Home Blog Page 440

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ : ਚੀਮਾ

0
Punjab's education system

ਚੰਡੀਗੜ੍ਹ, 31 ਅਕਤੂਬਰ 2025 : ਪੰਜਾਬ ਦੇ ਵਿੱਤ ਮੰਤਰੀ (Finance Minister of Punjab) ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ (‘Education Revolution’ program) ਤਹਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਆਪਕ ਅਪਗ੍ਰੇਡਾਂ, ਅਧਿਆਪਕਾਂ ਦੀ ਗਿਣਤੀ ਵਧਾਉਣ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਗਏ ਕਦਮਾਂ ਕਾਰਨ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਵੱਡੇ ਬਦਲਾਅ ਦੀ ਗਵਾਹੀ ਭਰ ਰਿਹਾ ਹੈ ।

ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਚੀਮਾ ਨੇ ਇਹ ਟਿੱਪਣੀਆਂ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ (7 unions of the education department) ਦੇ ਨੁਮਾਇੰਦਿਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰਨ ਦੌਰਾਨ ਕੀਤੀਆਂ। ਇਨ੍ਹਾਂ ਜਥੇਬੰਦੀਆਂ ਵਿੱਚ ਸਪੈਸ਼ਲ ਕਾਡਰ ਅਧਿਆਪਕ ਫਰੰਟ, ਕੰਪਿਊਟਰ ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਅਤੇ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਸ਼ਾਮਲ ਸਨ । ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਦੀ ਵਿਆਪਕ ਸਮੀਖਿਆ ਕੀਤੀ ਅਤੇ ਜਥੇਬੰਦੀਆਂ ਦੇ ਮੈਂਬਰਾਂ ਨੂੰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰਾਂ ਨੂੰ ਹੋਰ ਉੱਚਾ ਚੁੱਕਣ ਲਈ ਹੋਰ ਸਮਰਪਣ ਕਰਨ ਲਈ ਉਤਸ਼ਾਹਿਤ ਕੀਤਾ ।

ਯੂਨੀਅਨ ਮੈਂਬਰਾਂ ਨੂੰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵੀ ਕੀਤਾ ਪ੍ਰੇਰਿਤ

ਇਸ ਮੌਕੇ ਸਿੱਖਿਆ ਸਕੱਤਰ ਅਨਿੰਦਿਤਾ ਮਿਤਰਾ (Education Secretary Anindita Mitra) ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਦਾ ਹੱਲ ਜਾਂ ਤਾਂ ਅੰਤਿਮ ਪੜਾਅ ‘ਤੇ ਹੈ ਜਾਂ ਇੰਨ੍ਹਾਂ ‘ਤੇ ਕਾਰਵਾਈ ਚੱਲ ਰਹੀ ਹੈ । ਉਨ੍ਹਾਂ ਭਰੋਸਾ ਦਿੱਤਾ ਕਿ ਯੂਨੀਅਨ ਵੱਲੋਂ ਉਠਾਈਆਂ ਗਈਆਂ ਹੋਰ ਜਾਇਜ਼ ਮੰਗਾਂ ਨੂੰ ਵੀ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਦੇ ਜਵਾਬ ਵਿੱਚ, ਵਿੱਤ ਮੰਤਰੀ ਚੀਮਾ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਜਾਇਜ਼ ਮੰਗਾਂ ਨਾਲ ਜੁੜੀਆਂ ਵਿੱਤੀ ਜ਼ਿੰਮੇਵਾਰੀਆਂ ਨੂੰ ਵਿੱਤ ਵਿਭਾਗ ਨਾਲ ਸਾਂਝਾ ਕਰੇ ਤਾਂ ਜੋ ਬਿਨਾਂ ਕਿਸੇ ਦੇਰੀ ਦੇ ਜ਼ਰੂਰੀ ਕਾਰਵਾਈ ਬਾਰੇ ਫੈਸਲਾ ਲਿਆ ਜਾ ਸਕੇ ।

ਮੁੱਦਿਆਂ ਨੂੰ ਸੁਖਾਵੇਂ ਢੰਗ ਨਾਲ ਹੱਲ ਕਰਨ ਦਾ ਦਿੱਤਾ ਭਰੋਸਾ

ਇੱਕ ਵੱਖਰੀ ਮੀਟਿੰਗ ਵਿੱਚ ਵਿੱਤ ਮੰਤਰੀ ਚੀਮਾ ਨੇ ਆਲ ਪੰਜਾਬ ਡੀ. ਐੱਸ. ਟੀ. /ਸੀ. ਟੀ. ਐੱਫ. ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਵੀ ਇੱਕ ਸਾਰਥਕ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਖਾਵੇਂ ਢੰਗ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ । ਇਨ੍ਹਾਂ ਮੀਟਿੰਗਾਂ ਦੌਰਾਨ ਵਿਸ਼ੇਸ਼ ਸਕੱਤਰ (ਪਰਸੋਨਲ) ਉਪਕਾਰ ਸਿੰਘ ਅਤੇ ਵਿਸ਼ੇਸ਼ ਸਕੱਤਰ (ਵਿੱਤ) ਅਜੈ ਅਰੋੜਾ ਨੇ ਵਿੱਤ ਮੰਤਰੀ ਨੂੰ ਜਥੇਬੰਦੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਦੀ ਆਪਣੇ ਸਬੰਧਤ ਵਿਭਾਗ ਦੀ ਸਥਿਤੀ ਬਾਰੇ ਜਾਣੂ ਕਰਵਾਇਆ ।

ਮੀਟਿੰਗ ਦੌਰਾਨ ਕੌਣ ਕੌਣ ਰਿਹਾ ਮੌਜੂਦ

ਮੀਟਿੰਗ ਦੌਰਾਨ ਸਪੈਸ਼ਲ ਕਾਡਰ ਅਧਿਆਪਕ ਫਰੰਟ ਤੋਂ ਵੀਰਪਾਲ ਕੌਰ ਸਿਧਾਣਾ, ਮਨਪ੍ਰੀਤ ਸਿੰਘ ਮੋਗਾ, ਪਰਮਜੀਤ ਕੌਰ ਪੱਖੋਵਾਲ ਕੰਪਿਊਟਰ ਅਧਿਆਪਕ ਯੂਨੀਅਨ ਤੋਂ ਗੁਰਵਿੰਦਰ ਸਿੰਘ, ਰਾਖੀ ਮਨਨ, ਹਰਪ੍ਰੀਤ ਸਿੰਘ; ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਤੋਂ ਜੌਨੀ ਸਿੰਗਲਾ, ਨਰਦੀਪ ਸ਼ਰਮਾ, ਸੁਨੀਤ ਸਰੀਨ; ਬੇਰੋਜ਼ਗਾਰ ਬੀ. ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਤੋਂ ਜਸਵੰਤ ਘੁਬਾਇਆ, ਹਰਦੀਪ ਸਿੰਘ, ਸੰਦੀਪ ਸਿੰਘ; ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਤੋਂ ਸੁਨੀਲ ਕੁਮਾਰ, ਸਲਵਿੰਦਰ ਸਿੰਘ, ਰਣਜੀਤ ਸਿੰਘ; ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਤੋਂ ਕਮਲ ਠਾਕੁਰ, ਸੋਹਨ ਸਿੰਘ ਅਤੇ ਗੁਰਮੁੱਖ ਸਿੰਘ, ਅਤੇ ਆਲ ਪੰਜਾਬ ਡੀ. ਐੱਸ. ਟੀ. /ਸੀ. ਟੀ. ਐੱਫ. ਕੰਟਰੈਕਟ ਵਰਕਰਜ਼ ਯੂਨੀਅਨ ਤੋਂ ਸੰਦੀਪ ਸਿੰਘ, ਕਿਰਨਦੀਪ ਸਿੰਘ ਅਤੇ ਪ੍ਰਦੀਪ ਸਿੰਘ ਨੇ ਆਪਣੇ ਮੁੱਦੇ ਉਠਾਏ ।

Read More : ਪੀੜ੍ਹਤ ਲੋਕਾਂ ਨਾਲ ਪੂਰਾ ਪੰਜਾਬ ਚੱਟਾਨ ਵਾਂਗ ਖੜ੍ਹਾ – ਹਰਪਾਲ ਸਿੰਘ ਚੀਮਾ

ਪੈਨਸ਼ਨ ਪ੍ਰਕਿਰਿਆ ਵਿਚ ਅਸਫਲ ਰਹਿਣ ਤੇ ਵਿਭਾਗ ਦੇ ਗੱਡੀ ਤੇ ਕੰਪਿਊਟਰ ਜ਼ਬਤ

0
failure in pension process

ਹਰਿਆਣਾ, 31 ਅਕਤੂਬਰ 2025 : ਹਰਿਆਣਾ ਦੇ ਸ਼ਹਿਰ ਚਰਖੀ ਦਾਦਰੀ (Charkhi Dadri) ਵਿਖੇ ਮਾਨਯੋਗ ਅਦਾਲਤ ਨੇ ਇਕ ਰਿਟਾਇਰਡ ਕਰਮਚਾਰੀ ਦੀ ਪੈਨਸ਼ਨ ਪ੍ਰਕਿਰਿਆ ਵਿਚ ਨਾਕਾਮਯਾਬ ਰਹਿਣ ਤੇ ਜਨ ਸਿਹਤ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਦੀ ਸਰਕਾਰੀ ਗੱਡੀ ਅਤੇ 11 ਦਫ਼ਤਰੀ ਕੰਪਿਊਟਰਾਂ ਨੂੰ ਜ਼ਬਤ ਕਰ ਲਿਆ ਹੈ ।

ਕੌਣ ਹੈ ਇਹ ਰਿਟਾਇਰਡ ਸਰਕਾਰੀ ਕਰਮਚਾਰੀ

ਹਰਿਆਣਾ ਦੇ ਸ਼ਹਿਰ ਚਰਖੀ ਦਾਦਰੀ ਦੇ ਵਸਨੀਕ ਸਿ਼ਵਨਾਰਾਇਣ (Shiva Narayan) ਜੋ 31 ਦਸੰਬਰ 2014 ਨੂੰ ਜਨ ਸਿਹਤ ਵਿਭਾਗ ਵਿਚ ਡਿਪਟੀ ਸੁਪਰਡੈਂਟ ਵਜੋਂ ਸੇਵਾਮੁਕਤ ਹੋਏ ਸਨ ਪਰ ਉਨ੍ਹਾਂ ਦਾ ਸੇਵਾ ਰਿਕਾਰਡ ਗੁੰਮ ਹੋ ਗਿਆ ਸੀ ਦੀ ਪੈਨਸ਼ਨ ਪ੍ਰਕਿਰਿਆ (Pension process)  ਅਜੇ ਤਕ ਨਾ ਹੋ ਸਕਣ ਦੇ ਚਲਦਿਆਂ ਜਦੋਂ ਕਰਮਚਾਰੀ ਵਲੋੋਂ ਮਾਨਯੋਗ ਅਦਾਲਤ (Honorable Court) ਦਾ ਦਰਵਾਜ਼ਾ ਖੜ੍ਹਕਾਇਆ ਗਿਆ ਤਾਂ ਮਾਨਯੋਗ ਅਦਾਲਤ ਨੇ ਪੈਨਸ਼ਨ ਪ੍ਰਕਿਰਿਆ ਵਿਚ ਦੇਰੀ ਕਰਨ ਦੇ ਚਲਦਿਆਂ ਵਿਭਾਗ ਦੀ ਗੱਡੀ ਤੇ ਕੰਪਿਊਟਰਾਂ ਨੂੰ ਹੀ ਜ਼ਬਤ ਕਰ ਦਿੱਤਾ।

ਪੀੜ੍ਹਤ ਦਾ ਪੱਖ ਅਦਾਲਤ ਵਿਚ ਰੱਖਿਆ ਵਕੀਲ ਨੇ

ਪੀੜ੍ਹਤ ਸਿ਼ਵ ਨਾਰਾਇਣ ਜਿਸਨੇ ਮਾਨਯੋਗ ਕੋਰਟ ਤੱਕ ਪਹੁੰਚੀ ਦਾ ਪੱਖ ਵਕੀਲ ਜਗਤ ਨਾਰਾਇਣ ਮਰਹਟਾ (Lawyer Jagat Narayan Marhta) ਨੇ ਸਿਵਲ ਜੱਜ ਮੀਨਾਕਸ਼ੀ ਅੱਗੇ ਰੱਖਦਿਆਂ ਮੰਗ ਕੀਤੀ ਕਿ ਕਰਮਚਾਰੀ ਦੀ ਪੈਨਸ਼ਨ ਪ੍ਰਕਿਰਿਆ ਸ਼ੁਰੂ ਕਰਵਾਉਂਦਿਆਂ ਪੈਨਸ਼ਨ ਦੁਆਈ ਜਾਵੇ। ਜਿਸ ਤੇ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਉਕਤ ਹੁਕਮ ਜਾਰੀ ਕੀਤੇ ਤਾ ਜੋ ਪੀੜ੍ਹਤ ਕਰਮਚਾਰੀ ਨੂੰ ਇਨਸਾਫ ਮਿਲ ਸਕੇੇ ।

Read More : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 4 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

47 ਸਾਲਾ ਮਹਿਲਾ ਨੇ ਪਾਸ ਕੀਤੀ ਨੀਟ ਪ੍ਰੀਖਿਆ

0
NEET exam

ਕੇਰਲਾ, 31 ਅਕਤੂਬਰ 2025 : ਪੜ੍ਹਾਈ ਕਰਨ ਦੀ ਬੇਸ਼ਕ ਕੋਈ ਉਮਰ ਨਹੀਂ ਹੁੰਦੀ ਹੈ ਬਲਕਿ ਕਿਸੇ ਵੀ ਵੇਲੇ ਤੇ ਕਿਸੇ ਵੀ ਉਮਰ ਵਿਚ ਪੜ੍ਹਿਆ ਜਾ ਸਕਦਾ ਹੈ । ਇਸ ਗੱਲ ਨੂੰ ਸਾਬਤ ਕਰ ਦਿੱਤਾ ਹੈ ਕੇਰਲਾ (Kerala) ਦੀ ਰਹਿਣ ਵਾਲੀ 47 ਸਾਲਾ ਇਕ ਔਰਤ (47-year-old woman)  ਨੇ । ਉਕਤ ਔਰਤ ਜੋ ਕਿ 47 ਸਾਲਾਂ ਦੀ ਹੈ ਚਾਰ ਬੱਚਿਆਂ ਦੀ ਮਾਂ ਵੀ ਹੈ ਅਤੇ ਇਨ੍ਹਾਂ ਦੇ ਬੱਚੇ ਵੀ ਇਸੇ ਵੇਲੇ ਪੜ੍ਹਾਈਆਂ ਕਰ ਰਹੇ ਹਨ ।

ਕੌਣ ਹੈ ਕੇਰਲਾ ਦੀ ਇਹ ਮਹਿਲਾ

ਭਾਰਤ ਦੇਸ਼ ਦੇ ਸੂਬੇ ਕੇਰਲ ਦੀ ਗੱਲ ਕਰਨ ਜਾ ਰਹੇ ਹਾਂ ਦੀ ਵਸਨੀਕ ਮਹਿਲਾ ਜਿਸਨੇ ਇਸ ਉਮਰ ਵਿਚ ਆ ਕੇ ਨੀਟ ਦੀ ਪ੍ਰੀਖਿਆ ਪਾਸ (Passed NEET exam.)  ਕੀਤੀ ਹੈ ਦੇ ਬੱਚੇ ਮੌਜੂਦਾ ਸਮੇਂ ਵਿਚ ਐਮ. ਬੀ. ਬੀ. ਐਸ. ਦੀ ਪੜਾਈ ਕਰ ਰਹੇ ਹਨ । ਕੇਰਲਾ ਦੀ ਇਹ ਮਹਿਲਾ ਜਿਸਦਾ ਨਾਮ ਜੁਆਨਾ ਹੈ ਦੇ ਪਤੀ ਵੀ ਇੱਕ ਡਾਕਟਰ ਹਨ ਅਤੇ ਹੁਣ ਜੁਆਨਾ ਖੁਦ ਡਾਕਟਰ ਬਣ ਕੇ ਆਪਣੇ ਸਵਰਗਵਾਸੀ ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਜਾ ਰਹੀ ਹੈ ।

ਕੀ ਆਖਿਆ ਮਹਿਲਾ ਜੁਆਨਾ ਨੇ

ਨੀਟ ਦੀ ਪ੍ਰੀਖਿਆ ਪਾਸ ਕਰਕੇ ਡਾਕਟਰੀ ਕਿੱਤੇ ਵਿਚ ਜਾਣ ਦੀ ਚਾਹਵਾਨ ਜੁਆਨਾ ਨੇ ਕਿਹਾ ਕਿ ਆਪਣੇ ਬੱਚਿਆਂ ਅਤੇ ਪਤੀ ਨੂੰ ਦੇਖ ਕੇ ਉਨ੍ਹਾਂ ਨੇ ਵੀ ਸੋਚਿਆ ਕਿ ਉਹ ਵੀ ਡਾਕਟਰ ਬਣਨ ਤੇ ਇਸ ਸਭ ਦੇ ਚਲਦਿਆਂ ਹੋਇਆਂ ਹੀ ਉਨ੍ਹਾਂ ਪ੍ਰੀਖਿਅਆ ਦੇਣ ਦਾ ਫ਼ੈਸਲਾ ਕੀਤਾ ਅਤੇ ਅਖੀਰਕਾਰ ਪ੍ਰੀਖਿਆ ਪਾਸ ਕੀਤੀ ।

Read More : ਪੰਜਾਬ ਦੇ ਇਸ ਜ਼ਿਲ੍ਹੇ ‘ਚ ਸਰਕਾਰੀ ਸਕੂਲਾਂ ਦੇ 61 ਬੱਚਿਆਂ ਨੇ ਨੀਟ ਦੀ ਪ੍ਰੀਖਿਆ ਕੀਤੀ ਪਾਸ

ਥਾਣਾ ਕੋਤਵਾਲੀ ਨੇ ਕੀਤਾ ਇਕ ਲੜਕੀ ਵਿਰੁੱਧ ਬੇੇਅਦਬੀ ਕਰਨ ਦੇ ਦੋਸ਼ ਹੇਠ ਕੇਸ ਦਰਜ

0
Case registered

ਪਟਿਆਲਾ, 31 ਅਕਤੂਬਰ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਇਕ ਲੜਕੀ ਵਿਰੁੱਧ ਧਾਰਾ 229 ਬੀ. ਐਨ. ਐਸ. ਤਹਿਤ ਸ੍ਰੀ ਕਾਲੀ ਮਾਤਾ ਮੰਦਰ ਪਟਿਆਲਾ ਵਿਖੇ ਮਾਤਾ ਜੀ ਦੇ ਦਰਬਾਰ ਵਿਚ ਮੱਥਾ ਟੇਕਦੇ ਵੇਲੇ ਗੋਲਕ ਉਪਰ ਦੀ ਹੋ ਕੇ ਮਾਤਾ ਜੀ ਦੀ ਮੂਰਤੀ ਦੀ ਰੇਲਿੰਗ ਨੂੰ ਹੱਥ ਪਾ ਕੇ ਬੇਅਦਬੀ (Sacrilege) ਕਰਨ ਤੇ ਕੇਸ ਦਰਜ ਕੀਤਾ ਹੈ ।

ਕੌਣ ਹੈ ਲੜਕੀ ਜਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਸ ਲੜਕੀ ਵਿਰੁੱਧ ਪੁਲਸ ਵਲੋਂ ਕੇਸ ਦਰਜ ਕੀਤਾ ਗਿਆ ਹੈ ਵਿਚ ਈਸ਼ਾ ਰਾਣੀ (Isha Rani) ਪੁੱਤਰੀ ਰਾਜੇਸ਼ ਕੁਮਾਰ ਵਾਸੀ ਪਿੰਡ ਸਤਨੋਰ ਥਾਣਾ ਗੜ੍ਹਸ਼ੰਕਰ ਜਿਲਾ ਹੁਸਿ਼ਆਰਪੁਰ ਸ਼ਾਮਲ ਹੈ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਕਾਰਵਾਈ

ਪੁਲਸ ਮੁਤਾਬਕ ਏ. ਐਸ. ਆਈ. ਸੁਖਵਿੰਦਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ੇਰਾਂ ਵਾਲਾ ਗੇਟ ਵਿਖੇ ਮੌਜੂਦ ਸੀ ਨੂੰ ਸੂਚਨਾ ਮਿਲੀ ਕਿ ਉਕਤ ਲੜਕੀ ਨੇ ਸ੍ਰੀ ਕਾਲੀ ਮਾਤਾ ਮੰਦਰ ਪਟਿਆਲਾ ਵਿਖੇ ਮਾਤਾ ਜੀ ਦੇ ਦਰਬਾਰ ਵਿੱਚ ਮੱਥਾ ਟੇਕਦ ਸਮੇਂ ਗੋਲਕ ਉਪਰ ਦੀ ਹੋ ਕੇ ਮਾਤਾ ਜੀ ਦੀ ਮੂਰਤੀ ਦੀ ਰੇਲਿੰਗ ਨੂੰ ਹੱਥ ਪਾ ਕੇ ਬੇਅਦਬੀ ਕੀਤੀ ਹੈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਬੇਅਦਬੀ ਮਾਮਲਿਆਂ ਦੇ ਤਬਾਦਲੇ `ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਛੇ ਜਣਿਆਂ ਵਿਰੁੱਧ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

0
Case registered

ਪਟਿਆਲਾ, 31 ਅਕਤੂਬਰ 2025 : ਥਾਣਾ ਪਸਿਆਣਾ ਪੁਲਸ (Police Station Pasiana) ਨੇ ਛੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 117 (2), 351 (3), 190, 191 (3) ਬੀ. ਐਨ. ਐਸ. ਤਹਿਤ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ (Threats of beating and death) ਦੇਣ ਦਾ ਕੇਸ ਦਰਜ ਕੀਤਾ ਹੈ ।

ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪ੍ਰਭਜੋਤ ਸਿੰਘ, ਨਵਜੋਤ ਸਿੰਘ ਪੁੱਤਰਾਨ ਨੈਬ ਸਿੰਘ, ਸੈਲੀ ਪੁੱਤਰ ਭੋਲਾ ਸਿੰਘ, ਯੋਗੇਸ਼ ਸ਼ਰਮਾ ਪੁੱਤਰ ਬਿੱਟੂ ਵਾਸੀਆਨ ਪਿੰਡ ਘਮੇੜੀ, ਅਮਨ ਗੁੱਜਰ ਪੁੱਤਰ ਤੇਜਾ ਰਾਮ, ਅਰਸ਼ਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀਆਨ ਪਿੰਡ ਸੱਸਾਗੁਜਰਾ ਥਾਣਾ ਪਸਿਆਣਾ ਸ਼ਾਮਲ ਹਨ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਕਤਕਰਤਾ ਅਰਮਾਨ (Complainant Armaan) ਪੁੱਤਰ ਰਣਧੀਰ ਸਿੰਘ ਵਾਸੀ ਪਿੰਡ ਘਮੇੜੀ ਥਾਣਾ ਪਸਿਆਣਾ ਨੇ ਦੱਸਿਆ ਕਿ 10 ਜੁਲਾਈ 2025 ਨੂੰ ਜਦੋਂ ਉਹ ਆਪਣੀ ਭੂਆ ਦੇ ਲੜਕੇ ਗੁਰਬਾਜ ਸਿੰਘ ਨਾਲ ਮੋਟਰਸਾਇਕਲ ਤੇ ਸਵਾਰ ਹੋ ਕੇ ਪਿੰਡ ਸੱਸਾ ਗੁਜਰਾ ਕੋਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀ ਮੋਟਰਸਾਇਕਲਾਂ ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੂੰ ਘੇਰ ਕੇ ਉਸਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ । ਪੁਲਸ ਨੇ ਕੇੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਸਕੂਲੀ ਵਾਹਨਾਂ ਦੀ ਵਿਆਪਕ ਚੈਕਿੰਗ ਬਣਾਈ ਜਾਵੇ ਯਕੀਨੀ : ਰਾਹੁਲ ਚਾਬਾ

0
Rahul Chaba

ਸੰਗਰੂਰ, 31 ਅਕਤੂਬਰ 2025 : ਜ਼ਿਲ੍ਹਾ ਪੱਧਰੀ ਰੋਡ ਸੇਫਟੀ ਕਮੇਟੀ (District Level Road Safety Committee) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤੇ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨੁਮਾਇੰਦਿਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਧ ਤੋਂ ਵਧ ਸਕੂਲੀ ਵਾਹਨਾਂ ਦੀ ਚੈਕਿੰਗ (Checking of school vehicles) ਕਰਨ ਅਤੇ ਨਿਯਮਾਂ ਦੀ ਉਲੰਘਣਾ ਸਬੰਧੀ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਨਾਲ ਹੀ ਉਨ੍ਹਾਂ ਨੇ ਅਗਲੇ ਮਹੀਨੇ ਕੀਤੀ ਜਾਣ ਵਾਲੀ ਚੈਕਿੰਗ ਅਤੇ ਵੱਧ ਤੋਂ ਵੱਧ ਟਰੈਫਿਕ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਬਾਬਤ ਸ਼ਡਿਊਲ ਤਿਆਰ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ । ਇਹ ਵੀ ਹਦਾਇਤ ਕੀਤੀ ਗਈ ਕਿ ਸਾਰੇ ਸਕੂਲਾਂ ਦੇ ਵਾਹਨਾਂ ਅਤੇ ਉਹਨਾਂ ਦੇ ਚਾਲਕਾਂ ਦੇ ਵੇਰਵੇ ਆਰ. ਟੀ. ਓ. ਦਫਤਰ ਵੱਲੋਂ ਤਿਆਰ ਗੂਗਲ ਸ਼ੀਟ ਵਿੱਚ ਜਲਦ ਤੋਂ ਜਲਦ ਭਰੇ ਜਾਣੇ ਯਕੀਨੀ ਬਣਾਏ ਜਾਣ ।

ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਟਰੈਫਿਕ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦੀ ਵੀ ਹਦਾਇਤ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਟਰੈਫਿਕ ਪੁਲਸ (District Traffic Police) ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਚਲਾਨ ਸਮੇਤ ਜੋ ਵੀ ਬਣਦੀ ਕਾਰਵਾਈ ਹੈ, ਉਹ ਅਮਲ ਵਿੱਚ ਲਿਆਂਦੀ ਜਾਵੇ । ਜਿਹੜੇ ਵੀ ਵਾਹਨ ਨਿਯਮਾਂ ਦੀ ਉਲੰਘਣਾ ਕਰ ਕੇ ਤਿਆਰ ਕੀਤੇ ਜਾਂਦੇ ਤੇ ਵਰਤੇ ਜਾ ਰਹੇ ਹੋਣ, ਉਨ੍ਹਾਂ ਸਬੰਧੀ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇ । ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚਲੀਆਂ ਸੜਕਾਂ ਸਬੰਧੀ ਬਲੈਕ ਸਪਾਟਸ ਦੀ ਰਿਪੋਰਟ ਪ੍ਰਤੀ ਸਬ ਡਵੀਜ਼ਨ ਤਿਆਰ ਕਰ ਕੇ ਇਹਨਾਂ ਸਪਾਟਸ ਨੂੰ ਠੀਕ ਕਰਨ ਦੀ ਕਾਰਵਾਈ ਫੌਰੀ ਅਮਲ ਵਿੱਚ ਲਿਆਂਦੀ ਜਾਵੇ ।

ਰੋਡ ਸੇਫਟੀ ਸਬੰਧੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਚਾਬਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਉੱਤੇ ਲੱਗਦੀਆਂ ਨਾਜਾਇਜ਼ ਰੇਹੜੀਆਂ ਫੜ੍ਹੀਆਂ (Illegal street vendors caught) ਨੂੰ ਵੀ ਹਟਾਇਆ ਜਾਵੇ ਤਾਂ ਜੋ ਟਰੈਫਿਕ ਸਬੰਧੀ ਦਿੱਕਤਾਂ ਨਾ ਆਉਣ । ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਈ-ਡਾਰ ਪੋਰਟਲ ਉੱਤੇ ਸਮਾਂਬੱਧ ਢੰਗ ਨਾਲ ਡੇਟਾ ਅਪਲੋਡ ਕਰਨ, ਸੜਕ ਹਾਦਸਿਆਂ ਦੇ ਪੀੜਤਾਂ ਨੂੰ ਕੈਸ਼ਲੈਸ ਟਰੀਟਮੈਂਟ ਸਕੀਮ 2025 ਤਹਿਤ ਸਹਾਇਤਾ ਮੁਹੱਈਆ ਕਰਵਾਉਣ, ਸੜਕ ਹਾਦਸਿਆਂ ਦੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਤੁਰੰਤ ਇਲਾਜ ਲਈ ਪੁਚਾਉਣ ਲਈ ਐਂਬੂਲੈਂਸਾਂ ਦਾ ਢੁਕਵਾਂ ਪ੍ਰਬੰਧ ਯਕੀਨੀ ਬਨਾਉਣ ਅਤੇ ਹੈਲਪਲਾਈਨ ਨੰਬਰ ਜਨਤਕ ਥਾਵਾਂ ‘ਤੇ ਡਿਸਪਲੇਅ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ । ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਹੁਣ ਤਕ ਕੀਤੀ ਕਰਵਾਈ ਦੀ ਸਮੀਖਿਆ ਵੀ ਕੀਤੀ ਗਈ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਗਏ । ਇਸ ਮੌਕੇ ਰਿਜਨਲ ਟਰਾਂਸਪੋਰਟ ਅਫ਼ਸਰ, ਸੰਗਰੂਰ, ਨਮਨ ਮੜਕਨ, ਸਹਾਇਕ ਰਿਜਨਲ ਟਰਾਂਸਪੋਰਟ ਅਫ਼ਸਰ ਗੁਰਜੀਤ ਸਿੰਘ ਔਲਖ ਤੇ ਕਰਨਬੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

Read More : ਡੀ. ਸੀ. ਰਾਹੁਲ ਚਾਬਾ ਵਲੋਂ ਮੰਡੀਆਂ ‘ਚ ਚੱਲ ਰਹੇ ਖਰੀਦ ਕਾਰਜਾਂ ਦੀ ਸਮੀਖਿਆ

ਮੰਤਰੀ ਵਲੋਂ ਮੁਰੰਮਤ ਦੇ ਕੰਮਾਂ ਦੀ ਅਲਾਟਮੈਂਟ ਵਿੱਚ ਤੇਜ਼ੀ ਲਿਆਉਣ ਦੇ ਹੁਕਮ

0
Harbhajan ETO

ਚੰਡੀਗੜ੍ਹ, 31 ਅਕਤੂਬਰ 2025 : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. (Public Works Minister Harbhajan Singh E. T. O.) ਨੇ ਅੱਜ ਸੂਬੇ ਦੇ ਪੇਂਡੂ ਹਲਕਿਆਂ ਵਿੱਚ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ । ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਰਾਜ ਦੀਆਂ 10778 ਕਿਲੋਮੀਟਰ ਸੜਕਾਂ ਦੀ ਖਾਸ ਮੁਰੰਮਤ ਦੇ ਕੰਮ ਸ਼ੁਰੂ ਕੀਤਾ ਗਿਆ ਹੈ ।

ਸੜਕਾਂ ਦੀ ਖਾਸ ਮੁਰੰਮਤ ਲਈ ਪੰਜਾਬ ਮੰਡੀ ਬੋਰਡ ਤੋਂ ਲੋੜੀਂਦੀ ਪ੍ਰਸ਼ਾਸਨਕੀ ਪ੍ਰਵਾਨਗੀਆਂ ਪ੍ਰਾਪਤ ਹੋਣ ਉਪਰੰਤ ਪਾਰਦਰਸ਼ੀ ਟੈਂਡਰਿੰਗ ਪ੍ਰਕਿਰਿਆ ਰਾਹੀਂ ਕੰਮ ਅਲਾਟ ਕਰ ਦਿੱਤੇ ਗਏ ਹਨ

ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਹੈ ਮਹਿਕਮੇ ਵੱਲੋਂ ਲਿੰਕ ਸੜਕਾਂ ਦੀ ਮੌਜੂਦਾ ਸਪੈਸ਼ਲ ਰਿਪੇਅਰ ਦੇ ਕੰਮ ਸਾਲ 2022-23, 2023-24, 2024-25 ਅਤੇ ਸਾਲ 2025-26 ਵਿੱਚ ਸਪੈਸ਼ਲ ਰਿਪੇਅਰ ਲਈ ਡਿਊ ਹੋਈ ਸੜਕਾਂ ਨਾਲ ਸਬੰਧਤ ਹਨ । ਇਸ ਪ੍ਰੋਗਰਾਮ ਵਿੱਚ ਲੋਕ ਨਿਰਮਾਣ ਵਿਭਾਗ ਅਧੀਨ ਪੈਂਦੀਆਂ 81 ਮਾਰਕੀਟ ਕਮੇਟੀਆਂ ਦੀਆਂ ਸੜਕਾਂ ਦਾ ਕੰਮ ਕੀਤਾ ਜਾਵੇਗਾ । ਇਹਨਾਂ ਸੜਕਾਂ ਦੀ ਖਾਸ ਮੁਰੰਮਤ ਲਈ ਪੰਜਾਬ ਮੰਡੀ ਬੋਰਡ ਤੋਂ ਲੋੜੀਂਦੀ ਪ੍ਰਸ਼ਾਸਨਕੀ ਪ੍ਰਵਾਨਗੀਆਂ ਪ੍ਰਾਪਤ ਹੋਣ ਉਪਰੰਤ ਪਾਰਦਰਸ਼ੀ ਟੈਂਡਰਿੰਗ ਪ੍ਰਕਿਰਿਆ ਰਾਹੀਂ ਕੰਮ ਅਲਾਟ ਕਰ ਦਿੱਤੇ ਗਏ ਹਨ । ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁਰੰਮਤ ਦੇ ਕੰਮਾਂ ਦੀ ਅਲਾਟਮੈਂਟ ਵਿੱਚ ਹੋ ਤੇਜ਼ੀ ਲਿਆਉਣ ਦੇ ਹੁਕਮ ਦਿੰਦਿਆਂ ਅਤੇ ਨਾਲ ਹੀ ਇਸ ਸਬੰਧੀ ਵਿਸਥਾਰਪੂਰਵਕ ਰਿਪੋਰਟ ਭੇਜਣ ਲਈ ਕਿਹਾ ।

ਕੰਮ ਦੀ ਮਿਆਰ ਵਿੱਚ ਕਿਸੇ ਕਿਸਮ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਲੋਕ ਨਿਰਮਾਣ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਦਾ ਹੁਕਮ ਦਿੰਦਿਆਂ ਵਿਭਾਗੀ ਵਿਜੀਲੈਂਸ ਕਮੇਟੀ ਵਲੋਂ ਨਾਭਾ ਮਾਰਕਿਟ ਕਮੇਟੀ ਦੀ ਲੱਗਭਗ 2.5 ਕਿ. ਮੀ. ਸੜਕ ਚੈੱਕ ਕੀਤੀ ਗਈ ਅਤੇ ਚੱਲਦੇ ਕੰਮ ਵਿੱਚ ਹੀ ਊਣਤਾਈਆਂ ਨੂੰ ਠੀਕ ਕਰਵਾਉਣ ਦੀ ਵੀ ਸ਼ਲਾਘਾ ਕੀਤੀ । ਉਨ੍ਹਾਂ ਭਵਿੱਖ ਵਿੱਚ ਵੀ ਅਜਿਹੀ ਚੈਕਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ । ਉਨ੍ਹਾਂ ਜੋਰ ਦੇ ਕੇ ਕਿਹਾ ਕਿ ਕੰਮ ਦੀ ਮਿਆਰ ਵਿੱਚ ਕਿਸੇ ਕਿਸਮ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਇਸ ਮੌਕੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਕਾਸ ਪ੍ਰਤਾਪ, ਵਿਸ਼ੇਸ਼ ਸਕੱਤਰ ਸ਼੍ਰੀਮਤੀ ਹਰਗੁਣਜੀਤ ਕੌਰ, ਇੰਜੀਨੀਅਰ ਇਨ ਚੀਫ ਗਗਨਦੀਪ ਸਿੰਘ, ਮੁੱਖ ਇੰਜੀਨੀਅਰਜ਼ ਵਿਜੈ ਚੋਪੜਾ, ਅਨਿਲ ਗੁਪਤਾ, ਰਮਤੇਸ਼ ਬੈਂਸ, ਅਰਸ਼ਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ।

Read More : ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਲਾਲਜੀਤ ਸਿੰਘ ਭੁੱਲਰ ਨੇ ਸਿਵਲ ਹਸਪਤਾਲ ਤਰਨ ਤਾਰਨ ਦਾ ਕੀਤਾ ਦੌਰਾ

ਸਿੱਖ ਫ਼ੌਜੀਆਂ ਲਈ ਕੈਨੇਡਾ ਸਰਕਾਰ ਜਾਰੀ ਕਰੇਗੀ ਯਾਦਗਾਰੀ ਡਾਕ ਟਿਕਟ

0
Government of Canada

ਕੈਨੇਡਾ, 31 ਅਕਤੂਬਰ 2025 : ਪੰਜਾਬੀਆਂ ਦੀ ਮਨਪਸੰਦ ਧਰਤੀ ਕੈਨੇਡਾ ਦੀ ਸਰਕਾਰ (Government of Canada) ਸਿੱਖ ਫੌਜੀਆਂ ਲਈ ਇਕ ਯਾਦਗਾਰੀ ਟਿਕਟ (Commemorative ticket) ਜਾਰੀ ਕਰਨ ਜਾ ਰਹੀ ਹੈ । ਦੱਸਣਯੋਗ ਹੈ ਕਿ ਉਕਤ ਟਿਕਟ ਸਿੱਖ ਫੌੌਜੀਆਂ ਦੇ ਸਨਮਾਨ ਲਈ ਜਾਰੀ ਕੀਤੀ ਜਾ ਰਹੀ ਹੈ । ਇਸ ਸਬੰਧੀ ਜਾਣਕਾਰੀ ਦਿੰਿਿਦਆਂ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਕਿਹਾ ਕਿ ਕੈਨੇਡਾ ਸਰਕਾਰ ਨੇ ਸਿੱਖ ਕੈਨੇਡੀਅਨ ਸੈਨਿਕਾਂ ਦੇ ਸਨਮਾਨ ’ਚ ਇਕ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ ।

2 ਨਵੰਬਰ ਨੂੰ 18ਵੇਂ ਸਾਲਾਨਾ ਯਸਾਦਗਾਰੀ ਸਮਾਗਮ ਵਿਚ ਕੀਤਾ ਜਾਵੇਗੀ ਟਿਕਟ ਜਾਰੀ

ਸਿੱਖ ਫੌਜੀਆਂ ਦੇ ਸਨਮਾਨ ਲਈ ਜੋ ਟਿਕਟ ਕੈਨੇਡਾ ਸਰਕਾਰ ਵਲੋਂ ਜਾਰੀ ਕੀਤਾ ਜਾਣਾ ਹੈ ਉਹ 2 ਨਵੰਬਰ ਦਿਨ ਐਤਵਾਰ ਨੂੰ ਸਿੱਖ ਭਾਈਚਾਰੇ ਦੁਆਰਾ ਆਯੋਜਤ 18ਵੇਂ ਸਾਲਾਨਾ ਸਿੱਖ ਯਾਦਗਾਰੀ ਦਿਵਸ ਸਮਾਰੋਹ (18th Annual Sikh Remembrance Day Celebration) ਵਿਚ ਜਾਰੀ ਕੀਤਾ ਜਾਵੇਗਾ । ਸਾਬਕਾ ਸਾਂਸਦ ਤਰਲੋਚਨ ਸਿੰਘ ਨੇ ਦੱਸਿਆ ਹੈ ਕਿ ਕੈਨੇਡਾ ਪੋਸਟ ਡਾਕ ਟਿਕਟ ਪਹਿਲੇ ਵਿਸ਼ਵ ਯੁੱਧ ਦੌਰਾਨ ਫ਼ੌਜ ਵਿਚ ਸਵੀਕਾਰ ਕੀਤੇ ਗਏ 10 ਸਿੱਖ ਸੈਨਿਕਾਂ ਦੇ 100 ਸਾਲਾਂ ਤੋਂ ਵੱਧ ਸਮੇਂ ਲਈ ਕੈਨੇਡੀਅਨ ਫ਼ੌਜ ਵਿਚ ਸਿੱਖ ਸੈਨਿਕਾਂ ਦੀ ਸੇਵਾ ਦਾ ਸਨਮਾਨ ਕਰਦਾ ਹੈ । ਇਹ ਡਾਕ ਟਿਕਟ ਅੱਜ ਦੇ ਕੈਨੇਡੀਅਨ ਹਥਿਆਰਬੰਦ ਸੈਨਾਵਾਂ ਵਿਚ ਸੇਵਾ ਕਰ ਰਹੇ ਸਿੱਖਾਂ ਨੂੰ ਵੀ ਸ਼ਰਧਾਂਜਲੀ ਦਿੰਦਾ ਹੈ ।

Read More : ਕੈਨੇਡਾ ਦੇ ਸਸਕੈਚਵਨ ਸੂਬੇ ‘ਚ ਚੱਕਰਵਾਤ ਦੀ ਚੇਤਾਵਨੀ ਜਾਰੀ

ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ 693 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

0
Dr. Baljit Kaur

ਚੰਡੀਗੜ੍ਹ, 31 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਸਮਾਜਿਕ ਨਿਆਂ ਲਈ ਵਚਨਬੱਧ ਹੈ । ਇਸ ਕੜੀ ਵਿੱਚ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ (Widows and homeless women) ਨੂੰ ਆਰਥਿਕ ਸਹਾਰਾ ਤੇ ਜੀਵਨ ਵਿੱਚ ਸੁਖਾਲਾ ਲਿਆਉਣ ਵਾਸਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ । ਇਸੇ ਤਹਿਤ, ਸਮਾਜਿਕ ਸੁਰੱਖਿਆ ਯੋਜਨਾ ਅਧੀਨ ਉਨ੍ਹਾਂ ਦੇ ਹਿੱਤ ਵਿੱਚ ਵੱਡੀ ਵਿੱਤੀ ਰਕਮ ਜਾਰੀ ਕੀਤੀ ਗਈ ਹੈ ।

ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਇਸ ਸਕੀਮ ਦਾ ਲਾਭ ਲੈ ਰਹੀਆਂ ਹਨ

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Minister for Social Security, Women and Child Development Dr. Baljit Kaur) ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਹੁਣ ਤੱਕ 693.04 ਕਰੋੜ ਦੀ ਰਾਸ਼ੀ ਜਾਰੀ (An amount of 693.04 crores has been released.) ਕੀਤੀ ਜਾ ਚੁੱਕੀ ਹੈ । ਉਨ੍ਹਾਂ ਨੇ ਦੱਸਿਆ ਕਿ ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਡਾ. ਕੌਰ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ ।

ਮਾਨ ਸਰਕਾਰ ਦਾ ਸਦਾ ਤੋਂ ਉਦੇਸ਼ ਔਰਤਾਂ ਨੂੰ ਸਿਰਫ਼ ਸਹਾਇਤਾ ਨਹੀਂ, ਸਸ਼ਕਤੀਕਰਨ ਦੇ ਮੌਕੇ ਦੇਣਾ ਹੈ

ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦਾ ਸਦਾ ਤੋਂ ਉਦੇਸ਼ ਔਰਤਾਂ ਨੂੰ ਸਿਰਫ਼ ਸਹਾਇਤਾ ਨਹੀਂ, ਸਸ਼ਕਤੀਕਰਨ ਦੇ ਮੌਕੇ ਦੇਣਾ ਹੈ । ਸਰਕਾਰ ਚਾਹੁੰਦੀ ਹੈ ਕਿ ਹਰ ਔਰਤ ਆਤਮਨਿਰਭਰ ਬਣੇ ਅਤੇ ਆਪਣੀ ਜ਼ਿੰਦਗੀ ਆਦਰ ਅਤੇ ਗੌਰਵ ਨਾਲ ਬਤੀਤ ਕਰ ਸਕੇ । ਇਹੀ ਕਾਰਨ ਹੈ ਕਿ ਰਾਜ ਸਰਕਾਰ ਸਮਾਜਿਕ ਸੁਰੱਖਿਆ ਯੋਜਨਾਵਾਂ ਨੂੰ ਲਗਾਤਾਰ ਹੋਰ ਮਜ਼ਬੂਤ ਤੇ ਪ੍ਰਭਾਵਸ਼ਾਲੀ ਬਣਾਉਣ ਉੱਤੇ ਧਿਆਨ ਦੇ ਰਹੀ ਹੈ ।

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਭਲਾਈ ਲਈ 1170 ਕਰੋੜ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ

ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ (Punjab Government) ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਭਲਾਈ ਲਈ 1170 ਕਰੋੜ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ । ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਕੀਮ ਨੂੰ ਜ਼ਮੀਨੀ ਪੱਧਰ ‘ਤੇ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਇਸ ਸਕੀਮ ਦਾ ਫ਼ਾਇਦਾ ਪਹੁੰਚ ਸਕੇ ।

Read More : ਅਗਸਤ ਤੱਕ 6.66 ਲੱਖ ਲਾਭਪਾਤਰੀਆਂ ਨੂੰ 593.14 ਕਰੋੜ ਜਾਰੀ : ਡਾ. ਬਲਜੀਤ ਕੌਰ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਦਿੱਤਾ ਗੁਜਰਾਤ ਦੇ ਮੁੱਖ ਮੰਤਰੀ ਨੂੰ ਸੱਦਾ

0
Chief Minister of Gujarat

ਚੰਡੀਗੜ੍ਹ/ਗਾਂਧੀਨਗਰ, 31 ਅਕਤੂਬ 2025 : ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ (Gujarat Chief Minister Bhupendra Patel) ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ।

ਪੰਜਾਬ ਸਰਕਾਰ ਵੱਲੋਂ 350ਵੀਂ ਸ਼ਹੀਦੀ ਵਰ੍ਹੇਗੰਢ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਦਿੱਤਾ ਜਾ ਰਿਹੈ ਸੱਦਾ : ਅਮਨ ਅਰੋੜਾ

ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਅਮਨ ਅਰੋੜਾ (Aman Arora) ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ (The unparalleled martyrdom of Sri Guru Tegh Bahadur Sahib Ji) ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਸੂਬੇ ਪੱਧਰੀ ਯਾਦਗਾਰੀ ਪ੍ਰੋਗਰਾਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਭਾਰਤ ਦੇ ਧਰਮ ਨਿਰਪੱਖ ਤਾਣੇ-ਬਾਣੇ ਦਾ ਨੀਂਹ ਪੱਥਰ ਹੈ ਅਤੇ ਸਾਰਿਆਂ ਲਈ ਧਾਰਮਿਕ ਆਜ਼ਾਦੀ ਦੀ ਰਾਖੀ ਕਰਨ ਦਾ ਵਿਸ਼ਵਵਿਆਪੀ ਸਿਧਾਂਤ ਹੈ ।

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ, ਮਾਨਵੀ ਕਦਰਾਂ ਕੀਮਤਾਂ ਅਤੇ ਧਾਰਮਿਕ ਆਜ਼ਾਦੀ ਦਾ ਪ੍ਰਤੀਕ ਹੈ

ਗੁਜਰਾਤ ਦੇ ਮੁੱਖ ਮੰਤਰੀ ਨੂੰ ਇਹਨਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਸਬੰਧੀ ਸੱਦਾ ਦਿੰਦਿਆਂ ਅਮਨ ਅਰੋੜਾ ਨੇ ਕਿਹਾ, “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ, ਮਾਨਵੀ ਕਦਰਾਂ ਕੀਮਤਾਂ ਅਤੇ ਧਾਰਮਿਕ ਆਜ਼ਾਦੀ ਦਾ ਪ੍ਰਤੀਕ ਹੈ, ਜੋ ਮਨੁੱਖਤਾ ਲਈ ਇੱਕ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਸੱਦਾ ਦੇਣ ਦਾ ਸਾਨੂੰ ਸੁਭਾਗ ਪ੍ਰਾਪਤ ਹੋਇਆ ਹੈ। ਆਗੂਆਂ ਦੀ ਮੌਜੂਦਗੀ ਸਾਡੀ ਸਾਂਝੀ ਰਾਸ਼ਟਰੀ ਭਾਵਨਾ ਅਤੇ ਕਦਰਾਂ-ਕੀਮਤਾਂ ਦਾ ਪ੍ਰਤੀਕ ਹੋਵੇਗੀ ।

ਤਰੁਨਪ੍ਰੀਤ ਸਿੰਘ ਸੌਂਦ ਨੇ ਪਾਇਆ ਸਮਾਗਮ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਤਾ ‘ਤੇ ਚਾਨਣਾ

ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Saund) ਨੇ ਇਹਨਾਂ ਸਮਾਗਮ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਤਾ ‘ਤੇ ਚਾਨਣਾ ਪਾਇਆ । ਉਨ੍ਹਾਂ ਕਿਹਾ, “ਇਹ ਇਤਿਹਾਸਕ ਦਿਹਾੜਾ ਸਮੁੱਚੇ ਦੇਸ਼ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਦਰਸਾਏ ਨਿਆਂ, ਕੁਰਬਾਨੀ ਅਤੇ ਸੱਚਾਈ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੁਨੇਹਾ ਦਿੰਦਾ ਹੈ । ਅਸੀਂ ਧਾਰਮਿਕ ਸਮਾਗਮਾਂ, ਕੀਰਤਨ ਦਰਬਾਰਾਂ ਅਤੇ ਅਕਾਦਮਿਕ ਸੈਮੀਨਾਰਾਂ ਦੀ ਲੜੀ ਕਰਵਾ ਰਹੇ ਹਾਂ ਤਾਂ ਜੋ ਨੌਵੇਂ ਗੁਰੂ ਸਾਹਿਬ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ । ਇਹ ਸਮਾਗਮ ਸਮੁੱਚੇ ਦੇਸ਼ ਲਈ ਬੇਹੱਦ ਮਹੱਤਵਪੂਰਨ ਹੋਣਗੇ । ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਦੁਨੀਆਂ ਭਰ ਦੇ ਲੋਕਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਉਣਗੇ ਅਤੇ ਪ੍ਰੇਰਿਤ ਕਰਨਗੇ ।

Read More : CM ਮਾਨ ਦੀ ਅਗਵਾਈ ਵਿੱਚ ਮੰਤਰੀ ਕਰਨਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ