Home Blog Page 444

ਮਾਨਸਾ ਅਦਾਲਤ ਨੇ ਦਿੱਤੀ ਮੁੱਖ ਮੰਤਰੀ ਮਾਨ ਨੂੰ ਅੰਤਰਿਮ ਰਾਹਤ

0
Chief Minister

ਮਾਨਸਾ, 13 ਅਗਸਤ 2025 : ਪੰਜਾਬ ਦੇ ਜਿ਼ਲਾ ਮਾਨਸਾ (Mansa) ਦੀ ਮਾਨਯੋਗ ਅਦਾਲਤ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅੰਤਰਿਮ ਰਾਹਤ (Interim relief) ਪ੍ਰਦਾਨ ਕਰ ਦਿੱਤੀ ਹੈ ।

ਕਿਸ ਮਾਮਲੇ ਵਿਚ ਮਿਲੀ ਹੈ ਰਾਹਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਮਾਨਸਾ ਅਦਾਲਤ ਵਿੱਚ ਦਾਇਰ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ ।

ਅਦਾਲਤ ਨੇ ਪੰਜਾਬ ਸਰਕਾਰ ਤੇ ਸਾਬਕਾ ਵਿਧਾਇਕ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਜਸਟਿਸ ਤ੍ਰਿਭੁਵਨ ਦਹੀਆ (Justice Tribhuvan Dahiya) ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਅਤੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੂੰ ਨੋਟਿਸ ਜਾਰੀ ਕੀਤਾ ਅਤੇ 18 ਅਗਸਤ 2025 ਤੱਕ ਜਵਾਬ ਮੰਗਿਆ ਹੈ ਤੇ ਨਾਲ ਹੀ ਅੰਤਰਿਮ ਰਾਹਤ ਦਿੰਦਿਆਂ ਨਿਰਦੇਸ਼ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਨਸਾ ਅਦਾਲਤ ਵਿੱਚ ਨਿੱਜੀ ਜਾਂਚ ਲਈ ਅਰਜ਼ੀ ਦਾਇਰ ਕਰਨਗੇ ਅਤੇ ਮੈਜਿਸਟ੍ਰੇਟ ਅਦਾਲਤ ਇਸਨੂੰ ਲੰਬਿਤ ਰੱਖੇਗੀ ।

ਕੀ ਹੈ ਸਮੁੱਚਾ ਮਾਮਲਾ

ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ (Former MLA Nazar Singh Manshahia) ਨੇ 25 ਅਪ੍ਰੈਲ 2019 ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਹ ਮਾਣਹਾਨੀ ਸਿ਼ਕਾਇਤ ਦਾਇਰ ਕਰਕੇ ਦੋਸ਼ ਲਗਾਇਆ ਸੀ ਕਿ ਭਗਵੰਤ ਮਾਨ ਜੋ ਉਸ ਸਮੇਂ ਸੰਗਰੂਰ ਤੋਂ ਸੰਸਦ ਮੈਂਬਰ ਸਨ ਨੇ ਉਨ੍ਹਾਂ `ਤੇ ਪੈਸੇ ਦੇ ਲਾਲਚ ਲਈ ਪਾਰਟੀ ਬਦਲਣ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਬਣਨ ਦਾ ਦੋਸ਼ ਲਗਾਇਆ ਸੀ ।

Read More : ਅਦਾਲਤ ਨੇ ਨਹੀਂ ਦਿੱਤੀ ਬਿਕਰਮ ਮਜੀਠੀਆ ਨੂੰ ਜ਼ਮਾਨਤ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਚੜ੍ਹਾਂਉਣਗੇ ਪਟਿਆਲਾ ਵਿਖੇ ਤਿਰੰਗਾ

0
Full Dress Reharsal

ਪਟਿਆਲਾ 13 ਅਗਸਤ 2025 : ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ (The country’s 79th Independence Day) ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਂਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇੱਕ ਫੁੱਲ ਡਰੈਸ ਰਿਹਰਸਲ ਹੋਈ ।

Full Dress Reharsal

ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਰਿਹਰਸਲ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਅਤੇ ਐਸ. ਪੀ. (ਹੈਡੁਕੁਆਰਟਰ) ਵੈਭਵ ਚੌਧਰੀ ਨੇ ਇਸ ਰਿਹਰਸਲ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈ. ਟੀ. ਓ. ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਆਪਣਾ ਸੰਦੇਸ਼ ਦੇਣਗੇ ।

Full Dress Reharsal

ਫੁੱਲ ਡਰੈਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਫ਼ਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਆਈ. ਟੀ. ਬੀ. ਪੀ, ਜ਼ਿਲ੍ਹਾ ਪੁਲਿਸ ਦੀਆਂ ਦੋ ਟੁਕੜੀਆਂ, ਪੰਜਾਬ ਪੁਲਸ ਮਹਿਲਾ ਵਿੰਗ ਦੀ ਇਕ ਟੁਕੜੀ, ਪੰਜਾਬ ਹੋਮਗਾਰਡਜ਼, ਚੌਥੀ ਗਰਲਜ਼ ਬਟਾਲੀਅਨ, ਐਨ. ਸੀ. ਸੀ. ਆਰਮੀ ਵਿੰਗ, ਪੰਜਵੀਂ ਪੰਜਾਬ ਐਨ. ਸੀ. ਸੀ. ਵਿੰਗ ਸਮੇਤ ਪੰਜਾਬ ਪੁਲਸ ਦੇ ਆਈ. ਆਰ. ਬੀ. ਦੇ ਪਾਈਪ ਬੈਂਡ ਦੀ ਟੁਕੜੀ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ।

Full Dress Reharsal

ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਹਨ

ਐਸ. ਪੀ.(ਹੈਡੁਕੁਆਰਟਰ) ਵੈਭਵ ਚੌਧਰੀ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਹਨ ਅਤੇ ਲੋੜੀਂਦੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ । ਉਹਨਾਂ ਦੱਸਿਆ ਕਿ ਪੁਲਿਸ ਨੇ ਸਮਾਗਮ ਦੇ ਮੱਦੇਨਜ਼ਰ ਆਪਣੀ ਚੌਕਸੀ ਹੋਰ ਵਧਾ ਦਿੱਤੀ ਹੈ । ਐਸ.ਪੀ. (ਹੈਡੁਕੁਆਰਟਰ) ਵੈਭਵ ਚੌਧਰੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਲਾਵਾਰਸ ਵਸਤੂ ਨੂੰ ਹੱਥ ਨਾ ਲਗਾਉਣ ਅਤੇ ਕਿਸੇ ਵੀ ਅਜਿਹੀ ਲਾਵਾਰਸ ਜਾਂ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਦਾ ਹੈ, ਇਸ ਬਾਰੇ ਸੂਚਨਾ ਨੇੜਲੇ ਪੁਲਸ ਥਾਣੇ , ਚੌਂਕੀ, ਨਾਕੇ ਜਾਂ ਪੀ. ਸੀ. ਆਰ. ਟੀਮ ਨੂੰ ਦੇਣ ਸਮੇਤ ਜਾਂ ਪੁਲਿਸ ਹੈਲਪਲਾਈਨ ਨੰਬਰ 112 ਨੰਬਰ ਤੇ ਦਿੱਤੀ ਜਾ ਸਕਦੀ ਹੈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਐਸ. ਡੀ. ਐਮ. ਹਰਜੋਤ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ ।

Read More : 75ਵੇਂ ਆਜ਼ਾਦੀ ਦਿਹਾੜੇ ‘ਤੇ ਪੰਜਾਬ ਸਰਕਾਰ ਲੋਕਾਂ ਨੂੰ ਦੇਵੇਗੀ ਇਹ ਤੋਹਫਾ: CM ਭਗਵੰਤ ਮਾਨ

ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼

0
Cricket Tournament

ਪਟਿਆਲਾ, 13 ਅਗਸਤ 2025 : ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ (Zonal Cricket Tournament) ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਹੋਇਆ।

ਟੂਰਨਾਮੈਂਟ ਵਿੱਚ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਦਲਜੀਤ ਸਿੰਘ (ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਪਟਿਆਲਾ), ਚਰਨਜੀਤ ਸਿੰਘ ਅਤੇ ਇਰਸ਼ਾਦ ਖਾਨ ਵਿਸ਼ੇਸ਼ ਤੌਰ ਤੇ ਪਹੁੰਚੇ । ਟੂਰਨਾਮੈਂਟ ਦੀ ਸ਼ੁਰੂਆਤ (Tournament start) ਅੰਡਰ-14 ਦੇ ਮੁਕਾਬਲਿਆਂ ਨਾਲ ਹੋਈ । ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਦੀ ਟੀਮ ਨੇ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੀ ਟੀਮ ਨੂੰ ਹਰਾਇਆ । ਕ੍ਰਿਕਟ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ । ਇਸ ਮੌਕੇ ਸਤਵਿੰਦਰ ਸਿੰਘ, ਮਮਤਾ ਰਾਣੀ, ਮਨਪ੍ਰੀਤ ਸਿੰਘ, ਪ੍ਰਵੀਨ ਕੁਮਾਰ, ਯਸ਼ਦੀਪ ਸਿੰਘ, ਸਿਮਨਦੀਪ ਕੌਰ, ਮਨਦੀਪ ਸਿੰਘ, ਜਸਦੇਵ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੌਜੂਦ ਸਨ ।

Read More : ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਤੋਂ ਵਾਂਝਾ ਹੋ ਸਕਦਾ ਪਾਕਿਸਤਾਨ, ਭਾਰਤ ਨੇ ਟੂਰਨਾਮੈਂਟ ਖੇਡਣ ਤੋਂ ਕੀਤਾ ਇਨਕਾਰ

ਆਮ ਆਦਮੀ ਪਾਰਟੀ ਦੀ ਵਿਧਾਇਕਾ ਦੇ ਸੜਕੀ ਹਾਦਸੇ ਵਿਚ ਲੱਗੀਆਂ ਸੱਟਾਂ ਹੀ ਸੱਟਾਂ

0
MLA

ਲੁਧਿਆਣਾ, 13 ਅਗਸਤ 2025 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ (MLA Rajinderpal Kaur Chhina0 ਦੀ ਕਾਰ ਖਨੌਰੀ ਸਰਹੱਦ ਨੇੜੇ ਇੱਕ ਡਿਵਾਈਡਰ ਨਾਲ ਟਕਰਾਉਣ (Collision with the divider) ਦੇ ਚਲਦਿਆਂ ਸੜਕੀ ਹਾਦਸਾ (Road accident) ਵਾਪਰ ਗਿਆ, ਜਿਸ ਵਿਚ ਉਨ੍ਹਾਂ ਦੇ ਚੇਹਰੇ `ਤੇ ਗੰਭੀਰ ਸੱਟਾਂ ਲੱਗੀਆਂ ਹਨ । ਜਿਸ ਤੇ ਉਨ੍ਹਾਂ ਨੂੰ ਤੁਰੰਤ ਹਰਿਆਣਾ ਦੇ ਕੈਥਲ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਰਾਜਿੰਦਰਪਾਲ ਕੌਰ ਛੀਨਾ ਗਈ ਹੋਈ ਸੀ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਅਮਰੀਕਾ

ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਗਈ ਹੋਈ ਸੀ । ਉਹ ਰਾਤ ਨੂੰ ਦਿੱਲੀ ਹਵਾਈ ਅੱਡੇ `ਤੇ ਉਤਰੀ ਸੀ। ਉਸ ਦਾ ਪਤੀ, ਪੁੱਤਰ, ਗੰਨਮੈਨ ਅਤੇ ਡਰਾਈਵਰ ਉਸ ਨੂੰ ਲੈਣ ਗਏ ਸਨ। ਜਦੋਂ ਉਹ ਸਵੇਰੇ ਵਾਪਸ ਆ ਰਹੇ ਸਨ ਤਾਂ ਰਸਤੇ ਵਿਚ ਉਸ ਦੀ ਕਾਰ ਦੇ ਸਾਹਮਣੇ ਕੋਈ ਚੀਜ਼ ਆ ਗਈ, ਜਿਸ ਕਾਰਨ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਤੇ ਡਿਵਾਈਡਰ ਨਾਲ ਟਕਰਾ ਗਈ ।

Read More : ਭਿਆਨਕ ਸੜਕੀ ਹਾਦਸੇ ਵਿਚ ਹੈਦਰਾਬਾਦ ਦਾ ਪੂਰਾ ਪਰਿਵਾਰ ਉਤਰਿਆ ਮੌਤ ਦੇ ਘਾਟ

20,000 ਰੁਪਏ ਰਿਸ਼ਵਤ ਲੈਂਦਾ ਫਾਇਰ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

0
Fire officer arrested

ਚੰਡੀਗੜ੍ਹ 12 ਅਗਸਤ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਅਬੋਹਰ ਵਿਖੇ ਤਾਇਨਾਤ ਫਾਇਰ ਅਫਸਰ (Fire Officer) ਵਰਿੰਦਰ ਕਥੂਰੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ ।

ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਰਿਸ਼ਵ ਕਾਲੀਆ (Complainant Rishav Kalia) ਵਾਸੀ ਤਹਿਸੀਲ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ । ਸ਼ਿਕਾਇਤਕਰਤਾ ਰਿਸ਼ਵ ਕਾਲੀਆ ਨਵੇਂ ਅੱਗ ਬੁਝਾਊ ਯੰਤਰ ਵੇਚਣ ਅਤੇ ਪੁਰਾਣੇ ਅੱਗ ਬੁਝਾਊ ਯੰਤਰਾਂ (Fire extinguishers) ਨੂੰ ਰਿਫਿਲ ਕਰਨ ਦਾ ਕੰਮ ਕਰਦਾ ਹੈ ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਫਾਇਰ ਅਫ਼ਸਰ ਵਰਿੰਦਰ ਕਥੂਰੀਆ ਨੇ ਉਸ ਕੋਲੋਂ ਬਿੱਲਾਂ ਦੇ ਨਿਪਟਾਰੇ ਲਈ ਕਮਿਸ਼ਨ ਦੇ ਰੂਪ ਵਿੱਚ 25,000 ਰੁਪਏ ਤੋਂ 30,000 ਰੁਪਏ ਦੀ ਰਿਸ਼ਵਤ (Bribe) ਦੀ ਮੰਗ ਕੀਤੀ । ਇਸ ਤੋਂ ਇਲਾਵਾ, ਸ਼ਿਕਾਇਤਕਰਤਾ ਆਪਣੇ ਹੋਰ ਬਿੱਲਾਂ ਦੇ ਨਿਪਟਾਰੇ ਲਈ ਵੀ ਮੁਲਜ਼ਮ ਨੂੰ ਉਸਦੇ ਘਰ ਜਾ ਕੇ ਮਿਲਿਆ ਸੀ ।

ਸ਼ਿਕਾਇਤਕਰਤਾ ਆਪਣੇ ਜਾਇਜ਼ ਕੰਮ ਲਈ ਉਸ ਨੂੰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ, ਵਿਜੀਲੈਂਸ ਬਿਊਰੋ ਵੱਲੋਂ ਅਜਿਹੇ ਭ੍ਰਿਸ਼ਟ ਅਧਿਕਾਰੀ ਨੂੰ ਗ੍ਰਿਫ਼ਤਾਰ ਕਰਵਾਉਣ ਲਈ, ਸ਼ਿਕਾਇਤਕਰਤਾ ਨੇ ਮਲਜ਼ਮ ਨਾਲ ਕੀਤੀ ਆਪਣੀ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਮਾਮਲੇ ਦੀ ਰਿਪੋਰਟ ਵਿਜੀਲੈਂਸ ਬਿਊਰੋ ਦੀ ਫਾਜ਼ਿਲਕਾ ਯੂਨਿਟ ਕੋਲ ਕੀਤੀ ।

ਵਿਜੀਲੈਂਸ ਬਿਊਰੋ ਦੀ ਫਾਜ਼ਿਲਕਾ ਯੂਨਿਟ (Fazilka Unit) ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ ਗਿਆ। ਇਸ ਉਪਰੰਤ ਮੁਲਜ਼ਮ ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਕਤ ਮੁਲਜ਼ਮ ਵਿਰੁੱਧ ਪੀ.ਸੀ. (ਸੋਧ) ਐਕਟ, 2018 ਰਾਹੀਂ ਸੋਧ ਕੀਤੀ ਧਾਰਾ 7 ਪੀ. ਸੀ. ਐਕਟ 1988 ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵਿਖੇ ਕੇਸ ਦਰਜ ਕੀਤਾ ਗਿਆ । ਇਸ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮ ਫਾਇਰ ਅਫਸਰ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ।

Read More : ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਦੀਆਂ ਜਾਇਦਾਦਾਂ ਕੀਤੀਆਂ ਕੁਰਕ

1 ਤੋਂ ਭਾਖੜਾ ਡੈਮ ਦੀ ਸੁਰੱਖਿਆ ਕਰ ਸਕਦੀ ਹੈ ਸੀ. ਆਈ. ਐਸ. ਐਫ.

0
CISF

ਨੰਗਲ, 13 ਅਗਸਤ 2025 : ਪੰਜਾਬ ਦੇ ਵਿਚ ਬਣੇ ਨੰਗਲ-ਭਾਖੜਾ ਡੈਮ (Nangal-Bhakhra Dam) ਦੀ ਸੁਰੱਖਿਆ ਪੰਜਾਬ ਪੁਲਸ ਦੀ ਥਾਂ ਕੇਂਦਰੀ ਸੁਰੱਖਿਆ ਬਲਾਂ ਸੀ. ਆਈ. ਐਸ. ਐਫ. ਵਲੋਂ ਕੀਤੇ ਜਾਣ ਦੀਆਂ ਕਿਆਸਰਾਈਆਂ ਦੇ ਚਲਦਿਆਂ ਹੋ ਸਕਦਾ ਹੈ ਕਿ 1 ਸਤੰਬਰ ਤੋਂ ਭਾਖੜਾ ਡੈਮ ਦੀ ਸੁਰੱਖਿਆ ਦੀ ਜਿੰਮੇਵਾਰੀ (Responsibility for security) ਲੈ ਲਵੇ ।

ਸੀ. ਆਈ. ਐੱਸ. ਐੱਫ. ਦੇ ਉੱਚ ਅਧਿਕਾਰੀਆਂ ਨੇ ਨੰਗਲ ਤੇ ਭਾਖੜਾ ਡੈਮ ਦਾ ਕੀਤਾ ਸੀ ਵਿਸ਼ੇਸ਼ ਦੌਰਾ

ਪੰਜਾਬ ਸਰਕਾਰ ਜਿਸ ਨੇ ਸੀ. ਆਈ. ਐੱਸ. ਐੱਫ. (C. I. S. F.) ਨੂੰ ਨੰਗਲ ਡੈਮ ਤੇ ਭਾਖੜਾ ਡੈਮ ਦੀ ਸੁਰੱਖਿਆ ਲਈ ਤਾਇਨਾਤ ਕਰਨ ’ਤੇ ਖਰਚੇ ਵਜੋਂ ਆਪਣੇ ਹਿੱਸੇ ਦੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਦਾ ਦੌਰਾ ਸੀ. ਆਈ. ਐੱਸ. ਐੱਫ. ਦੇ ਉੱਚ ਅਧਿਕਾਰੀਆਂ ਵਲੋਂ ਕੀਤਾ ਗਿਆ ਸੀ।ਇਥੇ ਹੀ ਬਸ ਨਹੀਂ ਦੂਜੇ ਪਾਸੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐਮ. ਬੀ.) ਨੇ ਇਹ ਰਕਮ ਅਦਾ ਕਰ ਦਿੱਤੀ ਸੀ, ਜਿਸ ਨਾਲ ਕੇਂਦਰੀ ਰਿਜ਼ਰਵ ਫੋਰਸ ਨੂੰ ਭਾਖੜਾ ਤੇ ਨੰਗਲ ਡੈਮ ਦੀ ਸੁਰੱਖਿਆ ਜਿੰਮੇਵਾਰੀ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ ।

Read More : ਭਾਖੜਾ ਡੈਮ ਦੀ ਸੁਰੱਖਿਆ CISF ਨੂੰ ਸੌਂਪੀ, 296 ਜਵਾਨ ਕੀਤੇ ਜਾਣਗੇ ਤਾਇਨਾਤ

ਸੜਕੀ ਹਾਦਸੇ ਵਿਚ ਭਾਰਤੀ ਵਿਦਿਆਰਥਣ ਦੀ ਹੋਈ ਮੌ.ਤ

0
Accident

ਅਮਰੀਕਾ, 13 ਅਗਸਤ 2025 : ਭਾਰਤ ਦੇਸ਼ ਦੇ ਸੂਬੇ ਹੈਦਰਾਬਾਦ (Hyderabad) ਦੀ ਵਸਨੀਕ 23 ਸਾਲਾ ਵਿਦਿਆਰਥਣ ਸੀਰਜਾ ਵ਼ਰਮਾ (Seerja Verma) ਦੀ ਅਮਰੀਕਾ ਵਿੱਚ ਇੱਕ ਸੜਕ ਹਾਦਸੇ (Road accidents) ਵਿੱਚ ਮੌਤ ਹੋ ਗਈ ਹੈ ।ਵਿਦਿਆਰਥਣ ਜਿਸਦੀ ਪਛਾਣ ਸ਼ੀਰਜਾ ਵਰਮਾ ਵਜੋਂ ਹੋਈ ਹੈ ਹੈਦਰਾਬਾਦ ਨਾਲ ਸਬੰਧਤ ਸੀ ।

ਸੀਰਜਾ ਗਈ ਸੀ ਹਾਲ ਹੀ ਵਿੱਚ ਉੱਚ ਸਿੱਖਿਆ ਲਈ ਅਮਰੀਕਾ

ਪ੍ਰਾਪਤ ਜਾਣਕਾਰੀ ਅਨੁਸਾਰ ਸੀਰਜਾ ਜੋ ਕਿ ਹਾਲ ਹੀ ਵਿੱਚ ਉੱਚ ਸਿੱਖਿਆ ਲਈ ਅਮਰੀਕਾ (America) ਗਈ ਸੀ ਸਿ਼ਕਾਗੋ ਵਿੱਚ ਰਹਿੰਦੀ ਸੀ ਪਰ ਸੋਮਵਾਰ ਰਾਤ ਨੂੰ ਜਦੋਂ ਉਹ ਆਪਣੇ ਅਪਾਰਟਮੈਂਟ ਤੋਂ ਰਾਤ ਦੇ ਖਾਣੇ ਲਈ ਨੇੜਲੇ ਰੈਸਟੋਰੈਂਟ ਜਾ ਰਹੀ ਸੀ ਤਾਂ ਇਸ ਦੌਰਾਨ ਇੱਕ ਟਰੱਕ (Truck) ਨੇ ਸ਼੍ਰੀਜਾ ਨੂੰ ਜ਼ੋਰਦਾਰ ਟੱਕਰ (Collision) ਮਾਰ ਦਿੱਤੀ, ਜਿਸ ਕਾਰਨ ਉਹ ਕਾਫੀ ਜ਼ਖ਼ਮੀ ਹੋ ਗਈ, ਜਿਸ ਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ।

Read More : ਪੰਜਾਬੀ ਕੁੜੀ ਦੀ ਹੋਈ ਕੈਨੇਡਾ ਵਿਚ ਸੜਕ ਹਾਦਸੇ ਵਿਚ ਮੌਤ

ਮੱਥਾ ਟੇਕ ਕੇ ਵਾਪਸ ਆ ਰਹੇ 10 ਸ਼ਰਧਾਲੂਆਂ ਮੌਤ ਤੇ 9 ਜਣੇ ਜ਼ਖ਼ਮੀ

0
Accident

ਰਾਜਸਥਾਨ, 12 ਅਗਸਤ 2025 : ਰਾਜਸਥਾਨ ਦੇ ਦੌਸਾ (Dausa of Rajasthan)  ਵਿੱਚ ਇੱਕ ਭਿਆਨਕ ਸੜਕ ਹਾਦਸਾ ਜੋ ਕਿ ਬਾਪੀ ਨੇੜੇ ਇੱਕ ਪਿਕਅੱਪ ਅਤੇ ਟਰੱਕ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਹੈ ਵਿਚ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 9 ਲੋਕ ਜ਼ਖ਼ਮੀ ਹੋ ਗਏ ਹਨ । ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ ।

ਕੀ ਦੱਸਿਆ ਐਸ. ਪੀ. ਸਾਗਰ ਰਾਣਾ ਨੇ

ਹਾਦਸੇ ਬਾਰੇ ਐਸ. ਪੀ. ਸਾਗਰ ਰਾਣਾ (S. P. Sagar Rana) ਨੇ ਦੱਸਿਆ ਕਿ ਖਾਟੂ ਸਿ਼ਆਮ ਮੰਦਰ (Khatu Siam Temple) ਤੋਂ ਆ ਰਹੇ ਸ਼ਰਧਾਲੂਆਂ ਦੇ ਹਾਦਸੇ ਬਾਰੇ ਜਾਣਕਾਰੀ ਮਿਲੀ ਸੀ । ਹੁਣ ਤੱਕ 10 ਲੋਕਾਂ ਦੀ ਮੌਤ ਦੀ ਖ਼ਬਰ ਹੈ । ਲਗਭਗ 7-8 ਲੋਕਾਂ ਨੂੰ ਜੈਪੁਰ ਦੇ ਐਸ. ਐਮ. ਐਸ. ਹਸਪਤਾਲ ਰੈਫ਼ਰ ਕੀਤਾ ਗਿਆ ਹੈ । ਇਹ ਹਾਦਸਾ ਇੱਕ ਪਿਕਅੱਪ ਅਤੇ ਟ੍ਰੇਲਰ (Pickup and trailer) ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ । ਉਕਤ ਹਾਦਸੇ ਵਿਚ 3 ਦਾ ਜਿ਼ਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ।

Read More : ਕਪੂਰਥਲਾ ਵਿੱਚ ਦੋ ਗੱਡੀਆਂ ਦੀ ਟੱਕਰ, 3 ਦੀ ਮੌਤ: 14 ਜ਼ਖਮੀ

ਐਸ. ਏ. ਡੀ. ਕਰਵਾਏਗਾ ਦਲ ਦਾ ਨਾਮ ਵਰਤਣ ਤੇ ਫੌਜਦਾਰੀ ਕਾਰਵਾਈ

0
Shiromani Akali Dal

ਚੰਡੀਗੜ੍ਹ, 13 ਅਗਸਤ 2025 : ਚੁੱਲ੍ਹਾ ਦਲ (Chula Dal) ਦੇ ਆਗੂਆਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਦਾ ਨਾਮ ਵਰਤਣ ਤੇ ਉਨ੍ਹਾਂ ਖਿਲਾਫ਼ ਫੌਜਦਾਰੀ ਕਾਰਵਾਈ ਕਰਵਾਉਣ ਦਾ ਐਲਾਨ ਸ਼ੋ੍ਰਮਣੀ ਅਕਾਲੀ ਦਲ ਨੇ ਕਰਦਿਆਂ ਕਿਹਾ ਕਿ ਜਿਹੜੇ ਵੱਖਰਾ ਚੁੱਲ੍ਹਾ ਦਲ ਬਣਿਆਂ ਹੈ ਉਹ ਕੇਂਦਰੀ ਏਜੰਸੀਆਂ ਦੀ ਸ਼ਹਿ ਤੇ ਬਣਿਆਂ ਹੈ ।

ਸ਼ੋ੍ਰਮਣੀ ਅਕਾਲੀ ਦਲ ਹੈ ਰਜਿਸਟਰਡ ਤੇ ਮਾਨਤਾ ਪ੍ਰਾਪਤ ਪਾਰਟੀ

ਸ਼੍ਰੋਮਣੀ ਅਕਾਲੀ ਦਲ ਦੇ 1996 ਦੇ ਨੋਟੀਫਿਕੇਸ਼ਨ ਮੁਤਾਬਕ ਚੋਣ ਕਮਿਸ਼ਨ (Election Commission) ਕੋਲ ਇਕ ਰਜਿਸਟਰਡ ਤੇ ਮਾਨਤਾ ਪ੍ਰਾਪਤ ਪਾਰਟੀ ਹੋਣ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਕਿਹਾ ਕਿ ਪਾਰਟੀ ਨੇ ਪੰਜਾਬ ਦੀ 65 ਹਜ਼ਾਰ ਏਕੜ ਉਪਜਾਊ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕਰਨ ਦੀ ਅਰਵਿੰਦ ਕੇਜਰੀਵਾਲ ਦੀ ਸਾਜਿਸ਼ ਨੂੰ ਮਾਤ ਪਾਉਣ ਲਈ ਅਕਾਲੀ ਦਲ ਦੇ ਜ਼ਮੀਨੀ ਪੱਧਰ ਦੇ ਸੰਘਰਸ਼ ਲਈ ਡਟਵਾਂ ਸਮਰਥਨ ਦੇਣ ਵਾਸਤੇ ਇਕਜੁੱਟ ਹੋਣ ’ਤੇ ਸਮੁੱਚੀਆਂ ਦਾ ਧੰਨਵਾਦ ਵੀ ਕੀਤਾ ।

ਪਾਰਟੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਆਪ ਸਰਕਾਰ ਦੇ ਖਿਲਾਫ ਡੱਟਣ ਤੋਂ ਪਾਸੇ ਨਹੀਂ ਹਟੇਗੀ

ਪਾਰਟੀ ਨੇ ਅਕਾਲੀ ਦਲ ਦੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਮੋਹਰੀ ਹੋ ਕੇ ਇਹ ਲੜਾਈ ਲੜੀ ਅਤੇ ਆਪ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮਜਬੂਰ ਕੀਤਾ। ਪਾਰਟੀ ਨੇ ਇਹ ਵੀ ਐਲਾਨ ਕੀਤਾ ਕਿ ਉਹ 31 ਅਗਸਤ ਨੂੰ ਸੁਖਬੀਰ ਸਿੰਘ ਬਾਦਲ (Sukhbir Singh Badal)  ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ੁਕਰਾਨਾ ਸਮਾਗਮ ਕਰੇਗੀ ਤੇ ਪਾਰਟੀ ਨੇ ਆਪ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪਾਰਟੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਆਪ ਸਰਕਾਰ ਦੇ ਖਿਲਾਫ ਡੱਟਣ ਤੋਂ ਪਾਸੇ ਨਹੀਂ ਹਟੇਗੀ ।

Read More : ਸੁਖਬੀਰ ਬਾਦਲ ਪੰਜ ਪਿਆਰਿਆਂ ਵੱਲੋਂ ਤਨਖਾਹੀਆ ਕਰਾਰ

ਅੱਠ ਸਾਲਾਂ ਮੰਦਬੁੱਧੀ ਬੱਚੇ ਦੀ ਕੁੱਟਮਾਰ ਕਰਨ ਤੇ ਕੇਸ ਦਰਜ

0
Surrounded and beaten

ਪਾਤੜਾਂ, 13 ਅਗਸਤ 2025 : ਥਾਣਾ ਪਾਤੜਾਂ (Police Station Patran) ਪੁਲਸ ਨੇ ਇਕ 8 ਸਾਲਾਂ ਮੰਦਬੁੱਧੀ ਬੱਚੇ ਦੀ ਘੇਰ ਕੇ ਕੁੱਟਮਾਰ ਕਰਨ ਤੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 126 (2), 115 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕਰਮਵੀਰ ਸਿੰਘ ਪੁੱਤਰ ਸੰਤ ਰਾਮ ਵਾਸੀ ਪਿੰਡ ਅਰਨੋ ਥਾਣਾ ਪਾਤੜਾਂ ਸ਼ਾਮਲ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਬਲਜੀਤ ਸਿੰਘ ਪੁੱਤਰ ਸਮਿੰਦਰ ਸਿੰਘ ਵਾਸੀ ਪਿੰਡ ਅਰਨੋ ਥਾਣਾ ਪਾਤੜਾਂ ਨੇ ਦੱਸਿਆ ਕਿ ਉਸਦਾ ਲੜਕਾ ਗੁਰਤਾਜ ਸਿੰਘ (Gurtaj Singh) ਜੋ 8 ਸਾਲਾਂ ਦਾ ਹੈ ਮੰਦਬੁੱਧੀ (Stupid) ਹੈ ਦੀ 8 ਅਗਸਤ ਨੂੰ ਸ਼ਾਮ ਦੇ ਸਮੇਂ ਉਪਰੋਕਤ ਵਿਅਕਤੀ ਨੇ ਘੇਰ ਕੇ ਕੁੱਟਮਾਰ (Surrounded and beaten) ਕੀਤੀ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : 6 ਵਿਰੁੱਧ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ