Home Blog Page 438

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਰਾਜ ਪੱਧਰੀ ਬਾਸਕਟਬਾਲ ਟੂਰਨਾਮੈਂਟ ਹੋ ਨਿਬੜਿਆ

0
basketball tournament

ਪਟਿਆਲਾ, 1 ਨਵੰਬਰ 2025: ਪੰਜਾਬ ਟੈਕਨੀਕਲ ਇੰਸਟੀਚਿਊਟਸ ਸਪੋਰਟਸ (ਪੀ. ਟੀ. ਆਈ. ਐਸ.) ਵੱਲੋਂ ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਦੀ ਅਗਵਾਈ ਹੇਠ ਰਾਜ ਪੱਧਰੀ ਇੰਟਰਪੋਲੀਟੈਕਨਿਕ ਖੇਡਾਂ (State Level Interpolytechnic Games) ਦੇ ਬਾਸਕਟਬਾਲ ਮੁਕਾਬਲੇ ਸਫਲਤਾ ਪੂਰਵਕ ਕਰਵਾਏ ਗਏ ।

ਸਰਕਾਰੀ ਬਹੁ-ਤਕਨੀਕੀ ਕਾਲਜ ਪਟਿਆਲਾ ਨੇ ਬੈਡਮਿੰਟਨ ਅਤੇ ਕਬੱਡੀ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਐਸ. ਆਰ. ਸੀ. ਪ੍ਰਧਾਨ ਨਵਜੀਤ ਕੌਰ ਗਰੇਵਾਲ ਨੇ ਦੱਸਿਆ ਕਿ ਇਸ ਦੋ ਰੋਜ਼ਾ ਟੂਰਨਾਮੈਂਟ ਵਿੱਚ ਰਾਜ ਭਰ ਦੇ ਵੱਖ ਵੱਖ ਸਰਕਾਰੀ ਅਤੇ ਨਿੱਜੀ ਬਹੁ-ਤਕਨੀਕੀ ਕਾਲਜਾਂ ਦੀਆਂ ਕੁੱਲ 8 ਟੀਮਾਂ ਨੇ ਹਿੱਸਾ ਲਿਆ । ਬਾਸਕਟਬਾਲ ਲੜਕਿਆਂ (Basketball boys) ਵਿੱਚ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਨੇ ਪਹਿਲਾ, ਦੇਸ਼  ਭਗਤ ਪੋਲੀਟੈਕਨਿਕ ਕਾਲਜ ਧੂਰੀ ਨੇ ਦੂਸਰਾ ਅਤੇ ਸੀ. ਸੀ. ਈ. ਟੀ. ਚੰਡੀਗੜ੍ਹ ਨੇ ਤੀਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲੇ ਵਿੱਚ ਸੀ. ਸੀ. ਈ. ਟੀ. ਚੰਡੀਗੜ੍ਹ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਬਹੁਤਕਨੀਕੀ ਕਾਲਜ (ਲ) ਅਮ੍ਰਿਤਸਰ ਨੇ ਦੂਜਾ ਸਥਾਨ ਹਾਸਲ ਕੀਤਾ ।

ਇਸ ਮੌਕੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਵੱਲੋ ਜੇਤੂ ਟੀਮਾਂ ਨੂੰ ਟਰਾਫੀ, ਮੈਡਲ ਅਤੇ ਸਰਟੀਫਿਕੇਟ ਵੰਡੇ ਗਏ

ਇਸ ਮੌਕੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਵੱਲੋ ਜੇਤੂ ਟੀਮਾਂ ਨੂੰ ਟਰਾਫੀ, ਮੈਡਲ ਅਤੇ ਸਰਟੀਫਿਕੇਟ ਵੰਡੇ ਗਏ । ਪ੍ਰਿੰਸੀਪਲ ਨੇ ਖੇਡ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਕਾਲਜਾਂ ਦੇ ਪ੍ਰਿੰਸੀਪਲ, ਇੰਚਾਰਜ਼ਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ–ਨਾਲ ਖੇਡਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਕਿਹਾ ਕਿ ਇਹ ਖੇਡ ਸਮਾਰੋਹ ਵਿਦਿਆਰਥੀਆਂ ਚ ਖੇਡ ਜ਼ਜਬੇ, ਅਨੁਸਾਸ਼ਨ ਅਤੇ ਟੀਮ ਸਪਿਰਿਟ ਨੂੰ ਵਧਾਉਣ ਦਾ ਮੌਕਾ ਤਾਂ ਪ੍ਰਦਾਨ ਕਰੇਗਾ ਹੀ ਨਾਲ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੀ ਵੱਡਾ ਹੁੰਗਾਰਾ ਦੇਵੇਗਾ ।

ਸਫਲਤਾ ਦਾ ਸੇਹਰਾ ਖਿਡਾਰੀਆਂ ਦੀ ਮੇਹਨਤ, ਕੋਚਾਂ ਅਤੇ ਟੀਮ ਇੰਚਾਰਜਾਂ ਵਲੋਂ ਕਰਵਾਈ ਤਿਆਰੀ ਦੇ ਸਿਰ ਬੰਨਿਆ

ਇਸ ਦੇ ਨਾਲ ਹੀ ਸਪੋਰਟਸ ਅਫਸਰ ਤਰੁਨ ਧੀਮਾਨ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਬਹੁਤਕਨੀਕੀ ਕਾਲਜਾਂ ਵਿੱਚ ਚੱਲ ਰਹੀਆਂ ਰਾਜ ਪੱਧਰੀ ਇੰਟਰ ਪੋਲੀਟੈਕਨਿਕ ਖੇਡਾਂ ਵਿੱਚ ਸਰਕਾਰੀ ਬਹੁ-ਤਕਨੀਕੀ ਕਾਲਜ ਪਟਿਆਲਾ ਨੇ  ਸ਼ਾਨਦਾਰ ਪ੍ਰਦਸ਼ਨ ਕਰਦਿਆਂ ਬੈਡਮਿੰਟਨ (ਲੜਕੀਆਂ) ਅਤੇ ਕਬੱਡੀ (ਲੜਕੀਆਂ) ਵਿੱਚ ਪਹਿਲਾ ਸਥਾਨ ਅਤੇ ਟੇਬਲ ਟੈਨਿਸ (ਲੜਕਿਆਂ) ਅਤੇ ਵਾਲੀਬਾਲ (ਲੜਕੀਆਂ) ਵਿੱਚ ਤੀਜਾ ਸਥਾਨ ਹਾਸਲ ਕੀਤਾ । ਉਨ੍ਹਾਂ ਨੇ ਇਸ ਸਫਲਤਾ ਦਾ ਸੇਹਰਾ ਖਿਡਾਰੀਆਂ ਦੀ ਮੇਹਨਤ, ਕੋਚਾਂ ਅਤੇ ਟੀਮ ਇੰਚਾਰਜਾਂ ਵਲੋਂ ਕਰਵਾਈ ਤਿਆਰੀ ਦੇ ਸਿਰ ਬੰਨਿਆ ।

ਅਖੀਰ ਵਿਚ ਟੂਰਨਾਮੈਂਟ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਉਣ ਤੇ ਕੀਤਾ ਗਿਆ ਧੰਨਵਾਦ

ਅੰਤ ਵਿੱਚ ਸਕੱਤਰ ਐਸ. ਆਰ. ਸੀ. ਜਸਪ੍ਰੀਤ ਸਿੰਘ  ਨੇ ਸਮੂਹ ਕਮੇਟੀ ਮੈਂਬਰਜ਼, ਸਟਾਫ ਅਤੇ ਵਲੰਟੀਅਰਜ਼ ਦਾ ਧੰਨਵਾਦ ਕੀਤਾ ਜਿਹਨਾਂ ਨੇ ਟੂਰਨਾਮੈਂਟ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ । ਇਸ ਮੌਕੇ ਰਵਨੀਤ ਕੌਰ, ਮੁਖੀ ਵਿਭਾਗ ਆਰਕੀਟੈਕਚਰ ਅਸਿਸਟੈਂਟਸ਼ਿਪ, ਡਾ. ਜਗਮਿੰਦਰ ਕੌਰ ਸੇਖੋਂ, ਮੁਖੀ ਵਿਭਾਗ ਐਮ. ਐਲ. ਟੀ., ਨਰਿੰਦਰ ਸਿੰਘ ਢੀਂਡਸਾ ਮੁਖੀ ਵਿਭਾਗ ਕੰਪਿਊਟਰ ਸਾਇੰਸ ਇੰਜੀਨੀਅਰਿੰਗ, ਚਿਤਰੰਜਨ ਕੁਮਾਰ ਮੁਖੀ ਵਿਭਾਗ ਅਪਲਾਈਡ ਸਾਇੰਸ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ ।

Read More : ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਬਾਸਕਟਬਾਲ ਪਟਿਆਲਾ ਵਿੰਗ ਨੇ ਜਿੱਤਿਆ ਗੋਲਡ 

ਸਾਬਕਾ ਸੈਨਿਕਾਂ ਲਈ ਲਗਾਇਆ ਜਾਵੇਗਾ 3 ਤੋਂ 17 ਨਵੰਬਰ ਤੱਕ ਵਿਸ਼ੇਸ਼ ਕੈਂਪ

0
District Defence Services Welfare Officer

ਪਟਿਆਲਾ, 1 ਨਵੰਬਰ 2025 : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ (District Defence Services Welfare Officer) ਪਟਿਆਲਾ ਸੇਵਾ ਮੁਕਤ ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਜਿਸ ਵੀ ਸਾਬਕਾ ਸੈਨਿਕ, ਪੈਨਸ਼ਨਰਜ਼, ਸਾਬਕਾ ਸੈਨਿਕ ਦੀ ਵਿਧਵਾ ਅਤੇ ਆਸ਼ਰਿਤ ਜੋ ਕਿ ਸਪਰਸ਼ ਅਧੀਨ ਪੈਨਸ਼ਨ ਧਾਰਕ ਹਨ ਅਤੇ ਉਨ੍ਹਾਂ ਦੀ ਮਹੀਨਾ ਨਵੰਬਰ-2025 ਵਿਚ ਜੀਵਨ ਪ੍ਰਮਾਣ ਪੱਤਰ ਦੇਣ ਯੋਗ ਹੈ, ਉਨ੍ਹਾਂ ਨੂੰ ਅਪਣੀ ਜੀਵਨ ਪ੍ਰਮਾਣ ਨੂੰ ਦਰਜ ਕਰਨ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਵਿਖੇ 3 ਨਵੰਬਰ ਤੋਂ 17 ਨਵੰਬਰ ਤੱਕ ਸਮਾਂ ਸਵੇਰੇ 10 ਤੋਂ ਦੁਪਹਿਰ 5 ਵਜੇ ਤੱਕ (ਸਰਕਾਰੀ ਛੁੱਟੀਆਂ ਨੂੰ ਛੱਡ ਕੇ) ਦਫਤਰੀ ਸਮੇਂ ਦੌਰਾਨ ਇਕ ਵਿਸ਼ੇਸ਼ ਕੈਂਪ (Special Camp) ਲਾਇਆ ਜਾ ਰਿਹਾ ਹੈ ।

ਉਨ੍ਹਾਂ ਦੱਸਿਆ ਕਿ ਸਮੂਹ ਪੈਨਸ਼ਨ ਧਾਰਕ  (Pensioner) ਅਪਣੀ ਸਹੁਲਤ ਅਨੁਸਾਰ ਕਿਸੇ ਵੀ ਦਿਨ ਸਬੰਧਤ ਦਸਤਾਵੇਜਾਂ ਪੀ. ਪੀ. ਓ., ਆਧਾਰ ਕਾਰਡ ਅਤੇ ਬੈਂਕ ਪਾਸਬੁੱਕ ਜਿਸ ਵਿਚ ਪੈਨਸ਼ਨ ਆ ਰਹੀ ਹੈ, ਸਮੇਤ ਆਪਣਾ ਮੌਬਾਈਲ ਜਿਸ ਵਿਚ ਹਰੇਕ ਮਹੀਨੇ ਪੈਨਸ਼ਨ ਦਾ ਮੈਸਜ ਆਉਂਦਾ ਹੈ ਅਤੇ ਹੋਰ ਬਾਕੀ ਸਾਰੇ ਦਸਤਾਵੇਜ ਲੈ ਕੇ ਇਸ ਦਫਤਰ ਵਿਖੇ ਪਹੁੰਚ ਕੇ ਆਪਣੀ ਹਾਜਰੀ ਲਵਾ ਸਕਦੇ ਹਨ । ਇਸ ਤੋਂ ਇਲਾਵਾ ਜਿਨ੍ਹਾਂ ਸਾਬਕਾ ਸੈਨਿਕਾਂ (Ex-servicemen) ਨੂੰ ਸਪਰਸ਼ ਅਧੀਨ ਪੈਨਸ਼ਨ ਵਿਚ ਕੋਈ ਦਿਕਤ ਆ ਰਹੀ ਹੈ ਉਸ ਦਾ ਵੀ ਹੱਲ ਕੀਤਾ ਜਾਵੇਗਾ । ਉਨ੍ਹਾਂ ਅਪੀਲ ਕੀਤੀ ਕਿ ਸਮੂਹ ਸਾਬਕਾ ਸੈਨਿਕ ਇਸ ਕੈਂਪ ਵਿੱਚ ਸਾਮਲ ਹੋ ਕੇ ਇਸ ਮੌਕੇ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ ।

Read More : ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ

ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਟੱਕਰ ਮਾਰਨ ਤੇ ਟਰੱਕ ਡਰਾਈਵਰ ਵਿਰੁੱਧ ਕੇਸ ਦਰਜ

0
Case registered

ਪਟਿਆਲਾ, 1 ਨਵੰਬਰ 2025 : ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਦੀ ਪੁਲਸ ਨੇ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ 281, 125, 106, 324 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਚੱਠੇ ਸੇਖਵਾਂ ਥਾਣਾ ਸਦਰ ਸੰਗਰੂਰ ਜਿਲ੍ਹਾ ਸੰਗਰੂਰ ਨੇ ਦੱਸਿਆ ਕਿ ਉਹ ਪੰਜਾਬ ਰੋਡਵੇਜ ਵਿੱਚ ਬਤੌਰ ਡਰਾਈਵਰ ਡਿਊਟੀ (Driver duty in Punjab Roadways) ਕਰ ਰਿਹਾ ਹੈ ਤੇ 31 ਅਕਤੂਬਰ 2025 ਨੂੰ ਬੱਸ ਲੈ ਕੇ ਪਿੰਡ ਹਰਦਾਸਪੁਰ ਸਰਹੰਦ ਰੋਡ ਪਟਿਆਲਾ ਕੋਲ ਜਾ ਰਿਹਾ ਸੀ ਤਾਂ ਟਰੱਕ ਦੇ ਅਣਪਛਾਤੇ ਡਰਾਈਵਰ ਨੇ ਆਪਣਾ ਟਰੱਕ ਤੇਜ ਰਫਤਾਰ ਤੇ ਲਾਪ੍ਰਵਾਹੀ (Truck speeding and reckless driving) ਨਾਲ ਲਿਆ ਕੇ ਉਸਦੀ ਬੱਸ ਵਿੱਚ ਮਾਰਿਆ । ਜਿਸ ਕਾਰਨ ਵਾਪਰੇ ਐਕਸੀਡੈਂਟ ਵਿੱਚ ਬੱਸ ਕੰਡਕਟਰ ਅਨਮੋਲਕ ਸਿੰਘ ਦੀ ਮੌਤ ਹੋ ਗਈ ਅਤੇ ਉਸਦੇ ਅਤੇ ਬੱਸ ਵਿੱਚ ਸਵਾਰ 10-12 ਸਵਾਰੀਆਂ ਦੇ ਕਾਫੀ ਸੱਟਾਂ ਲੱਗੀਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਟਰਾਲੇ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

ਸਿੱਖ ਨਸਲਕੁਸ਼ੀ ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ‘ਕਾਲੇ ਧੱਬਿਆਂ ਵਿੱਚੋਂ ਇੱਕ’ : ਪੁਰੀ

0
Central Minister

ਨਵੀਂ ਦਿੱਲੀ, 1 ਨਵੰਬਰ 2025 : ਸਿੱਖ ਨਸਲਕੁਸ਼ੀ (Sikh genocide) ਨੂੰ ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ‘ਕਾਲੇ ਧੱਬਿਆਂ ਵਿੱਚੋਂ ਇੱਕ’ ਦੱਸਦਿਆਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅੱਜ ਦਾ ਭਾਰਤ ਨਾ ਸਿਰਫ਼ ਆਪਣੀਆਂ ਘੱਟ ਗਿਣਤੀਆਂ ਦੀ ਰੱਖਿਆ ਕਰਦਾ ਹੈ ਬਲਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬਿਨਾਂ ਕਿਸੇ ਪੱਖਪਾਤ ਜਾਂ ਭੇਦਭਾਵ ਦੇ ‘ਸਬਕਾ ਸਾਥ, ਸਬਕਾ ਵਿਕਾਸ’ ਨੂੰ ਵੀ ਯਕੀਨੀ ਬਣਾਉਂਦਾ ਹੈ ।

ਭਾਜਪਾ ਨੇ ਸਿੱਖ ਨਸਲਕੁਸ਼ੀ ਪੀੜਤਾਂ ਦੀਆਂ ਕਹਾਣੀਆਂ ਵੀ ਸਾਂਝੀਆਂ ਕੀਤੀਆਂ

ਕੇਂਦਰੀ ਮੰਤਰੀ (Union Minister) ਪੁਰੀ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਿੱਖ ਨਸਲਕੁਸ਼ੀ ਪੀੜਤਾਂ ਦੀਆਂ ਕਹਾਣੀਆਂ ਵੀ ਸਾਂਝੀਆਂ ਕੀਤੀਆਂ ਹਨ । ਉਨ੍ਹਾਂ ਕਿਹਾ ਕਿ 1984 ਦੀਆਂ ਘਟਨਾਵਾਂ ਅੱਜ ਵੀ ਉਨ੍ਹਾਂ ਲੋਕਾਂ ਨੂੰ ਸਤਾਉਂਦੀ ਹੈ ਜਿਨ੍ਹਾਂ ਨੇ ਇਸ ਨੂੰ ਝੱਲਿਆ ਹੈ । ਹਰਦੀਪ ਸਿੰਘ ਪੁਰੀ (Hardeep Singh Puri) ਨੇ ਦੱਸਿਆ ਕਿ ਜੇਕਰ ਸੁਤੰਤਰ ਰਿਪੋਰਟਾਂ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਰਿਪੋਰਟਾਂ ਦੇ ਅਨੁਸਾਰ ਪੂਰੇ ਭਾਰਤ ਵਿੱਚ ਲਗਭਗ 16 ਹਜ਼ਾਰ ਸਿੱਖ ਮਾਰੇ ਗਏ ਸਨ ।

1984 ਦੇ ਉਨ੍ਹਾਂ ਦਿਨਾਂ ਨੂੰ ਯਾਦ ਕਰਕੇ ਅੱਜ ਵੀ ਉਨ੍ਹਾਂ ਦੀ ਰੂਹ ਕੰਬ ਜਾਦੀ ਹੈ

ਉਨ੍ਹਾਂ ਕਿਹਾ ਕਿ 1984 ਦੇ ਉਨ੍ਹਾਂ ਦਿਨਾਂ ਨੂੰ ਯਾਦ ਕਰਕੇ ਅੱਜ ਵੀ ਉਨ੍ਹਾਂ ਦੀ ਰੂਹ ਕੰਬ ਜਾਦੀ ਹੈ ਜਦੋਂ ਨਿਰਦੋਸ਼ ਸਿੱਖ ਪੁਰਸ਼ਾਂ, ਮਹਿਲਾਵਾਂ ਅਤੇ ਬੱਚਿਆਂ ਨੂੰ ਬਿਨਾ ਸੋਚੇ ਸਮਝੇ ਕਤਲੇਆਮ ਕੀਤਾ ਗਿਆ ਸੀ ਅਤੇ ਉਨ੍ਹਾਂ ਦੀਆਂ ਸੰਪਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਨੂੰ ਕਾਂਗਰਸੀ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਅਗਵਾਈ ’ਚ ਜਾਨਲੇਵਾ ਭੀੜ ਨੇ ਲੁੱਟ ਲਿਆ । ਇਹ ਸਭਾ ਕੁੱਝ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਦੇ ਨਾਮ ’ਤੇ ਕੀਤਾ ਗਿਆ ਸੀ ।

Read More : 1984 ਸਿੱਖ ਨਸ਼ਲਕੁਸ਼ੀ ਮਾਮਲਾ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

ਦੋ ਵਿਅਕਤੀਆਂ ਵਿਰੁੱਧ ਚੋਰੀ ਕਰਨ ਤੇ ਕੇਸ ਦਰਜ

0
Case registered

ਪਟਿਆਲਾ, 1 ਨਵੰਬਰ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 303 (2) ਬੀ. ਐਨ. ਐਸ. ਤਹਿਤ ਚੋਰੀ ਕਰਨ ਦਾ ਕੇਸ ਦਰਜ ਕੀਤਾ ਹੈ ।

ਕਿਹੜੇ ਦੋ ਵਿਅਕਤੀਆਂ ਵਿਰੁੱਧ ਦਰਜ ਕੀਤਾ ਗਿਆ ਹੈ ਕੇੇਸ

ਜਿਹੜੇ ਦੋ ਵਿਅਕਤੀਆਂ ਵਿਰੁੱਧ ਕੇੇਸ ਦਰਜ ਕੀਤਾ ਗਿਆ ਹੈ ਵਿਚ ਮਨਪ੍ਰੀਤ ਸਿੰਘ, ਸੋਮੀ ਸਿੰਘ ਵਾਸੀਆਨ ਪਿੰਡ ਤਰੰਜੀਖੇੜੀ ਸ਼ਾਮਲ ਹਨ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮੋਨੂੰ ਨਾਰੰਗ (Complainant Monu Narang) ਪੁੱਤਰ ਰਤਨ ਚੰਦ ਵਾਸੀ ਮਕਾਨ ਨੰ. 527 ਗਲੀ ਨੰ. 05 ਹੀਰਾ ਬਾਗ ਪਟਿਆਲਾ ਨੇ ਦੱਸਿਆ ਕਿ 25 ਅਕਤੂਬਰ 2025 ਨੂੰ ਜਦੋਂ ਉਹ ਆਪਣੀ ਰੇਹੜੀ ਵਿੱਚ ਲੱਕੜ ਮੰਡੀ ਪਟਿਆਲਾ ਤੋਂ ਬਦਾਮਾਂ ਦੇ 5 ਬੰਦ ਡੱਬੇ ਜੋ ਕਿ ਤਕਰੀਬਨ-ਤਕਰੀਬਨ 15-15 ਕਿਲੋ ਦੇ ਸਨ ਗੁੜਮੰਡੀ ਪਟਿਆਲਾ ਵਿਖੇ ਭਗਵੰਤੀ ਟ੍ਰੇਡਰਜ (Bhagwanti Traders) ਨਾਮ ਦੀ ਦੁਕਾਨ ਤੇ ਉਤਾਰਨ ਗਿਆ ਸੀ ਤਾਂ ਜਦੋਂ ਉਹ ਰੇਹੜੀ ਵਿੱਚੋ ਬਦਾਮਾਂ ਦਾ ਡੱਬਾ ਚੁੱਕ ਕੇ ਦੁਕਾਨ ਅੰਦਰ ਰੱਖਣ ਗਿਆ ਅਤੇ ਜਦੋਂ ਬਾਹਰ ਆ ਕੇ ਦੇਖਿਆ ਤਾਂ ਦੋ ਡੱਬੇ ਘੱਟ ਸਨ ।

ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਸਿ਼ਕਾਇਤਕਰਤਾ ਨੇ ਦੱਸਿਆ ਕਿ ਜਦੋਂ ਸੀ. ਸੀ. ਟੀ. ਵੀ. ਕੈਮਰਾ ਚੈਕ ਕੀਤਾ ਗਿਆ ਤਾਂ ਪਾਇਆ ਗਿਆ ਕਿ ਉਪਰੋਕਤ ਦੋਵੇਂ ਵਿਅਕਤੀ ਜੋ ਕਿ ਮੋਟਰਸਾਇਕਲ ਤੇ ਆਏ ਸਨ ਰੇਹੜੀ ਵਿਚੋ ਦੋ ਡੱਬੇ ਚੋਰੀ ਕਰਕੇ ਲੈ ਗਏ (Two boxes were stolen and taken away.)। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਅਣਪਛਾਤੇ ਵਿਅਕਤੀਆਂ ਤੇ ਕਬਜਾ ਕਰਨ ਅਤੇੇ ਦਰੱਖਤ ਵੱਢ ਚੋਰੀ ਕਰਨ ਤੇ ਕੇਸ ਦਰਜ

ਪੁਲਸ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕਰਵਾਈ ਦੌੜ

0
'Run for Unity'

ਪਟਿਆਲਾ, 1 ਨਵੰਬਰ 2025 :  ਪਟਿਆਲਾ ਪੁਲਿਸ ਨੇ ਅੱਜ ਰਾਸ਼ਟਰੀ ਏਕਤਾ ਦਿਵਸ ਮੌਕੇ ‘ਰਨ ਫ਼ਾਰ ਯੂਨਿਟੀ’ (‘Run for Unity”Run for Unity’) ਦਾ ਆਯੋਜਨ ਉਤਸ਼ਾਹ ਨਾਲ ਕਰਵਾਇਆ ।

ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਤੇ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਬੂਟੇ ਲਾਏ ਤੇ ‘ਰਨ ਫ਼ਾਰ ਯੂਨਿਟੀ’ ਨੂੰ ਦਿਖਾਈ ਹਰੀ ਝੰਡੀ

ਇਸ ‘ਰਨ ਫ਼ਾਰ ਯੂਨਿਟੀ’ ਦੌਰਾਨ ਪੁਲਿਸ ਲਾਈਨ ਕੰਪਲੈਕਸ (Police Line Complex) ਵਿੱਚ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਅਤੇ ਡੀ. ਆਈ. ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਬੂਟੇ ਲਗਾਏ ਅਤੇ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦਿੱਤਾ । ਉਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਮਨੁੱਖਤਾ ਦਾ ਸੁਨੇਹਾ ਅੱਗੇ ਵਧਾਉਣ ਲਈ ਕਰਵਾਈ ਗਈ ਦੌੜ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ।

ਲੋਹ ਪੁਰਸ਼ ਸਰਦਾਰ ਵੱਲਬਭਾਈ ਪਟੇਲ ਦੀ 150ਵੀਂ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ, ‘ਰਨ ਫ਼ਾਰ ਯੂਨਿਟੀ’ ‘ਚ ਦੌੜੇ ਵਿਦਿਆਰਥੀ ਤੇ ਨੌਜਵਾਨ

ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ 150ਵੇਂ ਜਨਮਦਿਨ ਦੀ ਜਯੰਤੀ (150th birth anniversary of Iron Man Sardar Vallabhbhai Patel) ਮੌਕੇ ਐਸ. ਐਸ. ਪੀ. ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ. ਪੀ. ਸਥਾਨਕ ਵੈਭਵ ਚੌਧਰੀ ਦੀ ਅਗਵਾਈ ਹੇਠ ਕਰਵਾਏ ‘ਰਨ ਫ਼ਾਰ ਯੂਨਿਟੀ’ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਸਕੂਲ ਦੇ ਬੱਚਿਆਂ, ਵਿਦਿਆਰਥੀਆਂ, ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਵੱਡੇ ਜਜ਼ਬੇ ਨਾਲ ਹਿੱਸਾ ਲੈਂਦਿਆਂ ਦੇਸ਼ ਦੇ ਲੋਹ ਪੁਰਸ਼ ਸਰਦਾਰ ਵੱਲਬਭਾਈ ਪਟੇਲ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ।

ਏਕਤਾ ਲਈ ਦੌੜ ਵਰਗੇ ਸਮਾਰੋਹ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਬਣਾਉਣ ਦਾ ਸੁਨੇਹਾ ਦੇਂਦੇ ਹਨ

ਇਸ ਮੌਕੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ (Divisional Commissioner Vinay Bublani) ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਏਕਤਾ ਲਈ ਦੌੜ ਵਰਗੇ ਸਮਾਰੋਹ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਬਣਾਉਣ ਦਾ ਸੁਨੇਹਾ ਦੇਂਦੇ ਹਨ । ਡੀ. ਆਈ. ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਨੌਜਵਾਨਾਂ ਨੂੰ ਸਰਦਾਰ ਪਟੇਲ ਦੇ ਆਦਰਸ਼ਾਂ ਅਤੇ ਯੋਗਦਾਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ । ਐਸ. ਪੀ. ਸਥਾਨਕ ਵੈਭਵ ਚੌਧਰੀ ਅਤੇ ਐਸ. ਪੀ. (ਸਿਟੀ) ਪਲਵਿੰਦਰ ਸਿੰਘ ਚੀਮਾ ਨੇ ਸਰਦਾਰ ਪਟੇਲ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਰਾਸ਼ਟਰ ਦੀ ਏਕਤਾ, ਸਦਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਦਾ ਸੰਕਲਪ ਦਿਵਾਇਆ। ਪ੍ਰੋਗਰਾਮ ਦੀ ਸਫਲਤਾ ਲਈ ਸਮਾਜ ਸੇਵੀ ਸੰਸਥਾਵਾਂ ‘ਯੂਥ ਫੈਡਰੇਸ਼ਨ ਆਫ ਇੰਡੀਆ’ ਅਤੇ ‘ਪਾਵਰ ਹਾਊਸ ਯੂਥ ਕਲੱਬ’ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਸਹੁੰ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਚੁਕਾਈ ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਐਸ. ਡੀ. ਐਮ. ਪਟਿਆਲਾ ਹਰਜੋਤ ਕੌਰ ਮਾਵੀ, ਡੀ. ਐਸ. ਪੀ. ਜੰਗਜੀਤ ਸਿੰਘ ਰੰਧਾਵਾ, ਡੀ. ਐਸ. ਪੀ. (ਦੇਹਾਤੀ) ਹਰਸਿਮਰਨ ਸਿੰਘ, ਡੀ. ਐਸ. ਪੀ. ਨਾਭਾ ਮਨਦੀਪ ਕੌਰ ਚੀਮਾ, ਸਟੇਟ ਐਵਾਰਡੀ ਪਰਮਿੰਦਰ ਭਲਵਾਨ (ਮੈਂਬਰ, ਨਸ਼ਾ ਮੁਕਤ ਭਾਰਤ ਅਭਿਆਨ), ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ (ਮੈਂਬਰ, ਨਸ਼ਾ ਮੁਕਤ ਭਾਰਤ ਅਭਿਆਨ), ਐੱਸ. ਐਚ. ਓ. ਥਾਣਾ ਤ੍ਰਿਪੜੀ ਇੰਸਪੈਕਟਰ ਸੁਖਵਿੰਦਰ ਸਿੰਘ, ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਸੁਖਜਿੰਦਰ ਸਿੰਘ, ਇੰਸਪੈਕਟਰ ਜਸਪ੍ਰੀਤ ਕੌਰ ਤੇ ਤਰਨੁਦੀਪ ਕੌਰ ਚਾਹਲ, ਐੱਸ. ਐਚ. ਓ. ਥਾਣਾ ਬਖ਼ਸ਼ੀ ਵਾਲਾ ਐੱਸ. ਆਈ. ਸੁਖਦੇਵ ਸਿੰਘ, ਟ੍ਰੈਫਿਕ ਇੰਚਾਰਜ ਐੱਸ. ਆਈ. ਭਗਵਾਨ ਸਿੰਘ ਲਾਡੀ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਸਮੇਤ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਬੱਚਿਆਂ ਅਤੇ ਨੌਜਵਾਨਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ ।

Read More : ਡਵੀਜ਼ਨਲ ਕਮਿਸ਼ਨਰ ਨੇ ਕੀਤਾ ਐਸ. ਡੀ. ਐਮ. ਤੇ ਤਹਿਸੀਲਦਾਰ ਦਫ਼ਤਰਾਂ ਦਾ ਨਿਰੀਖਣ

ਪੀ. ਬੀ. 01 ਡੀ. ਬੀ. 0001 ਨੰਬਰ ਸ਼ੌਂਕ ਦੇ ਚਲਦਿਆਂ ਵਿਕਿਆ 22. 58 ਲੱਖ ਵਿਚ

0
Fancy Number

ਚੰਡੀਗੜ੍ਹ, 1 ਨਵੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਜਿਸਨੂੰ ਯੂਨੀਅਨ ਟੈਰਟਰੀ (ਯੂ. ਟੀ) ਦੇ ਨਾਮ ਨਾਲ ਵੀ ਜਾਣਿਆਂ ਜਾਂਦਾ ਹੈ ਵਲੋਂ ਵਾਹਨਾਂ ਤੇ ਲਗਾਏ ਜਾਣ ਵਾਲੇ ਨੰਬਰਾਂ ਦੀ ਜਾਰੀ ਕੀਤੀ ਗਈ ਫੈਂਸੀ ਨੰਬਰਾਂ (Fancy numbers) ਦੀ ਲੜੀ ਤਹਿਤ ਪੀ. ਬੀ. 01 ਡੀ. ਬੀ. 0001 ਨੰਬਰ ਸ਼ੌਂਕ ਦਾ ਕੋਈ ਮੁੱਲ ਨਹੀਂ ਹੁੰਦਾ ਦੇ ਚਲਦਿਆਂ 22 ਲੱਖ 58 ਹਜ਼ਾਰ ਰੁਪਏ ਵਿਚ ਵਿਕਿਆ । ਦੱਸਣਯੋਗ ਹੈ ਕਿ ਯੂ. ਟੀ. ਟਰਾਂਸਪੋਰਟ ਅਥਾਰਟੀ (U. T. Transport Authority) ਦੁਆਰਾ ਜਾਰੀ ਕੀਤੀ ਗਈ ਨਵੀਂ ਨੰਬਰ ਲੜੀ ਵਿੱਚ ਫੈਂਸੀ ਨੰਬਰਾਂ ਲਈ ਬੋਲੀਆਂ 2 ਕਰੋੜ 71 ਲੱਖ ਤੱਕ ਪਹੁੰਚ ਗਈਆਂ ।

ਕਿਹੜਾ ਨੰਬਰ ਕਿੰਨੇ ਵਿਚ ਵਿਕਿਆ

ਯੂ. ਟੀ. ਟਰਾਂਸਪੋਰਟ ਅਥਾਰਟੀ ਦੁਆਰਾ ਜਾਰੀ ਕੀਤੀ ਗਈ ਨਵੀਂ ਨੰਬਰ ਲੜੀ ਵਿੱਚ ਫੈਂਸੀ ਨੰਬਰਾਂ ਲਈ ਬੋਲੀਆਂ ਤਹਿਤ ਜਿਥੇ ਪੀ. ਬੀ. 01 ਡੀ. ਬੀ. 0001 ਨੰਬਰ 22 ਲੱਖ ਤੋਂ 58 ਹਜ਼ਾਰ ਵਿਚ ਵਿਕਿਆ, ਉਥੇ ਹੀ ਇਸ ਲੜੀ ਵਿੱਚ ਪੀ. ਬੀ. 01 ਡੀ. ਬੀ. 0007 ਨੂੰ 10.94 ਲੱਖ ਰੁਪਏ ਵਿੱਚ ਨੀਲਾਮ ਕੀਤਾ ਗਿਆ । ਟਰਾਂਸਪੋਰਟ ਅਥਾਰਟੀ (Transport Authority) ਨੇ ਆਪਣੇ ਨੰਬਰਾਂ ਦੀ ਨਵੀਂ ਲੜੀ ਪੀ. ਬੀ. 01 ਡੀ. ਬੀ. 0001 (P. B. 01 D. B. 0001) ਤੋਂ ਪੀ. ਬੀ. 01 ਡੀ. ਬੀ. 9999 ਤੱਕ ਈ-ਨਿਲਾਮੀ (E-auction) ਰਾਹੀਂ ਵੇਚੀ ਗਈ ਅਤੇ ਲੋਕਾਂ ਨੇ ਵਿਭਾਗ ਦੇ ਪੋਰਟਲ `ਤੇ ਇਨ੍ਹਾਂ ਨੰਬਰਾਂ ਲਈ ਆਨ-ਲਾਈਨ ਬੋਲੀ ਵੀ ਲਗਾਈ । ਇਹ ਨੰਬਰ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਨੂੰ ਅਲਾਟ ਕਰ ਦਿੱਤਾ ਗਿਆ ਹੈ । ਚੁਣਿਆ ਹੋਇਆ ਬਿਨੈਕਾਰ ਹੁਣ ਵਿਭਾਗ ਕੋਲ ਲੋੜੀਂਦੀ ਰਕਮ ਜਮ੍ਹਾ ਕਰਵਾਏਗਾ, ਅਤੇ ਫਿਰ ਉਨ੍ਹਾਂ ਦੇ ਵਾਹਨ ਨੂੰ ਫੈਂਸੀ ਨੰਬਰ ਜਾਰੀ ਕੀਤਾ ਜਾਵੇਗਾ ।

Read More : VIP ਨੰਬਰ ਖਰੀਦਣ ਲਈ ਲੋਕਾਂ ‘ਚ ਭਾਰੀ ਕ੍ਰੇਜ਼, ਕਾਰ ਨਾਲੋਂ ਵੀ ਮਹਿੰਗਾ ਵਿਕਿਆ 0001

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਤੇ ਤਿੱਖੀ ਨਜ਼ਰ

0
Gurmeet Khudiya

ਚੰਡੀਗੜ੍ਹ, 1 ਨਵੰਬਰ 2025 : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ (Punjab Agriculture and Farmers Welfare Minister) ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੀ ਸੀ. ਐਮ. ਫਲਾਇੰਗ ਸਕੁਐਡ (C. M. Flying Squad) ਵੱਲੋਂ ਸੂਬੇ ਭਰ ਵਿੱਚ ਪੰਜਾਬ ਮੰਡੀ ਬੋਰਡ ਅਤੇ ਪੀ. ਡਬਲਿਊ.ਡੀ . ਵੱਲੋਂ ਦਿਹਾਤੀ ਲਿੰਕ ਸੜਕਾਂ ਦੇ ਕਰਵਾਏ ਜਾ ਰਹੇ ਨਵੀਨੀਕਰਨ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ । ਇਹ ਨਿਗਰਾਨੀ ਸੂਬਾ ਸਰਕਾਰ ਵੱਲੋਂ 4150 ਕਰੋੜ ਰੁਪਏ (Rs 4150 crore) ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਸਬੰਧੀ ਸ਼ੁਰੂ ਕੀਤੇ ਵਿਆਪਕ ਪ੍ਰੋਜੈਕਟ ਦਾ ਹਿੱਸਾ ਹੈ ।

ਫਲਾਇੰਗ ਸਕੁਐਡ ਟੀਮਾਂ ਵੱਲੋਂ ਸੱਤ ਜ਼ਿਲ੍ਹਿਆਂ ਵਿੱਚ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਨਵੀਨੀਕਰਨ (Road renovation) ਲਈ ਬਿਹਤਰੀਨ ਗੁਣਵੱਤਾ ਵਾਲੀ ਸਮੱਗਰੀ ਵਰਤੀ ਜਾ ਰਹੀ ਹੈ, ਪਰ ਉਨ੍ਹਾਂ ਨੇ ਨਾਲ ਹੀ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਠੇਕੇਦਾਰ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸੀ. ਐਮ. ਫਲਾਇੰਗ ਸਕੁਐਡ ਟੀਮਾਂ ਫ਼ੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਹੁਣ ਤੱਕ ਸੱਤ ਜ਼ਿਲ੍ਹਿਆਂ ਵਿੱਚ ਕਾਰਜਾਂ ਦਾ ਨਿਰੀਖਣ ਕਰ ਚੁੱਕੀਆਂ ਹਨ । ਉਨ੍ਹਾਂ ਦੱਸਿਆ ਕਿ ਇਹਨਾਂ ਜ਼ਿਲ੍ਹਿਆਂ ਵਿੱਚ ਫਰੀਦਕੋਟ, ਐਸ. ਬੀ. ਐਸ. ਨਗਰ, ਤਰਨ ਤਾਰਨ, ਸ੍ਰੀ ਮੁਕਤਸਰ ਸਾਹਿਬ, ਜਲੰਧਰ, ਪਟਿਆਲਾ ਅਤੇ ਗੁਰਦਾਸਪੁਰ ਸ਼ਾਮਲ ਹਨ ।

ਖੇਤੀਬਾੜੀ ਮੰਤਰੀ ਵੱਲੋਂ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚਿਤਾਵਨੀ

ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 30,237 ਲਿੰਕ ਸੜਕਾਂ ਹਨ (There are a total of 30,237 link roads in Punjab) ਜਿਨ੍ਹਾਂ ਦੀ ਕੁੱਲ ਲੰਬਾਈ 64,878 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਵਿੱਚੋਂ 33492 ਕਿਲੋਮੀਟਰ ਸੜਕਾਂ ਪੰਜਾਬ ਮੰਡੀ ਬੋਰਡ ਅਧੀਨ ਹਨ ਅਤੇ 31,386 ਕਿਲੋਮੀਟਰ ਸੜਕਾਂ ਲੋਕ ਨਿਰਮਾਣ ਵਿਭਾਗ (ਪੀ. ਡਬਲਯੂ. ਡੀ.) ਅਧੀਨ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ 19,491.56 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀਆਂ 7,373 ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਸਬੰਧੀ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਪ੍ਰੋਜੈਕਟ ‘ਤੇ 4,150.42 ਕਰੋੜ ਰੁਪਏ ਦੀ ਲਾਗਤ ਆਵੇਗੀ

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ 4,150.42 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚ ਪੰਜ ਸਾਲਾਂ ਦੇ ਰੱਖ-ਰਖਾਅ ਦਾ ਖਰਚਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 3,424.67 ਕਰੋੜ ਰੁਪਏ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਖਰਚ ਕੀਤੇ ਜਾਣਗੇ ਜਦੋਂ ਕਿ 725.75 ਕਰੋੜ ਰੁਪਏ ਪੰਜ ਸਾਲਾਂ ਦੇ ਰੱਖ-ਰਖਾਅ ਲਈ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਲਈ ਕੀਤੇ ਗਏ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਸਰਵੇਖਣ ਦੇ ਨਤੀਜੇ ਵਜੋਂ 383.53 ਕਰੋੜ ਰੁਪਏ ਦੀ ਬੱਚਤ ਹੋਈ ਹੈ।

ਧੁੰਦ ਜਾਂ ਹਨੇਰੇ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿੰਕ ਸੜਕਾਂ ਦੇ ਦੋਵੇਂ ਪਾਸੇ ਤਿੰਨ ਇੰਚ ਚੌੜੀ ਚਿੱਟੀ ਪੱਟੀ ਪੇਂਟ ਕੀਤੀ ਜਾਵੇਗੀ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧੁੰਦ ਜਾਂ ਹਨੇਰੇ ਦੌਰਾਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੁਰੰਮਤ ਅਤੇ ਅੱਪਗ੍ਰੇਡ ਕੀਤੀਆਂ ਲਿੰਕ ਸੜਕਾਂ ‘ਤੇ 91.83 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ੇਸ਼ ਸੜਕ ਸੁਰੱਖਿਆ ਪ੍ਰੋਜੈਕਟ ਲਾਗੂ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਧੁੰਦ ਜਾਂ ਹਨੇਰੇ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿੰਕ ਸੜਕਾਂ ਦੇ ਦੋਵੇਂ ਪਾਸੇ ਤਿੰਨ ਇੰਚ ਚੌੜੀ ਚਿੱਟੀ ਪੱਟੀ ਪੇਂਟ ਕੀਤੀ ਜਾਵੇਗੀ ।

Read More : ਗੁਰਮੀਤ ਸਿੰਘ ਖੁੱਡੀਆਂ ਨੇ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

 

‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਇਆ 243ਵਾਂ ਦਿਨ

0
War on Drugs

ਚੰਡੀਗੜ੍ਹ, 31 ਅਕਤੂਬਰ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਦੇ 243ਵੇਂ ਦਿਨ ਪੰਜਾਬ ਪੁਲਿਸ ਨੇ 340 ਥਾਵਾਂ ‘ਤੇ ਛਾਪੇਮਾਰੀ (Raids at 340 places) ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫ. ਆਈ. ਆਰਜ਼. ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ 243 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,599 ਹੋ ਗਈ ਹੈ ।

ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਚੀਮਾ ਦੀ ਅਗਵਾਈ ਹੇਠ ਬਣਾਈ ਗਈ ਹੈ 5 ਮੈਂਬਰੀ ਕੈਬਨਿਟ ਸਬ ਕਮੇਟੀ

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ (Drug traffickers) ਦੇ ਕਬਜ਼ੇ ‘ਚੋਂ 2.3 ਕਿਲੋ ਹੈਰੋਇਨ ਅਤੇ 1.51 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ । ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ ।

ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ ਕੀਤੀ 368 ਸ਼ੱਕੀ ਵਿਅਕਤੀਆਂ ਦੀ ਜਾਂਚ

ਇਸ ਆਪ੍ਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ 340 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 368 ਸ਼ੱਕੀ ਵਿਅਕਤੀਆਂ ਦੀ ਜਾਂਚ (368 suspects investigated) ਵੀ ਕੀਤੀ ਹੈ । ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 35 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ ।

Read More : ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ : ਕੋਹਲੀ

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼

0
Illegal arms

ਚੰਡੀਗੜ੍ਹ/ਅੰਮ੍ਰਿਤਸਰ, 31 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (Counterintelligence)  (ਸੀ. ਆਈ.) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ (Illegal weapons trafficking) ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ ਨੌਂ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ, ਵਾਸੀ ਪਿੰਡ ਭੰਗਵਾਂ, ਅੰਮ੍ਰਿਤਸਰ ਦਿਹਾਤੀ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਹਰਮੀਤ ਸਿੰਘ ਉਰਫ਼ ਮੀਤੂ, ਦੋਵੇਂ ਵਾਸੀ ਭਿੰਡੀ ਔਲਖ, ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ ।

ਹਥਿਆਰ ਨਾਮੀ ਗੈਂਗਸਟਰ ਜੋਬਨਜੀਤ ਉਰਫ਼ ਬਿੱਲਾ ਮੰਗਾ ਦੇ ਨਜ਼ਦੀਕੀ ਸਾਥੀ ਸ਼ੇਰਪ੍ਰੀਤ ਉਰਫ਼ ਗੁਲਾਬਾ ਨੂੰ ਸਪਲਾਈ ਕੀਤੇ ਜਾਣੇ ਸਨ : ਡੀ. ਜੀ. ਪੀ. ਗੌਰਵ ਯਾਦਵ

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਨਾਮੀ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਬਿੱਲਾ ਮੰਗਾ ਦੇ ਕਰੀਬੀ ਸਾਥੀ ਸ਼ੇਰਪ੍ਰੀਤ ਸਿੰਘ ਉਰਫ਼ ਗੁਲਾਬਾ ਨੂੰ ਸਪਲਾਈ ਕੀਤੇ ਜਾਣੇ ਸਨ।

ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ

ਡੀ. ਜੀ. ਪੀ. ਨੇ ਕਿਹਾ ਕਿ ਸੀ. ਆਈ. ਅੰਮ੍ਰਿਤਸਰ ਨੂੰ ਵਿਦੇਸ਼ ਅਧਾਰਤ ਨਾਮੀ ਗੈਂਗਸਟਰ ਜੋਬਨਜੀਤ ਸਿੰਘ (Gangster Jobanjit Singh) ਉਰਫ ਬਿੱਲਾ ਮੰਗਾ, ਜੋ ਆਪਣੇ ਕਾਰਕੁਨਾਂ ਪਰਮਜੀਤ ਸਿੰਘ ਉਰਫ ਪੰਮਾ ਅਤੇ ਹਰਮੀਤ ਸਿੰਘ ਉਰਫ ਮੀਤੂ ਰਾਹੀਂ ਸੂਬੇ ਵਿੱਚ ਗੈਂਗ ਚਲਾ ਰਿਹਾ ਸੀ, ਬਾਰੇ ਖਾਸ ਜਾਣਕਾਰੀ ਮਿਲੀ ਸੀ । ਇਸ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਹੈ ਕਿ ਉਹਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਕਿ ਸਰਹੱਦ ਪਾਰੋਂ ਪਿੰਡ ਭਿੰਡੀ ਔਲਖ, ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਡਰੋਨ ਦੀ ਮਦਦ ਨਾਲ ਪਹੁੰਚਾਈ ਗਈ ਸੀ ਅਤੇ ਉਹਨਾਂ ਵੱਲੋਂ ਇਸਨੂੰ ਅੱਗੇ ਸ਼ੇਰਪ੍ਰੀਤ ਦੇ ਸਾਥੀ ਦਵਿੰਦਰ ਸਿੰਘ ਤੱਕ ਪਹੁੰਚਾਉਣ ਜਾਣਾ ਹੈ ।

ਸ਼ੇਰਪ੍ਰੀਤ ਸਿੰਘ ਉਰਫ ਗੁਲਾਬਾ ਇੱਕ ਆਦਤਨ ਅਪਰਾਧੀ ਹੈ : ਡੀ. ਜੀ. ਪੀ.

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦਿਹਾਤੀ ਦੇ ਚੋਗਾਵਾਂ ਵਿਖੇ ਗੁਰਦੁਆਰਾ ਬਾਬਾ ਮੋਹਰੀ ਜੀ ਨੇੜੇ ਉਕਤ ਮੁਲਜ਼ਮਾਂ ਨੂੰ ਘੇਰਾ ਪਾ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ । ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਅੱਗੇ ਕਿਹਾ ਕਿ ਸ਼ੇਰਪ੍ਰੀਤ ਸਿੰਘ ਉਰਫ ਗੁਲਾਬਾ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਵਿਰੁੱਧ ਪਹਿਲਾਂ ਹੀ ਗੈਰ-ਕਾਨੂੰਨੀ ਹਥਿਆਰ ਰੱਖਣ, ਚੋਰੀ, ਲੁੱਟ-ਖਸੁੱਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਮੂਲੀਅਤ ਸਬੰਧੀ ਸੱਤ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ ।

ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ

ਉਨ੍ਹਾਂ ਅੱਗੇ ਕਿਹਾ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ । ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1-ਏ) ਅਤੇ ਭਾਰਤੀ ਨਿਆਂ ਸੰਹਿਤਾ (ਬੀ. ਐਨ. ਐਸ.) ਦੀ ਧਾਰਾ 61(2) ਤਹਿਤ ਐਫ. ਆਈ. ਆਰ. ਨੰਬਰ 65 ਮਿਤੀ 30-10-2025 ਦਰਜ ਕੀਤਾ ਗਿਆ ਹੈ ।

Read More : ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਸਾਂਝੇ ਅਭਿਆਨ ’ਚ ਹਥਿਆਰਾਂ ਸਮੇਤ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ