Home Blog Page 449

ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ : ਮੁੱਖ ਮੰਤਰੀ

0
Chief Minister

ਸਤੌਜ (ਸੰਗਰੂਰ), 11 ਅਗਸਤ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਗਵਾਹ ਬਣ ਰਿਹਾ ਹੈ । ਇਥੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ‘ਤੇ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਜਲਦ ਹੀ ਪੂਰਾ ਹੋ ਜਾਵੇਗਾ ।

ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਪ੍ਰੋਜੈਕਟਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ ।

ਖੇਤੀਬਾੜੀ ਸੈਕਟਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਟਿਊਬਵੈੱਲਾਂ ਦੀ ਵਰਤੋਂ ਤੋਂ ਬਿਨਾਂ ਝੋਨੇ ਦੀ ਬਿਜਾਈ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਹੁਣ ਨਹਿਰੀ ਪਾਣੀ ਸੂਬੇ ਦੇ ਟੇਲਾਂ ‘ਤੇ ਵਸਦੇ ਦੂਰ-ਦੁਰਾਡੇ ਦੇ ਪਿੰਡਾਂ ਤੱਕ ਵੀ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਭਰ ਵਿੱਚ 15,947 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸਦੇ ਨਾਲ ਹੀ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਜਲ ਸਰੋਤਾਂ ਨੂੰ ਦੂਜੇ ਰਾਜਾਂ ਵੱਲ ਮੋੜਨ ਦੀਆਂ ਕੋਸ਼ਿਸ਼ਾਂ ਨੂੰ ਸਿਰੇ ਤੋਂ ਨਾਕਾਮ ਕੀਤਾ ਹੈ ਅਤੇ ਇਨ੍ਹਾਂ ਜਲ ਸਰੋਤਾਂ ਸੂਬੇ ਦਾ ਹੱਕ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਹੈ ।

ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਯੋਜਨਾ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦੀ-ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ । ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ, ਜੋ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦਿਆਂ ਜਨਤਾ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਏਗਾ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਰਵ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਅਤੇ ਕਿਸਾਨ ਹਮੇਸ਼ਾ ਹੀ ਉਨ੍ਹਾਂ ਦੀ ਸਰਕਾਰ ਦੀ ਪਹਿਲੀ ਤਰਜੀਹ ਰਹੇ ਹਨ ਅਤੇ ਖੇਤੀਬਾੜੀ ਨੂੰ ਲਾਭਦਾਇਕ ਧੰਦਾ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਦੱਸਣ ਅਨੁਸਾਰ ਉਨ੍ਹਾਂ ਨੂੰ ਬਿਜਲੀ ਜਾਂ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ ਹੈ, ਜੋ ਕਿ ਸਾਡੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਵਾਪਸ ਆਉਂਦੀ ਦੇਖ ਉਨ੍ਹਾਂ ਨੂੰ ਬਹੁਤ ਖੁਸ਼ੀ ਹੁੰਦੀ ਹੈ ।

ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਪਿੰਡ ਵਾਸੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹਨ ਜਿਸ ਕਰਕੇ ਉਹ ਉਨ੍ਹਾਂ ਨਾਲ ਹਰ ਪਲ ਦਾ ਆਨੰਦ ਮਾਣਨਾ ਪਸੰਦ ਕਰਦੇ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਮੌਕਿਆਂ ‘ਤੇ ਪਿੰਡ ਵਾਸੀਆਂ ਨਾਲ ਜੁੜ ਕੇ ਉਨ੍ਹਾਂ ਨੂੰ ਬਹੁਤ ਮਾਣ ਅਤੇ ਸੰਤੁਸ਼ਟੀ ਮਿਲਦੀ ਹੈ ਅਤੇ ਉਹ ਪਿੰਡ ਵਾਸੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ । ਉਨ੍ਹਾਂ ਪਿੰਡ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡ ਦੀ ਪੰਚਾਇਤ ਨੂੰ 1.76 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ ।

Read More : ਮਾਨ ਤੇ ਕੇਜਰੀਵਾਲ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਕੀਤਾ ਪੇਸ਼

ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

0
Raksha Bandhan

ਚੰਡੀਗੜ੍ਹ, 11 ਅਗਸਤ 2025 : ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ (Ten students from government schools) ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ (Education Minister) ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਇਸ ਵੱਕਾਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਵਧਾਈ ਦਿੱਤੀ । ਉਨ੍ਹਾਂ ਦੱਸਿਆ ਕਿ ਕੁੱਲ 10 ਵਿਦਿਆਰਥੀਆਂ- ਊਸ਼ਾ ਰਾਣੀ, ਮਹਿਕਦੀਪ ਕੌਰ, ਪਿੰਕੀ ਕੌਰ, ਅਰਸ਼ਦੀਪ ਕੌਰ, ਬਿਮਨਦੀਪ ਕੌਰ, ਪ੍ਰੀਤਜੋਤ ਕੌਰ, ਬਲਜਿੰਦਰ ਕੌਰ, ਵੀਰਪਾਲ ਕੌਰ, ਸੁਨੀਤਾ ਕੌਰ ਅਤੇ ਸਹਿਜਦੀਪ ਕੌਰ- ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਨ, ਭਾਰਤ ਦੇ ਅਮੀਰ ਸੱਭਿਆਚਾਰਕ ਵਿਰਸੇ ਦੇ ਰੰਗ ਵਿੱਚ ਰੰਗੇ ਜਾਣ ਅਤੇ ਅਭੁੱਲ ਯਾਦਾਂ ਸਿਰਜਣ ਦਾ ਸੁਭਾਗ ਪ੍ਰਾਪਤ ਹੋਇਆ ।

ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਭਵਨ (President’s Office) ਵਿਖੇ ਰੱਖੜੀ, ਜੋ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਹੈ, ਦੇ ਜਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਇਨ੍ਹਾਂ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸੱਭਿਆਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕੀਤਾ ।

ਜ਼ਿਕਰਯੋਗ ਹੈ ਕਿ ਰੱਖੜੀ ਦੇ ਤਿਉਹਾਰ ਮੌਕੇ ਦੇਸ਼ ਭਰ ਤੋਂ ਆਏ ਵਿਦਿਆਰਥੀਆਂ ਨਾਲ ਮਿਲ ਕੇ ਇਹਨਾਂ ਵਿਦਿਆਰਥੀਆਂ ਨੇ ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀ ਨੁਮਾਇੰਦਗੀ ਕੀਤੀ । ਸਮਾਗਮ ਨੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਭਿੰਨਤਾ ਅਤੇ ਏਕਤਾ ਦੀ ਭਾਵਨਾ ਨੂੰ ਉਜਾਗਰ ਕੀਤਾ ਜੋ ਇਸਦੇ ਲੋਕਾਂ ਨੂੰ ਆਪਸ ਵਿੱਚ ਜੋੜ ਕੇ ਰੱਖਦੀ ਹੈ ।

Read More : ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖੇ: ਹਰਜੋਤ ਸਿੰਘ ਬੈਂਸ 

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

0
Bhagwant Singh Mann
ਢਢੋਗਲ (ਸੰਗਰੂਰ), 11 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ । ਅੱਜ ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਪੁਰਸ਼ਾਂ, ਪੀਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ ।

ਪੰਜਾਬੀਆਂ ਵਿੱਚ ਸਖਤ ਮਿਹਨਤ ਕਰਨ ਦਾ ਅਮਿੱਟ ਜਜ਼ਬਾ ਹੈ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਵਿੱਚ ਸਖਤ ਮਿਹਨਤ ਕਰਨ ਦਾ ਅਮਿੱਟ ਜਜ਼ਬਾ ਹੈ ਜਿਸ ਕਰਕੇ ਉਨ੍ਹਾਂ ਨੇ ਹਰੇਕ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਰਿਸ਼ਤਿਆਂ ਦੀਆਂ ਤੰਦਾਂ ਏਨੀਆਂ ਮਜ਼ਬੂਤ ਹਨ ਕਿ ਇੱਥੋਂ ਦੀ ਜਰਖੇਜ਼ ਜ਼ਮੀਨ ’ਤੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਪਰ ਕਦੇ ਨਫ਼ਰਤ ਦਾ ਬੀਜ ਨਹੀਂ ਪੁੰਗਰ ਸਕਦਾ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ (Saints and prophets) ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਕੇ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ ਦਾ ਵਿਰੋਧ ਕੀਤਾ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੱਡੇ ਯਤਨ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਨਾਗਰਿਕ ਨੂੰ ਆਜ਼ਾਦੀ ਦਾ ਲਾਭ ਮਿਲ ਸਕੇ ।

ਸ਼ਹੀਦਾਂ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਹਨ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਆਜ਼ਾਦੀ ਦੇ 75 ਸਾਲਾਂ (75 years of independence) ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਆਜ਼ਾਦੀ ਦਾ ਫਾਇਦਾ ਹਰ ਘਰ ਤੱਕ ਨਹੀਂ ਪਹੁੰਚਿਆ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਚਿੱਟੇ ਵਰਗੇ ਨਸ਼ੇ ਫੈਲਾਉਣ, ਲੋਕਾਂ ਨੂੰ ਲੁੱਟ ਕੇ ਦੌਲਤ ਇਕੱਠੀ ਕਰਨ, ਭ੍ਰਿਸ਼ਟਾਚਾਰੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਵਰਗੀਆਂ ਅਲਾਮਤਾਂ ਲਈ ਆਜ਼ਾਦੀ ਦੀ ਦੁਰਵਰਤੋਂ ਕੀਤੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਹਨ ਕਿਉਂਕਿ ਇਨ੍ਹਾਂ ਲੋਕਾਂ ਨੇ ਇਸ ਲਈ ਕਦੇ ਵੀ ਕੋਈ ਠੋਸ ਯਤਨ ਨਹੀਂ ਕੀਤੇ ।

ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕੀਤੀ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਸੂਬੇ ਦੇ ਨੌਜਵਾਨਾਂ ਨੂੰ ਉਸ ਦੇਸ਼ ਵਿੱਚ ਜਾ ਕੇ ਕੰਮ ਕਰਨਾ ਪਿਆ, ਜਿਸ ਦੇ ਸ਼ਾਸਕਾਂ ਨੂੰ ਸਾਡੇ ਸ਼ਹੀਦਾਂ ਅਤੇ ਦੇਸ਼ ਭਗਤਾਂ ਨੇ ਦੇਸ਼ ‘ਚੋਂ ਭਜਾ ਦਿੱਤਾ ਸੀ । ਪਿਛਲੀਆਂ ਸਰਕਾਰਾਂ ਦੇ ਆਗੂਆਂ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕੀਤੀ ਅਤੇ ਆਪਣੇ ਲਈ ਵੱਡੇ-ਵੱਡੇ ਮਹਿਲਨੁਮਾ ਘਰ ਬਣਾਏ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਮਹਿਲਾਂ ਦੀਆਂ ਉੱਚੀਆਂ ਕੰਧਾਂ ਅਤੇ ਵੱਡੇ ਦਰਵਾਜ਼ੇ ਆਮ ਤੌਰ ‘ਤੇ ਲੋਕਾਂ ਲਈ ਬੰਦ ਹੀ ਰਹਿੰਦੇ ਸਨ ਅਤੇ ਜਿਸ ਤਰ੍ਹਾਂ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਬਾਹਰ ਰਹਿੰਦੇ ਸਨ, ਪੰਜਾਬ ਦੇ ਲੋਕਾਂ ਨੇ ਵੀ ਉਸੇ ਤਰ੍ਹਾਂ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ।

ਇਨ੍ਹਾਂ ਆਗੂਆਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਅਫ਼ਸੋਸਜਨਕ ਹੈ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਦੇ ਉਦਾਸੀਨ ਰਵੱਈਏ ਕਾਰਨ ਸੂਬੇ ਦੇ ਵਿਕਾਸ ਦੀ ਗਤੀ ਵੀ ਪੱਛੜ ਕੇ ਰਹਿ ਗਈ । ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣੇ ਰਸੂਖ਼ ਅਤੇ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦੀ ਵੱਲ ਧੱਕ ਦਿੱਤਾ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ ਸਗੋਂ ਉਨ੍ਹਾਂ ਦਾ ਧਿਆਨ ਸਿਰਫ਼ ਆਪਣੇ ਪਰਿਵਾਰਾਂ ਨੂੰ ਖੁਸ਼ਹਾਲ ਕਰਨ ਵੱਲ ਰਿਹਾ ।

ਗੁਰੂ ਸਾਹਿਬ ਜੀ ਦੇ ਚਰਨ ਛੋਹ ਪਿੰਡਾਂ ਅਤੇ ਨਗਰਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ

ਜਾਵੇਗਾ

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਹਿੰਦ ਦੀ ਚਾਦਰ’ (ਮਨੁੱਖਤਾ ਦੇ ਰਾਖੇ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਇਤਿਹਾਸਕ ਸਮਾਗਮ ਕਰਵਾਏ ਜਾਣਗੇ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ ਪਿੰਡਾਂ ਅਤੇ ਨਗਰਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ ਜਿਸ ਲਈ ਵਿਸਥਾਰਤ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ।

ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਡੱਕ ਦਿੱਤਾ

ਗਿਆ ਹੈ

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਦੀ ਲਾਹਨਤ ਰਾਹੀਂ ਨੌਜਵਾਨਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ‘ਜਰਨੈਲਾਂ’ ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ । ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਹ ਵੀ ਸੁਣਨ ‘ਚ ਆਇਆ ਹੈ ਕਿ ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਸਗੋਂ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਵੀ ਨਸ਼ੇ ਵੇਚਦੇ/ਸਪਲਾਈ ਕਰਦੇ ਸਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖ਼ਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ,ਪਰ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰ ਕੇ ਦਿਖਾਇਆ ਹੈ ਅਤੇ ਅਜਿਹੇ ਆਗੂਆਂ ਨੂੰ ਹਰ ਹੀਲੇ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ ।

ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਵਚਨਬੱਧ ਹੈ

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਤਾਂ ਸੂਬੇ ਭਰ ਵਿੱਚ ਸਿਰਫ਼ 21 ਫੀਸਦ ਖੇਤੀਬਾੜੀ ਜ਼ਮੀਨ ਨੂੰ ਸਿੰਜਾਈ ਲਈ ਨਹਿਰੀ ਪਾਣੀ ਮਿਲ ਰਿਹਾ ਸੀ, ਪਰ ਅੱਜ ਇਹ ਅੰਕੜਾ 63 ਫੀਸਦ ਹੋ ਗਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੇ ਸਿਰਤੋੜ ਯਤਨਾਂ ਸਦਕਾ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਨਹਿਰੀ ਅਤੇ ਦਰਿਆਈ ਪਾਣੀ ਸੂਬੇ ਦੀਆਂ ਟੇਲਾਂ ‘ਤੇ ਵਸਦੇ ਪਿੰਡਾਂ ਤੱਕ ਪਹੁੰਚਿਆ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਸਾਰੇ ਸਰਕਲ ਡੈਲੀਗੇਟ ਨੂੰ ਇਸ ਇਤਿਹਾਸਿਕ ਪਲਾਂ ਦੇ ਗਵਾਹ ਬਣਨ ਦੀ ਅਪੀਲ

0
SAD

ਚੰਡੀਗੜ, 9 ਅਗਸਤ 2025 : ਦੋ ਦਸੰਬਰ ਨੂੰ ਜਾਰੀ ਹੁਕਮਨਾਮਾ ਸਾਹਿਬ ਦੀ ਭਾਵਨਾ (ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ) ਨੂੰ ਪੂਰਾ ਕਰਨ ਲਈ 11 ਅਗਸਤ ਦਿਨ ਸੋਮਵਾਰ 11 ਵਜੇ ਨੂੰ ਬੁਲਾਏ ਗਏ ਜਨਰਲ ਡੈਲੀਗੇਟ ਇਜਲਾਸ (General Delegates’ Meeting) ਤੋਂ ਪਹਿਲਾਂ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਇਸ ਭਰਤੀ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਪੰਥ ਦਰਦੀਆਂ ਅਤੇ ਪੰਜਾਬ ਪ੍ਰਸਤ ਲੋਕਾਂ ਦਾ ਧੰਨਵਾਦ ਕੀਤਾ ਹੈ ।

ਜਾਰੀ ਬਿਆਨ ਵਿੱਚ ਭਰਤੀ ਕਮੇਟੀ ਮੈਬਰਾਂ (Recruitment Committee Members) ਨੇ ਇਸ ਭਰਤੀ ਮੁਹਿੰਮ ਤਹਿਤ ਇੱਕ-ਇੱਕ ਕਾਪੀ ਭਰਨ ਵਾਲੀ ਸਾਰੇ ਸਰਕਲ ਡੈਲੀਗੇਟਾਂ ਨੂੰ ਅਪੀਲ ਕੀਤੀ ਹੈ ਕਿ ਬੁਲਾਏ ਗਏ ਜਨਰਲ ਇਜਲਾਸ ਦੇ ਇਤਿਹਾਸਕ ਪਲਾਂ ਦੇ ਗਵਾਹ ਬਣਨ ਲਈ ਜਰੂਰ ਆਪਣੀ ਹਾਜ਼ਰੀ ਯਕੀਨੀ ਬਣਾਉਣ। ਸੰਗਤ ਨੂੰ ਅਪੀਲ ਕਰਦਿਆਂ ਭਰਤੀ ਕਮੇਟੀ ਮੈਬਰਾਂ ਨੇ ਕਿਹਾ, ਚੋਣ ਕਰਨ ਉਪਰੰਤ ਸਮੁੱਚੀ ਲੀਡਰਸਿੱਪ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸ਼ੁਕਰਾਨਾ ਕਰਕੇ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲ੍ਹਾ ਦੀ ਅਰਦਾਸ ਕੀਤੀ ਜਾਵੇਗੀ ।

ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਸਥਾਪਨਾ ਦੇ 105 ਸਾਲ ਬਾਅਦ ਪਿਛਲੇ ਸਮੇਂ ਵਿੱਚ ਕੀਤੀਆਂ ਗਲਤੀਆਂ ਤੇ ਗੁਨਾਹਾਂ ਕਾਰਨ ਸਿਆਸੀ ਅਗਵਾਈ ਦਾ ਨੈਤਿਕ ਅਧਾਰ ਗੁਆ ਚੁੱਕੀ ਲੀਡਰਸ਼ਿਪ ਦੇ ਫਲਸਰੂਪ ਨਵੀਂ ਲੀਡਰਸ਼ਿਪ ਦੀ ਭਾਲ ਅਤੇ ਲੋੜ ਨੂੰ ਹੁਕਮਨਾਮਾ ਸਾਹਿਬ ਦੀ ਭਾਵਨਾ ਹੇਠ ਪੂਰਿਆ ਕੀਤਾ ਜਾ ਰਿਹਾ ਹੈ ।

Read More : ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਨਸ਼ਾ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ ਪੁਆਇੰਟ ਕੀਤੇ ਸੀਲ

0
DGP

ਚੰਡੀਗੜ੍ਹ, 9 ਅਗਸਤ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ-18’ ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਸੀ ਤਾਂ ਜੋ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ‘ਤੇ ਕੜੀ ਨਜ਼ਰ ਰੱਖੀ ਜਾ ਸਕੇ ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ (Gaurav Yadav) ਦੇ ਨਿਰਦੇਸ਼ਾਂ ‘ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸ. ਐਸ. ਪੀਜ਼. ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਣਨੀਤਕ ਥਾਵਾਂ ‘ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸ. ਐਚ. ਓਜ਼. ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ‘ਤੇ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ (Arpit Shukla) ਨੇ ਦੱਸਿਆ ਕਿ ਇੰਸਪੈਕਟਰਾਂ/ਡੀ. ਐਸ. ਪੀਜ਼. ਦੀ ਨਿਗਰਾਨੀ ਹੇਠ 600 ਤੋਂ ਵੱਧ ਪੁਲਸ ਕਰਮਚਾਰੀਆਂ ਦੇ ਆਪਸੀ ਤਾਲਮੇਲ ਨਾਲ 10 ਜ਼ਿਲ੍ਹਿਆਂ ਜਿਨ੍ਹਾਂ ਦੀ ਹੱਦ ਚਾਰ ਸਰਹੱਦੀ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 71 ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਮਜ਼ਬੂਤ ਨਾਕੇ ਲਗਾਏ ਗਏ। ਇਨ੍ਹਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਆਉਣ-ਜਾਣ ਵਾਲੇ 2464 ਵਾਹਨਾਂ ਦੀ ਜਾਂਚ (2464 vehicles inspected) ਕੀਤੀ ਗਈ, ਜਿਨ੍ਹਾਂ ਵਿੱਚੋਂ 286 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 9 ਨੂੰ ਜ਼ਬਤ ਕੀਤਾ ਗਿਆ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਐਫਆਈਆਰਜ਼ ਵੀ ਦਰਜ ਕੀਤੀਆਂ ਅਤੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ । ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ 161ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 403 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 161 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,264 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋਗ੍ਰਾਮ ਹੈਰੋਇਨ ਅਤੇ 2.1 ਕਿਲੋਗ੍ਰਾਮ ਅਫੀਮ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 433 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ । ਸਪੈਸ਼ਲ ਡੀ. ਜੀ. ਪੀ. ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 54 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ਡੀ. ਜੀ. ਪੀ. ਨੇ ਕੀਤੀ ਯੁੱਧ ਨਸ਼ਿਆਂ ਵਿਰੁੱਧ-ਕਾਨੂੰਨ-ਵਿਵਸਥਾ ਮੀਟਿੰਗ ਦੀ ਪ੍ਰਧਾਨਗੀ

ਅਮਰੀਕਾ ਵਰਗੇ ਮੁਲਕ ਨੂੰ ਗਰੀਬ ਮੁਲਕਾਂ ਦਾ ਸ਼ੋਸ਼ਣ ਕਰਨਾ ਸ਼ੋਭਾ ਨਹੀ ਦਿੰਦਾ

0
Sant Balbeer Singh Sichewal

ਨਵੀਂ ਦਿੱਲੀ/ਚੰਡੀਗੜ੍ਹ, 09 ਅਗਸਤ 2025 : ਰਾਜ ਸਭਾ ਮੈਂਬਰ (Rajya Sabha member) ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ (President of the United States) ਡੋਨਾਲਡ ਟਰੰਪ ਦੇ 25 ਫੀਸਦੀ ਟੈਰਿਫ ਵਾਲੇ ਬਿਆਨ ‘ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਗਰੀਬ ਮੁਲਕਾਂ ਨੂੰ ਡਰਾਵੇ ਦੇਣੇ ਅਤੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕਰਨਾ ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਸ਼ੋਭਾ ਨਹੀਂ ਦਿੰਦਾ ।

ਉਨ੍ਹਾਂ ਕਿਹਾ ਕਿ ਟੈਰਿਫ ਨਾਲ ਭਾਰਤ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਪਰ ਅਮਰੀਕਾ ਦੀ ਸੋਚ ‘ਤੇ ਜ਼ਰੂਰ ਕਲੰਕ ਲੱਗੇਗਾ ਜਿਸ ਨੂੰ ਇਤਿਹਾਸ ਵਿੱਚ ਯਾਦ ਰੱਖਿਆ ਜਾਵੇਗਾ । ਟਰੰਪ ਦੇ ਰੱਵਈਏ ‘ਤੇ ਟਿੱਪਣੀ ਕਰਦਿਆਂ ਸੰਤ ਸੀਚੇਵਾਲ ਕਿਹਾ ਕਿ ਜਦੋਂ ਤੁਹਾਡੇ ਕੋਲ ਹਥਿਆਰ ਆ ਜਾਂਦੇ ਹਨ ਜਾਂ ਪੈਸਾ ਆ ਜਾਂਦਾ ਹੈ ਤਾਂ ਤੁਸੀ ਦੁਨੀਆਂ ਦੇ ਲੋਕਾਂ ਨੂੰ ਗੱਲਵਕੜੀ ਵਿੱਚ ਨਹੀਂ ਲੈਂਦੇ ਸਗੋਂ ਉਨ੍ਹਾਂ ਨੂੰ ਡਰਾ ਕੇ ਉਨ੍ਹਾਂ ਕੋਲੋ ਖੋਹਣ ਦੀ ਨੀਤੀ ‘ਤੇ ਚੱਲਦੇ ਹੋ। ਉਨ੍ਹਾਂ ਕਿਹਾ ਕਿ ਟਰੰਪ ਦੇ ਗਲਤ ਫੈਸਲਿਆਂ ਦਾ ਖਮਿਆਜ਼ਾ ਦੁਨੀਆ ਦੇ ਗਰੀਬ ਮੁਲਕਾਂ ਨੂੰ ਭੁਗਤਣਾ ਪਵੇਗਾ।

ਸੰਤ ਸੀਚੇਵਾਲ (Sant Seechewal) ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵਿਰੁੱਧ ਸਖ਼ਤ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਡਾਕੂ ਦੱਸਿਆ ਹੈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਹਿਲਾ ਵੀ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ ਜਿਹੜਾ 7 ਅਗਸਤ ਨੂੰ ਲਾਗੂ ਹੋ ਗਿਆ ਹੈ ਤੇ ਹੁਣ ਮੁੜ 25 ਫੀਸਦੀ ਹੋਰ ਟੈਰਿਫ ਲਗਾਉਣ ਦੇ ਐਲਾਨ ਨੇ ਉਹਨਾਂ ਦੀ ਮਾਨਸਿਕਤਾ ਨੂੰ ਉਜਾਗਰ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਟਰੰਪ (Trump) ਵੱਲੋਂ ਇਹ ਕਹਿਣਾ ਕਿ ਜਦੋਂ ਤੱਕ ਭਾਰਤ ਨਾਲ ਟੈਰਿਫ ਵਿਵਾਦ ਹੱਲ ਨਹੀਂ ਹੁੰਦਾ ਉਦੋਂ ਤੱਕ ਕੋਈ ਵੀ ਵਪਾਰਕ ਗੱਲਬਾਤ ਨਹੀਂ ਹੋਵੇਗੀ, ਉਨ੍ਹਾਂ ਦੀ ਪਿਛਾਂਹ-ਖਿੱਚੂ ਸੋਚ ਨੂੰ ਦਰਸਾਉਂਦਾ ਹੈ ।

ਸੰਤ ਸੀਚੇਵਾਲ ਨੇ ਕਿਹਾ ਕਿ ਭਾਰਤ ਪਹਿਲਾਂ ਵਾਲਾ ਭਾਰਤ ਨਹੀਂ ਰਿਹਾ ਜਿਸ ਦੀ ਜਦੋਂ ਚਾਹੇ ਬਾਂਹ ਮਰੋੜ ਲਵੋਗੇ । ਸੰਤ ਸੀਚੇਵਾਲ ਨੇ ਕਿਹਾ ਕਿ ਭਾਰਤ ਨੇ ਪਹਿਲਾਂ ਵੀ ਆਰਥਿਕ ਪਾਬੰਦੀਆਂ ਦਾ ਡੱਟ ਕੇ ਸਾਹਮਣਾ ਕੀਤਾ ਸੀ ਤੇ ਹੁਣ ਅੱਗੇ ਵੀ ਕਰਦਾ ਰਹੇਗਾ। ਸੰਤ ਸੀਚੇਵਾਲ ਨੇ ਕਿਹਾ ਕਿਸਾਨ ਤੇ ਮਜ਼ਦੂਰ ਦੇਸ਼ ਦੇ 140 ਕਰੋੜ ਲੋਕਾਂ ਦਾ ਢਿੱਡ ਭਰਦੇ ਆ ਰਹੇ ਹਨ । ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਮਿਹਨਤੀ ਹਨ ਤੇ ਕਿਰਤ ਕਰਨ ਵਿੱਚ ਵਿਸ਼ਵਾਸ਼ ਰੱਖਦੇ ਹਨ ਅਤੇ ਟਰੰਪ ਅਜਿਹੇ ਟੈਰਿਫ ਲਗਾ ਕੇ ਭਾਰਤ ਨੂੰ ਆਰਥਿਕ ਸੰਕਟ ਵਿੱਚ ਨਹੀਂ ਪਾ ਸਕਦੇ।

ਜ਼ਿਕਰਯੋਗ ਹੈ ਕਿ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਜਿਹੜੇ ਵੱਡੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ, ਉਸ ਨਾਲ ਵਿੱਤੀ ਬਜ਼ਾਰ ਡਾਵਾਂ ਡੋਲ ਹੋ ਗਏ ਹਨ। ਆਰਥਿਕ ਮਾਮਲਿਆਂ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਜੇ ਇਹੀ ਹਾਲਾਤ ਰਹਿੰਦੇ ਹਨ ਤਾਂ ਇਸ ਦੇ ਨਤੀਜੇ ਬੜੇ ਹੀ ਖਤਰਨਾਕ ਹੋ ਸਕਦੇ ਹਨ । ਡਾਲਰ ਤੋਂ ਜੇ ਭਰੋਸਾ ਉਠਦਾ ਗਿਆ ਤਾਂ ਵੱਡੇ ਕਾਰੋਬਾਰੀ ਅਮਰੀਕਾ ਤੋਂ ਪਲਾਇਨ ਕਰਕੇ ਦੂਜੇ ਮੁਲਕਾਂ ਵੱਲ ਰੁਖ ਕਰ ਸਕਦੇ ਹਨ । ਅਜਿਹੇ ਹਲਾਤਾਂ ਵਿੱਚ ਅਮਰੀਕੀ ਲੋਕਾਂ ਨੂੰ ਹੀ ਟਰੰਪ ਦੀਆਂ ਦੁਨੀਆਂ ਵਿਰੋਧੀ ਆਰਥਿਕ ਨੀਤੀਆਂ ਦਾ ਡੱਟ ਕੇ ਵਿਰੋਧ ਕਰਨਾ ਪਵੇਗਾ ।

Read More : ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਭਰੀ

ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

0
anti-drone system

ਤਰਨ ਤਰਨ, 9 ਅਗਸਤ 2025 : ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (AAP national convener Arvind Kejriwal)  ਨੇ ਅੱਜ ਐਂਟੀ-ਡਰੋਨ ਪ੍ਰਣਾਲੀ (ਏ. ਡੀ. ਐਸ.) ‘ਬਾਜ਼ ਅੱਖ’ ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ (AAP’s national convener) ਨੇ ਕਿਹਾ ਕਿ ਇਸ ਪਹਿਲ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਇ ਜੁੜ ਗਿਆ ਹੈ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸੀ, ਜਿਸ ਕਾਰਨ ਇਸ ਸਰਾਪ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਜੰਗ ਛੇੜੀ ਹੈ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਹੱਦ ਪਾਰੋਂ ਪੰਜਾਬ ‘ਚ ਨਸ਼ਿਆਂ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਇਹ ਐਂਟੀ-ਡਰੋਨ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਲਾਹਨਤ ਤੋਂ ਮੁਕਤ ਕਰਨ ਲਈ ਤਿੰਨ ਐਂਟੀ-ਡਰੋਨ ਪ੍ਰਣਾਲੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਛੇ ਹੋਰ ਜਲਦੀ ਹੀ ਸ਼ੁਰੂ ਕੀਤੀਆਂ ਜਾਣਗੀਆਂ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਹੈ ।

ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਇਸ ਗੈਰ-ਕਾਨੂੰਨੀ ਕਾਰੋਬਾਰ ਰਾਹੀਂ ਹਾਸਲ ਕੀਤੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ । ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਇਮਾਨਦਾਰ ਸਰਕਾਰ ਨੇ ਨਸ਼ਿਆਂ ਦੇ ਸਭ ਤੋਂ ਵੱਡੇ ਅਤੇ ਬਦਨਾਮ ਸੌਦਾਗਰਾਂ ਨੂੰ ਸਲਾਖਾਂ ਪਿੱਛੇ (Behind bars) ਸੁੱਟ ਦਿੱਤਾ ਹੈ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਤਸਕਰ, ਜੋ ਸਮਾਜ ਨੂੰ ਜ਼ਹਿਰ ਦੇ ਕੇ ਖੁਦ ਆਪਣੇ ਘਰ ਐਸ਼ੋ-ਆਰਾਮ ਦੀ ਜ਼ਿੰਦਗੀ ਜਿਉਂਦੇ ਹਨ, ਸਾਡੇ ਲੋਕਾਂ ਦੇ ਅਸਲ ਦੁਸ਼ਮਣ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ੇਗੀ ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਜੰਗ” (“War on Drugs”) (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਤਹਿਤ ਪੰਜਾਬ ਨੇ ਅੱਜ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਆਰ-ਪਾਰ ਦੀ ਜੰਗ ਛੇੜੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਪੰਜਾਬ ਦੀ 553 ਕਿਲੋਮੀਟਰ ਸਰਹੱਦ ਲੱਗਦੀ ਹੈ, ਜਿਸ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਡਰੋਨ-ਅਧਾਰਤ ਤਸਕਰੀ ਤੋਂ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ ਲਈ ਅੰਤਰਰਾਸ਼ਟਰੀ ਸਰਹੱਦ ‘ਤੇ ਨੌਂ ਐਂਟੀ-ਡਰੋਨ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਯੂਨਿਟਾਂ ‘ਤੇ 51.4 ਕਰੋੜ (51.4 crore) ਰੁਪਏ ਖ਼ਰਚੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਭਾਵੇਂ ਸਾਡੇ ਦੇਸ਼ ਦੀਆਂ ਹਥਿਆਰਬੰਦ ਫੌਜਾਂ ਅਤੇ ਬੀ. ਐਸ. ਐਫ. ਪਹਿਲਾਂ ਹੀ ਅਜਿਹੀਆਂ ਪ੍ਰਣਾਲੀਆਂ ਵਰਤ ਰਹੀਆਂ ਹਨ, ਪਰ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ ਹੈ । ਉਨ੍ਹਾਂ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਸਰਹੱਦ ਪਾਰੋਂ ਨਸ਼ਾ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਸਖ਼ਤ ਜਵਾਬ ਦੇਵੇਗੀ । ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਅਨਸਰ ਸਮਾਜ ਵਿਰੋਧੀ ਗਤੀਵਿਧੀਆਂ ਲਈ ਅਕਸਰ ਤਕਨਾਲੋਜੀ ਦੀ ਵਰਤੋਂ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਦੁਸ਼ਮਣਾਂ ਨੇ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਲਈ ਡਰੋਨਾਂ ਨੂੰ ਹਥਿਆਰਾਂ ਵਿੱਚ ਬਦਲ ਦਿੱਤਾ ਹੈ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਲਈ ਡਰੋਨਾਂ ਦੀ ਵਰਤੋਂ ਕਰ ਰਹੇ ਹਨ।

ਮੁੱਖ ਮੰਤਰੀ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਅਣਥੱਕ ਮਿਹਨਤ ਕਰਨ ਵਾਸਤੇ ਸੁਰੱਖਿਆ ਬਲਾਂ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 2024 ਵਿੱਚ ਹੈਰੋਇਨ, ਹਥਿਆਰਾਂ ਅਤੇ ਗੋਲਾ ਬਾਰੂਦ ਨਾਲ ਲੱਦੇ ਕੁੱਲ 283 ਡਰੋਨ ਜ਼ਬਤ ਕੀਤੇ ਗਏ ਸਨ ਅਤੇ 2025 ਵਿੱਚ ਹੁਣ ਤੱਕ 137 ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਸਰਹੱਦ ‘ਤੇ ਦੂਜੀ ਸੁਰੱਖਿਆ ਪੰਕਤੀ ਵਜੋਂ ਐਂਟੀ-ਡਰੋਨ ਪ੍ਰਣਾਲੀ ਤਾਇਨਾਤ ਕੀਤੀ ਜਾਵੇਗੀ ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸਰਹੱਦ ਰਾਹੀਂ ਸੂਬੇ ਵਿੱਚ ਦਾਖਲ ਹੋਣ ਵਾਲੇ ਕਿਸੇ ਵੀ ਡਰੋਨ ਨੂੰ ਤੁਰੰਤ ਬੇਅਸਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੂਜੀ ਸੁਰੱਖਿਆ ਪੰਕਤੀ ਦਾ ਮਤਲਬ ਸਰਹੱਦੀ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਸ ਦੀ ਤਾਇਨਾਤੀ ਹੈ, ਜੋ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਪਿੱਛੇ ਕੰਮ ਕਰਦੇ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਸੁਰੱਖਿਆ ਬਲਾਂ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨਾਲ ਨਜਿੱਠਣ ਵਿੱਚ ਸਹਾਇਤਾ ਕਰੇਗੀ ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਸਟਮ ਉਨ੍ਹਾਂ ਖਾਸ ਸਰਹੱਦੀ ਥਾਵਾਂ ‘ਤੇ ਤਾਇਨਾਤ ਕੀਤੇ ਜਾਣਗੇ, ਜਿੱਥੇ ਡਰੋਨ ਗਤੀਵਿਧੀ ਜ਼ਿਆਦਾ ਦੇਖੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਪੁਲਿਸ ਕੋਲ ਡਰੋਨਾਂ ਨੂੰ ਬੇਅਸਰ ਕਰਨ ਲਈ ਅਜਿਹਾ ਕੋਈ ਸਿਸਟਮ ਨਹੀਂ ਸੀ, ਪਰ ਹੁਣ ਇਹ ਸਿਸਟਮ ਪੰਜਾਬ ਪੁਲਿਸ ਨੂੰ ਵਧੇਰੇ ਸਮਰੱਥ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਡਰੋਨ ਦੀ ਸਥਿਤੀ ਅਤੇ ਇਸ ਦੇ ਜ਼ਮੀਨੀ ਕੰਟਰੋਲ ਸਟੇਸ਼ਨਾਂ ਦਾ ਸਹੀ-ਸਹੀ ਪਤਾ ਲਗਾਉਣ ਦੇ ਸਮਰੱਥ ਹੈ ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਸਟਮ ਆਟੋਮੇਟਿਡ ਅਲਰਟ ਤਕਨਾਲੋਜੀ ਦੇ ਨਾਲ ਆਉਂਦੇ ਹਨ, ਜੋ ਡਰੋਨ ਦੀ ਗਤੀਵਿਧੀ ਦਾ ਪਤਾ ਲੱਗਣ ‘ਤੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕਰਦੇ ਹਨ, ਇਸ ਤਰ੍ਹਾਂ ਇਸ ਵਿੱਚ ਮੈਨੂਅਲ ਨਿਗਰਾਨੀ ਦੀ ਜ਼ਰੂਰਤ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਇਸ ਉੱਨਤ ਪ੍ਰਣਾਲੀ ਦੇ ਸਫਲਤਾਪੂਰਵਕ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਬੀ. ਐਸ. ਐਫ., ਭਾਰਤੀ ਹਵਾਈ ਸੈਨਾ, ਭਾਰਤੀ ਫੌਜ ਅਤੇ ਹੋਰ ਏਜੰਸੀਆਂ ਨਾਲ ਤਾਲਮੇਲ ਕਾਇਮ ਰੱਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਜੰਗ” ਅਧੀਨ ਸਕੂਲਾਂ ਵਿੱਚ ਨਸ਼ਾ ਵਿਰੋਧੀ ਪਾਠਕ੍ਰਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ, ਜਿਸ ਦਾ ਉਦੇਸ਼ 8 ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਵਿਰੁੱਧ ਜਾਗਰੂਕ ਕਰਨਾ ਹੈ ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਹੁਣ ਇੱਕ ਮਹੱਤਵਪੂਰਨ ਪੜਾਅ ‘ਤੇ ਪਹੁੰਚ ਗਈ ਹੈ ਅਤੇ ਸੂਬਾ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਪਾਠਕ੍ਰਮ ਰਾਹੀਂ 9ਵੀਂ-12ਵੀਂ ਜਮਾਤ ਦੇ 8 ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸੇਵਨ ਸਬੰਧੀ ਖ਼ਤਰਿਆਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਪ੍ਰੋਗਰਾਮ ਵਿੱਚ 3,658 ਸਕੂਲ ਸ਼ਾਮਲ ਹੋਣਗੇ ਅਤੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਉੱਘੇ ਵਿਗਿਆਨੀ ਵੀ ਇਸ ਪ੍ਰੋਗਰਾਮ ਦਾ ਹਿੱਸਾ ਹੋਣਗੇ ।

ਮੁੱਖ ਮੰਤਰੀ ਨੇ ਕਿਹਾ ਕਿ 2009 ਤੋਂ ਬਾਅਦ ਸੂਬੇ ਵਿੱਚ ਨਸ਼ਿਆਂ ਦੀ ਇਹ ਜੜ੍ਹ ਜਾਣ ਬੁੱਝ ਕੇ ਸਿਆਸੀ ਆਗੂਆਂ ਦੀ ਹਮਾਇਤ ਨਾਲ ਸਾਜ਼ਿਸ਼ ਤਹਿਤ ਲਾਈ ਗਈ ਸੀ। ਹਾਲਾਂਕਿ, ਉਨ੍ਹਾਂ ਦੀ ਸਰਕਾਰ ਨੇ ਇਸ ਖਤਰੇ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸੁਚੱਜੀ ਵਿਉਂਤਬੰਦੀ ਕੀਤੀ ਹੈ ਅਤੇ ਸਭ ਤੋਂ ਵੱਡੇ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਨਸ਼ਾ ਤਸਕਰਾਂ ਨਾਲ ਹੱਥ ਮਿਲਾਇਆ ਆਪਣੀ ਸੱਤਾ ਦੇ ਦਿਨਾਂ ਦੌਰਾਨ ਉਨ੍ਹਾਂ ਨੂੰ ਸਰਪ੍ਰਸਤੀ ਦਿੱਤੀ, ਉਹ ਅੱਜ ਸਲਾਖਾਂ ਪਿੱਛੇ ਹਨ । ਇਸ ਪ੍ਰੋਗਰਾਮ ਦੌਰਾਨ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਡੀ. ਜੀ. ਪੀ. ਗੌਰਵ ਯਾਦਵ ਅਤੇ ਹੋਰ ਮੌਜੂਦ ਸਨ ।

Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ

ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ‘ਬਾਜ਼ ਅੱਖ’ ਦੀ ਸ਼ੁਰੂਆਤ

0
Anti-drone system

ਤਰਨ ਤਰਨ, 9 ਅਗਸਤ 2025 : ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਲੀਹੋਂ ਹਟਵੀਂ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ (AAP’s national convener) ਅਰਵਿੰਦ ਕੇਜਰੀਵਾਲ ਨੇ ਅੱਜ ‘ਬਾਜ਼ ਅੱਖ’ ਐਂਟੀ-ਡਰੋਨ ਪ੍ਰਣਾਲੀ (ਏ. ਡੀ. ਐਸ.) ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਪਹਿਲ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਇ ਜੁੜ ਗਿਆ ਹੈ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸੀ, ਜਿਸ ਕਾਰਨ ਇਸ ਸਰਾਪ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਜੰਗ ਛੇੜੀ ਹੈ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਹੱਦ ਪਾਰੋਂ ਪੰਜਾਬ ‘ਚ ਨਸ਼ਿਆਂ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਇਹ ਐਂਟੀ-ਡਰੋਨ ਪ੍ਰਣਾਲੀ (Anti-drone system) ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਲਾਹਨਤ ਤੋਂ ਮੁਕਤ ਕਰਨ ਲਈ ਤਿੰਨ ਐਂਟੀ-ਡਰੋਨ ਪ੍ਰਣਾਲੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਛੇ ਹੋਰ ਜਲਦੀ ਹੀ ਸ਼ੁਰੂ ਕੀਤੀਆਂ ਜਾਣਗੀਆਂ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਹੈ ।

ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਇਸ ਗੈਰ-ਕਾਨੂੰਨੀ ਕਾਰੋਬਾਰ ਰਾਹੀਂ ਹਾਸਲ ਕੀਤੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਇਮਾਨਦਾਰ ਸਰਕਾਰ ਨੇ ਨਸ਼ਿਆਂ ਦੇ ਸਭ ਤੋਂ ਵੱਡੇ ਅਤੇ ਬਦਨਾਮ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਤਸਕਰ, ਜੋ ਸਮਾਜ ਨੂੰ ਜ਼ਹਿਰ ਦੇ ਕੇ ਖੁਦ ਆਪਣੇ ਘਰ ਐਸ਼ੋ-ਆਰਾਮ ਦੀ ਜ਼ਿੰਦਗੀ ਜਿਉਂਦੇ ਹਨ, ਸਾਡੇ ਲੋਕਾਂ ਦੇ ਅਸਲ ਦੁਸ਼ਮਣ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ੇਗੀ ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਜੰਗ” (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਤਹਿਤ ਪੰਜਾਬ ਨੇ ਅੱਜ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਆਰ-ਪਾਰ ਦੀ ਜੰਗ ਛੇੜੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਪੰਜਾਬ ਦੀ 553 ਕਿਲੋਮੀਟਰ ਸਰਹੱਦ ਲੱਗਦੀ ਹੈ, ਜਿਸ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਡਰੋਨ-ਅਧਾਰਤ ਤਸਕਰੀ ਤੋਂ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ ਲਈ ਅੰਤਰਰਾਸ਼ਟਰੀ ਸਰਹੱਦ ‘ਤੇ ਨੌਂ ਐਂਟੀ-ਡਰੋਨ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਯੂਨਿਟਾਂ ‘ਤੇ 51.4 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਾਡੇ ਦੇਸ਼ ਦੀਆਂ ਹਥਿਆਰਬੰਦ ਫੌਜਾਂ ਅਤੇ ਬੀਐਸਐਫ ਪਹਿਲਾਂ ਹੀ ਅਜਿਹੀਆਂ ਪ੍ਰਣਾਲੀਆਂ ਵਰਤ ਰਹੀਆਂ ਹਨ, ਪਰ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ ਹੈ । ਉਨ੍ਹਾਂ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਸਰਹੱਦ ਪਾਰੋਂ ਨਸ਼ਾ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਸਖ਼ਤ ਜਵਾਬ ਦੇਵੇਗੀ । ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਅਨਸਰ ਸਮਾਜ ਵਿਰੋਧੀ ਗਤੀਵਿਧੀਆਂ ਲਈ ਅਕਸਰ ਤਕਨਾਲੋਜੀ ਦੀ ਵਰਤੋਂ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਦੁਸ਼ਮਣਾਂ ਨੇ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਲਈ ਡਰੋਨਾਂ ਨੂੰ ਹਥਿਆਰਾਂ ਵਿੱਚ ਬਦਲ ਦਿੱਤਾ ਹੈ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਲਈ ਡਰੋਨਾਂ ਦੀ ਵਰਤੋਂ ਕਰ ਰਹੇ ਹਨ ।

ਮੁੱਖ ਮੰਤਰੀ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਅਣਥੱਕ ਮਿਹਨਤ ਕਰਨ ਵਾਸਤੇ ਸੁਰੱਖਿਆ ਬਲਾਂ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 2024 ਵਿੱਚ ਹੈਰੋਇਨ, ਹਥਿਆਰਾਂ ਅਤੇ ਗੋਲਾ ਬਾਰੂਦ ਨਾਲ ਲੱਦੇ ਕੁੱਲ 283 ਡਰੋਨ ਜ਼ਬਤ ਕੀਤੇ ਗਏ ਸਨ ਅਤੇ 2025 ਵਿੱਚ ਹੁਣ ਤੱਕ 137 ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਸਰਹੱਦ ‘ਤੇ ਦੂਜੀ ਸੁਰੱਖਿਆ ਪੰਕਤੀ ਵਜੋਂ ਐਂਟੀ-ਡਰੋਨ ਪ੍ਰਣਾਲੀ ਤਾਇਨਾਤ ਕੀਤੀ ਜਾਵੇਗੀ ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸਰਹੱਦ ਰਾਹੀਂ ਸੂਬੇ ਵਿੱਚ ਦਾਖਲ ਹੋਣ ਵਾਲੇ ਕਿਸੇ ਵੀ ਡਰੋਨ ਨੂੰ ਤੁਰੰਤ ਬੇਅਸਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੂਜੀ ਸੁਰੱਖਿਆ ਪੰਕਤੀ ਦਾ ਮਤਲਬ ਸਰਹੱਦੀ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਸ ਦੀ ਤਾਇਨਾਤੀ ਹੈ, ਜੋ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਪਿੱਛੇ ਕੰਮ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਸੁਰੱਖਿਆ ਬਲਾਂ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨਾਲ ਨਜਿੱਠਣ ਵਿੱਚ ਸਹਾਇਤਾ ਕਰੇਗੀ ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਸਟਮ ਉਨ੍ਹਾਂ ਖਾਸ ਸਰਹੱਦੀ ਥਾਵਾਂ ‘ਤੇ ਤਾਇਨਾਤ ਕੀਤੇ ਜਾਣਗੇ, ਜਿੱਥੇ ਡਰੋਨ ਗਤੀਵਿਧੀ ਜ਼ਿਆਦਾ ਦੇਖੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਪੁਲਿਸ ਕੋਲ ਡਰੋਨਾਂ ਨੂੰ ਬੇਅਸਰ ਕਰਨ ਲਈ ਅਜਿਹਾ ਕੋਈ ਸਿਸਟਮ ਨਹੀਂ ਸੀ, ਪਰ ਹੁਣ ਇਹ ਸਿਸਟਮ ਪੰਜਾਬ ਪੁਲਿਸ ਨੂੰ ਵਧੇਰੇ ਸਮਰੱਥ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਡਰੋਨ ਦੀ ਸਥਿਤੀ ਅਤੇ ਇਸ ਦੇ ਜ਼ਮੀਨੀ ਕੰਟਰੋਲ ਸਟੇਸ਼ਨਾਂ ਦਾ ਸਹੀ-ਸਹੀ ਪਤਾ ਲਗਾਉਣ ਦੇ ਸਮਰੱਥ ਹੈ ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਸਟਮ ਆਟੋਮੇਟਿਡ ਅਲਰਟ ਤਕਨਾਲੋਜੀ ਦੇ ਨਾਲ ਆਉਂਦੇ ਹਨ, ਜੋ ਡਰੋਨ ਦੀ ਗਤੀਵਿਧੀ ਦਾ ਪਤਾ ਲੱਗਣ ‘ਤੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕਰਦੇ ਹਨ, ਇਸ ਤਰ੍ਹਾਂ ਇਸ ਵਿੱਚ ਮੈਨੂਅਲ ਨਿਗਰਾਨੀ ਦੀ ਜ਼ਰੂਰਤ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਇਸ ਉੱਨਤ ਪ੍ਰਣਾਲੀ ਦੇ ਸਫਲਤਾਪੂਰਵਕ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਬੀਐਸਐਫ, ਭਾਰਤੀ ਹਵਾਈ ਸੈਨਾ, ਭਾਰਤੀ ਫੌਜ ਅਤੇ ਹੋਰ ਏਜੰਸੀਆਂ ਨਾਲ ਤਾਲਮੇਲ ਕਾਇਮ ਰੱਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਜੰਗ” ਅਧੀਨ ਸਕੂਲਾਂ ਵਿੱਚ ਨਸ਼ਾ ਵਿਰੋਧੀ ਪਾਠਕ੍ਰਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ, ਜਿਸ ਦਾ ਉਦੇਸ਼ 8 ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਵਿਰੁੱਧ ਜਾਗਰੂਕ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਹੁਣ ਇੱਕ ਮਹੱਤਵਪੂਰਨ ਪੜਾਅ ‘ਤੇ ਪਹੁੰਚ ਗਈ ਹੈ ਅਤੇ ਸੂਬਾ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਾਠਕ੍ਰਮ ਰਾਹੀਂ 9ਵੀਂ-12ਵੀਂ ਜਮਾਤ ਦੇ 8 ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸੇਵਨ ਸਬੰਧੀ ਖ਼ਤਰਿਆਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਪ੍ਰੋਗਰਾਮ ਵਿੱਚ 3,658 ਸਕੂਲ ਸ਼ਾਮਲ ਹੋਣਗੇ ਅਤੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਉੱਘੇ ਵਿਗਿਆਨੀ ਵੀ ਇਸ ਪ੍ਰੋਗਰਾਮ ਦਾ ਹਿੱਸਾ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ 2009 ਤੋਂ ਬਾਅਦ ਸੂਬੇ ਵਿੱਚ ਨਸ਼ਿਆਂ ਦੀ ਇਹ ਜੜ੍ਹ ਜਾਣ ਬੁੱਝ ਕੇ ਸਿਆਸੀ ਆਗੂਆਂ ਦੀ ਹਮਾਇਤ ਨਾਲ ਸਾਜ਼ਿਸ਼ ਤਹਿਤ ਲਾਈ ਗਈ ਸੀ। ਹਾਲਾਂਕਿ, ਉਨ੍ਹਾਂ ਦੀ ਸਰਕਾਰ ਨੇ ਇਸ ਖਤਰੇ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸੁਚੱਜੀ ਵਿਉਂਤਬੰਦੀ ਕੀਤੀ ਹੈ ਅਤੇ ਸਭ ਤੋਂ ਵੱਡੇ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਨਸ਼ਾ ਤਸਕਰਾਂ ਨਾਲ ਹੱਥ ਮਿਲਾਇਆ ਆਪਣੀ ਸੱਤਾ ਦੇ ਦਿਨਾਂ ਦੌਰਾਨ ਉਨ੍ਹਾਂ ਨੂੰ ਸਰਪ੍ਰਸਤੀ ਦਿੱਤੀ, ਉਹ ਅੱਜ ਸਲਾਖਾਂ ਪਿੱਛੇ ਹਨ । ਇਸ ਪ੍ਰੋਗਰਾਮ ਦੌਰਾਨ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਡੀ. ਜੀ. ਪੀ. ਗੌਰਵ ਯਾਦਵ ਅਤੇ ਹੋਰ ਮੌਜੂਦ ਸਨ ।

Read More : ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

ਦੋ ਵਿਅਕਤੀਆਂ ਦੀ ਬਹਿਸ ਤੋਂ ਬਾਅਦ ਅਮਰੀਕਾ ਵਿਚ ਚੱਲੀਆਂ ਗੋਲੀਆਂ

0
America Shoot

ਨਿਊਯਾਰਕ, 9 ਅਗਸਤ 2025 : ਸੰਸਾਰ ਪ੍ਰਸਿੱਧ ਦੇਸ਼ ਅਮਰੀਕਾ (America) ਵਿਖੇ ਦੋ ਵਿਅਕਤੀਆਂ ਦੀ ਆਪਸ ਵਿਚ ਹੋਈ ਬਹਿਸ ਤੋਂ ਬਾਅਦ ਅਜਿਹੀਆਂ ਤਾਬੜ-ਤੋੜ ਗੋਲੀਆਂ (Pills) ਦੀ ਬਰਸਾਤ ਹੋਈ ਕਿ ਆਖਣ ਵਾਲੇ ਆਖਦੇ ਹਨ ਕਿ ਪੂਰਾ ਅਮਰੀਕਾ ਹੀ ਹਿਲ ਗਿਆ।

ਕਿਥੇ ਵਾਪਰੀ ਘਟਨਾ

ਅਮਰੀਕਾ ਦੇ ਸ਼ਹਿਰ ਨਿਊਯਾਰਕ (New York) ਦੇ ਮਸ਼ਹੂਰ ਸੈਲਾਨੀ ਕੇਂਦਰ ਟਾਈਮਜ਼ ਸਕੁਏਅਰ ਵਿੱਚ ਅੱਜ ਤੜਕੇ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿੱਚ ਤਿੰਨ ਲੋਕ ਜ਼ਖਮੀ (Three people injured) ਹੋ ਗਏ।

ਕੌਣ ਕੌਣ ਹੈ ਗੋਲੀਬਾਰੀ ਵਿਚ ਜ਼ਖ਼ਮੀ

ਸੈਲਾਨੀ ਕੇਂਦਰ ਟਾਈਮਜ਼ ਸਕੁਏਅਰ ਵਿਚ ਚੱਲੀਆਂ ਗੋਲੀਆਂ ਦੌਰਾਨ 18 ਸਾਲਾ ਔਰਤ ਅਤੇ 19 ਤੇ 65 ਸਾਲ ਦੇ ਦੋ ਮਰਦ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਇਸ ਸਭ ਦੇ ਚਲਦਿਆਂ ਔਰਤ ਨੂੰ ਗਰਦਨ `ਤੇ ਅਤੇ ਪੁਰਸ਼ਾਂ ਨੂੰ ਲੱਤਾਂ `ਤੇ ਗੋਲੀ ਲੱਗੀ ਹੈ । ਇਨ੍ਹਾਂ ਸਾਰਿਆਂ ਨੂੰ ਬੇਲੇਵਿਊ ਹਸਪਤਾਲ ਲਿਜਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ।

Read More : ਕਪੂਰਥਲਾ ਵਿੱਚ ਦੋ ਗੱਡੀਆਂ ਦੀ ਟੱਕਰ, 3 ਦੀ ਮੌਤ: 14 ਜ਼ਖਮੀ

ਓਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨੂੰ ਪਹੁੰਚਿਆ ਸੀ ਵੱਡਾ ਨੁਕਸਾਨ : ਹਵਾਈ ਫੌਜ ਮੁਖੀ

0
Air Chief Marshal

ਨਵੀਂ ਦਿੱਲੀ, 9 ਅਗਸਤ 2025 :ਪਾਕਿਸਤਾਨ (Pakistan) ਨਾਲ ਮਈ ਮਹੀਨੇ ਵਿਚ ਭਾਰਤ ਨਾਲ ਸ਼ੁਰੂ ਹੋਏ ਯੁੱਧ ਦੌਰਾਨ ਭਾਰਤ ਵਲੋਂ ਸ਼ੁਰੂ ਕੀਤੇ ਗਏ ਓਪਰੇਸ਼ਨ ਸਿੰਦੂਰ (Operation Sindoor) ਤਹਿਤ ਭਾਰਤ ਵਲੋਂ ਕੀਤੀ ਬੰਬਾਰਮੈਂਟ ਕਾਰਨ ਪਾਕਿਸਤਾਨ ਨੂੰ ਕਾਫੀ ਨੁਕਸਾਨ ਪਹੁੰਚਿਆ ਸੀ । ਇਹ ਜਾਣਕਾਰੀ ਭਾਰਤੀ ਹਵਾਈ ਫੌਜ ਦੇ ਮੁਖੀ ਏ. ਪੀ. ਸਿੰਘ ਨੇ ਬੈਂਗਲੁਰੂ ਦੇ ਐਚ. ਏ. ਐਲ. ਮੈਨੇਜਮੈਂਟ ਅਕੈਡਮੀ ਆਡੀਟੋਰੀਅਮ ਵਿਖੇ ਏਅਰ ਚੀਫ ਮਾਰਸ਼ਲ ਐਲ. ਐਮ. ਕਤਰੇ ਮੈਮੋਰੀਅਲ ਲੈਕਚਰ ਦੇ 16ਵੇਂ ਸੀਜ਼ਨ ਨੂੰ ਸੰਬੋਧਨ ਕਰਦਿਆਂ ਦਿੱਤੀ । ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਆਪ੍ਰੇਸ਼ਨ ਸਿੰਦੂਰ ਵਿੱਚ ਪਾਕਿਸਤਾਨ ਦਾ ਬਹੁਤ ਨੁਕਸਾਨ ਹੋਇਆ ਹੈ। ਅਸੀਂ ਉਨ੍ਹਾਂ ਦੇ ਪੰਜ ਲੜਾਕੂ ਜਹਾਜ਼ਾਂ ਨੂੰ ਵੀ ਡੇਗ ਦਿੱਤਾ ਸੀ।

ਸਾਡੀ ਹਵਾਈ ਰੱਖਿਆ ਪ੍ਰਣਾਲੀ ਨੇ ਬਹੁਤ ਵਧੀਆ ਕੰਮ ਕੀਤਾ ਹੈ : ਏ. ਪੀ. ਸਿੰਘ

ਏਅਰ ਚੀਫ ਮਾਰਸ਼ਲ ਏ. ਪੀ. ਸਿੰਘ (Air Chief Marshal A. P. Singh) ਨੇ ਕਿਹਾ ਸਾਡੀ ਹਵਾਈ ਰੱਖਿਆ ਪ੍ਰਣਾਲੀ (Air defense system) ਨੇ ਬਹੁਤ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਜੋ ਐਸ-400 ਪ੍ਰਣਾਲੀ ਖਰੀਦੀ ਸੀ ਉਹ ਅਪ੍ਰੇਸ਼ਨ ਸਿੰਦੂਰ ਦੌਰਾਨ ਗੇਮ-ਚੇਂਜਰ ਸਾਬਤ ਹੋਈ ਹੈ। ਪਾਕਿਸਤਾਨ ਕੋਲ ਲੰਬੀ ਦੂਰੀ ਦੇ ਗਲਾਈਡ ਬੰਬ ਸਨ ਪਰ ਉਹ ਉਨ੍ਹਾਂ ਵਿੱਚੋਂ ਕਿਸੇ ਦੀ ਵੀ ਵਰਤੋਂ ਨਹੀਂ ਕਰ ਸਕਦੇ ਸਨ ਕਿਉਂਕਿ ਉਹ ਹਵਾਈ ਰੱਖਿਆ ਵਿੱਚ ਦਾਖਲ ਨਹੀਂ ਹੋ ਸਕਦੇ ਸਨ।

ਪਾਕਿਸਤਾਨ ਦੇ ਬਹਾਵਲਪੁਰ ਵਿੱਚ ਹੋਏ ਹਮਲੇ ਤੋਂ ਪਹਿਲਾਂ ਅਤੇ ਬਾਅਦ ਦੀਆਂ ਤਸਵੀਰਾਂ ਸਭ ਦੇ ਸਾਹਮਣੇ ਹਨ

ਏ. ਪੀ. ਸਿੰਘ ਨੇ ਅੱਗੇ ਕਿਹਾ ਕਿ ਪਾਕਿਸਤਾਨ ਦੇ ਬਹਾਵਲਪੁਰ (Bahawalpur) ਵਿੱਚ ਹੋਏ ਹਮਲੇ ਤੋਂ ਪਹਿਲਾਂ ਅਤੇ ਬਾਅਦ ਦੀਆਂ ਤਸਵੀਰਾਂ ਸਭ ਦੇ ਸਾਹਮਣੇ ਹਨ। ਉੱਥੇ ਕੁਝ ਵੀ ਨਹੀਂ ਬਚਿਆ ਸੀ । ਇਹ ਤਸਵੀਰਾਂ ਨਾ ਸਿਰਫ਼ ਸੈਟੇਲਾਈਟ ਤੋਂ ਲਈਆਂ ਗਈਆਂ ਸਨ। ਸਗੋਂ ਸਥਾਨਕ ਮੀਡੀਆ ਨੇ ਤਬਾਹ ਹੋਈ ਇਮਾਰਤ ਦੀਆਂ ਅੰਦਰਲੀਆਂ ਤਸਵੀਰਾਂ ਵੀ ਦਿਖਾਈਆਂ ।

Read More : ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ