Home Blog Page 441

ਲੜਕੀ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ

0
Case registered

ਪਟਿਆਲਾ, 31 ਅਕਤੂਬਰ 2025 : ਥਾਣਾ ਬਖਸ਼ੀਵਾਲ (Police Station Bakshiwal)  ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 127 (6) ਬੀ. ਐਨ. ਐਸ. ਤਹਿਤ ਲੜਕੀ ਨੂੰ ਗੈਰ-ਕਾਨੂੰਨੀ ਹਿਰਾਸਤ (Illegal detention) ਵਿਚ ਰੱਖਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਨੇ ਦੱਸਿਆ ਕਿ 24 ਅਕਤੂਬਰ 2025 ਦੀ ਦਰਮਿਆਨੀ ਰਾਤ ਨੂੰ ਉਸਦੀ ਲੜਕੀ ਜੋ ਕਿ 22 ਸਾਲਾਂ ਦੀ (A girl who is 22 years old) ਹੈ ਬਿਨਾਂ ਦੱਸੇ ਘਰੋਂ ਚਲੀ ਗਈ ਤੇ ਘਰ ਵਾਪਸ ਨਹੀਂ ਆਈ, ਜਿਸਦੀ ਘਰ ਵਾਪਸ ਨਾ ਆਉਣ ਤੇ ਕਾਫੀ ਭਾਲ ਕੀਤੀ ਗਈ ਪਰ ਕੁੱਝ ਪਤਾ ਨਾ ਚੱਲਿਆ । ਸਿ਼ਕਾਇਤਕਰਤਾ ਨੇ ਸ਼ੱਕ ਜਾਹਰ ਕੀਤਾ ਕਿ ਉਸਦੀ ਲੜਕੀ ਨੂੰ ਕਿਸੇ ਨੇ ਗੈਰ-ਕਾਨੂੰਨੀ ਤੌਰ ਤੇ ਆਪਣੀ ਹਿਰਾਸਤ ਵਿਚ ਛੁਪਾ ਕੇ ਰੱਖ ਲਿਆ ਹੈ ।

Read More : ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਦੋਸ਼ ਹੇਠ ਅਣਪਛਾਤਿਆਂ ਵਿਰੁੱਧ ਕੇਸ ਦਰਜ

ਸਰਹਿੰਦ ਰੋਡ ਵਿਖੇ ਹੋਈ ਬਸ ਤੇ ਟਰੱਕ ਦੀ ਟੱਕਰ

0
Acciddent

ਪਟਿਆਲਾ, 31 ਅਕਤੂਬਰ 2025 : ਪਟਿਆਲਾ-ਸਰਹਿੰਦ ਰੋਡ ਤੇ ਇਕ ਬਸ ਤੇ ਟਰੱਕ ਦੀ ਟੱਕਰ (Bus and truck collision) ਹੋ ਗਈ, ਜਿਸ ਨਾਲ ਦੋਵੇਂ ਬੁਰੀ ਤਰ੍ਹਾਂ ਨੁਕਸਾਨੇ ਗਏ ।

ਇਕ ਵਿਅਕਤੀ ਦੀ ਮੌਤ ਤੇ ਦਰਜਨਾਂ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੋਇਆ ਹੈ ਪ੍ਰਾਪਤ

ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਿਅਕਤੀ ਦੀ ਮੌਤ ਤੇ ਦਰਜਨਾਂ ਵਿਅਕਤੀਆਂ ਦੇ ਜ਼ਖ਼ਮੀ (One person dead and dozens injured) ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਦੱਸਣਯੋਗ ਹੈ ਕਿ ਜਿਵੇਂ ਹਾਲ ਹੀ ਵਿਚ ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ ਉਵੇਂ ਹੀ ਨਾਲ ਹੀ ਸੜਕਾਂ ਜੋ ਕਿ ਸ਼ਹਿਰ ਤੋਂ ਬਾਹਰੀ ਹਿੱਸਿਆਂ ਵਿਚ ਆਉਂਦੀਆਂ ਜਾਂਦੀਆਂ ਹਨ ਤੇ ਅਕਸਰ ਹੀ ਧੁੰਦ ਹੋ ਜਾਂਦੀ ਹੈ, ਜਿਸ ਨਾਲ ਵਾਹਨ ਅਕਸਰ ਹੀ ਟਕਰਦੇ ਰਹਿੰਦੇ ਹਨ ਅਤੇ ਸੜਕੀ ਹਾਦਸੇ ਵਾਪਰ ਜਾਂਦੇ ਹਨ, ਜਿਸ ਨਾਲ ਅਕਸਰ ਹੀ ਜਾਨੀ ਤੇ ਮਾਲੀ ਨੁਕਸਾਨ ਹੋ ਜਾਂਦਾ ਹੈ।ਜਿਸਦੀ ਤਾਜ਼ਾ ਉਦਾਹਰਣ ਅੱਜ ਸਵੇਰ ਵੇਲੇ ਵਾਪਰੇ ਸੜਕੀ ਹਾਦਸੇ ਤੋਂ ਮਿਲਦੀ ਹੈ ।

Read More : ਟਰੱਕ ਡਰਾਈਵਰ ਨੇ ਟਰੱਕ ਨਾਲ ਕਈ ਵਾਹਨਾਂ ਨੂੰ ਮਾਰੀ ਜ਼ਬਰਦਸਤ ਟੱਕਰ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿਆਰੀਆਂ ਜੋਰਾਂ ‘ਤੇ

0
Sri Guru Tegh Bahadur Ji

ਪਟਿਆਲਾ, 30 ਅਕਤੂਬਰ 2025 : ਪਟਿਆਲਾ ਦੇ ਏ. ਡੀ. ਸੀ. (ਦਿਹਾਤੀ) (ਵਿਕਾਸ) ਦਨਮਜੀਤ ਸਿੰਘ ਮਾਨ (A. D. C. (Rural) (Development) Danamjit Singh Mann) ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ 4 ਨਵੰਬਰ ਨੂੰ ਪਟਿਆਲਾ ਦੇ ਪੋਲੋ ਗਰਾਂਊਡ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ (350th Martyrdom Day) ਮੌਕੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਹੁੰਮ-ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ ਹੈ ।

ਏ. ਡੀ. ਸੀ. (ਦਿਹਾਤੀ) (ਵਿਕਾਸ) ਦਮਨਜੀਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਹੁੰਮ-ਹੁਮਾ ਕੇ ਪੁੱਜਣ ਦੀ ਅਪੀਲ

ਏ. ਡੀ. ਸੀ. ਮਾਨ ਨੇ ਅੱਜ ਸ਼ਾਮ ਇੱਥੇ ਪੋਲੋ ਗਰਾਊਂਡ ਵਿਖੇ 4 ਨਵੰਬਰ ਨੂੰ ਸ਼ਾਮ 7 ਤੋਂ 8.30 ਵਜੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਇਸ ਸ਼ੋਅ ਨੂੰ ਕਰਵਾਉਣ ਵਾਲੀ ਏਜੰਸੀ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਾਲਮੇਲ ਬੈਠਕ ਕੀਤੀ । ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਸ਼ੋਅ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਪੂਰੇ ਪਟਿਆਲਾ ਜ਼ਿਲ੍ਹੇ ਤੋਂ ਸ਼ਰਧਾਲੂ ਪੁੱਜਣ ਦੀ ਉਮੀਦ ਹੈ, ਇਸ ਲਈ ਸਾਰੇ ਪ੍ਰਬੰਧ ਸਮੇਂ ਸਿਰ ਕਰਨੇ ਯਕੀਨੀ ਬਣਾਉਣ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ।

ਨਵੰਬਰ ਮਹੀਨੇ 4 ਤਰੀਕ ਤੋਂ ਬਾਅਦ ਲਗਾਤਾਰ ਸਮਾਗਮ ਕਰਵਾਏ ਜਾਣਗੇ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਉਲੀਕੇ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਵਿਖੇ ਵੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਦੇਖ-ਰੇਖ ਹੇਠ ਨਵੰਬਰ ਮਹੀਨੇ 4 ਤਰੀਕ ਤੋਂ ਬਾਅਦ ਲਗਾਤਾਰ ਸਮਾਗਮ ਕਰਵਾਏ ਜਾਣਗੇ । ਏ. ਡੀ. ਸੀ. ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਸਲਫ਼ੇ ਅਤੇ ਮਹਾਨ ਕੁਰਬਾਨੀ ਬਾਰੇ ਜਾਣਨ ਲਈ ਇਹ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਸਮੂਹ ਜ਼ਿਲ੍ਹਾ ਨਿਵਾਸੀ ਸਮੇਂ ਸਿਰ ਆਪਣੇ ਪਰਿਵਾਰਾਂ ਸਮੇਤ ਜਰੂਰ ਪਹੁੰਚਣ । ਇਸ ਮੌਕੇ ਐਸ. ਪੀਜ. ਪਲਵਿੰਦਰ ਸਿੰਘ ਚੀਮਾ ਤੇ ਐਚ. ਐਸ. ਮਾਨ, ਐਸ. ਡੀ. ਐਮ. ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ ।

Read More : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਯੁੱਧ ਨਸਿ਼ਆਂ ਵਿਰੁੱਧ ਨੂੰ ਹੋਇਆ 242ਵਾਂ ਦਿਨ

0
war on drugs

ਚੰਡੀਗੜ੍ਹ, 30 ਅਕਤੂਬਰ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 242ਵੇਂ ਦਿਨ (Day 242 of the “War on Drugs”) ਪੰਜਾਬ ਪੁਲਸ ਨੇ ਅੱਜ 358 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫ. ਆਈ. ਆਰਜ਼. ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ 242 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,511 (Number of drug smugglers 34,511) ਹੋ ਗਈ ਹੈ ।

ਪੰਜਾਬ ਪੁਲਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ (Drug traffickers) ਦੇ ਕਬਜ਼ੇ ‘ਚੋਂ 2.4 ਕਿਲੋ ਹੈਰੋਇਨ, 1.8 ਕਿਲੋ ਅਫੀਮ, 31 ਕਿਲੋ ਭੁੱਕੀ ਅਤੇ 2120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ । ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ ।

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਇਸ ਆਪ੍ਰੇਸ਼ਨ ਦੌਰਾਨ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ 358 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 355 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ । ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ (Eradication of drugs from the state) ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ ।

Read More : ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਇਆ 232ਵਾਂ ਦਿਨ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ : ਸੰਜੀਵ ਅਰੋੜਾ

0
Sanjeev Arora

ਚੰਡੀਗੜ੍ਹ/ਲੁਧਿਆਣਾ 30 ਅਕਤੂਬਰ 2025 : ਹੀਰੋ ਮੋਟਰਜ਼ ਲਿਮਟਿਡ (Hero Motors Limited) (“ਐਚ. ਐਮ. ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ. ਐਮ. ਬੀ. ਐਚ ਅਤੇ ਸੀ. ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ. ਟੀ. ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ. ਟੀ. ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ । ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ (Punjab in the first phase) 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ ।

ਇਸ ਉੱਦਮ ਨਾਲ ਪੰਜਾਬ ਨੂੰ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਮਿਲੇਗਾ ਰੁਜ਼ਗਾਰ

ਇਸ ਸਹੂਲਤ ਦੇ ਨੀਂਹ ਪੱਥਰ ਸਬੰਧੀ ਕਰਵਾਏ ਸਮਾਗਮ ਵਿੱਚ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ (Punjab Industries and Commerce Minister Sanjeev Arora) , ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਸਮੇਤ ਉਦਯੋਗ ਖੇਤਰ ਅਤੇ ਪੰਜਾਬ ਸਰਕਾਰ ਦੇ ਕਈ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ । ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਵਿਕਾਸ ਲਈ ਉਦਯੋਗਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ । ਐਚ. ਐਮ. ਐਲ. ਅਤੇ ਐਸ. ਟੀ. ਪੀ. ਗਰੁੱਪ (H. M. L. and S. T. P. Group) ਨੇ ਮਾਰਚ 2025 ਵਿੱਚ ਆਟੋਮੋਟਿਵ ਸੈਕਟਰ ਲਈ ਫੋਰਜਿੰਗ ਕੰਪੋਨੈਂਟਸ ਤਿਆਰ ਕਰਨ, ਨਿਰਮਾਣ ਕਰਨ ਅਤੇ ਵੇਚਣ ਲਈ ਸਾਂਝਾ ਉੱਦਮ ਸ਼ੁਰੂ ਕੀਤਾ ਸੀ ।

ਮੰਤਰੀ ਅਰੋੜਾ ਨੇ ਜੇ. ਵੀ.-ਹੀਰੋ ਮੋਟਰਜ਼ ਅਤੇ ਐਸ. ਟੀ. ਪੀ. ਜਰਮਨੀ ਦੇ ਸਾਂਝੇ ਉੱਦਮ ਦੀ ਸ਼ੂਰਆਤ ਸਬੰਧੀ ਕਰਵਾਏ ਸਮਾਗਮ ਦੀ ਕੀਤੀ ਪ੍ਰਧਾਨਗੀ

ਐਸ. ਟੀ. ਪੀ. ਗਰੁੱਪ ਇੱਕ ਉੱਘੀ ਜਰਮਨ ਫੋਰਜਿੰਗ ਮਾਹਰ ਕੰਪਨੀ ਹੈ ਜਿਸ ਦੀਆਂ ਜਰਮਨੀ ਵਿੱਚ ਛੇ ਸਹੂਲਤਾਂ ਸਥਾਪਤ ਹਨ ਅਤੇ ਇਹ ਕੰਪਨੀ ਆਟੋਮੋਟਿਵ ਅਤੇ ਉਦਯੋਗਿਕ ਐਪਲੀਕੇਸ਼ਨਾਂ ਲਈ ਉੱਚ-ਸ਼ੁੱਧਤਾ ਵਾਲੇ ਫੋਰਜਡ ਅਤੇ ਮਸ਼ੀਨਡ ਉਪਕਰਨ ਤਿਆਰ ਕਰਦੀ ਹੈ । ਉਨ੍ਹਾਂ ਦੱਸਿਆ ਕਿ ਐਚ. ਐਮ. ਐਲ. ਇੱਕ ਤਕਨਾਲੋਜੀ-ਅਧਾਰਤ ਆਟੋਮੋਟਿਵ ਕੰਪੋਨੈਂਟ ਕੰਪਨੀ ਹੈ ਜੋ ਉੱਚ ਪੱਧਰੀ ਇੰਜੀਨੀਅਰਡ ਪਾਵਰਟ੍ਰੇਨ ਸਲਿਊਸ਼ਨਜ਼ ਅਤੇ ਅਲੌਏ ਅਤੇ ਧਾਤੂ ਨਿਰਮਾਣ ਲਈ ਜਾਣੀ ਜਾਂਦੀ ਹੈ । ਇਸ ਕੰਪਨੀ ਦੀਆਂ ਖੋਜ ਤੇ ਵਿਕਾਸ ਸਹੂਲਤਾਂ ਭਾਰਤ ਅਤੇ ਯੂਨਾਈਟਿਡ ਕਿੰਗਡਮ ਵਿੱਚ ਫੈਲੀਆਂ ਹੋਈਆਂ ਹਨ ਅਤੇ ਇਸ ਦੀਆਂ ਨਿਰਮਾਣ ਸਹੂਲਤਾਂ ਭਾਰਤ, ਯੂਨਾਈਟਿਡ ਕਿੰਗਡਮ ਅਤੇ ਥਾਈਲੈਂਡ ਵਿੱਚ ਸਥਾਪਤ ਹਨ ।

ਅਰੋੜਾ ਅਤੇ ਸੀਮਾ ਨੇ ਦਿੱਤਾ ਸਾਂਝੇ ਉੱਦਮ ਵਿੱਚ ਸ਼ਾਮਲ ਭਾਈਵਾਲਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਅਤੇ ਰਿਕਾਰਡ ਸਮੇਂ ਵਿੱਚ ਪ੍ਰਵਾਨਗੀਆਂ ਦੇਣ ਦਾ ਭਰੋਸਾ

ਅਰੋੜਾ ਅਤੇ ਸ੍ਰੀਮਤੀ ਸੀਮਾ ਨੇ ਸਾਂਝੇ ਉੱਦਮ ਵਿੱਚ ਸ਼ਾਮਲ ਭਾਈਵਾਲਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਅਤੇ ਰਿਕਾਰਡ ਸਮੇਂ ਵਿੱਚ ਪ੍ਰਵਾਨਗੀਆਂ ਦੇਣ ਦਾ ਭਰੋਸਾ ਦਿੱਤਾ । ਐਚ. ਐਮ. ਸੀ. ਦੇ ਚੇਅਰਮੈਨ ਪੰਕਜ ਮੁੰਜਾਲ (Chairman Pankaj Munjal) ਨੇ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਉਦਯੋਗ ਪੱਖੀ ਸਾਰੀਆਂ ਨਵੀਆਂ ਨੀਤੀਆਂ ਦੀ ਸ਼ਲਾਘਾ ਕੀਤੀ । ਐਚ. ਐਮ. ਐਲ. ਦੇ ਚੇਅਰਮੈਨ ਪੰਕਜ ਮੁੰਜਾਲ ਨੇ ਕਿਹਾ, “ਮੁੰਜਾਲ ਐਸ. ਟੀ. ਪੀ. ਇੰਡਸਟਰੀਜ਼ ਲਿਮਟਿਡ ਐਸ. ਟੀ. ਪੀ. ਗਰੁੱਪ ਦੇ ਸਹਿਯੋਗ ਨਾਲ ਭਾਰਤ ਵਿੱਚ ਨਿਰਮਾਣ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਸਾਡੀ ਮੁਹਿੰਮ ਨੂੰ ਦਰਸਾਉਂਦਾ ਹੈ । ਇਹ ਸਹੂਲਤ ਹੀਰੋ ਇੰਡਸਟਰੀਅਲ ਪਾਰਕ, ਲੁਧਿਆਣਾ ਵਿਖੇ ਹੋਰ ਮੁੱਖ ਆਟੋਮੋਟਿਵ ਅਤੇ ਈ. ਵੀ. ਯੂਨਿਟਾਂ ਜਿਵੇਂ ਕਿ ਐਚ. ਐਮ. ਸੀ. ਐਚ. ਆਈ. ਵੀ. ਈ., ਐਚ. ਵਾਈ. ਐਮ. ਡਰਾਈਵ ਸਿਸਟਮਜ਼ ਪ੍ਰਾਈਵੇਟ ਲਿਮਟਿਡ ਅਤੇ ਸਪੁਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਦੇ ਨਾਲ ਸਥਾਪਿਤ ਕੀਤੀ ਜਾ ਰਹੀ ਹੈ ।

ਨਵੀਂ ਸਹੂਲਤ ਸਾਡੇ ਪਾਵਰਟ੍ਰੇਨ ਸਲਿਊਸ਼ਨਜ਼ ਨਿਰਮਾਣ ਨੂੰ ਹੋਰ ਮਜ਼ਬੂਤ ਕਰੇਗੀ

ਐਚ. ਐਮ. ਐਲ. ਦੇ ਐਮ. ਡੀ. ਅਤੇ ਸੀ. ਈ. ਓ. ਅਮਿਤ ਗੁਪਤਾ ਨੇ ਕਿਹਾ ਇਹ ਨਵੀਂ ਸਹੂਲਤ ਸਾਡੇ ਪਾਵਰਟ੍ਰੇਨ ਸਲਿਊਸ਼ਨਜ਼ ਨਿਰਮਾਣ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਆਟੋਮੋਟਿਵ, ਏਰੋਸਪੇਸ, ਰੱਖਿਆ ਅਤੇ ਉਦਯੋਗਿਕ ਖੇਤਰਾਂ ਵਿੱਚ ਵਿਸ਼ਵ ਭਰ ਦੇ ਗਾਹਕਾਂ ਨੂੰ ਉਪਕਰਨ ਅਤੇ ਟ੍ਰਾਂਸਮਿਸ਼ਨ ਹੱਲ ਪ੍ਰਦਾਨ ਕਰਨ ਵਿੱਚ ਸਾਡੀਆਂ ਸਮਰੱਥਾਵਾਂ ਵਿੱਚ ਵਾਧਾ ਕਰੇਗੀ । ਇਸ ਵਿੱਚ ਜਟਿਲ ਉਪਕਰਨਾਂ ਲਈ ਸੈਮੀ-ਆਟੋਮੈਟਿਕ ਫੋਰਜਿੰਗ ਲਾਈਨਾਂ ਸ਼ਾਮਲ ਹੋਣਗੀਆਂ, ਜਿਸ ਵਿੱਚ ਲਾਗਤ ਨੂੰ ਘੱਟ ਕਰਨ ਅਤੇ ਗੁਣਵੱਤਾ ਸਬੰਧੀ ਮਿਆਰਾਂ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ।

ਐਚ. ਐਮ. ਐਲ. ਨਾਲ ਸਾਡੀ ਭਾਈਵਾਲੀ ਐਸ. ਟੀ. ਪੀ. ਦੇ ਵਿਸਥਾਰ ਅਤੇ ਭਾਰਤ ਦੇ ਉੱਨਤ ਨਿਰਮਾਣ ਈਕੋਸਿਸਟਮ ਦਾ ਲਾਹਾ ਲੈਣ ਲਈ ਚੁੱਕਿਆ ਅਹਿਮ ਕਦਮ ਹੈ

ਐਸ. ਟੀ. ਪੀ. ਦੇ ਚੇਅਰਮੈਨ ਅਤੇ ਸੀ. ਈ. ਓ., ਕਾਰਨੇਲ ਮੂਲਰ ਨੇ ਕਿਹਾ ਕਿ ਐਚ. ਐਮ. ਐਲ. ਨਾਲ ਸਾਡੀ ਭਾਈਵਾਲੀ ਐਸ. ਟੀ. ਪੀ. ਦੇ ਵਿਸਥਾਰ ਅਤੇ ਭਾਰਤ ਦੇ ਉੱਨਤ ਨਿਰਮਾਣ ਈਕੋਸਿਸਟਮ ਦਾ ਲਾਹਾ ਲੈਣ ਲਈ ਚੁੱਕਿਆ ਅਹਿਮ ਕਦਮ ਹੈ । ਇਹ ਭਾਈਵਾਲੀ ਐਸ. ਟੀ. ਪੀ. ਦੀ ਉੱਚ-ਸ਼ੁੱਧਤਾ ਵਾਲੀ ਫੋਰਜਿੰਗ ਵਿੱਚ ਮੁਹਾਰਤ ਨੂੰ ਐਚ. ਐਮ. ਐਲ. ਦੀਆਂ ਨਿਰਮਾਣ ਅਤੇ ਇੰਜੀਨੀਅਰਿੰਗ ਸਮਰੱਥਾਵਾਂ ਨਾਲ ਜੋੜਨ, ਜਰਮਨੀ ਅਤੇ ਭਾਰਤ ਵਿੱਚ ਸਾਡੀਆਂ ਟੀਮਾਂ ਦਰਮਿਆਨ ਤਕਨਾਲੋਜੀ ਦੇ ਆਦਾਨ-ਪ੍ਰਦਾਨ ਅਤੇ ਕਾਰਜਸ਼ੀਲਤਾ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਹੈ ।  ਇਸ ਮੌਕੇ ਹੀਰੋ ਗਰੁੱਪ ਤੋਂ ਪੰਕਜ ਮੁੰਜਾਲ, ਐਸ. ਕੇ. ਰਾਏ, ਅਸ਼ਵਰਿਆ ਮੁੰਜਾਲ, ਆਦਿਤਿਆ ਮੁੰਜਾਲ, ਅਮਿਟੀ ਗੁਪਤਾ ਸਮੇਤ ਹੋਰਨਾਂ ਨੇ ਸ਼ਿਰਕਤ ਕੀਤੀ ।

Read More : ਸੰਜੀਵ ਅਰੋੜਾ ਨੂੰ ਮਿਲੇ ਉਦਯੋਗ, ਵਣਜ, ਨਿਵੇਸ਼ ਪ੍ਰਮੋਸ਼ਨ, ਐਨ. ਆਰ. ਆਈ. ਮਾਮਲੇ

ਪੰਜ ਕਰਮਚਾਰੀ ਯੂਨੀਅਨਾਂ ਨੂੰ ਦਿੱਤਾ ਜਾਇਜ਼ ਮੰਗਾਂ ਹੱਲ ਕਰਨ ਦਾ ਭਰੋਸਾ

0
Five employee unions

ਚੰਡੀਗੜ੍ਹ, 30 ਅਕਤੂਬਰ 2025 : ਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Finance Minister Advocate Harpal Singh Cheema,) ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ ਦੀ ਸੰਭਾਵਨਾ ਦਾ ਅਧਿਐਨ ਕਰਨ ਲਈ ਇੱਕ ਅਫਸਰਜ਼ ਕਮੇਟੀ ਬਨਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੂੰ ਸਿਫਾਰਸ਼ ਕਰੇਗੀ ਤਾਂ ਜੋ ਇੰਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਦੇ ਮਾਹੌਲ ਵਿੱਚ ਇਕਸਾਰਤਾ ਲਿਆਉਣ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੇ ਮੌਜੂਦਾ ਵਖਰੇਵੇਂ ਨੂੰ ਦੂਰ ਕੀਤਾ ਜਾ ਸਕੇ ।

ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (Punjab State Ministerial Services Union) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹਨ । ਉਨ੍ਹਾਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਯੂਨੀਅਨ ਦੀਆਂ ਹੋਰ ਜਾਇਜ਼ ਮੰਗਾਂ ਨੂੰ ਵੀ ਜਲਦੀ ਹੱਲ ਕੀਤਾ ਜਾਵੇਗਾ । ਵਿੱਤ ਮੰਤਰੀ ਵੱਲੋਂ ਇਸ ਤੋਂ ਇਲਾਵਾ ਸਿੱਖਿਆ ਵਿਭਾਗ ਦੀਆਂ ਤਿੰਨ ਯੂਨੀਅਨਾਂ ਜਿਨ੍ਹਾਂ ਵਿੱਚ ਮਾਸਟਰ ਕੇਡਰ ਯੂਨੀਅਨ, ਐਲੀਮੈਂਟਰੀ ਟੀਚਰਜ਼ ਯੂਨੀਅਨ ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਸ਼ਾਮਲ ਹਨ, ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ । ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨਾਂ ਵੱਲੋਂ ਤਨਖਾਹ, ਤਰੱਕੀ ਅਤੇ ਛੁੱਟੀਆਂ ਦੀਆਂ ਸਹੂਲਤਾ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਗਈ ।

ਸਿੱਖਿਆ ਵਿਭਾਗ ਨੂੰ ਪ੍ਰਕ੍ਰਿਆ ਅਧੀਨ ਮੁੱਦਿਆਂ ਨੂੰ ਹੱਲ ਕਰਨ ਵਿੱਚ ਤੇਜੀ ਲਿਆਉਣ ਦੀ ਹਦਾਇਤ ਕੀਤੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪ੍ਰਕ੍ਰਿਆ ਅਧੀਨ ਮੁੱਦਿਆਂ ਨੂੰ ਹੱਲ (ਪ੍ਰਕ੍ਰਿਆ ਅਧੀਨ ਮੁੱਦਿਆਂ ਨੂੰ ਹੱਲ ) ਕਰਨ ਵਿੱਚ ਤੇਜੀ ਲਿਆਉਣ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੋਰ ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਲਈ ਯੂਨੀਅਨ ਆਗੂਆਂ ਨਾਲ ਨਿਯਮਤ ਮੀਟਿੰਗਾਂ ਕਰਨ । ਵਿੱਤ ਮੰਤਰੀ ਨੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ । ਉਨ੍ਹਾਂ ਦੇ ਮੁੱਦਿਆਂ ਨੂੰ ਵਿਸਥਾਰ ਨਾਲ ਸੁਣਦਿਆਂ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ । ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਜਾਇਜ਼ ਸ਼ਿਕਾਇਤਾਂ ਨੂੰ ਦੂਰ ਕਰਨ ਅਤੇ ਨਿਰਪੱਖਤਾ, ਸਤਿਕਾਰ ਅਤੇ ਜਵਾਬਦੇਹੀ ‘ਤੇ ਅਧਾਰਤ ਕੰਮਕਾਜ ਦੇ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਸੰਕਲਪ ‘ਤੇ ਕਾਇਮ ਹੈ ।

ਮੀਟਿੰਗਾਂ ਵਿੱਚ ਮੌਜੂਦ ਯੂਨੀਅਨ ਆਗੂਆਂ ਵਿੱਚ ਕੌਣ ਕੌਣ ਰਿਹਾ ਮੌਜੂਦ

ਮੀਟਿੰਗਾਂ ਵਿੱਚ ਮੌਜੂਦ ਯੂਨੀਅਨ ਆਗੂਆਂ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਤੋਂ ਗੁਰਨਾਮ ਸਿੰਘ ਵਿਰਕ, ਤਰਸੇਮ ਭੱਠਲ ਅਤੇ ਅਨਿਰੁਧ ਮੋਦਗੁਲ, ਮਾਸਟਰ ਕੇਡਰ ਯੂਨੀਅਨ ਤੋਂ ਬਲਜਿੰਦਰ ਸਿੰਘ ਧਾਲੀਵਾਲ, ਗੁਰਮੀਤ ਸਿੰਘ ਭੁੱਲਰ, ਦਲਜੀਤ ਸਿੰਘ ਸਬਰਵਾਲ ਅਤੇ ਅਮਰਬੀਰ ਸਿੰਘ ਐਲੀਮੈਂਟਰੀ ਟੀਚਰਜ਼ ਯੂਨੀਅਨ ਤੋਂ ਹਰਜਿੰਦਰਪਾਲ ਸਿੰਘ ਪੰਨੂ, ਸਤਬੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੁਹਾਲੀ ਅਤੇ ਗੁਰਿੰਦਰ ਸਿੰਘ ਘੁੱਲੇਵਾਲੀ; ਮੁੜ੍ਹ ਬਹਿਲ ਕੱਚੇ ਆਧਿਆਪਕ ਯੂਨੀਅਨ ਤੋਂ ਵਿਕਾਸ ਸਾਹਨੀ, ਲਖਵਿੰਦਰ ਕੌਰ, ਅਮਨਦੀਪ ਕੌਰ; ਅਤੇ ਪੰਜਾਬ ਪੁਲਿਸ ਕਰੋਨਾ ਵਾਰੀਅਰਜ਼ ਯੂਨੀਅਨ ਤੋਂ ਅਮਰਜੀਤ ਸਿੰਘ, ਗੁਰਬਾਜ ਸਿੰਘ, ਪਵਨਬੀਰ ਸਿੰਘ ਅਤੇ ਜਗਰੂਪ ਸਿੰਘ ਸ਼ਾਮਲ ਸਨ ।

Read More : ਸ਼ੁੱਧ ਜੀ. ਐਸ. ਟੀ. ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਕਾਲੀ ਮਾਤਾ ਮੰਦਰ ਵਿੱਚ ਮੁੱਖ ਮੰਤਰੀ ਤੇ ਕੇਜਰੀਵਾਲ ਵੱਲੋਂ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

0
Kali Mata Temple

ਪਟਿਆਲਾ, 30 ਅਕਤੂਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ (Renovation of Shri Kali Mata Temple) ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ।

ਮਾਤਾ ਰਾਣੀ ਦੇ ਅਸੀਸ ਨਾਲ ਇੱਕ ਸਾਲ ਅੰਦਰ ਮੁਕੰਮਲ ਹੋਵੇਗਾ ਪ੍ਰੋਜੈਕਟ : ਅਰਵਿੰਦ ਕੇਜਰੀਵਾਲ

ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ (AAP’s national convener) ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ । ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ ।

ਪੰਜਾਬ ਦੀ ਸ਼ਾਨਦਾਰ ਵਿਰਾਸਤ ਅਤੇ ਆਧਿਆਤਮਿਕ ਧਰੋਹਰ ਨੂੰ ਸੰਭਾਲ ਕੇ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਵਚਨਬੱਧਤਾ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ ਵਿਰਾਸਤ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਕੰਪਲੈਕਸ ਵਿੱਚ ਕਾਲੀ ਮਾਤਾ ਨੂੰ ਸਮਰਪਿਤ ਮੁੱਖ ਮੰਦਰ ਦੇ ਨਾਲ ਸ਼ਕਤੀ ਦੇ ਬ੍ਰਹਮ ਸਵਰੂਪ ਸ੍ਰੀ ਰਾਜ ਰਾਜੇਸ਼ਵਰੀ ਜੀ ਦਾ ਪ੍ਰਾਚੀਨ ਮੰਦਰ ਵੀ ਹੈ ।

ਰਾਜ ਸਰਕਾਰ ਨੇ ਸ੍ਰੀ ਕਾਲੀ ਮਾਤਾ ਮੰਦਰ ਨੂੰ ਨਵਾਂ ਰੂਪ ਦੇਣ ਲਈ 73.52 ਕਰੋੜ ਰੁਪਏ ਦੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਰਧਾ ਦੇ ਇਹ ਦੋਵੇਂ ਅਸਥਾਨ ਮੰਦਰ ਦੇ ਕੰਪਲੈਕਸ ਨੂੰ ਅਧਿਆਤਮਿਕ ਤੌਰ ‘ਤੇ ਵਧੇਰੇ ਮਹੱਤਵਪੂਰਨ ਅਤੇ ਵਾਸਤੂ ਕਲਾ ਦੇ ਪੱਖ ਤੋਂ ਵਧੇਰੇ ਵਿਲੱਖਣ ਬਣਾਉਂਦੇ ਹਨ, ਜਿੱਥੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਦਾ ਆਧੁਨਿਕ ਬੁਨਿਆਦੀ ਢਾਂਚੇ ਨਾਲ ਬੇਹੱਦ ਸੁੰਦਰ ਸੁਮੇਲ ਵੇਖਣ ਨੂੰ ਮਿਲਦਾ ਹੈ । ਉਨ੍ਹਾਂ ਕਿਹਾ ਕਿ ਮੰਦਰ ਦੀ ਮਹੱਤਤਾ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਇਥੇ ਲਗਪਗ 10,000 ਸ਼ਰਧਾਲੂ ਰੋਜ਼ਾਨਾ, ਲਗਭਗ 40,000 ਹਰ ਸ਼ਨੀਵਾਰ ਨੂੰ ਆਉਂਦੇ ਹਨ ਅਤੇ ਨਵਰਾਤਰੀ ਦੇ ਤਿਉਹਾਰ ਦੌਰਾਨ ਇਹ ਗਿਣਤੀ ਲਗਪਗ ਇੱਕ ਲੱਖ ਹੋ ਜਾਂਦੀ ਹੈ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਸ੍ਰੀ ਕਾਲੀ ਮਾਤਾ ਮੰਦਰ ਨੂੰ ਨਵਾਂ ਰੂਪ ਦੇਣ ਲਈ 73.52 ਕਰੋੜ ਰੁਪਏ ਦੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ ।

ਮੰਦਰ ਕੰਪਲੈਕਸ ਦੇ ਅੰਦਰ 25 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤਾ ਜਾ ਰਿਹਾ ਹੈ

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮੰਦਰ ਦੇ ਸਰੋਵਰ (Temple ponds) ਨੂੰ ਭਾਖੜਾ ਨਹਿਰ ਤੋਂ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਚੱਲ ਰਿਹਾ ਹੈ ਅਤੇ ਇਸ ਪ੍ਰੋਜੈਕਟ ਲਈ 1.15 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੰਦਰ ਦੇ ਮੌਜੂਦਾ ਸੀਵਰੇਜ ਸਿਸਟਮ ਅਤੇ ਮੀਂਹ ਦੇ ਪਾਣੀ (Sewerage system and rainwater) ਦੇ ਨਿਕਾਸ ਢਾਂਚੇ ਨੂੰ 49.06 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਕੰਪਲੈਕਸ ਦੇ ਅੰਦਰ 25 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤਾ ਜਾ ਰਿਹਾ ਹੈ, ਜੋ ਨਾ ਸਿਰਫ਼ ਸਥਾਨਕ ਨਿਵਾਸੀਆਂ ਸਗੋਂ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਡਾਕਟਰੀ ਸਹਾਇਤਾ ਪ੍ਰਦਾਨ ਕਰੇਗਾ ।

ਪ੍ਰੋਜੈਕਟ ‘ਤੇ 6.78 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਬੰਧੀ ਟੈਂਡਰ ਜਾਰੀ ਕਰ ਦਿੱਤੇ ਗਏ ਹਨ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਦਰ ਦੀ ਅਧਿਆਤਮਿਕਤਾ ਅਤੇ ਸੁੰਦਰਤਾ ਵਿੱਚ ਵਾਧਾ ਕਰਨ ਲਈ ਪ੍ਰਮੁੱਖ ਤੀਰਥ ਅਸਥਾਨਾਂ ਦੀ ਤਰ੍ਹਾਂ ਸਰੋਵਰ ਨਜਦੀਕ ਇੱਕ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ 6.78 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਬੰਧੀ ਟੈਂਡਰ ਜਾਰੀ ਕਰ ਦਿੱਤੇ ਗਏ ਹਨ । ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨਵੀਂ ਬਣੀ ਇਮਾਰਤ ਵਿੱਚ 15.11 ਲੱਖ ਰੁਪਏ ਦੀ ਲਾਗਤ ਨਾਲ ਇੱਕ ਲਿਫਟ ਲਗਾਈ ਹੈ ।

ਸ਼ਰਧਾਲੂਆਂ ਦੀ ਸਹੂਲਤ ਲਈ ਸਰੋਵਰ ਦੇ ਨੇੜੇ ਨਵਾਂ ਰਸਤਾ ਬਣਾਇਆ ਜਾ ਰਿਹਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਰੋਵਰ ਦੇ ਨੇੜੇ ਨਵਾਂ ਰਸਤਾ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮੰਦਰ ਦੀ ਨਵੀਂ ਇਮਾਰਤ, ਗਲਿਆਰਾ, ਚਾਰਦੀਵਾਰੀ, ਪ੍ਰਵੇਸ਼ ਦੁਆਰ ਅਤੇ ਸਰੋਵਰ ਸਬੰਧੀ ਪ੍ਰੋਜੈਕਟ ਸਮੂਹਿਕ ਤੌਰ ‘ਤੇ ਸ਼ੁਰੂ ਕੀਤੇ ਗਏ ਹਨ । ਸਿੱਖ ਅਤੇ ਹਿੰਦੂ ਪਰੰਪਰਾਵਾਂ ਮੁਤਾਬਕ ਆਉਣ ਵਾਲੇ ਸ਼ਰਧਾਲੂਆਂ ਖਾਸ ਕਰਕੇ ਦੂਰ-ਦੁਰਾਡੇ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਸ਼ਰਧਾਲੂਆਂ ਲਈ ਭਗਵੰਤ ਸਿੰਘ ਮਾਨ ਰੋਜ਼ਾਨਾ ਲੰਗਰ ਸੇਵਾ ਸ਼ੁਰੂ ਕੀਤੀ ਜਾਵੇਗੀ ।

ਮੰਦਰ ਦੇ ਸਰੋਵਰ ਦਾ ਮੁਕੰਮਲ ਤੌਰ ‘ਤੇ ਨਵੀਨੀਕਰਨ ਕੀਤਾ ਜਾਵੇਗਾ

ਮੁੱਖ ਮੰਤਰੀ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਮੁਕੰਮਲ ਤੌਰ ‘ਤੇ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਵਾਟਰਪ੍ਰੂਫਿੰਗ, ਕਿਨਾਰਿਆਂ ਦੇ ਨਾਲ ਪੱਥਰ ਦਾ ਕੰਮ ਅਤੇ ਰਸਤੇ ਦੀ ਤਿਆਰੀ ਸ਼ਾਮਲ ਹੈ । ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੰਦਰ ਦੀ ਪਵਿੱਤਰਤਾ ਅਤੇ ਇਸਦੀ ਵਿਰਾਸਤੀ ਆਰਕੀਟੈਕਚਰ ਨੂੰ ਬਰਕਰਾਰ ਰੱਖਦਿਆਂ ਇਸਦੀ ਸ਼ਾਨ ਵਿੱਚ ਵਾਧਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਸਰ ਜ਼ਿਆਦਾ ਟ੍ਰੈਫਿਕ ਦੌਰਾਨ ਵਰਤੇ ਜਾਂਦੇ ਪਿਛਲੇ ਗੇਟ ਨੂੰ ਦੁਬਾਰਾ ਖੋਲ੍ਹਣ ਅਤੇ ਇਸ ਦੇ ਨਵੀਨੀਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ ।

ਮੰਦਰ ਦੇ ਸਾਰੇ ਪ੍ਰਵੇਸ਼ ਦੁਆਰਾਂ ਨੂੰ ਰਵਾਇਤੀ ਵਾਸਤੂ ਕਲਾ ਮੁਤਾਬਕ ਮੁੜ ਡਿਜ਼ਾਈਨ ਕੀਤਾ ਜਾਵੇਗਾ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਦਰ ਦੇ ਸਾਰੇ ਪ੍ਰਵੇਸ਼ ਦੁਆਰਾਂ ਨੂੰ ਰਵਾਇਤੀ ਵਾਸਤੂ ਕਲਾ ਮੁਤਾਬਕ ਮੁੜ ਡਿਜ਼ਾਈਨ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਹਫ਼ਤੇ ਦੇ ਆਖਰੀ ਦਿਨਾਂ ਅਤੇ ਨਵਰਾਤਰੀ ਦੌਰਾਨ, ਜਦੋਂ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਹੁੰਦੀ ਹੈ ਤਾਂ ਉਨ੍ਹਾਂ ਦੀ ਸੁਚੱਜੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬੈਰੀਕੇਡ ਵਾਲੀਆਂ ਲੇਨਾਂ ਅਤੇ ਸਾਈਨ ਬੋਰਡਾਂ ਦੇ ਨਾਲ ਇੱਕ ਯੋਜਨਾਬੱਧ ਕਤਾਰ ਪ੍ਰਬੰਧਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਯੋਜਨਾਬੰਦੀ ਅਤੇ ਵਿਰਾਸਤ ਦੇ ਮਾਹਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖੀ ਉਸਾਰੀ, ਵਿਰਾਸਤੀ ਸਾਂਭ ਸੰਭਾਲ, ਤੀਰਥ ਯਾਤਰਾ ਸਬੰਧੀ ਸਹੂਲਤਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਕਵਰ ਕਰਦਿਆਂ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ ।

ਭੀੜ-ਭੜੱਕੇ ਨੂੰ ਰੋਕਣ ਅਤੇ ਪ੍ਰਸ਼ਾਦ ਦੀ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ, ਮਾਤਾ ਵੈਸ਼ਨੋ ਦੇਵੀ ਮੰਦਰ ਦੀ ਤਰ੍ਹਾਂ ਇੱਕ ਟੋਕਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ

ਮੁੱਖ ਮੰਤਰੀ ਨੇ ਕਿਹਾ ਕਿ ਭੀੜ-ਭੜੱਕੇ ਨੂੰ ਰੋਕਣ ਅਤੇ ਪ੍ਰਸ਼ਾਦ ਦੀ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ, ਮਾਤਾ ਵੈਸ਼ਨੋ ਦੇਵੀ ਮੰਦਰ ਦੀ ਤਰ੍ਹਾਂ ਇੱਕ ਟੋਕਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਵੱਖ-ਵੱਖ ਮੌਸਮਾਂ ਦੌਰਾਨ ਬਜ਼ੁਰਗ ਸ਼ਰਧਾਲੂਆਂ, ਮਾਵਾਂ ਅਤੇ ਅਪਾਹਜ ਵਿਅਕਤੀਆਂ ਦੀ ਸਹੂਲਤ ਲਈ ਸੰਗਤ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਹਾਲ ਵਿੱਚ ਅਪਗ੍ਰੇਡ ਕੀਤਾ ਜਾਵੇਗਾ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰ ਦਾ ਫਰਜ਼ ਹੈ ਕਿ ਉਹ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲੇ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਸ਼ਾਨਦਾਰ ਅਤੀਤ ਨਾਲ ਜੁੜੀ ਰਹੇ ।

ਆਉਣ ਵਾਲੇ ਸ਼ਰਧਾਲੂਆਂ ਦੇ ਠਹਿਰਨ ਲਈ ਮੰਦਰ ਅੰਦਰ ਇੱਕ ਹਾਲ ਬਣਾਇਆ ਗਿਆ ਹੈ

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸ਼ਰਧਾਲੂਆਂ ਦੇ ਠਹਿਰਨ ਲਈ ਮੰਦਰ ਅੰਦਰ ਇੱਕ ਹਾਲ ਬਣਾਇਆ ਗਿਆ ਹੈ ਅਤੇ 300 ਵਾਹਨਾਂ ਲਈ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਰੂਹਾਨੀ ਕੇਂਦਰ ਨੂੰ ਪੰਜਾਬ ਦੇ ਇੱਕ ਵਾਸਤੂ ਕਲਾ ਦੇ ਨਮੂਨੇ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ।

ਇਸ ਮੌਕੇ ਵੱਡੀ ਗਿਣਤੀ ਵਿਚ ਸੀ ਰਾਜਨੀਤਕ, ਧਾਰਮਿਕ ਤੇ ਸਮਾਜਿਕ ਆਗੂ ਮੌਜੂਦ

ਇਸ ਮੌਕੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਗੁਰਲਾਲ ਘਨੌਰ, ਵਧੀਕ ਮੁੱਖ ਸਕੱਤਰ ਮਾਲ ਤੇ ਪੁਨਰਵਾਸ ਤੇ ਆਫਤ ਪ੍ਰਬੰਧਨ ਅਨੁਰਾਗ ਵਰਮਾ, ਬਲਤੇਜ ਪੰਨੂ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪੀ. ਆਰ. ਟੀ. ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਪਨਵੇਅਰ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਆਪ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਤੇਜਿੰਦਰ ਮਹਿਤਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਐਡਵੋਕੇਟ ਗੁਲਜਾਰ ਵਿਰਕ, ਪਰਦੀਪ ਜੋਸਨ, ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ, ਮਾਲ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਐਸ. ਐਸ. ਪੀ. ਬਰਨਾਲਾ ਮੁਹੰਮਦ ਸਰਫਰਾਜ ਆਲਮ ਸਮੇਤ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਐਡਵਾਈਜਰੀ ਕਮੇਟੀ ਮੈਂਬਰ ਸੀ. ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ, ਡਾ ਰਾਜ ਕੁਮਾਰ ਗੁਪਤਾ ਅਤੇ ਹੋਰ ਆਗੂ ਹਾਜ਼ਰ ਸਨ ।

Read More : ਸ੍ਰੀ ਕਾਲੀ ਦੇਵੀ ਮੰਦਰ ਦੇ ਸਰੋਵਰ `ਚ ਦੋ ਮਹੀਨਿਆਂ ਦੇ ਅੰਦਰ ਪੁੱਜੇਗਾ ਤਾਜਾ ਜਲ : ਮੁੰਡੀਆਂ

 

ਐਕਟਿੰਗ ਸਟੂਡੀਓ ਵਿਚ ਬੰਧਕ ਬਣਾਏ ਬੱਚਿਆਂ ਨੂੰ ਮੁੰਬਈ ਪੁਲਸ ਨੇ ਬਚਾਇਆ

0
Acting Claasss Studio

ਮੁੰਬਈ, 30 ਅਕਤੂਬਰ 2025 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ (Mumbai) ਦੇ ਮਰੋਲ ਵਿਚ ਇਕ ਵਿਅਕਤੀ ਜਿਸ ਵਲੋਂ ਐਕਟਿੰਗ ਸਟੂਡੀਓ ਵਿਚ ਹੀ ਕੁੱਝ ਬੱਚਿਆਂ ਨੂੰ ਕੈਦ (Children imprisoned) ਕਰ ਲਿਆ ਗਿਆ ਸੀ ਨੂੰ ਮੁੰਬਈ ਪੁਲਸ (Mumbai Police) ਨੇ ਬਚਾਅ ਲਿਆ ਹੈ ।

ਕੀ ਦੱਸਿਆ ਜੁਆਇੰਟ ਪੁਲਸ ਕਮਿਸ਼ਨਰ ਮੁੰਬਈ ਨੇ

ਮੁੰਬਈ ਦੇ ਜੁਆਇੰਟ ਪੁਲਸ ਕਮਿਸ਼ਨਰ ਸੱਤਿਆ ਨਾਰਾਇਣ ਚੌਧਰੀ ਨੇ ਦੱਸਿਆ ਕਿ ਸਾਰੇ ਬੱਚੇ ਸੁਰੱਖਿਅਤ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਵੀ ਕਰ ਦਿੱਤਾ ਗਿਆ । ਇਸਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਜਿਸ ਵਿਅਕਤੀ ਵਲੋਂ ਅਜਿਹਾ ਕੀਤਾ ਗਿਆ ਸੀ ਨੂੰ ਵੀ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।

ਕੀ ਸੀ ਸਟੂਡੀਓ ਦਾ ਨਾਮ ਤੇ ਕਿੰਨੇ ਬੱਚਿਆਂ ਨੂੰ ਬਣਾਇਆ ਗਿਆ ਸੀ ਬੰਧਕ

ਮੁੰਬਈ ਦੇ ਜਿਸ ਪਵਈ ਦੇ ਮਰੋਲ ਖੇਤਰ ਵਿਚ ਬਣੇ ਐਕਟਿੰਗ ਕਲਾਸ ਸਟੂਡੀਓ (Acting Class Studio) ਵਿਚ ਬੱਚਿਆਂ ਨੂੰ ਬੰਧਕ ਬਣਾਇਆ ਗਿਆ ਸੀ ਦੌਰਾਨ ਬੱਚਿਆਂ ਦੀ ਗਿਣਤੀ 20 ਸੀ । ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਸ ਵਿਅਕਤੀ ਵਲੋਂ ਅਜਿਹਾ ਕੀਤਾ ਗਿਆ ਸੀ ਦਾ ਨਾਮ ਰੋਹਿਤ ਆਰਿਆ ਹੈ ।

ਕਿਸ ਤਰ੍ਹਾਂ ਲੱਗਿਆ ਬੱਚਿਆਂ ਨੂੰ ਬੰਧਕ ਬਣਾਏ ਜਾਣ ਬਾਰੇ

ਮੁੰਬਈ ਦੇ ਜਿਸ ਪਵਈ ਦੇ ਮਰੋਲ ਖੇਤਰ ਵਿਚ ਰੋਹਿਤ ਆਰਿਆ (Rohit Arya) ਵਲੋਂ ਐਕਟਿੰਗ ਕਲਾਸ ਸਟੂਡੀਓ ਵਿਚ ਬੱਚਿਆਂ ਨੂੰ ਬੰਧਕ ਬਣਾਇਆ ਗਿਆ ਸੀ ਵਾਲੇ ਕਮਰੇ ਵਿਚ ਲੱਗੇ ਸ਼ੀਸਿ਼ਆਂ ਦੇ ਨੇੜੇ ਆ ਕੇ ਵਾਰ-ਵਾਰ ਬੱਚਿਆਂ ਵਲੋਂ ਝਾਕਿਆ ਜਾ ਰਿਹਾ ਸੀ, ਜਿਸ ਤੇ ਜਦੋਂ ਇਸ ਬਾਰੇ ਪੁਲਸ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਬੱਚਿਆਂ ਨੂੰ ਬਚਾਅ ਲਿਆ ।

Read More : ਮੁੰਬਈ ਪੁਲਸ ਨੇ ਕੀਤਾ ਦੇਸ਼ ਦੇ ਸਭ ਤੋਂ ਵੱਡੇ ਡਿਜ਼ੀਟਲ ਘੁਟਾਲੇ ਦਾ ਪਰਦਾ ਫਾਸ਼

ਕਰਾਟੇ ‘ਚ ਅੰਡਰ 17 ਪਟਿਆਲਾ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ

0
Under 17 Patiala girls
ਪਟਿਆਲਾ, 30 ਅਕਤੂਬਰ 2025 :  ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ  ਸਿੱਖਿਆ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਲੜਕੀਆਂ ਦੇ ਅੰਤਰ ਜ਼ਿਲ੍ਹਾ ਕਰਾਟੇ ਮੁਕਾਬਲੇ (Girls’ Inter-District Karate Competition)  ਕਰਵਾਏ ਗਏ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਡੀ. ਐਸ. ਸੀ. ਡਾ. ਦਲਜੀਤ ਸਿੰਘ (District D. S. C. Dr. Daljit Singh) ਨੇ ਦੱਸਿਆ ਅੰਡਰ-17 ਲੜਕੀਆਂ ਦੇ ਕਰਾਟੇ ਮੁਕਾਬਲੇ ਜਿਲਾ ਟੂਰਨਾਮੈਂਟ ਕਮੇਟੀ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਪੀ. ਐਮਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ ।

ਕਰਾਟੇ ਮੁਕਾਬਲੇ ਅੰਡਰ-17 ਲੜਕੀਆਂ ਦੇ ਵਿੱਚ ਜਲੰਧਰ ਨੇ 23 ਅੰਕ ਨਾਲ ਪਹਿਲਾਂ ਸਥਾਨ ਪ੍ਰਾਪਤ ਕਰਕੇ ਓਵਰਆਲ ਟਰਾਫ਼ੀ ਜਿੱਤੀ

ਅੱਜ ਦੇ  ਹੋਏ ਕਰਾਟੇ ਮੁਕਾਬਲੇ ਅੰਡਰ-17 ਲੜਕੀਆਂ ਦੇ ਵਿੱਚ ਜਲੰਧਰ ਨੇ 23 ਅੰਕ ਨਾਲ ਪਹਿਲਾਂ ਸਥਾਨ ਪ੍ਰਾਪਤ ਕਰਕੇ ਓਵਰਆਲ ਟਰਾਫ਼ੀ ਜਿੱਤੀ । ਪਟਿਆਲਾ ਨੇ 21 ਅੰਕਾਂ ਨਾਲ ਦੂਜਾ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੇ 12 ਅੰਕਾਂ ਨਾਲ ਤੀਜਾ ਸਬਾਨ ਕੀਤਾ।ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਨਿਖਿਲ ਹੰਸ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰਨਾਂ ਨੂੰ ਟਰਾਫ਼ੀ ਤੇ ਮੈਡਲ (Trophies and medals for the players) ਦੇ ਕੇ ਸਨਮਾਨਿਤ ਕੀਤਾ ।

ਇਸ ਮੌਕੇ ਕੌਣ ਕੌਣ ਸੀ ਮੌਜੂਦ ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਅਬਜਰਵਰ ਰਜਨੀਸ਼ ਨੰਦਾ, ਰਾਜੇਸ਼ ਕੁਮਾਰ, ਨਿਖਿਲ ਹੰਸ  ਸਿਲੈਕਟਰ, ਅਰਮਾਨ ਸਿੰਘ ਕੋਚ,ਰਾਜੇਸ਼ ਕੁਮਾਰ ਜਲੰਧਰ, ਰਜਿੰਦਰ ਸੈਣੀ, ਗੁਰਪ੍ਰੀਤ ਸਿੰਘ ਝੰਡਾ, ਬਜਰੰਗ ਕੋਚ, ਸੁਰਜੀਤ ਸਿੰਘ ਵਾਲੀਆ ਕੋਚ, ਗੁਰਪਿਆਰ ਸਿੰਘ, ਸ਼ੰਕਰ ਨੇਗੀ, ਹਰਦੀਪ ਸਿੰਘ, ਸੁਰਿੰਦਰਪਾਲ ਸਿੰਘ, ਸਤਵਿੰਦਰ ਸਿੰਘ ਕੋਚ, ਮੁਹੰਮਦ ਸ਼ਾਹਿਦ ਹਨੀਫ, ਬਿਪਨ ਚੰਦ, ਬਲਕਾਰ ਸਿੰਘ,ਰਕੇਸ਼ ਲਚਕਾਣੀ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।

Read More : ਕਰਾਟੇ ‘ਚ ਅੰਡਰ 14 ਪਟਿਆਲਾ ਦੀਆਂ ਖਿਡਾਰਨਾਂ ਨੇ ਜਿੱਤੀ ਓਵਰਆਲ ਟਰਾਫ਼ੀ 

ਪਟਿਆਲਾ ਦੇ ਰੇਲ ਇੰਜਣ ਕਾਰਖਾਨੇ ਵਿਖੇ ਸਵੇਰੇ ਵੱਜੇਗਾ ਮੌਕ ਡਰਿੱਲ ਵਜੋਂ ਸਾਇਰਨ 

0
Railway engine factories

ਪਟਿਆਲਾ, 30 ਅਕਤੂਬਰ 2025 : ਪਟਿਆਲਾ ਦੇ ਰੇਲ ਇੰਜਣ ਕਾਰਖਾਨੇ (Railway engine factories) ਵਿਖੇ 31 ਅਕਤੂਬਰ ਨੂੰ ਸਵੇਰੇ 11.30 ਸਾਇਰਨ ਵਜਾ ਕੇ ਮੌਕ ਡ੍ਰਿਲ ਕੀਤੀ ਜਾਵੇਗੀ । ਇਹ ਮੌਕ ਅਭਿਆਸ ਕੇਵਲ ਸਿਵਲ ਡਿਫੈਂਸ ਤਿਆਰੀ ਨੂੰ ਮਜ਼ਬੂਤ ਕਰਨ ਲਈ ਇੱਕ ਸਰਗਰਮ ਕਦਮ ਵਜੋਂ, ਕੀਤੀ ਜਾਵੇਗੀ ।

ਪਟਿਆਲਾ ਲੋਕੋਮੋਟਿਵ ਵਰਕਸ਼ਾਪ ਵਿਖੇ ਨਵੇਂ ਲਾਏ ਐਮਰਜੈ਼ਂਸੀ ਸਾਇਰਨ ਦੀ 8 ਕਿਲੋਮੀਟਰ ਤੱਕ ਸੁਣੇਗੀ ਅਵਾਜ਼

ਇਸ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਲੋਕੋਮੋਟਿਵ ਵਰਕਸ਼ਾਪ (Patiala Locomotive Workshop) ਦੇ ਫੈਕਟਰੀ ਮੈਨੇਜਰ ਨਿਸ਼ਾਂਤ ਬੰਸੀਵਾਲ ਨੇ ਦੱਸਿਆ ਕਿ ਪਟਿਆਲਾ ਦੇ ਰੇਲ ਕਾਰਖਾਨੇ ਵਿਖੇ ਥ੍ਰੀ ਫੇਜ਼ 5 ਐਚ. ਪੀ. ਇਲੈਕਟ੍ਰਿਕ ਸਾਇਰਨ ਨਵਾਂ ਲਗਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਮਈ ਮਹੀਨੇ ਦੌਰਾਨ ਉਪਰੇਸ਼ਨ ਸਿੰਧੂਰ ਮੌਕੇ ਇਸ ਖੇਤਰ ਵਿਖੇ ਇੱਕ ਵੱਡੇ ਸਾਇਰਨ ਦੀ ਲੋੜ ਮਹਿਸੂਸ ਕੀਤੀ ਗਈ ਸੀ, ਜਿਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਮੁਤਾਬਕ ਇਹ ਨਵਾਂ ਸਾਇਰਨ ਲਗਾਇਆ ਗਿਆ ਹੈ ।

ਰੇਲ ਫੈਕਟਰੀ ਮੈਨੇਜਰ ਮੁਤਾਬਕ ਹੁਣ ਜਦੋਂ ਇਹ ਸਾਇਰਨ ਲਗਾ ਦਿਤਾ ਗਿਆ ਹੈ ਤਾਂ ਇਸ ਦੀ ਮੌਕ ਡਰਿੱਲ ਕੀਤੀ ਜਾਵੇਗੀ,

ਰੇਲ ਫੈਕਟਰੀ ਮੈਨੇਜਰ ਮੁਤਾਬਕ ਹੁਣ ਜਦੋਂ ਇਹ ਸਾਇਰਨ (Siren) ਲਗਾ ਦਿਤਾ ਗਿਆ ਹੈ ਤਾਂ ਇਸ ਦੀ ਮੌਕ ਡਰਿੱਲ ਕੀਤੀ ਜਾਵੇਗੀ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਕ 31 ਅਕਤੂਬਰ ਨੂੰ ਸਵੇਰੇ 11.30 ਵਜਾ ਕੇ ਟੈਸਟਿੰਗ ਕੀਤੀ ਜਾਵੇਗੀ, ਤਾਂ ਕਿ ਭਵਿੱਖ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਲੋਕਾਂ ਨੂੰ ਸੁਚੇਤ ਕਰਨ ਲਈ ਇਸ ਸਾਇਰਨ ਨੂੰ ਵਜਾਇਆ ਜਾ ਸਕੇ। ਇਸ ਲਈ ਲੋਕਾਂ ਨੂੰ ਅਪੀਲ ਹੈ ਕਿ ਹੁਣ ਮੌਕ ਡਰਿੱਲ ਸਮੇਂ ਇਸ ਨੂੰ ਇੱਕ ਟੈਸਟਿੰਗ ਵਜੋਂ ਹੀ ਲਿਆ ਜਾਵੇ ਨਾ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਫੈਲਾਈ ਜਾਵੇ ਜਾਂ ਕਿਸੇ ਅਫ਼ਵਾਹ ਉਪਰ ਵਿਸ਼ਵਾਸ਼ ਕੀਤਾ ਜਾਵੇ ।

ਇਹ ਕੇਵਲ ਗ੍ਰਹਿ ਮੰਤਰਾਲੇ ਤੇ ਡਾਇਰੈਕੋਰੇਟ ਜਨਰਲ ਆਫ਼ ਫਾਇਰ ਸਰਵਿਸ, ਨਾਗਰਿਕ ਸੁਰੱਖਿਆ ਤੇ ਹੋਮ ਗਾਰਡਜ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਹ ਅਭਿਆਸ ਪਹਿਲਾਂ ਤੋਂ ਯੋਜਨਾਬੱਧ ਹੈ

ਇਸ ਦਾ ਕੇਵਲ ਤੇ ਕੇਵਲ ਮੰਤਵ ਬਚਾਅ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਤਾਲਮੇਲ (Coordination between rescue agencies and civil administration) ਦਾ ਮੁਲਾਂਕਣ ਕਰਨ ਲਈ ਇੱਕ ਜਨਤਕ ਖੇਤਰ ਵਿੱਚ ਐਮਰਜੈਂਸੀ ਸਥਿਤੀਆਂ ਦੀ ਨਕਲ ਕਰਨ ਸਮੇਤ ਸਿਵਲ ਡਿਫੈਂਸ ਤੇ ਹੋਮ ਗਾਰਡਜ਼ ਦੀਆਂ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀਆਂ ਦਾ ਮੁਲਾਂਕਣ ਕਰਨ ਲਈ ਇੱਕ ਵਿਆਪਕ ਪਹਿਲਕਦਮੀ ਦਾ ਹਿੱਸਾ ਹੈ । ਇਹ ਕੇਵਲ ਗ੍ਰਹਿ ਮੰਤਰਾਲੇ ਤੇ ਡਾਇਰੈਕੋਰੇਟ ਜਨਰਲ ਆਫ਼ ਫਾਇਰ ਸਰਵਿਸ, ਨਾਗਰਿਕ ਸੁਰੱਖਿਆ ਤੇ ਹੋਮ ਗਾਰਡਜ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਹ ਅਭਿਆਸ ਪਹਿਲਾਂ ਤੋਂ ਯੋਜਨਾਬੱਧ ਹੈ ।

ਇਸ ਸਾਇਰਨ ਨੂੰ ਟੈਸਟਿੰਗ ਰਾਹੀਂ ਵਜਾਉਣ ਦਾ ਉਦੇਸ਼ ਕੇਵਲ ਐਮਰਜੈਂਸੀ ਸਥਿਤੀਆਂ ਨੂੰ ਨਿਯੰਤਰਿਤ ਅਤੇ ਅਜਿਹੀਆਂ ਸਥਿਤੀਆਂ ਦੀ ਸੁਰੱਖਿਅਤ ਢੰਗ ਨਾਲ ਨਕਲ ਕਰਨਾ ਹੈ : ਰੇਲ ਫੈਕਟਰੀ ਦੇ ਸੇਫਟੀ ਅਫ਼ਸਰ

ਇਸੇ ਦੌਰਾਨ ਰੇਲ ਫੈਕਟਰੀ ਦੇ ਸੇਫਟੀ ਅਫ਼ਸਰ ਰਾਮ ਸਿੰਘ (Ram Singh, Safety Officer of the Rail Factory) ਨੇ ਦੱਸਿਆ ਕਿ ਇਸ ਸਾਇਰਨ ਨੂੰ ਟੈਸਟਿੰਗ ਰਾਹੀਂ ਵਜਾਉਣ ਦਾ ਉਦੇਸ਼ ਕੇਵਲ ਐਮਰਜੈਂਸੀ ਸਥਿਤੀਆਂ ਨੂੰ ਨਿਯੰਤਰਿਤ ਅਤੇ ਅਜਿਹੀਆਂ ਸਥਿਤੀਆਂ ਦੀ ਸੁਰੱਖਿਅਤ ਢੰਗ ਨਾਲ ਨਕਲ ਕਰਨਾ ਹੈ ਤਾਂ ਜੋ ਨਾਗਰਿਕ ਅਤੇ ਪ੍ਰਸ਼ਾਸਨ ਦੋਵੇਂ ਅਸਲ ਸੰਕਟ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਬਿਹਤਰ ਢੰਗ ਨਾਲ ਤਿਆਰ ਹੋਣ, ਇਸ ਲਈ ਸਾਇਰਨ ਵੱਜਦੇ ਸਮੇਂ ਕਿਸੇ ਵੀ ਤਰ੍ਹਾਂ ਘਬਰਾਓਣ ਦੀ ਲੋੜ ਨਹੀਂ ਹੈ । ਉਨ੍ਹਾਂ ਕਿਹਾ ਕਿ ਅਜਿਹੀਆਂ ਮੌਕ ਡਰਿੱਲ ਪਹਿਲਾਂ ਵੀ ਹੁੰਦੀਆਂ ਰਹੀਆਂ ਹਨ, ਇਸ ਲਈ ਕਿਸੇ ਨਾਗਰਿਕ ਨੂੰ ਕਿਸੇ ਵੀ ਤਰ੍ਹਾਂ ਡਰਨ ਜਾ ਘਬਰਾਹਟ ਵਿੱਚ ਆਉਣ ਦੀ ਕੋਈ ਲੋੜ ਨਹੀਂ ਕਿਉਂਕਿ ਇਹ ਕੇਵਲ ਇੱਕ ਅਭਿਆਸ ਹੈ ਜੋ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਵਜੋਂ ਹੀ ਕੀਤਾ ਜਾ ਰਿਹਾ ਹੈ ।

Read More : ਐਡੀਸ਼ਨਲ ਮੈਂਬਰ (ਆਰ. ਈ.) ਵੱਲੋਂ ਪਟਿਆਲਾ ਲੋਕੋਮੋਟਿਵ ਵਰਕਸ ਦਾ ਦੌਰਾ