Home Blog Page 446

ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ

0
Majra house firing case

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਗਸਤ 2025 : ਐਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ (S. S. P. Harmandeep Singh Hans) ਨੇ ਅੱਜ ਇੱਥੇ ਦੱਸਿਆ ਦੱਸਿਆ ਕਿ ਮੋਹਾਲੀ ਪੁਲਿਸ ਨੇ ਪਿੰਡ ਤੋਲੇ ਮਾਜਰਾ (ਥਾਣਾ ਸਦਰ ਖਰੜ) ਵਿੱਚ 3/4 ਅਗਸਤ 2025 ਦੀ ਰਾਤ ਹੋਈ ਫਾਇਰਿੰਗ ਮਾਮਲੇ (Firing cases) ਨੂੰ ਹੱਲ ਕਰਦੇ ਹੋਏ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ । ਦੋਸ਼ੀਆਂ ਪਾਸੋਂ ਇੱਕ ਨਜਾਇਜ਼ ਹਥਿਆਰ .30 ਬੋਰ ਪਿਸਤੌਲ ਸਮੇਤ 4 ਰੌਂਦ ਬਰਾਮਦ ਕੀਤੇ ਗਏ ਹਨ ।

30 ਬੋਰ ਪਿਸਤੌਲ ਅਤੇ 4 ਰੌਂਦ ਬਰਾਮਦ

ਉਨ੍ਹਾਂ ਮਾਮਲੇ ਦਾ ਪਿਛੋਕੜ ਦੱਸਦਿਆਂ ਕਿਹਾ ਕਿ 4 ਅਗਸਤ 2025 ਨੂੰ ਮੁਕੱਦਮਾ ਨੰਬਰ 243 ਅਧੀਨ ਧਾਰਾਵਾਂ 125, 324 (4), 3 (5), 109, 61 (2) ਬੀ ਐਨ ਐਸ ਅਤੇ 25-54-59 ਆਰਮਜ਼ ਐਕਟ (Arms Act) ਅਧੀਨ ਥਾਣਾ ਸਦਰ ਖਰੜ ਵਿਖੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਮੁਦੱਈ ਸੰਦੀਪ ਸਿੰਘ ਸਿੱਧੂ ਨੇ ਬਿਆਨ ਦਿੱਤਾ ਕਿ 3/4 ਅਗਸਤ 2025 ਦੀ ਦਰਮਿਆਨੀ ਰਾਤ ਕਰੀਬ 2:30 ਵਜੇ ਦੋ ਅਣਪਛਾਤੇ ਨੌਜਵਾਨਾਂ ਨੇ, ਜਿਨ੍ਹਾਂ ਦੇ ਚਿਹਰੇ ਕੱਪੜਿਆਂ ਨਾਲ ਢੱਕੇ ਹੋਏ ਸਨ, ਉਸਦੇ ਘਰ ਅੱਗੇ ਗੋਲੀਆਂ ਚਲਾਈਆਂ। ਗੋਲੀਆਂ ਨਾਲ ਘਰ ਦਾ ਮੇਨ ਗੇਟ ਅਤੇ ਅੰਦਰ ਖੜੀ ਫਾਰਚੂਨਰ ਕਾਰ ਨੂੰ ਨੁਕਸਾਨ ਪਹੁੰਚਿਆ ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋ ਕਾਰਵਾਈ ਕਰਦੇ ਹੋਏ ਸੀ. ਆਈ. ਏ. ਸਟਾਫ ਇੰਚਾਰਜ (CIA Staff In-Charge) ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਟੈਕਨੀਕਲ ਸਰੋਤਾਂ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ 3 ਫਾਇਰਿੰਗ ਕਰਨ ਵਾਲੇ ਅਤੇ 1 ਰੈਕੀ ਕਰਨ ਵਾਲੇ ਦੋਸ਼ੀ ਸਮੇਤ ਕੁੱਲ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ।

Read More : ਐਸ. ਏ. ਐਸ. ਨਗਰ ਪੁਲਿਸ ਵੱਲੋ ਗੈਰ-ਕਾਨੂੰਨੀ ਕਾਲ ਸੈਂਟਰ ਦਾ ਪਰਦਾਫਾਸ਼

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵਿਸ਼ੇਸ਼ ਉਪਰਾਲੇ

0
Teej Festival

ਪਟਿਆਲਾ, 12 ਅਗਸਤ 2025 : ਪੰਜਾਬ ਸਰਕਾਰ ਵੱਲੋਂ ਵਿਰਾਸਤ ਅਤੇ ਰਵਾਇਤਾਂ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ‘ਰਾਜ ਪੱਧਰੀ ਤੀਆਂ ਦਾ ਮੇਲਾ’ (Teej Festival) ਅੱਜ ਪਟਿਆਲਾ ਵਿੱਚ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ ।

Teej Festival

ਇਸ ਵਿਸ਼ੇਸ਼ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਧਰਮਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਮਾਜਿਕ ਸੁਰੱਖਿਆ ਵਿਭਾਗ ਦੀ ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਨੇ ਵੀ ਉਨ੍ਹਾਂ ਨਾਲ ਹਾਜ਼ਰੀ ਭਰ ਕੇ ਸਮਾਗਮ ਦੀ ਸ਼ਾਨ ਵਧਾਈ ।

Teej Festival

ਗੁਰਪ੍ਰੀਤ ਕੌਰ ਮਾਨ (Gurpreet Kaur Mann) ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਮਹਿਲਾਵਾਂ ਲਈ ਖੁਸ਼ੀ, ਮਿਲਾਪ ਅਤੇ ਸਾਂਝ-ਪਿਆਰ ਦਾ ਸੁਨੇਹਾ ਲਿਆਉਂਦਾ ਹੈ । ਇਹ ਤਿਉਹਾਰ ਸਾਡੀ ਰਵਾਇਤੀ ਵਿਰਾਸਤ ਦਾ ਅਟੁੱਟ ਹਿੱਸਾ ਹਨ, ਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ, ਜਿਸ ਵਿੱਚ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੀਆਂ ਦੇ ਮੇਲੇ ਲਗਾਏ ਜਾ ਰਹੇ ਹਨ ।

Teej Festival

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਤੀਆਂ ਦੇ ਮੇਲੇ ਨਾ ਸਿਰਫ ਸੱਭਿਆਚਾਰਕ ਰੰਗਤ ਨੂੰ ਉਜਾਗਰ ਕਰਦੇ ਹਨ, ਸਗੋਂ ਮਹਿਲਾਵਾਂ ਵਿੱਚ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰਤਾ ਦੇ ਜਜ਼ਬੇ ਨੂੰ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੇ ਹਨ ।

ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ (Additional Secretary Mrs. Vinmi Bhullar) ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਮੇਲਾ ਪੰਜਾਬ ਸਰਕਾਰ ਦੀ ਇਸ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਮਹਿਲਾਵਾਂ ਦੀ ਭੂਮਿਕਾ ਹਰ ਖੇਤਰ ਵਿੱਚ ਮਹੱਤਵਪੂਰਣ ਹੈ।ਸਮਾਗਮ ਦੌਰਾਨ ਰੰਗਾਰੰਗ ਪ੍ਰੋਗਰਾਮ, ਗਿੱਧਾ, ਲੋਕ-ਸੰਗੀਤ ਅਤੇ ਜੁੱਤੀ, ਪਰਾਂਦੀ, ਫੁਲਕਾਰੀਆਂ ਆਦਿ ਰਵਾਇਤੀ ਕਲਾਵਾਂ ਦੀ ਪ੍ਰਦਰਸ਼ਨੀ ਲਗਾਈ ਗਈ । ਔਰਤਾਂ ਅਤੇ ਬੱਚਿਆਂ ਵੱਲੋਂ ਮਹਿੰਦੀ, ਰੰਗੋਲੀ, ਚਰਖਾ, ਦਰੀਆਂ ਅਤੇ ਜਿੰਦੀ ਵਰਗੀਆਂ ਪ੍ਰਦਰਸ਼ਨੀਆਂ ਨੇ ਲੋਕਾਂ ਦਾ ਧਿਆਨ ਖਿੱਚਿਆ ।

ਇਸ ਤੋਂ ਇਲਾਵਾ ਬੇਬੀ ਤੀਜ, ਮਿਸ ਤੀਜ ਅਤੇ ਮਿਸਜ਼ ਤੀਜ ਦੇ ਮੁਕਾਬਲੇ (Baby Teej, Miss Teej and Mrs Teej Competition) ਵੀ ਕਰਵਾਏ ਗਏ, ਜਿਨ੍ਹਾਂ ਦੇ ਜੇਤੂਆਂ ਨੂੰ ਮੁੱਖ ਮਹਿਮਾਨਾਂ ਵੱਲੋਂ ਇਨਾਮ ਦਿੱਤੇ ਗਏ । ਇਸ ਮੇਲੇ ਨੇ ਸੈਂਕੜੇ ਔਰਤਾਂ ਅਤੇ ਪਰਿਵਾਰਾਂ ਨੂੰ ਇਕੱਠਾ ਕਰਕੇ ਸਮਾਜਿਕ ਏਕਤਾ ਅਤੇ ਸੱਭਿਆਚਾਰਕ ਸੰਸਕਾਰਾਂ ਦਾ ਸੁਨੇਹਾ ਦਿੱਤਾ । ਭਾਗ ਲੈਣ ਵਾਲੀਆਂ ਮਹਿਲਾਵਾਂ ਨੇ ਇਸ ਤਿਉਹਾਰ ਨੂੰ ਇਕ ਯਾਦਗਾਰ ਤਜਰਬਾ ਦੱਸਿਆ ।

ਅੰਤ ਵਿੱਚ ਸਾਰੇ ਮਹਿਮਾਨਾਂ ਨੇ ਮਹਿਲਾਵਾਂ ਅਤੇ ਬੱਚਿਆਂ ਨਾਲ ਰਲ ਮਿਲ ਕੇ ਤੀਆਂ ਦੇ ਗੀਤਾਂ ‘ਤੇ ਨੱਚ ਕੇ ਤਿਉਹਾਰ ਦੀ ਖੁਸ਼ੀ ਮਨਾਈ । ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ ਜੱਸੀ ਸੋਹੀਆਂ ਵਾਲਾ, ਸਿਮਰਨ ਕੌਰ ਪਠਾਣਮਾਜਰਾ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ. ਡੀ. ਐਮ. ਇਸਮਿਤ ਵਿਜੈ ਸਿੰਘ, ਪਰਦੀਪ ਸਿੰਘ ਗਿੱਲ, ਜੋਬਨਦੀਪ ਕੌਰ, ਸਮੂਹ ਸੀ. ਡੀ. ਪੀ. ਓਜ਼ ਅਤੇ ਆਂਗਣਵਾੜੀ ਵਰਕਰਜ਼ ਹਾਜ਼ਰ ਸਨ ।

Read More : ਮਾਤਾ ਨੈਣਾ ਦੇਵੀ ਦੇ ਦਰਬਾਰ ਪਹੁੰਚੇ CM ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ; ਸੂਬੇ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ

ਗੰਭੀਰ ਹਾਰਟ ਵਾਲਵ ਬਿਮਾਰੀਆਂ ਲਈ ਨਾਨ-ਇਨਵੈਸਿਵ ਤਕਨੀਕਾਂ ਪ੍ਰਭਾਵਸ਼ਾਲੀ

0
Dr. Rajneesh Kapoor

ਪਟਿਆਲਾ, 12 ਅਗਸਤ 2025 : “ਗੰਭੀਰ ਹਾਰਟ ਵਾਲਵ (“Severe heart valve) ਦੀਆਂ ਬਿਮਾਰੀਆਂ ਲਈ ਨਾਨ-ਇਨਵੈਸਿਵ ਤਕਨੀਕਾਂ ਸਭ ਤੋਂ ਪ੍ਰਭਾਵਸ਼ਾਲੀ ਹਨ ਅਤੇ ਇਸ ਬਾਰੇ ਜਾਗਰੂਕਤਾ ਫੈਲਾਣ ਦੀ ਲੋੜ ਹੈ । ਬਿਮਾਰ ਵਾਲਵ ਵਾਲੇ ਬੁਜ਼ੁਰਗ ਲੋਕ ਮਾਲੂਕ ਜੀਵਨ ਜੀਉਂਣ ਲਈ ਮਜਬੂਰ ਹੁੰਦੇ ਹਨ। ਬਿਮਾਰ ਹਾਰਟ ਵਾਲਵ ਦੀ ਮੁਰੰਮਤ ਬਿਨਾਂ ਸਰਜਰੀ ਦੇ ਕੀਤੀ ਜਾ ਸਕਦੀ ਹੈ ਅਤੇ ਰੋਗੀ ਇੱਕ ਸਿਹਤਮੰਦ ਜੀਵਨ ਜੀ ਸਕਦੇ ਹਨ ।

ਮਾਈਟਰਾਕਲਿਪ ਇੱਕ ਨਾਨ-ਇਨਵੈਸੀਵ ਡਿਵਾਇਸ ਹੈ

ਪਟਿਆਲਾ ਦੇ ਪੰਜਾਬ ਰਤਨ ਅਵਾਰਡ ਨਾਲ ਸਮਮਾਨਿਤ (Honored with Punjab Ratna Award) ਸੀਨੀਅਰ ਕਾਰਡੀਓਲੋਜਿਸਟ ਅਤੇ ਮੇਦਾਂਤਾ ਹਸਪਤਾਲ ਵਿੱਚ ਇੰਟਰਵੈਸ਼ਨਲ ਕਾਰਡੀਓਲੋਜੀ ਦੇ ਚੇਅਰਮੈਨ ਡਾ. ਰਜਨੀਸ਼ ਕਪੂਰ (Dr. Rajneesh Kapoor) ਨੇ ਇੱਥੇ ਐਤਵਾਰ ਨੂੰ ਇੱਕ ਪ੍ਰੈਸ ਕਾਂਫਰੰਸ ਵਿੱਚ ਕਿਹਾ ਕਿ ਮਾਈਟਰਾਕਲਿਪ ਇੱਕ ਨਾਨ-ਇਨਵੈਸੀਵ ਡਿਵਾਇਸ ਹੈ ਜਿਸਦਾ ਉਪਯੋਗ ਮਾਈਟ੍ਰਲ ਵਾਲਵ ਰਿਗਰਜਿਟੇਸ਼ਨ ਦਾ ਇਲਾਜ ਕਰਨ ਲਈ ਕੀਤਾ ਜਾਂਦਾ ਹੈ । ਮਾਈਟ੍ਰਲ ਵਾਲਵ ਰਿਗਰਜਿਟੇਸ਼ਨ ਇਕ ਐਸੀ ਸਥਿਤੀ ਹੈ ਜਿੱਥੇ ਹਾਰਟ ਦਾ ਮਾਈਟ੍ਰਲ ਵਾਲਵ ਢੰਗ ਨਾਲ ਬੰਦ ਨਹੀਂ ਹੁੰਦਾ, ਜਿਸ ਕਰਕੇ ਰਕਤ ਹਾਰਟ ਵਿੱਚ ਪਿਛੇ ਵੱਲ ਫਿਰਨ ਲੱਗਦਾ ਹੈ ।

ਪੁਸ਼ਪੇੰਦਰ ਗਰਗ ਹਨ ਮਾਈਟਰੋਕਲਿਪ ਦੇ ਬਾਅਦ ਬਿਲਕੁਲ ਸਿਹਤਮੰਦ

ਪੁਸ਼ਪੇੰਦਰ ਗਰਗ (67), ਜਿਨ੍ਹਾਂ ਦਾ ਹਾਲ ਹੀ ਵਿੱਚ ਡਾ. ਰਜਨੀਸ਼ ਕਪੂਰ ਦੁਆਰਾ ਮਾਈਟਰਕਲਿਪ ਕੀਤਾ ਗਿਆ ਨੇ ਕਿਹਾ ਕਿ ਪਹਿਲਾਂ ਉਹ ਆਪਣੀ ਆਮ ਜਿੰਦਗੀ ਜੀਣ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ । ਸਾਹ ਫੂਲਣ ਅਤੇ ਥਕਾਨ ਦੇ ਕਾਰਨ ਕੁਝ ਵੀ ਕਰਨ ਵਿੱਚ ਅਸਮਰਥ ਸਨ। ਉਹ ਦੂਜੀ ਸਰਜਰੀ ਵੀ ਨਹੀਂ ਕਰਵਾ ਸਕਦੇ ਸਨ ਕਿਉਂਕਿ ਉਨ੍ਹਾਂ ਨੂੰ ਪਹਿਲਾਂ ਹੀ ਏਓਰਟਿਕ ਵਾਲਵ ਰੀਪਲੇਸਮੈਂਟ ਸਰਜਰੀ ਕਰਵਾਣੀ ਪਈ ਸੀ ਅਤੇ ਉਨ੍ਹਾਂ ਦੀ ਉਮਰ ਵੀ ਜਿਆਦਾ ਸੀ । ਮਾਈਟਰੋਕਲਿਪ ਦੇ ਬਾਅਦ ਹੁਣ ਉਹ ਬਿਲਕੁਲ ਸਿਹਤਮੰਦ ਹਨ ਅਤੇ ਆਪਣੀ ਆਮ ਸਿਹਤਮੰਦ ਜ਼ਿੰਦਗੀ ਜੀ ਰਹੇ ਹਨ ।

ਮਾਈਟ੍ਰੋਕਲਿਪ ਦੀ ਨਵੀਂ ਪੀੜ੍ਹੀ ਅਤੇ ਇਸਦੀ ਸਟੀਕਤਾ ਨੂੰ ਦਰਸਾਉਂਦੀ ਹੈ

ਡਾ. ਕਪੂਰ ਨੇ ਕਿਹਾ ਕਿ ਮਾਈਟ੍ਰਾਕਲਿਪ ਵਿੱਚ ਇੱਕ ਕੈਥਿਟਰ ਇੱਕ ਨਸ ਦੇ ਜ਼ਰੀਏ ਮਾਇਟ੍ਰਲ ਵੈਲਵ ਤੱਕ ਪਹੁੰਚਾਇਆ ਜਾਂਦਾ ਹੈ ਤਾ ਕਿ ਕਲਿਪ ਲਗਾਈ ਜਾ ਸਕੇ, ਜਿਸ ਨਾਲ ਛਾਤੀ ਖੋਲ੍ਹੇ ਬਿਨਾਂ ਰਿਗਰਜੀਟੇਸ਼ਨ ਨੂੰ ਘਟਾਇਆ ਜਾ ਸਕੇ। ਇਹ ਇੱਕ ਉਨਤ ਤਕਨਾਲੋਜੀ ਹੈ ਜੋ ਮਾਈਟ੍ਰੋਕਲਿਪ ਦੀ ਨਵੀਂ ਪੀੜ੍ਹੀ ਅਤੇ ਇਸਦੀ ਸਟੀਕਤਾ ਨੂੰ ਦਰਸਾਉਂਦੀ ਹੈ ।

ਮਾਈਟ੍ਰਾਕਲਿਪ ਵਿੱਚ ਓਪਨ-ਹਾਰਟ ਸਰਜਰੀ ਦੀ ਲੋੜ ਨਹੀਂ ਹੁੰਦੀ

ਮਾਈਟ੍ਰਾਕਲਿਪ (Mitraclip) ਦੇ ਲਾਭਾਂ ਦੀ ਵਿਸਤਾਰ ਕਰਦੇ ਹੋਏ ਡਾ. ਕਪੂਰ ਨੇ ਕਿਹਾ ਕਿ ਇਸ ਵਿੱਚ ਓਪਨ-ਹਾਰਟ ਸਰਜਰੀ ਦੀ ਲੋੜ ਨਹੀਂ ਹੁੰਦੀ, ਰਿਕਵਰੀ ਦਾ ਸਮਾਂ ਘੱਟ ਹੁੰਦਾ ਹੈ ਅਤੇ ਇਹ ਥਕਾਵਟ ਅਤੇ ਸਾਸ ਫੁੱਲਣ ਵਰਗੇ ਲਕਸ਼ਣਾਂ ਨੂੰ ਘਟਾਉਣ ਵਿੱਚ ਪ੍ਰਭਾਵੀ ਹੈ । ਏਓਰਟੀਕ ਸਟੇਨੋਸਿਸ ‘ਤੇ ਗੱਲ ਕਰਦਿਆਂ, ਡਾ ਕਪੂਰ ਨੇ ਕਿਹਾ ਕਿ ਇਹ ਦਿਲ ਦੇ ਵਾਲਵ ਬਿਮਾਰੀਆਂ ਦਾ ਸਭ ਤੋਂ ਪ੍ਰਚਲਿਤ ਕਿਸਮ ਹੈ ਜੋ ਹਰ ਸਾਲ ਦੁਨੀਆ ਭਰ ਵਿੱਚ ਇੱਕ ਮਿਲੀਅਨ ਮਰੀਜ਼ਾਂ ਨੂੰ ਪ੍ਰਭਾਵਿਤ ਕਰਦਾ ਹੈ।ਉਪਚਾਰ ਦਾ ਵਿਕਲਪ ਓਪਨ ਹਾਰਟ ਸਰਜਰੀ ਦੁਆਰਾ ਏਓਰਟਿਕ ਵਾਲਵ ਰੀਪਲੇਸਮੈਂਟ ਸੀ, ਪਰ ਉਮਰ ਦੇ ਕਾਰਨ ਸਰਜਰੀ ਦੇ ਖਤਰੇ ਕਾਰਨ ਕਈ ਮਰੀਜ਼ ਬਿਨਾ ਉਪਚਾਰ ਦੇ ਰਹਿੰਦੇ ਹਨ ਅਤੇ ਹਾਰਟ ਫੇਲਿਆ ਅਤੇ ਮੌਤ ਦੇ ਉੱਚ ਖਤਰੇ ਵਿੱਚ ਹੋ ਜਾਂਦੇ ਹਨ ।

ਟ੍ਰਾਂਸਕੈਥੇਟਰ ਐਓਰਟਿਕ ਵਾਲਵ ਰਿਪਲੇਸਮੈਂਟ (ਟੀ. ਏ. ਵੀ. ਆਰ. ਜਾਂ ਟੀ. ਏ. ਵੀ. ਓ. ਐਰ.) ਇੱਕ ਪ੍ਰਕਿਰਿਆ ਹੈ ਜੋ ਕੈਥੇਟਰ ਰਾਹੀਂ ਐਓਰਟਿਕ ਵਾਲਵ ਨੂੰ ਬਦਲਣ ਲਈ ਕੀਤੀ ਜਾਂਦੀ ਹੈ, ਇਸ ਵਿੱਚ ਛਾਤੀ ਨੂੰ ਪੂਰੀ ਤਰ੍ਹਾਂ ਕੱਟਣ ਦੀ ਜਰੂਰਤ ਨਹੀਂ ਹੁੰਦੀ ਅਤੇ ਮਰੀਜ਼ 3-4 ਦਿਨਾਂ ਵਿੱਚ ਆਪਣੀਆਂ ਆਮ ਗਤਿਵਿਧੀਆਂ ਨੂੰ ਫਿਰ ਤੋਂ ਸ਼ੁਰੂ ਕਰ ਸਕਦੇ ਹਨ, ਡਾ. ਕਪੂਰ ਨੇ ਕਿਹਾ ।

Read More : ਸਿਹਤ ਮੰਤਰੀ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦਾ ਦੌਰਾ

ਮਜੀਠੀਆ ਦੀ ਜ਼ਮਾਨਤ ਅਰਜ਼ੀ `ਤੇ ਸੁਣਵਾਈ ਹੋਵੇਗੀ 13 ਨੂੰ

0
Bikram Majithiya

ਮੁਹਾਲੀ, 12 ਅਗਸਤ 2025 : ਪੰਜਾਬ ਦੇ ਜਿ਼ਲਾ ਮੋਹਾਲੀ (Mohali) ਦੀ ਮਾਨਯੋਗ ਅਦਾਲਤ (Court) ਨੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਮੁੜ ਤੋਂ ਮੁਲਤਵੀ ਕਰਦਿਆਂ ਹੁਣ ਇਸ ਮਾਮਲੇ ਉਤੇ ਸੁਣਵਾਈ 13 ਅਗਸਤ ਨੂੰ ਕਰਨ ਦਾ ਫ਼ੈਸਲਾ ਕੀਤਾ ਹੈ । ਇਸ ਤੋਂ ਇਲਾਵਾ ਬੈਰਕ ਬਦਲਣ ਦੇ ਮਾਮਲੇ ਉਤੇ ਵੀ ਸੁਣਵਾਈ ਦੀ ਅਗਲੀ ਤਰੀਕ 21 ਅਗਸਤ ਪਾ ਦਿੱਤੀ ਗਈ ਹੈ ।

ਕੀ ਹੈ ਮਾਮਲਾ

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਇਸ ਸਮੇਂ ਨਾਭਾ ਜੇਲ੍ਹ ’ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ । ਬੀਤੇ ਦਿਨ ਵੀ ਮਜੀਠਿਆ ਦੀ ਜਮਾਨਤ ਅਰਜੀ ‘ਤੇ ਸੁਣਵਾਈ ਹੋਈ ਅਤੇ ਲਗਭਗ ਡੇਢ ਘੰਟਾ ਬਹਿਸ ਹੋਈ ਸੀ। ਹਾਲਾਂਕਿ ਕੋਈ ਵੀ ਫੈਸਲਾ ਨਹੀਂ ਹੋਇਆ ਅਤੇ ਸੁਣਵਾਈ ਫੇਰ ਮੁਲਤਵੀ ਕਰ ਦਿੱਤੀ ਗਈ ਸੀ । ਇਹ ਛੇਵੀਂ ਵਾਰ ਹੈ ਜਦੋਂ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ ।

Read More : ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ’ਚ ਹੁਣ 6 ਅਗਸਤ ਨੂੰ

ਕੇਂਦਰ ਤਿੰਨ ਵਿੱਤੀ ਸਾਲਾਂ ‘ਚ ਲਗਾਇਆ ਕਰੋੜਾਂ ਦੀ ਅਣ-ਐਲਾਨੀ ਆਮਦਨ ਦਾ ਪਤਾ

0
Satnam Sandhu

ਪਟਿਆਲਾ, 12 ਅਗਸਤ 2025 : ਸਰਕਾਰੀ ਏਜੰਸੀਆਂ (Government agencies) ਨੇ ਟੈਕਸ ਚੋਰੀ ਸਰਵੇਖਣਾਂ ਰਾਹੀਂ ਤਿੰਨ ਵਿੱਤੀ ਸਾਲਾਂ (2022-23 2023-24 ਅਤੇ 2024-25) ਵਿੱਚ 2447 ਸਰਵੇਖਣਾਂ ਰਾਹੀ ਕੁੱਲ 77,871.44 ਕਰੋੜ ਰੁਪਏ ਦੀ ਅਣਐਲਾਨੀ ਆਮਦਨ ਦਾ ਪਤਾ ਲਗਾਇਆ ਹੈ ।

ਕੇਂਦਰ ਸਰਕਾਰ (Central Government) ਨੇ ਪਿਛਲੇ 10 ਸਾਲਾਂ ਵਿੱਚ ਕਾਲੇ ਧਨ ਦੇ ਪ੍ਰਵਾਹ ਨੂੰ ਰੋਕਣ ਅਤੇ ਟੈਕਸ ਚੋਰੀ ਨੂੰ ਰੋਕਣ ਲਈ ਘਰੇਲੂ ਅ ਅੰਤਰਰਾਸ਼ਟਰੀ ਪੱਧਰ ‘ਤੇ ਆਰਥਿਕ ਅਪਰਾਧੀਆਂ ‘ਤੇ ਕਾਰਵਾਈ ਕਰਨ ਲਈ ਕਈ ਉਪਾਅ ਕੀਤੇ ਹਨ, ਜਿਨ੍ਹਾਂ ਵਿੱਚ ਬਲੈ ਮਨੀ (ਅਣ-ਐਲਾਨੀ ਵਿਦੇਸ਼ੀ ਆਮਦਨ ਅਤੇ ਸੰਪਤੀਆਂ) ਐਂਡ ਟੈਕਸ ਐਕਟ, 2015 ਲਾਗੂ ਕਰਨਾ, ਬੇਨਾਮੀ ਟ੍ਰਾਂਜੈਕਸ਼ਰ (ਪਾਬੰਦੀ) ਸੋਧ ਐਕਟ, 2016, ਭਗੌੜਾ ਆਰਥਿਕ ਅਪਰਾਧੀ ਐਕਟ, 2018 (ਫ਼ਿਊਜੀਟਿਵ ਇਕਾਨੋਮਿਕ ਆਵੈਂਡਰਜ਼ ਐਕਟ ਕਾਲੇ ਧਨ ‘ਤੇ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ, ਜਾਣਕਾਰੀ ਦੇ ਆਦਾਨ-ਪ੍ਰਦਾਨ ਲਈ ਵਿਦੇਸ਼ੀ ਸਰਕਾਰਾਂ ਨਾਲ ਸਰਗਰਮ ਸ਼ਮੂਲੀਅਤ ਦੁਆਰਾ ਵਿਦੇਸ਼ੀ ਜਾਇਦਾਦ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣਾ, 2015 ਵਿੱਚ ਆਟੋਮੇਟਿਡ ਐਕਸਚੇਂਜ ਆਫ਼ ਇਨਫਰਮੇਸ਼ਨ (AEOI) ਵਿੱਚ ਸ਼ਾਮਲ ਹੋਣਾ, ਦੂਜੇ ਦੇਸ਼ਾਂ ਨਾਲ ਟੈਕਸਦਾਤਾਵਾਂ ਦੀ ਸਵੈਇੱਛਤ ਪਾਲਣਾ ਨੂੰ ਬਿਹਤਰ ਬਣਾਉਣ ਲਈ 2024 ਵਿੱਚ ਟੈਕਸਦਾਤਾਵਾਂ ਨੂੰ ਮਾਰਗਦਰਸ਼ਨ ਪ੍ਰਦਾਨ ਕਰਨ ਅਤੇ ਸਮਰੱਥ ਬਣਾਉਣ ਲਈ ਡੇਟਾ ਦਾ ਗੈਰ-ਦਖਲਅੰਦਾਜ਼ੀ ਵਰਤੋਂ (NUDGE) ਮੁਹਿੰਮ ਸ਼ੁਰੂ ਕੀਤੀ ਗਈ । ਇਹ ਜਾਣਕਾਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਰਾਜ ਸਭਾ ‘ਚ ਸੰਸਦ ਮੈਂਬਰ ਸ. ਸਤਨਾਮ ਸਿੰਘ ਸੰਧੂ ਵੱਲੋਂ ਪੁੱਛੇ ਗਏ ਸਵਾਲ ਦੇ ਲਿਖਤੀ ਜਵਾਬ ‘ਚ ਸਾਂਝੀ ਕੀਤੀ ।

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ (Member of Parliament Satnam Singh Sandhu) ਨੇ ਰਾਜ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਸਰਕਾਰ ਵੱਲੋਂ ਕਾਲੇ ਧਨ ਦੀ ਵਸੂਲੀ (ਰਿਕਵਰੀ) ਬਾਰੇ ਸਵਾਲ ਪੁੱਛਿਆ ਸੀ । ਇਸ ਦੇ ਨਾਲ ਨਾਲ ਉਨ੍ਹਾਂ ਨੇ ਸੰਸਦ ‘ਚ ਸਰਕਾਰੀ ਏਜੰਸੀਆਂ ਵੱਲੋਂ ਘਰੇਲੂ ਅ ਵਿਦੇਸ਼ੀ ਖਾਤਿਆਂ ਤੋਂ ਕਿੰਨਾ ਕਾਲਾ ਧਨ ਰਿਕਵਰ ਕੀਤਾ ਗਿਆ ਹੈ ਅਤੇ ਕਾਲੇ ਧਨ ਦੇ ਕਾਲੇ ਕਾਰੋਬਾਰ ਨੂੰ ਰੋਕਣ ਲਈ ਸਰਕਾਰ ਨੇ ਕਿਹੜੇ-ਕਿਹੜੇ ਕਦਮ ਚੁੱਕੇ ਹਨ ।

ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ (Union Minister of State for Finance Pankaj Chaudhary) ਨੇ ਇੱਕ ਲਿਖਤੀ ਜਵਾਬ ਵਿੱਚ ਕਿਹਾ, “ਜਦੋਂ ਵੀ ਸਰਕਾਰੀ ਏਜੰਸੀਆਂ ਦੇ ਧਿਆਨ ਵਿੱਚ ਸਿੱਧੇ ਟੈਕਸ ਚੋਰੀ ਬਾਰੇ ਕੋਈ ਭਰੋਸੇਯੋਗ ਜਾਣਕਾਰੀ ਆਉਂਦੀ ਹੈ ਤਾਂ ਉਹ ਸਰਵੇਖਣ ਤਲਾਸ਼ੀ ਅਤੇ ਜ਼ਬਤ ਕਰਨ ਦੀਆ ਕਾਰਵਾਈਆਂ, ਅਣ-ਐਲਾਨੀ ਆਮਦਨ ‘ਤੇ ਟੈਕਸ ਲਗਾਉਣ ਲਈ ਮੁਲਾਂਕਣ ਸਮੇਤ ਢੁਕਵੀਂ ਕਾਰਵਾਈ ਨੂੰ ਯਕੀਨੀ ਬਣਾਉਂਦੇ ਹਨ। ਬਲੈਕ ਮਨੀ (ਅਣ-ਐਲਾਨੀ ਵਿਦੇਸ਼ੀ ਆਮਦਨ ਅਤੇ ਸੰਪਤੀ) ਅਤੇ ਟੈਕਸ ਲਗਾਉਣ ਦੇ ਕਾਨੂੰਨ ਦੇ ਤਹਿਤ, ਜੋ ਕਿ ਜੁਲਾਈ 2015 ਵਿੱਚ ਲਾਗੂ ਹੋਇਆ ਸੀ, ਆਈਟੀ ਵਿਭਾਗ ਨੇ ਪਿਛਲੇ 10 ਸਾਲਾਂ ਵਿੱਚ ਮਾਰਚ 2025 ਤੱਕ 35,105 ਕਰੋੜ ਰੁਪਏ ਤੋਂ ਵੱਧ ਦੇ ਟੈਕਸ ਅਤੇ ਜੁਰਮਾਨੇ ਕੀਤੇ ਹਨ ।

ਸਰਕਾਰੀ ਏਜੰਸੀਆਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਗਏ 3,34-ਤਲਾਸ਼ੀ ਅਤੇ ਜ਼ਬਤ ਕਰਨ ਦੀ ਕਾਰਵਾਈ ਦੌਰਾਨ 6,824.34 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਬਲੈਕ ਮਨ (ਅਣਐਲਾਨੀ ਵਿਦੇਸ਼ੀ ਆਮਦਨ ਅਤੇ ਸੰਪਤੀ) ਅਤੇ ਟੈਕਸ ਲਗਾਉਣ ਦੇ ਕਾਨੂੰਨ, 2015 ਦੀ ਧਾਰਾ 51 ਦੇ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ ਨੇ 89.78 ਕਰੋੜ ਰੁਪਏ ਦੀ ਅਪਰਾਧਿਕ ਆਮਦਨ ਜ਼ਬਤ ਕੀਤੀ ਹੈ।

Read More : ਸੰਸਦ ਮੈਂਬਰ ਨੇ ਸੰਸਦ `ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜਲੰਧਰ ਗ੍ਰੇਨੇਡ ਹਮਲੇ ਵਿਚ ਤਿੰਨ ਨਾਬਾਲਗਾਂ ਸਣੇ ਛੇ ਬਦਮਾਸ਼ ਕਾਬੂ

0
arrested

ਜਲੰਧਰ, 12 ਅਗਸਤ 2025 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਵਾਪਰੇ ਗ੍ਰੇਨੇਡ ਧਮਾਕੇ ਦੇ ਮਾਮਲੇ ਵਿਚ ਪੰਜਾਬ ਪੁਲਸ ਤੇੇ ਰਾਜਸਥਾਨ ਪੁਲਸ ਦੇ ਸਾਂਝੇ ਓਪਰੇਸ਼ਨ ਦੌਰਾਨ ਤਿੰਨ ਨਾਬਾਲਗਾਂ ਸਣੇ ਛੇ ਬਦਮਾਸ਼ਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕਿਥੋਂ ਕੀਤਾ ਗਿਆ ਹੈ ਗ੍ਰਿਫ਼ਤਾਰ

ਰਾਜਸਥਾਨ ਸੀ. ਆਈ. ਡੀ. ਕ੍ਰਾਈਮ ਬ੍ਰਾਂਚ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਛੇ ਮੁਲਜ਼ਮਾਂ (Six accused) ਨੂੰ ਅਪਰਾਧ ਕਰਨ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ । ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵੱਲੋਂ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਜੈਪੁਰ ਅਤੇ ਟੋਂਕ ਤੋਂ ਫੜੇ ਗਏ ਇਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਕਦੋਂ ਤੇ ਕਿਥੇ ਕੀਤਾ ਗਿਆ ਸੀ ਧਮਾਕਾ

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (Additional Director General of Police) (ਕ੍ਰਾਈਮ) ਦਿਨੇਸ਼ ਐਮ. ਐਨ. ਦੇ ਨਿਰਦੇਸ਼ਾਂ ਹੇਠ ਕੀਤੇ ਗਏ ਇਸ ਆਪ੍ਰੇਸ਼ਨ ਦਾ ਉਦੇਸ਼ 7 ਜੁਲਾਈ ਨੂੰ ਨਵਾਂਸ਼ਹਿਰ, ਜਲੰਧਰ ਵਿੱਚ ਵਾਪਰੀ ਗ੍ਰਨੇਡ ਧਮਾਕੇ ਦੀ ਘਟਨਾ ਅਤੇ 15 ਅਗਸਤ ਦੇ ਆਸ-ਪਾਸ ਦਿੱਲੀ ਅਤੇ ਗਵਾਲੀਅਰ ਵਿੱਚ ਧਮਾਕੇ ਕਰਨ ਦੀ ਸਾਜਿਸ਼ ਨੂੰ ਨਾਕਾਮ ਕਰਨਾ ਸੀ । 7 ਜੁਲਾਈ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਇੱਕ ਸ਼ਰਾਬ ਦੀ ਦੁਕਾਨ ਦੇ ਸਾਹਮਣੇ ਗ੍ਰਨੇਡ ਸੁੱਟਿਆ ਸੀ ਅਤੇ ਧਮਾਕਾ ਕੀਤਾ ਸੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਸੀ ।

Read More : ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਕੀਤਾ ਗ੍ਰਿਫ਼ਤਾਰ

ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

0
NDPS Act

ਪਟਿਆਲਾ, 12 ਅਗਸਤ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਇਕ ਲਾਈਟਰ ਅਤੇ ਇਕ ਫੋਇਲ ਪੇਪਰ ਪਾਈਪ ਬ੍ਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰੋਹਿਤ ਕੁਮਾਰ ਪੁੱਤਰ ਅਮਰੀਕ ਚੰਦ ਵਾਸੀ ਮਕਾਨ ਨੰ. 22/20 ਗਰਿੱਡ ਕਲੋਨੀ ਨੇੜੇ ਰੇਲਵੇ ਸਟੇਸ਼ਨ ਪਟਿਆਲਾ ਸ਼ਾਮਲ ਹੈ ।

ਪੁਲਸ ਨੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਮੁਤਾਬਕ ਐਸ. ਆਈ. ਪੂਰਨ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ (Anti-social elements) ਦੀ ਭਾਲ ਵਿਚ ਟੀ-ਪੁਆਇੰਟ ਸੰਜੇ ਕਾਲੋਨੀ ਪਟਿਆਲਾ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਜੋ ਕਿ ਹੈਰੋਇਨ ਪੀਣ ਦਾ ਆਦੀ ਹੈ ਅਤੇ ਹੁਣ ਵੀ ਪ੍ਰੇਮ ਕਲੋਨੀ ਨੇੜੇ ਟੁੱਟੀਆਂ ਹੋਈਆਂ ਦੁਕਾਨਾਂ ਵਿੱਚ ਬੈਠ ਕੇ ਨਸੇ਼ ਦਾ ਸੇਵਨ ਕਰ ਰਿਹਾ ਹੈ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ ਇਕ ਲਾਇਟਰ ਅਤੇ ਫੋਇਲ ਪੇਪਰ ਪਾਇਪ ਬ੍ਰਾਮਦ ਹੋਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਦੋਸ਼ ਹੇਠ ਅਣਪਛਾਤਿਆਂ ਵਿਰੁੱਧ ਕੇਸ ਦਰਜ

0
illegal detention

ਪਟਿਆਲਾ, 12 ਅਗਸਤ 2025 : ਥਾਣਾ ਸਿਵਲ ਲਾਈਨ (Civil Line Police Station) ਪਟਿਆਲਾ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 127 (6) ਬੀ. ਐਨ. ਐਸ. ਤਹਿਤ ਗੈਰ-ਕਾਨੂੰਨੀ ਹਿਰਾਸਤ (Illegal detention)  ਵਿਚ ਰੱਖਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਨੇ ਦੱਸਿਆ ਕਿ 29 ਜੁਲਾਈ ਨੂੰ ਉਸਦੀ ਪਤਨੀ ਜੋ ਕਿ 32 ਸਾਲਾਂ ਦੀ ਹੈ 16 ਸਾਲਾਂ ਲੜਕੀ ਨਾਲ ਸਕੂਲ ਵਿਚ ਪੇਰੈਂਟਸ ਮੀਟਿੰਗ ਅਟੈਂਡ ਕਰਨ ਗਈ ਸੀ ਪਰ ਸ਼ਾਮ ਤੱਕ ਘਰ ਵਾਪਸ ਨਹੀਂ ਆਈਆਂ, ਜਿਨ੍ਹਾਂ ਦੀ ਕਾਫੀ ਭਾਲ ਕੀਤੀ ਗਈ ਤਾਂ ਨਹੀਂ ਮਿਲੀਆਂ । ਜਿਸ ਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਅਣਪਛਾਤੇ ਵਿਅਕਤੀਆਂ (Unknown persons) ਨੇ ਉਸਦੀ ਪਤਨੀ ਅਤੇ ਲੜਕੀ ਦੋਹਾਂ ਨੂੰ ਹੀ ਗੈਰ-ਕਾਨੂੰਨੀ ਤੌਰ ਤੇ ਆਪਣੀ ਹਿਰਾਸਤ ਵਿਚ ਛੁਪਾ ਕੇ ਰੱਖ ਲਿਆ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਬਿਲਾਵਲ ਭੁੱਟੋ ਨੇ ਦਿੱਤੀ ਸਿੰਧੂ ਨਦੀ ਉੱਤੇ ਬੰਨ੍ਹ ਬਣਾਉਣ ਤੇ ਯੁੱਧ ਦੀ ਧਮਕੀ

0
Bilawal Bhutto

ਨਵੀਂ ਦਿੱਲੀ, 12 ਅਗਸਤ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਭਾਰਤ ਨੂੰ ਸਿੰਧੂ ਨਦੀ ਉਤੇ ਬੰਨ੍ਹ ਬਣਾਉਣ ਤੇ ਸਿੱਧੇ-ਸਿੱਧੇ ਯੁੱਧ ਦੀ ਧਮਕੀ ਦਿੱਤੀ ਹੈ ।

ਉਨ੍ਹਾਂ ਨੇ ਧਮਕੀ ਦਿੱਤੀ ਹੈ ਕਿ ਜੇਕਰ ਭਾਰਤ ਸਿੰਧੂ ਜਲ ਸਮਝੌਤੇ (Indus Water Treaty) ਨੂੰ ਮੁਅੱਤਲ ਕਰਦਾ ਹੈ ਅਤੇ ਸਿੰਧੂ ਨਦੀ `ਤੇ ਡੈਮ ਬਣਾਉਣ ਦੀ ਕੋਸਿ਼ਸ਼ ਕਰਦਾ ਹੈ ਤਾਂ ਜੰਗ ਹੋਵੇਗੀ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਸੀਮ ਮੁਨੀਰ ਨੇ ਕਿਹਾ ਸੀ ਕਿ ਜੇਕਰ ਜੰਗ ਹੁੰਦੀ ਹੈ ਤਾਂ ਪਾਕਿਸਤਾਨ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰੇਗਾ ।

Read More : ਸਿੰਧੂ ਜਲ ਸੰਧੀ ਮੁਅੱਤਲ ਕੀਤੀ ਤਾਂ ਪਾਕਿਸਤਾਨ ਕਰੇਗਾ ਭਾਰਤ ਤੇ ਹਮਲਾ

ਰਜਿਸਟ੍ਰੀ ਵੇਲੇ ਆਧਾਰ ਕਾਰਡ ਤੇ ਪੈਨ ਕਾਰਡ ਲਿੰਕ ਕਰਵਾਉਣਾ ਹੋਵੇਗਾ ਜ਼ਰੂਰੀ

0
Rejistry

ਨਵੀਂ ਦਿੱਲੀ, 12 ਅਗਸਤ 2025 : ਭਾਰਤ ਸਰਕਾਰ ਨੇ ਰਜਿਸਟ੍ਰੀ ਕਰਵਾਉਣ ਵੇਲੇ ਨਵੇਂ ਨਿਯਮਾਂ ਨੂੰ ਲਾਗੂ ਕਰਦਿਆਂ ਇਹ ਲਾਜ਼ਮੀ ਕਰ ਦਿੱਤਾ ਹੈ ਕਿ ਜਿਸ ਕਿਸੇ ਵੀ ਵਿਅਕਤੀ ਵਲੋਂ ਰਜਿਸਟ੍ਰੀ ਕਰਵਾਈ ਜਾਵੇਗੀ ਦਾ ਆਧਾਰ ਕਾਰਡ ਅਤੇ ਪੈਨ ਕਾਰਡ ਲਿੰਕ (Aadhar card and PAN card link) ਲਾਜ਼ਮੀ ਕੀਤਾ ਜਾਵੇਗਾ ।

ਭ੍ਰਿਸ਼ਟਚਾਰ ਨੂੰ ਨੱਥ ਪੈਣ ਵਿਚ ਵੀ ਮਿਲੇੇਗੀ ਮਦਦ

ਆਧਾਰ ਕਾਰਡ ਤੇ ਪੈਨ ਕਾਰਡ ਲਿੰਕ ਕਰਵਾਉਣ ਵਾਲੇ ਨਿਯਮ ਨਾਲ ਨਾ ਸਿਰਫ਼ ਨਿਯਮਾਂ ਦੀ ਪਾਲਣਾ ਹੋਵੇਗੀ ਬਲਕਿ ਅਜਿਹਾ ਕਰਨ ਨਾਲ ਕਾਫੀ ਹੱਦ ਤੱਕ ਭ੍ਰਿਸ਼ਟਚਾਰ ਨੂੰ ਵੀ ਨੱਥ ਪੈ ਸਕੇਗੀ । ਅਜਿਹਾ ਹੋਣ ਨਾਲ ਜਾਇਦਾਦ ਦੇ ਕੀਤੇ ਜਾਣ ਵਾਲੇ ਲੈਣ ਦੇਣ ਵਿਚ ਹੇਰਾਫੇਰੀਆਂ ਨੂੰ ਵੀ ਨੱਥ ਪਵੇਗੀ ਅਤੇ ਨਾਲ ਹੀ ਇਕ ਵਧੀਆ ਡਿਜ਼ੀਟਲ ਸਿਸਟਮ ਵੀ ਸਥਾਪਤ ਹੋ ਸਕੇਗਾ। ਇਸ ਕਦਮ ਨੂੰ ਭਾਰਤ ਦੇ ਡਿਜ਼ੀਟਲ ਇੰਡੀਆ ਮਿਸ਼ਨ ਵੱਲ ਵਧਦਾ ਹੋਇਆ ਕਦਮ ਵੀ ਮੰਨਿਆਂ ਜਾ ਸਕਦਾ ਹੈ ।

ਡਿਜ਼ੀਟਲ ਸਿਸਟਮ ਨਾਲ ਕਾਗਜ਼ਾਂ ਅਤੇ ਪਛਾਣ ਪੱਤਰਾਂ ਦੀ ਵੀ ਹੋ ਸਕੇਗੀ ਜਾਂਚ

ਰਜਿਸਟਰੀ ਕਰਵਾਉਣ ਸਮੇਂ ਜਦੋਂ ਰਜਿਸਟ੍ਰੀਕਰਤਾ (Registrar) ਵਲੋਂ ਆਪਣੇ ਸਮੁੱਚੇ ਕਾਗਜ਼ਾਤ ਲਗਾਏ ਜਾਣਗੇ ਤਾਂ ਇਹ ਵੀ ਵੈਰੀਫਾਈ ਹੋ ਸਕੇਗਾ ਕਿ ਕੋਈ ਵੀ ਕਾਗਜ਼ ਨਕਲੀ ਤਾਂ ਨਹੀਂ, ਜਿਸ ਨਾਲ ਗਲਤ ਕੰਮ ਤੇ ਕਾਬੂ ਪਾਇਆ ਜਾ ਸਕੇਗਾ । ਆਧਾਰ ਕਾਰਡ ਤੇ ਪੈਨ ਕਾਰਡ ਨਾਲ ਅਟੈਚ ਹੋਣ ਕਾਰਨ ਸਬੰਧਤ ਵਿਅਕਤੀ ਦਾ ਵੀ ਇਸ ਡਾਟਾਬੇਸ ਰਿਕਾਰਡ ਹੋ ਜਾਵੇਗਾ । ਇਥੇ ਹੀ ਬਸ ਨਹੀਂ ਬੇਨਾਮੀ ਜਾਇਦਾਦ ਦੀ ਪਛਾਣ ਕਰਨ ਦੇ ਨਾਲ-ਨਾਲ ਉਸਨੂੰ ਟੈ੍ਰਕ ਕਰਨਾ ਵੀ ਇਕ ਤਰ੍ਹਾਂ ਨਾਲ ਬੜਾ ਹੀ ਸੌਖਾ ਹੋ ਜਾਵੇਗਾ ।

Read More : ਪੰਜਾਬ ਸਰਕਾਰ ਨੇ ਕਰ ਦਿੱਤੀ ਹੈ ਪਾਰਦਰਸ਼ੀ ਈਜੀ ਰਜਿਸਟ੍ਰੀ ਸਹੂਲਤ ਸ਼ੁਰੂ