Home Blog Page 442

ਰੇਲਵੇ ਬੋਰਡ ਦੇ ਐਡੀਸ਼ਨਲ ਮੈਂਬਰ ਵਲੋਂ ਪੀ. ਐਲ. ਡਬਲਿਊ. ਪਟਿਆਲਾ ਦਾ ਦੌਰਾ

0
Railway Board visits

ਪਟਿਆਲਾ, 15 ਅਗਸਤ 2025 : ਰੇਲਵੇ ਬੋਰਡ (Railway Board) ਦੇ ਐਡੀਸ਼ਨਲ ਮੈਂਬਰ (ਪ੍ਰੋਡਕਸ਼ਨ ਯੂਨਿਟਾਂ) ਸੀਤਾਰਾਮ ਸਿੰਕੂ ਨੇ ਅੱਜ ਪਟਿਆਲਾ ਲੋਕੋਮੋਟਿਵ ਵਰਕਸ (ਪੀ. ਐਲ. ਡਬਲਿਊ.) ਦਾ ਦੌਰਾ ਕੀਤਾ । ਪੀ. ਐਲ. ਡਬਲਿਊ ਆਉਣ ’ਤੇ ਉਨ੍ਹਾਂ ਦਾ ਪੀ. ਸੀ. ਏ. ਓ. ਰਾਜੇਸ਼ ਮੋਹਨ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ । ਉਨ੍ਹਾਂ ਨੇ ਪੀ. ਸੀ. ਏ. ਓ. ਕਾਨਫਰੰਸ ਹਾਲ ਵਿੱਚ ਪੀ. ਐਲ. ਡਬਲਿਊ. ਦੀਆਂ ਯੋਜਨਾਵਾਂ, ਉਤਪਾਦਨ ਅਤੇ ਨਵੀਨਤਾ ਸੰਬੰਧੀ ਮੀਟਿੰਗ ਦੀ ਅਗਵਾਈ ਕੀਤੀ । ਮੀਟਿੰਗ ਵਿੱਚ ਪੀ. ਸੀ. ਐਮ. ਐਮ, ਪੀ ਸੀ ਈ ਈ , ਸੀ ਪੀ ਐਲ ਈ ਅਤੇ ਹੋਰ ਅਧਿਕਾਰੀ ਹਾਜ਼ਰ ਰਹੇ ।

ਸਿੰਕੂ ਨੇ ਵਿਸ਼ਵਾਸ ਦਿਵਾਇਆ ਕਿ ਮੁਦਿਆਂ ਚਿੰਤਾਵਾਂ ਨੂੰ ਧਿਆਨ ਨਾਲ ਦੇਖਿਆ ਜਾਵੇਗਾ

ਬਾਅਦ ਵਿੱਚ ਪੀ. ਸੀ. ਏ. ਓ. (P. C. A. O.) ਅਤੇ ਸੀਨੀਅਰ ਅਧਿਕਾਰੀਆਂ ਦੀ ਸੰਗਤ ਵਿਚ ਉਨ੍ਹਾਂ ਲੋਕੋਮੋਟਿਵ ਅਸੈਂਬਲੀ ਸ਼ਾਪ, ਬੋਗੀ, ਟ੍ਰੈਕਸ਼ਨ ਮੋਟਰ ਸ਼ਾਪ ਅਤੇ ਲੋਕੋਮੋਟਿਵ ਨਿਰਮਾਣ ਸ਼ਾਪ, ਵਰਕਸ਼ਾਪਾਂ ਦਾ ਦੌਰਾ ਕੀਤਾ ਅਤੇ ਕਰਮਚਾਰੀਆਂ ਦੀ ਕੰਮ ਅਤੇ ਸਮਰਪਣ ਦੀ ਸ਼ਲਾਘਾ ਕੀਤੀ । ਉਨ੍ਹਾਂ ਨੇ ਸਟਾਫ ਕੌਂਸਲ ਅਤੇ ਐਸ ਐਂਡ ਐਸ. ਟੀ. ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਆਪਣੇ ਮੱਦੇ ਸੰਬੰਧੀ ਯਾਦਪੱਤਰ ਦਿੱਤੇ । ਸਿੰਕੂ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਮੁਦਿਆਂ ਚਿੰਤਾਵਾਂ ਨੂੰ ਧਿਆਨ ਨਾਲ ਦੇਖਿਆ ਜਾਵੇਗਾ । ਅਖੀਰ ਵਿੱਚ ਉਨ੍ਹਾਂ ਨੇ ਪੀ. ਐਲ. ਡਬਲਿਊ. (P. L. W.) ਦੀ ਉਤਕ੍ਰਿਸ਼ਟ ਟੀਮ ਵਰਕ, ਤਕਨੀਕੀ ਅਤੇ ਕੰਮ ਦੀ ਗੁਣਵੱਤਾ ਦੀ ਭਾਰੀ ਪ੍ਰਸ਼ੰਸਾ ਕੀਤੀ ।

Read More : ਰਵਨੀਤ ਬਿੱਟੂ ਨੇ ਰੇਲਵੇ ਬੋਰਡ ਦੀ ਕੰਟੀਨ ਦਾ ਅਚਨਚੇਤ ਕੀਤਾ ਨਿਰੀਖਣ 

ਹਰਭਜਨ ਸਿੰਘ ਈ ਟੀ ਓ ਵਲੋਂ ਪਟਿਆਲਾ-ਸਨੌਰ ਸੜਕ ਬਨਾਉਣ ਦੀ  ਸ਼ੁਰੂਆਤ

0
Harbhajan ETO

ਪਟਿਆਲਾ, 15 ਅਗਸਤ 2025 : ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕੀ ਨੈਟਵਰਕ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪਟਿਆਲਾ-ਸਨੌਰ ਸੜਕ ਬਨਾਉਣ ਦੀ ਸ਼ੁਰੂਆਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ. ਟੀ. ਓ. (Harbhajan Singh E. T. O.) ਵੱਲੋਂ ਰਾਧਾ ਸੁਆਮੀ ਸਤਸੰਗ ਘਰ ਨੇੜੇ ਨੀਂਹ ਪੱਥਰ ਰੱਖ ਕੇ ਕੀਤੀ । ਇਸ ਮੌਕੇ ਪਟਿਆਲਾ ਦੇ ਵਿਧਾਇਕ ਹਰਮੀਤ ਸਿੰਘ ਪਠਾਜਣਮਾਜਰਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ ।

ਪਟਿਆਲਾ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ

ਇਸ ਮੌਕੇ ਬੋਲਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ (Public Works Minister) ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪਟਿਆਲਾ-ਸਨੌਰ ਸੜਕ ਦੀ ਕੁੱਲ ਲੰਬਾਈ ਲਗਭਗ 4 ਕਿਲੋਮੀਟਰ ਹੈ, ਜੋ ਕਿ ਇਲਾਕੇ ਦੇ ਕਈ ਪਿੰਡਾਂ ਅਤੇ ਨਗਰਾਂ ਨੂੰ ਪਟਿਆਲਾ ਸ਼ਹਿਰ ਨਾਲ ਜੋੜਦੀ ਹੈ ਜਿਸ ਨਾਲ ਇਸ ਇਲਾਕੇ ਦੇ ਫਲ-ਸਬਜ਼ੀਆਂ ਦੇ ਕਾਸ਼ਤਕਾਰਾਂ ਨੂੰ  ਸਭ ਤੋਂ ਵੱਧ ਲਾਭ ਮਿਲੇਗਾ । ਇਸ ਮੌਕੇ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨਾਂ ਕੇਵਲ ਆਵਾਜਾਈ ਢਾਂਚੇ, ਸਗੋਂ ਸੱਭਿਆਚਾਰਕ ਅਤੇ ਧਾਰਮਿਕ ਥਾਵਾਂ ਦੀ ਵੀ ਸੰਭਾਲ ਅਤੇ ਸੁਧਾਰ ਕਰ ਰਹੀ ਹੈ । ਇਸ ਦੇ ਤਹਿਤ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਰ ਦੇ ਸੁੰਦਰੀਕਰਨ ਅਤੇ ਆਸ-ਪਾਸ ਦੇ ਇਲਾਕੇ ਦੀ ਸਫਾਈ ਅਤੇ ਸ਼ਹਿਰ ਦੇ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾ ਰਹੇ ਹਨ ।

ਸੜਕ ਸੁਧਾਰ ਕਾਰਜਾਂ ਰਾਹੀਂ ਕਿਸਾਨਾਂ ਨੂੰ ਮਿਲੇਗਾ ਵਧੇਰਾ ਲਾਭ- ਮੰਤਰੀ ਹਰਭਜਨ ਸਿੰਘ

ਹਰਮੀਤ ਸਿੰਘ ਪਠਾਣਮਾਜਰਾ (Harmeet Singh Pathanmajra) ਨੇ ਪੰਜਾਬ ਸਰਕਾਰ ਵੱਲੋਂ ਇਸ ਉਪਰਾਲੇ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ । ਓਹਨਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੀ ਕਿ ਪੰਜਾਬ ਵਿੱਚ ਕਿਸੇ ਵੀ ਸੜਕ ਦੀ ਹਾਲਤ ਤਰਸਯੋਗ ਨਹੀਂ ਹੋਣੀ ਚਾਹੀਦੀ , ਇਸ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਇਸ ਨੂੰ ਬਨਾਉਣ ਲਈ 348.70 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ (An amount of Rs 348.70 lakhs has been approved) ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਹ ਕਾਰਜ ਤਿੰਨ ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਵੇਗਾ ।

Read More : ਹਰਭਜਨ ਸਿੰਘ ਈਟੀਓ ਵਲੋਂ ਕੱਕਾ ਕੰਡਿਆਲਾ ਰੇਲਵੇ ਲਾਈਨ ਤਰਨ ਤਾਰਨ ‘ਤੇ ਬਣ ਰਹੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ਦਾ ਕੰਮ ਦਸੰਬਰ ਤੱਕ ਮੁਕੰਮਲ ਕਰਨ ਦੇ ਹੁਕਮ

ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਹੜਤਾਲ ਵਾਪਸ ਲੈਣ ਦਾ ਐਲਾਨ

0
Harbhajan ETO

ਪਟਿਆਲਾ, 15 ਅਗਸਤ 2025 : ਪੰਜਾਬ ਦੇ ਬਿਜਲੀ ਮੰਤਰੀ (Power Minister) ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ. ਐਸ. ਈ. ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ।

ਮੀਟਿੰਗ ਦੌਰਾਨ ਮੰਗਾਂ ਦੀ ਕਾਪੀ ਮੁੁਹੱਈਆ ਕਰਵਾਈ ਗਈ

ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ 10.08.25 ਅਤੇ 14.08.2025 ਨੂੰ ਸ੍ਰੀ ਹਰਪਾਲ ਸਿੰਘ ਚੀਮਾ, ਵਿੱਤ ਮੰਤਰੀ ਪੰਜਾਬ ਅਤੇ ਹਰਭਜਨ ਸਿੰਘ ਟੀ.ਟੀ.ਓ ਬਿਜਲੀ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਪੀ. ਐਸ. ਪੀ. ਸੀ. ਐਲ. ਪ੍ਰਸ਼ਾਸ਼ਨ ਦੀ ਪੀ. ਐਸ. ਈ. ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਪੰਜਾਬ ਭਵਨ, ਅਤੇ ਪੀ. ਐਸ. ਪੀ. ਸੀ. ਐਲ. ਗੈਸਟ ਹਾਊਸ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਜ਼ੋ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੰਗਾਂ ਰੱਖੀਆਂ ਗਈਆਂ ਸਨ ਉਨ੍ਹਾਂ ਨੂੰ ਪ੍ਰਵਾਨ ਕਰਨ ਸਬੰਧੀ ਮਿੰਟਸ ਆਫ਼ ਮੀਟਿੰਗ ਦੀ ਕਾਪੀ ਵੀ ਮੁਹੱਈਆ ਕਰਵਾ ਦਿੱਤੀ ਗਈ ।

ਯੂਨੀਅਨ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਦੌਰ ਉਪਰੰਤ ਮੰਗਾਂ ਉਤੇ ਸਹਿਮਤੀ

ਬਣ ਗਈ ਹੈ

ਹਰਭਜਨ ਸਿੰਘ ਈ. ਟੀ. ਓ. (Harbhajan Singh E. T. O.) ਨੇ ਕਿਹਾ ਕਿ ਯੂਨੀਅਨ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਦੌਰ ਉਪਰੰਤ ਮੰਗਾਂ ਉਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲਾਗੂ ਕਰਨ ਲਈ ਜਲਦ ਹੀ ਪੀ. ਐਸ. ਪੀ. ਸੀ. ਐਲ. ਦੇ ਬੋਰਡ ਆਫ਼ ਡਾਇਰੈਕਟਰਜ਼ ਤੋਂ ਪ੍ਰਵਾਨਗੀ ਲੈਣ ਲਈ ਜਾਵੇਗੀ ਅਤੇ ਜਿੰਨ੍ਹਾਂ ਮੰਗਾਂ ਸਬੰਧੀ ਪੰਜਾਬ ਕੈਬਨਿਟ ਦੀ ਪ੍ਰਵਾਨਗੀ ਦੀ ਜ਼ਰੂਰਤ ਹੈ ਉਹ ਵੀ ਜਲਦ ਹਾਂਸਲ ਕਰ ਲਈ ਜਾਵੇਗੀ । ਬਿਜਲੀ ਮੰਤਰੀ ਨੇ ਇਸ ਮੌਕੇ ਸਮੂੰਹ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਦੀ ਵੀ ਧੰਨਵਾਦ ਕੀਤਾ ਜ਼ੋ ਕਿ ਸਰਕਾਰ ਦੀ ਗੱਲ ਮੰਨ ਕੇ ਕੰਮ ਤੇ ਵਾਪਸ ਪਰਤ ਆਏ ਹਨ ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਪੀ. ਐਸ. ਪੀ. ਸੀ. ਐਲ. (P. S. P. C. L.) ਲਈ ਬਹੁਤ ਅਹਿਮ ਸਮਾਂ ਹੁੰਦਾ ਹੈ ਕਿਉਂਕਿ ਗਰਮੀ ਵਿਚ ਘਰਾਂ ਨੂੰ ਅਤੇ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਪੂਰਤੀ ਲਈ ਬਿਜਲੀ ਦੀ ਸੁਚਾਰੂ ਸਪਲਾਈ ਬਹੁਤ ਜ਼ਰੂਰੀ ਹੁੰਦੀ ਹੈ ।

ਸਾਲ ਦੇ ਅੰਤ ਤੱਕ ਕਰ ਦਿੱਤੀ ਜਾਵੇਗੀ 11000 ਦੇ ਕਰੀਬ ਹੋਰ ਭਰਤੀ ਮੁਕੰਮਲ

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਇਹ ਸੋਚ ਹੈ ਕਿ ਪੰਜਾਬ ਦੇ ਧੀਆਂ ਪੁੱਤਰ ਨੂੰ ਵੱਧ ਤੋਂ ਵੱਧ ਨੌਕਰੀਆਂ ਦਿੱਤੀਆਂ ਜਾਣ ਅਤੇ ਇਸੇ ਦਿਸ਼ਾ ਵਿਚ ਕੰਮ ਕਰਦਿਆਂ ਪੰਜਾਬ ਸਰਕਾਰ ਨੇ ਬੀਤੇ ਸਾਢੇ ਤਿੰਨ ਸਾਲ ਵਿੱਚ 55 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ । ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੀ ਇਸ ਸਬੰਧੀ ਮੰਗ ਸੀ ਕਿ ਪੀ. ਐਸ. ਪੀ. ਸੀ. ਐਲ. ਅਤੇ ਪੀ. ਐਸ. ਟੀ. ਸੀ. ਐਲ. (P. S. T. C. L.) ਵਿਚ ਹੋਰ ਭਰਤੀ ਕੀਤੀ ਜਾਵੇ । ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਹੁਣ ਤੱਕ 7000 ਤੋਂ ਵੱਧ ਭਰਤੀ ਪੀ. ਐਸ. ਪੀ. ਸੀ. ਐਲ. ਅਤੇ ਪੀ. ਐਸ. ਟੀ. ਸੀ. ਐਲ. ਵਿਚ ਹੁਣ ਤੱਕ ਕਰ ਦਿੱਤੀ ਹੈ ਅਤੇ ਇਸ ਸਾਲ ਦੇ ਅੰਤ ਤੱਕ 11000 ਦੇ ਕਰੀਬ ਹੋਰ ਭਰਤੀ ਮੁਕੰਮਲ ਕਰ ਦਿੱਤੀ ਜਾਵੇਗੀ ।

ਇਸੇ ਤਰ੍ਹਾਂ ਐਕਸ ਗ੍ਰੇਸੀਆ ਵਿਚ ਪੰਜ ਲੱਖ ਰੁਪਏ ਦਾ ਵਾਧਾ ਕਰ ਕੇ 35 ਲੱਖ ਕਰਨ ਦਾ ਫੈਸਲਾ ਕੀਤਾ ਗਿਆ ਹੈ । ਇਸ ਤੋਂ ਇਲਾਵਾ ਆਊਟ ਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਦੀ ਮੰਗਾਂ ਸਬੰਧੀ ਕਮੇਟੀ ਬਣਾਈ ਗਈ ਹੈ ਜਿਵੇਂ ਹੀ ਇਹ ਕਮੇਟੀ ਰਿਪੋਰਟ ਦਿੰਦੀ ਹੈ ਉਸ ਨੂੰ ਲਾਗੂ ਕਰ ਦਿੱਤਾ ਜਾਵੇਗਾ । ਅਖੀਰ ਵਿਚ ਬਿਜਲੀ ਮੰਤਰੀ ਨੇ ਕਿਹਾ ਪੰਜਾਬ ਦੀ ਜਨਤਾ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਕਰਮਚਾਰੀਆਂ ਦੀ ਹਰ ਜਾਇਜ਼ ਮੰਗ ਨੂੰ ਮੰਨਣ ਲਈ ਤਿਆਰ ਹੈ ।

Read More : PSPCL ਵੱਲੋਂ ਬਿਜਲੀ ਸਪਲਾਈ ‘ਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ. 

ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਜ਼ਿਲ੍ਹੇ ਨੂੰ ਨੋ ਡਰੋਨ ਜੋਨ ਐਲਾਨਿਆ

0
no-drone zone

ਪਟਿਆਲਾ, 14 ਅਗਸਤ 2025 : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ (Additional District Magistrate Isha Singal) ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਤੰਤਰਤਾ ਦਿਵਸ 2025 ਮੌਕੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਟਿਆਲਾ ਜ਼ਿਲ੍ਹੇ ਨੂੰ ਨੋ ਡਰੋਨ ਜੋਨ ਘੋਸ਼ਿਤ ਕੀਤਾ ਹੈ ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਜ਼ਾਦੀ ਦਿਹਾੜੇ (Independence Day) ਮੌਕੇ ਜਿੱਥੇ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਹੋਣਗੇ, ਉਥੇ ਹੀ ਜ਼ਿਲ੍ਹੇ ਵਿੱਚ ਵੀ ਸਮਾਗਮ ਹੋਣਗੇ, ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ 14 ਅਗਸਤ ਤੋਂ 16 ਅਗਸਤ 2025 ਤੱਕ ਜ਼ਿਲ੍ਹਾ ਪਟਿਆਲਾ ਵਿੱਚ ਸ਼ਹਿਰੀ ਅਤੇ ਬਾਹਰਲੇ ਖੇਤਰ ਵਿੱਚ ਨੋ ਡਰੋਨ ਜੋਨ (No Drone Zone) ਖੇਤਰ ਘੋਸ਼ਿਤ ਕੀਤਾ ਜਾਂਦਾ ਹੈ । ਇਹ ਹੁਕਮ ਪੁਲਿਸ ਦੇ ਡਰੋਨ ‘ਤੇ ਲਾਗੂ ਨਹੀਂ ਹੋਣਗੇ । ਇੱਕ ਤਰਫ਼ਾ ਪਾਸ ਕੀਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ (Strict legal action) ਕੀਤੀ ਜਾਵੇਗੀ ।

Read More : ਜ਼ਿਲ੍ਹੇ ‘ਚ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਬੀ. ਕੇ. ਆਈ. ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

0
B. K. I. Terrorist module busted

ਚੰਡੀਗੜ੍ਹ/ਫਿਰੋਜ਼ਪੁਰ, 14 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਹੁਕਮਾਂ ਅਨੁਸਾਰ ਆਜ਼ਾਦੀ ਦਿਹਾੜੇ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਫਿਰੋਜ਼ਪੁਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ-ਆਈ. ਐਸ. ਆਈ. ਤੋਂ ਹਮਾਇਤ ਪ੍ਰਾਪਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਰਚੀ ਜਾ ਰਹੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ ।

ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਡਾਇਰੈਕਟਰ ਜਨਰਲ ਆਫ਼ ਪੁਲਿਸ (Director General of Police) (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਭੁੱਲਰ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ਦੇ ਵਸਨੀਕ ਗੁਲਸ਼ਨ ਸਿੰਘ ਉਰਫ਼ ਨੰਦੂ ਵਜੋਂ ਹੋਈ ਹੈ । ਪੁਲਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ 86ਪੀ ਹੈਂਡ ਗ੍ਰਨੇਡ, ਇੱਕ 9 ਐਮ. ਐਮ. ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ । ਇਹ ਸਫ਼ਲਤਾ ਆਜ਼ਾਦੀ ਦਿਵਸ ਦੀ ਪੂਰਵ-ਸੰਧਿਆ ‘ਤੇ ਸਾਹਮਣੇ ਆਈ ਹੈ ਅਤੇ ਇਸ ਤੋਂ ਦੋ ਦਿਨ ਪਹਿਲਾਂ ਪੰਜਾਬ ਪੁਲਸ ਨੇ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਇੱਕ 86 ਪੀ ਹੈਂਡ-ਗ੍ਰੇਨੇਡ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗ੍ਰੇਨੇਡਾਂ ਨਾਲ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਸਨ : ਡੀ. ਜੀ. ਪੀ. ਗੌਰਵ ਯਾਦਵ

ਡੀ. ਜੀ. ਪੀ. ਗੌਰਵ ਯਾਦਵ (Gaurav Yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਕੇ, ਅਮਰੀਕਾ ਅਤੇ ਯੂਰਪ ਵਿੱਚ ਬੈਠੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸਰਕਾਰੀ ਇਮਾਰਤਾਂ ਅਤੇ ਪੁਲਿਸ ਅਦਾਰਿਆਂ ਨੂੰ ਗ੍ਰੇਨੇਡਾਂ ਨਾਲ ਨਿਸ਼ਾਨਾ ਬਣਾਉਣ ਦੀ ਸਰਗਰਮੀ ਨਾਲ ਸਾਜ਼ਿਸ਼ ਰਚ ਰਹੇ ਸਨ । ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ।

ਦੇਸ਼ ਦੇ ਅੰਦਰ ਅਤੇ ਬਾਹਰ ਮਾਡਿਊਲ ਦੇ ਸੰਪਰਕਾਂ ਦਾ ਪਤਾ ਲਾਉਣ ਲਈ ਹੋਰ ਜਾਂਚ ਜਾਰੀ : ਏ. ਆਈ. ਜੀ. ਸੀ. ਆਈ. ਫਿਰੋਜ਼ਪੁਰ ਗੁਰਸੇਵਕ ਸਿੰਘ

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਸੀ. ਆਈ. ਫਿਰੋਜ਼ਪੁਰ (A. I. G. C. I. Ferozepur) ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਭਰੋਸੇਯੋਗ ਅਤੇ ਠੋਸ ਜਾਣਕਾਰੀ ਦੇ ਆਧਾਰ ‘ਤੇ ਸੀ. ਆਈ. ਫਿਰੋਜ਼ਪੁਰ ਦੀਆਂ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਫਿਰੋਜ਼ਪੁਰ ਦੇ ਤਲਵੰਡੀ ਭਾਈ ਤੋਂ ਸ਼ੱਕੀ ਵਿਅਕਤੀਆਂ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਗੁਲਸ਼ਨ ਸਿੰਘ ਉਰਫ਼ ਨੰਦੂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ । ਏ. ਆਈ. ਜੀ. ਨੇ ਕਿਹਾ ਕਿ ਪੁਲਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਪੁੱਛਗਿੱਛ ਤੋਂ ਉਕਤ ਮੁਲਜ਼ਮਾਂ ਦੇ ਦੇਸ਼ ਦੇ ਅੰਦਰ ਅਤੇ ਬਾਹਰ ਦੇ ਸੰਪਰਕਾਂ ਅਤੇ ਉਨ੍ਹਾਂ ਵੱਲੋਂ ਮਿੱਥੇ ਗਏ ਟੀਚਿਆਂ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ । ਇਸ ਸਬੰਧ ਵਿੱਚ ਅਸਲਾ ਐਕਟ (Arms Act) ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4, ਅਤੇ 5 ਤਹਿਤ ਪੁਲਸ ਥਾਣਾ ਐਸ. ਐਸ. ਓ. ਸੀ. ਫਾਜ਼ਿਲਕਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ ।

Read More : ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ : ਡੀ. ਜੀ. ਪੀ. ਪੰਜਾਬ

ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ

0
Fazilka murder case

ਚੰਡੀਗੜ੍ਹ, 14 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (Anti-Gangster Task Force) (ਏ. ਜੀ. ਟੀ. ਐਫ.) ਨੇ ਪਿੰਡ ਸ਼ੰਭੂ ਨੇੜੇ ਪਟਿਆਲਾ-ਅੰਬਾਲਾ ਹਾਈਵੇਅ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਅਤਿ ਲੋੜੀਂਦੇ ਕਾਰਕੁਨਾਂ ਨੂੰ ਕਾਬੂ ਕੀਤਾ ਹੈ ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਕਤਲ ਕਰਨ ਉਪਰੰਤ ਨੇਪਾਲ ਹੋਏ ਸਨ ਫਰਾਰ

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਸਟ੍ਰੀਆ ਦਾ ਬਣਿਆ 9 ਐਮ. ਐਮ. ਗਲੌਕ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਸ਼ੈ ਡੇਲੂ ਅਤੇ ਅੰਕਿਤ ਬਿਸ਼ਨੋਈ ਉਰਫ਼ ਕੱਕੜ ਦੋਵੇਂ ਵਾਸੀ ਪਿੰਡ ਖੈਰਪੁਰ, ਅਬੋਹਰ, ਫਾਜ਼ਿਲਕਾ ਵਜੋਂ ਹੋਈ ਹੈ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਅਨਮੋਲ ਬਿਸ਼ਨੋਈ ਅਤੇ ਆਰਜ਼ੂ ਬਿਸ਼ਨੋਈ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ ।

ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਲਈ ਆਏ ਵਾਪਸ : ਡੀ. ਜੀ. ਪੀ. ਗੌਰਵ ਯਾਦਵ

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਤਲ ਕਰਨ ਉਪਰੰਤ ਨੇਪਾਲ ਭੱਜ ਗਏ ਸਨ ਅਤੇ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਵਾਪਸ ਆਏ ਸਨ । ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮ ਅਪਰਾਧਿਕ ਇਤਿਹਾਸ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ, ਦਿੱਲੀ, ਰਾਜਸਥਾਨ ਅਤੇ ਗੁਜਰਾਤ ਵਿੱਚ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਅਸਲਾ ਐਕਟ ਅਤੇ ਐਨ. ਡੀ. ਪੀ. ਐਸ. ਐਕਟ ਨਾਲ ਸਬੰਧਤ 15 ਤੋਂ ਵੱਧ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਮਾਮਲੇ ਦਰਜ ਹਨ । ਉਨ੍ਹਾਂ ਅੱਗੇ ਦੱਸਿਆ ਕਿ ਉਹ 2 ਮਈ, 2025 ਨੂੰ ਫਾਜ਼ਿਲਕਾ ਵਿੱਚ ਭਾਰਤ ਰਤਨ ਉਰਫ਼ ਵਿੱਕੀ ਦੇ ਹਾਲ ਹੀ ਵਿੱਚ ਹੋਏ ਕਤਲ ਵਿੱਚ ਵੀ ਲੋੜੀਂਦੇ ਸਨ ।

ਪੰਜਾਬ ਵਿੱਚ ਅਪਰਾਧਾਂ ਨੂੰ ਅੰਜ਼ਾਮ ਦੇਣ ਉਪਰੰਤ ਗਿਰੋਹ ਦੇ ਮੈਂਬਰ ਆਮ ਤੌਰ ‘ਤੇ ਨੇਪਾਲ ਭੱਜ ਜਾਂਦੇ ਹਨ : ਏ. ਡੀ. ਜੀ. ਪੀ. ਪ੍ਰਮੋਦ ਬਾਨ

ਡੀ. ਜੀ. ਪੀ. ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ । ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏ. ਡੀ. ਜੀ. ਪੀ. ਏ. ਜੀ. ਟੀ. ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਨੂੰ ਦੋਵਾਂ ਮੁਲਜ਼ਮਾਂ ਦੇ ਸੂਬੇ ਵਿੱਚ ਦਾਖਲ ਹੋਣ ਬਾਰੇ ਸੂਹ ਮਿਲੀ ਸੀ। ਏ. ਡੀ. ਜੀ. ਪੀ. ਨੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਨੇ ਅੰਬਾਲਾ-ਪਟਿਆਲਾ ਹਾਈਵੇਅ ‘ਤੇ ਮੁਲਜ਼ਮਾਂ ਨੂੰ ਟਰੈਕ ਕੀਤਾ ਅਤੇ ਸਵੇਰੇ ਤੜਕ ਸਾਰ ਕਾਰਵਾਈ ਕਰਦਿਆਂ ਪਿੰਡ ਸ਼ੰਭੂ ਨੇੜਿਓਂ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਧੁਨਿਕ ਹਥਿਆਰ ਬਰਾਮਦ ਕੀਤਾ ।

ਅਪਰਾਧਿਕ ਕੰਮਾਂ ਨੂੰ ਅੰਜਾਮ ਦੇਣ ਉਪਰੰਤ ਇਹ ਗਿਰੋਹ ਆਮ ਤੌਰ ‘ਤੇ ਭੱਜ ਜਾਂਦਾ ਸੀ ਨੇਪਾਲ

ਇਸ ਗਿਰੋਹ ਦੇ ਵਾਰਦਾਤਾਂ ਨੂੰ ਅੰਜ਼ਾਮ ਦੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਡੀ. ਆਈ. ਜੀ. ਏ. ਜੀ. ਟੀ. ਐਫ. ਗੁਰਮੀਤ ਚੌਹਾਨ (Gurmeet Chauhan) ਨੇ ਦੱਸਿਆ ਕਿ ਆਪਣੇ ਹੈਂਡਲਰਾਂ ਵੱਲੋਂ ਦਿੱਤੇ ਗਏ ਅਪਰਾਧਿਕ ਕੰਮਾਂ ਨੂੰ ਅੰਜਾਮ ਦੇਣ ਉਪਰੰਤ ਇਹ ਗਿਰੋਹ ਆਮ ਤੌਰ ‘ਤੇ ਨੇਪਾਲ ਭੱਜ ਜਾਂਦਾ ਸੀ ਅਤੇ ਛੁਪਣ ਲਈ ਆਪਣੇ ਗਿਰੋਹ ਦੇ ਸਾਥੀਆਂ ਜਾਂ ਵਿਦੇਸ਼ੀ ਹੈਂਡਲਰਾਂ ਵੱਲੋਂ ਪ੍ਰਦਾਨ ਕੀਤੇ ਗਏ ਟਿਕਾਣਿਆਂ ਦੀ ਵਰਤੋਂ ਕਰਦੇ ਸਨ । ਇਸ ਸਬੰਧੀ ਐਫ. ਆਈ. ਆਰ. ਨੰਬਰ 6, 14/8/25 ਨੂੰ ਐਸ. ਏ. ਐਸ. ਨਗਰ ਦੇ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਭਾਰਤੀ ਨਿਆਂ ਸੰਹਿਤਾ (ਬੀ. ਐਨ. ਐਸ.) ਦੀ ਧਾਰਾ 111 (3) (5) ਅਤੇ ਅਸਲਾ ਐਕਟ ਦੀ ਧਾਰਾ 25 (6) (7) ਤਹਿਤ ਦਰਜ ਕੀਤੀ ਗਈ ਹੈ ।

Read More : ਡੀ. ਜੀ. ਪੀ. ਨੇ ਕੀਤੀ ਯੁੱਧ ਨਸ਼ਿਆਂ ਵਿਰੁੱਧ-ਕਾਨੂੰਨ-ਵਿਵਸਥਾ ਮੀਟਿੰਗ ਦੀ ਪ੍ਰਧਾਨਗੀ

ਮੋਹਾਲੀ ਪੁਲਿਸ ਵੱਲੋਂ 3 ਅੰਤਰਰਾਜੀ ਚੋਰ ਗਿਰੋਹ ਬੇਨਕਾਬ

0
Mohali Police

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ 2025 : ਹਰਮਨਦੀਪ ਸਿੰਘ ਹਾਂਸ (Harmandeep Singh Hans) ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ. ਏ. ਐਸ. ਨਗਰ ਨੇ ਅੱਜ ਦੱਸਿਆ ਕਿ ਹਰਚਰਨ ਸਿੰਘ ਭੁੱਲਰ, ਡੀ. ਆਈ. ਜੀ. ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮਨਪ੍ਰੀਤ ਸਿੰਘ, ਕਪਤਾਨ ਪੁਲਸ (ਦਿਹਾਤੀ), ਤਲਵਿੰਦਰ ਸਿੰਘ ਗਿੱਲ ਕਪਤਾਨ ਪੁਲਸ ਅਪਰੇਸਨਸ਼ ਦੀ ਅਗਵਾਈ ਵਿੱਚ ਬਿਰਕਮਜੀਤ ਸਿੰਘ ਬਰਾੜ , ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਡੇਰਾਬਸੀ ਦੀ ਟੀਮਾਂ ਵੱਲੋਂ 3 ਅੰਤਰਰਾਜੀ ਚੋਰਾਂ ਦੇ ਗਿਰੋਹਾਂ ਦਾ ਸੁਰਾਗ ਲਗਾ ਕੇ ਇਹਨਾ ਦੇ 6 ਮੈਂਬਰਾਂ ਨੂੰ ਰੰਗੇ ਹੱਥੀ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਕੀਤੀਆਂ ਹੋਈਆਂ 02 ਬਲੈਰੋ ਗੱਡੀਆਂ, 7 ਸਪਲਿਟ ਏ.ਸੀ, ਸੋਨੇ ਦੇ 03 ਹਾਰ, 4 ਅੰਗੂਠੀਆਂ, 1 ਜੋੜਾ ਕੰਨਾਂ ਦੀਆਂ ਵਾਲੀਆਂ, 545 ਗ੍ਰਾਂਮ ਚਾਂਦੀ ਦੇ ਗਹਿਣੇ, 41 ਪੀਸ ਰੇਮੰਡ ਕੱਪੜੇ ਅਤੇ 72 ਲੇਡੀਜ਼ ਸੂਟ ਅਤੇ ਵਾਰਦਾਤਾਂ ਲਈ ਵਰਤੇ ਜਾਂਦੇ ਵਸੀਲਿਆਂ ਜਿਨ੍ਹਾਂ ਵਿੱਚ 4 ਰਾੜਾ, ਪੇਚਕਸ ਆਦਿ ਬ੍ਰਾਮਦ ਕਰਕੇ ਐਸ. ਏ. ਐਸ. ਨਗਰ ਵਿੱਚ ਹੋਈਆਂ 05 ਚੋਰੀਆਂ ਦੀ ਵਾਰਦਾਤਾਂ ਅਤੇ ਦੂਜੇ ਜ਼ਿਲ੍ਹਿਆਂ ਦੀ ਦੀਆਂ 3 ਵਾਰਦਾਤਾਂ ਨੂੰ ਸਲਝਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ ।

35 ਲੱਖ ਰੁਪਏ ਦੀ ਕੀਮਤ ਦਾ ਮਾਲ ਬਰਾਮਦ, 6 ਗ੍ਰਿਫਤਾਰ

ਹਾਂਸ ਨੇ ਘਟਨਾਵਾਂ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਮਿਤੀ 11.06.2025 ਨੂੰ ਗੁਲਮੋਹਰ ਸਿਟੀ ਲਾਲੜੂ ਅਤੇ ਹਰਦੇਵ ਨਗਰ ਲਾਲੜੂ ਵਿਖੇ ਘਰਾਂ ਦੇ ਤਾਲੇ ਤੋੜ ਕੇ ਚੋਰੀ ਦੀਆਂ 02 ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਸਬੰਧੀ ਮੁਕਦਮਾ 91 ਮਿਤੀ 14.06.2025 ਅ/ਧ 331(3),305 ਬੀ.ਐਨ.ਐਸ ਥਾਣਾ ਲਾਲੜੂ ਦਰਜ ਕੀਤਾ ਗਿਆ ਸੀ ਅਤੇ ਲਾਲੜੂ ਮੰਡੀ ਵਿਖੇ 1 ਕੱਪੜੇ ਦੀ ਦੁਕਾਨ ਤੋਂ ਕੱਪੜਿਆ ਦੀ ਹੋਈ ਚੋਰੀ ਸਬੰਧੀ ਮੁਕੱਦਮਾ ਨੰਬਰ 125 ਮਿਤੀ 10.08.2025 ਅ/ਧ 305,331(4) ਥਾਣਾ ਲਾਲੜੂ ਦਰਜ ਕੀਤਾ ਗਿਆ ਸੀ ਅਤੇ ਲਕਸ਼ਮੀ ਇਲੈਕਟ੍ਰੋਨਿਕਸ ਮੁਬਾਰਿਕਪੁਰ ਦੇ ਸਟੋਰ ਵਿਚੋਂ ਮਿਤੀ 08/09.08.2025 ਦੀ ਦਰਮਿਆਨੀ ਰਾਤ ਨੂੰ ਸਪਲਿਟ ਏ. ਸੀ. ਚੋਰੀ ਹੋਣ ਸਬੰਧੀ ਮੁਕੱਦਮਾ ਨੰਬਰ 228 ਮਿਤੀ 10.08.2025 ਅ/ਧ 331(4), 305 ਬੀ ਐਨ ਐਸ ਥਾਣਾ ਡੇਰਾਬੱਸੀ ਦਰਜ ਕੀਤਾ ਗਿਆ ਸੀ। ਵਾਰਦਾਤਾਂ ਨੂੰ ਸੁਲਝਾਉਣ ਲਈ ਮੁੱਖ ਅਫਸਰ ਥਾਣਾ ਡੇਰਾਬੱਸੀ, ਮੁੱਖ ਅਫਸਰ ਥਾਣਾ ਲਾਲੜੂ ਅਤੇ ਇੰਚਾਰਜ ਨਾਰਕੋਟਿਕਸ ਸੈਲ ਐਸ. ਏ. ਐਸ. ਨਗਰ ਦੀ ਅੱਡ ਅੱਡ ਟੀਮਾਂ ਬਣਾ ਕੇ ਅੱਡ ਅੱਡ ਟਾਸਕ ਦਿੱਤੇ ਗਏ ਸੀ। ਇਨ੍ਹਾਂ ਟੀਮਾਂ ਵੱਲੋਂ ਸਾਰੀਆਂ ਚੋਰੀ ਦੀਆਂ ਵਾਰਦਾਤਾਂ ਦੇ ਮੌਕਿਆਂ ਤੋਂ ਵਿਗਿਆਨਿਕ ਢੰਗ ਨਾਲ ਤਫਤੀਸ਼ ਨੂੰ ਅੱਗੇ ਵਧਾਇਆ ਗਿਆ ਅਤੇ ਇਨ੍ਹਾਂ ਵਾਰਦਾਤਾਂ ਨੂੰ ਸੁਲਝਾਉਣ ਲਈ ਟੈਕਨੀਕਲ ਸਾਧਨਾਂ ਅਤੇ ਸਥਾਨਕ ਖੁਫੀਆ ਤੰਤਰ ਦੀ ਵਰਤੋਂ ਕੀਤੀ ।

ਐਸ. ਐਸ. ਪੀ. ਐਸ. ਏ. ਐਸ. ਨਗਰ ਨੇ ਦਿੱਤੇ ਵੇਰਵੇ

ਐਸ. ਐਸ. ਪੀ. ਐਸ. ਏ. ਐਸ. ਨਗਰ (S. S. P. S. A. S. Nagar) ਨੇ ਵੇਰਵੇ ਦਿੰਦਿਆ ਦੱਸਿਆ ਕਿ ਮੁਕੱਦਮਾ ਨੰਬਰ 91 ਮਿਤੀ 14.06.2025 ਅ/ਧ 331(3),305 ਬੀ. ਐਨ. ਐਸ. ਥਾਣਾ ਲਾਲੜੂ ਵਿਚ ਮੁੱਖ ਅਫਸਰ ਥਾਣਾ ਲਾਲੜੂ ਅਤੇ ਇੰਚਾਰਜ ਨਾਰਕੋਟਿਕ ਦੀ ਟੀਮਾਂ ਨੇ ਨੇ ਸੁਮਿਤ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ # 2752/2 ਰਾਮਨਗਰ ਨੇੜੇ ਹਰੀ ਪੈਲੇਸ ਅੰਬਾਲਾ ਸਿਟੀ ਅਤੇ ਨਿਖਿਲ ਕੁਮਾਰ ਉਰਫ ਨਿਖਿਲ ਲਹੋਰੀਆਂ ਪੁੱਤਰ ਵਿੱਕੀ ਲਹੋਰੀਆਂ ਵਾਸੀ # 2752/2 ਰਾਮਨਗਰ ਨੇੜੇ ਹਰੀ ਪੈਲੇਸ ਅੰਬਾਲਾ ਸਿਟੀ, ਕਰਨ ਭੋਲਾ ਪੁੱਤਰ ਜਗਦੀਸ ਲਾਲ ਵਾਸੀ ਵਾਸੀ ਮਨਮੋਹਨ ਨਗਰ, ਜੋ ਪਿਛਲੇ 04 ਮਹੀਨਿਆਂ ਤੋਂ ਘਰਾਂ ਤੋਂ ਭਗੌੜੇ ਸਨ ਅਤੇ ਵਾਰ ਵਾਰ ਆਪਣੇ ਫੋਨ ਨੰਬਰ ਅਤੇ ਪਤੇ ਬਦਲ ਰਹੇ ਸਨ, ਦੇ ਨਵੇਂ ਪਤੇ ਦਾ ਸੁਰਾਗ ਲਗਾਇਆ ਅਤੇ ਇਨ੍ਹਾਂ ਦੇ ਨਵੇਂ ਪਤੇ # 3035/1 ਗੁਰੂ ਤੇਗ ਬਹਾਦਰ ਨਗਰ, ਖਰੜ੍ਹ ਤੇ ਰੇਡ ਕੀਤੀ ਅਤੇ ਜਿਥੋਂ ਫਰਾਰ ਹੋ ਕੇ ਅੰਬਾਲੇ ਜਾਂਦਿਆਂ ਨੂੰ, ਮਿਤੀ 04.08.2025 ਨੂੰ ਗ੍ਰਿਫਤਾਰ ਕਰਕੇ ਪੁਲਸ ਰਿਮਾਂਡ ਦੌਰਾਨ ਉਨ੍ਹਾਂ ਪਾਸੋਂ ਸੋਨੇ ਦੇ 03 ਹਾਰ, 4 ਅੰਗੂਠੀਆਂ, 1 ਜੋੜਾ ਕੰਨਾਂ ਦੀਆਂ ਵਾਲੀਆਂ, 545 ਗ੍ਰਾਮ ਚਾਂਦੀ ਦੇ ਗਹਿਣੇ ਅਤੇ ਵਾਰਦਾਤ ਕਰਨ ਲਈ ਵਰਤੀ ਰਾੜ ਅਤੇ ਪੇਚਕਸ ਅਤੇ ਵਾਰਦਾਤ ਵਿੱਚ ਵਰਤਿਆ ਮੋਟਰ ਸਾਇਕਲ ਕੇ. ਟੀ. ਐਮ. ਬਿਨ੍ਹਾ ਨੰਬਰ ਬ੍ਰਾਮਦ ਕੀਤਾ ।

ਉਨ੍ਹਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਨ੍ਹਾਂ ਨੇ ਇਸੇ ਮੋਟਰ ਸਾਇਕਲ ਉਪਰ ਜਾ ਕੇ ਮਿਤੀ 07.07.25 ਨੂੰ ਮਹਿੰਦਰਾ ਟਰੈਕਟਰ ਏਜੰਸੀ ਮੋਰਿੰਡਾ ਸਿਟੀ ਵਿਖੇ ਘਰ ਦੇ ਤਾਲੇ ਤੋੜ ਕੇ ਭਾਰੀ ਮਾਤਰਾ ਵਿੱਚ ਕੈਸ਼ ਅਤੇ ਸੋਨੇ ਚਾਂਦੀ ਦੇ ਗਹਿਣੇ ਚੋਰੀ ਕੀਤੇ ਸਨ, ਜਿਸ ਸਬੰਧੀ ਮੁਕੱਦਮਾ ਨੰਬਰ 92 ਮਿਤੀ 08.07.25 ਅ/ਧ 331(3),305,3(5) ਥਾਣਾ ਸਿਟੀ ਮੋਰਿੰਡਾ ਦਰਜ ਹੈ ।

ਦੂਜੀ ਘਟਨਾ ਬਾਰੇ ਐਸ. ਐਸ. ਪੀ, ਐਸ. ਏ. ਐਸ. ਨਗਰ ਨੇ ਦੱਸਿਆ ਕਿ ਮੁਕੱਦਮਾ ਨੰਬਰ 125, 10.08.2025 ਅ/ਧ 305,331(4) ਥਾਣਾ ਲਾਲੜੂ ਵਿੱਚ ਦੋਸ਼ੀ ਮਨਦੀਪ ਸਿੰਘ ਉਰਫ ਦੀਪਾ ਪੁੱਤਰ ਸਤਨਾਮ ਸਿੰਘ ਵਾਸੀ ਦਸਮੇਸ਼ ਨਗਰ ਅੰਬਾਲਾ-ਜੜੋਤ ਰੋਡ ਅੰਬਾਲਾ ਨੂੰ ਮਿਤੀ 10.08.25 ਨੂੰ ਜੜੋਤ ਰੋਡ ਸੰਗੋਧਾ ਤੋਂ ਗ੍ਰਿਫਤਾਰ ਕਰਕੇ, ਉਸ ਦੇ ਕਬਜੇ ਵਿੱਚੋਂ ਬਲੈਰੋ ਗੱਡੀ ਨੰਬਰ ਪੀ. ਬੀ. 11 ਏ.ਐਲ 5490 ਅਤੇ 41 ਪੀਸ ਰੇਮੰਡ ਕੱਪੜਾ ਅਤੇ 72 ਲੇਡੀਜ਼ ਸੂਟ ਅਤੇ ਵਾਰਦਾਤ ਕਰਨ ਲਈ ਵਰਤੀਆਂ ਲੋਹੇ ਦੀਆਂ 2 ਰਾੜਾ ਅਤੇ ਉਕਤ ਬਲੈਰੋ ਗੱਡੀ ਦੀਆ ਅਸਲ ਨੰਬਰ ਪਲੇਟਾਂ ਬ੍ਰਾਮਦ ਕੀਤੀਆਂ ।

ਇਹ ਬਲੈਰੋ ਗੱਡੀ ਦੋਸ਼ੀ ਵੱਲੋਂ ਟੇਡੀ ਰੋਡ ਸ਼ਿਮਲਾਪੁਰੀ ਤੋਂ ਚੋਰੀ ਕੀਤੀ ਸੀ । ਜਿਸ ਸਬੰਧੀ ਮੁਕੱਦਮਾ ਨੰਬਰ 57 ਮਿਤੀ 10.07.25 ਅ/ਧ 303(2), ਬੀ. ਐਨ. ਐਸ. ਥਾਣਾ ਸ਼ਿਮਲਾ ਪੁਰੀ ਲੁਧਿਆਣਾ ਦਰਜ ਹੋਇਆ ਸੀ । ਦੋਸ਼ੀ ਵੱਲੋਂ ਇਹ ਗੱਡੀ ਅਸਲ ਨੰਬਰ ਪੀ.ਬੀ 11 ਏ. ਐਲ. 9054 ਦੀ ਥਾਂ 5490 ਦੀ ਜਾਅਲੀ ਨੰਬਰ ਪਲੇਟ ਲਗਾ ਕੇ ਚੋਰੀਆਂ ਲਈ ਵਰਤੋਂ ਕੀਤੀ ਜਾ ਰਹੀ ਸੀ ।

ਤੀਜੀ ਵਾਰਦਾਤ ਸਬੰਧੀ ਐਸ. ਐਸ. ਪੀ. ਐਸ. ਏ. ਐਸ. ਨਗਰ ਨੇ ਦੱਸਿਆ ਕਿ 10.08.2025 ਨੂੰ ਇੰਚਾਰਜ ਚੌਕੀ ਲੈਹਿਲੀ ਨੇ ਭਰੋਸੇਯੋਗ ਇਤਲਾਹ ਤੇ ਸੁਰਜੀਤ ਸਿੰਘ ਉਰਫ ਕਾਲਾ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਡਿਫੈਂਸ ਕਲੋਨੀ ਟੁੰਡਲਾ ਥਾਣਾ ਪੰਜੋਖਰਾ ਸਾਹਿਬ ਜ਼ਿਲ੍ਹਾ ਅੰਬਾਲਾ ਅਤੇ ਜਸਵਿੰਦਰ ਸਿੰਘ ਉਰਫ ਪਿੰਚੂ ਪੁੱਤਰ ਇਕਬਾਲ ਸਿੰਘ ਵਾਸੀ # 148/95 ਸ਼ਿਮਲਾਪੁਰੀ ਲੁਧਿਆਣਾ ਵਿਰੁੱਧ ਮੁਕੱਦਮਾ ਨੰਬਰ 126 ਮਿਤੀ 10.08.2025 ਅ/ਧ 303(2), 341(2) ਬੀ. ਐਨ. ਐਸ. ਥਾਣਾ ਲਾਲੜੂ ਦਰਜ ਕਰਕੇ, ਇਨ੍ਹਾਂ ਦੋਹਾਂ ਨੂੰ ਮਿਤੀ 10.08.25 ਨੂੰ ਲੈਹਿਲੀ ਚੌਂਕ ਨਾਕਾਬੰਦੀ ਦੌਰਾਨ ਜਾਅਲੀ ਨੰਬਰ ਵਾਲੀ ਬਲੈਰੋ ਪਿਅਕਪ ਪੀ. ਬੀ. 11 ਏ. ਐਸ. 8513 ਵਿਚੋਂ ਗ੍ਰਿਫਤਾਰ ਕੀਤਾ। ਗੱਡੀ ਨੂੰ ਲੱਗਾ ਨੰਬਰ ਜਾਅਲੀ ਹੋਣ ਕਾਰਨ ਮੌਕੇ ਤੇ ਗੱਡੀ ਨੂੰ ਕਬਜੇ ਵਿੱਚ ਲਿਆ ਅਤੇ ਗੱਡੀ ਵਿਚੋਂ 7 ਸਪਲਿਟ ਏ. ਸੀ. ਅਤੇ ਵਾਰਦਾਤ ਲਈ ਵਰਤੇ ਗਏ ਸੱਬਲ ਬ੍ਰਾਮਦ ਕੀਤੇ ਗਏ ਸੀ ।

ਸਪਲਿਟ ਏ. ਸੀ. ਉਨ੍ਹਾਂ ਨੇ ਸ਼ਟਰ ਤੋੜ ਕੇ ਲਕਸ਼ਮੀ ਇਲੈਕਟ੍ਰੋਨਿਕਸ ਮੁਬਾਰਿਕਪੁਰ ਦੇ ਸਟੋਰ ਵਿਚੋਂ 08/09.08.2025 ਦੀ ਰਾਤ ਚੋਰੀ ਕੀਤੇ ਸੀ ਅਤੇ ਇਸ ਸਬੰਧੀ ਮੁਕੱਦਮਾ ਨੰਬਰ 228, 10.08.2025 ਅ/ਧ 331(4),305 ਬੀ.ਐਨ.ਐਸ ਥਾਣਾ ਡੇਰਾਬੱਸੀ ਦਰਜ ਹੈ। ਦੋਸ਼ੀਆਂ ਨੇ ਬ੍ਰਾਮਦ ਹੋਈ ਗੱਡੀ ਲੁਧਿਆਣਾ ਤੋਂ ਚੋਰੀ ਕੀਤੀ ਜਾਣੀ ਮੰਨੀ ਹੈ । ਜਿਸ ਸਬੰਧੀ ਜਾਂਚ ਜਾਰੀ ਹੈ। ਉਕਤ ਬ੍ਰਾਮਦ ਹੋਏ ਮਾਲ ਦੀ ਕੀਮਤ ਕਰੀਬ 35 ਲੱਖ ਰੁਪਏ ਬਣਦੀ ਹੈ । ਇਸ ਤਰ੍ਹਾਂ ਇਨ੍ਹਾਂ ਗਿਰੋਹਾਂ ਦੇ ਬੇਨਕਾਬ ਹੋਣ ਨਾਲ ਚੋਰੀ ਦੀਆਂ 08 ਵਾਰਦਾਤਾਂ ਟਰੇਸ ਹੋਈਆਂ ਹਨ, ਜਿਨ੍ਹਾਂ ਵਿੱਚੋਂ 03 ਵਾਰਦਾਤਾਂ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ।ਇਨ੍ਹਾਂ ਸਾਰੇ ਦੋਸ਼ੀਆਂ ਦੀ ਕ੍ਰਿਮਿਨਲ ਹਿਸਟਰੀ ਹੈ ਅਤੇ ਵੱਖ ਵੱਖ ਸਟੇਟਾਂ ਵਿੱਚ ਕਈ ਮੁਕੱਦਮੇ ਦਰਜ ਹਨ ।

Read More : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ

ਡੀ. ਸੀ. ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਆੜਤੀਆ ਐਸੋਸੀਏਸ਼ਨ ਨਾਲ ਅਹਿਮ ਬੈਠਕ

0
Aartiya Association

ਪਟਿਆਲਾ, 14 ਅਗਸਤ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪਟਿਆਲਾ ਦੀ ਆੜਤੀਆ ਐਸੋਸੀਏਸ਼ਨ ਦੇ ਵੱਡੀ ਗਿਣਤੀ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਸੱਦਾ ਦਿੱਤਾ ਹੈ ਕਿ ਉਹ ਆਪਣੇ ਨਾਲ ਜੁੜੇ ਕਿਸਾਨ ਵੀਰਾਂ ਨੂੰ ਪ੍ਰੇਰਿਤ ਕਰਨ ਕਿ ਉਹ ਝੋਨੇ ਦੇ ਸੀਜਨ ਦੌਰਾਨ ਮੰਡੀਆਂ ‘ਚ ਸੁੱਕਾ ਝੋਨਾ (Dry rice) ਹੀ ਲਿਆਉਣ ਅਤੇ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਵੀ ਨਾ ਲਗਾਉਣ ।

ਕਿਸਾਨ ਝੋਨੇ ਦੀ ਤੁਰੰਤ ਖਰੀਦ ਲਈ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ

ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਆੜਤੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਕਿਸਾਨਾਂ ਦੀ ਸਹੂਲਤ ਤੇ ਉਨ੍ਹਾਂ ਦੀ ਫ਼ਸਲ ਦੀ ਸੁਚਾਰੂ ਖਰੀਦ ਹੈ ਇਸ ਲਈ ਸਮੂਹ ਆੜਤੀਏ ਝੋਨੇ ਦੇ ਆਗਾਮੀ ਸੀਜਨ ਦੌਰਾਨ ਜਿਣਸ ਦੀ ਨਿਰਵਿਘਨ ਖਰੀਦ ਲਈ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਆੜਤੀਏ ਕਿਸਾਨਾਂ ਨੂੰ ਪ੍ਰੇਰਤ ਕਰਨ ਕਿ ਉਹ ਵਾਧੂ ਨਮੀ ਵਾਲਾ ਝੋਨਾ ਮੰਡੀਆਂ (Paddy markets) ਵਿੱਚ ਨਾ ਲਿਆਉਣ । ਇਸ ਤੋਂ ਬਿਨ੍ਹਾਂ ਕੋਈ ਵੀ ਕੰਬਾਇਨ ਰਾਤ ਸਮੇਂ ਝੋਨੇ ਦੀ ਕਟਾਈ ਨਹੀਂ ਕਰੇਗੀ ਤੇ ਨਿਰਧਾਰਤ ਸਮੇਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ, ਦੇ ਅੰਦਰ-ਅੰਦਰ ਹੀ ਦਿਨ ਵੇਲੇ ਝੋਨੇ ਦੀ ਕਟਾਈ ਕੀਤੀ ਜਾਵੇ।

ਕਿਸਾਨ ਪਰਾਲੀ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ

ਇਸ ਮੌਕੇ ਆੜਤੀਆਂ ਵੱਲੋਂ ਉਠਾਏ ਮਸਲੇ ਸੁਣ ਕੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ ਅਤੇ ਪਿਛਲੇ ਸੀਜਨ ‘ਚ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੰਡੀ ਅਫ਼ਸਰ (District Market Officer) ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਹਰ ਮੰਡੀ ‘ਚ ਸਾਫ਼ ਸਫ਼ਾਈ, ਨਮੀ ਚੈਕ ਕਰਨ ਵਾਲੇ ਮੀਟਰਾਂ ਦੀ ਕੈਲੀਬ੍ਰੇਸ਼ਨ, ਬਾਰਦਾਨੇ, ਢੋਆ-ਢੋਆਈ, ਲੇਬਰ, ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਟੁਆਇਲਟਸ ਸਮੇਤ ਹਰ ਤਰ੍ਹਾਂ ਦੇ ਪ੍ਰਬੰਧ ਝੋਨੇ ਦੀ ਖਰੀਦ ਦੀ ਮਿਤੀ ਦਾ ਐਲਾਨ ਹੋਣ ਤੋਂ ਪਹਿਲਾਂ-ਪਹਿਲਾਂ ਪੂਰੇ ਕਰਨੇ ਯਕੀਨੀ ਬਣਾਏ ਜਾਣ ਤਾਂ ਕਿ ਮੰਡੀਆਂ ‘ਚ ਕੋਈ ਪ੍ਰੇਸ਼ਾਨੀ ਨਾ ਆਵੇ ਤਾਂ ਕਿ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਸਮੇਂ ਸਿਰ ਖਰੀਦਿਆ ਜਾ ਸਕੇ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਜਿਣਸ ਦੀ ਸੁਚਾਰੂ ਤੇ ਤੁਰੰਤ ਖਰੀਦ ਲਈ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ । ਇਸ ਮੌਕੇ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਦੇ ਆੜਤੀਆ ਐਸੋਸੀਏਸ਼ਨਾਂ ਦੇ ਨੁਮਾਇੰਦੇ, ਡੀ. ਐਫ. ਐਸ. ਸੀ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਅਤੇ ਹੋਰ ਅਧਿਕਾਰੀ ਮੌਜੂਦ ਸਨ ।

Read More : ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਅਗੇਤੀ ਬੈਠਕ

ਸੂਬਿਆਂ ਵਿੱਚ ਛਾਪੇਮਾਰੀ ਕਰਕੇ ਡਿਜੀਟਲ ਅਰੈਸਟ ਠੱਗੀ ਮਾਮਲੇ ਵਿੱਚ ਵੱਡੀ ਕਾਰਵਾਈ

0
Cyber Crime

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ2025 : ਡਾਇਰੈਕਟਰ ਜਨਰਲ ਆਫ਼ ਪੁਲਸ ਪੰਜਾਬ ਅਤੇ ਡੀ. ਆਈ. ਜੀ. ਰੂਪਨਗਰ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਈਬਰ ਆਧਾਰਿਤ ਵਿੱਤੀ ਅਪਰਾਧਾਂ (Cyber-based financial crimes) ਦੇ ਖ਼ਿਲਾਫ਼ ਲੜਾਈ ਵਿੱਚ ਇੱਕ ਮਹੱਤਵਪੂਰਣ ਸਫਲਤਾ ਹਾਸਲ ਕਰਦਿਆਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਾਈਬਰ ਕ੍ਰਾਈਮ ਪੁਲਸ ਨੇ ਐਸ. ਐਸ. ਪੀ. ਹਰਮਨਦੀਪ ਹਾਂਸ (S. S. P. Harmandeep Hans) ਦੀ ਨਿਗਰਾਨੀ ਅਤੇ ਡੀ. ਐਸ. ਪੀ. ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਤਾਮਿਲਨਾਡੂ, ਕਰਨਾਟਕਾ ਅਤੇ ਗੁਜਰਾਤ ਸਮੇਤ ਕਈ ਰਾਜਾਂ ਵਿੱਚ ਸਾਂਝੇ ਤੌਰ ਤੇ ਛਾਪੇਮਾਰੀਆਂ ਕਰਕੇ “ਡਿਜੀਟਲ ਅਰੈਸਟ” ਠੱਗੀ ਵਿੱਚ ਸ਼ਾਮਲ ਦੋ ਗਿਰੋਹਾਂ ਦੇ 10 ਮੈਂਬਰਾਂ ਦੀ ਪਛਾਣ ਕਰਕੇ, 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ ।

92 ਕਰੋੜ ਦੀ ਰਾਸ਼ਟਰ ਪੱਧਰੀ ਠੱਗੀ ਦਾ ਪਰਦਾਫਾਸ਼

ਐਸ. ਐਸ. ਪੀ. ਹਰਮਨਦੀਪ ਸਿੰਘ ਹਾਂਸ ਨੇ ਅੱਜ ਪੱਤਰਕਾਰਾਂ ਨੂੰ ਦਸਿਆ ਕਿ “ਡਿਜੀਟਲ ਅਰੈਸਟ” (“Digital arrest”) ਠੱਗੀ ਇੱਕ ਯੋਜਨਾਬੱਧ ਤਰੀਕੇ ਨਾਲ ਰਚਿਆ ਗਿਆ ਸਾਈਬਰ ਕ੍ਰਾਈਮ ਮਾਡਲ ਹੈ, ਜਿਸ ਵਿੱਚ ਦੋਸ਼ੀ ਟੈਲੀਫ਼ੋਨ ਰਾਹੀਂ ਆਪਣੇ ਆਪ ਨੂੰ ਪੁਲਿਸ, ਸੀ. ਬੀ. ਆਈ. ਜਾਂ ਹੋਰ ਕਾਨੂੰਨੀ ਏਜੰਸੀ ਦੇ ਸੀਨੀਅਰ ਅਧਿਕਾਰੀ ਵਜੋਂ ਪੇਸ਼ ਕਰਦੇ ਹਨ। ਉਹ ਪੀੜਤਾਂ ਨੂੰ ਝੂਠੇ ਅਪਰਾਧਿਕ ਮਾਮਲਿਆਂ ਵਿੱਚ ਫਸਾਉਣ ਦਾ ਡਰ ਦਿਖਾ ਕੇ ਅਤੇ ਕਥਿਤ “ਡਿਜੀਟਲ ਗ੍ਰਿਫ਼ਤਾਰੀ” ਦੀ ਧਮਕੀ ਦੇ ਕੇ ਉਨ੍ਹਾਂ ਤੋਂ ਵੱਡੀ ਰਕਮ ਠੱਗ ਲੈਂਦੇ ਹਨ ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਦੋ ਗਿਰੋਹ ਦੇਸ਼ ਭਰ ਵਿੱਚ ਕਈ ਸੂਬਿਆਂ ਵਿੱਚ ਦਰਜਨਾਂ ਲੋਕਾਂ ਨਾਲ ਠੱਗੀ ਕਰ ਚੁੱਕੇ ਹਨ ਅਤੇ ਰਾਸ਼ਟਰੀ ਪੱਧਰ ‘ਤੇ ਲਗਭਗ 92 ਕਰੋੜ ਰੁਪਏ ਦੀ ਰਕਮ ਹੜੱਪ ਚੁੱਕੇ ਹਨ । ਗ੍ਰਿਫ਼ਤਾਰ ਕੀਤੇ ਗਏ 06 ਦੋਸ਼ੀ ਤਾਮਿਲਨਾਡੂ, ਕਰਨਾਟਕਾ ਅਤੇ ਗੁਜਰਾਤ ਦੇ ਵਸਨੀਕ ਹਨ, ਜਿਨ੍ਹਾਂ ਵਿੱਚੋਂ 02 ਦੋਸ਼ੀ ਪਹਿਲਾਂ ਹੀ ਜੇਲ ਵਿੱਚ ਹਨ, ਜਿਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ਰਾਹੀਂ ਲਿਆਂਦਾ ਜਾਵੇਗਾ । ਫਰਾਰ 02 ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ ।

ਮੁਕੱਦਮੇ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਥਾਣਾ ਸਾਈਬਰ ਕਰਾਈਮ ਫੇਜ਼-7 ਵਿਖੇ ਡਿਜੀਟਲ ਅਰੈਸਟ ਸਬੰਧੀ ਦਰਜ 2 ਵੱਖ-ਵੱਖ ਮੁਕੱਦਮਿਆ ਵਿੱਚ ਕੀਤੀ ਗਈ ਹੈ, ਜਿਸ ਤਹਿਤ 6 ਦੋਸ਼ੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਐੱਸ ਐੱਸ ਐੱਸ ਨਗਰ ਦੇ ਪੀੜਤਾਂ ਨਾਲ ਹੋਈ ਲਗਭਗ ਰੁਪਏ 3 ਕਰੋੜ ਦੀ ਠੱਗੀ ਟ੍ਰੇਸ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਪੂਰੇ ਭਾਰਤ ਵਿੱਚ ਇਸ ਗਿਰੋਹ ਵੱਲੋਂ ਲਗਭਗ ਰੁਪਏ 92 ਕਰੋੜ ਦੀ ਠੱਗੀ ਦਾ ਪਰਦਾਫਾਸ਼ ਹੋਇਆ ਹੈ, ਜਿਸ ਦੀ ਅਗਲੇਰੀ ਕਰਵਾਈ ਵਜੋਂ 310 ਬੈਂਕ ਖਾਤੇ ਫ੍ਰੀਜ਼/ਬੰਦ ਕਰਵਾਏ ਹਨ ।

ਇਸ ਤੋਂ ਇਲਾਵਾ ਤਫਤੀਸ਼ ਦੌਰਾਨ ਉਕਤਾਨ ਦੋਸ਼ੀਆ ਦੇ ਖਿਲਾਫ ਬੰਗਲੌਰ ਵਿਖੇ 12.50 ਕਰੋੜ ਰੁਪਏ ਦੀ ਠੱਗੀ ਵਾਲੀ ਡਿਜੀਟਲ ਗ੍ਰਿਫਤਾਰੀ ਕਰਨ ਬਾਰੇ ਮੁੱਕਦਮਾ ਨੰਬਰ 995/2024 U/S 318(4)319 (2) BNS & 66(C), 66(D) IT act PS Northeast Division ਬਾਰੇ ਵੀ ਗੱਲ ਸਾਹਮਣੇ ਆਈ ਹੈ ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਾਈਬਰ ਕ੍ਰਾਈਮ ਪੁਲਿਸ ਵੱਲੋਂ ਪਿਛਲੇ 4 ਮਹੀਨਿਆਂ ਦੌਰਾਨ ਵੱਡੀਆਂ ਸਫਲਤਾਵਾਂ ਹਾਸਲ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 06 ਗੈਰ-ਕਾਨੂੰਨੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦੇ ਹੋਏ 41 ਦੋਸ਼ੀ ਸਮੇਤ 7 ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ ਕੀਤੇ ਗਏ । ਇਨ੍ਹਾਂ ਪਾਸੋਂ 30 ਲੈਪਟਾਪ, 159 ਮੋਬਾਈਲ ਫੋਨ, 169 ਸਿਮ ਕਾਰਡ, 127 ਬੈਂਕ ਏ ਟੀ ਐਮ ਕਾਰਡ ਅਤੇ 158 ਬੈਂਕ ਖਾਤੇ ਬਰਾਮਦ ਹੋਏ ਹਨ ।

ਇਸ ਤੋਂ ਇਲਾਵਾ ਹਨੀ ਟ੍ਰੈਪ ਮਾਮਲੇ ਚ 3 ਦੋਸ਼ੀ ਗ੍ਰਿਫ਼ਤਾਰ ਹੋਏ, ਜਿਨ੍ਹਾਂ ਪਾਸੋਂ ਮਹੱਤਵਪੂਰਣ ਡਿਜ਼ੀਟਲ ਸਬੂਤ ਬਰਾਮਦ ਹੋਏ। ਇਸੇ ਤਰ੍ਹਾਂ ਨਕਲੀ ਭਰਤੀ ਠੱਗੀ ਵਿੱਚ ਰੇਲਵੇ ਵਿਭਾਗ ਵਿੱਚ ਨੌਕਰੀ ਦੇ ਝਾਂਸੇ ਹੇਠ ਲਗਭਗ 25 ਪੀੜਤਾਂ ਨਾਲ ਠੱਗੀ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫ਼ਤਾਰ ਕਰਕੇ ਜੇਲ ਭੇਜਿਆ ਗਿਆ । ਇਸ ਤੋਂ ਵੱਖ-ਵੱਖ ਮਾਮਲਿਆਂ ਵਿੱਚ 4,12,97,342/- ਰੁਪਏ ਪੀੜਤਾਂ ਨੂੰ ਵਾਪਸ ਕਰਵਾਏ ਗਏ ।

ਉਨ੍ਹਾਂ ਦੱਸਿਆ ਕਿ ਡਿਜੀਟਲ ਅਰੈਸਟ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦੀ ਬੈਂਕ ਰਾਹੀਂ ਸਮੇਂ ਸਿਰ ਪਹਿਚਾਣ ਕਰਕੇ, ਪੈਸਾ ਟ੍ਰਾਂਸਫਰ ਤੋਂ ਪਹਿਲਾਂ ਹੀ ਦਖਲ ਦੇ ਕੇ ਲਗਭਗ 2 ਕਰੋੜ ਰੁਪਏ ਦੀ ਠੱਗੀ ਰੋਕੀ ਗਈ । ਇਸ ਦੌਰਾਨ ਬੈਂਕ ਮੈਨੇਜਰਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਸ਼ੱਕੀ ਲੈਣ-ਦੇਣ ਹੋਣ ‘ਤੇ ਤੁਰੰਤ ਸਾਈਬਰ ਪੁਲਿਸ ਨੂੰ ਸੂਚਿਤ ਕੀਤਾ ਜਾਵੇ ।

ਐਸ. ਐਸ. ਪੀ. ਹਰਮਨਦੀਪ ਹਾਂਸ ਨੇ ਕਿਹਾ ਇਹ ਕਾਰਵਾਈ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਤੱਕ ਸੀਮਿਤ ਨਹੀਂ, ਸਗੋਂ ਪੰਜਾਬ ਪੁਲਸ ਦੀ ਨਾਗਰਿਕਾਂ ਨੂੰ ਸਾਈਬਰ ਅਪਰਾਧਾਂ ਤੋਂ ਬਚਾਉਣ ਲਈ ਅਟੱਲ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹੈ । ਉਨ੍ਹਾਂ ਕਿਹਾ, “ਸਾਈਬਰ ਅਪਰਾਧੀ ਗਿਰੋਹਾਂ ਦੇ ਨੈੱਟਵਰਕ ਨੂੰ ਤੋੜਨ, ਪੀੜਤਾਂ ਦੇ ਪੈਸੇ ਵਾਪਸ ਲਿਆਉਣ ਅਤੇ ਹਰ ਦੋਸ਼ੀ ਨੂੰ ਕਾਨੂੰਨੀ ਘੇਰੇ ਵਿੱਚ ਲਿਆਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ।

Read More : DGP ਗੌਰਵ ਯਾਦਵ ਨੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ 

ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ- 1961 ਵਿੱਚ ਸੋਧਾਂ ਨੂੰ ਮਨਜ਼ੂਰੀ

0
Cabinet Meeting

ਚੰਡੀਗੜ੍ਹ, 14 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ (Amendment to the Punjab Cooperative Societies Act 1961) ਨੂੰ ਮਨਜ਼ੂਰੀ ਦੇ ਦਿੱਤੀ । ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ।

ਗ਼ੈਰ-ਰਜਿਸਟਰਡ ਕਬਜ਼ੇ, ਬੇਨਾਮੀ ਲੈਣ-ਦੇਣ ਅਤੇ ਹੋਰ ਗ਼ੈਰ-ਕਾਨੂੰਨੀ ਪ੍ਰਬੰਧਾਂ ਨੂੰ ਰੋਕਣ ਦੇ ਉਦੇਸ਼ ਨਾਲ ਚੁੱਕਿਆ ਕਦਮ

ਕੈਬਨਿਟ ਨੇ ਪੰਜਾਬੀ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਅਤੇ ਸਹਿਕਾਰੀ ਸੁਸਾਇਟੀਆਂ ਦੀਆਂ ਕੁੱਝ ਸ਼ੇ੍ਰਣੀਆਂ ਲਈ ਅਸ਼ਟਾਮ ਡਿਊਟੀ ਤੇ ਰਜਿਸਟਰੇਸ਼ਨ ਫੀਸ ਛੋਟਾਂ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ । ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਤਹਿਤ ਲਾਜ਼ਮੀ ਰਜਿਸਟਰੇਸ਼ਨ ਲਈ ਛੋਟਾਂ ਦਿੱਤੀਆਂ ਗਈਆਂ ਸਨ, ਜੋ ਅਸਲ ਵਿੱਚ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਨੂੰ ਸੁਚਾਰੂ ਬਣਾਉਣ ਲਈ ਸਨ ਪਰ ਇਸ ਨਾਲ ਇਕ ਅਜਿਹੀ ਸਥਿਤੀ ਪੈਦਾ ਹੋ ਗਈ, ਜੋ ਜਾਇਦਾਦ ਦੇ ਲੈਣ-ਦੇਣ (ਖਾਸ ਕਰ ਕੇ ਸ਼ਹਿਰੀ ਹਾਊਸਿੰਗ ਸਭਾਵਾਂ ਵਿੱਚ) ਨੂੰ ਰਸਮੀ ਰਜਿਸਟਰੇਸ਼ਨ ਜਾਂ ਅਸ਼ਟਾਮ ਡਿਊਟੀ ਅਤੇ ਰਜਿਸਟਰੇਸ਼ਨ ਫੀਸ ਦੇ ਭੁਗਤਾਨ ਤੋਂ ਬਿਨਾਂ ਹੋਣ ਦੀ ਆਗਿਆ ਦਿੰਦੀ ਸੀ ।

ਇਸ ਨਾਲ ਗ਼ੈਰ-ਰਜਿਸਟਰਡ ਕਬਜ਼ੇ, ਬੇਨਾਮੀ ਲੈਣ-ਦੇਣ ਅਤੇ ਕਾਨੂੰਨੀ ਪੱਖੋਂ ਜ਼ੋਖ਼ਿਮ ਵਾਲੇ ਹੋਰ ਪ੍ਰਬੰਧਾਂ ਨੂੰ ਹੁਲਾਰਾ ਮਿਲਿਆ। ਇਸ ਲਈ ਇਸ ਐਕਟ ਦੀ ਧਾਰਾ 37 ਵਿੱਚ ਸੋਧ ਕਰ ਕੇ ਧਾਰਾ 2 ਅਤੇ 3 ਜੋੜੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਸਰਕਾਰੀ ਗਜ਼ਟ ਵਿੱਚ ਨੋਟੀਫਿਕੇਸ਼ਨ ਰਾਹੀਂ ਇਹ ਨਿਰਦੇਸ਼ ਦੇ ਸਕਦੀ ਹੈ ਕਿ ਉਪ-ਧਾਰਾ (1) ਜਾਂ ਇਸ ਦੇ ਕਿਸੇ ਵੀ ਹਿੱਸੇ ਅਧੀਨ ਸਹਿਕਾਰੀ ਸਭਾਵਾਂ ਦੇ ਅਜਿਹੇ ਵਰਗ ਜਾਂ ਵਰਗਾਂ ਜਾਂ ਵਿਸ਼ੇਸ਼ ਪ੍ਰਬੰਧਾਂ ਦੀਆਂ ਅਜਿਹੀਆਂ ਸ਼ੇ੍ਰਣੀਆਂ ਜਿਵੇਂ ਕਿ ਨੋਟੀਫਿਕੇਸ਼ਨ ਵਿੱਚ ਦਰਸਾਇਆ ਜਾ ਸਕਦਾ ਹੈ, ਮੁਤਾਬਕ ਛੋਟ ਹੋਵੇਗੀ । ਅਜਿਹਾ ਨੋਟੀਫਿਕੇਸ਼ਨ ਜਾਰੀ ਹੋਣ `ਤੇ ਨੋਟੀਫਾਈ ਕੀਤੇ ਵਿਸ਼ੇਸ਼ ਪ੍ਰਬੰਧ ਭਾਰਤੀ ਰਜਿਸਟਰੇਸ਼ਨ ਐਕਟ, 1908 ਦੀ ਧਾਰਾ 17 ਦੀ ਉਪ-ਧਾਰਾ (1) ਦੇ ਉਪ-ਧਾਰਾ (ਬੀ) ਤੇ (ਸੀ) ਦੇ ਦਾਇਰੇ ਵਿੱਚ ਆਉਂਦਾ ਮੰਨਿਆ ਜਾਵੇਗਾ, ਅਤੇ ਇਸ ਅਨੁਸਾਰ ਉਸ ਐਕਟ ਅਧੀਨ ਲਾਜ਼ਮੀ ਰਜਿਸਟਰੇਸ਼ਨ ਅਧੀਨ ਹੋਵੇਗਾ ।

ਪੰਚਾਇਤ ਵਿਕਾਸ ਸਕੱਤਰ ਦੀ ਅਸਾਮੀ ਸਿਰਜਣ ਨੂੰ ਹਰੀ ਝੰਡੀ

ਢੁਕਵੀਂ ਕਾਰਜਕੁਸ਼ਲਤਾ ਤੇ ਨਿਗਰਾਨੀ ਰਾਹੀਂ ਪੇਂਡੂ ਇਲਾਕਿਆਂ ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਕੈਬਨਿਟ ਨੇ ਪੰਚਾਇਤ ਸਕੱਤਰਾਂ ਤੇ ਗ੍ਰਾਮ ਸੇਵਕਾਂ (ਪਿੰਡ ਵਿਕਾਸ ਅਫ਼ਸਰਾਂ) ਦੇ ਕਾਡਰ ਦਾ ਰਲੇਵਾਂ ਕਰ ਕੇ ‘ਪੰਚਾਇਤ ਵਿਕਾਸ ਸਕੱਤਰ’ ਦੀ ਅਸਾਮੀ ਸਿਰਜਣ ਦੀ ਮਨਜ਼ੂਰੀ ਵੀ ਦੇ ਦਿੱਤੀ। ਇਸ ਤੋਂ ਬਾਅਦ ਪੰਜਾਬ ਭਰ ਵਿੱਚ ਪੇਂਡੂ ਵਿਕਾਸ ਨੂੰ ਤੇਜ਼ ਕਰਨ ਲਈ ਇਨ੍ਹਾਂ ਅਸਾਮੀਆਂ ਲਈ ਇਕ ਸੂਬਾਈ ਕਾਡਰ ਦਾ ਗਠਨ ਕੀਤਾ ਜਾਵੇਗਾ ।

ਮੌਜੂਦਾ ਪੰਚਾਇਤ ਸਕੱਤਰਾਂ ਲਈ ਇਕ ‘ਡਾਇੰਗ ਕਾਡਰ’ ਦੀ ਸਿਰਜਣਾ ਕੀਤੀ ਜਾਵੇਗੀ, ਜਿਨ੍ਹਾਂ ਨੂੰ ਉਨ੍ਹਾਂ ਦੇ ਸਵੈ-ਘੋਸ਼ਣਾ ਪੱਤਰਾਂ ਦੇ ਆਧਾਰ ਉਪਰ ਅਤੇ ਉਨ੍ਹਾਂ ਦੀ ਸੀਨੀਆਰਤਾ ਦੇ ਅਨੁਸਾਰ, ਸੀਨੀਆਰਤਾ ਸੂਚੀ ਵਿੱਚ ਮੌਜੂਦਾ ਗ੍ਰਾਮ ਸੇਵਕਾਂ (ਵੀ.ਡੀ.ਓ.) ਦੇ ਬਾਅਦ ਰੱਖਿਆ ਜਾਵੇਗਾ ।

ਫ਼ਸਲ ਖ਼ਰੀਦ ਬਾਰੇ ਮੰਤਰੀ ਸਮੂਹ ਦੇ ਗਠਨ ਲਈ ਕਾਰਜ ਬਾਅਦ ਮਨਜ਼ੂਰੀ

ਕੈਬਨਿਟ ਨੇ ਆਗਾਮੀ ਖ਼ਰੀਦ ਸੀਜ਼ਨਾਂ ਦੌਰਾਨ ਸਾਉਣੀ ਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਸੁਚਾਰੂ ਖ਼ਰੀਦ ਲਈ ਮੰਤਰੀ ਸਮੂਹ ਦੇ ਗਠਨ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਹ ਮੰਤਰੀ ਸਮੂਹ ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ ਬਣਾਇਆ ਗਿਆ ਹੈ। ਇਸ ਵਿੱਚ ਖੁਰਾਕ ਤੇ ਸਪਲਾਈ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਜਲ ਸਰੋਤ ਮੰਤਰੀ ਮੈਂਬਰਾਂ ਵਜੋਂ ਸ਼ਾਮਲ ਹਨ ।

ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ

ਮੰਤਰੀ ਮੰਡਲ ਨੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਦੇ ਭਾਗ ਦੋ ਅਤੇ ਭਾਗ ਤਿੰਨ `ਤੇ ਵਿਚਾਰ ਕਰਨ ਲਈ ਅਧਿਕਾਰੀਆਂ ਦੀ ਕਮੇਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਫ਼ਾਰਸ਼ਾਂ `ਤੇ ਵਿਚਾਰ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਨੂੰ ਵੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ।

ਲੈਂਡ ਪੂਲਿੰਗ ਪਾਲਿਸੀ 2025 ਦਾ ਨੋਟੀਫਿਕੇਸ਼ਨ ਵਾਪਸ ਲੈਣ ਦੀ ਸਹਿਮਤੀ

ਕੈਬਨਿਟ ਨੇ 4 ਜੂਨ 2025 ਨੂੰ ਜਾਰੀ ਲੈਂਡ ਪੂਲਿੰਗ ਪਾਲਿਸੀ 2025 ਅਤੇ ਇਸ ਨਾਲ ਸਬੰਧਤ ਸੋਧਾਂ ਸਬੰਧੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਨੋਟੀਫਿਕੇਸ਼ਨ ਵਾਪਸ ਲੈਣ ਦਾ ਵੀ ਫੈਸਲਾ ਕੀਤਾ ਹੈ ।

Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ