ਰਕ੍ਰਿਆ ਅਪਣਾ ਕੇ ਪਰਾਲੀ ਜਮੀਨ ‘ਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ, ਜਿਸ ਨਾਲ ਅਗਲੀ ਫ਼ਸਲ ਦਾ ਝਾੜ ਵੀ ਵਧੇਗਾ ।

ਡਿਪਟੀ ਕਮਿਸ਼ਨਰ ਨੇ ਬਿਨ੍ਹਾਂ ਅੱਗ ਲਾਏ ਕਣਕ ਦੀ ਬਿਜਾਈ ਦਾ ਵੀ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੇਲਰ ਮਾਲਕਾਂ ਤੇ ਕਿਸਾਨਾਂ ਅਮਰਿਤ ਸਿੰਘ, ਦਰਸ਼ਨ ਸਿੰਘ ਤੇ ਹਰਜੀਤ ਸਿੰਘ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਵੇਗੀ । ਉਨ੍ਹਾਂ ਦੱਸਿਆ ਕਿ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ, ਜੀਰੋ ਟਿਲ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 ‘ਤੇ ਸੰਪਰਕ ਕਰਨ ।

ਜਿਲਾ ਪ੍ਰਸ਼ਾਸਨ ਬਣਾ ਰਿਹੈ ਲਗਾਤਾਰ ਕਿਸਾਨਾਂ ਨਾਲ ਰਾਬਤਾ

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਏ. ਡੀ. ਸੀਜ. ਤੇ ਐਸ. ਡੀ. ਐਮ, ਡੀ. ਐਸ. ਪੀਜ. ਤੇ ਹੋਰ ਟੀਮਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ((Supreme Court) ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਲਗਾਤਾਰ ਕਿਸਾਨਾਂ ਨਾਲ ਰਾਬਤਾ ਬਣਾ ਰਿਹਾ ਹੈ । ਇਸ ਮੌਕੇ ਖੇਤੀਬਾੜੀ ਅਫ਼ਸਰ ਜੁਪਿੰਦਰ ਸਿੰਘ ਗਿੱਲ, ਏ. ਈ. ਓ. ਰਵਿੰਦਰ ਸਿੰਘ ਚੱਠਾ, ਏ. ਡੀ. ਓ. ਜਸਪ੍ਰੀਤ ਸਿੰਘ ਢਿੱਲੋਂ ਵੀ ਮੌਜੂਦ ਸਨ ।

Read More : ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕੀਤੀ ਜਾ ਰਹੀ ਹੈ ਸਖ਼ਤ ਕਾਨੂੰਨੀ ਕਾਰਵਾਈ

ਪਟਿਆਲਵੀਆਂ ਦੀ ਅੰਡਰ-17 ਬਾਸਕਟਬਾਲ ਲੜਕਿਆਂ ਵਿੱਚ ਬੱਲੇ ਬੱਲੇ

0
Inter-district sports competition

ਪਟਿਆਲਾ, 1 ਨਵੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲਾ ਖੇਡ ਮੁਕਾਬਲੇ (Inter-district sports competition) ਕਰਵਾਏ ਗਏ ।

ਪਟਿਆਲਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਾਸਕਟਬਾਲ ਦੇ ਵਿੱਚ ਦੋ ਮੈਡਲ ਪ੍ਰਾਪਤ ਕੀਤੇ ਗੋਲਡ ਤੇ ਬਰਾਉਨਜ਼ ਮੈਡਲ

ਜਿਲਾ ਸਪੋਰਟਸ ਕੋਆਰਡੀਨੇਟਰ (District Sports Coordinator) ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਅੰਤਰ ਜਿਲਾ ਬਾਸਕਿਟਬਾਲ ਅੰਡਰ-17 ਲੜਕਿਆਂ ਦੇ ਮੁਕਾਬਲੇ ਪੀ. ਐਮ. ਸ੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ । ਪ੍ਰਿੰਸੀਪਲ ਵਿਜੇ ਕਪੂਰ ਤੇ ਅਮਰਜੋਤ ਸਿੰਘ ਕੋਚ ਨੇ ਦੱਸਿਆ ਕਿ ਪਟਿਆਲਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਾਸਕਟਬਾਲ ਦੇ ਵਿੱਚ ਦੋ ਮੈਡਲ ਪ੍ਰਾਪਤ ਕੀਤੇ, ਗੋਲਡ ਤੇ ਬਰਾਉਨਜ਼ ਮੈਡਲ ।

ਪਟਿਆਲਾ ਵਿੰਗ ਦੀ ਲੜਕਿਆਂ ਦੀ ਟੀਮ ਨੇ ਗੋਲਡ ਮੈਡਲ ਤੇ ਪਟਿਆਲੇ ਜਿਲੇ ਦੀ ਬਾਸਕਟਬਾਲ ਟੀਮ ਨੇ ਅੰਡਰ-17 ਅੰਤਰ ਜਿਲ੍ਹਾ ਸਕੂਲ ਖੇਡਾਂ  ਦੇ ਵਿੱਚ ਬਰਾਉਨਜ਼ ਮੈਡਲ ਜਿੱਤਿਆ

ਉਹਨਾਂ ਨੇ ਦੱਸਿਆ ਕਿ ਪਟਿਆਲਾ ਵਿੰਗ ਦੀ ਲੜਕਿਆਂ ਦੀ ਟੀਮ ਨੇ ਗੋਲਡ ਮੈਡਲ ਤੇ ਪਟਿਆਲੇ ਜਿਲੇ ਦੀ ਬਾਸਕਟਬਾਲ ਟੀਮ ਨੇ ਅੰਡਰ-17 ਅੰਤਰ ਜਿਲ੍ਹਾ ਸਕੂਲ ਖੇਡਾਂ  ਦੇ ਵਿੱਚ ਬਰਾਉਨਜ਼ ਮੈਡਲ ਜਿੱਤਿਆ । ਅੱਜ ਮੁੱਖ ਮਹਿਮਾਨ ਦੇ ਤੌਰ ਜਿਲਾ ਸਿੱਖਿਆ ਅਫਸਰ ਸੰਜੀਵ ਸ਼ਰਮਾ ਨੇ ਉਚੇਚੇ ਤੌਰ ਤੇ ਪੀ. ਐਮ. ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਪਹੁੰਚ ਕੇ ਬਾਸਕਟਬਾਲ ਦੇ ਖਿਡਾਰੀਆਂ ਨੂੰ ਟਰਾਫੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ । ਉਨ੍ਹਾਂ ਨੇ ਪ੍ਰਿੰਸੀਪਲ ਵਿਜੇ ਕਪੂਰ, ਅਮਰਜੋਤ ਸਿੰਘ ਕੋਚ, ਰਮਨੀਕ ਅਹੂਜਾ ਕੋਚ ਤੇ ਵਿੰਗ ਦੇ ਕੈਪਟਨ ਦਾਨਿਸ਼, ਜਿਲੇ ਦੀ ਟੀਮ ਦੇ ਕੈਪਟਨ ਯਸ਼ਪ੍ਰੀਤ ਨੂੰ ਤੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ । ਇਸ ਮੌਕੇ ਤੇ ਸੁਖਵਿੰਦਰ ਸਿੰਘ,ਹਰਦੀਪ ਕੌਰ, ਕਮਲਜੀਤ ਕੌਰ, ਹਰਵੀਰ ਕੌਰ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।

Read More : 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੀਆਂ ਦੇ ਯੋਗਾ ਮੁਕਾਬਲੇ ਹੋਏ

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਰਾਜ ਪੱਧਰੀ ਬਾਸਕਟਬਾਲ ਟੂਰਨਾਮੈਂਟ ਹੋ ਨਿਬੜਿਆ

0
basketball tournament

ਪਟਿਆਲਾ, 1 ਨਵੰਬਰ 2025: ਪੰਜਾਬ ਟੈਕਨੀਕਲ ਇੰਸਟੀਚਿਊਟਸ ਸਪੋਰਟਸ (ਪੀ. ਟੀ. ਆਈ. ਐਸ.) ਵੱਲੋਂ ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਦੀ ਅਗਵਾਈ ਹੇਠ ਰਾਜ ਪੱਧਰੀ ਇੰਟਰਪੋਲੀਟੈਕਨਿਕ ਖੇਡਾਂ (State Level Interpolytechnic Games) ਦੇ ਬਾਸਕਟਬਾਲ ਮੁਕਾਬਲੇ ਸਫਲਤਾ ਪੂਰਵਕ ਕਰਵਾਏ ਗਏ ।

ਸਰਕਾਰੀ ਬਹੁ-ਤਕਨੀਕੀ ਕਾਲਜ ਪਟਿਆਲਾ ਨੇ ਬੈਡਮਿੰਟਨ ਅਤੇ ਕਬੱਡੀ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਐਸ. ਆਰ. ਸੀ. ਪ੍ਰਧਾਨ ਨਵਜੀਤ ਕੌਰ ਗਰੇਵਾਲ ਨੇ ਦੱਸਿਆ ਕਿ ਇਸ ਦੋ ਰੋਜ਼ਾ ਟੂਰਨਾਮੈਂਟ ਵਿੱਚ ਰਾਜ ਭਰ ਦੇ ਵੱਖ ਵੱਖ ਸਰਕਾਰੀ ਅਤੇ ਨਿੱਜੀ ਬਹੁ-ਤਕਨੀਕੀ ਕਾਲਜਾਂ ਦੀਆਂ ਕੁੱਲ 8 ਟੀਮਾਂ ਨੇ ਹਿੱਸਾ ਲਿਆ । ਬਾਸਕਟਬਾਲ ਲੜਕਿਆਂ (Basketball boys) ਵਿੱਚ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਨੇ ਪਹਿਲਾ, ਦੇਸ਼  ਭਗਤ ਪੋਲੀਟੈਕਨਿਕ ਕਾਲਜ ਧੂਰੀ ਨੇ ਦੂਸਰਾ ਅਤੇ ਸੀ. ਸੀ. ਈ. ਟੀ. ਚੰਡੀਗੜ੍ਹ ਨੇ ਤੀਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲੇ ਵਿੱਚ ਸੀ. ਸੀ. ਈ. ਟੀ. ਚੰਡੀਗੜ੍ਹ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਬਹੁਤਕਨੀਕੀ ਕਾਲਜ (ਲ) ਅਮ੍ਰਿਤਸਰ ਨੇ ਦੂਜਾ ਸਥਾਨ ਹਾਸਲ ਕੀਤਾ ।

ਇਸ ਮੌਕੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਵੱਲੋ ਜੇਤੂ ਟੀਮਾਂ ਨੂੰ ਟਰਾਫੀ, ਮੈਡਲ ਅਤੇ ਸਰਟੀਫਿਕੇਟ ਵੰਡੇ ਗਏ

ਇਸ ਮੌਕੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਵੱਲੋ ਜੇਤੂ ਟੀਮਾਂ ਨੂੰ ਟਰਾਫੀ, ਮੈਡਲ ਅਤੇ ਸਰਟੀਫਿਕੇਟ ਵੰਡੇ ਗਏ । ਪ੍ਰਿੰਸੀਪਲ ਨੇ ਖੇਡ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਕਾਲਜਾਂ ਦੇ ਪ੍ਰਿੰਸੀਪਲ, ਇੰਚਾਰਜ਼ਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ–ਨਾਲ ਖੇਡਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਕਿਹਾ ਕਿ ਇਹ ਖੇਡ ਸਮਾਰੋਹ ਵਿਦਿਆਰਥੀਆਂ ਚ ਖੇਡ ਜ਼ਜਬੇ, ਅਨੁਸਾਸ਼ਨ ਅਤੇ ਟੀਮ ਸਪਿਰਿਟ ਨੂੰ ਵਧਾਉਣ ਦਾ ਮੌਕਾ ਤਾਂ ਪ੍ਰਦਾਨ ਕਰੇਗਾ ਹੀ ਨਾਲ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੀ ਵੱਡਾ ਹੁੰਗਾਰਾ ਦੇਵੇਗਾ ।

ਸਫਲਤਾ ਦਾ ਸੇਹਰਾ ਖਿਡਾਰੀਆਂ ਦੀ ਮੇਹਨਤ, ਕੋਚਾਂ ਅਤੇ ਟੀਮ ਇੰਚਾਰਜਾਂ ਵਲੋਂ ਕਰਵਾਈ ਤਿਆਰੀ ਦੇ ਸਿਰ ਬੰਨਿਆ

ਇਸ ਦੇ ਨਾਲ ਹੀ ਸਪੋਰਟਸ ਅਫਸਰ ਤਰੁਨ ਧੀਮਾਨ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਬਹੁਤਕਨੀਕੀ ਕਾਲਜਾਂ ਵਿੱਚ ਚੱਲ ਰਹੀਆਂ ਰਾਜ ਪੱਧਰੀ ਇੰਟਰ ਪੋਲੀਟੈਕਨਿਕ ਖੇਡਾਂ ਵਿੱਚ ਸਰਕਾਰੀ ਬਹੁ-ਤਕਨੀਕੀ ਕਾਲਜ ਪਟਿਆਲਾ ਨੇ  ਸ਼ਾਨਦਾਰ ਪ੍ਰਦਸ਼ਨ ਕਰਦਿਆਂ ਬੈਡਮਿੰਟਨ (ਲੜਕੀਆਂ) ਅਤੇ ਕਬੱਡੀ (ਲੜਕੀਆਂ) ਵਿੱਚ ਪਹਿਲਾ ਸਥਾਨ ਅਤੇ ਟੇਬਲ ਟੈਨਿਸ (ਲੜਕਿਆਂ) ਅਤੇ ਵਾਲੀਬਾਲ (ਲੜਕੀਆਂ) ਵਿੱਚ ਤੀਜਾ ਸਥਾਨ ਹਾਸਲ ਕੀਤਾ । ਉਨ੍ਹਾਂ ਨੇ ਇਸ ਸਫਲਤਾ ਦਾ ਸੇਹਰਾ ਖਿਡਾਰੀਆਂ ਦੀ ਮੇਹਨਤ, ਕੋਚਾਂ ਅਤੇ ਟੀਮ ਇੰਚਾਰਜਾਂ ਵਲੋਂ ਕਰਵਾਈ ਤਿਆਰੀ ਦੇ ਸਿਰ ਬੰਨਿਆ ।

ਅਖੀਰ ਵਿਚ ਟੂਰਨਾਮੈਂਟ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਉਣ ਤੇ ਕੀਤਾ ਗਿਆ ਧੰਨਵਾਦ

ਅੰਤ ਵਿੱਚ ਸਕੱਤਰ ਐਸ. ਆਰ. ਸੀ. ਜਸਪ੍ਰੀਤ ਸਿੰਘ  ਨੇ ਸਮੂਹ ਕਮੇਟੀ ਮੈਂਬਰਜ਼, ਸਟਾਫ ਅਤੇ ਵਲੰਟੀਅਰਜ਼ ਦਾ ਧੰਨਵਾਦ ਕੀਤਾ ਜਿਹਨਾਂ ਨੇ ਟੂਰਨਾਮੈਂਟ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ । ਇਸ ਮੌਕੇ ਰਵਨੀਤ ਕੌਰ, ਮੁਖੀ ਵਿਭਾਗ ਆਰਕੀਟੈਕਚਰ ਅਸਿਸਟੈਂਟਸ਼ਿਪ, ਡਾ. ਜਗਮਿੰਦਰ ਕੌਰ ਸੇਖੋਂ, ਮੁਖੀ ਵਿਭਾਗ ਐਮ. ਐਲ. ਟੀ., ਨਰਿੰਦਰ ਸਿੰਘ ਢੀਂਡਸਾ ਮੁਖੀ ਵਿਭਾਗ ਕੰਪਿਊਟਰ ਸਾਇੰਸ ਇੰਜੀਨੀਅਰਿੰਗ, ਚਿਤਰੰਜਨ ਕੁਮਾਰ ਮੁਖੀ ਵਿਭਾਗ ਅਪਲਾਈਡ ਸਾਇੰਸ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ ।

Read More : ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਬਾਸਕਟਬਾਲ ਪਟਿਆਲਾ ਵਿੰਗ ਨੇ ਜਿੱਤਿਆ ਗੋਲਡ 

ਸਾਬਕਾ ਸੈਨਿਕਾਂ ਲਈ ਲਗਾਇਆ ਜਾਵੇਗਾ 3 ਤੋਂ 17 ਨਵੰਬਰ ਤੱਕ ਵਿਸ਼ੇਸ਼ ਕੈਂਪ

0
District Defence Services Welfare Officer

ਪਟਿਆਲਾ, 1 ਨਵੰਬਰ 2025 : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ (District Defence Services Welfare Officer) ਪਟਿਆਲਾ ਸੇਵਾ ਮੁਕਤ ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਜਿਸ ਵੀ ਸਾਬਕਾ ਸੈਨਿਕ, ਪੈਨਸ਼ਨਰਜ਼, ਸਾਬਕਾ ਸੈਨਿਕ ਦੀ ਵਿਧਵਾ ਅਤੇ ਆਸ਼ਰਿਤ ਜੋ ਕਿ ਸਪਰਸ਼ ਅਧੀਨ ਪੈਨਸ਼ਨ ਧਾਰਕ ਹਨ ਅਤੇ ਉਨ੍ਹਾਂ ਦੀ ਮਹੀਨਾ ਨਵੰਬਰ-2025 ਵਿਚ ਜੀਵਨ ਪ੍ਰਮਾਣ ਪੱਤਰ ਦੇਣ ਯੋਗ ਹੈ, ਉਨ੍ਹਾਂ ਨੂੰ ਅਪਣੀ ਜੀਵਨ ਪ੍ਰਮਾਣ ਨੂੰ ਦਰਜ ਕਰਨ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਵਿਖੇ 3 ਨਵੰਬਰ ਤੋਂ 17 ਨਵੰਬਰ ਤੱਕ ਸਮਾਂ ਸਵੇਰੇ 10 ਤੋਂ ਦੁਪਹਿਰ 5 ਵਜੇ ਤੱਕ (ਸਰਕਾਰੀ ਛੁੱਟੀਆਂ ਨੂੰ ਛੱਡ ਕੇ) ਦਫਤਰੀ ਸਮੇਂ ਦੌਰਾਨ ਇਕ ਵਿਸ਼ੇਸ਼ ਕੈਂਪ (Special Camp) ਲਾਇਆ ਜਾ ਰਿਹਾ ਹੈ ।

ਉਨ੍ਹਾਂ ਦੱਸਿਆ ਕਿ ਸਮੂਹ ਪੈਨਸ਼ਨ ਧਾਰਕ  (Pensioner) ਅਪਣੀ ਸਹੁਲਤ ਅਨੁਸਾਰ ਕਿਸੇ ਵੀ ਦਿਨ ਸਬੰਧਤ ਦਸਤਾਵੇਜਾਂ ਪੀ. ਪੀ. ਓ., ਆਧਾਰ ਕਾਰਡ ਅਤੇ ਬੈਂਕ ਪਾਸਬੁੱਕ ਜਿਸ ਵਿਚ ਪੈਨਸ਼ਨ ਆ ਰਹੀ ਹੈ, ਸਮੇਤ ਆਪਣਾ ਮੌਬਾਈਲ ਜਿਸ ਵਿਚ ਹਰੇਕ ਮਹੀਨੇ ਪੈਨਸ਼ਨ ਦਾ ਮੈਸਜ ਆਉਂਦਾ ਹੈ ਅਤੇ ਹੋਰ ਬਾਕੀ ਸਾਰੇ ਦਸਤਾਵੇਜ ਲੈ ਕੇ ਇਸ ਦਫਤਰ ਵਿਖੇ ਪਹੁੰਚ ਕੇ ਆਪਣੀ ਹਾਜਰੀ ਲਵਾ ਸਕਦੇ ਹਨ । ਇਸ ਤੋਂ ਇਲਾਵਾ ਜਿਨ੍ਹਾਂ ਸਾਬਕਾ ਸੈਨਿਕਾਂ (Ex-servicemen) ਨੂੰ ਸਪਰਸ਼ ਅਧੀਨ ਪੈਨਸ਼ਨ ਵਿਚ ਕੋਈ ਦਿਕਤ ਆ ਰਹੀ ਹੈ ਉਸ ਦਾ ਵੀ ਹੱਲ ਕੀਤਾ ਜਾਵੇਗਾ । ਉਨ੍ਹਾਂ ਅਪੀਲ ਕੀਤੀ ਕਿ ਸਮੂਹ ਸਾਬਕਾ ਸੈਨਿਕ ਇਸ ਕੈਂਪ ਵਿੱਚ ਸਾਮਲ ਹੋ ਕੇ ਇਸ ਮੌਕੇ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ ।

Read More : ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ